ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅਰਵਿੰਦ ਕੇਜਰੀਵਾਲ ਦੇ ਸਮਾਜ ਸੁਧਾਰ ਦੇ ਕੰਮਾਂ ਕਾਰਨ 'ਆਪ' ਨਾਲ ਜੁੜ ਰਹੇ ਨੇ ਲੋਕ-ਜਰਨੈਲ ਸਿੰਘ

ਚੰਡੀਗੜ੍ਹ, 13 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ 'ਚ ਕਾਂਗਰਸ ਨੂੰ ਕਰਾਰਾ ਝਟਕਾ ਦਿੱਤਾ, ਜਦੋਂ ਕਾਂਗਰਸ ਦੀ ਚੰਡੀਗੜ੍ਹ ਯੂਨਿਟ ਦੇ ਕਈ ਆਗੂ ਤੇ ਅਹੁਦੇਦਾਰ ਆਪਣੇ ਸਹਿਯੋਗੀਆਂ ਨਾਲ ਸੋਮਵਾਰ ਨੂੰ 'ਆਪ' ਵਿਚ ਸ਼ਾਮਿਲ ਹੋ ਗਏ | ਪਾਰਟੀ ਦੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਸ. ਜਰਨੈਲ ਸਿੰਘ, ਸਹਿ ਇੰਚਾਰਜ ਪ੍ਰਦੀਪ ਛਾਬੜਾ, ਪ੍ਰਦੇਸ਼ ਪ੍ਰਧਾਨ ਪ੍ਰੇਮ ਗਰਗ ਤੇ ਨਿਗਮ ਚੋਣ ਪ੍ਰਚਾਰ ਮੁਹਿੰਮ ਦੇ ਚੇਅਰਮੈਨ ਚੰਦਰਮੁਖੀ ਸ਼ਰਮਾ, ਵਿਕਰਮ ਧਵਨ ਨੇ ਕਾਂਗਰਸ ਛੱਡ ਕੇ ਆਏ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ 'ਚ ਸਵਾਗਤ ਕੀਤਾ | ਇਸ ਮੌਕੇ ਸ. ਜਰਨੈਲ ਸਿੰਘ ਨੇ ਕਿਹਾ, 'ਪਾਰਟੀ ਦੀ ਚੰਡੀਗੜ੍ਹ ਯੂਨਿਟ ਸ਼ਲਾਘਾਯੋਗ ਕੰਮ ਕਰ ਰਹੀ ਹੈ ਤੇ ਨਗਰ ਨਿਗਮ ਚੋਣਾ ਤੋਂ ਪਹਿਲਾਂ ਹਰ ਦਿਨ ਪਾਰਟੀ ਮਜ਼ਬੂਤ ਹੁੰਦੀ ਜਾ ਰਹੀ ਹੈ | ਪਾਰਟੀ ਸ਼ਾਨਦਾਰ ਤਰੀਕੇ ਨਾਲ ਨਿਗਮ ਚੋਣਾਂ ਲੜੇਗੀ ਤੇ ਇਕ ਮਜ਼ਬੂਤ ਅਤੇ ਸੰਗਠਿਤ ਟੀਮ ਦੇ ਰੂਪ ਵਿਚ ਉੱਭਰੇਗੀ |' ਉਨ੍ਹਾਂ ਕਿਹਾ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੇ ਸਮਾਜ ਸੁਧਾਰ ਦੇ ਕੰਮਾਂ ਕਾਰਨ ਦੇਸ਼ ਭਰ ਦੇ ਲੋਕ 'ਆਪ' ਨਾਲ ਜੁੜ ਰਹੇ ਹਨ | ਸ. ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਅਜਿਹੀ ਭਾਰਤ 'ਚ ਇਕੋ ਇਕ ਪਾਰਟੀ ਹੈ ਜਿਹੜੀ ਕੰਮ ਦੇ ਦਮ 'ਤੇ ਲੋਕਾਂ ਕੋਲੋਂ ਵੋਟਾਂ ਮੰਗਦੀ ਹੈ | 'ਆਪ' 'ਚ ਸ਼ਾਮਿਲ ਹੋਣ ਵਾਲੇ ਆਗੂਆਂ ਵਿਚ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਦੇਸ਼ ਸਕੱਤਰ ਯਾਦਵਿੰਦਰ ਮਹਿਤਾ, ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਉਜਵਲ ਭਾਸੀਨ, ਕਾਰਜਕਾਰਨੀ ਮੈਂਬਰ ਭਾਰਤ ਭੂਸ਼ਨ ਅਰੋੜਾ, ਕਾਰਜਕਾਰਨੀ ਮੈਂਬਰ ਤੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਅਨੀਤਾ ਸ਼ਰਮਾ, ਵਾਰਡ ਨੰਬਰ 17 ਦੇ ਪ੍ਰਧਾਨ ਮਨਦੀਪ ਭਾਰਦਵਾਜ, ਕਾਂਗਰਸ ਨੇਤਾ ਕਮਲੇਸ਼ ਚੌਧਰੀ ਤੇ ਵੱਡੀ ਗਿਣਤੀ 'ਚ ਨੌਜਵਾਨ ਵਰਕਰ ਸ਼ਾਮਿਲ ਹੋਏ |

ਹਰਿਆਣਾ 'ਚ ਸੰਸਕਿ੍ਤ ਪ੍ਰਭਾਵੀ ਬਣਾਉਣ ਦੀ ਮੁਹਿੰਮ

ਚੰਡੀਗੜ੍ਹ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸੰਸਕਿ੍ਤ ਅਕਾਦਮੀ ਸੂਬੇ 'ਚ ਸੰਸਕਿ੍ਤ ਨੂੰ ਪ੍ਰਭਾਵੀ ਬਣਾਉਣ ਦੀ ਮੁਹਿੰਮ ਵਿਚ ਜੁੱਟ ਗਈ ਹੈ | ਪੂਰੇ ਸੂਬੇ 'ਚ ਸੰਸਕਿ੍ਤ ਦੇ ਅਜਿਹੇ ਯੁਵਾ ਵਿਦਵਾਨਾਂ ਨੂੰ ਜੋੜਿਆ ਜਾ ਰਿਹਾ ਹੈ, ਜੋ ਆਪਣੇ ਨਿਯਮਤ ਕਾਰਜ ਦੇ ਨਾਲ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 6 ਨਵੇਂ ਮਾਮਲੇ

ਚੰਡੀਗੜ੍ਹ, 13 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਛੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਤੋਂ ਬਾਅਦ ਚਾਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 32 ਹੋ ਗਈ ਹੈ | ਅੱਜ ਆਏ ...

ਪੂਰੀ ਖ਼ਬਰ »

ਪੀਫੈਕਟੋ ਵਲੋਂ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ 'ਚ ਉਪ ਕੁਲਪਤੀ ਵੀ ਹੋਏ ਸ਼ਾਮਿਲ

ਚੰਡੀਗੜ੍ਹ, 13 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਕਾਲਜਾਂ, ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਅਜੇ ਤੱਕ ਯੂ. ਜੀ. ਸੀ. ਦਾ 7ਵਾਂ ਪੇ-ਸਕੇਲ ਨਾ ਦੇਣ ਕਾਰਨ ਤੇ ਸਰਕਾਰ ਵਲੋਂ ਤਨਖਾਹ ਸਕੇਲਾਂ ਦੇ ਡੀ-ਿਲੰਕਿੰਗ ਕਰਨ ਦੇ ਫੈਸਲੇ ਨੂੰ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਲੱਖਾਂ ਦੀ ਧੋਖਾਧੜੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਧੋਖਾਧੜੀ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਇਕ ਮੁਲਜ਼ਮ ਨੂੰ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪਿੰਜੌਰ ਦੇ ਰਹਿਣ ਵਾਲੇ ਹਰਵਿੰਦਰ ...

ਪੂਰੀ ਖ਼ਬਰ »

ਮੁਹਾਲੀ 'ਚ 31 ਏਕੜ ਦੀ ਪ੍ਰਮੁੱਖ ਜ਼ਮੀਨ ਦੀ ਨਿਲਾਮੀ 'ਚ ਕਰੋੜਾਂ ਦੇ ਘੁਟਾਲੇ ਦੇ ਦੋਸ਼ ਲਾਉਂਦੇ ਪਟੀਸ਼ਨ ਦਾਇਰ

ਚੰਡੀਗੜ੍ਹ, 13 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ ਸੰਦੀਪ ਕੁਮਾਰ ਤੇ ਰਣਦੀਪ ਸੂਰੀ ਨੇ ਪੰਜਾਬ ਸਰਕਾਰ, ਸੀ. ਬੀ. ਆਈ., ਡੀ. ਜੀ. ਪੀ. ਪੰਜਾਬ ਸਮੇਤ ਹੋਰ ਅਫਸਰਾਂ ਤੇ ਵਿਭਾਗਾਂ ਨੂੰ ਪਾਰਟੀ ...

ਪੂਰੀ ਖ਼ਬਰ »

ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਮੌਕੇ 'ਤੇ ਹੱਲ ਲਈ ਪੰਜਾਬ ਟਰੇਡਰਜ਼ ਬੋਰਡ ਵਲੋਂ ਡਵੀਜ਼ਨ ਅਨੁਸਾਰ ਮੀਟਿੰਗਾਂ ਕਰਨ ਦਾ ਫ਼ੈਸਲਾ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਸੂਬੇ ਵਿਚ ਵਪਾਰੀਆਂ ਦੀਆਂ ਮੁਸ਼ਕਿਲਾਂ ਉਨ੍ਹਾਂ ਦੀ ਆਪਣੀ ਜਗ੍ਹਾ 'ਤੇ ਹੀ ਸੁਣਨ ਤੇ ਇਸ ਦੇ ਮੌਕੇ ਹੱਲ ਲਈ ਪੰਜਾਬ ਟਰੇਡਰਜ਼ ਬੋਰਡ ਵਲੋਂ ਡਿਵੀਜ਼ਨ ਅਨੁਸਾਰ ਮੀਟਿੰਗਾਂ ਕੀਤੀਆਂ ਜਾਣਗੀਆਂ | ਇਹ ਫ਼ੈਸਲਾ ਚੇਅਰਮੈਨ ਪੁਨੀਤ ਸੈਣੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਪੁਲਿਸ ਦੇ ਏ. ਡੀ. ਜੀ. ਪੀ. ਡਾਇਲ 112 ਪਰਿਯੋਜਨਾ ਦਾ ਅਧਿਐਨ ਕਰਨ ਪਹੁੰਚੇ ਹਰਿਆਣਾ

ਚੰਡੀਗੜ੍ਹ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਪੁਲਿਸ ਵਲੋਂ ਨਾਗਰਿਕਾਂ ਨੂੰ 24 ਘੰਟੇ ਘੱਟ ਤੋਂ ਘੱਟ ਸਮੇਂ 'ਚ ਪੁਲਿਸ ਸਹਾਇਤਾ ਪਹੁੰਚਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਇਤਿਹਾਸਕ ਪਹਿਲ ਹਰਿਆਣਾ 112 ਨੇ ਘੱਟ ਸਮੇਂ 'ਚ ਆਮ ਲੋਕਾਂ ਦੇ ਵਿਚ ਆਪਣੀ ਵੱਖ ਪਹਿਚਾਣ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਚਾਰ ਵਿਭਾਗਾਂ ਨੂੰ ਖੋਲਿ੍ਹਆ

ਚੰਡੀਗੜ੍ਹ, 13 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਨੇ ਭੌਤਿਕ ਵਿਗਿਆਨ, ਰਸਾਇਣ ਵਿਭਾਗ, ਯੂ. ਆਈ. ਪੀ. ਐਸ. ਤੇ ਡੈਂਟਲ ਕਾਲਜ ਦੇ ਅੰਤਿਮ ਸਾਲ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਆਗਿਆ ਦੇਣ ਦੇ ਆਪਣੇ ਪਹਿਲੇ ਐਲਾਨ ਦੇ ਪਹਿਲੇ ਪੜਾਅ 'ਚ ਅੱਜ ਤੋਂ ...

ਪੂਰੀ ਖ਼ਬਰ »

ਸੈਕਟਰ-38 'ਚ ਕਰਵਾਏ ਪ੍ਰੋਗਰਾਮ 'ਚ ਕਈ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ, 13 ਸਤੰਬਰ (ਮਨਜੋਤ ਸਿੰਘ ਜੋਤ)-ਸੈਕਟਰ-38 ਤੇ ਮਨੀਮਾਜਰਾ ਵਿਚ ਕਰਵਾਏ ਵੱਖ-ਵੱਖ ਪ੍ਰੋਗਰਾਮਾਂ 'ਚ ਅਨੁਸੂਚਿਤ ਸਮਾਜ ਦੇ ਕਈ ਲੋਕ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਰੁਣ ਸੂਦ, ਪ੍ਰਦੇਸ਼ ਉਪ ਪ੍ਰਧਾਨ ਆਸ਼ਾ ...

ਪੂਰੀ ਖ਼ਬਰ »

ਰੇਕਿੱਟ ਤੇ ਪਹਿਲ ਨੇ ਨਵੇਂ ਰਾਜਾਂ 'ਚ ਸਥਾਪਤ ਕੀਤੇ ਹਾਰਪਿਕ ਵਰਲਡ ਟਾਇਲਟ ਕਾਲਜ

ਚੰਡੀਗੜ੍ਹ, 13 ਸਤੰਬਰ (ਅ.ਬ.)-ਵਿਸ਼ਵ ਦੀ ਪ੍ਰਮੁੱਖ ਕੰਜ਼ਿਊਮਰ ਹੈਲਥ ਤੇ ਹਾਇਜੀਨ ਕੰਪਨੀ ਰੇਕਿੱਟ ਨੇ ਹਾਰਪਿਕ ਵਰਲਡ ਟਾਇਲਟ ਕਾਲਜ ਦੀ ਮੌਜੂਦਗੀ ਨੂੰ ਵਧਾਉਣ ਲਈ ਆਪਣੇ ਸਹਿਯੋਗੀ ਜਾਗਰਣ ਪਹਿਲ ਦੇ ਨਾਲ ਮਿਲ ਕੇ 5 ਭਾਰਤੀ ਰਾਜਾਂ ਪੰਜਾਬ, ਉੱਤਰਾਖੰਡ, ਕੇਰਲ, ਤਮਿਲਨਾਡੂ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਲਈ ਆਨਲਾਈਨ ਕੋਚਿੰਗ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ 'ਘਰ-ਘਰ ਰੁਜ਼ਗਾਰ ਤੇ ਕਰੋਬਾਰ ਮਿਸ਼ਨ' ਅਧੀਨ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਦੇਵੇਗਾ | ਇਸ ਸਬੰਧੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ...

ਪੂਰੀ ਖ਼ਬਰ »

ਏ. ਸੀ. ਐਸ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਵੀਡੀਓ ਕਾਨਫ਼ਰੰਸ ਕਰ ਕੀਤੀ ਸਵਾਮਿਤਵ ਯੋਜਨਾ 'ਤੇ ਪ੍ਰਗਤੀ ਦੀ ਸਮੀਖਿਆ

ਚੰਡੀਗੜ੍ਹ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਹਰਿਆਣਾ ਦੇ ਵਿੱਤ ਕਮਿਸ਼ਨਰ ਤੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅਧਿਕਾਰੀਆਂ ਨੂੰ ਸਵਾਮਿਤਵ ਯੋਜਨਾ ਦੇ ਤਹਿਤ ਟੀਚੇ ਨੂੰ ਨਿਰਧਾਰਿਤ ਸਮੇਂ ਸੀਮਾ 'ਚ ਪੂਰਾ ਕਰਨ ਦੇ ...

ਪੂਰੀ ਖ਼ਬਰ »

ਪੰਜਵੀਂ ਜਮਾਤ ਦੀ ਪ੍ਰੀਖਿਆ ਰਾਹੀਂ ਕਾਂਗਰਸ ਸਰਕਾਰ ਦਾ ਸਿਆਸੀ ਪ੍ਰਚਾਰ ਕਰਨ ਦੀ ਡੀ. ਟੀ. ਐੱਫ. ਵਲੋਂ ਨਿਖੇਧੀ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਦੋ-ਮਹੀਨਾ (ਬਾਈ ਮੰਥਲੀ) ਪ੍ਰੀਖਿਆਵਾਂ ਦੇ ਪਹਿਲੇ ਦਿਨ ਲਏ, ਨੈਸ਼ਨਲ ਅਚੀਵਮੈਂਟ ਸਰਵੇ ਆਧਾਰਿਤ ਪੰਜਵੀਂ ਜਮਾਤ ਦੇ ਪ੍ਰਸ਼ਨ ਪੱਤਰ 'ਚ ਕਾਂਗਰਸ ਸਰਕਾਰ ਦੀਆਂ ਸਰਕਾਰੀ ਸਕੀਮਾਂ ਦਾ ਹੂ-ਬ-ਹੂ ...

ਪੂਰੀ ਖ਼ਬਰ »

ਪੰਜਾਬ ਐਸ. ਸੀ. ਕਮਿਸ਼ਨ ਵਲੋਂ ਪਿੰਡਾਂ, ਸ਼ਹਿਰਾਂ ਤੇ ਹੋਰਨਾਂ ਥਾਵਾਂ ਦੇ ਜਾਤ-ਆਧਾਰਤ ਨਾਂਅ ਹਟਾਉਣ ਲਈ ਮੁੱਖ ਸਕੱਤਰ ਨੂੰ ਪੱਤਰ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਪੱਤਰ ਲਿਖ ਕੇ ਪਿੰਡਾਂ, ਸ਼ਹਿਰਾਂ ਤੇ ਹੋਰਨਾਂ ਥਾਵਾਂ ਦੇ ਜਾਤ-ਆਧਾਰਤ ਰੱਖੇ ਗਏ ਨਾਵਾਂ ਨੂੰ ...

ਪੂਰੀ ਖ਼ਬਰ »

ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਲਈ ਚੋਣ ਟਰਾਇਲ ਜਲੰਧਰ ਵਿਖੇ 15 ਨੂੰ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਹਰਿਆਣਾ ਵਿਖੇ ਕਰਵਾਏ ਜਾ ਰਹੇ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ ਟਰਾਇਲ ਜਲੰਧਰ ਵਿਖੇ 15 ਸਤੰਬਰ, 2021 ਨੂੰ ਲਏ ਜਾਣਗੇ | ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ. ਪੀ. ਐਸ. ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 5 ਨਵੇਂ ਮਾਮਲੇ, 1 ਮੌਤ

ਐੱਸ. ਏ. ਐੱਸ. ਨਗਰ, 13 ਸਤੰਬਰ (ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 5 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦ ਕਿ 1 ਮਰੀਜ਼ ਦੀ ਮੌਤ ਹੋ ਗਈ ਹੈ ਅਤੇ 6 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਸਿਹਤ ਵਿਭਾਗ ਦੇ ਬੁਲਾਰੇ ਤੋਂ ਪ੍ਰਾਪਤ ...

ਪੂਰੀ ਖ਼ਬਰ »

ਹਰਿਆਣਾ ਗੁ. ਪ੍ਰ. ਕਮੇਟੀ ਦੀ ਅਗਲੀ ਤਰੀਕ 21 ਨੂੰ

ਚੰਡੀਗੜ੍ਹ, 13 ਸਤੰਬਰ (ਐਨ. ਐਸ. ਪਰਵਾਨਾ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੀ ਅਗਲੀ ਤਰੀਕ ਪੇਸ਼ੀ 21 ਸਤੰਬਰ ਨੂੰ ਤਹਿ ਹੋਈ ਹੈ | ਇਹ ਪਟੀਸ਼ਨ ਕੁਰੂਕਸ਼ੇਤਰ ਤੋਂ ਐਸ. ਜੀ. ਪੀ. ਸੀ. ਦੇ ਮੈਂਬਰ ਹਰਭਜਨ ਸਿੰਘ ਨੇ ਦਾਇਰ ਕੀਤੀ ਹੈ | ਦਿਲਚਸਪ ਤੇ ਵਰਨਣਯੋਗ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਹੱਕ 'ਚ ਚੱਲ ਰਹੀ ਭੁੱਖ ਹੜਤਾਲ 99ਵੇਂ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਪਿੰਡ ਸੋਹਾਣਾ ਦੇ ਗੁ: ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਓੜੀ ਨੇੜੇ ਪੁਆਧ ਇਲਾਕੇ (ਮੁਹਾਲੀ) ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ 99ਵੇਂ ਦਿਨ 'ਚ ਦਾਖ਼ਲ ਹੋ ਗਈ ਹੈ | ਭੁੱਖ ਹੜਤਾਲ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਫੇਜ਼-10 ਦੀ ਮਿੰਨੀ ਮਾਰਕੀਟ ਦਾ ਦੌਰਾ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਫੇਜ਼-10 ਦੀ ਮਿੰਨੀ ਮਾਰਕੀਟ ਦੇ ਸੁੰਦਰੀਕਰਨ ਲਈ ਵਿਚਾਰ ਕਰਨ ਤੇ ਮਾਰਕੀਟ ਦੇ ਦੁਕਾਨਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਮਿੰਨੀ ਮਾਰਕੀਟ ਦਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਹਾਲੀ ਦੇ ਨਵੇਂ ਚੁਣੇ ਪ੍ਰਧਾਨ ਹਰਿੰਦਰਪਾਲ ਸਿੰਘ ਹੈਰੀ ਤੇ ਟੀਮ ਦਾ ਤਾਜਪੋਸ਼ੀ ਸਮਾਗਮ

ਐੱਸ. ਏ. ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਲਾਇਨਜ਼ ਕਲੱਬ ਮੁਹਾਲੀ ਦੀ ਨਵੀਂ ਚੁਣੀ ਗਈ ਟੀਮ ਦਾ ਤਾਜਪੋਸ਼ੀ ਸਮਾਗਮ ਤੇ ਚਾਰਟਰ ਨਾਈਟ ਦਾ ਸੈਕਟਰ-118 ਟੀ. ਡੀ. ਆਈ. ਸਿਟੀ ਮੁਹਾਲੀ ਵਿਖੇ ਪ੍ਰਬੰਧ ਕੀਤਾ ਗਿਆ | ਸਮਾਗਮ ਦੌਰਾਨ ਨਵੀਂ ਟੀਮ ਦੇ ਪ੍ਰਧਾਨ ਹਰਿੰਦਰ ...

ਪੂਰੀ ਖ਼ਬਰ »

ਮੁਹਾਲੀ 'ਚ ਰੇਡੀਓ-ਡਾਇਗਨੋਸਟਿਕ ਤੇ ਲੈਬੋਰਟਰੀ ਡਾਇਗਨੋਸਟਿਕ ਸੇਵਾਵਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਰਾਜ ਦੇ ਹਸਪਤਾਲਾਂ 'ਚ ਪ੍ਰਾਈਵੇਟ-ਪਬਲਿਕ ਪਾਰਟਨਰਸ਼ਿਪ (ਪੀ. ਪੀ. ਪੀ.) ਮੋਡ 'ਤੇ ਸ਼ੁਰੂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਪੀਰਮੁਛੱਲਾ ਖੇਤਰ 'ਚ ਬੇਕਾਬੂ ਹੋਇਆ ਹੈਜ਼ਾ

ਜ਼ੀਰਕਪੁਰ, 13 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਦੇ ਪੀਰਮੁਛੱਲਾ ਖੇਤਰ 'ਚ ਹੈਜ਼ਾ ਫੈਲਣ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ ਤੇ ਬੀਤੇ ਦੋ ਦਿਨਾਂ ਵਿਚ ਹੁਣ ਤੱਕ 230 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 9 ਮਰੀਜ਼ਾਂ ਨੂੰ ਹਸਪਤਾਲ 'ਚ ਭਰਤੀ ...

ਪੂਰੀ ਖ਼ਬਰ »

ਭਾਜਪਾ ਵਲੋਂ 17 ਨੂੰ ਮਨਾਇਆ ਜਾਵੇਗਾ ਮੋਦੀ ਦਾ ਜਨਮ ਦਿਨ-ਧਨਖੜ

ਚੰਡੀਗੜ੍ਹ, 13 ਸਤੰਬਰ (ਐਨ.ਐਸ. ਪਰਵਾਨਾ)-ਭਾਜਪਾ ਦੀ ਹਰਿਆਣਾ ਇਕਾਈ ਨੇ 17 ਸਤੰਬਰ ਨੂੰ ਸੂਬੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 71ਵੇਂ ਜਨਮ ਦਿਨ 'ਤੇ ਉਨ੍ਹਾਂ ਦੇ ਵਿਕਾਸ ਕਾਰਜਾਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਉਜਾਗਰ ਕਰਨ ਦਾ ਪ੍ਰੋਗਰਾਮ ਬਣਾਇਆ ਹੈ | ਭਾਜਪਾ ਹਰਿਆਣਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪੈਪਸੂ ਦੇ ਕੱਚੇ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੱਢਿਆ ਪੈਦਲ ਮਾਰਚ

ਜ਼ੀਰਕਪੁਰ, 13 ਸਤੰਬਰ (ਹੈਪੀ ਪੰਡਵਾਲਾ)-ਪੰਜਾਬ ਰੋਡਵੇਜ਼ ਤੇ ਪੈਪਸੂ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਵਲੋਂ ਜ਼ੀਰਕਪੁਰ ਦੀਆਂ ਸੜਕਾਂ 'ਤੇ ਪੰਜਾਬ ਸਰਕਾਰ ਵਿਰੁੱਧ ਪੈਦਲ ਮਾਰਚ ਕੱਢਿਆ ਗਿਆ | ਇਸ ਦੌਰਾਨ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪੰਜਾਬ ਮੰਡੀ ਬੋਰਡ ਦੇ ਸੰਯੁਕਤ ਸਕੱਤਰ ਹਰਮਹਿੰਦਰ ਪਾਲ ਸਿੰਘ ਬਰਾੜ ਨਾਲ ਹੋਈ | ਇਸ ਸਬੰਧੀ ਦਰਸ਼ਨ ਸਿੰਘ ਲੁਬਾਣਾ, ਰਣਜੀਤ ਸਿੰਘ ਰਾਣਵਾਂ, ...

ਪੂਰੀ ਖ਼ਬਰ »

ਇੰਟਰਨੈਸ਼ਨਲ ਭਾਟ ਸਿੱਖ ਕਮਿਊਨਿਟੀ ਟਰੱਸਟ ਦਾ ਸਮਾਗਮ ਕੱਲ੍ਹ-ਸੁਖਦੇਵ ਸਿੰਘ

ਖਰੜ, 13 ਸਤੰਬਰ (ਮਾਨ)-ਇੰਟਰਨੈਸ਼ਨਲ ਭਾਟ ਸਿੱਖ ਕਮਿਊਨਿਟੀ ਟਰੱਸਟ ਯੂ. ਕੇ. ਪੰਜਾਬ ਵਲੋਂ 15 ਸਤੰਬਰ ਨੂੰ ਤੀਜਾ ਭਾਟ ਮਿਲਾਪ ਸਮਾਗਮ ਦੀਵਾਨ ਹਾਲ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਕਰਵਾਇਆ ਜਾ ਰਿਹਾ ਹੈ | ਸੰਸਥਾ ਦੇ ਪ੍ਰਧਾਨ ਸੁਖਦੇਵ ਸਿੰਘ, ...

ਪੂਰੀ ਖ਼ਬਰ »

ਸੜਕ 'ਤੇ ਖੜ੍ਹੇ ਖ਼ਰਾਬ ਟਰੱਕ ਨਾਲ ਹਰਿਆਣਾ ਰੋਡਵੇਜ਼ ਬੱਸ ਦੀ ਟੱਕਰ

ਡੇਰਾਬੱਸੀ, 13 ਸਤੰਬਰ (ਗੁਰਮੀਤ ਸਿੰਘ)-ਬੀਤੀ ਰਾਤ ਕਰੀਬ 3 ਵਜੇ ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਪਿੰਡ ਭਾਂਖਰਪੁਰ ਨੇੜੇ ਸੜਕ 'ਤੇ ਖੜ੍ਹੇ ਟਰੱਕ ਨਾਲ ਹਰਿਆਣਾ ਰੋਡਵੇਜ਼ ਬੱਸ ਦੀ ਜ਼ੋਰਦਾਰ ਟੱਕਰ ਹੋ ਗਈ | ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਇਕ ਹਿੱਸਾ ਬੁਰੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ ਨਾਈਜੀਰੀਅਨ ਨੂੰ 10 ਸਾਲ ਦੀ ਕੈਦ ਤੇ 1 ਲੱਖ ਜੁਰਮਾਨਾ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਨਾਈਜੀਰੀਅਨ ਆਸਟਿਨ ਕਕੈਰੀ ਮੂਲ ਵਾਸੀ ਨਾਈਜੀਰੀਆ ਤੇ ਹਾਲ ਵਾਸੀ ਭਗਵਤੀ ਗਾਰਡਨ ਨਵੀਂ ਦਿੱਲੀ ਨੂੰ 1 ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਰੀਤ ਕੌਰ ...

ਪੂਰੀ ਖ਼ਬਰ »

ਬੱਚਿਆਂ ਦੀ ਭਰੀ ਸਕੂਲੀ ਬੱਸ ਟੋਏ 'ਚ ਧਸੀ, ਵੱਡਾ ਹਾਦਸਾ ਹੋਣੋਂ ਟਲਿਆ

ਡੇਰਾਬੱਸੀ, 13 ਸਤੰਬਰ (ਗੁਰਮੀਤ ਸਿੰਘ)-ਸਥਾਨਕ ਅਨਾਜ ਮੰਡੀ ਤੋਂ ਬਰਵਾਲਾ ਚੌਕ ਨੂੰ ਜਾਂਦੀ ਸੜਕ 'ਤੇ ਅੱਜ ਦੁਪਹਿਰ ਸਮੇਂ ਬੱਚਿਆਂ ਦੀ ਭਰੀ ਇਕ ਸਕੂਲ ਬੱਸ ਧਸ ਗਈ | ਘਟਨਾ ਸਮੇਂ ਬੱਸ 'ਚ 30-40 ਬੱਚੇ ਸਵਾਰ ਸਨ, ਜੋ ਕਿ ਵਾਲ-ਵਾਲ ਬਚ ਗਏ | ਇਸ ਮੌਕੇ ਇਕੱਤਰ ਹੋਏ ਸਥਾਨਕ ਲੋਕਾਂ ਨੇ ...

ਪੂਰੀ ਖ਼ਬਰ »

ਮੇਅਰ ਨੇ ਫੇਜ਼-10 ਦੇ ਸਕੂਲ 'ਚ 12.5 ਲੱਖ ਦੀ ਲਾਗਤ ਨਾਲ ਪਖਾਨਿਆਂ ਦੀ ਉਸਾਰੀ ਦਾ ਕੰਮ ਆਰੰਭ ਕਰਵਾਇਆ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਇਕ ਹੋਰ ਵਧੀਆ ਉਪਰਾਲਾ ਕਰਦੇ ਹੋਏ ਸਥਾਨਕ ਫੇਜ਼-10 ਦੇ ਐਲੀਮੈਂਟਰੀ ਸਕੂਲ 'ਚ 12.5 ਲੱਖ ਰੁ. ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ, ਜਿਸ ਤਹਿਤ ਇਥੇ ਪਖਾਨੇ ਬਣਾਏ ...

ਪੂਰੀ ਖ਼ਬਰ »

'ਹੈਲਪਿੰਗ ਹੈਪਲੈੱਸ' ਵਲੋਂ ਟੰਗੇ ਗਏ ਪੰਛੀਆਂ ਲਈ ਆਲ੍ਹਣੇ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਭਾਜਪਾ ਦੇ ਬੁਲਾਰੇ ਅਮਨਜੋਤ ਕੌਰ ਰਾਮੂਵਾਲੀਆ ਦੀ ਅਗਵਾਈ ਹੇਠ ਐਨ. ਜੀ. ਓ. 'ਹੈਲਪਿੰਗ ਹੈਪਲੈੱਸ' ਵਲੋਂ ਚੰਡੀਗੜ੍ਹ ਦੇ ਆਲੇ-ਦੁਆਲੇ ਸਥਿਤ ਪਿੰਡਾਂ 'ਚ ਪੰਛੀਆਂ ਲਈ ਆਲ੍ਹਣੇ ਲਗਾਉਣ ਦਾ ਪਰਉਪਕਾਰੀ ਉਪਰਾਲਾ ਸ਼ੁਰੂ ਕੀਤਾ ਗਿਆ ...

ਪੂਰੀ ਖ਼ਬਰ »

ਚਾਕੂ ਨਾਲ ਹਮਲਾ ਕਰਕੇ ਪਿਤਾ-ਪੁੱਤਰ ਨੂੰ ਕੀਤਾ ਗੰਭੀਰ ਜ਼ਖ਼ਮੀ

ਮਾਜਰੀ, 13 ਸਤੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਵਿਚਲੇ ਦਸਮੇਸ਼ ਨਗਰ ਦੇ ਦੋ ਵਸਨੀਕਾਂ 'ਤੇ ਇਕ ਵਿਅਕਤੀ ਵਲੋਂ ਚਾਕੂ ਨਾਲ ਹਮਲਾ ਕਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਨਵਾਂਗਰਾਉਂ ਵਿਖੇ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਕੇਂਦਰ ਨੇ ਸਿੱਖ ਚਿਹਰਿਆਂ ਦੀਆਂ ਨਿਯੁਕਤੀਆਂ ਕਰ ਕੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਚਾਲ ਚੱਲੀ-ਸਰਦਾਰਾ ਸਿੰਘ ਸੈਣੀ

ਖਰੜ, 13 ਸਤੰਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਸਿੱਖ ਚਿਹਰਿਆਂ ਨੂੰ ਅਹੁਦਿਆਂ 'ਤੇ ਨਿਯੁਕਤ ਕਰਕੇ ਪੰਜਾਬੀਆਂ ਨੂੰ ਆਪਸ 'ਚ ਵੰਡਣਾ ਚਾਹੁੰਦੀ ਹੈ ਜਿਸ ਦੀ ਤਾਜ਼ਾ ਮਿਸਾਲ ਸੈਣੀ ਸਮਾਜ ਦੇ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ...

ਪੂਰੀ ਖ਼ਬਰ »

ਟੀ. ਡੀ. ਆਈ. ਦੇ ਸੈਕਟਰਾਂ ਦੀਆਂ ਵੈੱਲਫ਼ੇਅਰ ਐਸੋਸੀਏਸ਼ਨਾਂ ਦੀ ਸੈਕਟਰ-110 ਵਿਖੇ ਇਕੱਤਰਤਾ

ਐੱਸ. ਏ. ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਟੀ. ਡੀ. ਆਈ. ਦੇ ਵੱਖ-ਵੱਖ ਸੈਕਟਰਾਂ-110, 111, 116, 117, 188 ਤੇ 119 ਦੀਆਂ ਰੈਜ਼ੀਡੈਂਸ ਵੈੱਲਫ਼ੇਅਰ ਐਸੋਸੀਏਸ਼ਨਾਂ ਦੀ ਇਕੱਤਰਤਾ ਸੈਕਟਰ-110 ਦੀ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖਰੜ ਦੇ ਵਿਧਾਇਕ ਨੇ ਸਮੱਸਿਆਵਾਂ ਸੁਣੀਆਂ

ਖਰੜ, 13 ਸਤੰਬਰ (ਗੁਰਮੁੱਖ ਸਿੰਘ ਮਾਨ)-ਹਾਊਸ ਓਨਰ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਦੀ ਬੇਨਤੀ 'ਤੇ ਵਿਧਾਨ ਸਭਾ ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਵਲੋਂ ਨਿਊ ਸੰਨੀ ਇਨਕਲੇਵ ਸੈਕਟਰ-123 ਦਾ ਦੌਰਾ ਕਰ ਕੇ ਉਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਜੈਨ ਸਾਧਨਾ ਕੇਂਦਰ ਖਰੜ ਦੇ ਸਮਾਗਮ 'ਚ ਮੰਤਰੀ ਚੰਨੀ ਨੇ ਲੁਆਈ ਹਾਜ਼ਰੀ

ਖਰੜ, 13 ਸਤੰਬਰ (ਗੁਰਮੁੱਖ ਸਿੰਘ ਮਾਨ)-ਭਗਵਾਨ ਮਹਾਂਵੀਰ ਜੈਨ ਸਾਧਨਾ ਕੇਂਦਰ ਖਰੜ ਵਿਖੇ ਮਹਾਂ ਸਾਧਵੀ ਮੰਜੂ ਮਹਾਰਾਜ ਦੀ ਰਹਿਨੁਮਾਈ 'ਚ ਪਿਛਲੇ 8 ਦਿਨਾਂ ਤੋਂ ਚੱਲ ਰਹੇ ਅਖੰਡ ਜਾਪ ਪੂਰੇ ਹੋਣ 'ਤੇ ਸ਼ਾਸ਼ਨ ਦੇਵੀ ਦੀ ਪੂਜਾ ਕੀਤੀ ਗਈ ਤੇ ਮਹਾਂ-ਮੰਤਰ ਨਵਕਾਰ ਜਾਪ ਦੇ ਭੋਗ ...

ਪੂਰੀ ਖ਼ਬਰ »

ਮੁਹਾਲੀ ਦੇ ਭੱਠਾ ਮਾਲਕਾਂ ਨੇ 1 ਦਸੰਬਰ ਤੱਕ ਭੱਠੇ ਬੰਦ ਰੱਖਣ ਦਾ ਕੀਤਾ ਫ਼ੈਸਲਾ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਕੋਇਲੇ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਰਹੇ ਅਥਾਹ ਵਾਧੇ ਕਾਰਨ ਮੁਹਾਲੀ ਦੇ ਭੱਠਾ ਮਾਲਕਾਂ ਵਲੋਂ 1 ਦਸੰਬਰ ਤੱਕ ਭੱਠੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਮੁਹਾਲੀ ਭੱਠਾ ਮਾਲਕ ਐਸੋਸੀਏਸ਼ਨ ਦੀ ਅਹਿਮ ...

ਪੂਰੀ ਖ਼ਬਰ »

ਹਫ਼ਤੇ 'ਚ 3 ਮੌਤਾਂ ਹੋਣ ਤੋਂ ਬਾਅਦ ਸਿਵਲ ਸਰਜਨ ਵਲੋਂ ਪਿੰਡ ਤਿ੍ਵੇਦੀ ਕੈਂਪ ਦਾ ਦੌਰਾ

ਡੇਰਾਬੱਸੀ, 13 ਸਤੰਬਰ (ਗੁਰਮੀਤ ਸਿੰਘ)-ਪਿੰਡ ਤਿਵ੍ਰੇਦੀ ਕੈਂਪ 'ਚ 2 ਬੱਚਿਆਂ ਸਮੇਤ 3 ਵਿਅਕਤੀਆਂ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੇ ਮਾਮਲੇ ਤੋਂ ਬਾਅਦ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਵਲੋਂ ਪਿੰਡ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਡਿਸਪੈਂਸਰੀ 'ਚ ...

ਪੂਰੀ ਖ਼ਬਰ »

ਬੱਬੀ ਬਾਦਲ ਵਲੋਂ ਹਲਕਾ ਮੁਹਾਲੀ ਦੇ ਨੌਜਵਾਨਾਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਵਲੋਂ ਹਲਕਾ ਮੁਹਾਲੀ ਦੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਗੱਲਬਾਤ ਦੌਰਾਨ ਬੱਬੀ ਬਾਦਲ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਨੂੰ ਹਰਿਆਣਾ ਨਾਲ ਜੋੜਦੀ ਖਸਤਾ ਹਾਲਤ ਬਰਵਾਲਾ ਸੜਕ ਬਣੀ ਪ੍ਰੇਸ਼ਾਨੀ ਦਾ ਘਰ

ਡੇਰਾਬੱਸੀ, 13 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ-ਬਰਵਾਲਾ ਸੜਕ ਦੀ ਖਸਤਾ ਹਾਲਤ ਆਏ ਦਿਨ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੀ ਜਾ ਰਹੀ ਹੈ | ਇਸ ਸੜਕ 'ਚ ਪਏ ਟੋਇਆ ਵਿਚ ਅੱਜ ਇਕ ਤੂੜੀ ਦੀ ਭਰੀ ਟਰਾਲੀ ਫਸਣ ਕਰਕੇ ਸੜਕ 'ਤੇ ਜਾਮ ਲਗ ਗਿਆ | ਟ੍ਰੈਫਿਕ ਪੁਲਿਸ ਨੇ ਭਾਰੀ ...

ਪੂਰੀ ਖ਼ਬਰ »

22 ਤੇ 23 ਸਤੰਬਰ ਨੂੰ ਦੋ ਦਿਨਾ ਕਲਮਛੋੜ ਹੜਤਾਲ ਕਰਨਗੇ ਡੀ. ਸੀ. ਦਫ਼ਤਰ ਦੇ ਕਾਮੇ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਦੇ ਕਾਮਿਆਂ ਨੇ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਦੇ ਅਸਫ਼ਲ ਰਹਿਣ ਕਰਕੇ ਅਗਲੀ ਰਣਨੀਤੀ ਤਿਆਰ ਕਰਨ ਲਈ ਆਨਲਾਈਨ ਮੀਟਿੰਗ ਸੱਦੀ ਗਈ | ਮੀਟਿੰਗ 'ਚ ਸਰਕਾਰ ਨੂੰ ਨੋਟਿਸ ਰਾਹੀਂ 10 ਦਿਨਾਂ ਦਾ ਸਮਾਂ ਦਿੰਦਿਆਂ ...

ਪੂਰੀ ਖ਼ਬਰ »

ਕੰਪਨੀ ਦੇ ਚੋਰੀਸ਼ੁਦਾ ਸਾਮਾਨ ਤੇ ਢਾਈ ਲੱਖ ਦੀ ਨਕਦੀ ਸਮੇਤ 4 ਕਾਬੂ

ਲਾਲੜੂ, 13 ਸਤੰਬਰ (ਰਾਜਬੀਰ ਸਿੰਘ)-ਦੱਪਰ ਟੋਲ ਪਲਾਜ਼ਾ ਦੇ ਨੇੜੇ ਇਕ ਫ਼ਰਨੀਚਰ ਕੰਪਨੀ 'ਚੋਂ ਚੋਰੀ ਹੋਏ ਲੱਖਾਂ ਰੁਪਏ ਦੇ ਫ਼ਰਨੀਚਰ ਸਮੇਤ ਢਾਈ ਲੱਖ ਰੁਪਏ ਦੀ ਨਕਦੀ ਬਰਾਮਦ ਕਰਦਿਆਂ ਸਥਾਨਕ ਪੁਲਿਸ ਨੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਹਲਕੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਸਿੱਧੂ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਹਲਕਾ ਵਿਧਾਇਕ ਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਸਥਾਨਕ ਸਰਕਾਰੀ ਆਈ. ਟੀ. ਆਈ. (ਲੜਕੀਆਂ) ਵਿਚਲੇ ਪਖਾਨਿਆਂ ਦੇ ਨਵੀਨੀਕਰਨ ਲਈ ਐਲਾਨੀ 17 ਲੱਖ ਰੁ. ਦੀ ਗ੍ਰਾਂਟ 'ਚੋਂ 10 ਲੱਖ ਰੁ. ਦੀ ਪਹਿਲੀ ਕਿਸ਼ਤ ਵਜੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX