ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਖੇਡ ਸੰਸਾਰ

ਟੀ-20 ਦੇ ਬਾਅਦ ਕੋਹਲੀ ਦੀ 50 ਓਵਰਾਂ ਦੀ ਕਪਤਾਨੀ ਨੂੰ ਵੀ ਹੋ ਸਕਦੈ ਖ਼ਤਰਾ

ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਵਿਰਾਟ ਕੋਹਲੀ ਦਾ ਅਗਲੇ ਮਹੀਨੇ ਵਿਸ਼ਵ ਕੱਪ ਦੇ ਬਾਅਦ ਭਾਰਤ ਦੀ ਟੀ-20 ਕਪਤਾਨੀ ਛੱਡਣ ਦਾ ਫੈਸਲਾ ਨਿਸਚਿਤ ਤੌਰ 'ਤੇ ਬੱਲੇ ਤੋਂ ਲੈਅ ਹਾਸਲ ਕਰਨ ਨਾਲ ਜੁੜਿਆ ਹੈ, ਪਰ ਇਸ ਨਾਲ ਸੰਕੇਤ ਮਿਲਦੇ ਹਨ ਕਿ ਇਕ ਦਿਨਾ ਢਾਂਚੇ 'ਚ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਚੀਜ਼ਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਕੋਹਲੀ ਨੇ ਕਿਹਾ ਕਿ ਉਹ ਹੋਰਨਾਂ ਪ੍ਰਾਰੂਪਾਂ ਲਈ ਕਪਤਾਨ ਬਣੇ ਰਹਿਣਗੇ, ਪਰ ਸਪੱਸ਼ਟ ਤੌਰ 'ਤੇ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਦੇਸ਼ 'ਚ 2023 'ਚ ਹੋਣ ਵਾਲੇ ਵਿਸ਼ਵ ਕੱਪ 'ਚ ਭਾਰਤ ਦੀ 50 ਓਵਰ ਦੀ ਟੀਮ ਦੇ ਕਪਤਾਨ ਹੋਣਗੇ | ਜੇਕਰ 2023 ਤੱਕ ਭਾਰਤ ਦੇ ਪ੍ਰੋਗਰਾਮ ਦੇਖੋ ਤਾਂ ਵਿਸ਼ਵ ਕੱਪ ਦੇ ਇਲਾਵਾ ਟੀਮ ਨੂੰ ਲਗਪਗ 20 ਦੁਵੱਲੇ ਟੀ-20 ਮੁਕਾਬਲੇ ਖੇਡਣੇ ਹਨ | ਬੀ. ਸੀ. ਸੀ. ਆਈ. ਦੇ ਸੂਤਰ ਨੇ ਦੱਸਿਆ ਕਿ ਵਿਰਾਟ ਨੂੰ ਪਤਾ ਹੈ ਕਿ ਜੇਕਰ ਟੀਮ ਦੁਬਈ 'ਚ ਟੀ-20 ਵਿਸ਼ਵ ਕੱਪ 'ਚ ਚੰਗਾ ਪ੍ਰਦਰਸ਼ਨ ਨਹੀਂ ਕਰਦੀ ਹੈ ਤਾਂ ਉਨ੍ਹਾਂ ਨੂੰ ਸੀਮਤ ਓਵਰਾਂ ਦੀ ਕਪਤਾਨੀ ਤੋਂ ਹਟਾਇਆ ਜਾ ਸਕਦਾ ਸੀ | ਉਸ ਨੇ ਕਿਹਾ ਕਿ ਕੋਹਲੀ ਨੇ ਆਪਣੇ ਥੋੜਾ ਦਬਾਅ ਘੱਟ ਕੀਤਾ ਹੈ | ਜੇਕਰ ਟੀ-20 ਪ੍ਰਦਰਸ਼ਨ 'ਚ ਗਿਰਾਵਟ ਆਉਂਦੀ ਹੈ ਤਾਂ ਸ਼ਾਇਦ 50 ਓਵਰਾਂ ਦੇ ਪ੍ਰਾਰੂਪ 'ਚ ਵੀ ਅਜਿਹਾ ਨਾ ਹੋਵੇ | ਬੀ.ਸੀ.ਸੀ.ਆਈ. ਜੇਕਰ ਕੋਹਲੀ ਤੋਂ 50 ਓਵਰਾਂ ਦੀ ਕਪਤਾਨੀ ਲੈ ਵੀ ਲੈਂਦਾ ਹੈ ਤਾਂ ਇਹ ਹੈਰਾਨੀ ਨਹੀਂ ਹੋਵੇਗੀ | ਟੀ-20 ਵਿਸ਼ਵ ਕੱਪ ਦੀ ਟਰਾਫੀ ਜਿੱਤਣ ਤੋਂ ਨਾਕਾਮ ਰਹਿਣ ਦੇ ਬਾਅਦ ਕੋਹਲੀ ਨੂੰ 50 ਓਵਰ ਦੇ ਪ੍ਰਾਰੂਪ 'ਚ ਸਧਾਰਣ ਬੱਲੇਬਾਜ਼ ਉਤਰਨਾ ਪੈ ਸਕਦਾ ਹੈ |

ਐਲ.ਪੀ.ਯੂ ਦੇ ਵਿਦਿਆਰਥੀ ਅਦਿੱਤਿਆ ਚੌਧਰੀ ਦੀ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਲਈ ਚੋਣ

ਜਲੰਧਰ, 17 ਸਤੰਬਰ (ਸਾਬੀ)- ਐਲ.ਪੀ.ਯੂ. ਦੇ ਬੀ.ਏ. ਦੇ ਵਿਦਿਆਰਥੀ ਅਦਿੱਤਿਆ ਦੀ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਜੋ 19 ਤੋਂ 26 ਸਤੰਬਰ ਤੱਕ ਯੂ.ਐਸ.ਏ. ਵਿਖੇ ਕਰਵਾਈ ਜਾ ਰਹੀ ਹੈ, ਦੀ ਚੋਣ ਭਾਰਤੀ ਟੀਮ 'ਚ ਹੋਈ ਹੈ | ਅਦਿੱਤਿਆ ਚੌਧਰੀ ਇਸ ਤੋਂ ਪਹਿਲਾਂ ਪੋਲੈਂਡ ਵਿਖੇ ਕਰਵਾਈ ...

ਪੂਰੀ ਖ਼ਬਰ »

ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਨਿਊਜ਼ੀਲੈਂਡ ਵਲੋਂ ਪਾਕਿ ਨਾਲ ਮੈਚ ਖੇਡਣ ਤੋਂ ਮੌਕੇ 'ਤੇ ਇਨਕਾਰ

ਰਾਵਲਪਿੰਡੀ (ਪਾਕਿਸਤਾਨ), 17 ਸਤੰਬਰ (ਏਜੰਸੀ)- ਨਿਊਜ਼ੀਲੈਂਡ ਕ੍ਰਿਕਟ ਟੀਮ ਨੇ ਪਹਿਲਾ ਇਕ ਦਿਨਾ ਅੰਤਰਰਾਸ਼ਟਰੀ ਮੈਚ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਸੁਰੱਖਿਆ ਦੇ ਖਤਰੇ ਦਾ ਹਵਾਲਾ ਦਿੰਦੇ ਹੋਏ ਪਾਕਿਸਤਾਨ ਦਾ ਆਪਣਾ ਵਰਤਮਾਨ ਦੌਰਾ ਰੱਦ ਕਰ ਦਿੱਤਾ। ਪੀ. ਸੀ. ਬੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX