ਤਾਜਾ ਖ਼ਬਰਾਂ


ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  7 minutes ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  19 minutes ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  36 minutes ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  39 minutes ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  22 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 1 hour ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਤਮੀਮ ਇਕਬਾਲ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈ ਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  18 minutes ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 2 hours ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 3 hours ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 4 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਬਰਨਾਲਾ

ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰ ਕੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਤੇ ਪ੍ਰਧਾਨ ਮੰਤਰੀ ਦੀ ਅਰਥੀ ਫੂਕੀ

ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਲਗਾਇਆ ਧਰਨਾ 352ਵੇਂ ਦਿਨ ਵੀ ਜਾਰੀ ਰਿਹਾ | ਪਿਛਲੇ ਸਾਲ ਅੱਜ ਦੇ ਦਿਨ ਲੋਕ ਸਭਾ ਵਿਚ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਸਨ ਜੋ 20 ਸਤੰਬਰ ਨੂੰ , ਸਾਰੀਆਂ ਲੋਕਤੰਤਰੀ ਮਰਿਯਾਦਾਵਾਂ ਦੀ ਉਲੰਘਣਾ ਕਰ ਕੇ ਰਾਜ ਸਭਾ 'ਚੋਂ ਵੀ ਪਾਸ ਕਰਾ ਲਏ ਗਏ | ਖੇਤੀ ਖੇਤਰ ਉੱਪਰ ਕੀਤੇ ਇਸ ਵੱਡੇ ਕਾਰਪੋਰੇਟੀ ਹਮਲੇ ਦੀ ਗੰਭੀਰਤਾ ਨੂੰ ਕਿਸਾਨਾਂ ਨੇ 5 ਜੂਨ ਨੂੰ ਜਾਰੀ ਕੀਤੇ ਆਰਡੀਨੈਂਸਾਂ ਵਾਲੇ ਦਿਨ ਤੋਂ ਹੀ ਜਾਣ ਲਿਆ ਸੀ | ਕੋਰੋਨਾ ਦੇ ਲਾਕਡਾਊਨ ਅਰਸੇ ਦੌਰਾਨ ਆਰਡੀਨੈਂਸ ਜਾਰੀ ਕਰਨ ਦੇ ਸਾਜ਼ਿਸ਼ੀ ਢੰਗ ਤੋਂ ਹੀ ਸਰਕਾਰੀ ਬਦਨੀਤੀ ਸਾਫ਼ ਝਲਕਦੀ ਸੀ | ਅੱਜ ਕਾਨੂੰਨਾਂ ਦੀ ਇਸ ਵਰੇ੍ਹਗੰਢ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ | 'ਖੇਤੀ ਕਾਨੂੰਨ ਰੱਦ ਕਰੋ' ਦੇ ਆਕਾਸ਼ ਗੁੰਜਾਊ ਨਾਅਰਿਆਂ ਨਾਲ ਬਾਜ਼ਾਰਾਂ ਵਿਚੋਂ ਦੀ ਰੋਹ-ਭਰਪੂਰ ਮੁਜ਼ਾਹਰਾ ਕੀਤਾ ਗਿਆ ਅਤੇ ਸ਼ਹੀਦ ਭਗਤ ਸਿੰਘ ਚੌਕ ਵਿਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਤੇ ਪ੍ਰਧਾਨ ਮੰਤਰੀ ਦੀ ਅਰਥੀ ਸਾੜ ਕੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਰਣਧੀਰ ਸਿੰਘ ਰਾਜਗੜ੍ਹ, ਸਰਬਜੀਤ ਸਿੰਘ ਠੀਕਰੀਵਾਲਾ, ਨੇਕਦਰਸ਼ਨ ਸਿੰਘ, ਗੁਰਦੇਵ ਸਿੰਘ ਮਾਂਗੇਵਾਲ, ਪਰਮਜੀਤ ਕੌਰ ਠੀਕਰੀਵਾਲਾ, ਜਸਪਾਲ ਚੀਮਾ, ਜਸਪਾਲ ਕੌਰ ਕਰਮਗੜ੍ਹ, ਜੀਵਨ ਸਿੰਘ ਜੈਮਲ ਸਿੰਘ ਵਾਲਾ ਆਦਿ ਨੇ ਸੰਬੋਧਨ ਕਰਦਿਆਂ 27 ਸਤੰਬਰ ਦੇ ਭਾਰਤ ਬੰਦ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਜਾਰੀ ਠੋਸ ਹਿਦਾਇਤਾਂ ਬਾਰੇ ਜਾਣਕਾਰੀ ਦਿੱਤੀ | ਆਗੂਆਂ ਨੇ ਕਿਹਾ ਕਿ ਉਸ ਦਿਨ ਬੰਦ 6 ਵਜੇ ਸਵੇਰੇ ਤੋਂ 4 ਵਜੇ ਸ਼ਾਮ ਤੱਕ ਰੱਖਿਆ ਜਾਵੇਗਾ | ਇਸ ਅਰਸੇ ਦੌਰਾਨ ਹਰ ਤਰ੍ਹਾਂ ਦੀਆਂ ਸਰਵ-ਜਨਤਕ ਗਤੀਵਿਧੀਆਂ ਬੰਦ ਰਹਿਣਗੀਆਂ, ਜਿਸ 'ਚ ਕੇਂਦਰੀ ਤੇ ਸੂਬਾਈ ਸਰਕਾਰਾਂ, ਸਕੂਲ, ਕਾਲਜ, ਯੂਨੀਵਰਸਿਟੀਆਂ ਆਦਿ ਸਾਰੇ ਦਫ਼ਤਰ ਵੀ ਸ਼ਾਮਿਲ ਹਨ | ਹਸਪਤਾਲਾਂ, ਦਵਾਈਆਂ ਦੀਆਂ ਦੁਕਾਨਾਂ, ਐਂਬੂਲੈਂਸਾਂ ਤੇ ਫਾਇਰ ਬਿ੍ਗੇਡ ਜਿਹੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਹੋਵੇਗੀ | ਵਿਅਕਤੀਗਤ ਐਮਰਜੈਂਸੀ ਜਿਵੇਂ ਕੇ ਸ਼ਾਦੀ, ਮੌਤ ਤੇ ਹੋਰ ਜ਼ਰੂਰੀ ਸਮਾਗਮਾਂ ਨੂੰ ਵੀ ਛੋਟ ਰਹੇਗੀ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਮਰਦ-ਔਰਤਾਂ ਹਾਜ਼ਰ ਸਨ |

ਲੋਕ ਮਸਲਿਆਂ ਦਾ ਹੱਲ ਤੇ ਸਮਾਂਬੱਧ ਵਿਕਾਸ ਕਾਰਜ ਸਰਕਾਰ ਦੀ ਪਹਿਲੀ ਤਰਜੀਹ-ਬਲਵੀਰ ਸਿੰਘ ਸਿੱਧੂ

ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਸਿਹਤ ਮੰਤਰੀ-ਕਮ-ਚੇਅਰਮੈਨ ਸ੍ਰੀ ਬਲਵੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਮੀਟਿੰਗ ਦੌਰਾਨ ਡਾ. ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ ਦੀ ਲੁੱਟ ਬੰਦ ਕਰਨ ਲਈ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ-ਪਰਮਿੰਦਰ ਸਿੰਘ ਢੀਂਡਸਾ

ਧਨੌਲਾ, 17 ਸਤੰਬਰ (ਜਤਿੰਦਰ ਸਿੰਘ ਧਨੌਲਾ)-ਕਿਸਾਨੀ ਸੰਘਰਸ਼ ਕਾਂਗਰਸ ਪਾਰਟੀ ਲਈ ਸੰਜੀਵਨੀ ਬੂਟੀ ਹੋ ਨਿੱਬੜਿਆ, ਕਿਉਂਕਿ ਕਾਂਗਰਸ ਪਾਰਟੀ ਨੇ ਧੌਖੇ ਦੇ ਆਧਾਰ 'ਤੇ ਲੋਕਾਂ ਨੂੰ ਗੁਮਰਾਹ ਕਰ ਕੇ ਝੂਠ ਤੂਫ਼ਾਨ ਬੋਲ ਕੇ ਸਰਕਾਰ ਬਣਾਈ ਸੀ, ਜਿਸ 'ਚੋਂ ਇਕ ਵੀ ਮੱਦ ਨੂੰ ਚੰਗੀ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਵਲੋਂ ਕੌਂਲਸਰ ਨੂੰ ਕਾਰਨ ਦੱਸੋ ਨੋਟਿਸ ਤੇ ਕੀਤਾ ਮੁਅੱਤਲ

ਬਰਨਾਲਾ, 17 ਸਤੰਬਰ (ਰਾਜ ਪਨੇਸਰ)-ਬੀਤੇ ਦਿਨੀਂ ਸ਼ਹਿਰ 'ਚ ਲੱਗੇ ਸਾਈਨ ਬੋਰਡਾਂ ਸਬੰਧੀ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਸਪਸ਼ਟੀਕਰਨ ਪ੍ਰੈੱਸ ਕਾਨਫ਼ਰੰਸ ਵਿਚ ਕੌਂਸਲਰ ਭੁਪਿੰਦਰ ਭਿੰਦੀ ਦੇ ਸ਼ਾਮਿਲ ਹੋਣ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਉਸ ਨੂੰ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋ ਔਰਤਾਂ ਸਮੇਤ ਪੰਜ ਖ਼ਿਲਾਫ਼ ਮਾਮਲਾ ਦਰਜ

ਮਹਿਲ ਕਲਾਂ, 17 ਸਤੰਬਰ (ਤਰਸੇਮ ਸਿੰਘ ਗਹਿਲ)-ਪਿੰਡ ਸਹੌਰ ਨਾਲ ਸਬੰਧਤ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਠੁੱਲੀਵਾਲ ਪਿੰਡ ਸਹੌਰ ਨਾਲ ਸਬੰਧਤ ਦੋ ਔਰਤਾਂ ਸਮੇਤ ਪੰਜ ਜਣਿਆਂ ਖ਼ਿਲਾਫ਼ ਮੁਕੱਦਮਾ ਨੰਬਰ 58, ਜੁਰਮ 452 ਤੇ ਹੋਰ ਧਰਾਵਾਂ ਅਧੀਨ ਦਰਜ ਹੋਣ ਦਾ ...

ਪੂਰੀ ਖ਼ਬਰ »

ਮਾਂ-ਧੀ ਅਗਵਾ ਕਰਨ ਦੇ ਦੋਸ਼ 'ਚ ਦੋ ਨਾਮਾਲੂਮ ਤੋਂ ਇਲਾਵਾ ਤਿੰਨ 'ਤੇ ਪਰਚਾ ਦਰਜ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਪਿੰਡ ਸੱਦੋਵਾਲ ਨਾਲ ਸਬੰਧਿਤ ਇਕ ਵਿਅਕਤੀ ਨੇ ਆਪਣੀ ਪਤਨੀ ਤੇ ਪੁੱਤਰੀ ਦੇ ਅਗਵਾ ਦੇ ਦੋਸ਼ ਲਾਉਣ ਉਪਰੰਤ ਦੋ ਨਾਮਾਲੂਮ ਤੋਂ ਇਲਾਵਾ ਤਿੰਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਸੜਕ ਖੁਲ੍ਹਵਾਉਣ ਲਈ ਦਿੱਤਾ ਮੰਗ-ਪੱਤਰ

ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਤੇ ਬਰਨਾਲਾ ਰੋਡ ਸਥਿਤ ਦੁਕਾਨਦਾਰਾਂ ਵਲੋਂ ਪਿਛਲੇ ਦਿਨੀਂ ਪਿੰਡ ਜਗਜੀਤਪੁਰਾ ਵਾਸੀਆਂ ਵਲੋਂ ਬਰਨਾਲਾ ਨੂੰ ਜਾਣ ਵਾਲੇ ਸੜਕ ਦਾ ਇਕ ਪਾਸਾ ਜੇ.ਸੀ.ਬੀ ਨਾਲ ਵੱਡੇ ਪੱਥਰ ਲਾ ਕੇ ਬੰਦ ਕੀਤੇ ਜਾਣ ਉਪਰੰਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ

ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਝੰਡਾ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫ਼ਰੰਟ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ

ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਬਰਨਾਲਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਰਕਾਰੀ ਹਾਈ ਸਕੂਲ ਲੜਕੇ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਤੇ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਕੁਮਾਰ ਨੇ ਕਿਹਾ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਬਣ ਰਹੇ ਸੁਪਰ ਮਲਟੀ-ਸਪੈਸ਼ਲਿਟੀ ਹਸਪਤਾਲ ਦੀ ਜ਼ਮੀਨ ਦਾ ਕੀਤਾ ਦੌਰਾ

ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਦੇ ਬਠਿੰਡਾ ਹਾਈਵੇ ਦੇ ਨੇੜੇ ਬਣ ਰਹੇ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦੀ ਜ਼ਮੀਨ 'ਤੇ ਸਿਹਤ ਮੰਤਰੀ ਸ: ਬਲਵੀਰ ਸਿੰਘ ਸਿੱਧੂ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਦੌਰਾ ਕੀਤਾ | ਇਸ ਮੌਕੇ ਸ: ...

ਪੂਰੀ ਖ਼ਬਰ »

ਖੇਤੀ ਵਿਗਿਆਨ ਕੇਂਦਰ ਤੇ ਇਫਕੋ ਵਲੋਂ ਪੋਸ਼ਣ ਬਗੀਚੀ ਤੇ ਰੁੱਖ ਲਾਉਣ ਅਭਿਆਨ ਦਾ ਪ੍ਰੋਗਰਾਮ ਆਯੋਜਿਤ

ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਵਿਗਿਆਨ ਕੇਂਦਰ ਅਤੇ ਇਫਕੋ ਬਰਨਾਲਾ ਦੇ ਸਹਿਯੋਗ ਨਾਲ ਪੋਸ਼ਣ ਬਗੀਚੀ ਅਤੇ ਰੁੱਖ ਲਾਉਣ ਅਭਿਆਨ ਦਾ ਪ੍ਰੋਗਰਾਮ ਕੇਂਦਰ ਦੇ ਐਸੋਸੀਏਟ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਪਾਵਰਕਾਮ ਦਫ਼ਤਰ 'ਚ ਲਗਾਇਆ ਧਰਨਾ

ਤਪਾ ਮੰਡੀ, 17 ਸਤੰਬਰ (ਪ੍ਰਵੀਨ ਗਰਗ)-ਸੂਬਾ ਸਰਕਾਰ ਵਲੋਂ ਜਿੱਥੇ ਖੇਤੀ ਸੈਕਟਰ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਇਨ੍ਹਾਂ ਦਾਅਵਿਆਂ ਦੀ ਉਸ ਸਮੇਂ ਫ਼ੂਕ ਨਿਕਲਦੀ ਨਜ਼ਰ ਆਈ ਜਦੋਂ ਪਾਵਰਕਾਮ ਦਫ਼ਤਰ ਵਿਖੇ ਬਿਜਲੀ ...

ਪੂਰੀ ਖ਼ਬਰ »

ਗੁਰਸਾਗਰ ਮਸਤੂਆਣਾ ਸਾਹਿਬ ਦੇ ਮੁੱਖ ਗ੍ਰੰਥੀ ਦਾ ਬਾਬਾ ਬੁੱਢਾ ਸਾਹਿਬ ਜੀ ਪੁਰਸਕਾਰ ਨਾਲ ਸਨਮਾਨ

ਸੰਗਰੂਰ, 17 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪ੍ਰਕਾਸ਼ ਪੁਰਬ ਅਤੇ ਗ੍ਰੰਥੀ ਸਥਾਪਨਾ ਦਿਵਸ ਨੂੰ ਸਮਰਪਿਤ ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਸੰਗਰੂਰ ਵਲੋਂ ਪਹਿਲੇ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਟੱਲੇਵਾਲ ਥਾਣੇ ਸਮੇਤ ਕਈ ਹੋਰ ਥਾਵਾਂ ਦੀ ਕੀਤੀ ਚੈਕਿੰਗ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਸਿਵਲ ਸਰਜਨ ਡਾ: ਜਸਵੀਰ ਸਿੰਘ ਔਲਖ ਦੇ ਨਿਰਦੇਸ਼ਾਂ ਅਤੇ ਐਸ.ਡੀ.ਐਮ. ਤਪਾ ਡਾ: ਪ੍ਰਵੇਸ਼ ਕੁਮਾਰ ਅਤੇ ਮੈਡੀਕਲ ਅਫ਼ਸਰ ਮਨਦੀਪ ਕੌਰ ਬੱਲ ਦੀ ਅਗਵਾਈ ਵਿਚ ਸਿਹਤ ਵਿਭਾਗ ਟੱਲੇਵਾਲ ਦੇ ਮੁਲਾਜ਼ਮਾਂ ਬਲਵਿੰਦਰ ਰਾਮ ਹੈਲਥ ਸੁਪਰਵਾਈਜ਼ਰ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਲਹਿਰਾਗਾਗਾ, 17 ਸਤੰਬਰ (ਕੰਵਲਜੀਤ ਸਿੰਘ ਢੀਂਡਸਾ, ਅਸ਼ੋਕ ਗਰਗ)-ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਸਾਲ ਤੋਂ ਸੰਘਰਸ਼ ਲੜ ਰਹੇ ਕਿਸਾਨਾਂ ਦੇ ਹੱਕ 'ਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਮੀਡੀਆ ਪਨੈਲਿਸਟ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ 20 ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਮਲੇਰਕੋਟਲਾ/ਸੰਦੌੜ, 17 ਸਤੰਬਰ (ਪਾਰਸ ਜੈਨ, ਜਸਵੀਰ ਸਿੰਘ ਜੱਸੀ) - ਆਮ ਆਦਮੀ ਪਾਰਟੀ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਜਗਤਾਰ ਸਿੰਘ ਜੱਸਲ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ...

ਪੂਰੀ ਖ਼ਬਰ »

ਨੰਗਲ 'ਚ ਮੁਫ਼ਤ ਕੈਂਪ ਦੌਰਾਨ 510 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਮਹਿਲ ਕਲਾਂ, 17 ਸਤੰਬਰ (ਤਰਸੇਮ ਸਿੰਘ ਗਹਿਲ)-ਇੰਡੀਅਨ ਰੈੱਡ ਕਰਾਸ ਸੁਸਾਇਟੀ ਬਰਨਾਲਾ ਡਿਪਟੀ ਕਮਿਸ਼ਨਰ ਕਮ ਪ੍ਰੈਜ਼ੀਡੈਂਟ ਇੰਡੀਅਨ ਰੈੱਡ ਕਰਾਸ ਸੁਸਾਇਟੀ ਤੇ ਸਿਵਲ ਸਰਜਨ ਬਰਨਾਲਾ ਦੇ ਹੁਕਮਾਂ ਨਿਰਦੇਸ਼ਾਂ ਅਨੁਸਾਰ ਪਿੰਡ ਨੰਗਲ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ...

ਪੂਰੀ ਖ਼ਬਰ »

ਤਿੰਨ ਕਿਲੋ ਅਫ਼ੀਮ ਤੇ ਕਾਰ ਸਮੇਤ ਦੋ ਕਾਬੂ

ਬਰਨਾਲਾ, 17 ਸਤੰਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਦੋ ਵਿਅਕਤੀਆਂ ਨੂੰ ਤਿੰਨ ਕਿਲੋ ਅਫ਼ੀਮ ਅਤੇ ਕਾਰ ਸਮੇਤ ਕਾਬੂ ਕੀਤਾ ਗਿਆ ਹੈ ਸੀ.ਆਈ.ਏ. ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਇੰਚਾਰਜ ਇੰਸ: ਬਲਜੀਤ ਸਿੰਘ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਠੇਕੇਦਾਰ ਯੂਨੀਅਨ ਵਲੋਂ ਸਥਾਪਨਾ ਦਿਵਸ ਮਨਾਇਆ

ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਇਲਾਕੇ ਦੇ ਰਾਜਗਿਰੀ ਦਾ ਕੰਮ ਕਰਨ ਵਾਲੇ ਠੇਕੇਦਾਰ ਅਤੇ ਰਾਜ ਮਿਸਤਰੀਆਂ ਵਲੋਂ ਆਪਣੀ ਜਥੇਬੰਦੀ ਦਾ ਸਥਾਪਨਾ ਦਿਵਸ ਅਤੇ ਅਲਟ੍ਰਾਟੈਕ ਸੀਮਿੰਟ ਕੰਪਨੀ ਵਲੋਂ ਪੂਜਾ ਦਿਵਸ ਸਤਗੁਰੂ ਢੂਲਾ ਸਟੋਰ ਪੱਖੋਂ ਕੈਂਚੀਆਂ ਵਿਖੇ ਮਨਾਇਆ ਗਿਆ | ...

ਪੂਰੀ ਖ਼ਬਰ »

ਸਰਪੰਚ ਸਰਨਾ ਦੇ ਵਿਦੇਸ਼ ਜਾਣ ਤੇ ਮੁਕੰਦ ਸਿੰਘ ਪੂਨੀਆਂ ਨੇ ਸੰਭਾਲੀ ਟੱਲੇਵਾਲ ਦੇ ਵਿਕਾਸ ਕਾਰਜਾਂ ਦੀ ਕਮਾਨ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਸਰਪੰਚ ਹਰਸ਼ਰਨ ਸਿੰਘ ਧਾਲੀਵਾਲ ਦੇ ਨਿੱਜੀ ਕਾਰਨਾਂ ਕਰ ਕੇ ਵਿਦੇਸ਼ ਜਾਣ ਉਪਰੰਤ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਕਮਾਨ ਸੀਨੀਅਰ ਕਾਂਗਰਸੀ ਆਗੂ ਸਰਪੰਚ ਮੁਕੰਦ ਸਿੰਘ ਪੂਨੀਆਂ ਨੇ ਸੰਭਾਲ ਲਈ ਹੈ | ਜਿਸ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX