ਤਾਜਾ ਖ਼ਬਰਾਂ


ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  13 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  21 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  27 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  44 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  43 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਕਪੂਰਥਲਾ / ਫਗਵਾੜਾ

ਸੀ.ਬੀ.ਐਸ.ਈ. ਨੇ ਐਲਾਨੇ ਦਸਵੀਂ ਦੇ ਨਤੀਜੇ

ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ
ਕਪੂਰਥਲਾ, 3 ਅਗਸਤ (ਅਮਰਜੀਤ ਕੋਮਲ)- ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਡਾ: ਅਰਵਿੰਦਰ ਸਿੰਘ ਸ਼ੇਖੋਂ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਗਾਇਤਰੀ, ਕਿਰਨ ਤੇ ਅੰਤਲ ਤੇ ਹਰਮਨਪ੍ਰੀਤ ਕੌਰ ਨੇ 97 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਨਵਜੋਤ ਕੌਰ ਨੇ 96.6 ਪ੍ਰਤੀਸ਼ਤ, ਅਸ਼ੀਸ਼ਪੁਰੀ ਨੇ 96.4 ਪ੍ਰਤੀਸ਼ਤ, ਇੰਦਰਪ੍ਰੀਤ ਕੌਰ 96.4 ਪ੍ਰਤੀਸ਼ਤ, ਸਾਕਸ਼ੀ ਤੇ ਹਰਪ੍ਰੀਤ ਕੌਰ ਨੇ 96 ਪ੍ਰਤੀਸ਼ਤ, ਵੰਸ਼ਿਕਾ ਸ਼ਰਮਾ ਤੇ ਜ਼ਿਤੇਸ਼ ਕੁਮਾਰ ਨੇ 95. 4 ਪ੍ਰਤੀਸ਼ਤ, ਇਸ਼ਤਾ ਗੋਇਲ ਨੇ 94.2 ਪ੍ਰਤੀਸ਼ਤ, ਅਨੁਰੀਤ ਕੌਰ ਨੇ 94 ਪ੍ਰਤੀਸ਼ਤ, ਮਨਕਰਨ ਸਿੰਘ ਨੇ 93 ਪ੍ਰਤੀਸ਼ਤ ਤੇ ਸੁਖਦੇਵ ਕੌਰ ਨੇ 91 ਪ੍ਰਤੀਸ਼ਤ ਅੰਕ ਹਾਸਲ ਕੀਤੇ | ਪਿੰ੍ਰਸੀਪਲ ਨੇ ਦੱਸਿਆ ਕਿ ਸਕੂਲ ਦੇ 53 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਤੇ 26 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰ ਅਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਅਨੰਦ, ਡਾਇਰੈਕਟਰ ਰੁਚੀ ਅਨੰਦ, ਪਿੰ੍ਰਸੀਪਲ ਡਾ: ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ: ਦੀਪਕ ਅਰੋੜਾ ਨੇ ਸਕੂਲ ਦੇ ਹੋਣਹਾਰ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਵਿਕਰਮ ਅਨੰਦ ਤੇ ਹੋਰ ਸਟਾਫ਼ ਮੈਂਬਰਾਂ ਨੇ ਸਕੂਲ ਦੀ ਹੋਣਹਾਰ ਵਿਦਿਆਰਥੀਆਂ ਦਾ ਦਾ ਮੂੰਹ ਮਿੱਠਾ ਕਰਵਾਇਆ |
ਗੁਰੂ ਅਮਰਦਾਸ ਸਕੂਲ ਉੱਚਾ ਬੇਟ ਦਾ 10ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
ਕਪੂਰਥਲਾ, (ਅਮਰਜੀਤ ਕੋਮਲ) - ਸੀ.ਬੀ.ਐਸ.ਈ. ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਦੌਰਾਨ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਡਾਇਰੈਕਟਰ ਜਤਿੰਦਰਪਾਲ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਦੱਸਿਆ ਕਿ ਸਕੂਲ ਦੇ 38 ਵਿਦਿਆਰਥੀਆਂ ਵਿਚੋਂ 8 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੇ 13 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਮਨਪ੍ਰੀਤ ਕੌਰ 98 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਕੋਮਲ ਰੂਪ ਕੌਰ ਨੇ 96 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਤੇ ਚੰਦਨਾ ਨੇ 95.4 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸਤੋਂ ਇਲਾਵਾ ਖ਼ੁਸ਼ਪ੍ਰੀਤ ਕੌਰ ਨੇ 92 ਪ੍ਰਤੀਸ਼ਤ, ਹਰਜੋਤ ਨੇ 91.4 ਪ੍ਰਤੀਸ਼ਤ, ਰਹਿਮਤਪ੍ਰੀਤ ਕੌਰ ਨੇ 91.4, ਅਰਸ਼ਪ੍ਰੀਤ ਕੌਰ ਨੇ 90.4 ਤੇ ਗੁਰਮੀਤ ਸਿੰਘ ਬਾਜਵਾ ਨੇ 90.4 ਅੰਕ ਹਾਸਲ ਕੀਤੇ | ਸਕੂਲ ਦੇ ਡਾਇਰੈਕਟਰ ਤੇ ਪਿ੍ੰਸੀਪਲ ਨੇ ਸਕੂਲ ਦੇ ਹੋਣਹਾਰ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਸਕੂਲ ਦੇ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਤੇ ਸਕੂਲ ਦੇ ਮਿਹਨਤੀ ਅਧਿਆਪਕਾਂ ਸਿਰ ਬੰਨਿ੍ਹਆ |
ਪ੍ਰੀਤਾ ਲੀ ਲੈਸਨ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
ਕਪੂਰਥਲਾ, (ਅਮਰਜੀਤ ਕੋਮਲ)- ਪ੍ਰੀਤਾ ਲੀ ਲੈਸਨ ਸਕੂਲ ਕਪੂਰਥਲਾ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਨੇ ਦੱਸਿਆ ਕਿ ਦਸਵੀਂ ਜਮਾਤ ਵਿਦਿਆਰਥੀ ਅਨੀਕੇਤ ਕਪੂਰ ਨੇ 95.4 ਪ੍ਰਤੀਸ਼ਤ ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਮੁਸਕਾਨ ਨੇ 93.2 ਅੰਕ ਲੈ ਕੇ ਦੂਜਾ ਤੇ ਸਿਧਾਰਥ ਸੂਦ ਨੇ 89.4 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕ੍ਰਿਸ਼ ਅਰੋੜਾ ਨੇ 89 ਪ੍ਰਤੀਸ਼ਤ ਤੇ ਪਾਇਲ ਸ਼ਰਮਾ ਨੇ 88.8 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਮਰਪਣ ਦੀ ਭਾਵਨਾ ਨਾਲ ਕੰਮ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਨੇ ਸਕੂਲ ਦੇ ਸ਼ਾਨਦਾਰ ਨਤੀਜੇ 'ਤੇ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |
ਐਮ.ਜੀ.ਐਨ. ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਕਪੂਰਥਲਾ, (ਅਮਰਜੀਤ ਕੋਮਲ)- ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਰੇ ਵਿਸ਼ਿਆਂ ਵਿਚ ਵਧੀਆ ਅੰਕ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਰਸ਼ਮੀ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ 99 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਗੁਨਰਪ੍ਰੀਤ ਕੌਰ ਘੋਤੜਾ ਨੇ 97.8 ਪ੍ਰਤੀਸ਼ਤ ਅੰਕ ਲੈ ਕੇ ਦੂਜਾ, ਸਨੇਹਪ੍ਰੀਤ ਕੌਰ ਨੇ 97.2 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਸ਼ਾਨਦਾਰ ਨਤੀਜੇ 'ਤੇ ਐਮ.ਜੀ.ਐਨ. ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਮੇਜਰ ਸੀ.ਐਸ. ਰਾਏ ਤੇ ਪਿ੍ੰਸੀਪਲ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ
ਕਪੂਰਥਲਾ, (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ 46 ਵਿਦਿਆਰਥੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ | ਪਿ੍ੰਸੀਪਲ ਪ੍ਰਭਦੀਪ ਕੌਰ ਨੇ ਦੱਸਿਆ ਕਿ ਕਨਿਸ਼ਕਾ ਮਹਿਤਾ 96.2 ਪ੍ਰਤੀਸ਼ਤ ਅੰਕ ਲੈ ਕੇ ਪਹਿਲੇ, ਅਨਮੋਲਪ੍ਰੀਤ ਕੌਰ 94.2 ਅੰਕ ਲੈ ਕੇ ਦੂਜੇ ਤੇ ਮਹਿਕਪ੍ਰੀਤ ਕੌਰ 93 ਪ੍ਰਤੀਸ਼ਤ ਅੰਕ ਲੈ ਕੇ ਤੀਜੇ ਸਥਾਨ 'ਤੇ ਰਹੀ | ਇਸੇ ਤਰ੍ਹਾਂ ਸਨੇਹਾ ਨੇ 92 ਪ੍ਰਤੀਸ਼ਤ, ਹਰਸ਼ਿਤਾ ਨੇ 90.2 ਪ੍ਰਤੀਸ਼ਤ, ਆਂਚਲਪ੍ਰੀਤ ਕੌਰ ਨੇ 89.4, ਰਾਜਨਬੀਰ ਸਿੰਘ ਨੇ 88 ਪ੍ਰਤੀਸ਼ਤ, ਅਮਿਸ਼ਾ ਰਾਣੀ ਨੇ 87 ਪ੍ਰਤੀਸ਼ਤ, ਸਿਮਰਨਪ੍ਰੀਤ ਕੌਰ ਮਰੋਕ ਨੇ 86 ਪ੍ਰਤੀਸ਼ਤ, ਪਵਨਦੀਪ ਕੌਰ ਨੇ 85 ਪ੍ਰਤੀਸ਼ਤ, ਹਰਜੀਤ ਕੌਰ ਨੇ 82.2 ਪ੍ਰਤੀਸ਼ਤ ਤੇ ਜਸਰੀਨ ਕੌਰ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜ: ਸਵਰਨ ਸਿੰਘ, ਸਕੂਲ ਦੀ ਡਾਇਰੈਕਟਰ ਇੰਜ: ਹਰਨਿਅਮਾਤ ਕੌਰ ਨੇ ਸਕੂਲ ਦੀ ਪਿ੍ੰਸੀਪਲ, ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |

ਪੰਜਾਬ ਦੇ ਚਾਰ ਨਵੇਂ ਮੈਡੀਕਲ ਕਾਲਜਾਂ ਨਾਲ ਐਮ.ਬੀ.ਬੀ.ਐਸ ਸੀਟਾਂ ਦੁੱਗਣੀਆਂ ਹੋਣਗੀਆਂ-ਓ.ਪੀ.ਸੋਨੀ

ਫਗਵਾੜਾ, 3 ਅਗਸਤ (ਅਸ਼ੋਕ ਕੁਮਾਰ ਵਾਲੀਆ)- ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਓ.ਪੀ.ਸੋਨੀ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਬਣਾਏ ਜਾ ਰਹੇ ਚਾਰ ਨਵੇਂ ਮੈਡੀਕਲ ਕਾਲਜਾਂ ਲਈ ਵਿੱਤੀ ਗਰਾਂਟ ਦੀ ਪਹਿਲੀ ਕਿਸ਼ਤ ਨੂੰ ਪਹਿਲਾਂ ਹੀ ਪ੍ਰਵਾਨਗੀ ...

ਪੂਰੀ ਖ਼ਬਰ »

ਜੂਆ ਖੇਡਦੇ ਚਾਰ ਵਿਅਕਤੀ ਨਕਦੀ ਸਮੇਤ ਕਾਬੂ

ਕਪੂਰਥਲਾ, 3 ਅਗਸਤ (ਸਡਾਨਾ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਜੂਆ ਖੇਡਦੇ ਹੋਏ ਨਕਦੀ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਨਸ਼ੀਲੀ ਗੋਲੀਆਂ ਸਮੇਤ ਦੋ ਕਾਬੂ

ਕਪੂਰਥਲਾ, 3 ਅਗਸਤ (ਸਡਾਨਾ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਮਲਕੀਤ ਸਿੰਘ ਨੇ ਗਸ਼ਤ ਦੌਰਾਨ ਜੰਮੂ ਪੈਲੇਸ ਨੇੜੇ ਕਥਿਤ ਦੋਸ਼ੀ ਸਿਮਰ ਕੌਰ ਵਾਸੀ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਔਰਤ ਦਾ ਪਰਸ ਖੋਹ ਕੇ ਫ਼ਰਾਰ

ਭੁਲੱਥ, 3 ਅਗਸਤ (ਰਤਨ, ਮੁਲਤਾਨੀ)- ਦੋ ਅਣਪਛਾਤੇ ਮੋਟਰਸਾਈਕਲ ਸਵਾਰ ਇਕ ਲੜਕੀ ਪਾਸੋਂ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ, ਜਿਸ ਸਬੰਧੀ ਥਾਣਾ ਭੁਲੱਥ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਆਪਣੀ ਸ਼ਿਕਾਇਤ 'ਚ ਪਿੰਡ ਟਾਂਡੀ ਔਲਖ ਦੀ ਲੜਕੀ ਪੂਜਾ ਪੁੱਤਰੀ ਸਰਵਣ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮਕਸੂਦਪੁਰ 'ਚ ਪਿੰਡ ਇਕਾਈ ਦਾ ਕੀਤਾ ਗਠਨ

ਨਡਾਲਾ, 3 ਅਗਸਤ (ਮਾਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ ਹੇਠ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਪਿੰਡਾਂ ਵਿਚ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਐਸ.ਡੀ.ਐਮ ਵਲੋਂ ਬਰਸਾਤਾਂ ਨਾਲ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ, 3 ਅਗਸਤ (ਥਿੰਦ, ਹੈਪੀ)-ਬੀਤੀ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਹਲਕਾ ਸੁਲਤਾਨਪੁਰ ਲੋਧੀ ਦੇ ਸਾਬੂਵਾਲ, ਟੋਡਰਵਾਲ, ਦਰੀਏਵਾਲ, ਕੋਲੀਆਂ ਵਾਲ ਆਦਿ ਪਿੰਡਾਂ ਵਿਚ ਝੋਨੇ ਦੀ ਫ਼ਸਲ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ ਜਿਸ ਦਾ ਜਾਇਜ਼ਾ ਲੈਣ ਵਾਸਤੇ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ ਟਰਾਂਸਫ਼ਾਰਮਰ ਚੋਰ ਗਰੋਹ ਦੇ 7 ਮੈਂਬਰ ਗਿ੍ਫ਼ਤਾਰ

ਕਪੂਰਥਲਾ, 3 ਅਗਸਤ (ਸਡਾਨਾ) - ਥਾਣਾ ਸਦਰ ਪੁਲਿਸ ਨੇ ਟਰਾਂਸਫ਼ਾਰਮਰ 'ਚੋਂ ਤੇਲ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਤੇ ਇਨ੍ਹਾਂ ਪਾਸੋਂ ਚੋਰੀ ਕੀਤਾ ਸਾਮਾਨ ਤੇ ਨਸ਼ੀਲੇ ਟੀਕੇ ਵੀ ਬਰਾਮਦ ਕੀਤੇ ਗਏ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਸਪਰੇਅ ਮਸ਼ੀਨ ਨਿਰਮਲ ਕੁਟੀਆ ਪੰਡਵਾ ਤੋਂ ਕੀਤੀ ਰਵਾਨਾ

ਫਗਵਾੜਾ, 3 ਅਗਸਤ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਡੇਂਗੂ ਦੇ ਬਚਾਅ ਲਈ ਜੌਹਲ ਫਾਰਮ ਵਲੋਂ ਤਿਆਰ ਕੀਤੀ ਸਪਰੇਅ ਮਸ਼ੀਨ ਨੂੰ ਅੱਜ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਵਲੋਂ ਅਰਦਾਸ ਕਰਨ ਉਪਰੰਤ ਰਵਾਨਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਨ 'ਤੇ ਮਿਲੇਗੀ ਹਰ ਸਹੂਲਤ-ਜਥੇ. ਕੁਲਾਰ

ਫਗਵਾੜਾ, 3 ਅਗਸਤ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਦੀ ਮੀਟਿੰਗ ਵਿਚ 13 ਵੱਡੇ ਅਹਿਮ ਐਲਾਨ ਪਾਸ ਕਰਨ ਦਾ ਸਵਾਗਤ ਕਰਦਿਆ ਸ਼ੋ੍ਰਮਣੀ ਅਕਾਲੀ ਦਲ ਫਗਵਾੜਾ ਦੇ ਹਲਕਾ ਇੰਚਾਰਜ ਜਥੇਦਾਰ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਰੇਤਾ ਸਮੇਤ ਦੋ ਕਾਬੂ

ਢਿਲਵਾਂ, 3 ਅਗਸਤ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਸਬ-ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਢਿਲਵਾਂ ਵਲੋਂ ਰੇਤਾ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਏ.ਐਸ.ਆਈ. ਮੂਰਤਾ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਉਨ੍ਹਾਂ ਦੋ ਟਿੱਪਰ ਰੇਤਾ ਨਾਲ ਭਰੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 4 ਨਵੇਂ ਮਾਮਲੇ

ਕਪੂਰਥਲਾ, 3 ਅਗਸਤ (ਸਡਾਨਾ)- ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 4 ਮਾਮਲੇ ਸਾਹਮਣੇ ਆਏ ਹਨ ਜਦਕਿ 994 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ | ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਵੱਧ ਕੇ 17761 ਹੋ ਗਈ ਹੈ, ਜਿਨ੍ਹਾਂ 'ਚੋਂ 30 ਐਕਟਿਵ ਮਾਮਲੇ ਹਨ ਤੇ 17179 ਮਰੀਜ਼ ਸਿਹਤਯਾਬ ਹੋ ...

ਪੂਰੀ ਖ਼ਬਰ »

ਵਿਕਾਸ ਦੀਆਂ ਪੁਲਾਂਘਾਂ ਪੁੱਟਦਾ ਫਗਵਾੜੇ ਦਾ ਪਿੰਡ ਮੀਰਾਪੁਰ

ਤਰਨਜੀਤ ਸਿੰਘ ਕਿੰਨੜਾ 98140-00001 ਫਗਵਾੜਾ- ਫਗਵਾੜਾ ਤੋਂ 17 ਕਿਲੋਮੀਟਰ ਦੂਰ ਵਸਿਆ ਹੋਇਆ ਹੈ ਪਿੰਡ ਮੀਰਾਪੁਰ, ਜਿਸ ਦੀ ਆਬਾਦੀ 500 ਤੋਂ ਵੱਧ ਹੈ | ਪਿੰਡ ਦੀ ਆਪਣੀ ਪੰਚਾਇਤ ਹੈ, ਜਿਸ ਦੇ ਸਰਪੰਚ ਦਲਬੀਰ ਕੌਰ ਹਨ | ਫਗਵਾੜਾ ਤਹਿਸੀਲ ਦੇ ਆਖ਼ਰੀ ਸਰਹੱਦੀ ਪਿੰਡਾਂ 'ਚ ਮੀਰਾਪੁਰ ...

ਪੂਰੀ ਖ਼ਬਰ »

ਬਲਵਿੰਦਰ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਫਗਵਾੜਾ, 3 ਅਗਸਤ (ਅਸ਼ੋਕ ਕੁਮਾਰ ਵਾਲੀਆ)- ਅਦਾਰਾ 'ਅਜੀਤ' ਦੇ ਸਰਕੂਲੇਸ਼ਨ ਮਨੈਜਰ ਨਰਿੰਦਰਪਾਲ ਸਿੰਘ ਅਤੇ ਫੋਟੋ ਆਰਟਿਸਟ ਰਾਜਵਿੰਦਰ ਸਿੰਘ ਦੇ ਵੱਡੇ ਭੈਣ ਜੀ ਅਤੇ ਪਰੂਫ ਵਿਭਾਗ ਦੇ ਇੰਚਾਰਜ ਗੁਰਮੀਤ ਸਿੰਘ ਰੱਤੂ ਦੇ ਨਜਦੀਕੀ ਰਿਸ਼ਤੇਦਾਰ ਬਲਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਜੋਂ ਗੁਰਸੇਵਕ ਚੰਦ ਨੇ ਚਾਰਜ ਸੰਭਾਲਿਆ

ਭੁਲੱਥ, 3 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) - ਅੱਜ ਤਹਿਸੀਲ ਕੰਪਲੈਕਸ ਭੁਲੱਥ ਵਿਖੇ ਨਾਇਬ ਤਹਿਸੀਲਦਾਰ ਗੁਰਸੇਵਕ ਚੰਦ ਨੇ ਚਾਰਜ ਸੰਭਾਲ ਕੇ ਕੰਮਕਾਜ ਆਰੰਭ ਕਰ ਦਿੱਤਾ | ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਇਬ ਤਹਿਸੀਲਦਾਰ ਗੁਰਸੇਵਕ ਚੰਦ ਨੇ ...

ਪੂਰੀ ਖ਼ਬਰ »

ਕਾਰਸੇਵਾ ਖਡੂਰ ਸਾਹਿਬ ਵਾਲਿਆਂ ਵਲੋਂ 210 ਬੂਟੇ ਲਗਾ ਕੇ 98ਵਾਂ ਮਿੰਨੀ ਜੰਗਲ ਕਾਲਾ ਸੰਘਿਆਂ 'ਚ ਲਗਾਇਆ

ਕਾਲਾ ਸੰਘਿਆਂ, 3 ਅਗਸਤ (ਬਲਜੀਤ ਸਿੰਘ ਸੰਘਾ) - ਕਾਰਸੇਵਾ ਖਡੂਰ ਸਾਹਿਬ ਵਾਲਿਆਂ ਵਲੋਂ 98ਵਾਂ ਜੰਗਲ ਕਪੂਰਥਲਾ ਜ਼ਿਲ੍ਹੇ 'ਚ ਪੈਂਦੇ ਪਿੰਡ ਕਾਲਾ ਸੰਘਿਆ ਦੇ ਗੁਰਦੁਆਰਾ ਟਾਵੀਂ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਇਕ ਕਨਾਲ 5 ਮਰਲੇ ਜ਼ਮੀਨ 'ਚ ਮਿੰਨੀ ਜੰਗਲ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼ਾਹ ਸੁਲਤਾਨ ਕਿ੍ਕਟ ਕਲੱਬ ਦੀ ਮੀਟਿੰਗ ਹੋਈ

ਸੁਲਤਾਨਪੁਰ ਲੋਧੀ, 3 ਅਗਸਤ (ਨਰੇਸ਼ ਹੈਪੀ, ਥਿੰਦ)- ਸ਼ਾਹ ਸੁਲਤਾਨ ਕਿ੍ਕਟ ਕਲੱਬ ਸਮਾਜ ਸੇਵੀ ਸੰਸਥਾ ਦੇ ਪ੍ਰਧਾਨ ਅੰਗਰੇਜ਼ ਸਿੰਘ ਡੇਰਾ ਸੈਦਾਂ ਤੇ ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਪਾਂਸ਼ਟਾ ਦੇ ਰਸਤੇ ਦੀ ਹਾਲਤ ਤਰਸਯੋਗ

ਪਾਂਸ਼ਟਾ, 3 ਅਗਸਤ (ਸਤਵੰਤ ਸਿੰਘ)– ਪੰਜਾਬ ਰਾਜ ਪਾਵਰਕਾਮ ਸਬ ਡਵੀਜ਼ਨ ਪਾਂਸ਼ਟਾ ਦੇ ਰਸਤੇ ਦੀ ਹਾਲਤ ਲੰਬੇ ਅਰਸੇ ਤੋਂ ਅਤਿ ਤਰਸਯੋਗ ਹੈ ਪਰ ਦਹਾਕੇ ਬੀਤਣ ਦੇ ਬਾਵਜੂਦ ਇਹ ਕੱਚਾ ਰਸਤਾ ਪੱਕਾ ਨਹੀਂ ਬਣ ਸਕਿਆ | ਇਲਾਕੇ ਦੇ 37 ਪਿੰਡਾਂ ਦੇ 20 ਹਜ਼ਾਰ ਦੇ ਕਰੀਬ ਖਪਤਕਾਰਾਂ ਨੂੰ ...

ਪੂਰੀ ਖ਼ਬਰ »

ਆਰ.ਸੀ.ਐਫ. ਮੇਨ ਗੇਟ ਦੇ ਨੇੜੇ ਲੱਗੇ ਗੰਦਗੀ ਦੇ ਢੇਰ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ

ਹੁਸੈਨਪੁਰ, 3 ਅਗਸਤ (ਸੋਢੀ)- ਏਸ਼ੀਆ ਦੀ ਨੰਬਰ ਇਕ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੂੰ ਭਾਵੇਂ ਵਾਤਾਵਰਨ, ਸਫ਼ਾਈ ਅਤੇ ਗੁਣਵੱਤਾ ਪੱਖ ਤੋਂ ਕਈ ਪ੍ਰਮਾਣ ਪੱਤਰ ਮਿਲ ਚੁੱਕੇ ਹਨ ਪਰ ਮੇਨ ਗੇਟ ਤੇ ਕੂੜੇ ਕਰਕਟ ਦੇ ਲੱਗੇ ਢੇਰ ਰੇਲ ਕੋਚ ਫ਼ੈਕਟਰੀ ਦੀ ਸੁੰਦਰਤਾ ਨੂੰ ਗ੍ਰਹਿਣ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਢਿਲਵਾਂ ਵਲੋਂ ਡਰਾਈ-ਡੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਢਿਲਵਾਂ, 3 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਹਰ ਸ਼ੁੱਕਰਵਾਰ ਡਰਾਈ ਡੇ ਮਨਾਇਆ ਜਾਂਦਾ ਹੈ ਜਿਸ ਤਹਿਤ ਡੇਂਗੂ, ਮਲੇਰੀਆਂ ਤੋਂ ਬਚਾਅ ਲਈ ਉਪਰਾਲੇ ਕੀਤੇ ...

ਪੂਰੀ ਖ਼ਬਰ »

ਪਲਾਹੀ ਵਿਖੇ ਬੀਬੀਆਂ ਵਲੋਂ ਬਰਮਾਂ 'ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਫਗਵਾੜਾ, 3 ਅਗਸਤ (ਅਸ਼ੋਕ ਕੁਮਾਰ ਵਾਲੀਆ)- ਇਤਿਹਾਸਕ ਪਿੰਡ ਪਲਾਹੀ ਵਿਖੇ ਬਸਰਾ ਪੱਤੀ ਮੁਹੱਲਾ ਕਮੇਟੀ ਵਲੋਂ ਉਪਰਾਲਾ ਕਰਦੇ ਹੋਏ ਸੜਕਾਂ ਦੇ ਦੁਆਲੇ ਇਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਆਰੰਭਿਆ ਗਿਆ | ਇਸ ਦੀ ਆਰੰਭਤਾ ਬੀਬੀ ਸੁਖਦੇਵ ਕੌਰ ਬਸਰਾ ਕੈਨੇਡਾ, ਬੀਬੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਬਣਨ 'ਤੇ ਲੋਕਾਂ ਨੂੰ ਰਾਹਤਾਂ ਦੇਣ ਸਬੰਧੀ ਕੀਤੇ ਐਲਾਨ ਸਵਾਗਤਯੋਗ-ਜਥੇ: ਖੋਜੇਵਾਲ

ਕਪੂਰਥਲਾ, 3 ਅਗਸਤ (ਅਮਰਜੀਤ ਕੋਮਲ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਉਪਰੰਤ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸੱਤਾ ਵਿਚ ਆਉਣ 'ਤੇ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਰਾਹਤਾਂ ਦੇਣ ਤੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਨੂੰ ਰਾਹਤ ਦੇਣ ਦਾ ਐਲਾਨ ਸ਼ਲਾਘਾਯੋਗ- ਅਕਾਲੀ ਆਗੂ

ਕਪੂਰਥਲਾ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਚੋਣ ਮਨੋਰਥ ਪੱਤਰ 'ਤੇ 13 ...

ਪੂਰੀ ਖ਼ਬਰ »

ਕੈਪਟਨ ਤੇ ਸਿੱਧੂ ਦੀ ਜੋੜੀ ਪੰਜਾਬ 'ਚ ਮੁੜ ਕਾਂਗਰਸ ਬਣਾਵੇਗੀ- ਹਮੀਰਾ

ਢਿਲਵਾਂ, 3 ਅਗਸਤ (ਸੁਖੀਜਾ, ਪ੍ਰਵੀਨ) - ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਯੂਥ ਕਾਂਗਰਸੀਆਂ ਵਿਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਲਖਵਿੰਦਰ ਸਿੰਘ ਹਮੀਰਾ ਬਲਾਕ ਪ੍ਰਧਾਨ ਕਾਂਗਰਸ ਢਿਲਵਾਂ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਫੱਤੂਢੀਂਗਾ ਪੁਲਿਸ ਨੇ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗਿ੍ਫ਼ਤਾਰ

ਕਪੂਰਥਲਾ, 3 ਅਗਸਤ (ਸਡਾਨਾ) - ਜ਼ਿਲ੍ਹਾ ਪੁਲਿਸ ਨੇ ਇਕ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜੇ 'ਚੋਂ ਮੋਬਾਈਲ ਫੋਨ, ਐਲ.ਸੀ.ਡੀ., ਡਿਜੀਟਲ ਕੈਮਰੇ ਤੇ ਸੋਨੇਾ ਬਰਾਮਦ ਕੀਤੇ ਹਨ | ਕਾਬੂ ਕੀਤੇ ਵਿਅਕਤੀਆਂ ਦੀ ...

ਪੂਰੀ ਖ਼ਬਰ »

ਅਮਰੀਕਾ 'ਚ ਸਟੋਰ 'ਤੇ ਕੰਮ ਕਰ ਰਹੇ ਬੇਗੋਵਾਲ ਦੇ ਨੌਜਵਾਨ ਨੂੰ ਲੁਟੇਰੇ ਨੇ ਗੋਲੀ ਮਾਰ ਕੀਤਾ ਜ਼ਖਮੀ

ਬੇਗੋਵਾਲ, 3 ਅਗਸਤ (ਸੁਖਜਿੰਦਰ ਸਿੰਘ)- ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦੇ ਨੌਜਵਾਨ ਦੀ ਅਮਰੀਕਾ ਦੇ ਜੋਰਜੀਆ 'ਚ ਸਟੋਰ 'ਤੇ ਕੰਮ ਕਰਦੇ ਸਮੇਂ ਇਕ ਲੁਟੇਰੇ ਵਲੋਂ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਜਿਸ ਉਪਰੰਤ ਹੁਣ ਉਹ ਗੰਭੀਰ ਹਾਲਤ 'ਚ ਜੇਰੇ ਇਲਾਜ ਹੈ | ਇਸ ਸਬੰਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX