ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਪਹਿਲਾ ਸਫ਼ਾ

ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਾਇਆ

ਡਾ. ਕਮਲ ਕਾਹਲੋਂ
ਬਟਾਲਾ, 13 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 534ਵੇਂ ਵਿਆਹ ਪੁਰਬ ਸਬੰਧੀ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਖ਼ਾਲਸਾ ਪੰਥ ਦੇ ਰਵਾਇਤੀ ਜਾਹੋ-ਜਲਾਲ ਦੇ ਨਾਲ ਅੱਜ ਸਮਾਪਤ ਹੋ ਗਿਆ। ਇਥੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਨਿਰਵਿਘਨ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨਾਂ 'ਚ ਰਾਗੀ, ਢਾਡੀ ਅਤੇ ਪ੍ਰਚਾਰਕਾਂ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਢਲੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਧਾਰਨ ਕਰਨ 'ਤੇ ਜ਼ੋਰ ਦਿੱਤਾ। ਇਸ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਸਮਾਜ ਨੂੰ ਲਾਮਬੰਦ ਹੋਣ ਤੇ ਧਾਰਮਿਕ ਤੌਰ 'ਤੇ ਪ੍ਰਪਕਤਾ ਦਾ ਸੁਨੇਹਾ ਦਿੰਦਿਆਂ ਧਾਰਮਿਕ ਬੁਲਾਰਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਫਲਸਫੇ ਦੀ ਅਜੋਕੇ ਵਿਸ਼ਵ ਪ੍ਰਸੰਗ 'ਚ ਲੋੜ ਨੂੰ ਉਭਾਰਿਆ ਗਿਆ। ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਰੌਸ਼ਨੀਆਂ ਜਗਾਈਆਂ ਗਈਆਂ। ਸੰਗਤਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਅਤੁੱਟ ਲੰਗਰ ਲਗਾਏ ਗਏ। ਇਸ ਮੌਕੇ ਧਾਰਮਿਕ, ਰਾਜਨੀਤਕ, ਸਮਾਜਿਕ ਅਤੇ ਲੱਖਾਂ ਦੀ ਤਾਦਾਦ 'ਚ ਸੰਗਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਈ। ਤੜਕੇ ਸਵੇਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਨਗਰ ਕੀਰਤਨ ਦੀ ਸ਼ੁਰੂਆਤ ਹੋਈ, ਜੋ ਵੱਖ-ਵੱਖ ਬਾਜ਼ਾਰਾਂ, ਮੁਹੱਲਿਆਂ 'ਚੋਂ ਲੰਘਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਪਹੁੰਚਿਆ। ਰਸਤੇ 'ਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਇਲਾਹੀ ਕੀਰਤਨ ਦੀ ਵੀ ਵਰਖਾ ਹੁੰਦੀ ਰਹੀ। ਥਾਂ-ਥਾਂ 'ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਗਏ। ਨਗਰ ਕੀਰਤਨ ਦੇ ਦਰਸ਼ਨ ਕਰਨ ਵਾਲੀ ਸੰਗਤ 'ਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਰਵੀਕਰਨ ਸਿੰਘ ਕਾਹਲੋਂ, ਸੁਖਬੀਰ ਸਿੰਘ ਵਾਹਲਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਰਮਨਦੀਪ ਸਿੰਘ ਸੰਧੂ, ਗੁਰਜੀਤ ਸਿੰਘ ਬਿਜਲੀਵਾਲ, ਲਖਵਿੰਦਰ ਸਿੰਘ ਘੁੰਮਣ, ਤਰਲੋਕ ਸਿੰਘ ਬਾਠ, ਸਮਸ਼ੇਰ ਸਿੰਘ ਸ਼ੇਰਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਗੁਰਨਾਮ ਸਿੰਘ ਜੱਸਲ, ਮੈਨੇਜਰ ਗੁਰਤਿੰਦਪਾਲ ਸਿੰਘ ਮੰਟੂ, ਮੈਨੇਜਰ ਦਵਿੰਦਰ ਸਿੰਘ ਬਾਜਵਾ, ਹਰਦਿਆਲ ਸਿੰਘ ਭਾਮ, ਮੰਗਲ ਸਿੰਘ ਸਮੇਤ ਦੇਸ਼-ਵਿਦੇਸ਼ ਤੋਂ ਸੰਗਤ ਸ਼ਾਮਿਲ ਹੋਈ।

ਕੇਂਦਰ ਨੇ ਪੰਜਾਬ 'ਚ ਪਰਾਲੀ ਦੇ ਪ੍ਰਬੰਧਨ ਲਈ ਦਿੱਤੇ 235 ਕਰੋੜ

ਸਾਉਣੀ ਦੀਆਂ ਫ਼ਸਲਾਂ ਦਾ ਉਤਪਾਦਨ 1500 ਲੱਖ ਮੀਟ੍ਰਿਕ ਟਨ ਹੋਣ ਦੀ ਸੰਭਾਵਨਾ-ਖੇਤੀਬਾੜੀ ਸਕੱਤਰ

ਨਵੀਂ ਦਿੱਲੀ, 13 ਸਤੰਬਰ (ਉਪਮਾ ਡਾਗਾ ਪਾਰਥ)-ਅਕਤੂਬਰ 'ਚ ਸ਼ੁਰੂ ਹੋਣ ਵਾਲੇ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਕਟਾਈ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪਰਾਲੀ ਦੇ ਪ੍ਰਬੰਧਨ ਲਈ 235 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਸਾਲ 2021-22 ਲਈ ਜਾਰੀ ਕੀਤੀ ਇਸ ਰਕਮ ਨਾਲ ਕੇਂਦਰ ਵਲੋਂ ਹੁਣ ਤੱਕ ਪੰਜਾਬ ਸਰਕਾਰ ਨੂੰ ਪਰਾਲੀ ਦੇ ਪ੍ਰਬੰਧਨ ਲਈ ਕੇਂਦਰ ਵਲੋਂ ਚਲਾਈ ਜਾਂਦੀ ਸਕੀਮ ਤਹਿਤ 1050 ਕਰੋੜ ਜਾਰੀ ਕਰ ਦਿੱਤੇ ਹਨ। ਖੇਤੀਬਾੜੀ ਸਕੱਤਰ ਸੰਜੈ ਅਗਰਵਾਲ ਨੇ ਇਸ ਸਬੰਧ 'ਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਾਲ 2018-19 'ਚ ਪੰਜਾਬ ਨੂੰ ਇਸ ਕੇਂਦਰੀ ਸਕੀਮ ਤਹਿਤ 270 ਕਰੋੜ ਰੁਪਏ, 2019-20 'ਚ 273 ਕਰੋੜ ਰੁਪਏ ਅਤੇ 2020-21 'ਚ 272.50 ਕਰੋੜ ਜਾਰੀ ਕੀਤੇ ਗਏ ਅਤੇ ਹੁਣ ਤੱਕ ਕੁੱਲ 1050 ਕਰੋੜ ਰੁਪਏ ਪਰਾਲੀ ਦੇ ਪ੍ਰਬੰਧਨ ਲਈ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਦਿੱਤੀ ਰਕਮ ਨਾਲ ਪੰਜਾਬ ਸਰਕਾਰ ਵਲੋਂ 75,000 ਪਰਾਲੀ ਪ੍ਰਬੰਧਨ ਮਸ਼ੀਨਾਂ ਖ਼ਰੀਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਇਸ ਰਕਮ ਨਾਲ 25 ਹਜ਼ਾਰ ਹੋਰ ਮਸ਼ੀਨਾਂ ਖ਼ਰੀਦੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਕਾਫ਼ੀ ਮਹਿੰਗੀਆਂ ਹੋਣ ਕਾਰਨ ਸਰਕਾਰ ਵਲੋਂ ਦੋ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾਂਦੀਆਂ ਹਨ। ਪਹਿਲੀ ਸਕੀਮ 'ਚ ਕਿਸਾਨ ਆਪਣੀਆਂ ਮਸ਼ੀਨਾਂ ਖ਼ਰੀਦਦੇ ਹਨ, ਜਿਸ ਤਹਿਤ ਸਰਕਾਰ ਉਨ੍ਹਾਂ ਨੂੰ 50 ਫ਼ੀਸਦੀ ਸਬਸਿਡੀ ਦਿੰਦੀ ਹੈ, ਜਦਕਿ ਕਿਸੇ ਕਿਸਾਨ ਸਮੂਹ ਵਲੋਂ ਦਿੱਤੀ ਦਰਖ਼ਾਸਤ ਤਹਿਤ ਉਨ੍ਹਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਇਸ ਸਾਲ ਖੇਤੀਬਾੜੀ ਵਿਭਾਗ ਨੂੰ 50 ਹਜ਼ਾਰ ਮਸ਼ੀਨਾਂ ਦੀਆਂ ਦਰਖ਼ਾਸਤਾਂ ਹਾਸਲ ਹੋਈਆਂ ਹਨ। ਪਰਾਲੀ ਸਾੜਨ ਦੇ ਮਾਮਲੇ 'ਚ ਸਭ ਤੋਂ ਮੋਢੀ ਜ਼ਿਲ੍ਹਿਆਂ 'ਚੋਂ ਪਟਿਆਲਾ, ਮਾਨਸਾ, ਮੋਗਾ, ਬਠਿੰਡਾ, ਮੁਕਤਸਰ ਸਾਹਿਬ, ਤਰਨਤਾਰਨ, ਸੰਗਰੂਰ, ਬਰਨਾਲਾ ਅਤੇ ਫ਼ਿਰੋਜ਼ਪੁਰ ਦੇ ਪਿੰਡ ਆਉਂਦੇ ਹਨ। ਕੇਂਦਰ ਵਲੋਂ ਜਾਰੀ ਕੀਤੀ ਰਕਮ 'ਚੋਂ 10 ਕਰੋੜ ਰੁਪਏ ਇਨ੍ਹਾਂ ਜ਼ਿਲ੍ਹਿਆਂ 'ਚ ਪ੍ਰਚਾਰ ਮੁਹਿੰਮ 'ਤੇ ਲਾਏ ਜਾਣਗੇ। ਸਾਲ 2020 ਦੇ ਸਾਉਣੀ ਸੀਜ਼ਨ ਦੇ ਸਮੇਂ ਸਤੰਬਰ ਤੋਂ ਨਵੰਬਰ ਦਰਮਿਆਨ ਪਰਾਲੀ ਸਾੜਨ ਦੇ ਤਕਰੀਬਨ 73 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਸੰਜੈ ਅਗਰਵਾਲ ਨੇ ਪੰਜਾਬ ਦੇ ਨਾਲ ਹਰਿਆਣਾ ਅਤੇ ਉੱਤਰ ਪ੍ਰਦੇਸ਼ ਲਈ ਵੀ ਕੇਂਦਰ ਵਲੋਂ ਜਾਰੀ ਰਕਮਾਂ ਦਾ ਅੰਕੜਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਲਈ ਕੇਂਦਰ ਨੇ 141 ਕਰੋੜ ਰੁਪਏ ਜਾਰੀ ਕੀਤੇ ਹਨ, ਪਰ ਇਸ ਨਾਲ ਹੁਣ ਤੱਕ ਹਰਿਆਣੇ ਨੂੰ ਕੁੱਲ 640 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਜਦਕਿ ਉੱਤਰ ਪ੍ਰਦੇਸ਼ 'ਚ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਨੇ ਇਸ ਸਾਲ 115 ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ਨਾਲ ਹੁਣ ਤੱਕ ਕੇਂਦਰ ਸਰਕਾਰ ਵਲੋਂ ਸੂਬੇ ਨੂੰ 489 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਕੱਤਰ ਨੇ ਕਿਹਾ ਕਿ ਪਾਰਲੀ ਸਾੜਨ ਦੇ ਮੁੱਦੇ 'ਤੇ ਉਹ ਛੇਤੀ ਹੀ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਤਿਆਰੀਆਂ ਸਬੰਧੀ ਬੈਠਕ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ 'ਚ ਪਰਾਲੀ ਸਾੜਨ ਦੀ ਸਮੱਸਿਆ ਬਹੁਤ ਗੰਭੀਰ ਹੈ। ਹਾਸਲ ਜਾਣਕਾਰੀ ਮੁਤਾਬਿਕ ਦੇਸ਼ 'ਚ ਸਾਲਾਨਾ 5000 ਲੱਖ ਟਨ ਫ਼ਸਲਾਂ ਦੀ ਰਹਿੰਦ-ਖੂੰਹਦ ਹੁੰਦੀ ਹੈ, ਜਿਨ੍ਹਾਂ 'ਚੋਂ 34 ਫ਼ੀਸਦੀ ਝੋਨੇ ਦੀ ਅਤੇ 22 ਫ਼ੀਸਦੀ ਕਣਕ ਦੀ ਫ਼ਸਲ ਤੋਂ ਆਉਂਦੀ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਪਰਾਲੀ ਨੂੰ ਸਾੜਿਆ ਜਾਂਦਾ ਹੈ ਹਾਲਾਂਕਿ ਅਦਾਲਤਾਂ ਦੀ ਸਖ਼ਤੀ ਤੋਂ ਬਾਅਦ ਇਸ 'ਚ ਕੁਝ ਕਮੀ ਆਈ ਹੈ ਪਰ ਹਾਲੇ ਵੀ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ। ਇਕ ਅਨੁਮਾਨ ਮੁਤਾਬਿਕ ਇਕੱਲੇ ਪੰਜਾਬ 'ਚ ਹੀ 200 ਲੱਖ ਟਨ ਝੋਨੇ ਦੀ ਪਰਾਲੀ ਹੁੰਦੀ ਹੈ, ਜਿਸ 'ਚੋਂ 80 ਫ਼ੀਸਦੀ ਨੂੰ ਸਾੜਿਆ ਜਾਂਦਾ ਹੈ।
ਫ਼ਸਲਾਂ ਦਾ ਉਤਪਾਦਨ 1500 ਲੱਖ ਮੀਟ੍ਰਿਕ ਟਨ ਹੋਣ ਦੀ ਸੰਭਾਵਨਾ
ਚੰਗੇ ਮੌਨਸੂਨ ਕਾਰਨ ਦੇਸ਼ 'ਚ 2021-22 ਫ਼ਸਲੀ ਸਾਲ ਦੇ ਸਾਉਣੀ ਸੀਜ਼ਨ 'ਚ ਅਨਾਜ ਦੇ ਉਤਪਾਦਨ 'ਚ 1500 ਲੱਖ ਮੀਟ੍ਰਿਕ ਟਨ ਦਾ ਨਵਾਂ ਰਿਕਾਰਡ ਕਾਇਮ ਕਰਨ ਦੀ ਉਮੀਦ ਹੈ। ਖੇਤੀਬਾੜੀ ਸਕੱਤਰ ਨੇ ਕਿਹਾ ਕਿ ਹੁਣ ਤੱਕ ਹੋਈ ਚੰਗੀ ਬਾਰਿਸ਼ ਕਾਰਨ ਇਸ ਵਾਰ ਸਾਉਣੀ ਸੀਜ਼ਨ 'ਚ ਚੰਗਾ ਅਨਾਜ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਚੌਥੇ ਅਨੁਮਾਨ ਮੁਤਾਬਿਕ ਪਿਛਲੇ ਸਾਲ ਸਾਉਣੀ ਫ਼ਸਲਾਂ ਦਾ ਉਤਪਾਦਨ 1495.60 ਲੱਖ ਮੀਟ੍ਰਿਕ ਟਨ ਸੀ, ਜੋ ਕਿ ਇਸ ਸਾਲ 1500 ਲੱਖ ਮੀਟ੍ਰਿਕ ਟਨ ਤੋਂ ਵੱਧ ਹੋਣ ਦੀ ਉਮੀਦ ਹੈ। ਅਗਰਵਾਲ ਨੇ ਹਾਲ 'ਚ ਹੋਏ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਚ ਕਣਕ ਦੇ ਐੱਮ.ਐੱਸ.ਪੀ. ਦੇ ਵਾਧੇ ਨੂੰ ਉਚਿਤ ਠਹਿਰਾਉਂਦਿਆਂ ਕਿਹਾ ਕਿ ਕਣਕ ਅਤੇ ਸਰ੍ਹੋਂ ਅਜਿਹੀਆਂ ਫ਼ਸਲਾਂ ਹਨ, ਜਿਸ 'ਚ ਲਾਗਤ ਮੁੱਲ ਕੱਢਣ ਤੋਂ ਬਾਅਦ 100 ਫ਼ੀਸਦੀ ਆਮਦਨ ਦਿੰਦੀਆਂ ਹਨ।
ਕਿਸਾਨਾਂ ਦੀ ਜ਼ਮੀਨ ਦੇ ਰਿਕਾਰਡ ਦੀ ਹੋਵੇਗੀ ਮੁੜ ਜਾਂਚ-ਕੇਂਦਰ
ਨਵੀਂ ਦਿੱਲੀ, 13 ਸਤੰਬਰ (ਏਜੰਸੀ)-ਕੇਂਦਰੀ ਖ਼ੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਕਿਹਾ ਕਿ ਕੇਂਦਰ ਨੇ ਅਗਲੇ ਮਹੀਨੇ ਤੋਂ ਝੋਨੇ ਦੀ ਖ਼ਰੀਦ ਤੋਂ ਪਹਿਲਾਂ ਕਿਸਾਨਾਂ ਦੀ ਜ਼ਮੀਨ ਦੇ ਰਿਕਾਰਡ ਦੀ ਜਾਂਚ ਕਰਨ ਦਾ ਫ਼ੈਸਲਾ ਕੀਤਾ ਹੈ, ਤਾਂ ਜੋ ਇਹ ਯਕੀਨੀ ਹੋ ਸਕੇ ਕਿ ਐਮ. ਐਸ. ਪੀ. ਸਿੱਧੀ ਕਿਸਾਨਾਂ ਤੱਕ ਪਹੁੰਚੇ, ਨਾ ਕਿ ਵਪਾਰੀਆਂ ਤੱਕ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਸਾਮ ਤੇ ਉੱਤਰਾਖੰਡ ਦੇ ਨਾਲ-ਨਾਲ ਜੰਮੂ-ਕਸ਼ਮੀਰ ਨੂੰ ਛੱਡ ਕੇ ਜ਼ਿਆਦਾਤਰ ਸੂਬੇ ਖ਼ਰੀਦ ਲਈ ਤਿਆਰ ਹਨ ਅਤੇ ਉਨ੍ਹਾਂ ਨੇ ਇਸ ਉਦੇਸ਼ ਲਈ ਕੇਂਦਰ ਦੀ ਨੋਡਲ ਖ਼ਰੀਦ ਏਜੰਸੀ ਐਫ. ਸੀ. ਆਈ. ਨਾਲ ਕਿਸਾਨਾਂ ਦੀ ਜ਼ਮੀਨ ਦੇ ਡਿਜੀਟਲ ਰਿਕਾਰਡ ਦਾ ਏਕੀਕਰਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀ ਖ਼ਰੀਦ ਸਬੰਧੀ ਨਵਾਂ ਤੰਤਰ ਕਿਸਾਨਾਂ ਦੇ ਹਿੱਤ 'ਚ ਹੈ ਅਤੇ ਕਿਸਾਨਾਂ ਵਲੋਂ ਆਪਣੀ ਜ਼ਮੀਨ ਜਾਂ ਠੇਕੇ 'ਤੇ ਲਈ ਜ਼ਮੀਨ 'ਤੇ ਪੈਦਾ ਕੀਤੀ ਫ਼ਸਲ ਦੀ ਸਰਕਾਰ ਵਲੋਂ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਜ਼ਮੀਨ ਦਾ ਮਾਲਕ ਹੋਣਾ ਜਾਂ ਨਾ ਹੋਣਾ ਜ਼ਰੂਰੀ ਨਹੀਂ ਹੈ। ਜੇਕਰ ਕਿਸਾਨਾਂ ਨੇ ਕਿਸੇ ਜ਼ਮੀਨ 'ਤੇ ਖੇਤੀ ਕੀਤੀ ਹੈ ਤਾਂ ਉਸ ਦੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਮੀਨ ਦੇ ਰਿਕਾਰਡ ਦੀ ਮੁੜ ਜਾਂਚ ਦਾ ਮਕਸਦ ਇਹ ਪਤਾ ਲਗਾਉਣਾ ਹੈ ਕਿ ਕਿਸ ਖੇਤਰ 'ਚ ਕਿੰਨੀ ਜ਼ਮੀਨ 'ਤੇ ਫ਼ਸਲ ਬੀਜੀ ਗਈ ਹੈ ਅਤੇ ਉਸ ਅਨੁਸਾਰ ਇਸ ਦੀ ਖ਼ਰੀਦ ਕੀਤੀ ਜਾ ਸਕੇ।

ਭੁਪੇਂਦਰ ਪਟੇਲ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼

ਗਾਂਧੀਨਗਰ, 13 ਸਤੰਬਰ (ਏਜੰਸੀ)-ਵਿਜੇ ਰੂਪਾਨੀ ਦੇ ਅਸਤੀਫ਼ੇ ਤੋਂ ਦੋ ਦਿਨ ਬਾਅਦ ਪਹਿਲੀ ਵਾਰ ਵਿਧਾਇਕ ਬਣਨ ਵਾਲੇ ਭੁਪੇਂਦਰ ਪਟੇਲ ਨੇ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਲੰਘੇ ਦਿਨ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਪਟੇਲ (59) ਨੂੰ ਇਕ ਸਾਦੇ ਸਮਾਗਮ ਦੌਰਾਨ ਰਾਜਪਾਲ ਅਚਾਰੀਆ ਦੇਵਵ੍ਰਤ ਨੇ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਦਿਵਾਈ। ਰਾਜਭਵਨ 'ਚ ਹੋਏ ਸਹੁੰ ਚੁੱਕ ਸਮਾਗਮ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਸ਼ਾਸਿਤ ਕੁਝ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਾਮਿਲ ਸਨ। ਪਾਰਟੀ ਦੇ ਨਿਰਣੇ ਅਨੁਸਾਰ ਕੇਵਲ ਪਟੇਲ ਨੇ ਅਹੁਦੇ ਦੀ ਸਹੁੰ ਚੁੱਕੀ। ਭਾਜਪਾ ਸੂਤਰਾਂ ਅਨੁਸਾਰ ਮੰਤਰੀਆਂ ਦੀ ਕੌਂਸਲ ਉਨ੍ਹਾਂ ਦੇ ਨਾਵਾਂ 'ਤੇ ਅੰਤਿਮ ਫ਼ੈਸਲਾ ਹੋਣ ਦੇ ਕੁਝ ਦਿਨਾਂ ਬਾਅਦ ਅਹੁਦੇੇ ਦੀ ਸਹੁੰ ਚੁੱਕੇਗੀ। ਭੁਪੇਂਦਰਭਾਈ ਪਟੇਲ ਨੇ ਵਿਧਾਇਕ ਦਲ ਦੇ ਨੇਤਾ ਵਜੋਂ ਸਰਕਾਰ ਦੇ ਗਠਨ ਦਾ ਪ੍ਰਸਤਾਵ ਲਿਆਂਦਾ, ਜਿਸ ਨੂੰ ਸਵੀਕਾਰ ਕਰਦਿਆਂ ਪਟੇਲ ਨੇ ਅੱਜ ਬਾਅਦ ਦੁਪਹਿਰ 2.20 ਵਜੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੱਕੀ। ਭਾਜਪਾ ਸ਼ਾਸਿਤ ਸੂਬਿਆਂ 'ਚ ਕੋਰੋਨਾ ਮਹਾਂਮਾਰੀ ਦੌਰਾਨ ਅਹੁਦੇ ਤੋਂ ਹਟਾਏ ਜਾਣ ਵਾਲੇ ਵਿਜੇ ਰੂਪਾਨੀ ਚੌਥੇ ਮੁੱਖ ਮੰਤਰੀ ਹਨ। ਦਸੰਬਰ 2022 'ਚ ਵਿਧਾਨ ਸਭਾ ਚੋਣਾਂ 'ਚ ਜਿੱਤ ਲਈ ਭਾਜਪਾ ਹੁਣ ਪਟੇਲ ਦੇ ਤੌਰ 'ਤੇ ਇਕ ਪਾਟੀਧਰ 'ਤੇ ਨਿਰਭਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੁਪੇਂਦਰ ਪਟੇਲ ਨੂੰ ਗੁਜਰਾਤ ਦਾ ਨਵਾਂ ਮੁੱਖ ਮੰਤਰੀ ਬਣਨ 'ਤੇ ਮੁਬਾਰਕਬਾਦ ਦਿੱਤੀ।

ਗਿਆਨੀ ਜ਼ੈਲ ਸਿੰਘ ਦਾ ਪੋਤਰਾ ਇੰਦਰਜੀਤ ਸਿੰਘ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਰਾ ਇੰਦਰਜੀਤ ਸਿੰਘ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਿਆ। ਦਿੱਲੀ ਵਿਖੇ ਭਾਜਪਾ ਦੇ ਮੁੱਖ ਦਫ਼ਤਰ 'ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇੰਦਰਜੀਤ ਸਿੰਘ ਨੂੰ ਭਾਜਪਾ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਦੁਸ਼ਿਅੰਤ ਗੌਤਮ, ਸੰਸਦ ਮੈਂਬਰ ਅਨਿਲ ਬਲੂਨੀ ਤੇ ਰਾਸ਼ਟਰੀ ਬੁਲਾਰਾ ਆਰ.ਪੀ. ਸਿੰਘ ਵੀ ਮੌਜੂਦ ਸਨ। ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨ ਉਪਰੰਤ ਇੰਦਰਜੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਉਨ੍ਹਾਂ ਦੇ ਦਾਦਾ ਜੀ ਗਿਆਨੀ ਜ਼ੈਲ ਸਿੰਘ ਦੀ ਮਨੋਕਾਮਨਾ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕਾਂਗਰਸ ਨੇ ਉਨ੍ਹਾਂ ਨਾਲ ਸਲੂਕ ਕੀਤਾ ਅਤੇ ਉਨ੍ਹਾਂ ਦਾ ਦਿਲ ਦੁਖਾਇਆ, ਉਸ ਸਬੰਧੀ ਸਾਰੇ ਜਾਣਦੇ ਹਨ। ਕਾਂਗਰਸ ਨੇ ਗਿਆਨੀ ਜੀ ਨੂੰ ਉਹ ਸਨਮਾਨ ਨਹੀਂ ਦਿੱਤਾ ਜਿਸ ਦੇ ਉਹ ਹੱਕਦਾਰ ਸੀ। ਇੰਦਰਜੀਤ ਸਿੰਘ ਨੇ ਕਿਹਾ ਪਾਰਟੀ ਵਲੋਂ ਮਿਲੀ ਹਰ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੇਰੇ ਦਾਦਾ ਜੀ ਦੀ ਇੱਛਾ ਸੀ ਕਿ ਮੈਂ ਕਾਂਗਰਸ ਦੀ ਜਗ੍ਹਾ ਭਾਜਪਾ 'ਚ ਸ਼ਾਮਿਲ ਹੋਵਾਂ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਲਾਗੂ ਨਹੀਂ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਕਈ ਸਮਰਥਕ ਵੀ ਭਾਜਪਾ 'ਚ ਸ਼ਾਮਿਲ ਹੋਏ। ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇੰਦਰਜੀਤ ਸਿੰਘ ਦੇ ਸ਼ਾਮਿਲ ਹੋਣ ਨਾਲ ਸਾਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਵਨ ਦਰਬਾਰ ਦੇ ਅੰਦਰ ਬੇਅਦਬੀ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਦਰਬਾਰ ਸਾਹਿਬ ਦੇ ਅੰਦਰ ਅੱਜ ਅੰਮ੍ਰਿਤ ਵੇਲੇ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਆ ਰਹੀ ਸੀ ਤਾਂ ਇੱਕ ਮੋਨੇ ਵਿਅਕਤੀ ਵਲੋਂ ਸਿਗਰਟ ਪੀਣ ਉਪਰੰਤ ਰਾਗੀ ਸਿੰਘਾਂ ਵੱਲ ਸਿਗਰਟ ਦਾ ਧੂੰਆਂ ਛੱਡਣ ਨਾਲ ਬੇਅਦਬੀ ਦੀ ਘਟਨਾ ਵਾਪਰੀ ਹੈ। ਦੋਸ਼ੀ ਨੂੰ ਮੌਕੇ 'ਤੇ ਹਾਜ਼ਰ ਟਾਸਕ ਫੋਰਸ ਅਤੇ ਸਾਦੇ ਕੱਪੜਿਆਂ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਵਲੋਂ ਕਾਬੂ ਕਰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਲਿਸ ਵਲੋਂ ਕਾਬੂ ਵਿਅਕਤੀ ਖ਼ਿਲਾਫ਼ ਧਾਰਾ 295-ਏ ਤਹਿਤ ਮਾਮਲਾ ਦਰਜ ਕਰਕੇ ਸਥਾਨਕ ਨਿਆਇਕ ਮੈਜਿਸਟ੍ਰੇਟ ਪਹਿਲਾ ਦਰਜਾ ਮੈਡਮ ਗਰੀਮਾ ਗੁਪਤਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵਲੋਂ ਕਥਿਤ ਦੋਸ਼ੀ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਦਿਆਂ 16 ਸਤੰਬਰ ਨੂੰ ਅਗਲੀ ਪੇਸ਼ੀ ਮੁਕੱਰਰ ਕਰ ਦਿੱਤੀ ਹੈ। ਕਥਿਤ ਦੋਸ਼ੀ ਦੀ ਪਹਿਚਾਣ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਮੁਹੱਲਾ ਮਹਾਰਾਜ ਨਗਰ ਲੁਧਿਆਣਾ ਵਜੋਂ ਹੋਈ ਹੈ। ਪ੍ਰਾਪਤ ਹੋਏ ਵੇਰਵਿਆਂ ਅਨੁਸਾਰ ਕਥਿਤ ਦੋਸ਼ੀ ਨੇ ਦਰਬਾਰ ਸਾਹਿਬ ਅੰਦਰ ਹੀ ਸਿਗਰਟ ਪੀ ਕੇ ਰਹਿੰਦੀ ਸਿਗਰਟ ਰਾਗੀ ਸਿੰਘਾਂ ਵੱਲ ਸੁੱਟ ਦਿੱਤੀ। ਇਸ 'ਤੇ ਦਰਬਾਰ ਸਾਹਿਬ ਅੰਦਰ ਤਾਇਨਾਤ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ, ਸੇਵਾਦਾਰ ਅਤੇ ਸਾਦਾ ਵਰਦੀ ਪੁਲਿਸ ਕਰਮਚਾਰੀਆਂ ਨੇ ਦੋਸ਼ੀ ਨੂੰ ਕਾਬੂ ਕਰ ਕੇ ਸਥਾਨਕ ਪੁਲਿਸ ਹਵਾਲੇ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ, ਐਸ. ਪੀ. ਰੂਪਨਗਰ ਜਾਂਚ ਅਜਿੰਦਰ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ। ਦੋਸ਼ੀ ਕੋਲੋਂ ਪੁੱਛਗਿੱਛ ਲਈ ਪੰਜਾਬ ਪੁਲਿਸ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਇੱਕ ਪੰਜ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਦੋਸ਼ੀ ਦੀ ਪੁੱਛਗਿੱਛ ਦੌਰਾਨ ਪੁਲਿਸ ਦੀ ਟੀਮ ਦੇ ਨਾਲ ਮੌਜੂਦ ਹੋਵੇਗੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ, ਦਲਜੀਤ ਸਿੰਘ ਭਿੰਡਰ ਨੇ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਕਾਨੂੰਨ ਵਿਵਸਥਾ 'ਤੇ ਸਖ਼ਤ ਨਾਰਾਜ਼ਗੀ ਪ੍ਰਗਟਾਉਦਿਆਂ ਕਿਹਾ ਹੈ ਕਿ ਹੁਣ ਗੁਰੂ ਸਾਹਿਬ ਦੇ ਸਤਿਕਾਰ ਦੀ ਬਹਾਲੀ ਲਈ ਸਿੱਖਾਂ ਨੂੰ ਖ਼ੁਦ ਫ਼ੈਸਲੇ ਲੈਣੇ ਪੈਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਘਟਨਾਵਾਂ ਪਿੱਛੇ ਸਿੱਖ ਵਿਰੋਧੀ ਤਾਕਤਾਂ ਦਾ ਹੱਥ ਹੈ।
ਬੇਅਦਬੀ ਦੀ ਵਾਪਰੀ ਉਕਤ ਘਟਨਾ ਉਪਰੰਤ ਸਿੱਖ ਸੰਗਤਾਂ 'ਚ ਭਾਰੀ ਰੋਸ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਇਹ ਪ੍ਰਬੰਧਕਾਂ ਦੀ ਨਾਕਾਮੀ ਕਾਰਨ ਵਾਪਰੀ ਘਟਨਾ ਹੈ। ਇਸੇ ਦੌਰਾਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉਕਤ ਘਟਨਾ ਦਾ ਸਖ਼ਤ ਨੋਟਿਸ ਲੈਂਦੇ ਹੋਏ ਕਿਹਾ ਕਿ ਅਜਿਹੇ ਘਿਨੌਣੇ ਜੁਰਮ ਕਰਨ ਵਾਲੇ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਇਸ ਘਟਨਾ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਾਬਕਾ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਰੂਪਨਗਰ ਗੁਰਿੰਦਰ ਸਿੰਘ ਗੋਗੀ, ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਯੂਥ ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਕਲੋਤਾ, ਮਨਜਿੰਦਰ ਸਿੰਘ ਬਰਾੜ, ਬੋਹੜ ਸਿੰਘ, ਫਤਹਿ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਬਾਬਾ ਮੇਹਰ ਸਿੰਘ ਜੱਸੋਵਾਲ ਸਮੇਤ ਵੱਡੀ ਗਿਣਤੀ ਸਥਾਨਕ ਸਿੱਖ ਸੰਗਤਾਂ ਨੇ ਰੋਸ ਪ੍ਰਗਟ ਕੀਤਾ ਹੈ।
ਮੁਲਜ਼ਮ 'ਤੇ ਧਾਰਮਿਕ ਅਸਥਾਨ 'ਤੇ ਨਾਜਾਇਜ਼ ਕਬਜ਼ਾ ਕਰਨ ਦਾ ਹੈ ਮਾਮਲਾ ਦਰਜ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੇ ਦੋਸ਼ੀ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਹਾਰਾਜ ਨਗਰ ਲੁਧਿਆਣਾ 'ਤੇ 24 ਸਤੰਬਰ, 2020 ਨੂੰ ਥਾਣਾ ਨੂਰਪੁਰ ਬੇਦੀ ਨਾਲ ਸਬੰਧਿਤ ਪਿੰਡ ਖੱਡ ਰਾਜਗਿਰੀ ਵਿਖੇ ਗੁਰਦੁਆਰਾ ਸਿੰਘ ਸ਼ਹੀਦਾਂ ਜੋੜ ਖੂਹੀਆਂ ਵਿਖੇ ਗਗਨਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਲੁਧਿਆਣਾ ਦੇ ਨਾਲ ਟਰੈਕਟਰ ਟਰਾਲੀਆਂ 'ਤੇ ਸਵਾਰ ਹੋ ਕੇ ਨਾਜਾਇਜ਼ ਅਸਲ੍ਹੇ ਸਮੇਤ 9-10 ਵਿਅਕਤੀਆਂ ਵਲੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਜ਼ਿਲ੍ਹਾ ਰੂਪਨਗਰ ਮੁੱਖ ਥਾਪੇ ਗਏ ਜਥੇਦਾਰ ਮਲੂਕ ਸਿੰਘ ਲਾਡੀ ਦੇ ਬਿਆਨਾਂ 'ਤੇ ਇਨ੍ਹਾਂ ਕਥਿਤ ਦੋਸ਼ੀਆਂ ਜਿਨ੍ਹਾਂ 'ਚ ਗਮਲਜੀਤ ਸਿੰਘ, ਗਗਨਦੀਪ ਸਿੰਘ, ਪਰਮਜੀਤ ਸਿੰਘ, ਹਰੀ ਸਿੰਘ ਅਤੇ ਦਾਨ ਸਿੰਘ ਹੋਰਨਾਂ ਖ਼ਿਲਾਫ਼ ਧਾਰਾ 323, 447, 448, 148, 149, 506, 120ਬੀ ਅਤੇ ਅਸਲ੍ਹਾ ਕਾਨੂੰਨ ਤਹਿਤ 184 ਨੰਬਰ ਐਫ.ਆਈ.ਆਰ. ਦਰਜ ਹੈ। ਪਤਾ ਲੱਗਾ ਹੈ ਕਿ ਅੱਜ ਕਥਿਤ ਦੋਸ਼ੀ ਪਰਮਜੀਤ ਸਿੰਘ ਦੀ ਉਕਤ ਮਾਮਲੇ 'ਚ ਵੀ ਸਥਾਨਕ ਅਦਾਲਤ 'ਚ ਪੇਸ਼ੀ ਵੀ ਸੀ। ਪੁਲਿਸ ਨੂੰ ਪਰਮਜੀਤ ਸਿੰਘ ਦੀ ਇਨੋਵਾ ਕਾਰ ਤਖ਼ਤ ਸਾਹਿਬ ਦੇ ਸਾਹਮਣੇ ਸਥਿਤ ਪਾਰਕਿੰਗ 'ਚ ਖੜ੍ਹੀ ਮਿਲੀ ਹੈ।
ਬੀਬੀ ਜਗੀਰ ਕੌਰ ਵਲੋਂ ਘਟਨਾ ਦੀ ਸਖ਼ਤ ਨਿੰਦਾ
ਅੰਮ੍ਰਿਤਸਰ, (ਸਟਾਫ਼ ਰਿਪੋਰਟਰ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕੀਤੇ ਜਾਣ ਦੀ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨਿੰਦਾ ਕੀਤੀ ਹੈ। ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਕੁਝ ਸਿੱਖ ਵਿਰੋਧੀ ਸ਼ਕਤੀਆਂ ਨੀਚ ਹਰਕਤਾਂ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੀਆਂ ਹਨ ਤੇ ਇਸ ਲਈ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ਤੋਂ ਇਸ ਘਟਨਾ ਦੇ ਪਿੱਛੇ ਦੀ ਮਨਸ਼ਾ ਦਾ ਪਤਾ ਲਗਾ ਕੇ ਇਸ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸੰਗਤਾਂ ਸਾਹਮਣੇ ਲਿਆਂਦਾ ਜਾਵੇ।
ਅਜਿਹੀਆਂ ਘਿਨਾਉਣੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਤੇ ਇਸ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਗੁਰੂ ਘਰਾਂ ਵਿਚ ਅਜਿਹੀਆਂ ਘਿਨਾਉਣੀਆਂ ਹਰਕਤਾਂ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਅਕਾਲ ਤਖ਼ਤ ਸਕੱਤਰੇਤ ਤੋਂ ਨਿੱਜੀ ਸਹਾਇਕ ਵਲੋਂ ਜਾਰੀ ਬਿਆਨ ਵਿਚ ਕਿਹਾ ਕਿ ਅਜਿਹੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਪਰ ਜੇਕਰ ਪ੍ਰਸ਼ਾਸਨ ਵਲੋਂ ਇਸ ਮਾਮਲੇ 'ਚ ਕਿਸੇ ਕਿਸਮ ਦੀ ਕੋਈ ਢਿੱਲ ਵਰਤੀ ਗਈ ਤਾਂ ਖ਼ਾਲਸਾ ਪੰਥ ਇਸ ਨੂੰ ਪ੍ਰਵਾਨ ਨਹੀਂ ਕਰੇਗਾ।

ਸੁਖਬੀਰ ਵਲੋਂ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦਾ ਐਲਾਨ

ਖ਼ੁਦ ਜਲਾਲਾਬਾਦ ਤੋਂ ਲੜਨਗੇ ਚੋਣ * ਤੋਤਾ ਸਿੰਘ ਧਰਮਕੋਟ, ਸੇਖੋਂ ਜ਼ੀਰਾ, ਡਾ: ਚੀਮਾ ਰੋਪੜ, ਮਹੇਸ਼ਇੰਦਰ ਸਿੰਘ ਗਰੇਵਾਲ ਲੁਧਿਆਣਾ ਪੱਛਮੀ, ਮਲੂਕਾ ਰਾਮਪੁਰਾ ਫੂਲ, ਜਗਮੀਤ ਸਿੰਘ ਬਰਾੜ ਮੌੜ, ਢਿੱਲੋਂ ਸਾਹਨੇਵਾਲ, ਰਣੀਕੇ ਅਟਾਰੀ ਤੋਂ ਮੈਦਾਨ 'ਚ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਕੀਤੀ ਸੂਚੀ ਅਨੁਸਾਰ ਸੁਖਬੀਰ ਸਿੰਘ ਬਾਦਲ ਖ਼ੁਦ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜਨਗੇ। ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ, ਜਨਮੇਜਾ ਸਿੰਘ ਸੇਖੋਂ ਜ਼ੀਰਾ, ਡਾ: ਦਲਜੀਤ ਸਿੰਘ ਚੀਮਾ ਰੋਪੜ, ਮਹੇਸ਼ਇੰਦਰ ਸਿੰਘ ਗਰੇਵਾਲ ਲੁਧਿਆਣਾ ਪੱਛਮੀ, ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂੁਲ, ਜਗਮੀਤ ਸਿੰਘ ਬਰਾੜ ਮੌੜ, ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਗੁਲਜ਼ਾਰ ਸਿੰਘ ਰਣੀਕੇ ਅਟਾਰੀ (ਐਸ.ਸੀ.), ਸੁਰਜੀਤ ਸਿੰਘ ਰੱਖੜਾ ਸਮਾਣਾ, ਅਨਿਲ ਜੋਸ਼ੀ ਅੰਮ੍ਰਿਤਸਰ ਉੱਤਰੀ, ਪ੍ਰੋ: ਵਿਰਸਾ ਸਿੰਘ ਵਲਟੋਹਾ ਖੇਮਕਰਨ, ਹਰਮੀਤ ਸਿੰਘ ਸੰਧੂ ਤਰਨ ਤਾਰਨ, ਪਰਮਬੰਸ ਸਿੰਘ ਬੰਟੀ ਰੋਮਾਣਾ ਫਰੀਦਕੋਟ, ਰਾਜ ਕੁਮਾਰ ਗੁਪਤਾ ਸੁਜਾਨਪੁਰ, ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, ਅਮਰਪਾਲ ਸਿੰਘ ਬੌਨੀ ਅਜਨਾਲਾ, ਮਲਕੀਅਤ ਸਿੰਘ ਏ.ਆਰ ਜੰਡਿਆਲਾ ਗੁਰੂ (ਐਸ.ਸੀ.), ਤਲਬੀਰ ਸਿੰਘ ਗਿੱਲ ਅੰਮ੍ਰਿਤਸਰ ਦੱਖਣੀ, ਡਾ: ਦਲਬੀਰ ਸਿੰਘ ਵੇਰਵਾ ਅੰਮ੍ਰਿਤਸਰ ਪੱਛਮੀ (ਐਸ.ਸੀ.), ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੱਟੀ, ਬਲਦੇਵ ਸਿੰਘ ਖਹਿਰਾ ਫਿਲੌਰ (ਐਸ.ਸੀ.), ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ, ਚੰਦਨ ਗਰੇਵਾਲ ਜਲੰਧਰ ਸੈਂਟਰਲ, ਜਗਬੀਰ ਸਿੰਘ ਬਰਾੜ ਜਲੰਧਰ ਕੈਂਟ, ਪਵਨ ਕੁਮਾਰ ਟੀਨੂੰ ਆਦਮਪੁਰ (ਐਸ.ਸੀ.), ਸਰਬਜੋਤ ਸਿੰਘ ਸਾਬੀ ਮੁਕੇਰੀਆਂ, ਸੋਹਣ ਸਿੰਘ ਠੰਡਲ ਚੱਬੇਵਾਲ ਰਾਖਵਾਂ, ਸੁਰਿੰਦਰ ਸਿੰਘ ਠੇਕੇਦਾਰ ਗੜ੍ਹਸ਼ੰਕਰ, ਡਾ: ਸੁਖਵਿੰਦਰ ਸੁੱਖੀ ਬੰਗਾ (ਰਾਖਵਾਂ), ਰਣਜੀਤ ਸਿੰਘ ਗਿੱਲ ਖਰੜ, ਜਗਦੀਪ ਸਿੰਘ ਚੀਮਾ ਫਤਹਿਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਮਲੋਹ, ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਰਣਜੀਤ ਸਿੰਘ ਢਿੱਲੋਂ ਲੁਧਿਆਣਾ ਪੂਰਬੀ, ਹਰੀਸ਼ ਰਾਏ ਢਾਂਡਾ ਆਤਮ ਨਗਰ, ਪ੍ਰਿਤਪਾਲ ਸਿੰਘ ਪਾਲੀ ਲੁਧਿਆਣਾ ਸੈਂਟਰਲ, ਦਰਸ਼ਨ ਸਿੰਘ ਸ਼ਿਵਾਲਿਕ ਗਿੱਲ (ਐਸ.ਸੀ.), ਮਨਪ੍ਰੀਤ ਸਿੰਘ ਇਯਾਲੀ ਦਾਖਾ, ਐਸ.ਆਰ. ਕਲੇਰ ਜਗਰਾਉਂ (ਐਸ.ਸੀ.), ਤੀਰਥ ਸਿੰਘ ਮਾਹਲਾ ਬਾਘਾ ਪੁਰਾਣਾ, ਬਰਜਿੰਦਰ ਸਿੰਘ ਬਰਾੜ ਮੋਗਾ, ਚਰਨਜੀਤ ਸਿੰਘ ਬਰਾੜ ਰਾਜਪੁਰਾ, ਜੋਗਿੰਦਰ ਸਿੰਘ ਜਿੰਦੂ ਫਿਰੋਜ਼ਪੁਰ ਦਿਹਾਤੀ (ਐਸ.ਸੀ.), ਵਰਦੇਵ ਸਿੰਘ ਮਾਨ ਗੁਰੂ ਹਰਸਹਾਏ, ਹੰਸ ਰਾਜ ਜੋਸਨ ਫਾਜ਼ਿਲਕਾ, ਹਰਦੀਪ ਸਿੰਘ ਡਿੰਪੀ ਢਿੱਲੋਂ ਗਿੱਦੜਬਾਹਾ, ਹਰਪ੍ਰੀਤ ਸਿੰਘ ਕੋਟਭਾਈ ਮਲੋਟ (ਐਸ.ਸੀ.), ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਮੁਕਤਸਰ, ਮਨਤਾਰ ਸਿੰਘ ਬਰਾੜ ਕੋਟਕਪੁਰਾ, ਸੂਬਾ ਸਿੰਘ ਬਾਦਲ ਜੈਤੋ (ਐਸ.ਸੀ.), ਦਰਸ਼ਨ ਸਿੰਘ ਕੋਟਫੱਤਾ ਭੁੱਚੋਂ ਮੰਡੀ (ਐਸ.ਸੀ.), ਸਰੂਪ ਚੰਦ ਸਿੰਗਲਾ ਬਠਿੰਡਾ ਸ਼ਹਿਰੀ, ਪਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ (ਐਸ.ਸੀ.), ਜੀਤ ਮਹਿੰਦਰ ਸਿੰਘ ਸਿੱਧੂ ਤਲਵੰਡੀ ਸਾਬੋ, ਪ੍ਰੇਮ ਕੁਮਾਰ ਮਾਨਸਾ, ਗੁਲਜ਼ਾਰ ਸਿੰਘ ਗੁਲਜ਼ਾਰੀ ਦਿੜ੍ਹਬਾ (ਐਸ.ਸੀ.), ਸਤਨਾਮ ਸਿੰਘ ਰਾਹੀ ਭਦੌੜ (ਐਸ.ਸੀ.), ਕੁਲਵੰਤ ਸਿੰਘ ਕੰਤਾ ਬਰਨਾਲਾ, ਇਕਬਾਲ ਸਿੰਘ ਝੂੰਦਾ ਅਮਰਗੜ੍ਹ, ਕਬੀਰ ਦਾਸ ਨਾਭਾ (ਐਸ.ਸੀ.), ਐਨ.ਕੇ. ਸ਼ਰਮਾ ਡੇਰਾਬਸੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਅਤੇ ਬੀਬੀ ਵਨਿੰਦਰ ਕੌਰ ਲੂੰਬਾ ਹਲਕਾ ਸ਼ਤਰਾਣਾ (ਐਸ.ਸੀ.) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

ਸਾਬਕਾ ਮੰਤਰੀ ਤੇ ਕਾਂਗਰਸੀ ਨੇਤਾ ਆਸਕਰ ਫਰਨਾਂਡੀਜ਼ ਦਾ ਦਿਹਾਂਤ

ਮੰਗਲੁਰੂ, 13 ਸਤੰਬਰ (ਏਜੰਸੀ)- ਸਾਬਕਾ ਕੇਂਦਰੀ ਮੰਤਰੀ ਬਜ਼ੁਰਗ ਕਾਂਗਰਸੀ ਨੇਤਾ ਆਸਕਰ ਫਰਨਾਂਡੀਜ਼ (80) ਦਾ ਸੋਮਵਾਰ ਦੁਪਹਿਰ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਉਹ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਏ ਹਨ। ਗਾਂਧੀ ਪਰਿਵਾਰ ਦੇ ਅਤਿ ਕਰੀਬੀ ਰਹੇ ਫਰਨਾਂਡੀਜ਼ 1980 ਤੋਂ 1996 ਤੱਕ ਉਡੂਪੀ ਲੋਕ ਸਭਾ ਤੋਂ 5 ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹੇ ਅਤੇ 4 ਵਾਰ ਰਾਜ ਸਭਾ ਸੰਸਦ ਮੈਂਬਰ ਵੀ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਕਰ ਫਰਨਾਂਡੀਜ਼ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਪ੍ਰਤੀ ਅਫਸੋਸ ਪ੍ਰਗਟ ਕੀਤਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਫਰਨਾਂਡੀਜ਼ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਦਿਹਾਂਤ ਨੂੰ ਆਪਣੇ ਲਈ ਨਿੱਜੀ ਘਾਟਾ ਦੱਸਦਿਆਂ ਕਿਹਾ ਹੈ ਕਿ ਉਹ ਕਾਂਗਰਸ 'ਚ ਸਾਡੇ 'ਚੋਂ ਬਹੁਤਿਆਂ ਲਈ ਮਾਰਗ ਦਰਸ਼ਕ ਤੇ ਸਲਾਹਕਾਰ ਸਨ।

ਪੈਗਾਸਸ ਮਾਮਲੇ 'ਚ ਸਰਕਾਰ ਨੇ ਹਲਫ਼ਨਾਮਾ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 13 ਸਤੰਬਰ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਪੈਗਾਸਸ ਮਾਮਲੇ 'ਚ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਹਲਫ਼ਨਾਮਾ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਤੇ ਸਰਬਉੱਚ ਅਦਾਲਤ ਨੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਦਾ ਤੱਥ ...

ਪੂਰੀ ਖ਼ਬਰ »

ਤਾਲਿਬਾਨ ਸਿਪਾਹੀਆਂ ਵਲੋਂ ਔਰਤਾਂ ਦੀ ਕੋੜਿਆਂ ਨਾਲ ਕੁੱਟਮਾਰ

* ਕਾਲਜ-ਯੂਨੀਵਰਸਿਟੀ ਦੇ ਸਿਲੇਬਸ 'ਚੋਂ ਹਟਾਏ ਜਾਣਗੇ ਸ਼ਰੀਅਤ ਕਾਨੂੰਨ ਤੋਂ ਵੱਖਰੇ ਵਿਸ਼ੇ * ਕਾਬੁਲ ਹਵਾਈ ਅੱਡੇ 'ਤੇ ਉਤਰੀ ਪਹਿਲੀ ਕੌਮਾਂਤਰੀ ਉਡਾਣ

ਅੰਮ੍ਰਿਤਸਰ, 13 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਸੱਤਾ ਕਾਇਮ ਕਰਨ ਤੋਂ ਬਾਅਦ ਤਾਲਿਬਾਨ ਵਲੋਂ ਲੋਕਾਂ ਅਤੇ ਖ਼ਾਸ ਤੌਰ 'ਤੇ ਔਰਤਾਂ 'ਤੇ ਅੱਤਿਆਚਾਰਾਂ ਦੀਆਂ ਨਿੱਤ ਨਵੀਆਂ ਵੀਡੀਓ ਅਤੇ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਵੀਡੀਓ ਕਾਬੁਲ ਸ਼ਹਿਰ ਦੀ ਸੋਸ਼ਲ ...

ਪੂਰੀ ਖ਼ਬਰ »

ਸ੍ਰੀਨਗਰ ਹਾਈਵੇਅ ਨੇੜੇ 6 ਗ੍ਰਨੇਡਾਂ ਨੂੰ ਕੀਤਾ ਨਕਾਰਾ

ਸ੍ਰੀਨਗਰ, 13 ਸਤੰਬਰ (ਮਨਜੀਤ ਸਿੰਘ)-ਸ੍ਰੀਨਗਰ ਦੇ ਬਿਮਨਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਸ੍ਰੀਨਗਰ ਹਾਈਵੇਅ ਕੋਲੋਂ 6 ਗ੍ਰਨੇਡ ਬਰਾਮਦ ਕਰਕੇ ਅੱਤਵਾਦੀਆਂ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਮੁਤਾਬਿਕ ਸੋਮਵਾਰ ਸਵੇਰੇ ਸੀ.ਆਰ.ਪੀ.ਐਫ. ਦੀ 73 ਬਟਾਲੀਅਨ ਦੀ ਇਕ ...

ਪੂਰੀ ਖ਼ਬਰ »

ਦਿੱਲੀ 'ਚ 4 ਮੰਜ਼ਿਲਾ ਇਮਾਰਤ ਡਿੱਗੀ-2 ਸਕੇ ਭਰਾਵਾਂ ਦੀ ਮੌਤ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਦੀ ਸਬਜ਼ੀ ਮੰਡੀ ਇਲਾਕੇ 'ਚ ਸੋਮਵਾਰ ਨੂੰ ਇਕ ਪੁਰਾਣੀ 4 ਮੰਜ਼ਿਲਾ ਇਮਾਰਤ ਡਿਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਲਬੇ ਹੇਠ ਫਸੇ 72 ਸਾਲਾ ਵਿਅਕਤੀ ਨੂੰ ਕੱਢ ਕੇ ਨੇੜੇ ਦੇ ...

ਪੂਰੀ ਖ਼ਬਰ »

5ਵੀਂ ਜਮਾਤ ਦੇ ਪੇਪਰ 'ਚ ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ ਦੇ ਜ਼ਿਕਰ 'ਤੇ ਵਿਵਾਦ

ਚੰਡੀਗੜ੍ਹ, 13 ਸਤੰਬਰ (ਪੀ.ਟੀ.ਆਈ.)- ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ ਨਾਲ ਸਬੰਧਿਤ ਇਕ ਵਿਗਿਆਪਨ ਤੇ ਪ੍ਰਸ਼ਨਾਂ ਦਾ ਜ਼ਿਕਰ 5ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰੀਖਿਆ ਪੇਪਰ 'ਚ ਹੋਣ 'ਤੇ ਇਕ ਅਧਿਆਪਕ ਜਥੇਬੰਦੀ ਤੇ ਵਿਰੋਧੀ ਧਿਰਾਂ- ਆਮ ਆਦਮੀ ਪਾਰਟੀ ਤੇ ...

ਪੂਰੀ ਖ਼ਬਰ »

ਅਮਰੁੱਲਾਹ ਸਾਲੇਹ ਦੇ ਘਰ 'ਚੋਂ 48 ਕਰੋੜ ਦੀ ਕਰੰਸੀ ਅਤੇ ਸੋਨੇ ਦੀਆਂ ਇੱਟਾਂ ਮਿਲਣ ਦਾ ਦਾਅਵਾ

ਅੰਮ੍ਰਿਤਸਰ, 13 ਸਤੰਬਰ (ਸੁਰਿੰਦਰ ਕੋਛੜ)-ਤਾਲਿਬਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਅਫ਼ਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ਅਮਰੁੱਲਾਹ ਸਾਲੇਹ ਦੇ ਘਰ ਤੋਂ ਲਗਭਗ 48 ਕਰੋੜ ਰੁਪਏ ਨਕਦ ਅਤੇ ਸੋਨੇ ਦੀਆਂ ਕਈ ਇੱਟਾਂ ਮਿਲੀਆਂ ਹਨ। ਤਾਲਿਬਾਨ ਨੇ ਇਹ ਵੀ ਕਿਹਾ ਕਿ ਇਹ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਮਾਣਹਾਨੀ ਮਾਮਲੇ 'ਚ ਸਿਰਸਾ ਨੂੰ ਰਾਹਤ

ਨਵੀਂ ਦਿੱਲੀ, 13 ਸਤੰਬਰ (ਏਜੰਸੀ)- ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ ਮਨਜਿੰਦਰ ਸਿੰਘ ਸਿਰਸਾ ਨੂੰ ਰਾਹਤ ਦਿੰਦਿਆਂ ਅਪਰਾਧਿਕ ਮਾਣਹਾਨੀ ਮਾਮਲੇ ਨਾਲ ਸਬੰਧਿਤ ਦਿੱਲੀ ਦੇ ਮੰਤਰੀ ਅਤੇ 'ਆਪ' ਨੇਤਾ ਸਤੇਂਦਰ ਜੈਨ ਦੀ ਪਟੀਸ਼ਨ 'ਤੇ ਜਵਾਬ ਦਾਖਲ ਕਰਨ ਲਈ 4 ਹਫਤਿਆਂ ਦਾ ਵਾਧੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX