ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਤੇ ਵਿਦਿਆਰਥੀ ਯੂਨੀਅਨ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਅਨਾਜ ਮੰਡੀ 'ਚ ਕੇਂਦਰ ਸਰਕਾਰ ਵਲੋਂ ਬਣਾਏ 3 ਕਿਸਾਨ ਵਿਰੋਧੀ ਕਾਨੰੂਨਾਂ ਤੇ ਪੰਜਾਬ ਸਰਕਾਰ ਦੇ ਨੌਕਰੀਆਂ ਦੇਣ ਦੇ ਝੂਠੇ ਵਾਅਦਿਆਂ ਖ਼ਿਲਾਫ਼ ਧਰਨਾ ਦਿੱਤਾ ਤੇ ਉਸ ਤੋਂ ਬਾਅਦ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ | ਇਸ ਦੌਰਾਨ ਕਿਸਾਨ ਆਗੂਆਂ ਤੇ ਸਟੂਡੈਂਟਸ ਯੂਨੀਅਨ ਨੇ ਸੰਯੁਕਤ ਕਿਸਾਨ ਮੋਰਚਾ ਵਲੋਂ ਤਿੰਨ ਕਾਲੇ ਕਾਨੂੰਨ ਖ਼ਿਲਾਫ਼ 27 ਸਤੰਬਰ ਦੇ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਤੇ ਕਿਸਾਨੀ ਸੰਘਰਸ਼ 'ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਭਾਕਿਯੂ (ਖੋਸਾ) ਦੇ ਸੂਬਾਈ ਜਨਰਲ ਸਕੱਤਰ ਗੁਰਿੰਦਰ ਸਿੰਘ ਭੰਗੂ ਤੇ ਮੁੱਖ ਬੁਲਾਰਾ ਪੰਜਾਬ ਗੁਰਨਾਮ ਸਿੰਘ ਜੱਸੜਾਂ ਅਤੇ ਵਿਦਿਆਰਥੀ ਜਥੇਬੰਦੀ ਪ੍ਰਧਾਨ ਅਰਸ਼ਦੀਪ ਸਿੰਘ ਭੂਰੜੇ, ਹਰਮਨਦੀਪ ਸਿੰਘ, ਗੁਰਸੇਵਕ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਖ਼ਿਲਾਫ਼ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਿਆ ਤੇ ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਕਰਨ ਤੇ ਅੜੀਅਲ ਵਤੀਰਾ ਅਪਣਾ ਕੇ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਦੇ ਰਾਹ ਤੇ ਪਈ ਹੋਈ ਹੈ | ਜਿਸ ਨੂੰ ਦੇਸ਼ ਦਾ ਕਿਸਾਨ, ਮਜ਼ਦੂਰ ਤੇ ਆੜ੍ਹਤੀ ਵਰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰੇਗਾ | ਇਸ ਮੌਕੇ ਪੰਜਾਬ ਸਰਕਾਰ ਵਲੋਂ ਘਰ-ਘਰ ਨੌਕਰੀ ਦੇ ਵਾਅਦੇ ਨੂੰ ਯਾਦ ਕਰਵਾਉਂਦਿਆਂ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਨੌਜਵਾਨਾ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਇਸ ਮੌਕੇ ਅਮਰਜੀਤ ਸਿੰਘ ਮਾਹਲਾਂ, ਬਲਾਕ ਪ੍ਰਧਾਨ ਪਰਗਟ ਸਿੰਘ ਬਰਸਾਲਪੁਰ, ਜਗਦੀਪ ਸਿੰਘ ਚੂਹੜਮਾਜਰਾ, ਗੁਰਮੀਤ ਸਿੰਘ ਅਟਾਰੀ, ਗੁਰਸੇਵਕ ਸਿੰਘ, ਕਰਨਵੀਰ ਸਿੰਘ ਕਲਸੀ, ਸਹਿਜਪ੍ਰੀਤ ਸਿੰਘ ਹੁਸੈਨਪੁਰ ਪ੍ਰਧਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਸਮੇਤ ਵੱਡੀ ਗਿਣਤੀ 'ਚ ਕਿਸਾਨ ਅਤੇ ਨੌਜਵਾਨ ਆਗੂ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਸਬੰਧ 'ਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਮੰਗ-ਪੱਤਰ ਦੇ ਕੇ ਜਿਥੇ ਗੁਰਦੁਆਰਿਆਂ ਅੰਦਰ ...
ਪੁਰਖਾਲੀ, 19 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਲਾਈਫ਼ ਕੇਅਰ ਮੈਡੀਕਲ ਫਾਊਾਡੇਸ਼ਨ ਤੇ ਕਿਸਾਨ ਐਡ ਵਲੋਂ ਪਿੰਡ ਰਾਮਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੀ ਸੇਵਾ ਸੁਰਿੰਦਰ ਸਿੰਘ ਮਾਵੀ ਤੇ ਛੀਨਾ ਜੀ. ਐਨ. ਆਰ. ਆਈ. ਵਲੋਂ ਕੀਤੀ ਗਈ | ਕੈਂਪ ਦੌਰਾਨ 200 ਦੇ ...
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਭਰ ਦੀ ਸਾਈਕਲ ਯਾਤਰਾ 'ਤੇ ਜਾਣ ਦੀਆਂ ਤਿਆਰੀਆਂ ਮੁਕੰਮਲ ਕਰ ਚੁੱਕੇ ਸਾਈਕਲਿਸਟ ਕਰਮਵੀਰ ਸਿੰਘ ਖੈਰਾਬਾਦ ਜ਼ਿਲ੍ਹਾ ਸਾਈਕਲ ਐਸੋ: ਦੇ ਮੈਂਬਰਾਂ ਨਾਲ ਰੂਬਰੂ ਹੋਏ | ਸੰਸਥਾ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਦੀ ਅਗਵਾਈ ...
ਘਨੌਲੀ, 19 ਸਤੰਬਰ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ਦੀ ਅਗਵਾਈ 'ਚ ਲੋਹਗੜ੍ਹ ਫਿੱਡਿਆਂ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕੁਦਰਤ ਕੇ ਸਭ ਬੰਦੇ ਸੰਸਥਾ ਵਲੋਂ ਗ੍ਰਾਮ ਪੰਚਾਇਤ ਲੋਹਗੜ੍ਹ ...
ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਫ਼ਸਲਾਂ ਦੀ ਰਹਿੰਦ ਖੂੰਹਦ, ਪਰਾਲੀ ਤੇ ਨਾੜ ਨੂੰ ਅੱਗ ਲਾਉਣ ਨਾਲ ਖੇਤਾਂ 'ਚ ਮਿੱਤਰ ਕੀੜੇ ...
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਬਦਲਾਂਗੇ ਨੁਹਾਰ ਰੋਪੜ ਦੀ ਇਸ ਵਾਰ ਸਫ਼ਾਈ ਮੁਹਿੰਮ ਤਹਿਤ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦੇ ਹਲਕਾ ਰੂਪਨਗਰ ਦੇ ਸੇਵਾਦਾਰ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਦੂਜੇ ਦਿਨ ਵੀ ਮਹਾਰਾਜਾ ਰਣਜੀਤ ਸਿੰਘ ਬਾਗ਼ ਦੀ ਸਫ਼ਾਈ ...
ਢੇਰ, 19 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀ ਪ੍ਰਾਚੀਨ ਵਿੱਦਿਅਕ ਸੰਸਥਾਵਾਂ 'ਚੋਂ ਇਕ ਐਚ. ਡੀ. ਐਨ. ਸੀਨੀਅਰ ਸੈਕੰਡਰੀ ਸਕੂਲ ਭਨੂਪਲੀ ਜਿਸ ਸਕੂਲ ਨੇ ਆਪਣੀ ਕਾਬਲੀਅਤ ਦੇ ਨਾਲ ਦੇਸ਼ ਨੂੰ ਜੱਜ, ਪੁਲਿਸ ਅਫ਼ਸਰ, ਇੰਜੀਨੀਅਰ, ਡਾਕਟਰ ਦਿੱਤੇ ਹਨ ਅੱਜ ਉਹ ਸਕੂਲ ਸਰਕਾਰ ...
ਕੀਰਤਪੁਰ ਸਾਹਿਬ, 19 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਪੰਜਾਬ ਦੇ ਸਾਬਕਾ ਹੋ ਚੱਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਾਦਲਾਂ ਨਾਲ ਕੀਤੀ ਗੰਢ ਤੁਪ ਆਖ਼ਰ ਲੈ ਹੀ ਡੁੱਬੀ ਜਿਸ ਦਾ ਨਤੀਜਾ ਉਨ੍ਹਾਂ ਨੂੰ ਆਪਣੀ ਮੁੱਖ ਮੰਤਰੀ ਦੀ ਕੁਰਸੀ ਗਵਾ ਕੇ ਭੁਗਤਣਾ ...
ਘਨੌਲੀ, 19 ਸਤੰਬਰ (ਜਸਵੀਰ ਸਿੰਘ ਸੈਣੀ)-ਕੋਰੋਨਾ ਕਾਲ ਦੌਰਾਨ ਭਿਆਨਕ ਬਿਮਾਰੀ ਦੇ ਚੱਲਦਿਆਂ ਆਪਣੀ ਜਾਨ ਜੋਖ਼ਮ 'ਚ ਪਾ ਕੇ ਲੋਕਾਂ ਨੂੰ ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਾਉਣ ਦੇ ਲਈ ਸਿਹਤ ਮੁਲਾਜ਼ਮਾਂ ਨੇ ਸ਼ਲਾਘਾਯੋਗ ਭੂਮਿਕਾਵਾਂ ਨਿਭਾਈਆਂ | ਜਿਸ ਦੇ ਤਹਿਤ ...
ਨੂਰਪੁਰ ਬੇਦੀ, 19 ਸਤੰਬਰ (ਢੀਂਡਸਾ)-ਪਾਰਟੀ ਹਾਈਕਮਾਂਡ ਵਲੋਂ ਇਕਬਾਲ ਸਿੰਘ ਲਾਲਪੁਰਾ ਨੂੰ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਬਣਾਉਣ 'ਤੇ ਅਭਿਸ਼ੇਕ ਕੁਮਾਰ ਥਾਣਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦੇ ਅਭਿਸ਼ੇਕ ਨੇ ਕਿਹਾ ਕਿ ਜ਼ਿਲ੍ਹਾ ...
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਲੀ ਦੀਆਂ ਬਰੰੂਹਾਂ 'ਤੇ ਕਿਸਾਨ ਅੰਦੋਲਨ ਦੇ 10 ਮਹੀਨੇ ਪੂਰੇ ਹੋਣ 'ਤੇ ਕੇਂਦਰ ਦੀ ਘੁਮੰਡੀ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੇ ਰੋਸ ਵਜੋਂ 27 ਸਤੰਬਰ ਨੂੰ ਭਾਰਤ ਬੰਦ ...
ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਉਦਯੋਗਿਕ ਇਕਾਈ ਐੱਨ. ਐੱਫ. ਐੱਲ. ਨਵਾਂ ਨੰਗਲ ਵਿਖੇ ਐੱਸ. ਸੀ./ਐੱਸ. ਟੀ. ਇੰਪਲਾਈਜ਼ ਐਸੋਸੀਏਸ਼ਨ ਦੀ ਚੋਣ ਹੋਈ | ਜਿਸ 'ਚ ਸੁਰਿੰਦਰਪਾਲ ਪ੍ਰਧਾਨ ਤੇ ਮਹਿੰਦਰ ਪਾਲ ਜਨਰਲ ਸਕੱਤਰ ਚੁਣੇ ਗਏ | ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸੁਰਿੰਦਰ ...
ਭਰਤਗੜ੍ਹ, 19 ਸਤੰਬਰ (ਜਸਬੀਰ ਸਿੰਘ ਬਾਵਾ)-ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਰਤਗੜ੍ਹ ਦੇ ਕਮਿਊਨਿਟੀ ਸੈਂਟਰ 'ਚ ਚੱਲ ਰਹੇ ਆਂਗਣਵਾੜੀ ਸੈਂਟਰ 'ਚ ਪੋਸ਼ਣ ਮੁਹਿੰਮ ਸਬੰਧੀ 'ਚ ਚੱਲ ਰਹੀਆਂ ਗਤੀਵਿਧੀਆਂ ਦੀ ਜਾਂਚ ...
ਮੋਰਿੰਡਾ, 19 ਸਤੰਬਰ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ 'ਚ ਮੌਜੂਦਾ ਸਿਆਸੀ ਗਤੀਵਿਧੀਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ | ਇਕੱਤਰਤਾ ਦੌਰਾਨ ਬੋਲਦਿਆਂ ਡਾ. ਚਰਨਜੀਤ ਸਿੰਘ ...
ਘਨੌਲੀ, 19 ਸਤੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਭਾਖੜਾ ਨਹਿਰ ਪੁਲ ਤੋਂ ਨੂੰ ਹੋ ਰਤਨਪੁਰਾ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਸਬੰਧਤ ਵਿਭਾਗ ਪ੍ਰਸ਼ਾਸਨ ਖ਼ਿਲਾਫ਼ ਸੜਕ 'ਤੇ ਇਲਾਕਾ ਸੁਧਾਰ ਕਮੇਟੀ ਤੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ...
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਹੋਣ ਵਾਲੇ ਦਿਨ ਤੋਂ ਬੈਠੀ ਸੰਗਤ ਨੂੰ ਇੱਥੋਂ ਉੱਠ ਕੇ ਪ੍ਰਸ਼ਾਸਨ ਦੇ ਖ਼ਿਲਾਫ਼ ਧਰਨਾ ਦੇਣ ਦੀ ਅਪੀਲ ਕੀਤੀ ਗਈ | ਅੱਜ ਸਵੇਰ ਤੋਂ ਹੀ ਤਖ਼ਤ ਸ੍ਰੀ ...
ਮੋਰਿੰਡਾ, 19 ਸਤੰਬਰ (ਕੰਗ)-ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਵਿਸ਼ਵਕਰਮਾ ਭਵਨ ਵਿਖੇ ਸ਼ਸਤਰ ਪੂਜਾ ਦਿਵਸ ਮਨਾਇਆ ਗਿਆ | ਇਸ ਸਬੰਧੀ ਪੈੱ੍ਰਸ ਸਕੱਤਰ ਅਮਰਜੀਤ ਧੀਮਾਨ ਤੇ ਜਸਪਾਲ ਸਿੰਘ ਰੀਹਲ ਨੇ ਦੱਸਿਆ ਕਿ ਸ਼ਸਤਰ ਪੂਜਾ ਦਿਵਸ ਮਨਾਉਣ ਮੌਕੇ ਪਹਿਲਾਂ ਆਰਤੀ ਕੀਤੀ ਗਈ ਤੇ ...
ਘਨੌਲੀ, 19 ਸਤੰਬਰ (ਜਸਵੀਰ ਸਿੰਘ ਸੈਣੀ)-ਗੁੱਗਾ ਜ਼ਾਹਰ ਪੀਰ ਘਨੌਲੀ ਦਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਮੱਥਾ ਟੇਕਣ ਦੀ ਰਸਮ ਉਪਰੰਤ ਸਮਾਪਤ ਹੋ ਗਿਆ | ਇਸ ਸਬੰਧੀ ਦੰਗਲ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਤੇ ਗੁੱਗਾ ਮੈੜੀ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ...
ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ 17 ਮੈਗਾ ਕੋਵਿਡ-19 ਟੀਕਾਕਰਨ ਕੈਂਪ ਲਗਾਏ ਗਏ | ਇਨ੍ਹਾਂ ਕੈਂਪਾਂ ਵਿਚ ਟੀਕਾਕਰਨ ਦਾ ਜਾਇਜ਼ਾ ਲੈਂਦਿਆਂ ਸਥਾਨਕ ਐਸ. ਡੀ. ਐਮ. ਮੈਡਮ ...
ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਚੱਲ ਰਹੇ ਬੱਡੀ ਗਰੁੱਪ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ...
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਰੂਪਨਗਰ ਵਲੋਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਜ਼ਰੂਰਤਮੰਦਾਂ ਤੱਕ ਪਹੁੰਚਾਉਣ ਦੇ ਮੰਤਵ ਤਹਿਤ 11 ਸਤੰਬਰ ਤੋਂ 17 ਸਤੰਬਰ ਤੱਕ ਰੋਗੀ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਵਿਸ਼ਵ ...
ਪੁਰਖਾਲੀ, 19 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-34ਵੀਂ ਭਾਰਤੀ ਸੀਨੀਅਰ ਨੈਸ਼ਨਲ ਰੱਸਾਕਸ਼ੀ ਚੈਂਪੀਅਨਸ਼ਿਪ ਰਾਜਸਥਾਨ ਦੇ ਨੋਖਾ (ਬੀਕਾਨੇਰ) ਵਿਖੇ ਹੋਈ | ਜਿਸ 'ਚ ਪੰਜਾਬ ਦੀ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ...
ਨੂਰਪੁਰ ਬੇਦੀ, 19 ਸਤੰਬਰ (ਹਰਦੀਪ ਸਿੰਘ ਢੀਂਡਸਾ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਬਲਾਚੌਰ ਹਲਕੇ 'ਚ ਬੱਲੋਵਾਲ ਸੌਂਖੜੀ ਵਿਖੇ ਖੇਤੀਬਾੜੀ ਕਾਲਜ ਖੋਲ੍ਹਣ ਨਾਲ ...
ਬੇਲਾ, 19 ਸਤੰਬਰ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਦੀ ਗ੍ਰਾਮ ਪੰਚਾਇਤ ਨੇ ਗੁੱਗਾ ਨੌਮੀ ਦੇ ਸ਼ੁੱਭ ਮੌਕੇ 'ਤੇ ਸਰਪੰਚ ਲਖਵਿੰਦਰ ਸਿੰਘ ਭੂਰਾ ਦੀ ਅਗਵਾਈ ਹੇਠ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ, ਜਿਸ 'ਚ ਵਾਇਸ ਆਫ਼ ਪੰਜਾਬ ਸੀਜ਼ਨ 9 ਦੀ ਜੇਤੂ ਰੀਨਾ ਨਾਫਰੀ ਤੇ ਪੰਜਾਬ ...
ਨੂਰਪੁਰ ਬੇਦੀ, 19 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਜਤੋਲੀ ਟੇਡੇਵਾਲ ਦੇ ਜੰਗਲ 'ਚ ਖੜ੍ਹੇ ਖੈਰ ਦੇ ਦਰੱਖਤਾਂ ਦੀ ਪਹਿਲਾਂ ਰੱਖੀ ਬੋਲੀ ਕੁੱਝ ਕਾਰਨਾਂ ਕਾਰਨ ਰੱਦ ਹੋਣ ਉਪਰੰਤ 23 ਸਤੰਬਰ ਨੂੰ ਗਰਾਮ ਪੰਚਾਇਤ ਵਲੋਂ ਰੱਖੀ ਬੋਲੀ ਦੇ ਮਾਮਲੇ ਨੇ ਉਦੋਂ ਨਵਾਂ ਮੋੜ ...
ਮੋਰਿੰਡਾ, 19 ਸਤੰਬਰ (ਪਿ੍ਤਪਾਲ ਸਿੰਘ)-ਗ੍ਰਾਮ ਪੰਚਾਇਤ ਪਿੰਡ ਸਰਹਾਣਾ ਤੇ ਯੂਥ ਕਲੱਬ ਵਲੋਂ ਸਰਪੰਚ ਸਿਮਰਨਜੀਤ ਸਿੰਘ ਕੰਗ ਦੀ ਅਗਵਾਈ ਹੇਠ ਪਹਿਲਾ ਆਲ ਓਪਨ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਸਬੰਧੀ ਸਰਪੰਚ ਸਿਮਰਨਜੀਤ ਸਿੰਘ ਕੰਗ ਨੇ ਦੱਸਿਆ ਕਿ ਟੂਰਨਾਮੈਂਟ ...
ਪਾਤੜਾਂ, 19 ਸਤੰਬਰ (ਖ਼ਾਲਸਾ)-ਪਿੰਡ ਨਨਹੇੜਾ 'ਚ ਜ਼ਮੀਨ ਨੂੰ ਲੈ ਚੱਲ ਰਹੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਲੜਾਈ ਹੋ ਗਈ, ਪੁਲਿਸ ਨੇ ਦੋਵਾਂ ਧਿਰਾਂ ਦੇ ਔਰਤਾਂ ਸਮੇਤ 3 ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ...
ਪਾਤੜਾਂ, 19 ਸਤੰਬਰ (ਖ਼ਾਲਸਾ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਦੁਗਾਲ ਕਲਾਂ ਦੀ ਇਕ ਔਰਤ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਪੁਲਿਸ ਨੇ ਇਸ ਔਰਤ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਉਸ ਦੇ ਪਤੀ, ਸੱਸ ਅਤੇ ਸਹੁਰੇ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ...
ਮੋਰਿੰਡਾ, 19 ਸਤੰਬਰ (ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਭ ਕਿਛ ਤੇਰਾ ਵੈੱਲਫੇਅਰ ਸੁਸਾਇਟੀ ਰਜਿ. ਮੋਰਿੰਡਾ ਵਲੋਂ ਸਰਕਾਰੀ ਹਸਪਤਾਲ ਮੋਰਿੰਡਾ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ | ਇਸ ਸਬੰਧੀ ਹੈੱਡ ਗ੍ਰੰਥੀ ਹਰਿੰਦਰ ਸਿੰਘ ਨੇ ...
ਮੋਰਿੰਡਾ, 19 ਸਤੰਬਰ (ਕੰਗ)-ਕਾਂਗਰਸ ਹਾਈ ਕਮਾਨ ਵਲੋਂ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਮੋਰਿੰਡਾ ਸ਼ਹਿਰ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ | ਭਾਵੇਂ ਕਾਂਗਰਸੀ ਵਰਕਰਾਂ ਨੂੰ ...
ਸ੍ਰੀ ਅਨੰਦਪੁਰ ਸਾਹਿਬ ਨਿੱਕੂਵਾਲ, 19 ਸਤੰਬਰ (ਕਰਨੈਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 20 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਿਛਲੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾਵੇਗੀ ...
ਬੀਜਾ, 19 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ-ਲੁਧਿਆਣਾ ਜੀ.ਟੀ. ਰੋਡ 'ਤੇ ਤਹਿਸੀਲ ਖੰਨਾ ਅਧੀਨ ਆਉਂਦੇ ਕਸਬਾ ਬੀਜਾ ਦਾ ਕੁਲਾਰ ਹਸਪਤਾਲ ਦੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਅਮਰੀਕਾ ਵਿਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ...
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਜੇ. ਐਸ. ਨਿੱਕੂਵਾਲ)-ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੀ ਸੰਸਦ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਵਰਕਰਾਂ ਤੇ ਕਿਸਾਨਾਂ ਦੇ ਰੂਪ 'ਚ ਅਕਾਲੀ ਵਰਕਰਾਂ ਨਾਲ ਕੀਤੇ ਦੁਰਵਿਵਹਾਰ ...
ਮੋਰਿੰਡਾ, 19 ਸਤੰਬਰ (ਕੰਗ)-ਆਂਗਣਵਾੜੀ ਸੈਂਟਰ ਮੜੌਲੀ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਮੈਡਮ ਈਸ਼ੂ ਜੈਨ ਵਲੋਂ ਗਰਭਵਤੀ ਔਰਤਾਂ ਤੇ ਨਵੀਆਂ ਬਣੀਆਂ ਮਾਵਾਂ ਤੋਂ ਪੋਸ਼ਣ ਸਬੰਧੀ ...
ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਪਿੰਡ ਮੁਹਾਲੀ ਵਿਖੇ ਮਾਂ ਬਜਰੰਗ ਸੰਮਤੀ ਵਲੋਂ ਸ੍ਰੀ ਵਿਸ਼ਵਕਰਮਾ ਪੂਜਾ ਤੇ ਮਾਂ ਭਗਵਤੀ ਦਾ ਜਾਗਰਣ ਕਰਵਾਇਆ ਗਿਆ | ਸੰਮਤੀ ਦੇ ਬੁਲਾਰੇ ਪ੍ਰੇਮ ਕੁਮਾਰ ਤੇ ਮਨੂੰ ਕੁਮਾਰ ਦੀ ਅਗਵਾਈ 'ਚ ਕਰਵਾਏ ਸਮਾਗਮ ਦੌਰਾਨ ਬ੍ਰਾਹਮਣ ...
ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਦੱਪਰ ਟੋਲ ਪਲਾਜ਼ਾ 'ਤੇ ਇਕੱਤਰ ਹੋਈਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਉਨ੍ਹਾਂ ਦਾ 71ਵਾਂ ਜਨਮ ਦਿਨ ਮਨਾਇਆ ਗਿਆ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ...
ਖਰੜ, 19 ਸਤੰਬਰ (ਜੰਡਪੁਰੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਦਾ ਪੁਤਲੇ ਫੂਕੇ ਗਏ | ਇਸ ਸਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ...
ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਦੋ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ-28/ਸੀ ਦੇ ਰਹਿਣ ਵਾਲੇ ਪਵਨ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ...
ਨੰਗਲ, 19 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਅੰਤਰਰਾਸ਼ਟਰੀ ਨੰਗਲ ਡੈਮ ਜਲਗਾਹ ਦੇਖਣ ਆਏ ਸੀਨੀਅਰ ਪੱਤਰਕਾਰਾਂ ਬਲਵਿੰਦਰ ਸਿੰਘ ਜੰਮੂ, ਜੈ ਸਿੰਘ ਛਿੱਬੜ, ਪ੍ਰੋ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX