ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  about 1 hour ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  about 1 hour ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 2 hours ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 3 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 3 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 4 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 4 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 5 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 5 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 5 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 6 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 7 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 6 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 8 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 8 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 8 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 8 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 9 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 9 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਭਾਦੋਂ ਸੰਮਤ 553

ਬਠਿੰਡਾ

ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ 'ਤੇ ਨਕਾਬਪੋਸ਼ਾਂ ਵਲੋਂ ਲੁੱਟ

ਭਾਈਰੂਪਾ, 14 ਸਤੰਬਰ (ਵਰਿੰਦਰ ਲੱਕੀ) - ਅੱਜ ਕਸਬਾ ਭਾਈਰੂਪਾ ਵਿਖੇ ਦਿਨ ਦਿਹਾੜੇ 2 ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਭਰੇ ਬਾਜ਼ਾਰ 'ਚ ਇਕ ਸੁਨਿਆਰੇ ਦੀ ਦੁਕਾਨ 'ਚ ਦਾਖ਼ਲ ਹੋ ਕੇ ਉਸ ਤੋਂ ਪਿਸਤੌਲ ਦੇ ਜ਼ੋਰ 'ਤੇ 250 ਗ੍ਰਾਮ ਚਾਂਦੀ ਲੁੱਟ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਸਬੰਧੀ ਗੁੱਸੇ 'ਚ ਆਏ ਦੁਕਾਨਦਾਰਾਂ ਨੇ ਲੁਟੇਰਿਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਮੁੱਖ ਚੌਕ 'ਚ ਧਰਨਾ ਮਾਰਦੇ ਹੋਏ ਪੁਲਿਸ ਪ੍ਰਸ਼ਾਸਨ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਤੇ ਐਲਾਨ ਕੀਤਾ ਕਿ ਜੇਕਰ ਪੁਲਿਸ ਨੇ 2 ਦਿਨਾਂ 'ਚ ਲੁਟੇਰਿਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਉਹ ਮਜ਼ਬੂਰੀ ਵੱਸ ਤਿੱਖਾ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਣਗੇ | ਮਿਲੀ ਜਾਣਕਾਰੀ ਅਨੁਸਾਰ 2 ਨਾਕਬਪੋਸ਼ ਲੁਟੇਰੇ ਬਿਨਾਂ ਨੰਬਰੀ ਪੈਲਟੀਨਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਾਲਾ ਜ਼ਵੈਲਰਜ਼ ਦੀ ਦੁਕਾਨ ਤੇ ਪਹੁੰਚੇ ਤੇ ਉਥੇ ਦੁਕਾਨ ਦੇ ਮਾਲਕ ਸੁਖਰਾਜ ਸਿੰਘ ਵਾਸੀ ਮੱਲ੍ਹਾ ਤੋਂ ਕੋੋਕੇ ਦੀ ਮੰਗ ਕੀਤੀ, ਪ੍ਰੰਤੂ ਓਪਰੇ ਵਿਅਕਤੀ ਵੇਖ ਕੇ ਜ਼ਵੈਲਰ ਨੇ ਉਨ੍ਹਾਂ ਨੂੰ ਸਾਮਾਨ ਵਿਖਾਉਣ 'ਚ ਆਨਾ ਕਾਨੀ ਕੀਤੀ, ਜਿਸ ਤੇ ਉਨ੍ਹਾਂ ਨੇ ਪਿਸਤੌਲ ਕੱਢ ਲਿਆ ਤੇ ਪੈਸਿਆਂ ਦੇ ਨਾਲ-ਨਾਲ ਗਹਿਣੇ ਗੱਟੇ ਦੀ ਮੰਗ ਕੀਤੀ | ਦੁਕਾਨਦਾਰ ਸੁਖਰਾਜ ਸਿੰਘ ਕਾਲਾ ਨੇ ਦੱਸਿਆ ਕਿ ਉਸ ਦੀ ਲੁਟੇਰਿਆਂ ਨਾਲ ਕਾਫ਼ੀ ਬਹਿਸਬਾਜ਼ੀ ਹੋਈ ਤੇ ਇਸ ਦੌਰਾਨ ਇਕ ਲੁਟੇਰੇ ਨੇ ਉਸ ਦੇ ਥੱਪੜ ਵੀ ਮਾਰਿਆ ਤੇ ਦੂਸਰੇ ਨੂੰ ਗੋਲੀ ਮਾਰ ਦੇਣ ਲਈ ਵੀ ਕਿਹਾ | ਇਸ ਦੌਰਾਨ ਦੁਕਾਨ ਦੇ ਅੱਗੋਂ ਲੰਘ ਰਹੇ ਵਿਅਕਤੀ 'ਤੇ ਸ਼ੱਕ ਪੈਣ 'ਤੇ ਲੁਟੇਰੇ ਦੁਕਾਨ ਦੇ ਕਾਊਾਟਰ 'ਚ ਪਈ ਤਕਰੀਬਨ 250 ਗ੍ਰਾਮ ਚਾਂਦੀ ਲੈ ਕੇ ਫ਼ਰਾਰ ਹੋ ਗਏ | ਸੁਖਰਾਜ ਸਿੰਘ ਨੇ ਦੱਸਿਆ ਕਿ ਚਾਂਦੀ ਦੀ ਕੀਮਤ ਤਕਰੀਬਨ 18 ਹਜ਼ਾਰ ਸੀ | ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਫੂਲ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਗੋਗਲੂਆਂ ਤੋਂ ਮਿੱਟੀ ਝਾੜਦੇ ਹੋਏ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਘਾਲਦੇ ਹੋਏ ਚੋਰਾਂ ਦੀ ਨਿਸ਼ਾਨਦੇਹੀ ਕਰਨ ਦੀ ਕੋਸ਼ਿਸ ਕੀਤੀ | ਡੀ.ਐਸ.ਪੀ. ਫੂਲ ਜਸਵੀਰ ਸਿੰਘ ਨੇ ਵੀ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਜਲਦ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ | ਖ਼ਬਰ ਲਿਖੇ ਜਾਣ ਤੱਕ ਦੁਕਾਨਦਾਰਾਂ ਵਲੋਂ ਧਰਨਾ ਜਾਰੀ ਸੀ | ਥਾਣਾ ਫੂਲ ਦੇ ਐਸ.ਐਚ.ਓ. ਸੁਖਜਿੰਦਰ ਸਿੰਘ ਦਾ ਕਹਿਣਾ ਸੀ ਕਿ ਪੁਲਿਸ ਨੇ ਇਸ ਸਬੰਧੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤੇ ਜਲਦ ਹੀ ਲੁਟੇਰੇ ਪੁਲਿਸ ਦੀ ਗਿ੍ਫ਼ਤ 'ਚ ਹੋਣਗੇ |

ਪਿਤਾ ਦੇ ਖੁਦਕੁਸ਼ੀ ਮਾਮਲੇ 'ਚ ਪੁਲਿਸ ਮੁਲਾਜ਼ਮ ਨੂੰ ਤਲਬ ਕਰਵਾਉਣ ਲਈ ਧੀ ਨੇ ਅਦਾਲਤ ਦਾ ਦਰਵਾਜਾ ਖੜਕਾਇਆ

ਬਠਿੰਡਾ, 14 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਸਥਾਨਕ ਸ਼ਹਿਰ ਦੇ ਇਕ ਵਿਅਕਤੀ ਵਲੋਂ ਕੁੱਝ ਸਾਲ ਪਹਿਲਾਂ ਖੁਦਕੁਸ਼ੀ ਕਰ ਲਈ ਗਈ ਸੀ ਤੇ ਮਿ੍ਤਕ ਵਲੋਂ ਲਿਖੇ ਖੁਦਕੁਸ਼ੀ ਨੋਟ ਦੇ ਆਧਾਰ 'ਤੇ ਪੁਲਿਸ ਨੇ ਮਿ੍ਤਕ ਦੀ ਪਤਨੀ ਤੇ ਇਕ ਪੁਲਿਸ ਮੁਲਾਜ਼ਮ ਸਮੇਤ 11 ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਬੈਂਕ ਦੇ ਚੱਕਰ ਕੱਟਣ ਲਈ ਮਜ਼ਬੂਰ ਹੈ ਵਿਧਵਾ ਔਰਤ

ਰਾਮਾਂ ਮੰਡੀ, 14 ਸਤੰਬਰ (ਤਰਸੇਮ ਸਿੰਗਲਾ) - ਸਟੇਟ ਬੈਂਕ ਆਫ਼ ਇੰਡੀਆ ਸ਼ਾਖਾ ਫੋਕਲ ਪੁਆਇੰਟ ਢੰਡਾਰੀ ਕਲਾਂ ਲੁਧਿਆਣਾ ਵਿਚ ਇਕ ਖਾਤਾਧਾਰਕ ਵਲੋਂ ਜਮ੍ਹਾਂ ਕਰਵਾਏ ਗਏ ਕਰੀਬ 10.500 ਰੁਪਏ ਉਸ ਦੀ ਮੌਤ ਤੋਂ ਬਾਅਦ ਕਢਵਾਉਣ ਲਈ ਬੈਂਕ ਵਲੋਂ ਲਗਵਾਏ ਜਾ ਰਹੇ ਚੱਕਰਾਂ ਤੋਂ ...

ਪੂਰੀ ਖ਼ਬਰ »

ਯੂ ਕੈਨ ਐਕਸਪਰਟਸ ਵਲੋਂ ਵਿਦੇਸ਼ 'ਚ ਪੜ੍ਹਾਈ ਲਈ ਮੁਫ਼ਤ ਸੈਮੀਨਾਰ ਕੱਲ੍ਹ ਬਠਿੰਡਾ 'ਚ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ) - ਆਈਲਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ 'ਚ ਨਾਮਵਰ ਸੰਸਥਾ ਯੂ ਕੈਨ ਐਕਸਪਰਟਸ ਮੇਨ ਅਜੀਤ ਰੋਡ ਸਾਹਮਣੇ ਗਲੀ ਨੰਬਰ-17 ਬਠਿੰਡਾ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਲਈ ਮਹੱਤਵਪੂਰਨ ਜਾਣਕਾਰੀ ਦੇ ਰਿਹਾ ਹੈ | ਸੰਸਥਾ ...

ਪੂਰੀ ਖ਼ਬਰ »

20 ਕਿਲੋ ਚੂਰਾ ਪੋਸਤ ਸਮੇਤ ਇਕ ਕਾਬੂ

ਸੰਗਤ ਮੰਡੀ, 14 ਸਤੰਬਰ (ਅੰਮਿ੍ਤਪਾਲ ਸ਼ਰਮਾ) - ਥਾਣਾ ਸੰਗਤ ਦੀ ਪੁਲਿਸ ਵਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਡੂੰਮਵਾਲੀ ਵਿਖੇ ਇਕ ਵਿਅਕਤੀ ਨੂੰ 20 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ਪਥਰਾਲਾ ਦੇ ...

ਪੂਰੀ ਖ਼ਬਰ »

ਵਪਾਰੀ ਦੇ ਘਰ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਹੋਰ ਵਿਅਕਤੀ ਹਿਰਾਸਤ 'ਚ ਲਏ

ਬਠਿੰਡਾ, 14 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਸ਼ਹਿਰ ਦੇ ਇਕ ਵਪਾਰੀ ਨੂੰ ਫਿਰੌਤੀ ਲਈ ਧਮਕੀਆਂ ਦੇਣ ਬਾਅਦ ਉਸ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਤੇ ਗੋਲੀਬਾਰੀ ਕਰਨ ਵਾਲਿਆਂ ਦਾ ਖੁਰਾ-ਖੋਜ ਲੱਭਣ ਲਈ ਬਠਿੰਡਾ ਪੁਲਿਸ ਅਜੇ ਤੱਕ ਮੁੱਖ ਕਥਿਤ ਦੋਸ਼ੀਆਂ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸਿੰਗਲਾ ਵਲੋਂ ਜਗਮੀਤ ਬਰਾੜ ਦਾ ਵਿਸ਼ੇਸ਼ ਸਨਮਾਨ

ਬਠਿੰਡਾ, 14 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਿਧਾਨ ਸਭਾ ਹਲਕਾ, ਮੌੜ ਮੰਡੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਅੱਜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਦੇ ਗ੍ਰਹਿ ਵਿਖੇ ਪਹੁੰਚੇ ...

ਪੂਰੀ ਖ਼ਬਰ »

ਖੇਤ ਪੱਠੇ ਲੈਣ ਗਏ ਗਰੀਬ ਮਜ਼ਦੂਰ ਦੀ ਮੌਤ

ਭੁੱਚੋ ਮੰਡੀ, 14 ਸਤੰਬਰ (ਪਰਵਿੰਦਰ ਸਿੰਘ ਜੌੜਾ) - ਖੇਤ ਪੱਠੇ ਵੱਢਣ ਗਏ ਮਜ਼ਦੂਰ ਦੀ ਅਚਾਨਕ ਮੌਤ ਹੋ ਜਾਣ ਨਾਲ ਅਤਿ ਗਰੀਬ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ | ਮਿ੍ਤਕ ਦੇ ਭਤੀਜੇ ਸੁਰਜੀਤ ਸਿੰਘ ਨੇ ਦੱਸਿਆ ਕਿ ਬੀਟਾ ਸਿੰਘ (53) ਪੁੱਤਰ ਗੁਰਦਿਆਲ ਸਿੰਘ ਵਾਸੀ ...

ਪੂਰੀ ਖ਼ਬਰ »

ਕੋਟਸ਼ਮੀਰ 'ਚ ਲੱਗੇ ਲੀਡਰਾਂ ਦੇ ਬਾਈਕਾਟ ਦੇ ਪੋਸਟਰ

ਕੋਟਫੱਤਾ, 14 ਸਤੰਬਰ (ਰਣਜੀਤ ਸਿੰਘ ਬੁੱਟਰ) - 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਉਮੀਦਵਾਰਾਂ ਨੇ ਪਾਰਟੀ ਆਗੂਆਂ ਦੇ ਘਰਾਂ ਵਿਚ ਚੋਣ ਮੀਟਿੰਗਾਂ ਕਰਕੇ ਆਪਣੇ ਲਈ ਵੋਟਾਂ ਮੰਗਣੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਭ ਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸਹੁਰੇ ਘਰ 'ਚ ਜਵਾਈ ਨੇ ਲਿਆ ਫ਼ਾਹਾ

ਸੰਗਤ ਮੰਡੀ, 14 ਸਤੰਬਰ (ਰੁਪਿੰਦਰਜੀਤ ਸਿੰਘ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਪੱਕਾ ਕਲਾਂ ਵਿਖੇ ਇਕ ਜਵਾਈ ਵਲੋਂ ਸਹੁਰੇ ਘਰ ਵਿਚ ਲੱਗੇ ਦਰੱਖ਼ਤ ਨਾਲ ਰੱਸੀ ਬੰਨ੍ਹ ਕੇ ਫ਼ਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ਯੋਗੇਸ਼ ਕੁਮਾਰ ...

ਪੂਰੀ ਖ਼ਬਰ »

30 ਲੀਟਰ ਲਾਹਣ ਸਮੇਤ ਇਕ ਦਬੋਚਿਆ

ਗੋਨਿਆਣਾ, 14 ਸਤੰਬਰ (ਲਛਮਣ ਦਾਸ ਗਰਗ) - ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਲਾਹਣ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਸੂਤਰਾਂ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਜ਼ਦੀਕੀ ਪਿੰਡ ਗੋਨਿਆਣਾ ਖ਼ੁਰਦ ਵਿਖੇ ਨਸ਼ੇ ਦਾ ਧੰਦਾ ਚੱਲ ਰਿਹਾ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਮਾਮਲਾ ਤਖਤ ਸ੍ਰੀ ਕੇਸਗੜ੍ਹ ਵਿਖੇ ਹੋਈ ਬੇਅਦਬੀ ਦਾ-

ਮਸ਼ਹੂਰ ਹਾਸ-ਰਸ ਕਲਾਕਾਰ ਨੇਕ ਮੱਟਰਾਂ ਵਾਲੇ ਨੂੰ ਰੋਪੜ ਪੁਲਿਸ ਨੇ ਹਿਰਾਸਤ 'ਚ ਲਿਆ

ਬਠਿੰਡਾ, 14 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ਦੀਆਂ ਤਾਰਾਂ ਜ਼ਿਲ੍ਹਾ ਬਠਿੰਡਾ ਨਾਲ ਜੁੜੀਆਂ ਹਨ | ਅੱਜ ਰੋਪੜ ਦੀ ਪੁਲਿਸ ਨੇ ਬਠਿੰਡਾ ਪਹੁੰਚ ਕੇ ਪੰਜਾਬ ਦੇ ਨਾਮੀ ਹਾਸ-ਰਸ ਕਲਾਕਾਰ ਨੇਕ ਮੱਟਰਾਂ ਵਾਲੇ ...

ਪੂਰੀ ਖ਼ਬਰ »

ਇੰਜ: ਕਮਲਜੀਤ ਸਿੰਘ ਭਲਕੇ ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਸੁਣਨਗੇ

ਤਲਵੰਡੀ ਸਾਬੋ 14 ਸਤੰਬਰ (ਰਣਜੀਤ ਸਿੰਘ ਰਾਜੂ) - ਇੰਜ: ਕਮਲਜੀਤ ਸਿੰਘ ਮਾਨ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਮੌੜ ਮਿਤੀ 16 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10.00 ਵਜੇ ਤੋਂ 12.00 ਵੱਜੇ ਤਕ ਉਪ ਮੰਡਲ ਦਫਤਰ ਤਲਵੰਡੀ ਸਾਬੋ ਵਿਖੇ ਬਿਜਲੀ ਸਬੰਧੀ ਆਮ ਲੋਕਾਂ ਦੀਆਂ ...

ਪੂਰੀ ਖ਼ਬਰ »

ਵਿਧਾਇਕਾ ਰੂਬੀ ਅਤੇ 'ਆਪ' ਆਗੂ ਭੱਲਾ ਵਲੋਂ ਏ.ਡੀ.ਸੀ. ਨਾਲ ਮੁਲਾਕਾਤ

ਬਠਿੰਡਾ, 14 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਵਲੋਂ ਵਿਧਾਨ ਸਭਾ ਹਲਕਾ ਫੂਲ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਕੱਚੇ ਅਤੇ ਅਤਿ ਖ਼ਸਤਾ ਹਾਲਤ ਵਾਲੇ ਘਰਾਂ ਦੀ ਸਬੂਤਾਂ ਸਹਿਤ ...

ਪੂਰੀ ਖ਼ਬਰ »

2 ਥਾਵਾਂ ਤੋਂ ਮਿਲਿਆ ਡੇਂਗੂ ਦਾ ਲਾਰਵਾ

ਭੁੱਚੋ ਮੰਡੀ, 14 ਸਤੰਬਰ (ਪਰਵਿੰਦਰ ਸਿੰਘ ਜੌੜਾ) - ਇਥੋਂ ਦੇ ਗੁਰੂ ਅਰਜਨ ਦੇਵ ਨਗਰ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਜਾਂਚ ਕਰਨ 'ਤੇ 2 ਥਾਵਾਂ ਤੋਂ ਡੇਂਗੂ ਮੱਛਰ ਦਾ ਲਾਰਵਾ ਮਿਲਿਆ ਹੈ, ਜਿਸ ਨੂੰ ਟੀਮ ਵਲੋਂ ਨਸ਼ਟ ਕੀਤਾ ਗਿਆ ਹੈ | ਸਿਹਤ ਕਰਮੀ ਰਾਜਵਿੰਦਰ ਸਿੰਘ ਰੰਗੀਲਾ ...

ਪੂਰੀ ਖ਼ਬਰ »

ਸਾਹਿਬਜਾਦਾ ਅਜੀਤ ਸਿੰਘ ਕਾਨਵੈਂਟ ਸਕੂਲ ਨੂੰ ਮਿਲਿਆ ਏ ਗ੍ਰੇਡ

ਮੌੜ ਮੰਡੀ, 14 ਸਤੰਬਰ (ਗੁਰਜੀਤ ਸਿੰਘ ਕਮਾਲੂ) - ਗੁਣਵੱਤਾਪੂਰਨ ਸਕੂਲੀ ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਸੂਬੇ ਦੇ ਨਿੱਜੀ ਸਕੂਲਾਂ ਨੂੰ ਪਹਿਲੀ ਵਾਰ ਰਾਜ ਪੱਧਰੀ ਪੁਰਸਕਾਰ ਦੇਣ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸ਼ੋਸ਼ੀਏਸ਼ਨ ਆਫ਼ ...

ਪੂਰੀ ਖ਼ਬਰ »

ਬੇਰੁਜ਼ਗਾਰੀ ਤੇ ਭੁੱਖਮਰੀ ਕਾਰਨ ਹੋ ਰਹੀਆਂ ਖ਼ੁਦਕੁਸ਼ੀਆਂ ਘੋਰ ਚਿੰਤਾ ਦਾ ਵਿਸ਼ਾ

ਸੀਂਗੋ ਮੰਡੀ, 14 ਸਤੰਬਰ (ਪਿ੍ੰਸ ਗਰਗ) - ਪਿਛਲੇ ਸਮੇਂ ਦੇ ਦੋ-ਤਿੰਨ ਵਰਿ੍ਹਆਂ ਤੋਂ ਕੁਦਰਤੀ ਅਤੇ ਅਚਾਨਕ ਘਟਨਾਵਾਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣ ਦੀ ਖ਼ਬਰਾਂ ਤਾਂ ਅਕਸਰ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਸਨ, ਪ੍ਰੰਤੂ ਇਸ ਸਮੇਂ ਦੌਰਾਨ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਡਾ: ਹੋਮਜ਼ ਅਕੈਡਮੀ ਜੀਦਾ ਨੂੰ ਮਿਲਿਆ ਸਟੇਟ ਐਵਾਰਡ

ਗੋਨਿਆਣਾ, 14 ਸਤੰਬਰ (ਲਛਮਣ ਦਾਸ ਗਰਗ) - ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਪਿਛਲੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਨਿਰਣਾਇਕ ਫ਼ਤਿਹ ਦਰਜ ਕਰਨ ਲਈ ਉੱਠਿਆ ਪਿੰਡ ਚੱਕ ਫ਼ਤਹਿ ਸਿੰਘ ਵਾਲਾ

ਭੁੱਚੋ ਮੰਡੀ, 14 ਸਤੰਬਰ (ਪਰਵਿੰਦਰ ਸਿੰਘ ਜੌੜਾ) - ਨਸ਼ਿਆਂ ਖ਼ਿਲਾਫ਼ ਨਿਰਣਾਇਕ 'ਫ਼ਤਿਹ' ਦਰਜ ਕਰਨ ਲਈ ਚੱਕ ਫ਼ਤਿਹ ਸਿੰਘ ਵਾਲਾ ਸਮੁੱਚਾ ਪਿੰਡ ਉਠ ਖਲੋਤਾ ਹੈ | ਪੁਲਿਸ ਪ੍ਰਸ਼ਾਸਨ ਦੇ ਰਵੱਈਏ ਨੂੰ ਉਦਾਸੀਨ ਅਤੇ ਭਿ੍ਸ਼ਟਾਚਾਰ ਨਾਲ ਲਿਪਤ ਕਰਾਰ ਦਿੰਦਿਆਂ ਨਿੰਮਾਂ ਥੱਲੇ ...

ਪੂਰੀ ਖ਼ਬਰ »

ਐਮ.ਐਸ.ਡੀ. ਸਕੂਲ 'ਚ ਹਿੰਦੀ ਦਿਵਸ ਮਨਾਇਆ

ਰਾਮਾਂ ਮੰਡੀ, 14 ਸਤੰਬਰ (ਪੱਤਰ ਪ੍ਰੇਪਰਕਾਂ ਰਾਹੀਂ) - ਸਥਾਨਕ ਐਮ. ਐਸ. ਡੀ. ਸ. ਸ.ਸਕੂਲ ਵਿਖੇ ਪਿ੍ੰਸੀਪਲ ਹਰਕਿਰਨ ਕੌਰ ਅਤੇ ਉਪ-ਪਿ੍ੰਸੀਪਲ ਪ੍ਰਾਚੀ ਸ਼ਰਮਾ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ | ਇਸ ਸਬੰਧ 'ਚ ਬੱਚਿਆਂ ਵਿਚਕਾਰ, ਪੇਂਟਿੰਗ ਲਿਖਾਈ ਅਤੇ ਭਾਸ਼ਣ ...

ਪੂਰੀ ਖ਼ਬਰ »

ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਦੀ ਹੜਤਾਲ ਖ਼ਤਮ

ਬਠਿੰਡਾ, 14 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ) - ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮੇ ਦੀ ਅਣਮਿਥੇ ਸਮੇਂ ਦੀ ਹੜਤਾਲ ਅੱਠਵੇਂ ਦਿਨ 'ਚ ਸ਼ਾਮਲ ਹੋਣ ਦੇ ਰੋਹ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਨਾਲ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਨੇ ਸਕੂਲ ਛੁੱਟੀ ਦੇ ਤਿੰਨ ਘੰਟੇ ਬਾਅਦ ਵੀ ਅਧਿਆਪਕਾਂ ਨੂੰ ਸਕੂਲ 'ਚ ਕੀਤਾ ਖੱਜਲ ਖੁਆਰ

ਬੱਲੂਆਣਾ, 14 ਸਤੰਬਰ (ਗੁਰਨੈਬ ਸਾਜਨ) - ਜ਼ਿਲ੍ਹਾ ਬਠਿੰਡਾ ਦੇ ਪਿੰਡ ਸਰਦਾਰਗੜ੍ਹ ਦੇ ਸਰਕਾਰੀ ਹਾਈ ਸਕੂਲ ਦੀ ਮੁੱਖ ਅਧਿਆਪਕਾ ਵਲੋਂ ਸਕੂਲ ਸਟਾਫ਼ ਨੂੰ ਛੁੱਟੀ ਤੋਂ ਬਾਅਦ ਵੀ 3 ਘੰਟਿਆਂ ਤੋਂ ਵੱਧ ਸਮੇਂ ਤੱਕ ਸਕੂਲੋਂ ਘਰ ਨਾ ਭੇਜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਤਨਾਵ ਮੁਕਤ ਜੀਵਨ ਦੇ ਲਈ ਯੋਗ ਜ਼ਰੂਰੀ

ਬਠਿੰਡਾ, 14 ਸਤੰਬਰ (ਅ.ਬ.) - ਮੈਕਸ ਹਸਪਤਾਲ ਦੇ ਸਟਾਫ, ਡਾਕਟਰ, ਕਰਮਚਾਰੀਆਂ ਦੇ ਲਈ ਇਕ ਯੋਗ ਅਤੇ ਨਿਊਟ੍ਰੇਸ਼ਨ ਕੈਂਪ ਲਗਾਇਆ ਗਿਆ | ਇਹ ਯੋਗ ਕੈਂਪ ਸ. ਸੰਦੀਪ ਸਿੰਘ ਦੀ ਦੇਖ ਰੇਖ ਹੇਠ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰੀਰਕ ਤੇ ਮਾਨਸਿਕ ਰੂਪ 'ਚ ਤੰਦਰੁਸਤ ਰਹਿਣ ...

ਪੂਰੀ ਖ਼ਬਰ »

ਤਨਾਵ ਮੁਕਤ ਜੀਵਨ ਦੇ ਲਈ ਯੋਗ ਜ਼ਰੂਰੀ

ਬਠਿੰਡਾ, 14 ਸਤੰਬਰ (ਅ.ਬ.) - ਮੈਕਸ ਹਸਪਤਾਲ ਦੇ ਸਟਾਫ, ਡਾਕਟਰ, ਕਰਮਚਾਰੀਆਂ ਦੇ ਲਈ ਇਕ ਯੋਗ ਅਤੇ ਨਿਊਟ੍ਰੇਸ਼ਨ ਕੈਂਪ ਲਗਾਇਆ ਗਿਆ | ਇਹ ਯੋਗ ਕੈਂਪ ਸ. ਸੰਦੀਪ ਸਿੰਘ ਦੀ ਦੇਖ ਰੇਖ ਹੇਠ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰੀਰਕ ਤੇ ਮਾਨਸਿਕ ਰੂਪ 'ਚ ਤੰਦਰੁਸਤ ਰਹਿਣ ...

ਪੂਰੀ ਖ਼ਬਰ »

ਨਗਰ ਕੌਂਸਲ ਰਾਮਾਂ ਦੀ ਜਰਨਲ ਹਾਊਸ ਦੀ ਮੀਟਿੰਗ 'ਚ ਅਹਿਮ ਮਤੇ ਪਾਸ

ਰਾਮਾਂ ਮੰਡੀ, 14 ਸਤੰਬਰ (ਅਮਰਜੀਤ ਸਿੰਘ ਲਹਿਰੀ) - ਸਥਾਨਕ ਸ਼ਹਿਰ ਦੀ ਨਗਰ ਕੌਂਸਲ ਰਾਮਾਂ ਦੀ ਜਰਨਲ ਹਾਊਸ ਦੀ ਮੀਟਿੰਗ ਪ੍ਰਧਾਨ ਕ੍ਰਿਸ਼ਨ ਕੁਮਾਰ ਕਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਕੌਂਸਲਰ ਅਤੇ ਕੌਂਸਲ ਅਧਿਕਾਰੀਆਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਨੇ ਔਰਤਾਂ ਤੇ ਦਲਿਤ ਭਾਈਚਾਰੇ ਨੂੰ ਅਣਗੌਲਿਆ- ਬੀਬੀ ਗੁਲਸ਼ਨ

ਬਸੀ ਪਠਾਣਾਂ, 14 ਸਤੰਬਰ (ਰਵਿੰਦਰ ਮੌਦਗਿਲ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਇਸਤਰੀ ਵਿੰਗ ਦੇ ਸਰਪ੍ਰਸਤ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਸੰਸਦ ਮੈਂਬਰ ਨੇ ਸ਼ੋ੍ਰ.ਅ. ਦਲ ਬਾਦਲ ਵਲੋਂ 64 ਵਿਧਾਨ ਸਭਾ ਸੀਟਾਂ ਦੀਆਂ ਟਿਕਟਾਂ ਦੇ ਐਲਾਨ ਤੋਂ ਬਾਅਦ ਕਿਹਾ ਕਿ ਇਸ ...

ਪੂਰੀ ਖ਼ਬਰ »

ਲੜਕੇ ਲੜਕੀਆਂ ਦੇ ਓਪਨ ਬਾਸਕਟਬਾਲ ਟੂਰਨਾਮੈਂਟ 'ਚ ਬਹਿਮਣ ਦੀਵਾਨਾ ਮੋਹਰੀ

ਬੱਲੂਆਣਾ, 14 ਸਤੰਬਰ (ਗੁਰਨੈਬ ਸਾਜਨ) - ਬਠਿੰਡੇ ਵਿਖੇ 17 ਸਾਲਾਂ ਲੜਕੇ ਅਤੇ ਲੜਕੀਆਂ ਦੇ ਓਪਨ ਬਾਸਕਟਬਾਲ ਦਾ ਟੂਰਨਾਮੈਂਟ ਪੂਰੇ ਪੰਜਾਬ 'ਚੋਂ ਲੜਕੀਆਂ ਦੀਆਂ ਟੀਮਾਂ ਵਿਚੋਂ ਪਿੰਡ ਬਹਿਮਣ ਦੀਵਾਨਾ ਦੀ ਟੀਮ ਦੂਜੇ ਸਥਾਨ 'ਤੇ ਰਹੀ, ਜਿਸ ਦਾ ਫ਼ਾਈਨਲ ਮੈਚ ਲੁਧਿਆਣਾ ਅਕੈਡਮੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸਾ. ਸਰਪੰਚ ਇੰਦਰ ਸਿੰਘ ਮਾਘੀ

ਬਾਲਿਆਂਵਾਲੀ - ਸਰਪੰਚ ਸ: ਇੰਦਰ ਸਿੰਘ ਮਾਘੀ (72) ਦਾ ਜਨਮ ਪਿਤਾ ਸ: ਨਿੱਕਾ ਸਿੰਘ ਦੇ ਘਰ ਮਾਤਾ ਹਰਨਾਮ ਕੌਰ ਦੀ ਕੁੱਖੋਂ ਸੰਨ 1949 'ਚ ਪਿੰਡ ਰਾਮਨਿਵਾਸ (ਬਠਿੰਡਾ) ਵਿਖੇ ਹੋਇਆ | ਆਪ ਚਾਰ ਭੈਣਾਂ ਦੇ ਇਕਲੌਤੇ ਭਰਾ ਸਨ | ਆਪ ਸੂਝਵਾਨ ਹੋਣ ਕਰਕੇ ਬੁੱਧੀਜੀਵੀ ਸ਼ਖ਼ਸੀਅਤ ਵਜੋਂ ...

ਪੂਰੀ ਖ਼ਬਰ »

'ਫੈਪ ਸਟੇਟ ਐਵਾਰਡ 2021' ਦੇ ਸਮਾਗਮ 'ਚ ਦੂਨ ਸਕੂਲ ਦੀ ਚੜ੍ਹਤ ਬਰਕਰਾਰ

ਚਾਉਕੇ, 14 ਸਤੰਬਰ (ਮਨਜੀਤ ਸਿੰਘ ਘੜੈਲੀ) - ਸਵ: ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦੂਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਾੜਵਾਲਾ ਜੋ ਕਿ ਸਕੂਲ ਚੇਅਰਪਰਸਨ ਡਾ: ਚਰਨਜੀਤ ਕੌਰ ਢਿੱਲੋਂ ਦੀ ਅਗਵਾਈ ਹੇਠ ਸਿੱਖਿਆ ਦੇ ਖੇਤਰ 'ਚ ...

ਪੂਰੀ ਖ਼ਬਰ »

ਪੀ. ਐਫ਼. ਜਮ੍ਹਾਂ ਨਾ ਕਰਵਾਉਣ ਕਾਰਨ ਫ਼ੀਲਡ ਮੁਲਾਜ਼ਮਾਂ ਵਲੋਂ ਰੋਸ ਰੈਲੀ

ਕੋਟਫੱਤਾ, 14 ਸਤੰਬਰ (ਰਣਜੀਤ ਸਿੰਘ ਬੁੱਟਰ) - ਪੀ. ਡਬਲਿਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਕਾਰਜ ਸਾਧਕ ਅਫ਼ਸਰ ਕੋਟਫੱਤਾ ਦੇ ਖ਼ਿਲਾਫ਼ ਰੋਹ ਭਰਪੂਰ ਰੋਸ ਰੈਲੀ ਕੀਤੀ, ਕਿਉਂਕਿ ਨਗਰ ਕੌਂਸਲ ਕੋਟਫੱਤਾ ਵਲੋਂ ...

ਪੂਰੀ ਖ਼ਬਰ »

ਤਿੰਨ ਦਰਜਨ ਪਰਿਵਾਰਾਂ ਨੇ ਫੜਿਆ ਤੱਕੜੀ ਦਾ ਪੱਲਾ

ਭਾਈਰੂਪਾ, 14 ਸਤੰਬਰ (ਵਰਿੰਦਰ ਲੱਕੀ) - ਹਲਕਾ ਰਾਮਪੁਰਾ ਫੂਲ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਰਾਜਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਸੇਲਬਰਾਹ ਦੇ ਤਿੰਨ ਦਰਜਨ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲੜਾ ਫੜ ਲਿਆ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਲਗਾਇਆ

ਤਲਵੰਡੀ ਸਾਬੋ, 14 ਸਤੰਬਰ (ਰਵਜੋਤ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸੈਂਟਰ ਫਾਰ ਕੈਰੀਅਰ ਡਿਵੈਲੈਪਮੈਂਟ ਐਂਡ ਇੰਟਰਪੈਨਿਉਰਸ਼ਿਪ ਵਲੋਂ ਪਰਮਵੀਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX