ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਅੱਜ ਤੜਕਸਾਰ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਪਏ ਭਾਰੀ ਮੀਂਹ ਕਾਰਨ ਜਿੱਥੇ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ, ਉੱਥੇ ਇਹ ਪਿਆ ਭਾਰੀ ਮੀਂਹ ਆਲੂ-ਮਟਰਾਂ ਸਮੇਤ ਹੋਰਨਾਂ ਬੀਜੀਆਂ ਸਬਜ਼ੀ ਦੀਆਂ ਫ਼ਸਲਾਂ ਲਈ ਵੀ ਆਫ਼ਤ ਬਣ ਕੇ ਆਇਆ ਹੈ, ਜਿਸ ਦੇ ਚੱਲਦਿਆਂ ਕਿਸਾਨਾਂ ਦੇ ਚਿਹਰੇ 'ਤੇ ਮਾਯੂਸੀ ਦਾ ਆਲਮ ਛਾਇਆ ਰਿਹਾ | ਹੁਸ਼ਿਆਰਪੁਰ ਜ਼ਿਲ੍ਹੇ ਦਾ ਖ਼ਾਸ ਕਰਕੇ ਕੰਢੀ ਅਤੇ ਨੀਮ ਕੰਢੀ ਖੇਤਰ ਸਬਜ਼ੀ ਦੀਆਂ ਫ਼ਸਲਾਂ ਲਗਾਉਣ ਲਈ ਮੰਨਿਆ ਜਾਂਦਾ ਹੈ, ਜਿੱਥੇ ਕਿਸਾਨ ਸਬਜ਼ੀ ਦੀ ਅਗੇਤੀ ਫ਼ਸਲ ਲਗਾ ਕੇ ਆਰਥਿਕ ਲਾਭ ਲੈਂਦੇ ਹਨ | ਇਸ ਸਬੰਧੀ ਜਦੋਂ ਇਲਾਕੇ ਦੇ ਕਿਸਾਨਾਂ ਨੰਬਰਦਾਰ ਭੁਪਿੰਦਰ ਸਿੰਘ, ਸੁਰਜੀਤ ਸਿੰਘ ਮਸੂਤਾ, ਗੁਰਮੀਤ ਸਿੰਘ ਬਾਗਪੁਰ, ਰੇਸ਼ਮ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ ਆਦਿ ਨੇ ਦੱਸਿਆ ਕਿ ਕਿਸਾਨ ਪਹਿਲਾਂ ਹੀ ਆਰਥਿਕਤਾ ਦੀ ਮਾਰ ਝੱਲ ਰਹੇ ਹਨ ਅਤੇ ਸਮੇਂ ਸਿਰ ਸਰਕਾਰ ਵਲੋਂ ਡੀ.ਏ.ਪੀ. ਅਤੇ ਹੋਰ ਖਾਦਾਂ ਮੁਹੱਈਆ ਨਾ ਹੋਣ ਕਾਰਨ ਫ਼ਸਲਾਂ ਲੇਟ ਹੁੰਦੀਆਂ ਜਾ ਰਹੀਆਂ ਸਨ, ਪੰ੍ਰਤੂ ਹੁਣ ਮਿਹਨਤ ਨਾਲ ਬੀਜੀ ਗਈ ਆਲੂਆਂ ਦੀ ਫ਼ਸਲ, ਜਿਸ 'ਤੇ ਸਭ ਤੋਂ ਵੱਧ ਖਰਚਾ ਆਉਂਦਾ ਹੈ, ਭਾਰੀ ਮੀਂਹ ਪੈਣ ਕਾਰਨ ਨੁਕਸਾਨੀ ਗਈ ਹੈ | ਉਨ੍ਹਾਂ ਕਿਹਾ ਕਿ ਆਲੂਆਂ 'ਤੇ ਕਰੀਬ 1 ਏਕੜ ਦਾ ਖਾਦਾਂ ਅਤੇ ਬੀਜ ਮਿਲਾ ਕੇ 20 ਹਜ਼ਾਰ ਰੁਪਏ ਖਰਚਾ ਆ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਜਿਨ੍ਹਾਂ ਨੇ ਜ਼ਮੀਨਾਂ ਠੇਕੇ 'ਤੇ ਲਈਆਂ ਹਨ, ਉਨ੍ਹਾਂ ਕਿਸਾਨਾਂ ਦਾ ਹੋਰ ਵੀ ਵੱਧ ਆਰਥਿਕ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਮੀਂਹ ਦੇ ਚੱਲਦਿਆਂ ਖੇਤਾਂ 'ਚ ਭਰੇ ਪਾਣੀ ਕਾਰਨ ਹੁਣ ਸਬਜ਼ੀ ਦੀਆਂ ਫ਼ਸਲਾਂ ਦੀ ਬਿਜਾਈ ਹੋਰ ਵੀ ਲੇਟ ਹੋ ਜਾਵੇਗੀ, ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਮੰਡੀਕਰਨ ਸਮੇਂ ਵਧੀਆ ਭਾਅ ਮਿਲਣ ਦੀ ਉਮੀਦ ਨਹੀਂ ਹੈ | ਕਿਸਾਨਾਂ ਨੇ ਕਿਹਾ ਕਿ ਦੂਸਰੇ ਪਾਸੇ ਮਟਰ, ਗਾਜਰ, ਮੂਲੀਆਂ ਅਤੇ ਹੋਰਨਾਂ ਸਬਜ਼ੀ ਦੀਆਂ ਫ਼ਸਲਾਂ ਨੂੰ ਵੀ ਇਸ ਮੀਂਹ ਨਾਲ ਨੁਕਸਾਨ ਪਹੁੰਚਿਆ ਹੈ | ਜਿਨ੍ਹਾਂ ਖੇਤਾਂ 'ਚ ਝੋਨੇ ਦੀ ਕਟਾਈ ਹੱਥ ਨਾਲ ਕੀਤੀ ਗਈ ਸੀ, ਉਨ੍ਹਾਂ ਦਾ ਵੀ ਵੱਡਾ ਆਰਥਿਕ ਨੁਕਸਾਨ ਹੋਇਆ ਹੈ ਅਤੇ ਝੋਨੇ ਦੀ ਫ਼ਸਲ ਵਿਕਣ 'ਚ ਵੀ ਭਾਰੀ ਦਿੱਕਤ ਪੇਸ਼ ਆਵੇਗੀ | ਮੀਂਹ ਦੇ ਚੱਲਦਿਆਂ ਸ਼ਹਿਰ 'ਚ ਵੀ ਜਨ-ਜੀਵਨ ਪ੍ਰਭਾਵਿਤ ਰਿਹਾ ਅਤੇ ਸੜਕਾਂ 'ਤੇ ਪਾਣੀ ਭਰ ਜਾਣ ਕਾਰਨ ਰਾਹਗੀਰਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ |
ਮੌਸਮੀ ਫ਼ਸਲਾਂ ਲਈ ਲਾਹੇਵੰਦ ਹੋਵੇਗਾ ਇਹ ਮੀਂਹ- ਡਾ: ਵਿਨੈ ਕੁਮਾਰ
ਇਸ ਪਏ ਮੀਂਹ ਸਬੰਧੀ ਜਦੋਂ ਮੁੱਖ ਖੇਤੀਬਾੜੀ ਅਫ਼ਸਰ ਡਾ: ਵਿਨੈ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਪਏ ਭਾਰੀ ਮੀਂਹ ਨਾਲ ਆਲੂ, ਮਟਰ ਅਤੇ ਗਾਜਰਾਂ ਸਮੇਤ ਹੋਰਨਾਂ ਸਬਜ਼ੀ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਦੁਬਾਰਾ ਇਨ੍ਹਾਂ ਫ਼ਸਲਾਂ ਦੀ ਬਿਜਾਈ ਵੀ ਪੱਛੜ ਗਈ ਹੈ, ਪਰ ਇਸ ਮੀਂਹ ਨਾਲ ਮੱਕੀ, ਕਮਾਦ ਤੇ ਝੋਨੇ ਦੀ ਖੜ੍ਹੀ ਫ਼ਸਲ ਨੂੰ ਲਾਭ ਪਹੁੰਚੇਗਾ | ਉਨ੍ਹਾਂ ਕਿਹਾ ਕਿ ਇਸ ਮੀਂਹ ਨਾਲ ਮੌਸਮੀ ਫ਼ਸਲਾਂ ਦੇ ਝਾੜ 'ਚ ਵਾਧਾ ਹੋਣ ਦੀ ਵੀ ਉਮੀਦ ਹੈ |
ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਗਰੁੱਪ ਦੇ ਹੁਸ਼ਿਆਰਪੁਰ ਕੈਂਪਸ ਨੇ ਬੀ.ਐੱਡ-2021 ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਸਹਾਇਤਾ ਕੇਂਦਰ ਸ਼ੁਰੂ ਕੀਤਾ ਹੈ | ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਦੱਸਿਆ ਕਿ ਇਸ ਵਾਰ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਵਲੋਂ ਤੀਸਰਾ ਕੈਂਸਰ ਡਿਟੈੱਕਸ਼ਨ ਕੈਂਪ 22 ਸਤੰਬਰ ਨੂੰ ਚਿੰਤਪੁਰਨੀ ਰੋਡ ਜੈਨ ਕਲੋਨੀ ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਪਾਸ ਦਲਵੀਰ ਕੁਮਾਰ ਪੁੱਤਰ ਹਰੀ ਰਾਮ ਪਿੰਡ ਕਟਵਾਰਾ ਥਾਣਾ ਪੋਜੇਵਾਲ ਨੇ ਬਿਆਨਾਂ 'ਤੇ ਨਿਤਿਸ਼ ਪੁੱਤਰ ਸ਼ਾਮ ਸੁੰਦਰ ਵਾਸੀ ਬੋੜਾ ਖਿਲਾਫ਼ ਲਾਪਰਵਾਹੀ ਵਰਤਣ ਦੇ ਦੋਸ਼ 'ਤੇ ਮਾਮਲਾ ਦਰਜ਼ ਕੀਤਾ ਹੈ | ਦਲਵੀਰ ...
ਗੜ੍ਹਦੀਵਾਲਾ, 21 ਸਤੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਇਲਾਕਾ ਗਸ਼ਤ ਬਾ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 76 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਜੀਤ ਸਿੰਘ ਹੁੰਦਲ ਨੇ ...
ਹੁਸ਼ਿਆਰਪੁਰ 21 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਦੀ ਹਾਈਕਮਾਡ ਵਲੋਂ ਸੂਬੇ 'ਚ ਪਿਛਲੇ ਸਾਢੇ 4 ਸਾਲ ਤੋਂ ਅੜੀਅਲ ਤੇ ਤਾਨਾਸ਼ਾਹ ਅੰਦਾਜ ਨਾਲ ਸਰਕਾਰ ਚਲਾ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਲੈਣਾ ਇਹ ਸਾਬਿਤ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਇਲਾਕੇ 'ਚ ਹੋਏ ਦੋ ਸੜਕ ਹਾਦਸੀਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਪੁਲਿਸ ਨੇ ਮਾਮਲੇ ਦਰਜ਼ ਕਰ ਲਏ ਹਨ, ਪਰ ਅਜੇ ਤੱਕ ਕਿਸੇ ਨੂੰ ਨਾਮਜਦ ਨਹੀਂ ਕੀਤਾ | ਜਾਣਕਾਰੀ ਅਨੁਸਾਰ ਪਿੰਡ ਖਨੌੜਾ ਦੇ ਵਾਸੀ ਵਿਕਰਮ ਸਿੰਘ ਨੇ ...
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਦੀ ਬੱਸ ਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਪਿੰਡ ਚੱਕ ਗੁਰੂ ਦੇ ਦੋਵੇਂ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ...
ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਕਾਂਗਰਸ ਹਾਈਕਮਾਂਡ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਖ਼ੁਦ ਹੀ ਇਸ ਗੱਲ 'ਤੇ ਮੋਹਰ ਲਗਾ ਦਿੱਤੀ ਗਈ ਹੈ ਕਿ ਪਿਛਲੇ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਵਿਚ ਸੂਬੇ ਦੀ ਕਾਂਗਰਸ ਸਰਕਾਰ ਨੇ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਅੱਜ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਾ ਹੋਣ ਕਾਰਨ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਪਹਿਲਾਂ ਵਾਲੀ 28695 ਹੀ ਰਹੀ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ...
ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਜਿੱਥੇ ਕਿਸਾਨਾਂ ਨੂੰ ...
ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੀ ਅਗਵਾਈ ਹੇਠ ਪਿੱਪਲਾਂਵਾਲਾ ਤੇ ਸਿੰਗੜੀਵਾਲਾ ਵਿਖੇ ਕਰਿਆਨੇ ਦੀਆਂ ਦੁਕਾਨਾਂ ਤੇ ਕੇਕ ਤੇ ਪੇਸਟੀ ਤਿਆਰ ਕਰਨ ਵਾਲੀਆਂ ਫ਼ੈਕਟਰੀਆਂ 'ਤੇ ਛਾਪੇਮਾਰੀ ...
ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਅਸਮਾਨੀ ਬਿਜਲੀ ਪੈਣ ਨਾਲ ਪਿੰਡ ਸਲੇਮਪੁਰ ਵਿਖੇ ਜਿੱਥੇ ਇਕ ਘਰ 'ਚ ਲੱਗੇ ਬਿਜਲੀ ਉਪਕਰਨ ਸੜ ਗਏ, ਉੱਥੇ ਬਿਜਲੀ ਦੀ ਮਾਰ ਇਨੀ ਤੇਜ਼ ਸੀ ਕਿ ਘਰ ਦੀਆਂ ਕੰਧਾਂ ਤੇ ਲੈਂਟਰ 'ਚ ਵੀ ਤਰੇੜਾਂ ਪੈ ਗਈਆਂ | ਇਸ ਸਬੰਧੀ ਜਾਣਕਾਰੀ ...
ਮਾਹਿਲਪੁਰ, 21 ਸਤੰਬਰ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵੱਸੇ ਪਿੰਡ ਮਹਿਦੂਦ ਵਿਖੇ ਸਮੂਹ ਪੰਚਾਇਤ, ਪ੍ਰਵਾਸੀ ਭਾਰਤੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦਲਜੀਤ ਸਿੰਘ ਤੇ ਪੰਚ ਰਾਜੇਸ਼ ਸ਼ਰਮਾਂ ਦੀ ਦੇਖ-ਰੇਖ 'ਚ ਸਲਾਨਾ ਛਿੰਝ ਮੇਲਾ ਕਰਵਾਇਆ ਗਿਆ | ਇਸ ਵਿਸ਼ੇਸ਼ ...
ਦਸੂਹਾ, 21 ਸਤੰਬਰ (ਭੁੱਲਰ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੋਣਗੇ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਰਾਜਗੁਰਸ਼ਰਨ ਸਿੰਘ ...
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਇਲਾਕੇ ਵਿਚ ਹੋਈ ਬਾਰਿਸ਼ ਨੇ ਜਿੱਥੇ ਜਨ ਜੀਵਨ ਪ੍ਰਭਾਵਿਤ ਕਰਦਿਆਂ ਗਰਮੀ ਤੋਂ ਰਾਹਤ ਪ੍ਰਦਾਨ ਕੀਤੀ, ਉੱਥੇ ਝੋਨੇ ਦੀ ਕਟਾਈ ਨੂੰ ਪ੍ਰਭਾਵਿਤ ਕਰਦਿਆਂ, ਖੇਤੀ ਕਾਰਜਾਂ 'ਚ ਰੁਕਾਵਟ ਪੈਦਾ ਕੀਤੀ ਹੈ | ਬਾਰਿਸ਼ ਨਾਲ ਇਲਾਕੇ ਵਿਚ ਪਿਛਲੇ ...
ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-ਕਾਂਗਰਸ ਹਾਈਕਮਾਡ ਵਲੋਂ ਪੰਜਾਬ 'ਚ ਪਿਛਲੇ ਸਾਢੇ 4 ਸਾਲ ਤੋਂ ਅੜੀਅਲ ਤੇ ਤਾਨਾਸ਼ਾਹ ਅੰਦਾਜ ਨਾਲ ਸਰਕਾਰ ਚਲਾ ਰਹੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਲੈਣਾ ਇਹ ਸਾਬਿਤ ਕਰਦਾ ਹੈ ਕਿ ਕਾਂਗਰਸ ਸਰਕਾਰ ਵਲੋਂ ਆਪਣੇ ਪੂਰੇ ...
ਦਸੂਹਾ, 21 ਸਤੰਬਰ (ਕੌਸ਼ਲ)-ਦਾਣਾ ਮੰਡੀ ਦਸੂਹਾ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ਼ੇਰਪ੍ਰਤਾਪ ਸਿੰਘ ਚੀਮਾ ਦੀ ਅਗਵਾਈ ਵਿਚ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਦਸੂਹਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਇਕ ਕਮੇਟੀ ਦਾ ਗਠਨ ਕਰਨ ਦਾ ਵਿਚਾਰ ਚਰਚਾ ਕੀਤੀ | ਬੈਠਕ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਸੀ੍ਰ ਗੁਰੂ ਹਰਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਪੰਡੋਰੀ ਖਜੂਰ ਵਿਖੇ ਪਿੰ੍ਰਸੀਪਲ ਕਿਰਨਪ੍ਰੀਤ ਕੌਰ ਧਾਮੀ ਹੋਰਾ ਦੀ ਯੋਗ ਅਗਵਾਈ ਹੇਠ ਨਵੇ ਪਾਤਿਸ਼ਾਹ ਸਾਹਿਬ ਸਤਿਗੁਰੂ ਸੀ੍ਰ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ...
ਚੌਲਾਂਗ, 21 ਸਤੰਬਰ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਜ਼ਹੂਰਾ ਦੇ ਮਸੀਹੀ ਭਾਈਚਾਰੇ ਵਲੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਦਾ ਸ਼ਿਰਾਜ਼ ਮਸੀਹ ਦੀ ਅਗਵਾਈ ਵਿਚ ਭਰਵਾਂ ਸਵਾਗਤ ਕਰਦਿਆਂ ਸਮੂਹ ਭਾਈਚਾਰੇ ਨੇ ਬਾਂਹਾਂ ਖੜ੍ਹੀਆਂ ਕਰਕੇ ...
ਚੱਬੇਵਾਲ, 21 ਸਤੰਬਰ (ਥਿਆੜਾ)-ਕੈਨੇਡਾ ਵਿਖੇ ਨਵੀਂ ਸਰਕਾਰ ਦੀ ਚੋਣ ਲਈ ਕੱਲ੍ਹ ਪਈਆਂ ਵੋਟਾਂ ਦੇ ਆਏ ਨਤੀਜੇ ਵਜੋਂ ਸਾਬਕਾ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ | ਦੋ ਵਾਰ ਕੈਨੇਡਾ ਦੇ ਰੱਖਿਆ ਮੰਤਰੀ ਰਹੇ ਸ. ਹਰਜੀਤ ਸਿੰਘ ...
ਦਸੂਹਾ, 21 ਸਤੰਬਰ (ਕੌਸ਼ਲ)-ਸ੍ਰੀ ਪ੍ਰਕਾਸ਼ ਕੌਰ ਬਾਬਾ ਜੀ ਪਿੰਡ ਜੰਡੋਰ ਵਿਖੇ ਛਿੰਝ ਮੇਲਾ ਲੱਖ ਦਾਤਾ ਬਾਬਾ ਬਾਲਕ ਨਾਥ ਜੀ ਵਿਖੇ ਕਰਵਾਇਆ ਗਿਆ | ਇਸ ਮੌਕੇ ਜਿੱਥੇ ਕਮੇਟੀ ਵਲੋਂ ਚਾਹ-ਪਕੌੜਿਆਂ ਦਾ ਲੰਗਰ ਲਗਾਇਆ, ਉੱਥੇ ਹੀ ਬਾਬਾ ਜੀ ਦੀ ਚੌਕੀ ਵੀ ਲਗਾਈ ਗਈ | ਇਸ ਮੌਕੇ ...
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਗੜ੍ਹਸ਼ੰਕਰ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਾਂਝੇ ਤੌਰ 'ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਮਹਿਤਾਬਪੁਰ ਵਿਖੇ ਬਲਾਕ ਪੱਧਰੀ ਕਿਸਾਨ ਸਿਖ਼ਲਾਈ ...
ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਸਮਿਆਲ ਐਜੂਕੇਸ਼ਨਲ ਸੁਸਾਇਟੀ ਵਲੋਂ ਸੰਚਾਲਿਤ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਹਿੰਦੀ ਪਖਵਾੜਾ ਸਕੂਲ ਦੇ ਪਿ੍ੰਸੀਪਲ ਠਾ. ਪ੍ਰਵੀਨ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਕੰਮ ਕਰਨ ਵਾਲੇ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਚਹਿਰੀ ਰੋਡ 'ਤੇ ਭਗਵਾਨ ਪਰਸ਼ੂਰਾਮ ਜੀ ਦੇ ਚੌਂਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਵਲੋਂ ਚੌਂਕ ਦੇ ਨਿਰਮਾਣ ਲਈ ...
ਟਾਂਡਾ ਉੜਮੁੜ, 21 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਉੱਘੇ ਸਮਾਜ ਸੇਵਕ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਨੂੰ ਜਿਤਾਉਣ ਲਈ ਯੂਥ ਅਕਾਲੀ ਦਲ ਸੰਯੁਕਤ ਦੇ ਨੌਜਵਾਨ ਪੂਰੀ ਵਾਹ ਲਾਉਣਗੇ ਤੇ ਦਸੂਹਾ ਵਲੋਂ ਹਲਕੇ ਵਿਚ ਚਲਾਈਆਂ ਲੋਕ ...
ਤਲਵਾੜਾ, 21 ਸਤੰਬਰ (ਅ. ਪ)-2017 ਦੀਆਂ ਚੋਣਾਂ ਵਿਚ ਵਿਧਾਇਕ ਅਰੁਣ ਡੋਗਰਾ ਦੀ ਜਿੱਤ ਦੀ ਗਵਾਹੀ ਦਿੰਦੇ ਹੋਏ, 'ਕਾਂਗਰਸ ਦਫ਼ਤਰ ਦੇ ਨੇੜੇ ਨਿਰੰਕਾਰੀ ਭਵਨ ਤਲਵਾੜਾ' ਵਿਖੇ ਨਗਰ ਪੰਚਾਇਤ ਤਲਵਾੜਾ ਦੇ ਉਪ ਪ੍ਰਧਾਨ ਜੋਗਿੰਦਰ ਪਾਲ ਸ਼ਿੰਦਾ, ਕੌਂਸਲਰ ਵਿਕਾਸ ਚੰਦਰ ਗੋਗਾ, ...
ਹੁਸ਼ਿਆਰਪੁਰ, 21 ਸਤਬੰਰ (ਨਰਿੰਦਰ ਸਿੰਘ ਬੱਡਲਾ)-ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦੇ ਨਿਰਦੇਸ਼ਾ 'ਤੇ ਰਣਧੀਰ ਸਿੰਘ ਬੈਨੀਪਾਲ ਸੂਬਾ ਇੰਚਾਰਜ, ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਵਲੋਂ ਸੂਬਾ ਪੱਧਰ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀਆਂ ...
ਦਸੂਹਾ, 21 ਸਤੰਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਦੇ ਵਿਦਿਆਰਥੀ ਨੇ ਵੁਸ਼ੂ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਪਿ੍ੰਸੀਪਲ ਗੁਰਦਿਆਲ ਸਿੰਘ ਨੇ ਦੱਸਿਆ ਕਿ ਅਧਿਆਪਕ ...
ਚੌਲਾਂਗ, 21 ਸਤੰਬਰ (ਸੁਖਦੇਵ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਦੇ 350ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ...
ਟਾਂਡਾ ਉੜਮੁੜ, 21 ਸਤੰਬਰ (ਭਗਵਾਨ ਸਿੰਘ ਸੈਣੀ)-ਭਗਵਾਨ ਵਾਲਮੀਕਿ ਸ਼ਕਤੀ ਸੇਨਾ ਪੰਜਾਬ ਵਲੋਂ ਸੂਬਾ ਪ੍ਰਧਾਨ ਅਜੇ ਕੁਮਾਰ ਐਡਵੋਕੇਟ ਦੀ ਅਗਵਾਈ ਹੇਠ ਜੀ. ਟੀ. ਵੀ. ਚੈਨਲ ਵਲੋਂ 'ਕੁੰਡਲੀ ਭਾਗਿਆ' ਸੀਰੀਅਲ ਵਿਚ ਭਗਵਾਨ ਵਾਲਮੀਕਿ ਮਹਾਰਾਜ ਜੀ ਪ੍ਰਤੀ ਮਨਘੜਤ ਅਤੇ ਅਪਮਾਨ ...
ਦਸੂਹਾ, 21 ਸਤੰਬਰ (ਕੌਸ਼ਲ)-ਜ਼ਿਲ੍ਹਾ ਪੱਧਰੀ ਸਬ ਜੂਨੀਅਰ ਵੂਸ਼ੋ ਚੈਂਪੀਅਨਸ਼ਿਪ ਟੂਰਨਾਮੈਂਟ ਵਿਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਵਿਦਿਆਰਥਣ ਕਿ੍ਤਿਕਾ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ...
ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਮਹਾਸ਼ਾ ਬਰਾਦਰੀ ਦੇ ਗੁਰੂ ਬੁਲੰਦ ਦੇਵ ਮਹਾਰਾਜ ਜੀ ਦੇ ਜਨਮ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਵਿਚ ਵੱਖ-ਵੱਖ ਪਿੰਡਾਂ ਤੋਂ ਭਾਰੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਭਰੀ, ਜਿਸ ਵਿਚ ਵਿਸ਼ੇਸ਼ ...
ਟਾਂਡਾ ਉੜਮੁੜ, 21 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਮਿਆਣੀ ਰੋਡ 'ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਤੇ ਬਾਬਾ ਸ੍ਰੀ ਚੰਦ ਜੀ ਦੇ 527ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ...
ਸੈਲਾ ਖੁਰਦ, 21 ਸਤੰਬਰ (ਹਰਵਿੰਦਰ ਸਿੰਘ ਬੰਗਾ) ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਪਿੰਡ ਮੁੱਗੋਵਾਲ ਵਿਖੇ ਹੋਈ, ਜਿਸ 'ਚ ਲੋਕ ਇਨਸਾਫ਼ ਪਾਰਟੀ ਦੇ ਜ਼ੋਨ ਦੁਆਬਾ ਦੇ ਮੀਤ ਪ੍ਰਧਾਨ ਤੇ ਜਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਡਾਂਡੀਆ ਨੇ ਸੰਬੋਧਨ ਕਰਦਿਆ ਕਿਹ ਕਿ ...
ਨੰਗਲ ਬਿਹਾਲਾਂ, 21 ਸਤੰਬਰ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਮਾਵਾ ਬਾਂਠਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸੈਂਟਰ ਹੈੱਡ ਮਾਸਟਰ ਜਸਵੀਰ ਸਿੰਘ ਨੰਗਲ ਬਿਹਾਲਾਂ ਦੀ ਅਗਵਾਈ ਹੇਠ ਵਣ ਮੰਡਲ ਅਫ਼ਸਰ, ਜੰਗਲ਼ੀ ਜੀਵ ਮੰਡਲ ਹੁਸ਼ਿਆਰਪੁਰ ਦੀ ਸਹਾਇਤਾ ਨਾਲ ਵਣ ...
ਨੰਗਲ ਬਿਹਾਲਾਂ, 21 ਸਤੰਬਰ (ਵਿਨੋਦ ਮਹਾਜਨ)- ਨਜ਼ਦੀਕੀ ਪਿੰਡ ਸਿੰਘੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਦਾਨੀ ਸੱਜਣ ਵਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ 21 ਹਜ਼ਾਰ ਰੁਪਏ ਨਗਦ ਰਾਸ਼ੀ ਭੇਟ ਕੀਤੀ | ਇਸ ਸਬੰਧੀ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ...
ਗੜ੍ਹਦੀਵਾਲਾ, 21 ਸਤੰਬਰ (ਚੱਗਰ)-ਸ੍ਰੀ ਰਾਮ ਲੀਲਾ ਕਮੇਟੀ ਗੜ੍ਹਦੀਵਾਲਾ ਵਲੋਂ ਮਨਾਏ ਜਾ ਰਹੇ ਦੁਸ਼ਹਿਰਾ ਮਹਾਉਤਸਵ ਦੇ ਸਬੰਧ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਸਦਕਾ ਪੂਰੇ ਵਿਧੀ ਵਿਧਾਨ ਨਾਲ ਭੂਮੀ ਪੂਜਨ ਕਰਕੇ ਝੰਡਿਆਂ ਦੀ ਸਥਾਪਨਾ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ...
ਦਸੂਹਾ, 21 ਸਤੰਬਰ (ਕੌਸ਼ਲ)-ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਸ਼ਿਕ ਪਰਬ 2021 ਗੁਰੂ ਤੇਗ਼ ਬਹਾਦਰ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਸਾਰੇ ਭਾਰਤ ਦੇ ਨਾਗਰਿਕਾਂ, ਵਿਦਿਆਰਥੀਆਂ ...
ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਭਾਈ ਘਨ੍ਹਈਆ ਜੀ ਵੈਲਫ਼ੇਅਰ ਸੁਸਾਇਟੀ ਵਲੋਂ ਪ੍ਰਧਾਨ ਜਗਮੀਤ ਸਿੰਘ ਸੇਠੀ ਦੀ ਅਗਵਾਈ ਹੇਠ ਭਾਈ ਘਨ੍ਹਈਆ ਜੀ ਦਾ 'ਸੇਵਾ ਦਿਵਸ' ਇਕ ਲੋੜਵੰਦ ਵਿਅਕਤੀ ਨੂੰ ਵ੍ਹੀਲਚੇਅਰ ਦੇ ਕੇ ਮਨਾਇਆ ਗਿਆ | ਸੇਠੀ ਨੇ ...
ਭੰਗਾਲਾ, 21 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪਿੰਡ ਹਰਦੋਖੁੰਦਪੁਰ ਵਿਖੇ ਅੱਜ 22 ਸਤੰਬਰ ਨੂੰ ਹੋਣ ਵਾਲਾ ਛਿੰਝ ਮੇਲਾ ਬਾਰਸ਼ ਕਾਰਨ ਰੱਦ ਕਰ ਦਿੱਤਾ ਗਿਆ ਹੈ | ਛਿੰਝ ਕਮੇਟੀ ਦੇ ਪ੍ਰਧਾਨ ਮਹੇਸ਼ਵਰ ਸਿੰਘ ਅਤੇ ਫ਼ੌਜੀ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਐੱਸ. ਸੀ. ਕੈਟਾਗਰੀ ਨਾਲ ਸਬੰਧਤ ਲਾਭਪਾਤਰੀਆਂ ਲਈ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ ਚਲਾਇਆ ਜਾ ਰਿਹਾ ਹੈ | ਉਨ੍ਹਾਂ ...
ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦਾ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ | ਅੱਜ ਧਰਨੇ ਦੌਰਾਨ ...
ਚੌਲਾਂਗ, 21 ਸਤੰਬਰ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਖਰਲ ਖ਼ੁਰਦ ਵਿਖੇ ਬਾਬਾ ਸਾਹਿਬ ਦੂਲੋ ਦੇ ਦਰਬਾਰ 'ਤੇ ਸਭਿਆਚਾਰਕ ਮੇਲਾ ਮਨਾਇਆ ਗਿਆ, ਜਿਸ ਵਿਚ ਲੋਕ ਗਾਇਕ ਦੁਰਗਾ ਰੰਗੀਲਾ ਨੇ ਭਰਵੀਂ ਹਾਜ਼ਰੀ ਲਗਾਈ | ਚੇਅਰਮੈਨ ਪਰਮਵੀਰ ਸਿੰਘ ਪੰਮਾ ਦੀ ਅਗਵਾਈ ...
ਗੜ੍ਹਦੀਵਾਲਾ, 21 ਸਤੰਬਰ (ਚੱਗਰ)-ਗੰਨਾ ਸੰਘਰਸ ਕਮੇਟੀ ਦੀ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਅਮਰਜੀਤ ਸਿੰਘ ਸਹੋਤਾ, ਦਵਿੰਦਰ ਸਿੰਘ ਚੋਹਕਾ, ਸੁਖਦੇਵ ਸਿੰਘ ਮਾਂਗਾ, ਮਾਸਟਰ ਗੁਰਬਚਨ ਸਿੰਘ ਕਾਲਰਾ, ਮੱਘਰ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਹਾਈ ਕਮਾਡ ਵਲੋ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਸ਼ਲਾਘਾਯੋਗ ਕਦਮ ਕੀਤਾ ਹੈ¢ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਸ਼ਾਮਚੋਰਾਸੀ ਦੇ ਯੂਥ ਕਾਂਗਰਸ ਦੇ ਪ੍ਰਧਾਨ ਪਵਿੱਤਰਦੀਪ ਸਿੰਘ ...
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਕਾਕਾ ਨੇ ਪਾਰਟੀ ਹਾਈਕਮਾਂਡ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪਾਰਟੀ ਨੇ ਦਲਿਤ ਭਾਈਚਾਰੇ ...
ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਨਾਲ-ਨਾਲ ਸਰਕਾਰੀ ਨੌਕਰੀਆਂ ਦੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਵੀ ...
ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਚਰਨਜੀਤ ਸਿੰਘ ਚੰਨੀ ਨੂੰ ਹਾਈਕਮਾਂਡ ਵਲਾੋ ਸੂਬੇ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਸਾਬਕਾ ਚੇਅਰਮੈਨ ਪੀ.ਏ.ਬੀ.ਡੀ. ਹੁਸ਼ਿਆਰਪੁਰ ਤੇ ਸਾਬਕਾ ਸਰਪੰਚ ਕੁਲਦੀਪ ਕੁਮਾਰ ਲਵਲੀ ਬੱਡਲਾ ਨੇ ਜਿੱਥੇ ਚਰਨਜੀਤ ਸਿੰਘ ਚੰਨੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX