ਤਾਜਾ ਖ਼ਬਰਾਂ


ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  14 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  22 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  28 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  45 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  44 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਵਲੋਂ ਡਾਇਬਟੀਜ਼ ਕੈਨੇਡਾ ਲਈ ਰਾਸ਼ੀ ਇਕੱਤਰ

ਐਬਟਸਫੋਰਡ, 3 ਅਗਸਤ (ਗੁਰਦੀਪ ਸਿੰਘ ਗਰੇਵਾਲ)-ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਦੇ ਅਲੱਗ-ਅਲੱਗ ਸੂਬਿਆਂ ਵਿਚ ਇਕ ਸਮੇਂ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਵਿਚ ਬਿਟਿ੍ਸ਼ ਕੰਲੋਬੀਆ, ਓਾਟਾਰਿਓ, ਵਿਨੀਪੈਗ, ਸਸਕੈਚਵਨ ਅਤੇ ਅਲਬਰਟਾ ਦੇ ਚੈਪਟਰਜ਼ ਨੇ ਸ਼ਮੂਲੀਅਤ ਕੀਤੀ | ਰੈਲੀ ਦੌਰਾਨ ਲੋਕਲ ਗੁਰਦੁਆਰਾ ਸਾਹਿਬਾਨਾਂ ਅਤੇ ਵਪਾਰਕ ਅਦਾਰਿਆਂ ਦਾ ਦੌਰਾ ਕੀਤਾ ਗਿਆ ਅਤੇ ਮਾਇਆ ਇਕੱਤਰ ਕੀਤੀ ਗਈ | ਇਸ ਰੈਲੀ ਵਿਚ ਸਿੱਖ ਮੋਟਰਸਾਈਕਲ ਕਲੱਬ ਦੇ ਮੈਂਬਰਾਂ ਤੋਂ ਬਿਨਾਂ ਹੋਰ ਮੋਟਰਸਾਈਕਲ ਕਲੱਬਾਂ ਦੇ ਲਗਭਗ 60 ਬਾਈਕਰਾਂ ਨੇ ਸ਼ਮੂਲੀਅਤ ਕੀਤੀ | ਸਿੱਖ ਮੋਟਰਸਾਈਕਲ ਕਲੱਬ ਬਿਟਿ੍ਸ਼ ਕੰਲੋਬੀਆ ਨੇ ਆਪਣੀ ਕੋਲੰਬੀਆ ਨੇ ਆਪਣੀ ਰੈਲੀ ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਤੋਂ ਸ਼ੁਰੂ ਕੀਤੀ ਜੋ ਚਿਲਾਵੈਕ, ਮਿਸ਼ਨ, ਵੈਨਕੂਵਰ, ਨਿਊ ਵੈਸਟ ਤੋਂ ਹੁੰਦੀ ਹੋਈ ਸਰੀ ਦੇ ਗੁਰਦੁਆਰਾ ਸਾਹਿਬ ਦੂਖ ਨਿਵਾਰਨ ਵਿਖੇ ਸਮਾਪਤ ਹੋਈ | ਇਸ ਰੈਲੀ ਦੇ ਪ੍ਰਭਾਵਸ਼ਾਲੀ ਸਮਾਪਤੀ ਸਮਾਗਮ 'ਚ ਕਲੱਬ ਦੇ ਸੰਸਥਾਪਕ ਹਰਜਿੰਦਰ ਸਿੰਘ ਥਿੰਦ ਵਲੋਂ ਸਾਰੇ ਮੋਟਰਸਾਈਕਲ ਕਲੱਬਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਸ ਰੈਲੀ ਵਿਚ ਸ਼ਮੂਲੀਅਤ ਕਰ ਕੇ ਇਸ ਨੂੰ ਕਾਮਯਾਬ ਕਰਨ ਵਿਚ ਆਪਣੀ ਯੋਗਦਾਨ ਪਾਇਆ | ਡਾ. ਪਰਮਜੀਤ ਸਿੰਘ ਸੋਹਲ ਵਲੋਂ ਡਾਇਬਟੀਜ਼ ਦੇ ਬੁਰੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ ਗਿਆ ਤੇ ਇਸ ਤੋਂ ਬਚਣ ਦੇ ਤਰੀਕੇ ਦੱਸੇ ਗਏ | ਅੰਤ ਵਿਚ ਇਕੱਤਰ ਕੀਤੀ ਗਈ ਮਾਇਆ ਲਈ ਡਾਇਬਟੀਜ਼ ਕੈਨੇਡਾ ਦੀ ਬਿ੍ਟਿਸ਼ ਕੋਲੰਬੀਆ ਸੂਬੇ ਦੀ ਖੇਤਰੀ ਡਾਇਰੈਕਟਰ ਸਾਰਾਹ ਰੀਡ ਵਲੋਂ ਸਿੱਖ ਮੋਟਰਸਾਈਕਲ ਕਲੱਬ ਦਾ ਧੰਨਵਾਦ ਕੀਤਾ ਗਿਆ |

ਸਿੰਮਾ ਘੁੰਮਣ ਦਾ ਸੋਨ ਤਗਮੇ ਨਾਲ ਸਨਮਾਨ

ਬਰੇਸ਼ੀਆ (ਇਟਲੀ), 3 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਮਿਲਾਨ ਸ਼ਹਿਰ ਵਿਖੇ ਹੋਈ 'ਮੈਨ ਫਿਜ਼ੀਕ ਚੈਂਪੀਅਨਸ਼ਿਪ 2021' ਦੇ ਜੇਤੂ ਪੰਜਾਬੀ ਨੌਜਵਾਨ ਸਿੰਮਾ ਘੁੰਮਣ ਨੂੰ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ (ਬਰੇਸ਼ੀਆ) ਦੀ ...

ਪੂਰੀ ਖ਼ਬਰ »

ਕੈਨੇਡਾ 'ਚ ਕੋਵਿਡ ਦੀ ਨਕਲੀ ਰਿਪੋਰਟ ਵਾਲੇ ਵਿਦੇਸ਼ੀਆਂ ਨੂੰ ਜੁਰਮਾਨਾ

ਟੋਰਾਂਟੋ, 3 ਅਗਸਤ (ਸਤਪਾਲ ਸਿੰਘ ਜੌਹਲ)-ਵਿਦੇਸ਼ਾਂ ਤੋਂ ਕੈਨੇਡਾ ਪੁੱਜਣ ਵਾਲੇ ਲੋਕਾਂ ਨੂੰ ਕੋਵਿਡ-19 ਦੇ ਨੈਗੇਟਿਵ ਟੈਸਟ ਦੀ ਜ਼ਰੂਰਤ ਹੈ ਅਤੇ ਨਕਲੀ ਟੈਸਟ ਰਿਪੋਰਟਾਂ ਦਿਖਾਉਣ ਵਾਲੇ ਮੁਸਾਫਿਰ ਅਕਸਰ ਹਵਾਈ ਅੱਡੇ ਦੇ ਅੰਦਰ ਹੀ ਕਾਬੂ ਆ ਜਾਂਦੇ ਹਨ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਠੰਢ ਦਾ ਪ੍ਰਕੋਪ ਜਾਰੀ, ਬਰਫ਼ ਨੇ ਕੀਤੇ ਰਾਹ ਬੰਦ

ਸਿਡਨੀ, 3 ਅਗਸਤ (ਹਰਕੀਰਤ ਸਿੰਘ ਸੰਧਰ)-ਭਾਰਤ ਵਿਚ ਜਿੱਥੇ ਇਨ੍ਹਾਂ ਦਿਨਾਂ ਵਿਚ ਗਰਮੀ ਦਾ ਪ੍ਰਕੋਪ ਜਾਰੀ ਹੈ, ਉੱਥੇ ਇਸ ਦੇ ਉਲਟ ਆਸਟ੍ਰੇਲੀਆ ਪੂਰੀ ਤਰ੍ਹਾਂ ਸਰਦ ਰੁੱਤ ਵਿਚ ਘਿਰਿਆ ਹੋਇਆ ਹੈ | ਨਿਊ ਸਾਊਥ ਵੇਲਜ਼ ਦੇ ਪੈਰੀਸ਼ਰ ਇਲਾਕੇ ਵਿਚ ਪਿਛਲੇ ਦਿਨੀਂ ਭਾਰੀ ਬਰਫ਼ ਪਈ ...

ਪੂਰੀ ਖ਼ਬਰ »

ਪ੍ਰਚਾਰਕ ਗਿਆਨੀ ਹਰਜਿੰਦਰ ਸਿੰਘ ਹੰਬੜਾਂ ਵਾਲਿਆਂ ਦਾ ਵਿਸ਼ੇਸ਼ ਸਨਮਾਨ

ਐਡੀਲੇਡ, 3 ਅਗਸਤ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਸ਼ਹਿਰ ਵੂਲਗੂਲਗਾ 'ਚ ਸਭ ਤੋਂ ਪਹਿਲੇ ਬਣੇ ਗੁਰੂ ਘਰ 'ਚ ਪ੍ਰਚਾਰਕ ਤੇ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਹੰਬੜਾਂ ਵਾਲੇ ਲੰਬੇ ਸਮੇਂ ਤੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਰਹੇ ਹਨ | ਉਨ੍ਹਾਂ ਦਾ ਨਿਊ ...

ਪੂਰੀ ਖ਼ਬਰ »

ਕੈਨੇਡਾ 'ਚ ਮੱਧਕਾਲੀ ਚੋਣਾਂ ਦੀ ਚਰਚਾ ਜ਼ੋਰਾਂ 'ਤੇ

ਟੋਰਾਂਟੋ, 3 ਅਗਸਤ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਲਿਬਰਲ ਪਾਰਟੀ ਦੀ ਘੱਟ-ਗਿਣਤੀ ਸਰਕਾਰ ਚਲਾ ਰਹੇ ਹਨ ਤੇ ਦੇਸ਼ 'ਚ ਅਜਿਹੀ ਸਰਕਾਰ ਦੋ ਕੁ ਸਾਲਾਂ ਤੱਕ ਚੱਲਣ ਦੀ ਇਤਿਹਾਸਕ ਪ੍ਰੰਪਰਾ ਹੈ | 19 ਅਕਤੂਬਰ 2019 ਦੇ ਦਿਨ ਹੋਈਆਂ ਚੋਣਾਂ 'ਚ ...

ਪੂਰੀ ਖ਼ਬਰ »

ਫਰੈਂਕਫਰਟ ਹਵਾਈ ਅੱਡੇ 'ਤੇ ਨਵੇਂ ਯਾਤਰੀ ਕੇਂਦਰ ਦਾ ਉਦਘਾਟਨ

ਫਰੈਂਕਫਰਟ, 3 ਅਗਸਤ (ਸੰਦੀਪ ਕੌਰ ਮਿਆਣੀ)-ਫਰੈਂਕਫਰਟ ਹਵਾਈ ਅੱਡੇ 'ਤੇ ਟਰਮੀਨਲ-1 ਦੇ ਹਾਲ ਨੰਬਰ 'ਸੀ' ਵਿਚ ਯਾਤਰੀਆਂ ਦੇ ਮਨੋਰੰਜਨ ਲਈ ਇਕ ਨਵਾਂ ਕੇਂਦਰ ਖੋਲਿ੍ਹਆ ਗਿਆ ਹੈ, ਜੋ ਕਿ ਲਗਪਗ ਇਕ ਮਨੋਰੰਜਨ ਪਾਰਕ ਵਾਂਗ ਹੈ, ਜਿਸ 'ਚ ਵੱਖ-ਵੱਖ ਤਰ੍ਹਾਂ ਦੀਆਂ 30 ਪ੍ਰਦਰਸ਼ਨੀਆਂ ...

ਪੂਰੀ ਖ਼ਬਰ »

ਅਮਰੀਕਾ 'ਚ 'ਡੈਲਟਾ' ਦਾ ਖਤਰਾ ਲੱਗਾ ਮੰਡਰਾਉਣ

ਸਾਨ ਫਰਾਂਸਿਸਕੋ, 3 ਅਗਸਤ (ਐੱਸ. ਅਸ਼ੋਕ ਭੌਰਾ)-ਅਮਰੀਕਾ 'ਚ ਕੋਰੋਨਾ ਵਾਇਰਸ ਦੇ ਰੂਪ ਡੈਲਟਾ ਦਾ ਖਤਰਾ ਮੰਡਰਾਉਣ ਲੱਗਾ ਹੈ, ਭਾਵੇਂਕਿ ਅਮਰੀਕਾ 'ਚ ਕੋਰੋਨਾ ਵਾਇਰਸ ਰੋਕੂ ਟੀਕਾਕਰਨ ਬਹੁਤ ਵੱਡੀ ਪੱਧਰ 'ਤੇ ਚੱਲ ਰਿਹਾ ਹੈ ਪਰ ਸਿਹਤ ਲਈ ਖਤਰਾ ਅਜੇ ਵੀ ਬਰਕਰਾਰ ਹੈ | ਅੱਜ ਬੇ ...

ਪੂਰੀ ਖ਼ਬਰ »

ਹਨੀ ਸਿੰਘ 'ਤੇ ਪਤਨੀ ਨੇ ਹੀ ਦਰਜ ਕਰਵਾਇਆ ਘਰੇਲੂ ਹਿੰਸਾ ਦਾ ਮਾਮਲਾ

ਨਵੀਂ ਦਿੱਲੀ, 3 ਅਗਸਤ (ਜਗਤਾਰ ਸਿੰਘ)- ਪੰਜਾਬੀ ਗਾਇਕ ਹਨੀ ਸਿੰਘ ਦੇ ਖ਼ਿਲਾਫ਼ ਘਰੇਲੂ ਹਿੰਸਾ ਦਾ ਮਾਮਲਾ ਦਰਜ ਹੋਇਆ ਹੈ | ਹਨੀ ਸਿੰਘ ਖ਼ਿਲਾਫ਼ ਉਸ ਦੀ ਪਤਨੀ ਸ਼ਾਲਿਨੀ ਨੇ ਇਹ ਮਾਮਲਾ ਦਰਜ ਕਰਵਾਇਆ ਹੈ | ਸ਼ਾਲਿਨੀ ਨੇ ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਆਪਣੇ ਪਤੀ ਹਨੀ ਸਿੰਘ ...

ਪੂਰੀ ਖ਼ਬਰ »

ਵੈਨਕੂਵਰ ਦੀ ਰਤਨਾ ਬੱਗਾ ਤੇ ਅਜੇ ਦਿਲਾਵਰੀ ਨੂੰ ਮਿਲੇਗਾ 'ਆਰਡਰ ਆਫ਼ ਬਿਟਿ੍ਸ਼ ਕੰਲੋਬੀਆ' ਸਨਮਾਨ

ਐਬਟਸਫੋਰਡ, 3 ਅਗਸਤ (ਗੁਰਦੀਪ ਸਿੰਘ ਗਰੇਵਾਲ)-ਬਿਟਿ੍ਸ਼ ਕੰਲੋਬੀਆ ਸੂਬੇ ਦੀ ਲੈਫਟੀਨੈਂਟ ਗਵਰਨਰ ਜੇਨਟ ਆਸਟਿਨ ਨੇ ਸਾਲ 2021 ਵਾਸਤੇ ਸਰਵਉੱਚ ਸਨਮਾਨ 'ਆਰਡਰ ਆਫ਼ ਬਿਟਿ੍ਸ਼ ਕੰਲੋਬੀਆ' ਲਈ ਚੁਣੇ ਜਾਣ ਵਾਲੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਜਿਨ੍ਹਾਂ ਵਿਚ ਭਾਰਤੀ ਮੂਲ ਦੀ ...

ਪੂਰੀ ਖ਼ਬਰ »

11 ਸਾਲਾ ਭਾਰਤੀ-ਅਮਰੀਕਨ ਕੁੜੀ ਨੂੰ ਵਿਸ਼ਵ ਦੇ ਹੁਸ਼ਿਆਰ ਵਿਦਿਆਰਥੀਆਂ 'ਚੋਂ ਇਕ ਐਲਾਨਿਆ

ਵਾਸ਼ਿੰਗਟਨ, 3 ਅਗਸਤ (ਏਜੰਸੀ)-ਇਕ 11 ਸਾਲਾ ਭਾਰਤੀ-ਅਮਰੀਕਨ ਲੜਕੀ ਨੂੰ ਐਸ.ਏ.ਟੀ. ਅਤੇ ਏ.ਸੀ.ਟੀ. ਟੈਸਟਾਂ 'ਚ ਬਿਹਤਰੀਨ ਕਾਰਗੁਜ਼ਾਰੀ ਦੇ ਆਧਾਰ 'ਤੇ ਅਮਰੀਕਾ ਦੀ ਇਕ ਚੋਟੀ ਦੀ ਯੂਨੀਵਰਸਿਟੀ ਵਲੋਂ ਦੁਨੀਆ ਦੇ ਸਭ ਤੋਂ ਹੁਸ਼ਿਆਰ ਵਿਦਿਆਰਥੀਆਂ 'ਚੋਂ ਇਕ ਐਲਾਨਿਆ ਗਿਆ ਹੈ | ...

ਪੂਰੀ ਖ਼ਬਰ »

ਦੱਖਣੀ ਆਸਟ੍ਰੇਲੀਆ 'ਚ ਵਾਪਰੇ ਸੜਕ ਹਾਦਸੇ 'ਚ 2 ਦੀ ਮੌਤ

ਐਡੀਲੇਡ, 3 ਅਗਸਤ (ਗੁਰਮੀਤ ਸਿੰਘ ਵਾਲੀਆ)- ਦੱਖਣੀ ਆਸਟ੍ਰੇਲੀਆ ਦੇ ਬੜੂਟਾ ਵਿਖੇ ਪੋਰਟ ਅਗਸਟਾ ਹਾਈਵੇ 'ਤੇ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਦਾਦੀ ਤੇ ਪੋਤੇ ਦੀ ਮੌਤ ਹੋ ਗਈ ਤੇ ਦੋ ਲੜਕੇ ਗੰਭੀਰ ਜ਼ਖ਼ਮੀ ਹੋ ਗਏ | ਮਰਨ ਵਾਲਿਆਂ 'ਚ 40 ਸਾਲਾ ਡੁਆਨ ਤੇ ਉਸ ਦੀ 61 ਸਾਲਾ ...

ਪੂਰੀ ਖ਼ਬਰ »

ਹਿੰਦੂ-ਸਿੱਖ ਭਾਈਚਾਰੇ ਨੂੰ ਵੇਲਜ਼ 'ਚ ਅਸਥ ਪਾਉਣ ਲਈ ਮਿਲੀ ਥਾਂ

ਲੰਡਨ, 3 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹਿੰਦੂ ਅਤੇ ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਬਰਤਾਨੀਆ ਦੇ ਵੇਲਜ਼ 'ਚ ਅਸਥੀਆਂ ਦੇ ਵਿਸਰਜਨ ਲਈ ਢੁਕਵੀਂ ਥਾਂ ਲੈਣ ਲਈ ਸੰਘਰਸ਼ ਕਰ ਰਹੇ ਸਨ ...

ਪੂਰੀ ਖ਼ਬਰ »

ਲੰਡਨ 'ਚ 15 ਅਗਸਤ ਨੂੰ ਸਿੱਖਾਂ ਵਲੋਂ ਕੀਤਾ ਜਾਵੇਗਾ ਰੋਸ ਮੁਜ਼ਾਹਰਾ 

ਲੰਡਨ, 3 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਲੰਡਨ ਸਥਿਤ ਭਾਰਤੀ ਅੰਬੈਂਸੀ ਮੂਹਰੇ ਇੰਗਲੈਂਡ ਦੇ ਸਿੱਖਾਂ ਵਲੋਂ ਇੱਕ ਵਜੇ ਤੋਂ ਤਿੰਨ ਵਜੇ ਤੱਕ ਭਾਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX