ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਦਿੱਲੀ / ਹਰਿਆਣਾ

ਥਾਂ-ਥਾਂ 'ਤੇ ਪਾਣੀ ਭਰੇ ਜਾਣ 'ਤੇ ਲੋਕਾਂ ਦੀ ਵਧੀ ਪ੍ਰੇਸ਼ਾਨੀ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੱਜ ਵੀ ਰੁਕ-ਰੁਕ ਕੇ ਕੁਝ ਇਲਾਕਿਆਂ 'ਚ ਬਾਰਿਸ਼ ਹੋਈ ਅਤੇ ਸਾਰਾ ਦਿਨ ਅਸਮਾਨ 'ਚ ਬੱਦਲ ਹੀ ਛਾਏ ਰਹੇ | ਬਾਰਿਸ਼ ਦਾ ਪਾਣੀ ਕਈ ਥਾਵਾਂ 'ਤੇ ਭਰ ਗਿਆ, ਜਿਸ ਵਿਚ ਖਾਸ ਕਰਕੇ ਲਾਜਪਤ ਨਗਰ, ਆਈ.ਟੀ.ਓ., ਦੁਆਰਕਾ, ਸਾਊਥ ਦਿੱਲੀ ਤੇ ਦਿੱਲੀ ਯੂਨੀਵਰਸਿਟੀ ਦੇ ਇਲਾਕਿਆਂ 'ਚ ਪਾਣੀ ਭਰ ਜਾਣ 'ਤੇ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪਿਆ | ਲੋਕਾਂ ਦੀਆਂ ਪਾਣੀ ਵਿਚ ਗੱਡੀਆਂ ਫਸਣ 'ਤੇ ਉਨ੍ਹਾਂ ਨੂੰ ਬਹੁਤ ਦਿੱਕਤ ਹੋਈ | ਪਾਣੀ ਭਰਨ ਦੇ ਕਾਰਨ ਥਾਂ-ਥਾਂ 'ਤੇ ਟ੍ਰੈਫ਼ਿਕ ਜਾਮ ਦੀ ਸਥਿਤੀ ਵੀ ਪੈਦਾ ਹੋ ਗਈ ਅਤੇ ਸੜਕਾਂ ਤੇ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ | ਦਿੱਲੀ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਸਾਲ ਬਾਰਿਸ਼ ਪਿਛਲੇ ਸਾਲਾਂ ਤੋਂ ਬਹੁਤ ਜ਼ਿਆਦਾ ਹੋਣ ਕਰਕੇ ਉਨ੍ਹਾਂ ਲਈ ਮੁਸੀਬਤ ਬਣ ਕੇ ਆਈ ਹੈ |

ਦੁਆਰਕਾ ਦੀ ਸੁਸਾਇਟੀ 'ਚ ਪਾਣੀ ਭਰਨ 'ਤੇ ਲੋਕ ਹੋਏ ਪ੍ਰੇਸ਼ਾਨ
ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੋਈ ਮੁਸਲਾਧਾਰ ਬਾਰਿਸ਼ ਦੇ ਕਾਰਨ ਦੁਆਰਕਾ ਦੇ ਸੈਕਟਰ-3 ਦੀ ਆਦਰਸ਼ ਸੁਸਾਇਟੀ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਗਈ ਹੈ ਅਤੇ ਉਨ੍ਹਾਂ ਦਾ ਘਰਾਂ 'ਚੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ | ਜੋ ਫਲੈਟ ਸਭ ਤੋਂ ਹੇਠਾਂ ਹਨ ਉਨ੍ਹਾਂ ਵਿਚ ਸੀਵਰੇਜ ਦਾ ਪਾਣੀ ਭਰ ਗਿਆ ਹੈ | ਇੱਥੋਂ ਦੇ ਲੋਕ ਆਪਣੇ ਘਰਾਂ 'ਚ ਬੰਦ ਹਨ ਅਤੇ ਫ਼ੋਨ ਰਾਹੀਂ ਆਪਣੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰ ਰਹੇ ਹਨ, ਜਿਨ੍ਹਾਂ ਲੋਕਾਂ ਦਾ ਫਲੈਟ ਸਭ ਤੋਂ ਹੇਠਾਂ ਹੈ ਉਨ੍ਹਾਂ ਵਿਚ ਕੁਝ ਲੋਕ ਆਪਣੇ ਰਿਸ਼ਤੇਦਾਰਾਂ ਦੇ ਕੋਲ ਚਲੇ ਗਏ ਹਨ ਅਤੇ ਕੁਝ ਲੋਕ ਹੋਰ ਥਾਵਾਂ 'ਤੇ ਚਲੇ ਗਏ ਹਨ | ਸੀਵਰੇਜ ਦਾ ਪਾਣੀ ਇਧਰ-ਉਧਰ ਫ਼ੈਲਣ ਦੇ ਕਾਰਨ ਬਦਬੂ ਵੀ ਫ਼ੈਲੀ ਹੋਈ ਹੈ | ਉਧਰ ਦੂਸਰੇ ਪਾਸੇ ਪਾਣੀ ਦੀ ਸਪਲਾਈ ਨਾ ਹੋਣ ਕਰਕੇ ਉਪਰਲੀਆਂ ਮੰਜ਼ਿਲਾਂ 'ਤੇ ਰਹਿਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ਗਏ ਹਨ | ਇਸ ਇਲਾਕੇ 'ਚ ਕੋਈ ਦੁੱਧ, ਸਬਜ਼ੀ ਵਾਲਾ ਵੀ ਨਹੀਂ ਆ ਰਿਹਾ, ਜਿਸ ਕਰਕੇ ਲੋਕਾਂ ਨੂੰ ਚਾਰੇ ਪਾਸੇ ਤੋਂ ਮਾਰ ਪੈ ਰਹੀ ਹੈ |

ਜੇਕਰ ਅੰਨਦਾਤਾ ਦਾ ਭਵਿੱਖ ਸੁਰੱਖਿਅਤ ਨਹੀਂ ਤਾਂ ਦੇਸ਼ ਦਾ ਭਵਿੱਖ ਵੀ ਸੁਰੱਖਿਅਤ ਨਹੀਂ ਰਹੇਗਾ-ਗਲੋਬਲ ਸਿੱਖ ਕੌਂਸਲ

ਨਵੀਂ ਦਿੱਲੀ,13 ਸਤੰਬਰ (ਜਗਤਾਰ ਸਿੰਘ)- ਅੰਦੋਲਨਕਾਰੀ ਕਿਸਾਨਾਂ ਨੇ ਜਿਸ ਸਹਿਨਸ਼ੀਲਤਾ ਅਤੇ ਇਕਜੁਟਤਾ ਨਾਲ ਕਰਨਾਲ ਮੋਰਚਾ ਫਤਹਿ ਕੀਤਾ ਹੈ, ਭਵਿੱਖ 'ਚ ਵੀ ਅਜਿਹੀ ਹੀ ਰਣਨੀਤੀ 'ਤੇ ਅਮਲ ਕਰਨ ਦੇ ਨਾਲ ਹੀ ਅਜਿਹੀਆਂ ਤਾਕਤਾਂ ਤੋਂ ਵੀ ਸੁਚੇਤ ਹੋਣ ਦੀ ਲੋੜ ਹੈ, ਜਿਹੜੀਆਂ ...

ਪੂਰੀ ਖ਼ਬਰ »

ਫਲਾਈਓਵਰ 'ਤੇ ਬਦਮਾਸ਼ਾਂ ਨੇ ਸ਼ਰ੍ਹੇਆਮ ਕੀਤੀ ਲੁੱਟਮਾਰ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਬਦਮਾਸ਼ਾਂ ਦੇ ਹੌਸਲੇ ਪੂਰੀ ਤਰ੍ਹਾਂ ਨਾਲ ਬੁਲੰਦ ਹਨ ਅਤੇ ਉਨ੍ਹਾਂ ਨੂੰ ਪੁਲਿਸ ਦਾ ਜ਼ਿਆਦਾ ਖੌਫ਼ ਵੀ ਨਹੀਂ ਹੈ | ਦਿੱਲੀ ਦੇ ਮਿਊਰ ਵਿਹਾਰ ਦੇ ਫਲਾਈਓਵਰ 'ਤੇ ਬਦਮਾਸ਼ਾਂ ਨੇ ਇਕ ਵੱਖਰੀ ਹੀ ਵਾਰਦਾਤ ਕੀਤੀ | ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਪੁੱਜਿਆ ਕਿਸਾਨਾਂ ਦਾ ਹੋਰ ਜਥਾ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਦੇ ਝੰਡੇ ਹੇਠ ਸੈਂਕੜੇ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ 'ਤੇ ਹੁੰਮਹੁਮਾ ਕੇ ਪੁੱਜਿਆ | ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਸਤਨਾਮ ਸਿੰਘ ਅਜਨਾਲਾ ਅਤੇ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਸਿੱਖ ਸਮਾਜ ਲਈ ਕਈ ਮਹੱਤਵਪੂਰਨ ਕਾਰਜ ਕੀਤੇ-ਆਦੇਸ਼ ਗੁਪਤਾ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਦਿੱਲੀ ਪ੍ਰਦੇਸ਼ ਸਿੱਖ ਸੈੱਲ ਦੀ ਬੈਠਕ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਸਿੱਖ ਸਮਾਜ ਲਈ ਜਿੰਨੇ ਕਾਰਜ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਹਨ, ਉਹ ਪਹਿਲਾਂ ਕਿਸੇ ...

ਪੂਰੀ ਖ਼ਬਰ »

ਗੈਰ ਕਾਨੂੰਨੀ ਵਸੂਲੀ ਤੇ ਭਿ੍ਸ਼ਟਾਚਾਰ 'ਤੇ ਰੋਕ ਲਗਾ ਕੇ ਟਰਾਂਸਪੋਟਰ ਭਾਈਚਾਰੇ ਨੂੰ ਰਾਹਤ ਪਹੁੰਚਾਏ ਕੇਂਦਰ ਸਰਕਾਰ-ਅਟਵਾਲ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)- ਦੇਸ਼ ਦੀ 86 ਸਾਲ ਪੁਰਾਣੀ ਸੰਸਥਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਟਰਾਂਸਪੋਟਰ ਭਾਈਚਾਰੇ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਨੂੰ ਤੁਰੰਤ ਰੁਕਵਾਉਣ ਦੀ ਕਾਰਵਾਈ ਕੀਤੀ ਜਾਵੇ | ...

ਪੂਰੀ ਖ਼ਬਰ »

ਡੀ.ਟੀ.ਸੀ. ਦੇ ਬੇੜੇ 'ਚ ਆਉਣਗੀਆਂ ਇਲੈਕਟਿ੍ਕ ਬੱਸਾਂ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਜਲਦੀ ਹੀ ਸੜਕਾਂ 'ਤੇ ਇਲੈਕਟਿ੍ਕ ਬੱਸਾਂ ਨਜ਼ਰ ਆਉਣਗੀਆਂ, ਜਿਨ੍ਹਾਂ ਵਿਚ ਸਾਰੀਆਂ ਆਧੁਨਿਕ ਸਹੂਲਤਾਂ ਮੌਜੂਦ ਹੋਣਗੀਆਂ | ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਾਲ ਦੇ ਅਖੀਰ ਤੱਕ ਇਹ ਬੱਸਾਂ ਡੀ.ਟੀ.ਸੀ. ਦੇ ਕੋਲ ...

ਪੂਰੀ ਖ਼ਬਰ »

ਪੈਂਚਰ ਗਰੋਹ ਦੇ 2 ਮੈਂਬਰਾਂ ਨੇ ਗੱਡੀ ਵਾਲੇ ਨੂੰ ਲੁੱਟਿਆ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਐੱਨ.ਸੀ.ਆਰ. ਵਿਚ ਲੁਟੇਰੇ ਆਪੋ-ਆਪਣੇ ਢੰਗ ਨਾਲ ਲੋਕਾਂ ਦੀ ਲੁੱਟ-ਖਸੁੱਟ ਕਰਨ ਦੀ ਕਸਰ ਨਹੀਂ ਛੱਡ ਰਹੇ | ਪੈਂਚਰ ਗਰੋਹ ਵੀ ਇਨ੍ਹਾਂ ਦਿਨਾਂ 'ਚ ਕਾਫ਼ੀ ਸਰਗਰਮ ਹੈ | ਇਸ ਗਰੋਹ ਦੇ ਮੈਂਬਰਾਂ ਨੇ ਫਰੀਦਾਬਾਦ ਸੈਕਟਰ-28 ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕਿਸਾਨ ਸੰਘਰਸ਼ ਸਮਿਤੀ ਦੀ ਹੋਈ ਚੋਣ

ਸਿਰਸਾ, 13 ਸੰਤਬਰ (ਭੁਪਿੰਦਰ ਪੰਨੀਵਾਲੀਆ)-ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰਨ ਹਿਤ ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਸਾਲਾਸਰ ਧਰਮਸ਼ਾਲਾ ਵਿਖੇ ਕਿਸਾਨ ਸੰਘਰਸ ਸਮਿਤੀ ਹਰਿਆਣਾ ਦੀ ਬਲਾਕ ਪੱਧਰੀ ਦੀ ਟੀਮ ਦੀ ਚੋਣ ਕੀਤੀ ਗਈ | ਜਿਸ ਵਿਚ ਕਿਸਾਨ ਸੰਘਰਸ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਇਕ ਵਾਰ ਫਿਰ ਹੋਇਆ ਸ਼ਹਿਰ ਜਲ-ਥਲ

ਸਿਰਸਾ, 13 ਸੰਤਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ 'ਚ ਅੱਜ ਪਏ ਭਾਰੀ ਮੀਂਹ ਨਾਲ ਇਕ ਵਾਰ ਫਿਰ ਨਗਰ ਪਾਲਿਕਾ ਅਤੇ ਮਾਰਕੀਟ ਕਮੇਟੀ ਪ੍ਰਸ਼ਾਸਨ ਦੀ ਪੋਲ ਖੁੱਲ੍ਹ ਗਈ ਹੈ | ਮੀਂਹ ਪੈਣ ਨਾਲ ਇੱਕ ਵਾਰ ਫਿਰ ਸ਼ਹਿਰ ਜਲਮਗਨ ਹੋ ਗਿਆ | ਜਿਸ ਕਾਰਨ ...

ਪੂਰੀ ਖ਼ਬਰ »

ਪਿੰਡ ਨੌਰੰਗ ਦੇ ਜਗਤਾਰ ਸਿੰਘ ਨੇ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਸਾਈਕਲ 'ਤੇ ਕੀਤਾ ਕਿਸਾਨੀ ਅੰਦੋਲਨ ਦੇ ਹੱਕ 'ਚ ਪ੍ਰਚਾਰ

ਸਿਰਸਾ, 13 ਸੰਤਬਰ (ਭੁਪਿੰਦਰ ਪੰਨੀਵਾਲੀਆ)- ਕਿਸਾਨ ਅੰਦੋਲਨ ਦੇ ਹੱਕ ਵਿਚ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ 50 ਦਿਨ ਸਾਈਕਲ 'ਤੇ ਸਫ਼ਰ ਕਰਕੇ ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਵਿਖੇ ਪੁੱਜੇ ਪਿੰਡ ਨੌਰੰਗ ਦੇ ਨੌਜਵਾਨ ਜਗਤਾਰ ਸਿੰਘ ਨੇ ਦਾਅਵਾ ਹੈ ਕਿ ਉਹ ਦੇਸ਼ ...

ਪੂਰੀ ਖ਼ਬਰ »

ਤਿੰਨ ਬਿਜਲੀ ਘਰਾਂ ਦੀ ਬਿਜਲੀ ਸਪਲਾਈ ਅੱਜ ਰਹੇਗੀ ਬੰਦ

ਸਿਰਸਾ, 13 ਸੰਤਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਕੁਰੰਗਾਂਵਾਲੀ 133 ਕੇਵੀ ਬਿਜਲੀਘਰ ਵਿਚ ਮੁਰੰਮਤ ਦਾ ਕੰਮ ਹੋਣ ਕਰਕੇ 14 ਸਤੰਬਰ ਨੂੰ ਤਿੰਨ ਬਿਜਲੀਘਰਾਂ ਦੀ ਬਿਜਲੀ ਪ੍ਰਭਾਵਿਤ ਰਹੇਗੀ | ਕਾਲਾਂਵਾਲੀ ਬਿਜਲੀਘਰ ਦੇ ਐਸਡੀਓ ਰਵੀ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰਿਆਣਾ ਦੇ ਰੋਡਵੇਜ਼ ਮੁਲਾਜ਼ਮ ਪੰਜਾਬ ਦੇ ਰੋਡਵੇਜ਼ ਕਾਮਿਆਂ ਦੇ ਹੱਕ 'ਚ ਅੱਜ ਕਰਨਗੇ ਦੋ ਘੰਟੇ ਦੀ ਹੜਤਾਲ

ਸਿਰਸਾ, 13 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰੋਡਵੇਜ ਕਰਮਚਾਰੀ ਤਾਲਮੇਲ ਕਮੇਟੀ ਦੇ ਆਗੂ ਪਿ੍ਥਵੀ ਸਿੰਘ ਚਾਹਰ ਨੇ ਦੱਸਿਆ ਕਿ ਹਰਿਆਣਾ ਰੋਡਵੇਜ ਕਰਮਚਾਰੀ ਰਾਜ ਤਾਲਮੇਲ ਕਮੇਟੀ ਨੇ ਪੰਜਾਬ ਰੋਡਵੇਜ ਪੀਆਰਟੀਸੀ ਦੇ ਕੱਚੇ ਕਰਮਚਾਰੀਆਂ ਦੀ ਹੜਤਾਲ ਦੇ ਸਮਰਥਨ 'ਚ ...

ਪੂਰੀ ਖ਼ਬਰ »

ਉਦਾਸੀਨ ਬ੍ਰਹਮ ਅਖਾੜਾ ਮਾਂਡੀ ਸਾਹਿਬ ਪਿਹੋਵਾ ਦੀ ਸਥਾਪਨਾ 'ਤੇ ਵਿਸ਼ੇਸ਼

ਸ਼ਾਹਬਾਦ ਮਾਰਕੰਡਾ, 13 ਸਤੰਬਰ (ਅਵਤਾਰ ਸਿੰਘ)-ਉਦਾਸੀਨ ਸ੍ਰੀ ਬ੍ਰਹਮ ਅਖਾੜਾ ਮਾਂਡੀ ਸਾਹਿਬ ਨਜ਼ਦੀਕ ਪਿਹੋਵਾ 13 ਸਤੰਬਰ 1999 'ਚ ਸਥਾਪਤ ਹੋਇਆ ਸੀ, ਜੋ ਕਿ ਅੱਜ ਆਤਿਮਕ ਅਤੇ ਸਮਾਜ ਸੇਵਾ ਦੇ 22 ਸਾਲ ਪੂਰੇ ਕਰ ਚੁੱਕਾ ਹੈ | ਇਹ ਧਾਰਮਿਕ ਸੰਸਥਾ ਉਦਾਸੀ ਸੰਪਰਦਾਏ ਦੇ ਸੰਤ ਬਾਬਾ ...

ਪੂਰੀ ਖ਼ਬਰ »

ਪਵਨ ਬੈਨੀਵਾਲ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਬਦਲੇ ਸਿਆਸੀ ਸਮੀਕਰਨ

ਏਲਨਾਬਾਦ, 13 ਸਤੰਬਰ (ਜਗਤਾਰ ਸਮਾਲਸਰ) ਹਰਿਆਣਾ ਬੀਜ ਵਿਕਾਸ ਨਿਗਮ ਦੇ ਸਾਬਕਾ ਚੇਅਰਮੈਨ ਅਤੇ ਏਲਨਾਬਾਦ ਤੋਂ ਦੋ ਵਾਰ ਭਾਜਪਾ ਦੀ ਟਿਕਟ 'ਤੇ ਚੋਣ ਲੜਨ ਵਾਲੇ ਪਵਨ ਬੈਨੀਵਾਲ ਨਵੀਂ ਦਿੱਲੀ ਵਿਖੇ ਕਾਂਗਰਸ ਪਾਰਟੀ ਦੇ ਹਰਿਆਣਾ ਇੰਚਾਰਜ ਵਿਵੇਕ ਬਾਂਸਲ ਅਤੇ ਹਰਿਆਣਾ ...

ਪੂਰੀ ਖ਼ਬਰ »

ਘੱਗਰ ਪਾਰ ਦੇ ਪਿੰਡ ਵਾਸੀਆਂ ਨੇ ਸੜਕ ਨਿਰਮਾਣ ਨਾ ਹੋਣ 'ਤੇ ਮੁੱਖ ਚੌਕ 'ਤੇ ਲਗਾਇਆ ਜਾਮ

ਗੂਹਲਾ ਚੀਕਾ, 13 ਸਤੰਬਰ (ਓ.ਪੀ. ਸੈਣੀ)-ਘੱਗਰ ਪਾਰ ਦੇ ਪਿੰਡ ਵਾਸੀਆਂ ਨੇ ਸਰੋਲਾ ਤੋਂ ਮਹਿਮੂਦਪੁਰ ਨੂੰ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੇ ਕਾਰਨ ਕੈਥਲ-ਪਟਿਆਲਾ ਰਾਜ ਮਾਰਗ ਸ਼ਹੀਦ ਊਧਮ ਸਿੰਘ ਚੌਂਕ ਚੀਕਾ ਨੂੰ ਜਾਮ ਕਰ ਦਿੱਤਾ | ਐੱਸ.ਡੀ.ਐਮ. ਨਵੀਨ ਕੁਮਾਰ, ...

ਪੂਰੀ ਖ਼ਬਰ »

ਚੌਧਰੀ ਦੇਵੀਲਾਲ ਯੂਨੀਵਰਸਿਟੀ ਨੇ ਪ੍ਰੀਖਿਆ ਨਤੀਜੇ ਐਲਾਨੇ

ਸਿਰਸਾ, 13 ਸਤੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀਲਾਲ ਯੂਨੀਵਰਸਿਟੀ ਸਿਰਸਾ ਨੇ ਪ੍ਰੀਖਿਆ ਨਤੀਜੇ ਐਲਾਨ ਕੀਤੇ ਹਨ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਦੇ ਪ੍ਰੀਖਿਆ ਕੰਟੋਰਲਰ ਪ੍ਰੋਫੈਸਰ ਰਾਜਕੁਮਾਰ ਸਾਲਾਰ ਨੇ ਦੱਸਿਆ ਕਿ ਇਹ ਸਾਰੇ ਨਤੀਜਾ ...

ਪੂਰੀ ਖ਼ਬਰ »

ਜੈਨ ਏਕਤਾ ਮੰਚ ਦੀ ਜ਼ਿਲ੍ਹਾ ਤੇ ਬਲਾਕ ਕਾਰਜਕਾਰਨੀ ਦਾ ਗਠਨ ਜਲਦ

ਰਤੀਆ, 13 ਸਤੰਬਰ (ਬੇਅੰਤ ਕੌਰ ਮੰਡੇਰ)- ਜੈਨ ਏਕਤਾ ਮੰਚ ਦੇ ਨਵ ਨਿਯੁਕਤ ਜ਼ਿਲ੍ਹਾ ਮੁਖੀ ਰਜਿੰਦਰ ਮਿੱਤਲ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੰਚ ਦੇ ਕੌਮੀ ਪ੍ਰਧਾਨ ਸਤੀਸ਼ ਜੈਨ ਅਤੇ ਸੂਬਾ ਪ੍ਰਧਾਨ ਮੁਕੇਸ਼ ਜੈਨ ਦੀਆਂ ਹਦਾਇਤਾਂ ਅਨੁਸਾਰ ਜਲਦੀ ਹੀ ਜ਼ਿਲ੍ਹਾ ...

ਪੂਰੀ ਖ਼ਬਰ »

ਸਮਾਣਾ ਖ਼ੁਰਦ ਵਿਖੇ 2 ਦਿਨਾ ਪੁਰਾਤਨ ਸੱਭਿਆਚਾਰ ਤੇ ਛਿੰਝ ਮੇਲਾ ਕਰਵਾਇਆ

ਮੋਰਿੰਡਾ, 13 ਸਤੰਬਰ (ਪਿ੍ਤਪਾਲ ਸਿੰਘ)-ਪਿੰਡ ਸਮਾਣਾ ਖ਼ੁਰਦ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ 2 ਦਿਨਾਂ ਪੁਰਾਤਨ ਸੱਭਿਆਚਾਰ ਤੇ ਛਿੰਝ ਮੇਲਾ ਕਰਵਾਇਆ ਜਾਵੇਗਾ | ਇਸ ਸਬੰਧੀ ਸਮਾਜ ਸੇਵੀ ਬਹਾਦਰ ਸਿੰਘ ਸਮਾਣਾ ਪ੍ਰਧਾਨ ਪੰਚਾਇਤ ਸੈਕਟਰੀ ਯੂਨੀਅਨ ਬਲਾਕ ਮੋਰਿੰਡਾ ਨੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਰੂਪਨਗਰ ਦੌਰਾ

ਰੂਪਨਗਰ, 13 ਸਤੰਬਰ (ਸਟਾਫ਼ ਰਿਪੋਰਟਰ)-ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਤੇ ਏਸ਼ੀਅਨ ਸਾਈਕਲਿੰਗ ਕੰਨਫੈਡਰੇਸ਼ਨ ਦੇ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਉਚੇਚੇ ਤੌਰ 'ਤੇ ਰੂਪਨਗਰ ਦੇ ਸਤਿਆਲ ਨਿਵਾਸ ਗਿਆਨੀ ਜ਼ੈਲ ਸਿੰਘ ਨਗਰ ...

ਪੂਰੀ ਖ਼ਬਰ »

ਟਰੱਕ ਮਾਲਕਾਂ ਵਲੋਂ ਆਪਣੇ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਮੋਮਬੱਤੀ ਮਾਰਚ

ਅਨੰਦਪੁਰ ਸਾਹਿਬ, 13 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਆਪਣੀ ਰੋਜ਼ੀ ਰੋਟੀ ਬਚਾਉਣ ਲਈ ਟਰੱਕ ਮਾਲਕਾਂ ਨੇ ਸੰਘਰਸ਼ ਦਾ ਰੁੱਖ ਅਪਣਾਉਂਦੇ ਹੋਏ ਬੀਤੀ ਰਾਤ ਪਿੰਡ ਸੱਧੇਵਾਲ ਤੋਂ ਗੰਗੂਵਾਲ ਮੋੜ ਤੱਕ ਮੋਮਬੱਤੀ ਮਾਰਚ ਕਰ ਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ | ਪਹਿਲਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 10151 ਐਸ. ਸੀ. ਨੌਜਵਾਨਾਂ ਦਾ 41.48 ਕਰੋੜ ਦਾ ਕਰਜ਼ਾ ਮੁਆਫ਼-ਧਰਮਸੋਤ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਦੇ 10151 ਐਸ. ਸੀ. ਨੌਜਵਾਨਾਂ ਦੇ 50-50 ਹਜ਼ਾਰ ਦੇ ਕੁਲ 41.48 ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ | ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੰਡੀਗੜ੍ਹ ਕਾਂਗਰਸ ਤੇ ਭਾਜਪਾ ਦੇ ਵੱਡੇ ਚਿਹਰੇ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ

ਚੰਡੀਗੜ੍ਹ, 13 ਸਤੰਬਰ (ਪ੍ਰੋ. ਅਵਤਾਰ ਸਿੰਘ)-ਸਥਾਨਕ ਮਾਮਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਜਿਸ ਤਰ੍ਹਾਂ ਕੰਮ ਕੀਤਾ ਜਾ ਰਿਹਾ ਹੈ ਉਸ ਨੂੰ ਵੇਖਦੇ ਹੋਏ ਇਲਾਕੇ ਦੇ ਲੋਕ ਇਸ 'ਚ ਆਪਣਾ ਸਾਥ ਦੇ ਰਹੇ ਹਨ ਤੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਦੇ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ 2 ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ 2 ਵੱਖ-ਵੱਖ ਮੁਕੱਦਮਿਆਂ 'ਚ ਭਗੌੜਾ ਐਲਾਨੇ 2 ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪਹਿਲੇ ਮਾਮਲੇ 'ਚ ਥਾਣੇਦਾਰ ਕਿਸ਼ਨਚੰਦ ਦੀ ਸ਼ਿਕਾਇਤ 'ਤੇ ਗੁੱਡੂ ਵਾਸੀ ਅਲੀਗੜ੍ਹ ਯੂ. ਪੀ. ਜਿਸ ...

ਪੂਰੀ ਖ਼ਬਰ »

15 ਕਿੱਲੋ ਭੁੱਕੀ ਸਮੇਤ ਇਕ ਕਾਬੂ

ਲਾਲੜੂ, 13 ਸਤੰਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 15 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਲਾਲੜੂ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਨੇੜੇ ਸਥਾਨਕ ਆਈ. ਟੀ. ...

ਪੂਰੀ ਖ਼ਬਰ »

ਦੇਸ਼ ਦੇ ਕਿਸਾਨਾਂ ਦਾ ਮਸਲਾ ਕੇਂਦਰ ਸਰਕਾਰ ਤੁਰੰਤ ਹੱਲ ਕਰੇ-ਜਗਦੀਸ਼ ਸਿੰਘ ਖ਼ਾਲਸਾ

ਖਰੜ, 13 ਸਤੰਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰਨੇ ਚਾਹੀਦੇ ਹਨ ਕਿਉਂਕਿ ਪਿਛਲੇ 10 ਮਹੀਨਿਆਂ ਤੋਂ ਦੇਸ਼ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਤਿੰਨ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਲੜ ਰਿਹਾ ...

ਪੂਰੀ ਖ਼ਬਰ »

ਡਾ. ਸੌਰਵ ਸ਼ਰਮਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਨਿੱਕੂਵਾਲ)-ਸ਼ਹਿਰ ਦੇ ਹੱਡੀਆਂ ਦੇ ਮਾਹਿਰ ਡਾਕਟਰ ਸੌਰਵ ਸ਼ਰਮਾ ਸਾਥੀਆਂ ਸਮੇਤ ਸਪੀਕਰ ਰਾਣਾ ਕੰਵਰ ਪਾਲ ਸਿੰਘ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ | ਸਪੀਕਰ ਰਾਣਾ ਨੇ ਕਿਹਾ ਇਨ੍ਹਾਂ ਨੂੰ ਪਾਰਟੀ 'ਚ ਬਣਦਾ ਮਾਣ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੈਨੇਡਾ ਤੇ ਬ੍ਰਾਜ਼ੀਲ ਦੀਆਂ ਮਾਡਲ ਸੁੰਦਰੀਆਂ ਵਲੋਂ ਕਲਾ ਦਾ ਵਿਖਾਵਾ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)-ਨੋਰਥ ਇੰਡੀਆ ਦੀ ਇੰਟਰਨੈਸ਼ਨਲ ਸੰਸਥਾ 'ਫੈਮਿਨਾ ਪਲੱਸ' ਵਲੋਂ ਚੰਡੀਗੜ੍ਹ ਦੇ ਸੈਕਟਰ-9 ਵਿਖੇ ਮਾਡਿਲੰਗ ਕਲਾ ਨੂੰ ਲੈ ਕੇ ਇਕ ਦਿਲਕਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਸ਼ੋਅ ਦੀ ਇਹ ਵਿਸ਼ੇਸ਼ਤਾ ਹੋ ਨਿਬੜੀ ਕਿ ਇਸ ...

ਪੂਰੀ ਖ਼ਬਰ »

ਸਰਸਵਤੀ ਨਰਸਿੰਗ ਕਾਲਜ ਘੜੂੰਆਂ 'ਚ ਸੁਸਾਈਡ ਪ੍ਰੀਵੈਨਸ ਦਿਵਸ ਮਨਾਇਆ

ਖਰੜ, 13 ਸਤੰਬਰ (ਗੁਰਮੁੱਖ ਸਿੰਘ ਮਾਨ)-ਖਰੜ-ਲੁਧਿਆਣਾ ਹਾਈਵੇਅ 'ਤੇ ਸਥਿਤ ਸਰਸਵਤੀ ਪ੍ਰੋਫੈਸ਼ਨਲ ਤੇ ਹਾਇਰ ਐਜ਼ੂਕੇਸ਼ਨ ਕਾਲਜ਼ ਆਫ ਨਰਸਿੰਗ 'ਚ 'ਸੁਸਾਇਡ ਪ੍ਰੀਵੈਨਸ ਦਿਵਸ' ਮਨਾਇਆ ਗਿਆ | ਡਾ. ਜਸਬੀਰ ਕੌਰ ਵਲੋਂ ਇਸ ਸਮਾਗਮ ਦੇ ਗੈਸਟ ਸਪੀਕਰ ਸਨ | ਕਾਲਜ ਚੇਅਰਮੈਨ ਬੀ. ਐਲ. ...

ਪੂਰੀ ਖ਼ਬਰ »

ਸਤੰਬਰ ਮਹੀਨਾ ਬਾਬਾ ਜੀਵਨ ਸਿੰਘ ਦੇ ਸੰਘਰਸ਼ ਨੂੰ ਸਮਰਪਿਤ ਕਰੇਗੀ ਬਸਪਾ-ਛੜਬੜ

ਲਾਲੜੂ, 13 ਸਤੰਬਰ (ਰਾਜਬੀਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਜਗਜੀਤ ਸਿੰਘ ਛੜਬੜ ਨੇ ਲਾਲੜੂ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਸਪਾ ਵਲੋਂ ਸਤੰਬਰ ਦਾ ਮਹੀਨਾ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਨੂੰ ਸਮਰਪਿਤ ਕਰਦਿਆਂ ਬਾਬਾ ...

ਪੂਰੀ ਖ਼ਬਰ »

ਬਸਪਾ ਨੇਤਾ ਪਰਮਜੀਤ ਕੌਰ ਨੇ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਛੱਡੀ ਪਾਰਟੀ

ਜ਼ੀਰਕਪੁਰ, 13 ਸਤੰਬਰ (ਅਵਤਾਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਜ਼ੀਰਕਪੁਰ ਨਗਰ ਕੌਂਸਲ ਦੇ ਵਾਰਡ ਨੰਬਰ 15 ਤੋਂ ਚੋਣ ਲੜ ਚੁੱਕੀ ਪਰਮਜੀਤ ਕੌਰ ਵਲੋਂ ਬਸਪਾ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ | ਵਾਰਡ ਨੰਬਰ 15 ਦੇ ਸਮਾਜ ...

ਪੂਰੀ ਖ਼ਬਰ »

ਹਾਕੀ ਕੋਚ ਅੰਮਿ੍ਤਪਾਲ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਪਹੁੰਚੀਆਂ

ਕੁਰਾਲੀ, 13 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੀ ਗੋਪਾਲ ਹਾਕੀ ਅਕੈਡਮੀ ਦੇ ਪ੍ਰਧਾਨ ਤੇ ਜ਼ਿਲ੍ਹਾ ਹਾਕੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਮਿ੍ਤਪਾਲ ਹਾਕੀ ਕੋਚ ਨਮਿਤ ਸ੍ਰੀ ਗਰੂੜ ਪੁਰਾਣ ਦੇ ਭੋਗ ਤੇ ਸ਼ਰਧਾਜਲੀ ਸਮਾਗਮ ਸਥਾਨ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX