ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਫਿਰੋਜ਼ਪੁਰ

'ਸਾਡਾ ਯੁੱਧ ਚਿੱਟੇ ਵਿਰੁੱਧ' ਦੇ ਨਾਮ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਜਾਗ ਉੱਠੇ ਲੋਕ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)-ਨਸ਼ਿਆਂ ਦੇ ਦੈਂਤ ਵਲੋਂ ਬੁਝਾਏ ਜਾ ਰਹੇ ਹੱਸਦੇ-ਵਸਦੇ ਘਰਾਂ ਦੇ ਚਿਰਾਗ਼ਾਂ ਦਾ ਦੁੱਖ ਦਰਦ ਅਤੇ ਨਸ਼ਿਆਂ ਕਾਰਣ ਵਧੀਆ ਚੋਰੀ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਤੰਗ ਪ੍ਰੇਸ਼ਾਨ ਪਿੰਡ ਬਾਜੀਦਪੁਰ ਵਾਸੀਆਂ ਵਲੋਂ ਰਾਜਸੀ ਨੇਤਾਵਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਨਸ਼ਾ ਮੁਕਤੀ ਸਬੰਧੀ ਪਿੰਡ ਵਾਸੀਆਂ ਦੀ ਪੁਕਾਰ ਨਾ ਸੁਣੇ ਜਾਣ ਤੋਂ ਖ਼ਫ਼ਾ ਹੋ ਪਿੰਡ ਦੇ ਨੌਜਵਾਨਾਂ ਵਲੋਂ ਨਸ਼ਾ ਵਿਰੋਧੀ ਮੰਚ ਬਣਾ ਹਰੇਕ ਪਿੰਡ ਵਾਸੀ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ | ਨਸ਼ਈਆਂ ਦੇ ਅੱਡੇ ਬਣ ਚੁੱਕੀਆਂ ਜਨਤਕ ਥਾਵਾਂ 'ਤੇ ਚਿੰਤਾ ਜ਼ਾਹਿਰ ਕਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਜਿੱਥੇ ਖ਼ੁਦ ਨੌਜਵਾਨਾਂ ਵਲੋਂ ਠੀਕਰੀ ਪਹਿਰੇ ਦੇ ਕੇ ਜਿੱਥੇ ਨਸ਼ਈਆਂ ਦੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਰਿਹਾ ਹੈ, ਉੱਥੇ ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਵਾਲੇ ਰਾਜਸੀ ਆਗੂਆਂ ਦਾ ਵੀ ਬਾਈਕਾਟ ਕਰਨ ਦਾ ਐਲਾਨ ਵੀ ਕਰਦਿਆਂ ਸਮੁੱਚੇ ਪਿੰਡ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਨੌਜਵਾਨਾਂ ਵਲੋਂ ਪਿੰਡ ਵਿਚ ਪ੍ਰਭਾਵਸ਼ਾਲੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਔਰਤਾਂ ਵਲੋਂ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਨਸ਼ਿਆਂ ਖ਼ਿਲਾਫ਼ ਲੜੀ ਜਾ ਰਹੀ ਜੰਗ ਨੂੰ ਜਾਰੀ ਰੱਖਣ 'ਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦਾ ਵਿਸ਼ਵਾਸ ਦਵਾਇਆ | ਜਾਗਰੂਕਤਾ ਰੈਲੀ ਨੂੰ ਸਰਪੰਚ ਬਲਵਿੰਦਰ ਸ਼ਰਮਾ ਕੱਕਣ, ਰਾਮੇਸ਼ ਕੁਮਾਰ ਸਮਾਜ ਸੇਵੀ, ਈਸ਼ਵਰ ਸ਼ਰਮਾ ਜਰਨਲ ਸਕੱਤਰ ਜ਼ਿਲ੍ਹਾ ਟੀਚਰ ਕਲੱਬ, ਸੁਭਾਸ਼ ਸ਼ਰਮਾ ਰੇਲਵੇ ਯੂਨੀਅਨ ਆਗੂ, ਨੌਜਵਾਨ ਆਗੂ ਰਵੀ ਸ਼ਰਮਾ, ਸੁਰਜੀਤ ਕੁਮਾਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਆਗੂ, ਨਸ਼ਾ ਵਿਰੋਧੀ ਕਮੇਟੀ ਦੇ ਆਗੂ ਕੇਵਲ ਕਿ੍ਸ਼ਨਾ, ਬਲਰਾਮ ਸ਼ਰਮਾ, ਵਰਿੰਦਰ ਸ਼ਰਮਾ, ਰਮੇਸ਼ ਸ਼ਰਮਾ, ਪੈਰਾ ਮੈਡੀਕਲ ਯੂਨੀਅਨ ਆਗੂ ਨਰਿੰਦਰ ਸ਼ਰਮਾ, ਗੋਪੀ ਔਲਖ ਮੈਂਬਰ ਬਲਾਕ ਸੰਮਤੀ, ਖੇਤੀਬਾੜੀ ਇੰਪਲਾਈਜ਼ ਫੈਡਰੇਸ਼ਨ ਤੋਂ ਦਵਿੰਦਰ ਸਿੰਘ ਟੀਟੂ, ਵਿੱਕੀ ਸ਼ਰਮਾ, ਟੋਜਿੰਦਰ ਟੋਨਾ, ਦਵਿੰਦਰ ਭੋਲੂ, ਗੈਵੀ ਸ਼ਰਮਾ, ਸਰਬਜੀਤ ਸਿੰਘ ਸਾਬਾ ਕੋਚ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਜਿੱਥੇ ਨੌਜਵਾਨਾਂ ਦੇ ਉੱਦਮ ਦੀ ਸ਼ਲਾਘਾ ਕਰ ਨਸ਼ਾ ਮੁਕਤ ਪਿੰਡ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ | ਗ੍ਰਾਮ ਪੰਚਾਇਤ ਵਲੋਂ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੇ ਜਾਣ 'ਤੇ ਜੇਕਰ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤਾਂ ਪਿੰਡ ਦੇ ਨੌਜਵਾਨਾਂ ਨਸ਼ਿਆਂ ਖ਼ਿਲਾਫ਼ ਇਕਮੁੱਠ ਹੋਣ ਦਾ ਅਹਿਦ ਲੈਂਦਿਆਂ ਆਪਣੇ ਤਰੀਕੇ ਨਾਲ ਇਸ ਨਾਲ ਨਿਪਟਣ ਦਾ ਐਲਾਨ ਕੀਤਾ | ਪਿੰਡ ਵਿਚ ਨਸ਼ਿਆਂ ਖ਼ਿਲਾਫ਼ ਲਾਮਬੰਦੀ ਦਾ ਹੋਕਾ ਦਿੰਦਿਆਂ ਸਰਕਾਰਾਂ ਲਈ ਫਟਕਾਰ, ਲੋਕਾਂ ਲਈ ਕੱਢੀ ਗਈ ਵੰਗਾਰ ਰੈਲੀ ਇਤਿਹਾਸਕ ਹੋ ਨਿੱਬੜੀ | ਉਨ੍ਹਾਂ ਚਿੱਟੇ ਖ਼ਿਲਾਫ਼ ਲਾਮਬੰਦੀ ਦਾ ਹੋਕਾ ਦਿੰਦਿਆਂ 'ਸਾਡਾ ਪਿੰਡ ਚਿੱਟੇ ਦੇ ਵਿਰੁੱਧ' ਮੁਹਿੰਮ ਤਹਿਤ ਪਿੰਡ ਵਿਚ ਠੀਕਰੀ ਪਹਿਰੇ ਲਗਾ ਕੇ ਗ਼ੈਰ ਸਮਾਜੀ ਅਨਸਰਾਂ ਦਾ ਪਿੰਡ ਵਿਚ ਵੜਨਾ ਪੂਰੀ ਤਰ੍ਹਾਂ ਬੰਦ ਕਰਨ ਲਈ ਸਭਨਾਂ ਤੋਂ ਸਹਿਯੋਗ ਮੰਗਿਆ |

ਪਨਬੱਸ ਤੇ ਪੀ.ਆਰ.ਟੀ.ਸੀ. ਕਾਮਿਆਂ ਦਾ ਧਰਨਾ ਅੱਠਵੇਂ ਦਿਨ 'ਚ ਦਾਖ਼ਲ

ਫ਼ਿਰੋਜ਼ਪੁਰ, 13 ਸਤੰਬਰ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਣਮਿੱਥੇ ਸਮੇਂ ਦੀ ਹੜਤਾਲ ਅੱਠਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਇਸ ਮੌਕੇ ਪਨਬੱਸ ਦੇ ਸਮੂਹ ਵਰਕਰਾਂ ਨੇ ਸ਼ਹਿਰ ਵਿਚ ਮੋਟਰਸਾਈਕਲ ਰੋਸ ...

ਪੂਰੀ ਖ਼ਬਰ »

ਦੇਰ ਰਾਤ ਸ਼ਰਾਬੀ ਹਾਲਤ 'ਚ ਹੁੱਲੜਬਾਜ਼ੀ ਤੇ ਗੱਡੀ ਦੀ ਭੰਨਤੋੜ ਕਰਨੀ ਪਈ ਮਹਿੰਗੀ, ਸਿਟੀ ਪੁਲਿਸ ਨੇ ਕੀਤੇ ਕਾਬੂ

ਫ਼ਿਰੋਜ਼ਪੁਰ, 13 ਸਤੰਬਰ (ਗੁਰਿੰਦਰ ਸਿੰਘ)- ਸ਼ਹਿਰੀ ਇਲਾਕੇ ਵਿਚ ਸ਼ਰਾਬ ਪੀ ਕੇ ਦੇਰ ਰਾਤ ਸਰੇ ਬਾਜ਼ਾਰ ਹੁੱਲੜਬਾਜ਼ੀ ਕਰਨ 'ਤੇ ਗੱਡੀ ਦੀ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਈ ਵੀ ਕੰਬਾਈਨ ਸੁਪਰ ਐੱਸ.ਐਮ.ਐੱਸ ਤੋਂ ਬਿਨਾਂ ਨਾ ਚਲਾਈ ਜਾਵੇ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 13 ਸਤੰਬਰ (ਤਪਿੰਦਰ ਸਿੰਘ)- ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵਲੋਂ ਸਿਫ਼ਾਰਿਸ਼ ਕੀਤੇ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਢੰਗ ਨਾਲ ਨਿਪਟਾਰਾ ਕਰ ਸਕਦੇ ਹਨ, ਜਿਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ, ...

ਪੂਰੀ ਖ਼ਬਰ »

ਅਮਨ ਸਕੌਡਾ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਕਿਸਾਨ ਯੂਨੀਅਨ ਵਲੋਂ 23 ਨੂੰ ਘਿਰਾਓ ਦੀ ਚਿਤਾਵਨੀ

ਖੋਸਾ ਦਲ ਸਿੰਘ, 13 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਬੀਤੇ ਕੁਝ ਸਮਾਂ ਪਹਿਲਾਂ ਅਮਨਦੀਪ ਕੰਬੋਜ ਉਰਫ਼ ਸਕੌਡਾ ਨਾਮਕ ਵਿਅਕਤੀ ਵਲੋਂ ਵਿਦੇਸ਼ ਬੈਠੇ ਨੌਜਵਾਨਾਂ 'ਤੇ ਝੂਠੀ ਸਾਜ਼ਿਸ਼ ਰਚ ਝੂਠੇ ਜਬਰ-ਜਨਾਹ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਸੀ, ਜੋ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਥਾਣਾ ਸਦਰ ਬਾਹਰੋਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਅੰਦਰ ਪੁਲਿਸ ਦੀ ਨਾਕਾਮੀ ਕਰਕੇ ਜੰਗਲ ਰਾਜ ਬਣ ਚੁੱਕੀ ਕਾਨੂੰਨ ਵਿਵਸਥਾ ਵਿਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਪੁਲਿਸ ਨੂੰ ਟਿੱਚ ਸਮਝਦੇ ਹੋਏ ਦਿਨ-ਦਿਹਾੜੇ ਥਾਣਾ ਸਦਰ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਪਿੰਡ ਮਹਿਮਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਸੀਬ ਸਿੰਘ ਸੰਧੂ ਨੇ ਲਿਆ ਜਾਇਜ਼ਾ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਕਾਂਗਰਸ ਸਰਕਾਰ ਕੋਲੋਂ ਫ਼ੰਡ ਮਨਜ਼ੂਰ ਕਰਵਾ ਜਿੱਥੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਲਕਾ ਗੁਰੂਹਰਸਹਾਏ ਅੰਦਰ ਵਿਕਾਸ ਦੀਆਂ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ 'ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਤਲਵੰਡੀ ਭਾਈ, 13 ਸਤੰਬਰ (ਰਵਿੰਦਰ ਸਿੰਘ ਬਜਾਜ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਰਾਗੀ ਬਸੰਤ ਸਿੰਘ ...

ਪੂਰੀ ਖ਼ਬਰ »

12 ਪਰਿਵਾਰਾਂ ਨੇ ਫੜਿਆ ਰਜਨੀਸ਼ ਦਹੀਆ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦਾ ਪੱਲਾ

ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਦਿਨ-ਬ-ਦਿਨ ਆਪ ਦਾ ਕਾਫ਼ਲਾ ਆਗੂਆਂ ਦੀ ਮਿਹਨਤ ਤੇ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਵੱਡਾ ਹੋ ਰਿਹਾ ਹੈ | ਲੋਕਾਂ ਵਿਚ ਆਮ ਸੁਨਣ ਨੂੰ ਮਿਲ ਰਿਹਾ ਹੈ ਕਿ ਇਕ ਵਾਰ ਆਪ ਨੂੰ ਮੌਕਾ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਹੇਜ ਲਈ ਤੰਗ ਕਰਨ 'ਤੇ ਪਤੀ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 13 ਸਤੰਬਰ (ਰਾਕੇਸ਼ ਚਾਵਲਾ)- ਵਿਆਹੁਤਾ ਨੂੰ ਦਹੇਜ ਲਈ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਵਿਚ ਥਾਣਾ ਵੋਮੈਨ ਪੁਲਿਸ ਨੇ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁੱਦਈ ਲਾਜਰ ਪੁੱਤਰ ਬੁਲਦਾ ਵਾਸੀ ਬਸਤੀ ਨਿਜਾਮਦੀਨ ਨੇ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਗੁਰੂਹਰਸਹਾਏ, 13 ਸਤੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਬੀਬੀਆਂ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਲੱਗਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ | ਅੱਤ ...

ਪੂਰੀ ਖ਼ਬਰ »

ਸੰਤਰੀ ਦੀ ਡਿਊਟੀ ਨਿਭਾਉਣ ਚੱਲਿਆ ਕੇਂਦਰੀ ਜੇਲ੍ਹ ਦਾ ਵਾਰਡਨ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਫ਼ਿਰੋਜ਼ਪੁਰ, 13 ਸਤੰਬਰ (ਗੁਰਿੰਦਰ ਸਿੰਘ)- ਨਸ਼ੀਲੇ ਪਦਾਰਥਾਂ ਤੇ ਮੋਬਾਈਲ ਫੋਨਾਂ ਦੀ ਲਗਾਤਾਰ ਬਰਾਮਦਗੀ ਕਾਰਨ ਸੁਰਖ਼ੀਆਂ ਵਿਚ ਚੱਲ ਰਹੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਜੇਲ੍ਹ ਪ੍ਰਸ਼ਾਸਨ ਨੇ ਸੰਤਰੀ ਦੀ ਡਿਊਟੀ 'ਤੇ ਤਾਇਨਾਤ ਹੋਣ ਜਾ ਰਹੇ ਆਪਣੇ ਹੀ ਇਕ ਵਾਰਡਰ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਸੱਦੇ 'ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਪਹਿਲਾ ਜਥਾ ਪੰਜਾਬ ਮੇਲ ਰਾਹੀਂ ਦਿੱਲੀ ਰਵਾਨਾ

ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਪਹਿਲਾ ਜਥਾ ਰਵਾਨਾ ਹੋਇਆ | ਕਿਸਾਨੀ ਜਥੇ ਅੰਦਰ ਵੱਖ-ਵੱਖ ਪਿੰਡਾਂ ਦੇ ਸੈਂਕੜੇ ਕਿਸਾਨ ਸ਼ਾਮਲ ਹੋਏ | ਫ਼ਿਰੋਜ਼ਪੁਰ ਛਾਉਣੀ ਦੇ ਰੇਲਵੇ ...

ਪੂਰੀ ਖ਼ਬਰ »

ਚੇਅਰਮੈਨ ਹਰਜਿੰਦਰ ਸਿੰਘ ਸਾਬ ਦੇ ਪਿਤਾ ਪ੍ਰੀਤਮ ਸਿੰਘ ਥਿੰਦ ਨੂੰ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਦੇ ਨੌਜਵਾਨ ਆਗੂ ਹਰਜਿੰਦਰ ਸਿੰਘ ਸਾਬ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਪਿਤਾ ਪ੍ਰੀਤਮ ਸਿੰਘ ਥਿੰਦ ਵਾਸੀ ਪਿੰਡ ਸੈਦਾਂ ਵਾਲਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਬੀਤੇ ਦਿਨੀਂ ਦਿਹਾਂਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਪੁਤਲਾ ਫ਼ੂਕ ਮੁਜ਼ਾਹਰਾ

ਜ਼ੀਰਾ, 13 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਸਾਲ 2017 'ਚ ਆਂਗਣਵਾੜੀ ਸੈਂਟਰਾਂ ਵਿਚੋਂ 3 ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਭੇਜੇ ਗਏ ਸਨ, ਨੂੰ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜਣ ਅਤੇ ਵਰਕਰਾਂ ਨੂੰ ਪ੍ਰਾਇਮਰੀ ਅਧਿਆਪਕਾਂ ...

ਪੂਰੀ ਖ਼ਬਰ »

ਜ਼ੀਰਾ ਹਲਕੇ ਤੋਂ ਹਜ਼ਾਰਾਂ ਕਿਸਾਨ ਦਿੱਲੀ ਰੋਸ ਮਾਰਚ 'ਚ ਕਰਨਗੇ ਸ਼ਮੂਲੀਅਤ

ਮਖੂ, 13 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਬਾਅਦ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਨਾਮਜ਼ਦ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਜ਼ਿਆਦਤੀਆਂ ਤੇ ਧੱਕੇਸ਼ਾਹੀਆਂ ਵਿਰੱੁਧ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਵਲੋਂ ਮੀਟਿੰਗ ਕੱਲ੍ਹ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)- ਆਦਿਵਾਸੀ/ਮੂਲ ਨਿਵਾਸੀ ਸਮਾਜ 'ਤੇ ਆਏ ਦਿਨ ਹੁੰਦੀਆਂ ਜ਼ਿਆਦਤੀਆਂ ਅਤੇ ਧੱਕੇਸ਼ਾਹੀਆਂ ਵਿਰੱੁਧ ਜਗਤ ਗੁਰੂ ਵਾਲਮੀਕਿ ਮੰਦਿਰ ਗਿਆਨ ਆਸ਼ਰਮ ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਪੰਜਾਬ ਭਾਰਤ ਦੀ ਜਥੇਬੰਦੀ ...

ਪੂਰੀ ਖ਼ਬਰ »

'ਮਿਸ ਅਤੇ ਮਿਸਿਜ਼-2021' ਪੰਜਾਬਣ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ

ਗੁਰੂਹਰਸਹਾਏ, 13 ਸਤੰਬਰ (ਹਰਚਰਨ ਸਿੰਘ ਸੰਧੂ)- ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਚੇਤਨਾ ਪੈਦਾ ਕਰਨ ਲਈ ਇੰਡੀਅਨ ਫੋਕ ਡਾਂਸ ਅਕੈਡਮੀ ਮਲੋਟ ਦੇ ਸਹਿਯੋਗ ਨਾਲ ਆਯੂਸ਼ੀ ਕਾਮਰਾ ਵਲੋਂ ਸਥਾਨਕ ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਪਹਿਲਾ 'ਮਿਸ ਅਤੇ ...

ਪੂਰੀ ਖ਼ਬਰ »

ਪਿੰਡ ਮਰਖਾਈ ਦੇ ਵਸਨੀਕ ਸ਼੍ਰੋਮਣੀ ਅਕਾਲੀ ਦਲ ਨੂੰ ਹਮਾਇਤ ਦੇਣ ਲਈ ਸੇਖੋਂ ਦੇ ਗ੍ਰਹਿ ਪੁੱਜੇ

ਮਖੂ, 13 ਸਤੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਜ਼ੀਰਾ ਵਿਧਾਨ ਸਭਾ ਹਲਕਾ ਦੇ ਪਿੰਡ ਮਰਖਾਈ ਦੇ ਵਸਨੀਕ ਇਕੱਠੇ ਹੋ ਕੇ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਦੇ ਗ੍ਰਹਿ ਪਹੁੰਚੇ | ਇਸ ਮੌਕੇ ਪਹੁੰਚੇ ਪਿੰਡ ਦੇ ਆਗੂਆਂ ਅਤੇ ਵਸਨੀਕਾਂ ਨੇ ਕਿਹਾ ਕਿ ਉਹ ਸ: ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ

ਗੁਰੂਹਰਸਹਾਏ, 13 ਸਤੰਬਰ (ਹਰਚਰਨ ਸਿੰਘ ਸੰਧੂ)- ਸਥਾਨਕ ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਅਜੇ ਤਿੰਨ ਦਿਨ ਪਹਿਲਾਂ ਹੀ ਚੋਰਾਂ ਨੇ ਪਿੰਡ ਕੋਹਰ ਸਿੰਘ ਵਾਲਾ ਦੇ ਖੇਤਾਂ ਵਿਚੋਂ ਵੱਖ-ਵੱਖ ਕਿਸਾਨਾਂ ਦੇ ਤਿੰਨ ਟਰਾਂਸਫ਼ਾਰਮਰ ਚੋਰੀ ...

ਪੂਰੀ ਖ਼ਬਰ »

ਹਲਕਾ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਮੈਦਾਨ 'ਚ ਨਿੱਤਰਨ ਨਾਲ ਅਕਾਲੀ ਹੋਏ ਬਾਗੋ ਬਾਗ਼

ਮੰਡੀ ਅਰਨੀਵਾਲਾ, 13 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ 2022 ਲਈ ਐਲਾਨ ਕੀਤੇ ਉਮੀਦਵਾਰਾਂ ਵਿਚ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਹਲਕਾ ਜਲਾਲਾਬਾਦ ਤੋਂ ਚੋਣ ਮੈਦਾਨ ਵਿਚ ਮੁੜ ਆਉਣ 'ਤੇ ਅਰਨੀਵਾਲਾ ਜ਼ੈਲ ਨਾਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ

ਫ਼ਿਰੋਜ਼ਪੁਰ, 13 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ 64 ਵਿਧਾਨ ਸਭਾ ਸੀਟਾਂ ਲਈ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਅੱਜ ਜਾਰੀ ਸੂਚੀ ...

ਪੂਰੀ ਖ਼ਬਰ »

ਬੀਬਾ ਸਤਿਕਾਰ ਕੌਰ ਗਹਿਰੀ ਨੇ ਸੁਣੀਆਂ ਮਹਿਲਾਵਾਂ ਦੀਆਂ ਮੁਸ਼ਕਲਾਂ

ਮੁੱਦਕੀ, 13 ਸਤੰਬਰ (ਭੁਪਿੰਦਰ ਸਿੰਘ)- ਪਿਛਲੇ ਦਿਨੀਂ ਸਥਾਨਕ ਕਸਬੇ ਵਿਚ ਔਰਤਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮਹਿਲਾ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਕੌਰ (ਐਮ.ਸੀ.) ਦੀ ਪ੍ਰਧਾਨਗੀ ਹੇਠ ਰੱਖੀ ਗਈ ਸੀ | ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫੂਕੇ ਸਰਕਾਰ ਦੇ ਪੁਤਲੇ

ਗੁਰੂਹਰਸਹਾਏ, 13 ਸਤੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁਕਤਸਰ ਰੋਡ ਸਥਿਤ ਪਿੰਡ ਗੁਰੂਹਰਸਹਾਏ ਆਦਿ ਵੱਖ-ਵੱਖ ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ...

ਪੂਰੀ ਖ਼ਬਰ »

ਸ਼੍ਰੋ: ਅ: ਦ: ਅੰਮਿ੍ਤਸਰ ਦੀਆਂ ਲੋਕ ਪੱਖੀ ਨੀਤੀਆਂ ਕਰਕੇ ਨੌਜਵਾਨ ਪਾਰਟੀ 'ਚ ਹੋ ਰਹੇ ਸ਼ਾਮਿਲ- ਭੁੱਲਰ

ਫ਼ਿਰੋਜ਼ਪੁਰ, 13 ਸਤੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਸਿੱਖ ਕੌਮ ਦੀ ਸਾਰੇ ਦੇਸ਼ਾਂ ਵਿਚ ਅਵਾਜ ਬੁਲੰਦ ਕਰਨੀ, ਘੱਟ ਗਿਣਤੀਆਂ 'ਤੇ ਹੁੰਦੇ ਜ਼ੁਲਮਾਂ ਖ਼ਿਲਾਫ਼ ਆਵਾਜ਼ ਉਠਾਉਣੀ, ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਕੋਟ ਕਰੋੜ ਕਲਾਂ ਟੋਲ ਪਲਾਜ਼ਾ 'ਤੇ ਪ੍ਰਦਰਸ਼ਨ

ਤਲਵੰਡੀ ਭਾਈ, 13 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਵਲੋਂ ਸਰਕਾਰ ਖ਼ਿਲਾਫ਼ ਆਂਗਣਵਾੜੀ ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢਿਆ ਗਿਆ ਹੈ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਲੱਖੋਂ ਕੇ ਬਹਿਰਾਮ, 13 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਵਲੋਂ ਲੱਖੋਂ ਕੇ ਬਹਿਰਾਮ ਵਿਖੇ ਰੋਸ ਮੁਜ਼ਾਹਰਾ ਕਰਕੇ ਕੈਪਟਨ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੀ ਵਰ੍ਹੇਗੰਢ ਮਨਾਉਣ ਲਈ ਫ਼ਿਰੋਜ਼ਪੁਰ ਤੋਂ ਗੋਲਡੀ ਦੀ ਅਗਵਾਈ 'ਚ ਜਥਾ ਰਵਾਨਾ

ਫ਼ਿਰੋਜ਼ਪੁਰ, 13 ਸਤੰਬਰ (ਗੁਰਿੰਦਰ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪਿੰਡ ਰੋਡੇ ਜ਼ਿਲ੍ਹਾ ਮੋਗਾ ਜਨਮ ਅਸਥਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵਿਖੇ ਮਨਾਈ ਜਾਣ ਵਾਲੀ ਜਥੇਬੰਦੀ ਦੀ 77ਵੀਂ ਵਰ੍ਹੇਗੰਢ ਵਿਚ ਸ਼ਮੂਲੀਅਤ ਲਈ ਫ਼ਿਰੋਜ਼ਪੁਰ ਤੋਂ ...

ਪੂਰੀ ਖ਼ਬਰ »

ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਜ਼ਿਲ੍ਹਾ ਅਧਿਆਪਕ ਐਵਾਰਡ ਨਾਲ ਸਨਮਾਨ

ਫ਼ਾਜ਼ਿਲਕਾ, 13 ਸਤੰਬਰ (ਅਮਰਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿਖੇ ਇਕ ਸਮਾਗਮ ਕਰ ਕੇ ਪ੍ਰਾਇਮਰੀ ਅਤੇ ਸੈਕੰਡਰੀ ਵਿੰਗ ਦੇ ਨਾਲ-ਨਾਲ ਵਲੰਟੀਅਰਜ਼ ਅਤੇ ਨਾਨ ਟੀਚਿੰਗ ਅਮਲੇ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਆਤਮਜੀਤ ਸਿੰਘ ਡੇਵਿਡ ਸਿਰ ਸਜਿਆ ਗੁਰੂਹਰਸਹਾਏ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ

ਗੁਰੂਹਰਸਹਾਏ, 13 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਪਿਛਲੇ 7 ਮਹੀਨਿਆਂ ਤੋਂ ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਧਾਨਗੀ ਦਾ ਰੇੜਕਾ ਭਾਰੀ ਕਸ਼ਮਕਸ਼ ਤੋਂ ਬਾਅਦ ਨਿਬੇੜ ਲਿਆ ਗਿਆ ਹੈ | 15 ਵਾਰਡਾਂ ਵਾਲੀ ਨਗਰ ਕੌਂਸਲ ਗੁਰੂਹਰਸਹਾਏ ਦੇ ਲਈ ਹਲਕਾ ਕਾਂਗਰਸੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਤੇ ਪੀ.ਆਰ.ਟੀ. ਸੀ ਦੇ ਕਾਮਿਆਂ ਦੀ ਹੜਤਾਲ 8ਵੇਂ ਦਿਨ ਵੀ ਜਾਰੀ

ਜ਼ੀਰਾ, 13 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਸਮੂਹ ਡੀਪੂਆਂ ਦੇ ਕੱਚੇ ਕਾਮਿਆਂ ਵੱਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ ਅਤੇ ਬੱਸਾਂ ਬੰਦ ਰਹਿਣ ਕਾਰਨ ਬੱਸ ਸਟੈਂਡ ਵਿਚ ਬੱਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX