ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  58 minutes ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  about 1 hour ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 1 hour ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 3 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 3 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 3 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 4 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 4 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 5 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 5 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 5 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 6 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 6 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 7 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 7 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 7 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 8 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 8 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਭਾਦੋਂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਪਿੰਡ ਦਿਉਣ ਖੇੜਾ ਵਾਸੀ ਨਸ਼ਾ ਤਸਕਰਾਂ ਖ਼ਿਲਾਫ਼ ਹੋਏ ਇਕਜੁੱਟ

ਲੰਬੀ, 14 ਸਤੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਹਲਕਾ ਲੰਬੀ ਦੇ ਪਿੰਡ ਦਿਉਣਖੇੜਾ 'ਚ ਚਿੱਟੇ ਅਤੇ ਮੈਡੀਕਲ ਦੇ ਨਸ਼ੇ ਦੇ ਤਸਕਰਾਂ ਖ਼ਿਲਾਫ਼ ਮਾਮਲਾ ਤੂਲ ਫੜਦਾ ਜਾ ਰਿਹਾ ਹੈ ਅਤੇ ਪਿੰਡ 'ਚੋਂ ਨਸ਼ਾ ਖ਼ਤਮ ਕਰਨ ਲਈ ਪਿੰਡ ਵਾਸੀ ਇਕਜੁੱਟ ਹੋ ਗਏ ਹਨ | ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੰੂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਲਿਖਤੀ ਸ਼ਿਕਾਇਤਾਂ ਭੇਜੀਆਂ ਗਈਆਂ ਹਨ | ਪੁਲਿਸ ਪ੍ਰਸ਼ਾਸਨ ਵਲੋਂ ਮਾਮਲਾ ਆਪਸੀ ਰੰਜਿਸ਼ ਦੱਸਿਆ ਪੱਲਾ ਝਾੜਿਆ ਰਿਹਾ ਹੈ | ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਹਲਕੇ ਭਰ 'ਚ ਚਿੱਟੇ ਅਤੇ ਮੈਡੀਕਲ ਦੇ ਨਸ਼ੇ ਦੀ ਭਰਮਾਰ ਜਿਉਂਦੀ ਤਿਉਂ ਹੈ | ਨਸ਼ੇ ਕਾਰਨ ਅਨੇਕਾਂ ਹੀ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ | ਦੋ ਕੁ ਮਹੀਨੇ ਪਹਿਲਾਂ ਉਕਤ ਪਿੰਡ ਤੋਂ ਅੱਧਾ ਕਿੱਲੋਮੀਟਰ 'ਤੇ ਚਿੱਟੇ ਦੀ ਤਸਕਰੀ 'ਚ ਚਰਚਿਤ ਪਿੰਡ ਤੱਪਾਖੇੜਾ ਵਿਖੇ 12 ਕੁ ਸਾਲ ਦੇ ਲੜਕੇ ਦੀ ਹੋਈ ਮੌਤ ਦਾ ਮਾਮਲਾ ਮੀਡੀਆ 'ਚ ਆਉਣ 'ਤੇ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆਇਆ ਸੀ, ਜਿਸ ਉਪਰੰਤ ਪੁਲਿਸ ਨੰੂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨੀ ਪਈ | ਪਿੰਡ ਦਿਉਣਖੇੜਾ ਦੇ ਗੁਰਦੁਆਰਾ ਸਾਹਿਬ ਵਿਚ ਵੱਡੀ ਗਿਣਤੀ 'ਚ ਇਕੱਤਰ ਨੌਜਵਾਨ ਆਗੂ ਚਰਨਜੀਤ ਸਿੰਘ, ਪੀਤੂ ਮਾਨ, ਲਾਲੀ ਬਰਾੜ, ਗੁਰਵਿੰਦਰ ਸਿੰਘ, ਇਸ਼ਟਪਾਲ ਸਿੰਘ ਬਰਾੜ, ਹਰਚਰਨ ਸਿੰਘ, ਮੇਵਾ ਸਿੰਘ, ਅੰਮਿ੍ਤਪਾਲ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ 15 ਸਾਲ ਦੀ ਅੱਲੜ ਉਮਰ ਤੋਂ ਲੈ ਕਿ 50 ਸਾਲ ਤੱਕ ਦੇ ਵਿਅਕਤੀ ਚਿੱਟੇ ਅਤੇ ਮੈਡੀਕਲ ਨਸ਼ੇ ਦੀ ਗਿ੍ਫ਼ਤ 'ਚ ਆਏ ਹੋਏ ਹਨ | ਨਸ਼ੇ ਦੇ ਵਧ ਰਹੇ ਰੁਝਾਨ ਨੰੂ ਠੱਲ੍ਹ ਪਾਉਣ ਲਈ ਉਨ੍ਹਾਂ ਨੇ ਸਮੂਹ ਗਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਪਿੰਡ ਵਾਸੀਆਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕਿ ਪਿੰਡ ਵਿਚੋਂ ਨਸ਼ਾ ਖ਼ਤਮ ਕਰਨ ਲਈ ਗੁਰਦੁਆਰਾ ਸਾਹਿਬ ਵਿਚ ਇਕੱਤਰਤਾ ਕੀਤੀ ਸੀ | ਉਨ੍ਹਾਂ ਕਿਹਾ ਕਿ ਪੁਲਿਸ ਨਸ਼ਿਆਂ ਨੰੂ ਠੱਲ੍ਹ ਪਾਉਣ ਲਈ ਆਮ ਲੋਕਾਂ ਪਾਸੋਂ ਸਹਿਯੋਗ ਦੀ ਮੰਗ ਕਰਦੀ ਹੈ ਪਰ ਲੰਬੀ ਪੁਲਿਸ ਨੰੂ ਲਿਖਤੀ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ | ਰਾਤ ਸਮੇਂ ਬਾਹਰਲੇ ਪਿੰਡਾਂ ਤੋਂ ਨਸ਼ਾ ਲੈਣ ਲਈ ਆਉਣ ਵਾਲੇ ਨਸ਼ੇੜੀ ਪਿੰਡ ਦੇ ਇਕੱਲੇ ਵਿਅਕਤੀ ਦੀ ਕੁੱਟਮਾਰ ਕਰ ਰਹੇ ਹਨ ਅਤੇ ਨਕਦੀ ਜਾਂ ਮੋਬਾਈਲ ਖੋਹ ਕੇ ਲੈ ਜਾਂਦੇ ਹਨ, ਜਿਸ ਕਰਕੇ ਪਿੰਡ ਵਾਸੀਆਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਪਿੰਡ ਵਾਸੀ ਰਾਤ ਸਮੇਂ ਆਪਣੇ ਖੇਤਾਂ ਵਿਚ ਜਾਣ ਤੋਂ ਵੀ ਡਰਦੇ ਹਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਡੀ. ਐੱਸ. ਪੀ. ਜਸਪਾਲ ਸਿੰਘ ਨੇ ਕਿਹਾ ਕਿ ਪਿੰਡ ਵਿਚ ਘਰੇਲੂ ਲੜਾਈ ਹੈ ਅਤੇ ਇਕ ਦੂਜੇ ਨੰੂ ਨੀਵਾਂ ਦਿਖਾਉਣ ਵਾਸਤੇ ਕੀਤਾ ਜਾ ਰਿਹਾ ਹੈ | ਮਾਮਲਾ ਥਾਣਾ ਮੁਖੀ ਲੰਬੀ ਕੋਲ ਹੈ, ਜਿਸ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ |

ਪੰਜਾਬ ਰੋਡਵੇਜ਼ ਪਨਬੱਸ ਤੇ ਪੀ. ਆਰ. ਟੀ. ਸੀ. ਦੇ ਕਾਮਿਆਂ ਨੇ 9ਵੇਂ ਦਿਨ ਹੜਤਾਲ ਕੀਤੀ ਸਮਾਪਤ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅੱਜ 9ਵੇਂ ਦਿਨ ਪੰਜਾਬ ਸਰਕਾਰ ਨਾਲ ਮੀਟਿੰਗ ਉਪਰੰਤ ਸਮਾਪਤ ਕਰ ਦਿੱਤੀ ਗਈ | ਇਸ ਦੌਰਾਨ ਬੱਸ ਅੱਡਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰਾਜ ਪੱਧਰੀ 7ਵਾਂ ਰੁਜ਼ਗਾਰ ਮੇਲਾ ਮਿਮਿਟ ਵਿਖੇ ਅੱਜ

ਮਲੋਟ, 14 ਸਤੰਬਰ (ਪਾਟਿਲ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ 7ਵਾਂ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੌਜੀ (ਮਿਮਿਟ) ਮਲੋਟ ਵਿਖੇ 15 ਸਤੰਬਰ ਨੂੰ ਲਾਇਆ ਜਾ ਰਿਹਾ ਹੈ | ਇਸ ਬਾਰੇ ਗੋਪਾਲ ...

ਪੂਰੀ ਖ਼ਬਰ »

ਗੁੰਡਾਗਰਦੀ ਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਸਖ਼ਤੀ ਨਾਲ ਜਾਰੀ ਰਹੇਗੀ-ਸੁਖਜੀਤ ਸਿੰਘ

ਮਲੋਟ, 14 ਸਤੰਬਰ (ਅਜਮੇਰ ਸਿੰਘ ਬਰਾੜ)-ਪੁਲਿਸ ਚੌਕੀ ਪੰਨੀਵਾਲਾ ਫੱਤਾ ਦੇ ਨਵੇਂ ਆਏ ਇੰਚਾਰਜ ਥਾਣੇਦਾਰ ਸੁਖਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਇਲਾਕੇ 'ਚ ਗੁੰਡਾਗਰਦੀ ਅਤੇ ਨਸ਼ਿਆਂ ਦੇ ਬਿਲਕੁਲ ਸਖ਼ਤ ਖ਼ਿਲਾਫ਼ ਹਨ | ਥਾਣੇਦਾਰ ਸੁਖਜੀਤ ਸਿੰਘ ਧਾਲੀਵਾਲ ਨੇ ਇਹ ਵੀ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰ ਕਾਬੂ

ਗਿੱਦੜਬਾਹਾ 14 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਨੂੰ ਕਾਬੂ ਕੀਤਾ ਹੈ | ਗਿੱਦੜਬਾਹਾ ਦੇ ਉੱਪ ਪੁਲਿਸ ਕਪਤਾਨ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿੱਦੜਬਾਹਾ ਤੇ ਹੋਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਲੰਬੀ, 14 ਸਤੰਬਰ (ਮੇਵਾ ਸਿੰਘ)-ਬੀਤੀ ਰਾਤ ਪਿੰਡ ਅਬੁਲ ਖੁਰਾਣਾ ਨੇੜੇ ਅਣਪਛਾਤੇ ਵਾਹਨ ਵਲੋਂ ਇਕ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਨੂੰ ਟੱਕਰ ਮਾਰਨ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਪਤਾ ਚੱਲਿਆ | ਇਸ ਮਾਮਲੇ ਸਬੰਧੀ ਥਾਣਾ ਸਿਟੀ ਮਲੋਟ ਪੁਲਿਸ ...

ਪੂਰੀ ਖ਼ਬਰ »

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਹਰਮਹਿੰਦਰ ਪਾਲ, ਸ਼ਮਿੰਦਰ ਸਿੰਘ ਬੱਤਰਾ)-ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਖੇਤੀਬਾੜੀ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਵਰਤੋਂ ਵਿਚ ਲਿਆ ਕਿ ਵਾਤਾਵਰਨ ਨੂੰ ...

ਪੂਰੀ ਖ਼ਬਰ »

ਮਲੋਟ 'ਚ ਤੇਜ਼ੀ ਨਾਲ ਪੈਰ ਪਸਾਰ ਰਿਹੈ ਡੇਂਗੂ ਦਾ ਕਹਿਰ

ਮਲੋਟ, 14 ਸਤੰਬਰ (ਪਾਟਿਲ)-ਮਲੋਟ ਸ਼ਹਿਰ 'ਚ ਬੀਤੇ ਕੁਝ ਹੀ ਦਿਨਾਂ ਵਿਚ ਡੇਂਗੂ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਵੇਖਣ ਨੂੰ ਮਿਲਿਆ ਹੈ, ਜਿਸ ਨਾਲ ਲੋਕਾਂ ਵਿਚ ਅਤੇ ਸਥਾਨਕ ਪ੍ਰਸ਼ਾਸਨ ਵਿਚ ਚਿੰਤਾ ਵੱਧ ਗਈ ਹੈ | ਬਰਸਾਤ ਦੇ ਮੌਸਮ ਸ਼ੁਰੂ ਹੋਣ ਤੋਂ ਬਾਅਦ ਡੇਂਗੂ ਮਰੀਜ਼ਾਂ ਦੀ ...

ਪੂਰੀ ਖ਼ਬਰ »

ਬੀਬੀ ਕੁਲਦੀਪ ਕੌਰ ਮੋਹਲਾਂ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਮੀਤ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਇਸਤਰੀ ਵਿੰਗ ਦੇ ਜਥੇਬੰਦਕ ਢਾਂਚੇ 'ਚ ਵਿਸਥਾਰ ਕੀਤਾ ਗਿਆ ਹੈ, ਜਿਸ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਨਾਲ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਨਿਰਾਦਰ ਬੇਹੱਦ ਨਿੰਦਣਯੋਗ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਧੀਰ ਸਿੰਘ ਸਾਗੂ)-ਜਲਿ੍ਹਆਂਵਾਲਾ ਬਾਗ਼ ਦੇ ਇਤਿਹਾਸਕ ਖ਼ੂਨੀ ਸਾਕੇ ਦਾ ਜਵਾਬ ਸ਼ਹੀਦ ਊਧਮ ਸਿੰਘ ਨੇ 21 ਸਾਲ ਬਾਅਦ ਦਿੱਤਾ ਸੀ | ਉਨ੍ਹਾਂ ਦੀ ਯਾਦ 'ਚ ਉਨ੍ਹਾਂ ਦਾ ਬੁੱਤ ਤੇ ਹੋਰ ਯਾਦਗਾਰੀ ਚਿੰਨ੍ਹ ਇਸ ਬਾਗ਼ 'ਚ ਸੰਭਾਲੇ ਗਏ ਸਨ ਪਰ ਹੁਣ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਦੁਕਾਨ ਨੂੰ ਲੱਗੀ ਅੱਗ, ਮਾਲੀ ਨੁਕਸਾਨ

ਗਿੱਦੜਬਾਹਾ, 14 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ਹਿਰ ਵਾਲੇ ਪੈਟਰੋਲ ਪੰਪ ਨੂੰ ਸਾਹਮਣੇ ਨਵੀਂ ਸਬਜ਼ੀ ਮੰਡੀ 'ਚ ਰਜਿੰਦਰ ਕੁਮਾਰ ਪੁੱਤਰ ਰਾਮ ਮਿਲਨ ਦੀ ਸਬਜ਼ੀ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋ ਗਿਆ | ਫਾਇਰ ਬਿ੍ਗੇਡ ਦੇ ਮੌਕੇ 'ਤੇ ਪਹੁੰਚ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਰੁਜ਼ਗਾਰ ਮੇਲੇ ਸਬੰਧੀ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਹਰਮਹਿੰਦਰ ਪਾਲ, ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)-ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ 7ਵਾਂ ਮੈਗਾ ਰੁਜ਼ਗਾਰ ਮੇਲਾ 16 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਨੇ ਸਥਾਪਨਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ, ਸ਼ਮਿੰਦਰ ਸਿੰਘ ਬੱਤਰਾ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਥਾਨਕ ਸਿਟੀ ਹੋਟਲ ਵਿਖੇ ਆਪਣਾ 8ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 68 ਲੱਖ ਦੀ ਲਾਗਤ ਨਾਲ ਹੋਵੇਗਾ ਸਬਜ਼ੀ ਮੰਡੀ ਦਾ ਨਵੀਨੀਕਰਨ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਸਬਜ਼ੀ ਮੰਡੀ 'ਚ ਪਿਛਲੇ ਲੰਬੇ ਸਮੇਂ ਤੋਂ ਸ਼ੈੱਡ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਹੋਇਆ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਨੇ ਅੱਜ ...

ਪੂਰੀ ਖ਼ਬਰ »

ਤਰਲੋਕ ਸਿੰਘ ਬਰਾੜ ਥਾਂਦੇਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਵਾਸੀ ਪੰਜਾਬ ਪੁਲਿਸ ਸੀ. ਆਈ. ਡੀ. ਵਿਭਾਗ 'ਚ ਬਤੌਰ ਹੈੱਡ ਕਾਂਸਟੇਬਲ ਤਾਇਨਾਤ ਸੁਖਪ੍ਰੀਤ ਸਿੰਘ ਬਰਾੜ ਦੇ ਪਿਤਾ ਤਰਲੋਕ ਸਿੰਘ ਬਰਾੜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਨਮਿਤ ...

ਪੂਰੀ ਖ਼ਬਰ »

ਸੇਮ ਨਾਲੇ ਦੇ ਓਵਰਫਲੋਅ ਤੇ ਪਾਣੀ ਨਿਕਾਸ ਦੀ ਰੁਕਾਵਟ ਦੇ ਹੱਲ ਲਈ ਅਧਿਕਾਰੀ ਹੋਏ ਸਰਗਰਮ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਲਗਾਤਾਰ ਹੋਈ ਬਾਰਿਸ਼ ਕਾਰਨ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵੜਿੰਗ ਵਿਖੇ ਬਣਿਆ ਸੇਮ ਨਾਲਾ ਆਪਣਾ ਹੀ ਵਜੂਦ ਗੁਆ ਬੈਠਾ, ਜਦੋਂ ਕਿਨਾਰਿਆਂ ਨੂੰ ਮਜਬੂਤ ਕਰਨ ਲਈ ਲੱਖਾਂ ਰੁਪਏ ਲਾ ਕੇ ਲਾਏ ਗੱਟੇ ...

ਪੂਰੀ ਖ਼ਬਰ »

ਅਮਨ ਚੈਨ ਲਈ ਖ਼ਤਰਾ ਜਾਪਣ ਲੱਗੀਆਂ ਝੁੱਗੀ-ਝੌਂਪੜੀਆਂ

ਜੀਂਦ ਪੁਲਿਸ ਸੋਨੇ ਦੇ ਗਹਿਣੇ ਠੱਗੀ ਮਾਮਲੇ 'ਚ ਔਰਤ ਦੀ ਭਾਲ 'ਚ ਪੁੱਜੀ ਮੰਡੀ ਕਿੱਲਿਆਂਵਾਲੀ, 14 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਦਾਣਾ ਮੰਡੀ ਖੇਤਰ 'ਚ ਝੁੱਗੀ ਝੌਂਪੜੀਆਂ 'ਚ ਬੈਠੇ ਲੋਕਾਂ ਦੀ ਕਾਨੂੰਨੀ ਸ਼ਨਾਖ਼ਤ ਖੇਤਰ ਦੇ ਅਮਨ ਚੈਨ ਲਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਤਿਆਰੀਆਂ ਸ਼ੁਰੂ-ਮੱਤਾ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਉਂਦੇ ਝੋਨੇ ਦੇ ਸੀਜਨ ਲਈ ਪੰਜਾਬ ਸਰਕਾਰ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਤੇ ਖ਼ਰੀਦ ਪ੍ਰਬੰਧਾਂ ਲਈ ਅਧਿਕਾਰੀਆਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | 'ਅਜੀਤ' ਉੱਪ ਦਫ਼ਤਰ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਯੂ ਕੈਨ ਐਕਸਪਰਟਸ ਵਲੋਂ ਵਿਦੇਸ਼ 'ਚ ਪੜ੍ਹਾਈ ਲਈ ਮੁਫ਼ਤ ਸੈਮੀਨਾਰ ਕੱਲ੍ਹ ਬਠਿੰਡਾ 'ਚ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਈਲੈਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ 'ਚ ਨਾਮਵਰ ਸੰਸਥਾ ਯੂ ਕੈਨ ਐਕਸਪਰਟਸ ਮੇਨ ਅਜੀਤ ਰੋਡ ਸਾਹਮਣੇ ਗਲੀ ਨੰਬਰ-17 ਬਠਿੰਡਾ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਲਈ ਮਹੱਤਵਪੂਰਨ ਜਾਣਕਾਰੀ ਦੇ ਰਿਹਾ ਹੈ | ...

ਪੂਰੀ ਖ਼ਬਰ »

ਰੈੱਡ ਕਰਾਸ ਸੰਸਥਾ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਅਫ਼ਸਰਸ਼ਾਹੀ ਤੇ ਸਰਕਾਰੀ ਮੁਲਾਜ਼ਮਾਂ ਨੂੰ ਆਮ ਤੌਰ 'ਤੇ ਅੰਗਰੇਜ਼ੀ ਭਾਸ਼ਾ 'ਚ ਕਿਹਾ ਜਾਂਦਾ ਹੈ ਪਬਲਿਕ ਸਰਵੈਂਟ ਜਿਸ ਦਾ ਮਤਲਬ ਹੈ ਜਨਤਾ ਦਾ ਸੇਵਕ ਪਰ ਜਨਤਾ ਦੇ ਸੇਵਕ ਦੀ ਸੀਟ ਜਾਂ ਕੁਰਸੀ ਮਿਲਦਿਆਂ ਹੀ ਇਹ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਮੰਡੀ ਲੱਖੇਵਾਲੀ, 14 ਸਤੰਬਰ (ਮਿਲਖ ਰਾਜ)-ਬਹੁਜਨ ਸਮਾਜ ਪਾਰਟੀ ਵਲੋਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਜੋ ਕਿ 26 ਸਤੰਬਰ ਨੂੰ ਜਿਲ੍ਹਾ ਪੱਧਰ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ, ਨੂੰ ਸਫ਼ਲ ਬਣਾਉਣ ਲਈ ਅੱਜ ਪਿੰਡ ਲੱਕੜਵਾਲਾ ...

ਪੂਰੀ ਖ਼ਬਰ »

ਡੀ. ਏ. ਵੀ. ਐਡਵਰਡ ਗੰਜ ਪਬਲਿਕ ਸਕੂਲ ਨੇ ਹਿੰਦੀ ਦਿਵਸ ਤੇ ਗੁਰੂ ਵਿਰਜਾਨੰਦ ਦੀ ਬਰਸੀ ਮਨਾਈ

ਮਲੋਟ, 14 ਸਤੰਬਰ (ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੀ ਅਗਵਾਈ ਹੇਠ ਹਿੰਦੀ ਦਿਵਸ ਅਤੇ ਗੁਰੂ ਵਿਰਜਾਨੰਦ ਦੀ ਬਰਸੀ ਮਨਾਈ | ਇਸ ਮੌਕੇ ਵਿਦਿਆਰਥੀਆਂ ਵਲੋਂ ਗੁਰੂ ਵਿਰਜਾਨੰਦ ਜੀ ਦੇ ਜੀਵਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਰੋਗੀ ਸੁਰੱਖਿਆ ਹਫ਼ਤਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ 'ਚ 11 ਤੋਂ 17 ਸਤੰਬਰ ਤੱਕ ਰੋਗੀ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਦੱਸਿਆ ਇਹ ਹਫ਼ਤਾ ਮਨਾਉਣ ਦਾ ਮਕਸਦ ਜ਼ਿਲੇ੍ਹ ਦੇ ਸਾਰੇ ਸਿਹਤ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਮਲੋਟ ਵਿਖੇ ਹਿੰਦੀ ਦਿਵਸ ਮਨਾਇਆ

ਮਲੋਟ, 14 ਸਤੰਬਰ (ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਹਿੰਦੀ ਦਿਵਸ ਮੌਕੇ ਡੀ. ਏ. ਵੀ. ਮੈਨੇਜਮੈਂਟ ਕਮੇਟੀ ਦੇ ਉੱਪ ਪ੍ਰਧਾਨ ਡਾ. ਰਮੇਸ਼ ਆਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡੀ. ਏ. ਵੀ. ਕਾਲਜ ਮਲੋਟ ਦੀ ਪਿ੍ੰਸੀਪਲ ਡਾ. ਏਕਤਾ ਖੋਸਲਾ ਨੇ ਮੁੱਖ ਮਹਿਮਾਨ ਡਾ. ...

ਪੂਰੀ ਖ਼ਬਰ »

ਪੀ. ਸੀ. ਤੇ ਪੀ. ਐੱਨ. ਡੀ. ਟੀ. ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪੀ. ਸੀ. ਅਤੇ ਪੀ. ਐੱਨ. ਡੀ. ਟੀ. ਐਕਟ ਨੂੰ ਜ਼ਿਲੇ੍ਹ 'ਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਬਣਾਈ ਗਈ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ. ਰੰਜੂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨ ਪੱਖੀ ਰਿਹਾ ਹੈ ਤੇ ਰਹੇਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 14 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨ ਪੱਖੀ ਰਿਹਾ ਹੈ ਤੇ ਰਹੇਗਾ ਕਿਉਂਕਿ ਕਿਸਾਨ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹਨ | ਕੇਂਦਰ ਦੀ ਮੋਦੀ ਸਰਕਾਰ ਵਲੋਂ ਇਕ ਸਾਲ ਪੂਰਾ ਹੋਣ 'ਤੇ ਵੀ ਕਿਸਾਨ ਮਾਰੂ ਕਾਲੇ ਕਾਨੂੰਨ ਰੱਦ ਨਾ ...

ਪੂਰੀ ਖ਼ਬਰ »

ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਦਿ ਗਲੈਡੀਓਲਸ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲ ਪਿ੍ੰਸੀਪਲ ਅਮਨ ਕੁਮਾਰ ਦੀ ਦੇਖ-ਰੇਖ ਹੇਠ ਹਿੰਦੀ ਦਿਵਸ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਹਿੰਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਹਿੰਦੀ ਦਿਵਸ ਪਿ੍ੰਸੀਪਲ ਮੈਡਮ ਬਲਵੀਰ ਕੌਰ ਸੰਧੂ ਤੇ ਮੈਡਮ ਬਿਮਲਾ ਦੇਵੀ ਦੀ ਅਗਵਾਈ 'ਚ ਮਨਾਇਆ ਗਿਆ | ਵਿਦਿਆਰਥੀਆਂ ਦੇ ਗਰੀਟਿੰਗ ਕਾਰਡ, ਸੁੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX