ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  26 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  29 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 4 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  1 minute ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 9 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 10 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਪੰਜਾਬ / ਜਨਰਲ

ਪੱਟੀ ਬਣਿਆ 100 ਫ਼ੀਸਦੀ ਕੋਰੋਨਾ ਰੋਕੂ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨ ਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ ਤੇ ਇਸ ਜ਼ਿਲ੍ਹੇ ਦਾ ਸ਼ਹਿਰ ਪੱਟੀ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ ਹੈ, ਜਿਸ ਦੇ ਸਾਰੇ ਯੋਗ ਵਾਸੀਆਂ ਨੇ ਕੋਰੋਨਾ ਰੋਕੂ ਟੀਕਾ ਲਗਵਾ ਲਿਆ ਹੈ | ਇਹ ਖੁਸ਼ਖਬਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਿਹਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਤੇ ਪੱਟੀ ਦੇ ਮੁਹਤਬਰਾਂ ਦਾ ਧੰਨਵਾਦ ਕਰਦੇ ਕਿਹਾ ਕਿ ਇਹ ਕੰਮ ਕਿਸੇ ਇਕ ਵਿਅਕਤੀ ਜਾਂ ਇਕ ਵਿਭਾਗ ਦੇ ਵੱਸ ਦੀ ਗੱਲ ਨਹੀਂ, ਬਲਕਿ ਤੁਹਾਡੇ ਸਾਰਿਆਂ ਦੀਆਂ ਨਿੱਜੀ ਕੋਸ਼ਿਸ਼ਾਂ ਦਾ ਨਤੀਜਾ ਹੈ | ਉਨ੍ਹਾਂ ਦੱਸਿਆ ਕਿ ਪੱਟੀ ਸ਼ਹਿਰ ਦੀ ਕੁੱਲ ਅਬਾਦੀ 49204 ਹੈ ਤੇ 19 ਵਾਰਡਾਂ ਵਿਚ ਵੱਸਦੇ ਇਸ ਸ਼ਹਿਰ ਵਿਚ 30506 ਯੋਗ ਵਿਅਕਤੀ ਸਨ, ਜਿਨ੍ਹਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਸਕਦਾ ਸੀ | ਉਨ੍ਹਾਂ ਕਿਹਾ ਕਿ ਤੁਹਾਡੇ ਸਾਰਿਆਂ ਦੀ ਸਹਿਮਤੀ ਨਾਲ 31037 ਵਿਅਕਤੀਆਂ ਨੇ ਕੋਰੋਨਾ ਦਾ ਟੀਕਾ ਲਗਾਇਆ ਹੈ, ਜੋ ਕਿ 100 ਫ਼ੀਸਦੀ ਤੋਂ ਵੱਧ ਜਾਂਦਾ ਹੈ, ਕਿਉਂਕਿ ਇਸ ਵਿਚ ਕਈ ਵਿਦੇਸ਼ ਜਾਣ ਵਾਲੇ ਬੱਚੇ ਵੀ ਸ਼ਾਮਿਲ ਹਨ | ਉਨਾਂ ਦੱਸਿਆ ਕਿ ਇਸ ਵਿਚੋਂ 5689 ਵਿਅਕਤੀ ਕੋਰੋਨਾ ਦੇ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾ ਚੁੱਕੇ ਹਨ | ਇਸ ਮੌਕੇ ਸਿਵਲ ਸਰਜਨ ਡਾ: ਰੋਹਿਤ ਮਹਿਤਾ, ਡੀ.ਆਈ.ਓ. ਵਰਦਿੰਰਪਾਲ ਕੌਰ, ਐੱਸ.ਐੱਮ.ਓ. ਪੱਟੀ ਡਾ. ਗੁਰਪ੍ਰੀਤ ਰਾਏ ਤੇ ਪੱਟੀ ਟੀਕਾਕਰਨ ਦੇ ਨੋਡਲ ਅਧਿਕਾਰੀ ਡਾ. ਗੁਰਸਿਮਰਨ ਸਿੰਘ ਨੇ ਦੱਸਿਆ ਕਿ ਅਸੀਂ ਜਿੱਥੇ ਟੀਕੇ ਦੀ ਨਿਰੰਤਰ ਸਪਲਾਈ ਜਾਰੀ ਰੱਖੀ, ਉਥੇ ਪੱਟੀ ਦੇ ਹਰ ਮੁਹੱਲੇ, ਗੁਰਦੁਆਰੇ ਅਤੇ ਮੰਦਰ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦਾ ਟੀਕਾਕਰਨ ਕੀਤਾ | ਇਸ ਤੋਂ ਇਲਾਵਾ ਆਈਲੈਟਸ ਸੈਂਟਰਾਂ, ਦਫਤਰਾਂ ਆਦਿ ਦਾ ਸਹਿਯੋਗ ਵੀ ਇਸ ਕੰਮ ਵਿਚ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਜਤ ਉਬਰਾਏ, ਐੱਸ. ਡੀ. ਐੱਮ. ਅਲਕਾ ਕਾਲੀਆ, ਐੱਸ. ਡੀ. ਐੱਮ. ਅਮਨਦੀਪ ਸਿੰਘ, ਸੁਖਵਿੰਦਰ ਸਿੰਘ ਸਿੱਧੂ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ |

ਹੁਣ ਸਿੰਮੀ ਚਾਹਲ ਨੇ ਇਕ ਪ੍ਰੋਡਕਸ਼ਨ ਹਾਊਸ ਦੀਆਂ ਫ਼ਿਲਮਾਂ ਤੇ ਰਿਐਲਟੀ ਸ਼ੋਅ ਕਰਨ ਤੋਂ ਕੀਤਾ ਕਿਨਾਰਾ

ਚੰਡੀਗੜ੍ਹ, 16 ਸਤੰਬਰ (ਅਜਾਇਬ ਸਿੰਘ ਔਜਲਾ)-ਕਿਸਾਨ ਅੰਦੋਲਨ ਦੇ ਚਲਦਿਆਂ ਪੰਜਾਬੀ ਫ਼ਿਲਮਾਂ ਦੇ ਅਦਾਕਾਰ ਬਾਲੀਵੁੱਡ ਦੇ ਕੁਝ ਪੋ੍ਰਡਕਸ਼ਨ ਹਾਊਸਾਂ ਦੀਆਂ ਫ਼ਿਲਮਾਂ ਤੇ ਰਿਐਲਟੀ ਸ਼ੋਆਂ ਤੋਂ ਕਿਨਾਰਾ ਕਰਨ ਲੱਗੇ ਹਨ | ਅਜੇ ਕੱਲ੍ਹ ਹੀ ਗਾਇਕਾ ਤੇ ਅਦਾਕਾਰਾ ਨਿਮਰਤ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 32 ਨਵੇਂ ਮਾਮਲੇ, 2 ਹੋਰ ਮੌਤਾਂ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਅੱਜ 2 ਹੋਰ ਮੌਤਾਂ ਹੋ ਗਈਆਂ, ਉਥੇ 38 ਮਰੀਜ਼ਾਂ ਦੇ ਠੀਕ ਹੋਣ ਦੀ ਵੀ ਖ਼ਬਰ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 32 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਲੁਧਿਆਣਾ ਤੇ ...

ਪੂਰੀ ਖ਼ਬਰ »

ਮਣੀ ਮਹੇਸ਼ ਦੀ ਯਾਤਰਾ 'ਤੇ ਗਏ ਮਾਣਕਵਾਲ ਦੇ 2 ਨੌਜਵਾਨਾਂ ਦੀ ਬਰਫ਼ੀਲੇ ਤੂਫ਼ਾਨ ਨੇ ਲਈ ਜਾਨ

ਫੁੱਲਾਂਵਾਲ, 16 ਸਤੰਬਰ (ਮਨਜੀਤ ਸਿੰਘ ਦੁੱਗਰੀ)-ਪਿਛਲੇ ਹਫ਼ਤੇ ਧਾਂਦਰਾ-ਮਾਣਕਵਾਲ ਸੜਕ ਸਥਿਤ ਕਾਲੀ ਦੇਵੀ ਮੰਰਿ ਦੇ ਮੁੱਖ ਪੁਜਾਰੀ ਪੰਡਤ ਸੁਰਿੰਦਰ ਆਸਵਾਲ ਨਾਲ 2 ਮੋਟਰਸਾਈਕਲਾਂ 'ਤੇ ਯਾਤਰਾ ਲਈ ਗਏ ਰਾਹੁਲ (20, ਵਿਨੋਦ ਇਲੈਕਟ੍ਰੀਸ਼ਨ (35) ਤੇ ਅਕਸ਼ੇ ਸੂਦ (25) ਬਰਫ਼ੀਲੇ ...

ਪੂਰੀ ਖ਼ਬਰ »

ਆਖ਼ਰ ਕਿਸ ਨੇ ਲਿਖੀ ਹਾਈਕਮਾਨ ਨੂੰ ਚਿੱਠੀ

ਚੰਡੀਗੜ੍ਹ, 16 ਸਤੰਬਰ (ਵਿਕਰਮਜੀਤ ਸਿੰਘ ਮਾਨ) -ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਬੀਤੇ ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਬੰਧੀ ਪੁੱਛੇ ਸਵਾਲ ਦਾ ਜਵਾਬ 'ਨੋ ਕਮੈਂਟ' ਵਿਚ ਦੇ ਕੇ ਜਿਥੇ ਉਨ੍ਹਾਂ ਦੇ ਮੁੱਖ ਮੰਤਰੀ ਨਾਲ ਚੱਲ ਰਹੇ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਪ੍ਰੀਖਿਆ 3 ਨੂੰ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਵਾਸਤੇ ਪ੍ਰੀਖਿਆ 3 ਅਕਤੂਬਰ ਨੂੰ ਲੈਣ ਦਾ ਐਲਾਨ ਕੀਤਾ ਹੈ | ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ 'ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਯੂਨੀਅਨ ਨੇ ਅਚਨਚੇਤ ਡੀਪੂ ਕੀਤੇ ਬੰਦ

ਫ਼ਿਰੋਜ਼ਪੁਰ, 16 ਸਤੰਬਰ (ਤਪਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਦੇ ਸਾਰੇ ਡੀਪੂ ਅਚਨਚੇਤ ਬੰਦ ਕਰ ਦਿੱਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜਿਸ਼-ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਪੰਜਾਬ ਦੇ ਸ਼ਾਂਤ ਪਾਣੀਆਂ ਨੂੰ ਅੱਗ ਲਗਾਉਣ ਦੀ ਕੋਝੀ ਸਾਜ਼ਿਸ਼ ਹੈ | ਹੁਣ ਤੱਕ ਦੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਮੁੱਖ ...

ਪੂਰੀ ਖ਼ਬਰ »

ਮੋਰਚੇ ਤੋਂ ਵਾਪਸ ਆ ਰਹੇ ਕਿਸਾਨ ਦੀ ਸੜਕ ਹਾਦਸੇ 'ਚ ਮੌਤ

ਚੌਕ ਮਹਿਤਾ, 16 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਕੇਂਦਰ ਸਰਕਾਰ ਦੇ ਵਿਵਾਦਿਤ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਦਿੱਲੀ ਦੇ ਬਾਰਡਰ 'ਤੇ ਵਿੱਢੇ ਮੋਰਚੇ ਤੋਂ ਪਰਤਦੇ ਸਮੇਂ ਨੇੜਲੇ ਪਿੰਡ ਮਹਿਸਮਪੁਰ ਕਲਾਂ ਦੇ ਕਿਸਾਨ ਕੁਲਵੰਤ ਸਿੰਘ (56) ਪੁੱਤਰ ਦਰਬਾਰਾ ਸਿੰਘ, ...

ਪੂਰੀ ਖ਼ਬਰ »

ਮੋਟਰਸਾਈਕਲ ਧਮਾਕੇ 'ਚ ਜ਼ਖ਼ਮੀ ਵਿਅਕਤੀ ਦੀ ਹਸਪਤਾਲ 'ਚ ਮੌਤ

ਫਾਜ਼ਲਿਕਾ, ਜਲਾਲਾਬਾਦ, 16 ਸਤੰਬਰ (ਦਵਿੰਦਰ ਪਾਲ ਸਿੰਘ/ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਬੀਤੀ ਰਾਤ ਜਲਾਲਾਬਾਦ ਦੇ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਭੇਦਭਰੇ ਹਾਲਾਤ ਵਿਚ ਹੋਏ ਮੋਟਰਸਾਈਕਲ ਧਮਾਕੇ ਵਿਚ ਜ਼ਖ਼ਮੀ ਵਿਅਕਤੀ ਨੇ ਫ਼ਰੀਦਕੋਟ ਮੈਡੀਕਲ ਕਾਲਜ ਵਿਚ ਦਮ ...

ਪੂਰੀ ਖ਼ਬਰ »

ਕਣਕ ਘੁਟਾਲਾ

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ 'ਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ | ਪੰਜਾਬ ਰਾਜ ਖੁਰਾਕ ਕਮਿਸਨ ਦੇ ਚੇਅਰਮੈਨ ਡੀ.ਪੀ. ਰੈਡੀ ਨੇ ਦੱਸਿਆ ਕਿ ਮੀਡੀਆ ...

ਪੂਰੀ ਖ਼ਬਰ »

ਹਾਈਕੋਰਟ ਸੈਣੀ ਦੀ ਵਿਜੀਲੈਂਸ ਅਧਿਕਾਰੀਆਂ ਖ਼ਿਲਾਫ਼ ਪਟੀਸ਼ਨ 'ਤੇ ਕਰੇਗੀ ਸੁਣਵਾਈ

ਚੰਡੀਗੜ੍ਹ, 16 ਸਤੰਬਰ (ਬਿ੍ਜੇਂਦਰ ਗੌੜ)- ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਵਲੋਂ ਉਸ ਨੂੰ ਹਿਰਾਸਤ 'ਚ ਲੈਣ ਦੀ ਕਾਰਵਾਈ ਖ਼ਿਲਾਫ਼ ਚੁਣੌਤੀ ਦਿੰਦਿਆਂ ਵਿਜੀਲੈਂਸ ਅਧਿਕਾਰੀਆਂ ਖ਼ਿਲਾਫ਼ ਦਾਇਰ ਪਟੀਸ਼ਨ 'ਚ ਹਾਈਕੋਰਟ ਦੇ ਜਸਟਿਸ ਬੀ.ਐਸ. ਵਾਲੀਆ ਨੇ ਕਿਹਾ ਕਿ ਮਾਮਲੇ ...

ਪੂਰੀ ਖ਼ਬਰ »

ਡੇਰਾ ਸਿਰਸਾ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ-ਪ੍ਰਬੰਧਕ ਕਮੇਟੀ

ਸਿਰਸਾ, 16 ਸਤੰਬਰ (ਅਜੀਤ ਬਿਊਰੋ)-ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿਸ ਤਰ੍ਹਾਂ ਡੇਰਾ ਸਿਰਸਾ 'ਤੇ ਸਾਰੀਆਂ ਉਂਗਲਾਂ ਉੱਠ ਰਹੀਆਂ ਹਨ ਅਤੇ ਇਸ ਮਾਮਲੇ 'ਚ ਡੇਰਾ ਸਿਰਸਾ ਨਾਲ ਜੁੜੇ ਪੈਰੋਕਾਰ ਦਾ ਸਬੰਧ ਦੱਸਿਆ ਜਾ ਰਿਹਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀਆਂ ਛਿਮਾਹੀ ਪ੍ਰੀਖਿਆਵਾਂ

ਆਨਲਾਈਨ ਆਏ ਪ੍ਰਸ਼ਨ ਪੱਤਰਾਂ ਦੀਆਂ ਫੋਟੋਸਟੇਟ ਕਰਵਾਉਣ ਲਈ ਖੱਜਲ-ਖੁਆਰ ਹੁੰਦੇ ਰਹੇ ਅਧਿਆਪਕ

ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਹਰ ਸਮੇਂ ਕੀਤੇ ਜਾਂਦੇ ਤਜਰਬਿਆਂ ਤੇ ਫ਼ਰਮਾਨਾਂ ਕਾਰਨ ਸੁਰਖ਼ੀਆਂ 'ਚ ਬਣਿਆ ਰਹਿੰਦਾ ਹੈ ਤੇ ਇਨ੍ਹਾਂ ਫ਼ਰਮਾਨਾਂ ਤੇ ਤਜ਼ਰਬਿਆਂ ਦੀ ਚੱਕੀ 'ਚ ਅਧਿਆਪਕ ਅਤੇ ਵਿਦਿਆਰਥੀ ਲਗਾਤਾਰ ਪਿਸ ਰਹੇ ਹਨ | ਤਾਜ਼ਾ ਮਾਮਲਾ ...

ਪੂਰੀ ਖ਼ਬਰ »

'ਆਪ' ਅੱਜ ਮੋਮਬੱਤੀ ਮਾਰਚ ਕੱਢ ਕੇ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲਿਆਂ ਨੂੰ ਦੇਵੇਗੀ ਸ਼ਰਧਾਂਜਲੀ

ਚੰਡੀਗੜ੍ਹ, 16 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ 'ਚ 17 ਸਤੰਬਰ ਨੂੰ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿਚ ਸੂਬਾ ਭਰ 'ਚ ਮੋਮਬੱਤੀ ਮਾਰਚ ਕੱਢ ਕੇ ਸ਼ਰਧਾਂਜਲੀ ਦੇਵੇਗੀ | 'ਆਪ' ਵਲੋਂ ਪੰਜਾਬ ਭਰ 'ਚ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਨੂੰ ਲੈ ਕੇ ਚੱਲੀ ਗੋਲੀ 'ਚ ਇਕ ਦੀ ਮੌਤ

ਆਰਿਫ਼ ਕੇ, 16 ਸਤੰਬਰ (ਬਲਬੀਰ ਸਿੰਘ ਜੋਸਨ)-ਪਿੰਡ ਸੱਦੂ ਸ਼ਾਹ ਵਾਲਾ ਵਿਖੇ ਪੰਚਾਇਤੀ ਜ਼ਮੀਨ ਨੂੰ ਲੈ ਕੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ ਹੈ | ਮਿ੍ਤਕ ਸ਼ਮਸ਼ੇਰ ਸਿੰਘ ਦੀ ਪਤਨੀ ਨਿੰਦਰ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪਾਕਿ ਵਲੋਂ ਵਾਹਗਾ ਸਰਹੱਦ 'ਤੇ ਰੀਟਰੀਟ ਸੈਰਾਮਨੀ 'ਚ ਸਭ ਤੋਂ ਲੰਬਾ ਰੇਂਜਰ ਤਾਇਨਾਤ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਅਟਾਰੀ-ਵਾਹਗਾ ਕੌਮਾਂਤਰੀ ਸਰਹੱਦ 'ਤੇ ਰੋਜ਼ਾਨਾ ਸ਼ਾਮ ਸੂਰਜ ਅਸਤ ਹੋਣ 'ਤੇ ਕੀਤੀ ਜਾਣ ਵਾਲੀ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) 'ਚ ਪਾਕਿ ਦੇ ਸਭ ਤੋਂ ਲੰਬੇ ਰੇਂਜਰ ਨੂੰ ਰਸਮੀ ਤੌਰ 'ਤੇ ਤਾਇਨਾਤ ਕੀਤਾ ...

ਪੂਰੀ ਖ਼ਬਰ »

ਯੂ.ਪੀ. 'ਚ ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ

ਮੁਜ਼ੱਫਰਨਗਰ (ਯੂ.ਪੀ.), 16 ਸਤੰਬਰ (ਏਜੰਸੀ)- ਸ਼ਾਮਲੀ ਜ਼ਿਲ੍ਹੇ ਦੇ ਇਕ ਪਿੰਡ 'ਚ ਦੋ ਵਿਅਕਤੀਆਂ ਨੇ ਹਥਿਆਰ ਵਿਖਾ ਕੇ ਇਕ 17 ਸਾਲਾ ਲੜਕੀ ਨਾਲ ਜਬਰ ਜਨਾਹ ਕੀਤਾ | ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਲਿਆ ਹੈ ਅਤੇ ਪੀੜਤਾ ਨੂੰ ...

ਪੂਰੀ ਖ਼ਬਰ »

ਉੱਤਰਾਖੰਡ ਹਾਈਕੋਰਟ ਨੇ ਦਿੱਤੀ ਚਾਰ ਧਾਮ ਯਾਤਰਾ ਦੀ ਇਜਾਜ਼ਤ

ਨੈਨੀਤਾਲ, 16 ਸਤੰਬਰ (ਏਜੰਸੀ)-ਉੱਤਰਾਖੰਡ ਹਾਈਕੋਰਟ ਨੇ ਚਾਰ ਧਾਮ ਯਾਤਰਾ 'ਤੇ 28 ਜੂਨ ਦੇ ਫ਼ੈਸਲੇ ਨਾਲ ਯਾਤਰਾ 'ਤੇ ਲਗਾਈ ਰੋਕ ਨੂੰ ਹਟਾਉਂਦੇ ਹੋਏ ਸਰਕਾਰ ਨੂੰ ਕੋਵਿਡ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ ਪਾਬੰਦੀਆਂ ਦੇ ਨਾਲ ਯਾਤਰਾ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ | ...

ਪੂਰੀ ਖ਼ਬਰ »

ਭਾਰਤ ਦੇ ਚੋਣ ਕਮਿਸ਼ਨ ਵਲੋਂ ਸੀ.ਈ.ਓ./ਡੀ.ਈ.ਓਜ਼ ਨਾਲ ਮੀਟਿੰਗ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵਲੋਂ ਪ੍ਰੋਟੋਕਾਲ ਤੇ ਈ.ਵੀ.ਐਮ.-ਵੀ.ਵੀ.ਪੈਟ ਦੀ ਪਹਿਲੀ ਵਾਰ ਦੀ ਜਾਂਚ (ਐਫ.ਐਲ.ਸੀ.) ਨਾਲ ਸਬੰਧਤ ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣੂ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਨੂੰ ਦਿੱਤੀ ਜਾਵੇ ਵਿਲੱਖਣ ਦਿੱਖ-ਤਰਲੋਚਨ ਸਿੰਘ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਡੇਰਾ ਬਾਬਾ ਨਾਨਕ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਦੇ ਆਧਾਰ 'ਤੇ ਇਸ ਸ਼ਹਿਰ ਨੂੰ ਵਿਲੱਖਣ ਦਿੱਖ ਦੇਣ ਲਈ ਕਿਹਾ ਹੈ | ...

ਪੂਰੀ ਖ਼ਬਰ »

ਅਕਾਲੀ ਦਲ (ਅ) ਵਲੋਂ ਸ਼ੋ੍ਰਮਣੀ ਕਮੇਟੀ ਚੋਣਾਂ ਜਲਦ ਕਰਾਏ ਜਾਣ ਦੀ ਮੰਗ

ਅੰਮਿ੍ਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰੰਘ ਮਾਨ ਨੇ ਸ਼ੋ੍ਰਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੰਨ 1925 ਵਿਚ ਅੰਗਰੇਜ਼ ਸਰਕਾਰ ਨੇ ਸਿੱਖ ਸੰਸਦ (ਸ਼ੋ੍ਰਮਣੀ ਕਮੇਟੀ) ਦੀ ਸਥਾਪਨਾ ...

ਪੂਰੀ ਖ਼ਬਰ »

ਗਿਆਨੀ ਇਕਬਾਲ ਸਿੰਘ ਨੂੰ ਮੁੜ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕਰਨ ਦੇ ਆਦੇਸ਼

ਜਲੰਧਰ, 16 ਸਤੰਬਰ (ਜਸਪਾਲ ਸਿੰਘ)-ਪਟਨਾ ਦੀ ਜ਼ਿਲ੍ਹਾ ਅਦਾਲਤ ਨੇ ਮਨਮੀਤ ਸਿੰਘ ਵਲੋਂ ਪਾਈ ਗਈ ਇਕ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੂੰ ਮੁੜ ਤਖਤ ਦੇ ਜਥੇਦਾਰ ਵਜੋਂ ...

ਪੂਰੀ ਖ਼ਬਰ »

ਬਸਪਾ ਦੇ ਪੰਜਾਬ ਪ੍ਰਧਾਨ ਗੜ੍ਹੀ ਵਲੋਂ ਟਕਸਾਲ ਮੁਖੀ ਨਾਲ ਮੁਲਾਕਾਤ

ਚੌਕ ਮਹਿਤਾ, 16 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚੌਕ ਵਿਖੇ ਪੁੱਜੇ ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਦੇ ਹੋਰ 'ਥੋਪੇ ਹੋਏ ਪ੍ਰਧਾਨ' ਨਹੀਂ ਕਰਾਂਗੇ ਬਰਦਾਸ਼ਤ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਤਵੰਤ ਸਿੰਘ ਦੀ ਲੰਘੇ ਦਿਨ ਨਾਟਕੀ ਢੰਗ ਨਾਲ ਹੋਈ ਰੁਖ਼ਸਤੀ ਤੋਂ ਬਾਅਦ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਇਕ ਵਾਰ ਫਿਰ ਬਿਨਾਂ ਵੋਟਿੰਗ ਨਿਯੁਕਤ ...

ਪੂਰੀ ਖ਼ਬਰ »

ਸੂਬੇ ਦੀਆਂ 1250 ਪਨਬੱਸਾਂ ਦੇ ਚੱਕੇ ਅੱਠ ਘੰਟੇ ਰਹੇ ਜਾਮ ਲੋਕਾਂ ਨੂੰ ਇਕ ਵਾਰ ਫੇਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ

ਅੰਮਿ੍ਤਸਰ, 16 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਬਾਅਦ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਲਗਾਤਾਰ ਅੱਠ ਘੰਟੇ ਸੂਬੇ ਦੀਆਂ 1250 ਪਨਬੱਸਾਂ ਦੇ ਚੱਕੇ ਜਾਮ ਰੱਖੇ ਗਏ, ਜਿਸ ਕਾਰਨ ਲੋਕਾਂ ਨੂੰ ਇਕ ਵਾਰ ਫੇਰ ...

ਪੂਰੀ ਖ਼ਬਰ »

ਸੂਬੇ 'ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਸੂਬੇ 'ਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਅਵਾਰਾ ਕੁੱਤਿਆਂ ਦੀ ਸੰਖਿਆ ਨੂੰ ਕੰਟਰੋਲ ਕਰਨ ਤੇ ਇਨ੍ਹਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਨਸਬੰਦੀ ਮੁਹਿੰਮ ਨੂੰ ਹੋਰ ਤੇਜ਼ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ 'ਜੀਨੋਮ ਸੀਕੁਐਂਸਿੰਗ' ਸੁਵਿਧਾ ਸ਼ੁਰੂ-ਸਿੱਧੂ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵਲੋਂ ਵਾਈਰਲ ਰਿਸਰਚ ਡਾਗਨੌਸਟਿਕ ਲੈਬ (ਵੀ.ਆਰ.ਡੀ.ਐਲ.) ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਹੈ, ਜੋ ਆਪਣੀ ਕਿਸਮ ਦੀ ਅਜਿਹੀ ਪਹਿਲੀ ਕੋਵਿਡ-19 ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਨਿਰਪੱਖ ਜਾਂਚ ਹੋਵੇ-ਢੀਂਡਸਾ

ਐੱਸ. ਏ. ਐੱਸ. ਨਗਰ, 16 ਸਤੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕਰਦਿਆਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਡਾ: ਗੁਰਦਿੱਤ ਸਿੰਘ ਔਲਖ ਬਣੇ ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ

ਐੱਸ. ਏ. ਐੱਸ. ਨਗਰ, 16 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਦੌਰਾਨ ਪ੍ਰਧਾਨ ਡਾ: ਸਰਬਜੀਤ ਸਿੰਘ ਰੰਧਾਵਾ ਵਲੋਂ ਜਥੇਬੰਦੀ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਨਿੱਜੀ ਕਾਰਨ ਕਾਰਨ ਅਸਤੀਫੇ ਦੇਣ ਉਪਰੰਤ ਪੰਜਾਬ ਸਟੇਟ ...

ਪੂਰੀ ਖ਼ਬਰ »

ਬਲਾਚੌਰ 'ਚ ਅਕਾਲੀ ਦਲ ਲਈ ਟਿਕਟ ਐਲਾਨਣਾ ਹੋਇਆ ਔਖਾ

ਬਲਾਚੌਰ, 16 ਸਤੰਬਰ (ਸ਼ਾਮ ਸੁੰਦਰ ਮੀਲੂ)-2022 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਲਈ ਅਜੇ ਸਮਾਂ ਬਾਕੀ ਹੈ ਪਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਗਪਗ 2021 ਦੀ ਆਮਦ ਤੋਂ ਹੀ ਉਮੀਦਵਾਰਾਂ ਦੀਆਂ ਟਿਕਟ ਐਲਾਨਣ ਦਾ ਅਰੰਭਿਆ ਮਿਸ਼ਨ ਇਸ ਵਕਤ ...

ਪੂਰੀ ਖ਼ਬਰ »

ਗੈਵੀ ਚਹਿਲ ਦਾ ਟਿੱਕਰੀ ਬਾਰਡਰ ਵਿਖੇ ਕਿਸਾਨ ਆਗੂਆਂ ਵਲੋਂ ਸਨਮਾਨ

ਟਿੱਕਰੀ ਬਾਰਡਰ, 16 ਸਤੰਬਰ (ਅਜੀਤ ਬਿਊਰੋ)- ਬਾਲੀਵੁੱਡ ਅਦਾਕਾਰ ਗੈਵੀ ਚਹਿਲ ਨੇ ਟਿੱਕਰੀ ਬਾਰਡਰ ਵਿਖੇ ਪੁੱਜ ਕੇ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ਼ ਤੋਂ ਕਿਸਾਨ ਸੰਘਰਸ਼ ਦੀ ਪੁਰਜ਼ੋਰ ਹਮਾਇਤ 'ਚ ਅਵਾਜ਼ ਬੁਲੰਦ ਕੀਤੀ | ਇਸ ਮੌਕੇ ਮੋਰਚੇ ਦੇ ਆਗੂਆਂ ਸੱਤਪਾਲ ਚੋਪੜਾ, ...

ਪੂਰੀ ਖ਼ਬਰ »

ਹਾਈ ਅਲਰਟ ਤੋਂ ਬਾਅਦ ਅਟਾਰੀ ਸਰਹੱਦ, ਕੌਮਾਂਤਰੀ ਰੇਲਵੇ ਸਟੇਸ਼ਨ ਤੇ ਜ਼ੀਰੋ ਲਾਈਨ 'ਤੇ ਸਖ਼ਤ ਸੁਰੱਖਿਆ ਪ੍ਰਬੰਧ

ਅਟਾਰੀ, 16 ਸਤੰਬਰ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਸਰਹੱਦ ਦੇ ਨਜ਼ਦੀਕ ਬਹੜਵਾਲ ਪਿੰਡ 'ਚੋਂ ਬਰਾਮਦ ਹੋਏ ਟਿਫ਼ਿਨ ਬੰਬ ਮਾਮਲੇ 'ਚ ਲੋੜੀਂਦੇ ਚਾਰ ਨੌਜਵਾਨਾਂ ਦੀ ਗਿ੍ਫ਼ਤਾਰੀ ਤੋਂ ਬਾਅਦ, ਜਿਨ੍ਹਾਂ ਦੇ ਪਾਕਿਸਤਾਨ ਦੀ ਬਦਨਾਮ ਖੁਫੀਆ ਏਜੰਸੀ ਆਈ. ਐਸ. ਆਈ. ਨਾਲ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਮਾਮਲੇ ਬਾਰੇ ਸਾਂਝੀ ਸੰਘਰਸ਼ ਕਮੇਟੀ ਦਾ ਗਠਨ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਦੇ ਸਮਾਰਕਾਂ ਦੇ ਕੀਤੇ ਨਵੀਨੀਕਰਨ ਅਤੇ ਸੁੰਦਰੀਕਰਨ ਦੌਰਾਨ ਬਾਗ਼ ਦੀਆਂ ਪੁਰਾਣੀਆਂ ਇਤਿਹਾਸਕ ਨਿਸ਼ਾਨੀਆਂ ਨਾਲ ਕੀਤੀ ਛੇੜਛਾੜ ਦੇ ਵਿਰੋਧ 'ਚ ਵੱਖ-ਵੱਖ ਜਥੇਬੰਦੀਆਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

40 ਸਾਲ ਤੋਂ ਵਿਦੇਸ਼ ਬੈਠੇ ਪੁੱਤ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਲਗਾਇਆ 50 ਹਜ਼ਾਰ ਰੁਪਏ ਜ਼ੁਰਮਾਨਾ

ਚੰਡੀਗੜ੍ਹ, 16 ਸਤੰਬਰ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਨੋਖੇ ਮਾਮਲੇ 'ਚ 40 ਸਾਲ ਪਹਿਲਾਂ ਵਿਦੇਸ਼ ਗਏ ਇਕ ਪੁੱਤ ਨੂੰ ਆਦੇਸ਼ ਦਿੱਤੇ ਹਨ ਕਿ ਆਪਣੇ 80 ਸਾਲਾਂ ਦੇ ਬਜ਼ੁਰਗ ਪਿਤਾ ਨੂੰ 50 ਹਜ਼ਾਰ ਰੁਪਏ 2 ਮਹੀਨੇ 'ਚ ਭਰੇ | ਬਜ਼ੁਰਗ ਪਿਤਾ ਮੁਤਾਬਕ ਇੰਨੇ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਨਹਿਰ 'ਚ ਡਿੱਗਣ ਕਾਰਨ ਮੌਤ

ਜ਼ੀਰਾ, 16 ਸਤੰਬਰ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)-ਜ਼ੀਰਾ ਸਨ੍ਹੇਰ ਸੜਕ ਤੋਂ ਲੰਘਦੀ ਨਹਿਰ 'ਚ ਇਕ ਬੁਲਟ ਮੋਟਰਸਾਈਕਲ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਨਵਦੀਪ ਸਿੰਘ ਪੁੱਤਰ ਜਗਦੀਸ਼ ...

ਪੂਰੀ ਖ਼ਬਰ »

ਮੂਣਕ ਮੰਡੀ 'ਚ ਬਾਸਮਤੀ ਝੋਨੇ ਦੀ ਆਮਦ ਸ਼ੁਰੂ

ਮੂਣਕ, 16 ਸਤੰਬਰ (ਸਿੰਗਲਾ, ਭਾਰਦਵਾਜ)-ਅਨਾਜ ਮੰਡੀ ਮੂਣਕ ਵਿਖੇ ਬਾਸਮਤੀ ਝੋਨਾ ਪੀ.ਆਰ. 1509 ਦੀ ਆਮਦ ਸ਼ੁਰੂ ਹੋ ਗਈ ਹੈ | ਅਨਾਜ ਮੰਡੀ ਮੂਣਕ ਵਿਖੇ ਵਿਕਣ ਆਏ ਬਾਸਮਤੀ ਝੋਨਾ ਪੀ.ਆਰ. 1509 ਨੰੂ ਪ੍ਰਾਈਵੇਟ ਵਪਾਰੀਆਂ ਨੇ 2705 ਤੋਂ ਲੈ ਕੇ 2865 ਰੁਪਏ ਪ੍ਰਤੀ ਕੁਇੰਟਲ ਖਰੀਦ ਕੀਤਾ | ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ, ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਸਤਿੰਦਰਪਾਲ ਸਿੰਘ ਰਾਜੂ

ਅਜੀਤਵਾਲ-ਸਤਿੰਦਰਪਾਲ ਸਿੰਘ ਰਾਜੂ ਦਾ ਜਨਮ ਅਧਿਆਪਕਾ ਮਨਜੀਤ ਕੌਰ ਤੇ ਪਿਤਾ ਸਵਰਨ ਸਿੰਘ ਨੰਬਰਦਾਰ ਦੇ ਘਰ ਦਸੰਬਰ 1972 'ਚ ਹੋਇਆ | ਪਰਿਵਾਰ ਦੀ ਇਲਾਕੇ 'ਚ ਚੰਗੀ ਪਹਿਚਾਣ ਸੀ, ਜਿਸ ਸਦਕਾ ਗਰੈਜੂਏਸ਼ਨ ਕਰਨ ਤੋਂ ਬਾਅਦ ਆਪ ਨੇ ਰਾਜਨੀਤੀ 'ਚ ਪੈਰ ਧਰਿਆ | ਸਤਿੰਦਰਪਾਲ ਸਿੰਘ ਦਾ ...

ਪੂਰੀ ਖ਼ਬਰ »

ਪ੍ਰਥਮ ਗਰਗ ਨੇ ਜੇ.ਈ.ਈ. ਮੇਨ ਦੀ ਪ੍ਰੀਖਿਆ 'ਚੋਂ ਭਾਰਤ ਭਰ 'ਚੋਂ ਅੱਠਵਾਂ ਸਥਾਨ ਕੀਤਾ ਪ੍ਰਾਪਤ

ਧਨੌਲਾ, 16 ਸਤੰਬਰ (ਜਤਿੰਦਰ ਸਿੰਘ ਧਨੌਲਾ)-ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸਵ: ਸ੍ਰੀ ਧਰਮਪਾਲ ਭੋਲਾ ਦਾਨਗੜ੍ਹੀਆਂ ਦੇ ਪੋਤੇ ਪ੍ਰਥਮ ਗਰਗ ਨੇ ਜੇ.ਈ.ਈ ਮੇਨ ਦੀ ਪ੍ਰੀਖਿਆ 'ਚੋਂ ਭਾਰਤ ਭਰ 'ਚੋਂ ਅੱਠਵਾਂ ਰੈਂਕ ਪ੍ਰਾਪਤ ਕਰ ਕੇ ਕਸਬਾ ਧਨੌਲਾ ਦਾ ਨਾਂਅ ...

ਪੂਰੀ ਖ਼ਬਰ »

ਬਿਹਾਰ 'ਚ 6ਵੀਂ ਦੇ ਦੋ ਬੱਚਿਆਂ ਦੇ ਬੈਂਕ ਖ਼ਾਤਿਆਂ 'ਚ ਪਏ 900 ਕਰੋੜ ਰੁਪਏ

ਪਟਨਾ, 16 ਸਤੰਬਰ (ਇੰਟ.)-ਕਟਿਹਾਰ ਜ਼ਿਲ੍ਹੇ 'ਚ 6ਵੀਂ ਦੇ ਦੋ ਵਿਦਿਆਰਥੀਆਂ ਆਸ਼ੀਸ਼ ਕੁਮਾਰ ਤੇ ਗੁਰੂਚਰਨ ਵਿਸ਼ਵਾਸ ਦੇ ਬੈਂਕ ਖਾਤਿਆਂ 'ਚ 15 ਸਤੰਬਰ ਨੂੰ ਕ੍ਰਮਵਾਰ 6,20,11,100 ਰੁਪਏ ਅਤੇ 90,52,21,223 ਰੁਪਏ ਪਏ | ਦੋਵੇਂ ਬੱਚੇ ਬਗਾਹੁਰਾ ਪੰਚਾਇਤ ਦੇ ਪਾਸਤੀਆ ਪਿੰਡ ਦੇ ਮੂਲ ਨਿਵਾਸੀ ...

ਪੂਰੀ ਖ਼ਬਰ »

ਕੇਂਦਰ ਵਲੋਂ ਸਮਾਜ ਭਲਾਈ ਸਕੀਮਾਂ ਨੂੰ ਠੀਕ ਢੰਗ ਨਾਲ ਲਾਗੂ ਕਰਨ ਲਈ ਜੀ.ਓ.ਐਮ. ਦਾ ਗਠਨ

ਨਵੀਂ ਦਿੱਲੀ, 16 ਸਤੰਬਰ (ਏਜੰਸੀ)- ਸੂਤਰਾਂ ਨੇ ਦੱਸਿਆ ਹੈ ਕਿ ਕੇਂਦਰ ਵਲੋਂ ਐਸ.ਸੀ., ਐਸ.ਟੀ., ਓ.ਬੀ.ਸੀ., ਘੱਟ-ਗਿਣਤੀਆਂ, ਔਰਤਾਂ ਲਈ ਵੱਖ-ਵੱਖ ਸਕੀਮਾਂ ਨੂੰ ਬੇਹਤਰ ਢੰਗ ਨਾਲ ਲਾਗੂ ਕਰਨ ਲਈ ਸੀਨੀਅਰ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ 'ਚ ਮੰਤਰੀਆਂ ਦੇ ਸਮੂਹ (ਜੀ.ਓ.ਐਮ.) ...

ਪੂਰੀ ਖ਼ਬਰ »

ਕੇਂਦਰ ਵਲੋਂ 'ਬੈਡ ਬੈਂਕ' ਲਈ 30,600 ਕਰੋੜ ਦੀ ਸਰਕਾਰੀ ਗਰੰਟੀ ਮਨਜ਼ੂਰ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਸਰਕਾਰ ਨੇ ਐਨ. ਏ. ਆਰ. ਸੀ. ਐਲ. (ਨੈਸ਼ਨਲ ਏਸੈਟ ਰੀਕੰਸਟ੍ਰਕਸ਼ਨ ਕੰਪਨੀ ਲਿਮਟਿਡ) ਯਾਨੀ ਬੈਡ ਬੈਂਕ ਵਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਸਕਿਉਰਿਟੀ ਪ੍ਰਾਪਤੀਆਂ ਲਈ 30,600 ਕਰੋੜ ਰੁਪਏ ਦੀ ਗਰੰਟੀ ਨੂੰ ਮਨਜ਼ੂਰੀ ਦੇ ਦਿੱਤੀ ਹੈ | ਵਿੱਤ ...

ਪੂਰੀ ਖ਼ਬਰ »

ਕੁਪਵਾੜਾ 'ਚ ਘਰ 'ਚ ਧਮਾਕਾ, 1 ਹਲਾਕ 6 ਜ਼ਖ਼ਮੀ

ਸ੍ਰੀਨਗਰ, 16 ਸਤੰਬਰ (ਏਜੰਸੀ)- ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਇਕ ਘਰ 'ਚ ਵੀਰਵਾਰ ਰਾਤ ਹੋਏ ਇਕ ਭੇਦਭਰੇ ਧਮਾਕਾ 'ਚ ਇਕ ਲੜਕੀ ਦੀ ਮੌਤ ਹੋ ਗਈ ਤੇ 6 ਹੋਰ ਜ਼ਖ਼ਮੀ ਹੋ ਗਏ ਹਨ, ਧਮਾਕੇ ਦੀ ਪ੍ਰਕਿਰਤੀ ਬਾਰੇ ਅਜੇ ਪੱਕਾ ਪਤਾ ਨਹੀਂ ਲੱਗ ...

ਪੂਰੀ ਖ਼ਬਰ »

ਇਸ ਵਾਰ ਮਹਿੰਗਾ ਰਹੇਗਾ ਤਿਉਹਾਰੀ ਸੀਜ਼ਨ

ਸ਼ਿਵ ਸ਼ਰਮਾ ਜਲੰਧਰ, 16 ਸਤੰਬਰ-ਇਸ ਵਾਰ ਦਾ ਸ਼ੁਰੂ ਹੋਇਆ ਤਿਉਹਾਰੀ ਸੀਜ਼ਨ ਪਿਛਲੇ ਸਾਲ ਨਾਲੋਂ ਕਾਫ਼ੀ ਮਹਿੰਗਾ ਰਹੇਗਾ | ਮਹਿੰਗਾਈ ਵਧਣ ਕਰਕੇ ਜਿਥੇ ਇਕ ਪਾਸੇ ਲੋਕਾਂ ਦੀ ਖ਼ਰੀਦ 'ਤੇ ਇਸ ਦਾ ਸਿੱਧਾ ਅਸਰ ਪਵੇਗਾ, ਉਥੇ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਮਹਿੰਗਾਈ ਕਾਰਨ ...

ਪੂਰੀ ਖ਼ਬਰ »

ਅਮਰੀਕਾ 'ਚ ਖ਼ਾਲਿਸਤਾਨੀ ਵੱਖਵਾਦੀ ਸੰਗਠਨਾਂ ਦੀਆਂ ਸਰਗਰਮੀਆਂ 'ਤੇ ਭਾਰਤ ਨੇ ਜਤਾਈ ਚਿੰਤਾ

ਨਵੀਂ ਦਿੱਲੀ, 16 ਸਤੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ ਹਫ਼ਤੇ ਤੋਂ ਅਮਰੀਕਾ ਦੌਰੇ ਤੋਂ ਪਹਿਲਾਂ ਭਾਰਤ ਨੇ ਅਮਰੀਕਾ ਦੀ ਧਰਤੀ ਤੋਂ ਪਾਕਿਸਤਾਨ ਦੀ ਹਮਾਇਤ ਹਾਸਲ ਖ਼ਾਲਿਸਤਾਨੀ ਵੱਖਵਾਦੀ ਸੰਗਠਨਾਂ ਦੀਆਂ ਭਾਰਤ-ਿਖ਼ਲਾਫ਼ ਵਧ ਰਹੀਆਂ ਸਰਗਰਮੀਆਂ ...

ਪੂਰੀ ਖ਼ਬਰ »

'ਆਪ' ਵਲੋਂ ਯੂ.ਪੀ. ਦੇ ਵੋਟਰਾਂ ਨੂੰ ਲੁਭਾਉਣ ਲਈ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ

ਲਖਨਊ, 16 ਸਤੰਬਰ (ਏਜੰਸੀ)- ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਯੂ.ਪੀ. ਦੇ ਵੋਟਰਾਂ ਨਾਲ ਵਾਅਦਾ ਕੀਤਾ ਹੈ ਤਿ ਜੇਕਰ ਉਨ੍ਹਾਂ ਦੀ ਪਾਰਟੀ ਸੂਬੇ 'ਚ ਸੱਤਾ 'ਚ ਆਉਂਦੀ ਹੈ ਤਾਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਬਿਜਲੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX