ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਬਠਿੰਡਾ

ਮੌੜ ਮੰਡੀ ਆੜ੍ਹਤੀਆਂ ਦੇ ਘਰ ਹੋਈ ਚੋਰੀ ਦੀ ਗੁੱਥੀ ਸੁਲਝੀ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਠਿੰਡਾ ਪੁਲਿਸ ਨੇ ਤਕਰੀਬਨ 3 ਹਫ਼ਤੇ ਪਹਿਲਾਂ ਮੌੜ ਮੰਡੀ ਦੇ ਇਕ ਆੜਤੀਏ ਘਰੋ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਹੋਣ ਦੀ ਗੁੱਥੀ ਸੁਲਝਾ ਲਈ ਹੈ, ਜਿਸ ਸਬੰਧੀ ਪੁਲਿਸ ਨੇ ਬਠਿੰਡਾ-ਮਾਨਸਾ ਜ਼ਿਲਿ੍ਹਆਂ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਨਟਵਰ ਲਾਲ ਅਤੇ ਉਸ ਦੇ ਸਾਥੀ ਪਵਨ ਕੁਮਾਰ ਨੂੰ ਗਿ੍ਫ਼ਤਾਰ ਕਰ ਲਿਆ, ਜਦਕਿ ਉਨ੍ਹਾਂ ਦੇ ਤੀਜੇ ਸਾਥੀ ਸੋਨੂੰ ਸ਼ਰਮਾ ਦੀ ਗਿ੍ਫ਼ਤਾਰੀ ਹੋਣੀ ਅਜੇ ਬਾਕੀ ਹੈ | ਪੁਲਿਸ ਨੇ ਫੜੇ ਗਏ ਚੋਰਾਂ ਤੋਂ 52 ਤੋਲੇ ਸੋਨਾ, ਇਕ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਤੇ ਹੋਰ ਸਾਮਾਨ ਬਰਾਮਦ ਕਰ ਲਿਆ ਹੈ | ਅੱਜ ਜਸਕਰਨ ਸਿੰਘ ਆਈ.ਪੀ.ਐਸ. ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ, ਬਠਿੰਡਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਮੌੜ ਮੰਡੀ ਦੇ ਵਾਰਡ ਨੰ. 6 ਦੇ ਵਸਨੀਕ ਦੀਪਕ ਗਰਗ ਪੁੱਤਰ ਦਰਸ਼ਨ ਕੁਮਾਰ ਦੇ ਘਰੋਂ 24-25 ਅਗਸਤ 2021 ਦੀ ਦਰਮਿਆਨੀ ਰਾਤ ਨੂੰ ਉਸ ਸਮੇਂ ਕਰੀਬ 100 ਤੋਲੇ ਸੋਨਾ, ਚਾਂਦੀ ਅਤੇ ਕੁਝ ਨਗਦੀ ਚੋਰੀ ਹੋ ਗਈ ਸੀ, ਜਦੋਂ ਦੀਪਕ ਕੁਮਾਰ ਆਪਣੇ ਪਰਿਵਾਰ ਸਮੇਤ ਮਾਤਾ ਚਿੰਤਪੂਰਨੀ ਦੇ ਮੱਥਾ ਟੇਕਣ ਗਿਆ ਹੋਇਆ ਸੀ | ਇਸ ਸਬੰਧੀ ਥਾਣਾ ਮੌੜ ਮੰਡੀ 'ਚ 26 ਅਗਸਤ ਨੂੰ ਨਾਮਲੂਮ ਵਿਅਕਤੀਆਂ ਖਿਲਾਫ਼ ਧਾਰਾ 457, 380, 411 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ | ਪਿੱਛੋਂ ਚੋਰੀ ਨੂੰ ਟਰੇਸ ਕਰਨ ਲਈ ਕਪਤਾਨ ਪੁਲਿਸ ਸਥਾਨਕ, ਉਪ ਕਪਤਾਨ ਪੁਲਿਸ ਮੌੜ, ਇੰਚਾਰਜ ਸੀ.ਆਈ.ਏ. ਸਟਾਫ਼-1 ਬਠਿੰਡਾ ਅਤੇ ਮੁੱਖ ਅਫ਼ਸਰ ਥਾਣਾ ਮੌੜ ਦੀ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ (ਸਿੱਟ) ਦਾ ਗਠਨ ਕੀਤਾ ਗਿਆ ਸੀ | ਪੜਤਾਲ ਦੌਰਾਨ ਸਿੱਟ ਨੇ 31 ਅਗਸਤ 2021 ਨੂੰ ਨਟਵਰ ਲਾਲ ਉਰਫ਼ ਕਾਲਾ ਪੁੱਤਰ ਕੇਸ਼ਵ ਲਾਲ ਵਾਸੀ ਕੋਟਦਾ ਟਿੱਬਾ, ਵਾਰਡ ਨੰ. 06, ਮਾਨਸਾ, ਸੋਨੂੰ ਉਰਫ਼ ਨਲੀ ਪੁੱਤਰ ਵਿਨੋਦ ਕੁਮਾਰ ਵਾਸੀ ਚਮੇਲੀ ਵਾਲੀ ਗਲੀ ਨੇੜੇ ਗਾਂਧੀ ਨਗਰ ਸਕੂਲ ਮਾਨਸਾ, ਪਵਨ ਕੁਮਾਰ ਪੁੱਤਰ ਸੁਰੇਸ਼ ਕੁਮਾਰ ਪੁੱਤਰ ਕੇਸ਼ਵ ਲਾਲ ਵਾਸੀ ਦੋ ਖੰਬੇ ਵਾਲੀ ਗਲੀ ਨੇੜੇ ਪੀਰਖਾਨਾ ਲੱਲੂਆਣਾ ਰੋਡ, ਮਾਨਸਾ ਨੂੰ ਮੁਕੱਦਮੇ 'ਚ ਦੋਸ਼ੀ ਨਾਮਜ਼ਦ ਕੀਤਾ ਜਿਸ ਮਗਰੋਂ ਲੰਘੇ ਦਿਨ ਵਾਰਦਾਤ ਸਮੇਂ ਵਰਤੇ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਪਲਸਰ ਸਮੇਤ 34 ਸਾਲਾਂ ਨਟਵਰ ਉਰਫ਼ ਕਾਲਾ ਅਤੇ 19 ਸਾਲਾਂ ਪਵਨ ਕੁਮਾਰ ਨੂੰ ਕਾਬੂ ਕੀਤਾ | ਪੁੱਛਗਿੱਛ ਮਗਰੋਂ ਪਵਨ ਕੁਮਾਰ, ਮਾਨਸਾ ਦੇ ਘਰੋਂ ਚੋਰੀ ਕੀਤੇ ਸੋਨੇ 'ਚੋਂ 52 ਤੋਲੇ (520 ਗ੍ਰਾਮ) ਸੋਨਾ ਬਰਾਮਦ ਹੋਇਆ ਹੈ ਜਦਕਿ ਬਾਕੀ ਰਹਿੰਦਾ ਸੋਨਾ, ਚਾਂਦੀ ਅਤੇ ਨਕਦੀ ਕਥਿਤ ਦੋਸ਼ੀ ਸੋਨੂੰ ਸ਼ਰਮਾ ਵਾਸੀ ਮਾਨਸਾ ਕੋਲ ਹੈ, ਜਿਸ ਦੀ ਭਾਲ ਜਾਰੀ ਹੈ, ਨੂੰ ੂ ਜਲਦ ਗਿ੍ਫਤਾਰ ਕੀਤਾ ਜਾਵੇਗਾ | ਕਥਿਤ ਦੋਸ਼ੀਆਂ ਨੇ ਪੱੁਛਗਿੱਛ ਦੌਰਾਨ ਦੱਸਿਆ ਕਿ ਉਹ ਤੁਰ-ਫਿਰ ਕੇ ਪਿੰਡਾਂ ਦੇ ਛੱਪੜਾਂ 'ਚੋਂ ਮੱਛੀਆਂ ਫੜ ਕੇ ਵੇਚਦੇ ਹਨ ਅਤੇ ਮਖਿਆਲ ਚੋਅ ਕੇ ਸ਼ਹਿਦ ਵੇਚ ਦਿੰਦੇ ਹਨ | ਇਸ ਦੌਰਾਨ ਦਿਨ-ਰਾਤ ਤੁਰੇ-ਫਿਰਦੇ ਹਨ, ਜਿਸ ਘਰ ਦੇ ਬਾਹਰ ਤਾਲਾ ਲੱਗਿਆ ਮਿਲ ਜਾਂਦਾ ਹੈ ਅਤੇ ਘਰ ਸੁੰਨਾ ਵੇਖ ਕੇ ਦੇਰ ਰਾਤ ਨੂੰ 2 ਜਣੇ ਸੱਬਲਾਂ ਅਤੇ ਪੇਚਕਸ ਸਮੇਤ ਘਰ ਅੰਦਰ ਦਾਖਲ ਹੋ ਜਾਂਦੇ ਹਨ ਅਤੇ ਇਕ ਜਣਾ ਬਾਹਰ ਨਿਗਰਾਨੀ ਰੱਖਦਾ ਹੈ | ਮੌੜ ਮੰਡੀ ਵਿਖੇ ਇਸ ਘਰ ਵਿਚ ਵੀ ਨਟਵਰ ਉਰਫ਼ ਕਾਲਾ ਅਤੇ ਪਵਨ ਕੁਮਾਰ ਦਾਖਲ ਹੋਏ ਸੀ, ਸੋਨੂੰ ਸ਼ਰਮਾ ਬਾਹਰ ਮੋਟਰ ਸਾਈਕਲ 'ਤੇ ਇਸ ਘਰ ਦੇ ਆਸ-ਪਾਸ ਨਿਗਰਾਨੀ ਕਰਦਾ ਰਿਹਾ ਸੀ, ਜਿਥੇ ਇਹ ਸਾਰੇ ਜਣੇ ਅੱਧੀ ਰਾਤ ਨੂੰ ਮੌਕੇ ਤੋਂ ਫ਼ਰਾਰ ਹੋ ਗਏ ਸੀ | ਉਨ੍ਹਾਂ ਦੱਸਿਆ ਕਿ ਨਟਵਰ ਲਾਲ 'ਤੇ 7 ਅਤੇ ਪਵਨ ਕੁਮਾਰ 'ਤੇ 3 ਪਰਚੇ ਦਰਜ ਹਨ, ਇਨ੍ਹਾਂ ਕੋਲੋ ਸਾਢੇ 24 ਲੱਖ ਰੁਪਏ ਦੀ ਕੀਮਤ ਦਾ 52 ਤੋਲੇ ਸੋਨਾ, ਇਕ ਪਲਸਰ ਮੋਟਰ ਸਾਇਕਲ, ਇਕ ਸੱਬਲ, ਇਕ ਪੇਚਕਸ ਬਰਾਮਦ ਕੀਤਾ ਹੈ | ਇਸ ਮੌਕੇ ਆਈ.ਜੀ. ਨਾਲ ਅਜੈ ਮਲੂਜਾ ਜਿਲ੍ਹਾ ਪੁਲਿਸ ਮੁਖੀ, ਬਠਿੰਡਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |

ਕੇਂਦਰੀ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀਆਂ ਤੋਂ 7 ਮੋਬਾਈਲ ਫ਼ੋਨ ਬਰਾਮਦ

ਬਠਿੰਡਾ, 13 ਸਤੰਬਰ (ਵੀਰਪਾਲ ਸਿੰਘ) - ਸਥਾਨਕ ਕੇਂਦਰੀ ਜੇਲ੍ਹ 'ਚ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਸਜ਼ਾ ਕੱਟ ਰਹੇ ਜੇਲ੍ਹ ਅੰਦਰ ਬੰਦ 7 ਕੈਦੀਆਂ ਤੋਂ 7 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਪੁਲਿਸ ਵਲੋਂ ਦਿੱਤੀ ਜਾਣਕਾਰੀ 'ਤੇ ਪਤਾ ਲੱਗਿਆ ਕਿ ਕੇਂਦਰੀ ਜੇਲ੍ਹ ਅੰਦਰ ਬੰਦ ...

ਪੂਰੀ ਖ਼ਬਰ »

ਕਾਰ 'ਤੇ ਨਾਜਾਇਜ਼ ਲਾਲ ਬੱਤੀ ਲਗਾ ਕੇ ਘੁੰਮਣ ਵਾਲੇੇ 2 'ਤੇ ਮੁਕੱਦਮਾ ਦਰਜ

ਬਠਿੰਡਾ, 13 ਸਤੰਬਰ (ਵੀਰਪਾਲ ਸਿੰਘ) - ਸਥਾਨਕ ਪੁਲਿਸ ਵਲੋਂ ਅਪਰਾਧਿਕ ਗਤੀਵਿਧੀਆਂ 'ਤੇ ਕਾਬੂ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਕੋਤਵਾਲੀ ਪੁਲਿਸ ਪਾਰਟੀ ਵਲੋਂ ਹੌਂਡਾ ੲਮੇਜ਼ ਕਾਰ ਜੋ ਲਾਲ ਅਤੇ ਨੀਲੀ ਬੱਤੀ ਲਗਾ ਕੇ ਸ਼ਹਿਰ 'ਚ ਘੁੰਮ ਰਹੀ ਸੀ, ਉਸ ਕਾਰ ਨੂੰ ...

ਪੂਰੀ ਖ਼ਬਰ »

ਇਕ ਲੱਖ 35 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਫੜੀ ਗੀਤਾ ਰਾਓ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਠਿੰਡਾ ਜ਼ਿਲ੍ਹੇ 'ਚ ਨਸ਼ਿਆਂ ਕਾਰਨ ਕੁਝ ਨੌਜਵਾਨਾਂ ਦੀਆਂ ਮੌਤਾਂ ਪਿੱਛੋ ਬਠਿੰਡਾ ਪੁਲਿਸ ਵਲੋਂ ਨਸ਼ੇ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਤਹਿਤ ਪੁਲਿਸ ਨੇ ਮਨੀਮਾਜਰਾ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਖਿਲਾਫ਼ 17 ਨੂੰ ਕਿਸਾਨਾਂ ਦੇ ਰੋਸ ਮਾਰਚ 'ਚ ਸ਼੍ਰੋਮਣੀ ਅਕਾਲੀ ਦਲ ਕਰੇਗਾ ਸ਼ਮੂਲੀਅਤ-ਮਾਨ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਕੇਂਦਰ ਸਰਕਾਰ ਵਲੋਂ 17 ਸਤੰਬਰ ਨੂੰ ਸੰਸਦ 'ਚ ਤਿੰਨ ਕਾਲੇ ਕਾਨੂੰਨ ਬਣਾਏ ਗਏ ਸਨ, ਉਸ ਦਿਨ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਇਸ ਦਿਨ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 314 ਪੰਚਾਇਤਾਂ ਦੇ ਸਰਬਪੱਖੀ ਵਿਕਾਸ ਲਈ 182 ਕਰੋੜ ਰੁਪਏ ਕਰਵਾਏ ਮੁਹੱਈਆ - ਕਾਂਗੜ

ਰਾਮਪੁਰਾ ਫੂਲ, 13 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ) - ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 13265 ਪੰਚਾਇਤਾਂ ਨੂੰ ਸੂਬਾ ਸਰਕਾਰ ਵਲੋਂ 3445 ਕਰੋੜ ਰੁਪਏ ਤੋਂ ਵੱਧ ਫੰਡ ...

ਪੂਰੀ ਖ਼ਬਰ »

ਚੱਕ ਫਤਿਹ ਸਿੰਘ ਵਾਲਾ 'ਚ 'ਚਿੱਟਾ' ਵੇਚਣ ਵਾਲਿਆਂ ਦੇ ਸਥਾਪਤ ਹੋਏ 'ਕਾਲੇ' ਅੱਡੇ

ਭੁੱਚੋ ਮੰਡੀ, 13 ਸਤੰਬਰ (ਪਰਵਿੰਦਰ ਸਿੰਘ ਜੌੜਾ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ 'ਚਿੱਟਾ' ਵੇਚਣ ਵਾਲਿਆਂ ਦੇ 'ਕਾਲੇ' ਅੱਡੇ ਸਥਾਪਤ ਹੋ ਗਏ ਹਨ | ਪਿੰਡ ਵਿਚ ਕੁਝ ਬਦਨਾਮ ਕਿਸਮ ਦੇ ਲੋਕ ਪੂਰੀ ਢੀਠਤਾਈ ਨਾਲ ਨਸ਼ਾ ਵੇਚਦੇ ਹਨ | ਮਰਦ ਤਾਂ ਮਰਦ, ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੂਬਾ ਸਰਕਾਰ ਖ਼ਿਲਾਫ ਕੀਤਾ ਪਿੱਟ-ਸਿਆਪਾ

ਤਲਵੰਡੀ ਸਾਬੋ, 13 ਸਤੰਬਰ (ਰਵਜੋਤ ਸਿੰਘ ਰਾਹੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੇ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਸਥਾਨਕ ਆਂਗਣਵਾੜੀ ਯੂਨੀਅਨ ਵਲੋਂ ਤਲਵੰਡੀ ਸਾਬੋ ਦੇ ਪਿੰਡ ਜਗ੍ਹਾ, ਮਾਹੀਨੰਗਲ, ਲਾਲੇਆਣਾ ਵਿਖੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਵਲੋਂ ਭਲਕ ਤੋਂ ਕੌਮੀ ਮਾਰਗ ਬੰਦ ਕਰਨ ਦਾ ਐਲਾਨ

ਬਠਿੰਡਾ, 13 ਸਤੰਬਰ (ਅਵਤਾਰ ਸਿੰਘ) - ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਸ਼ਹਿਰ ਵਿਚ ਬੱਸ ਸਟੈਂਡ ਤੋਂ ਪੁਲਿਸ ਲਾਇਨ, ਮਾਡਲ ਟਾਊਨ ਦਾਦੀ ਪੋਤੀ ਪਾਰਕ ਸਟੇਅ, ਸ਼ਹਿਬਜ਼ਾਦਾ ਜੂਝਾਰ ਸਿੰਘ ਨਗਰ, ਬੀਬੀ ਵਾਲਾ ਚੌਕ 100 ਫੁੱਟੀ ਤੋਂ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਬਹੁਕੌਮੀ ਕੰਪਨੀਆਂ, ਕਾਰਪੋਰੇਟ ਅਤੇ ਸਰਕਾਰੀ ਸੰਸਥਾਵਾਂ 'ਚ ਚੋਣ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਐਨ.ਆਈ.ਆਰ.ਐਫ. ਇੰਡੀਆ ਰੈਂਕਿੰਗ 2021 ਦੀ 'ਯੂਨੀਵਰਸਿਟੀ ਸ਼੍ਰੇਣੀ' 'ਚ 84ਵਾਂ ਰੈਂਕ ਪ੍ਰਾਪਤ-ਕਰਤਾ ਅਤੇ ਐਨਏਏਸੀ (ਨੈਕ) ਤੋਂ 'ਏ ਗ੍ਰੇਡ' ਮਾਨਤਾ ਪ੍ਰਾਪਤ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਪੋਸਟ ਗ੍ਰੈਜੂਏਟ ਅਤੇ ...

ਪੂਰੀ ਖ਼ਬਰ »

2 ਹਫਤਿਆਂ ਦਾ ਡੇਅਰੀ ਸਿਖ਼ਲਾਈ ਕੋਰਸ 20 ਤੋਂ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡੇਅਰੀ ਵਿਕਾਸ ਵਿਭਾਗ ਵਲੋਂ ਐਸ.ਸੀ. ਕੈਟਾਗਿਰੀ ਨਾਲ ਸਬੰਧਿਤ ਚਾਹਵਾਨ ਲਾਭਪਾਤਰੀਆਂ ਨੂੰ 2 ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਦਿੱਤੀ ਜਾਵੇਗੀ ਜਿਸ ਦਾ ਪਹਿਲਾ ਬੈਚ 20 ਸਤੰਬਰ ਤੋਂ 1 ਅਕਤੂਬਰ 2021 ਤੱਕ ਤੇ ਦੂਜਾ ਬੈਚ ...

ਪੂਰੀ ਖ਼ਬਰ »

ਕਾਂਗੜ ਵਲੋਂ ਅਫ਼ਸਰਾਂ ਨੂੰ ਲੋਕਾਂ ਦੇ ਸੇਵਕ ਬਣਕੇ ਕੰਮ ਕਰਨ ਦੀ ਨਸੀਹਤ

ਰਾਮਪੁਰਾ ਫੂਲ, 13 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ) - ਪੰਜਾਬ ਸਰਕਾਰ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਫ਼ਸਰਾਂ ਨੂੰ ਲੋਕਾਂ ਦੇ ਸੇਵਕ ਬਣਕੇ ਕੰਮ ਕਰਨ ਦੀ ਨਸੀਹਤ ਦਿੱਤੀ ਹੈ | ਉਨ੍ਹਾਂ ਸਰਕਾਰੀ ਦਫ਼ਤਰਾਂ ਅੰਦਰ ਲੇਟ ਆਉਣ ਵਾਲੇ ਅਤੇ ਕੰਮ ਕਾਜ ਵਿਚ ਢਿੱਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਸੰਗਤ ਮੰਡੀ, 13 ਸਤੰਬਰ (ਅੰਮਿ੍ਤਪਾਲ ਸ਼ਰਮਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੰਗਤ ਬਲਾਕ ਦੇ ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ | ਯੂਨੀਅਨ ਦੀ ...

ਪੂਰੀ ਖ਼ਬਰ »

2022 'ਚ ਪੰਜਾਬ ਦੇ ਲੋਕ 'ਆਪ' ਦੀ ਸਰਕਾਰ ਬਣਾਉਣਗੇ - ਭੱਲਾ

ਮਹਿਰਾਜ, 13 ਸਤੰਬਰ (ਸੁਖਪਾਲ ਮਹਿਰਾਜ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੋ ਦਿੱਲੀ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਹ ਇਕ-ਇਕ ਵਾਅਦਾ ਪੂਰਾ ਕੀਤਾ, ਪਰ ਸੂਬੇ 'ਚ ਵਾਰੀ-ਵਾਰੀ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਲੋਕਾਂ ਨੂੰ ਗੁੰਮਰਾਹ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਰਾਮਾਂ ਦੀ ਸਰਬਸੰਮਤੀ ਨਾਲ ਚੋਣ

ਰਾਮਾਂ ਮੰਡੀ, 13 ਸਤੰਬਰ (ਅਮਰਜੀਤ ਸਿੰਘ ਲਹਿਰੀ) - ਸਥਾਨਕ ਸ਼ਹਿਰ ਦੇ ਦੁਰਗਾ ਮੰਦਰ ਵਿਖੇ ਮੰਦਰ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਅਹਿਮ ਬੈਠਕ ਸਾਬਕਾ ਪ੍ਰਧਾਨ ਜਤਿੰਦਰ ਕੁਮਾਰ ਹੈਪੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਮੇਟੀ ਦੀਆਂ ਪਿਛਲੇ ਸਾਲ ਦੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ 27 ਨੂੰ ਭਾਰਤ ਬੰਦ ਦੇ ਸਬੰਧ 'ਚ ਦਿੱਤਾ ਸੱਦਾ

ਬਠਿੰਡਾ, 13 ਸਤੰਬਰ (ਵੀਰਪਾਲ ਸਿੰਘ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਹਾਜੀ ਰਤਨ ਗੁਰਦੁਆਰਾ ਸਾਹਿਬ ਵਿਖੇ 27 ਸਤੰਬਰ ਨੂੰ ਭਾਰਤ ਬੰਦ ਦੇ ਸਬੰਧ ਵਿਚ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਇਸਰਖਾਨਾ ਵਲੋਂ ਕੀਤੀ ਗਈ | ਇਸ ਮੀਟਿੰਗ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੱਸੀ ਵਲੋਂ ਪਿੰਡਾਂ ਦੇ ਦੌਰੇ ਜਾਰੀ

ਤਲਵੰਡੀ ਸਾਬੋ, 13 ਸਤੰਬਰ (ਰਣਜੀਤ ਸਿੰਘ ਰਾਜੂ) - ਪਿਛਲੇ ਸਮੇਂ ਤੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਚ ਸਿਆਸੀ ਤੌਰ 'ਤੇ ਸਰਗਰਮ ਹੋਏ ਹਲਕੇ ਦੇ ਦੋ ਵਾਰ ਵਿਧਾਇਕ ਰਹਿ ਚੁੱਕੇ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਵਲੋਂ ਅੱਜ ਵੀ ਪਿੰਡਾਂ ਦੇ ਦੌਰੇ ਜਾਰੀ ਰਹੇ ...

ਪੂਰੀ ਖ਼ਬਰ »

ਮਲਕਾਣਾ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਤਲਵੰਡੀ ਸਾਬੋ/ਰਾਮਾਂ ਮੰਡੀ, 13 ਸਤੰਬਰ (ਰਵਜੋਤ ਸਿੰਘ ਰਾਹੀ/ਗੁਰਪ੍ਰੀਤ ਸਿੰਘ ਅਰੋੜਾ) - ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਮਲਕਾਣਾ ਦੇ ਨੌਜਵਾਨਾਂ ਵਲੋਂ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੌਰਾਨ ਹਲਕੇ ਦੇ ਯੂਥ ...

ਪੂਰੀ ਖ਼ਬਰ »

ਬੀ.ਐਫ.ਸੀ.ਈ.ਟੀ. ਵਿਖੇ ਨਵੇਂ ਵਿਦਿਆਰਥੀਆਂ ਲਈ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 'ਆਰੰਭ-21' ਦੀ ਸ਼ੁਰੂਆਤ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ (ਬੀ. ਐਫ. ਸੀ. ਈ. ਟੀ.) ਵਲੋਂ ਬੈਚ 2021 ਦੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਕਰਵਾਏ ਜਾ ਰਹੇ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 'ਆਰੰਭ-21' ਦੀ ਅੱਜ ...

ਪੂਰੀ ਖ਼ਬਰ »

ਵਿਰਸਾ ਸੰਭਾਲ ਗਤਕਾ ਮੁਕਾਬਲਾ ਸ਼ਾਨੋਂ ਸ਼ੌਕਤ ਨਾਲ ਸਮਾਪਤ

ਬਠਿੰਡਾ, 13 ਸਤੰਬਰ (ਅਵਤਾਰ ਸਿੰਘ) - ਮਾਲਵਾ ਖੇਤਰ 'ਚ ਪਹਿਲਾ ਗੱਤਕਾ ਮੁਕਾਬਲਾ ਇੰਟਰਨੈਸ਼ਨਲ ਦਸ਼ਮੇਸ਼ ਗੱਤਕਾ ਅਕੈਡਮੀ (ਗੁਰੂ ਕਾਂਸ਼ੀ ਟਰੱਸਟ) ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਪਥਰਾਲਾ ਵਲੋਂ ਸਾਂਝੇ ਤੌਰ 'ਤੇ ਗੁਰਦੁਆਰਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਬਠਿੰਡਾ, 13 ਸਤੰਬਰ (ਅਵਤਾਰ ਸਿੰਘ) - ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਪ੍ਰਧਾਨ ਅਮਰਜੀਤ ਹਨੀ ਦੀ ਅਗਵਾਈ ਵਿਚ ਕਿਸਾਨੀ ਮਸਲੇ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ, ਜਿਸ ਦੌਰਾਨ ਸੰਬੋਧਨ ਕਰਦਿਆਂ ਸੂਬਾ ਕਮੇਟੀ ਮੈਂਬਰ ਜਸਵਿੰਦਰ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਭੱਟੀ ਨੇ ਕੋਟਸ਼ਮੀਰ ਵਿਖੇ ਕੀਤੀ ਵਰਕਰ ਮਿਲਣੀ

ਕੋਟਫੱਤਾ, 13 ਸਤੰਬਰ (ਰਣਜੀਤ ਸਿੰਘ ਬੁੱਟਰ) - ਹਲਕਾ ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਵੱਖ-ਵੱਖ ਘਰਾਂ 'ਚ ਜਾ ਕੇ ਵਰਕਰ ਮਿਲਣੀ ਕੀਤੀ | ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ...

ਪੂਰੀ ਖ਼ਬਰ »

ਪਿੰਡ ਗਿਆਨਾ ਵਿਖੇ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ

ਰਾਮਾਂ ਮੰਡੀ, 13 ਸਤੰਬਰ (ਤਰਸੇਮ ਸਿੰਗਲਾ) - ਨੇੜਲੇ ਪਿੰਡ ਗਿਆਨਾ ਵਿਖੇ ਨਰਮੇ ਦੀ ਤਿਆਰ ਖੜੀ ਫ਼ਸਲ 'ਤੇ ਗੁਲਾਬੀ ਸੁੰਡੀ ਨੇ ਹਮਲਾ ਬੋਲ ਦਿੱਤਾ ਹੈ | ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਵਿਖਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੈਰਾ ਮਿਲਟਰੀ ਫੋਰਸਜ਼ ਦੇ ਚਾਹਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਸਟਾਫ਼ ਸਿਲੈਕਸ਼ਨ ਕਮਿਸ਼ਨ (ਐਸ.ਐਸ.ਸੀ) ...

ਪੂਰੀ ਖ਼ਬਰ »

ਪੀ.ਆਰ.ਟੀ.ਸੀ.ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਬਠਿੰਡਾ, 13 ਸਤੰਬਰ (ਵੀਰਪਾਲ ਸਿੰਘ) - ਪੀ.ਆਰ.ਟੀ.ਸੀ.ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਵਲੋਂ ਜਰਨਲ ਬਾਡੀ ਦੀ ਮੀਟਿੰਗ ਪ੍ਰਧਾਨ ਪ੍ਰੀਤਮ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ 'ਚ ਸੁਖਜੀਤ ਸਿੰਘ ਨੂੰ ...

ਪੂਰੀ ਖ਼ਬਰ »

ਮੋਹਲੇਧਾਰ ਮੀਂਹ ਨਾਲ ਨਹਿਰ ਬਣਿਆ ਕਮਾਲੂ ਰੋਡ ਬਾਜ਼ਾਰ

ਰਾਮਾਂ ਮੰਡੀ, 13 ਸਤੰਬਰ (ਤਰਸੇਮ ਸਿੰਗਲਾ) - ਅੱਜ ਪਏ ਮੋਹਲਾ ਧਾਰ ਮੀਂਹ ਨਾਲ ਸਥਾਨਕ ਕਮਾਲੂ ਰੋਡ ਬਾਜ਼ਾਰ ਕਈ ਫੁੱਟ ਪਾਣੀ ਭਰਣ ਨਾਲ ਨਹਿਰ ਦਾ ਰੂਪ ਧਾਰ ਗਿਆ, ਜਿਸ ਕਾਰਨ ਜਿਥੇ ਦੁਕਾਨਦਾਰ ਵਿਹਲੇ ਬੈਠੇ ਰਹੇ, ਉਥੇ ਦੁਕਾਨਦਾਰਾਂ ਨੂੰ ਦੁਕਾਨਾਂ 'ਚੋਂ ਬਾਹਰ ਨਿਕਲਣ ਲਈ ...

ਪੂਰੀ ਖ਼ਬਰ »

ਸਿਆਲਕਾ ਨੇ ਸੁਣੀਆਂ ਆਮ ਲੋਕਾਂ ਦੀਆਂ ਸ਼ਿਕਾਇਤਾਂ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ: ਤਰਸੇਮ ਸਿੰਘ ਸਿਆਲਕਾ ਨੇ ਸਥਾਨਕ ਸਰਕਟ ਹਾਊਸ ਵਿਖੇ ਸ਼ਿਕਾਇਤ ਕਰਤਾਵਾਂ ਤੇ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਸਾਹਿਬਾਨਾਂ ਨਾਲ ਇਕ ...

ਪੂਰੀ ਖ਼ਬਰ »

ਜੀਟੀਬੀ ਕਾਲਜ ਬੱਲੋ੍ਹ ਦਾ ਨਤੀਜਾ ਰਿਹਾ ਸੌ ਫ਼ੀਸਦੀ

ਚਾਉਕੇ, 13 ਸਤੰਬਰ (ਮਨਜੀਤ ਸਿੰਘ ਘੜੈਲੀ) - ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਜੀਟੀਬੀ ਕਾਲਜ ਬੱਲੋ੍ਹ ਦੀਆਂ ਵਿਦਿਆਰਥਣਾਂ ਨੇ ਬੀ.ਐਡ ਭਾਗ ਦੂਜਾ ਸਮੈਸਟਰ ਚੌਥਾਂ ਦੇ ਨਤੀਜਿਆਂ 'ਚ ਅਵੱਲ ਪੁਜੀਸ਼ਨਾਂ ਪ੍ਰਾਪਤ ਕਰਕੇ ਸੰਸਥਾਂ ਦਾ ਨਾਂਅ ਰੌਸ਼ਨ ਕੀਤਾ ਹੈ | ਕਲਾਸ ਇੰਚਾਰਜ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ ਤਸਵੀਰ ਨੂੰ ਨੁਕਸਾਨ ਪਹੁੰਚਾਉਣ ਦੇ ਰੋਸ ਵਜੋਂ ਲਗਾਇਆ ਧਰਨਾ

ਮੌੜ ਮੰਡੀ, 13 ਸਤੰਬਰ (ਗੁਰਜੀਤ ਸਿੰਘ ਕਮਾਲੂ) - ਅਗਰਵਾਲ ਸਮਾਜ ਦੇ ਸੰਸਥਾਪਿਕ ਮਹਾਰਾਜਾ ਅਗਰਸੈਨ ਦੀ ਇਥੇ ਇਕ ਚੌਕ ਕੋਲ ਲਗਾਈ ਤਸਵੀਰ ਨੰੂ ਨੁਕਸਾਨ ਪਹੁੰਚਾਏ ਜਾਣ ਦੇ ਰੋਸ ਵਜੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 8 ਜ਼ਖ਼ਮੀ

ਬਠਿੰਡਾ, 13 ਸਤੰਬਰ (ਵੀਰਪਾਲ ਸਿੰਘ) - ਵੱਖ-ਵੱਖ ਸੜਕ ਹਾਦਸਿਆਂ 'ਚ 8 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਹਾਰਾ ਜਨ ਸੇਵਾ ਟੀਮ ਮੁਤਾਬਿਕ ਸਥਾਨਕ ਹਾਜੀ ਰਤਨ ਰੋਡ 'ਤੇ ਮੋਟਰਸਾਈਕਲ ਦੇ ਕਾਰ ਨਾਲ ਟਕਰਾਉਣ ਕਾਰਨ 2 ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ | ਜ਼ਖ਼ਮੀ ...

ਪੂਰੀ ਖ਼ਬਰ »

ਉਜਾਗਰ ਸਿੰਘ ਨੇ ਮਾਰਕੀਟ ਕਮੇਟੀ ਰਾਮਾਂ ਦਾ ਬਤੌਰ ਸਕੱਤਰ ਅਹੁਦਾ ਸੰਭਾਲਿਆ

ਰਾਮਾਂ ਮੰਡੀ, 13 ਸਤੰਬਰ (ਅਮਰਜੀਤ ਸਿੰਘ ਲਹਿਰੀ) - ਸਥਾਨਕ ਸ਼ਹਿਰ ਦੀ ਮਾਰਕੀਟ ਕਮੇਟੀ ਰਾਮਾਂ ਦਫ਼ਤਰ ਵਿਖੇ ਉਜਾਗਰ ਸਿੰਘ ਢਿੱਲੋਂ ਨੇ ਸਕੱਤਰ ਮਾਰਕੀਟ ਕਮੇਟੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਜ਼ਿਕਰਯੋਗ ਹੈ ਕਿ ਉਜਾਗਰ ਸਿੰਘ ਮਾਰਕੀਟ ਕਮੇਟੀ ਨਥਾਣਾ ਤੋਂ ਬਦਲ ਕੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 131 ਨੰਬਰ ਫਾਟਕ ਖੋਲ੍ਹਣ ਤੇ ਸੜਕ 15 ਫੁੱਟ ਚੌੜੀ ਕਰਨ ਲਈ ਰੇਲਵੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ

ਭੁੱਚੋ ਮੰਡੀ, 13 ਸਤੰਬਰ (ਪਰਵਿੰਦਰ ਸਿੰਘ ਜੌੜਾ) - ਭੁੱਚੋ ਖ਼ੁਰਦ ਦੇ ਕਿਸਾਨਾਂ ਵਲੋਂ ਬਠਿੰਡਾ-ਦਿੱਲੀ ਰੇਲਵੇ ਮਾਰਗ 'ਤੇ ਸਥਿਤ 131 ਨੰਬਰ ਫਾਟਕ ਖੋਲ੍ਹਣ ਅਤੇ ਸੜਕ 15 ਫੁੱਟ ਚੌੜੀ ਕਰਨ ਦੀ ਮੰਗ ਨੂੰ ਲੈ ਕੇ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਖੇਤੀ ਟਰਾਂਸਫ਼ਾਰਮਰਾਂ ਦੇ ਮੁੱਦੇ 'ਤੇ ਬਿਜਲੀ ਦਫ਼ਤਰ ਅੱਗੇ ਧਰਨਾ

ਨਥਾਣਾ, 13 ਸਤੰਬਰ (ਗੁਰਦਰਸ਼ਨ ਲੁੱਧੜ) - ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਖੇਤਾਂ 'ਚ ਲੱਗੇ ਟਰਾਂਸਫ਼ਾਰਮਰਾਂ ਦੀ ਪਾਵਰ ਵਿਭਾਗੀ ਮਨਜ਼ੂਰੀ ਨਾਲੋਂ ਘੱਟ ਹੋਣ ਦੇ ਮੁੱਦੇ 'ਤੇ ਬਿਜਲੀ ਦਫ਼ਤਰ ਨਥਾਣਾ ਅੱਗੇ ਰੋਸ ਧਰਨਾ ਗਿਆ ਹੈ | ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ...

ਪੂਰੀ ਖ਼ਬਰ »

ਆਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫੂਕਿਆ ਕੈਪਟਨ ਸਰਕਾਰ ਦਾ ਪੁੁਤਲਾ

ਭੁੱਚੋ ਮੰਡੀ, 13 ਸਤੰਬਰ (ਬਿੱਕਰ ਸਿੰਘ ਸਿੱਧੂ) - ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿਖੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਲ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦੀ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਘਰ 'ਚੋਂ 2 ਸਿਲੰਡਰ ਚੋਰੀ

ਭੀਖੀ, 13 ਸਤੰਬਰ (ਬਲਦੇਵ ਸਿੰਘ ਸਿੱਧੂ)- ਬੀਤੀ ਰਾਤ ਭੀਖੀ ਦੇ ਵਾਰਡ ਨੰਬਰ 13 ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕੋਲ ਇਕ ਘਰ ਚੋਰੀ ਹੋ ਗਈ | ਘਰ ਦੇ ਮਾਲਕ ਨਰਾਇਣ ਸ਼ਰਮਾ ਪੁੱਤਰ ਸੋਮਨਾਥ ਨੇ ਦੱਸਿਆ ਕਿ ਉਹ ਬਿਮਾਰ ਹੋਣ ਕਾਰਨ 2 ਦਿਨਾਂ ਤੋਂ ਆਪਣੀ ਬੇਟੀ ਕੋਲ ਗਿਆ ਹੋਇਆ ...

ਪੂਰੀ ਖ਼ਬਰ »

ਲੁਧਿਆਣਾ ਅਕੈਡਮੀ ਦੇ ਲੜਕੇ-ਲੜਕੀਆਂ ਬਣੇ ਰਾਜ ਪੱਧਰੀ ਬਾਸਕਟਬਾਲ ਦੇ ਚੈਂਪੀਅਨ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਜ਼ਿਲ੍ਹਾ ਬਾਸਕਟਬਾਲ ਐਸ਼ੋਸੀਏਸ਼ਨ, ਬਠਿੰਡਾ ਵਲੋਂ ਸਥਾਨਕ ਖਾਲਸਾ ਸੈਕੰਡਰੀ ਸਕੂਲ ਵਿਚ ਕਰਵਾਈ ਰਾਜ ਪੱਧਰੀ ਅੰਡਰ-17 ਸਾਲ ਜੂਨੀਅਰ ਬਾਸਕਟਬਾਲ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈ ਹੈ | ਚੈਪੀਅਨਸ਼ਿਪ ...

ਪੂਰੀ ਖ਼ਬਰ »

ਕੈਨਾਲ ਥਾਣਾ ਇੰਚਾਰਜ ਵਲੋਂ ਨਸ਼ੇ ਨੂੰ ਨੱਥ ਪਾਉਣ ਦੀ ਵਿੱਢੀ ਮੁਹਿੰਮ

ਬਠਿੰਡਾ, 13 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸ਼ਹਿਰ 'ਚ ਦਿਨੋਂ-ਦਿਨ ਵੱਧ ਰਹੇ ਨਸ਼ੇ 'ਤੇ ਨੱਥ ਪਾਉਣ ਲਈ ਥਾਣਾ ਕੈਨਾਲ ਦੇ ਪੁਲਿਸ ਅਧਿਕਾਰੀਆਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਅਜਿਹੇ 'ਚ ਜਿੱਥੇ ਪੁਲਿਸ ਵਲੋਂ ...

ਪੂਰੀ ਖ਼ਬਰ »

ਰੈਗਰ ਨੌਜਵਾਨ ਵੈਲਫੇਅਰ ਸੁਸਾਇਟੀ' ਨੇ ਦੂਸਰਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬਠਿੰਡਾ, 13 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਰੈਗਰ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ਗੁਰੂ ਨਾਨਕ ਪੁਰਾ ਮੁਹੱਲਾ ਦੇ ਸਰਕਾਰੀ ਡਿਸਪੈਂਸਰੀ ਵਿਖੇ ਦੂਸਰਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਲਾਈਫ਼ ਲਾਈਨ ਹਸਪਤਾਲ ਬਠਿੰਡਾ ਤੋਂ ਡਾ: ਜੰਗ ਬਹਾਦਰ 'ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਏ.-ਬੀ.ਐਡ. ਦੇ ਨਵੇਂ ਸੈਸ਼ਨ ਦਾ ਆਗਾਜ਼ ਹੋਇਆ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਏ.-ਬੀ.ਐਡ. ਦੇ ਨਵੇਂ ਸੈਸ਼ਨ (2021-25) ਦਾ ਆਗਾਜ਼ 'ਓਰੀਐਂਟੇਸ਼ਨ ਡੇਅ' ਨਾਲ ਕੀਤਾ ਗਿਆ | ਬੀ.ਏ.-ਬੀ.ਐਡ. ਦੇ ਨਵੇਂ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ...

ਪੂਰੀ ਖ਼ਬਰ »

ਬਲਵੀਰ ਸਿੰਘ ਗਿੱਲ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- ਦੀ ਕੋਠਾ ਗੁਰੂ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਕੋਠਾ ਗੁਰੂ ਦੇ ਪ੍ਰਧਾਨ ਬਲਵੀਰ ਸਿੰਘ ਗਿੱਲ ਨੂੰ ਸਰਬ ਸੰਮਤੀ ਬਣਾਇਆ ਗਿਆ ਹੈ | ਇਸ ਚੋਣ ਦੌਰਾਨ ਸੁਖਦੇਵ ਸਿੰਘ ਮਾਨ ਨੂੰ ਸੀਨੀਅਰ ਮੀਤ ਪ੍ਰਧਾਨ, ਅਜਮੇਰ ਸਿੰਘ ...

ਪੂਰੀ ਖ਼ਬਰ »

ਬਠਿੰਡਾ ਰਚਨਾਤਮਿਕ ਮੰਚ' ਵਲੋਂ ਸੂਫ਼ੀ ਗਾਇਕ ਸੁਖਵਿੰਦਰ ਸਰਗਮ ਦਾ ਸਨਮਾਨ

ਬਠਿੰਡਾ, 13 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੇ ਸੂਫ਼ੀ ਗਾਇਕ ਸੁਖਵਿੰਦਰ ਸਰਗਮ ਦਾ 'ਬਠਿੰਡਾ ਰਚਨਾਤਮਿਕ ਮੰਚ' ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉੱਘੇ ਲੇਖਕ ਤੇ ਕਾਲਮ-ਨਵੀਸ ਤਰਸੇਮ ਬਸ਼ਰ ਨੇ ਕਿਹਾ ਕਿ ਮੰਚ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਆਰਥਿਕ ...

ਪੂਰੀ ਖ਼ਬਰ »

ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਰਚਨਾਵਲੀ ਭਾਗ ਪਹਿਲਾ ਪੁਸਤਕ ਰਿਲੀਜ਼

ਤਲਵੰਡੀ ਸਾਬੋ, 13 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)- ਅੱਜ ਸਥਾਨਕ ਸੰਤ ਸੇਵਕ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਇਕ ਸਾਦੇ ਸਮਾਗਮ ਦੌਰਾਨ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਰਚਨਾਵਲੀ ਭਾਗ-ਪਹਿਲਾ ਪੁਸਤਕ ਰਿਲੀਜ਼ ਕੀਤੀ ਗਈ | ਇਸ ਮੌਕੇ ਸਭ ਤੋਂ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਭਾਈਰੂਪਾ 'ਚ ਹੋਏ 'ਨਸ਼ਿਆਂ ਖ਼ਿਲਾਫ਼' ਲੇਖ ਤੇ ਭਾਸ਼ਨ ਮੁਕਾਬਲੇ

ਭਾਈਰੂਪਾ,13 ਸਤੰਬਰ (ਵਰਿੰਦਰ ਲੱਕੀ)- ਕਸਬਾ ਭਾਈਰੂਪਾ ਦੇ ਸਰਕਾਰੀ ਸੀਨੀ: ਸੈਕੰਡਰੀ ਸਕੂਲ (ਕੰਨਿ੍ਹਆਂ) 'ਚ 'ਨਸ਼ਿਆਂ ਖ਼ਿਲਾਫ਼' ਅਧਿਆਪਕਾਂ ਤੇ ਵਿਦਿਆਰਥੀਆਂ ਦੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਅਧਿਆਪਕਾਂ ਨੇ ਕੇਵਲ ਭਾਸ਼ਣ ਮੁਕਾਬਲੇ 'ਚ ਹੀ ਹਿੱਸਾ ਲਿਆ | ...

ਪੂਰੀ ਖ਼ਬਰ »

ਜ਼ਿਲੇ੍ਹ 'ਚ 327 ਨਿੱਜੀ ਤੇ ਸਰਕਾਰੀ ਅਦਾਰਿਆਂ 'ਚੋਂ ਮਿਲਿਆ ਡੇਂਗੂ ਦਾ ਲਾਰਵਾ

ਬਠਿੰਡਾ, 13 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ ਜ਼ਿਲੇ੍ਹ 'ਚ ਡੇਂਗੂ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ ਵੀ ਵਧਣ ਲੱਗੀ ਹੈ | ਭਲੇ ਹੀ ਸਿਹਤ ਵਿਭਾਗ ਦੁਆਰਾ ਲੋਕਾਂ ਨੂੰ ...

ਪੂਰੀ ਖ਼ਬਰ »

ਰੁੱਕ ਰੁੱਕ ਕੇ ਮੀਂਹ ਪੈਣ ਨਾਲ ਕਿਸਾਨ ਤੇ ਗ਼ਰੀਬ ਪਰਿਵਾਰ ਪ੍ਰਭਾਵਿਤ

ਸੀਂਗੋ ਮੰਡੀ, 13 ਸਤੰਬਰ (ਪਿ੍ੰਸ ਗਰਗ) - ਪਿਛਲੇ ਦਿਨਾਂ ਤੋਂ ਰੁਕ-ਰੁਕ ਕੇ ਪਈ ਬਰਸਾਤ ਕਾਰਨ ਜਿਥੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਥੇ ਸਬਜ਼ੀਆਂ ਬੀਜਣ ਵਾਲੇ ਅਤੇ ਹੋਰ ਕਾਸ਼ਤਕਾਰ ਵੀ ਇਸ ਦੀ ਲਪੇਟ 'ਚ ਆਏ ਹਨ | ਭਾਵੇਂ ਮੀਂਹ ਨਾਲ ਆਮ ਜਨਜੀਵਨ 'ਚ ਲੋਕਾਂ ਨੇ ਰਾਹਤ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX