ਤਾਜਾ ਖ਼ਬਰਾਂ


ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 minute ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  26 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  49 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  57 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 1 hour ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 3 ਅਗਸਤ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐਸ.ਈ. ਬੋਰਡ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਕਰਨਲ ਸ੍ਰੀ ਨਿਵਾਸਲੂ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਅਰਪਨ ਪੁੱਤਰੀ ਮਨਿੰਦਰ ਸਿੰਘ ਨੇ 96.4 ਫ਼ੀਸਦੀ, ਸੇਜਲ ਕੌਰ ਭੁੱਲਰ ਪੁੱਤਰੀ ਕੁਲਦੀਪ ਸਿੰਘ ਨੇ 95.8 ਫ਼ੀਸਦੀ, ਅਨੰਤਪ੍ਰੀਤ ਭੱਠਲ ਪੁੱਤਰੀ ਨਿਰਮਲ ਸਿੰਘ ਨੇ 95.4 ਫ਼ੀਸਦੀ ਅੰਕ ਹਾਸਲ ਕਰ ਕੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ 11 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਇਸ ਪ੍ਰਾਪਤੀ 'ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਣਪ੍ਰੀਤ ਸਿੰਘ, ਟਰੱਸਟੀ ਨਰਪਿੰਦਰ ਸਿੰਘ ਢਿੱਲੋਂ, ਟਰੱਸਟੀ ਮੈਂਬਰ ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਕੇਵਲ ਕਿ੍ਸ਼ਨ ਨੇ ਪਿ੍ੰਸੀਪਲ ਕਰਨਲ ਸ੍ਰੀ ਨਿਵਾਸਲੂ, ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਬਰਨਾਲਾ, (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦਸਵੀਂ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਰਿੰਕੀ ਚਕਰਵਰਤੀ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਅਨਮੋਲਦੀਪ ਕੌਰ ਨੇ 92.8 ਫ਼ੀਸਦੀ ਅੰਕ, ਕਮਲਪ੍ਰੀਤ ਕੌਰ ਨੇ 92.4 ਫ਼ੀਸਦੀ ਅੰਕ, ਪੰਕਜ ਕਾਂਸਲ ਨੇ 91.6 ਫ਼ੀਸਦੀ, ਅਮਨਦੀਪ ਕੌਰ ਨੇ 91.2 ਅੰਕ, ਗੁਰਲੀਨ ਕੌਰ ਬੱਸੀ ਨੇ 90.8 ਫ਼ੀਸਦੀ ਅੰਕ ਹਾਸਲ ਕਰ ਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਵਨੀਸਾ ਬਾਂਸਲ, ਪਿ੍ੰਸੀਪਲ ਰਿੰਕੀ ਚਕਰਵਰਤੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਬਰਨਾਲਾ, (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬੋਰਡ ਦਸਵੀਂ ਦੀ ਪ੍ਰੀਖਿਆ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਹ ਜਾਣਕਾਰੀ ਸਕੂਲ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਦਿੱਤੀ ਤੇ ਦੱਸਿਆ ਕਿ ਦਿ੍ਸ਼ਟੀ, ਅਨੁਸਿਕਾ ਜਿੰਦਲ ਤੇ ਸ਼ੁਭਮ ਗੁਪਤਾ ਨੇ ਸਾਂਝੇ ਤੌਰ 'ਤੇ 94.4 ਫ਼ੀਸਦੀ, ਗੁਰਸਿਮਰਨ ਕੌਰ ਨੇ 92.4 ਫ਼ੀਸਦੀ, ਸ਼ੁਭਮ ਗਰਗ ਤੇ ਗ੍ਰਹਿਮਾ ਨੇ 90.4 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਰਾਕੇਸ਼ ਗੁਪਤਾ, ਵਾਈਸ ਚੇਅਰਮੈਨ ਰਾਜੀਵ ਮੰਗਲਾ, ਡਾਇਰੈਕਟਰ ਪ੍ਰਮੋਦ ਅਰੋੜਾ, ਸਕੂਲ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਵਿਦਿਆਰਥੀਆਂ, ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਬਰਨਾਲਾ, (ਅਸ਼ੋਕ ਭਾਰਤੀ)-ਮਦਰਟੀਚਰ ਸਕੂਲ ਬਰਨਾਲਾ ਦਾ ਸੀ.ਬੀ.ਐਸ.ਈ. 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਮੋਨਿਕਾ ਗਰਗ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਰਾਘਵ ਸਿੰਗਲਾ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਅਤੇ ਪ੍ਰਥਮ ਗਰਗ ਨੇ 96.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਲਿਆ | ਦਿਵਿਆਮ ਬਾਂਸਲ, ਹਰਸਿਤਾ ਰਾਏ ਨੇ 95.8 ਫ਼ੀਸਦੀ ਅੰਕ, ਮਹਿਤਾਬ ਸਿੰਘ ਸਿੱਧੂ ਨੇ 95.4 ਫ਼ੀਸਦੀ, ਗਰਿਮਾ ਸਿੰਗਲਾ ਨੇ 95.2, ਪੰਕਜ ਬਾਂਸਲ ਨੇ 95.0 ਫ਼ੀਸਦੀ, ਸਗਨਪ੍ਰੀਤ ਕੌਰ ਨੇ 94.8 ਫ਼ੀਸਦੀ, ਦਿਆ ਨੇ 94.2 ਫ਼ੀਸਦੀ, ਦਕਸ ਕੌਸਲ ਨੇ 94 ਫ਼ੀਸਦੀ, ਹਰਗੁਣ ਕੌਰ ਧਾਲੀਵਾਲ ਨੇ 93.4 ਫ਼ੀਸਦੀ, ਅੰਸਿਕਾ ਜਿੰਦਲ ਨੇ 93 ਫ਼ੀਸਦੀ, ਮਾਧਵ ਗੋਇਲ ਨੇ 92.2 ਫ਼ੀਸਦੀ, ਸੰਸਕਿ੍ਤੀ ਜੈਨ ਨੇ 92 ਫ਼ੀਸਦੀ, ਕੇਸ਼ਵ ਗਰਗ ਨੇ 91.8 ਫ਼ੀਸਦੀ, ਜਸਪ੍ਰੀਤ ਕੌਰ ਨੇ 91.6 ਫ਼ੀਸਦੀ, ਖੁਸੀ ਨੇ 91.4 ਫ਼ੀਸਦੀ, ਰੀਆ ਸਿੰਗਲਾ ਨੇ 91.2 ਫ਼ੀਸਦੀ, ਖੁਸਪ੍ਰੀਤ ਕੌਰ ਨੇ 91 ਫ਼ੀਸਦੀ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ 'ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ, ਸ੍ਰੀਮਤੀ ਨਿਸ਼ੀ ਮਿੱਤਲ, ਪਿ੍ੰਸੀਪਲ ਮੋਨਿਕਾ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਮਹਿਲਕਲਾਂ, (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਨੇ ਦੱਸਿਆ ਕਿ ਸੀ.ਬੀ.ਐਸ.ਈ ਬੋਰਡ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਵਜੋਂ ਵਿਦਿਆਰਥੀ ਯਾਦਵਿੰਦਰ ਸਿੰਘ (96.8 ਫ਼ੀਸਦੀ) ਨੇ ਪਹਿਲਾ, ਮਨਪ੍ਰੀਤ ਸਿੰਘ ਬਾਜਵਾ ਨੇ (93.8 ਫ਼ੀਸਦੀ) ਨੇ ਦੂਜਾ, ਨਵਜੋਤ ਕੌਰ (83.4 ਫ਼ੀਸਦੀ) ਨੇ ਤੀਜਾ ਅਤੇ ਰਾਜਵੀਰ ਕੌਰ ਨੇ (83.2 ਫ਼ੀਸਦੀ) ਅੰਕ ਲੈ ਕੇ ਚੌਥਾ ਸਥਾਨ ਹਾਸਲ ਕੀਤਾ | ਐਮ. ਡੀ. ਸ: ਰਣਪ੍ਰੀਤ ਸਿੰਘ ਨੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਬਹੁਤ ਪ੍ਰਸ਼ੰਸਾ ਕੀਤੀ | ਟਰੱਸਟ ਚੇਅਰਮੈਨ ਮਹੰਤ ਸੁਰਜੀਤ ਸਿੰਘ, ਸ: ਨਰਪਿੰਦਰ ਸਿੰਘ ਢਿੱਲੋਂ, ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ, ਬਾਬਾ ਕੇਵਲ ਸਿੰਘ ਕਿ੍ਸ਼ਨ, ਮਹਿੰਦਰ ਸਿੰਘ ਸਹੌਰ, ਮਨਦੀਪ ਸਿੰਘ ਗੰਡੇਵਾਲ ਅਤੇ ਕਲਾਸ ਇੰਚਾਰਜ ਗੁਰਦੀਪ ਗਿਰ ਨੇ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਐਸ.ਡੀ. ਸਕੂਲ ਕੱਟੂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਵਿਦਿਆਰਥੀਆਂ ਵਿਚੋਂ ਪ੍ਰਵੀਨ ਕੌਰ ਨੇ 94 ਫ਼ੀਸਦੀ, ਹਰਮਨਦੀਪ ਕੌਰ ਨੇ 93 ਫ਼ੀਸਦੀ ਅਤੇ ਜਸ਼ਨਦੀਪ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਜਿੱਥੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉੱਥੇ ਮਾਤਾ-ਪਿਤਾ ਅਤੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਅਰਚਨਾ ਦੱਤ ਤੇ
  ਸਕੂਲ ਦੇ ਡਾਇਰੈਕਟਰ ਭਗਵੰਤ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਮੈਡਮ ਰਵਿੰਦਰ ਕੌਰ ਚੰਬਲ ਨੇ ਦੱਸਿਆ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦੇ ਸੰਦੇਸ਼ ਭੇਜੇ ਗਏ ਅਤੇ ਉਨ੍ਹਾਂ ਦੀ ਕਾਮਯਾਬੀ ਦੀ ਕਾਮਨਾ ਕੀਤੀ ਗਈ |
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਸੀ.ਬੀ.ਐਸ.ਸੀ. ਬੋਰਡ ਦੁਆਰਾ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਭੁਪਿੰਦਰ ਸਿੰਘ ਗਿੱਲ ਅਤੇ ਐਮ.ਡੀ. ਰਣਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਟਾਫ਼ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਇਸ ਵਾਰ ਵੀ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਆਏ ਨਤੀਜਿਆਂ ਵਿਚ ਖ਼ੁਸ਼ਪ੍ਰੀਤ ਕੌਰ ਪੁੱਤਰੀ ਸੁਖਰਾਜ ਸਿੰਘ ਨੇ 98.2 ਫ਼ੀਸਦੀ ਅੰਕ ਲੈ ਕੇ ਪਹਿਲਾ, ਸੀਆ ਸਿੰਗਲਾ ਪੁੱਤਰੀ ਸੰਜੀਵ ਕੁਮਾਰ ਨੇ 97.8 ਫ਼ੀਸਦੀ ਅੰਕ ਲੈ ਕੇ ਦੂਜਾ, ਨਵਜੋਤ ਕੌਰ ਪੁੱਤਰ ਜਗਰਾਜ ਸਿੰਘ ਨੇ 97 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ, ਉੱਥੇ ਜੋਬਨਪ੍ਰੀਤ ਕੌਰ ਪੁੱਤਰੀ ਪਰਮਿੰਦਰ ਸਿੰਘ 94.4 ਫ਼ੀਸਦੀ ਅੰਕ ਲੈ ਕੇ ਚੌਥਾ, ਨਵਰੀਤ ਕੌਰ ਪੁੱਤਰੀ ਦਿਲਬਾਗ ਸਿੰਘ ਨੇ 9.6 ਫ਼ੀਸਦੀ ਅੰਕ ਲੈ ਕੇ ਪੰਜਵਾਂ, ਹਿਮਾਸ਼ੀ ਸਿੰਗਲਾ ਪੁੱਤਰੀ ਸੰਜੀਵ ਕੁਮਾਰ ਨੇ 93 ਫ਼ੀਸਦੀ ਅੰਕ ਲੈ ਕੇ ਛੇਵਾਂ ਅਤੇ ਸਵਿੰਦਰਜੀਤ ਸਿੰਘ ਪੁੱਤਰ ਰਾਜਪਾਲ ਸਿੰਘ ਨੇ 90 ਫ਼ੀਸਦੀ ਅੰਕ ਲੈ ਕੇ ਸੱਤਵਾਂ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਦਕਿ ਸਕੂਲ ਦੇ 15 ਤੋਂ ਵੱਧ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਇਨ੍ਹਾਂ ਨਤੀਜਿਆਂ ਉਪਰ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਸੁਰਜੀਤ ਸਿੰਘ, ਟਰੱਸਟੀ ਨਰਪਿੰਦਰ ਸਿੰਘ ਢਿੱਲੋਂ, ਬਾਬਾ ਹਾਕਮ ਸਿੰਘ, ਬਾਬਾ ਕੇਵਲ ਕ੍ਰਿਸ਼ਨ ਸਿੰਘ, ਐਮ.ਡੀ. ਰਣਪ੍ਰੀਤ ਸਿੰਘ ਅਤੇ ਪਿ੍ੰਸੀਪਲ ਭੁਪਿੰਦਰ ਸਿੰਘ ਗਿੱਲ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ |
<br/>

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਦੋ ਰੋਜ਼ਾ ਹੜਤਾਲ ਸ਼ੁਰੂ

ਬਰਨਾਲਾ, 3 ਅਗਸਤ (ਅਸ਼ੋਕ ਭਾਰਤੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਉਲੀਕੇ ਪ੍ਰੋਗਰਾਮ ਤਹਿਤ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸਬ-ਡਵੀਜ਼ਨ ਬਰਨਾਲਾ ਵਿਖੇ (ਮੇਨ ਵਾਟਰ ਵਰਕਸ) ਦਫ਼ਤਰ ਵਿਖੇ ਦੋ ਮੁਲਾਜ਼ਮਾਂ ਵਲੋਂ ਰੋਸ ਹੜਤਾਲ ਕਰ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਫ਼ੈਕਟਰੀ ਦਾ ਸੀਕਰੇਟ ਡਾਟਾ ਚੋਰੀ ਕਰਨ ਦੇ ਮਾਮਲੇ ਵਿਚ ਮੁਲਾਜ਼ਮ 'ਤੇ ਮਾਮਲਾ ਦਰਜ

ਬਰਨਾਲਾ, 3 ਅਗਸਤ (ਰਾਜ ਪਨੇਸਰ)-ਟਰਾਈਡੈਂਟ ਗਰੁੱਪ ਦੇ ਮੁਲਾਜ਼ਮ ਦੁਆਰਾ ਸੀਕਰੇਟ ਸੂਚਨਾ/ਡਾਟਾ ਚੋਰੀ ਕਰ ਕੇ ਟਰਾਂਸਫ਼ਰ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਮੁਲਾਜ਼ਮ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਸ.ਐਨ.ਆਰੀਆ ਹਾਈ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਮੀਟਿੰਗ 'ਚ ਕੀਤੇ ਅਹਿਮ ਫ਼ੈਸਲੇ

ਤਪਾ ਮੰਡੀ, 3 ਅਗਸਤ (ਵਿਜੇ ਸ਼ਰਮਾ)-ਸਥਾਨਕ ਐਸ.ਐਨ. ਆਰੀਆ ਹਾਈ ਸਕੂਲ ਵਿਖੇ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਡਾ: ਰਾਜ ਕੁਮਾਰ ਸ਼ਰਮਾ ਤੇ ਮੀਤ ਪ੍ਰਧਾਨ ਸਤਪਾਲ ਮੌੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਭਾ ਦੇ ਪ੍ਰਧਾਨ ਡਾ: ਰਾਜ ਕੁਮਾਰ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸਾਰੀਆਂ ਕਲਾਸਾਂ ਹੋਈਆਂ ਸ਼ੁਰੂ

ਧਨੌਲਾ, 3 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਕੋਵਿਡ-19 ਤੋਂ ਬਾਅਦ ਸਕੂਲਾਂ ਲਈ ਜਾਰੀ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਨਰਸਰੀ ਤੋਂ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਧਰਨੇ ਜਾਰੀ

ਬਰਨਾਲਾ, 3 ਅਗਸਤ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਧਰਨੇ ...

ਪੂਰੀ ਖ਼ਬਰ »

ਬਰਨਾਲਾ ਦੇ ਵਾਰਡ ਨੰ: 6 ਵਾਸੀ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਤੋਂ ਡਾਢੇ ਦੁਖੀ

ਬਰਨਾਲਾ, 3 ਅਗਸਤ (ਰਾਜ ਪਨੇਸਰ)-ਸ਼ਹਿਰ ਬਰਨਾਲਾ ਦੇ ਵਾਰਡ ਨੰ: 6 ਵਾਸੀ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਹਰਬੰਸ ਸਿੰਘ ਭੱਠਲ, ਓਮ ਪ੍ਰਕਾਸ਼, ਪਵਨ, ਭੁਪਿੰਦਰ ਸਿੰਘ, ਪੱਪੀ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਵਲੋਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਰਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਸ਼ੁਰੂ ਕੀਤੀ ਹੜਤਾਲ ਲਗਾਤਾਰ ਜਾਰੀ ਹੈ | ਜ਼ਿਲ੍ਹਾ ਪ੍ਰਧਾਨ ਗੁਰਦੀਪ ਦਾਸ ਨੇ ਦੱਸਿਆ ਕਿ ਨਰੇਗਾ ਕਰਮਚਾਰੀ ਯੂਨੀਅਨ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਰੋਸ ਮੁਜ਼ਾਹਰਾ

ਸ਼ਹਿਣਾ, 3 ਅਗਸਤ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਜਰਨੈਲ ਸਿੰਘ ਭਗਤਪੁਰਾ ਦੀ ਅਗਵਾਈ ਵਿਚ ਸਬ-ਡਵੀਜ਼ਨ ਦਫ਼ਤਰ ਸ਼ਹਿਣਾ ਅੱਗੇ ਆਪਣੀਆਂ ਹੱਕੀ ਮੰਗਾਂ ਲਈ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜਰਨੈਲ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਨੇ ...

ਪੂਰੀ ਖ਼ਬਰ »

ਪਿੰਡ ਜਗਜੀਤਪੁਰਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਸ਼ਹਿਣਾ, 3 ਅਗਸਤ (ਸੁਰੇਸ਼ ਗੋਗੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਜਗਜੀਤਪੁਰਾ ਵਿਖੇ ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਲਖਮੀਤ ਸਿੰਘ, ਗੁਰਮੀਤ ਸਿੰਘ ਡੇਅਰੀ ਇੰਸਪੈਕਟਰ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਟੱਲੇਵਾਲ ਦੇ ਫਿਊਚਰ ਰੈਡੀ ਸਕੂਲ 'ਚ ਕਰਵਾਇਆ 'ਵੈਲਕਮ ਬੈਕ' ਸਮਾਗਮ

ਟੱਲੇਵਾਲ, 3 ਅਗਸਤ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫਿਊਚਰ ਰੈਡੀ ਸਕੂਲ ਟੱਲੇਵਾਲ 'ਚ ਕੋਰੋਨਾ ਦੇ ਚਲਿਦਆਂ ਲੰਬੇ ਸਮੇਂ ਤੋਂ ਪਾਬੰਦੀ ਮੁਕਤ ਹੋਣ ਉਪਰੰਤ ਸਕੂਲ ਵਿਚ ਵਾਪਸ ਆਏ ਵਿਦਿਆਰਥੀਆਂ ਲਈ ਸਕੂਲ ਪ੍ਰਬੰਧਕਾਂ ਵਲੋਂ ਇਕ ਛੋਟਾ ਜਿਹਾ ਸਮਾਗਮ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਸਬੰਧੀ ਪਿੰਡ-ਪਿੰਡ ਮੀਟਿੰਗਾਂ ਅਤੇ ਨੁੱਕੜ ਨਾਟਕ

ਮਹਿਲ ਕਲਾਂ, 3 ਅਗਸਤ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਵਲੋਂ 24ਵੀਂ ਬਰਸੀ ਦੀਆਂ ਤਿਆਰੀਆਂ ਠੁੱਲੀਵਾਲ, ਹਰਦਾਸਪੁਰਾ, ਨਿਹਾਲੂਵਾਲ ਛਾਪਾ ਆਦਿ ਪਿੰਡਾਂ 'ਚ ਮੀਟਿੰਗਾਂ ਅਤੇ ਨੁੱਕੜ ਨਾਟਕ ਕਰ ਕੇ ਲੋਕਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘਪੁਰਾ ਸਾਹਿਬ ਕੁੱਬੇ ਵਿਖੇ ਕੋਵਿਡ-19 ਵਿਰੋਧੀ ਟੀਕਾਕਰਨ ਕੈਂਪ ਲਗਾਇਆ

ਧਨੌਲਾ, 3 ਅਗਸਤ (ਚੰਗਾਲ)-ਪਿੰਡ ਭੂਰੇ ਵਿਖੇ ਗੁਰਦੁਆਰਾ ਸਿੰਘਪੁਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਗੂੜਥੜੀ ਵਾਲਿਆਂ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਗੁਰੂ ਰਾਮਦਾਸ ਸਾਹਿਬ ...

ਪੂਰੀ ਖ਼ਬਰ »

ਮਾ: ਰਣਧੀਰ ਸਿੰਘ ਨੇ ਪ੍ਰਾਇਮਰੀ ਸਕੂਲ ਮੱਝੂਕੇ ਦੇ ਕੰਮਾਂ ਲਈ ਸਹਾਇਤਾ ਰਾਸ਼ੀ ਦਿੱਤੀ

ਭਦੌੜ, 3 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਐਸੋਸੀਏਸ਼ਨ ਭਦੌੜ ਦੇ ਪ੍ਰਧਾਨ ਮਾ: ਰਣਧੀਰ ਸਿੰਘ ਨੇ ਆਪਣੇ ਸਾਥੀਆਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਪਹੁੰਚੇ ਜਿੱਥੇ ਉਹ ਸਕੂਲ ਅੰਦਰਲਾ ਵਿੱਦਿਅਕ ਮਾਹੌਲ ਤੇ ਅਨੁਸ਼ਾਸਨ ਵੇਖ ਕੇ ਬਹੁਤ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਸਕੂਲ ਗਹਿਲ ਦੀਆਂ ਵਿਦਿਆਰਥਣਾਂ ਬਾਰ੍ਹਵੀਂ ਦੇ ਨਤੀਜਿਆਂ ਵਿਚੋਂ ਮੋਹਰੀ

ਟੱਲੇਵਾਲ, 3 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਸੀਨੀ. ਸੈਕੰ. ਸਕੂਲ ਗਹਿਲ (ਬਰਨਾਲਾ) ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਜਮਾਤ ਵਿਚੋਂ ਪੁਜ਼ੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਕਲਮ ਛੋੜ ਹੜਤਾਲ ਕਰ ਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ)-ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਪੁਨਰਗਠਨ ਵਿਰੁੱਧ ਰੋਸ ਪ੍ਰਗਟ ਕਰਦਿਆਂ ਤਹਿਸੀਲ ਕੰਪਲੈਕਸ ਤਪਾ ਦੇ ਮਨਿਸਟਰੀਅਲ ਕਾਮਿਆਂ ਨੇ ਹੜਤਾਲ ਕਰ ਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ 4 ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਵਲੋਂ ਸਾਲਾਨਾ ਸਮਾਗਮ 8 ਤੋਂ 16 ਤੱਕ

ਤਪਾ ਮੰਡੀ, 3 ਅਗਸਤ (ਵਿਜੇ ਸ਼ਰਮਾ)-ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਵਲੋਂ ਸਾਲਾਨਾ ਸਮਾਗਮ ਬਾਬਾ ਸ਼ੰਭੂ ਦਾਸ ਵਿਧਾਤੇ ਵਾਲਿਆਂ ਦੇ ਆਸ਼ੀਰਵਾਦ ਸਦਕਾ 8 ਅਗਸਤ ਤੋਂ 16 ਅਗਸਤ ਤੱਕ ਸ੍ਰੀ ਨੈਣਾ ਦੇਵੀ ਮੰਦਿਰ ਢਿਲਵਾਂ ਰੋਡ ਤਪਾ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਇਸਤਰੀ ਇਕਾਈ ਦਾ ਕੀਤਾ ਗਠਨ

ਤਪਾ ਮੰਡੀ, 3 ਅਗਸਤ (ਵਿਜੇ ਸ਼ਰਮਾ)-ਨੇੜਲੇ ਪਿੰਡ ਘੁੰਨਸ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਇਸਤਰੀ ਇਕਾਈ ਦਾ ਗਠਨ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ, ਬਲਾਕ ਪ੍ਰਧਾਨ ਬਲੌਰ ਸਿੰਘ ਅਤੇ ਇਕਾਈ ਪ੍ਰਧਾਨ ਹਰਜੀਤ ਸਿੰਘ ਘੁੰਨਸ ਦੀ ਅਗਵਾਈ 'ਚ ਕੀਤਾ ਗਿਆ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਤਪਾ ਦੇ ਡਾਕਟਰਾਂ ਨੇ ਮੰਗਾਂ ਨੂੰ ਲੈ ਕੇ ਐਸ.ਐਮ.ਓ. ਦੇ ਦਫ਼ਤਰ ਦੀ ਕੀਤੀ ਤਾਲਾਬੰਦੀ

ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ)-ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ ਡਾਕਟਰਾਂ ਨੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੀਨੀਅਰ ਮੈਡੀਕਲ ਅਫ਼ਸਰ ਦੇ ਦਫ਼ਤਰ ਅਤੇ ਓ.ਪੀ.ਡੀ. ਦੇ ਮੁੱਖ ਦਰਵਾਜੇ ਦੀ ਤਾਲਾਬੰਦੀ ਕਰ ਕੇ ਸਰਕਾਰ ...

ਪੂਰੀ ਖ਼ਬਰ »

ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ-ਪਿੰਡ ਬੋਰਡ ਟੰਗਣੇ ਜਾਰੀ

ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਮੋਰਚੇ 'ਚ ਕਿਸਾਨ ਜਥੇਬੰਦੀਆਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਡਟੀਆਂ ...

ਪੂਰੀ ਖ਼ਬਰ »

ਸੂਬੇ ਦੇ ਹਰ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਭਾਵਨਾ ਰੱਖਣ ਵਾਲੀ ਪਾਰਟੀ ਹੈ ਸ਼ੋ੍ਰਮਣੀ ਅਕਾਲੀ ਦਲ-ਕੀਤੂ, ਬਿੱਟੂ ਦੀਵਾਨਾ

ਬਰਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਅੱਜ ਜੋ ਪੰਜਾਬ ਦੀ ਜਨਤਾ ਨਾਲ ਅਕਾਲੀ-ਬਸਪਾ ਸਰਕਾਰ ਬਣਨ 'ਤੇ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਹਨ, ਉਸ ਤੋਂ ਸਾਫ਼ ਤੌਰ 'ਤੇ ਸਪਸ਼ਟ ਹੁੰਦਾ ਹੈ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

ਕੇਂਦਰ ਕਿਸਾਨਾਂ-ਮਜ਼ਦੂਰਾਂ ਦੀ ਆਵਾਜ਼ ਸੁਣ ਕੇ ਖੇਤੀ ਕਾਨੂੰਨ ਰੱਦ ਕਰੇ-ਗੁਰੂ

ਹੰਡਿਆਇਆ, 3 ਅਗਸਤ (ਗੁਰਜੀਤ ਸਿੰਘ ਖੁੱਡੀ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ, ਖੇਤ ਮਜ਼ਦੂਰ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ | ਪਰ ਕੇਂਦਰ ਕਿਸਾਨਾਂ-ਮਜ਼ਦੂਰਾਂ ਅਤੇ ਵਿਰੋਧੀ ਪਾਰਟੀਆਂ ਦੀ ਗੱਲ ਲੋਕਰਾਜੀ ਢੰਗ ਨਾਲ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਆਜ਼ਾਦ ਕਲੱਬ ਨੇ ਪਿੰਡ ਵਿਚ ਵੱਖ-ਵੱਖ ਸਮਾਜ ਸੇਵੀ ਕਾਰਜ ਕੀਤੇ

ਟੱਲੇਵਾਲ, 3 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਦੀ ਸਮਾਜ ਸੇਵੀ ਸੰਸਥਾ ਆਜ਼ਾਦ ਸਪੋਰਟਸ ਅਤੇ ਵੈੱਲਫੇਅਰ ਕਲੱਬ ਚੀਮਾ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਜਾਰੀ ਰੱਖਦਿਆਂ ਪਿੰਡ ਵਿਚ ਸਮਾਜਿਕ ਕਾਰਜ ਨੇਪਰੇ ਚਾੜੇ੍ਹ ਗਏ | ਇਸ ਮੌਕੇ ਕਲੱਬ ਪ੍ਰਧਾਨ ਜੀਵਨ ਸਿੰਘ ...

ਪੂਰੀ ਖ਼ਬਰ »

ਲੰਗਰ ਦੀ ਸੇਵਾ ਕਰਨ ਵਾਲੇ ਕਿਸਾਨ ਦਾ ਕੀਤਾ ਅੰਤਿਮ ਸੰਸਕਾਰ

ਧਨੌਲਾ, 3 ਅਗਸਤ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾ ਪਿੰਡੀ, ਕਿ੍ਸ਼ਨ ਸਿੰਘ ਛੰਨਾਂ ਨੇ ਦੱਸਿਆ ਕਿ ਦਰਸ਼ਨ ਸਿੰਘ ਪੁੱਤਰ ਭਾਗ ਸਿੰਘ ਵਾਸੀ ਧਨੌਲਾ ਵਿਖੇ ਕਿਸਾਨੀ ਸੰਘਰਸ਼ 'ਚ ਲਈ ਲੰਗਰ ਦੀ ਸੇਵਾ ਲਈ ਦੁੱਧ ਇਕੱਠਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੰਜਾਬ ਸਰਕਾਰ ਦੀਆਂ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੱਧਰੀ ਕੰਪਲੈਕਸ ਬਰਨਾਲਾ ਵਿਖੇ ਕਰਵਾਇਆ ਜਾਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੇ ਪਿੰਡ ਜਗਜੀਤਪੁਰਾ ਵਿਖੇ ਔਰਤਾਂ ਦੀ ਇਕਾਈ ਕੀਤੀ ਗਠਿਤ

ਸ਼ਹਿਣਾ, 3 ਅਗਸਤ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਿੰਡ ਜਗਜੀਤਪੁਰਾ ਵਿਖੇ ਔਰਤਾਂ ਦੀ ਇਕਾਈ ਗਠਿਤ ਕੀਤੀ ਗਈ | ਇਸ ਮੌਕੇ ਦਰਸ਼ਨ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ ਅਤੇ ਕੁਲਦੀਪ ਸਿੰਘ ਕਾਲਾ ਸੀਨੀਅਰ ਮੀਤ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX