ਲੁਧਿਆਣਾ, 16 ਸਤੰਬਰ (ਅਮਰੀਕ ਸਿੰਘ ਬੱਤਰਾ)-ਚੂਹੜਪੁਰ ਰੋਡ ਤੇ ਵੀਰਵਾਰ ਸਵੇਰੇ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਗਲਾਡਾ ਅਧਿਕਾਰੀਆਂ ਵਲੋਂ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਕਲੋਨਾਈਜ਼ਰਾਂ ਨੇ ਇਕੱਤਰ ਹੋ ਕੇ ਗਲਾਡਾ ਦੀ ਕਾਰਵਾਈ ਦਾ ਸਖਤ ਵਿਰੋਧ ਕਰਦਿਆਂ ਕਾਲੋਨੀ ਦੀਆਂ ਸੜਕਾਂ ਪੁੱਟਣ ਲਈ ਆਈ ਮਸ਼ੀਨ (ਜੇ.ਸੀ.ਬੀ.) ਅੱਗੇ ਖੜ੍ਹ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ | ਗਲਾਡਾ ਟੀਮ ਨਾਲ ਆਏ ਸੁਰੱਖਿਆ ਕਰਮਚਾਰੀਆਂ ਵਲੋਂ ਵਿਰੋਧ ਕਰ ਰਹੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਾਲੋਨਾਈਜ਼ਰਾਂ ਨੇ ਕਿਸੇ ਵੀ ਕਾਲੋਨੀ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਮੰਗ ਕਰਦਿਆਂ ਪ੍ਰਦਰਸ਼ਨ ਜਾਰੀ ਰੱਖਿਆ, ਜਿਸ 'ਤੇ ਅਧਿਕਾਰੀ ਵਾਪਸ ਪਰਤ ਗਏ | ਕਾਲੋਨਾਈਜ਼ਰ ਐਸੋਸੀਏਸ਼ਨ ਜੱਸੀਆਂ ਰੋਡ ਦੇ ਪ੍ਰਧਾਨ ਮਨਦੀਪ ਸਿੰਘ ਮਨੀ ਨੇ ਦੱਸਿਆ ਕਿ ਜੱਸੀਆਂ ਰੋਡ, ਲਾਦੀਆਂ, ਚੂਹੜਪੁਰ, ਬੱਲੋਕੇ ਅਤੇ ਇਲਾਕੇ ਦੋ ਹੋਰ ਪਿੰਡਾਂ 'ਚ ਕਾਲੋਨੀਆਂ 2018 ਤੋਂ ਪਹਿਲਾਂ ਬਣੀਆਂ ਹੋਈਆਂ ਹਨ ਅਤੇ 95 ਫੀਸਦੀ ਤੋਂ ਵਧੇਰੇ ਕਾਲੋਨਾਈਜਰਾਂ ਨੇ ਕਾਲੋਨੀਆਂ ਰੈਗੂਲਰ ਕਰਵਾਉਣ ਲਈ ਅਰਜ਼ੀਆਂ ਦਿੱਤੀਆਂ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੇ ਕਾਲੋਨੀ ਵਿਚ ਹੋਰ ਰਕਬਾ ਰਲਾ ਲਿਆ ਹੈ ਜਾਂ ਥੋੜ੍ਹੀ ਜਿਹੀ ਜਗ੍ਹਾ ਵਿਚ ਨਵੀਂ ਕਾਲੋਨੀ ਬਣਾਈ ਹੈ, ਉਸ ਲਈ ਵੀ ਪੈਸੇ ਜਮ੍ਹਾਂ ਕਰਵਾਉਣ ਲਈ ਤਿਆਰ ਹਨ, ਰਾਜ ਸਰਕਾਰ ਕੋਈ ਨਵੀਂ ਨੀਤੀ ਤਾਂ ਲਾਗ ਕਰੇ | ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਇਆ ਪਿਆ ਹੈ ਕਿਉਂਕਿ ਰਾਜ ਸਰਕਾਰ ਨੇ ਬਿਨ੍ਹਾਂ ਐੱਨ. ਓ. ਸੀ. ਰਜਿਸਟਰੀ ਨਾ ਕਰਨ ਦੀ ਹਦਾਇਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਹੋਈ ਹੈ, ਨਵੇਂ ਬਿਜਲੀ ਮੀਟਰ ਵੀ ਨਹੀਂ ਲਗਾਏ ਜਾ ਰਹੇ | ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਰੂੜ੍ਹੀਆਂ ਦੀ ਰਜਿਸਟਰੀ ਕਰਵਾਉਣ ਲਈ ਵੀ ਐੱਨ. ਓ. ਸੀ. ਮੰਗੀ ਜਾ ਰਹੀ ਹੈ | ਦੂਸਰੇ ਪਾਸੇ ਗਲਾਡਾ ਅਤੇ ਦੂਸਰੀਆਂ ਅਥਾਰਟੀਆਂ ਵਲੋਂ ਐੱਨ. ਓ. ਸੀ. ਜਾਰੀ ਨਹੀਂ ਕੀਤੀ ਜਾ ਰਹੀ | ਸ. ਮਨੀ ਨੇ ਦੱਸਿਆ ਕਿ ਗਲਾਡਾ ਅਧਿਕਾਰੀ ਅਣ-ਅਧਿਕਾਰਤ ਕਾਲੋਨੀਆਂ ਦੀ ਆੜ 'ਚ ਕਾਲੋਨਾਈਜ਼ਰਾਂ ਨੂੰ ਪ੍ਰੇਸ਼ਾਨ ਕਰਨ ਤੋਂ ਨਹੀਂ ਹੱਟ ਰਹੇ | ਉਨ੍ਹਾਂ ਦੱਸਿਆ ਕਿ ਅਣ-ਅਧਿਕਾਰਤ ਕਾਲੋਨੀਆਂ ਰੈਗੂਲਰ ਕਰਨ ਲਈ ਮੁੜ ਤੋਂ ਨੀਤੀ ਲਾਗੂ ਕਰਨ ਲਈ ਰਾਜ ਸਰਕਾਰ, ਕੈਬਨਿਟ ਮੰਤਰੀ ਅਤੇ ਵਿਧਾਇਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਸਾਡੀ ਕਿਤੇ ਸੁਣਵਾਈ ਨਹੀਂ ਹੋ ਰਹੀ | ਇਸ ਸਬੰਧੀ ਸੰਪਰਕ ਕਰਨ 'ਤੇ ਐੱਸ. ਡੀ. ਈ. ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਹੈਬੋਵਾਲ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਚੂਹੜਪੁਰ 'ਚ ਅਣ-ਅਧਿਕਾਰਤ ਕਾਲੋਨੀ ਵਿਰੁੱਧ ਸਵੇਰੇ 10 ਵਜੇ ਕਰਵਾਈ ਸ਼ੁਰੂ ਕੀਤੀ ਤਾਂ ਕੁਝ ਲੋਕ ਜੇ. ਸੀ. ਬੀ. ਮਸ਼ੀਨ ਅੱਗੇ ਬੈਠ ਗਏ | ਉਨ੍ਹਾਂ ਦੱਸਿਆ ਕਿ ਚੰਦ ਮਿੰਟਾਂ 'ਚ ਹੋਰ ਵਿਅਕਤੀ ਵਿਰੋਧ 'ਚ ਉਤਰ ਆਏ | ਉਨ੍ਹਾਂ ਦੱਸਿਆ ਕਿ ਪੁਲਿਸ ਫੋਰਸ ਵੀ ਗੱਟ ਸੀ, ਇਸ ਲਈ ਅਮਲਾ ਵਾਪਸ ਪਰਤ ਆਇਆ | ਉਨ੍ਹਾਂ ਦੱਸਿਆ ਕਿ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ, ਜਿਨ੍ਹਾਂ ਦੇ ਨਿਰਦੇਸ਼ਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖਤ ਹਦਾਇਤਾਂ ਹਨ ਕਿ ਬਿਨਾਂ ਮਨਜੂਰੀ ਕੋਈ ਵੀ ਕਾਲੋਨੀ ਨਾ ਬਣਨ ਦਿੱਤੀ ਜਾਵੇ |
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਲੁੱਟਾਂ-ਖੋਹਾਂ ਅਤੇ ਮੋਬਾਈਲ ਖੋਹਣ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਵੱਖ-ਵੱਖ ਲੁਟੇਰਾ ਤੇ ਚੋਰ ਗਰੋਹ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ...
ਲੁਧਿਆਣਾ, 16 ਸਤੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼/ ਪਨਬੱਸ/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਸੂਬੇ ਦੇ ਅਚਾਨਕ ਸਾਰੇ ਬੱਸ ਡੀਪੂ ਬੰਦ ਹੋ ਜਾਣ ਪਿੱਛੋਂ ਜਿੱਥੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਉੱਥੇ ਹੀ ...
ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਡਾਇਰੈਕਟੋਰੇਟ ਆਫ਼ ਰੈਵਨਿਊ ਇੰਟੈਲੀਜੈਂਸ (ਡੀ. ਆਰ. ਆਈ.) ਨੇ ਅੱਜ ਲੁਧਿਆਣਾ ਵਿਖੇ ਇਕ ਵੈਗਨ ਆਰ. ਕਾਰ 'ਚੋਂ 15.6 ਕਿੱਲੋ ਚਰਸ ਬਰਾਮਦ ਕੀਤੀ ਹੈ, ਕਾਰ ਸਵਾਰ ਚਰਸ ਲੈ ਕੇ ਕਸ਼ਮੀਰ ਤੋਂ ਦਿੱਲੀ ਜਾ ਰਿਹਾ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ...
ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਵਰਕਰਾਂ ਤੇ ਸਮਾਜ ਦੇ ਹਰ ਵਰਗ ਵਲੋਂ ਜੁੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਤਹਿਤ ਅੱਜ ਵਿਧਾਨ ਸਭਾ ਹਲਕਾ ਆਤਮ ਨਗਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ 'ਚ ਪਰੁਵਾਂਚਲ ...
ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਘਰ-ਘਰ ਰਜ਼ਗਾਰ ਯੋਜਨਾ ਤਹਿਤ ਸਥਾਨਕ ਐੱਸ.ਆਰ.ਐੱਸ. ਸਰਕਾਰੀ ਪੌਲੀਟੈਕਨਿਕ ਕਾਲਜ (ਲੜਕੀਆਂ) ਵਿਖੇ ਤੀਸਰਾ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ 'ਚ 50 ਕੰਪਨੀਆਂ ਨੇ 1272 ਨੌਜਵਾਨਾਂ ਨੂੰ ਨੌਕਰੀ ਦੀ ਨਿਯੁਕਤੀ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੇਖੋਵਾਲ 'ਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਰਵੀ ਪ੍ਰਜਾਪਤੀ ਪੁੱਤਰ ਪ੍ਰਲਾਹਦ ਰਾਏ ਵਜੋਂ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਕਿੱਟੀ ਬਰੈੱਡ ਸਟੋਰ ਨੇੜੇ 3 ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ ਨਕਦੀ ਤੇ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਮੈਡਮ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਪੁਲਿਸ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਛੁੱਟੀ ਖ਼ਤਮ ਹੋਣ ਉਪਰੰਤ ਜੇਲ੍ਹ ਵਾਪਸ ਨਾ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਵਲੋਂ ਬਲਵਿੰਦਰਪਾਲ ਵਾਸੀ ਅਸ਼ੋਕ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਣੀ ਕਾਲੋਨੀ 'ਚ ਘਰੇਲੂ ਵਿਵਾਦ ਤੋਂ ਬਾਅਦ ਇਕ ਨੌਜਵਾਨ ਵਲੋਂ ਆਪਣੇ ਆਪ ਨੂੰ ਚਾਕੂ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਗੰਭੀਰ ਹਾਲਤ 'ਚ ਭਰਤ ਗੋਸਵਾਮੀ (40) ਨੂੰ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਪਾਰ ਦੇ ਮਾਮਲੇ 'ਚ ਠੱਗੀ ਕਰਨ ਦੇ ਦੋਸ਼ ਤਹਿਤ ਕੰਪਨੀ ਮੈਨੇਜਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਆਸ਼ੂਤੋਸ਼ ਵਰਮਾ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਅਤੇ ...
ਲੁਧਿਆਣਾ, 16 ਸਤੰਬਰ (ਅਮਰੀਕ ਸਿੰਘ ਬੱਤਰਾ)-ਅਕਾਲ ਮਾਰਕੀਟ ਚੌੜਾ ਬਾਜ਼ਾਰ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ ਦੇ ਨਵੇਂ ਚੁਣੇ ਗਏ ਪ੍ਰਧਾਨ ਮਨਪ੍ਰੀਤ ਸਿੰਘ ਬੰਟੀ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ, ਗਿੱਲ ਰੋਡ ਦੇ ਵਪਾਰੀਆਂ ਵਲੋਂ ਅਮਨ ਡੰਗ ਦੀ ਅਗਵਾਈ ਹੇਠ ਸ. ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਵਾਰਡ-31 ਦੀ ਕਾਲੋਨੀ ਅਮਰਪੁਰਾ 'ਚ ਪਿਛਲੇ 15 ਦਿਨ ਤੋਂ ਪੀਣ ਵਾਲਾ ਪਾਣੀ ਬਦਬੂਦਾਰ ਤੇ ਗੰਦਾ ਆਉਣ ਤੋਂ ਪ੍ਰੇਸ਼ਾਨ ਲੋਕਾਂ ਨੇ ਬੁੱਧਵਾਰ ਜ਼ੋਨ-ਸੀ ਦੇ ਬਾਹਰ ਨਾਅਰੇਬਾਜ਼ੀ ਕਰਕੇ ਮਾਮਲਾ ਜ਼ੋਨਲ ਕਮਿਸ਼ਨਰ ਨੀਰਜ ...
ਹੰਬੜਾਂ, 16 ਸਤੰਬਰ (ਹਰਵਿੰਦਰ ਸਿੰਘ ਮੱਕੜ)-ਪਿੰਡ ਜੈਨਪੁਰ 'ਚ ਪਿਛਲੇ ਦਿਨੀਂ ਆਪਸੀ ਪਰਿਵਾਰਾਂ ਵਿਚ ਹੋਈ ਲੜਾਈ ਤੋਂ ਬਾਅਦ ਝਗੜੇ ਨੂੰ ਹੋਰ ਰੂਪ ਦੇਣ ਲਈ ਅਗਵਾ ਹੋਈ ਸੁਰਜੀਤ ਕੌਰ ਪਤਨੀ ਜਸਵੰਤ ਸਿੰਘ ਵਲੋਂ ਦੋਸ਼ ਲਗਾਏ ਸਨ ਕਿ ਉਸ ਨੂੰ ਉਸ ਦੇ ਦਿਓਰ ਤੇ ਜੇਠ ਵਲੋਂ ਅਗਵਾ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਖਤਰਨਾਕ ਚੋਰ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ 2 ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਖਤਰਨਾਕ ਚੋਰ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ 2 ...
ਲੁਧਿਆਣਾ, 16 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ 'ਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ 'ਚ ਅੱਜ ਤੱਕ 24,11,771 ਸ਼ੱਕੀ ...
ਲੁਧਿਆਣਾ, 16 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ | ਡੇਂਗੂ ਬੁਖਾਰ ਨੇ ਤੇਜ਼ੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਅੱਜ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਰੋਡ ਸਥਿਤ ਅਰੋਗਿਆ ਹਸਪਤਾਲ 'ਚ ਡਾਕਟਰਾਂ ਦੀ ਕਥਿਤ ਅਣਗਹਿਲੀ ਕਾਰਨ ਹੋਈ ਇਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਡਾਕਟਰ ਜੋੜੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...
ਲੁਧਿਆਣਾ, 16 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ 'ਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡੀਪੂ ਚੱਲ ਰਹੇ ਹਨ, ਜਿਨ੍ਹਾਂ ਤੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਗੁਰਮਤਿ ਸਮਾਗਮ ਕਰਾਇਆ ...
ਲੁਧਿਆਣਾ, 16 ਸਤੰਬਰ (ਸਲੇਮਪੁਰੀ)-ਕੌਮਾਂਤਰੀ ਬਾਲ ਕੈਂਸਰ ਜਾਗਰੂਕਤਾ ਮਹੀਨਾ ਮਨਾਉਣ ਦੇ ਸਬੰਧ 'ਚ ਕਿ੍ਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਬਾਲ ਵਿਭਾਗ ਵਿਚ ਕੈਂਸਰ ਤੋਂ ਬਚਾਅ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਰਵਾਏ ਗਏ ਸਮਾਗਮ ਦਾ ਉਦਘਾਟਨ ...
ਆਲਮਗੀਰ, 16 ਸਤੰਬਰ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਰਿਹਾਇਸ਼ੀ ਸਰਾਵਾਂ ਅਤੇ ਦਰਸ਼ਨੀ ਡਿਉੜੀ ਦੀ ਕਾਰ ਸੇਵਾ ਵੱਡੇ ਪੱਧਰ ...
ਫੁੱਲਾਂਵਾਲ, 16 ਸਤੰਬਰ (ਮਨਜੀਤ ਸਿੰਘ ਦੁੱਗਰੀ)-ਭਾਈ ਹਿੰਮਤ ਸਿੰਘ ਨਗਰ ਸੂਆ ਸੜਕ ਫਾਟਕਾਂ ਤੋਂ 200 ਫੁੱਟੀ ਮਿਸਿੰਗ ਲਿੰਕ ਸੜਕ ਨੂੰ ਆਪਸ 'ਚ ਜੋੜਦੀ ਸੜਕ ਜੋ ਲਾਈਨਾਂ ਦੇ ਨਾਲ-ਨਾਲ ਜਾ ਕੇ ਭਾਈ ਹਿੰਮਤ ਸਿੰਘ ਨਗਰ, ਨਿਊ ਗੁਰੂ ਤੇਗ ਬਹਾਦਰ ਨਗਰ, ਸ਼ਹੀਦ ਭਗਤ ਸਿੰਘ ਨਗਰ, ਭਗਤ ...
ਆਲਮਗੀਰ, 16 ਸਤੰਬਰ (ਜਰਨੈਲ ਸਿੰਘ ਪੱਟੀ)-ਲੁਧਿਆਣਾ-ਮਾਲੇਰਕੋਟਲਾ ਰੋਡ 'ਤੇ ਪਿੰਡ ਰਣੀਆਂ ਸਥਿਤ ਮਿਲੇਨੀਅਮ ਵਰਲਡ ਸਕੂਲ ਵਿਖੇ ਛੋਟੇ ਬੱਚਿਆਂ ਲਈ ਬਾਸਕਿਟਬਾਲ ਸੈਂਟਰ ਦੀ ਆਰੰਭਤਾ ਮਨੈਜਿੰਗ ਡਾਇਰੈਕਟਰ ਜਸ਼ਨਦੀਪ ਸਿੰਘ ਚਾਵਲਾ ਦੀ ਹਾਜ਼ਰੀ 'ਚ ਕੀਤੀ ਗਈ | ਇਸ ਮੌਕੇ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਤਰਸੇਮ ਉਰਫ਼ ਭਾਊ ਵਾਸੀ ਮੁੱਲਾਂਪੁਰ ਨੂੰ 14 ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਚਰਨਦੀਪ ਸਿੰਘ ਚੰਨੀ ਨੇ ਕਿਹਾ ਹੈ ਕਿ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਿਮਰਜੀਤ ਸਿੰਘ ਬੈਂਸ ਨੂੰ ਵਿਧਾਨ ਸਭਾ ਚੋਣਾਂ 'ਚ ਮੂਧੇ ਮੂੰਹ ਸੁੱਟਣ ਲਈ ਅਕਾਲੀ ਦਲ-ਬਸਪਾ ਵਲੋਂ ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਅੱਜ ਪੂਰੇ ਪੰਜਾਬ ਅੰਦਰ ਲੁੱਟ-ਖੋਹ, ਗੁੰਡਾਗਰਦੀ ਅਤੇ ਗੈਂਗਵਾਰ ਕਾਰਨ ਲੋਕ ਦਹਿਸ਼ਤ ਦੇ ਮਾਹੌਲ 'ਚ ਜਿੰਦਗੀ ਬਸਰ ਕਰ ਰਹੇ ਹਨ, ਹਰ ਪਾਸੇ ਭਿ੍ਸ਼ਟਾਚਾਰ ਤੇ ਸਿਆਸੀ ਬਦਲਾਖ਼ੋਰੀ ਦਾ ਬੋਲਬਾਲਾ ਹੈ ਅਤੇ ਪੰਜਾਬ ਇਸ ਸਮੇਂ ਇਸ ਸਦੀ ਦੇ ...
ਲਾਡੋਵਾਲ, 16 ਸਤੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣਾ ਕਾਰਜਕਾਲ ਸੰਭਾਲਦਿਆਂ ਹੀ ਗ਼ਰੀਬ ਅਤੇ ਲੋੜਵੰਦ ਲੋਕਾਂ ਦੇ ਨੀਲੇ ਕਾਰਡ ਤੇ ਰਾਸ਼ਨ ਕਾਰਡ ਕੱਟ ਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ, ...
ਪਾਇਲ, 16 ਸਤੰਬਰ (ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਦਾਖਾ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਾਰ ਭਰ 'ਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਬਣਾਉਣ ਵਾਲੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਦਾਖਾ ...
ਬੀਜਾ, 16 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਾਬਾ ਲਾਲ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ, ਗਰਾਮ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਅੰਦੋਲਨ ਨੂੰ ਸਮਰਪਿਤ ਬਾਬਾ ਲਾਲ ਸਿੰਘ ਯਾਦਗਾਰੀ ਕਬੱਡੀ ਕੱਪ 20 ਸਤੰਬਰ ਨੂੰ ਬਖ਼ਸ਼ੀਸ਼ ਸਿੰਘ ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਸੈਂਕੜੇ ਨੌਜਵਾਨ ਗੁਰਦੀਪ ਸਿੰਘ ਗੋਸ਼ਾ ਕੌਮੀ ਮੁੱਖ ਬੁਲਾਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਸੰਸਦ ਤੱਕ ਮਾਰਚ ਤਹਿਤ ਰਵਾਨਾ ਹੋਏ | ਸ. ਗੋਸ਼ਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਾਵਨਾ ...
ਡਾਬਾ/ਲੁਹਾਰਾ, 16 ਸਤੰਬਰ (ਕੁਲਵੰਤ ਸਿੰਘ ਸੱਪਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀਤੇ ਵਰ੍ਹੇ 17 ਸਤੰਬਰ ਵਾਲੇ ਦਿਨ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਨੇ ਇਸ ਦਿਨ ਨੂੰ ਕਾਲ਼ਾ ਦਿਨ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਲੈਂਦਿਆਂ ...
ਫੁੱਲਾਂਵਾਲ, 16 ਸਤੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੇ ਧਾਂਦਰਾ ਸੜਕ ਸਥਿਤ ਸਤਜੋਤ ਨਗਰ ਵਿਖੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਇਕ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਅਤੇ 15 ਵਿਅਕਤੀਆਂ ਨੂੰ ਉਨ੍ਹਾਂ ਦੀ ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਹੋਰ ਪ੍ਰਚੰਡ ਕਰਨ ਦੇ ਉਦੇਸ਼ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਜਥਾ ਬੀਬੀ ਰਣਜੀਤ ਕੌਰ ਖ਼ਾਲਸਾ ਅਤੇ ...
ਲੁਧਿਆਣਾ, 16 ਸਤੰਬਰ (ਸਲੇਮਪੁਰੀ)-ਪਿਛਲੇ ਕਈ ਸਾਲਾਂ ਤੋਂ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਲਈ ਖੂਨ ਦਾ ਪ੍ਰਬੰਧ ਕਰਨ ਲਈ ਸੇਵਾਵਾਂ ਨਿਭਾਅ ਰਹੀ ਜਿੰਦਗੀ ਫਾਉਂਡੇਸ਼ਨ ਲਾਈਵ ਵਲੋਂ ਆਪਣੀ 10ਵੀਂ ਵਰੇ੍ਹਗੰਢ ਮਨਾਉਣ ਲਈ ਸ਼ਹਿਰ ਦੇ ਇਕ ਹੋਟਲ 'ਚ ਸਮਾਗਮ ਕਰਵਾਇਆ ਗਿਆ, ...
ਭਾਮੀਆਂ ਕਲਾਂ, 16 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਐਲਾਨਣ 'ਤੇ ਪਾਰਟੀ ਵਰਕਰਾਂ ਤੇ ਸਮਰਥਕਾਂ 'ਚ ...
ਲੁਧਿਆਣਾ 16 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਕਾਲੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ 17 ਸਤੰਬਰ ਅੱਜ ਦੇ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ, ਕਿਸਾਨਾਂ ਵਲੋਂ ਇਸ ਦਿਨ ਸਵੇਰੇ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਤੋਂ ...
ਭਾਮੀਆਂ ਕਲਾਂ, 16 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਜਮਾਲਪੁਰ ਚੌਕ ਦੇ ਨਜ਼ਦੀਕ ਬਾਲਮੀਕ ਧਰਮਸ਼ਾਲਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਰਣਜੀਤ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ...
ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਜੈਵਿਕ ਖੇਤੀ ਸਕੂਲ ਪੀ. ਏ. ਯੂ. ਨੇ ਕਿਸਾਨਾਂ ਨੂੰ ਖੇਤੀ ਕਰਨ ਦੀਆਂ ਵਿਕਸਿਤ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਇਕ ਜਾਗਰੂਕਤਾ ਕੈਂਪ ਲਗਾਇਆ | ਇਹ ਕੈਂਪ ਕਣਕ ਦੀ ਫਸਲ ਬਾਰੇ ਬਾਇਓਟੈਕਨਾਲੌਜੀ ਵਿਭਾਗ ਦੇ ਬਾਇਓਟੈੱਕ ਕਿਸਾਨ ਹੱਬ ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਅੱਜ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਅੱਸੂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ 'ਚ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਆਸਾ ਦੀ ਵਾਰ ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਹੇਠ ਭਾਈ ਰਣਧੀਰ ਸਿੰਘ ਨਗਰ ਸਥਿਤ ਦਫਤਰ ਵਿਖੇ ਮੀਟਿੰਗ ਹੋਈ, ਜਿਸ 'ਚ ਜ਼ਿਲ੍ਹਾ ਅਕਾਲੀ ...
ਫੁੱਲਾਂਵਾਲ, 16 ਸਤੰਬਰ (ਮਨਜੀਤ ਸਿੰਘ ਦੱਗਰੀ)-ਪੰਜਾਬ ਦੇ ਸਮੂਹ ਪ੍ਰਾਈਵੇਟ ਸਕੂਲਾਂ ਨੂੰ ਸਿਖਿਆ ਦੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਲਈ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਫੈਪ) ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ...
ਲੁਧਿਆਣਾ, 16 ਸਤੰਬਰ (ਅਮਰੀਕ ਸਿੰਘ ਬੱਤਰਾ)-ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਦੁਰਗਾ ਪ੍ਰਸਾਦ ਦੀ ਅਗਵਾਈ ਹੇਠ ਇਕ ਟੀਮ ਲੁਧਿਆਣਾ 'ਚ ਸਮਾਰਟ ਸਿਟੀ ਯੋਜਨਾ ਤਹਿਤ ਚੱਲ ਰਹੇ ਪ੍ਰਾਜੈਕਟਾਂ ਦਾ ਨਿਰੀਖਣ ਕਰਨ ਲਈ ਪੁੱਜ ਰਹੀ ਹੈ, ਜਿਸ ਤੋਂ ...
ਲੁਧਿਆਣਾ, 16 ਸਤੰਬਰ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ 'ਚ ਅੱਜ ਇਕ ਅਜਿਹੇ ਮਰੀਜ਼ ਦਾ ਆਪ੍ਰੇਸ਼ਨ ਕਰਕੇ ਡਾਕਟਰਾਂ ਨੇ ਕਮਾਲ ਕਰ ਦਿੱਤੀ, ਜਿਸ ਨੇ ਗੁੱਸੇ ਵਿਚ ਆ ਕੇ ਆਪਣੇ ਪੇਟ ਵਿਚ ਡੂੰਘੇ ਚਾਕੂ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਸਰਜਰੀ ਵਿਭਾਗ ਦੇ ...
ਲੁਧਿਆਣਾ, 16 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਘੁਮਾਰ ਮੰਡੀ ਰੋਡ ਸਥਿਤ ਮਾਈ ਨੰਦ ਕੌਰ ਗੁਰਦੁਆਰਾ ਦੇ ਨਜਦੀਕ ਇਕ ਬੁਟੀਕ 'ਚ ਅੱਜ ਸਵੇਰੇ ਕਰੀਬ 10 ਵਜੇ ਅੱਗ ਲੱਗਣ ਕਾਰਨ ਦਹਿਸ਼ਤ ਫੈਲ ਗਈ ਕਿਉਂਕਿ ਸੰਘਣੀ ਅਬਾਦੀ 'ਚ ਮੌਜੂਦ ਬੁਟੀਕ ਦੇ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਅੱਜ ਬਾਅਦ ਦੁਪਹਿਰ ਫੋਕਲ ਪੁਆਇੰਟ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਵਿਚ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-6 ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਟਮੰਗਲ ਸਿੰਘ 'ਚ ਮਸ਼ਹੂਰ ਯੂ ਟਿਊਬਰ ਦੇਵਗਨ ਪਰਿਵਾਰ 'ਤੇ ਉਨ੍ਹਾਂ ਦੇ ਕੁਝ ਰਿਸ਼ਤੇਦਾਰਾਂ ਵਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲਾਵਰਾਂ ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਤੀਜੇ ਮੋਰਚੇ ਵਲੋਂ ਛਪਾਰ ਮੇਲੇ ਮੌਕੇ ਹੋਣ ਵਾਲੀ ਸਿਆਸੀ ਕਾਨਫਰੰਸਾਂ ਰੱਦ ਕਰ ਦਿੱਤਾ ਗਿਆ ਹੈ, ਜਿਸ ਸਬੰਧੀ ਫੈਸਲਾ ਲੁਧਿਆਣਾ ਵਿਖੇ ਹੋਈ ਤੀਜੇ ਮੋਰਚੇ ਦੇ ਆਗੂਆਂ ਦੀ ਇਕ ਅਹਿਮ ਬੈਠਕ ਦੌਰਾਨ ਲਿਆ ਗਿਆ | ਮੀਟਿੰਗ 'ਚ ਆਜ਼ਾਦ ਸਮਾਜ ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੁਰਗਾਪੁਰੀ ਹੈਬੋਵਾਲ ਕਲਾਂ ਵਿਖੇ ਸੰਗਰਾਂਦ ਤੇ ਗੁਰਮਤਿ ਸਮਾਗਮ ਸੰਗਤਾਂ ਦੇ ਭਰਵੇਂ ਸਹਿਯੋਗ ਸਦਕਾ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਭੁਪਿੰਦਰ ਸਿੰਘ ...
ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਦਿਨਾ ਵਰਚੂਅਲ ਕਿਸਾਨ ਮੇਲਾ 17 ਤੇ 18 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਹ ਪ੍ਰਗਟਾਵਾ ਪੀ. ਏ. ਯੂ. ਦੇ ਹਫ਼ਤਾਵਾਰੀ ਲਾਈਵ ਪ੍ਰੋਗਰਾਮ ਦੌਰਾਨ ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਸਹਿਤ ਮਨਾਇਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ...
ਲੁਧਿਆਣਾ, 16 ਸਤੰਬਰ (ਕਵਿਤਾ ਖੁੱਲਰ)-ਸੀਨੀਅਰ ਅਕਾਲੀ ਆਗੂ ਅਤੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਨਾਲ ਜੁੜੇ ਹੋਏ ਹਰਦੇਵ ਸਿੰਘ ਢੋਲਣ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਦਿੱਲੀ ਕਦੇ ਵੀ ਪੰਜਾਬ ਦੀ ਸਕੀ ਨਹੀਂ ਹੋਈ ਅਤੇ ਹਮੇਸ਼ਾਂ ਹੀ ਮਤਰੇਈ ਮਾਂ ਵਾਲਾ ...
ਹੰਬੜਾਂ, 16 ਸਤੰਬਰ (ਹਰਵਿੰਦਰ ਸਿੰਘ ਮੱਕੜ)-ਪੰਜਾਬੀ ਚੇਤਨਾ ਸੱਥ ਲੁਧਿਆਣਾ ਦੇ ਸੰਸਥਾਪਕ ਡਾ. ਜਸਵੀਰ ਸਿੰਘ ਗਰੇਵਾਲ ਬਸੰਤ ਨਗਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਜਿੱਥੇ ਇਹ ਘਟਨਾ ਨਾਲ ਨਾਨਕ ਨਾਮ ਲੇਵਾ ...
ਡੇਹਲੋਂ, 16 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਖੇਤੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਬਾਰਡਰਾਂ 'ਤੇ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਸਬੰਧੀ 23 ਸਤੰਬਰ 2021 ਨੂੰ ਮਿਲਨ ਪੈਲੇਸ ਡੇਹਲੋਂ ਵਿਖੇ ਕਿਸਾਨਾਂ ਦੀ ਵਿਸ਼ੇਸ਼ ਇਕੱਤਰਤਾ ਹੋ ਰਹੀ ਹੈ | ਇਸ ਦੌਰਾਨ ...
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਕਿਆ ਮੇਰੀ ਸੋਨਮ ਗੁਪਤਾ ਬੇਵਫ਼ਾ ਹੈ ਫ਼ਿਲਮ 'ਚ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਹਿੰਦੂ ਸ਼ਿਵ ਸੈਨਾ ਵਲੋਂ ਅੱਜ ਪੁਲਿਸ ਅਧਿਕਾਰੀਆਂ ਨੂੰ ਇਕ ਸ਼ਿਕਾਇਤ ਦਿੱਤੀ ਗਈ ਹੈ ਅਤੇ ਫ਼ਿਲਮ ਦੇ ਐਕਟਰ ਜੱਸੀ ਗਿੱਲ, ਸੁਰਭੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX