ਤਾਜਾ ਖ਼ਬਰਾਂ


ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  7 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  6 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  34 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  53 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਮੋਗਾ

ਜ਼ਿਲ੍ਹਾ ਮੋਗਾ ਦੇ ਸਕੂਲਾਂ ਦਾ ਸੀ.ਬੀ.ਐਸ.ਈ.ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)- ਅੱਜ ਸੀ. ਬੀ. ਐਸ. ਈ. ਦਾ ਦਸਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਵਿਚ ਬਲੂਮਿੰਗ ਬਡਜ਼ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਜਿਸ ਵਿਚ ਗੁਰਲੀਨ ਕੌਰ ਨੇ 93.6 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸੁਖਰਾਜ ਸਿੰਘ ਨੇ 93.2 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਮੁਸਕਾਨ ਕੁਮਾਰੀ ਨੇ 93 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਜ਼ਿਕਰਯੋਗ ਹੈ ਕਿ ਬੀ. ਬੀ. ਐਸ. ਦੇ 13 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ ਜਿਨ੍ਹਾਂ ਵਿਚੋਂ ਗੁਰਲੀਨ ਕੌਰ ਤੇ ਰਾਜਪ੍ਰੀਤ ਕੌਰ ਨੇ 92.8 ਫ਼ੀਸਦੀ, ਆਸਥਾ ਨੇ 92.6 ਫ਼ੀਸਦੀ, ਅਰਸ਼ਨੂਰ ਕੌਰ ਨੇ 92.4 ਫ਼ੀਸਦੀ, ਰੁਪਿੰਦਰ ਕੌਰ ਨੇ 92.2 ਫ਼ੀਸਦੀ, ਨਵਜੋਤ ਕੌਰ 91.8 ਫ਼ੀਸਦੀ, ਕਰਨਜੋਤ ਸਿੰਘ ਰੱਖੜਾ ਨੇ 91.2 ਫ਼ੀਸਦੀ, ਗੁਰਲੀਨ ਕੌਰ ਤੂਰ ਨੇ 91 ਫ਼ੀਸਦੀ, ਹਰਮਨਜੋਤ ਕੌਰ ਅਤੇ ਸਿਮਰਨਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਹਾਸਲ ਕੀਤੇ | ਇਸੇ ਤਰ੍ਹਾਂ ਸਕੂਲ ਵਿਚੋਂ 19 ਵਿਦਿਆਰਥੀਆਂ ਨੇ 85 ਤੋਂ 90 ਫ਼ੀਸਦੀ ਵਿਚਕਾਰ ਅੰਕ ਹਾਸਲ ਕੀਤੇ ਅਤੇ 13 ਵਿਦਿਆਰਥੀਆਂ ਨੇ 80 ਤੋਂ 85 ਫ਼ੀਸਦੀ ਵਿਚਕਾਰ ਅੰਕ ਹਾਸਲ ਕੀਤੇ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਬੀ. ਬੀ. ਐਸ. ਦੇ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀ ਫ਼ਸਟ ਡਵੀਜ਼ਨ ਨਾਲ ਪਾਸ ਹੋਏ ਹਨ | ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਾਲ ਕੋਵਿਡ-19 ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦੇ ਹੋਏ ਵਿਦਿਆਰਥੀਆਂ ਦੀ ਸਿਹਤ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸੀ. ਬੀ. ਐਸ. ਈ ਵਲੋਂ ਟੈਬੂਲੇਸ਼ਣ ਪਾਲਿਸੀ ਦੇ ਅਧਾਰ 'ਤੇ ਨਤੀਜਾ ਤਿਆਰ ਕੀਤਾ ਗਿਆ | ਸਕੂਲ ਮੈਨੇਜਮੈਂਟ ਵਲੋਂ ਸੰਜੀਵ ਕੁਮਾਰ ਸੈਣੀ ਚੇਅਰਮੈਨ ਬਲੂਮਿੰਗ ਬਡਜ਼ ਗਰੁੱਪ, ਕਮਲ ਸੈਣੀ ਚੇਅਰਪਰਸਨ ਬਲੂਮਿੰਗ ਬਡਜ਼ ਸਕੂਲ ਅਤੇ ਡਾ. ਹਮੀਲੀਆ ਰਾਣੀ ਸਕੂਲ ਪਿ੍ੰਸੀਪਲ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ |
ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ
ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਫ਼ੀਸਦੀ ਰਿਹਾ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿਚੋਂ ਈਸ਼ਾ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਿਮਾਂਸ਼ੂ ਬਹਿਲ ਨੇ 94.8 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਸੁਹਾਨੀ ਅਰੋੜਾ ਅਤੇ ਪੁਰਵਾ ਨੇ 94.4 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਅਤੇ ਸੋਹਰਾਬ ਸਿੰਘ ਨੇ 93.8 ਫ਼ੀਸਦੀ ਅੰਕ ਲੈ ਕੇ ਚੌਥਾ ਸਥਾਨ ਹਾਸਲ ਕੀਤਾ | ਸਕੂਲ ਦੇ ਦਸਵੀਂ ਜਮਾਤ ਦੇ 18 ਵਿਦਿਆਰਥੀਆਂ ਸਿਰਜਨਾ 93.4 ਫ਼ੀਸਦੀ, ਤਰਨਵੀਰ ਸਿੰਘ 93.2 ਫ਼ੀਸਦੀ, ਹਰਸਿਮਰਨ ਸਿੰਘ ਬਰਾੜ 93.2 ਫ਼ੀਸਦੀ, ਹੁਸਨਪ੍ਰੀਤ ਕੌਰ 92.6 ਫ਼ੀਸਦੀ, ਤਨਵੀ 92 ਫ਼ੀਸਦੀ, ਗੁਰਪ੍ਰੀਤ ਕੌਰ ਢਿੱਲੋਂ 91.8 ਫ਼ੀਸਦੀ, ਹਰਗੁਨਜੋਤ ਕੌਰ 91.2 ਫ਼ੀਸਦੀ, ਗੁਰਬੀਰਇੰਦਰ ਸਿੰਘ 91 ਫ਼ੀਸਦੀ, ਰਮਿੰਦਰਪਾਲ ਸਿੰਘ 91 ਫ਼ੀਸਦੀ, ਬ੍ਰਹਮਰਾਜ ਸਿੰਘ 91 ਫ਼ੀਸਦੀ, ਨੇਹਾ 90.6 ਫ਼ੀਸਦੀ, ਅਨਮੋਲ ਰਾਣਾ 90.4 ਫ਼ੀਸਦੀ ਅਤੇ ਸੁਖਮੀਤ ਕੌਰ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ 29 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ 80 ਫ਼ੀਸਦੀ ਅੰਕ ਪ੍ਰਾਪਤ ਕੀਤੇ ਅਤੇ 38 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ 70 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਵਾਇਸ ਪ੍ਰੈਜ਼ੀਡੈਂਟ ਡਾ. ਇਕਬਾਲ ਸਿੰਘ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਡਾ. ਗੁਰਚਰਨ ਸਿੰਘ, ਹਰਪ੍ਰੀਤ ਕੌਰ ਸਹਿਗਲ, ਪੇਮਿੰਦਰ ਕੌਰ, ਹਰਪ੍ਰੀਤ ਕੌਰ, ਗਗਨਪ੍ਰੀਤ ਸਿੰਘ ਅਤੇ ਸੁਮੀਤਪਾਲ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਨੈਸ਼ਨਲ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਇਲਾਕੇ ਦੀ ਉੱਘੀ ਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਮੋਗਾ ਦਾ ਨਤੀਜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸ਼ਤ ਪ੍ਰਤੀਸ਼ਤ ਰਿਹਾ | ਓਵਰਆਲ ਸਾਰੇ ਹੀ ਵਿਦਿਆਰਥੀਆਂ ਨੇ ਵਧੀਆਂ ਅੰਕ ਹਾਸਿਲ ਕੀਤੇ | ਇਸ ਮੌਕੇ ਸਕੂਲ ਦੇ ਚੀਫ਼ ਐਜੂਕੇਸ਼ਨ ਐਡਵਾਈਜ਼ਰ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਕਮ ਅਗਜੈਕਟਿਵ ਮੈਜਿਸਟਰੇਟ ਜਸਵੰਤ ਸਿੰਘ ਦਾਨੀ ਅਤੇ ਪਿ੍ੰਸੀਪਲ ਅੰਬਿਕਾ ਦਾਨੀ, ਵਾਈਸ ਪਿ੍ੰਸੀਪਲ ਹਰਲੀਨ ਕੌਰ, ਕੋਆਰਡੀਨੇਟਰ ਪਰਮਵੀਰ ਸਿੰਘ, ਲਿਆਜਨ ਆਫ਼ੀਸਰ ਇੰਦਰਪ੍ਰਤਾਪ ਸਿੰਘ, ਡਾ. ਦੀਪਿਕਾ ਦਾਨੀ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਅਤੇ ਸਕੂਲ ਦੇ ਸਮਰਪਿਤ, ਅਣਥੱਕ ਅਤੇ ਮਿਹਨਤੀ ਸਟਾਫ਼ ਮੈਂਬਰਾਂ ਨੂੰ ਇਸ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਇਹ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ 'ਤੇ ਦੂਸਰੇ ਸਾਬਕਾ ਵਿਦਿਆਰਥੀਆਂ ਵਾਂਗ ਨਾਮਣਾ ਖੱਟਣਗੇ ਅਤੇ ਇਲਾਕੇ ਦਾ ਨਾਂ ਰੌਸ਼ਨ ਕਰਨਗੇ |
ਕਿਚਲੂ ਸਕੂਲ ਨੇ ਨਤੀਜੇ ਵਿਚ ਮਾਰੀਆਂ ਮੱਲਾਂ
ਬਾਰ੍ਹਵੀਂ ਸੀ. ਬੀ. ਐਸ. ਈ. ਵਿਚ ਸਾਰੇ ਤਿੰਨਾਂ ਸਟ੍ਰੀਮ ਵਿਚ ਟਾਪ ਰਹਿਣ ਤੋਂ ਬਾਅਦ ਅੱਜ 10-ਵੀਂ ਦੇ ਪ੍ਰੀਖਿਆ ਨਤੀਜੇ ਵਿਚ ਵੀ ਡਾ. ਸੈਫੁਦੀਨ ਕਿਚਲੂ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਸਿੱਧੂ ਨੇ 98.6 ਫ਼ੀਸਦੀ ਅੰਕ ਹਾਸਲ ਕਰਕੇ ਟਾਪ ਕੀਤਾ ਜਦ ਕਿ ਕੋਮਲਪ੍ਰੀਤ ਕੌਰ 97.2 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ 'ਤੇ ਰਹੀ | ਨਤੀਜੇ ਸ਼ਾਨਦਾਰ ਰਹਿਣ 'ਤੇ ਪੂਰੇ ਸਕੂਲ ਕੈਂਪਸ ਵਿਚ ਖ਼ੁਸ਼ੀ ਵਰਗਾ ਮਾਹੌਲ ਰਿਹਾ | ਸਕੂਲ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡੀਨ ਮਲਕੀਤ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਇਕ ਵਾਰ ਫਿਰ ਤੋਂ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਵਧਾਈ ਦਿੱਤੀ | ਡੀਨ ਮਲਕੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ 20 ਫ਼ੀਸਦੀ ਵਿਦਿਆਰਥੀਆਂ ਨੇ 90 ਫ਼ੀਸਦੀ ਤੇ ਉਸ ਤੋਂ ਵੱਧ ਅੰਕ ਹਾਸਲ ਕੀਤੇ ਹਨ | 25 ਫ਼ੀਸਦੀ ਵਿਦਿਆਰਥੀਆਂ ਨੇ 80 ਫ਼ੀਸਦੀ ਜਾਂ ਉਸ ਤੋਂ ਜ਼ਿਆਦਾ ਅੰਕ ਹਾਸਲ ਕੀਤੇ ਹਨ | 28 ਫ਼ੀਸਦੀ ਵਿਦਿਆਰਥੀਆਂ ਨੇ 70 ਤੋਂ ਵੱਧ ਜਾ ਉਸ ਤੋਂ ਜ਼ਿਆਦਾ ਹਾਸਲ ਅੰਕ ਹਾਸਲ ਕੀਤੇ ਹਨ | ਪ੍ਰੀਖਿਆ ਨਤੀਜੇ 100 ਫ਼ੀਸਦੀ ਰਿਹਾ | ਡੀਨ ਮਲਕੀਤ ਸਿੰਘ ਨੇ ਦੱਸਿਆ ਕਿ ਨਵਦੀਪ ਕੌਰ ਗਿੱਲ ਨੇ 94.8 ਫ਼ੀਸਦੀ ਅੰਕ ਲੈ ਕੇ ਸਕੂਲ ਵਿਚ ਤੀਜਾ, ਸਿਮਰਨ ਨੇ 94.60 ਫ਼ੀਸਦੀ ਅੰਕ ਲੈ ਕੇ ਚੌਥਾ, ਕਾਵਿਆ ਗੋਇਲ ਨੇ 94.40 ਫ਼ੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਹਾਸਲ ਕੀਤਾ ਹੈ | ਚੇਅਰਮੈਨ ਸੁਨੀਲ ਗਰਗ ਐਡਵੋਕੇਟ ਨੇ ਕਿਹਾ ਕਿ ਸਕੂਲ ਵਿਚ ਬੱਚਿਆਂ ਦੇ ਵਿੱਦਿਅਕ ਕੰਮ ਦੇ ਇਲਾਵਾ ਉਨ੍ਹਾਂ ਜਿਸ ਤਰ੍ਹਾਂ ਨਾਲ ਉਨ੍ਹਾਂ ਦੀ ਬੌਧਿਕ ਸ਼ਕਤੀ ਵਧਾਉਣ, ਉਨ੍ਹਾਂ ਦੇ ਕਾਫੀਡੈਂਸ ਲੈਵਲ ਨੂੰ ਵਧਾਉਣ ਲਈ ਐਕਟੀਵਿਟੀ ਦਾ ਆਯੋਜਨ ਕੀਤਾ ਜਾਂਦਾ ਹੈ | ਇਹੀ ਕਾਰਨ ਹੈ ਕਿ ਬਿਨਾਂ ਕਿਸੇ ਤਣਾਅ ਤੋਂ ਕਿਚਲੂ ਸਕੂਲ ਦੇ ਬੱਚੇ ਹਰ ਖੇਤਰ ਵਿੱਚ ਲਗਾਤਾਰ ਅੱਗੇ ਆ ਰਹੇ ਹਨ |
ਸ੍ਰੀ ਹੇਮਕੁੰਟ ਸਾਹਿਬ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਫ਼ਤਿਹਗੜ੍ਹ ਪੰਜਤੂਰ, (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਦਾ ਸੀ. ਬੀ. ਐਸ. ਈ. ਵਲੋਂ ਦਸਵੀਂ ਜਮਾਤ ਦਾ ਐਲਾਨਿਆ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਦੱਸਿਆ ਕਿ ਅਨਮੋਲਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ, ਖੁਸ਼ਕਰਨ ਸਿੰਘ ਸਪੁੱਤਰ ਪ੍ਰਕਾਸ਼ ਸਿੰਘ ਅਤੇ ਗਗਨਦੀਪ ਕੌਰ ਸਪੁੱਤਰੀ ਮੁਖਤਿਆਰ ਸਿੰਘ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਸਾਜਨਪ੍ਰੀਤ ਸਿੰਘ ਪੁੱਤਰ ਨਸੀਬ ਸਿੰਘ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਪ੍ਰਭਜੋਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ 77 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਕ੍ਰਮਵਾਰ ਤੀਸਰਾ ਸਥਾਨ ਪ੍ਰਾਪਤ ਕੀਤਾ | ਅਮਨਪ੍ਰੀਤ ਕੌਰ 75.4 ਫ਼ੀਸਦੀ, ਮਨਜੀਤ ਕੌਰ 75.2 ਫ਼ੀਸਦੀ, ਗੁਨਵੀਰ ਕੌਰ 71.8 ਫ਼ੀਸਦੀ ਅਤੇ ਗੁਰਪ੍ਰੀਤ ਕੌਰ 70.4 ਫ਼ੀਸਦੀ ਨੇ ਅੰਕ ਲੈ ਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਐਮ. ਡੀ., ਰਣਜੀਤ ਕੌਰ ਸੰਧੂ ਨੇ ਪਿ੍ੰਸੀਪਲ ਅਮਰਦੀਪ ਸਿੰਘ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ |
ਡੀ.ਏ.ਵੀ. ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ
ਕੋਟ ਈਸੇ ਖਾਂ, (ਕਾਲੜਾ)-ਡੀ.ਏ.ਵੀ.ਕੇ.ਆਰ.ਬੀ. ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਸੀ.ਬੀ.ਐਸ.ਆਈ. 10-ਵੀ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੇ ਬੱਚਿਆਂ ਨੇ ਵਧੀਆ ਨੰਬਰ ਲਏੇ ਜਿੰਨਾਂ 'ਚ ਅਮਨਪ੍ਰੀਤ ਕੌਰ, ਰੁਪਿੰਦਰ ਕੌਰ, ਸੁਮਨਪ੍ਰੀਤ ਕੌਰ ਅਤੇ ਮੁਸਕਾਨਪ੍ਰੀਤ ਕੌਰ ਨੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਵਿਜੇ ਧੀਰ ਨੇ ਨਤੀਜੇ 'ਤੇ ਵਧਾਈ ਦਿੱਤੀ |
ਸ੍ਰੀ ਹੇਮਕੁੰਟ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ
ਕੋਟ ਈਸੇ ਖਾਂ, (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਵਿਚ ਸ੍ਰੀ ਹੇਮਕੁੰਟ ਸੀਨੀ. ਸੈਕੰਡਰੀ ਸਕੂਲ ਦਾ ਨਤੀਜਾ ਸਤ ਪ੍ਰਤੀਸ਼ਤ ਸਫਲ ਹੋਣ ਕਰਕੇ ਸਕੂਲ ਦੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਵਿਚ ਖ਼ੁਸ਼ੀ ਦੀ ਲਹਿਰ ਛਾ ਗਈ | ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ, ਪਿ੍ੰਸੀਪਲ ਰਮਨਜੀਤ ਕੌਰ ਨੇ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ ਮਨਪ੍ਰੀਤ ਕੌਰ ਪੁੱਤਰੀ ਦੇਸ ਰਾਜ ਕੋਟ ਈਸੇ ਖਾਂ ਨੇ 95.4 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਅਰੁਣਜੋਤ ਕੌਰ ਵਾਸੀ ਪਿੰਡ ਲੌਂਗੀਵਿੰਡ ਨੇ 94.4 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਮਨਜੋਤ ਕੌਰ ਖਹਿਰਾ ਬਘੇਲੇ ਵਾਲਾ ਨੇ 94.2 ਫ਼ੀਸਦੀ, ਸੁਖਮੀਤ ਗਰੋਵਰ ਕੋਟ ਈਸੇ ਖਾਂ ਨੈ 94.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਜਸ਼ਨਦੀਪ ਕੌਰ ਬਹਿਰਾਮ ਕੇ ਨੇ 93.8 ਫ਼ੀਸਦੀ ਅੰਕ ਲੈ ਕੇ ਚੌਥਾ ਸਥਾਨ ਪ੍ਰਾਪਤ ਕੀਤਾ | ਸਨਮਪ੍ਰੀਤ ਸਿੰਘ ਕੋਟ ਈਸੇ ਖਾਂ ਨੇ 91.6 ਫ਼ੀਸਦੀ, ਮਨਦੀਪ ਸਿੰਘ ਕੋਟ ਈਸੇ ਖਾਂ ਨੇ 91 ਫ਼ੀਸਦੀ, ਜਸ਼ਪ੍ਰੀਤ ਕੌਰ ਪਿੰਡ ਮੰਦਰ ਨੇ 90.6 ਫ਼ੀਸਦੀ, ਅਮਨਮੋਲਪ੍ਰੀਤ ਸਿੰਘ ਕੋਟ ਈਸੇ ਖਾਂ ਨੇ 90.6 ਫ਼ੀਸਦੀ ਅਤੇ ਗੁਰਲੀਨ ਕੌਰ ਸੰਧੂ ਮਸੀਤਾਂ ਨੇ 90.4 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ 10 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 16 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ, 31 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ, 57 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ, ਪਿ੍ੰਸੀਪਲ ਰਮਨਜੀਤ ਕੌਰ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸੇ ਤਰਾਂ ਹੀ ਪੜਾਈ ਵਿਚ ਹੋਰ ਲਗਨ ਮਿਹਨਤ ਸਰਕਾਰ ਰੱਖਦਿਆਂ ਅੱਗੇ ਤੋਂ ਹੋਰ ਵੀ ਉਚੇਰੀਆਂ ਸਫਲਤਾਵਾਂ ਹਾਸਲ ਕਰਨ ਵੱਲ ਕਦਮ ਰੱਖਿਆ ਜਾਵੇ |
ਬਲੌਜ਼ਮਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਕਿਸ਼ਨਪੁਰਾ ਕਲਾਂ, (ਅਮੋਲਕ ਸਿੰਘ ਕਲਸੀ)-ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਬਲੌਜ਼ਮਜ਼ ਕਾਨਵੈਂਟ ਸਕੂਲ ਲੀਲਾਂ ਦੇ ਵਿਦਿਆਰਥੀਅ ਾਂ ਨੇ ਆਪਣੀ ਸਖਤ ਮਿਹਨਤ ਦਾ ਨਤੀਜਾ ਦਿੰਦੇ ਹੋਏ 100 ਫੀਸਦੀ ਨਤੀਜਾ ਦਿੱਤਾ ਹੈ ਜਿਸ ਵਿਚ ਪਵਨਪ੍ਰੀਤ ਕੌਰ ਖਹਿਰਾ 96.2 ਫੀਸਦੀ ਲੈ ਕੇ ਪਹਿਲੇ, ਸਮਰੀਤ ਕੌਰ ਅਤੇ ਵਿਕਰਮਜੀਤ ਸਿੰਘ 95.2 ਫੀਸਦੀ ਲੈ ਕੇ ਦੂਜੇ, ਪ੍ਰਭਜੋਤ ਸਿੰਘ ਅਤੇ ਮਨਮੀਤ ਕੌਰ ਢਿੱਲੋਂ 94.6 ਫੀਸਦੀ ਲੈ ਕੇ ਤੀਜੇ ਸਥਾਨ 'ਤੇ ਰਹੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਅਮਰਜੀਤ ਕੌਰ ਨਾਜ਼ ਨੇ ਖ਼ੁਸ਼ੀ ਦੇ ਮਾਹੌਲ ਵਿਚ ਮਾਪਿਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਮੈਨੇਜਮੈਂਟ ਨੰੂ ਵਧਾਈ ਦਿੱਤੀ ਤੇ ਕਿਹਾ ਕਿ ਇਸ ਸ਼ੁਰੂਆਤ ਨੇ ਇਹ ਸਾਬਤ ਕੀਤਾ ਹੈ ਕਿ ਇਹ ਬੱਚੇ ਆਉਣ ਵਾਲੇ ਸਮੇਂ 'ਚ ਆਪਣੇ ਭਵਿੱਖ ਨੂੰ ਉੱਜਵਲ ਕਰਨਗੇ | ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਅਤੇ ਅਜਮੇਰ ਸਿੰਘ ਰੱਤੀਆਂ ਨੇ ਬੱਚਿਆਂ ਨੂੰ ਵਧਾਈ ਦਿੱਤੀ |
<br/>

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 30 ਸਤੰਬਰ, 2021 ਤੱਕ ਲਾਗੂ ...

ਪੂਰੀ ਖ਼ਬਰ »

ਹਰੀ ਕ੍ਰਿਸ਼ਨ ਕਾਨੰੂਨਗੋ ਨੇ ਸਦਰ ਕਾਨੰੂਨਗੋ ਦਾ ਚਾਰਜ ਸੰਭਾਲਿਆ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)- ਹਰੀ ਕ੍ਰਿਸ਼ਨ ਕਾਨੰੂਨਗੋ ਨੇ ਸਦਰ ਕਾਨੰੂਨਗੋ ਮੋਗਾ ਦਾ ਚਾਰਜ ਸੰਭਾਲਿਆ | ਇਸ ਸਮੇਂ ਸਤਿੰਦਰ ਕੌਰ ਨੈਬ ਸਦਰ ਕਾਨੰੂਨਗੋ, ਗੁਰਵਿੰਦਰ ਸਿੰਘ ਕਲਰਕ, ਜਸਪ੍ਰੀਤ ਕੌਰ ਕਲਰਕ, ਮੁਸਤਾਕ ਅਹਿਮਦ, ਰੁਮਾਲ ਸਿੰਘ ਨੇਤਰਪਾਲ ਕਾਨੰੂਨਗੋ ਮੋਗਾ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਨੇ ਬਿਜਲੀ ਘਰ ਪੱਤੋ ਵਿਖੇ ਦਿੱਤਾ ਰੋਸ ਧਰਨਾ

ਨਿਹਾਲ ਸਿੰਘ ਵਾਲਾ, 3 ਅਗਸਤ ( ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸਥਾਨਕ ਬਾਬਾ ਜੀਵਨ ਸਿੰਘ ਨਗਰ 'ਚ ਮਜ਼ਦੂਰ ਪਰਿਵਾਰਾਂ ਨੰੂ ਬਿਜਲੀ ਬੋਰਡ ਦੇ ਅਧਿਕਾਰੀਆਂ ਵਲੋਂ ਪਾਏ ਜੁਰਮਾਨੇ ਰੱਦ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ...

ਪੂਰੀ ਖ਼ਬਰ »

ਬੱਧਨੀ ਕਲਾਂ ਦੀ ਬੇਦੀ ਮਾਰਕੀਟ ਨੇ ਥੋੜ੍ਹੇ ਜਿਹੇ ਮੀਂਹ ਨਾਲ ਹੀ ਧਾਰਿਆ ਝੀਲ ਦਾ ਰੂਪ

ਬੱਧਨੀ ਕਲਾਂ, 3 ਅਗਸਤ (ਸੰਜੀਵ ਕੋਛੜ)-ਸੂਬਾ ਸਰਕਾਰ ਵਲੋਂ ਵਿਕਾਸ ਲਈ ਕੀਤੇ ਗਏ ਕੰਮਾਂ ਦੇ ਦਾਅਵਿਆਂ ਦੀ ਫ਼ੂਕ ਉਸ ਸਮੇਂ ਨਿਕਲਦੀ ਨਜ਼ਰ ਆਈ ਜਦੋਂ ਬੱਧਨੀ ਕਲਾਂ ਦੀ ਬੇਦੀ ਮਾਰਕੀਟ ਥੋੜ੍ਹਾ ਜਿਹਾ ਮੀਂਹ ਪੈਣ ਤੋਂ ਬਾਅਦ ਝੀਲ ਦਾ ਰੂਪ ਧਾਰਨ ਕਰ ਲੈਂਦੀ ਹੈ | ਭਾਵੇਂ ਨਗਰ ...

ਪੂਰੀ ਖ਼ਬਰ »

ਪਨਬੱਸ ਤੇ ਪੀ.ਆਰ.ਟੀ.ਸੀ. ਵਰਕਰਾਂ ਨੇ ਕੀਤੇ ਬੱਸ ਸਟੈਂਡ ਬੰਦ, ਸਮੂਹ ਵਿਭਾਗਾਂ ਨੇ ਕੀਤਾ ਕੰਮ ਦਾ ਬਾਈਕਾਟ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੋਰਚੇ ਦੇ ਬੈਨਰ ਹੇਠ ਮੋਗਾ ਬੱਸ ਸਟੈਂਡ ਬੰਦ ਕਰਕੇ ਧਰਨੇ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਕਾਮਿਆਂ ਨੇ ਸਬਸਟੇਸ਼ਨ ਦਾ ਕੰਮ ਕਾਜ ਕੀਤਾ ਠੱਪ

ਅਜੀਤਵਾਲ, 3 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ 3,4 ਅਗਸਤ ਨੂੰ ਮੁਕੰਮਲ ਤੌਰ 'ਤੇ ਕੰਮਕਾਜ ਠੱਪ ਕਰਨ ਦਾ ਪ੍ਰੋਗਰਾਮ ਲਾਗੂ ਕੀਤਾ ਹੋਇਆ ਹੈ | ਐਚ.ਬੀ. ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਧਰਨੇ ਸਬੰਧੀ ਮੀਟਿੰਗਾਂ

ਅਜੀਤਵਾਲ, 3 ਅਗਸਤ (ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ ਵਨ ਦੇ ਪਿੰਡ ਕੋਕਰੀ ਹੇਰਾਂ ਵਿਚ ਅੰਗਰੇਜ ਸਿੰਘ ਮੱਦੋਕੇ ਅਤੇ ਦੌਧਰ ਗਰਬੀ ਦੇ ਪ੍ਰਧਾਨ ਜਗਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਖੇਤ ਮਜ਼ਦੂਰਾਂ ਦੀ ਮੀਟਿੰਗ 9, 10, 11 ਦੇ ਪਟਿਆਲੇ ਧਰਨੇ ਵਿਚ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਬਾਘਾ ਪੁਰਾਣਾ, 3 ਅਗਸਤ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ ਉੱਪਰ ਸਥਿਤ ਇਲਾਕੇ ਦੀ ਪ੍ਰਸਿੱਧ ਸੰਸਥਾ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ ਜਿਸ ਵਿਚ ਪਰਮਵੀਰ ਕੌਰ ਨੇ 97 ਫ਼ੀਸਦੀ, ...

ਪੂਰੀ ਖ਼ਬਰ »

ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਐਫ.ਪੀ.ਓ. ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ ਤੇ ਲੈਣ ਲਈ ਦਿੱਤਾ ਇਕ ਹੋਰ ਮੌਕਾ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀ ''ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ'' ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਸਕੀਮ ਦਾ ਮੁੱਖ ਮੰਤਵ ਆਧੁਨਿਕ ...

ਪੂਰੀ ਖ਼ਬਰ »

ਓ.ਬੀ.ਸੀ. ਸਮਾਜ ਦੀਆਂ ਮੰਗਾਂ ਲਈ ਏ.ਡੀ.ਸੀ. ਨੂੰ ਮੰਗ ਪੱਤਰ ਦਿੱਤਾ

ਮੋਗਾ, 3 ਅਗਸਤ (ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਰਾਸ਼ਟਰੀ ਪਛੜਾ ਵਰਗ ਮੋਰਚਾ ਨਵੀਂ ਦਿੱਲੀ ਦੇ ਸੱਦੇ 'ਤੇ ਮੋਗਾ ਜ਼ਿਲੇ੍ਹ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਓ.ਬੀ.ਸੀ. ਸਮਾਜ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਗੁਰਪ੍ਰੀਤਮ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 3 ਅਗਸਤ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਪ੍ਰਬੰਧਕ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ...

ਪੂਰੀ ਖ਼ਬਰ »

ਪਵਨ ਗੁਲਾਟੀ ਨੇ ਤਹਿਸੀਲਦਾਰ ਮੋਗਾ ਦਾ ਚਾਰਜ ਸੰਭਾਲਿਆ

ਮੋਗਾ, 3 ਅਗਸਤ (ਅਸ਼ੋਕ ਬਾਂਸਲ)-ਪਵਨ ਗੁਲਾਟੀ ਨੇ ਤਹਿਸੀਲਦਾਰ ਮੋਗਾ ਦਾ ਚਾਰਜ ਸੰਭਾਲਿਆ ਜੋ ਮੋਗਾ ਵਿਖੇ ਪਹਿਲਾਂ ਵੀ ਤਹਿਸੀਲਦਾਰ ਦੀ ਡਿਊਟੀ ਨਿਭਾ ਚੁਕੇ ਹਨ | ਇਸ ਮੌਕੇ 'ਤੇ ਮਨਿੰਦਰ ਸਿੰਘ ਨਾਇਬ ਤਹਿਸੀਲਦਾਰ ਧਰਮਕੋਟ, ਮੁਲਖਰਾਜ ਸਿੰਘ ਰਜਿਸਟਰੀ ਕਲਰਕ, ਇੰਦਰਜੀਤ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਬਰਾੜ ਦੁੱਖ ਪ੍ਰਗਟ ਕਰਨ ਪੁੱਜੇ

ਮੋਗਾ, 3 ਅਗਸਤ (ਗੁਰਤੇਜ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਪਿੰਡ ਮਹੇਸ਼ਰੀ ਸੰਧੂਆਂ ਦੇ ਟਕਸਾਲੀ ਅਕਾਲੀ ਪਰਿਵਾਰ ਕ੍ਰਿਪਾਲ ਸਿੰਘ ਦੀ ਧਰਮ ਪਤਨੀ ਦੀ ਅਚਾਨਕ ਹੋਈ ਮੌਤ ਕਾਰਨ ਪਰਿਵਾਰ ਨਾਲ ਅਫਸੋਸ ਕਰਨ ਪੁੱਜੇ | ਉਨ੍ਹਾਂ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੇ ਭਰੋਸੇ ਉਪਰੰਤ ਦਵਿੰਦਰ ਸਿੰਘ ਦਾ ਹੋਇਆ ਸਸਕਾਰ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 3 ਅਗਸਤ (ਰਾਜਵਿੰਦਰ ਰੌਂਤਾ, ਪਲਵਿੰਦਰ ਸਿੰਘ ਟਿਵਾਣਾ)-ਬੀਤੇ ਦਿਨੀਂ ਪਿੰਡ ਰੌਂਤਾ ਦੇ ਵੀਹ ਸਾਲ ਨੌਜਵਾਨ ਦਵਿੰਦਰ ਸਿੰਘ ਦਾ ਗੁਆਂਢੀ ਪਿੰਡ ਕੋਇਰ ਸਿੰਘ ਵਾਲਾ ਵਿਖੇ ਸੋਟਾ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਲੜਕੇ ਦੇ ਪਰਿਵਾਰਕ ...

ਪੂਰੀ ਖ਼ਬਰ »

ਏਕਤਾ ਹਿਊਮਨ ਰਾਈਟਸ ਬਿਊਰੋ ਦੀ ਮੀਟਿੰਗ ਦੌਰਾਨ ਨਵੇਂ ਅਹੁਦੇਦਾਰ ਚੁਣੇ

ਨਿਹਾਲ ਸਿੰਘ ਵਾਲਾ, 3 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸਬਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਏਕਤਾ ਹਿਊਮਨ ਰਾਈਟਸ ਬਿਊਰੋ (ਰਜਿ.) ਦੀ ਅਹਿਮ ਮੀਟਿੰਗ ਬਲਵਿੰਦਰ ਸਿੰਘ ਬਿਲਾਸਪੁਰ ਵਾਈਸ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ (ਰਜਿ.) ਜ਼ਿਲ੍ਹਾ ਪੱਧਰੀ ਮੀਟਿੰਗ 7 ਨੂੰ

ਨਿਹਾਲ ਸਿੰਘ ਵਾਲਾ, 3 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਜ਼ਿਲ੍ਹਾ ਪੱਧਰੀ ਮੀਟਿੰਗ 7 ਅਗਸਤ ਦਿਨ ਸਨਿੱਚਰਵਾਰ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਮਾਨ (ਅੰਮਿ੍ਤਸਰ) ਦੀ ਤਖ਼ਤੂਪੁਰਾ ਸਾਹਿਬ ਵਿਖੇ ਮੀਟਿੰਗ ਦੌਰਾਨ ਨਵੇਂ ਅਹੁਦੇਦਾਰ ਚੁਣੇ

ਨਿਹਾਲ ਸਿੰਘ ਵਾਲਾ, 3 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਮਾਨ (ਅੰਮਿ੍ਤਸਰ) ਦੀ ਵਿਸ਼ੇਸ਼ ਮੀਟਿੰਗ ਪਾਰਟੀ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਅੰਮਿ੍ਤਪਾਲ ਸਿੰਘ ਛੰਦੜਾ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹਾ ਦੇ ਸਰਕਾਰੀ ਸਕੂਲਾਂ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 3 ਅਗਸਤ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਸੁਸ਼ੀਲ ਨਾਥ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਬਾਰੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਰਕਾਰੀ ਸਕੂਲਾਂ ਦੇ 10076 ਵਿਦਿਆਰਥੀਆਂ ਵਿਚੋਂ 9903 ਪ੍ਰੀਖਿਆਰਥੀ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਨੇ ਸਰਕਲ ਢੋਲੇਵਾਲਾ ਦੇ ਆਗੂਆਂ ਤੇ ਵਰਕਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਧਰਮਕੋਟ, 3 ਅਗਸਤ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਰਕਲ ਢੋਲੇਵਾਲਾ ਦੀ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਬਾਬਾ ਸਰਕਲ ਪ੍ਰਧਾਨ, ਨਿਸ਼ਾਨ ਸਿੰਘ ਮੂਸੇਵਾਲਾ ਯੂਥ ਪ੍ਰਧਾਨ ਸਰਕਲ ਢੋਲੇਵਾਲਾ, ਗੁਰਦੇਵ ਸਿੰਘ ਫਿਰੋਜਵਾਲਾ ਬਾਡਾ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਐਨ.ਜੀ.ਓ. ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ, ਅਪਾਹਜ ਵੋਟਰਾਂ ਨੂੰ ਏ. ਐਮ. ਐਫ਼ (ਐਸ਼ੂਰਡ ਮਿਨੀਮਮ ਫਿਸੈਲਿਟੀ) ਮੁਹੱਈਆ ...

ਪੂਰੀ ਖ਼ਬਰ »

ਪੰਜਾਬ ਰਾਜ ਗਤਕਾ ਚੈਂਪੀਅਨ ਵਿਚ ਮੋਗਾ ਦੇ ਨੌਜਵਾਨਾਂ ਨੇ ਜਿੱਤੇ ਤਗਮੇ

ਮੋਗਾ, 3 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਛੇਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਜੋ ਮਾਨਸਾ ਦੇ ਰੋਇਲ ਕਾਲਜ ਵਿਖੇ ਕਰਵਾਈ ਗਈ ਸੀ ਵਿਚ ਮੋਗਾ ਤੋਂ ਭਾਗ ਲੈਣ ਵਾਲੇ ...

ਪੂਰੀ ਖ਼ਬਰ »

ਐਨ. ਜੀ. ਓਜ ਦਾ ਵਫ਼ਦ ਸਹਾਇਕ ਲੇਬਰ ਕਮਿਸ਼ਨਰ ਨੂੰ ਮਿਲਿਆ

ਮੋਗਾ, 3 ਅਗਸਤ (ਅਸ਼ੋਕ ਬਾਂਸਲ)- ਐਨ. ਜੀ. ਓਜ. ਦਾ ਇਕ ਵਫ਼ਦ ਐਸ. ਕੇ. ਬਾਂਸਲ ਐਨ. ਜੀ. ਓ. ਕੋਆਰਡੀਨੇਟਰ ਦੀ ਅਗਵਾਈ ਵਿਚ ਸਹਾਇਕ ਲੇਬਰ ਕਮਿਸ਼ਨਰ ਬਲਜੀਤ ਸਿੰਘ ਨੂੰ ਮਿਲਿਆ ਉਨ੍ਹਾਂ ਦੇ ਨਾਲ ਚਮਨ ਲਾਲ ਗੋਇਲ ਪ੍ਰਧਾਨ ਗੋਪਾਲ ਗਊਸ਼ਾਲਾ, ਵੀ. ਪੀ. ਸੇਠੀ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਤਾਰਾਂ ਦੇ ਸਪਾਰਕ ਤੋਂ ਲੱਗੀ ਅੱਗ

ਸਮਾਧ ਭਾਈ, 3 ਅਗਸਤ (ਰਾਜਵਿੰਦਰ ਰੌਂਤਾ)-ਪਿੰਡ ਰੌਂਤਾ ਦੇ ਕੋਇਰ ਸਿੰਘ ਵਾਲਾ ਸੜਕ 'ਤੇ ਸਥਿਤ ਘਰਾਂ ਦੇ ਉੱਪਰੋਂ ਦੀ ਲੰਘਦੀਆਂ ਬਿਜਲੀ ਦੀਆਂ ਤਾਰਾਂ ਵਿਚ ਸਪਾਰਕ ਹੋਣ ਨਾਲ ਇਕ ਘਰ ਦੇ ਚੁਬਾਰੇ ਨਾਲ ਪਾਈ ਫਾਈਬਰ ਦੀ ਛੱਤ ਨੂੰ ਅੱਗ ਲੱਗ ਗਈ ਪਰ ਕਿਸੇ ਵੱਡੇ ਨੁਕਸਾਨ ਤੋਂ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਬਿਜਲੀ ਘਰ ਮੂਹਰੇ ਲਾਇਆ ਰੋਸ ਧਰਨਾ

ਸਮਾਧ ਭਾਈ, 3 ਅਗਸਤ (ਰਾਜਵਿੰਦਰ ਰੌਂਤਾ)- ਬਿਜਲੀ ਬੋਰਡ ਵਲੋਂ ਮਜ਼ਦੂਰ ਪਰਿਵਾਰਾਂ ਨੂੰ ਕੀਤੇ ਭਾਰੀ ਜੁਰਮਾਨੇ ਰੱਦ ਕਰਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਇਕਾਈ ਨਿਹਾਲ ਸਿੰਘ ਵਾਲਾ ਵਲੋਂ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ 'ਚ ਬਿਜਲੀ ਘਰ ਪੱਤੋ ਹੀਰਾ ...

ਪੂਰੀ ਖ਼ਬਰ »

ਸੰਤ ਬਾਬਾ ਗੁਰਮੇਲ ਸਿੰਘ ਦਾ ਜਨਮ ਦਿਨ ਮਨਾਇਆ

ਬਾਘਾ ਪੁਰਾਣਾ, 3 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸੱਚਖੰਡ ਵਾਸੀ ਸੰਤ ਬਾਬਾ ਗੁਰਮੇਲ ਸਿੰਘ ਦਾ ਜਨਮ ਦਿਨ ਗੁਰਦੁਆਰਾ ਗੁਰੂ ਹਰਗੋਬਿੰਦਸਰ ਪਾਤਿਸ਼ਾਹੀ ਛੇਵੀਂ (ਲੋਪੋ ਵਾਲੇ) ਬਾਘਾ ਪੁਰਾਣਾ ਵਿਖੇ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਮੰਦਰ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀਆਂ ਸ਼ਰਧਾਂਜਲੀਆਂ

ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤ ਦੇ ਮਹਾਨ ਆਜ਼ਾਦੀ ਘੁਲਾਟੀਏ ਅਤੇ ਜਲਿ੍ਹਆਂ ਵਾਲੇ ਬਾਗ਼ ਦੇ ਸ਼ਹੀਦਾਂ ਦੀ ਸ਼ਹਾਦਤ ਦਾ ਬਦਲਾ ਲੈਣ ਵਾਲੇ ਸੂਰਮੇ ਊਧਮ ਸਿੰਘ ਦੇ ਬਲੀਦਾਨ ਦਿਵਸ ਮੌਕੇ ਬੀਤੇ ਕੱਲ੍ਹ ਵਿਧਾਇਕ ਡਾ. ਹਰਜੋਤ ਕਮਲ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX