ਤਾਜਾ ਖ਼ਬਰਾਂ


ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  6 minutes ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  23 minutes ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  2 minutes ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  42 minutes ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  59 minutes ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 1 hour ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  45 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 1 hour ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  14 minutes ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈ ਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  41 minutes ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 3 hours ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 3 hours ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 4 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  1 minute ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਅੰਮ੍ਰਿਤਸਰ

ਕੰਧਾਂ ਕੋਠੇ ਟੱਪ ਕੇ ਪੁਲਿਸ ਅਧਿਕਾਰੀਆਂ ਨੇ ਆਖਰ ਜਾ ਫੜੇ ਲੁਟੇਰੇ

ਅੰਮਿ੍ਤਸਰ, 17 ਸੰਤਬਰ (ਰੇਸ਼ਮ ਸਿੰਘ)-ਲਗਾਤਾਰ ਅੱਧੀ ਦਰਜਨ ਤੋਂ ਵਧੇਰੇ ਕਰਿਆਨੇ ਦੀਆਂ ਦੁਕਾਨਾਂ 'ਤੇ ਪਿਸਤੋਲ ਵਿਖਾ ਕੇ ਲੁੱਟਣ ਨਾਲ ਪੁਲਿਸ ਦੀ ਨੀਂਦ ਉਡਾਉਣ ਵਾਲੇ ਲੁਟੇਰੇ ਆਖਰ ਪੁਲਿਸ ਨੇ ਕਾਬੂ ਕਰ ਲਏ ਹਨ | ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਲਈ ਖ਼ੁਦ ਏ.ਡੀ.ਸੀ.ਪੀ. ਰੈਂਕ ਦੇ ਅਧਿਕਾਰੀਆਂ ਨੇ ਕੰਧਾਂ ਕੋਠੇ ਟੱਪੇ ਤੇ ਇਨ੍ਹਾਂ ਨੂੰ ਜਾ ਕਾਬੂ ਕੀਤਾ | ਇਨ੍ਹਾਂ ਪਾਸੋਂ ਪੁਲਿਸ ਨੇ 1 ਪਿਸਤੋਲ, 3 ਮੋਬਾਇਲ, 9100 ਰੁਪਏ ਨਕਦੀ ਤੇ ਵਾਰਦਾਤ ਲਈ ਵਰਤਿਆ ਸਪਲੈਂਡਰ ਮੋਟਰਸਾਇਕਲ ਵੀ ਬਰਾਮਦ ਕਰ ਲਿਆ ਗਿਆ ਹੈ | ਇਹ ਖੁਲਾਸਾ ਅੱਜ ਇਥੇ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਕੀਤਾ ਜਿਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਸ਼ਨਾਖਤ ਪਿ੍ੰਸ (29) ਵਾਸੀ ਨੰਬਰ 4 ਸੁਲਤਾਨਵਿੰਡ ਰੋਡ ਅਜ਼ਾਦ ਨਗਰ, ਅਮਨਦੀਪ ਸਿੰਘ ਉਰਫ ਨਨੂੰ (33) ਵਾਸੀ ਮੇਨ ਬਜ਼ਾਰ ਬਾਗ ਰਾਮਾਨੰਦ ਵਜੋਂ ਹੋਈ ਹੈ | ਸ੍ਰੀ ਦੁੱਗਲ ਨੇ ਦੱਸਿਆ ਕਿ ਦੋਵਾਂ ਨੂੰ ਫੜਨ ਲਈ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ ਤੇ ਲੋਕਾਂ ਦੀ ਇਤਲਾਹ 'ਤੇ ਇਹ ਅਪਰੇਸ਼ਨ ਮੁਖਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਹਰਪਾਲ ਸਿੰਘ ਰੰਧਾਵਾ ਏ.ਡੀ.ਸੀ.ਪੀ. (3) ਤੇ ਜੁਗਰਾਜ ਸਿੰਘ ਏ.ਡੀ.ਸੀ.ਪੀ. (ਡੀ) ਆਦਿ ਅਧਿਕਾਰੀਆਂ ਵਲੋਂ ਮੁੰਕਮਲ ਕੀਤਾ ਜਿਸ ਦੌਰਾਨ ਕੰਧਾਂ-ਕੋਠੇ ਟੱਪਦਿਆਂ ਕੁਝ ਅਧਿਕਾਰੀਆਂ ਦੇ ਕੁੱਝ ਸੱਟਾਂ ਵੀ ਲੱਗੀਆਂ | ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਪੁੱਛਗਿੱਛ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਪੇਸ਼ੇ ਵਜੋਂ ਟਰੱਕ ਡਰਾਇਵਰ ਸਨ ਅਤੇ ਨਸ਼ੇ ਦੇ ਆਦੀ ਸਨ ਪਿਛਲੇ ਦਿਨਾਂ ਤੋਂ ਇਨ੍ਹਾਂ ਨੇ ਆਪਣਾ ਗੈਂਗ ਬਣਾ ਲਿਆ ਤੇ ਸ਼ਹਿਰ 'ਚ ਲੁੱਟਾਂ-ਖੋਹਾਂ ਸ਼ੁਰੂ ਕਰ ਦਿੱਤੀਆਂ ਜਿਸ ਤਹਿਤ ਇਹ ਕੇਵਲ ਕਰਿਆਣਾ ਦੁਕਾਨਾਂ ਨੂੰ ਹੀ ਨਿਸ਼ਾਨਾ ਬਣਾਉਂਦੇ ਸਨ ਅਤੇ ਉਥੇ ਪਿਸਤੌਲ ਨਾਲ ਦੁਕਾਨਦਾਰਾਂ ਨੂੰ ਧਮਕਾ ਕੇ ਉਨ੍ਹਾਂ ਪਾਸੋਂ ਨਕਦੀ ਲੁੱਟ ਲੈਂਦੇ ਸਨ | ਇਨ੍ਹਾਂ ਵਲੋਂ ਅੰਮਿ੍ਤਸਰ 'ਚ 8 ਵਾਰਦਾਤਾਂ ਤੋਂ ਇਲਾਵਾ ਤਰਨ ਤਾਰਨ ਵਿਖੇ ਵੀ ਇਕ ਵਾਰਦਾਤ ਕੀਤੀ ਸੀ | ਇਸ ਮੌਕੇ ਡੀ.ਸੀ.ਪੀ. ਮੁਖਵਿੰਦਰ ਸਿੰਘ ਭੁੱਲਰ, ਹਰਪਾਲ ਸਿਘ ਰੰਧਾਵਾ, ਜੁਗਰਾਜ ਸਿੰਘ, ਸੰਦੀਪ ਮਲਿਕ (ਤਿੰਨੋ ਏ.ਡੀ.ਸੀ.ਪੀ.) ਇੰਸ: ਸੁਖਦੇਵ ਸਿੰਘ ਥਾਣਾ ਮੁਖੀ ਮੋਹਕਮਪੁਰਾ ਤੇ ਚੌਂਕੀ ਵਿਜੈ ਨਗਰ ਦੇ ਇੰਚਾਰਜ਼ ਏੇ.ਐੱਸ.ਆਈ. ਬਲਵਿੰਦਰ ਸਿੰਘ ਆਦਿ ਹਾਜ਼ਰ ਸਨ | ਥਾਣਾ ਸਦਰ ਦੀ ਪੁਲਿਸ ਨੇ 2 ਵਾਹਨ ਚੋਰ ਵੀ ਕੀਤੇ ਕਾਬੁੂ- 4 ਮੋਟਰਸਾਇਕਲ ਬਰਾਮਦ : ਸੀ.ਪੀ. ਸ੍ਰੀ ਦੁੱਗਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਸਦਰ ਦੀ ਪੁਲਿਸ ਚੌਂਕੀ ਵਿਜੈ ਨਗਰ ਦੀ ਪੁਲਿਸ ਵਲੋਂ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਸ਼ਨਾਖਤ ਕੁਲਦੀਪ ਸਿੰਘ ਉਰਫ ਲਵ ਵਾਸੀ ਜਿੰਦਰਾ ਗਲੀ ਮੁਸਤਫਾਬਾਦ, ਕਰਨਬੀਰ ਸਿੰਘ ਉਰਫ ਸੁਭਾਸ਼ ਵਾਸੀ 88 ਫੁੱਟ ਰੋਡ ਵਜੋਂ ਹੋਈ ਹੈ | ਇਨ੍ਹਾਂ ਪਾਸੋਂ ਪੁਲਿਸ ਨੇ 4 ਸਪਲੈਂਡਰ ਮੋਟਰਸਾਇਕਲ ਵੀ ਬਰਾਮਦ ਕੀਤੇ ਹਨ |

ਡੀ. ਏ. ਵੀ. ਕਾਲਜ ਵਿਖੇ ਕੈਂਪ

ਅੰਮਿ੍ਤਸਰ, 17 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਡੀ. ਏ. ਵੀ. ਕਾਲਜ ਵਿਖੇ ਅੱਜ ਕੋਵਿਡ ਵਿਰੋਧੀ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਰਾਜੇਸ਼ ਕੁਮਾਰ ਨੇ ਕਿਹਾ ਕਿ ਇਹ ਚÏਥਾ ਕੈਂਪ ਹੈ, ਜਿਸ 'ਚ ਨਾਨ ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਨੂੰ ਟੀਕੇ ...

ਪੂਰੀ ਖ਼ਬਰ »

ਮਜੀਠੀਆ ਨੇ ਸਾਬਕਾ ਵਿਧਾਇਕ ਡਾ: ਵੇਰਕਾ ਨੂੰ ਦਿੱਤਾ ਥਾਪੜਾ

ਛੇਹਰਟਾ, 17 ਸਤੰਬਰ (ਵਡਾਲੀ)-ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਨੂੰ ਥਾਪੜਾ ਦਿੰਦਿਆਂ ਹੋਇਆਂ ਕਿਹਾ ਕਿ ਡਾ: ਦਲਬੀਰ ...

ਪੂਰੀ ਖ਼ਬਰ »

ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਜੋੜ ਮੇਲੇ ਸਬੰਧੀ ਤਿਆਰੀਆਂ ਮੁਕੰਮਲ-ਮੈਨੇਜਰ ਭਗਵੰਤ ਸਿੰਘ, ਜਥੇ: ਖਾਪੜਖੇੜੀ

ਛੇਹਰਟਾ, 17 ਸਤੰਬਰ (ਵਡਾਲੀ)-ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਪਹੁੰਚੇ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਬੱਚੇ ਨੂੰ ਅਗਵਾ ਕਰਨ ਉਪਰੰਤ ਮੋਬਾਈਲ ਫ਼ੋਨ ਲੁੱਟ ਕੇ ਫਰਾਰ

ਵੇਰਕਾ, 17 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਅਧੀਨ ਆਉਂਦੇ ਇਲਾਕੇ 'ਚ ਅੱਜ ਸ਼ਾਮ ਮੋਟਰਸਾਈਕਲ ਸਵਾਰ 2 ਨੌਜਵਾਨਾਂ ਵਲੋਂ ਨਾਨਕੇ ਘਰ ਰਹਿਣ ਆਏ ਇਕ 11 ਸਾਲਾ ਬੱਚੇ ਨੂੰ ਅਗਵਾ ਕਰਨ ਉਪਰੰਤ ਉਸ ਦੇ ਹੱਥੋਂ ਮੋਬਾਈਲ ਫ਼ੋਨ ਲੁੱਟਣ ਉਪਰੰਤ ਰਸਤੇ ਵਿਚ ਛੱਡਕੇ ਫਰਾਰ ਹੋ ਗਏ ...

ਪੂਰੀ ਖ਼ਬਰ »

ਪਿ੍ੰਸੀਪਲ ਚੀਫ਼ ਕਮਿਸ਼ਨਰ ਆਮਦਨ ਕਰ ਵਿਭਾਗ ਵਲੋਂ ਸੀ ਏ ਤੇ ਵਕੀਲਾਂ ਨਾਲ ਮੀਟਿੰਗ

ਅੰਮਿ੍ਤਸਰ, 17 ਸਤਬੰਰ (ਰਾਜੇਸ਼ ਕੁਮਾਰ ਸ਼ਰਮਾ)-ਆਮਦਨ ਕਰ ਵਿਭਾਗ ਦੇ ਪਿੰ੍ਰਸੀਪਲ ਚੀਫ਼ ਕਮਿਸ਼ਨਰ (ਨਾਰਥ-ਵੇਸਟ ਰੀਜ਼ਨ) ਸ੍ਰੀ ਕ੍ਰਿਸ਼ਨਾ ਵਲੋਂ ਆਪਣੀ ਅੰਮਿ੍ਤਸਰ ਫ਼ੇਰੀ ਦੌਰਾਨ ਸੀਏ, ਵਕੀਲਾਂ ਤੇ ਵਪਾਰਕ ਸੰਗਠਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

5 ਹਜ਼ਾਰ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵਲੋਂ ਕਾਬੁੂ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਥਾਣਾ ਛਾਉਣੀ ਅਧੀਨ ਪੈਂਦੀ ਚੌਕੀ ਲੋਹਾਰਕਾ ਰੋਡ 'ਚ ਤਾਇਨਾਤ ਇਕ ਏ.ਐਸ.ਆਈ. ਨੂੰ ਵਿਜੀਲੈਂਸ ਪੁਲਿਸ ਵਲੋਂ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਹੈ | ਵਿਜੀਲੈਂਸ ਪੁਲਿਸ ਰੇਂਜ ਅੰਮਿ੍ਤਸਰ ਵਲੋਂ ...

ਪੂਰੀ ਖ਼ਬਰ »

ਸ਼ਹਿਰ 'ਚ 3 ਥਾਵਾਂ 'ਤੇ ਚਲੀਆਂ ਗੋਲੀਆਂ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਤਿੰਨ ਵੱਖ-ਵੱਖ ਥਾਵਾਂ 'ਤੇ ਗੋਲੀਆਂ ਚੱਲਣ ਦੀਆਂ ਘਟਨਾਵਾ ਵਾਪਰੀਆਂ ਹਨ ਜਿਨ੍ਹਾਂ 'ਚ ਇਕ ਪਿਤਾ ਵਲੋਂ ਜਾਇਦਾਦੀ ਝਗੜੇ 'ਚ ਆਪਣੀ ਧੀ 'ਤੇ ਗੋਲੀ ਚਲਾਉਣ ਵੀ ਸ਼ਾਮਿਲ ਹੈ | ਥਾਣਾ ਸਦਰ ਦੀ ਪੁਲਿਸ ਨੂੰ ਹਰਕੀਰਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ ਯੂਥ ਕਾਂਗਰਸ ਨੇ ਫੂਕਿਆ ਮੋਦੀ ਦਾ ਪੁਤਲਾ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਯੂਥ ਕਾਂਗਰਸ ਵਲੋਂ ਕਾਲੇ ਦਿਨ ਵਜੋਂ ਮਨਾਇਆ ਗਿਆ ਜਿਸ ਤਹਿਤ ਉਨ੍ਹਾਂ ਦੇ ਵੱਖ -ਵੱਖ ਥਾਵਾਂ 'ਤੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ ਹਨ | ਇਸੇ ਤਹਿਤ ਹੀ ਵੱਧ ਰਹੀ ਮਹਿੰਗਾਈ ...

ਪੂਰੀ ਖ਼ਬਰ »

ਗਾਂਧੀ ਸ਼ਿਲਪ ਬਾਜ਼ਾਰ ਦਾ ਰਸਮੀ ਉਦਘਾਟਨ ਅੱਜ

ਅੰਮਿ੍ਤਸਰ, 17 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮ: ਵਲੋਂ ਟੈਕਸਟਾਈਲ ਮਿਨੀਸਟਰੀ ਐਂਡ ਡਿਪਾਰਟਮੈਂਟ ਕਮਿਸ਼ਨਰ ਹੈਂਡ ਕਰਾਫ਼ਟ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਥਾਨਕ ਰਣਜੀਤ ਐਵੀਨਿਊ ਵਿਖੇ ਨਗਰ ਸੁਧਾਰ ਦੀ ...

ਪੂਰੀ ਖ਼ਬਰ »

ਗੋਲਡਨ ਗੇਟ ਵਿਖੇ ਲੋਕ ਇਨਸਾਫ ਪਾਰਟੀ ਨੇ ਸੁਖਬੀਰ ਦਾ ਪੁਤਲਾ ਫੂਕਿਆ

ਸੁਲਤਾਨਵਿੰਡ, 17 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਾਲਾ ਦਿਵਸ ਮਨਾਉਣ ਦਾ ਵਿਰੋਧ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਆਗੂਆਂ ਵਲੋਂ ਮਾਝਾ ਜ਼ੋਨ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਦੀ ਅਗਵਾਈ ਹੇਠ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਹਰਨਾਮ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ

ਅੰਮਿ੍ਤਸਰ, 15 ਸਤੰਬਰ (ਰੇਸ਼ਮ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜੀ: ਬਾਰਡਰ ਜ਼ੋਨ ਇੰਜੀ: ਸਕੱਤਰ ਸਿੰਘ ਢਿੱਲੋਂ ਦੇ ਪਿਤਾ ਹਰਨਾਮ ਸਿੰਘ ਢਿੱਲੋਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਅੱਜ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਜ਼ੋਨਲ ਤੇ ਮੁੱਖ ਦਫ਼ਤਰ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਾਲ 2020-21 ਦੇ ਪ੍ਰਾਪਰਟੀ ਟੈਕਸ 'ਚ 30 ਸਤੰਬਰ ਤੱਕ 10 ਫੀਸਦੀ ਰਿਆਇਤ ਦਿੱਤੇ ਜਾਣ ਦਾ ਲਾਹਾ ਵੱਧ ਤੋਂ ਵੱਧ ਲੋਕਾਂ ਨੂੰ ਦੇਣ ਦੇ ਮਕਸਦ ਨਾਲ ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਦੀ ...

ਪੂਰੀ ਖ਼ਬਰ »

ਸਤੰਬਰ ਮਹੀਨੇ 'ਚ ਲੱਗੇ ਮੈਗਾ ਰੋਜ਼ਗਾਰ ਮੇਲਿਆਂ 'ਚ 11524 ਨੌਜਵਾਨਾਂ ਦੀ ਨੌਕਰੀ ਲਈ ਚੋਣ

ਅੰਮਿ੍ਤਸਰ, 17 ਸੰਤਬਰ (ਰੇਸ਼ਮ ਸਿੰਘ)-ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ 'ਚ ਰਾਜ ਪੱਧਰੀ 7ਵਾਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ 11524 ਨੌਜਵਾਨਾਂ ਦੀ ਨੌਕਰੀ ਲਈ ਚੋਣ ਹੋ ਗਈ ਹੈ | ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਵਪਾਰੀਆਂ ਦੀਆਂ ਮੰਗਾਂ ਦਾ ਤੁਰੰਤ ਲਿਆ ਜਾਵੇ ਨੋਟਿਸ-ਅਗਰਵਾਲ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਭਾਰਤੀ ਵਪਾਰ ਮੰਡਲ ਦੇ ਸੂਬਾਈ ਜਥੇਬੰਦਕ ਸਕੱਤਰ ਕਪਿਲ ਅਗਰਵਾਲ ਨੇ ਵਪਾਰੀਆਂ ਦੀਆਂ ਮੰਗਾਂ ਦਾ ਤੁਰੰਤ ਨੋਟਿਸ ਲਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਜੀ. ਐਸ. ਟੀ. ਨੂੰ ਤੁਰੰਤ ਸਰਲ ਬਣਾਵੇ ਤੇ ਦਿੱਲੀ 'ਚ ਆਧੁਨਿਕ ਵਪਾਰੀ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਨਿਗਮ ਦੇ ਸਿਹਤ ਵਿਭਾਗ ਵਲੋਂ ਯਤਨ ਤੇਜ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਬੀਤੇ ਦਿਨ ਮੇਅਰ ਤੇ ਕਮਿਸ਼ਨਰ ਵਲੋਂ ਸ਼ਹਿਰ 'ਚ ਦਿਨ-ਪ੍ਰਤੀ-ਦਿਨ ਵਧ ਰਹੇ ਡੇਂਗੂ ਮਲੇਰੀਏ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਮੀਟਿੰਗ ਉਪਰੰਤ ਸ਼ਹਿਰ ਦੀਆਂ 32 ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨ ਦੇ ਪੁਆੜੇ ਦੀ ਅਸਲ ਜੜ੍ਹ ਬਾਦਲ ਪਰਿਵਾਰ- ਜਥੇ: ਬ੍ਰਹਮਪੁਰਾ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਸੰਸਦ ਵੱਲ ਮਾਰਚ ਕਰਨ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਗੁ: ਪਲਾਹ ਸਾਹਿਬ ਦਾ ਜੋੜ ਮੇਲਾ 20 ਨੂੰ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦਆਰਾ ਸ੍ਰੀ ਪਲਾਹ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ 20 ਸਤੰਬਰ ਨੂੰ ਸ਼ੋ੍ਰਮਣੀ ਕਮੇਟੀ, ਧਾਰਮਿਕ ਸਭਾ ਸੁਸਾਇਟੀਆਂ ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੋਮਬੱਤੀ ਮਾਰਚ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮੋਰਚੇ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਆਮ ਆਦਮੀ ਪਾਰਟੀ ਅੰਮਿ੍ਤਸਰ ਦੀ ਜ਼ਿਲ੍ਹਾ ਇਕਾਈ ਵਲੋਂ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਸ਼ਹਿਰੀ ਪ੍ਰਧਾਨ ਮੈਡਮ ਜੀਵਨ ਜੋਤ ਕੌਰ ਅਤੇ ...

ਪੂਰੀ ਖ਼ਬਰ »

ਮੈਡੀਕਲ ਕਾਲਜ 'ਚ ਟੀ. ਬੀ. ਰੋਗ ਦੇ ਮਾਹਿਰ ਸਹਾਇਕ ਪ੍ਰੋਫੈਸਰ ਡਾ: ਵਿਸ਼ਾਲ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਟੀ. ਬੀ. ਤੇ ਛਾਤੀ ਰੋਗ ਦੇ ਮਾਹਿਰ ਡਾ: ਵਿਸ਼ਾਲ ਸ਼ਰਮਾ ਨੇ ਇਥੇ ਸਰਕਾਰੀ ਮੈਡੀਕਲ ਕਾਲਜ ਦੇ ਟੀ. ਬੀ. ਤੇ ਛਾਤੀ ਰੋਗ ਵਿਭਾਗ 'ਚ ਬਤੌਰ ਸਹਾਇਕ ਪ੍ਰੋਫੈਸਰ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਤਰਨਤਾਰਨ ਵਿਖੇ ਤਾਇਨਾਤ ...

ਪੂਰੀ ਖ਼ਬਰ »

ਵਿਦਿਆਰਥਣ ਜਪਨੂਰ ਕੌਰ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਚੀਫ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜਪਨੂਰ ਕੌਰ ਨੇ ਲੀਡਰਜ਼ ਆਫ ਟੁਮਾਰੋ ਫਾਊਾਡੇਸ਼ਨ, ਪ੍ਰੈੱਸ ਕਲੱਬ ਆਫ ਇੰਡੀਆ ...

ਪੂਰੀ ਖ਼ਬਰ »

ਵਿਦਿਆਰਥਣ ਆਂਚਲ ਸ਼ਰਮਾ ਨੇ ਹਾਈ ਜੰਪ ਮੁਕਾਬਲੇ 'ਚ ਜਿੱਤਿਆ ਕਾਂਸੀ ਦਾ ਤਮਗ਼ਾ

ਅੰਮਿ੍ਤਸਰ, 17 ਸਤੰਬਰ (ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਆਂਚਲ ਸ਼ਰਮਾ ਨੇ ਪਹਿਲੇ ਓਪਨ ਪੰਜਾਬ ਅੰਡਰ-23 ਅਥਲੈਟਿਕ ਚੈਂਪੀਅਨਸ਼ਿਪ ਟੂਰਨਾਮੈਂਟ 'ਚ ਹਾਈ ਜੰਪ ਮੁਕਾਬਲੇ 'ਚ ...

ਪੂਰੀ ਖ਼ਬਰ »

ਘਰੇਲੂ ਝਗੜਿਆਂ ਦੀ ਕਮਾਨ ਵੀ ਜੁਆਇੰਟ ਕਮਿਸ਼ਨਰ ਪੁਲਿਸ ਸੁਡਰਵਿੱਜੀ ਨੇ ਸੰਭਾਲੀ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰੇਟ ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਜੁਆਇੰਟ ਕਮਿਸ਼ਨਰ ਪੁਲਿਸ ਦੀ ਕਾਰਗੁਜ਼ਾਰੀ ਵੀ ਚਰਚਾ 'ਚ ਹੈ | ਇਥੇ ਹੁਣ ਤੱਕ ਪੁਲਿਸ ਕਮਿਸ਼ਨਰ ਦੇ ਅਹੁਦੇ ਦੀ ਹੀ ਚਰਚਾ ਰਹੀ ਹੈ ਜਦੋਂ ਕਿ ਜੁਆਇੰਟ ਕਮਿਸ਼ਨਰ ਜਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਐਨ. ਸੀ. ਸੀ. ਨੇਵੀ ਵਿੰਗ ਵਲੋਂ ਸਿਲਖਾਈ ਲਈ 100 ਵਿਦਿਆਰਥੀਆਂ ਦੀ ਚੋਣ

ਅੰਮਿ੍ਤਸਰ, 17 ਸਤੰਬਰ (ਜੱਸ)¸ਖ਼ਾਲਸਾ ਕਾਲਜ ਵਿਖੇ ਇੰਡੀਅਨ ਨੇਵੀ ਵਲੋਂ ਐਨ. ਸੀ. ਸੀ. ਵਿੰਗ (ਨੇਵਲ) 'ਚ 100 ਤੋਂ ਵਧੇਰੇ ਵਿਦਿਆਰਥੀਆਂ ਦੀ ਚੋਣ ਉਪਰੰਤ ਉਨ੍ਹਾਂ ਨੂੰ ਨੇਵੀ ਦੀਆਂ ਮੁੱਢਲੀਆਂ ਸਿੱਖਿਆਵਾਂ ਤੇ ਸਿਖਲਾਈ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ...

ਪੂਰੀ ਖ਼ਬਰ »

ਕੌਮੀ ਸਰਵੇਖਣ ਨੂੰ ਲੈ ਕੇ ਪ੍ਰਾਈਵੇਟ ਤੇ ਏਡਿਡ ਸਕੂਲ ਅਧਿਆਪਕਾਂ ਦੀ ਕਰਵਾਈ ਸਿਖਲਾਈ ਵਰਕਸ਼ਾਪ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ 'ਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਨੂੰ ਲੈ ਕੇ ਸਿੱਖਿਆ ਵਿਭਾਗ ਪੰਜਾਬ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸੰਬੰਧੀ ਜ਼ਿਲ੍ਹਾ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਸੋਨੀ ਦੀ ਅਗਵਾਈ ਹੇਠ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਅੰਮਿ੍ਤਸਰ, 17 ਸੰਤਬਰ (ਰੇਸ਼ਮ ਸਿੰਘ)-ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਹੇਠ ਇਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਦੀ ਮੀਟਿੰਗ 'ਚ ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ, ਆਰ. ਟੀ. ਓ. ਤੇ ਫੂਡ ਸਪਲਾਈ ਵਿਭਾਗ 'ਚ ਫੈਲਿਆ ...

ਪੂਰੀ ਖ਼ਬਰ »

ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਕੋਈ ਕਸਰ ਨਹੀ ਛੱਡਾਗੇ: ਰੰਧਾਵਾ

ਵੇਰਕਾ, 17 ਸਤੰਬਰ (ਪਰਮਜੀਤ ਸਿੰਘ ਬੱਗਾ)- ਵਿਧਾਨ ਸਭਾ ਹਲਕਾ ਪੂਰਬੀ ਦੀ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਹੋਂਦ 'ਚ ਆਉਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ...

ਪੂਰੀ ਖ਼ਬਰ »

ਭਾਜਪਾਈਆਂ ਨੇ ਮੋਦੀ ਦਾ ਜਨਮ ਦਿਨ ਮਨਾਇਆ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਵੱਖ- ਵੱਖ ਥਾਂਵਾ 'ਤੇ ਮਨਾਇਆ ਗਿਆ | ਇਸ ਸਬੰਧ ਵਿਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਖੰਨਾ ਸਮਾਰਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ...

ਪੂਰੀ ਖ਼ਬਰ »

ਬਾਗਬਾਨੀ ਲਈ ਡਰਿੱਪ ਸਿਸਟਮ ਦੁਆਰਾ ਕੁਨੈਕਸ਼ਨ ਲੈਣ ਲਈ 5 ਸਾਲਾਂ ਤੋਂ ਭਟਕ ਰਿਹਾ ਕਿਸਾਨ ਦਲਬੀਰ ਸਿੰਘ

ਗੱਗੋਮਾਹਲ, 17 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸਮੇਂ ਦੀਆਂ ਸਰਕਾਰਾਂ ਲੋਕ ਲਭਾਉਣੇ ਲਾਰੇ ਲਗਾ ਕੇ ਆਮ ਲੋਕਾਂ ਨੂੰ ਕਿਸ ਤਰ੍ਹਾਂ ਖੱਜਲ ਖੁਆਰ ਕਰਕੇ ਉਨ੍ਹਾਂ ਦਾ ਆਰਥਿਕ ਨੁਕਸਾਨ ਕਰਦੇ ਹਨ ਜਿਸ ਦੀ ਤਾਜਾ ਮਿਸਾਲ ਕਸਬਾ ਗੱਗੋਮਾਹਲ ਤੋਂ ਕੁਝ ਦੂਰੀ 'ਤੇ ਪੈਂਦੇ ਪਿੰਡ ...

ਪੂਰੀ ਖ਼ਬਰ »

ਬਾਬਾ ਜਿੰਦਾ ਸ਼ਾਹ ਨੂੰ ਸਮਰਪਿਤ ਸੱਭਿਆਚਾਰਕ ਮੇਲਾ 23 ਨੂੰ

ਹਰਸਾ ਛੀਨਾ, 17 ਸਤੰਬਰ (ਕੜਿਆਲ਼)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਦਾਲਮ ਵਿਖੇ ਪੀਰ ਬਾਬਾ ਜਿੰਦੇ ਸ਼ਾਹ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ 23 ਸਤੰਬਰ ਨੂੰ ਸਵਰਗੀ ਕਿਰਪਾਲ ਸਿੰਘ ਛੀਨਾ ਦਾਲਮ ਦੇ ਪਰਿਵਾਰ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਿੰਨ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ...

ਪੂਰੀ ਖ਼ਬਰ »

ਹੁਣ ਟਿਕਰੀ ਤੇ ਸਿੰਘੂ ਮੋਰਚੇ 'ਚ ਜ਼ਿਲ੍ਹਾ ਪੱਧਰੀ ਵੱਡੇ ਜਥੇ ਭੇਜਣ ਦੀ ਜੇ. ਪੀ. ਐਮ. ਓ. ਨੇ ਸੰਭਾਲੀ ਕਮਾਨ-ਡਾ: ਸਤਨਾਮ

ਅਜਨਾਲਾ, 17 ਸਤੰਬਰ (ਐਸ. ਪ੍ਰਸ਼ੋਤਮ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ. ਪੀ. ਐਮ. ਓ.) ਵਲੋਂ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮ. ਐਸ. ਪੀ. ਦੀ ਭਖਦੀ ਮੰਗ ਮਨਵਾਉਣ ਲਈ ਪਿਛਲੇ ਕਰੀਬ 10 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ 'ਤੇ ਸਿੰਘੂ ਤੇ ਟਿਕਰੀ ਵਿਖੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੋਮਬੱਤੀ ਮਾਰਚ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਵਿਖੇ ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਵਲੋਂ ਕਿਸਾਨ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਪ੍ਰਧਾਨ ਟਰਾਂਸਪੋਰਟ ਵਿੰਗ ਤੇ ਹਲਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX