ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਅਜਿਹਾ ਹੀ ਮਾਮਲਾ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਵਾਪਰਿਆ ਹੈ ਜਿੱਥੇ ਗੁਟਕਾ ਸਾਹਿਬ ਸੀਵਰੇਜ ਦੀ ਨਾਲ਼ੀ ਵਿਚ ਸੁੱਟ ਕੇ ਬੇਅਦਬੀ ਕੀਤੀ ਗਈ ਹੈ | ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉਪ ਕਪਤਾਨ ਬੂਟਾ ਸਿੰਘ ਨੇ ਤੁਰੰਤ ਥਾਣਾ ਮੁਖੀ ਪਾਤੜਾਂ ਇੰਸ. ਰਣਬੀਰ ਸਿੰਘ ਤੇ ਥਾਣਾ ਮੁਖੀ ਸ਼ੁਤਰਾਣਾ ਸਬ ਇੰਸ. ਸ਼ਮਸ਼ੇਰ ਸਿੰਘ ਨੂੰ ਨਾਲ ਲੈ ਕੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਹੈ | ਉਕਤ ਘਟਨਾ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਉਪ ਕਪਤਾਨ ਬੂਟਾ ਸਿੰਘ ਗਿੱਲ ਨੇ ਕਿਹਾ ਕਿ ਕਸਬਾ ਸ਼ੁਤਰਾਣਾ ਦੀ ਗ੍ਰਾਮ ਪੰਚਾਇਤ ਗੋਬਿੰਦਪੁਰਾ ਵਿਖੇ ਸੀਵਰੇਜ ਨਾਲ਼ੀ ਵਿਚ ਗੁਟਕਾ ਸਾਹਿਬ ਸੁੱਟਿਆ ਹੋਇਆ ਮਿਲਣ 'ਤੇ ਪਿੰਡ ਦੇ ਗੁਰਦੁਆਰੇ ਦੀ ਕਮੇਟੀ ਨੇ ਪੁਲਿਸ ਨੂੰ ਇਤਲਾਹ ਦਿੱਤੀ ਤਾਂ ਥਾਣਾ ਮੁਖੀ ਸ਼ੁਤਰਾਣਾ ਸ਼ਮਸ਼ੇਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਗੁਟਕਾ ਸਾਹਿਬ ਦੀ ਸੰਭਾਲ ਕੀਤੀ | ਉਨ੍ਹਾਂ ਕਿਹਾ ਕਿ ਪਿੰਡ ਦੇ ਮੁਹਤਬਰ ਵਿਅਕਤੀਆਂ ਦੇ ਦੱਸਣ ਮੁਤਾਬਿਕ ਪਿੰਡ ਦੇ ਹੀ ਵਸਨੀਕ ਭਾਈ ਅਮਰੀਕ ਸਿੰਘ ਜੋ ਕਿ ਕਿਸੇ ਹੋਰ ਪਿੰਡ 'ਚ ਗੁਰੂਘਰ ਦੀ ਸੇਵਾ ਕਰ ਰਿਹਾ ਹੈ ਉਸ ਦੇ ਲੜਕੇ ਦਾ ਦਿਮਾਗ਼ੀ ਸੰਤੁਲਨ ਠੀਕ ਨਾ ਹੋਣ 'ਤੇ ਉਸ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਹੈ | ਪੁਲਿਸ ਨੇ ਅਮਨਦੀਪ ਸਿੰਘ ਤੇ ਜਸਵੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਮਰੀਕ ਸਿੰਘ, ਉਸ ਦੇ ਲੜਕੇ ਚਰਨਜੀਤ ਸਿੰਘ ਤੇ ਸਤਨਾਮ ਸਿੰਘ ਵਾਸੀਆਨ ਗੋਬਿੰਦਪੁਰਾ, ਭਾਈ ਗੁਰਧਿਆਨ ਸਿੰਘ ਪਿੰਡ ਕਕਰਾਲਾ ਭਾਈਕਾ (ਪਟਿਆਲਾ), ਦਿਲਬਾਗ ਸਿੰਘ ਵਾਸੀ ਪਿੰਡ ਸ਼ਾਹਪੁਰ ਕਰਾਲੀ (ਰੋਪੜ) ਤੇ ਇਕ ਤਾਂਤਰਿਕ ਨੂਰ ਮੁਹੰਮਦ ਹਸਬ ਵਾਸੀ ਧਨਾਸ (ਚੰਡੀਗੜ੍ਹ) ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਧਾਰਾ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਹੈ | ਇਸ ਮਾਮਲੇ ਦੀ ਪੜਤਾਲ 'ਤੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਇੰਸ. ਰਣਬੀਰ ਸਿੰਘ ਪਾਤੜਾਂ ਤੇ ਸਬ ਇੰਸ. ਸ਼ਮਸ਼ੇਰ ਸਿੰਘ ਸ਼ੁਤਰਾਣਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ |
ਗੁਟਕਾ ਸਾਹਿਬ ਦੀ ਬੇਅਦਬੀ ਸਬੰਧੀ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇ. ਨਿਰਮਲ ਸਿੰਘ ਹਰਿਆਉ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਤੇ ਬੇਅਦਬੀ ਨਾਲ ਸਬੰਧਿਤ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ | ਜਥੇ. ਹਰਿਆਉ ਨੇ ਭਾਈ ਅਮਰੀਕ ਸਿੰਘ ਦੇ ਘਰੋਂ ਗੁਰਬਾਣੀ ਨਾਲ ਸਬੰਧਿਤ ਹੋਰ ਸਮਗਰੀ ਵੀ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿਚ ਰਖਵਾ ਦਿੱਤੀ |
ਭਾਦਸੋਂ, 19 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਜ਼ਿਲ੍ਹਾ ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਭਾਦਸੋਂ ਵਿਖੇ ਹੋਈ | ਜਿਸ ਵਿਚ ਫ਼ਰੰਟ ਦੀ ਸੂਬਾ ਪ੍ਰਧਾਨ ਹਰਜਿੰਦਰ ...
ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)-ਖੇਤੀ ਸਬੰਧੀ ਉਤਪਾਦਨ ਤਿਆਰ ਕਰਨ ਨੂੰ ਲੈ ਕੇ ਸਮੁੱਚੀ ਦੁਨੀਆ 'ਚ ਵੱਡਾ ਨਾਮ ਖੱਟ ਚੁੱਕੀ ਇਤਿਹਾਸਿਕ ਨਗਰੀ ਨਾਭਾ ਅੰਦਰ ਅੱਜ ਸਭ ਤੋਂ ਵੱਡੀ ਖੇਤੀਬਾੜੀ ਸੰਦ ਬਣਾਉਣ ਵਾਲੀ ਕੰਪਨੀ ਮਾਸੀਓ ਗਾਸਪਾਰਦੋ ਇਟਲੀ ਦਾ ਸ਼ੋਅਰੂਮ ...
ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੌੜ)-2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਹਲਕਾ ਦਿਹਾਤੀ 'ਚ ਚੋਣ ਪ੍ਰਚਾਰ ਕਰਨ ਵਾਲੇ ਸਾਰਿਆਂ ਪਾਰਟੀਆਂ ਦੇ ਆਗੂ ਦਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ...
ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋ ਇਕ ਕਾਰ ਤੇ ਮੋਟਰਸਾਈਕਲ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਪਹਿਲੇ ਮਾਮਲੇ 'ਚ ਸੁਨੀਲ ਕੁਮਾਰ ਵਾਸੀ ਹਰਿਆਣਾ ਨੇ ਥਾਣਾ ਕੋਤਵਾਲੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣੀ ਕਾਰ ...
ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੌੜ)-ਆਪਣੀ ਮੰਗਾਂ ਪੂਰੀਆ ਕਰਵਾਉਣ ਲਈ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੀ ਬਿਲਡਿੰਗ ਦੀ ਸੱਤਵੀਂ ਮੰਜ਼ਿਲ 'ਤੇ ਪੈਟਰੋਲ ਦੀਆਂ ਸਮੇਤ ਚੜ੍ਹ ਕੇ ਆਤਮ ਹੱਤਿਆ ਕਰਨ ਦੀ ਧਮਕੀ ਦੇਣ ਵਾਲਿਆ ਖ਼ਿਲਾਫ਼ ਥਾਣਾ ਕੋਤਵਾਲੀ ਦੀ ਪੁਲਿਸ ਨੇ ਕੇਸ ...
ਪਾਤੜਾਂ, 19 ਸਤੰਬਰ (ਖ਼ਾਲਸਾ)-ਪਿੰਡ ਨਨਹੇੜਾ 'ਚ ਜ਼ਮੀਨ ਨੂੰ ਲੈ ਚੱਲ ਰਹੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਲੜਾਈ ਹੋ ਗਈ, ਪੁਲਿਸ ਨੇ ਦੋਵਾਂ ਧਿਰਾਂ ਦੇ ਔਰਤਾਂ ਸਮੇਤ 3 ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ...
ਪਾਤੜਾਂ, 19 ਸਤੰਬਰ (ਖ਼ਾਲਸਾ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਦੁਗਾਲ ਕਲਾਂ ਦੀ ਇਕ ਔਰਤ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਪੁਲਿਸ ਨੇ ਇਸ ਔਰਤ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਉਸ ਦੇ ਪਤੀ, ਸੱਸ ਅਤੇ ਸਹੁਰੇ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ...
ਪਟਿਆਲਾ, 19 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਸੰਤ ਇੰਨਕਲੇਵ 'ਚ ਰਹਿਣ ਵਾਲੇ 75 ਸਾਲਾ ਸਾਬਕਾ ਮੇਜਰ ਜਸਬੀਰ ਸਿੰਘ ਦੀ 17 ਸਤੰਬਰ ਦੀ ਰਾਤ ਨੂੰ ਅਣਪਛਾਤੇ ਵਿਅਕਤੀ ਵਲੋਂ ਹੱਤਿਆ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਪੁਲਿਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ...
ਦੇਵੀਗੜ੍ਹ, 19 ਸਤੰਬਰ (ਰਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਜਿੱਥੇ ਸਾਰੇ ਹਲਕਿਆਂ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਵਿਧਾਨ ਸਭਾ ਹਲਕਾ ਸਨੌਰ ਦਾ ਵੀ ਬੇਮਿਸਾਲ ਵਿਕਾਸ ਕਰਵਾਇਆ ਗਿਆ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ...
ਜਖਵਾਲੀ, 19 ਸਤੰਬਰ (ਨਿਰਭੈ ਸਿੰਘ)-ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤ ਦੂਰ ਕੀਤੀ ਜਾ ਰਹੀ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ...
ਭੁਨਰਹੇੜੀ, 19 ਸਤੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਦੀਆਂ ਲਿੰਕ ਸੜਕਾਂ 'ਤੇ 24 ਕਰੋੜ ਰੁਪਏ ਖ਼ਰਚ ਕਰਨ ਜਾ ਰਹੀ ਹੈ, 9 ਕਰੋੜ ਰੁਪਏ ਨਾਲ ਨਵੀਆਂ ਲਿੰਕ ਰੋਡ ਤਿਆਰ ਕਰਨ ਕੀਤੀਆਂ ਜਾਣਗੀਆਂ, ਇਸ ਤਰ੍ਹਾਂ 15 ਕਰੋੜ ਰੁਪਏ ਰਾਸ਼ੀ ਨਾਲ ਸੜਕਾਂ ਦੀ ਮੁਰੰਮਤ 'ਤੇ ਖ਼ਰਚ ਕਰਨ ...
ਡਕਾਲਾ, 19 ਸਤੰਬਰ (ਪਰਗਟ ਸਿੰਘ ਬਲਬੇੜਾ)-ਪੁਲਿਸ ਚੌਂਕੀ ਰਾਮਨਗਰ ਵਲੋਂ ਪਿੰਡ ਕਰਹਾਲੀ ਸਾਹਿਬ ਵਿਖੇ ਪੁਲਿਸ-ਪਬਲਿਕ ਮੀਟਿੰਗ ਕੀਤੀ ਗਈ | ਇਸ ਮੌਕੇ ਕਰਹਾਲੀ ਸਾਹਿਬ ਦੇ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਚੌਂਕੀ ਇੰਚਾਰਜ ਜਸਵਿੰਦਰ ਸਿੰਘ ਨੇ ...
ਸਨੌਰ, 15 ਸਤੰਬਰ (ਸੋਖਲ)-ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਅਰਵਿੰਦਰ ਸਿੰਘ ਭੱਟੀ, ਸੀ.ਡੀ.ਪੀ.ਓ. ਸਨੌਰ ਦੀ ਅਗਵਾਈ ਹੇਠ ਸਨੌਰ ਵਿਖੇ ਵਿਦਿਆਰਥਣਾਂ ਨੂੰ ਕਾਰਡ ਬੋਰਡ ਅਤੇ ਰਜਿਸਟਰ ਆਦਿ ਵੰਡੇ ਗਏ | ਜਿਸ ਦਾ ਮੰਤਵ ਲੜਕੀਆਂ ਨੂੰ ਪੜ੍ਹਾਈ ਦੇ ਖੇਤਰ ਵਿਚ ਵਧੀਆ ...
ਸਮਾਣਾ, 19 ਸਤੰਬਰ (ਪ੍ਰੀਤਮ ਸਿੰਘ ਨਾਗੀ)-ਕੁਝ ਸਾਲ ਪਹਿਲਾਂ ਸਮਾਣਾ ਵਿਖੇ ਰੁਜ਼ਗਾਰ ਦਫਤਰ ਸੀ ਜਿਸ ਦਾ ਲਾਭ ਇਲਾਕੇ ਦੇ ਬੇਰੋਜਗਾਰ ਲੋਕਾਂ ਨੂੰ ਮਿਲਦਾ ਰਿਹਾ ਪਰ ਹੁਣ ਇਹ ਦਫਤਰ ਪਟਿਆਲਾ ਦੇ ਮਿੰਨੀ ਸੈਕਟਰੀਏਟ ਵਿਖੇ ਚਲਾ ਗਿਆ ਹੈ ਜਿਸ ਕਾਰਨ ਹਲਕੇ ਦੇ ਬੇਰੋਜਗਾਰ ...
ਪਟਿਆਲਾ, 19 ਸਤੰਬਰ (ਗੁਰਵਿੰਦਰ ਸਿੰਘ ਔਲਖ)-ਅਧਿਆਪਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਇੰਜ. ਅਮਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲੇ੍ਹ 'ਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ ...
ਸਮਾਣਾ, 19 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਛੱਡ ਕੇ ਸਫ਼ਾਈ ਕਰਮਚਾਰੀ ਯੂਨੀਅਨ ਸਮਾਣਾ ਦੇ ਸਾਬਕਾ ਪ੍ਰਧਾਨ ਕਿਸ਼ੋਰੀ ਲਾਲ ਪਰਿਵਾਰ ਅਤੇ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਵਿਧਾਇਕ ਰਜਿੰਦਰ ਸਿੰਘ ਦੀ ਹਾਜ਼ਰੀ ਵਿਚ ...
ਭੁੱਨਰਹੇੜੀ, 19 ਸਤੰਬਰ (ਧਨਵੰਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਉਪਲੀ ਨੂੰ ਐਨ.ਆਰ.ਆਈ. ਵਲੋਂ ਸਹਿਯੋਗ ਦੇਣਾ ਸ਼ੁਰੂ ਕੀਤਾ ਗਿਆ ਹੈ | ਜਿਸ ਨਾਲ ਸਕੂਲ ਦੀ ਨੁਹਾਰ ਬਦਲਣ ਲੱਗ ਪਈ ਹੈ | ਐਨ.ਆਰ.ਆਈ. ਪਰਿਵਾਰ ਵਲੋਂ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ...
ਨਾਭਾ, 19 ਸਤੰਬਰ (ਕਰਮਜੀਤ ਸਿੰਘ)-ਸਿੱਖ ਕੌਮ ਦੇ ਬਾਨੀ ਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਸਪੁੱਤਰ ਬਾਬਾ ਸ੍ਰੀਚੰਦ ਜੀ ਦਾ 527ਵਾਂ ਜਨਮ ਦਿਹਾੜਾ ਡੇਰਾ ਦਰਬਾਰ ਬਾਬਾ ਸ੍ਰੀ ਚੰਦ ਜੀ ਕਲਿਆਣ ਭਵਨ ਨਾਭਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ...
ਭਾਦਸੋਂ, 19 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਕਾਂਗਰਸ ਸਰਕਾਰ ਦੇ ਆਪਸੀ ਕਾਟੋ ਕਲੇਸ਼ ਨੇ ਸੂਬੇ ਦੀ ਆਰਥਿਕਤਾ ਨੂੰ ਕਮਜ਼ੋਰ ਕਰ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸਰਕਲ ਭਾਦਸੋਂ ਦੇ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਨੇ ਪੱਤਰਕਾਰਾਂ ...
ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਨੂੰ ਵਾਈ.ਪੀ.ਐੱਸ. ਚੌਂਕ ਤੋਂ ਜਾਂਦੀ ਸੜਕ ਹੁਣ ਖੋਲ੍ਹ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਪਿਛਲੇ 6 ਮਹੀਨਿਆਂ ਤੋਂ ਇਸ ਸੜਕ ਦੇ ਨਾਲ-ਨਾਲ ਕਈ ਸੜਕਾਂ ...
ਭਾਦਸੋਂ, 19 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਕਿਸਾਨ ਪਰਾਲੀ ਨੂੰ ਖੇਤਾਂ 'ਚ ਅੱਗ ਲਗਾਉਣ ਦੀ ਥਾਂ ਉਸ ਦਾ ਸੁਚੱਜਾ ਪ੍ਰਬੰਧਨ ਕਰਕੇ ਆਪਣੀ ਆਮਦਨ 'ਚ ਵਾਧਾ ਕਰਨ ਲਈ ਇਸ ਦੀ ਵਰਤੋਂ ਕਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰਸਪਿੰਦਰ ਸਿੰਘ ਬਲਾਕ ਨਾਭਾ ਨੇ ਅੱਜ ...
ਪਟਿਆਲਾ, 19 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਵਲੋਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਮੌਕੇ ਆ ਕੇ ਅਸਤੀਫ਼ਾ ਲੈਣਾ ਇਕ ਸਿਆਸੀ ਪੈਂਤਰਾ ਹੈ ਕਿਉਂਕਿ ...
ਨਾਭਾ, 19 ਸਤੰਬਰ (ਕਰਮਜੀਤ ਸਿੰਘ)-ਆਉਣ ਵਾਲੀਆਂ 2022 ਦੀਆਂ ਅਸੈਂਬਲੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਬਸਪਾ ਗੱਠਜੋੜ ਸਰਕਾਰ ਬਣਾਏਗਾ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੈਂਬਰ ਜਨਰਲ ਕੌਂਸਲ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਅਤੇ ਸੀਨੀਅਰ ਅਕਾਲੀ ਆਗੂ ...
ਪਟਿਆਲਾ, 19 ਸਤੰਬਰ (ਗੁਰਵਿੰਦਰ ਸਿੰਘ ਔਲਖ)-ਹਲਕਾ ਸਨੌਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਕਾਂਗਰਸ ਦੇ ਅੰਦਰੂਨੀ ਕਾਟੋ-ਕਲੇਸ਼ ਨੇ ਪੰਜਾਬ ਦਾ ਹੁਣ ਤੱਕ ਬਹੁਤ ਵੱਡਾ ਨੁਕਸਾਨ ਕਰ ...
ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਸਰਕਟ ਹਾਊਸ ਪਟਿਆਲਾ ਵਿਖੇ ਕੀਤੇ ਗਏ ਇਕ ਪ੍ਰੋਗਰਾਮ 'ਚ ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਸ਼ਕਤੀ ਸੈਨਾ ਨੇ ਪਾਰਟੀ ਦਾ ਪਟਕਾ ਪਹਿਨਾ ਕੇ ਭਾਰਤ ਦੀਪ ਠਾਕੁਰ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਪਾਰਟੀ ...
ਪਟਿਆਲਾ, 19 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦੀ ਧਰਮਪਤਨੀ ਬੀਬੀ ਰਵਿੰਦਰ ਕੌਰ ਰਵੀ ਨੇ ਸੂਲਰ ਵਿਖੇ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨਵੀਂ ਸੜਕ ਬਣਾਉਣ ਸਮੇਤ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੀ ...
ਨਾਭਾ, 19 ਸਤੰਬਰ (ਕਰਮਜੀਤ ਸਿੰਘ)-ਨਾਭਾ ਨੇੜਲੇ ਪਿੰਡ ਸੁਰਾਜਪੁਰ ਸਥਿਤ ਗੁਰਦੁਆਰਾ ਸੰਤ ਈਸ਼ਰ ਸਿੰਘ ਆਸ਼ਰਮ ਵਿਖੇ ਸੱਚਖੰਡ ਵਾਸੀ ਮਹਾਨ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਮਹਾਰਾਜ ਰਾੜਾ ਸਾਹਿਬ ਵਾਲਿਆਂ ਅਤੇ ਸੰਤ ਬਾਬਾ ਕਿਸ਼ਨ ਸਿੰਘ ਮਹਾਰਾਜ ਰਾੜਾ ਸਾਹਿਬ ਵਾਲਿਆਂ ...
ਰਾਜਪੁਰਾ, 19 ਸਤੰਬਰ (ਰਣਜੀਤ ਸਿੰਘ)-ਬੀਤੇ ਦਿਨੀਂ ਡੀ.ਐੱਸ.ਪੀ ਕੰਵਲਜੀਤ ਸਿੰਘ ਸੰਧੂ ਦਾ ਅਚਾਨਕ ਦਿਹਾਂਤ ਹੋ ਗਿਆ ਸੀ | ਅੱਜ ਉਨ੍ਹਾਂ ਦੇ ਸ਼ਰਧਾਂਜਲੀ ਸਮਾਗਮ ਦੇ ਮੌਕੇ 'ਤੇ ਰਾਜਨੀਤਿਕ ਆਗੂ, ਪੁਲਿਸ ਅਫ਼ਸਰ ਅਤੇ ਵੱਡੀ ਗਿਣਤੀ 'ਚ ਦੋਸਤ ਮਿੱਤਰ ਹਾਜ਼ਰ ਸਨ | ਹੋਰਨਾਂ ਸਮੇਤ ...
ਪਟਿਆਲਾ, 19 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਇਕਾਈ ਵਲੋਂ ਨਾਭਾ ਰੋਡ ਸਥਿਤ ਦਫਤਰ ਵਿਖੇ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਪਾਲ ਸਿੰਘ ਲਸੋਈ ਦੀ ਪ੍ਰਧਾਨਗੀ 'ਚ ਕੀਤੀ ਗਈ | ਜਿਸ 'ਚ ਪੰਜਾਬ ਦੇ ...
ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਇਫਕੋ ਦੇ ਸਹਿਯੋਗ ਨਾਲ ਪੋਸ਼ਣ ਵਾਟਿਕਾ ਅਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਡਾ. ਵਿਪਨ ਕੁਮਾਰ ਰਾਮਪਾਲ ਨੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ...
ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਬਿਜਲੀ ਨਿਗਮ ਨੂੰ ਖਪਤਕਾਰਾਂ ਦੀਆਂ ਬਿਲਿੰਗ ਅਤੇ ਸਪਲਾਈ ਸਬੰਧੀ ਸ਼ਿਕਾਇਤਾਂ ਦੀ ਤੁਰੰਤ ਨਿਪਟਾਰਾ ਕਰਨ ਹਿਤ ਰੋਜ਼ਾਨਾਂ ਉਪ ਮੰਡਲ ਪੱਧਰ 'ਤੇ ਕੈਂਪ ਆਯੋਜਿਤ ਕਰਨ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ...
ਸਨੌਰ, 19 ਸਤੰਬਰ (ਸੋਖਲ)-ਵਿਕਾਸ ਦੀ ਲਹਿਰ ਨੂੰ ਹੋਰ ਤੇਜ਼ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀ ਮਾਨ ਵਲੋਂ ਅੱਜ ਪਿੰਡ ਬੋਲੜ 'ਚ ਸਨੌਰ ਤੋਂ ਨੌਰੰਗਵਾਲ ਨੂੰ ਜਾਣ ਵਾਲੀ 13 ਕਿੱਲੋਮੀਟਰ ਲੰਬੀ ਅਤੇ 18 ਫੁੱਟ ਚੌੜੀ ਸੜਕ, 3 ...
ਰਾਜਪੁਰਾ, 19 ਸਤੰਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਕਾਲਜ ਵਿਖੇ ਪਿ੍ੰਸੀਪਲ ਡਾ. ਅਸ਼ਵਨੀ ਕੁਮਾਰ ਵਰਮਾ ਤੇ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ ਦੀ ਦੇਖ-ਰੇਖ ਵਿਚ ਹਿੰਦੀ ਵਿਭਾਗ ਮੁਖੀ ਡਾ. ਸੁਰੇਸ਼ ਨਾਇਕ ਵਲੋਂ ਰਜਿਸਟਰਾਰ ਪ੍ਰੋ. ਰਾਜੀਵ ਬਾਹੀਆ ਦੇ ਸਹਿਯੋਗ ਨਾਲ ...
ਭੁੱਨਰਹੇੜੀ, 19 ਸਤੰਬਰ (ਧਨਵੰਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਉਪਲੀ ਨੂੰ ਐਨ.ਆਰ.ਆਈ. ਵਲੋਂ ਸਹਿਯੋਗ ਦੇਣਾ ਸ਼ੁਰੂ ਕੀਤਾ ਗਿਆ ਹੈ | ਜਿਸ ਨਾਲ ਸਕੂਲ ਦੀ ਨੁਹਾਰ ਬਦਲਣ ਲੱਗ ਪਈ ਹੈ | ਐਨ.ਆਰ.ਆਈ. ਪਰਿਵਾਰ ਵਲੋਂ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ...
ਭੁੱਨਰਹੇੜੀ, 19 ਸਤੰਬਰ (ਧਨਵੰਤ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਵਲੋਂ ਭੁੱਨਰਹੇੜੀ ਬਲਾਕ ਦੇ ਪਿੰਡਾਂ 'ਚ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ...
ਪਟਿਆਲਾ, 19 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਤਿੰਨ ਵਿਭਾਗਾਂ, ਪੰਜਾਬੀ ਭਾਸ਼ਾ ਵਿਕਾਸ ਵਿਭਾਗ, ਯੁਵਕ ਭਲਾਈ ਵਿਭਾਗ ਅਤੇ ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਪੰਜਾਬੀ ਨਾਟਕ ਅਤੇ ...
ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਖੇਤਰ ਵਿਚ ਨਿਵੇਕਲਾ ਸਾਹਿਤਕ ਕੀਰਤੀਮਾਨ ਸਥਾਪਿਤ ਕਰਦਿਆਂ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਜ਼ਿਲੇ੍ਹ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਾਂਝਾ ਸਾਹਿੱਤਕ ਮੈਗਜ਼ੀਨ ਰਿਲੀਜ਼ ਕੀਤਾ ਗਿਆ | ਇਸ ਬਾਰੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX