ਤਾਜਾ ਖ਼ਬਰਾਂ


ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  9 minutes ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
⭐ਮਾਣਕ - ਮੋਤੀ⭐
. . .  21 minutes ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਭਾਦੋਂ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫਤਹਿਜੰਗ ਸਿੰਘ ਬਾਜਵਾ ਦਾ ਪੁਤਲਾ ਫੂਕਿਆ

ਬਟਾਲਾ, 14 ਸਤੰਬਰ (ਕਾਹਲੋਂ)-ਬੀਤੇ ਦਿਨੀਂ ਕਾਹਨੂੰਵਾਨ ਵਿਖੇ ਰੋਸ ਪ੍ਰਗਟ ਕਰਨ ਆਏ ਕਿਸਾਨਾਂ ਨੂੰ ਕਾਂਗਰਸੀ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਭੁੱਖੇ-ਨੰਗੇ ਲੋਕ ਕਹਿਣ 'ਤੇ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਚਲ ਸਾਹਿਬ ਜ਼ੋਨ ਦੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਦੀ ਅਗਵਾਈ ਹੇਠ ਸਥਾਨਕ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਕਾਂਗਰਸੀ ਵਿਧਾਇਕ ਫਤਹਿਜੰਗ ਬਾਜਵਾ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾਏ ਜਾਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਬਾਰਡਰ 'ਤੇ ਬੀਤੇ 10 ਮਹੀਨਿਆਂ ਤੋਂ ਕਿਸਾਨੀ ਮੋਰਚਾ ਜਾਰੀ ਹੈ | ਕਿਸਾਨ ਸਮੁੱਚੇ ਭਾਰਤੀਆਂ ਤੇ ਕਿਸਾਨਾਂ ਦੇ ਹੋਣ ਵਾਲੇ ਧੁੰਦਲੇ ਭਵਿੱਖ ਤੋਂ ਬਚਾਅ ਲਈ ਔਕੜਾਂ ਤੇ ਮੁਸੀਬਤਾਂ (ਸਫ਼ਾ 5 ਦੀ ਬਾਕੀ)
ਦਾ ਸਾਹਮਣਾ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ | ਜਦੋਂ ਦੂਜੇ ਪਾਸੇ ਕਾਂਗਰਸੀ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਸੰਘਰਸ਼ਸੀਲ ਕਿਸਾਨਾਂ ਨੂੰ ਭੁੱਖੇ ਨੰਗੇ ਲੋਕ ਕਹਿ ਕੇ ਸਾਮਾਜਿਕ ਤੌਰ 'ਤੇ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਦਾ ਕਿਸਾਨ ਜਥੇਬੰਦੀਆਂ ਡਟ ਕੇ ਵਿਰੋਧ ਕਰਨਗੀਆਂ | ਇਸ ਮੌਕੇ ਹਰਭਜਨ ਸਿੰਘ ਵੈਰੋਨੰਗਲ ਪ੍ਰਧਾਨ ਅੱਚਲ ਸਾਹਿਬ ਜ਼ੋਨ, ਸ਼ੇਰੇ ਪੰਜਾਬ ਸਿੰਘ ਕਾਹਲੋਂ ਪ੍ਰਧਾਨ ਬਟਾਲਾ ਟੀਮ, ਜਗਜੀਤ ਸਿੰਘ ਅੰਮੋਨੰਗਲ, ਦਰਸ਼ਨ ਸਿੰਘ ਸਾਗਰਪੁਰ, ਅੰਮਿ੍ਤਸਰ ਚੱਠਾ, ਅਸ਼ੋਕ ਬਟਾਲਾ, ਅਵਤਾਰ ਸਿੰਘ ਅੰਮੋਨੰਗਲ, ਗੁਰਸ਼ਰਨਜੀਤ ਸਿੰਘ ਜਾਦਪੁਰ, ਮਨਜੀਤ ਸਿੰਘ ਨੱਤ, ਬਲਬੀਰ ਸਿੰਘ ਚੌਧਰੀਵਾਲ, ਸ਼ਿੰਗਾਰਾ ਸਿੰਘ ਆਦੋਵਾਲੀ, ਸੁਖਰਾਜ ਸਿੰਘ ਕੋਟਲਾ ਬੱਝਾ ਸਿੰਘ, ਅੰਮਿ੍ਤਪਾਲ ਸਿੰਘ ਪਨੂੰ ਜਾਦਪੁਰ, ਕੁਲਬੀਰ ਸਿੰਘ ਤਲਵੰਡੀ ਬਖ਼ਤਾ, ਗੁਰਪ੍ਰੀਤ ਸਿੰਘ ਮਾਨ ਚੋਪੜਾ, ਨਿਸ਼ਾਨ ਸਿੰਘ ਬਲੱਗਣ, ਰਵਿੰਦਰ ਸਿੰਘ ਬਾਸਰਪੁਰ, ਦਲਬੀਰ ਸਿੰਘ ਬੂਝਿਆਂਵਾਲ ਅਤੇ ਸੁਖਵਿੰਦਰ ਸਿੰਘ ਚੌਧਰੀਵਾਲ ਸਮੇਤ ਹੋਰ ਕਿਸਾਨ ਹਾਜ਼ਰ ਸਨ | ਇਸ ਮੌਕੇ ਮੁਜ਼ਾਹਰਾਕਾਰੀ ਕਿਸਾਨਾਂ ਨੇ ਫਤਹਿਜੰਗ ਸਿੰਘ ਬਾਜਵਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ |

ਵਿਆਹ ਪੁਰਬ ਸਮਾਗਮਾਂ ਦੀ ਸਫ਼ਲਤਾ ਲਈ ਕਮਿਸ਼ਨਰ ਗਰੇਵਾਲ ਨੇ ਸੰਗਤਾਂ ਦਾ ਕੀਤਾ ਧੰਨਵਾਦ

ਬਟਾਲਾ, 14 ਸਤੰਬਰ (ਕਾਹਲੋਂ)-ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਵਲੋਂ ਅੱਜ ਆਪਣੇ ਦਫ਼ਤਰ ਵਿਚ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਮੁਹਤਬਰ ਵਿਅਕਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪਵਨ ...

ਪੂਰੀ ਖ਼ਬਰ »

ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਿਰੋਧ 'ਚ ਪੁਤਲਾ ਫੂਕਿਆ

ਊਧਨਵਾਲ, 14 ਸਤੰਬਰ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨਾਮਦੇਵ, ਜ਼ੋਨ ਬਾਬਾ ਰਾਮ ਥੰਮਣ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੇ ਪ੍ਰਧਾਨ ਸਤਨਾਮ ਸਿੰਘ ਮਧਰਾ ਦੀ ਅਗਵਾਈ ਵਿਚ ਸਮੁੱਚੇ ਇਲਾਕੇ ਦੀਆਂ ਪੇਂਡੂ ਇਕਾਈਆਂ ਦੇ ਕਿਸਾਨਾਂ ਨੇ ...

ਪੂਰੀ ਖ਼ਬਰ »

ਆਰ. ਡੀ. ਖੋਸਲਾ ਸਕੂਲ 'ਚ ਹਿੰਦੀ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਬਟਾਲਾ, 14 ਸਤੰਬਰ (ਕਾਹਲੋਂ)-ਰਾਸ਼ਟਰ ਭਾਸ਼ਾ ਕਿਸੇ ਵੀ ਦੇਸ਼ ਦੀ ਪਹਿਚਾਣ ਤੇ ਮਾਣ ਹੁੰਦਾ ਹੈ | ਇਸ ਦੇ ਪ੍ਰਤੀ ਆਪਣਾ ਪਿਆਰ ਤੇ ਸਨਮਾਨ ਪ੍ਰਗਟ ਕਰਨਾ ਸਾਡਾ ਰਾਸ਼ਟਰੀ ਫ਼ਰਜ਼ ਹੈ | ਇਸ ਫ਼ਰਜ਼ ਪ੍ਰਤੀ ਆਰ.ਡੀ. ਖੋਸਲਾ ਸਕੂਲ ਬਟਾਲਾ ਵਲੋਂ ਹਿੰਦੀ ਦਿਵਸ ਮੌਕੇ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਸ਼ਹੀਦਾਂ ਦੇ ਬਲੀਦਾਨ ਸਦਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ-ਐੱਸ.ਐੱਸ.ਪੀ./ਐਸ.ਡੀ.ਐੱਮ.

ਗੁਰਦਾਸਪੁਰ, 14 ਸਤੰਬਰ (ਆਰਿਫ਼)-1965 ਦੇ ਭਾਰਤ-ਪਾਕਿ ਯੁੱਧ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਅਸ਼ੋਕ ਚੱਕਰ ਵਿਜੇਤਾ ਫਾਇਰਮੈਨ ਚਮਨ ਲਾਲ ਦਾ 56ਵਾਂ ਸ਼ਰਧਾਂਜਲੀ ਸਮਾਗਮ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ...

ਪੂਰੀ ਖ਼ਬਰ »

20 ਤੱਕ ਬਟਾਲਾ ਨੂੰ ਜ਼ਿਲ੍ਹਾ ਨਾ ਐਲਾਨਿਆ ਤਾਂ 23 ਨੂੰ ਜ਼ਬਰਦਸਤ ਰੋਸ ਪ੍ਰਦਰਸ਼ਨ ਹੋਵੇਗਾ-ਪ੍ਰਧਾਨ ਕਲਸੀ

ਬਟਾਲਾ, 14 ਸਤੰਬਰ (ਬੁੱਟਰ)-ਪਿਛਲੇ ਲੰਮੇ ਸਮੇਂ ਤੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ 13 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੰੂ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 14 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੰੂ ਇਕ ਨੌਜਵਾਨ ਵਲੋਂ ਵਰਗਲਾ ਕੇ ਲਿਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਨੰੂ ਦਰਖਾਸਤ ਦੇਣ ਤੋਂ ...

ਪੂਰੀ ਖ਼ਬਰ »

ਬੱਸ ਅਤੇ ਟਰਾਲੇ ਦੀ ਭਿਆਨਕ ਟੱਕਰ 'ਚ ਵਾਹਨ ਚਾਲਕਾਂ ਸਮੇਤ ਕਰੀਬ 12 ਸਵਾਰੀਆਂ ਗੰਭੀਰ ਜ਼ਖ਼ਮੀ

ਕਾਹਨੂੰਵਾਨ/ਘੱਲੂਘਾਰਾ ਸਾਹਿਬ, 14 ਸਤੰਬਰ (ਜਸਪਾਲ ਸਿੰਘ ਸੰਧੂ/ਮਿਨਹਾਸ)-ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਪੈਂਦੇ ਸੰਤ ਕਬੀਰ ਸਕੂਲ ਦੇ ਨਜ਼ਦੀਕ ਬੱਸ ਅਤੇ ਟਰਾਲੇ ਦੀ ਸਿੱਧੀ ਟੱਕਰ ਹੋ ਗਈ, ਜਿਸ ਵਿਚ ਬੱਸ ਅਤੇ ਟਰਾਲੇ ਦਾ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ...

ਪੂਰੀ ਖ਼ਬਰ »

ਬਟਾਲਾ ਜ਼ਿਲ੍ਹਾ ਬਣਿਆ ਤਾਂ ਸਿਹਰਾ ਸਮਾਜ ਸੇਵੀ ਸੁਰਿੰਦਰ ਸਿੰਘ ਕਲਸੀ ਦੇ ਸਿਰ ਹੋਵੇਗਾ-ਬੱਲਪੁਰੀਆਂ

ਬਟਾਲਾ, 14 ਸਤੰਬਰ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੇਕਰ ਬਟਾਲਾ ਨੂੰ ਜ਼ਿਲ੍ਹਾ ਬਣਾਉਂਦੇ ਹਨ ਤਾਂ ਇਸ ਦਾ ਸਿਹਰਾ ਸਮਾਜ ਸੇਵੀ ਤੇ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਤੇ ਪੰਜਾਬ ਸਰਕਾਰ ਦੇ ਸਿਰ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਮੁਲਜ਼ਮ ਫੜਨ ਗਈ ਪੁਲਿਸ ਅਤੇ ਪਿੰਡ ਵਾਸੀਆਂ 'ਚ ਹੋਈ ਝੜਪ

ਭੈਣੀ ਮੀਆਂ ਖਾਂ, 14 ਸਤੰਬਰ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਬੁੱਢਾ ਬਾਲਾ ਵਿਚ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ ਇਕ ਭਗÏੜੇ ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀ, ਜਿਸ ਦÏਰਾਨ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਦਰਮਿਆਨ ਹੋਈ ਝੜਪ ...

ਪੂਰੀ ਖ਼ਬਰ »

ਇਕ ਘਰ 'ਚੋਂ 15 ਤੋਲੇ ਸੋਨਾ ਤੇ ਇਕ ਲੱਖ 20 ਹਜ਼ਾਰ ਚੋਰੀ

ਪੰਜਗਰਾਈਆਂ, 14 ਸਤੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਬਹਾਦਰ ਹੁਸੈਨ ਦੇ ਹਰਪਿੰਦਰ ਸਿੰਘ ਅਤੇ ਉਨ੍ਹਾਂ ਦੀ ਮਾਤਾ ਬਲਵਿੰਦਰ ਕÏਰ ਪਤਨੀ ਸਵ. ਮਨਜੀਤ ਸਿੰਘ ਹਾਲ ਵਾਸੀ ਪ੍ਰਤਾਪਗੜ ਮੋੜ ਨੇ ਦੱਸਿਆ ਕਿ ਅਸੀਂ ਆਪਣੇ ਪਰਿਵਾਰ ਸਮੇਤ ਲੰਘੇ ਕੱਲ੍ਹ ਬਟਾਲਾ ਸ਼ਹਿਰ ਗਏ ਹੋਏ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ 'ਹਿੰਦੀ ਦਿਵਸ' ਮਨਾਇਆ

ਬਟਾਲਾ, 14 ਸਤੰਬਰ (ਕਾਹਲੋਂ)-ਭਾਰਤ ਬਹੁ-ਭਾਸ਼ੀ ਦੇਸ਼ ਹੈ ਤੇ ਇਸ ਵਿਚ ਹਿੰਦੀ ਨੂੰ ਰਾਸ਼ਟਰ ਭਾਸ਼ਾ ਦਾ ਦਰਜਾ ਮਿਲਿਆ ਹੋਇਆ ਹੈ | ਇਸ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸੇਂਟ ਕਬੀਰ ਪਬਲਿਕ ਸਕੂਲ ਵਿਚ 14 ਸਤੰਬਰ ਨੂੰ ਹਿੰਦੀ ਦਿਵਸ ਮਨਾਇਆ ਗਿਆ | ਇਸ ਮÏਕੇ ਸਕੂਲ ਵਿਚ ...

ਪੂਰੀ ਖ਼ਬਰ »

ਕੈਨੇਡਾ ਦੀਆਂ ਹੋ ਰਹੀਆਂ ਪਾਰਲੀਮੈਂਟ ਚੋਣਾਂ 'ਚ 27 ਪੰਜਾਬੀਆਂ ਵਲੋਂ ਚੋਣ ਲੜਨਾ ਪੰਜਾਬ ਵਾਸੀਆਂ ਲਈ ਮਾਣ ਵਾਲੀ ਗੱਲ-ਬੁੱਧੀਜੀਵੀ

ਬਟਾਲਾ, 14 ਸਤੰਬਰ (ਬੁੱਟਰ)-ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫ਼ੋਰਮ ਦੀ ਵਿਸ਼ੇਸ਼ ਮੀਟਿੰਗ ਸਥਾਨਕ ਬਾਈਪਾਸ 'ਤੇ ਸੇਵਾ ਮੁਕਤ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਅਤਿਅੰਤ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ 20 ਸਤੰਬਰ ਨੂੰ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਦੇ ਸਬੰਧ 'ਚ ਗੁਰਦੁਆਰਾ ਬਾਰਠ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਅੱਜ

ਨਰੋਟ ਮਹਿਰਾ, 14 ਸਤੰਬਰ (ਰਾਜ ਕੁਮਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਦੇ ਸਬੰਧ ਵਿਚ 15 ਸਤੰਬਰ ਦਿਨ ਬੁੱਧਵਾਰ ਨੰੂ ਤਪ ਅਸਥਾਨ ਬਾਬਾ ਸ੍ਰੀ ਚੰਦ ਬਾਰਠ ਸਾਹਿਬ ਵਿਖੇ ਸਥਿਤ ਦੀਵਾਨ ਹਾਲ ਵਿਖੇ ਮਹਾਨ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਵਲੋਂ ਹੋਣਹਾਰ ਵਿਦਿਆਰਥਣਾਂ ਨੂੰ 15 ਹਜ਼ਾਰ ਰੁਪਏ ਵਜ਼ੀਫਾ ਰਾਸ਼ੀ ਭੇਟ

ਪਠਾਨਕੋਟ 14 ਸਤੰਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਰਾਜੀਵ ਖੋਸਲਾ ਦੀ ਪ੍ਰਧਾਨਗੀ ਹੇਠ ਸਥਾਨਕ ਆਰੀਆ ਮਹਿਲਾ ਕਾਲਜ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪ੍ਰੋਜੈਕਟ ਚੇਅਰਮੈਨ ਡਾ: ਤਰਸੇਮ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ ਤੇ ...

ਪੂਰੀ ਖ਼ਬਰ »

30 ਹਜ਼ਾਰ ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪਠਾਨਕੋਟ, 14 ਸਤੰਬਰ (ਚੌਹਾਨ)-ਆਟੋ ਵਿਚ ਹਿਮਾਚਲ ਤੋਂ ਸ਼ਰਾਬ ਲਿਆ ਕੇ ਪਠਾਨਕੋਟ 'ਚ ਵੇਚਣ ਵਾਲੇ ਆਟੋ ਡਰਾਈਵਰ ਨੰੂ ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਨੇ 30 ਹਜ਼ਾਰ ਐਮ.ਐਲ. ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਪਿੰਡ ਮਾਜਰਾ ਦੇ ਰਾਜੇਸ਼ ...

ਪੂਰੀ ਖ਼ਬਰ »

ਹਿੰਦੂ-ਸਿੱਖ ਏਕਤਾ ਕਲੱਬ ਵਲੋਂ 31ਵੇਂ ਜਾਗਰਣ ਮੌਕੇ ਕਰਵਾਈ ਮਹਾਂਮਾਈ ਦੀ ਚੌ ਾਕੀ

ਪਠਾਨਕੋਟ, 14 ਸਤੰਬਰ (ਸੰਧੂ)-ਹਿੰਦੂ-ਸਿੱਖ ਏਕਤਾ ਕਲੱਬ ਵਲੋਂ ਕਲੱਬ ਦੇ ਚੇਅਰਮੈਨ ਐੱਸ.ਕੇ. ਪੰੁਜ ਅਤੇ ਆਜੀਵਨ ਪ੍ਰਧਾਨ ਨਿਰਮਲ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ 31ਵੇਂ ਜਾਗਰਨ ਸਬੰਧੀ ਮਹਾਂਮਾਈ ਦੀ ਚੌਂਕੀ ਕਰਵਾਈ ਗਈ | ਸਮਾਗਮ ਵਿਚ ਵਿਧਾਇਕ ਅਮਿਤ ਵਿੱਜ, ਅਸ਼ੀਸ਼ ਵਿੱਜ ...

ਪੂਰੀ ਖ਼ਬਰ »

ਛੋਟਾ ਆਬਾਦਗੜ੍ਹ ਦੇ ਗੁਰਦੁਆਰਾ ਸਾਹਿਬ ਤੋਂ ਚੋਰੀ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਡਮਟਾਲ, 14 ਸਤੰਬਰ (ਰਾਕੇਸ਼ ਕੁਮਾਰ)-ਪਿੰਡ ਛੋਟੇ ਆਬਾਦਗੜ੍ਹ ਦੇ ਗੁਰਦੁਆਰੇ ਦੇ ਇਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ 'ਚੋਂ ਪੈਸੇ ਚੋਰੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਸੀ | ਜਾਣਕਾਰੀ ਅਨੁਸਾਰ ਛੋਟਾ ਆਬਾਦਗੜ੍ਹ ਦੇ ਨਿਵਾਸੀ ਗੁਲਾਬ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 3 ਹੋਰ ਕੋਰੋਨਾ ਮਰੀਜ਼ ਆਏ ਸਾਹਮਣੇ

ਪਠਾਨਕੋਟ, 14 ਸਤੰਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਅੱਜ ਤਿੰਨ ਹੋਰ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਦੱਸਿਆ ਕਿ ਤਿੰਨ ਹੋਰ ਮਰੀਜ਼ ਸਾਹਮਣੇ ਆਉਣ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਐਕਟਿਵ ...

ਪੂਰੀ ਖ਼ਬਰ »

ਡੇਂਗੂ ਦੇ 21 ਮਰੀਜ਼ ਆਏ ਸਾਹਮਣੇ, ਮਰੀਜ਼ਾਂ ਦੀ ਗਿਣਤੀ ਹੋਈ 102

ਪਠਾਨਕੋਟ, 14 ਸਤੰਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਡੇਂਗੂ ਦਾ ਕਹਿਰ ਘੱਟ ਨਹੀਂ ਰਿਹਾ | ਅੱਜ ਵੀ ਜ਼ਿਲ੍ਹੇ 'ਚੋਂ 21 ਹੋਰ ਡੇਂਗੂ ਮਰੀਜ਼ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਦਫ਼ਤਰ ਪਠਾਨਕੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕੱਲ 81 ਡੇਂਗੂ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਵਲੋਂ ਕਿਸਾਨਾਂ ਨੰੂ ਭੱਦੀ ਸ਼ਬਦਾਵਲੀ ਬੋਲਣਾ ਨਿੰਦਣਯੋਗ-ਗੁਰਮਿੰਦਰ ਸਿੰਘ ਚਾਵਲਾ

ਨਰੋਟ ਮਹਿਰਾ, 14 ਸਤੰਬਰ (ਰਾਜ ਕੁਮਾਰੀ)-ਬੀਤੇ ਦਿਨੀਂ ਕਾਂਗਰਸੀ ਵਿਧਾਇਕ ਵਲੋਂ ਕਿਸਾਨਾਂ ਨੰੂ ਭੱਦੀ ਸ਼ਬਦਾਵਲੀ ਬੋਲਣਾ ਬਹੁਤ ਹੀ ਨਿੰਦਣਯੋਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਮੁੱਖ ਬੁਲਾਰਾ ਗੁਰਮਿੰਦਰ ਸਿੰਘ ...

ਪੂਰੀ ਖ਼ਬਰ »

ਦਿ ਬਿ੍ਟਿਸ਼ ਲਾਇਬ੍ਰੇਰੀ ਗੁਰਦਾਸਪੁਰ ਨੇ ਲਗਵਾਏ ਕੈਨੇਡਾ ਦੇ ਚਾਰ ਹੋਰ ਸਟੱਡੀ ਵੀਜ਼ੇ-ਦੀਪਕ ਅਬਰੋਲ

ਗੁਰਦਾਸਪੁਰ, 14 ਸਤੰਬਰ (ਆਰਿਫ਼)-ਵੀਜ਼ਾ ਮਾਹਿਰ ਦੀਪਕ ਅਬਰੋਲ ਨੇ ਦੱਸਿਆ ਕਿ ਦਿ ਬਿ੍ਟਿਸ਼ ਲਾਇਬ੍ਰੇਰੀ ਨੰੂ ਕੈਨੇਡਾ ਦੇ ਸਤੰਬਰ ਇਨਟੇਕ ਲਈ ਇਕੋ ਦਿਨ ਵਿਚ 4 ਵੀਜ਼ੇ ਪ੍ਰਾਪਤ ਹੋਏ ਹਨ ਜੋ ਕਿ ਸਾਡੀ ਮਿਹਨਤ ਅਤੇ ਤਜਰਬੇ ਦਾ ਨਤੀਜਾ ਹੈ | ਦੀਪਕ ਅਬਰੋਲ ਨੇ ਅੱਗੇ ਕਿਹਾ ਕਿ ...

ਪੂਰੀ ਖ਼ਬਰ »

ਬੀ.ਐੱਨ. ਓਵਰਸੀਜ਼ ਕੈਨੇਡਾ ਸਿੱਖਿਆ ਮੇਲਾ

ਗੁਰਦਾਸਪੁਰ, 14 ਸਤੰਬਰ (ਅ.ਬ.)-ਪਿਛਲੇ 25 ਸਾਲਾਂ ਤੋਂ ਭਾਰਤੀਆਂ ਦਾ ਮਾਰਗ ਦਰਸ਼ਨ ਕਰ ਰਹੀ ਸੰਸਥਾ ਬੀ. ਐੱਨ. ਓਵਰਸੀਜ਼ ਵਲੋਂ ਕੈਨੇਡਾ, ਆਸਟ੍ਰੇਲੀਆ, ਅਮਰੀਕਾ, ਇੰਗਲੈਂਡ, ਸਵਿਟਜ਼ਰਲੈਂਡ ਦੀਆਂ ਪ੍ਰਮੁੱਖ ਯੂਨਿਵਰਸਿਟੀਆਂ ਅਤੇ ਕਾਲਜਾਂ ਵਿਚ ਮੌਕੇ 'ਤੇ ਦਾਖ਼ਲੇ ਲਈ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦੇ ਜਨਮ ਦਿਹਾੜੇ ਦੇ ਸਬੰਧ 'ਚ ਗੁਰਦੁਆਰਾ ਬਾਰਠ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਅੱਜ

ਨਰੋਟ ਮਹਿਰਾ, 14 ਸਤੰਬਰ (ਰਾਜ ਕੁਮਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਦੇ ਸਬੰਧ ਵਿਚ 15 ਸਤੰਬਰ ਦਿਨ ਬੁੱਧਵਾਰ ਨੰੂ ਤਪ ਅਸਥਾਨ ਬਾਬਾ ਸ੍ਰੀ ਚੰਦ ਬਾਰਠ ਸਾਹਿਬ ਵਿਖੇ ਸਥਿਤ ਦੀਵਾਨ ਹਾਲ ਵਿਖੇ ਮਹਾਨ ਗੁਰਮਤਿ ਸਮਾਗਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX