ਤਾਜਾ ਖ਼ਬਰਾਂ


ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  9 minutes ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  20 minutes ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  32 minutes ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  about 1 hour ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  about 2 hours ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  about 2 hours ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  about 2 hours ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  about 3 hours ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  about 3 hours ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  about 4 hours ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  about 5 hours ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  about 5 hours ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  about 5 hours ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  about 5 hours ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  about 5 hours ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  about 5 hours ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  about 6 hours ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  about 6 hours ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  about 6 hours ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਪੰਜਾਬ ਦਾ ਮੁੱਖ ਮੰਤਰੀ ਚੰਨੀ ਝੂਠ ਬੋਲ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ: ਸੁਖਬੀਰ ਸਿੰਘ ਬਾਦਲ
. . .  about 6 hours ago
ਰੂੜੇਕੇ ਕਲਾ/ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਸਰਬਜੋਤ ਸਿੰਘ ਸਾਬੀ ਨੂੰ ਗੱਠਜੋੜ ਦਾ ਉਮੀਦਵਾਰ ਐਲਾਨੇ ਜਾਣ ਪਿੱਛੋਂ ਵਰਕਰਾਂ 'ਚ ਭਾਰੀ ਉਤਸ਼ਾਹ- ਕਾਨੂੰਗੋ, ਸੰਧੂ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)-ਅਕਾਲੀ ਦਲ ਦੀ ਹਾਈਕਮਾਂਡ ਵਲੋਂ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਨੂੰ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਅਕਾਲੀ-ਬਸਪਾ ਗੱਠਜੋੜ ਦਾ ਸਾਂਝਾ ਉਮੀਦਵਾਰ ਐਲਾਨੇ ਜਾਣ ਪਿੱਛੋਂ ਹਲਕੇ ਨਾਲ ਸਬੰਧਿਤ ਅਕਾਲੀ-ਬਸਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਬਸਪਾ ਵਲੋਂ ਵੱਡੇ ਫ਼ਰਕ ਨਾਲ ਸੀਟ ਜਿੱਤ ਕੇ ਹਾਈਕਮਾਂਡ ਦੀ ਝੋਲੀ ਵਿਚ ਪਾਈ ਜਾਵੇਗੀ | ਇਹ ਪ੍ਰਗਟਾਵਾ ਬਸਪਾ ਦੇ ਜ਼ੋਨ ਇੰਚਾਰਜ ਗੋਬਿੰਦ ਸਿੰਘ ਕਾਨੂੰਗੋ ਤੇ ਹਲਕਾ ਇੰਚਾਰਜ ਕਰਮਜੀਤ ਸਿੰਘ ਸੰਧੂ ਵਲੋਂ ਸਾਂਝੇ ਤੌਰ 'ਤੇ ਗੱਠਜੋੜ ਦੇ ਉਮੀਦਵਾਰ ਸਰਬਜੋਤ ਸਾਬੀ ਦਾ ਸਨਮਾਨ ਕਰਨ ਸਮੇਂ ਕੀਤਾ ਗਿਆ | ਇਨ੍ਹਾਂ ਦੋਵੇਂ ਆਗੂਆਂ ਨੇ ਅੱਗੇ ਕਿਹਾ ਕਿ ਹਲਕੇ ਵਿਚ ਹੁਣ ਨਵੀਂ ਸਵੇਰ ਦਾ ਆਗਾਜ਼ ਹੋਣ ਜਾ ਰਿਹਾ ਹੈ ਤੇ ਕਾਂਗਰਸ ਦਾ ਸੂਰਜ ਇੱਥੇ ਹਮੇਸ਼ਾ ਲਈ ਡੁੱਬ ਜਾਵੇਗਾ ਕਿਉਂਕਿ ਲੰਬਾ ਸਮਾਂ ਹਲਕੇ ਦੇ ਲੋਕਾਂ ਨੇ ਕਾਂਗਰਸ ਨੂੰ ਮਾਣ-ਤਾਣ ਬਖ਼ਸ਼ਿਆ, ਪਰ ਕਾਂਗਰਸੀ ਆਗੂਆਂ ਨੇ ਜਿੱਤ ਦਰਜ ਕਰਨ ਪਿੱਛੋਂ ਹਰ ਵਾਰ ਹਲਕੇ ਨੂੰ ਵਿਸਾਰ ਦਿੱਤਾ ਤੇ ਇਹੀ ਕੁੱਝ ਭਾਜਪਾ ਨੇ ਹਲਕੇ ਦੇ ਲੋਕਾਂ ਨਾਲ ਕੀਤਾ | ਉਨ੍ਹਾਂ ਕਿਹਾ ਕਿ ਬਸਪਾ ਤੇ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਨੂੰ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਤੇ ਸਤਿਕਾਰ ਤੋਂ ਇਹ ਗੱਲ ਸਾਫ਼ ਹੋ ਚੁੱਕੀ ਹੈ ਕਿ ਹਲਕੇ ਦੇ ਲੋਕ ਵਿਰੋਧੀ ਪਾਰਟੀਆਂ ਦੇ ਆਗੂਆਂ ਦਾ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਿਸਤਰਾ ਗੋਲ ਕਰਨ ਦੀ ਪੂਰੀ ਤਿਆਰੀ ਕਰ ਚੁੱਕੇ ਹਨ | ਇਸ ਮੌਕੇ ਉਮੀਦਵਾਰ ਸਰਬਜੋਤ ਸਾਬੀ ਨੇ ਕਿਹਾ ਕਿ ਮੇਰਾ ਇਕ ਹੀ ਸੁਪਨਾ ਹੈ ਤੇ ਉਹ ਹੈ ਆਪਣੇ ਹਲਕੇ ਦੇ ਲੋਕਾਂ ਦੇ ਦੁੱਖ-ਦਰਦ ਦੂਰ ਕਰਕੇ ਸਮੁੱਚੇ ਹਲਕੇ ਦਾ ਬਰਾਬਰ ਵਿਕਾਸ ਕਰਨਾ ਤੇ ਇਹ ਸੁਪਨਾ ਆਉਣ ਵਾਲੇ ਸਮੇਂ ਵਿਚ ਹਲਕਾ ਵਾਸੀਆਂ ਦੀ ਮਦਦ ਨਾਲ ਪੂਰਾ ਕੀਤਾ ਜਾਵੇਗਾ | ਸਰਬਜੋਤ ਸਾਬੀ ਨੇ ਅਕਾਲੀ ਦਲ ਦੇ ਬਸਪਾ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਮੇਰੇ ਮੋਢਿਆਂ 'ਤੇ ਪਾਈ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ | ਇਸ ਮੌਕੇ ਐੱਸ.ਜੀ.ਪੀ.ਸੀ. ਮੈਂਬਰ ਰਵਿੰਦਰ ਸਿੰਘ ਚੱਕ, ਠਾਕੁਰ ਜਨਕਾਰ ਸਿੰਘ, ਅਨਿਲ ਠਾਕੁਰ ਮਾਨਸਰ, ਸੁਖਦੇਵ ਸਿੰਘ ਕਾਲੇਬਾਗ, ਲਖਵਿੰਦਰ ਸਿੰਘ ਟਿੰਮੀ, ਕਿਰਪਾਲ ਸਿੰਘ ਗੇਰਾ, ਬੀਬੀ ਸੁਰਜੀਤ ਕੌਰ, ਬੀਬੀ ਬਲਵੀਰ ਕੌਰ, ਬਲਦੇਵ ਸਿੰਘ ਕੌਂਲਪੁਰ, ਮਨਜੀਤ ਸਿੰਘ ਕੌਂਲਪੁਰ, ਸਰਪੰਚ ਮੋਹਣ ਸਿੰਘ, ਚੀਫ਼ ਨਿਰਮਲ ਸਿੰਘ ਟਾਂਡਾ ਰਾਮ ਸਹਾਏ, ਰੁਲਦੂ ਰਾਮ ਜ਼ੋਨ ਪ੍ਰਧਾਨ, ਲਖਵੀਰ ਸਿੰਘ ਮਾਨਾ, ਜਗਜੀਤ ਸਿੰਘ ਛਨੀ, ਰਣਜੀਤ ਸਿੰਘ ਡਾਲੋਵਾਲ, ਅਰਵਿੰਦਰ ਸਿੰਘ ਪਿ੍ੰਸ, ਸੰਤੋਖ ਸਿੰਘ ਡਾਲੋਵਾਲ, ਮੇਜਰ ਸਿੰਘ ਮਹਿਤਪੁਰ, ਰਵਿੰਦਰ ਸਿੰਘ ਪਾਹੜਾ, ਸਰਪੰਚ ਬਲਵੀਰ ਸਿੰਘ, ਨੰਬਰਦਾਰ ਬਲਜੀਤ ਸਿੰਘ, ਸੌਦਾਗਰ ਸਿੰਘ ਚਨੌਰ, ਰਛਪਾਲ ਸਿੰਘ ਰੰਗਾ, ਹਰਦਿਆਲ ਸਿੰਘ ਹਿਆਤਪੁਰ, ਸੁਖਵੰਤ ਸਿੰਘ ਮੌਲੀ, ਹਰਭਜਨ ਸਿੰਘ, ਸੁਖਦੇਵ ਸੁੱਖਾ ਤੇ ਕੁਲਬੀਰ ਸਿੰਘ ਬੱਬਾ ਵੀ ਮੌਜੂਦ ਸਨ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਅੱਜ

ਟਾਂਡਾ ਉੜਮੁੜ, 15 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਝਾਂਸਾ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਜਗਜੀਵਨ ਜੱਗੀ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਖ਼ਿਲਾਫ਼ ਆਵਾਜ਼ ...

ਪੂਰੀ ਖ਼ਬਰ »

'ਆਪ' ਵਲੋਂ ਤਲਵਾੜਾ ਬਲਾਕ ਦੇ ਕਿਸਾਨਾਂ ਲਈ ਹੈਲਪ ਲਾਈਨ ਨੰਬਰ ਜਾਰੀ

ਤਲਵਾੜਾ, 15 ਸਤੰਬਰ (ਅ. ਪ)-ਆਮ ਆਦਮੀ ਪਾਰਟੀ ਵਲੋਂ ਤਲਵਾੜਾ ਬਲਾਕ ਦੀ ਮੀਟਿੰਗ ਮੁੱਖ ਦਫ਼ਤਰ ਵਿਖੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਹਲਕਾ ਇੰਚਾਰਜ ਦਸੂਹਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਤਲਵਾੜਾ ਦੇ ਅਹੁਦੇਦਾਰ ਸ਼ਾਮਿਲ ਹੋਏ | ਇਸ ਸਮੇਂ ਸਾਰੀ ਟੀਮ ਵਲੋਂ ਤਲਵਾੜਾ ਦੇ ...

ਪੂਰੀ ਖ਼ਬਰ »

ਚੋਰੀ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਦੋ ਕਾਬੂ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਘਰ 'ਚ ਚੋਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ 'ਚ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ ਬਾਬੂ ਵਾਸੀ ਬੰਬੇਲੀ ਸੁਖਵਿੰਦਰ ਸਿੰਘ ਉਰਫ ਸੋਨੀ ਵਾਸੀ ...

ਪੂਰੀ ਖ਼ਬਰ »

ਚੋਰਾਂ ਵਲੋਂ 4 ਦੁਕਾਨਾਂ 'ਚੋਂ ਨਕਦੀ ਤੇ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਅਧੀਨ ਆਉਂਦੇ ਪਿੰਡਾਂ 'ਚ ਇਕੋ ਰਾਤ ਚੋਰਾਂ ਵਲੋਂ 4 ਚੋਰੀਆਂ ਨੂੰ ਅੰਜਾਮ ਦਿੱਤਾ ਗਿਆ, ਜਦਕਿ 2 ਦੁਕਾਨਾਂ 'ਚ ਉਹ ਚੋਰੀ ਕਰਨ 'ਚ ਅਸਫ਼ਲ ਰਹੇ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਅੱਡਾ ਡਵਿੱਡਾ ...

ਪੂਰੀ ਖ਼ਬਰ »

ਨਕਲੀ ਹਾਰਪਿਕ ਦੀਆਂ ਬੋਤਲਾਂ ਬਰਾਮਦ, ਮਾਮਲਾ ਦਰਜ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਕੰਪਨੀ ਵਲੋਂ ਨਕਲੀ ਸਾਮਾਨ ਵੇਚਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਚੱਬੇਵਾਲ ਪੁਲਿਸ ਨੇ ਇਕ ਦੁਕਾਨ 'ਚ ਛਾਪਾ ਮਾਰ ਕੇ ਭਾਰੀ ਮਾਤਰਾ 'ਚ ਹਾਰਪਿਕ ਦੀਆਂ ਨਕਲੀ ਬੋਤਲਾਂ ਬਰਾਮਦ ਕੀਤੀਆਂ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਲਈ ਜਬਰੀ ਅਗਵਾ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਜਬਰੀ ਵਿਆਹ ਕਰਨ ਲਈ ਨੌਜਵਾਨ ਲੜਕੀ ਨੂੰ ਘਰ 'ਚੋਂ ਅਗਵਾ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ 3 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੰਗਲ ਕਾਨੂੰਗੋ ਦੇ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਨੌਜਵਾਨ ਕਾਬੂ

ਤਲਵਾੜਾ, 15 ਸਤੰਬਰ (ਅ. ਪ, ਵਿਸ਼ੇਸ਼ ਪ੍ਰਤੀਨਿਧ)-ਰਣਜੀਤ ਸਿੰਘ ਬਦੇਸ਼ਾ ਡੀ.ਐੱਸ.ਪੀ. ਸਬ-ਡਵੀਜ਼ਨ ਦਸੂਹਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਜਮੇਰ ਸਿੰਘ ਮੁੱਖ ਅਫ਼ਸਰ ਥਾਣਾ ਤਲਵਾੜਾ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਐੱਸ.ਆਈ ਧਰਮਿੰਦਰ ਸਿੰਘ ਸਮੇਤ ਸਾਥੀ ...

ਪੂਰੀ ਖ਼ਬਰ »

ਹੈਰੋਇਨ, ਡਰੱਗ ਮਨੀ, ਮੋਬਾਈਲ ਤੇ ਸਕੂਟਰ ਸਮੇਤ 2 ਕਾਬੂ

ਬੁੱਲ੍ਹੋਵਾਲ 15 ਸਤੰਬਰ (ਲੁਗਾਣਾ)-ਨਸ਼ੀਲੀਆ ਵਸਤਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਅਰੰਭੀ ਮਹਿੰਮ ਤਹਿਤ ਗੁਰਪ੍ਰੀਤ ਸਿੰਘ ਡੀ.ਐੱਸ.ਪੀ. ਤੇ ਪ੍ਰਦੀਪ ਸਿੰਘ ਇੰਸਪੈਕਟਰ ਮੁੱਖ ਥਾਣਾਂ ਅਫ਼ਸਰ ਨੂੰ ਭਾਰੀ ਸਫ਼ਲਤਾ ਹੱਥ ਲੱਗੀ ਹੈ | ਇਸ ਸੰਬਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28689 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 2258 ਸੈਂਪਲਾਂ ਦੀ ਪ੍ਰਾਪਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ

ਟਾਂਡਾ ਉੜਮੁੜ, 15 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਪੁਲਿਸ ਨੇ ਨਸ਼ੀਲੇ ਪਾਊਡਰ ਤੇ ਨਾਜਾਇਜ਼ ਸ਼ਰਾਬ ਸਮੇਤ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਟਾਂਡਾ ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮ ਦੀ ਉਲੰਘਣਾ 'ਤੇ ਮਾਮਲਾ ਦਰਜ

ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਥਾਣਾ ਗੜ੍ਹਸ਼ੰਕਰ ਵਿਖੇ ਐ ੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਦੋਸ਼ੀ ਰਜਿੰਦਰ ਪ੍ਰਸ਼ਾਦ ਪੁੱਤਰ ਕਰੂੜਾ ਰਾਮ ਵਾਸੀ ਚਿਮਨਾਪੁਰ ਥਾਣਾ ਝੁਨਝੁਨ ਹਾਲ ਵਾਸੀ ਕਿਸ਼ੋਰ ਨਗਰ ਲੁਧਿਆਣਾ ਨੂੰ ਵਧੀਕ ਸ਼ੈਸ਼ਨ ਜੱਜ ਹੁਸ਼ਿਆਰਪੁਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 307 ਡੇਂਗੂ ਦੇ ਕੇਸਾਂ ਦੀ ਹੋਈ ਪੁਸ਼ਟੀ- ਡਾ: ਘੋਤੜਾ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਦੇ ਹੁਕਮਾਂ 'ਤੇ ਜ਼ਿਲੇ੍ਹ ਅੰਦਰ ਡੇਂਗੂ ਦੇ ਲਗਾਤਾਰ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਵਲੋਂ ਵੈਕਟਰਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਪੋਸੀ ਵਿਖੇ ਦਲਿਤ ਸੰਮੇਲਨ ਕਰਵਾਇਆ

ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਲੀਗਲ ਸੈੱਲ ਦੇ ਕੋ-ਚੇਅਰਮੈਨ ਤੇ ਸ੍ਰੀ ਗੁਰੂ ਰਵਿਦਾਸ ਫਾਊਾਡੇਸ਼ਨ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਦੀ ਅਗਵਾਈ ਹੇਠ ਪਿੰਡ ਪੋਸੀ ਵਿਖੇ ਦਲਿਤ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ 'ਚ ਲਾਪ੍ਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ- ਡੀ. ਸੀ.

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਪ੍ਰਸ਼ਾਸਨ ਵਲੋਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਡੇਂਗੂ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਮਿਆਣੀ ਦੇ ਨਵੇਂ ਦਫ਼ਤਰ ਦਾ ਉਦਘਾਟਨ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਦੀ ਮਿਆਣੀ ਜ਼ਹੀਦ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਮਿਆਣੀ ਵਿਖੇ ਸਭਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਦੀ ਅਗਵਾਈ 'ਚ ਹੋਏ ਸਮਾਗਮ ਦੌਰਾਨ ਸਭਾ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਨਵੇਂ ਆਪਣੇ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਡੀ. ਐੱਸ. ਪੀ. ਬੰਦੇਸ਼ਾ ਦਾ ਸਵਾਗਤ

ਦਸੂਹਾ, 15 ਸਤੰਬਰ (ਭੁੱਲਰ)-ਵਪਾਰ ਮੰਡਲ ਦਸੂਹਾ ਵਲੋਂ ਦਸੂਹਾ ਵਿਖੇ ਨਵੇਂ ਆਏ ਡੀ. ਐੱਸ. ਪੀ. ਰਣਜੀਤ ਸਿੰਘ ਬੰਦੇਸ਼ਾ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਟ ਕੀਤਾ ...

ਪੂਰੀ ਖ਼ਬਰ »

ਪ੍ਰੋ. ਮੁਲਤਾਨੀ ਦੇ ਹਲਕਾ ਇੰਚਾਰਜ ਲੱਗਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਮੁਕੇਰੀਆਂ ਦੇ ਸਾਬਕਾ ਹਲਕਾ ਇੰਚਾਰਜ ਤੇ ਪੰਜਾਬ ਦੇ ਜੁਆਇੰਟ ਸੈਕਟਰੀ ਪ੍ਰੋਫੈਸਰ ਜੀ. ਐੱਸ. ਮੁਲਤਾਨੀ ਨੂੰ ਅੱਜ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਮੁਕੇਰੀਆਂ ਹਲਕੇ ਦਾ ਇੰਚਾਰਜ ਨਿਯੁਕਤ ਕਰਨ ਦੀ ਖ਼ਬਰ ਜਦੋਂ ਹੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ 'ਚ ਚੌਥਾ ਮੈਗਾ ਰੋਜ਼ਗਾਰ ਮੇਲਾ ਕੱਲ੍ਹ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਭਿਆਨ ਤਹਿਤ ਚੌਥਾ ਮੈਗਾ ਰੋਜ਼ਗਾਰ ਮੇਲਾ 17 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਚ ਲਗਾਇਆ ...

ਪੂਰੀ ਖ਼ਬਰ »

ਦਿੱਲੀ ਰੋਸ ਮਾਰਚ 'ਚ ਚੱਬੇਵਾਲ ਤੋਂ ਵੱਡਾ ਕਾਫ਼ਲਾ ਸ਼ਾਮਿਲ ਹੋਵੇਗਾ- ਠੰਡਲ

ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕਿਸਾਨ ਮੋਰਚੇ ਦੀ ਅਪੀਲ 'ਤੇ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨ ਦਾ ਐਲਾਨ ਕੀਤਾ ਹੈ¢ ਹਮੇਸ਼ਾ ਤੋ ਕਿਸਾਨੀ ਨਾਲ ਖੜਨ ਵਾਲੀ ਕਿਸਾਨਾਂ ਦੀ ਪਾਰਟੀ ਸ਼੍ਰੋਮਣੀ ...

ਪੂਰੀ ਖ਼ਬਰ »

ਅਰੋੜਾ ਨੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਚੈੱਕ ਵੰਡੇ

ਹੁਸ਼ਿਆਰਪੁਰ, 15 ਸਤੰਬਰ (ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਬਜਵਾੜਾ, ਡਾਡਾ ਤੇ ਕਿਲਾ ਬਰੂਨ ਦੇ 282 ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ 5855806 ਰੁਪਏ ਦੇ ਕਰਜ਼ਾ ਰਾਹਤ ਚੈਕ ਸੌਂਪੇ | ਅਰੋੜਾ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ...

ਪੂਰੀ ਖ਼ਬਰ »

ਗੁ: ਬਾਬਾ ਬੱਦੋਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ

ਭੋਗਪੁਰ 15 ਸਤੰਬਰ (ਕਮਲਜੀਤ ਸਿੰਘ ਡੱਲੀ)- ਭੋਗਪੁਰ ਦੇ ਨਜ਼ਦੀਕ ਪੈਂਦੇ ਪਿੰਡ ਡੱਲੀ ਵਿਖੇ ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਬੰਧੀ ਸਾਲਾਨਾ ਮਹਾਨ ਗੁਰਮਤਿ ਸਮਾਗਮ 16 ਸਤੰਬਰ ਨੂੰ ਸਵੇਰੇ 9 ਤੋ ਸ਼ਾਮ 3 ਵਜੇ ਤੱਕ ਕਰਵਾਇਆ ...

ਪੂਰੀ ਖ਼ਬਰ »

ਹਲਕਾ ਉੜਮੁੜ ਟਾਂਡਾ ਦੇ ਨੌਜਵਾਨ ਮਨਜੀਤ ਸਿੰਘ ਦਸੂਹਾ ਦੇ ਹੱਕ 'ਚ ਨਿੱਤਰੇ

ਟਾਂਡਾ ਉੜਮੁੜ, 15 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਉੱਘੇ ਸਮਾਜ ਸੇਵਕ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਟਾਂਡਾ ਦੇ ਇੰਚਾਰਜ ਮਨਜੀਤ ਸਿੰਘ ਦਸੂਹਾ ਵਲੋਂ ਹਲਕੇ ਦੇ ਲੋੜਵੰਦ ਪਰਿਵਾਰਾਂ ਦੀ ਭਲਾਈ ਤੇ ਨੌਜਵਾਨਾਂ ਦੀ ਮਜ਼ਬੂਤੀ ਲਈ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ...

ਪੂਰੀ ਖ਼ਬਰ »

ਐਡ: ਧਾਮੀ ਦੀ ਅਗਵਾਈ 'ਚ ਪਿੰਡ ਬੈਂਸਤਾਨੀ ਵਿਖੇ ਸੰਧਰ ਦੇ ਹੱਕ 'ਚ ਇਕੱਤਰਤਾ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਇੰਜ. ਮਹਿੰਦਰ ਸਿੰਘ ਸੰਧਰ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਂਪ ਕੱਲ੍ਹ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਉਪ ਮੰਡਲ ਬਿਜਲੀ ਘਰ ਮਿਆਣੀ ਵਿਖੇ ਖਪਤਕਾਰਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ 17 ਸਤੰਬਰ ਨੂੰ ਲਗਾਇਆ ਜਾਵੇਗਾ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਉਪ ਮੰਡਲ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਖਵੰਤ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਅਵੇਅਰਨੈੱਸ ਯੂਨੀਅਨ ਵਲੋਂ ਰੋਸ ਰੈਲੀ ਕੱਢੀ

ਮਾਹਿਲਪੁਰ/ਚੱਬੇਵਾਲ, 15 ਸਤੰਬਰ (ਰਜਿੰਦਰ ਸਿੰਘ/ਥਿਆੜਾ)-ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਮਜ਼ਦੂਰ ਅਵੇਅਰਨੈੱਸ ਯੂਨੀਅਨ ਵਲੋਂ ਜਥੇਦਾਰ ਇਕਬਾਲ ਸਿੰਘ ਖੇੜਾ ਤੇ ਨਿਰਮਲ ਸਿੰਘ ਭੀਲੋਵਾਲ ਦੀ ਅਗਵਾਈ 'ਚ ਮਾਹਿਲਪੁਰ ਤੋਂ ਚੱਬੇਵਾਲ ਤੱਕ ਰੋਸ ਰੈਲੀ ਕੱਢੀ ...

ਪੂਰੀ ਖ਼ਬਰ »

ਰਾਖੀ ਸੋਨੀ ਮੇਕਓਵਰ ਸੈਲੂਨ ਤੇ ਅਕੈਡਮੀ ਦਾ ਉਦਘਾਟਨ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਰਾਖੀ ਸੋਨੀ ਮੇਕਓਵਰ ਸੈਲੂਨ ਤੇ ਅਕੈਡਮੀ ਦਾ ਉਦਘਾਟਨ ਪਿੱਪਲਾਂਵਾਲਾ ਵਿਖੇ ਮਾਤਾ ਕਿਰਨ ਦੇਵਾ ਚਿੰਤਪੁਰਨੀ ਮੰਦਰ (ਸੁਖੀਆਬਾਦ) ਵਲੋਂ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬ੍ਰਹਮ ਸ਼ੰਕਰ ਜਿੰਪਾ, ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਕੋਵਿਡ ਦੇ 5 ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 15 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ 'ਚ ਅੱਜ ਕੋਵਿਡ ਦੇ 5 ਮਰੀਜ਼ ਸਾਹਮਣੇ ਆਏ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 30752 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਅਤੇ 981 ਮਰੀਜ਼ਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX