ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੀ ਨਵੀਂ ਦਾਣਾ ਤੇ ਸਬਜ਼ੀ ਮੰਡੀ 'ਚ ਲੰਮੇ ਸਮੇਂ ਤੋਂ ਮਿਲੀਭੁਗਤ ਨਾਲ ਗ਼ਰੀਬ ਰੇਹੜੀ ਅਤੇ ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਰਹਿਣਾ ਸਰਕਾਰਾਂ ਅਤੇ ਸਰਕਾਰੀ ਤੰਤਰ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ | ਇੰਨਾ ਹੀ ਨਹੀਂ ਚੋਣਾਂ ਨਜ਼ਦੀਕ ਆਉਂਦੀਆਂ ਦੇਖ ਕੇ ਪੰਜਾਬ ਸਰਕਾਰ ਨੇ ਬੇਸ਼ੱਕ 1 ਸਤੰਬਰ ਤੋਂ ਮੰਡੀ 'ਚ ਰੇਹੜੀ ਵਾਲਿਆਂ ਤੋਂ ਕਿਸੇ ਵੀ ਤਰ੍ਹਾਂ ਦੀ ਫ਼ੀਸ ਲੈਣ 'ਤੇ ਪਾਬੰਦੀ ਲਗਾਈ ਸੀ, ਪਰ ਫਿਰ ਵੀ ਪ੍ਰਸ਼ਾਸਨਿਕ ਅਧਿਕਾਰੀ ਦੀ ਮਿਲੀਭੁਗਤ ਦੇ ਚੱਲਦਿਆਂ ਗ਼ਰੀਬਾਂ ਦੀ ਸ਼ਰੇਆਮ ਲੁੱਟ ਹੋ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਪਰਮਜੀਤ ਸਿੰਘ ਸਚਦੇਵਾ ਨੇ ਉਕਤ ਮਾਮਲੇ ਸਬੰਧੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਮੰਗ ਪੱਤਰ ਦੇਣ ਉਪਰੰਤ ਕੀਤਾ | ਉਨ੍ਹਾਂ ਦੱਸਿਆ ਕਿ 2017 'ਚ ਵੀ ਉਹ ਗ਼ਰੀਬਾਂ ਦੀ ਆਵਾਜ਼ ਉਠਾਉਂਦੇ ਹੋਏ ਇਸ ਮਾਮਲੇ ਨੂੰ ਅਦਾਲਤ ਤੱਕ ਲੈ ਕੇ ਗਏ ਸਨ, ਜਿੱਥੇ ਅਦਾਲਤ ਨੇ ਗ਼ਰੀਬਾਂ ਤੋਂ ਪਾਰਕਿੰਗ ਅਤੇ ਕੰਟੀਨ ਦੇ ਨਾਂਅ 'ਤੇ ਕੀਤੀ ਜਾ ਰਹੀ ਲੁੱਟ ਨੂੰ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਸਰਕਾਰ ਨੇ ਬਾਅਦ 'ਚ ਇਸ ਲੁੱਟ ਦਾ ਨਾਂਅ ਬਦਲ ਕੇ 'ਯੂਜ਼ਿਜ ਚਾਰਜਿਜ਼' ਕਰ ਦਿੱਤਾ ਸੀ, ਪਰ ਹੁਣ ਜਦੋਂ ਸਰਕਾਰ ਨੇ ਖ਼ੁਦ ਪੱਤਰ ਜਾਰੀ ਕਰਕੇ ਅਜਿਹੀ ਕਿਸੇ ਵੀ ਤਰ੍ਹਾਂ ਦੀ ਵਸੂਲੀ 'ਤੇ ਰੋਕ ਲਗਾ ਦਿੱਤੀ ਹੈ, ਫਿਰ ਵੀ ਮਿਲੀਭੁਗਤ ਨਾਲ ਗ਼ਰੀਬਾਂ ਦੀ ਲੁੱਟ ਜਾਰੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਉਕਤ ਸਾਰੇ ਮਾਮਲੇ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਹੈ, ਜਿਨ੍ਹਾਂ ਨੇ ਤੁਰੰਤ ਮਾਮਲੇ ਸਬੰਧੀ ਜ਼ਿਲ੍ਹਾ ਮੰਡੀ ਅਧਿਕਾਰੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ 1-2 ਦਿਨਾਂ 'ਚ ਸਾਰੀ ਵਿਵਸਥਾ ਦਰੁਸਤ ਕਰਨ ਦੇ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਨੌਜਵਾਨ ਵਰਗ ਬੇਰੁਜ਼ਗਾਰੀ ਅਤੇ ਹੋਰਨਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਨਸ਼ਿਆਂ ਵਰਗੀਆਂ ਗ਼ਲਤ ਅਲ੍ਹਾਮਤਾਂ 'ਚ ਫਸ ਰਿਹਾ ਹੈ ਤੇ ਦੂਸਰੇ ਪਾਸੇ ਗਰੀਬ ਰੇਹੜੀ ਤੇ ਫੜ੍ਹੀ ਵਾਲਿਆਂ ਤੋਂ ਜਬਰੀ ਗੁੰਡਾ ਟੈਕਸ ਵਸੂਲਣਾ ਨਿੰਦਣਯੋਗ ਹੈ | ਉਨ੍ਹਾਂ ਜ਼ਿਲ੍ਹਾ ਮੰਡੀ ਅਧਿਕਾਰੀ ਨੂੰ ਮਿਲ ਕੇ ਮੰਗ ਕੀਤੀ ਕਿ 1 ਸਤੰਬਰ ਤੋਂ ਲੈ ਕੇ ਹੁਣ ਤੱਕ ਰੇਹੜੀ ਤੇ ਫੜ੍ਹੀ ਵਾਲਿਆਂ ਤੋਂ ਵਸੂਲਿਆ ਗਿਆ ਟੈਕਸ ਉਨ੍ਹਾਂ ਨੂੰ ਵਾਪਸ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਮੰਡੀ 'ਚ ਦਾਖ਼ਲ ਹੋਣ ਸਮੇਂ ਜੋ ਫ਼ੀਸ ਵਸੂਲੀ ਜਾ ਰਹੀ ਹੈ, ਉਸ 'ਚ ਵੀ ਬਹੁਤ ਵੱਡੀ ਗੜਬੜੀ ਹੈ, ਕਿਉਂਕਿ ਪ੍ਰਬੰਧਕਾਂ ਨੇ ਜੋ ਰੇਟ ਲਿਸਟ ਉੱਥੇ ਲਗਾਈ ਹੈ, ਉਸ ਨੂੰ ਵੀ ਪੇਂਟ ਕਰਕੇ ਮਿਟਾਇਆ ਗਿਆ ਹੈ ਤੇ ਕੱਟੀ ਜਾ ਰਹੀ ਪਰਚੀ 'ਤੇ ਵੀ ਸਾਰੀ ਜਾਣਕਾਰੀ ਦਰਜ ਨਹੀਂ ਹੈ, ਜਿਸ ਤੋਂ ਸਪੱਸ਼ਟ ਹੈ ਕਿ ਇਹ ਲੁੱਟ ਦਾ ਖੇਡ ਮਿਲੀਭੁਗਤ ਦੇ ਚੱਲਦਿਆਂ ਖੇਡਿਆ ਜਾ ਰਿਹਾ ਹੈ, ਜਿਸ ਦਾ ਖ਼ਮਿਆਜ਼ਾ ਗਰੀਬ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਇਸ ਮਾਮਲੇ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਰਾਜਿੰਦਰ ਕੁਮਾਰ ਨਾਲ ਵਾਰ-ਵਾਰ ਸੰਪਰਕ ਕੀਤਾ ਤਾਂ ਉਨ੍ਹਾਂ ਫ਼ੋਨ ਨਹੀਂ ਉਠਾਇਆ | ਇਸ ਮੌਕੇ ਮੰਗਤ ਰਾਮ ਕਾਲੀਆ, ਕੁਲਭੂਸ਼ਣ, ਸੰਦੀਪ ਬੂਲਾਂਵਾੜੀ, ਬਲਵਿੰਦਰ ਰਾਣਾ, ਜਗਵਿੰਦਰ ਸਿੰਘ, ਕਸ਼ਮੀਰਾ ਸਿੰਘ, ਮਨੀ ਗੋਗੀਆ ਤੇ ਕਰਮਜੀਤ ਬੱਬਲੂ ਆਦਿ ਹਾਜ਼ਰ ਸਨ |
ਹੁਸ਼ਿਆਰਪੁਰ, 14 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਐੱਸ. ਸੀ. ਕੈਟਾਗਰੀ ਨਾਲ ਸਬੰਧਤ ਲਾਭਪਾਤਰੀਆਂ ਲਈ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ ਚਲਾਇਆ ਜਾ ਰਿਹਾ ਹੈ | ਉਨ੍ਹਾਂ ...
ਮਾਹਿਲਪੁਰ, 14 ਸਤੰਬਰ (ਰਜਿੰਦਰ ਸਿੰਘ)-ਨੰਗਲ ਖ਼ੁਰਦ ਵਿਖੇ ਪਿੰਡ ਵਾਸੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੇ ਘਰ ਦੇ ਜਿੰਦਰੇ ਤੋੜ ਰਹੇ ਦੋ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਰਪੰਚ ਰੀਟਾ ਰਾਣੀ ਦੇ ਪਤੀ ਸੁਰਜੀਤ ਸਿੰਘ, ...
ਹੁਸ਼ਿਆਰਪੁਰ, 14 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਵਿਡ ਦੇ ਕੇਸਾਂ 'ਚ ਲਗਾਤਾਰ ਕਮੀ ਆ ਰਹੀ ਹੈ ਜੋ ਇਕ ਸ਼ੁੱਭ ਸੰਕੇਤ ਹੈ | ਜ਼ਿਲ੍ਹੇ 'ਚ ਇਸ ਵੇਲੇ ਕੇਵਲ 6 ਕੇਸ ਐਕਟਿਵ ਹਨ | ਇਸ ਗੱਲ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ...
ਸ਼ਾਮਚੁਰਾਸੀ, 14 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਧੁੱਗਾ ਖੁਰਦ ਵਿਖੇ ਘਰ 'ਚੋਂ ਚੋਰਾਂ ਵਲੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਕੌਰ ਅਤੇ ਉਸ ਦੀ ਪੁੱਤਰੀ ਜਸਪ੍ਰੀਤ ਕੌਰ ...
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਦਿੱਤੇ ਪੇ ਕਮਿਸ਼ਨ ਦੀ ਅਧੂਰੀ ਰਿਪੋਰਟ ਨੂੰ ਲੈ ਕੇ ਸੂਬੇ ਦੇ ਨਰਸਿੰਗ ਸਟਾਫ਼ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਮੂਹ ਨਰਸਿੰਗ ਸਟਾਫ਼ ਨੇ ...
ਹਾਜੀਪੁਰ, 14 ਸਤੰਬਰ (ਪੁਨੀਤ ਭਾਰਦਵਾਜ, ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਅਧੀਨ ਪੈਂਦੇ ਪਿੰਡ ਨਿੱਕੂ ਚੱਕ ਦੇ ਇਕ ਵਿਅਕਤੀ ਵਲੋਂ ਗ਼ਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਖਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਥਾਣਾ ਹਾਜੀਪੁਰ ਦੇ ਮੁਖੀ ਲੋਮੇਸ਼ ਸ਼ਰਮਾ ਨੇ ...
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਬਾਰ ਸਾਹਿਬ ਅੰਦਰ ਅੰਮਿ੍ਤ ਵੇਲੇ ਵਾਪਰੀ ਬੇਅਦਬੀ ਦੀ ਘਟਨਾ ਦੀ ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ ਦੇ ਸੰਤਾਂ-ਮਹਾਂਪੁਰਸ਼ਾਂ ਵਲੋਂ ...
ਹੁਸ਼ਿਆਰਪੁਰ, 14 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਦਾ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ | ਅੱਜ ਧਰਨੇ ਦੌਰਾਨ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ...
ਹੁਸ਼ਿਆਰਪੁਰ, 14 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਨੂੰ ਹਲਕਾ ਚੱਬੇਵਾਲ ਤੋਂ ਟਿਕਟ ਮਿਲਣ 'ਤੇ ਖੁਸ਼ੀ ਦਾ ਇਜਹਾਰ ਕੀਤਾ ਗਿਆ | ਇਸ ਮੌਕੇ ...
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਫੂਡ ਸੈਂਪਿਲੰਗ ਸਬੰਧੀ ਦਸੂਹਾ ਵਿਖੇ ਟੀਮ ਵਲੋਂ ਕੀਤੀ ਗਈ ਜਾਂਚ ਦੌਰਾਨ ਟੀਮ ਅਧਿਕਾਰੀਆਂ ਨਾਲ ਕੀਤੇ ਗ਼ਲਤ ਵਿਵਹਾਰ ਸਬੰਧੀ ਸ਼ਿਕਾਇਤ ਕਰਨ ਦੇ ਬਾਵਜੂਦ ਕਾਰਵਾਈ ਨਾ ਹੋਣ ਕਰਕੇ ਸਿਹਤ ਅਧਿਕਾਰੀਆਂ ਵਲੋਂ ਪੁਲਿਸ ਦੇ ...
ਨਸਰਾਲਾ, 14 ਸਤੰਬਰ (ਸਤਵੰਤ ਸਿੰਘ ਥਿਆੜਾ)-ਅੱਡਾ ਨਸਰਾਲਾ ਵਿਖੇ ਖੇਤੀਬਾੜੀ ਨਾਲ ਸਬੰਧਿਤ ਦੁਕਾਨਦਾਰਾਂ ਵਲੋਂ ਫ਼ਸਲਾਂ ਦੇ ਬੀਜ, ਕੀਟ ਨਾਸ਼ਕ ਦਵਾਈਆਂ, ਖਾਦਾਂ ਦੇ ਮਨਮਰਜ਼ੀ ਦੇ ਮੁੱਲ ਲਾ ਕੇ ਕੀਤੀ ਜਾਂਦੀ ਵਿਕਰੀ ਸਬੰਧੀ ਕਿਸਾਨਾਂ ਦੀ ਹੋ ਰਹੀ ਅੰਨ੍ਹੀ ਲੁੱਟ ਦੇ ...
ਹੁਸ਼ਿਆਰਪੁਰ, 14 ਸਤੰਬਰ (ਹਰਪ੍ਰੀਤ ਕੌਰ,ਬਲਜਿੰਦਰਪਾਲ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਪਿੰਡ ਝੰਜੋਵਾਲ 'ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ਗਿਆ | ਇਸ ਦੌਰਾਨ ਕਿਸਾਨਾਂ ਨਾਲ ਆਪਣੇ ਅਨੁਭਵ ਸਾਂਝੇ ਕਰਦਿਆਂ ਪਿੰਡ ਦੇ ਕਿਸਾਨ ...
ਟਾਂਡਾ ਉੜਮੁੜ, 14 ਸਤੰਬਰ (ਭਗਵਾਨ ਸਿੰਘ ਸੈਣੀ)-ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਪੰਜਾਬ ਵਲੋਂ ਆਈਆਂ ਹਦਾਇਤਾਂ ਅਨੁਸਾਰ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ, ਡਿਪਟੀ ਡਾਇਰੈਕਟਰ ਸ਼ਲਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ...
ਦਸੂਹਾ, 14 ਸਤੰਬਰ (ਕੌਸ਼ਲ, ਭੁੱਲਰ)-ਪੰਜਾਬ ਤੇ ਆਲ ਇੰਡੀਆ ਦੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਵਲੋਂ ਅਮਰੀਕ ਸਿੰਘ ਗੱਗੀ ਜੋ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ੈਲਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸਨ, ਉਨ੍ਹਾਂ ਨੂੰ ਪੰਜਾਬ ਸ਼ੈਲਰ ਐਸੋਸੀਏਸ਼ਨ ਦੇ ਮੀਤ ...
ਮਾਹਿਲਪੁਰ, 14 ਸਤੰਬਰ (ਰਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨ 2022 ਲਈ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ 'ਚੋ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ...
ਅੱਡਾ ਸਰਾਂ, 14 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਬੁੱਢੀ ਪਿੰਡ 'ਚ ਸਮਾਜ ਸੇਵੀ ਤੇ ਉੱਘੇ ਕਾਰੋਬਾਰੀ ਰਜਿੰਦਰ ਸਿੰਘ ਚੌਹਾਨ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ | ਗੁਰਦੁਆਰਾ ਸਿੰਘ ਸਭਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ...
ਹਰਿਆਣਾ, 14 ਸਤੰਬਰ (ਹਰਮੇਲ ਸਿੰਘ ਖੱਖ)-ਸੰਯੁਕਤ ਕਿਸਾਨ ਮੋਰਚਾ ਅੰਦੋਲਨ ਨੂੰ ਸਮਰਪਿਤ ਪਿੰਡ ਫ਼ਤਿਹਪੁਰ ਵਿਖੇ ਰਵਜੋਤ ਹਸਪਤਾਲ ਹੁਸ਼ਿਆਰਪੁਰ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਮੁਫ਼ਤ ਮੈਡੀਕਲ ਕੈਂਪ 'ਚ ਡਾ. ਰਵਜੋਤ ਸਿੰਘ ਨੇ ਕਰੀਬ 125 ਤੋਂ ਵੱਧ ...
ਹਰਿਆਣਾ, 14 ਸਤੰਬਰ (ਹਰਮੇਲ ਸਿੰਘ ਖੱਖ)- ਸੂਬੇ ਅੰਦਰ ਪੰਜਾਬ ਸਰਕਾਰ ਵਲੋਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰ ਦਿੱਤਾ ਗਿਆ ਹੈ | ਇਹ ਪ੍ਰਗਟਾਵਾ ਵਿਧਾਇਕ ਪਵਨ ਕੁਮਾਰ ਆਦੀਆ ਹਲਕਾ ਸ਼ਾਮ ਚੁਰਾਸੀ ਨੇ ਅੱਜ ਕਸਬਾ ਹਰਿਆਣਾ ਵਿਖੇ ਲੋੜਵੰਦ ਲੋਕਾਂ ਨੂੰ ...
ਦਸੂਹਾ, 14 ਸਤੰਬਰ (ਭੁੱਲਰ)- ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸੁਖਵਿੰਦਰ ਸਿੰਘ ਨੈਸ਼ਨਲ ਅਚੀਵਮੈਂਟ ਸਰਵੇ ਨੈਸ ਸਬੰਧੀ ਚੱਲ ਰਹੇ ਸੈਮੀਨਾਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਅਧਿਆਪਕਾਂ ਦੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ 12 ਨਵੰਬਰ ...
ਗੜ੍ਹਸ਼ੰਕਰ, 14 ਸਤੰਬਰ (ਧਾਲੀਵਾਲ)-ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਤਾਇਨਾਤ ਡਾ. ਜਸਵੰਤ ਸਿੰਘ ਮੈਡੀਕਲ ਅਫ਼ਸਰ (ਸਪੈਸ਼ਲਿਸਟ) ਨੇ ਸਰਕਾਰੀ ਸੇਵਾ ਤੋਂ ਸਵੈ-ਇਛੱਕ ਰਿਟਾਇਰਮੈਂਟ ਲੈ ਲਈ ਹੈ | ਸਿਵਲ ਹਸਪਤਾਲ ਤੋਂ ਸੇਵਾ-ਮੁਕਤ ਹੋਣ ਉਪਰੰਤ ਹੁਣ ਡਾ. ਜਸਵੰਤ ਸਿੰਘ ...
ਸੈਲਾ ਖ਼ੁਰਦ, 14 ਸਤੰਬਰ (ਹਰਵਿੰਦਰ ਸਿੰਘ ਬੰਗਾ)-ਖ਼ਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਪੰਥ ਦੋਖੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਕੀਤੀ ਬੇਅਦਬੀ ਤੇ ਰਾਗੀ ਸਿੰਘਾਂ ਦੇ ...
ਚੌਲਾਂਗ, 14 ਸਤੰਬਰ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਜ਼ਹੂਰਾ ਰੇਲਵੇ ਫਾਟਕ 'ਤੇ ਨੌਜਵਾਨਾ ਦੀ ਹੋਈ ਲੜਾਈ ਸਬੰਧੀ ਥਾਣਾ ਜੀ.ਆਰ.ਪੀ. ਜਲੰਧਰ ਵਲੋ ਪਰਚਾ ਦਰਜ਼ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਜ਼ਹੂਰਾ ਵਲੋ ...
ਮਿਆਣੀ , 14 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਤੱਲਾ ਵਿਖੇ ਹਰਜੀਤ ਸਿੰਘ ਹੁੰਦਲ ਨਿਊਜ਼ੀਲੈਂਡ ਤੇ ਸ਼ਿਵਚਰਨ ਸਿੰਘ ਹੁੰਦਲ ਦੇ ਪਿਤਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਸਵ. ਜਸਵੰਤ ਸਿੰਘ ਹੁੰਦਲ ਤੱਲਾ ਨਮਿਤ ਹੋਏ ਸ਼ਰਧਾਂਜਲੀ ਸਮਾਗਮ ...
ਦਸੂਹਾ-ਹਰਿੰਦਰ ਸਿੰਘ ਸੰਧੂ ਐੱਮ. ਡੀ. ਗੁਰੂ ਨਾਨਕ ਹਾਇਰ ਪਰਚੇਜ਼ ਐਂਡ ਸੰਧੂ ਫਾਈਨਾਂਸ ਪ੍ਰਾਪਰਟੀ ਐਡਵਾਈਜ਼ਰ ਸਿਨੇਮਾ ਚੌਂਕ ਦਸੂਹਾ ਦੇ ਸਹੁਰਾ ਸਾਹਿਬ ਕਰਨੈਲ ਸਿੰਘ ਬਾਜਵਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦਾ ਜਨਮ ਕਰਤਾਰ ਸਿੰਘ ਬਾਜਵਾ ਤੇ ਬਲ ...
ਤਲਵਾੜਾ, 14 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਭਾਜਪਾ ਦੇ ਕਾਰਜਕਾਰੀ ਮੈਂਬਰ ਤੇ ਜ਼ਿਲ੍ਹਾ ਰੋਪੜ ਦੇ ਪ੍ਰਭਾਰੀ ਸੁਸ਼ੀਲ ਕੁਮਾਰ ਪਿੰਕੀ ਭਾਜਪਾ ਛੱਡ ਕੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਦੀ ਪ੍ਰਧਾਨਗੀ ਹੇਠ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋ ਗਏ | ...
ਦਸੂਹਾ,14 ਸਤੰਬਰ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਿਖੇ ਸਟਾਫ਼ ਨਰਸਿਜ਼ ਐਸੋਸੀਏਸ਼ਨ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਸਵਿੰਦਰ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ ਆਦਿ ਨੇ ਕਿਹਾ ਕਿ ਵਾਰ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ...
ਨੰਗਲ ਬਿਹਾਲਾਂ, 14 ਸਤੰਬਰ (ਵਿਨੋਦ ਮਹਾਜਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ 'ਤੇ ਹਲਕੇ ਦੇ ਨੇਤਾਵਾਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ...
ਘੋਗਰਾ/ਤਲਵਾੜਾ, 14 ਸਤੰਬਰ (ਆਰ.ਐੱਸ. ਸਲਾਰੀਆ, ਅ. ਪ.)-ਕੰਢੀ ਦੇ ਪਿੰਡ ਸੌਂਸਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸ. ਘੁੰਮਣ ਨੇ ਨੌਜਵਾਨਾਂ ਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਨ ਉਪਰੰਤ ...
ਹਾਜੀਪੁਰ, 14 ਸਤੰਬਰ (ਪੁਨੀਤ ਭਾਰਦਵਾਜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਮੁਕੇਰੀਆਂ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਆਗੂ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦਾ ...
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵਲੋਂ ਪ੍ਰਧਾਨ ਰੋਟੇਰੀਅਨ ਪ੍ਰਵੀਨ ਪਲਿਆਲ ਦੀ ਪ੍ਰਧਾਨਗੀ 'ਚ ਵਿਸ਼ਵ ਸਾਖਰਤਾ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਮਨਦੀਪ ਕੌਰ ਪਿ੍ੰਸੀਪਲ ਸ. ਸ. ਸ. ਸਕੂਲ ਪੁਰਹੀਰਾਂ, ...
ਹੁਸ਼ਿਆਰਪੁਰ, 14 ਸਤੰਬਰ (ਨਰਿੰਦਰ ਸਿੰਘ ਬੱਡਲਾ)-ਨੀਮ ਕੰਢੀ ਖੇਤਰ 'ਚ ਆਲੂ, ਗਾਜਰਾਂ ਤੇ ਹੋਰਨਾਂ ਸਬਜ਼ੀਆਂ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਇਨ੍ਹਾਂ ਫਸਲਾਂ ਨੂੰ ਰਾਤ ਸਮੇਂ ਪਾਣੀ ਦੇਣਾ ਬੇਹੱਦ ਮੁਸ਼ਕਿਲ ਹੈ ਤੇ ਜਿਸ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ...
ਐਮਾਂ ਮਾਂਗਟ, 14 ਸਤੰਬਰ (ਗੁਰਾਇਆ)-ਹਲਕਾ ਮੁਕੇਰੀਆਂ ਦੇ ਪਿੰਡ ਪੰਡੋਰੀ ਲਮੀਣ ਵਿਖੇ ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਬਲਾਕ ਮੁਕੇਰੀਆਂ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਦੀ ਮੀਟਿੰਗ ਉਪ ਚੇਅਰਮੈਨ ਰੂਪ ਮਸੀਹ ਮਹਿੰਦੀਪੁਰ ਦੀ ਪ੍ਰਧਾਨਗੀ ਹੇਠ ਹੋਈ | ਸੀ. ਐੱਨ. ਐੱਫ਼. ਦੇ ...
ਹਰਿਆਣਾ, 14 ਸਤੰਬਰ (ਹਰਮੇਲ ਸਿੰਘ ਖੱਖ)-ਖੇਡ ਕਲੱਬਾਂ ਤੇ ਨੌਜਵਾਨ ਵਰਗ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ ਰਾਜ ਸਿੰਘ ਧੁੱਗਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਸ) ਐਸ.ਸੀ ਵਿੰਗ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਲੋਂ ਵੱਖ-ਵੱਖ ਖੇਡਾਂ ਨਾਲ ਸਬੰਧਿਤ ਖੇਡ ਕਿੱਟਾਂ ...
ਹੁਸ਼ਿਆਰਪੁਰ, 14 ਸਤੰਬਰ (ਹਰਪ੍ਰੀਤ ਕੌਰ)-ਘਰੇਲੂ ਗੈਸ, ਪੈਟਰੋਲ, ਡੀਜ਼ਲ ਭੋਜਨ ਪਦਾਰਥਾਂ ਤੇ ਸਾਬਣ, ਤੇਲ, ਘਿਓ, ਫ਼ਲ, ਦਾਲਾਂ ਆਦਿ ਦੀਆਂ ਕੀਮਤਾਂ ਨੂੰ ਜਾਣਬੁੱਝ ਕੇ ਕੇਂਦਰ ਸਰਕਰ ਵਲੋਂ ਅੰਧਾਧੰੁਦ ਵਧਾਉਣ ਨੂੰ ਲੈ ਕੇ ਲੇਬਰ ਪਾਰਟੀ ਵਲੋਂ ਪ੍ਰਧਾਨ ਜੈ ਗੋਪਾਲ ਧੀਮਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX