ਮੋਗਾ, 19 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸੀਨੀਅਰ ਕਪਤਾਨ ਪੁਲਿਸ ਮੋਗਾ ਧਰੂਮਨ ਐਚ ਨਿੰਬਾਲੇ ਅਤੇ ਐਸ.ਪੀ. ਇਨਵੈਸਟੀਗੇਸ਼ਨ ਜਗਤਪ੍ਰੀਤ ਸਿੰਘ ਦੇ ਹੁਕਮਾਂ ਅਧੀਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਗ਼ੈਰ-ਕਾਨੂੰਨੀ ਖਨਣ ਅਤੇ ਪੰਜਾਬ ਸਰਕਾਰ ਦੇ ਖ਼ਜ਼ਾਨਾ ਵਿਚ ਦਿੱਤੇ ਜਾਣ ਵਾਲੇ ਟੈਕਸ ਦੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਜ਼ਿਲ੍ਹਾ ਮੋਗਾ ਦੇ ਗਜ਼ਟਿਡ ਅਫ਼ਸਰ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਵਿਚ ਭੇਜੀਆਂ ਗਈਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਦੱਸਿਆ ਕਿ ਇਸ ਅਧੀਨ ਮੁੱਖ ਅਫ਼ਸਰ ਥਾਣਾ ਧਰਮਕੋਟ ਪਿੰਡ ਕੈਲਾ, ਮੌਜਗੜ੍ਹ, ਸ਼ੇਰਪੁਰ ਤਾਇਬਾ, ਸੈਦ ਜਲਾਲਾਪੁਰ ਵਿਖੇ ਚੈਕਿੰਗ ਕਰ ਰਹੇ ਸਨ ਤਾਂ ਜਦ ਉਹ ਬੱਸ ਅੱਡਾ ਮੌਜਗੜ੍ਹ ਸਮੇਤ ਪੁਲਿਸ ਪਾਰਟੀ ਮੌਜੂਦ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕੁਝ ਲੋਕ ਜੋ ਚੋਰੀ ਆਪਣੇ ਟਰੈਕਟਰ ਟਰਾਲਿਆਂ ਅਤੇ ਟਿੱਪਰ ਵਿਚ ਨਾਜਾਇਜ਼ ਤੌਰ 'ਤੇ ਸਤਲੁਜ ਦਰਿਆ ਤੋਂ ਮਾਈਨਿੰਗ ਕੀਤੀ ਹੋਈ ਰੇਤਾ ਜੋ ਕਿ ਪਿੰਡ ਸ਼ੇਰਪੁਰ ਤਾਇਬਾ ਦੇ ਬਾਹਰ ਬਣਾਏ ਡੰਪ ਤੋਂ ਭਰ ਕੇ ਪਿੰਡ ਸ਼ੇਰਪੁਰ ਤਾਇਬਾ ਦੀ ਤਰਫ਼ੋਂ ਵੇਚਣ ਆ ਰਹੇ ਹਨ | ਮੋਗਾ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਸ਼ੇਰਪੁਰ ਤਾਇਬਾ ਪਾਸ ਨਾਕਾਬੰਦੀ ਕਰ ਕੇ ਕਰਨੈਲ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮੰਜਲੀ, ਸੁਖਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਫ਼ਤਿਹਪੁਰ ਕੰਨੀਆਂ ਸਮੇਤ ਟਰੈਕਟਰ ਅਰਜਨ ਮਾਰਕਾ 605 ਰੰਗ ਲਾਲ ਸਮੇਤ ਟਰਾਲਾ, ਸੁਰਜਨ ਸਿੰਘ ਪੁੱਤਰ ਨਾਵਲ ਸਿੰਘ ਵਾਸੀ ਪਿੰਡ ਦੌਲੇਵਾਲਾ ਕਲਾਂ ਥਾਣਾ ਧਰਮਕੋਟ ਸਮੇਤ ਟਰੈਕਟਰ ਅਰਜਨ ਮਾਰਕਾ 555 ਰੰਗ ਲਾਲ ਸਮੇਤ ਟਰਾਲਾ, ਮਲਕੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਧੱਲੇਕੇ ਸਮੇਤ ਟਿੱਪਰ ਨੰਬਰੀ ਪੀ.ਬੀ-04-ਏ.ਏ-6670, ਜਸਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਸਰਸੜੀ ਸਮੇਤ ਟਰੈਕਟਰ ਅਰਜਨ ਮਾਰਕਾ 555 ਸਮੇਤ ਟਰਾਲਾ, ਰਾਜਨਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਲੋਹਗੜ੍ਹ ਸਮੇਤ ਟਰੈਕਟਰ ਸੋਨਾਲੀਕਾ ਮਾਰਕਾ 750 ਸਮੇਤ ਟਰਾਲਾ, ਸਾਹਿਬ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਬੱਗੇ ਸਮੇਤ ਟਰੈਕਟਰ ਹਾਲੈਂਡ ਮਾਰਕਾ 3630 ਸਮੇਤ ਟਰਾਲੀ, ਸੁਰਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਬੱਗੇ ਬੈਠਾ ਸੀ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਸਮੇਤ ਟਰੈਕਟਰ ਟਰਾਲੀਆਂ ਅਤੇ ਟਿੱਪਰ ਟਰਾਲਾ ਜਿਸ ਵਿਚ ਨਾਜਾਇਜ਼ ਤੌਰ 'ਤੇ ਖਨਣ ਕੀਤੀ ਹੋਈ ਰੇਤਾ ਭਰੀ ਹੋਈ ਸੀ ਉਸ ਰੇਤਾ ਸਮੇਤ ਕਾਬੂ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਥਾਣਾ ਧਰਮਕੋਟ ਵਿਖੇ ਇਨ੍ਹਾਂ 8 ਦੋਸ਼ੀਆਂ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਕੀਤੇ ਸਮੇਂ ਤੋਂ ਬਾਅਦ ਮਾਈਨਿੰਗ ਕਰਨਾ ਨਿਯਮ ਦੀ ਉਲੰਘਣਾ, ਗ਼ੈਰ-ਕਾਨੂੰਨੀ ਖਨਣ ਅਤੇ ਪੰਜਾਬ ਸਰਕਾਰ ਦੇ ਖ਼ਜ਼ਾਨਾ ਵਿਚ ਦਿੱਤੇ ਜਾਣ ਵਾਲੇ ਟੈਕਸ ਦੀ ਚੋਰੀ ਕਰਨ ਦੇ ਜੁਰਮ ਤਹਿਤ ਮੁਕੱਦਮਾ ਦਰਜ ਕਰ ਕੇ 5 ਟਰੈਕਟਰ-ਟਰਾਲੇ (ਚੋਰੀ ਦੀ ਰੇਤਾ ਸਮੇਤ), 2 ਪੋਪਲੈਣ ਮਸ਼ੀਨਾਂ, 1 ਜੇ.ਸੀ.ਬੀ ਮਸ਼ੀਨ, 1 ਲੈਪਟਾਪ ਅਤੇ ਇਕ ਪਿ੍ੰਟਰ ਸਮੇਤ ਰਿਕਾਰਡ ਜਿਸ ਦੀ ਕੁੱਲ ਕੀਮਤ ਕਰੀਬ 2 ਕਰੋੜ ਰੁਪਏ ਹੈ, ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਅਸੀਂ ਅਕਸਰ ਯੂਨੀਵਰਸਿਟੀ ਦੇ ਸਮਝੌਤੇ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ਨਾਲ ਹੋਣ ਦੀ ਖ਼ਬਰ ਪੜ੍ਹਦੇ ਹਾਂ | ਨਿਮਰਤਾ ਦੀ ਮੂਰਤ ਤਰੱਕੀ ਕਰਨ ਵਾਲੇ ਸ੍ਰ. ਸਤਨਾਮ ਸਿੰਘ ਸੰਧੂ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਦੀ ...
ਕੋਟ ਈਸੇ ਖਾਂ, 19 ਸਤੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਕਿਸੇ ਵੀ ਦੇਸ਼ ਦਾ ਮੁੱਖ ਕਿੱਤਾ ਉਸ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦਾ ਮੁੱਖ ਰਸਤਾ ਹੁੰਦਾ ਹੈ ਪਰ ਜੇਕਰ ਉਸ ਕਿੱਤੇ ਲਈ ਮਿਹਨਤ ਕਰਦੇ ਲੋਕਾਂ ਦੀ ਉੱਥੋਂ ਦੇ ਹਾਕਮ ਹੀ ਨਸਲਕੁਸ਼ੀ ਕਰਨ ਦੇ ਰਸਤੇ ...
ਬਾਘਾ ਪੁਰਾਣਾ, 19 ਸਤੰਬਰ (ਕਿ੍ਸ਼ਨ ਸਿੰਗਲਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਸਕੱਤਰ ਲਾਲ ਸਿੰਘ ਸੁਲਹਾਣੀ ਵਲੋਂ ਹਲਕਾ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕਰ ਕੇ ਵਰਕਰਾਂ ਨੂੰ ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿਚ ਹੀ ਬਣਾਈਆਂ ਜਾਂਦੀਆਂ ਹਨ | ਇਸ ...
ਬਾਘਾ ਪੁਰਾਣਾ, 19 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਕਿਰਤੀ ਕਿਸਾਨ ਯੂਨੀਅਨ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਪੈਟਰੋਲ ਪੰਪ ਰਾਜੇਆਣਾ 'ਤੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਚੱਲ ਰਹੇ ਧਰਨੇ 'ਤੇ ਗੁਰਦੀਪ ਸਿੰਘ ਵੈਰੋਕੇ ਸੂਬਾ ਮੀਤ ਪ੍ਰਧਾਨ, ਲਾਭ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 300 ਲੀਟਰ ਲਾਹਣ ਅਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਚਰਨਜੀਤ ਸਿੰਘ ਨੇ ਦੱਸਿਆ ...
ਗੁਰਦਾਸਪੁਰ, 19 ਸਤੰਬਰ (ਆਰਿਫ਼)-ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਿਜ਼ ਵਲੋਂ ਪੰਜਾਬ ਦੇ ਤਿੰਨ ਸ਼ਹਿਰਾਂ 'ਚ ਵਿਦਿਆਰਥੀ ਵੀਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਯੂ.ਕੇ. ਦੀਆਂ 5 ਤੋਂ ਵੱਧ ਯੂਨੀਵਰਸਿਟੀਆਂ ਦੇ ਇੰਟਰਨੈਸ਼ਨਲ ਸਟੱਡੀ ਸੈਂਟਰ ਦੇ ਨੁਮਾਇੰਦੇ ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਪਰਾਲੀ ਦਾ ਸੁਚੱਜਾ ਅਤੇ ਵਾਤਾਵਰਨ ਪੱਖੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ | ਕਿਸਾਨਾਂ ਨੂੰ ਵਾਤਾਵਰਨ ਪੱਖੀ ਸੰਦ ਵੀ ਸਬਸਿਡੀ ਉੱਪਰ ਮੁਹੱਈਆ ਕਰਵਾਏ ...
ਕਿਸ਼ਨਪੁਰਾ ਕਲਾਂ, 19 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਉੱਘੇ ਸਮਾਜ ਸੇਵੀ ਮੀਤ ਪ੍ਰਧਾਨ ਜਸਵਿੰਦਰ ਸਿੰਘ ਔਲਖ ਤੇ ਡਾ. ਹਰਜਿੰਦਰ ਸਿੰਘ ਔਲਖ, ਔਲਖ ਮੈਡੀਕੋਜ਼ ਵਾਲਿਆਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦਕਿ ਉਨ੍ਹਾਂ ਦਾ ਵੱਡਾ ਭਰਾ ਇੰਜ: ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਅਲੀ ਬਾਬਾ ਬਦਲੇ ਜਾਣ ਨਾਲ ਬਾਕੀ ਚੋਰ ਦੁੱਧ ...
ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਨੀਲਮ ਨੋਵਾ ਮੋਗਾ ਵਿਖੇ ਪੰਜਾਬ ਡਿਸਟ੍ਰੀਬਿਊਟਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਐਨ.ਆਰ. ਅਗਰਵਾਲ ਪ੍ਰਧਾਨਗੀ ਹੇਠ ਹੋਈ | ਸੂਬਾ ਪੱਧਰੀ ਮੀਟਿੰਗ ਮੌਕੇ ਐਨ.ਆਰ. ਅਗਰਵਾਲ ਅਤੇ ਮੋਗਾ ਯੂਨਿਟ ਪ੍ਰਧਾਨ ਗੁਰਜੀਤ ਸਿੰਘ ...
ਬੱਧਨੀ ਕਲਾਂ, 19 ਸਤੰਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ ਵੰਨ ਦੇ 30 ਪਿੰਡਾਂ ਦੀ ਮੀਟਿੰਗ ਵਾਟਰ ਵਰਕਸ ਪਾਰਕ ਪਿੰਡ ਦੌਧਰ ਗਰਬੀ ਵਿਖੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੂਬਾ ਆਗੂ ...
ਬਾਘਾ ਪੁਰਾਣਾ, 19 ਸਤੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸਨ ਇੰਸਟੀਚਿਊਟ ਜੋ ਆਈਲਟਸ ਦੇ ਖੇਤਰ ਵਿਚ ਲਗਾਤਾਰ ਮੱਲਾਂ ਮਾਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਰੋਡੇ ਨੇ ਦੱਸਿਆ ਕਿ ...
ਕੋਟ ਈਸੇ ਖਾਂ, 19 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਅਤੇ ਨਾ ਪੂਰੇ ਹੋ ਸਕਣ ਵਾਲੇ ਲਾਰੇ ਲਾ ਕੇ ਪੰਜਾਬ 'ਚ ਅਪਣੀ ਸਰਕਾਰ ਤਾਂ ਬਣਾ ਲਈ ਪਰ ਇਸ ...
ਬੱਧਨੀ ਕਲਾਂ, 19 ਸਤੰਬਰ (ਸੰਜੀਵ ਕੋਛੜ)- ਬੀਤੇ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ 'ਚ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਸੰਸਥਾ ਗਰੇਅ ਮੈਟਰਜ਼ ਬੱਧਨੀ ਕਲਾਂ ਨੇ ਅਵਨੀਤ ਕੌਰ ਪੁੱਤਰੀ ਹਰਦੇਵ ਸਿੰਘ ਵਾਸੀ ਬੱਧਨੀ ਕਲਾਂ ਦਾ ਕੈਨੇਡਾ ਸਟੱਡੀ ...
ਕੋਟ ਈਸੇ ਖਾਂ, 19 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸ਼ੋ੍ਰਮਣੀ ਅਕਾਲੀ ਦਲ, ਬਸਪਾ ਗੱਠਜੋੜ ਵਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਨੂੰ ਜੋ ਮੁੜ ਹਲਕਾ ਧਰਮਕੋਟ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਵਜੋਂ ਟਿਕਟ ਦਿੱਤੀ ...
ਮੋਗਾ, 19 ਸਤੰਬਰ (ਗੁਰਤੇਜ ਸਿੰਘ)ਸਟੇਟ ਅਵਾਰਡੀ ਅਧਿਆਪਕ ਮੈਡਮ ਰੁਪਿੰਦਰਜੀਤ ਕੌਰ ਨੂੰ ਸ.ਸ.ਸ.ਸ. ਚੰਦ ਪੁਰਾਣਾ ਵਿਖੇ ਪਿ੍ੰਸੀਪਲ ਅਵਤਾਰ ਸਿੰਘ ਕਰੀਰ ਅਤੇ ਸਮੂਹ ਸਟਾਫ਼ ਵਲੋਂ ਖ਼ਾਸ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਅਵਤਾਰ ਸਿੰਘ ਕਰੀਰ ਨੇ ਇਸ ਸਨਮਾਨ ...
ਸਮਾਧ ਭਾਈ, 19 ਸਤੰਬਰ (ਰਾਜਵਿੰਦਰ ਰੌਂਤਾ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਨੂੰ ਖੇਡਾਂ ਦੇ ਖੇਤਰ ਵਿਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਖ਼ਾਸ ਪ੍ਰਾਪਤੀਆਂ ਖੱਟਣ ਅਤੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ...
ਬਾਘਾ ਪੁਰਾਣਾ, 19 ਸਤੰਬਰ (ਕਿ੍ਸ਼ਨ ਸਿੰਗਲਾ)-ਬੀਤੇ ਦਿਨ ਕਾਂਗਰਸ ਦੀ ਪੰਜਾਬ ਬਾਡੀ ਅੰਦਰ ਪਏ ਘਮਸਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਆਪਣੇ ਨਹਿਰੂ ਮੰਡੀ ਵਿਚਲੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ...
ਕਿਸ਼ਨਪੁਰਾ ਕਲਾਂ, 19 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਭਗਤੀ ਤੇ ਤਿਆਗ ਦੀ ਮੂਰਤ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਉਦਾਸੀਨ ਡੇਰਾ ਬਾਬਾ ਸ਼੍ਰੀ ਚੰਦ ਜੀ ਕਿਸ਼ਨਪੁਰਾ ਕਲਾਂ ਵਿਖੇ ਮੁੱਖ ਸੇਵਾਦਾਰ ਮਹੰਤ ਬਲਵਿੰਦਰ ਦਾਸ ਦੀ ਅਗਵਾਈ ਹੇਠ ਬੜੀ ...
ਮੋਗਾ, 19 ਸਤੰਬਰ (ਜਸਪਾਲ ਸਿੰਘ ਬੱਬੀ)-ਵਿਸ਼ਵਕਰਮਾ ਭਵਨ ਮੋਗਾ ਵਿਖੇ 26 ਸਤੰਬਰ ਨੂੰ ਹੋ ਰਹੇ ਰਾਮਗੜ੍ਹੀਆ ਸੰਮੇਲਨ ਦੇ ਸਬੰਧ ਵਿਚ ਪਿੰਡ ਧੱਲੇਕੇ ਵਿਖੇ ਰਾਮਗੜ੍ਹੀਆ ਭਾਈਚਾਰੇ ਦੀ ਮੀਟਿੰਗ ਗੁਰਪ੍ਰੀਤ ਸਿੰਘ ਧੱਲੇਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਭਾਈਚਾਰੇ ...
ਮੋਗਾ, 19 ਸਤੰਬਰ (ਜਸਪਾਲ ਸਿੰਘ ਬੱਬੀ)-ਮੋਗਾ ਵਿਖੇ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਮੀਟਿੰਗ ਪ੍ਰਧਾਨ ਸੰਜੀਵ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਲ ਇੰਡੀਆ ਪ੍ਰਧਾਨ ਚਰਨਜੀਤ ਸਿੰਘ ਸਿੱਕੀ ਨੂੰ ਖੱਤਰੀ ਅਰੋੜਾ ਵੈੱਲਫੇਅਰ ...
ਅਜੀਤਵਾਲ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- 27 ਸਤੰਬਰ ਨੂੰ ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਅਤੇ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਬਰਨਾਲੇ ਹੋਣ ਸਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬੜੀ ਤਰਤੀਬ ਨਾਲ ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਮੋਗਾ ਵਿਖੇ ਸਥਿਤ ਹੈ | ਇਹ ਸੰਸਥਾ ਲਗਾਤਾਰ ਵਿਦਿਆਰਥੀਆਂ ਦੇ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾ ਰਹੀ ਹੈ | ਸੰਸਥਾ ਨੇ ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਵਿਧਾਇਕ ਦਲ ਨੇਤਾ ਚੁਣਨ ਲਈ ਕਾਂਗਰਸ ਵਲੋਂ ਮੀਟਿੰਗ ਕੀਤੀ | ਜਿਸ ਵਿਚ ਸਰਬਸੰਮਤੀ ਨਾਲ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣ ਲਿਆ ਗਿਆ | ਇਸ ਸਬੰਧੀ 'ਅਜੀਤ' ਨਾਲ ਵਿਸ਼ੇਸ਼ ...
ਕੋਟ ਈਸੇ ਖਾਂ, 19 ਸਤੰਬਰ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਲਕਾ ਧਰਮਕੋਟ ਤੋਂ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਬਹੁਤ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ...
ਬਾਘਾ ਪੁਰਾਣਾ, 19 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਬਾਘਾ ਪੁਰਾਣਾ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਸੁਖਮੰਦਰ ਸਿੰਘ ਉਗੋਕੇ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ.ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਕੜਵੱਲ ਪੁੱਤਰ ਕੁਲਵਿੰਦਰ ਸਿੰਘ ਕੜਵੱਲ ...
ਬੀਜਾ, 19 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ-ਲੁਧਿਆਣਾ ਜੀ.ਟੀ. ਰੋਡ 'ਤੇ ਤਹਿਸੀਲ ਖੰਨਾ ਅਧੀਨ ਆਉਂਦੇ ਕਸਬਾ ਬੀਜਾ ਦਾ ਕੁਲਾਰ ਹਸਪਤਾਲ ਦੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਅਮਰੀਕਾ ਵਿਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ...
ਬਾਘਾ ਪੁਰਾਣਾ, 19 ਸਤੰਬਰ (ਕਿ੍ਸ਼ਨ ਸਿੰਗਲਾ)-ਧੰਨ-ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਸਾਲਾਨਾ ਬਰਸੀ ਸਮਾਗਮ ਸਬੰਧੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾ ਵਾਲਾ ਨਵਾਂ ਵਿਖੇ 61 ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭੀ ਗਈ ...
ਬਾਘਾ ਪੁਰਾਣਾ, 19 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਗੁਰਦੁਆਰਾ ਹਰਗੋਬਿੰਦਸਰ ਸਾਹਿਬ ਮੰਡੀਰਾਂ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬਾਬਾ ਨਗਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਇਸ ...
ਕੋਟ ਈਸੇ ਖਾਂ, 19 ਸਤੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਰਿਟਾਇਰਡ ਬੀ.ਪੀ.ਈ.ਓ. ਸਤਵੰਤ ਸਿੰਘ ਗਿੱਲ ਸ਼ਾਦੀਵਾਲਾ ਦੀ ਧਰਮ-ਪਤਨੀ, ਮਾ. ਗੁਰਮੀਤ ਸਿੰਘ ਤੇ ਗੁਰਵਿੰਦਰ ਸਿੰਘ ਦੇ ਮਾਤਾ ਅਤੇ ਤਰਸੇਮ ਸਿੰਘ ਗਿੱਲ ਪ੍ਰਧਾਨ ਨਾਮਦੇਵ ਸਭਾ ਕੋਟ ਈਸੇ ਖਾਂ ਦੇ ਚਾਚੀ ...
ਮੋਗਾ, 19 ਸਤੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਕੈਂਸਟੀਚੁਏਟ ਕਾਲਜ ਪੱਤੋ ਹੀਰਾ ਸਿੰਘ ਅਤੇ ਕੜਿਆਲ ਜ਼ਿਲ੍ਹਾ ਮੋਗਾ ਦੇ ਪਿ੍ੰਸੀਪਲ ਡਾ. ਕੁਲਦੀਪ ਸਿੰਘ ਕਲਸੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸੈਨੇਟ ਚੋਣਾਂ ਰਜਿਸਟਰਡ ਗਰੈਜੂਏਟ ਕੈਂਸਟੀਚੁਐਂਸੀ ...
ਮੋਗਾ, 19 ਸਤੰਬਰ (ਜਸਪਾਲ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਵਿਚ ਰਾਮਗੜ੍ਹੀਆ ਪਰਿਵਾਰਾਂ ਦੀਆਂ ਪਰਿਵਾਰਕ ਸਾਂਝਾਂ ਨੂੰ ਮਜ਼ਬੂਤ ਕਰਨ ਲਈ ਇਕ ਮੰਚ ਦੀ ਉਸਾਰੀ ਕਰਨ ਅਤੇ ਭਾਈਚਾਰੇ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਚਰਨਜੀਤ ਸਿੰਘ ਝੰਡੇਆਣਾ ਦੇ ਦਫ਼ਤਰ ਅਕਾਲਸਰ ਰੋਡ ਮੋਗਾ ...
ਬਾਘਾ ਪੁਰਾਣਾ, 19 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਬਲਾਕ ਦੇ ਸਮੂਹ ਸਕੂਲ ਮੁਖੀਆਂ ਦੀ ਜ਼ਰੂਰੀ ਮੀਟਿੰਗ ਬਲਾਕ ਨੋਡਲ ਅਫ਼ਸਰ ਪੰਨਾ ਲਾਲ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਬਾਘਾ ਪੁਰਾਣਾ ਵਿਖੇ ਕੀਤੀ ਗਈ | ਇਸ ਮੌਕੇ ਸਰਕਾਰੀ ...
ਮੋਗਾ, 19 ਸਤੰਬਰ (ਅਜੀਤ ਬਿਊਰੋ)-ਸ੍ਰੀ ਧਰੂਮਨ ਐਚ ਨਿੰਬਾਲੇ ਐਸ. ਐਸ. ਪੀ. ਮੋਗਾ ਵਲੋਂ ਮੋਗਾ ਪੁਲਿਸ ਵਿਚ ਆਪਣੀ ਡਿਊਟੀ ਨੂੰ ਵਧੀਆ ਢੰਗ ਅਤੇ ਇਮਾਨਦਾਰੀ ਨਾਲ ਕਰਨ ਵਾਲਿਆਂ ਕਰਮਚਾਰੀਆਂ ਨੂੰ ਸਨਮਾਨਿਤ ਕਰਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਉੱਥੇ ਨਾਲ ਹੀ ਉਨ੍ਹਾਂ ...
ਮੋਗਾ, 19 ਸਤੰਬਰ (ਅਸ਼ੋਕ ਬਾਂਸਲ)- ਸ਼੍ਰੀ ਰਾਮ ਯੋਗਾ ਪਰਿਵਾਰ ਵਲੋਂ ਸ਼੍ਰੀ ਗਣੇਸ਼ ਉਤਸਵ ਦੇ ਸ਼ੁੱਭ ਮੌਕੇ 'ਤੇ ਅੱਜ ਸਵੇਰੇ ਹਵਨ ਕਰਵਾਇਆ ਗਿਆ | ਵਿਨੋਦ ਬਾਂਸਲ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਵਿਸ਼ੇਸ਼ ਤੌਰ 'ਤੇ ਪੂਜਾ ਅਤੇ ਹਵਨ ਵਿਚ ਹਿੱਸਾ ਲੈਣ ਲਈ ਆਪਣੀ ਪਤਨੀ ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਦੇ ਸ਼੍ਰੀ ਸਾਲਾਸਰ ਧਾਮ ਵਿਖੇ ਸਾਲਾਸਰ ਧਾਮ ਦੇ ਸੰਸਥਾਪਕ ਸੁਸ਼ੀਲ ਮਿੱਡਾ ਦੀ ਅਗਵਾਈ ਵਿਚ ਵਿਸ਼ੇਸ਼ ਸਤਸੰਗ ਸਮਾਗਮ ਕਰਵਾਇਆ ਗਿਆ ਜਿੱਥੇ ਵੱਡੀ ਗਿਣਤੀ ਵਿਚ ਆਈ ਸੰਗਤ ਨੇ, ਰਾਮ ਸ਼ਰਨਮ ਮੋਗਾ ਦੇ ਮੁਖੀ ...
ਨਿਹਾਲ ਸਿੰਘ ਵਾਲਾ, 19 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਦੀ ਚਲਾਈ ਗਈ ਮਰਯਾਦਾ ਅਨੁਸਾਰ ਅਤੇ ਸੁਆਮੀ ਸੰਤ ਜੋਰਾ ਸਿੰਘ ਮਹਾਰਾਜ ਦੇ ਹੁਕਮ ਅਨੁਸਾਰ ਸੰਪਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ...
ਸਾਡੀ ਜਵਾਨੀ ਨੂੰ ਬਚਾਉਣਾ ਸਮੇਂ ਦੀ ਅਹਿਮ ਲੋੜ-ਬਾਬਾ ਮਹਿੰਦਰ ਸਿੰਘ ਕੋਟ ਈਸੇ ਖਾਂ, 19 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਨਸ਼ੇ ਦੀ ਦਲਦਲ ਵਿਚ ਧਸਦੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਪਿੰਡ ਜਨੇਰ ਦੇ ਵਸਨੀਕਾਂ ਵਲੋਂ ਉੱਦਮੀ ਨੌਜਵਾਨਾਂ ਦੇ ...
ਮੋਗਾ, 19 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮਹਿੰਦਰ ਸਾਥੀ ਯਾਦਗਾਰੀ ਮੰਚ ਮੋਗਾ ਦੀ ਅਹਿਮ ਇਕੱਤਰਤਾ ਨੇਚਰ ਪਾਰਕ ਮੋਗਾ ਵਿਖੇ ਮੰਚ ਦੇ ਸੀਨੀਅਰ ਮੀਤ ਪ੍ਰਧਾਨ ਨਵਨੀਤ ਸਿੰਘ ਸੇਖਾ ਅਤੇ ਮੀਤ ਪ੍ਰਧਾਨ ਗੁਰਦੀਪ ਲੋਪੋ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਵਿਚ ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਰਾਈਸ ਬਰਾਨ ਡੀਲਰਜ਼ ਐਸੋਸੀਏਸ਼ਨ (ਰਜਿ:128) ਦੇ ਅਹੁਦੇਦਾਰਾਂ ਵਲੋਂ 9 ਅਕਤੂਬਰ ਨੂੰ ਕਰਵਾਏ ਜਾ ਰਹੇ ਸਾਲਾਨਾ ਜਾਗਰਣ ਦਾ ਸੱਦਾ ਪੱਤਰ ਲੋਕ ਅਰਪਣ ਕਰਨ ਮੌਕੇ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਸੰਸਥਾ ਦੇ ਸਰਪ੍ਰਸਤ ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਵਿਚ ਚੱਲ ਰਿਹਾ ਗੁਰੂ ਨਾਨਕ ਮੋਦੀਖ਼ਾਨਾ ਜੋ ਪਿਛਲੇ ਲੰਮੇ ਸਮੇਂ ਤੋਂ 60 ਤੋਂ ਵੱਧ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਹੀ ਮੁਹੱਈਆ ਨਹੀਂ ਕਰਵਾਉਂਦੇ ਸਗੋਂ ਉਨ੍ਹਾਂ ...
ਕੋਟ ਈਸੇ ਖਾਂ, 19 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸਥਾਨਕ ਰਘੂਨਾਥ ਮੰਦਰ ਵਿਖੇ 14 ਸਤੰਬਰ ਨੂੰ ਭਗਵਾਨ ਸ੍ਰੀ ਗਣੇਸ਼ ਜੀ ਦੀ ਮੂਰਤੀ ਪੂਰੇ ਵਿਧੀ ਵਿਧਾਨ, ਸ਼ਰਧਾ ਨਾਲ ਸਥਾਪਤ ਕੀਤੀ ਗਈ ਸੀ ਅਤੇ ਸਮੂਹ ਸੰਗਤਾਂ ਸ਼ਰਧਾਲੂਆਂ ਵਲੋਂ ਸ੍ਰੀ ਗਣੇਸ਼ ਜੀ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX