ਤਾਜਾ ਖ਼ਬਰਾਂ


ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਆਖਰੀ ਅਤੇ ਦੂਜਾ ਟੈਸਟ ਮੈਚ, ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  4 minutes ago
ਮੁੰਬਈ, 3 ਦਸੰਬਰ - ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਟੈਸਟ ਵਿਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ...
ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਨੇ ਕੀਤਾ ਟਾਸਕ ਫੋਰਸ ਦਾ ਗਠਨ
. . .  15 minutes ago
ਨਵੀਂ ਦਿੱਲੀ, 3 ਦਸੰਬਰ - ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਸੰਬੰਧੀ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ...
ਭਾਰਤ ਕਿਸੇ ਤੋਂ ਪਿੱਛੇ ਨਹੀਂ ਹੈ - ਪ੍ਰਧਾਨ ਮੰਤਰੀ ਮੋਦੀ
. . .  22 minutes ago
ਨਵੀਂ ਦਿੱਲੀ, 3 ਦਸੰਬਰ - ਇਨਫਿਨਟੀ ਫੋਰਮ ਸਮਾਗਮ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਹ ਤਕਨਾਲੋਜੀ ਨੂੰ ਅਪਣਾਉਣ ਜਾਂ ਆਪਣੇ ਆਲੇ ਦੁਆਲੇ ਨਵੀਨਤਾ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ...
ਦਿੱਲੀ - ਐਨ.ਸੀ.ਆਰ. ਹਵਾ ਪ੍ਰਦੂਸ਼ਣ : ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਮਿਲੀ ਇਜਾਜ਼ਤ
. . .  30 minutes ago
ਨਵੀਂ ਦਿੱਲੀ, 3 ਦਸੰਬਰ - ਦਿੱਲੀ-ਐਨਸੀਆਰ ਵਿਚ ਹਵਾ ਪ੍ਰਦੂਸ਼ਣ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ ਉੱਥੇ ਹੀ ਹੁਣ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ...
ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ
. . .  1 minute ago
ਚੰਡੀਗੜ੍ਹ, 3 ਦਸੰਬਰ - ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ...
ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ...
ਕਾਂਗਰਸ ਵਿਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਏ ...
ਇਟਲੀ 'ਚ 5 ਤੋ 11 ਸਾਲ ਦੇ ਬੱਚਿਆਂ ਲਈ ਐਂਟੀ ਕੋਵਿਡ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਹੋਵੇਗੀ ਕ੍ਰਿਸਮਸ ਤਿਉਹਾਰ ਤੋਂ ਪਹਿਲਾ
. . .  about 1 hour ago
ਵੈਨਿਸ (ਇਟਲੀ), 3ਦਸੰਬਰ (ਹਰਦੀਪ ਸਿੰਘ ਕੰਗ) - ਇਟਲੀ ਸਰਕਾਰ ਵਲੋਂ ਦੇਸ਼ ਵਿਚੋਂ ਕੋਰੋਨਾ ਮਹਾਂਮਾਰੀ ਨੂੰ ਜੜ ਤੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੀ ਹੈ ਕਿਉਂਕਿ ਬੀਤੇ ਸਮੇਂ ਦੌਰਾਨ ਇਟਲੀ ਨੂੰ ਕੋਵਿਡ....
ਘਰ 'ਚ ਹੀ ਗੰਨ ਬਣਾਉਣ ਦਾ ਕੰਮ ਕਰਦੇ ਭਰਾ ਵਲੋਂ ਚਲਾਈ ਗੋਲੀ ਨਾਲ ਭੈਣ ਦੀ ਮੌਤ
. . .  about 2 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ) -ਇਕ 13 ਸਾਲਾ ਲੜਕੇ ਜੋ ਘਰ ਵਿਚ ਹੀ ਗੰਨ ਬਣਾਉਣ ਦਾ ਕੰਮ ਕਰਦਾ ਸੀ। ਉਸ ਵਲੋਂ ਚਲਾਈ ਗੋਲੀ ਨਾਲ ਉਸ ਦੀ 14 ਸਾਲਾ ਭੈਣ ਦੀ ਮੌਤ ਹੋ ....
ਭਾਰਤੀ ਮੂਲ ਦਾ ਅਮਰੀਕੀ ਸਿਬੂ ਨਾਇਰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ
. . .  about 2 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਗਵਰਨਰ ਕੈਥੀ ਹੋਚੁਲ ਨੇ ਭਾਰਤੀ ਮੂਲ ਦੇ ਅਮਰੀਕੀ ਸਿਬੂ ਨਾਇਰ ਨੂੰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ ....
ਕਰਨਾਟਕ ਦੇ ਮੁੱਖ ਮੰਤਰੀ ਅੱਜ ਕੋਰੋਨਾ ਦੇ ਓਮੀਕਰੋਨ ਵੇਰੀਐਂਟ 'ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ
. . .  about 2 hours ago
ਬੈਂਗਲੁਰੂ, 03 ਦਸੰਬਰ - ਭਾਰਤ ਵਿਚ 2 ਓਮੀਕਰੋਨ ਕੇਸਾਂ ਦਾ ਪਤਾ ਲੱਗਣ 'ਤੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ ਮੈਂ ਲੈਬ ਤੋਂ ਪੂਰੇ ਵੇਰਵੇ ਮੰਗੇ....
ਭਾਰਤ-ਨਿਊਜ਼ੀਲੈਂਡ ਟੈਸਟ ਮੈਚ: ਟਾਸ ਵਿਚ ਦੇਰੀ, 9:30 ਵਜੇ ਪਿੱਚ ਦਾ ਹੋਵੇਗਾ ਅਧਿਕਾਰਤ ਨਿਰੀਖਣ
. . .  about 2 hours ago
ਮੁੰਬਈ, 3 ਦਸੰਬਰ - ਵਾਨਖੇੜੇ ਸਟੇਡੀਅਮ ਵਿਚ ਅੱਜ ਤੋਂ ਸ਼ੁਰੂ ਹੋ ਰਹੇ ਦੂਜੇ ਟੈਸਟ ਮੈਚ ਵਿਚ ਟਾਸ ਵਿਚ ਦੇਰੀ ਹੋਵੇਗੀ। ਭਾਰਤੀ ਸਮੇਂ ਅਨੁਸਾਰ ਸਵੇਰੇ 9:30 ਵਜੇ ਪਿੱਚ ਦਾ ਅਧਿਕਾਰਤ....
ਯਮੁਨਾ ਐਕਸਪ੍ਰੈੱਸਵੇਅ 'ਤੇ ਭਿਆਨਕ ਹਾਦਸਾ: ਐੱਮ.ਪੀ. ਪੁਲਿਸ ਦੇ ਤਿੰਨ ਕਾਂਸਟੇਬਲਾਂ ਸਮੇਤ 4 ਦੀ ਮੌਤ
. . .  about 2 hours ago
ਮਥੁਰਾ, 03 ਦਸੰਬਰ - ਮਥੁਰਾ ਜ਼ਿਲ੍ਹੇ 'ਚ ਯਮੁਨਾ ਐਕਸਪ੍ਰੈੱਸ ਵੇਅ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੱਧ ਪ੍ਰਦੇਸ਼ ਦੇ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਦੀ ਮੌਤ ....
ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
. . .  about 2 hours ago
ਖੋਸਾ ਦਲ ਸਿੰਘ,3 ਦਸੰਬਰ (ਮਨਪ੍ਰੀਤ ਸਿੰਘ ਸੰਧੂ) ਬੀਤੀ ਰਾਤ ਫ਼ਿਰੋਜ਼ਪੁਰ ਜ਼ੀਰਾ ਮੁੱਖ ਮਾਰਗ 'ਤੇ ਪਿੰਡ ਭੜਾਣਾ ਦੇ ਨਜ਼ਦੀਕ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ ਭੁੱਲਰ (29) ਪੁੱਤਰ ਸ਼ਵਿੰਦਰ ਸਿੰਘ ਭੁੱਲਰ ਵਾਸੀ....
ਭਾਰਤ ਤੇ ਆਸਟ੍ਰੇਲੀਆ ਵਿਚਕਾਰ ਛੇਤੀ ਵਾਢੀ ਦਾ ਵਪਾਰਕ ਸਮਝੌਤਾ ਕਰ ਸਕਦੇ ਹਾਂ - ਟੋਨੀ ਐਬੋਟ (ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ)
. . .  about 3 hours ago
ਆਸਟ੍ਰੇਲੀਆ, 3 ਦਸੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਵਪਾਰ ਦੂਤ ਟੋਨੀ ਐਬੋਟ ਦਾ ਕਹਿਣਾ ਹੈ ਕਿ ਭਾਰਤ ਅਤੇ ਆਸਟ੍ਰੇਲੀਆ ਲਈ ਮੁਫਤ ਵਪਾਰ ਸਮਝੌਤਾ ਇਕ ਮਹੱਤਵਪੂਰਨ ਮੌਕਾ ....
ਯੂ.ਐੱਸ.- ਬਾਈਡਨ ਨੇ ਓਮੀਕਰੋਨ ਮਾਮਲਿਆਂ ਦੀਆਂ ਰਿਪੋਰਟਾਂ ਦੇ ਵਿਚਕਾਰ ਯਾਤਰਾ ਨਿਯਮਾਂ ਨੂੰ ਸਖ਼ਤ ਕਰਨ ਦਾ ਕੀਤਾ ਐਲਾਨ
. . .  about 3 hours ago
ਵਾਸ਼ਿੰਗਟਨ, 3 ਦਸੰਬਰ - ਰਾਸ਼ਟਰਪਤੀ ਜੋ-ਬਾਈਡਨ ਨੇ ਦੇਸ਼ ਭਰ ਤੋਂ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਮਾਮਲਿਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸਖ਼ਤ ਯਾਤਰਾ ਨਿਯਮਾਂ ਦਾ ਐਲਾਨ ਕੀਤਾ....
ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਤੇ ਦੇਸ਼ 'ਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਹੋਣਗੇ ਲਾਗੂ
. . .  about 3 hours ago
ਵਾਸ਼ਿੰਗਟਨ, 3 ਦਸੰਬਰ - ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਅਤੇ ਦੇਸ਼ ਵਿਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਲਾਗੂ ਹੋਣਗੇ ਅਤੇ ਅਗਲੇ ਹਫ਼ਤੇ....
ਨੇਪਾਲ ਨੇ ਓਮੀਕਰੋਨ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ
. . .  about 3 hours ago
ਕਾਠਮਾਂਡੂ,3 ਦਸੰਬਰ - ਨੇਪਾਲ ਨੇ ਕੋਵਿਡ-19 ਦੇ ਓਮੀਕਰੋਨ ਰੂਪ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ .....
ਨਿਊਯਾਰਕ ਵਿਚ ਓਮੀਕਰੋਨ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਨਿਊਯਾਰਕ, 3 ਦਸੰਬਰ - ਨਿਊਯਾਰਕ ਵਿਚ ਓਮੀਕਰੋਨ ਦੇ 5 ਹੋਰ ਮਾਮਲੇ ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
. . .  1 day ago
ਕੇਰਲਾ : ਸੀ.ਪੀ.ਆਈ. (ਐਮ) ਦੇ ਆਗੂ ਪੀ.ਬੀ. ਸੰਦੀਪ ਕੁਮਾਰ ਦੀ ਤਿਰੂਵਾਲਾ ਵਿਚ ਚਾਕੂ ਮਾਰ ਕੇ ਹੱਤਿਆ
. . .  1 day ago
3 ਸਾਲ ਦੀ ਬੇਟੀ ਨੂੰ ਪਾਣੀ 'ਚ ਡੋਬਣ ਵਾਲੀ ਔਰਤ ਗ੍ਰਿਫਤਾਰ
. . .  1 day ago
ਮੁੰਬਈ, 2 ਦਸੰਬਰ - ਮੁੰਬਈ ਪੁਲਿਸ ਨੇ ਆਪਣੀ 3 ਮਹੀਨੇ ਦੀ ਬੇਟੀ ਨੂੰ ਪਾਣੀ ਦੀ ਟੈਂਕੀ 'ਚ ਡੁਬੋ ਕੇ ਮਾਰ ਦੇਣ ਦੇ ਦੋਸ਼ 'ਚ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ...
ਕਸ਼ਮੀਰ ਪੁਲਿਸ ਨੇ ਦੋ ਗ੍ਰਨੇਡ ਕੀਤੇ ਬਰਾਮਦ
. . .  1 day ago
200 ਕਰੋੜ ਰੁਪਏ ਦੀ ਜਬਰੀ ਵਸੂਲੀ ਦਾ ਮਾਮਲਾ : ਈ.ਡੀ. ਇਸ ਹਫ਼ਤੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ ਚਾਰਜਸ਼ੀਟ ਕਰੇਗੀ ਦਾਖ਼ਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਵੱਖ-ਵੱਖ ਥਾੲੀਂ ਲੱਡੂ ਵੰਡੇ

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪਾਰਟੀ 'ਚ ਨਵਾਂ ਜੋਸ਼ ਭਰਿਆ- ਐਡ. ਘੁੰਮਣ
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਬਣਨ 'ਤੇ ਐਡਵੋਕੇਟ ਪੀ. ਐੱਸ. ਘੁੰਮਣ ਮੀਤ ਪ੍ਰਧਾਨ ਕਾਂਗਰਸ ਲੀਗਲ ਸੈੱਲ ਪੰਜਾਬ ਤੇ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਨਾਲ ਪਾਰਟੀ 'ਚ ਨਵਾਂ ਜੋਸ਼ ਭਰਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਿਰਫ਼ ਨਾਂਅ ਦੀ ਧਰਮ-ਨਿਰਪੱਖ ਪਾਰਟੀ ਨਹੀਂ ਹੈ, ਬਲਕਿ ਅੱਜ ਇਕ ਦਲਿਤ ਆਗੂ ਨੂੰ ਪਾਰਟੀ ਹਾਈਕਮਾਂਡ ਵਲੋਂ ਸੂਬੇ ਦਾ ਮੁੱਖ ਮੰਤਰੀ ਬਣਾ ਕੇ ਇਹ ਸਾਬਿਤ ਕਰ ਦਿੱਤਾ ਗਿਆ ਹੈ ਕਿ ਪਾਰਟੀ 'ਚ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਹੀ ਵੱਡੀਆਂ ਜ਼ਿੰਮੇਵਾਰੀਆਂ ਮਿਲਦੀਆਂ ਹਨ | ਉਨ੍ਹਾਂ ਕਿਹਾ ਕਿ ਸਮੱੁਚੀ ਲੀਡਰਸ਼ਿਪ ਇੱਕਮੁੱਠ ਹੋ ਕੇ 2022 ਦੀਆਂ ਚੋਣਾਂ ਨੂੰ ਜਿੱਤ ਕੇ ਸੂਬੇ 'ਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ 'ਆਪ' ਸਿਰਫ਼ ਬਿਆਨਬਾਜ਼ੀ ਕਰਨ ਤੱਕ ਹੀ ਸੀਮਿਤ ਹਨ | ਇਸ ਮੌਕੇ ਐਡਵੋਕੇਟ ਸਰਬਜੀਤ ਸਹੋਤਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਲੀਗਲ ਸੈੱਲ, ਐਡਵੋਕੇਟ ਗੋਬਿੰਦ ਜਸਵਾਲ ਜਨਰਲ ਸਕੱਤਰ ਕਾਂਗਰਸ ਲੀਗਲ ਸੈੱਲ, ਐਡਵੋਕੇਟ ਟੇਕ ਚੰਦ, ਐਡਵੋਕੇਟ ਮਾਣਿਕ, ਐਡਵੋਕੇਟ ਨਾਹਰ ਸਿੰਘ ਡਡਵਾਲ, ਐਡਵੋਕੇਟ ਅਮਨਪ੍ਰੀਤ ਸਿੰਘ ਸੈਣੀ, ਐਡਵੋਕੇਟ ਅਮਨ ਮਿਨਹਾਸ, ਐਡਵੋਕੇਟ ਰਵਿੰਦਰ ਰਾਣਾ, ਐਡਵੋਕੇਟ ਸੂਰਜ ਕੁਮਾਰ, ਐਡਵੋਕੇਟ ਸੁਦਰਸ਼ਨ ਆਦਿ ਨੇ ਵੀ ਮੁੱਖ ਮੰਤਰੀ ਬਣਨ 'ਤੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ |
ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ- ਐਡ. ਜੋਸ਼ੀ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਬਣਨ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ ਤੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹੁਸ਼ਿਆਰਪੁਰ ਵਿਖੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਦੀ ਅਗਵਾਈ 'ਚ ਲੱਡੂ ਵੰਡਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ, ਜਿਸ 'ਚ ਯੋਗਤਾ ਅਨੁਸਾਰ ਅਹੁਦੇਦਾਰੀਆਂ ਦਿੱਤੀਆਂ ਜਾਦੀਆਂ ਹਨ, ਇਹ ਗੱਲ ਅੱਜ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਸਾਬਤ ਹੋ ਚੁੱਕੀ ਹੈ | ਉਨ੍ਹਾਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਵੀ ਕੈਬਨਿਟ ਮੰਤਰੀ ਬਣਾਉਣ ਦੀ ਮੰਗ ਕੀਤੀ | ਇਸ ਮੌਕੇ ਐਡ. ਬਲਦੇਵ ਸਿੰਘ ਫੁਗਲਾਣਾ, ਦਵਿੰਦਰ ਸਿੰਘ ਜੱਟਪੁਰੀ, ਠਾਕਰ ਨਰਵੀਰ ਨੰਦੀ, ਸਰਪੰਚ ਸੋਹਣ ਲਾਲ, ਹੈਪੀ ਸੂਦ, ਸਰਪੰਚ ਹਰਮੇਸ਼ ਕੁਮਾਰ ਤੇ ਪ੍ਰਦੀਪ ਜੁਲਕਾ ਆਦਿ ਹਾਜ਼ਰ ਸਨ |
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਾਮਚੁਰਾਸੀ ਤੇ ਇਸ ਦੇ ਆਸ-ਪਾਸ ਦੇ ਸਾਰੇ ਵਰਗਾਂ ਖਾਸ ਕਰਕੇ ਗ਼ਰੀਬ ਵਰਗ ਦੇ ਲੋਕਾਂ 'ਚ ਪੰਜਾਬ 'ਚ ਦਲਿਤ ਵਰਗ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾ ਕੇ ਨਵਾਂ ਇਤਿਹਾਸ ਸਿਰਜਣ ਤੇ ਖੁਸ਼ੀ ਦੀ ਲਹਿਰ ਫੈਲ ਗਈ ਹੈ | ਲੋਕਾਂ ਨੇ ਨਵੇਂ ਮੁੱਖ ਮੰਤਰੀ ਵਲੋਂ ਆਪਣੇ ਪਹਿਲੇ ਸੰਬੋਧਨ 'ਚ ਗਰੀਬਾਂ ਲਈ ਵਿਸ਼ੇਸ਼ ਸਕੀਮਾਂ ਬਣਾਉਣ ਦੇ ਕਈ ਐਲਾਨਾਂ ਦਾ ਸਵਾਗਤ ਕੀਤਾ ਹੈ | ਇਸ ਮੌਕੇ ਸ਼ਾਮਚੁਰਾਸੀ ਨਗਰ ਕੌਂਸਲ ਦੇ ਪ੍ਰਧਾਨ ਡਾ. ਨਿਰਮਲ ਕੁਮਾਰ ਨੇ ਕਿਹਾ ਕਿ ਕਾਂਗਰਸ ਦੀ ਇਹ ਪਹਿਲ ਸਾਡੇ ਲੋਕਤੰਤਰ ਦੀ ਮਜ਼ਬੂਤੀ, ਭਾਈਚਾਰਕ ਏਕਤਾ ਤੇ ਸਮਾਨਤਾ ਦੀ ਵੱਡੀ ਮਿਸਾਲ ਹੈ ਤੇ ਲੋਕਾਂ ਵਿਚ ਵਿਸ਼ਵਾਸ਼ ਦੀ ਕੜੀ ਮਜਬੂਤ ਕਰਦੀ ਹੈ | ਇਸ ਸਬੰਧੀ ਪਿੰਡ ਮੱਛਰੀਵਾਲ ਵਿਖੇ ਇਕੱਤਰਤ ਲੋਕਾਂ ਨੇ ਕਾਂਗਰਸ ਹਾਈ ਕਮਾਨ ਦਾ ਇਸ ਵੱਡੇ ਉਪਰਾਲੇ ਦਾ ਧੰਨਵਾਦ ਕੀਤਾ ਹੈ | ਇਸ ਮੌਕੇ ਤੇ ਲੱਡੂ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਹਨ | ਇਸ ਮੌਕੇ ਨਰੈਣ ਦਾਸ, ਅਮਰਜੀਤ ਸਿੰਘ, ਜਗਦੀਸ਼ ਲਾਲ, ਮਲਕੀਤ ਕੁਮਾਰ, ਬਲਜੀਤ ਸਿੰਘ, ਜਰਨੈਲ ਸਿੰਘ, ਮੋਹਣ ਸਿੰਘ, ਸੀਤਲ ਸਿੰਘ, ਹਰਬੰਸ ਸਿੰਘ ਨੇ ਵੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਖੁਸ਼ੀ ਪ੍ਰਗਟ ਕੀਤੀ |
ਗੜ੍ਹਸ਼ੰਕਰ, (ਧਾਲੀਵਾਲ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਪੰਜਾਬ ਪ੍ਰਦੇਸ਼ ਕਾਂਗਰਸ ਲੀਗਲ ਸੈੱਲ ਦੇ ਸੂਬਾ ਕੋ-ਚੇਅਰਮੈਨ ਤੇ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਫਾਊਾਡੇਸ਼ਨ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਵਲੋਂ ਇੱਥੇ ਵਰਕਰਾਂ ਨੂੰ ਨਾਲ ਲੈ ਕੇ ਲੱਡੂ ਵੰਡੇ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਦਲਿਤ ਨੂੰ ਮੁੱਖ ਮੰਤਰੀ ਬਣਾ ਕੇ ਇਤਿਹਾਸ ਸਿਰਜਿਆ ਹੈ | ਇਸ ਮੌਕੇ ਹਰਮੇਸ਼ਵਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸ਼ੰਭੂ ਸਰਪੰਚ, ਹਰਮੇਸ਼ ਸਰਪੰਚ, ਪ੍ਰਣਵ ਕ੍ਰਿਪਾਲ, ਡਾ. ਕੇਵਲ ਤੇ ਹੋਰ ਹਾਜ਼ਰ ਸਨ |

ਗ੍ਰਾਮ ਪੰਚਾਇਤਾਂ ਵਲੋਂ ਦਰੱਖਤ ਕੱਟ ਕੇ ਵੇਚਣ ਦੇ ਮਾਮਲੇ 'ਚ ਸਰਕਾਰ ਤੋਂ ਜਵਾਬ ਤਲਬ

ਚੰਡੀਗੜ੍ਹ, 20 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਡਵੋਕੇਟ ਐਚ. ਸੀ. ਅਰੋੜਾ ਵਲੋਂ ਦਾਇਰ ਜਨਹਿਤ ਪਟੀਸ਼ਨ 'ਚ ਸੁਣਵਾਈ ਕਰਦਿਆਂ ਰੂਪਨਗਰ ਤੇ ਹੁਸ਼ਿਆਰਪੁਰ 'ਚ ਪੈਂਦੀਆਂ ਤਿੰਨ ਗ੍ਰਾਮ ਪੰਚਾਇਤਾਂ 'ਚ ਲੱਗੇ ਦਰੱਖਤਾਂ ਨੂੰ ਹਾਈਕੋਰਟ ਮਨਜ਼ੂਰੀ ...

ਪੂਰੀ ਖ਼ਬਰ »

ਨੌਜਵਾਨ ਨੇ ਪਤਨੀ ਤੇ ਸਹੁਰਿਆਂ ਤੋਂ ਤੰਗ ਆ ਕੇ ਨਿਗਲਿਆ ਜ਼ਹਿਰ, ਮੌਤ, 4 ਨਾਮਜ਼ਦ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪਤਨੀ ਤੇ ਸਹੁਰਿਆਂ ਤੋਂ ਤੰਗ-ਪ੍ਰੇਸ਼ਾਨ ਹੋ ਕੇ ਨੌਜਵਾਨ ਵਲੋਂ ਜ਼ਹਿਰੀਲੇ ਪ੍ਰਭਾਵ ਵਾਲੀ ਦਵਾਈ ਦਾ ਸੇਵਨ ਕਰਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਭਵਾਨੀ ਨਗਰ ਦੇ ...

ਪੂਰੀ ਖ਼ਬਰ »

ਫਾਈਨਲ ਇਮਤਿਹਾਨ ਕਰਵਾਉਣ ਲਈ ਡੀ. ਸੀ. ਰਾਹੀ ਭੇਜਿਆ ਮੰਗ ਪੱਤਰ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ) ਡੀ. ਐੱਲ. ਐੱਡ. ਸਾਲ ਦੂਜੇ ਦੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਫਾਈਨਲ ਇਮਤਿਹਾਨ ਕੰਡਕਟ ਕਰਵਾਉਣ ਲਈ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੂੰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਰਾਹੀ ਮੰਗ ਪੱਤਰ ਦਿੱਤਾ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਵਲੋਂ ਇਕੱਤਰਤਾ

ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੀ ਇਕ ਇਕੱਤਰਤਾ ਟਾਂਡਾ ਵਿਖੇ ਹੋਈ, ਜਿਸ ਵਿਚ ਯੂਥ ਵਿੰਗ ਦੇ ਸੀਨੀਅਰ ਆਗੂਆਂ ਨੇ ਭਾਗ ਲਿਆ | ਇਸ ਮੌਕੇ ਸੀਨੀਅਰ ਆਗੂ ਜਸਵੰਤ ਸਿੰਘ ਬਿੱਟੂ, ਸਰਬਜੀਤ ਸਿੰਘ ਮੋਮੀ, ਡਾ. ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਪਲਟਾ ਪਰਿਵਾਰ ਵਲੋਂ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨਾ ਵੱਡਾ ਪਰਉਪਕਾਰ- ਮਿਨਹਾਸ

ਤਲਵਾੜਾ, 20 ਸਤੰਬਰ (ਅ. ਪ.)-ਕੰਢੀ ਖੇਤਰ 'ਚ ਆਉਂਦੇ ਪਿੰਡ ਦੇਪੁਰ ਵਿਖੇ ਬਾਬਾ ਈਸ਼ਵਰ ਦਾਸ ਦੇ ਪਵਿੱਤਰ ਮੰਦਰ ਵਿਚ, ਸਮਾਜ ਸੇਵਕ ਤੇ ਸੂਬਾ ਕੋ ਕਨਵੀਨਰ ਐੱਨ. ਜੀ. ਓ. ਸੈੱਲ ਭਾਜਪਾ ਤੇ ਰੀਅਲ ਵੈੱਲਫੇਅਰ ਕਲੱਬ ਟਾਂਡਾ ਦੇ ਸੰਸਥਾਪਕ ਅਤੇ ਚੇਅਰਮੈਨ, ਪ੍ਰੋਫੈਸਰ ਪਵਨ ਪਲਟਾ ਦੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਮਾਹਿਲਪੁਰ, 20 ਸਤੰਬਰ (ਰਜਿੰਦਰ ਸਿੰਘ)-ਪ੍ਰਵਾਸੀ ਮਜ਼ਦੂਰ ਵਲੋਂ ਟਾਹਲੀ ਦੇ ਦਰੱਖਤ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਚਰਨ ਸਿੰਘ ਵਾਸੀ ਉੱਤਰ ਪ੍ਰਦੇਸ਼ ਹਾਲੀ ਵਾਸੀ ਮਾਹਿਲਪੁਰ ਜੋ ਕਿ ਮਾਹਿਲਪੁਰ ਤੋਂ ਮੁੱਗੋਵਾਲ ਨੂੰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੂੰ ਸਿਖਲਾਈ ਦੇਣ ਸਬੰਧੀ ਕੈਂਪ ਦੀ ਸ਼ੁਰੂਆਤ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੱਚਿਆਂ ਦੀ ਘਰੇਲੂ ਦੇਖਭਾਲ, ਬੱਚਿਆਂ ਦਾ ਮੁੱਢਲਾ ਵਿਕਾਸ, ਜਲ ਸ਼ੁੱਧੀ ਤੇ ਸਿਹਤ ਸਫ਼ਾਈ (ਵਾਟਰ ਸੈਨੀਟੇਸ਼ਨ ਐਂਡ ਹਾਈਜਿਨ), ਪੋਸ਼ਣ ਅਤੇ ਬੱਚਿਆਂ ਦੀ ਸਿਹਤ ਨਾਲ ਸਬੰਧਿਤ ਹੋਰ ਵਿਸ਼ਿਆਂ ਸਬੰਧੀ ਸਿਵਲ ...

ਪੂਰੀ ਖ਼ਬਰ »

ਕਾਂਗਰਸ ਹਾਈ ਕਮਾਂਡ ਵਲੋਂ ਦਲਿਤ ਵਰਗ 'ਚੋਂ ਮੁੱਖ ਮੰਤਰੀ ਬਣਾਉਣਾ ਸ਼ਲਾਘਾਯੋਗ ਕਦਮ- ਬਲੱਗਣ

ਦਸੂਹਾ, 20 ਸਤੰਬਰ (ਭੁੱਲਰ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਉੱਘੇ ਕਾਂਗਰਸੀ ਆਗੂ ਰਾਜਗੁਰਸ਼ਰਨ ਸਿੰਘ ਬਲੱਗਣ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀ. ਐੱਮ. ਸੁਖਜਿੰਦਰ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਚੰਨੀ ਨੂੰ ਕੱੁਝ ਮਹੀਨਿਆਂ ਦਾ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਦਲਿਤ ਭਾਈਚਾਰੇ ਨਾਲ ਕੀਤਾ ਕੋਝਾ ਮਜ਼ਾਕ- ਕਰਮਜੀਤ ਸੰਧੂ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਕੱੁਝ ਕੁ ਮਹੀਨੇ ਲਈ ਮੁੱਖ ਮੰਤਰੀ ਬਣਾਉਣਾ ਤੇ 2022 ਦੀਆਂ ਵਿਧਾਨ ਸਭਾ ਚੋਣਾ ਲਈ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਜਾਣਾ ਸੂਬੇ ਦੇ ...

ਪੂਰੀ ਖ਼ਬਰ »

ਅਲੀ ਬਾਬਾ ਬਦਲਣ ਨਾਲ ਬਾਕੀ ਚੋਰ ਦੁੱਧ ਧੋਤੇ ਨਹੀਂ ਹੋ ਜਾਣਗੇ- ਪ੍ਰੋ. ਮੁਲਤਾਨੀ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਕਾਂਗਰਸ ਦੇ ਇਸ ਗ੍ਰਹਿ ਯੁੱਧ ਨੇ ਪੰਜਾਬ ਤੇ ਪੰਜਾਬੀਅਤ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ, ਜਿਸ ਕਾਰਨ ਪੰਜਾਬ ਦੀ ਜਨਤਾ ਵਿਚ ਕਾਂਗਰਸ ਪ੍ਰਤੀ ਬਹੁਤ ਜ਼ਿਆਦਾ ਗ਼ੁੱਸਾ ਹੈ | ਕਾਂਗਰਸ ਭਾਵੇਂ ਜਿੰਨੇ ਮਰਜ਼ੀ ਚਿਹਰੇ ਕਿਉਂ ਨਾ ਬਦਲ ...

ਪੂਰੀ ਖ਼ਬਰ »

ਭਾਈ ਘਨ੍ਹਈਆ ਚੈਰੀਟੇਬਲ ਟਰੱਸਟ ਦੀ ਮੀਟਿੰਗ ਹੋਈ

ਟਾਂਡਾ ਉੜਮੁੜ, 20 ਸਤੰਬਰ (ਭਗਵਾਨ ਸਿੰਘ ਸੈਣੀ)-ਭਾਈ ਘਨ੍ਹਈਆ ਚੈਰੀਟੇਬਲ ਟਰੱਸਟ ਰਜਿ. ਦੀ ਇਕ ਵਿਸ਼ੇਸ਼ ਮੀਟਿੰਗ ਟਰੱਸਟ ਦੇ ਪ੍ਰਧਾਨ ਡਾ. ਬਲਵੀਰ ਸਿੰਘ ਦੀ ਅਗਵਾਈ 'ਚ ਮੁੱਖ ਦਫ਼ਤਰ ਟਾਂਡਾ ਵਿਖੇ ਹੋਈ, ਜਿਸ ਵਿਚ ਟਰੱਸਟ ਦੇ ਸਮੂਹ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ...

ਪੂਰੀ ਖ਼ਬਰ »

ਹਨੂਮਾਨ ਦੀ ਝੰਡਾ ਸ਼ੋਭਾ ਯਾਤਰਾ ਨਾਲ ਦੁਸਹਿਰਾ ਪੁਰਬ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਲੀਲ੍ਹਾ ਕਮੇਟੀ ਹੁਸ਼ਿਆਰਪੁਰ ਵਲੋਂ ਦੁਸਹਿਰਾ ਪੁਰਬ ਦੀ ਸ਼ੁਰੂਆਤ ਮੌਕੇ ਸਨਾਤਨ ਧਰਮ ਸਕੂਲ 'ਚ ਸ੍ਰੀ ਸੁੰਦਰ ਕਾਂਡ ਪਾਠ ਦੇ ਭੋਗ ਉਪਰੰਤ ਰਾਮ ਭਗਤ ਹਨੂਮਾਨ ਦੀ ਝੰਡਾ ਸ਼ੋਭਾ ਯਾਤਰਾ ਡੇਰਾ ਬਾਬਾ ਚਰਨ ਸ਼ਾਹ ...

ਪੂਰੀ ਖ਼ਬਰ »

ਪਿੰਡ ਰਾਏਪੁਰ ਵਿਖੇ ਡਾ. ਅੰਬੇਡਕਰ ਲਾਇਬ੍ਰੇਰੀ ਦਾ ਉਦਘਾਟਨ

ਸ਼ਾਮਚੁਰਾਸੀ, 20 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਰਾਏਪੁਰ ਨੇੜੇ ਸ਼ਾਮਚੁਰਾਸੀ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਨਾਮ ਤੇ ਲਾਇਬਰੇਰੀ ਦਾ ਉਦਘਾਟਨ ਪਿੰਡ ਦੇ ਸਰਪੰਚ ਨਰਜੀਤ ਕੁਮਾਰ ਨੇ ਕੀਤਾ | ਉਦਘਾਟਨੀ ਸਮਾਗਮ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿਚ ਡਾ. ...

ਪੂਰੀ ਖ਼ਬਰ »

ਲੁਟੇਰੇ ਨਕਦੀ ਖੋਹ ਕੇ ਫ਼ਰਾਰ

ਟਾਂਡਾ ਉੜਮੁੜ, 20 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਇਕ ਵਿਅਕਤੀ ਕੋਲੋਂ 64 ਹਜ਼ਾਰ ਦੀ ਨਕਦੀ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲੁੱਟ ਖੋਹ ਦਾ ਸ਼ਿਕਾਰ ਹੋਏ ਬਰਿੰਦਰ ਸਿੰਘ ਪੁੱਤਰ ਰਾਮ ਲੁਭਾਇਆ ਨਿਵਾਸੀ ਮੁਹੱਲਾ ਵਲਟੋਹਾ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਸੇਵਾ ਅਤੇ ਸਮਰਪਣ ਮੁਹਿੰਮ ਦੀ ਸ਼ੁਰੂਆਤ

ਦਸੂਹਾ, 20 ਸਤੰਬਰ (ਕੌਸ਼ਲ)- ਦਸੂਹਾ ਭਾਜਪਾ ਮੰਡਲ ਨੇ ਭਾਰਤ ਦੇ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਦੇ 71ਵੇਂ ਜਨਮ ਦਿਨ ਨੂੰ ਸਮਰਪਿਤ 20 ਦਿਨਾਂ ਦੀ ਸੇਵਾ ਅਤੇ ਸਮਰਪਣ ਮੁਹਿੰਮ ਦੀ ਸ਼ੁਰੂਆਤ ਕੀਤੀ | ਠੇਕੇਦਾਰ ਇੰਚਾਰਜ ਕਨਵ ਰਲਹਨ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ...

ਪੂਰੀ ਖ਼ਬਰ »

ਪੰਜਾਬ ਅਧਿਆਪਕ ਫੈਸਟ 'ਚ ਰਾਜ ਕੁਮਾਰ ਨੇ ਪਹਿਲਾਂ ਸਥਾਨ ਕੀਤਾ ਹਾਸਲ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਤੇ ਸਕੱਤਰ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਿੱਖਿਆ ਵਿਭਾਗ ਵੱਲੋਂ ਕਰਵਾਏ ਪਹਿਲੇ ਪੰਜਾਬ ਅਧਿਆਪਕ ਫੈਸਟ 'ਪਰਵ' ਮੁਕਾਬਲਾ ਜ਼ਿਲ੍ਹਾ ...

ਪੂਰੀ ਖ਼ਬਰ »

ਸਚਿਨ ਮਹਾਜਨ ਬਣੇ ਭੰਗਾਲਾ ਮੰਡਲ ਦੇ ਉਪ ਪ੍ਰਧਾਨ

ਭੰਗਾਲਾ, 20 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮੰਡਲ ਪ੍ਰਧਾਨ ਸੁਨੀਲ ਕੁਮਾਰ ਡਿੰਪੀ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਭੰਗਾਲਾ ਵਿਚ ਹੋਈ, ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੌਜੋਵਾਲ, ਕਿਸਾਨ ਮੋਰਚਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿਰਾਮਿਡ ਨੇ ਚੰਡੀਗੜ੍ਹ 'ਚ ਕੀਤਾ ਸਿੱਖਿਆ ਮੇਲੇ ਦਾ ਆਯੋਜਨ

ਚੰਡੀਗੜ੍ਹ, 20 ਸਤੰਬਰ (ਅ.ਬ)-ਚੰਡੀਗੜ੍ਹ ਦੇ ਨੌਜਵਾਨਾਂ ਦਾ ਵਿਦੇਸ਼ 'ਚ ਪੜ੍ਹਨ ਦਾ ਸੁਪਨਾ ਪੂਰਾ ਕਰਨ ਲਈ ਭਾਰਤ ਦੀ ਮੰਨੀ-ਪ੍ਰਮੰਨੀ ਵਿਦੇਸ਼ ਸਿੱਖਿਆ ਸਲਾਹਕਾਰ 'ਪਿਰਾਮਿਡ ਈ-ਸਰਵਿਸਿਜ਼' ਨੇ 20 ਸਤੰਬਰ ਨੂੰ ਆਪਣੀ ਚੰਡੀਗੜ੍ਹ ਬ੍ਰਾਂਚ ਵਿਖੇ ਸਿੱਖਿਆ ਮੇਲੇ ਦਾ ਆਯੋਜਨ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੀਟੂ ਦੇ ਸੱਦੇ 'ਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ | ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਕੁਮਾਰ ਬਡੋਆਣ, ਪ੍ਰਧਾਨ ਕਮਲਜੀਤ ਸਿੰਘ, ਮਨਜੀਤ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਦਲਜੀਤ ਸਿੰਘ ਘੋੜੇਵਾਹਾ

ਅੱਡਾ ਸਰਾਂ-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਨੰਬਰਦਾਰ ਕਰਤਾਰ ਸਿੰਘ ਦੇ ਪੋਤਰੇ ਦਲਜੀਤ ਸਿੰਘ ਪੀ. ਪੀ. ਦਾ ਜਨਮ ਪਿੰਡ ਘੋੜੇਵਾਹਾ ਵਿਖੇ ਮਾਤਾ ਸਤਵੰਤ ਕੌਰ ਦੀ ਕੁੱਖੋਂ ਤੇ ਪਿਤਾ ਹਰਦੇਵ ਸਿੰਘ ਦੇ ਗ੍ਰਹਿ ਵਿਖੇ 4 ਮਈ 1969 ਨੂੰ ਹੋਇਆ | ਮੁੱਢਲੀ ਵਿੱਦਿਆ ਪ੍ਰਾਪਤ ਕਰਨ ...

ਪੂਰੀ ਖ਼ਬਰ »

ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਪਿੰਡ ਭੂੰਗਾ ਵਿਖੇ ਮੀਟਿੰਗ

ਹਰਿਆਣਾ, 20 ਸਤੰਬਰ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵਲੋਂ ਪਿੰਡਾਂ ਤੇ ਸ਼ਹਿਰਾਂ ਅੰਦਰ ਚੋਣ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ, ਜਿਸ ਦੇ ਸਬੰਧ 'ਚ ਪਿੰਡ ਭੂੰਗਾ ਵਿਖੇ ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੱਗੀ ਠੁਕਰਾਲ ਦਾ ਸਨਮਾਨ

ਦਸੂਹਾ, 20 ਸਤੰਬਰ (ਭੁੱਲਰ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵਲੋਂ ਆਲ ਇੰਡੀਆ ਤੇ ਪੰਜਾਬ ਮੈਂਬਰ ਸ਼ੈਲਰ ਐਸੋਸੀਏਸ਼ਨ ਦੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੋਸਾਇਟੀ ਦੀ ਪ੍ਰਧਾਨ ਬੀਬੀ ਸੁਰਿੰਦਰ ...

ਪੂਰੀ ਖ਼ਬਰ »

ਪਿਰਾਮਿਡ ਨੇ ਚੰਡੀਗੜ੍ਹ 'ਚ ਕੀਤਾ ਸਿੱਖਿਆ ਮੇਲੇ ਦਾ ਆਯੋਜਨ

ਚੰਡੀਗੜ੍ਹ, 20 ਸਤੰਬਰ (ਅ.ਬ)-ਚੰਡੀਗੜ੍ਹ ਦੇ ਨੌਜਵਾਨਾਂ ਦਾ ਵਿਦੇਸ਼ 'ਚ ਪੜ੍ਹਨ ਦਾ ਸੁਪਨਾ ਪੂਰਾ ਕਰਨ ਲਈ ਭਾਰਤ ਦੀ ਮੰਨੀ-ਪ੍ਰਮੰਨੀ ਵਿਦੇਸ਼ ਸਿੱਖਿਆ ਸਲਾਹਕਾਰ 'ਪਿਰਾਮਿਡ ਈ-ਸਰਵਿਸਿਜ਼' ਨੇ 20 ਸਤੰਬਰ ਨੂੰ ਆਪਣੀ ਚੰਡੀਗੜ੍ਹ ਬ੍ਰਾਂਚ ਵਿਖੇ ਸਿੱਖਿਆ ਮੇਲੇ ਦਾ ਆਯੋਜਨ ...

ਪੂਰੀ ਖ਼ਬਰ »

ਸੰਤ ਮੇਲਾ ਸਿੰਘ ਦੀ ਬਰਸੀ 25 ਨੂੰ

ਕੋਟਫ਼ਤੂਹੀ, 20 ਸਤੰਬਰ (ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਨਡਾਲੋ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਦੇ ਅਸਥਾਨ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ, ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਮੇਲਾ ਸਿੰਘ ਦੀ ਸਾਲਾਨਾ ਬਰਸੀ ...

ਪੂਰੀ ਖ਼ਬਰ »

ਸਾਬੀ ਨੂੰ ਮੁਕੇਰੀਆਂ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ- ਜਲਾਲਾ, ਦਾਰਾਪੁਰ

ਐਮਾਂ ਮਾਂਗਟ, 20 ਸਤੰਬਰ (ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਯੂਥ ਅਕਾਲੀ ਦਲ ਦੇ ਸਕੱਤਰ ਜਰਨਲ ਸਰਬਜੋਤ ਸਿੰਘ ਸਾਬੀ ਨੂੰ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਅਕਾਲੀ-ਬਸਪਾ ਗੱਠਜੋੜ ਦਾ ਸਾਂਝਾ ਉਮੀਦਵਾਰ ਐਲਾਨੇ ਜਾਣ 'ਤੇ ਅਕਾਲੀ-ਬਸਪਾ ਵਰਕਰਾਂ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸੁਸਾਇਟੀ ਨੇ ਗਦੋਰੀ ਹਿਮਾਚਲ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਮਹਾਨ ਤਪੱਸਵੀ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਪ੍ਰਕਾਸ਼ ਪੁਰਬ ਇੱਥੋਂ ਦੀ ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਰਜਿ. ਗੇਰਾ ਵਲੋਂ ਹਿਮਾਚਲ ਦੇ ਕਸਬਾ ਗਦੋਰੀ ਜ਼ਿਲ੍ਹਾ ਕੁੱਲੂ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਵਿਖੇ ਮਨਾਇਆ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਐੱਸ. ਐੱਚ. ਓ. ਦਸੂਹਾ ਦਾ ਸਨਮਾਨ

ਦਸੂਹਾ, 20 ਸਤੰਬਰ (ਭੁੱਲਰ)-ਸਾਚਾ ਗੁਰੂ ਲਾਧੋ ਰੇ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਭੂਸ਼ਾ ਵਲੋਂ ਐੱਸ. ਐੱਚ. ਓ. ਦਸੂਹਾ ਗੁਰਪ੍ਰੀਤ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਜਸਕਰਨ ਸਿੰਘ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਨੇ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਲੱਡੂ ਵੰਡੇ

ਮਾਹਿਲਪੁਰ, 20 ਸਤੰਬਰ (ਰਜਿੰਦਰ ਸਿੰਘ)-ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਮਾਹਿਲਪੁਰ ਇਲਾਕੇ ਦੀ ਸਰਪੰਚ ਯੂਨੀਅਨ ਵਲੋਂ ਪ੍ਰਧਾਨ ਅਮਨਦੀਪ ਸਿੰਘ ਕੰਮੋਵਾਲ ਦੀ ਅਗਵਾਈ 'ਚ ਖੁਸ਼ੀ ਜਾਹਰ ਕਰਦੇ ਹੋਏ ਮਾਹਿਲਪੁਰ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਐੱਮ. ਐੱਸ. ਕੇ. ਸਕੂਲ ਵਿਖੇ ਵੂਸ਼ੋ ਚੈਂਪੀਅਨਸ਼ਿਪ ਸਮਾਪਤ

ਟਾਂਡਾ ਉੜਮੁੜ, 20 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਦਸਵੀਂ ਜ਼ਿਲ੍ਹਾ ਵੂਸ਼ੋ ਚੈਂਪੀਅਨਸ਼ਿਪ ਦੇ ਅੰਤਿਮ ਦਿਨ ਐੱਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਹੋਈ ਦੋ ਰੋਜ਼ਾ ਵੂਸ਼ੋ ਚੈਂਪੀਅਨਸ਼ਿਪ ਆਪਣੀਆਂ ਅਮਿੱਟ ਯਾਦਾਂ ਛੱਡਦੀ ਸਮਾਪਤ ਹੋ ਗਈ | ਇਸ ਵੂਸ਼ੋ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਨੂੰ ਸਮਰਪਿਤ ਕੀਰਤਨ ਦਰਬਾਰ ਸੰਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਸਭਾ ਪੰਜਾਬ ਤੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੈਂਚਾਂ ਤੇ ਸਮੂਹ ਸ੍ਰੀ ਗੁਰੂ ਰਵਿਦਾਸ ਸਭਾਵਾਂ, ਭਗਵਾਨ ਵਾਲਮੀਕਿ ਸਭਾਵਾਂ ਵਲੋਂ ਹੋਰ ਧਾਰਮਿਕ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਮੀਟਿੰਗ

ਬੁੱਲ੍ਹੋਵਾਲ, 20 ਸਤੰਬਰ (ਲੁਗਾਣਾ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਬੁੱਲ੍ਹੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਮਾਸਟਰ ਮਦਨ ਲਾਲ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਨੇ ਵੀ ਭਾਗ ਲਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਨੇ ਟੈਨਿਸ ਚੈਂਪੀਅਨਸ਼ਿਪ ਕਰਵਾਈ

ਟਾਂਡਾ ਉੜਮੁੜ, 20 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਾਹਬਾਜਪੁਰ ਵਿਖੇ ਇੰਟਰਨੈਸ਼ਨਲ ਲੈਵਲ ਦੀਆਂ ਸਿੰਥੈਟਿਕ ਗਰਾੳਾੂਡ 'ਤੇ ਪਹਿਲੀ ਲਾਅਨ ਟੈਨਿਸ ਓਪਨ ਚੈਂਪੀਅਨਸ਼ਿਪ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੀ ...

ਪੂਰੀ ਖ਼ਬਰ »

ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਦੀ ਬਰਸੀ ਮੌਕੇ ਸਾਈਕਲ ਰੈਲੀ ਕੱਢੀ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਾਈਕਲਿਸਟ ਆਰਗੇਨਾਈਜ਼ੇਸ਼ਨ ਵਲੋਂ ਕਿਸਾਨਾਂ ਦੇ ਸਹਿਯੋਗ ਨਾਲ ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਦੀ 60ਵੀਂ ਬਰਸੀ ਮੌਕੇ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਤੋਂ ਗ਼ਦਰੀ ਬਾਬੇ ਦੇ ਜੱਦੀ ਪਿੰਡ ਕੋਟਲਾ ਨੌਧ ...

ਪੂਰੀ ਖ਼ਬਰ »

ਅਕਾਲੀ ਦਲ (ਸ) ਨੇ ਕਿਸਾਨੀ ਸੰਘਰਸ਼ ਦਾ ਪੂਰਾ ਸਾਥ ਦਿੱਤਾ- ਧੁੱਗਾ

ਹਰਿਆਣਾ, 20 ਸਤੰਬਰ (ਹਰਮੇਲ ਸਿੰਘ ਖੱਖ)-ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦਾ ਸ਼ੋ੍ਰਮਣੀ ਅਕਾਲੀ ਦਲ (ਸ) ਵਲੋਂ ਪਹਿਲੇ ਦਿਨ ਤੋਂ ਸਾਥ ਦਿੱਤਾ ਜਾ ਰਿਹਾ ਹੈ ਤੇ ਅੱਗੇ ਤੋਂ ਵੀ ਨਾਲ ਰਹਿਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੇਸ ਰਾਜ ਸਿੰਘ ਧੁੱਗਾ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਚੱਬੇਵਾਲ, 20 ਸਤੰਬਰ (ਥਿਆੜਾ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਯੂਥ ਕਾਂਗਰਸ ਦੇ ਪ©ਧਾਨ ਚੌਧਰੀ ਗੁਰਪ©ੀਤ ਸਿੰਘ ਦੀ ਅਗਵਾਈ ਹੇਠ ਕਸਬਾ ਚੱਬੇਵਾਲ ਦੇ ਮੁੱਖ ਚੌਂਕ ਵਿਚ ਯੂਥ ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿਚ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ

ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਇਕ ਮੀਟਿੰਗ ਸ਼ਹੀਦ ਕਾਮਰੇਡ ਚੰਨਣ ਸਿੰਘ ਧੂਤ ਭਵਨ ਵਿਖੇ ਕਾਮਰੇਡ ਗੁਰਮੇਸ਼ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੀ ਮੀਟਿੰਗ ਹੋਈ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਬਹੁਜਨ ਸਮਾਜ ਪਾਰਟੀ ਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ੇਸ਼ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ, ਜਿਸ ਵਿਚ ਬਸਪਾ ਦੇ ਲੋਕ ਸਭਾ ਇੰਚਾਰਜ ਮਨਿੰਦਰ ਸਿੰਘ ਸ਼ੇਰਪੁਰੀ ਤੇ ਅਕਾਲੀ ਦਲ ਦੇ ਕਿਸ਼ਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ...

ਪੂਰੀ ਖ਼ਬਰ »

ਮੋਬਾਈਲ ਬੱਸ ਹਸਪਤਾਲ ਨੇ 118 ਮਰੀਜ਼ਾ ਦਾ ਕੀਤਾ ਨਿਰਿਖਣ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਆਰੰਭ ਕੀਤੇ ਗਏ ਮੋਬਾਈਲ ਬੱਸ ਹਸਪਤਾਲ ਨੇ ਪਿੰਡ ਮਾਂਗਾ ਵਿਖੇ ਮੈਡੀਕਲ ਸੇਵਾਵਾਂ ਦੇਣ ਲਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਘੋਗਰਾ, 20 ਸਤੰਬਰ (ਆਰ. ਐੱਸ. ਸਲਾਰੀਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. (ਪੀ. ਐੱਸ. ਪੀ. ਸੀ. ਐੱਲ.) ਵਧੀਕ ਨਿਗਰਾਨ ਇੰਜ.ਸੰਚਾਲਨ ਮੰਡਲ ਦਸੂਹਾ ਇੰਜ. ਜਸਵੰਤ ਸਿੰਘ ਪਾਬਲਾ, ਸਹਾਇਕ ਕਾਰਜਕਾਰੀ ਇੰਜ.ਉਪ ਮੰਡਲ ਅਫ਼ਸਰ ਘੋਗਰਾ ਇੰਜ.ਚਤੁਰ ਸਿੰਘ ਨੇ ਉਪ ਮੰਡਲ ਘੋਗਰਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ

ਗੜ੍ਹਸ਼ੰਕਰ, 20 ਸਤੰਬਰ (ਧਾਲੀਵਾਲ)-ਇੱਥੇ ਕਿਸਾਨ ਜਥੇਬੰਦੀਆਂ ਕੁਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਗੜ੍ਹਸ਼ੰਕਰ ਤੇ ਜਮਹੂਰੀ ਕਿਸਾਨ ਸਭਾ ਦੀ ਸਾਂਝੀ ਮੀਟਿੰਗ ਸਤਨਾਮ ਸਿੰਘ ਬੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਖੈਰੜ-ਅੱਛਰਵਾਲ ਵਿਖੇ ਸਰਾਧਾਂ ਦਾ ਮੇਲਾ 25 ਨੂੰ

ਕੋਟਫ਼ਤੂਹੀ, 20 ਸਤੰਬਰ (ਅਟਵਾਲ)-ਪਿੰਡ ਖੈਰੜ-ਅੱਛਰਵਾਲ ਵਿਖੇ ਬਾਬਾ ਬਿਸ਼ਨ ਦਾਸ ਦੇ ਧਾਰਮਿਕ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ 6ਵੇਂ ਸਰਾਧ 'ਤੇ ਬਾਬਾ ਬਿਸ਼ਨ ਦਾਸ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਵੁਸ਼ੂ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ) ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਮਾਤਾ ਸਾਹਿਬ ਕੌਰ ਡੀ. ਏ. ਵੀ. ਬੋਰਡਿੰਗ ਸਕੂਲ, ਕੋਟਲੀ ਜੰਡ, ਉੜਮੁੜ ਵਿਖੇ ਹੋਈ ਦਸਵੀ ਜੂਨੀਅਰ ਤੇ ਸੀਨੀਅਰ ਲੜਕੇ ਤੇ ਲੜਕੀਆਂ ਦੀ ਵਸੂ ਚੈਂਪੀਅਨਸ਼ਿਪ 'ਚ ਸ਼ਾਨਦਾਰ ...

ਪੂਰੀ ਖ਼ਬਰ »

ਜਦੋਂ ਮਾਸਟਰ ਦੀ ਹੋਈ ਛਿੱਤਰ ਪਰੇਡ

ਹਾਜੀਪੁਰ, 20 ਸਤੰਬਰ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਦੇ ਸਰਕਾਰੀ ਸੀਨੀਅਰ ਕੰਨਿਆ ਸਕੂਲ ਦੇ ਇਕ ਅਧਿਆਪਕ ਦੀ ਅੱਜ ਸਕੂਲ ਵਿਚ ਹੀ ਛਿੱਤਰ ਪਰੇਡ ਕੀਤੀ ਗਈ | ਜਾਣਕਾਰੀ ਅਨੁਸਾਰ ਉਕਤ ਸਕੂਲ ਦੇ ਐੱਸ. ਐੱਲ. ਏ. ਵਲੋਂ ਕੁੱਝ ਦਿਨ ਪਹਿਲਾਂ ਉਕਤ ਸਕੂਲ ਵਿਚ ਪੜ੍ਹਦੀ ਇਕ ਬੱਚੀ ...

ਪੂਰੀ ਖ਼ਬਰ »

ਖ਼ਾਲਸਾ ਗਲੋਬਲ ਰੀਚ ਫਾੳਾੂਡੇਸ਼ਨ ਯੂ. ਐੱਸ.ਏ. ਵਲੋਂ ਮਾ. ਸੁਨਿੰਦਰਪਾਲ ਸਿੰਘ ਦਾ ਸਨਮਾਨ

ਬੁੱਲ੍ਹੋਵਾਲ, 20 ਸਤੰਬਰ (ਲੁਗਾਣਾ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਸਮਾਰਟ ਸਕੂਲ ਮੁਰਾਦਪੁਰ ਨਰਿਆਲ ਦੇ ਈ.ਟੀ.ਟੀ ਅਧਿਆਪਕ ਸੁਨਿੰਦਰਪਾਲ ਸਿੰਘ ਨੂੰ ਖ਼ਾਲਸਾ ਗਲੋਬਲ ਰੀਚ ਫਾੳਾੂਡੇਸ਼ਨ ਯੂ. ਐੱਸ. ਏ., ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਲੱਕੜ ਮੰਡੀ ਐਸੋਸੀਏਸ਼ਨ ਨਾਲ ਮੀਟਿੰਗ

ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸਵਰਨ ਸਿੰਘ ਧੁੱਗਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਯੂਨੀਅਨ ਦੇ ਵਿੱਤ ਸਕੱਤਰ ਸਰਪੰਚ ਪਰਵਿੰਦਰ ਸਿੰਘ ਸੱਜਣ, ਮੀਤ ਪ੍ਰਧਾਨ ਸਰਪੰਚ ਇਕਬਾਲ ਸਿੰਘ, ...

ਪੂਰੀ ਖ਼ਬਰ »

ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਦੁਖੀ

ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਦਵਿੰਦਰ ਸਿੰਘ ਥਿੰਦ ਨੇ ਸ਼ਹਿਰ ਦੀ ਹੱਦ ਅੰਦਰ ਲੱਗੇ ਗੰਦਗੀ ਦੇ ਢੇਰਾਂ ਤੇ ਪਿੱਪਲਾਂਵਾਲਾ ਡੰਪ ਸਥਾਨ 'ਤੇ ਸੋਲਿਡ ਬੇਸਟ ਰੂਲਜ ਦੇ ਨਿਯਮਾਂ ਦੀ ਹੋ ਰਹੀ ਅਣਦੇਖੀ ਕਾਰਨ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਦਿਵਸ ਮੌਕੇ ਮਰੀਜ਼ਾਂ ਨੂੰ ਖਾਣ-ਪੀਣ ਸਮੱਗਰੀ ਵੰਡੀ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਭਾਈ ਘਨੱ੍ਹਈਆ ਜੀ ਸੇਵਾ ਦਿਵਸ ਈ.ਅੱੈਸ.ਆਈ. ਹਸਪਤਾਲ ਹੁਸ਼ਿਆਰਪੁਰ ਵਿਖੇ ਡਾ: ਗੁਰਬਖ਼ਸ਼ ਸਿੰਘ ਐੱਸ.ਐੱਮ.ਓ. ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ 'ਚ ਸਮਾਜ ਸੇਵੀ ਪ੍ਰੋ: ਬਹਾਦਰ ਸਿੰਘ ਸੁਨੇਤ, ਗੁਰਪ੍ਰੀਤ ਸਿੰਘ, ਜਤਿੰਦਰ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਮਿਲਕ ਪਲਾਂਟ ਯੂਥ ਐਂਡ ਸਪੋਰਟਸ ਕਲੱਬ ਅੱਜੋਵਾਲ, ਵਲੋਂ ਦੂਸਰਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ ਤੇ ਗੁਰਦਾਸਪੁਰ ਤੋਂ 22 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕਾਂਗਰਸ ਨੇ ਚੰਨੀ ਨੂੰ ਡੰਗ ਟਪਾਊ ਨੀਤੀ ਤਹਿਤ ਮੁੱਖ ਮੰਤਰੀ ਬਣਾਇਆ- ਪ੍ਰੋ: ਹਰਬੰਸ ਸਿੰਘ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਚੋਣਾਂ ਨੂੰ ਨਜ਼ਦੀਕ ਦੇਖ ਕੇ ਵੱਖ-ਵੱਖ ਰਾਜਸੀ ਪਾਰਟੀਆਂ ਜਾਤੀਵਾਦ ਨੂੰ ਬੜ੍ਹਾਵਾ ਦੇ ਕੇ ਖ਼ਾਸ ਕਰਕੇ ਦਲਿਤ ਵੋਟ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ | ਇਸੇ ਤਹਿਤ ਕਾਂਗਰਸ ਹਾਈਕਮਾਂਡ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX