ਮਾਨਸਾ, 15 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਜਾਰੀ ਰੱਖੇ ਹੋਏ | ਸਥਾਨਕ ਰੇਲਵੇ ਪਾਰਕਿੰਗ 'ਚ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਐਲਾਨ ਕੀਤਾ ਕਿ ਖੇਤੀ ਕਾਨੂੰਨ ਵਾਪਸ ਕਰਵਾਉਣ ਤੱਕ ਉਹ ਘਰ ਵਾਪਸ ਨਹੀਂ ਪਰਤਣਗੇ | ਕਿਸਾਨ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ 'ਚ ਚੱਲ ਰਹੇ ਕਿਸਾਨੀ ਧਰਨਿਆਂ ਸਬੰਧੀ ਦਿੱਤੇ ਬਿਆਨ ਨੂੰ ਸਿੱਧਾ ਕਾਰਪੋਰੇਟ ਘਰਾਣਿਆਂ ਦੇ ਪੱਖ 'ਚ ਦੱਸਿਆ | ਬੁਲਾਰਿਆਂ ਨੇ ਕਿਸਾਨਾਂ, ਮਜ਼ਦੂਰਾਂ ਨੂੰ 17 ਸਤੰਬਰ ਨੂੰ ਲਕਸ਼ਮੀ ਨਰਾਇਣ ਮੰਦਰ ਨੇੜੇ ਪੁਰਾਣੀ ਦਾਣਾ ਮੰਡੀ ਮਾਨਸਾ ਵਿਖੇ ਇਕੱਤਰਤਾ 'ਚ ਪਹੁੰਚਣ ਦਾ ਸੱਦਾ ਦਿੱਤਾ | ਧਰਨੇ ਨੂੰ ਭਜਨ ਸਿੰਘ ਘੁੰਮਣ, ਤੇਜ ਸਿੰਘ ਚਕੇਰੀਆਂ, ਹਾਕਮ ਸਿੰਘ ਜਵਾਹਰਕੇ, ਲਾਭ ਸਿੰਘ ਖਿਆਲਾ, ਰਾਜ ਸਿੰਘ ਅਕਲੀਆ, ਜੁਗਰਾਜ ਸਿੰਘ ਰੱਲਾ, ਰਤਨ ਭੋਲਾ, ਸੋਮਦੱਤ ਸ਼ਰਮਾ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਅੱਗੇ ਨਾਅਰੇਬਾਜ਼ੀ ਕੀਤੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਸਵਰਨ ਸਿੰਘ ਬੋੜਾਵਾਲ, ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਸਾਮਰਾਜੀ ਅਤੇ ਕਾਰਪੋਰੇਟ ਘਰਾਣਿਆਂ ਦੀ ਚਾਕਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਦੇਸ਼ ਦੀ ਆਰਥਿਕਤਾ ਤਬਾਹ ਹੋ ਰਹੀ ਹੈ | ਇਸ ਮੌਕੇ ਮੇਵਾ ਸਿੰਘ ਕੁਲਾਣਾ, ਸਵਰਨਜੀਤ ਸਿੰਘ ਦਲਿਓ, ਸ਼ਿੰਗਾਰਾ ਸਿੰਘ ਦੋਦੜਾ, ਬਲਦੇਵ ਸਿੰਘ ਗੁਰਨੇ ਕਲਾਂ, ਸਤਪਾਲ ਸਿੰਘ ਬਰੇ੍ਹ, ਤੇਜ ਰਾਮ ਅਹਿਮਦਪੁਰ, ਬਲਦੇਵ ਸਿੰਘ ਸਾਬਕਾ, ਜਵਾਲਾ ਸਿੰਘ, ਹਰਿੰਦਰ ਸਿੰਘ ਸੋਢੀ, ਦਰਸ਼ਨ ਸਿੰਘ ਗੁਰਨੇ ਕਲਾਂ, ਸੁਰਜੀਤ ਸਿੰਘ ਅਹਿਮਦਪੁਰ, ਰੂਪ ਸਿੰਘ ਗੁਰਨੇ ਕਲਾਂ, ਕਰਨੈਲ ਸਿੰਘ ਚਹਿਲ ਆਦਿ ਸਨ |
ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਗੱਲਬਾਤ ਨਾ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ, ਦਾ ਖ਼ਮਿਆਜ਼ਾ ਭਾਜਪਾ ਸਰਕਾਰ ਨੂੰ ਭੁਗਤਣਾ ਪਵੇਗਾ | ਇਸ ਮੌਕੇ ਤਾਰਾ ਚੰਦ ਬਰੇਟਾ, ਬਲਦੇਵ ਸਿੰਘ ਧਰਮਪੁਰਾ, ਜਗਰੂਪ ਸਿੰਘ ਮੰਘਾਣੀਆਂ, ਅਮਰੀਕ ਸਿੰਘ ਬਰੇਟਾ, ਨਸੀਬ ਕੌਰ ਕਿਸ਼ਨਗੜ੍ਹ, ਮੇਲਾ ਸਿੰਘ ਦਿਆਲਪੁਰਾ, ਹਰਜੀਤ ਸਿੰਘ ਬਰੇਟਾ, ਗੁਰਮੀਤ ਕੌਰ ਮੰਡੇਰ, ਬਲਜੀਤ ਕੌਰ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਸਮੇਤ ਹੋਰ ਕਾਰੋਬਾਰਾਂ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ, ਦਾ ਹਰ ਪੱਧਰ 'ਤੇ ਡਟਵਾਂ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਗੁਰਮੇਲ ਸਿੰਘ ਰੰਘੜਿਆਲ, ਸੁਖਦੇਵ ਸਿੰਘ ਖੁਡਾਲ, ਮੱਖਣ ਸਿੰਘ ਬਰੇਟਾ, ਅਮਰੀਕ ਸਿੰਘ ਗੋਰਖਨਾਥ, ਮਨਪ੍ਰੀਤ ਸਿੰਘ ਕਾਹਨਗੜ੍ਹ, ਕਰਤਾਰ ਕੌਰ ਕਿਸ਼ਨਗੜ੍ਹ, ਸੁਖਵੰਤ ਕੌਰ ਖੁਡਾਲ, ਸੁੱਖਾ ਸਿੰਘ ਕਿਸ਼ਨਗੜ੍ਹ, ਜਲ ਕੌਰ ਕਿਸ਼ਨਗੜ੍ਹ ਨੇ ਸੰਬੋਧਨ ਕੀਤਾ |
ਮਾਨਸਾ, 15 ਸਤੰਬਰ (ਵਿ.ਪ੍ਰਤੀ.) - ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵਲੋਂ ਪੰਜਾਬ ਭਰ 'ਚ ਚਿੱਟੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਦੇ ਆਮ ਲੋਕਾਂ, ਯੂਥ ਕਲੱਬਾਂ ਅਤੇ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੁੱਲ੍ਹੀ ਇਕੱਤਰਤਾ 17 ਸਤੰਬਰ ...
ਝੁਨੀਰ, 15 ਸਤੰਬਰ (ਨਿ. ਪ. ਪ.) - ਸਥਾਨਕ ਕਸਬੇ ਵਿਖੇ ਸਰਪੰਚ ਅਮਨਗੁਰਵੀਰ ਸਿੰਘ ਲਾਡੀ ਅਤੇ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਤੰਗ ਗਲੀਆਂ 'ਚ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਪਾਈ ਗਈ ਹੈ | ਸਰਪੰਚ ਨੇ ਦੱਸਿਆ ਕਿ ਗਲੀਆਂ ਤੰਗ ਹੋਣ ਅਤੇ ਦੋਵਾਂ ਪਾਸਿਆਂ 'ਤੇ ਪਾਣੀ ਦੇ ਨਿਕਾਸ ...
ਰਮੇਸ਼ ਤਾਂਗੜੀ
ਬੋਹਾ, 15 ਸਤੰਬਰ - ਸਥਾਨਕ ਕਸਬੇ ਨੂੰ ਨਗਰ ਪੰਚਾਇਤ ਬਨਾਮ ਸ਼ਹਿਰ ਦਾ ਦਰਜਾ ਪ੍ਰਾਪਤ ਹੋਇਆ 5 ਸਾਲ ਦਾ ਸਮਾਂ ਹੋ ਚੁੱਕਾ ਹੈ | ਨਗਰ ਪੰਚਾਇਤ ਦੇ ਹੋਂਦ ਵਿਚ ਆਉਂਦਿਆਂ ਹੀ ਇਥੇ ਉਦੋਂ ਦੀ ਅਕਾਲੀ-ਭਾਜਪਾ ਸਰਕਾਰ ਵਲੋਂ 34 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰ ਕੇ ...
ਮਾਨਸਾ, 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ ਸਰਕਾਰ ਵਲੋਂ ਆਖ਼ਰ ਮਾਰਕਿਟ ਕਮੇਟੀ ਮਾਨਸਾ ਦੇ ਅਹੁਦੇਦਾਰਾਂ ਦੀ ਨਿਯੁਕਤੀਆਂ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਹੀ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਚੇਅਰਮੈਨ ਪਦ ਨੂੰ ਲੈ ਕੇ ਮਾਨਸਾ ਹਲਕੇ ਦੇ ਵਿਧਾਇਕ ਨਾਜਰ ...
ਮਾਨਸਾ, 15 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਸਥਾਨਕ ਦਫ਼ਤਰ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪ੍ਰੇਮ ਕੁਮਾਰ ਅਰੋੜਾ ਜੋ ਵਿਧਾਨ ਸਭਾ ਹਲਕਾ ਮਾਨਸਾ ਲਈ ਉਮੀਦਵਾਰ ਐਲਾਨੇ ਗਏ ਹਨ, ਦਾ ਭਰਵਾਂ ਸਵਾਗਤ ਕੀਤਾ ...
ਬਰੇਟਾ, 15 ਸਤੰਬਰ (ਪਾਲ ਸਿੰਘ ਮੰਡੇਰ) - ਸੰਯੁਕਤ ਕਿਸਾਨ ਮੋਰਚੇ ਵਲੋਂ ਫ਼ਸਲ ਵੇਚਣ ਲਈ ਜ਼ਮੀਨ ਦੀਆਂ ਜਮ੍ਹਾਬੰਦੀਆਂ ਨਾਲ ਰਿਕਾਰਡ ਜੋੜਨ ਦੀ ਨੀਤੀ ਦਾ ਦਫ਼ਤਰ ਮਾਰਕਿਟ ਕਮੇਟੀ ਬਰੇਟਾ ਵਿਖੇ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ |
ਆਗੂਆਂ ਨੇ ਕਿਹਾ ਕਿ ਕੈਪਟਨ ...
ਮਾਨਸਾ, 15 ਸਤੰਬਰ (ਵਿ. ਪ੍ਰਤੀ.) - ਡਿਪਟੀ ਕਮਿਸ਼ਨਰ ਮਹਿੰਦਰ ਪਾਲ ਮਾਨਸਾ ਨੇ ਦੱਸਿਆ ਕਿ ਜ਼ਿਲੇ੍ਹ 'ਚ 16 ਸਤੰਬਰ ਨੂੰ ਕੋਵਿਡ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ | ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ...
ਬਰੇਟਾ, 15 ਸਤੰਬਰ (ਪ.ਪ.) - ਪਿੰਡ ਧਰਮਪੁਰਾ ਵਿਖੇ ਮਜ਼ਦੂਰ ਦਾ ਪਿਛਲੇ ਦਿਨੀਂ ਆਈਆਂ ਬਾਰਿਸ਼ਾਂ ਨਾਲ ਮਕਾਨ ਢਹਿ ਢੇਰੀ ਹੋ ਗਿਆ | ਮਜ਼ਦੂਰ ਬੌਰੀਆ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਈ ਬਾਰਿਸ਼ ਨਾਲ ਉਸ ਦੇ ਮਕਾਨ ਦੀ ਛੱਤ ਡਿਗ ਗਈ, ਜਿਸ ਕਰ ਕੇ ਸਾਰਾ ਸਾਮਾਨ ਬੜੀ ...
ਮਾਨਸਾ, 15 ਸਤੰਬਰ (ਸਟਾਫ਼ ਰਿਪੋਰਟਰ) - ਸਥਾਨਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਲੋਂ ਮੁਫਤ ਕਾਨੂੰਨੀ ਸੇਵਾਵਾਂ ਦੇ ਪੈਨਲ ਦੇ ਵਕੀਲਾਂ ਨਾਲ ਇਕੱਤਰਤਾ ਕੀਤੀ ਗਈ | ਉਨ੍ਹਾਂ ...
ਮਾਨਸਾ 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸਾਂਝਾ ਅਧਿਆਪਕ ਮੋਰਚਾ ਵਲੋਂ 'ਸਕੱਤਰ ਭਜਾਓ, ਸਿੱਖਿਆ ਬਚਾਓ' ਦੇ ਨਾਅਰੇ ਹੇਠ ਸਕੂਲ ਸਿੱਖਿਆ ਸਕੱਤਰ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ | ਸਥਾਨਕ ਬਾਲ ਭਵਨ ਵਿਖੇ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਪਰਮਿੰਦਰ ...
ਬਠਿੰਡਾ, 15 ਸਤੰਬਰ (ਅਵਤਾਰ ਸਿੰਘ)- ਸਥਾਨਕ ਬਠਿੰਡਾ-ਬਰਨਾਲਾ ਰੋਡ 'ਤੇ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਸਹਾਰਾ ਜਨ ਸੇਵਾ ਦੇ ਵਰਕਰ ਰਾਜਿੰਦਰ ਕੁਮਾਰ ਨੇ ਘਟਨਾ ਸਥਾਨ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਮੋਟਰ-ਸਾਈਕਲ ਸਵਾਰ ਅੰਗਰੇਜ਼ ਸਿੰਘ (45) ...
ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਿੱਤੀ ਬਾਜ਼ਾਰਾਂ ਦੇ ਖੇਤਰ ਬਾਰੇ ਵਿਦਿਆਰਥੀਆਂ ਨੂੰ ਗਿਆਨ ਪ੍ਰਦਾਨ ਕਰਨ ਦੇ ਮੱਦੇਨਜ਼ਰ, ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਨੇ ਕਾਲਜ ਦੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਬੀ.ਬੀ.ਏ., ਬੀ.ਕਾਮ. ਅਤੇ ...
ਬਰੇਟਾ, 15 ਸਤੰਬਰ (ਜੀਵਨ ਸ਼ਰਮਾ)- ਪ੍ਰੇਮ ਕੁਮਾਰ ਅਰੋੜਾ ਨੂੰ ਉਮੀਦਵਾਰ ਬਣਾਏ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਬਰੇਟਾ ਦੇ ਪੱਛੜੀਆਂ ਸ਼ੇ੍ਰਣੀਆਂ ਵਿੰਗ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਬਲਾਕ ਪ੍ਰਧਾਨ ਹਰਜਿੰਦਰ ਸਿੰਘ ਰੰਘੜਿਆਲ ਨੇ ਕਿਹਾ ਕਿ ਪ੍ਰੇਮ ਕੁਮਾਰ ...
ਮਾਨਸਾ, 15 ਸਤੰਬਰ (ਸ.ਰਿ.) - ਪੰਜਾਬ ਕਿਸਾਨ ਯੂਨੀਅਨ ਪਿੰਡ ਮਾਨਬੀਬੜੀਆਂ ਅਤੇ ਮੂਸਾ ਦੀਆਂ ਮੀਟਿੰਗਾਂ ਬਲਾਕ ਪ੍ਰਧਾਨ ਗੁਰਮੁਖ ਸਿੰਘ ਸੱਦਾ ਸਿੰਘ ਵਾਲਾ ਅਤੇ ਆਗੂ ਮਨਪ੍ਰੀਤ ਸਿੰਘ ਦੀ ਅਗਵਾਈ 'ਚ ਕੀਤੀਆਂ ਗਈਆਂ | ਦਿੱਲੀ ਮੋਰਚੇ ਵਿੱਚ ਜਾਣ ਲਈ ਤਿਆਰੀਆਂ ਕਰਵਾਈਆਂ ਗਈਆਂ ...
ਜੋਗਾ, 15 ਸਤੰਬਰ (ਮਨਜੀਤ ਸਿੰਘ ਘੜੈਲੀ) - ਕਸਬਾ ਜੋਗਾ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਪੱਧਰ 'ਤੇ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜੀ ਵੀ ਕੀਤੀ | ਇਸ ਮੌਕੇ ਸੈਂਟਰ ਜੋਗਾ ਦੀਆਂ ...
ਬਰੇਟਾ, 15 ਸਤੰਬਰ (ਪ.ਪ.) - ਮਗਨਰੇਗਾ ਨੇ ਮੰਗ ਕੀਤੀ ਹੈ ਕਿ ਹਰਿਆਣੇ ਦੀ ਤਰਜ਼ 'ਤੇ ਮਜ਼ਦੂਰੀ 'ਚ ਵਾਧਾ ਕੀਤਾ ਜਾਵੇ | ਪਿੰਡ ਕਾਹਨਗੜ੍ਹ ਦੇ ਮਗਨਰੇਗਾ ਮਜ਼ਦੂਰ ਆਗੂ ਹਰਦੀਪ ਸਿੰਘ, ਬੱਗਾ ਸਿੰਘ, ਲਾਭ ਸਿੰਘ,ਬਲਵੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਮਗਨਰੇਗਾ ਮਜ਼ਦੂਰਾਂ ਨੂੰ ...
ਮਾਨਸਾ, 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸਕੂਲ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੇ ਅੱਜ ਜ਼ਿਲ੍ਹੇ ਦੇ ਦੌਰੇ ਦੌਰਾਨ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕੀਤੀ | ਉਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਤੇ ਸਰਕਾਰੀ ...
ਝੁਨੀਰ, 15 ਸਤੰਬਰ (ਰਮਨਦੀਪ ਸਿੰਘ ਸੰਧੂ) - ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਕਿਸਾਨੀ ਸੰਘਰਸ਼ ਦੇ ਸ਼ਹੀਦ ਜਤਿੰਦਰ ਸਿੰਘ ਜ਼ੈਲਦਾਰ ਦੀ ਯਾਦ ਨੂੰ ਸਮਰਪਿਤ ਲਾਇਬਰੇਰੀ ਦਾ ਨੀਂਹ ਪੱਥਰ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਹਾਜ਼ਰੀ 'ਚ ਜ਼ਿਲ੍ਹਾ ...
ਜੋਗਾ, 15 ਸਤੰਬਰ (ਹਰਜਿੰਦਰ ਸਿੰਘ ਚਹਿਲ) - ਨੇੜਲੇ ਪਿੰਡ ਮਾਖਾ ਚਹਿਲਾਂ ਵਿਖੇ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਅਤੇ ਸਪੋਰਟਸ ਕਲੱਬ ਵਲੋਂ ਸਵ: ਕਿਰਪਾਲ ਸਿੰਘ ਮਾਖਾ ਸਾਬਕਾ ਸਰਪੰਚ ਦੇ ਪਰਿਵਾਰ ਦੇ ਸਹਿਯੋਗ ਨਾਲ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਵੱਖ-ਵੱਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX