ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  43 minutes ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  46 minutes ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਪਾਕਿਸਤਾਨ - ਕਰਾਚੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ, ਪੁਲਿਸ ਹੋਈ ਸਰਗਰਮ
. . .  51 minutes ago
ਕਰਾਚੀ, 17 ਮਈ - ਕਰਾਚੀ ਦੇ ਖਾਰਾਦਰ ਇਲਾਕੇ 'ਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪਾਕਿਸਤਾਨ ਦੇ ਸਮਾਅ ਦੀ ਰਿਪੋਰਟ ਮੁਤਾਬਿਕ ਪੁਲਿਸ ਅਤੇ ਬਚਾਅ ਅਧਿਕਾਰੀਆਂ....
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਹੋਏ ਪ੍ਰਭਾਵਿਤ
. . .  55 minutes ago
ਕੱਛਰ (ਅਸਾਮ) 17 ਮਈ - ਆਸਾਮ ਵਿਚ ਲਗਾਤਾਰ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਬਣੀ ਹੈ। ਰਾਜ ਦੇ 20 ਜ਼ਿਲ੍ਹਿਆਂ ਵਿਚ ਕਰੀਬ 1.97 ਲੱਖ ਲੋਕ ਹੜ੍ਹਾਂ ਦੇ....
ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ ਭਾਰਤ ਅਤੇ ਨੇਪਾਲ ਦਾ ਕਰਨਗੇ ਦੌਰਾ
. . .  about 1 hour ago
ਵਾਸ਼ਿੰਗਟਨ [ਯੂ.ਐਸ.],17 ਮਈ - ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ, ਜੋ ਕਿ ਤਿੱਬਤੀ ਮੁੱਦਿਆਂ ਲਈ ਅਮਰੀਕਾ ਦੀ ਵਿਸ਼ੇਸ਼ ਕੋਆਰਡੀਨੇਟਰ ਹੈ, 17 ਤੋਂ 22 ਮਈ ਤੱਕ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਕੀਤੀਆਂ ਭੇਟ
. . .  about 1 hour ago
ਜਮਾਇਕਾ,17 ਮਈ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਸਹਿਯੋਗ ਦੇ ਪ੍ਰਤੀਕ ਵਜੋਂ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਦਾ ਪ੍ਰਤੀਕ ਤੋਹਫ਼ਾ ਭੇਟ ਕੀਤਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  1 day ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  1 day ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  1 day ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  1 day ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  1 day ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 day ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਪਟਿਆਲਾ

ਐੱਸ. ਸੀ./ਬੀ. ਸੀ. ਫੈੱਡਰੇਸ਼ਨ ਨੇ ਮੰਗਾਂ ਲਾਗੂ ਕਰਵਾਉਣ ਲਈ ਪਾਵਰਕਾਮ ਦਾ ਮੁੱਖ ਦਫ਼ਤਰ ਘੇਰਿਆ

ਪਟਿਆਲਾ, 16 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ, ਪਾਵਰਕਾਮ ਅਤੇ ਟਰਾਂਸਕੋ ਵਲੋਂ ਅੱਜ ਆਪਣੀਆਂ ਸੰਵਿਧਾਨਿਕ ਮੰਗਾਂ ਲਾਗੂ ਕਰਵਾਉਣ ਲਈ ਪਾਵਰਕਾਮ ਦਾ ਮੁੱਖ ਦਫ਼ਤਰ ਘੇਰ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ ਵਲੋਂ ਦੱਸਿਆ ਗਿਆ ਕਿ ਪਾਵਰ ਕਾਰਪੋਰੇਸ਼ਨ ਵਲੋਂ ਜਾਣਬੁੱਝ ਕੇ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ | ਪਿਛਲੇ ਸਮੇਂ ਦੌਰਾਨ ਫੈਡਰੇਸ਼ਨ ਵਲੋਂ ਲਗਾਤਾਰ 42 ਦਿਨ ਮੁੱਖ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਗਏ ਸਨ ਅਤੇ ਮੈਨੇਜਮੈਂਟ ਵਲੋਂ ਇਸ ਸਬੰਧੀ ਦਫ਼ਤਰੀ ਹੁਕਮ ਨੰ: 6 ਮਿਤੀ 23.7.21 ਰਾਹੀਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ | ਜਿਹੜੀ ਕਿ ਰਾਖਵਾਂਕਰਨ ਨੀਤੀ ਸਬੰਧੀ ਸਮੱਸਿਆਵਾਂ ਦੇ ਲਮਕਾ ਅਵਸਥਾ ਵਿਚ ਪਏ ਕੇਸ ਪਹਿਲ ਦੇ ਅਧਾਰ 'ਤੇ ਨਜਿੱਠੇਗੀ ਅਤੇ ਇਸ ਕਮੇਟੀ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਫੈਡਰੇਸ਼ਨ ਵਲੋਂ ਉਠਾਏ ਗਏ ਨੁਕਤਿਆਂ ਦਾ ਹੱਲ ਕਰਨ ਲਈ ਕਿਹਾ ਗਿਆ ਸੀ | ਪਰੰਤੂ ਐਨਾ ਸਮਾਂ ਬੀਤ ਜਾਣ ਉਪਰੰਤ ਵੀ ਅਜੇ ਤੱਕ ਕਮੇਟੀ ਵਲੋਂ ਕੋਈ ਮੀਟਿੰਗ ਤੱਕ ਨਹੀਂ ਕੀਤੀ ਗਈ | ਪਾਵਰਕਾਮ ਮੈਨੇਜਮੈਂਟ ਵਲੋਂ ਸੀਨੀਅਰਤਾ ਕਮ ਮੈਰਿਟ ਅਨੁਸਾਰ ਤਰੱਕੀ ਪਾ ਗਏ ਅਧਿਕਾਰੀਆਂ ਨੂੰ ਰਾਖਵੇਂ ਕੋਟੇ ਵਿਰੁੱਧ ਲਗਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਉਪ ਮੁੱਖ ਇੰਜੀਨੀਅਰ/ਪ੍ਰਸੋਨਲ ਦੇ ਦ:ਹੁ:ਨੰ: 363 ਮਿਤੀ 23.8.21 ਰਾਹੀਂ ਸਟੈਨੋਗਰਾਫ਼ਰ ਕੇਡਰ ਦੀਆਂ ਤਰੱਕੀਆਂ ਅਤੇ ਰਿਵਰਸ਼ਨਾਂ ਕੀਤੀਆਂ ਗਈਆਂ ਹਨ, ਜਿਸ ਵਿਚ ਅਨੁਸੂਚਿਤ ਜਾਤੀ ਵਰਗ ਨਾਲ ਧੱਕਾ ਕਰਦੇ ਹੋਏ ਇਸ ਵਰਗ ਦੇ 7 ਨੰਬਰ ਕਰਮਚਾਰੀਆਂ ਨੂੰ ਰਿਵਰਟ ਕਰ ਦਿੱਤਾ ਗਿਆ ਹੈ ਜਦੋਂ ਕਿ ਇਸ ਵਰਗ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲੀ ਪਈਆਂ ਸਨ ਅਤੇ ਬੈਕਲਾਗ ਵੀ ਪਿਆ ਸੀ ਪਰੰਤੂ ਮੈਨੇਜਮੈਂਟ ਵਲੋਂ ਅਜਿਹਾ ਜਾਣਬੁੱਝ ਕੇ ਕੀਤਾ ਗਿਆ ਹੈ ਅਤੇ ਅਜਿਹਾ ਨਾ ਕਰਨ ਸਬੰਧੀ ਫੈਡਰੇਸ਼ਨ ਵਲੋਂ ਅਜਿਹਾ ਕਰਨ ਤੋਂ ਪਹਿਲਾਂ ਹੀ ਮੈਨੇਜਮੈਂਟ ਦੇ ਧਿਆਨ ਵਿਚ ਲਿਆ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਉਹ ਇਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਨੂੰ ਬਣਦਾ ਇਨਸਾਫ਼ ਦਿਵਾਏ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਐਟਰੋਸਿਟੀ ਐਕਟ ਦੇ ਤਹਿਤ ਮੁਕੱਦਮੇ ਦਰਜ ਕਰਵਾਏ ਤਾਂ ਜੋ ਅੱਗੇ ਲਈ ਕੋਈ ਵੀ ਅਧਿਕਾਰੀ ਜਾਣਬੁੱਝ ਕੇ ਅਨੁਸੂਚਿਤ ਜਾਤੀ ਵਰਗ ਦੇ ਸੰਵਿਧਾਨਿਕ ਹੱਕਾਂ ਨਾਲ ਖਿਲਵਾੜ ਨਾ ਕਰ ਸਕੇ | ਫੈਡਰੇਸ਼ਨ ਵਲੋਂ ਚਿਤਾਵਨੀ ਦਿੱਤੀ ਗਈ ਕਿ ਆਉਣ ਵਾਲੇ ਸਮੇਂ ਅੰਦਰ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਹੋਰਨਾ ਤੋਂ ਇਲਾਵਾ ਰਾਜ ਕੁਮਾਰ, ਇੰਜ: ਪਵਿੱਤਰ ਸਿੰਘ ਨੌਲੱਖਾ, ਹਰਬੰਸ ਸਿੰਘ ਗੁਰੂ, ਇੰਜ: ਵਰਿੰਦਰ ਸਿੰਘ, ਇੰਜ: ਆਰ.ਐੱਸ. ਬੰਗੜ, ਗੁਰਮੁੱਖ ਸਿੰਘ ਰੁੜਕੀ, ਨਾਰੰਗ ਸਿੰਘ ਭਾਰਤੀ, ਮੰਗਤ ਸਿੰਘ ਗਿੱਲ, ਜਸਵੀਰ ਸਿੰਘ ਪੇਸੀਆਂ, ਅਮਰੀਕ ਸਿੰਘ, ਕੁਲਦੀਪ ਸਿੰਘ ਸਕਰਾਲੀ, ਨਰਿੰਦਰ ਸਿੰਘ ਕਲਸੀ, ਹਰਜੀਤ ਸਿੰਘ, ਸ਼ਵਿੰਦਰ ਸਿੰਘ, ਨਾਇਬ ਸਿੰਘ, ਉਜਵਨ ਸੌਦਾਂ, ਮਨਦੀਪ ਕੌਰ, ਦਰਸ਼ਨ ਕੌਰ, ਕੁਲਵਿੰਦਰ ਕੌਰ, ਅੰਗਰੇਜ਼ ਕੌਰ, ਮੀਨਾ, ਮਧੂ, ਸੁਰਜੀਤ ਸਿੰਘ, ਰਮੇਸ਼ ਕੁਮਾਰ, ਨਾਇਬ ਸਿੰਘ, ਰਾਜਿੰਦਰ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਕੈਂਥ, ਸੁਖਦੇਵ ਸਿੰਘ, ਮਹੇਸ਼ ਕੁਮਾਰ ਬਾਗੜੀ, ਬਾਵਲਾ ਸਿੰਘ, ਪਾਲ ਸਿੰਘ, ਨਸੀਮ ਖਾਨ ਆਦਿ ਹਾਜ਼ਰ ਸਨ |

ਸ਼ਰਾਬ ਨਾ ਦੇਣ 'ਤੇ ਦੋ ਨੌਜਵਾਨਾਂ ਮਾਰੀ ਕਰਿੰਦੇ ਦੇ ਪੱਟ 'ਚ ਗੋਲੀ

ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ ਰਣਜੀਤ ਪੁੱਤਰ ਪਾਲੀਗ੍ਰਾਮ ਪਿੰਡ ਗੱਗਲ ਹਿਮਾਚਲ ਜ਼ਿਲ੍ਹਾ ਕਾਂਗੜਾ ਦੇ ਪੱਟ ...

ਪੂਰੀ ਖ਼ਬਰ »

ਮਹਿੰਦਰਾ ਕਾਲਜ 'ਚ ਹਿੰਦੀ ਭਾਸ਼ਾ ਸਮਰਥਾਵਾਂ ਤੇ ਚੁਣੌਤੀਆਂ ਵਿਸ਼ੇ 'ਤੇ ਭਾਸ਼ਨ ਕਰਵਾਇਆ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ, ਵਿਖੇ ਹਿੰਦੀ ਪਖਵਾੜੇ ਦੇ ਦੌਰਾਨ ਹਿੰਦੀ ਦਿਵਸ ਸਮਾਰੋਹ ਕਰਵਾਇਆ ਗਿਆ | ਵਿਭਾਗ ਦੇ ਮੁਖੀ ਡਾ. ਸੁਨੀਤਾ ਅਰੋੜਾ ਵਲੋਂ ਕਾਲਜ ਦੇ ਪਿ੍ੰਸੀਪਲ ਅਤੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ | ਪਿ੍ੰਸੀਪਲ, ...

ਪੂਰੀ ਖ਼ਬਰ »

ਬਲਬੇੜਾ ਵਿਖੇ 19 ਨੂੰ ਕਰਵਾਇਆ ਜਾਵੇਗਾ 'ਬਾਤਾਂ ਪੁਆਧ ਕੀਆਂ' ਕਵੀ ਸੰਮੇਲਨ-ਸਰਪੰਚ ਲਖਵਿੰਦਰ ਸਿੰਘ

ਡਕਾਲਾ, 16 ਸਤੰਬਰ (ਪਰਗਟ ਸਿੰਘ ਬਲਬੇੜਾ)-ਸਰਕਲ ਬਲਬੇੜਾ ਦੇ ਸਰਪੰਚਾਂ ਵਲੋਂ ਜੋਗਾ ਸਿੰਘ ਧਨੌਲਾ ਦੀ ਰਹਿਨੁਮਾਈ ਹੇਠ ਟੀਮ ਵਿਦਰੋਹੀ ਵਲੋਂ ਪਿੰਡ ਬਲਬੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ 19 ਸਤੰਬਰ ਦਿਨ ਐਤਵਾਰ ਨੂੰ 'ਬਾਤਾਂ ਪੁਆਧ ਕੀਆਂ' ਨਾਮੀ ਕਵੀ ...

ਪੂਰੀ ਖ਼ਬਰ »

ਸ਼ਾਹੀ ਸ਼ਹਿਰ ਪਟਿਆਲਾ 'ਚ ਚੋਰਾਂ ਦਾ ਰਾਜ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਵਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਗਿ੍ਫ਼ਤਾਰ ਕਰਨ ਦੇ ਅਹਿਮ ਕਦਮ ਚੁੱਕਣ ਦੇ ਦਾਅਵੇ ਕੀਤੇ ਜਾਂਦੇ ਹਨ | ਪਰੰਤੂ ਪਟਿਆਲਾ ਸ਼ਹਿਰ ਅਤੇ ਆਲੇ-ਦੁਆਲੇ ਵਾਪਰੀਆਂ ਚੋਰੀ ਦੀਆਂ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਵਾਧੇ ਖ਼ਿਲਾਫ਼ ਨਰਸੋਤ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ

ਪਾਤੜਾਂ, 16 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਤੋਂ ਉਲਟ ਬਿਜਲੀ ਦੇ ਬਿੱਲ ਲੋਕਾਂ ਤੋਂ ਵਧ ਵਸੂਲੇ ਜਾਣ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਹਲਕਾ ਸ਼ੁਤਰਾਣਾ ਦੇ ਆਗੂ ਨਰਾਇਣ ਸਿੰਘ ਨਰਸੋਤ ਅਤੇ ਸਾਬਕਾ ਹਲਕਾ ਮੁਖੀ ...

ਪੂਰੀ ਖ਼ਬਰ »

ਨਗਰ ਪੰਚਾਇਤ ਘੱਗਾ ਦੀ ਪ੍ਰਧਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕਰਨ ਵਾਲੇ ਕੌਂਸਲਰ ਮੀਟਿੰਗ 'ਚ ਨਾ

ਪਾਤੜਾਂ, 16 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਨਗਰ ਪੰਚਾਇਤ ਘੱਗਾ ਦਾ ਪ੍ਰਧਾਨ ਬਦਲਣ ਲਈ ਕੌਂਸਲਰ ਦੀ ਕੁਝ ਕੌਂਸਲਰਾਂ ਵਲੋਂ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ ਸੀ ਪਰ ਇਸ ਮਤੇ ਨੂੰ ਲੈ ਕੇ ਰੱਖੀ ਗਈ ਮੀਟਿੰਗ ਵਿਚ ਪ੍ਰਸ਼ਾਸਨ ਤਾਂ ਪੁੱਜਾ ਪਰ ਇਸ ਮਤੇ ਨੂੰ ਪਾਸ ਕਰਵਾਉਣ ...

ਪੂਰੀ ਖ਼ਬਰ »

ਟਰੈਂਡ ਮਾਲ ਨਾਭਾ 'ਤੇ ਜਥੇਬੰਦੀਆਂ ਦੀ ਮੀਟਿੰਗੀ ਕੱਲ੍ਹ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਟਰੈਂਡ ਮਾਲ ਨਾਭਾ 'ਤੇ ਧਰਨੇ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਵਲੋਂ 18 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਟਰੈਂਡ ਮਾਲ ਨਾਭਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਕਿਸਾਨਾਂ ਪੱਖੀ ਮੁਹਿੰਮ ਤੋਂ ਵਿਰੋਧੀਆਂ ਦੇ ਹੋਸ਼ ਉੱਡੇ-ਰਾਜਿੰਦਰ ਸਿੰਘ ਵਿਰਕ, ਜਸਪਾਲ ਸਿੰਘ ਬਿੱਟੂ ਚੱਠਾ

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਪੱਖ ਵਿਚ ਵਿੱਢੀ ਮੁਹਿੰਮ ਤੋਂ ਵਿਰੋਧੀ ਪਾਰਟੀਆਂ ਦੇ ਹੋਸ਼ ਉੱਡ ਗਏ ਹਨ ਕਿਉਂਕਿ ਉਨ੍ਹਾਂ ਦਾ ਅਕਾਲੀ ਦਲ ਖ਼ਿਲਾਫ਼ ਪ੍ਰਚਾਰ ਬੇਨਕਾਬ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨੈਣਕਲਾਂ 'ਚ ਕਰਵਾਏ ਕੁਸ਼ਤੀ ਦੰਗਲ ਮੁਕਾਬਲੇ

ਭੁੱਨਰਹੇੜੀ, 16 ਸਤੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਨੈਣਕਲਾਂ ਵਿਖੇ ਗੁੱਗਾ ਮਾੜੀ ਕਮੇਟੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗੁੱਗਾ ਮਾੜੀ ਦੇ ਧਾਰਮਿਕ ਮੇਲੇ ਦੌਰਾਨ ਕੁਸ਼ਤੀ ਦੰਗਲ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪੰਜਾਬ, ਹਰਿਆਣਾ ਦੇ ਨਾਮੀ ...

ਪੂਰੀ ਖ਼ਬਰ »

ਸਰਕਲ ਜਥੇਦਾਰਾਂ ਦੀ ਅਗਵਾਈ 'ਚ ਅਕਾਲੀ ਦਲ ਤੇ ਬਸਪਾ ਆਗੂਆਂ ਨੇ ਬੀਬੀ ਲੂੰਬਾ ਨੂੰ ਟਿਕਟ ਦੇਣ 'ਤੇ ਵੰਡੇ ਲੱਡੂ

ਪਾਤੜਾਂ, 16 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਹਲਕਾ ਸ਼ੁਤਰਾਣਾ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਜਿੱਥੇ ਖ਼ੁਸ਼ੀ ...

ਪੂਰੀ ਖ਼ਬਰ »

ਮਹਾਰਾਣੀ ਕਲੱਬ 'ਚ ਸੰਗੀਤਕ ਮੁਕਾਬਲੇ ਕਰਵਾਏ

ਪਟਿਆਲਾ, 16 ਸਤੰਬਰ (ਅ.ਸ. ਆਹਲੂਵਾਲੀਆ)-ਰਜਿੰਦਰਾ ਮਹਾਰਾਣੀ ਕਲੱਬ ਪਟਿਆਲਾ ਵਿਖੇ ਅਨੂ ਭਾਰਦਵਾਜ ਦੀ ਅਗਵਾਈ ਹੇਠ ਡਾਂਸ ਅਤੇ ਸੰਗੀਤਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁਖ ਮਹਿਮਾਨ ਅਤੇ ਜੱਜ ਦੀ ਭੂਮਿਕਾ ਡਾ. ਡੇਜੀ ਵਾਲੀਆ ਅਤੇ ਸਿਵਰੰਜਨੀ ਸੂਦ ਨੇ ਨਿਭਾਈ | ਸਲਾਹਕਾਰ ...

ਪੂਰੀ ਖ਼ਬਰ »

ਸ਼ੁਤਰਾਣਾ ਕਸਬੇ ਦੇ ਕਈ ਮੁਹੱਲਿਆਂ 'ਚ ਅਜੇ ਵੀ ਪੀਣ ਵਾਲੇ ਪਾਣੀ ਨੂੰ ਤਰਸਦੇ ਲੋਕ

ਸ਼ੁਤਰਾਣਾ, 16 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸਰਕਾਰਾਂ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣ ਦੇ ਭਾਵੇਂ ਲੱਖ ਦਾਅਵੇ ਕੀਤੇ ਜਾਂਦੇ ਹਨ ਪਰ ਅਸਲੀਅਤ ਇਨ੍ਹਾਂ ਦਾਅਵਿਆਂ ਤੋਂ ਕੋਹਾਂ ਦੂਰ ਹੈ, ਕਿਉਂਕਿ ਇਨਸਾਨ ਲਈ ਸਭ ਤੋਂ ਲੋੜੀਂਦੀ ...

ਪੂਰੀ ਖ਼ਬਰ »

ਮੋਦੀ ਕਾਲਜ ਦੇ ਅਧਿਆਪਕ 'ਮਿਸਾਲੀ ਸੇਵਾ ਸਨਮਾਨ' ਨਾਲ ਸਨਮਾਨਿਤ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਦੇ ਹੋਣਹਾਰ ਅਧਿਆਪਕਾਂ ਨੂੰ ਵੱਖ-ਵੱਖ ਖੇਤਰਾਂ 'ਚ ਨਿਭਾਈਆਂ ਸੇਵਾਵਾਂ ਲਈ ਭਾਈ ਘਨੱਈਆ ਇੰਸਟੀਚਿਊਟ ਆਫ਼ ਮੈਡੀਕਲ ਸਟੱਡੀਜ਼, ਪਟਿਆਲਾ ਅਤੇ ਮੁੱਢਲੀ ਸਹਾਇਤਾ, ਸਿਹਤ ਅਤੇ ਸੁਰੱਖਿਆ ਚੇਤਨਾ ...

ਪੂਰੀ ਖ਼ਬਰ »

ਭਾਰਤ ਗੈਸ ਦੀਆਂ ਸੁਵਿਧਾਵਾਂ ਹੁਣ ਵੱਟਸਐਪ 'ਤੇ ਵੀ ਉਪਲਬਧ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਜ਼ਿਲ੍ਹਾ ਪਟਿਆਲਾ ਦੇ ਸੀਨੀਅਰ ਮੈਨੇਜਰ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਭਾਰਤ ਗੈਸ ਦੀਆਂ ਸੁਵਿਧਾਵਾਂ ਵੱਟਸਅੱਪ 'ਤੇ ਵੀ ਉਪਲਬਧ ਹਨ ਅਤੇ ਗ੍ਰਾਹਕਾਂ ਲਈ ਗੈਸ ਸਿਲੰਡਰ ...

ਪੂਰੀ ਖ਼ਬਰ »

ਡਾ. ਰਵਿੰਦਰ ਰਵੀ ਦੀ ਕਿਤਾਬ 'ਅੰਦੋਲਨ' 'ਤੇ ਗੋਸ਼ਟੀ ਕਰਵਾਈ

ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਯੂਨੀਵਰਸਿਟੀ ਕਾਲਜ ਘਨੌਰ ਦੇ ਪੰਜਾਬੀ ਵਿਭਾਗ ਵਲੋਂ ਵਿਭਾਗ ਦੇ ਮੁਖੀ ਡਾ. ਮਨਿੰਦਰ ਕੌਰ ਦੀ ਅਗਵਾਈ ਵਿਚ ਡਾ. ਰਵਿੰਦਰ ਰਵੀ ਦੀ ਨਵੀਂ ਕਿਤਾਬ 'ਅੰਦੋਲਨ' ਉੱਤੇ ਇਕ ਗੋਸ਼ਟੀ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਬਹਾਦਰਗੜ੍ਹ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਦੌਣ ਕਲਾਂ ਦੇ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ 30 ਲੱਖ ਰੁਪਏ ਦੀ ਲਾਗਤ ਨਾਲ ਬਣੇ ਸ਼ਹੀਦ ਕਿਸਾਨ ਭਵਨ ਦਾ ਉਦਘਾਟਨ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਕੀਤਾ ਗਿਆ ਅਤੇ ਉਸ ਤੋਂ ਉਪਰੰਤ ...

ਪੂਰੀ ਖ਼ਬਰ »

ਪਿੰਡ ਭੌਰਲਾ ਵਿਖੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਬਾਬਾ ਲਾਲ ਸਿੰਘ ਯਾਦਗਾਰੀ ਕਬੱਡੀ ਕੱਪ 20 ਨੂੰ

ਬੀਜਾ, 16 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਾਬਾ ਲਾਲ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ, ਗਰਾਮ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਅੰਦੋਲਨ ਨੂੰ ਸਮਰਪਿਤ ਬਾਬਾ ਲਾਲ ਸਿੰਘ ਯਾਦਗਾਰੀ ਕਬੱਡੀ ਕੱਪ 20 ਸਤੰਬਰ ਨੂੰ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

8ਦੋ ਦਰਜਨ ਪਿੰਡਾਂ ਦੇ 1254 ਕਿਸਾਨਾਂ ਤੇ ਮਜ਼ਦੂਰਾਂ ਦਾ 1 ਕਰੋੜ 45 ਲੱਖ 19 ਹਜ਼ਾਰ ਰੁਪਏ ਦਾ ਕਰਜ਼ਾ ਮੁਆਫ਼

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਘਨੌਰ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਵਿਚ ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਤਹਿਤ ਸਮਾਗਮ ਕਰਵਾਏ ਗਏ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਕੋਲਡ ਸਟੋਰ ਦਾ ਅਚਨਚੇਤ ਨਿਰੀਖਣ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੌੜ)-ਤਿਉਹਾਰਾਂ ਤੋਂ ਪਹਿਲਾਂ ਲੋਕਾਂ ਨੂੰ ਖਾਣ ਪੀਣ ਦੀਆਂ ਸਾਫ਼-ਸੁਥਰੀਆਂ ਤੇ ਮਿਆਰੀ ਵਸਤੂਆਂ ਪ੍ਰਦਾਨ ਕਰਵਾਉਣ ਲਈ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਰੰਭ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ...

ਪੂਰੀ ਖ਼ਬਰ »

ਗੋਲਡਨ ਈਰਾ ਸਕੂਲ ਨੂੰ ਮਿਲਿਆ ਸਰਬੋਤਮ ਸਕੂਲ ਦਾ ਦਰਜਾ

ਭਾਦਸੋਂ, 16 ਸਤੰਬਰ (ਪ੍ਰਦੀਪ ਦੰਦਰਾਲਾ)-ਗੋਲਡਨ ਈਰਾ ਸਕੂਲ ਦਿੱਤੂਪੁਰ ਜੱਟਾਂ ਘੱਟ ਬਜਟ ਅਧਿਕਤਮ ਸੁਵਿਧਾਵਾਂ ਵਿਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਆਫ਼ ਪੰਜਾਬ ਦੁਆਰਾ ਘੋਸ਼ਿਤ ਕੀਤੇ ਗਏ ਸਰਵੋਤਮ ਸਕੂਲ ਵਜੋਂ ਦਰਜਾ ਦਿੱਤਾ ਗਿਆ | ਫੈਡਰੇਸ਼ਨ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ

ਪਟਿਆਲਾ, 16 ਸਤੰਬਰ (ਅ.ਸ.ਆਹਲੂਵਾਲੀਆ)-ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਹਰਜੀਤ ਸਿੰਘ ਟਹਿਲ ਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ 'ਨਿੱਜੀ ਸਫ਼ਾਈ ਅਤੇ ਪੌਸ਼ਟਿਕ ਚੇਤਨਾ' ਵਿਸ਼ੇ 'ਤੇ ਭਾਸ਼ਨ ਕਰਵਾਏ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੀ ਵਿਦਿਆਰਥੀ ਭਲਾਈ ਕਮੇਟੀ (ਲੜਕੀਆਂ), ਨੰਨ੍ਹੀ ਛਾਂ ਸੈੱਲ ਅਤੇ ਡਿਸਪੈਂਸਰੀ ਕਮੇਟੀ ਵਲੋਂ ਸਾਂਝੇ ਤੌਰ 'ਤੇ ਡਾ. ਸ਼ੈਲੀ ਪਰਾਸ਼ਰ ਸੇਲੇਬਰਿਟੀ ਡੈਨਟਿਸਟ, ਰੇਕੀ ਗਰੈਂਡਮਾਸਟਰ ਅਤੇ ਲਾਇਫ਼ ਕੋਚ ਅਤੇ ਡਾ. ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਵਾਈਆਂ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ਭਾਦਸੋਂ ਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਦੇ ਵਫ਼ਦ ਨੇ ਐੱਸ. ਡੀ. ਐਮ. ਰਾਜਪੁਰਾ ਨੂੰ ਸੌ ਾਪਿਆ ਮੰਗ ਪੱਤਰ

ਰਾਜਪੁਰਾ, 16 ਸਤੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਰਾਜਪੁਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ ਤੇ ਸੁਰਿੰਦਰ ਸਿੰਘ ਬੰਟੀ ਖ਼ਾਨਪੁਰ ਦੀ ਅਗਵਾਈ ਵਿਚ ਇਕ ਵਫ਼ਦ ਨੇ ਨਿੱਜੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ. ਐਡ ਅਧਿਆਪਕਾਂ ਦੀ ਸੰਦੀਪ ਸੰਧੂ ਨਾਲ ਮੀਟਿੰਗ

ਪਟਿਆਲਾ, 16 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਅਤੇ ਸਿਹਤ ਵਿਭਾਗ ਵਿਚ ਰੁਜ਼ਗਾਰ ਦੀ ਮੰਗ ਲਈ 31 ਦਸੰਬਰ ਤੋਂ ਸੰਗਰੂਰ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਉੱਤੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿਚ ਪੱਕਾ ਮੋਰਚਾ ਲਗਾਈ ਬੈਠੇ ਅਤੇ 21 ਅਗਸਤ ਤੋਂ ਸੰਗਰੂਰ ਦੇ ...

ਪੂਰੀ ਖ਼ਬਰ »

ਬਨੂੜ ਦੇ ਵਾਰਡ ਨੰਬਰ 8 ਦੇ ਗਡਰੀਆ ਭਾਈਚਾਰੇ ਨੇ ਕਾਂਗਰਸ ਦਾ ਫੜਿਆ ਹੱਥ

ਬਨੂੜ, 16 ਸਤੰਬਰ (ਭੁਪਿੰਦਰ ਸਿੰਘ)-ਬਨੂੜ ਦੇ ਵਾਰਡ ਨੰਬਰ 8 ਦੇ ਗਡਰੀਆ ਭਾਈਚਾਰੇ ਦੇ ਕਈ ਪਰਿਵਾਰ ਵਾਰਡ ਦੇ ਕੌਂਸਲਰ ਸੁਰਿੰਦਰ ਸਿੰਘ ਸੋਨੀ ਸੰਧੂ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਪਾਰਟੀ 'ਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਬੇਦਾਗ਼ ਅਤੇ ਮਿਹਨਤੀ ਇਨਸਾਨ ਕਬੀਰ ਦਾਸ ਨੂੰ ਉਮੀਦਵਾਰ ਐਲਾਨਣ ਮਾਣ ਵਾਲੀ ਗੱਲ-ਢਿੱਲੋਂ, ਬੱਬੂ, ਘੁੰਡਰ

ਭਾਦਸੋਂ, 16 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਨਾਭਾ ਤੋਂ ਬੇਦਾਗ਼ ਅਤੇ ਮਿਹਨਤੀ ਇਨਸਾਨ ਕਬੀਰ ਦਾਸ ਨੂੰ ਉਮੀਦਵਾਰ ਐਲਾਨਣ ਨਾਲ ਇਸ ਸੀਟ 'ਤੇ ਅਕਾਲੀ ਦਲ ਬਸਪਾ ਗਠਜੋੜ ਦੀ ਜਿੱਤ ਪੱਕੀ ਹੋ ਗਈ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕਪੂਰ ਚੰਦ ਬਾਂਸਲ ਨੇ ਕੀਤਾ ਰੱਖੜਾ ਦਾ ਧੰਨਵਾਦ

ਸਮਾਣਾ, 16 ਸਤੰਬਰ (ਪ੍ਰੀਤਮ ਸਿੰਘ ਨਾਗੀ)-ਨਗਰ ਕੌਂਸਲ ਸਮਾਣਾ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ (ਪੀ.ਏ.ਸੀ.) ਬਾਰੇ ਕਮੇਟੀ ਮੈਂਬਰ ਬਣਾਏ ਜਾਣ 'ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਨਵੈੱਨਸ਼ਨ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਕ ਬਲਾਕ ਪੱਧਰ ਦੀ ਕਨਵੈੱਨਸ਼ਨ ਸਥਾਨਕ ਅਨਾਜ ਮੰਡੀ 'ਚ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਦੀ ਅਗਵਾਈ ਵਿਚ ਕੀਤੀ ਗਈ | ਇਸ ਕਨਵੈਨਸ਼ਨ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਨਕ ਰਾਜ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ 'ਚ ਬੈਠਕ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਵਿਚ ਪਾਰਟੀ ਦੇ ਮੁੱਖ ਦਫ਼ਤਰ ਮੋਤੀ ਬਾਗ ਵਿਖੇ ਅਹਿਮ ਮੀਟਿੰਗ ਹੋਈ | ਬੈਠਕ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਨਾਭਾ ਪਟਿਆਲਾ ਰੋਡ ...

ਪੂਰੀ ਖ਼ਬਰ »

ਮੰਤਰੀ ਧਰਮਸੋਤ ਵਲੋਂ ਲਿਆਂਦੀਆਂ ਗ੍ਰਾਂਟਾਂ ਨਾਲ ਸ਼ਹਿਰ ਦੀ ਨੁਹਾਰ ਬਦਲੀ-ਰਜਨੀਸ਼ ਮਿੱਤਲ ਸ਼ੈਂਟੀ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਨਿਡਰ ਹੋ ਕੇ ਲੋਕ ਪੱਖੀ ਫ਼ੈਸਲਾ ਲੈਂਦੇ ਹੋਏ ਰਿਆਸਤੀ ਸ਼ਹਿਰ ਨਾਭਾ 'ਚ ਕਈ ਅਹਿਮ ਮੁੱਦੇ ਸੁਲਝਾਏ ਗਏ ਹਨ, ਜਿਸ ਕਾਰਨ ਉਹ ਹਲਕੇ 'ਚ ਹੀ ਨਹੀਂ ਸਗੋਂ ਪੰਜਾਬ ਕਾਂਗਰਸ ਦੀ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ 'ਚ ਟ੍ਰੈਫ਼ਿਕ ਜਾਮ ਕਾਰਨ ਲੋਕ ਪ੍ਰੇਸ਼ਾਨ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ 'ਚ ਨਿੱਤ ਦੇ ਰੋਸ ਮੁਜ਼ਾਹਰੇ ਤੇ ਧਰਨਿਆਂ ਤੋਂ ਰੋਜ਼ਾਨਾ ਦੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੇ ਨਾਲ-ਨਾਲ ਫਲਾਂ, ਸਬਜ਼ੀਆਂ ਤੇ ਹੋਰ ਦੁਕਾਨਦਾਰ ਕੰਮਕਾਜ ਦੀ ਗਿਰਾਵਟ ਆਉਣ ਕਾਰਨ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਇਆ ਮਹਾਨ ਗੁਰਮਤਿ ਸਮਾਗਮ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਸ਼ਬਦ ਗੁਰੂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਕਿਸਾਨੀ ਅੰਦੋਲਨ ਵਿਚ ਜਾਨਾਂ ਵਾਰਨ ਵਾਲੇ ਵੀਰਾਂ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ ਗੁਰੂ ਤੇਗ ਬਹਾਦਰ ਨਗਰ ਨਾਭਾ ਵਿਖੇ ਸ਼ਰਸ਼ਾ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੱਜ ਕਾਲੇ ਦਿਵਸ ਮੌਕੇ ਕਰੇਗਾ ਰੋਸ ਮਾਰਚ

ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ 17 ਸਤੰਬਰ ਨੂੰ ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਸਦ ਸਾਹਮਣੇ ਰੋਸ ਮਾਰਚ ਕਰੇਗਾ ਅਤੇ ਇਸ ਵਿਚ ਪਾਰਟੀ ਦੇ ਮੂਹਰਲੀ ਕਤਾਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਹਰ ਆਗੂ ਸ਼ਿਰਕਤ ...

ਪੂਰੀ ਖ਼ਬਰ »

ਭਗਵਾਨ ਸ੍ਰੀ ਪਰਸ਼ੂਰਾਮ ਬ੍ਰਾਹਮਣ ਸਭਾ ਵਲੋਂ ਸਨਮਾਨ ਸਮਾਰੋਹ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਭਗਵਾਨ ਸ੍ਰੀ ਪਰਸੂ ਰਾਮ ਬ੍ਰਾਹਮਣ ਸਭਾ ਨਾਭਾ ਵਲੋਂ ਪ੍ਰਧਾਨ ਸਤੀਸ਼ ਬਾਤਿਸ਼ ਦੀ ਅਗਵਾਈ 'ਚ ਇੱਕ ਸਨਮਾਨ ਸਮਾਰੋਹ ਸ੍ਰੀ ਸਨਾਤਨ ਧਰਮ ਸਭਾ ਸਦਰ ਬਾਜ਼ਾਰ ਨਾਭਾ ਵਿਖੇ ਕਰਵਾਇਆ ਗਿਆ | ਇਸ ਮੌਕੇ ਨਾਭਾ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਯੋਜਨਾਬੱਧ ਤਰੀਕੇ ਨਾਲ ਪੰਜਾਬੀ ਯੂਨੀਵਰਸਿਟੀ ਤਬਾਹ ਕੀਤੀ-ਐਨ.ਕੇ. ਸ਼ਰਮਾ

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਯੋਜਨਾਬੱਧ ਤਰੀਕੇ ਨਾਲ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਬਣਾਈ ਪੰਜਾਬੀ ਯੂਨੀਵਰਸਿਟੀ ਤਬਾਹ ਕੀਤੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ

ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਕਮੇਟੀ ਦੇ ਪ੍ਰਧਾਨ ਡੀਨ, ਅਕਾਦਮਿਕ ਮਾਮਲੇ ਪ੍ਰੋ. ਬਲਵੀਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਮੇਟੀ ਵਲੋਂ ਸੈਸ਼ਨ 2021-22 ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾਵਾਂ 'ਚ ਡੀ. ਏ. ਪੀ. ਖਾਦ ਦੀ ਕਮੀ ਕਾਰਨ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਬਨੂੜ, 16 ਸਤੰਬਰ (ਭੁਪਿੰਦਰ ਸਿੰਘ)-ਬਨੂੜ ਖੇਤਰ 'ਚ ਵੱਡੀ ਪੱਧਰ ਉੱਤੇ ਆਲੂ ਦੀ ਫਸਲ ਦੀ ਕਾਸ਼ਤ ਕੀਤੀ ਜਾਂਦੀ ਹੈ ਤੇ ਅਗੇਤੇ ਆਲੂ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ, ਪਰ ਡੀ.ਏ.ਪੀ. ਖਾਦ ਦੀ ਕਮੀ ਨੇ ਕਿਸਾਨਾਂ ਦੀਆਂ ਦਿੱਕਤਾਂ ਵਧਾ ਦਿੱਤੀਆਂ ਹਨ | ਸਮੁੱਚੇ ਖੇਤਰ ਦੀਆਂ ...

ਪੂਰੀ ਖ਼ਬਰ »

ਭਾਂਖਰ ਡਾਕਖ਼ਾਨੇ ਦੇ ਮੁਲਾਜ਼ਮਾਂ ਨੇ ਕੀਤੀ ਲੋਕਾਂ ਨਾਲ ਠੱਗੀ

ਸਨੌਰ, 16 ਸਤੰਬਰ (ਸੋਖਲ)-ਸਨੌਰ ਦੇ ਇਕ ਨਿੱਜੀ ਬੈਂਕ ਮੈਨੇਜਰ ਵਲੋਂ ਇਲਾਕੇ ਦੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਥਿਤ ਤੌਰ 'ਤੇ ਕੀਤੀ ਅਤੇ ਦੂਜਾ ਮਾਮਲਾ ਪੰਜਾਬ ਨੈਸ਼ਨਲ ਬੈਂਕ ਸਨੌਰ ਵਿਚ ਸਾਹਮਣੇ ਆਇਆ | ਇੱਥੇ ਲੋਕਾਂ ਨੂੰ ਫ਼ਰਜ਼ੀ ਰਸੀਦਾਂ ਦੇ ਕੇ ਬੈਂਕ ਦਾ ਹੀ ...

ਪੂਰੀ ਖ਼ਬਰ »

8ਜਲਦ ਹੀ ਕਰਵਾਈ ਜਾਵੇਗੀ ਪੰਜਾਬੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ-ਪ੍ਰੋ. ਅਰਵਿੰਦ
ਪੰਜਾਬੀ ਯੂਨੀਵਰਸਿਟੀ ਵਿਖੇ ਸੈਨੇਟ ਦੀ ਮੀਟਿੰਗ

ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਸੈਨੇਟ ਦੀ ਮੀਟਿੰਗ ਕਰਵਾਈ ਗਈ ਜਿਸ ਵਿਚ ਵੱਖ-ਵੱਖ ਮਹੱਤਵਪੂਰਨ ਮੱਦਾਂ ਨੂੰ ਪ੍ਰਵਾਨ ਕੀਤਾ ਗਿਆ | ਸੈਨੇਟ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਪੰਜਾਬੀ ...

ਪੂਰੀ ਖ਼ਬਰ »

ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਜਥਾ ਦਿੱਲੀ ਲਈ ਰਵਾਨਾ

ਬਹਾਦਰਗੜ੍ਹ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਸੰਸਦ ਦਾ ਘਿਰਾਓ ਕਰ ਕੇ ਮੋਦੀ ਸਰਕਾਰ ਨੂੰ ਤਿੰਨੇ ਖੇਤੀ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਨੌਰ ਹਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਗੁਰਸ਼ਰਨ ਕੌਰ ਰੰਧਾਵਾ ਦੇ ਪਤੀ ਵਲੋਂ ਸਿਆਸੀ ਸਰਗਰਮੀਆਂ ਤੇਜ਼

ਸਮਾਣਾ, 16 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਮਾਜ ਭਲਾਈ ਬੋਰਡ ਪੰਜਾਬ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਜਿਨ੍ਹਾਂ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਹਲਕਾ ਸਮਾਣਾ ਤੋਂ ਦਾਅਵੇਦਾਰੀ ਪੇਸ਼ ਕੀਤੀ ਗਈ ਸੀ, ਵਲੋਂ ਅਗਾਮੀ 2022 ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX