ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ 2 ਲੱਖ ਤੋਂ ਵਧ ਕੋਰੋਨਾ ਮਾਮਲੇ ਆਏ ਸਾਹਮਣੇ
. . .  18 minutes ago
ਨਵੀਂ ਦਿੱਲੀ,18 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,38,018 ਕੋਵਿਡ ਮਾਮਲੇ (ਕੱਲ੍ਹ ਨਾਲੋਂ 20,071 ਘੱਟ) ਸਾਹਮਣੇ ਆਏ ਹਨ | 310 ਮੌਤਾਂ ਅਤੇ 1,57,421 ਰਿਕਵਰੀ ਦੀ ਰਿਪੋਰਟ ਦਰਜ ਕੀਤੀ ਗਈ...
ਸਿਹਤ ਮੰਤਰਾਲੇ ਨੇ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਨਹੀਂ ਲਿਆ ਕੋਈ ਫ਼ੈਸਲਾ
. . .  24 minutes ago
ਨਵੀਂ ਦਿੱਲੀ, 18 ਜਨਵਰੀ - ਕੇਂਦਰੀ ਸਿਹਤ ਮੰਤਰਾਲੇ ਵਲੋਂ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ...
ਅਲਬਰਟਾ 'ਚ ਕੋਵਿਡ-19 ਦੇ 15886 ਨਵੇਂ ਮਾਮਲੇ ਹੋਏ ਦਰਜ, 23 ਨਵੀਆਂ ਮੌਤਾਂ
. . .  36 minutes ago
ਕੈਲਗਰੀ, 18 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 3 ਦਿਨਾਂ ਦੀ ਆਈ ਕੋਵਿਡ-19 ਦੀ ਰਿਪੋਰਟ ਮੁਤਾਬਿਕ 15886 ਨਵੇਂ ਮਾਮਲੇ ਦਰਜ ਹੋਏ ਹਨ. ਸੂਬੇ ਵਿਚ ਕੋਵਿਡ-19 ਨਾਲ 23 ਹੋਰ ਨਵੀਆਂ ਮੌਤਾਂ ਦੀ ਰਿਪੋਰਟ ਸਾਹਮਣੇ ਆਈ, ਜਿਨ੍ਹਾਂ...
ਸਾਬਕਾ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਹੋਏ ਕੋਰੋਨਾ ਪਾਜ਼ੀਟਿਵ
. . .  52 minutes ago
ਨਵੀਂ ਦਿੱਲੀ, 18 ਜਨਵਰੀ - ਸਾਬਕਾ ਮੁੱਖ ਮੰਤਰੀ ਅਤੇ ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਮੌਜੂਦਾ ਨੇਤਾ, ਐਨ ਚੰਦਰਬਾਬੂ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ...
ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 1 hour ago
ਨਵੀਂ ਦਿੱਲੀ, 18 ਜਨਵਰੀ - 4.3 ਦੀ ਤੀਬਰਤਾ ਦਾ ਭੂਚਾਲ ਸਵੇਰੇ 7:52 ਵਜੇ ਚੂਰਾਚੰਦਪੁਰ, ਮਣੀਪੁਰ, ਨਗੋਪਾ, ਮਿਜ਼ੋਰਮ ਤੋਂ 46 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਆਇਆ ਹੈ | ਇਹ ਜਾਣਕਾਰੀ ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਮੈਦਾਨ ਵਾਰਾਣਸੀ ਵਿਚ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
. . .  about 2 hours ago
ਬਿਲਾਸਪੁਰ,18 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਕੋਠੀਪੁਰਾ ਵਿਚ ਏਮਜ਼ ਦੇ ਨਿਰਮਾਣ ਅਧੀਨ ਬਿਜਲੀ ਫੀਡਰ ਵਿਚ ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ...
ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਨੇ ਪੁਰਾਣੇ ਜੁਝਾਰੂ ਆਗੂ ਰਜਨੀਸ਼ ਦਹਿਆ ਨੂੰ ਬਣਾਇਆ ਉਮੀਦਵਾਰ
. . .  about 2 hours ago
ਫ਼ਿਰੋਜ਼ਪੁਰ,18 (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਬੀਤੇ ਦਿਨ ਆਪ ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ...
ਡੇਰਾਬਸੀ ਪੰਡਵਾਲਾ ਭੱਠੇ ਤੋਂ 9 ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ
. . .  about 2 hours ago
ਡੇਰਾ ਬੱਸੀ,18 ਜਨਵਰੀ (ਰਣਬੀਰ ਸਿੰਘ ਪੜ੍ਹੀ ) - ਡੇਰਾਬਸੀ ਨੇੜੇ ਪੈਂਦੇ ਪਿੰਡ ਪੰਡਵਾਲਾ ਵਿਖੇ ਸਥਿਤ ਪੀ.ਜੀ.ਐਸ. ਨਾਮਕ ਇੱਟਾਂ ਦੇ ਭੱਠੇ ਤੋਂ ਕਥਿਤ ਤੌਰ 'ਤੇ ਬੰਧੂਆ ਮਜ਼ਦੂਰੀ ਕਰ ਰਹੇ 9 ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ ਹੈ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਭਾਦੋਂ ਸੰਮਤ 553

ਦਿੱਲੀ / ਹਰਿਆਣਾ

ਕਾਨਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਛੇਤੀ ਸਲਾਖਾਂ ਪਿੱਛੇ ਭੇਜਿਆ ਜਾਵੇ- ਭੋਗਲ

ਨਵੀਂ ਦਿੱਲੀ,14 ਸਤੰਬਰ (ਜਗਤਾਰ ਸਿੰਘ)- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਜੱਥੇ. ਕੁਲਦੀਪ ਸਿੰਘ ਭੋਗਲ ਨੇ ਸਿੱਖ ਕਤਲੇਆਮ ਦੌਰਾਨ ਕਾਨਪੁਰ 'ਚ ਮਾਰੇ ਗਏ ਸਿੱਖਾਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੀ ਢਿੱਲੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇ ਹਨ | ਪ੍ਰਧਾਨ ਮੰਤਰੀ ਤੇ ਹੋਰਨਾ ਨੂੰ ਉਨ੍ਹਾਂ ਅਪੀਲ ਕੀਤੀ ਹੈ ਕਿ ਸੱਜਣ ਕੁਮਾਰ ਦੀ ਤਰਜ਼ 'ਤੇ ਇਨ੍ਹਾਂ ਮਾਮਲਿਆਂ ਦੀ ਜਾਂਚ ਛੇਤੀ ਕਰਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਜਾਂਚ ਢਿੱਲੀ ਹੀ ਚਲਦੀ ਰਹੀ ਤਾਂ ਨਵੰਬਰ ਮਹੀਨੇ 'ਚ ਲਖਨਊ ਵਿਧਾਨ ਸਭਾ ਦੇ ਮੂਹਰੇ ਪ੍ਰਦਰਸ਼ਨ ਕੀਤਾ ਜਾਵੇਗਾ | ਭੋਗਲ ਨੇ ਕਿਹਾ ਕਿ ਸਾਢੇ ਤਿੰਨ ਸਾਲ ਤੋਂ ਵੱਧ ਦਾ ਸਮਾਂ ਹੋਣ ਦੇ ਬਾਵਜੂਦ ਐਸ.ਆਈ.ਟੀ. ਨੇ ਦੋਸ਼ੀਆਂ ਖਿਲਾਫ ਹਾਲੇ ਤੱਕ ਦੋਸ਼ ਪੱਤਰ ਦਾਖਲ ਨਹੀਂ ਕੀਤਾ ਅਤੇ ਨਾ ਹੀ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਹੈ | ਭੋਗਲ ਨੇ ਦੱਸਿਆ ਕਿ ਬੀਤੇ 22 ਜੁਲਾਈ ਨੂੰ ਸਾਡਾ ਇਕ ਵਫਦ ਐਸ.ਆਈ.ਟੀ. ਦੇ ਮੁਖੀ ਬਾਲੇਂਦੂ ਭੂਸ਼ਣ ਨੂੰ ਮਿਲਿਆ ਸੀ ਅਤੇ ਉਨ੍ਹਾਂ ਨੇ ਛੇਤੀ ਹੀ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਣ ਦਾ ਭਰੋਸਾ ਦਿਵਾਇਆ ਸੀ ਪਰ ਹਾਲੇ ਤੱਕ ਕੁੱਝ ਨਹੀਂ ਹੋਇਆ | ਭੋਗਲ ਨੇ ਇਹ ਵੀ ਕਿਹਾ ਕਿ ਇੰਝ ਪ੍ਰਤੀਤ ਹੋ ਰਿਹਾ ਹੈ ਕਿ ਐਸ.ਆਈ.ਟੀ. ਨਾਲ ਸਬੰਧਿਤ ਹੀ ਕੁੱਝ ਅਧਿਕਾਰੀ ਦੋਸ਼ੀਆਂ ਨੂੰ ਬਚਾਉਣ ਦਾ ਯਤਨ ਕਰ ਰਹੇ ਹਨ |

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ. ਐਸ. ਐਸ. ਵਲੰਟੀਅਰਾਂ ਵਲੋਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ-ਡੀ. ਸੀ. ਦਾ ਕੀਤਾ ਨਿੱਘਾ ਸਵਾਗਤ

ਯਮੁਨਾਨਗਰ, 14 ਸਤੰਬਰ (ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਰਾਸ਼ਟਰੀ ਸੇਵਾ ਯੋਜਨਾ (ਐਨ. ਐਸ. ਐਸ.) ਦੇ ਵਲੰਟੀਅਰਾਂ ਵਲੋਂ ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਬਾਰੇ ਵਧੇਰੇ ...

ਪੂਰੀ ਖ਼ਬਰ »

ਹਿੰਦੀ ਭਾਸ਼ਾ ਸਾਰਿਆਂ ਨੂੰ ਆਪਸ 'ਚ ਜੋੜ ਕੇ ਰੱਖਣ ਦਾ ਇਕ ਚੰਗਾ ਮਾਧਿਅਮ ਹੈ-ਡਾ. ਅਨੂੰ

ਯਮੁਨਾਨਗਰ, 14 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਦੇ ਹਿੰਦੀ ਵਿਭਾਗ ਵਲੋਂ ਹਿੰਦੀ ਦਿਵਸ ਮੌਕੇ ਆਨਲਾਈਨ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਿੰਦੀ ਵਿਭਾਗ ਦੇ ਮੁਖੀ ਡਾ. ਗੀਤੂ ਖੰਨਾ ਨੇ ਦੱਸਿਆ ਕਿ ਕਾਲਜ ਦੇ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਪੋਸ਼ਣ ਮਹੀਨਾ ਮਨਾਇਆ

ਯਮੁਨਾਨਗਰ, 14 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੀ ਐਨ. ਐਸ. ਐਸ. ਯੂਨਿਟ ਵਲੋਂ 'ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ' ਦੇ ਬੈਨਰ ਹੇਠ ਪੋਸ਼ਣ ਮਹੀਨਾ ਮਨਾਇਆ ਗਿਆ | ਇਸ ਦੇ ਤਹਿਤ ਬੀਤੀ 11 ਸਤੰਬਰ ਨੂੰ ਇਕ ਯੋਗਾ ਸੈਸ਼ਨ ਅਤੇ 13 ਸਤੰਬਰ ਨੂੰ ...

ਪੂਰੀ ਖ਼ਬਰ »

ਡਾਇਲ 112 ਟੀਮ ਨੇ ਹਾਦਸੇ 'ਚ ਜ਼ਖ਼ਮੀ ਮਹਿਲਾ ਨੂੰ ਹਸਪਤਾਲ ਪਹੰੁਚਾਇਆ

ਸ਼ਾਹਬਾਦ ਮਾਰਕੰਡਾ, 14 ਸਤੰਬਰ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੇ ਐਮਰਜੈਂਸੀ ਰਿਸਪਾਂਸ ਐਂਡ ਸਪੋਰਟ ਸਿਸਟਮ ਡਾਇਲ 112 ਗੱਡੀਆਂ ਉੱਤੇ ਤਾਇਨਾਤ ਕਰਮਚਾਰੀ ਡਾਇਲ 112 ਸਿਸਟਮ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਆਪਣੀ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ...

ਪੂਰੀ ਖ਼ਬਰ »

ਨਾਵਲਕਾਰ ਨਾਨਕ ਸਿੰਘ 'ਤੇ ਹੋਈ ਆਨਲਾਈਨ ਚਰਚਾ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵਲੋਂ ਪ੍ਰਸਿੱਧ ਨਾਵਲਕਾਰ ਨਾਨਕ ਸਿੰਘ 'ਤੇ ਆਨਲਾਈਨ ਚਰਚਾ ਕੀਤੀ ਗਈ, ਜਿਸ ਵਿਚ ਉਨ੍ਹਾਂ ਦੇ ਸਪੁੱਤਰ ਤੇ ਪ੍ਰਸਿੱਧ ਪੰਜਾਬੀ ਲੇਖਕ ਡਾ. ਕੁਲਬੀਰ ਸਿੰਘ ਸੂਰੀ, ਪੋਤਰੇ ਅੰਬੈਸਡਰ ...

ਪੂਰੀ ਖ਼ਬਰ »

ਸ਼ਾਹਦਰਾ ਖੇਤਰ 'ਚ ਮੁਹੱਲਾ ਕਲੀਨਿਕ ਹੋਇਆ ਸ਼ੁਰੂ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਹਦਰਾ ਖੇਤਰ ਵਿਚ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਹੋ ਗਈ ਹੈ, ਜਿਸ ਪ੍ਰਤੀ ਇੱਥੋਂ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ, ਕਿਉਂਕਿ ਉਨ੍ਹਾਂ ਨੂੰ ਹੁਣ ਆਪਣੇ ਖੇਤਰ ਵਿਚ ਹੀ ਇਲਾਜ ਦੀ ਸਹੂਲਤ ਮਿਲ ਗਈ ਹੈ | ਇਸ ...

ਪੂਰੀ ਖ਼ਬਰ »

ਦਿੱਲੀ ਦੇ ਸਰਕਾਰੀ ਸਕੂਲਾਂ 'ਚ ਵਧ ਰਹੀ ਹੈ ਬੱਚਿਆਂ ਦੀ ਗਿਣਤੀ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦਾ ਦਾਖ਼ਲਾ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਆਦਾ ਹੋ ਰਿਹਾ ਹੈ ਅਤੇ ਲੋਕ ਨਿੱਜੀ ਸਕੂਲਾਂ ਨੂੰ ਛੱਡ ਕੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਰਹੇ ਹਨ | ਜੇਕਰ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਦਿੱਲੀ ਦੇ 9 ਲੱਖ ਕਿਰਾਏਦਾਰਾਂ ਨਾਲ ਕੀਤਾ ਵਾਅਦਾ ਪੂਰਾ ਕਰਨ 'ਚ ਨਾਕਾਮ-ਦਿੱਲੀ ਭਾਜਪਾ

ਨਵੀਂ ਦਿੱਲੀ,14 ਸਤੰਬਰ (ਜਗਤਾਰ ਸਿੰਘ)- ਦਿੱਲੀ ਭਾਜਪਾ ਨੇ ਇਲਜਾਮ ਲਾਇਆ ਹੈ ਕਿ ਕੇਜਰੀਵਾਲ ਸਰਕਾਰ ਦਿੱਲੀ ਦੇ 9 ਲੱਖ ਕਿਰਾਏਦਾਰਾਂ ਨਾਲ ਕੀਤਾ ਵਾਅਦਾ ਪੂਰਾ ਕਰਨ 'ਚ ਨਾਕਾਮ ਸਾਬਤ ਹੋਈ ਹੈ | ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਵਿਖੇ ਹੋਇਆ ਪ੍ਰੋਗਰਾਮ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮਾਤਾ ਸੁੰਦਰੀ ਮਹਿਲਾ ਕਾਲਜ ਵਿਖੇ ਅਧਿਆਪਕ ਟ੍ਰੇਨਿੰਗ ਸੈਂਟਰ, ਡਾ. ਹਰੀ ਸਿੰਘ ਗੌਰ ਯੂਨੀਵਰਸਿਟੀ, ਸਾਗਰ ਅਤੇ ਮਹਾਤਮਾ ਗਾਂਧੀ ਕਾਂਸੀ ਵਿੱਦਿਆਪੀਠ ਵਾਰਾਨਸੀ ਦੀ ਸਾਂਝੀ ਅਗਵਾਈ ਵਿਚ 'ਭਾਰਤੀਆ ਗਿਆਨ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਕੌਮੀ ਘੱਟਗਿਣਤੀ ਕਮਿਸ਼ਨ ਚੇਅਰਮੈਨ ਲਾਲਪੁਰਾ ਦਾ ਸਵਾਗਤ

ਨਵੀਂ ਦਿੱਲੀ,14 ਸਤੰਬਰ (ਜਗਤਾਰ ਸਿੰਘ)- ਦਿੱਲੀ ਭਾਜਪਾ ਨਾਲ ਸਬੰਧਿਤ ਸਿੱਖ ਆਗੂ ਕਮਲਜੀਤ ਸਿੰਘ ਧੀਰ ਸਮੇਤ ਹੋਰਨਾ ਆਗੂਆਂ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ...

ਪੂਰੀ ਖ਼ਬਰ »

ਪੰਜ ਤੱਤਾਂ ਦੇ ਬਣੇ ਸਰੀਰ ਨੂੰ ਸੰਤੁਲਿਤ ਰੱਖਣ ਲਈ ਕਲਰ ਥੈਰੇਪੀ ਸਹਾਇਕ-ਕੈਪਟਨ ਮਨਮੀਤ ਸਿੰਘ

ਇੰਦੌਰ, 14 ਸਤੰਬਰ (ਸ਼ੈਰੀ)-ਸਥਾਨਕ ਨਿਊ ਰਾਣੀ ਬਾਗ ਕਾਲੋਨੀ ਵਿਖੇ ਸਰੀਰ ਨੂੰ ਨਿਰੋੋਗ ਰੱਖਣ ਲਈ ਇਕ ਕੈਂਪ ਲਗਾਇਆ ਗਿਆ, ਜਿਸ ਵਿਚ ਕੈਪਟਨ (ਸਾਬਕਾ) ਮਨਮੀਤ ਸਿੰਘ ਨੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਕਈ ਨੁਕਤੇ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਕਲਰ ਥੈਰੇਪੀ ਸਰੀਰ ਦੇ ...

ਪੂਰੀ ਖ਼ਬਰ »

ਅਜੇ ਹੋਰ ਵੀ ਕਈ ਪੁਰਾਣੇ ਮਕਾਨ ਸਬਜ਼ੀ ਮੰਡੀ ਇਲਾਕੇ 'ਚ ਹਨ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਬਜ਼ੀ ਮੰਡੀ ਦੇ ਇਲਾਕੇ ਵਿਚ ਸਿਨੇਮਾ ਰੋਡ 'ਤੇ ਕੁਝ ਮਕਾਨ ਅਜੇ ਵੀ ਅਜਿਹੇ ਹਨ, ਜੋ ਕਿ ਆਜ਼ਾਦੀ ਤੋਂ ਪਹਿਲਾਂ ਦੇ ਬਣੇ ਹੋਏ ਹਨ | ਇਨ੍ਹਾਂ ਪ੍ਰਤੀ ਉੱਤਰੀ ਦਿੱਲੀ ਨਗਰ ਨਿਗਮ ਨੇ ਖ਼ਤਰਨਾਕ ਮਕਾਨ ਹੋਣ ਦਾ ਨੋਟਿਸ ਵੀ ਦਿੱਤਾ ...

ਪੂਰੀ ਖ਼ਬਰ »

ਸਪੇਰਿਆਂ ਦੇ ਭੇਸ ਵਿਚ 2 ਲੁਟੇਰੇ ਪੁਲਿਸ ਨੇ ਕੀਤੇ ਕਾਬੂ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲੁੱਟ-ਖਸੁੱਟ ਪ੍ਰਤੀ ਰੋਜ਼ਾਨਾ ਅਜੀਬ ਖ਼ਬਰਾਂ ਆ ਰਹੀਆਂ ਹਨ ਅਤੇ ਲੁਟੇਰੇ ਲੋਕਾਂ ਨੂੰ ਲੁੱਟਣ ਲਈ ਕਈ ਤਰ੍ਹਾਂ ਦੇ ਹੱਥ-ਕੰਢੇ ਅਪਣਾ ਰਹੇ ਹਨ | ਦਿੱਲੀ ਪੁਲਿਸ ਨੇ 2 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ, ਜੋ ਕਿ ...

ਪੂਰੀ ਖ਼ਬਰ »

ਸਿਰਫ ਸਸਤੀ ਪ੍ਰਚਾਰਬਾਜ਼ੀ 'ਚ ਮੋਹਰੀ ਹੈ ਦਿੱਲੀ ਦੀ ਕੇਜਰੀਵਾਲ ਸਰਕਾਰ- ਗੁਪਤਾ

ਨਵੀਂ ਦਿੱਲੀ,14 ਸਤੰਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਸਿਰਫ ਸਸਤੀ ਪ੍ਰਚਾਰਬਾਜੀ ਦੀ ਸਰਕਾਰ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬੀਤੇ 7 ਸਾਲਾਂ 'ਚ ਸਰਕਾਰ ਨੇ ਸਰਦੀਆਂ ਦੇ ਮਹੀਨੇ 'ਚ ਖੇਤਾਂ ...

ਪੂਰੀ ਖ਼ਬਰ »

ਭਾਈ ਮਨਮੋਹਨ ਸਿੰਘ ਨਹੀਂ ਰਹੇ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਲੰਬੇ ਸਮੇਂ ਤੱਕ ਆਪਣੀਆਂ ਸੇਵਾਵਾਂ ਦੇਣ ਵਾਲੇ ਭਾਈ ਮਨਮੋਹਨ ਸਿੰਘ ਹੁਣ ਸਾਡੇ ਵਿਚ ਨਹੀਂ ਰਹੇ | ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਭਾਈ ...

ਪੂਰੀ ਖ਼ਬਰ »

ਜਨਮ ਅਸ਼ਟਮੀ 'ਤੇ ਪ੍ਰਦਰਸ਼ਨ ਕਰਨ ਵਾਲੇ ਬਾਲ ਕਲਾਕਾਰਾਂ ਨੂੰ ਸਨਮਾਨਿਤ ਕੀਤਾ

ਫ਼ਤਿਹਾਬਾਦ, 14 ਸਤੰਬਰ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਦੇ ਮਾਂ ਜਾਨਕੀ ਮਹਿਲਾ ਮੰਡਲ ਵਲੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਲਾਡਲੀ ਲਾਲ ਮੰਡਲ ਦੇ ਭਜਨ ਪ੍ਰਵਕ, ਰਸਿਕਾ, ਬਾਲਗੋਪਾਲ ਅਤੇ ਰਾਧਾ ਰਾਣੀ ਦਾ ਰੂਪ ਧਾਰਨ ਕਰਨ ਵਾਲੇ ਸਾਰੇ ਬੱਚਿਆਂ ਦੇ ਸਨਮਾਨ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੇ ਹੱਕ 'ਚ ਹਰਿਆਣਾ ਰੋਡਵੇਜ਼ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ

ਸਿਰਸਾ, 14 ਸਤੰਬਰ (ਭੁਪਿੰਦਰ ਪੰਨੀਵਾਲੀਆ)-ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਪੰਜਾਬ ਰੋਡਵੇਜ ਮੁਲਾਜ਼ਮਾਂ ਦੇ ਹੱਕ ਵਿਚ ਹਰਿਆਣਾ ਰੋਡਵੇਜ ਦੇ ਮੁਲਾਜ਼ਮਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਸਿਰਸਾ ਰੋਡਵੇਜ ਜੀਐਮ ਨੂੰ ...

ਪੂਰੀ ਖ਼ਬਰ »

ਭਾਦੋਂ ਦੇ ਮੀਂਹ ਨਾਲ ਸਾਉਣੀ ਦੀਆਂ ਫ਼ਸਲਾਂ ਨੂੰ ਨੁਕਸਾਨ

ਸਿਰਸਾ, 14 ਸਤੰਬਰ (ਪੰਨੀਵਾਲੀਆ)-ਪਿਛਲੇ ਚਾਰ ਦਿਨਾਂ ਤੋਂ ਇਲਾਕੇ ਵਿਚ ਪੈ ਰਹੇ ਮੀਂਹ ਨਾਲ ਸਾਉਣੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ | ਕਿਸਾਨਾਂ ਨੇ ਸਰਕਾਰ ਤੋਂ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਇਲਾਕੇ ਵਿਚ ਪਿਛਲੇ ਚਾਰ ਦਿਨਾਂ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਦੇ ਮਾਮਲੇ 'ਚ ਪੀੜਤ ਪਰਿਵਾਰ ਵਲੋਂ ਐਸ.ਪੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਸਿਰਸਾ, 14 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਕਸਬੇ ਰਾਣੀਆਂ ਸਥਿਤ ਨਾਨੂਆਣਾ ਰੋਡ ਵਾਸੀ ਇਕ ਨੌਜਵਾਨ ਦੇ ਭੇਦਭਰੀ ਹਾਲਾਤ ਵਿਚ ਹੋਏ ਕਤਲ ਦੇ ਮਾਮਲੇ ਵਿਚ ਪੀੜਤ ਪਰਿਵਾਰ ਨੇ ਐਸਪੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ੀਆਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਕੋਹਿਨੂਰ ਅਕੈਡਮੀ ਨੇ ਮਨਾਇਆ ਹਿੰਦੀ ਦਿਵਸ

ਗੂਹਲਾ ਚੀਕਾ, 14 ਸਤੰਬਰ (ਓ. ਪੀ. ਸੈਣੀ)-ਅੱਜ ਹਿੰਦੀ ਦਿਵਸ ਦੇ ਮੌਕੇ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਟਟੀਆਨਾ ਦੇ ਵਿਹੜੇ ਵਿਚ ਸਮਾਗਮ ਕਰਵਾਇਆ ਗਿਆ | ਇਸ ਦਿਨ ਦੀ ਸਫਲਤਾ ਲਈ, ਅਕਾਦਮੀ ਵਿਚ ਅਧਿਆਪਕਾਂ ਅਤੇ ਬੱਚਿਆਂ ਦੁਆਰਾ ਦਿਨ ਭਰ ਹਿੰਦੀ ਭਾਸ਼ਾ ਦੀ ਵਰਤੋਂ ਕੀਤੀ ਗਈ | ...

ਪੂਰੀ ਖ਼ਬਰ »

ਏਲਨਾਬਾਦ ਜ਼ਿਮਨੀ ਚੋਣ ਤੋਂ ਭਾਜਪਾ-ਜਜਪਾ ਦਾ ਬਿਸਤਰਾ ਗੋਲ ਹੋਣ ਦੀ ਸ਼ੁਰੂਆਤ ਹੋਵੇਗੀ - ਕੈਪਟਨ ਅਮਰਦੀਪ ਸਿੰਘ

ਏਲਨਾਬਾਦ, 14 ਸਤੰਬਰ (ਜਗਤਾਰ ਸਮਾਲਸਰ)-ਏਲਨਾਬਾਦ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਕੈਪਟਨ ਅਮਰਦੀਪ ਸਿੰਘ ਨੇ ਅੱਜ ਆਪਣੇ ਜਨ ਸੰਪਰਕ ਅਭਿਆਨ ਤਹਿਤ ਪਿੰਡ ਰੰਧਾਵਾ ਵਿੱਚ ਲੋਕਾਂ ਨਾਲ ਬੈਠਕ ਕੀਤੀ | ਇਸ ਮÏਕੇ ਉਨ੍ਹਾਂ ਕਿਹਾ ਕਿ ਸੂਬੇ ...

ਪੂਰੀ ਖ਼ਬਰ »

ਲੋਕ ਚੇਤਨਾ ਮੰਚ ਵਲੋਂ ਬਾਬਾ ਫਰੀਦ ਦੀ ਜੀਵਨੀ ਅਤੇ ਬਾਣੀ ਰਚਨਾ 'ਤੇ ਕੌਮੀ ਪੱਧਰ ਦਾ ਸੈਮੀਨਾਰ ਕਰਵਾਇਆ

ਰਤੀਆ, 14 ਸਤੰਬਰ (ਬੇਅੰਤ ਕੌਰ ਮੰਡੇਰ)- ਕੌਂਸਲ ਆਫ਼ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ ਕੈਨੇਡਾ ਅਤੇ ਲੋਕ ਚੇਤਨਾ ਮੰਚ, ਹਰਿਆਣਾ ਦੀ ਸਾਂਝੀ ਅਗਵਾਈ ਹੇਠ ਹਾਂਸੀ ਸਥਿਤ ਬਾਬਾ ਫਰੀਦ ਦੀ 4 ਕੁਤੁਬ ਦਰਗਾਹ ਵਿਖੇ ਇੱਕ ਰੋਜ਼ਾ ਰਾਸ਼ਟਰੀ ਪੱਧਰ ਦਾ ਸੈਮੀਨਾਰ ਆਯੋਜਿਤ ਕੀਤਾ ...

ਪੂਰੀ ਖ਼ਬਰ »

ਓ.ਐਫ.ਸੀ. ਵਲੋਂ ਕੌਮਾਂਤਰੀ ਪੱਧਰ ਦੇ ਕਵੀ ਦਰਬਾਰ ਅਰਸ਼ੀ ਕਲਮਾਂ ਦਾ ਸ਼ਾਨਦਾਰ ਆਯੋਜਨ

ਰਤੀਆ, 14 ਸਤੰਬਰ (ਬੇਅੰਤ ਕੌਰ ਮੰਡੇਰ)- ਓਾਟਾਰੀਓ ਫਰੈਂਡਜ਼ ਕਲੱਬ ਕੈਨੇਡਾ ਵਲੋਂ ਕੌਮਾਂਤਰੀ ਪੱਧਰ ਦੇ ਅਰਸ਼ੀ ਕਲਮਾਂ ਕਵੀ ਦਰਬਾਰ ਦਾ ਆਯੋਜਨ ਕਲੱਬ ਦੇ ਪ੍ਰਧਾਨ ਰਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਬਹੁਤ ਹੀ ਸ਼ਾਨਦਾਰ ਢੰਗ ਨਾਲ ਹੋਇਆ | ਇਸ ਅਰਸ਼ੀ ਕਲਮਾਂ ...

ਪੂਰੀ ਖ਼ਬਰ »

ਲਾਲਪੁਰਾ ਦੇ ਚੇਅਰਮੈਨ ਤੇ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ ਦੇ ਰਾਜਪਾਲ ਬਣਨ 'ਤੇ ਮਨਾਈ ਖ਼ੁਸ਼ੀ

ਪਿਹੋਵਾ, 14 ਸਤੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਭਾਰਤੀ ਜਨਤਾ ਪਾਰਟੀ ਵਲੋਂ ਪਿੰਡ ਟਿਕਰੀ ਵਿਖੇ ਖੇਡ ਮੰਤਰੀ ਸਰਦਾਰ ਸੰਦੀਪ ਸਿੰਘ ਦੀ ਰਿਹਾਇਸ਼ 'ਤੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਵਿਚ ਇਕਬਾਲ ਸਿੰਘ ਲਾਲਪੁਰਾ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ...

ਪੂਰੀ ਖ਼ਬਰ »

ਸਿਹਤਮੰਦ ਰਹਿਣ ਲਈ ਯੋਗਾ ਅਤੇ ਕਸਰਤ ਬਹੁਤ ਜ਼ਰੂਰੀ- ਡਾ. ਸਹਿਗਲ

ਰਤੀਆ, 14 ਸਤੰਬਰ (ਬੇਅੰਤ ਕੌਰ ਮੰਡੇਰ)- ਮਿਗਲਾਨੀ ਹਸਪਤਾਲ ਵਿਚ ਮੁਫਤ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਹਸਪਤਾਲ ਦੇ ਡਾਇਰੈਕਟਰ ਡਾ. ਅੰਸ਼ੁਲ ਸਹਿਗਲ ਵਿਸ਼ੇਸ਼ ਤੌਰ ਤੇ ਆਪਣੀ ਪੂਰੀ ਟੀਮ ਨਾਲ ਸਾਮਿਲ ਹੋਏ | ਇਸ ਕੈਂਪ ਵਿਚ ਹੱਡੀਆਂ, ਜੋੜਾਂ, ਦਿਲ, ਫੇਫੜੇ, ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਮਸੀਤਾਂ ਦੇ ਸੰਗੀਤ ਅਧਿਆਪਕ ਬਲਜਿੰਦਰ ਸਿੰਘ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ

ਤਲਵੰਡੀ ਚੌਧਰੀਆਂ, 14 ਸਤੰਬਰ (ਪਰਸਨ ਲਾਲ ਭੋਲਾ)-ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਦੇ ਸੰਗੀਤ ਅਧਿਆਪਕ ਬਲਜਿੰਦਰ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਨੈਸ਼ਨਲ ਐਵਾਰਡ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX