ਸੰਗਰੂਰ, 15 ਸਤੰਬਰ (ਦਮਨਜੀਤ ਸਿੰਘ)-ਪਿਛਲੇ ਲਗਪਗ 2 ਸਾਲਾਂ ਤੋਂ ਕਿਸੇ ਨਾ ਕਿਸੇ ਵਿਵਾਦ 'ਚ ਘੀਰੀ ਨਗਰ ਸੁਧਾਰ ਟਰੱਸਟ ਨੂੰ ਹੁਣ ਆਪਣੇ ਹੀ ਟਰੱਸਟੀਆਂ ਨੇ ਘੇਰ ਲਿਆ ਹੈ। ਲਗਪਗ 2 ਮਹੀਨੇ ਪਹਿਲਾਂ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਿਯੁਕਤ ਕੀਤੇ ਗਏ ਟਰੱਸਟੀਆਂ (ਮੈਂਬਰਾਂ) ਨੇ ਨਗਰ ਸੁਧਾਰ ਟਰੱਸਟ ਅੰਦਰ ਵੱਡੇ ਪੱਧਰ 'ਤੇ ਘਪਲੇਬਾਜ਼ੀਆਂ ਹੋਣ ਦੇ ਸਿੱਧੇ ਦੋਸ਼ ਲਗਾਏ ਹਨ। ਟਰੱਸਟ ਦਫ਼ਤਰ ਵਿਖੇ ਮੌਜੂਦ ਮੈਂਬਰ ਲਛਮਣ ਦਾਸ ਲਾਲਕਾ ਅਤੇ ਸੰਤੋਸ਼ ਮਾਸੀ ਨੇ ਸਿੱਧੇ ਦੋਸ਼ ਲਗਾਉਂਦਿਆਂ ਕਿਹਾ ਕਿ ਟਰੱਸਟ ਵਲੋਂ ਕਰਵਾਏ ਜਾ ਰਹੇ ਕਿਸੇ ਵੀ ਵਿਕਾਸ ਕਾਰਜ ਬਾਰੇ ਨਾ ਤਾਂ ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਤੇ ਨਾ ਹੀ ਇਨ੍ਹਾਂ ਕੰਮਾਂ ਬਾਰੇ ਕੋਈ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਤੋਂ ਸਾਫ਼ ਸਪੱਸ਼ਟ ਹੁੰਦਾ ਹੈ ਕਿ ਟਰੱਸਟ ਦੇ ਚੇਅਰਮੈਨ ਨਰੇਸ਼ ਗਾਬਾ ਅਤੇ ਅਧਿਕਾਰੀਆਂ ਵਲੋਂ ਮਿਲੀਭੁਗਤ ਕਰ ਕੇ ਵੱਡੇ ਪੱਧਰ 'ਤੇ ਹੇਰਾਫੇਰੀਆਂ ਕੀਤੀਆਂ ਜਾ ਰਹੀਆਂ ਹਨ। ਨਗਰ ਸੁਧਾਰ ਟਰੱਸਟ ਵਲੋਂ ਹਾਲ ਹੀ 'ਚ 3 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੇ ਲਗਾਏ ਗਏ ਟੈਂਡਰਾਂ ਤੋਂ ਖੜੇ ਹੋਏ ਇਸ ਵਿਵਾਦ ਬਾਰੇ ਬੋਲਦਿਆਂ ਲਾਲਕਾ ਅਤੇ ਮਾਸੀ ਨੇ ਕਿਹਾ ਕਿ ਇਨ੍ਹਾਂ ਟੈਂਡਰਾਂ ਨੂੰ ਲਗਾਉਣ ਤੋਂ ਪਹਿਲਾਂ ਟਰੱਸਟੀਆਂ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ ਅਤੇ ਨਾ ਹੀ ਇਸ ਬਾਰੇ ਕੋਈ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲਗਪਗ 2 ਮਹੀਨਿਆਂ ਦਾ ਸਮਾਂ ਉਨ੍ਹਾਂ ਨੂੰ ਮੈਂਬਰ ਨਿਯੁਕਤ ਹੋਇਆ ਹੋ ਚੁੱਕਾ ਹੈ ਪਰ ਇਸ ਸਮੇਂ ਦੌਰਾਨ ਇਕ ਵੀ ਮੀਟਿੰਗ ਮੈਂਬਰਾਂ ਨਾਲ ਨਹੀਂ ਕੀਤੀ ਗਈ, ਜਦਕਿ ਜ਼ਿਲ੍ਹੇ ਬਰਨਾਲੇ ਦੀ ਟਰੱਸਟ 'ਚ ਮੈਂਬਰਾਂ ਨਾਲ 2 ਮੀਟਿੰਗਾਂ ਹੋ ਚੁੱਕੀਆਂ ਹਨ। ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਹ ਸਾਰਾ ਮਾਮਲਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਧਿਆਨ 'ਚ ਲਿਆਂਦਾ ਗਿਆ ਹੈ ਜਿਨ੍ਹਾਂ ਮਸਲੇ ਦੇ ਹੱਲ ਦਾ ਭਰੋਸਾ ਦਿੱਤਾ ਹੈ।
ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨੂੰ ਭੇਜੀ ਚਿੱਠੀ
ਨਗਰ ਸੁਧਾਰ ਟਰੱਸਟ ਦੇ ਤਿੰਨੇ ਮੈਂਬਰਾਂ ਸੰਤੋਸ਼ ਕੁਮਾਰੀ ਮਾਸੀ, ਲਛਮਣ ਦਾਸ ਲਾਲਕਾ ਅਤੇ ਪਰਮਾਨੰਦ ਵਲੋਂ ਵਧੀਕ ਡਿਪਟੀ ਕਮਿਸ਼ਨਰ (ਅਰਬਨ) ਰਾਹੀਂ ਇਕ ਚਿੱਠੀ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਲਿਖ ਕੇ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਖੁਦ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਜਾਣਕਾਰੀ ਦੇਣ ਨਾਲ-ਨਾਲ ਸ਼ਹਿਰ ਅੰਦਰ ਟਰੱਸਟ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ 'ਤੇ ਉੱਠ ਰਹੇ ਸਵਾਲਾਂ ਬਾਰੇ ਵੀ ਵਿਸਥਾਰਪੂਰਵਕ ਗੱਲ ਰੱਖੀ। ਚਿੱਠੀ ਵਿਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਦੇ ਵੀ ਦੋਸ਼ ਲਗਾਏ। ਮੈਂਬਰਾਂ ਨੇ ਚਿੱਠੀ ਵਿਚ ਇੱਥੋਂ ਤੱਕ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਜਾਣਕਾਰੀ ਹੀ ਨਹੀਂ ਦੇਣੀ ਤਾਂ ਉਨ੍ਹਾਂ ਨੂੰ ਟਰੱਸਟ ਦੇ ਮੈਂਬਰ ਲਗਾਇਆ ਹੀ ਕਿਉਂ ਗਿਆ।
ਮੈਂਬਰਾਂ ਨੇ ਹੀ ਟਰੱਸਟ ਦੇ ਕੰਮਾਂ ਦੀ ਮੰਗੀ ਵਿਜੀਲੈਂਸ ਜਾਂਚ
ਨਗਰ ਸੁਧਾਰ ਟਰੱਸਟ ਸੰਗਰੂਰ ਦੇ ਉਕਤ ਮੈਂਬਰਾਂ ਨੇ ਮੰਤਰੀਆਂ ਨੂੰ ਲਿਖੀ ਚਿੱਠੀ 'ਚ ਕਿਹਾ ਕਿ ਨਗਰ ਸੁਧਾਰ ਟਰੱਸਟ ਸੰਗਰੂਰ ਵਲੋਂ ਕਰਵਾਏ ਗਏ ਸਾਰੇ ਵਿਕਾਸ ਕਾਰਜਾਂ ਦੀ ਗੁਣਵੱਤਾ 'ਤੇ ਸਵਾਲ ਉਠੇ ਹਨ ਇਸ ਲਈ ਇਨ੍ਹਾਂ ਕੰਮਾਂ ਦੀ ਨਿਰਪੱਖ ਵਿਜੀਲੈਂਸ ਜਾਂਚ ਕਰਵਾਈ ਜਾਵੇ ਤਾਂ ਜੋ ਸੱਚ ਲੋਕਾਂ ਸਾਹਮਣੇ ਆ ਸਕੇ।
ਅਧਿਕਾਰੀ ਕਹਿੰਦੇ ਹਨ ਅਸੀਂ ਤੁਹਾਨੂੰ ਜਵਾਬਦੇਹ ਨਹੀਂ
ਨਗਰ ਸੁਧਾਰ ਟਰੱਸਟ ਦੇ ਮੈਂਬਰ ਸੰਤੋਸ਼ ਮਾਸੀ ਅਤੇ ਲਛਮਣ ਦਾਸ ਲਾਲਕਾ ਨੇ ਕਿਹਾ ਕਿ ਜਦ ਵੀ ਉਹ ਟਰੱਸਟ ਦੇ ਕਿਸੇ ਅਧਿਕਾਰੀ ਪਾਸੋਂ ਕੋਈ ਜਾਣਕਾਰੀ ਮੰਗਦੇ ਹਨ ਤਾਂ ਅਧਿਕਾਰੀ ਅੱਗੋਂ ਸਿੱਧਾ ਜਵਾਬ ਦਿੰਦੇ ਹਨ ਕਿ ਉਹ ਮੈਂਬਰਾਂ ਨੂੰ ਜਵਾਬਦੇਹ ਨਹੀਂ ਹਨ।
ਕੋਈ ਮੀਟਿੰਗ ਹੀ ਨਹੀਂ ਹੋਈ ਤਾਂ ਬੁਲਾਈਏ ਕਿੱਥੇ-ਗਾਬਾ
ਨਗਰ ਸੁਧਾਰ ਟਰੱਸਟ ਦੇ ਮੈਂਬਰਾਂ ਵਲੋਂ ਲਗਾਏ ਦੋਸ਼ਾਂ ਬਾਰੇ ਜਦ ਟਰੱਸਟ ਦੇ ਚੇਅਰਮੈਨ ਨਰੇਸ਼ ਗਾਬਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਂਬਰਾਂ ਵਲੋਂ ਲਗਾਏ ਜਾ ਰਹੇ ਸਾਰੇ ਦੋਸ਼ ਨਿਰਧਾਰ ਹਨ। ਉਨ੍ਹਾਂ ਕਿਹਾ ਕਿ ਮੈਂਬਰਾਂ ਵਲੋਂ ਟੈਂਡਰਾਂ ਨੂੰ ਲੈ ਕੇ ਮੀਟਿੰਗ ਨਾ ਹੋਣ ਦਾ ਕੀਤਾ ਜਾ ਰਿਹਾ ਇਤਰਾਜ਼ ਜਾਇਜ਼ ਨਹੀਂ ਹੈ ਕਿਉਂਕਿ ਇਹ ਟੈਂਡਰ ਮੈਂਬਰਾਂ ਦੀ ਨਿਯੁਕਤੀ ਤੋਂ ਪਹਿਲਾਂ ਹੀ ਪਾਸ ਹੋ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਨਿਯੁਕਤੀ ਉਪਰੰਤ ਕੋਈ ਮੀਟਿੰਗ ਹੋਈ ਹੀ ਨਹੀਂ ਤਾਂ ਉਨ੍ਹਾਂ ਨੂੰ ਬੁਲਾਈਏ ਕਿੱਥੇ।
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)-ਨੇੜਲੇ ਪਿੰਡ ਬੇਨੜਾ ਦੇ 'ਵਰਸਿਟੀ ਕੈਂਪਸ ਵਿਚ ਪੰਜਾਬ ਸਰਕਾਰ ਵਲੋਂ ਲਗਾਏ ਗਏ ਰੁਜ਼ਗਾਰ ਮੇਲੇ ਨੂੰ ਡਰਾਮਾ ਕਰਾਰ ਦਿੰਦਿਆਂ ਵਿਰੋਧ ਕਰਨ ਪਹੁੰਚੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕਾਂ ਨੇ ਸੂਬਾ ਸਰਕਾਰ ਖਿਲਾਫ਼ ਜ਼ਬਰਦਸਤ ...
ਸ਼ੇਰਪੁਰ, 15 ਸਤੰਬਰ (ਦਰਸ਼ਨ ਸਿੰਘ ਖੇੜੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਐਲਾਨੇ ਗਏ ਉਮੀਦਵਾਰ ਐਡ. ਇਕਬਾਲ ਸਿੰਘ ਝੂੰਦਾਂ ਦਾ ਮਾ. ਹਰਬੰਸ ਸਿੰਘ ਸ਼ੇਰਪੁਰ ਸਕੱਤਰ ਜਨਰਲ ਜ਼ਿਲ੍ਹਾ ਅਕਾਲੀ ਜਥਾ ਸੰਗਰੂਰ ਦੇ ਗ੍ਰਹਿ ਵਿਖੇ ਉਮੀਦਵਾਰ ...
ਭਵਾਨੀਗੜ੍ਹ, 15 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 18 ਸਤੰਬਰ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਚੋਣਾਂ ਨਾ ਕਰਾਉਣ ਦੇ ਖ਼ਿਲਾਫ਼ ਅੰਮਿ੍ਤਸਰ ਵਿਖੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲ ਦੇ ...
ਅਮਰਗੜ੍ਹ, 15 ਸਤੰਬਰ (ਝੱਲ, ਮੰਨਵੀ)-ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਖ਼ੁਰਦ ਵਿਖੇ ਬਤੌਰ ਇੰਚਾਰਜ ਆਪਣੀਆਂ ਸੇਵਾਵਾਂ ਦੇ ਰਹੇ ਅਧਿਆਪਕ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ | ਇਸ ਸੰਬੰਧੀ ਪੁਲਿਸ ਪਾਸ ਆਪਣੇ ਬਿਆਨ ਦਰਜ ਕਰਵਾਉਂਦਿਆਂ ਨਵਦੀਪ ਸਿੰਘ ਪੁੱਤਰ ਅਮਰੀਕ ਸਿੰਘ ...
ਕੁੱਪ ਕਲਾਂ, 15 ਸਤੰਬਰ (ਮਨਜਿੰਦਰ ਸਿੰਘ ਸਰੌਦ)-ਕੁਝ ਸਮਾਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਗਿਆ ਸੀ ਕਿ ਪੰਜਾਬ ਦੇ ਵੱਖ-ਵੱਖ ਖ਼ਿੱਤਿਆਂ ਅੰਦਰ ਲੱਕੜ ਮਾਫ਼ੀਏ ਵਲੋਂ ਹਰੇ-ਭਰੇ ਦਰਖਤਾਂ ਦਾ ਬੇਰਹਿਮੀ ਨਾਲ ਕੀਤਾ ਜਾ ...
ਧੂਰੀ, 15 ਸਤੰਬਰ (ਸੁਖਵੰਤ ਸਿੰਘ ਭੁੱਲਰ)-ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਗੰਨਾ ਮਿੱਲ ਧੂਰੀ ਵੱਲ ਬਕਾਇਆ ਕਰੀਬ 5.50 ਕਰੋੜ ਗੰਨਾ ਅਦਾਇਗੀ ਨਾ ਦਿੱਤੇ ਜਾਣ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ |
ਇਸ ਮੌਕੇ ਕਿਸਾਨ ਆਗੂ ਸ. ਹਰਜੀਤ ...
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਵਿਚ ਪਰਾਲੀ ਸਾੜਨ ਦੀ ਵੱਡੀ ਬਣੀ ਸਮੱਸਿਆ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਆਗੂ ਮਨਿੰਦਰ ਸਿੰਘ ਕਪਿਆਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਨੰੂ ਹਰ ...
ਮਲੇਰਕੋਟਲਾ, 15 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਹਲਕਾ ਮਲੇਰਕੋਟਲਾ ਦੇ ਸਭ ਤੋਂ ਵੱਡੇ ਪਿੰਡ ਹਥਨ ਵਿਖੇ ਲੰਬੇ ਸਮੇਂ ਤੋਂ ਹੱਡੀਆਂ, ਗੋਡਿਆਂ ਤੇ ਸਰਵਾਈਕਲ ਆਦਿ ਦੇ ਇਲਾਜ ਲਈ ਚੱਲ ਰਹੇ 'ਮੂੰਹ ਨਾਲ ਦੰਦੀਵੱਢ' ਇਲਾਜ ਦੇ ਗੋਰਖ-ਧੰਦੇ ਨੂੰ ਬੰਦ ਕਰਵਾਉਣ ਲਈ ਪਿੰਡ ਦੀ ...
ਸੰਗਰੂਰ, 15 ਸਤੰਬਰ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ 3 ਵੱਖ-ਵੱਖ ਮੁਕੱਦਮਿਆਂ 'ਚ ਤਿੰਨ ਨੌਜਵਾਨਾਂ ਨੰੂ ਕਾਬੂ ਕਰਦਿਆਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਵਸਤੂਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਡੀ.ਐਸ.ਪੀ. (ਡੀ) ਸੰਗਰੂਰ ਸ੍ਰੀ ਯੋਗੇਸ਼ ਸ਼ਰਮਾ ਨੇ ...
ਕੁੱਪ ਕਲਾਂ, 15 ਸਤੰਬਰ (ਮਨਜਿੰਦਰ ਸਿੰਘ ਸਰੌਦ)-ਪਿਛਲੇ ਸਮੇਂ ਕੋਰੋਨਾ ਮਹਾਂਮਾਰੀ ਕਾਰਨ ਲਗਪਗ ਪਿਛਲੇ ਇਕ ਵਰ੍ਹੇ ਤੋਂ ਰੋਜ਼ੀ ਰੋਟੀ ਤੋਂ ਮੁਥਾਜ ਹੋਏ ਸਿੱਖ ਪ੍ਰਚਾਰਕਾਂ, ਰਾਗੀਆਂ, ਢਾਡੀਆਂ ਦੀ ਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਨੂੰ ...
ਸੰਗਰੂਰ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਇਲਾਕੇ ਦੇ ਨਾਮਵਰ ਵਿੱਦਿਅਕ ਅਦਾਰੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਇੱਕ ਹੋਰ ਮਾਅਰਕਾ ਮਾਰਦਿਆਂ 'ਬੈਸਟ ਸਕੂਲ ਐਵਾਰਡ' ਹਾਸਲ ਕੀਤਾ ਹੈ | ਇਹ ਐਵਾਰਡ ਵਿੱਦਿਅਕ ਖੇਤਰ ਦੀ ਮਿਆਰੀ ਸੰਸਥਾ ਫੈਪ ਸਟੇਟ ਐਵਾਰਡ (ਫੈਡਰੇਸ਼ਨ ...
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਸੁਨਾਮ ਦੀ ਇਕ ਮੀਟਿੰਗ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਅਗਵਾਈ 'ਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਪਾਰਟੀ ਦੇ ਦਫ਼ਤਰ 'ਚ ਹੋਈ, ਜਿਸ ...
ਸੰਗਰੂਰ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਵਿਧਾਨ ਸਭਾ ਦੀ ਸੰਗਰੂਰ ਸੀਟ ਤੋਂ ਸੰਭਾਵਿਤ ਉਮੀਦਵਾਰ ਅਰਵਿੰਦ ਖੰਨਾ ਵਲੋਂ 16 ਸਤੰਬਰ ਨੰੂ ਵਿਧਾਨ ਸਭਾ ਹਲਕਾ ਸੰਗਰੂਰ ਦੇ ਮੁੱਖ ਅਕਾਲੀ ਆਗੂਆਂ ਦੀ ਮੀਟਿੰਗ ਚੰਡੀਗੜ੍ਹ ਵਿਚ ...
ਅਹਿਮਦਗੜ੍ਹ, 15 ਸਤੰਬਰ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਮਰਗੜ੍ਹ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਉਪਰੰਤ ਸਥਾਨਕ ਅਕਾਲੀ-ਬਸਪਾ ਆਗੂਆਂ ਅਤੇ ਵਰਕਰਾਂ ਵਲੋਂ ਵਿਸ਼ੇਸ਼ ...
ਜਖੇਪਲ, 15 ਸਤੰਬਰ (ਮੇਜਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਬਚਨ ਸਿੰਘ ਬਚੀ ਵਲੋਂ ਜਾਰੀ ਕੀਤੀ ਗਈ ਜ਼ਿਲ੍ਹਾ ਜਥੇਦਾਰਾਂ ਦੀ ਸੂਚੀ 'ਚ ਮੈੈਂਬਰ ਸਿੰਘ ਸਰਪੰਚ ਅਤੇ ਰਾਮ ਸਰਪੰਚ ਜਖੇਪਲ ਸੀਨੀਅਰ ਮੀਤ ਪ੍ਰਧਾਨ, ਦਰਸ਼ਨ ...
ਲਹਿਰਾਗਾਗਾ, 15 ਸਤੰਬਰ (ਕੰਵਲਜੀਤ ਸਿੰਘ ਢੀਂਡਸਾ, ਅਸ਼ੋਕ ਗਰਗ)-ਸਥਾਨਕ ਸ੍ਰੀ ਸਨਾਤਨ ਧਰਮ ਮੰਦਰ ਦੇ ਗੇਟ ਅੱਗੇ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਇਕ ਬਰਾਦਰੀ ਦੇ ਇਕੱਠੇ ਹੋਏ ਸੈਂਕੜੇ ਵਿਅਕਤੀਆਂ ਨੇ ਮੰਦਰ ਦੇ ਗੇਟ ਅੱਗੇ ਧਰਨਾ ਲਗਾ ਦਿੱਤਾ | ਜਾਣਕਾਰੀ ...
ਚੀਮਾ ਮੰਡੀ, 15 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)-ਪਿੰਡ ਹੀਰੋਂ ਕਲਾ ਵਿਖੇ 800 ਮੀਟਰ ਅਤੇ 1600 ਮੀਟਰ ਲੜਕੇ ਲੜਕੀਆਂ ਦੇ ਦੌੜ ਮੁਕਾਬਲੇ ਕਰਵਾਏ ਗਏ, ਜਿਸ ਵਿਚ 100 ਦੇ ਕਰੀਬ ਲੜਕੇ ਲੜਕੀਆਂ ਨੇ ਭਾਗ ਲਿਆ | ਇਹ ਮੁਕਾਬਲੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪਿੰਡ ਦੇ ਫ਼ੌਜੀ ...
ਧੂਰੀ, 15 ਸਤੰਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਂਝਾ ਸੁਨੇਹਾ ਦੇਣ ਅਤੇ ਹਲਕੇ ਦੇ ਆਗੂ ਨੂੰ ਬਤੌਰ ਉਮੀਦਵਾਰ ਐਲਾਨਣ ਦੀ ਮੰਗ ਤਹਿਤ ਮੀਟਿੰਗ ...
ਸੰਦੌੜ, 15 ਸਤੰਬਰ (ਜਸਵੀਰ ਸਿੰਘ ਜੱਸੀ)-ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮੰਗਵਾਉਣ ਤੇ ਪੰਚਾਇਤਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਪੂਰੇ ਪੰਜਾਬ ਦੀਆਂ ਪੰਚਾਇਤਾਂ ਵਲੋਂ 15 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿਚ ਲਏ ਸਟੈਂਡ ਦੀ ਸ਼ਲਾਘਾ ਕਰਦਿਆਂ ਅਕਾਲੀ ਦਲ (ਸ) ਲੀਗਲ ਸੈੱਲ ਦੇ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਬਲਵੰਤ ਸਿੰਘ ...
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇਜਿੰਦਰ ਸਿੰਘ ਸੰਘਰੇੜੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਬਣਾਏ ਜਾਣ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ...
ਮੂਲੋਵਾਲ, 15 ਸਤੰਬਰ (ਰਤਨ ਸਿੰਘ ਭੰਡਾਰੀ)-ਕਿਸਾਨ ਮੁਕਤੀ ਮੋਰਚਾ ਦੀ ਮੀਟਿੰਗ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਰਣੀਕੇ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ...
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)-ਸੰਗਰੂਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਨੇ ਆਪਣਾ ਸਿਲਵਰ ਜੁਬਲੀ ਸਮਾਰੋਹ ਚੈਂਬਰ ਦੇ ਪ੍ਰਧਾਨ ਘਣਸ਼ਿਆਮ ਕਾਂਸਲ ਅਤੇ ਚੇਅਰਮੈਨ ਡਾ. ਏ.ਆਰ. ਸ਼ਰਮਾ ਦੀ ਅਗਵਾਈ 'ਚ ਕਸੌਲੀ (ਹਿਮਾਚਲ ਪ੍ਰਦੇਸ਼) ਵਿਖੇ ਮਨਾਇਆ | ਸਮਾਰੋਹ ਵਿਚ ਮੁੱਖ ...
ਮਸਤੂਆਣਾ ਸਾਹਿਬ, 15 ਸਤੰਬਰ (ਦਮਦਮੀ) - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਨੇੜਲੇ ਪਿੰਡ ਲੱਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਗਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਪੇਧਨੀ ਨੇ ਕਿਹਾ ...
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)-ਗੋਲਡਨ ਅਰਥ ਸਕੂਲ ਸੰਗਰੂਰ ਦੇ ਵਾਇਸ ਪਿ੍ੰਸੀਪਲ ਮੈਡਮ ਭਾਰਤੀ ਅਹੂਜਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ ਦੇ ਇੰਚਾਰਜ ਵਿਸ਼ਾਲ ਸ਼ਰਮਾ ਨੂੰ ਲਾਇਨਜ਼ ਕਲੱਬ ਸੰਗਰੂਰ ਰਾਯਲ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਉੱਤਮ ...
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਭੁੱਲਰ, ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੰਗਰੂਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਚੀ ਵਲੋਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਪਾਰਟੀ ਹਾਈ ਕਮਾਨ ਨਾਲ ਸਲਾਹ ਮਸ਼ਬਰਾ ਕਰਨ ਉਪਰੰਤ ...
ਛਾਜਲੀ, 15 ਸਤੰਬਰ (ਕੁਲਵਿੰਦਰ ਸਿੰਘ ਰਿੰਕਾ)-ਅੱਜ ਪਿੰਡ ਛਾਜਲੀ ਵਿਖੇ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਦੌਰਾਨ ਭਖਦੇ ਮਸਲਿਆਂ ਤੇ ਵਿਚਾਰ ਕਰਦਿਆਂ ਜਥੇਦਾਰ ਅਮਰੀਕ ਸਿੰਘ ਸੰਗਤੀਵਾਲਾ ਨੇ ਪਿਛਲੇ ਦਿਨੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ...
ਅਹਿਮਦਗੜ੍ਹ, 15 ਸਤੰਬਰ (ਪੁਰੀ)-ਅਹਿਮਦਗੜ੍ਹ ਮੰਡਲ ਪੀ.ਐੱਸ.ਪੀ.ਸੀ.ਐੱਲ. ਅਧੀਨ ਪੈਂਦੇ ਇਲਾਕੇ ਦੇ ਬਿਜਲੀ ਖਪਤਕਾਰਾਂ ਦੀਆਂ ਬਿਜਲੀ ਸਬੰਧੀ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਹਿਮਦਗੜ੍ਹ ਮੰਡਲ ਵਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਐਕਸੀਅਨ ...
ਮੂਲੋਵਾਲ, 15 ਸਤੰਬਰ (ਰਤਨ ਸਿੰਘ ਭੰਡਾਰੀ) - ਕੇਂਦਰ ਸਰਕਾਰ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਤਹਿਤ 27 ਸਤੰਬਰ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਪਣੀ ਅਹਿਮ ਭੂਮਿਕਾ ਨਿਭਾਵੇਗਾ, ਇਨ੍ਹਾਂ ਵਿਚਾਰਾਂ ਦਾ ...
ਮਲੇਰਕੋਟਲਾ, 15 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਹਲਕਾ ਅਮਰਗੜ੍ਹ ਤੋਂ ਆਪ ਦੇ ਹਲਕਾ ਇੰਚਾਰਜ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕੇ ਦੇ ਪਿੰਡਾਂ ਦਾ ਦੋਰਾ ਕਰ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਪਿੰਡ ਰਟੋਲਾ ਵਿਖੇ ਦੱਸਿਆ ਕਿ ...
ਸੰਗਰੂਰ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਗੋਲਡਨ ਅਰਥ ਗਲੋਬਲ ਸਕੂਲ ਵਿਖੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਹਿੰਦੀ ਦਿਵਸ ਮਨਾਇਆ ਗਿਆ | ਇਸ ਦਿਹਾੜੇ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਅੰਦਰ ਹਿੰਦੀ ਭਾਸ਼ਾ ਪ੍ਰਤੀ ਸਤਿਕਾਰ ਅਤੇ ਦਿਲਚਸਪੀ ਦੀ ਭਾਵਨਾ ...
ਕੁੱਪ ਕਲਾਂ, 15 ਸਤੰਬਰ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਲੋਂ ਹੋਰਨਾਂ ਪਾਰਟੀਆਂ ਦੇ ਵਰਕਰਾਂ ਨੂੰ ਆਪਣੇ ਖੇਮੇ ਵਿਚ ਲਿਆਉਣ ਲਈ ਸਿਰ ਤੋੜ ਕੋਸ਼ਿਸ਼ਾਂ ਹੋ ਰਹੀਆਂ ਹਨ | ਉੱਥੇ ਹੀ ਇਸ ਸਬੰਧੀ ...
ਸੰਗਰੂਰ, 15 ਸਤੰਬਰ (ਦਮਨਜੀਤ ਸਿੰਘ) - ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਅੰਗਰੇਜ਼ੀ ਬੋਲਣ ਦੇ ਮੁਕਾਬਲੇ ਵਿਚੋਂ ਸਰਕਾਰੀ ਸਕੂਲ ਬਾਲੀਆਂ ਦੀ ਵਿਦਿਆਰਥਣ ਕਮਲਜੀਤ ਕੌਰ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ | ਕਮਲਜੀਤ ਕੌਰ ...
ਧੂਰੀ, 15 ਸਤੰਬਰ (ਸੰਜੇ ਲਹਿਰੀ)-ਐਫ.ਸੀ.ਆਈ. ਵਿਭਾਗ ਵਲੋਂ ਰੇਲ ਟਰਾਂਜ਼ਿਟ ਲੌਸ ਦੀ ਮਾਤਰਾ 82 ਫ਼ੀਸਦੀ ਘਟਾ ਕੇ ਇਸ ਦਾ ਹਰਜਾਨਾ ਬੇ-ਕਸੂਰ ਮੁਲਾਜ਼ਮਾਂ ਤੋਂ ਵਸੂਲਣ ਸਬੰਧੀ ਨਵੇਂ ਨਾਦਰਸ਼ਾਹੀ ਫੁਰਮਾਣ ਜਾਰੀ ਕਰ ਦਿੱਤੇ ਗਏ ਹਨ, ਜੋ ਕਿ ਐਫ.ਸੀ.ਆਈ. ਮੁਲਾਜ਼ਮਾਂ ਨਾਲ ਇੱਕ ...
ਚੀਮਾ ਮੰਡੀ, 15 ਸਤੰਬਰ (ਦਲਜੀਤ ਸਿੰਘ ਮੱਕੜ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸੁਨਾਮ ਊਧਮ ਸਿੰਘ ਵਲੋਂ ਨੇੜਲੇ ਪਿੰਡ ਝਾੜੋ ਤੇ ਇਲਾਕੇ ਦੇ ਪਿੰਡ ਬਖਸੀਵਾਲਾ, ਸੇਰੋਂ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ ਜਿਨ੍ਹਾਂ ਵਿਚ ਅਗਾਂਹਵਧੂ ...
ਮੂਣਕ, 15 ਸਤੰਬਰ (ਸਿੰਗਲਾ/ ਭਾਰਦਵਾਜ)-ਮੂਣਕ ਏਰੀਏ ਦੇ ਪਿੰਡਾਂ ਵਿਚ ਇੱਕ ਕੰਪਨੀ ਦੇ ਅਖੌਤੀ ਵਿਅਕਤੀਆਂ ਵਲੋਂ ਕੁੱਝ ਲੋਕਾਂ ਨੂੰ ਸਸਤੇ ਰਾਸ਼ਨ ਦੇਣ ਦੀ ਆੜ ਵਿਚ ਮੈਂਬਰ ਸ਼ਿੱਪ ਇਕੱਠੀ ਕਰਕੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਵੀਨ ਸਿੰਘ ਵਾਸੀ ਮਕੋਰੜ ...
ਸੰਗਰੂਰ, 15 ਸਤੰਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਦੀ ਇਕ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ | ਗੁਰਦਾਸਪੁਰਾ ਪਿੰਡ ਵਿਚ ਹੋਈ ਇਸ ਮੀਟਿੰਗ ਦੇ ਵੇਰਵੇ ਦਿੰਦਿਆਂ ਬਲਾਕ ...
ਮਲੇਰਕੋਟਲਾ, 15 ਸਤੰਬਰ (ਮੁਹੰਮਦ ਹਨੀਫ ਥਿੰਦ) - ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਅਮਰਗੜ੍ਹ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਐਡ. ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਅਕਾਲੀ ਆਗੂਆਂ ਅਤੇ ...
ਲਹਿਰਾਗਾਗਾ, 15 ਸਤੰਬਰ (ਅਸ਼ੋਕ ਗਰਗ)-ਸ਼ੈਲਰ ਇੰਪਲਾਈਜ਼ ਐਸੋਸੀਏਸ਼ਨ ਲਹਿਰਾਗਾਗਾ ਵਲੋਂ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਕਸ਼ਮੀਰ ਸਿੰਘ ਜਲੂਰ ਦਾ ਸਨਮਾਨ ਕਰਨ ਲਈ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ...
ਦਿੜ੍ਹਬਾ ਮੰਡੀ, 15 ਸਤੰਬਰ (ਪਰਵਿੰਦਰ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਲਈ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਲਜ਼ਾਰ ਸਿੰਘ ਮੂਣਕ ਨੂੰ ਦੂਜੀ ਵਾਰ ਉਮੀਦਵਾਰ ਐਲਾਨੇ ਜਾਣ 'ਤੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ 'ਚ ...
ਲਹਿਰਾਗਾਗਾ, 15 ਸਤੰਬਰ (ਅਸ਼ੋਕ ਗਰਗ)-ਯੁਵਕ ਸੇਵਾਵਾਂ ਕਲੱਬ ਪਿੰਡ ਜਲੂਰ ਵਲੋਂ ਦੂਸਰਾ ਦੌੜ ਮੁਕਾਬਲਾ ਕਰਵਾਇਆ ਗਿਆ, ਜਿਸ 'ਚ 350 ਤੋਂ ਵੱਧ ਲੜਕੇ ਤੇ ਲੜਕੀਆਂ ਨੇ ਭਾਗ ਲਿਆ ਜਿਸ ਵਿਚ ਲੜਕਿਆਂ ਦੀ 1600 ਮੀਟਰ ਦੌੜ ਅਤੇ ਲੜਕੀਆਂ ਦੀ 800 ਮੀਟਰ ਤੇ 400 ਮੀਟਰ ਦੌੜ ਕਰਵਾਈ ਗਈ | ਇਸ ...
ਖਨੌਰੀ, 15 ਸਤੰਬਰ (ਰਮੇਸ਼ ਕੁਮਾਰ)-ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰ ਜਸਵੀਰ ਸਿੰਘ ਕੁਦਨੀ ਦੀ ਅਗਵਾਈ ਵਿਚ ਹਰ ਰੋਜ਼ ਬਹੁਤ ਸਾਰੇ ਪਰਿਵਾਰ ਦੂਸਰੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਜਿਸ ਨਾਲ ਲਹਿਰੇ ਹਲਕੇ ...
ਲਹਿਰਾਗਾਗਾ, 15 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਡਿੱਪੂ ਹੋਲਡਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਉੱਪਰ ਤਹਿਸੀਲਦਾਰ ਲਹਿਰਾਗਾਗਾ ਨੂੰ ਦੇ ਕੇ ਮੰਗ ਕੀਤੀ ਹੈ ਕਿ ਡਿੱਪੂ ਹੋਲਡਰਾਂ ਨੂੰ ਪੰਜਾਬ ਸਰਕਾਰ ਸੇਲਜ਼ਮੈਨ ਦੇ ...
ਸ਼ੇਰਪੁਰ, 15 ਸਤੰਬਰ (ਸੁਰਿੰਦਰ ਚਹਿਲ)-ਪ੍ਰੇਮ ਰਾਮਲੀਲਾ ਕਲੱਬ ਸ੍ਰੀ ਆਦਿ ਸ਼ਕਤੀ ਦੁਰਗਾ ਭਜਨ ਮੰਡਲੀ ਸ਼ੇਰਪੁਰ ਅਤੇ ਸਮੂਹ ਸ਼ੇਰਪੁਰ ਪ੍ਰਭਾਤ ਫੇਰੀ ਮੈਂਬਰ ਅਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਮਦ ਭਾਗਵਤ ਕਥਾ ਦਾ ਆਰੰਭ 26 ਸਤੰਬਰ ਤੋਂ ਕੀਤਾ ਜਾ ਰਿਹਾ ਹੈ | ...
ਦਿੜ੍ਹਬਾ ਮੰਡੀ, 15 ਸਤੰਬਰ (ਹਰਬੰਸ ਸਿੰਘ ਛਾਜਲੀ)-ਆਲ ਇੰਡੀਆ ਸੋਨੀਆ ਗਾਂਧੀ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਡਾ. ਐਮ.ਸੀ. ਰਿਸ਼ੀ ਬਿਸ਼ਨੋਈ ਨੇ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਖਿਲਾਫ਼ ਬਗਾਵਤ ਕਰਨ ਵਾਲਿਆਂ ਲਈ ਪਾਰਟੀ ਵਿਚ ਕੋਈ ...
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਧਾਲੀਵਾਲ, ਭੁੱਲਰ)-ਪੀ.ਐਸ.ਪੀ.ਸੀ.ਐਲ ਵਲੋਂ ਆਪਣੇ ਖਪਤਕਾਰਾਂ ਦੀ ਸਹੂਲਤ ਲਈ 17 ਸਤੰਬਰ ਨੂੰ ਇੱਕ ਵਿਸ਼ੇਸ਼ ਕੈਂਪ ਸੁਨਾਮ ਐਕਸੀਅਨ ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਨਿਗਰਾਨ ਇੰਜੀਨੀਅਰ ...
ਚੀਮਾ ਮੰਡੀ, 15 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ, ਦਲਜੀਤ ਸਿੰਘ ਮੱਕੜ) - ਪਿੰਡ ਤੋਲਾਵਾਲ ਵਿੱਖੇ ਕਾਂਗਰਸ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜਿਆ ਗਿਆ 25 ਲੱਖ ਰੁਪਏ ...
ਮਲੇਰਕੋਟਲਾ, 15 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਨੇੜਲੇ ਪਿੰਡ ਅਲਵਲੇਪੁਰਾ ਰੋਡੀਵਾਲ ਦੀਆਂ ਦੋ ਬਜ਼ੁਰਗ ਦਲਿਤ ਔਰਤਾਂ ਨੇ ਆਪਣੇ ਗੁਆਂਢੀ ਪਿੰਡ ਦੇ ਜ਼ਿਮੀਂਦਾਰਾਂ ਉੱਪਰ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਦੋਵਾਂ ਉੱਪਰ ਉਸ ...
ਦਿੜ੍ਹਬਾ ਮੰਡੀ, 15 ਸਤੰਬਰ (ਪਰਵਿੰਦਰ ਸੋਨੂੰ)-ਬੰਦ ਹੋਈਆਂ ਰਜਿਸਟਰੀਆਂ ਨੂੰ ਲੈ ਕੇ ਅੱਜ ਪ੍ਰਾਪਰਟੀ ਐਡਵਾਈਜ਼ਰ ਐਸੋਸੀਏਸ਼ਨ ਦਿੜ੍ਹਬਾ ਦੇ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਸੰਗਰੂਰ ਕ੍ਰਿਸ਼ਨ ਕੁਮਾਰ ਗੁੱਡੂ ਦੀ ਅਗਵਾਈ ਹੇਠ ਰਜਿਸਟਰੀਆਂ ਸਬੰਧੀ ਇਕ ...
ਮੂਣਕ, 15 ਸਤੰਬਰ (ਕੇਵਲ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਲ 2022 ਵਿਚ ਹੋਣ ਵਾਲੀਆ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਪਰ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਦਾ ਐਲਾਨ ਨਾ ਕਰਨ ...
ਕੁੱਪ ਕਲਾਂ, 15 ਸਤੰਬਰ (ਮਨਜਿੰਦਰ ਸਿੰਘ ਸਰੌਦ)-ਅੱਜ ਮੁਕਾਬਲੇਬਾਜ਼ੀ ਦੇ ਯੁੱਗ ਅੰਦਰ ਸਾਰੇ ਵਿਦਿਆਰਥੀਆਂ ਨੂੰ ਉੱਚ-ਵਿੱਦਿਆ ਦਾ ਗਿਆਨ ਹੋਣਾ ਸਮੇਂ ਦੀ ਵੱਡੀ ਲੋਡ ਹੈ | ਜੇਕਰ ਉਹ ਡੂੰਘਾਈ ਨਾਲ ਵਿੱਦਿਆ ਦਾ ਗਿਆਨ ਹਾਸਲ ਨਹੀਂ ਕਰ ਸਕਣਗੇ ਤਾਂ ਬਾਕੀਆਂ ਦੇ ਮੁਕਾਬਲੇ ...
ਲ਼ਹਿਰਾਗਾਗਾ, 15 ਸਤੰਬਰ (ਪ੍ਰਵੀਨ ਖੋਖਰ)-ਪੰਜਾਬ ਦੇ ਸਮੁੱਚੇ ਹਰ ਵਰਗ ਦੇ ਲੋਕਾਂ ਨੰੂ ਸੰਯੁਕਤ ਕਿਸਾਨ ਮੋਰਚਾ ਵਲੋ 27 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਦੀ ਪੁਰਜ਼ੋਰ ਹਿਮਾਇਤ ਕਰਨੀ ਚਾਹੀਦੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਹਿਰਾ ਵਿਕਾਸ ਮੰਚ ਦੇ ਸਰਪ੍ਰਸਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX