ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਡੇਂਗੂ ਦੀ ਰੋਕਥਾਮ ਲਈ ਸਿਹਤ, ਸਥਾਨਕ ਸਰਕਾਰਾਂ ਵਿਭਾਗ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ, ਤਾਂ ਜੋ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ | ਇਸੇ ਕੜੀ ਵਿਚ ਅੱਜ ਡੇਂਗੂ ਸਰਵੀਲੈਂਸ ਟੀਮ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੇ ਤਹਿਸੀਲ ਕੰਪਲੈਕਸ ਦੇ ਦਫ਼ਤਰਾਂ ਦਾ ਵੀ ਨਿਰੀਖਣ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਦਫ਼ਤਰਾਂ ਵਿਚ ਡੇਂਗੂ ਦਾ ਲਾਰਵਾ ਪਾਇਆ ਗਿਆ ਤਾਂ ਉਸ ਲਈ ਦਫ਼ਤਰ ਦਾ ਮੁਖੀ ਜ਼ਿੰਮੇਵਾਰ ਹੋਵੇਗਾ | ਉਨ੍ਹਾਂ ਦੱਸਿਆ ਕਿ ਹੁਣ ਤੱਕ ਹੁਸ਼ਿਆਰਪੁਰ ਵਿਚ ਘਰਾਂ ਵਿਚ ਲਾਰਵਾ ਪਾਏ ਜਾਣ 'ਤੇ 60 ਚਲਾਨ ਕੀਤੇ ਜਾ ਚੁੱਕੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਂਗੂ ਸਰਵੀਲੈਂਸ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰੀ, ਦਸੂਹਾ ਸ਼ਹਿਰੀ, ਚੱਕੋਵਾਲ ਤੇ ਹਾਰਟਾ ਬੱਡਲਾ ਦੇ ਸ਼ਹਿਰੀ ਖੇਤਰਾਂ ਵਿਚ ਜਾ ਕੇ ਸਰਵੇ ਕੀਤਾ ਗਿਆ ਹੈ | ਇਸ ਦੌਰਾਨ ਟੀਮ ਨੇ ਹੁਣ ਤੱਕ ਕੁੱਲ 227652 ਘਰਾਂ ਤੇ 1532679 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਕ੍ਰਮਵਾਰ 12149 ਘਰਾਂ ਅਤੇ 16743 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰੀ ਖੇਤਰ ਵਿਚ ਕੁੱਲ 173710 ਘਰਾਂ ਅਤੇ 1201835 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਕ੍ਰਮਵਾਰ 10098 ਘਰਾਂ ਵਿਚ ਅਤੇ 14576 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ | ਦਸੂਹਾ ਸ਼ਹਿਰੀ ਵਿਚ 21617 ਘਰਾਂ ਅਤੇ 176933 ਕੰਟੇਨਰਾਂ ਦੀ ਚੈਕਿੰਗ ਕੀਤੀ ਤੇ ਕ੍ਰਮਵਾਰ 580 ਘਰਾਂ ਵਿਚ ਅਤੇ 581 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ | ਇਸ ਤਰ੍ਹਾਂ ਚੱਕੋਵਾਲ ਵਿਚ 21328 ਘਰਾਂ ਅਤੇ 111109 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਕ੍ਰਮਵਾਰ 1130 ਘਰਾਂ ਅਤੇ 1238 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ | ਹਾਰਟਾ ਬੱਡਲਾ ਵਿਚ ਕੁੱਲ 10997 ਘਰਾਂ ਅਤੇ 42802 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਕ੍ਰਮਵਾਰ 341 ਘਰਾਂ ਅਤੇ 348 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਡੇਂਗੂ ਨਾਲ ਨਿਪਟਣ ਲਈ ਹਰ ਵਿਅਕਤੀ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਅਤੇ ਜਾਗਰੂਕਤਾ ਨਾਲ ਹੀ ਇਸ ਬਿਮਾਰੀ ਦੀ ਦਸਤਕ ਨੂੰ ਰੋਕਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਹੁਸ਼ਿਆਰਪੁਰ ਤੋਂ ਇਲਾਵਾ ਗੜ੍ਹਸ਼ੰਕਰ, ਮਾਹਿਲਪੁਰ, ਟਾਂਡਾ, ਗੜ੍ਹਦੀਵਾਲਾ, ਹਰਿਆਣਾ, ਸ਼ਾਮਚੁਰਾਸੀ, ਤਲਵਾੜਾ, ਦਸੂਹਾ, ਮੁਕੇਰੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਫੌਗਿੰਗ ਅਤੇ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ |
ਭੰਗਾਲਾ, 16 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਜਨਤਾ ਦੁਆਰਾ ਬਣਾਈ ਹੋਈ ਸਰਕਾਰ ਜਨਤਾ ਦੀ ਤਾਂ ਹੀ ਹੁੰਦੀ ਹੈ ਜੇਕਰ ਉਹ ਲੋਕ ਭਲਾਈ ਦੇ ਕੰਮ ਕਰੇ ਅਤੇ ਸਮਾਜ ਦੇ ਹਰ ਵਰਗ ਨੂੰ ਉਸ ਦੀ ਬਣਦੀ ਸਹੂਲਤ ਦੇਵੇ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ...
ਚੌਲਾਂਗ, 16 ਸਤੰਬਰ (ਸੁਖਦੇਵ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ ਧਰਨਾ ਦੇ 345ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ...
ਹੁਸ਼ਿਆਰਪੁਰ, 16 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ 'ਚ ਅੱਜ ਕੋਵਿਡ ਦੇ 4 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ | ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 30756 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਅਤੇ 981 ਮਰੀਜ਼ਾਂ ਦੀ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਵਿਖੇ ਦੂਜੀ ਜਨਰਲ ਹਾਊਸ ਮੀਟਿੰਗ ਦੌਰਾਨ ਅੱਜ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ 395.54 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ 29 ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ | ਮੀਟਿੰਗ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਵਲੋਂ ਬੱਸ ਸਟੈਂਡ ਹੁਸ਼ਿਆਰਪੁਰ 'ਚ ਮਹਿਲਾਵਾਂ ਦੀ ਸੁਵਿਧਾ ਲਈ ਹੁਸ਼ਿਆਰਪੁਰ ਦਾ ਪਹਿਲਾ ਪਿੰਕ ਟਾਇਲਟ ਸ਼ੁਰੂ ਹੋ ਗਿਆ ਹੈ | ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਮੇਅਰ ਸੁਰਿੰਦਰ ...
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)-ਅਕਾਲੀ ਦਲ ਦੀ ਹਾਈਕਮਾਂਡ ਨੇ ਹਮੇਸ਼ਾ ਮਿਹਨਤੀ ਪਾਰਟੀ ਵਰਕਰਾਂ ਤੇ ਆਗੂਆਂ ਦੀ ਬਾਂਹ ਫੜੀ ਹੈ ਤੇ ਪਿਛਲੇ ਸਾਲਾਂ ਦੌਰਾਨ ਸਰਬਜੋਤ ਸਿੰਘ ਸਾਬੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ ਕਾਰਜਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਭਿਆਨ ਤਹਿਤ ਚੌਥਾ ਤੇ ਅੰਤਿਮ ਮੈਗਾ ਰੋਜ਼ਗਾਰ ਮੇਲਾ 17 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਚ ਲਗਾਇਆ ਜਾਵੇਗਾ | ...
ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਨਿਰਦੇਸ਼ 'ਤੇ ਨਸ਼ੇ ਦੇ ਸੌਦਾਗਰਾਂ ਨਾਲ ਨਜਿੱਠਣ ਲਈ ਪੁਲਿਸ ...
ਗੜ੍ਹਦੀਵਾਲਾ, 16 ਸਤੰਬਰ (ਚੱੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਦੀ ਮੀਟਿੰਗ ਸਕੂਲ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਕੂਲ ਦੇ 100 ਸਾਲਾ ਸਥਾਪਨਾ ਦਿਵਸ ਮਨਾਉਣ ਤੋਂ ਇਲਾਵਾ ...
ਐਮਾਂ ਮਾਂਗਟ, 16 ਸਤੰਬਰ (ਗੁਰਾਇਆ)-ਅੱਜ ਬਾਅਦ ਦੁਪਹਿਰ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਅੱਡਾ ਪੇਪਰ ਮਿੱਲ ਦੇ ਕੋਲ ਇਕ ਕਾਰ ਅਤੇ ਟੈਂਪੂ ਦੀ ਟੱਕਰ ਹੋ ਜਾਣ ਕਾਰਨ ਟੈਂਪੂ ਵਿਚ ਸਵਾਰ ਇਕ 17 ਸਾਲਾ ਲੜਕੀ ਦੀ ਮੌਤ, ਇਕ ਛੋਟੀ ਬੱਚੀ ਦੀ ਬਾਂਹ ਟੁੱਟਣ ਅਤੇ ...
ਟਾਂਡਾ ਉੜਮੁੜ , 16 ਸਤੰਬਰ (ਦੀਪਕ ਬਹਿਲ)-ਸਬ ਤਹਿਸੀਲ ਟਾਂਡਾ ਦੇ ਸੁਵਿਧਾ ਕੇਂਦਰ ਵਿਚ ਨਿੱਤ ਹੋ ਰਹੀ ਖੱਜਲ ਖ਼ਰਾਬੀ ਤੋਂ ਦੁਖੀ ਹੋਏ ਲੋਕਾਂ ਨੂੰ ਹਰ ਰੋਜ਼ ਆਪਣੀ ਵਾਰੀ ਦੇ ਇੰਤਜ਼ਾਰ ਵਿਚ ਰਾਤ-ਰਾਤ ਭਰ ਇਸ ਸੁਵਿਧਾ ਕੇਂਦਰ ਦੇ ਵਿਚ ਇਕ ਪਾਸੇ ਜਿੱਥੇ ਲੰਮੀਆਂ ਲਾਈਨਾਂ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਸਰਕਲ ਕਮੇਟੀ ਦੀ ਮੀਟਿੰਗ ਜਥੇਬੰਦੀ ਵਲੋਂ ਦਿੱਤੇ ਹੋਏ ਮੰਗ ਪੱਤਰ 'ਤੇ ਨਿਗਰਾਨ ਇੰਜੀਨੀਅਰ ਵਲੋਂ ਦਿੱਤੇ ਗਏ ਲਿਖਤੀ ਮੀਟਿੰਗ ਦੇ ਸੱਦੇ 'ਤੇ ਤੈਅਸ਼ੁਦਾ ਸਮੇਂ ਅਨੁਸਾਰ ਹਲਕਾ ...
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)-ਫਾਰਮਰਜ਼ ਵੈੱਲਫੇਅਰ ਸੁਸਾਇਟੀ ਮੁਕੇਰੀਆਂ ਦੀ ਵਿਸ਼ੇਸ਼ ਮੀਟਿੰਗ ਨਰਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਜਨਕ ਰਾਜ ਜੋ 29 ਨਵੰਬਰ 2020 ਨੂੰ ਟਿਕਰੀ ਬਾਰਡਰ 'ਤੇ ਕਾਰ ਵਿਚ ਸੜ ਕੇ ਸ਼ਹੀਦ ਹੋ ਗਏ ਸਨ, ਦੇ ...
ਭੰਗਾਲਾ, 16 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ. ਚਰਨ ਸਿੰਘ ਮੰਝਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲਾ ਵਿਖੇ ਵਿਕਾਸ ਕਾਰਜਾਂ ਦਾ ਕੰਮ ਚੱਲ ਰਿਹਾ ਹੈ | ਇਸੇ ਤਹਿਤ ਅਵਤਾਰ ਸਿੰਘ ਬੌਬੀ ਪਲਾਕੀ ਨੇ 21 ਹਜ਼ਾਰ ਰੁਪਏ ਦਾਨ ਵਜੋਂ ਭੇਟ ਕੀਤੇ, ਇਸ ਦੇ ਨਾਲ ਰਛਪਾਲ ...
ਭੰਗਾਲਾ, 16 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਹਰਸਾ ਮਾਨਸਰ ਟੋਲ ਪਲਾਜ਼ਾ ਤੇ 7 ਕਿਸਾਨ ਜਥੇਬੰਦੀਆਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਇਆ ਧਰਨਾ 341ਵੇਂ ਦਿਨ ਵੀ ਜਾਰੀ ਰਿਹਾ | ਇਸ ਸਮੇਂ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ...
ਹੁਸ਼ਿਆਰਪੁਰ, 16 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਮਾਜ ਸੇਵੀ ਤੇ ਸਿਟੀ ਵੈੱਲਫੇਅਰ ਕਲੱਬ ਮਾਹਿਲਪੁਰ ਦੇ ਪ੍ਰਧਾਨ ਚੈਂਚਲ ਵਰਮਾ ਦੀ ਅਗਵਾਈ 'ਚ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ ਗਈ ਤੇ ਹਲਕਾ ਚੱਬੇਵਾਲ ਦੀਆਂ ਵੱਖ-ਵੱਖ ...
ਨੰਗਲ ਬਿਹਾਲਾਂ, 16 ਸਤੰਬਰ (ਵਿਨੋਦ ਮਹਾਜਨ)-ਸਰਬਜੋਤ ਸਾਬੀ ਦੀ ਅਗਵਾਈ 'ਚ ਅਕਾਲੀ-ਬਸਪਾ ਗੱਠਜੋੜ ਵਿਧਾਨ ਸਭਾ ਹਲਕਾ ਮੁਕੇਰੀਆਂ ਸੀਟ 'ਤੇ ਸ਼ਾਨਦਾਰ ਜਿੱਤ ਹਾਸਲ ਕਰੇਗਾ | ਉਕਤ ਗੱਲਾਂ ਦਾ ਪ੍ਰਗਟਾਵਾ ਜਥੇਦਾਰ ਬਲਦੇਵ ਸਿੰਘ ਕੌਲਪੁਰ ਸਰਕਲ ਪ੍ਰਧਾਨ ਐਮਾਂ ਮਾਂਗਟ, ਮਾਸਟਰ ...
ਅੱਡਾ ਸਰਾਂ, 16 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪੰਜਾਬ 'ਚ ਲੰਮਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਤੇ ਅਕਾਲੀ ਪਾਰਟੀਆਂ ਦੀਆਂ ਘਟੀਆਂ ਨੀਤੀਆਂ ਨੇ ਸੂਬੇ ਨੂੰ ਤਬਾਹ ਕਰ ਦਿੱਤਾ ਤੇ ਅਜਿਹੇ ਵਰਤਾਰੇ ਕਾਰਨ ਬੇਰੁਜ਼ਗਾਰੀ ਸਿਖ਼ਰਾਂ 'ਤੇ ਹੈ, ਪਰ ਮੌਕਾ ਮਿਲਣ 'ਤੇ ਮੈਂ ਹਲਕਾ ...
ਦਸੂਹਾ, 16 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੇ ਰੈੱਡ ਰਿਬਨ ਕਲੱਬ ਵਲੋਂ ਵਰਲਡ ਫ਼ਸਟ ਏਡ ਦਿਵਸ ਮਨਾਇਆ ਗਿਆ | ਡਿਸਟਿ੍ਕਟ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੇ ਸਾਬਕਾ ਸਕੱਤਰ ਅਮਰਜੀਤ ਹਮਰੋਲ ਤੇ ਸ਼ਿਵਾਲਿਕ ਹਿਲ ...
ਦਸੂਹਾ, 16 ਸਤੰਬਰ (ਕੌਸ਼ਲ)-ਕਿਸਾਨ ਸੰਯੁਕਤ ਮੋਰਚੇ ਦੀ ਇਕ ਵਿਸ਼ੇਸ਼ ਮੀਟਿੰਗ ਦਸੂਹਾ ਵਿਖੇ ਹੋਈ | ਮੀਟਿੰਗ ਵਿਚ ਕਿਸਾਨ ਆਗੂ ਮਨਜੀਤ ਸਿੰਘ ਰਾਏ ਮੁੱਖ ਤੌਰ 'ਤੇ ਪਹੁੰਚੇ | ਮੀਟਿੰਗ ਵਿਚ ਮੋਰਚੇ ਦੇ ਆਗੂ ਜੰਗਵੀਰ ਚੌਹਾਨ ਤੇ ਮੁਕੇਸ਼ ਚੰਦਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ...
ਹੁਸ਼ਿਆਰਪੁਰ, 16 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮੁਹੱਲਾ ਸ਼ਾਲੀਮਾਰ ਨਗਰ ਵਾਸੀ ਪਰਮਜੀਤ ਰਾਏ ਵਲੋਂ ਮਹਾਰਜ ਸੰਤ ਦਰਸ਼ਨ ਸਿੰਘ ਦੇ 100ਵੇਂ ਜਨਮ ਦਿਨ ਦੀ ਖੁਸ਼ੀ 'ਚ ਸਾਂਝੀ ਰਸੋਈ ਹੁਸਿਆਰਪੁਰ ਨੂੰ 5100 ਰੁਪਏ ਦਾ ਯੋਗਦਾਨ ਦਿੱਤਾ ਗਿਆ | ਇਸ ਦੌਰਾਨ ਉਨ੍ਹਾਂ ...
ਚੱਬੇਵਾਲ, 16 ਸਤੰਬਰ (ਥਿਆੜਾ)-ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਇਕ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਗਿੱਲ ਅਰਜੁਨਾ ਐਵਾਰਡੀ ਦੀ ਅਗਵਾਈ ਵਿਚ ਖੇਡ ਸਟੇਡੀਅਮ ਚੱਬੇਵਾਲ ਵਿਖੇ ਹੋਈ | ਮੀਟਿੰਗ ਦੌਰਾਨ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਸਕੱਤਰ ...
ਦਸੂਹਾ, 16 ਸਤੰਬਰ (ਭੁੱਲਰ)-ਉੱਘੇ ਸਮਾਜ ਸੇਵਕ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸ. ਮਨਜੀਤ ਸਿੰਘ ਦਸੂਹਾ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਤਹਿਤ ਪਿੰਡ ਕਠਾਣਾ ਵਿਖੇ ਲੜਕੀ ਦੇ ਵਿਆਹ ਲਈ ਸ਼ਗਨ ਸਕੀਮ ਤਹਿਤ ਸ਼ਗਨ ਭੇਟ ਕੀਤਾ ਗਿਆ | ਇਸ ਮੌਕੇ ਸ. ਦਸੂਹਾ ...
ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ)-ਰੋੜ ਮਜਾਰਾ 'ਚ ਸਮੂਹ ਨਗਰ ਨਿਵਾਸੀਆਂ ਵਲੋਂ ਗ੍ਰਾਮ ਪੰਚਾਇਤ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗੁੱਗਾ ਜ਼ਾਹਿਰ ਪੀਰ ਦੀ ਯਾਦ 'ਚ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ, ਜਿਸ 'ਚ ਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ | ਛਿੰਝ ਮੇਲੇ 'ਚ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਸਹਿਕਾਰੀ ਵਿਭਾਗ ਵਿਚ ਕੰਮ ਕਰ ਰਹੇ ਕੋਆਪ੍ਰੇਟਿਵ ਸਕੱਤਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ | ਜਾਣਕਾਰੀ ...
ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ)-ਰਾਸ਼ਟਰੀ ਨੇਤਰਦਾਨ ਪੰਦ੍ਹਰਵਾੜਾ ਦੀ ਸਮਾਪਤੀ 'ਤੇ ਸਥਾਨਕ ਸਿਵਲ ਹਸਪਤਾਲ 'ਚ ਡਾ. ਰਮਨ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟਰਾਂਸਪਲਾਂਟ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੀ 8ਵੀਂ ਜਮਾਤ ਦੀ ਵਿਦਿਆਰਥਣ ਸੁਰਭੀ ਦੀ ਚੋਣ ਪੰਜਾਬ ਅੰਡਰ-19 ਟੀਮ 'ਚ ਹੋਈ, ਜਿਸ ਨਾਲ ਸਕੂਲ ਤੇ ਉਸ ਦੇ ਮਾਪਿਆਂ ਦਾ ਮਾਣ ਵਧਿਆ ਹੈ | ਇਸ ਪ੍ਰਾਪਤੀ 'ਤੇ ਵਿਦਿਆਰਥਣ ਸੁਰਭੀ ਨੂੰ ...
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਜਿਵੇਂ ਰਮਿੰਦਰ ਕੌਰ, ਹਿਨਾ, ਦੀਪਿਕਾ ਸ਼ਰਮਾ, ਰਮਨਦੀਪ ਕੌਰ ਤੇ ਮਮਤਾ ਮਿਨਹਾਸ ਨੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ...
ਤਲਵਾੜਾ, 16 ਸਤੰਬਰ (ਅ. ਪ)-ਆਮ ਆਦਮੀ ਪਾਰਟੀ ਦੀ ਬਲਾਕ ਤਲਵਾੜਾ ਦੇ ਪਿੰਡ ਬਰਿੰਗਲੀ ਵਿਖੇ ਮੀਟਿੰਗ ਹੋਈ, ਜਿਸ ਵਿਚ ਹਲਕਾ ਇੰਚਾਰਜ 'ਆਪ' ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਪਿੰਡ ਦੀ ਇਸਤਰੀ ਵਿੰਗ ਦੀ ਟੀਮ ਦਾ ਐਲਾਨ ਕੀਤਾ ਗਿਆ, ਜਿਸ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਡਾ: ਸੰਦੀਪ ਕੁਮਾਰ ਪਿ੍ੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ 'ਚ 9ਵੀਂ ਜਮਾਤ ਦੀਆਂ 4 ਖਾਲੀ ਸੀਟਾਂ ਨੂੰ ਭਰਨ ਲਈ ਲੇਟ ਐਂਟਰੀ ਚੋਣ ਪ੍ਰੀਖਿਆ (2021-22) ਦੀ ਪ੍ਰੀਖਿਆ ਸ਼ੁਰੂ ਹੋ ...
ਟਾਂਡਾ ਉੜਮੁੜ, 16 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ ਦੀ ਅਗਵਾਈ ਵਿਚ ਕਰਵਾਏ ਗਏ ...
ਮਿਆਣੀ, 16 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਨੱਥੂਪੁਰ ਨਾਲ ਸਬੰਧਿਤ ਪਿੰਡ ਫ਼ਿਰੋਜ਼ ਰੌਲੀਆ ਦੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਚੈੱਕ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਾਂਗਰਸ ਦੇ ਕਾਰਜਕਾਰੀ ...
ਟਾਂਡਾ ਉੜਮੁੜ, 16 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਤੇ ਉੱਘੇ ਸਮਾਜ ਸੇਵਕ ਮਨਜੀਤ ਸਿੰਘ ਦਸੂਹਾ ਵਲੋਂ ਪ੍ਰਵਾਸੀ ਨੌਜਵਾਨ ਰਵੀ ਜੋ ਪਿੰਡ ਮੂਨਕਾਂ ਵਿਖੇ ਰਹਿ ਰਿਹਾ ਹੈ, ਜਿਸ ਦੀ ਸੜਕ ਹਾਦਸੇ ਦੌਰਾਨ ਇਕ ਲੱਤ ਕੱਟੀ ਗਈ ...
ਦਸੂਹਾ, 16 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਕਾਲਜ ਦੇ ਪਿ੍ੰ. ਨਰਿੰਦਰ ਕੌਰ ਘੁੰਮਣ ਦੀ ਯੋਗ ਅਗਵਾਈ ਵਿਚ ਮਨਾਏ ਗਏ ਹਿੰਦੀ ਦਿਵਸ ਮੌਕੇ ਵਿਦਿਆਰਥਣਾਂ ਨੇ ਹਿੰਦੀ ਭਾਸ਼ਾ ਦੇ ਪ੍ਰਤੀ ਆਪਣੀਆਂ ਭਾਵਨਾਵਾਂ ...
ਹਰਿਆਣਾ, 16 ਸਤੰਬਰ (ਹਰਮੇਲ ਸਿੰਘ ਖੱਖ)-ਪਿੰਡ ਚੱਕ ਗੁੱਜਰਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੀ ਮੀਟਿੰਗ ਐਡ. ਹਰਜਿੰਦਰ ਸਿੰਘ ਧਾਮੀ ਮੁੱਖ ਸਕੱਤਰ ਐੱਸ.ਜੀ.ਪੀ.ਸੀ. ਤੇ ਹਲਕਾ ਇੰਚਾਰਜ ਸ਼ਾਮਚੁਰਾਸੀ ਦੀ ਅਗਵਾਈ ਹੇਠ ਬਸਪਾ ਤੋਂ ਉਮੀਦਵਾਰ ਇੰਜ: ਮਹਿੰਦਰ ਸਿੰਘ ...
ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੁਧਿਆਣਾ ਵਾਸੀ ਵਿਅਕਤੀ ਵਲੋਂ ਪਾਵਨ ਦਰਬਾਰ ਅੰਦਰ ਕੀਤੀ ਗਈ ਬੇਅਦਬੀ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ...
ਗੜ੍ਹਦੀਵਾਲਾ, 16 ਸਤੰਬਰ (ਚੱਗਰ)-ਗੜ੍ਹਦੀਵਾਲਾ ਵਿਖੇ ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਬਸਪਾ ਦੇ ਪ੍ਰਧਾਨ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬਸਪਾ ਦੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਮਨਿੰਦਰ ਸਿੰਘ ...
ਅੱਡਾ ਸਰਾਂ, 16 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਨੰਗਲ ਫ਼ਰੀਦ 'ਚ ਹੋਏ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਭੂਮੀਹੀਣ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਲਈ ਚੈੱਕ ਤਕਸੀਮ ...
ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਦਰਬਾਰ ਹਾਲ 'ਚ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸੇ ਸਾਜ਼ਿਸ਼ ...
ਟਾਂਡਾ ਉੜਮੁੜ, 16 ਸਤੰਬਰ (ਦੀਪਕ ਬਹਿਲ)-ਉੱਘੇ ਸਮਾਜ ਸੇਵੀ ਤੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਦੇ ਜਨਮ ਦਿਨ ਮੌਕੇ 'ਤੇ ਲੱਖੀ ਪੈਲੇਸ ਟਾਂਡਾ ਵਿਖੇ ਪਾਰਟੀ ਵਰਕਰਾਂ ਤੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਗ਼ਰੀਬ ਮਰੀਜ਼ਾਂ ...
ਹਾਜੀਪੁਰ, 16 ਸਤੰਬਰ (ਜੋਗਿੰਦਰ ਸਿੰਘ)-ਬਾਬਾ ਸ੍ਰੀ ਚੰਦ ਐਜੂਕੇਸ਼ਨਲ ਐਂਡ ਵੈਲਫ਼ੇਅਰ ਟਰੱਸਟ ਰਜਿ. ਮੁਕੇਰੀਆਂ ਅਧੀਨ ਚੱਲ ਰਹੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਬਾਬਾ ਸ੍ਰੀ ਚੰਦ ਮਹਾਰਾਜ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਮੇਂ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਸਮਾਜ ਸੇਵੀ ਪਰਮਜੀਤ ਸਿੰਘ ਸਚਦੇਵਾ ਵਲੋਂ ਮੰਡੀ 'ਚ ਵਸੂਲੇ ਜਾਂਦੇ ਗੁੰਡਾ ਟੈਕਸ ਦੇ ਵਿਰੋਧ ਵਿਚ ਰੇਹੜੀ ਤੇ ਫੜੀ ਵਾਲਿਆਂ ਨੂੰ ਨਾਲ ਲੈ ਕੇ ਸ਼ੁਰੂ ਕੀਤੇ ਗਏ ਸੰਘਰਸ਼ ਤਹਿਤ ਵਫ਼ਦ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ...
ਮਾਹਿਲਪੁਰ, 16 ਸਤੰਬਰ (ਰਜਿੰਦਰ ਸਿੰਘ)-ਬੇਰੁਜ਼ਗਾਰੀ ਖ਼ਤਮ ਕਰਨ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚਲਾਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਹੁਸ਼ਿਆਰਪੁਰ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਬੀ. ਡੀ. ਈ. ਓ. ਦਫ਼ਤਰ ਮਾਹਿਲਪੁਰ ਵਿਖੇ ...
ਟਾਂਡਾ ਉੜਮੁੜ, 16 ਸਤੰਬਰ (ਭਗਵਾਨ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 17 ਸਤੰਬਰ ਨੂੰ ਕਿਸਾਨਾਂ ਦੇ ਹੱਕ ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਤੋਂ ਲੈ ਕੇ ਸੰਸਦ ਤੱਕ ਜੋ ਰੋਸ ਮਾਰਚ ਕੀਤਾ ...
ਮਾਹਿਲਪੁਰ, 16 ਸਤੰਬਰ (ਰਜਿੰਦਰ ਸਿੰਘ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਦੀ ਮਾਹਿਲਪੁਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮਾਹਿਲਪੁਰ ਵਿਖੇ ਕਰਜ਼ਾ ਵੰਡ ਸਮਾਰੋਹ ਮੈਨੇਜਰ ਹਰਮੇਸ਼ ਲਾਲ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਉਦਾਸੀਨ ਆਸ਼ਰਮ ਡੇਰਾ ਬਾਬਾ ਚਰਨ ਸ਼ਾਹ ਬਹਾਦਰਪੁਰ ਵਿਖੇ ਮੱੁਖ ਸੇਵਾਦਾਰ ਮਹੰਤ ਰਮਿੰਦਰ ਦਾਸ ਦੀ ਦੇਖ-ਰੇਖ ਹੇਠ ਬਾਬਾ ਸ੍ਰੀ ਚੰਦ ਜੀ ਦੇ 527ਵੇਂ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 101 ਸ੍ਰੀ ...
ਘੋਗਰਾ, 16 ਸਤੰਬਰ (ਆਰ.ਐੱਸ. ਸਲਾਰੀਆ)-ਸਾਬਕਾ ਬਲਾਕ ਪ੍ਰਧਾਨ ਕਾਂਗਰਸ ਸੁਖਵੀਰ ਸਿੰਘ ਮਿੰਟਾ ਬਸੋਆ ਨੇ ਰਾਜ ਸਭਾ ਐੱਮ. ਪੀ. ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਤੇ ਹਲਕਾ ਦਸੂਹਾ ਦੇ ਵੱਖ-ਵੱਖ ਮਸਲਿਆਂ ਬਾਰੇ ਜਾਣੂ ਕਰਵਾਇਆ ਤੇ ਵਿਚਾਰ ਵਟਾਂਦਰਾ ਕੀਤਾ, ਸ. ਬਾਜਵਾ ...
ਮਾਹਿਲਪੁਰ, 16 ਸਤੰਬਰ (ਰਜਿੰਦਰ ਸਿੰਘ)- ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਦੇ ਸਹਿਤ ਪੱਖੀ ਵਿਕਾਸ ਲਈ ਸ਼ਹਿਰ 'ਤੇ ਪਿੰਡ-ਪਿੰਡ 'ਚ ਜਿੰਮ ਖੋਲ੍ਹਣ ਲਈ ਚਲਾਈ ਮੁਹਿੰਮ ਤਹਿਤ ਗੁਰਦੁਆਰਾ ਰਵਿਦਾਸ ਸਭਾ ਮਾਹਿਲਪੁਰ ਵਿਖੇ ਪ੍ਰਧਾਨ ਗੁਰਮੀਤ ਸਿੰਘ ਦੀ ...
ਦਸੂਹਾ, 16 ਸਤੰਬਰ (ਕੌਸ਼ਲ)-ਗੁਰੂੂੁ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਦੀ ਐਨ.ਸੀ.ਸੀ ਵਿਭਾਗ ਦੀ ਹੋਣਹਾਰ ਕੈਡਿਟ ਦਿਵਿਆ ਨੇ 30 ਅਗਸਤ ਤੋਂ 11 ਸਤੰਬਰ ਤੱਕ ਜਲੰਧਰ ਗਰੁੱਪ ਵੱਲੋਂ ਐੱਸ.ਐੱਸ.ਬੀ. ਟਰੇਨਿੰਗ ਹਾਸਲ ਕੀਤੀ | ਕਾਲਜ ਦੇ ਪਿ੍ੰਸੀਪਲ ਨਰਿੰਦਰ ਕੌਰ ...
ਟਾਂਡਾ ਉੜਮੁੜ, 16 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਵਰਕਿੰਗ ਕਮੇਟੀ ਮੈਂਬਰ ਲਖਵੀਰ ਸਿੰਘ ਖ਼ਾਲਸਾ ਵਲੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ | ਇਸ ਮੌਕੇ ਲਖਵੀਰ ...
ਮਾਹਿਲਪੁਰ, 16 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋ ਭਗੌੜੇ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਮਾਹਿਲਪੁਰ ਤੋਂ ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਉਰਫ ਜੀਤਾ ਪੁੱਤਰ ਦਾਰਾ ਸਿੰਘ ਵਾਸੀ ਫਿਰਨੀ ...
ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ)-ਹੁਸ਼ਿਆਰਪੁਰ ਰੋਡ 'ਤੇ ਪੰਜਾਬ ਰੋਡਵੇਜ਼ ਦੀ ਬੱਸ ਨਾਲ ਖੱਚਰ-ਰੇਹੜਾ ਟਕਰਾਉਣ ਨਾਲ ਖੱਚਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸਵੇਰੇ ਕਰੀਬ 7:30 ਕੁ ਵਜੇ ਸਰਬਜੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਰਡ ਨੰਬਰ-10 ...
ਦਸੂਹਾ, 16 ਸਤੰਬਰ (ਭੁੱਲਰ)-ਡੀ. ਐੱਸ. ਪੀ. ਦਸੂਹਾ ਰਣਜੀਤ ਸਿੰਘ ਬੰਦੇਸ਼ਾ ਨੇ ਪੱਤਰਕਾਰਾਂ ਨਾਲ ਪਹਿਲੀ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਚਲਾਈ ਗਈ ਮੁਹਿੰਮ ਤਹਿਤ ਸਮਾਜ ਵਿਰੋਧੀ ...
ਟਾਂਡਾ ਉੜਮੁੜ, 16 ਸਤੰਬਰ (ਦੀਪਕ ਬਹਿਲ)-ਇੰਜ. ਸੰਜੀਵ ਗੌਤਮ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਹੁਸ਼ਿਆਰਪੁਰ ਵਲੋਂ ਬਲਾਕ ਟਾਂਡਾ ਵਿਚ ਪੈਂਦੇ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਤੇ ਅਧਿਆਪਕਾਂ ਨੂੰ ਕੌਮੀ ਪ੍ਰਾਪਤੀ ਸਰਵੇਖਣ ਪ੍ਰੀਖਿਆ ਵਿਚ ਬਿਹਤਰੀਨ ...
ਐਮਾਂ ਮਾਂਗਟ, 16 ਸਤੰਬਰ (ਗੁਰਾਇਆ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਮੁਕੇਰੀਆਂ ਦਿਹਾਤੀ ਵਲੋਂ ਵੱਖ-ਵੱਖ ਪਿੰਡਾਂ ਵਿਚ ਕੀਰਤਨ ਤੇ ਕਥਾ ਵਿਚਾਰ ਸਮਾਗਮ 17 ਸਤੰਬਰ ਨੂੰ ਸ਼ੁਰੂ ਕੀਤੇ ਜਾ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਬਣਾਈ ਗਈ ਮੈਨੀਫੈਸਟੋ ਕਮੇਟੀ ਦਾ ਮੈਂਬਰ ਚੁਣਿਆ ਗਿਆ ਹੈ | ਮੈਨੀਫੈਸਟੋ ਕਮੇਟੀ ਦੀ ਪਹਿਲੀ ਬੈਠਕ ਜੋ ...
ਤਲਵਾੜਾ, 16 ਸਤੰਬਰ (ਰਾਜੀਵ ਓਸ਼ੋ)-ਪਿੰਡ ਸਥਵਾਂ ਵਿਖੇ ਵਿਧਾਇਕਾ ਮੁਕੇਰੀਆਂ ਮੈਡਮ ਇੰਦੂ ਬਾਲਾ ਨੇ ਪਾਰਟੀ ਕਾਰਜਕਾਰੀ ਮੈਂਬਰਾਂ ਨਾਲ ਬੈਠਕ ਕੀਤੀ | ਇਸ ਕਾਰਜਕਰਤਾ ਬੈਠਕ ਵਿਚ ਲਗਭਗ 20 ਪਰਿਵਾਰਾਂ ਨੇ ਭਾਜਪਾ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ...
ਐਮਾਂ ਮਾਂਗਟ, 16 ਸਤੰਬਰ (ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਮੁਕੇਰੀਆਂ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਆਗੂ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦਾ ਨਾਂਅ ਜਿਵੇਂ ...
ਹੁਸ਼ਿਆਰਪੁਰ, 16 ਸਤੰਬਰ (ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਤੋਂ ਪੈਰੋਲ 'ਤੇ ਗਏ ਕੈਦੀ ਦੇ ਛੁੱਟੀ ਪੂਰੀ ਹੋਣ ਉਪਰੰਤ ਵਾਪਿਸ ਜੇਲ੍ਹ ਰਿਪੋਰਟ ਨਾ ਕਰਨ 'ਤੇ ਸਦਰ ਪੁਲਿਸ ਨੇ ਕੈਦੀ ਖਿਲਾਫ਼ ਕੇਸ ਦਰਜ ਕੀਤਾ ਹੈ | ਕੈਦੀ ਮੁਸ਼ਤਾਕ ਅਹਿਮਦ ਵਾਸੀ ਦੁੱਗਰੀਪੁਰਾ ਜੰਮੂ-ਕਸ਼ਮੀਰ ...
ਦਸੂਹਾ, 16 ਸਤੰਬਰ (ਭੁੱਲਰ)-ਹਰਿੰਦਰ ਸਿੰਘ ਸੰਧੂ ਐੱਮ. ਡੀ. ਗੁਰੂ ਨਾਨਕ ਹਾਇਰ ਪਰਚੇਜ਼ ਐਂਡ ਸੰਧੂ ਫਾਈਨਾਂਸ ਪ੍ਰਾਪਰਟੀ ਐਡਵਾਈਜ਼ਰ ਸਿਨੇਮਾ ਚੌਕ ਦਸੂਹਾ ਦੇ ਸਹੁਰਾ ਸਾਹਿਬ ਸ. ਕਰਨੈਲ ਸਿੰਘ ਬਾਜਵਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਨਮਿੱਤ ...
ਹੁਸ਼ਿਆਰਪੁਰ, 16 ਸਤੰਬਰ (ਹਰਪ੍ਰੀਤ ਕੌਰ)-ਇੰਡੀਅਨ ਪਾਰਲੀਮੈਂਟ ਤੇ ਐੱਸ. ਜੀ. ਪੀ. ਸੀ. ਦੀ ਚੋਣ ਹਰ ਪੰਜ ਸਾਲ ਬਾਅਦ ਹੁੰਦੀ ਹੈ ਪਰ ਐੱਸ. ਜੀ. ਪੀ. ਸੀ. 'ਤੇ ਕਾਬਜ ਹੁਕਮਰਾਨਾਂ ਦੇ ਹੱਥਟੋਕੇ ਬਣ ਕੇ ਸਿਆਸਤਦਾਨ ਜਮਹੂਰੀਅਤ ਦਾ ਨਿਰੰਤਰ ਜਨਾਜਾ ਕੱਢਦੇ ਆ ਰਹੇ ਹਨ | ਜਬਰੀ ...
ਹਾਜੀਪੁਰ, 16 ਸਤੰਬਰ (ਜੋਗਿੰਦਰ ਸਿੰਘ/ਪੁਨੀਤ ਭਾਰਦਵਾਜ)-ਥਾਣਾ ਹਾਜੀਪੁਰ ਦੀ ਪੁਲਿਸ ਨੇ 2 ਨੌਜਵਾਨਾਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ...
ਦਸੂਹਾ, 16 ਸਤੰਬਰ (ਭੁੱਲਰ)-ਉਪ ਮੰਡਲ ਮੈਜਿਸਟਰੇਟ ਰਣਦੀਪ ਸਿੰਘ ਹੀਰ ਪੀ. ਸੀ. ਐੱਸ. ਦਾ ਸਾਚਾ ਗੁਰੂ ਲਾਧੋ ਰੇ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਭੂਸ਼ਾ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ. ਜਸਕਰਨ ਸਿੰਘ ਭੂਸ਼ਾ ਮੁੱਖ ਸੇਵਾਦਾਰ ਸੱਚਾ ਗੁਰੂ ਲਾਧੋ ਰੇ ...
ਤਲਵਾੜਾ, 16 ਸਤੰਬਰ (ਅ. ਪ)-ਦਾਤਾਰਪੁਰ ਦੇ ਨਜ਼ਦੀਕੀ ਪਿੰਡ ਦੇਪੁਰ ਵਿਖੇ ਵਰੁਣ ਦੇਵਤਾ ਵੈੱਲਫੇਅਰ ਸੁਸਾਇਟੀ ਵਲੋਂ 22ਵੀਂ ਭਗਵਤ ਕਥਾ ਛਿੰਝ ਗਰਾਊਾਡ ਦੇ ਨੇੜੇ ਕਰਵਾਈ ਜਾ ਰਹੀ ਹੈ, ਜਿਸ ਦੇ ਪੰਜਵੇਂ ਦਿਨ ਮਹੰਤ ਰਾਜਗਿਰੀ ਜੀ, ਦਾਤਾਰਪੁਰ ਵਾਲੇ ਦੇਵਾ ਜੀ ਤਲਵਾੜਾ ਤੋਂ ...
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਪਿੰਡ ਆਦਮਵਾਲ ਗੜ੍ਹੀ ਵਿਖੇ ਭੁਪਿੰਦਰ ਸਿੰਘ ਦੀ ਅਗਵਾਈ 'ਚ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ | ਇਸ ਮੌਕੇ ਲੋਕਾਂ ਵਲੋਂ ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ ਨੂੰ ਆਉਣ ਵਾਲੀਆਂ 2022 ਦੀਆਂ ਚੋਣਾਂ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX