ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਦਿੱਲੀ / ਹਰਿਆਣਾ

ਪੁਰਾਣੇ ਵਾਹਨਾਂ ਦੀ ਸਕ੍ਰੈਪਿੰਗ ਮੁੱਦੇ ਸੰਬੰਧੀ ਦਿੱਲੀ ਭਾਜਪਾ ਵਫ਼ਦ ਵਲੋਂ ਗਡਕਰੀ ਨਾਲ ਮੁਲਾਕਾਤ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਵਫਦ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ | ਇਸ ਮੁਲਾਕਾਤ ਦੌਰਾਨ ਆਦੇਸ਼ ਗੁਪਤਾ ਨੇ ਕੇਂਦਰੀ ਮੰਤਰੀ ਨੂੰ , ਦਿੱਲੀ ਸਰਕਾਰ ਦੇ ਲਗਭਗ 25 ਲੱਖ ਪੁਰਾਣੇ ਵਾਹਨਾਂ ਦੀ ਸਕ੍ਰੇਪਿੰਗ ਦੇ ਆਦੇਸ਼ ਨੂੰ ਲੈ ਕੇ ਚਿੰਤਾਵਾਂ ਤੋਂ ਜਾਣੂ ਕਰਵਾਇਆ | ਵਫ਼ਦ ਨੇ ਮੰਗ ਕੀਤੀ ਕਿ ਦਿੱਲੀ ਸਰਕਾਰ ਦੇ ਆਦੇਸ਼ 'ਤੇ ਰੋਕ ਲਾਈ ਜਾਵੇ ਅਤੇ ਨਾਲ ਹੀ ਐਨ.ਜੀ.ਟੀ. ਦੇ ਸਾਹਮਣੇ 25 ਲੱਖ ਵਾਹਨ ਮਾਲਕਾਂ ਦਾ ਪੱਖ ਰੱਖਿਆ ਜਾਵੇ | ਗੁਪਤਾ ਨੇ ਕਿਹਾ ਕਿ ਸਿਰਫ ਭਾਰਤ ਹੀ ਨਹੀਂ ਬਲਕਿ ਪੂਰੇ ਸੰਸਾਰ 'ਚ ਗੱਡੀਆਂ ਨੂੰ ਉਨ੍ਹਾਂ ਦੀ ਫਿਟਨਸ ਦੇ ਆਧਾਰ 'ਤੇ ਚਲਣ ਦਿੱਤਾ ਜਾਂਦਾ, ਉਨ੍ਹਾਂ ਅਪੀਲ ਕੀਤੀ ਕਿ ਦਿੱਲੀ ਵਿਚ ਵੀ ਅਜਿਹਾ ਹੀ ਨਿਯਮ ਲਾਗੂ ਹੋਵੇ | ਗੁਪਤਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਗਡਕਰੀ ਨੇ ਦਿੱਲੀ ਦੇ ਲੱਖਾਂ ਪੁਰਾਣੇ ਵਾਹਨ ਮਾਲਕਾਂ ਦੇ ਹਿੱਤ ਦੇ ਮੁੱਦੇ ਨੂੰ ਚੁੱਕਣ ਦਾ ਭਰੋਸਾ ਦਿਵਾਇਆ ਹੈ | ਦੱਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਹਾਲ ਹੀ 'ਚ ਇਕ ਆਦੇਸ਼ ਜਾਰੀ ਕਰਕੇ 15 ਸਾਲ ਪੁਰਾਣੇ ਪੈਟਰੋਲ ਅਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਦੀ ਸਕ੍ਰੇਪਿੰਗ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੇ ਇਸ ਆਦੇਸ਼ ਨਾਲ ਦਿੱਲੀ ਦੇ ਲੱਖਾਂ ਲੋਕਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਏਗਾ ਅਤੇ ਦਿੱਲੀ ਵਿਚ ਪੁਰਾਣੇ ਵਾਹਨਾਂ ਦੀ ਕੀਮਤ ਜੀਰੋ ਹੋ ਜਾਵੇਗੀ |

ਦਿੱਲੀ ਦੇ ਪ੍ਰਮੁੱਖ ਚੁਰਾਹਿਆਂ 'ਤੇ ਲੱਗਣਗੇ ਵੀਡੀਓ ਕੈਮਰੇ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਸਰ ਲੋਕ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਵਿਚ ਅਣਗਹਿਲੀ ਕਰਦੇ ਹਨ | ਇਸ ਕਰਕੇ ਟ੍ਰੈਫ਼ਿਕ ਨਿਯਮਾਂ ਨੂੰ ਤੋੜਨ ਵਾਲੇ ਲੋਕਾਂ 'ਤੇ ਨਜ਼ਰ ਰੱਖਣ ਲਈ ਪ੍ਰਮੁੱਖ ਚੋਰਾਹਿਆਂ 'ਤੇ ਵੀਡੀਓ ਕੈਮਰੇ ਲਗਾਉਣ ਦਾ ...

ਪੂਰੀ ਖ਼ਬਰ »

ਕਾਲਜਾਂ 'ਚ ਵਿਦਿਆਰਥੀਆਂ ਦੀ ਗਿਣਤੀ ਸੀਮਤ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਕਾਰਨ ਸਕੂਲ, ਕਾਲਜ, ਯੂਨੀਵਰਸਿਟੀ ਪਿਛਲੇ ਲੰਮੇ ਸਮੇਂ ਤੋਂ ਬੰਦ ਸਨ | ਹੁਣ ਦਿੱਲੀ ਯੂਨੀਵਰਸਿਟੀ ਨੂੰ ਖੋਲਿ੍ਹਆ ਗਿਆ ਹੈ ਪਰ ਇਸ 'ਚ ਵਿਦਿਆਰਥੀਆਂ ਦੀ ਗਿਣਤੀ ਸ਼ੁਰ ਵਿਚ ਘੱਟ ਹੀ ਹੈ | ਕਈ ਕਾਲਜਾਂ ...

ਪੂਰੀ ਖ਼ਬਰ »

ਚਾਂਦਨੀ ਚੌਕ ਟ੍ਰੈਫ਼ਿਕ ਪੁਲਿਸ ਕਰ ਰਹੀ ਹੈ ਚਲਾਨ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਾਂਦਨੀ ਚੌਕ ਵਾਲੇ ਇਲਾਕੇ 'ਚ ਪਿਛਲੇ ਦਿਨੀਂ ਸੁੰਦਰੀਕਰਨ ਦਾ ਕੰਮ ਪੂਰਾ ਹੋਇਆ ਸੀ ਅਤੇ ਲਾਲ ਕਿਲ੍ਹੇ ਤੋਂ ਫ਼ਤਹਿਪੁਰੀ ਮਸਜਦ ਤੱਕ ਵਾਲੇ ਹਿੱਸੇ ਨੂੰ ਐੱਨ.ਆਰ.ਡੀ.ਸੀ. ਨੇ ਗ਼ੈਰ ਮੋਟਰ ਚਲਿਤ ਗੱਡੀਆਂ ਖੇਤਰ ...

ਪੂਰੀ ਖ਼ਬਰ »

ਯਮੁਨਾ 'ਚ ਆਉਣ ਵਾਲੇ ਦੂਸ਼ਿਤ ਪਾਣੀ ਨੂੰ ਆਪਣੇ ਖਰਚੇ 'ਤੇ ਸਾਫ ਕਰੇਗੀ ਦਿੱਲੀ ਸਰਕਾਰ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਗਵਾਂਢੀ ਸੂਬਿਆਂ ਤੋਂ ਯਮੁਨਾ 'ਚ ਆਉਣ ਵਾਲੇ 155 ਐਮ.ਜੀ.ਡੀ. ਦੂਸ਼ਤ ਪਾਣੀ ਨੂੰ ਆਪਣੇ ਖਰਚੇ 'ਤੇ ਸਾਫ ਕਰਨ ਦਾ ਫੈਸਲਾ ਕੀਤਾ ਹੈ | ਇਸ ਦੇ ਨਾਲ ਹੀ ਕੇਜਰੀਵਾਲ ਸਰਕਾਰ ਯਮੁਨਾ 'ਚ ਇੰਟਰ-ਸਟੇਟ ...

ਪੂਰੀ ਖ਼ਬਰ »

ਦੰਗਾ ਪੀੜਤ ਕਮੇਟੀ ਵਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਮੁਖੀ ਲਾਲਪੁਰਾ ਦਾ ਸਨਮਾਨ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਤੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ...

ਪੂਰੀ ਖ਼ਬਰ »

ਤਖ਼ਤ ਪਟਨਾ ਸਾਹਿਬ ਨੂੰ ਜਾਣਬੁਝ ਕੇ ਬਦਨਾਮ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਾਜ਼ ਆਉਣ ਦੀ ਚਿਤਾਵਨੀ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)- ਤਖ਼ਤ ਸ੍ਰੀ ਹਰਿਮੰਦਿਰ ਸਾਹਿਬ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਾਜ ਆਉਣ ਦੀ ਚਿਤਾਵਨੀ ਦਿੱਤੀ ਹੈ ਜੋ ਤਖਤ ਸਾਹਿਬ ਕਮੇਟੀ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ...

ਪੂਰੀ ਖ਼ਬਰ »

ਗੋਲੀ ਚੱਲਣ ਦੇ ਮਾਮਲੇ 'ਚ 2 ਵਿਰੁੱਧ ਕੇਸ ਦਰਜ, ਮੋਬਾਈਲ ਸਰਵਿਸ ਸੈਂਟਰ ਦਾ ਮਾਲਕ ਗਿ੍ਫ਼ਤਾਰ

ਕਪੂਰਥਲਾ, 16 ਸਤੰਬਰ (ਸਡਾਨਾ)-ਬੀਤੇ ਦਿਨ ਸੈਮਸੰਗ ਮੋਬਾਈਲ ਸਰਵਿਸ ਸੈਂਟਰ ਵਿਖੇ ਚੱਲੀਆਂ ਗੋਲੀਆਂ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਸਰਵਿਸ ਸੈਂਟਰ ਦੇ ਮਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸਿਟੀ ਪੁਲਿਸ ਨੇ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਵਿਅਕਤੀ ਦੀ ਲਾਸ਼ ਮਿਲੀ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਬੱਸ ਅੱਡੇ 'ਤੇ ਅੱਜ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਮਿ੍ਤਕ ਦੀ ਪਛਾਣ ਮੰਗਾ ਰਾਮ ਪਿੰਡ ਭਾਣਾ ਭੋਡੀਆ ਜ਼ਿਲ੍ਹਾ ਹਿਸਾਰ ਦੇ ਰੂਪ ਵਿਚ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨਸ਼ੇੜੀ ਸੀ ਅਤੇ ਬੱਸ ਸਟੈਂਡ ...

ਪੂਰੀ ਖ਼ਬਰ »

ਚੋਰਾਂ ਨੇ ਘਰ 'ਚੋਂ ਨਕਦੀ ਕੀਤੀ ਚੋਰੀ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਐਮਸੀ ਕਾਲੋਨੀ ਵਿਚ ਚੋਰਾਂ ਨੇ ਇਕ ਘਰ ਵਿੱਚ ਵੜਕੇ 8 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ | ਇਸ ਚੋਰੀ ਦਾ ਘਰ ਵਾਲਿਆਂ ਸਵੇਰ ਹੋਣ 'ਤੇ ਪਤਾ ਲੱਗਾ | ਜਿਸ ਤੋਂ ਬਾਅਦ ਪੁਲੀਸ ਨੂੰ ਸੂਚਿਤ ਕੀਤਾ ਗਿਆ | ਪੁਲੀਸ ਨੂੰ ਦਿੱਤੇ ...

ਪੂਰੀ ਖ਼ਬਰ »

ਸਕੂਲ ਗਈ ਵਿਦਿਆਰਥਣ ਹੋਈ ਗਾਇਬ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਢਾਣੀ ਬਚਨ ਸਿੰਘ ਦੀ ਵਾਸੀ ਇੱਕ ਵਿਦਿਆਰਥਣ ਸਕੂਲੋਂ ਘਰ ਵਾਪਸ ਨਹੀਂ ਪਰਤੀ | ਪਰਿਵਾਰ ਵਾਲਿਆਂ ਨੇ ਉਸਦੀ ਕਾਫ਼ੀ ਭਾਲ ਕੀਤੀ ਪਰ ਕੋਈ ਸੁਰਾਗ ਨਾ ਮਿਲਣ ਉੱਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ | ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ 'ਚ ਸੜਕਾਂ 'ਤੇ ਲਾਏ ਗਏ ਬੈਰੀਕੇਟਸ ਨੂੰ ਖੋਲ੍ਹਣ ਲਈ ਅਦਾਲਤ ਵੱਲੋਂ ਦਿੱਤੇ ਗਏ ਹੁਕਮਾਂ ਤੋਂ ਬਾਅਦ ਸਿਰਸਾ ਪ੍ਰਸ਼ਾਸਨ ਵੀ ਹਰਕਤ ਵਿਚ ਆ ਗਿਆ ਹੈ ਅਤੇ ਡਿਪਟੀ ਮੁੱਖ ਮੰਤਰੀ ਦੇ ਘਰ ਨੂੰ ਜਾਣ ਵਾਲੀ ਸੜਕ 'ਤੇ ਲਾਏ ਇਕ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ 'ਚ ਕੁੜੀਆਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

ਫ਼ਤਿਹਾਬਾਦ, 16 ਸਤੰਬਰ (ਹਰਬੰਸ ਸਿੰਘ ਮੰਡੇਰ)- ਰਾਸ਼ਟਰੀ ਪੋਸ਼ਣ ਮਹੀਨਾ 2021 ਦੇ ਤਹਿਤ ਆਯੂਸ਼ ਵਿਭਾਗ ਵਲੋਂ ਸਰਕਾਰੀ ਗਰਲਜ਼ ਹਾਈ ਸਕੂਲ ਵਿਖੇ ਦੂਜੇ ਦਿਨ ਪਿੰਡ ਬੜੋਪਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਲੜਕੀਆਂ ਨੂੰ ਉਨ੍ਹਾਂ ਦੀ ਸਿਹਤ ਅਤੇ ਪੋਸ਼ਣ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਪਿੰਡ ਭੂਥਣ ਕਲਾਂ 'ਚ ਖ਼ੂਨਦਾਨ ਤੇ ਟੀਕਾਕਰਨ ਕੈਂਪ

ਫ਼ਤਿਹਾਬਾਦ, 16 ਸਤੰਬਰ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਮਹਾਵੀਰ ਕੌਸੀਕ ਦੀ ਅਗਵਾਈ 'ਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਬੀ.ਆਰ.ਐਮ. ਐਜੂਕੇਸ਼ਨ ਸੁਸਾਇਟੀ ਫ਼ਤਿਹਾਬਾਦ ਦੇ ਸਹਿਯੋਗ ਨਾਲ ਸੀ.ਐਚ.ਸੀ. ...

ਪੂਰੀ ਖ਼ਬਰ »

ਸਵੇਰ ਦੀ ਸੈਰ ਦੌਰਾਨ ਪਤੀ ਪਤਨੀ ਨਾਲ ਕੀਤੀ ਲੁੱਟ ਖੋਹ

ਪਿਹੋਵਾ, 16 ਸਤੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਸ਼ਿਵਪੁਰੀ ਰੋਡ 'ਤੇ ਸਵੇਰ ਦੀ ਸੈਰ ਦੌਰਾਨ ਪਤੀ ਪਤਨੀ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਨਾਕਾਬੰਦੀ ਕਰਵਾਈ ਪਰ ਲੁਟੇਰੇ ਭੱਜਣ 'ਚ ਕਾਮਯਾਬ ਹੋ ਗਏ | ...

ਪੂਰੀ ਖ਼ਬਰ »

ਰਾਣੀਆਂ ਵਿਖੇ ਹੋਈ ਨੌਜਵਾਨ ਦੀ ਹੱਤਿਆ ਦਾ ਮਾਮਲਾ

ਪੀੜਤ ਪਰਿਵਾਰ ਨੇ ਇਨਸਾਫ਼ ਲਈ ਡੀ.ਐਸ. ਪੀ. ਨੂੰ ਮੰਗ ਪੱਤਰ ਦਿੱਤਾ

ਏਲਨਾਬਾਦ, 16 ਸਤੰਬਰ (ਜਗਤਾਰ ਸਮਾਲਸਰ)-ਕਸਬਾ ਰਾਣੀਆ ਵਿਖੇ ਇਕ ਨੌਜਵਾਨ ਨੂੰ ਨਹਾਉਣ ਦੇ ਬਹਾਨੇ ਨਹਿਰ 'ਤੇ ਲੈ ਜਾ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮਿ੍ਤਕ ਨੌਜਵਾਨ ਦੇ ਪਰਿਵਾਰ ਅਤੇ ਹੋਰ ਲੋਕਾਂ ਨੇ ਏਲਨਾਬਾਦ ਦੇ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ 'ਚ ਡੇਢ ਦਰਜਨ ਲੁੱਟਾਂ-ਖੋਹਾਂ ਕਰਨ ਵਾਲਾ ਅੰਤਰਰਾਜੀ ਲੁਟੇਰਾ ਗਰੋਹ ਕਾਬੂ

ਡੱਬਵਾਲੀ/ਸਿਰਸਾ, 16 ਸਤੰਬਰ (ਇਕਬਾਲ ਸ਼ਾਂਤ/ ਭੁਪਿੰਦਰ ਪੰਨੀਵਾਲੀਆ)- ਨਸ਼ੀਲੇ ਸ਼ੌਂਕਾਂ ਅਤੇ ਸੌਖੀ ਅਮੀਰਤ ਦੀ ਚਾਹਤ ਆਮ ਘਰਾਂ ਦੇ ਨੌਜਵਾਨਾਂ ਨੂੰ ਜੁਰਮ ਦੀ ਬੰਦ ਗਲੀ ਦੇ ਰਾਹਾਂ ਵਿਚ ਧੱਕ ਰਹੀ ਹੈ | ਸੌਖੀ ਜ਼ਿੰਦਗੀ ਲਈ ਪੰਜਾਬ ਅਤੇ ਹਰਿਆਣਾ 'ਚ ਲੋਕਾਂ ਨੂੰ ...

ਪੂਰੀ ਖ਼ਬਰ »

ਭਾਜਪਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾੜਿਆ ਪੁਤਲਾ

ਕਰਨਾਲ, 16 ਸਤੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਭਾਜਪਾ ਵਲੋਂ ਇਥੇ ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਜੋਰਦਾਰ ਮੁਜਾਹਰਾ ਕਰਦੇ ਹੋਏ ਕੈਪਟਨ ਦਾ ਪੁਤਲਾ ਸਾੜਿਆ ਗਿਆ ਅਤੇ ਉਨ੍ਹਾਂ ਖਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX