ਤਾਜਾ ਖ਼ਬਰਾਂ


15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  6 minutes ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  24 minutes ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  38 minutes ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  47 minutes ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 1 hour ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 1 hour ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 1 hour ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 1 hour ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 minute ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 2 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 2 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈ ਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 4 hours ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 4 hours ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 5 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਅੰਮ੍ਰਿਤਸਰ

ਪੁਲਿਸ ਕਮਿਸ਼ਨਰ ਵਲੋਂ ਰਾਤ ਵੇਲੇ ਕੀਤੀ ਨਾਕਿਆਂ ਦੀ ਚੈਕਿੰਗ

ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਕਾਨੂੰਨ ਵਿਵਸਥਾ ਅਤੇ ਅਮਨ ਸ਼ਾਤੀ ਨੂੰ ਬਣਾਏ ਰੱਖਣ ਅਤੇ ਅਪਰਾਧ ਨੂੰ ਨੱਥ ਪਾਉਣ ਲਈ ਸਪੈਸ਼ਲ ਜਾਂਚ ਮੁਹਿੰਮ ਚਲਾਈ ਗਈ ਜਿਸ 'ਚ ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਹੋਰਾਂ ਅਧਿਕਾਰੀਆਂ ਸਮੇਤ ਸ਼ਹਿਰ ਦੇ ਅੰਦਰੂਨ ਅਤੇ ਬਾਹਰਵਾਰ ਇਲਾਕਿਆਂ ਪਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ | ਪੁਲਿਸ ਕਮਿਸ਼ਨਰ ਸ੍ਰੀ ਦੁਗਲ ਨੇ ਦਸਿਆ ਕਿ ਰੈੱਡ ਅਲਰਟ ਦੌਰਾਨ ਅਧੀਨ ਪੂਰੇ ਸ਼ਹਿਰ ਨੂੰ 84 ਨਾਕਿਆਂ ਦੀ ਜਾਂਚ ਕੀਤੀ ਗਈ, 740 ਕਰਮਚਾਰੀਆਂ ਵਲੋਂ ਆਧੁਨਿਕ ਹਥਿਆਰ, ਸਰਚ ਤੇ ਡਰੈਗਨ ਲਾਈਟਾਂ ਨਾਲ ਹਰੇਕ ਆਉਣ/ਜਾਣ ਵਾਲੇ ਵਹੀਕਲਾਂ ਦੀ ਗਹੁ ਨਾਲ ਚੈਕਿੰਗ ਕੀਤੀ ਅਤੇ ਸ਼ੱਕੀ ਵਿਅਕਤੀਆਂ ਦੀ ਪੁੱਛ-ਗਿੱਛ ਵੀ ਕੀਤੀ ਗਈ | ਇਥੇ ਨਾਵਲਟੀ ਚੌਕ, ਗੋਲਡਨ ਗੇਟ, ਪੁਤਲੀਘਰ ਚੌਕ, ਨਾਕਾ ਚੋਕ ਵਿਸਾਲ ਮੈਗਾਮਾਰਟ ਰਣਜੀਤ ਐਵੀਨਿਊ, ਫੈਜਪੁਰਾ ਚੌਕ, ਅੰਨਗੜ੍ਹ ਚੌਕ ਵਿਖੇ ਸਮਾਰਟ ਨਾਕੇ ਵੀ ਲਗਾਏ ਗਏ | ਜਿਸ 'ਤੇ ਆਧੁਨਿਕ ਤਕਨੀਕ ਰਾਹੀਂ ਨਾਕਾ ਪਰ ਫੋਟੋ ਖਿੱਚ ਕੇ ਅਪਰਾਧੀ ਵਿਅਕਤੀਆਂ ਦੀ ਸ਼ਨਾਖਤ ਕੀਤੀ ਜਾ ਸਕਦੀ ਹੈ | ਇਨ੍ਹਾਂ ਨਾਕਿਆਂ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਚੁਕੰਨੇ ਹੋ ਕੇ ਡਿਊਟੀ ਕੀਤੀ ਜਾ ਰਹੀ ਸੀ ਪਰ ਕੁਝ ਨਾਕਿਆਂ ਪਰ ਤਾਇਨਾਤ ਫੋਰਸ ਦੀ ਕਾਰਗੁਜ਼ਾਰੀ ਕਾਫੀ ਢਿੱਲੀ ਪਾਈ ਗਈ, ਇਸ ਸਬੰਧੀ ਪੁਲਿਸ ਕਮਿਸ਼ਨਰ ਵਲੋਂ ਨਾਕਿਆਂ ਦੇ ਇੰਚਾਰਜਾਂ, ਚੌਕੀ ਇੰਚਾਰਜ਼ਾ ਅਤੇ ਮੁੱਖ ਅਫਸਰ ਥਾਣਾ ਪਾਸੋਂ ਜੁਆਬ ਤਲਬੀ ਕਰਨ ਲਈ ਨੋਟਿਸ ਜਾਰੀ ਕੀਤੇ ਹਨ | ਸ੍ਰੀ ਦੁਗਲ ਨੇ ਕਿਹਾ ਕਿ ਅਗਰ ਭਵਿੱਖ ਵਿਚ ਨਾਕਿਆਂ ਪਰ ਤਾਇਨਾਤ ਕਰਮਚਾਰੀਆਂ ਵਲੋਂ ਕਿਸੇ ਤਰ੍ਹਾਂ ਦੀ ਕੋਈ ਢਿੱਲ ਪਾਈ ਗਈ ਤਾਂ ਥਾਣਾ ਮੁਖੀ ਅਤੇ ਚੌਕੀ ਇੰਚਾਰਜਾਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਮੁਅੱਤਲ ਕੀਤਾ ਜਾਵੇਗਾ ਅਤੇ ਇਸ ਸਬੰਧੀ ਗਜਟਿਡ ਅਫਸਰ ਪਾਸੋਂ ਸਪੱਸ਼ਟੀਕਰਨ ਵੀ ਲਿਆ ਜਾਵੇਗਾ |
ਰਣਜੀਤ ਐਵੇਨਿਊ ਖੇਤਰ 'ਚ ਕਾਰਾਂ 'ਚ ਸ਼ਰਾਬ ਦੀਆਂ ਬੋਤਲਾਂ ਤੇ ਡੱਬਾਂ 'ਚ ਹੁੰਦੇ ਨੇ ਪਿਸਤੌਲ
ਦੂਜੇ ਪਾਸੇ ਇਹ ਵੀ ਪਤਾ ਲਗਾ ਹੈ ਕਿ ਰਾਤ ਵੇਲੇ ਰਣਜੀਤ ਐਵਨਿਊ 'ਤੇ ਹੋਰ ਪਾਸ਼ ਖੇਤਰਾਂ ਦੀ ਕੀਤੀ ਚੈਕਿੰਗ ਦੌਰਾਨ ਕਾਰ 'ਚੋਂ ਸ਼ਰਾਬ ਦੀਆਂ ਬੋਤਲਾਂ ਤੇ ਖਾ-ਪੀ ਰਹੇ ਬੰਦਿਆਂ ਦੀਆਂ ਡੱਬਾਂ 'ਚ ਪਿਸਤੌਲ ਮਿਲੇ ਹਨ | ਜਦੋਂ ਪੁਲਿਸ ਅਧਿਕਾਰੀਆਂ ਨੇ ਪਿਸਤੌਲ ਰੱਖਣ ਬਾਰੇ ਪੁੱਛਿਆ ਤਾਂ ਧਾਰਕਾਂ ਨੇ ਸਫਾਈ ਦਿੰਦਿਆਂ ਕਿਹਾ ਕਿ ਇਹ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਕਾਰਨ ਸਵੈ ਰਖਿਆ ਲਈ ਰੱਖੇ ਲਾਇਸੰਸੀ ਹਥਿਆਰ ਹਨ | ਦੱਸਣਯੋਗ ਹੈ ਕਿ ਰਣਜੀਤ ਐਵੀਨਿਊ ਇਲਾਕੇ 'ਚ ਗੋਲੀਆਂ ਚੱਲਣਾ, ਲੁੱਟਾਂ ਖੋਹਾਂ ਹੋਣਾ ਤੇ ਇਰਾਦਾ ਕਤਲ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ | ਇਸ ਦੌਰਾਨ ਵਾਹਨਾਂ ਦੀ ਦੀ ਮਾਲਕੀ ਬਾਰੇ ਜਾਂਚ ਕੀਤੀ ਗਈ | ਰਣਜੀਤ ਐਵੀਨਿਊ ਇਲਾਕੇ 'ਚ ਸੜਕ ਕਿਨਾਰੇ ਤੇ ਮਾਰਕੀਟ 'ਚ ਗੱਡੀਆਂ ਖੜੀਆਂ ਕਰਕੇ ਸ਼ਰਾਬ ਪੀਣ ਵਾਲੇ 4 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਖਿਲਾਫ ਮੁਕੱਦਮੇ ਦਰਜ਼ ਕੀਤੇ ਗਏ ਅਤੇ 2 ਕਾਰਾਂ ਵੀ ਜਬਤ ਕੀਤੀਆਂ ਗਈਆਂ |

ਕਟੜਾ ਬੱਘੀਆਂ ਵਿਖੇ ਗਣਪਤੀ ਪੂਜਣ

ਅੰਮਿ੍ਤਸਰ, 18 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਕਟੜਾ ਬੱਘਿਆਂ ਵਿਖੇ ਗਣਪਤੀ ਪੁੂਜਣ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਬੀਜੇਪੀ ਐਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ, ਥਾਣਾ ਲਾਰੰਸ ਰੋਡ ਦੇ ਇੰਚਾਰਜ ਅਰੁਣ ਕੁਮਾਰ ਵਿਸ਼ੇਸ਼ ਰੂਪ 'ਚ ਹਾਜ਼ਰ ਹੋਏ | ...

ਪੂਰੀ ਖ਼ਬਰ »

ਸਕੂਲ ਸਿੱਖਿਆ ਸਕੱਤਰ ਦੀ ਜ਼ਿਲ੍ਹੇ 'ਚ ਫੇਰੀ ਕਰਨ ਦਾ ਵਿਰੋਧ

ਅੰਮਿ੍ਤਸਰ, 18 ਸਤੰਬਰ (ਗਗਨਦੀਪ ਸ਼ਰਮਾ)-ਸਕੂਲ ਸਿੱਖਿਆ ਸਕੱਤਰ ਦੀ ਅੰਮਿ੍ਤਸਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਫੇਰੀ ਕਰਨ ਦੇ ਵਿਰੋਧ 'ਚ ਸਾਂਝਾ ਅਧਿਆਪਕ ਮੋਰਚਾ ਵਲੋਂ 'ਸਕੱਤਰ ਭਜਾਓ, ਸਿੱਖਿਆ ਬਚਾਓ' ਦੇ ਨਾਅਰੇ ਬੁਲੰਦ ਕਰਦਿਆਂ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਬੱਚੇ ਨੂੰ ਅਗਵਾ ਕਰ ਕੇ ਮੋਬਾਈਲ ਫ਼ੋਨ ਖੋਹਣ ਵਾਲੇ ਨੌਜਵਾਨਾਂ ਦੀ ਕਲੋਜ ਸਰਕਟ ਕੈਮਰੇ 'ਚ ਫ਼ੋਟੋ ਕੈਦ- ਮਾਮਲਾ ਦਰਜ

ਵੇਰਕਾ, 18 ਸਤੰਬਰ (ਪਰਮਜੀਤ ਸਿੰਘ ਬੱਗਾ)-ਬੀਤੇ ਸ਼ੁਕਰਵਾਰ ਦੀ ਸ਼ਾਮ ਨੂੰ ਨਾਨਕੇ ਘਰ ਆਏ 12 ਸਾਲਾ ਬੱਚੇ ਨੂੰ ਖਰੀਦੇ ਸਾਮਾਨ ਦੇ ਪੈਸੇ ਦੇਣ ਬਹਾਨੇ ਅਗਵਾ ਕਰਕੇ ਲੈ ਜਾਣ ਉਪਰੰਤ ਕੀਮਤੀ ਮੋਬਇਲ ਖੋਹ ਕੇ ਰਸਤੇ ਵਿਚ ਛੱਡ ਕੇ ਫਰਾਰ ਹੋਣ ਵਾਲੇ ਅਣਪਛਾਤੇ ਨੌਜਵਾਨਾਂ ਦੀ ...

ਪੂਰੀ ਖ਼ਬਰ »

ਪੁਰਾਣੇ ਪੁਲਿਸ ਕਮਿਸ਼ਨਰ ਵਲੋਂ ਲਾਹੇ ਚੌਂਕੀ ਇੰਚਾਰਜ ਨੂੰ ਨਵੇਂ ਨੇ ਮੁੜ ਲਾਇਆ

ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਵਲੋਂ ਆਪਣੀ ਨਿਯੁਕਤੀ ਉਪਰੰਤ ਪਹਿਲੀ ਵਾਰ 38 ਬਦਲੀਆਂ ਕਰਕੇ ਬਦਲੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਇਸ 'ਚ ਉਨ੍ਹਾਂ ਸਬ ਇੰਸ: ਦਿਲਬਾਗ ਸਿੰਘ ਨੂੰ ਮੁੜ ਅੰਨਗੜ ਚੌਂਕੀ ਦਾ ਇੰਚਾਰਜ਼ ਲਾ ...

ਪੂਰੀ ਖ਼ਬਰ »

ਮੇਅਰ ਰਿੰਟੂ ਆਲ ਇੰਡੀਆ ਕੌਂਸਲ ਆਫ਼ ਮੇਅਰਜ਼ ਦੇ ਵਾਈਸ ਚੇਅਰਮੈਨ ਬਣਨ 'ਤੇ ਪੰਜਾਬ ਕਾਂਗਰਸ ਸੇਵਾ ਦਲ ਵਲੋਂ ਸਨਮਾਨਿਤ

ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਪੰਜਾਬ ਕਾਂਗਰਸ ਸੇਵਾ ਦਲ (ਅੰਮਿ੍ਤਸਰ ਸ਼ਹਿਰੀ ) ਵਲੋਂ ਆਲ ਇੰਡੀਆ ਕੌਂਸਲ ਆਫ਼ ਮੇਅਰਜ਼ ਦਾ ਵਾਈਸ ਚੇਅਰਮੈਨ ਚੁਣੇ ਜਾਣ 'ਤੇ ਸਿਰੋਪਾਓ, ਸ੍ਰੀ ਸਾਹਿਬ ਤੇ ਸਿਮ੍ਰਤੀ ਚਿੰਨ੍ਹ ...

ਪੂਰੀ ਖ਼ਬਰ »

ਰੇਲਵੇ ਵਰਕਸ਼ਾਪ 'ਚ ਯੂ. ਆਰ. ਐਮ. ਯੂ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ

ਅੰਮਿ੍ਤਸਰ, 18 ਸਤੰਬਰ (ਗਗਨਦੀਪ ਸ਼ਰਮਾ)-ਰੇਲਵੇ ਵਰਕਸ਼ਾਪ 'ਚ ਉੱਤਰ ਰੇਲਵੇ ਮਜ਼ਦੂਰ ਯੂਨੀਅਨ (ਯੂ. ਆਰ. ਐਮ. ਯੂ) ਵਲੋਂ ਬਰਾਂਚ ਸੈਕਟਰੀ ਕੰਵਲਬੀਰ ਸੰਧੂ ਦੀ ਅਗਵਾਈ 'ਚ ਜਨ ਜਾਗਰਨ ਹਫ਼ਤਾ ਮਨਾਇਆ ਗਿਆ, ਜਿਸ ਦੇ ਚੱਲਦਿਆਂ ਕੇਂਦਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਦੇ ਰੋਸ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਟਰੈਕਟਰ ਰੋਸ ਮਾਰਚ

ਅੰਮਿ੍ਤਸਰ, 18 ਸਤੰਬਰ (ਗਗਨਦੀਪ ਸ਼ਰਮਾ)-ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਰਿਵਾਰਾਂ ਸਮੇਤ ਟਰੈਕਟਰ ਰੋਸ ਮਾਰਚ ਕੱਢਦਿਆਂ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਹੋਲੀ ਸਿਟੀ ਫਾਰਮਰਜ਼ ਗਰੁੱਪ ਦੀ ...

ਪੂਰੀ ਖ਼ਬਰ »

3 ਕਿੱਲੋ 260 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਟਾਰੀ, 18 ਸਤੰਬਰ (ਗੁਰਦੀਪ ਸਿੰਘ ਅਟਾਰੀ )-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਣਾ ਨੂੰ ਮੁਖ਼ਬਰ ਦੀ ਇਤਲਾਹ 'ਤੇ ਸੂਚਨਾ ਮਿਲੀ ਸੀ, ਕਿ ਥਾਣਾ ਘਰਿੰਡਾ ਅਧੀਨ ਆਉਂਦੀ ਬੀ. ਚ. ਪੀ. ਦਾਉਕੇ ਤੋਂ ਪਾਕਿਸਤਾਨੀ ਸਮੱਗਲਰ ਭਾਰਤੀ ਸਮੱਗਲਰਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਕੇਵਲ 2 ਮਾਮਲੇ : ਸਰਗਰਮ ਮਾਮਲੇ 16

ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਇਥੇ 2 ਨਵੇਂ ਮਰੀਜ਼ ਮਿਲੇ ਹਨ ਇਨਾਂ 'ਚੋਂ 1 ਮਰੀਜ਼ ਸਮਾਜਿਕ ਅਤੇ ਦੂਜਾ ਸੰਪਰਕ ਵਾਲਾ ਹੈ | ਇਸ ਦੇ ਨਾਲ ਹੀ ਚੰਗੀ ਖ਼ਬਰ ਹੈ ਕਿ ਅੱਜ ਕੋਰੋਨਾ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ 2 ਹੈ ਜਿਨਾਂ ਦੀ ਰਿਪੋਰਟ ...

ਪੂਰੀ ਖ਼ਬਰ »

ਜਲਦ ਸ਼ੁਰੂ ਹੋਣਗੇ ਹਲਕਾ ਪੂਰਬੀ 'ਚ ਵਿਰੋਧੀਆਂ ਵਲੋਂ ਰੁਕਵਾਏ ਵਿਕਾਸ ਦੇ ਕੰਮ- ਮਾ: ਵੇਰਕਾ

ਵੇਰਕਾ, 18 ਸਤੰਬਰ (ਪਰਮਜੀਤ ਸਿੰਘ ਬੱਗਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਵਾਰਡ ਨੰਬਰ 21 ਤੋਂ ਕੌਸਲਰ ਪਰਮਿੰਦਰ ਕੌਰ ਹੁੰਦਲ ਦੇ ਪਤੀ ਮਾਸਟਰ ਹਰਪਾਲ ਸਿੰਘ ਵੇਰਕਾ ਨੇ ਸਾਬਕਾ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ ਕਰਨ ਉਪਰੰਤ ਕਿਸੇ ...

ਪੂਰੀ ਖ਼ਬਰ »

ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ

ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਨੇ ਕੇਂਦਰ ਸਰਕਾਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਕਰਮਭੁੂਮੀ ਗੁ: ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ...

ਪੂਰੀ ਖ਼ਬਰ »

ਰਾਈਸ ਮਿੱਲਰਜ਼ ਬੈਠਕ 'ਚ 2021-22 ਕਸਟਮ ਮਿਲਿੰਗ ਪਾਲਿਸੀ ਬਾਰੇ ਕੀਤੀ ਵਿਚਾਰ ਚਰਚਾ

ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਅਤੇ ਤਰਨਤਾਰਨ ਰਾਇਸ ਮਿਲਰਜ਼ ਐਸੋਸੀਏਸ਼ਨ ਦੀ ਫੈਡਰੇਸ਼ਨ ਆਫ਼ ਆਲ ਇੰਡਿਆ ਰਾਇਸ ਐਸੋਸਿਏਸ਼ਨ ਦੇ ਪ੍ਰਧਾਨ ਤਰਸੇਮ ਸੈਨੀ ਦੀ ਅਗਵਾਈ 'ਚ ਹੋਈ ਬੈਠਕ ਦੌਰਾਨ 2021-22 ਕਸਟਮ ਮਿਲਿੰਗ ਪਾਲਿਸੀ ਬਾਰੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਸਕੀਮ ਤੋਂ ਵਾਂਝੇ 15 ਲੱਖ ਪਰਿਵਾਰਾਂ ਲਈ ਵੀ ਮੁਫ਼ਤ ਬੀਮੇ ਦਾ ਐਲਾਨ-ਸੋਨੀ

ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਸੂਬਾ ਸਰਕਾਰ ਨੇ ਉਨ੍ਹਾਂ 15 ਲੱਖ ਪਰਿਵਾਰਾਂ ਨੂੰ ਵੀ ਮੁਫਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ ਜੋ ਇਸ ਤੋਂ ਪਹਿਲਾਂ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿਚ ਆਉਣ ਤੋਂ ਵਾਂਝੇ ਰਹਿ ਗਏ ਸਨ | ਇਹ ...

ਪੂਰੀ ਖ਼ਬਰ »

ਨੌਜਵਾਨ ਲੜਕੇ ਨੂੰ ਦੋਸਤਾਂ ਨੇ ਅਗਵਾ ਕਰ ਉਤਾਰਿਆ ਮੌਤ ਦੇ ਘਾਟ-2 ਗਿ੍ਫ਼ਤਾਰ

ਬਿਆਸ, 18 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬੀਤੇ ਦਿਨੀਂ ਬਿਆਸ ਤੋਂ ਭੇਦਭਰੇ ਹਾਲਾਤ ਵਿਚ ਲਾਪਤਾ ਹੋਏ ਇਕ ਨੌਜਵਾਨ ਦੇ ਮਾਮਲੇ ਵਿਚ ਪੁਲਿਸ ਨੇ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ ਕਰ ਇਸ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਬਿਆਸ ਵਿਚ ...

ਪੂਰੀ ਖ਼ਬਰ »

ਦੇਰ ਰਾਤ ਨਿਊ ਹਮੀਦਪੁਰਾ ਕਾਲੋਨੀ ਵਿਖੇ ਚੱਲੇ ਇੱਟਾਂ-ਵੱਟੇ

ਛੇਹਰਟਾ, 18 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਇਲਾਕਾ ਨਿਊ ਹਮੀਦਪੁਰਾ ਕਾਲੋਨੀ ਵਿਖੇ ਰਹਿੰਦੇ ਵਿਸ਼ਾਲ ਨਾਮਕ ਵਿਅਕਤੀ ਵਲੋਂ ਆਪਣੇ ਕੁਝ ਸਾਥੀਆਂ ਸਮੇਤ ਪਲਾਟ ਦੇ ਵਿਚ ਕਬਜਾ ਕਰਨ ਨੂੰ ਲੈ ਕੇ ਗੁਆਂਢ ਵਿਚ ਰਹਿੰਦੇ ਲੋਕਾਂ ਦੇ ਘਰ ...

ਪੂਰੀ ਖ਼ਬਰ »

ਗਾਂਧੀ ਸ਼ਿਲਪ ਬਾਜ਼ਾਰ ਦਾ ਨਿਗਮ ਕਮਿਸ਼ਨਰ ਵਲੋਂ ਰਸਮੀਂ ਉਦਘਾਟਨ

ਅੰਮਿ੍ਤਸਰ, 17 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮ: ਵਲੋਂ ਟੇਕਸਟਾਈਲ ਮਿਨੀਸਟਰੀ ਐਂਡ ਡਿਪਾਰਟਮੈਂਟ ਕਮਿਸ਼ਨਰ ਹੈਂਡ ਕਰਾਫ਼ਟ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਥਾਨਕ ਰਣਜੀਤ ਐਵੀਨਿਊ ਵਿਖੇ ਨਗਰ ਸੁਧਾਰ ਦੀ ...

ਪੂਰੀ ਖ਼ਬਰ »

ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਵੇ ਪੰਜਾਬ ਸਰਕਾਰ-ਗਿਆਨੀ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 18 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਬੀਤੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਬਹੁਤ ਮੰਦਭਾਗੀ ਗੱਲ ਹੈ ਅਤੇ ਮੌਕੇ 'ਤੇ ਫੜੇ ਗਏ ਦੋਸ਼ੀ ਨੂੰ ਸਰਕਾਰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇ ਨਾਲ ਨਾਲ ਇਸ ਗੱਲ ਦੀ ਵੀ ਗੰਭੀਰਤਾ ਨਾਲ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾਮਲਾ ਦਰਜ਼ ਕਰਨ 'ਤੇ ਕਿਸਾਨਾਂ ਵਲੋਂ ਧਰਨਾ ਸਮਾਪਤ

ਕੱਥੂਨੰਗਲ, 18 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)¸ਪਿਛਲੇ ਦਿਨੀਂ ਕਸਬਾ ਕੱਥੂਨੰਗਲ ਦੇ ਵਸਨੀਕ ਗਗਨਦੀਪ ਕੁਮਾਰ ਮਦਰਾ ਵਲੋਂ ਸੋਸ਼ਲ ਮੀਡੀਆ 'ਤੇ ਕਿਸਾਨਾਂ ਖ਼ਿਲਾਫ਼ ਪਾਈ ਗਈ ਵੀਡਿਓ ਦਾ ਮਾਮਲਾ ਅੱਜ ਉਸ ਵਕਤ ਹੋਰ ਗਰਮਾ ਗਿਆ ਜਦੋਂ ਉਕਤ ਵਿਅਕਤੀ ਵਲੋਂ ਕਿਸਾਨਾਂ ਦੀ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੇ ਹੱਕ 'ਚ ਸ਼ਹਿਰੀ ਆਗੂਆਂ, ਕੌਂਸਲਰਾਂ ਤੇ ਵਾਰਡ ਇੰਚਾਰਜਾਂ ਦੀ ਮੀਟਿੰਗ

ਅਜਨਾਲਾ, 18 ਸਤੰਬਰ (ਐਸ.ਪ੍ਰਸ਼ੋਤਮ)-ਇੱਥੇ ਸ਼ਹਿਰੀ ਅਕਾਲੀ ਦਲ(ਬ) ਆਗੂਆਂ ਤੇ ਕੌਂਸਲਰਾਂ, ਵਾਰਡ ਇੰਚਾਰਜਾਂ ਦੀ ਕਰਵਾਈ ਗਈ ਮੀਟਿੰਗ 'ਚ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਆਗਾਮੀ ਚੋਣਾਂ 'ਚ ਜਿੱਤ ਯਕੀਨੀ ਬਣਾਉਣ ਲਈ ਸ਼ਹਿਰੀ ਵੋਟਰਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਰੋਸ ਮੁਜ਼ਾਹਰਾ

ਚੋਗਾਵਾਂ, 18 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਕਿਰਤੀ ਕਿਸਾਨ ਯੂਨੀਅਨ ਵਲੋਂ ਕਸਬਾ ਚੋਗਾਵਾਂ ਦੇ ਪਿੰਡ ਮੋਹਲੇਕੇ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਭਾਰੀ ਨਾਅਰੇਬਾਜ਼ੀ ਕੀਤੀ ਗਈ | ਇਸ ਰੋਸ ਮੁਜ਼ਾਹਰੇ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲ਼ੀ ਦਲ ਮਗਰਮੱਛ ਦੇ ਹੰਝੂ ਵਹਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ ਜਿਸ ਤੋਂ ਪੰਜਾਬ ਵਾਸੀ ਭਲੀਭਾਂਤ ਜਾਣੂੰ ਹਨ | ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਰਹੱਦੀ ਪਿੰਡ ਸੈਦੋਗਾਜੀ ...

ਪੂਰੀ ਖ਼ਬਰ »

ਬੱਲੜ੍ਹਵਾਲ ਵਿਖੇ 2 ਮੌਜੂਦਾ ਤੇ 1 ਸਾਬਕਾ ਅਕਾਲੀ ਮੈਂਬਰ ਪੰਚਾਇਤ ਸਮੇਤ ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ ਤੋਂ ਥੋੜੀ ਦੂਰ ਵੱਸੇ ਪਿੰਡ ਬਲੜ੍ਹਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਤਕੜਾ ਸਿਆਸੀ ਝਟਕਾ ਲੱਗਾ ਜਦ ਪਿੰਡ ਦੇ ਮੌਜੂਦਾ ਤੇ ਸਾਬਕਾ ਮੈਂਬਰ ਪੰਚਾਇਤਾਂ ਸਮੇਤ ਦਰਜਨਾਂ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਲਗਾਏ ਮੈਡੀਕਲ ਕੈਂਪ 'ਚ 500 ਤੋਂ ਵੱਧ ਮਰੀਜ਼ਾਂ ਦਾ ਹੋਇਆ ਚੈੱਕਅਪ

ਜੇਠੂਵਾਲ, 18 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਇੰਗਲੈਂਡ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਰੀਵਾਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਭਾਰਤ ਵਿਚ 400 ਕੈਂਪ ਕੈਂਸਰ ਸਬੰਧੀ ਲਗਾਏ ...

ਪੂਰੀ ਖ਼ਬਰ »

ਦੂਸਰੇ ਦਿਨ ਵੀ 300 ਦਰਸ਼ਕਾਂ ਨੂੰ ਰੀਟ੍ਰੀਟ ਸੈਰੇਮਨੀ ਵੇਖਣ ਦੀ ਮਿਲੀ ਮਨਜ਼ੂਰੀ

ਅਟਾਰੀ, 18 ਸਤੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਰੀਟਰੀਟ ਸੈਰੇਮਨੀ ਦੇਖਣ ਦੂਸਰੇ ਦਿਨ ਵੀ 300 ਦਰਸ਼ਕਾਂ ਨੂੰ ਹੀ ਮਨਜ਼ੂਰੀ ਮਿਲੀ ਹੈ | ਜਸ਼ਨ ਕੌਰ, ਸਪਨਾ, ਮਨਜੀਤ ਕੌਰ, ਸਨੇਹ, ਕਰਨਰਾਜ ਅਤੇ ਲਖਵੀਰ ਸਿੰਘ ਆਦਿ ਦਰਸ਼ਕਾਂ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਪਾਸ ਕੀਤਾ ਜੇ.ਈ.ਈ. ਮੇਨ ਟੈਸਟ

ਅੰਮਿ੍ਤਸਰ, 18 ਸਤੰਬਰ (ਗਗਨਦੀਪ ਸ਼ਰਮਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਦੀਆਂ ਤਿੰਨ ਵਿਦਿਆਰਥਣਾਂ ਸੰਗੀਤਾ ਕੁਮਾਰੀ, ਸਾਕਸ਼ੀ ਅਤੇ ਜੂਹੀ ਨੇ ਜੇ.ਈ.ਈ. ਮੇਨ ਟੈਸਟ ਪਾਸ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਭ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਰੋੜੀਵਾਲਾ ਸਕੂਲ ਦਾ ਨਿਰੀਖਣ

ਰਾਜਾਸਾਂਸੀ, 18 ਸਤੰਬਰ (ਹੇਰ)-ਨਵੰਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਸ ਸਰਵੇ ਪ੍ਰਤੀ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.) ...

ਪੂਰੀ ਖ਼ਬਰ »

ਸਿਟੀਜ਼ਨ ਫੋਰਮ ਅੰਮਿ੍ਤਸਰ ਵਲੋਂ ਭੰਡਾਰੀ ਪੁਲ 'ਤੇ ਸੈਮੀਨਾਰ

ਅੰਮਿ੍ਤਸਰ, 18 ਸਤੰਬਰ (ਗਗਨਦੀਪ ਸ਼ਰਮਾ)-ਜੱਲਿ੍ਹਆਂਵਾਲਾ ਬਾਗ਼ ਦੀ ਸ਼ਹੀਦੀ ਵਿਰਾਸਤ ਅਤੇ ਇਤਿਹਾਸਕ ਤੱਥਾਂ ਨਾਲ ਛੇੜਛਾੜ ਕਰਨ ਦੇ ਵਿਰੋਧ ਵਜੋਂ ਸਿਟੀਜ਼ਨ ਫੋਰਮ ਅੰਮਿ੍ਤਸਰ ਵਲੋਂ ਭੰਡਾਰੀ ਪੁਲ 'ਤੇ ਸੈਮੀਨਾਰ ਕੀਤਾ ਗਿਆ ਜਿਸ ਵਿਚ ਲੋਕਾਂ ਨੇ ਵੱਡੀ ਗਿਣਤੀ 'ਚ ਲੋਕਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਸਾਰੇ ਵਰਗਾਂ ਨੂੰ ਸਹੂਲਤਾਂ ਦੇ ਕੇ ਲੋਕ ਪੱਖੀ ਹੋਣ ਦਾ ਦਿੱਤਾ ਸਬੂਤ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੀ ਕਾਂਰਗਸ ਸਰਕਾਰ ਵਲੋਂ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਪੈਨਸ਼ਨਾਂ ਦੁਗਣੀਆਂ ਕਰਨ ਸਮੇਤ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਦੇ ਕੇ ਲੋਕ ਹਿਤੂ ਹੋਣ ਦਾ ਸਬੂਤ ਦਿੱਤਾ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਲੜਕੀ ਨੇ ਜਿੱਤਿਆ ਸਾਈਕਲ

ਸਠਿਆਲਾ, 18 ਸਤੰਬਰ (ਸਫਰੀ)-ਸਿੱਖ ਜੀਵਨ ਜਾਂਚ ਸੰਸਥਾ ਵਲੋਂ ਧਾਰਮਿਕ ਪ੍ਰੀਖਿਆ ਵਿਚੋਂ ਨੌਵੀ ਜਮਾਤ ਦੀ ਲੜਕੀ ਵਲੋਂ ਸਾਈਕਲ ਜਿੱਤਣ 'ਤੇ ਗੁ: ਬੁੰਗਾ ਸਾਹਿਬ ਸਠਿਆਲਾ ਵਿਖੇ ਸਨਮਾਨਿਤ ਕੀਤਾ ਗਿਆ ਹੈ | ਇਸ ਬਾਰੇ ਸੰਸਥਾ ਦੇ ਮੁੱਖੀ ਭਾਈ ਹਰਪ੍ਰੀਤ ਸਿੰਘ ਖਾਲਸਾ ਬਾਬਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX