ਤਾਜਾ ਖ਼ਬਰਾਂ


ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  22 minutes ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  51 minutes ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  about 1 hour ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  about 2 hours ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  about 3 hours ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  about 4 hours ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  about 4 hours ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  about 4 hours ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  about 4 hours ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  about 4 hours ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  about 5 hours ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  about 6 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  about 6 hours ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  about 7 hours ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  about 8 hours ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  about 8 hours ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 10 hours ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 10 hours ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  about 10 hours ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 10 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ
. . .  about 11 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਅੱਸੂ ਸੰਮਤ 553

ਅੰਮ੍ਰਿਤਸਰ

ਅਜਨਾਲਾ ਟਿਫ਼ਨ ਬੰਬ ਮਾਮਲੇ ਦੇ ਮੁਲਜ਼ਮ ਨੂੰ ਮੁੜ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮਿ੍ਤਸਰ ਰੋਡ 'ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਖੜ੍ਹੇ ਤੇਲ ਵਾਲੇ ਟੈਂਕਰ 'ਤੇ ਹੋਏ ਆਈ. ਈ. ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮ ਰੂਬਲ ਸਿੰਘ ਨੂੰ ਮਾਣਯੋਗ ਅਦਾਲਤ ਵਲੋਂ ਮੁੜ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ 14 ਸਤੰਬਰ ਨੂੰ ਅੰਬਾਲਾ ਤੋਂ ਗਿ੍ਫ਼ਤਾਰ ਰੂਬਲ ਸਿੰਘ ਪੁੱਤਰ ਚਰਨ ਸਿੰਘ ਵਾਸੀ ਭੱਖਾ ਸਿੰਘ ਜੋ ਕਿ ਮਹਿਰ ਬੁਖ਼ਾਰੀ ਕਤਲ ਕਾਂਡ 'ਚ ਲੋੜੀਂਦਾ ਸੀ, ਨੇ ਪੁੱਛਗਿੱਛ ਦੌਰਾਨ ਮੰਨਿਆ ਸੀ ਕਿ ਗੁਆਂਢੀ ਮੁਲਕ 'ਚ ਬੈਠੇ ਖ਼ੁਫ਼ੀਆ ਏਜੰਸੀ ਦੇ ਅਧਿਕਾਰੀ ਕਾਸਿਮ ਤੇ ਲਖਬੀਰ ਸਿੰਘ ਰੋਡੇ ਦੇ ਕਹਿਣ 'ਤੇ ਆਪਣੇ ਤਿੰਨ ਹੋਰਨਾਂ ਸਾਥੀਆਂ ਵਿੱਕੀ ਭੱਟੀ ਵਾਸੀ ਬਲੜ੍ਹਵਾਲ, ਮਲਕੀਤ ਸਿੰਘ ਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਨਾਲ ਲੈ ਕੇ 8 ਅਗਸਤ ਨੂੰ ਅੰਮਿ੍ਤਸਰ ਗੁਰਦਾਸਪੁਰ ਹਾਈਵੇ 'ਤੇ ਹੰਬੋਵਾਲ ਨੇੜਿਓੁਾ ਆਈ. ਈ. ਡੀ ਟਿਫ਼ਨ ਬੰਬ ਲਿਆ ਕੇ ਰਾਤ ਸਮੇਂ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਖੜ੍ਹੇ ਤੇਲ ਵਾਲੇ ਟੈਂਕਰ 'ਤੇ ਰੱਖਿਆ ਸੀ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਪੁਲਿਸ ਵਲੋਂ ਤੇਲ ਟੈਂਕਰ ਧਮਾਕਾ ਮਾਮਲੇ ਸਬੰਧੀ ਦਰਜ ਮੁਕੱਦਮੇ 'ਚ ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਰੂਬਲ ਸਿੰਘ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਮਾਣਯੋਗ ਅਦਾਲਤ ਵਲੋਂ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਰੂਬਲ ਸਿੰਘ ਨੂੰ ਮੁੜ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਮਲਕੀਤ ਸਿੰਘ, ਵਿੱਕੀ ਭੱਟੀ ਅਤੇ ਗੁਰਪ੍ਰੀਤ ਸਿੰਘ ਗੋਪੀ ਦਾ ਕੱਲ੍ਹ ਨੂੰ ਪੁਲਿਸ ਰਿਮਾਂਡ ਖ਼ਤਮ ਹੋਵੇਗਾ ਤੇ ਉਨ੍ਹਾਂ ਨੂੰ ਕੱਲ੍ਹ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |

ਕਰੰਟ ਲੱਗਣ ਨਾਲ ਔਰਤ ਦੀ ਮੌਤ

ਗੱਗੋਮਾਹਲ, 19 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਮਾਛੀਵਾਹਲਾ ਦੀ ਨਵਦੀਪ ਕੌਰ (28) ਪਤਨੀ ਰਣਜੀਤ ਸਿੰਘ ਦੀ ਘਰ ਵਿਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਕੌਰ ਰੋਜ਼ਾਨਾ ਦੀ ...

ਪੂਰੀ ਖ਼ਬਰ »

ਬਲਪੁਰੀਆਂ ਦੀ ਅਗਵਾਈ 'ਚ ਵਫ਼ਦ ਪਾਂਡਵ ਨੂੰ ਮਿਲਿਆ

ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਕਨਵੀਨਰ ਸਾ: ਹਰਭਜਨ ਸਿੰਘ ਪਿਲਖਣੀ, ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ ਟਰਾਂਸਕੋ ਪੰਜਾਬ ਕੇਸਰੀ ਝੰਡਾ ਜਥੇਬੰਦੀ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਨਸ਼ਾ ਛੁਡਾਉਣ ਬਾਰੇ ਜਾਗਰੂਕਤਾ ਲਿਆਉਣ ਲਈ ਮੁਫ਼ਤ ਮੈਡੀਕਲ ਕੈਂਪ

ਅੰਮਿ੍ਤਸਰ, 19 ਸਤੰਬਰ (ਗਗਨਦੀਪ ਸ਼ਰਮਾ)-ਡਾਕਟਰ ਹਰਜੋਤ ਮੱਕੜ ਨਿਊਰੋ ਸਾਈਕੈਟਰਿਕ ਸੈਂਟਰ ਵਿਖੇ ਨਸ਼ਾ ਛੁਡਾਉਣ ਦੇ ਬਾਰੇ ਲੋਕਾਂ 'ਚ ਜਾਗਰੂਕਤਾ ਲਿਆਉਣ ਲਈ ਮੁਫ਼ਤ ਮੈਡੀਕਲ ਕੈਂਪ ਤੇ ਲੈਕਚਰ ਕੀਤਾ ਗਿਆ, ਜਿਸ ਦਾ ਉਦਘਾਟਨ ਵਿਸ਼ੇਸ਼ ਤੌਰ 'ਤੇ ਪੁੱਜੇ ਏ. ਸੀ. ਪੀ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਹੱਕ 'ਚ ਮੀਟਿੰਗ

ਵੇਰਕਾ, 19 ਸਤੰਬਰ (ਪਰਮਜੀਤ ਸਿੰਘ ਬੱਗਾ)- ਵਿਧਾਨ ਸਭਾ ਹਲਕਾ ਉੱਤਰੀ ਦੇ ਇਲਾਕੇ ਰਘੂਨਾਥ ਮੰਦਰ ਟੰਡਨ ਨਗਰ ਬਟਾਲਾ ਰੋਡ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਪ੍ਰਭਾਵਸ਼ਾਲੀ ਪਲੇਠੀ ਮੀਟਿੰਗ ਪਵਨ ਮਹਾਜਨ ਦੇ ਯਤਨਾ ਨਾਲ ਟਰਾਂਸਪੋਰਟ ਵਿੰਗ ਦੇ ਸ਼ਹਿਰੀ ਸਕੱਤਰ ...

ਪੂਰੀ ਖ਼ਬਰ »

ਗਰੀਬ ਪਰਿਵਾਰ ਦੇ ਕੋਠੇ ਦੀ ਛੱਤ ਡਿੱਗੀ, ਵਾਲ-ਵਾਲ ਬਚਿਆ ਪਰਿਵਾਰ

ਨਵਾਂ ਪਿੰਡ, 19 ਸਤੰਬਰ (ਜਸਪਾਲ ਸਿੰਘ)-ਨਵਾਂ ਪਿੰਡ ਵਾਸੀ ਗਰੀਬ ਪਰਿਵਾਰ ਦੇ ਸਿਰ ਲਕਾਉਣ ਲਈ ਇੱਕੋ-ਇੱਕ ਕੋਠਾ ਦੀ ਅੱਜ ਸ਼ਾਮ ਬਾਲਿਆਂ ਵਾਲੀ ਛੱਤ ਡਿੱਗਣ ਦੀ ਖ਼ਬਰ ਹੈ | ਇਸ ਮੌਕੇ ਪੀੜਤ ਪਰਿਵਾਰ ਮੁਖੀ ਅਮਰੀਕ ਪੁੱਤਰ ਅਰਜਨ ਸਿੰਘ ਤੇ ਉਸਦੀ ਪਤਨੀ ਵਲੋਂ 'ਅਜੀਤ' ਨੂੰ ...

ਪੂਰੀ ਖ਼ਬਰ »

ਦੋ ਐਕਟਿਵਾ ਤੇ ਇਕ ਮੋਟਰਸਾਈਕਲ ਚੋਰੀ

ਅੰਮਿ੍ਤਸਰ, 19 ਸਤੰਬਰ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਸਰਗਰਮ ਚੋਰ ਗਿਰੋਹ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਐਕਟਿਵਾ ਤੇ ਇਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਮਾਮਲੇ 'ਚ ਸੁਰੇਸ਼ ਚੰਦਰ ਨਾਂਅ ਦੇ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਕੋਈ ...

ਪੂਰੀ ਖ਼ਬਰ »

ਮਾਫ਼ੀਆ ਰਾਜ 'ਚ ਬਰਾਬਰ ਦੇ ਹਿੱਸੇਦਾਰ ਰਹੇ ਹਨ ਕਾਂਗਰਸੀ ਮੰਤਰੀ ਤੇ ਵਿਧਾਇਕ-ਬਰਾੜ

ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਾਂਗਰਸ ਵਲੋਂ ਪਿਛਲੇ ਸਾਢੇ 4 ਸਾਲਾਂ ਦੀ ਪੰਜਾਬ 'ਚ ਲੁੱਟ ਖਸੁੱਟ ਤੇ ਲੋਕ ਮੁੱਦਿਆਂ ਨੂੰ ਸੁਲਝਾਉਣ 'ਚ ਵਿਫਲਤਾ ਦਾ ਠੀਕਰਾ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਭੰਨ੍ਹਕੇ ਕਾਂਗਰਸ ਦੇ ਬਾਕੀ ਮੰਤਰੀ ਤੇ ਵਿਧਾਇਕ ਜਨਤਾ ...

ਪੂਰੀ ਖ਼ਬਰ »

ਸੀ. ਪੀ. ਐਮ. ਜ਼ਿਲੇ੍ਹ ਭਰ 'ਚ 24 ਨੂੰ ਸਕੀਮ ਵਰਕਰਾਂ ਦੀ ਹੜਤਾਲ ਤੇ 27 ਨੂੰ ਭਾਰਤ ਬੰਦ ਨੂੰ ਦੇਵੇਗੀ ਪੂਰਨ ਸਮਰਥਨ- ਕਾ: ਅਜਨਾਲਾ

ਅਜਨਾਲਾ, 19 ਸਤੰਬਰ (ਐਸ. ਪ੍ਰਸ਼ੋਤਮ)-ਸੀ. ਪੀ. ਆਈ. (ਐਮ) ਜ਼ਿਲ੍ਹਾ ਇਕਾਈ ਵਲੋਂ 24 ਸਤੰਬਰ ਨੂੰ ਆਸ਼ਾ ਵਰਕਰਾਂ, ਆਂਗਣਵਾੜੀ, ਵਰਕਰਾਂ, ਮਨਰੇਗਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਆਦਿ ਸਕੀਮ ਵਰਕਰਾਂ ਵਲੋਂ ਲੇਬਰ ਕਮੀਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋ-ਘੱਟ 21 ਹਜਾਰ ਰੁਪਏ ...

ਪੂਰੀ ਖ਼ਬਰ »

ਲੜਕੀ ਕੋਲੋਂ ਮੋਬਾਈਲ ਫ਼ੋਨ ਖੋਹਣ ਵਾਲੇ 2 ਨੌਜਵਾਨ ਕਾਬੂ

ਵੇਰਕਾ, 19 ਸਤੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਚੌਕੀ ਵਿਜੈ ਨਗਰ ਦੀ ਪੁਲਿਸ ਨੇ ਘਰੇਲੂ ਕੰਮ ਲਈ ਪੈਦਲ ਜਾ ਰਹੀ ਲੜਕੀ ਕੋਲੋਂ ਮੋਬਾਈਲ ਫ਼ੋਨ ਖੋਹਣ ਵਾਲੇ 2 ਨੌਜਵਾਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਖੋਹ ਸਬੰਧੀ ਦੇਵ ਦੱਤ ਪੁੱਤਰ ਗਿਆਨ ਚੰਦ ਵਾਲੀ ਗੁਰੂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਡੀ. ਸੀ. ਦਫ਼ਤਰਾਂ ਅੱਗੇ ਪੱਕੇ ਧਰਨੇ 28 ਤੋਂ

ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਦੱਸਿਆ ਕਿ ਕਿਸਾਨਾਂ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ 28 ...

ਪੂਰੀ ਖ਼ਬਰ »

ਕੋਰੋਨਾ ਦੇ ਕੇਵਲ 2 ਮਾਮਲੇ ਮਿਲੇ

ਅੰਮਿ੍ਤਸਰ, 19 ਸਤੰਬਰ (ਗਗਨਦੀਪ ਸ਼ਰਮਾ)-ਜ਼ਿਲ੍ਹੇ 'ਚ ਕੋਰੋਨਾ ਮਾਮਲਿਆਂ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਇਸ ਦੇ ਚੱਲਦਿਆਂ ਅੱਜ ਕੇਵਲ 2 ਨਵੇਂ ਮਰੀਜ਼ ਮਿਲੇ ਜਦੋਂ ਕਿ 1 ਦੇ ਕੋਰੋਨਾ ਮੁਕਤ ਹੋਣ ਦੀ ਖ਼ਬਰ ਹੈ | ਇਸ ਤਰ੍ਹਾਂ ਹੁਣ ਇੱਥੇ 17 ਮਰੀਜ਼ ਹੀ ਪਾਜ਼ੀਟਿਵ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ

ਛੇਹਰਟਾ, 19 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਵਿਕਰਮ ਜੀਤ ਦੁੱਗਲ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸੰਜੀਵ ਕੁਮਾਰ ਏ. ਸੀ. ਪੀ. ਲਾਇਸੰਸਿੰਗ ਐਂਡ ਸਕਿਉਰਿਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਸਪੈਕਟਰ ਗੁਰਬਿੰਦਰ ਸਿੰਘ ਮੁੱਖ ਅਫ਼ਸਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਅੰਮਿ੍ਤਸਰ, 19 ਸਤੰਬਰ (ਗਗਨਦੀਪ ਸ਼ਰਮਾ)-ਰਾਮ ਤਲਾਈ ਚੌਂਕ ਨੇੜੇ ਵਾਪਰੇ ਸੜਕੇ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਬੀ ਡਵੀਜ਼ਨ ਪੁਲਿਸ ਥਾਣੇ 'ਚ ਸੁਖਦੀਪ ਕੌਰ ਨਾਮਕ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸਦਾ ਪਤੀ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਆਰ.ਟੀ.ਆਈ. ਕਮਿਸ਼ਨਰ ਅਵਤਾਰ ਸਿੰਘ ਕਲੇਰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹੋਏ ਨਤਮਸਤਕ

ਫਤਿਆਬਾਦ, 19 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਰਾਈਟ ਟੂ ਇੰਫਰਮੇਸ਼ਨ ਚੰਡੀਗੜ੍ਹ ਦੇ ਕਮਿਸ਼ਨਰ ਅਵਤਾਰ ਸਿੰਘ ਕਲੇਰ ਨੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਾਰ ...

ਪੂਰੀ ਖ਼ਬਰ »

ਲੈਕਚਰਾਰ ਹਰਮੀਤ ਸਿੰਘ ਨੂੰ ਮਿਲਿਆ 'ਬੈਸਟ ਟੀਚਰ' ਦਾ ਐਵਾਰਡ

ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਖ਼ਾਲਸਾ ਗਲੋਬਲ ਰੀਚ ਫਾਊਾਡੇਸ਼ਨ ਦੇ ਸਹਿਯੋਗ ਨਾਲ 'ਪੰਜਾਬ ਟੀਚਰ ਆਫ ਦਾ ਯੀਅਰ' ਸਮਾਗਮ ਕਰਵਾਇਆ ਗਿਆ | ਜਿਸ 'ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ...

ਪੂਰੀ ਖ਼ਬਰ »

ਫਲਾਇੰਗ ਵਿੰਗਸ ਦੀ ਟੀਮ ਵਲੋਂ ਫਿਜ਼ੀਓਥਰੈਪੀ ਕੈਂਪ

ਅੰਮਿਤਸਰ, 19 ਸਤੰਬਰ (ਹਰਮਿੰਦਰ ਸਿੰਘ)-ਫਲਾਇੰਗ ਵਿੰਗਸ ਹਰਗੋਬਿੰਦ ਐਵੀਨਿਊ ਦੀ ਟੀਮ ਵਲੋਂ ਗੁਰਦੁਆਰਾ ਪਲਾਹ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਮੌਕੇ 'ਤੇ ਗੁਰਦੁਆਰਾ ਸਮੂਹ ਵਿਖੇ ਡਾ: ਆਸ਼ੂ ਤੇ ਡਾ: ਨੇਹਾ ਦੀ ਅਗਵਾਈ ਹੇਠ ਫਿਜ਼ੀਓਥਰੈਪੀ ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪੈਨਸ਼ਨਰਜ ਤੇ ਸੀਨੀਅਰ ਸਿਟੀਜਨਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਸਥਾਨਕ ਕੰਪਨੀ ਬਾਗ ਵਿਖੇ ਸਾਥੀ ਕਰਤਾਰ ਸਿੰਘ ਐਮ. ਏ. ਦੀ ਪ੍ਰਧਾਨਗੀ ਹੇਠ ਹੋਈ | ਜਨ. ਸਕੱਤਰ ਸਾਥੀ ਰਤਨ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਦਿਨ ਨੂੰ ਵਿਸ਼ਵਾਸਘਾਤ ਦਿਵਸ ਵਜੋਂ ਯਾਦ ਕੀਤਾ ਜਾਵੇਗਾ-ਜਥੇ: ਹਵਾਰਾ ਕਮੇਟੀ

ਅੰਮਿ੍ਤਸਰ, 19 ਸਤੰਬਰ (ਹਰਮਿੰਦਰ ਸਿੰਘ)-ਡੇਰਾ ਸਾਧ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦਿੱਤੇ ਜਾਣ ਦੀ ਘਟਨਾ ਨੂੰ ਹਵਾਰਾ ਕਮੇਟੀ ਨੇ 24 ਸਤੰਬਰ ਨੂੰ ਕੌਮੀ ਰੋਸ ਦਿਵਸ ਵਜੋਂ ਯਾਦ ਕਰਨ ਦਾ ਫ਼ੈਸਲਾ ਕੀਤਾ ਹੈ | ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁੰਮਟਾਲਾ ਚਰਚ ਵਿਖੇ ਮਦਰ ਮੈਰੀ ਦਾ ਜਨਮ ਦਿਨ ਮਨਾਇਆ

ਅੰਮਿਤਸਰ, 19 ਸਤੰਬਰ (ਹਰਮਿੰਦਰ ਸਿੰਘ)-ਗੁੰਮਟਾਲਾ ਚਰਚ ਵਿਖੇ ਮਦਰ ਮੈਰੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਾਰਡ ਨੰ: 4 ਤੋਂ ਕੌਂਸਲਰ ਹਰਪਨਦੀਪ ਸਿੰਘ ਔਜਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ 'ਤੇ ਪ੍ਰਾਰਥਨਾ ਕੀਤੀ ਗਈ ਤੇ ਭਜਨਾ ਦੇ ਗਾਇਨ ਰਾਹੀਂ ਮਦਰ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਅੰਮਿ੍ਤਸਰ ਦੀ ਸਰਬਸੰਮਤੀ ਨਾਲ ਚੋਣ

ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਜ਼ਿਲ੍ਹਾ ਅੰਮਿ੍ਤਸਰ ਸਾਹਿਬ ਦੇ ਸਮੂਹ ਸਰੀਰਿਕ ਸਿੱਖਿਆ ਅਧਿਆਪਕਾਂ ਨੇ 'ਸਰੀਰਿਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਪੰਜਾਬ' ਦੇ ਦਿਸ਼ਾ ਨਿਰਦੇਸ਼ ਤਹਿਤ ਸਰੀਰਿਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਅੰਮਿ੍ਤਸਰ ...

ਪੂਰੀ ਖ਼ਬਰ »

ਗੁਰਮੁੱਖ ਸਿੰਘ ਲੱਲਾ ਅਫਗਾਨਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਯੂਥ ਅਕਾਲੀ ਦਲ ਸਰਕਲ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਗੁਰਮੁੱਖ ਸਿੰਘ ਲੱਲਾ ਅਫਗਾਨਾ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਦੇ ਪ੍ਰਧਾਨ ਵੀਰ ਸਿੰਘ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਅਨਾਜ ਮੰਡੀ ਕੁੱਕੜਾਂ ਵਾਲਾ ਦੇ ਵਿਹੜੇ 'ਚ ਸਮੂਹ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਵਲੋਂ ਝੋਨੇ ਦੀ ਪੱਕੀ ਫਸਲ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ | ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ...

ਪੂਰੀ ਖ਼ਬਰ »

ਗੁ: ਪਲਾਹ ਸਾਹਿਬ ਦੇ ਸਾਲਾਨਾ ਜੋੜ ਮੇਲੇ ਸਬੰਧੀ ਅੱਜ ਸਜਣਗੇ ਧਾਰਮਿਕ ਦੀਵਾਨ

ਅੰਮਿ੍ਤਸਰ, 19 ਸਤੰਬਰ (ਹਰਮਿੰਦਰ ਸਿੰਘ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ 20 ਸਤੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਸ੍ਰੀ ...

ਪੂਰੀ ਖ਼ਬਰ »

ਆਯੁਸ਼ਮਾਨ ਕਾਰਡ ਤੇ ਈ ਸ਼ਰੱਮ ਕਾਰਡ ਬਣਾਉਣ ਦਾ ਮੁਫ਼ਤ ਕੈਂਪ

ਛੇਹਰਟਾ, 19 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ ਇਕ 'ਚ ਵਾਰਡ ਇੰਚਾਰਜ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਰਾਜੂ ਤੇ ਕਾਂਗਰਸ ਮਹਿਲਾ ਵਿੰਗ ਜ਼ਿਲ੍ਹਾ ਮੀਤ ਪ੍ਰਧਾਨ ਆਸ਼ਾ ਸ਼ਰਮਾ ਦੀ ਅਗਵਾਈ ਹੇਠ ਬੋਹੜ ਵਾਲਾ ਚੌਂਕ ਵਿਕਾਸ ਨਗਰ ਵਿਖੇ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਹਿੰਦੂ ਵੋਟ ਬੈਂਕ ਤੇ ਹਿੰਦੂ ਸਮਾਜ ਨੂੰ ਕਮਜ਼ੋਰ ਕਰਨ ਦੀ ਸਾਜਿਸ਼ - ਜੈ ਗੋਪਾਲ ਲਾਲੀ/ਸਚਿਨ ਮਹਿਰਾ

ਅੰਮਿ੍ਤਸਰ, 19 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਦੀ ਮੀਟਿੰਗ ਰਾਸ਼ਟਰੀ ਕਨਵੀਨਰ ਜੈ ਗੋਪਾਲ ਲਾਲੀ ਅਤੇ ਰਾਸ਼ਟਰੀ ਪ੍ਰਧਾਨ ਸਚਿਨ ਮਹਿਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਿਵ ਸੈਨਾ ਦੇ ਬੁਲਾਰੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਦਾ ਦਿੱਤਾ ਹੋਕਾ

ਰਾਮ ਤੀਰਥ, 19 ਸਤੰਬਰ (ਧਰਵਿੰਦਰ ਸਿੰਘ ਔਲਖ)-ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਕਾਮਰੇਡ ਵਿਰਸਾ ਸਿੰਘ ਟਪਿਆਲਾ ਦੀ ਅਗਵਾਈ ਹੇਠ ਪਿੰਡ ਕੋਹਾਲੀ ਦੇ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਹੋਈ, ਜਿਸ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਮਾਰੂ ਖੇਤੀ ...

ਪੂਰੀ ਖ਼ਬਰ »

ਤਰਸੇਮ ਸਿੰਘ ਡੀ.ਸੀ. ਵਲੋਂ ਵਿਕਾਸ ਕਾਰਜਾਂ ਲਈ 20 ਲੱਖ ਦੀ ਗ੍ਰਾਂਟ

ਅਟਾਰੀ, 19 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਵਿਧਾਨ ਸਭਾ ਹਲਕਾ ਅਟਾਰੀ ਦੇ ਸਰਹੱਦੀ ਪਿੰਡ ਮੋਦੇ ਵਿਖੇ ਪਿੰਡ ਦੇ ਚੱਲ ਰਹੇ ਵਿਕਾਸ ਕਾਰਜਾਂ 'ਚ ਵਾਧਾ ਕਰਦਿਆਂ ਵਿਧਾਇਕ ਤਰਸੇਮ ਸਿੰਘ ਡੀ.ਸੀ. ਵਲੋਂ ਯੂਥ ਕਾਂਗਰਸ ਪ੍ਰਧਾਨ ਦਿਲਸ਼ੇਰ ਸਿੰਘ ਰਾਹੀਂ ਪਿੰਡ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜੈਵਿਕ ਖੇਤੀ ਨਾਲ ਜੋੜਨ ਲਈ ਸੈਮੀਨਾਰ

ਜੈਂਤੀਪੁਰ, 19 ਸਤੰਬਰ (ਭੁੁਪਿੰਦਰ ਸਿੰਘ ਗਿੱਲ)-ਅਜੋਕੇ ਸਮੇਂ 'ਚ ਜਹਿਰ ਮੁਕਤ ਖੇਤੀ ਨੂੰ ਤਰਜੀਹ ਦਿੰਦਿਆਂ ਪੰਜਾਬ ਐਗਰੋ ਦੇ ਅਦਾਰੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸੋ) ਵਲੋਂ 2015 ਤੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਇਸ ਮੁਹਿੰਮ ਦੇ ਤਹਿਤ ...

ਪੂਰੀ ਖ਼ਬਰ »

ਮਹਾਰਾਜਾ ਸ਼ੇਰ ਸਿੰਘ ਦੀ ਬਰਸੀ ਮਨਾਈ

ਅਟਾਰੀ, 19 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਮਹਾਰਾਜਾ ਸ਼ੇਰ ਸਿੰਘ ਦੀ 176ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਵਾਰਸਾਂ ਵਲੋਂ ਅਟਾਰੀ ਸਥਿਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਹਾਰਾਜਾ ਸ਼ੇਰ ਸਿੰਘ ਦੇ ਵਾਰਸਾਂ ਕਰਵਿੰਦਰਪਾਲ ਸਿੰਘ, ਦਵਿੰਦਰਪਾਲ ...

ਪੂਰੀ ਖ਼ਬਰ »

ਬਾਬਾ ਵਰਿਆਮ ਸਿੰਘ ਦੀ ਬਰਸੀ ਅੱਜ

ਅਟਾਰੀ, 19 ਸਤੰਬਰ (ਗੁਰਦੀਪ ਸਿੰਘ ਅਟਾਰੀ)-ਸੰਤ ਬਾਬਾ ਵਰਿਆਮ ਸਿੰਘ ਕਾਉਂਕੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ 20 ਸਤੰਬਰ ਨੂੰ ਗੁਰਦਆਰਾ ਟਾਹਲੀ ਸਾਹਿਬ ਪਿੰਡ ਕਾਉਂਕੇ (ਅਟਾਰੀ) ਵਿਖੇ ਮਨਾਈ ਜਾ ਰਹੀ ਹੈ | ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਸੜਕ ਚੌੜੀ ਲਈ ਪ੍ਰਾਪਤ ਕੀਤੀਆਂ ਜ਼ਮੀਨਾਂ ਦੇ ਭਾਅ ਮੌਜੂਦਾ ਬਾਜ਼ਾਰੀ ਕੀਮਤਾਂ ਅਨੁਸਾਰ ਦੇਵੇ ਸਰਕਾਰ-ਈ.ਟੀ.ਓ.

ਨਵਾਂ ਪਿੰਡ, 19 ਸਤੰਬਰ (ਜਸਪਾਲ ਸਿੰਘ)-ਭਾਰਤ ਮਾਲਾ ਪ੍ਰੋਜੈਕਟ ਅਧੀਨ ਅੰਮਿ੍ਤਸਰ ਤੋਂ ਊਨਾ ਤੱਕ 'ਅੰਮਿ੍ਤਸਰ-ਮਹਿਤਾ ਰਾਸ਼ਟਰੀ ਮੁੱਖ ਮਾਰਗ 503 ਏ' ਨੂੰ 6 ਲੇਨ ਕੀਤੇ ਜਾਣ ਲਈ ਸਰਕਾਰ ਵਲੋਂ ਪ੍ਰਾਪਤ ਕੀਤੀ ਗਈ ਜ਼ਮੀਨਾਂ ਦੇ ਦਿੱਤੇ ਜਾ ਰਹੇ ਭਾਅ ਨੂੰ ਲੈ ਕੇ ਅੱਡਾ ਡੱਡੂਆਣਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਦਾ ਪ੍ਰਕਾਸ਼ ਪੁਰਬ ਮਨਾਇਆ

ਜੰਡਿਆਲਾ ਗੁਰੂ, 19 ਸਤੰਬਰ (ਰਣਜੀਤ ਸਿੰਘ ਜੋਸਨ)-ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਵਿਖੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹਰ ਵਰਗ ਦੀ ਹਮਦਰਦ ਪਾਰਟੀ-ਪ੍ਰਧਾਨ ਜਗੀਰ ਸਿੰਘ

ਚੋਗਾਵਾਂ, 19 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਪ੍ਰਦੇਸ਼ ਕਾਂਗਰਸ ਬਲਾਕ ਚੋਗਾਵਾਂ ਦੇ ਸੀਨੀ: ਕਾਂਗਰਸੀ ਆਗੂ ਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬੇ ਦੀ ਬੇਰ ਸਾਹਿਬ ਵੈਰੋਕੇ ਦੇ ਪ੍ਰਧਾਨ ਜਗੀਰ ਸਿੰਘ ਚੱਕ ਮਿਸਰੀ ਖਾਂ ਦੀ ਰਹਿਨੁਮਈ ਹੇਠ ਵਿਸ਼ੇਸ ...

ਪੂਰੀ ਖ਼ਬਰ »

ਭਵਿੱਖ 'ਚ ਆਕਸੀਜਨ ਦੀ ਜ਼ਰੂਰਤ ਲਈ ਹਰ ਵਿਦਿਆਰਥੀ ਨੂੰ 2-2 ਬੂਟੇ ਜ਼ਰੂਰ ਲਗਾਉਣੇ ਚਾਹੀਦੇ ਹਨ- ਸ਼ਰਮਾ

ਚੋਗਾਵਾਂ 19 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ 'ਚ ਦਿਨੋ-ਦਿਨ ਖ਼ਰਾਬ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਰ ਸਕੂਲ ਪੜ੍ਹਦੇ ਵਿਦਿਆਰਥੀਆਂ ਨੂੰ 2-2 ਛਾਂਦਾਰ ਤੇ ਫਲਦਾਰ ਬੂਟੇ ਜਨਤਕ ਥਾਵਾਂ ਉੱਪਰ ਜ਼ਰੂਰ ਲਗਾਉਣੇ ਚਾਹੀਦੇ ਹਨ ਤੇ ਉਨ੍ਹਾਂ ਦੀ ਸੰਭਾਲ ਲਈ ਸਮਾਜ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ-ਹਰਪ੍ਰਤਾਪ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ 'ਚ ਕੀਤੇ ਰੋਸ ਮਾਰਚ 'ਤੇ ਤੰਜ ਕੱਸਦਿਆਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਇਕ ਸਾਲ ਪਹਿਲਾਂ ਜਦ ਇਹ ਕਿਸਾਨ ਮਾਰੂ ...

ਪੂਰੀ ਖ਼ਬਰ »

ਏ. ਐਸ. ਆਈ. ਵਿਕਟਰ ਸਿੰਘ ਪੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਬਣੇ

ਸਠਿਆਲਾ, 19 ਸਤੰਬਰ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਦਾ ਚਾਰਜ ਏ. ਐਸ. ਆਈ. ਵਿਕਟਰ ਸਿੰਘ ਵਲੋਂ ਪੰਜਾਬ ਪੁਲਿਸ ਦਿਹਾਤੀ ਅੰਮਿ੍ਤਸਰ ਦੇ ਮੁਖੀ ਦੇ ਨਿਰਦੇਸ਼ਾਂ 'ਤੇ ਸੰਭਾਲ ਲਿਆ ਹੈ | ਪੁਲਿਸ ਚੌਕੀ ਸਠਿਆਲਾ ਦਾ ਚਾਰਜ ਸੰਭਾਲਣ ਉਪਰੰਤ ਚੌਕੀ ਇੰਚਾਰਜ ...

ਪੂਰੀ ਖ਼ਬਰ »

ਸਿੱਧੂ ਪੰਜਾਬ ਹੀ ਨਹੀਂ ਦੇਸ਼ ਲਈ ਵੀ ਖ਼ਤਰਾ-ਸ਼ਫ਼ੀਪੁਰ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਬੀਤੇ ਕੁਝ ਮਹੀਨਿਆਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਨੇ ਉਸ ਵੇਲੇ ਨਵਾਂ ਮੋੜ ਲਿਆ, ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ | ਮੁੱਖ ਮੰਤਰੀ ਵਲੋਂ ਆਪਣੇ ਅਸਤੀਫੇ ...

ਪੂਰੀ ਖ਼ਬਰ »

ਕਾਉਂਕੇ ਵਿਖੇ 106 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਅਟਾਰੀ, 19 ਸਤੰਬਰ (ਗੁਰਦੀਪ ਸਿੰਘ ਅਟਾਰੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਘਰਿ ਘਰਿ ਅੰਦਰਿ ਧਰਮਸਾਲ ਮੁਹਿੰਮ ਨੂੰ ਉਸ ਸਮੇਂ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਪਿੰਡ ਕਾਉਂਕੇ ਦੇ ਗੁਰਦੁਆਰਾ ਟਾਹਲੀ ਸਾਹਿਬ ...

ਪੂਰੀ ਖ਼ਬਰ »

ਆਪ ਵਲੋਂ ਮੀਟਿੰਗ

ਅਟਾਰੀ, 19 ਸਤੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਹੇਠ ਮੀਟਿੰਗ ਹੋਈ | ਆਪ ਵਰਕਰਾਂ ਨੇ 2022 ਦੀ ਆ ਰਹੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਅਮਨਦੀਪ ਕੁਮਾਰ ਬਲਾਕ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਲਈ ਰਵਾਨਾ

ਮਜੀਠਾ, 19 ਸਤੰਬਰ (ਮਨਿੰਦਰ ਸਿੰਘ ਸੋਖੀ)-ਭਗਵਾਨ ਸ੍ਰੀ ਗਣਪਤੀ ਮਹਾਂਉਤਸਵ ਦੇ ਸਬੰਧ ਵਿਚ ਮਜੀਠਾ ਦੇ ਸ਼ਿਵਾਲਾ ਮੰਦਰ ਵਿਖੇ ਮੁੱਖ ਸੇਵਾਦਾਰ ਯੋਗੀ ਦਿਆਲ ਨਾਥ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਕਰਾਇਆ ਗਿਆ | ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਵਿਚ ਸ੍ਰੀ ਗਣੇਸ਼ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਵਰਕਰਾਂ ਨਾਲ ਮੀਟਿੰਗ

ਅਜਨਾਲਾ, 19 ਸਤੰਬਰ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਤੋਂ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਤੇ ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਕਥਿਤ ਤੌਰ 'ਤੇ ਬੇ-ਇੱਜ਼ਤ ਤੇ ਜ਼ਲੀਲ ...

ਪੂਰੀ ਖ਼ਬਰ »

ਬੀ. ਐੱਸ. ਐਫ. 183 ਬਟਾਲੀਅਨ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦਾ ਸਨਮਾਨ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐੱਸ.ਐਫ 183 ਬਟਾਲੀਅਨ ਵਲੋਂ ਸਥਾਨਕ ਹੈੱਡ ਕੁਆਰਟਰ ਵਿਖੇ ਕਰਵਾਏ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਸ਼ਹੀਦ ਬੀ.ਐੱਸ.ਐਫ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ | 183 ਬਟਾਲੀਅਨ ਦੇ ਕਮਾਡੈਂਟ ਮਸੂਦ ਮੁਹੰਮਦ ...

ਪੂਰੀ ਖ਼ਬਰ »

ਕਾ: ਛੀਨਾ ਵਲੋਂ 27 ਨੂੰ ਭਾਰਤ ਬੰਦ ਦੀ ਸਫ਼ਲਤਾ ਲਈ ਅੱਧੀ ਦਰਜਨ ਪਿੰਡਾਂ 'ਚ ਮੀਟਿੰਗਾਂ

ਅਜਨਾਲਾ, 19 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਉੱਗਰ ਔਲਖ, ਅੱਡਾ ਮਹਿਰ ਬੁਖਾਰੀ, ਕਿਆਮਪੁਰ, ਕਾਮਲਪੁਰਾ ਆਦਿ ਅੱਧੀ ਦਰਜਨ ਦੇ ਕਰੀਬ ਪਿੰਡਾਂ 'ਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਤੇ ਸੰਯੁਕਤ ਕਿਸਾਨ ਮੋਰਚਾ ਮੈਂਬਰ ਕਾਮਰੇਡ ਜਤਿੰਦਰ ਸਿੰਘ ਛੀਨਾ ਨੇ ਦਿੱਲੀ ...

ਪੂਰੀ ਖ਼ਬਰ »

ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ ਮਨਾਈ

ਤਰਸਿੱਕਾ, 19 ਸਤੰਬਰ (ਅਤਰ ਸਿੰਘ ਤਰਸਿੱਕਾ)-ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ ਸਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਡੇਰਾ ਭਗਤਾਂ ਤਰਸਿੱਕਾ ਵਿਖੇ ਸੰਤ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਤੇ ਇਲਾਕੇ ਦੀ ਸਾਧ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕੱਤਰਤਾ

ਮੱਤੇਵਾਲ, 19 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਟਾਹਲੀ ਸਾਹਿਬ ਦੀ ਕੋਰ ਕਮੇਟੀ ਦੀ ਮੀਟਿੰਗ ਕੰਧਾਰਾ ਸਿੰਘ ਭੋਏਵਾਲ ਦੇ ਗ੍ਰਹਿ ਵਿਖੇ ਹੋਈ, ਜਿਸ 'ਚ 28 ਤੇ 29 ਸਤੰਬਰ ਡਿਪਟੀ ਕਮਿਸ਼ਨਰ ਦਫ਼ਤਰ ਅੰਮਿ੍ਤਸਰ ਮੁਹਰੇ ਲਗਾਏ ਜਾਣ ...

ਪੂਰੀ ਖ਼ਬਰ »

ਖਪਤਕਾਰਾਂ ਦੀਆਂ ਸਮੱਸਿਆਵਾਂ ਦਾ ਵਧੀਕ ਨਿਗਰਾਨ ਇੰਜ : ਸੌਂਧੀ ਨੇ ਕੀਤਾ ਹੱਲ

ਬਿਆਸ, 19 ਸਤੰਬਰ (ਪਰਮਜੀਤ ਸਿੰਘ ਰੱਖੜਾ)¸ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਰਈਆ ਮੰਡਲ ਬਿਆਸ ਵਿਖੇ ਬਿਜਲੀ ਪੰਚਾਇਤ ਕੈਂਪ ਤਹਿਤ ਬਿਜਲੀ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਵਧੀਕ ਨਿਗਰਾਨ ਇੰਜ. ਰਈਆ ਮੰਡਲ ਬਿਆਸ ...

ਪੂਰੀ ਖ਼ਬਰ »

ਮਜੀਠਾ ਵਿਖੇ ਖਪਤਕਾਰਾਂ ਦੀਆਂ ਮੁਸ਼ਕਿਲਾਂ ਦਾ ਨਿਬੇੜਾ ਕਰਨ ਲਈ 'ਬਿਜਲੀ ਪੰਚਾਇਤ' ਕੈਂਪ

ਮਜੀਠਾ, 19 ਸਤੰਬਰ (ਜਗਤਾਰ ਸਿੰਘ ਸਹਿਮੀ)-ਖੱਪਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਬਿਜਲੀ ਘਰ ਮਜੀਠਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ 'ਬਿਜਲੀ ਪੰਚਾਇਤ' ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪਾਵਰਕਾਮ ਦੇ ਐੱਸ.ਈ, ਜੀ ਐੱਸ ਖਹਿਰਾ ਅਤੇ ...

ਪੂਰੀ ਖ਼ਬਰ »

ਪਿੰਡ ਵਣੀਏਕੇ 'ਚ ਮੁਫ਼ਤ ਮੈਡੀਕਲ ਕੈਂਪ

ਚੋਗਾਵਾਂ, 19 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਸਰਪੰਚ ਸ੍ਰੀਮਤੀ ਕੁਲਦੀਪ ਕੌਰ, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਜਸਕਰਨ ਸਿੰਘ ਕੋਹਰੀ ਨੰਗਲੀ ਦੀ ...

ਪੂਰੀ ਖ਼ਬਰ »

ਪਿੰਡ ਲੋਹਗੜ੍ਹ ਵਿਖੇ ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ਤੀਸਰੀ ਬਰਸੀ 30 ਨੂੰ

ਖਿਲਚੀਆਂ, 19 ਸਤੰਬਰ (ਕਰਮਜੀਤ ਸਿੰਘ ਮੁੱਛਲ)-ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ਤੀਸਰੀ ਬਰਸੀ ਪਿੰਡ ਲੋਹਗੜ੍ਹ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਭੇਜ ਸਿੰਘ ਨੇ ਦੱਸਿਆ ਹੈ ਕਿ ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ਸਲਾਨਾ ਤੀਸਰੀ ਬਰਸੀ ...

ਪੂਰੀ ਖ਼ਬਰ »

ਕਾਂਗਰਸ ਨੇ ਸਾਰੇ ਵਰਗਾਂ ਨੂੰ ਸਹੂਲਤਾਂ ਦੇ ਕੇ ਲੋਕ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ-ਕੰਵਰਪ੍ਰਤਾਪ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਤੇ ਪੈਨਸ਼ਨਾਂ ਦੁੱਗਣੀਆਂ ਕਰਨ ਸਮੇਤ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਦੇ ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੰਚ ਤੋਂ 'ਜੰਗ ਜਿੱਤਾਂਗੇ ਜ਼ਰੂਰ' ਲੋਕ ਅਰਪਣ

ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਚਿਰਾਂ ਤੋਂ ਜੁੜੀ ਤੇ ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁੜੀ ਮਾਝੇ ਦੀ ਚਰਚਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ

ਗੱਗੋਮਾਹਲ, 19 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਹੰਗਾਮੀ ਮੀਟਿੰਗ ਸੂਬਾ ਆਗੂ ਸਵਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX