ਤਾਜਾ ਖ਼ਬਰਾਂ


ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 minute ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  22 minutes ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  39 minutes ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  18 minutes ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  58 minutes ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 1 hour ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  1 minute ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 2 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  30 minutes ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈ ਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  57 minutes ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 3 hours ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 4 hours ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 4 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਇਸਤਰੀ ਜਾਗਿ੍ਤੀ ਮੰਚ ਵਲੋਂ ਦਿੱਲੀ ਦੀ ਰਾਬੀਆ ਸੈਫੀ ਦੇ ਕਤਲ ਵਿਰੁੱਧ ਰੋਸ ਮੁਜ਼ਾਹਰਾ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਦਿੱਲੀ ਵਿਖੇ ਕਤਲ ਕੀਤੀ ਗਈ ਰਾਬੀਆ ਸੈਫੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਅੱਜ ਇਸਤਰੀ ਜਾਗਿ੍ਤੀ ਮੰਚ ਵਲੋਂ ਨਵਾਂਸ਼ਹਿਰ ਵਿਖੇ ਮੁਜ਼ਾਹਰਾ ਕੀਤਾ ਗਿਆ | ਇਸ ਤੋਂ ਪਹਿਲਾਂ ਸਥਾਨਕ ਬੱਸ ਅੱਡੇ 'ਤੇ ਔਰਤਾਂ ਦਾ ਇਕੱਠ ਕੀਤਾ ਗਿਆ | ਇਸ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ, ਜ਼ਿਲ੍ਹਾ ਸਕੱਤਰ ਰੁਪਿੰਦਰ ਕੌਰ ਦੁਰਗਾਪੁਰ, ਸੰਤੋਸ਼ ਕੁਮਾਰੀ, ਸੁਰਜੀਤ ਕੌਰ ਉਟਾਲ, ਮਨਜੀਤ ਕੌਰ ਅਲਾਚੌਰ, ਸਿਮਰਨਜੀਤ ਸਿੰਮੀ ਨੇ ਕਿਹਾ ਕਿ ਮੋਦੀ ਸਰਕਾਰ ਔਰਤਾਂ ਦੀ ਸੁਰੱਖਿਆ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ | ਮੋਦੀ ਰਾਜ ਵਿਚ ਘੱਟ ਗਿਣਤੀਆਂ ਨਾਲ ਸਬੰਧਤ ਅਤੇ ਦਲਿਤ ਔਰਤਾਂ ਨੂੰ ਵਿਸ਼ੇਸ਼ ਤੌਰ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 26 ਅਗਸਤ ਨੂੰ ਰਾਬੀਆ ਸੈਫੀ ਨਾਮੀ ਲੜਕੀ ਨੂੰ ਬਹੁਤ ਹੀ ਬੇਦਰਦੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਦੀ ਮਿ੍ਤਕ ਦੇਹ 'ਤੇ ਤੇਜ਼ ਧਾਰ ਹਥਿਆਰਾਂ ਦੇ 64 ਨਿਸ਼ਾਨ ਸਨ, ਉਸ ਦੇ ਕਈ ਅੰਗ ਕੱਟ ਦਿੱਤੇ ਗਏ, ਪਰ ਮੋਦੀ ਸਰਕਾਰ ਇਸ ਸਮੁੱਚੇ ਮਾਮਲੇ ਦੀ ਪੜਤਾਲ ਕਰਾਉਣ ਲਈ ਗੰਭੀਰ ਨਹੀਂ ਹੈ ਸਗੋਂ ਅਸਲ ਦੋਸ਼ੀਆਂ ਨੂੰ ਬਚਾਉਣ ਲਈ ਸਰਗਰਮ ਹੈ | ਜਦ ਕਿ ਇਸ ਕਤਲ ਦੇ ਵਿਰੁੱਧ ਦੇਸ਼ ਭਰ ਵਿਚੋਂ ਤਿੱਖੀਆਂ ਆਵਾਜ਼ਾਂ ਉੱਠ ਰਹੀਆਂ ਹਨ | ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਦਿੱਲੀ ਪੁਲਸ ਮੋਦੀ ਦੀ ਕੇਂਦਰ ਸਰਕਾਰ ਦੇ ਅਧੀਨ ਹੋਣ ਦਾ ਬਹਾਨਾ ਘੜ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ | ਇਸ ਮੌਕੇ 'ਲਹੂ ਦੀ ਆਵਾਜ਼' ਗੀਤ 'ਤੇ ਪਾਬੰਦੀ ਲਾਉਣ ਤੇ ਇਸ ਗੀਤ ਦੀ ਗਾਇਕਾ ਸਿਮਰਨ ਧਾਦਲੀ ਤੇ ਗੀਤ ਦੀ ਰਿਕਾਰਡਿੰਗ ਕੰਪਨੀ ਵਿਰੁੱਧ ਕੇਸ ਦਰਜ ਕਰਨ ਦਾ ਮਤਾ ਪਾਸ ਕੀਤਾ ਗਿਆ | ਇਸ ਇਕੱਠ ਨੂੰ ਖ਼ਜ਼ਾਨਚੀ ਜੈਸਮੀਨ, ਹਰਬੰਸ ਕੌਰ, ਸੁਦੇਸ਼ ਕੁਮਾਰੀ ਨੇ ਵੀ ਸੰਬੋਧਨ ਕੀਤਾ | ਇਸ ਉਪਰੰਤ ਸ਼ਹਿਰ ਵਿਚ ਮੁਜ਼ਾਹਰਾ ਕੀਤਾ ਗਿਆ | ਜਥੇਬੰਦੀ ਵਲੋਂ ਬਣਾਏ ਮੰਗ ਪੱਤਰ 'ਚ ਇਸ ਕੇਸ ਦੀ ਆਜ਼ਾਦ, ਵਿਗਿਆਨਕ ਅਤੇ ਨਿਰਪੱਖ ਜਾਂਚ ਕਰਨ, ਉਦਯੋਗਿਕ ਕਾਨੂੰਨ ਵਿਚ ਮਹਿਲਾ ਵਰਕਰਾਂ ਦੇ ਆਉਣ ਜਾਣ ਦੀ ਸੁਰੱਖਿਆ ਦੇ ਨਿਯਮ ਸ਼ਾਮਿਲ ਕਰਨ, ਵਰਮਾ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮਕਾਜੀ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ 'ਐਂਟੀ ਸੈਕਸੂਅਲ ਹੈਰਾਸਮੈਂਟ ਕਮੇਟੀਆਂ ਦਾ ਗਠਨ ਯਕੀਨੀ ਬਣਾਉਣ ਅਤੇ 'ਨਿਰਭਯਾ ਫ਼ੰਡ' ਦੀ ਵਰਤੋਂ ਪੀੜਤ ਲੜਕੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਯਕੀਨੀ ਬਣਾਉਣ ਦੀ ਮੰਗ ਕੀਤੀ | ਅੱਜ ਜਦੋਂ ਡੀ. ਸੀ. ਦਫ਼ਤਰ ਦੇ ਬਾਹਰਲੇ ਗੇਟ ਉੱਤੇ ਅੱਧਾ ਘੰਟਾ ਔਰਤਾਂ ਕੋਲੋਂ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੰਗ ਪੱਤਰ ਲੈਣ ਨਾ ਆਇਆ ਤਾਂ ਔਰਤਾਂ ਗੇਟ ਦਾ ਕੁੰਡਾ ਖੋਲ੍ਹ ਕੇ ਡੀ. ਸੀ. ਦੇ ਕਮਰੇ ਅੱਗੇ ਪੁੱਜ ਗਈਆਂ | ਪੰਜ ਮਿੰਟ ਉਡੀਕ ਕਰਨ ਤੋਂ ਬਾਅਦ ਜਦੋਂ ਫਿਰ ਵੀ ਡੀ. ਸੀ. ਵਲੋਂ ਮੰਗ ਪੱਤਰ ਨਾ ਲਿਆ ਤਾਂ ਔਰਤਾਂ ਨੇ ਡੀ. ਸੀ. ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕੀਤੀ ਤੇ ਮੰਗ ਪੱਤਰ ਦੀ ਕਾਪੀ ਡੀ. ਸੀ. ਦੇ ਕਮਰੇ ਤੋਂ ਬਾਹਰ ਕੰਧ 'ਤੇ ਚਿਪਕਾ ਕੇ ਨਾਅਰੇ ਮਾਰਦੀਆਂ ਵਾਪਸ ਆ ਗਈਆਂ |

ਘਰ ਅੱਗਿਓਾ ਮੋਟਰਸਾਈਕਲ ਚੋਰੀ

ਮੱਲਪੁਰ ਅੜਕਾਂ, 21 ਸਤੰਬਰ (ਮਨਜੀਤ ਸਿੰਘ ਜੱਬੋਵਾਲ)-ਹਰ ਰੋਜ਼ ਪਿੰਡਾਂ ਵਿਚ ਵੱਧ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਘਟਣ ਦਾ ਨਾਂਅ ਨਹੀਂ ਲੈ ਰਹੀਆਂ | ਪਿੰਡ ਜੱਬੋਵਾਲ ਵਿਖੇ ਦਿਨ ਦਿਹਾੜੇ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ 'ਤੇ ...

ਪੂਰੀ ਖ਼ਬਰ »

ਪਿੰਡ ਦੇਨੋਵਾਲ ਕਲਾਂ 'ਚ ਛਿੰਝ ਮੇਲਾ 14 ਨੂੰ

ਪੱਲੀ ਝਿੱਕੀ, 21 ਸਤੰਬਰ (ਕੁਲਦੀਪ ਸਿੰਘ ਪਾਬਲਾ)-ਪਿੰਡ ਦੇਨੋਵਾਲ ਕਲਾਂ ਵਿਖੇ ਲੱਖ ਦਾਤਾ ਪੀਰ ਦੇ ਅਸਥਾਨ 'ਤੇ ਛਿੰਝ ਮੇਲਾ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ, ਐੱਨ. ਆਰ. ਆਈ. ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ...

ਪੂਰੀ ਖ਼ਬਰ »

ਬਲਾਚੌਰ ਵਾਰਡ ਨੰ.-6 ਦੇ ਮੁਹੱਲੇ ਤੇ ਵਾਰਡ ਨੰ.-6 ਦੀ ਗਲੀ ਦੀ ਕੌਣ ਲਊ ਸਾਰ

ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਸ਼ਹਿਰ 'ਚ ਨਗਰ ਕੌਂਸਲ ਵਲੋਂ ਭਾਵੇਂ ਰਿਕਾਰਡ ਤੋੜ ਵਿਕਾਸ ਕੰਮ ਕੀਤੇ ਜਾ ਰਹੇ ਹਨ, ਪਰ ਫਿਰ ਵੀ ਮੀਂਹ ਦੌਰਾਨ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ, ਜਿਸ ਦੀ ਮਿਸਾਲ ਵਾਰਡ ਨੰਬਰ-6 ...

ਪੂਰੀ ਖ਼ਬਰ »

ਮੁਫ਼ਤ ਕੋਚਿੰਗ ਲਈ ਰਜਿਸਟ੍ਰੇਸ਼ਨ 30 ਤੱਕ

ਨਵਾਂਸ਼ਹਿਰ, 21 ਸਤੰਬਰ (ਹਰਵਿੰਦਰ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਮੁਫ਼ਤ ਕੋਚਿੰਗ ਦਿੱਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

21 ਕਿੱਲੋ ਗਾਂਜੇ 'ਤੇ ਵੱਜਿਆ ਪੁਲਿਸ ਦਾ ਪੰਜਾ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਅਕਸਰ ਖੁੰਡ ਚਰਚਾਵਾਂ ਛਿੜਦੀਆਂ ਸਨ ਕਿ ਇਨ੍ਹਾਂ ਨੂੰ ਕਿਹੜਾ ਪੁਲਿਸ ਫੜਦੀ ਹੈ, ਇਨ੍ਹਾਂ ਦਾ ਤਾਂ ਸੱਤੀ ਵੀਹੀਂ ਸੌ ਹੈ, ਇਨ੍ਹਾਂ ਪਾਸੋਂ ਤਾਂ ਕੁਝ ਪੁਲਿਸ ਵਾਲੇ ਮਹੀਨੇ ਦੀ ...

ਪੂਰੀ ਖ਼ਬਰ »

ਜੱਸੋਮਜਾਰਾ ਸਹਿਕਾਰੀ ਸਭਾ ਦਾ ਆਮ ਇਜਲਾਸ ਭਲਕੇ

ਬਹਿਰਾਮ, 21 ਸਤੰਬਰ (ਨਛੱਤਰ ਸਿੰਘ ਬਹਿਰਾਮ)-ਦੀ ਜੱਸੋਮਜਾਰਾ ਸਹਿਕਾਰੀ ਬਹੁਮੰਤਵੀ ਸਭਾ ਲਿਮ: ਦਾ ਆਮ ਇਜਲਾਸ 23 ਸਤੰਬਰ ਨੂੰ ਜੱਸੋਮਜਾਰਾ ਵਿਖੇ ਸਭਾ ਦਫ਼ਤਰ ਵਿਚ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਪ੍ਰਧਾਨ ਬਲਦੇਵ ਸਿੰਘ ਰਾਣਾ ਤੇ ਸੈਕਟਰੀ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਨੌਜਵਾਨ ਭੇਦ ਭਰੀ ਹਾਲਤ 'ਚ ਗੁੰਮ

ਸੜੋਆ, 21 ਸਤੰਬਰ (ਨਾਨੋਵਾਲੀਆ)-ਘਰ ਤੋਂ ਕੰਮ ਦੀ ਭਾਲ ਲਈ ਗਏ ਪਰਿਵਾਰ ਦੇ ਮੁਖੀ ਦੀ ਭੇਦਭਰੀ ਹਾਲਤ ਵਿਚ ਗੁੰਮ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਗੁੰਮਸ਼ੁਦਾ ਵਿਅਕਤੀ ਦੇ ਪਿਤਾ ਰਾਮ ਕਿਸ਼ਨ ਵਾਸੀ ਪਿੰਡ ਅਟਾਲ ਮਜਾਰਾ ਬਲਾਕ ਸੜੋਆ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ 35 ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਸਾੜਿਆ

ਨਵਾਂਸ਼ਹਿਰ, 21 ਸਤੰਬਰ (ਹਰਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਨਵਾਂਸ਼ਹਿਰ ਦੇ ਦਫ਼ਤਰ ਸਾਹਮਣੇ ਜ਼ਿਲ੍ਹੇ ਦੇ ਅਧਿਆਪਕਾਂ ਵਲੋਂ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ ਗਿਆ | ਇਸ ਸਮੇਂ ਅਧਿਆਪਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਮੁਕੇਸ਼ ਕੁਮਾਰ, ...

ਪੂਰੀ ਖ਼ਬਰ »

ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਕਰਵਾਉਣਾ ਮਾਂ-ਬੱਚੇ ਦੋਵਾਂ ਲਈ ਖ਼ਤਰਨਾਕ- ਸਿਵਲ ਸਰਜਨ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਾਕੇਸ਼ ਚੰਦਰ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ 21 ਦਿਨਾ ...

ਪੂਰੀ ਖ਼ਬਰ »

ਤੇਜ਼ ਹਨੇਰੀ ਤੇ ਬਾਰਿਸ਼ ਨਾਲ ਝੋਨੇ ਦੀ ਫ਼ਸਲ ਹੋਈ ਢਹਿ-ਢੇਰੀ

ਰੈਲਮਾਜਰਾ/ਕਾਠਗੜ੍ਹ, 21 ਸਤੰਬਰ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)-ਇਲਾਕੇ 'ਚ ਆਈ ਜ਼ਬਰਦਸਤ ਹਨੇਰੀ ਤੇ ਭਾਰੀ ਬਾਰਿਸ਼ ਕਾਰਨ ਜਿੱਥੇ ਸਮੁੱਚਾ ਇਲਾਕਾ ਜਲ-ਥਲ ਹੋ ਗਿਆ, ਉੱਥੇ ਕੰਢੀ ਤੇ ਬੇਟ ਖੇਤਰ ਦੇ ਕਿਸਾਨਾਂ ਦੀ ਪੱਕਣ ਨੇੜੇ ਆਈ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਕਾਂਗਰਸ ਨੇ ਦਲਿਤ ਵਰਗ ਦਾ ਮੁੱਖ ਮੰਤਰੀ ਬਣਾ ਕੇ ਲੋਕਾਂ ਦਾ ਦਿਲ ਜਿੱਤਿਆ- ਚੌ. ਮੋਹਣ ਸਿੰਘ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-ਕਾਂਗਰਸ ਪਾਰਟੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਗ਼ਰੀਬ ਲੋਕਾਂ ਤੇ ਦਲਿਤ ਵਰਗ ਦਾ ਮਾਣ ਵਧਾਇਆ | ਇਹ ਪ੍ਰਗਟਾਵਾ ਚੌ. ਮੋਹਣ ਸਿੰਘ ਸਾਬਕਾ ਵਿਧਾਇਕ ਹਲਕਾ ਬੰਗਾ ਨੇ ਬੰਗਾ ਵਿਖੇ ਮੀਟਿੰਗ ਉਪਰੰਤ ਕੀਤਾ | ...

ਪੂਰੀ ਖ਼ਬਰ »

ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਨ ਵਿਖੇ ਭੰਡਾਰਾ ਕਰਾਇਆ

ਬਹਿਰਾਮ, 21 ਸਤੰਬਰ (ਨਛੱਤਰ ਸਿੰਘ ਬਹਿਰਾਮ)-ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਨ ਵਿਖੇ ਮੰਦਰ ਦੇ ਮੁੱਖ ਸੇਵਾਦਾਰ ਭਗਤ ਸੋਢੀ ਰਾਮ ਦੀ ਅਗਵਾਈ ਵਿਚ ਸਲਾਨਾ ਭੰਡਾਰਾ ਕਰਾਇਆ ਗਿਆ | ਉਪਰੰਤ ਮੁਫ਼ਤ ਮੈਡੀਕਲ ਕੈਂਪ ਸਿੱਧ ਜੋਗੀ ਟਰੱਸਟ ਖਾਨਪੁਰ ਵਲੋਂ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਚੇਅ. ਤੀਰਥ ਸਿੰਘ ਵਲੋਂ ਪਾਰਕ ਦਾ ਉਦਘਾਟਨ

ਘੁੰਮਣਾਂ, 21 ਸਤੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ਦੇ ਪ੍ਰਵਾਸੀ ਭਾਰਤੀ ਤੇ ਉੱਘੇ ਸਮਾਜ ਸੇਵਕ ਨਿਰਮਲ ਸਿੰਘ ਤੱਖਰ ਵਲੋਂ ਸ੍ਰੀ ਗੁਰੂ ਨਾਨਕ ਮਿਸ਼ਨ ਪਾਰਕ ਨਵਰੇਸ਼ ਕੌਰ ਤੱਖਰ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਬਣਾਈ ਗਈ, ਜਿਸ ...

ਪੂਰੀ ਖ਼ਬਰ »

ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਦਲਿਤ ਸਮਾਜ ਨੂੰ ਵੱਡਾ ਮਾਣ ਬਖਸ਼ਿਆ- ਬੰਗਾ, ਛਾਬੜਾ

ਸੰਧਵਾਂ, 21 ਸਤੰਬਰ (ਪ੍ਰੇਮੀ ਸੰਧਵਾਂ)-ਪੰਜਾਬ ਐੱਸ. ਸੀ. ਸੈੱਲ ਦੇ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਰਵਿੰਦਰ ਕੁਮਾਰ ਛਾਬੜਾ ਭਰੋਲੀ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ...

ਪੂਰੀ ਖ਼ਬਰ »

ਬਲਾਕੀਪੁਰ ਵਿਖੇ ਇੰਜ. ਗੋਪਾਲ ਕ੍ਰਿਸ਼ਨ ਬੀਸਲਾ ਦਾ ਸਨਮਾਨ

ਸੰਧਵਾਂ, 21 ਸਤੰਬਰ (ਪ੍ਰੇਮੀ ਸੰਧਵਾਂ)-66 ਕੇ. ਵੀ ਸਬ ਸਟੇਸ਼ਨ ਬਲਾਕੀਪੁਰ ਵਿਖੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਬਿਜਲੀ ਘਰਾਂ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਲਈ ਇੰਜੀਨੀਅਰ ਗੋਪਾਲ ...

ਪੂਰੀ ਖ਼ਬਰ »

ਨਵੀਂ ਇਲੈਕਟਿ੍ਕ ਕਾਰ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ

ਮੁਕੰਦਪੁਰ, 21 ਸਤੰਬਰ (ਅਮਰੀਕ ਸਿੰਘ ਢੀਂਡਸਾ)-ਆਵਾਜਾਈ ਦੇ ਸਾਧਨਾਂ 'ਚ ਦਿਨੋਂ-ਦਿਨ ਨਵੀਆਂ ਤੇ ਆਧੁਨਿਕ ਤਕਨੀਕਾਂ ਸਾਹਮਣੇ ਆ ਰਹੀਆਂ ਹਨ, ਕਹਿੰਦੇ ਨੇ ਕਿ ਲੋੜ ਕਾਢ ਦੀ ਮਾਂ ਹੈ, ਡੀਜ਼ਲ-ਪੈਟ੍ਰੋਲ ਖ਼ਤਮ ਹੋਣ ਦਾ ਖਦਸ਼ਾ ਅਤੇ ਲੋਕਾਂ ਦੀ ਪਹੁੰਚ ਤੋਂ ਦੂਰ ਵਧੀਆਂ ਕੀਮਤਾਂ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਟਾਰੀਆਂ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਕਟਾਰੀਆਂ, 21 ਸਤੰਬਰ (ਨਵਜੋਤ ਸਿੰਘ ਜੱਖੂ)-ਚੋਣਾਂ ਦੌਰਾਨ ਹਰੇਕ ਪਾਰਟੀ ਦੇ ਨੁਮਾਇੰਦਿਆਂ ਵਲੋਂ ਲੋਕਾਂ ਕੋਲੋਂ ਵੋਟਾਂ ਲੈਣ ਲਈ ਬਹੁਤ ਸਾਰੇ ਚੋਣ ਵਾਅਦੇ ਵਿਕਾਸ ਦੇ ਨਾਂ 'ਤੇ ਕੀਤੇ ਜਾਂਦੇ ਹਨ ਕਿ ਪੰਜਾਬ ਵਿਚ ਵਿਕਾਸ ਦੀਆਂ ਹਨ੍ਹੇਰੀਆਂ ਲਿਆ ਦਿਆਂਗੇ, ਪਰ ਚੋਣਾਂ ...

ਪੂਰੀ ਖ਼ਬਰ »

ਬਹਿਰਾਮ 'ਚ ਟੀ. ਵੀ. ਐੱਸ. ਸ਼ੋਅ ਰੂਮ ਦਾ ਸਾਹਨੀ ਵਲੋਂ ਉਦਘਾਟਨ

ਬਹਿਰਾਮ, 21 ਸਤੰਬਰ (ਨਛੱਤਰ ਸਿੰਘ ਬਹਿਰਾਮ)-ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਆਪਣੇ ਹੋਰ ਕਾਰੋਬਾਰ ਵੀ ਕਰਨੇ ਚਾਹੀਦੇ ਹਨ, ਤਾਂ ਜੋ ਉਹ ਆਪਣੇ ਅਤੇ ਆਪਣੇ ਦੇਸ਼ ਦੀ ਖੁਸ਼ਹਾਲੀ ਵਿਚ ਹੋਰ ਯੋਗਦਾਨ ਪਾ ਸਕਣ | ਇਹ ਸ਼ਬਦ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਵਿਲੇਜ ਯੂਥ ਕਲੱਬ ਕਾਹਮਾ ਰਿਹਾ ਜ਼ਿਲ੍ਹੇ ਦਾ ਜੇਤੂ ਕਲੱਬ

ਮੱਲਪੁਰ ਅੜਕਾਂ, 21 ਸਤੰਬਰ (ਮਨਜੀਤ ਸਿੰਘ ਜੱਬੋਵਾਲ)-ਨਹਿਰੂ ਯੂਵਾ ਕੇਂਦਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਹਰ ਸਾਲ ਵੱਖ-ਵੱਖ ਪਿੰਡਾਂ ਵਿਚ ਬਣੇ ਕਲੱਬਾਂ ਦੀ ਵਧੀਆ ਕਾਰਗੁਜਾਰੀ ਨੂੰ ੂ ਦੇਖਦਿਆਂ ਹਰ ਸਾਲ ਜ਼ਿਲ੍ਹੇ 'ਚੋਂ ਇਕ ਕਲੱਬ ਚੁਣ ਕੇ ਉਸ ਨੂੰ ਇਨਾਮ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਦੀ ਅਗਵਾਈ 'ਚ ਨਿਊ ਮਝੋਟ ਵਿਖੇ ਬਹੁ ਗਿਣਤੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਭੱਦੀ, 21 ਸਤੰਬਰ (ਨਰੇਸ਼ ਧੌਲ਼)-ਪਿੰਡ ਨਿਊ ਮਝੋਟ ਵਿਖੇ ਚੌਧਰੀ ਹੀਰਾ ਖੇਪੜ ਪ੍ਰਧਾਨ ਯੂਥ ਕਾਂਗਰਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਯਤਨਾਂ ਸਦਕਾ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਦੀ ਅਗਵਾਈ ਹੇਠ ਸਰਪੰਚ ਸੁਨੀਤਾ ਦੇਵੀ ਸਮੇਤ ਲਗਪਗ 15-20 ਪਰਿਵਾਰਾਂ ਵਲੋਂ ਬਸਪਾ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਤਰਜੀਹ ਦੇ ਆਧਾਰ 'ਤੇ ਲਗਾਈ ਜਾਵੇ- ਸਿਵਲ ਸਰਜਨ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚ ਕੋਵਿਡ-19 ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਾਰੇ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ, ਫੜ੍ਹਾਂ ਘਾਹ ਫੂਸ ਨਾਲ ਭਰੀਆਂ

ਮਜਾਰੀ/ਸਾਹਿਬਾ, 21 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਹੈ | ਕਿਸਾਨਾਂ ਵਲੋਂ ਝੋਨੇ ਦੀਆਂ ਅਗੇਤੀਆਂ ਕਿਸਮਾਂ ਬੀਜਣ ਕਰਕੇ ਝੋਨੇ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ | ਮਜਾਰੀ ਖੇਤਰ ਦੀਆਂ ਮੰਡੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚੇ ਛੇਵੀਂ ਜਮਾਤ ਤੋਂ ਹੀ ਅੰਗਰੇਜ਼ੀ ਨਾਲ ਜੁੜਨ ਲੱਗੇ- ਪਿ੍ੰ. ਜਤਿੰਦਰ ਮੋਹਨ

ਪੱਲੀ ਝਿੱਕੀ, 21 ਸਤੰਬਰ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਅੰਗਰੇਜ਼ੀ ਭਾਸ਼ਾ ਵਿਚ ਨਿਪੁੰਨ ਕਰਨ ਦਾ ਸਿਲਸਿਲਾ ਜੋਰਾਂ 'ਤੇ ਹੈ | ਇਹ ਵਿਚਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦੇ ਪਿ੍ੰਸੀਪਲ ਜਤਿੰਦਰ ਮੋਹਨ ਨੇ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਹਕੀਮਪੁਰ ਵਿਖੇ ਸਾਲਾਨਾ ਸਮਾਗਮ ਕਰਵਾਇਆ

ਮੁਕੰਦਪੁਰ, 21 ਸਤੰਬਰ (ਅਮਰੀਕ ਸਿੰਘ ਢੀਂਡਸਾ)-ਤਿੰਨ ਪਾਤਸ਼ਾਹੀਆਂ ਪਹਿਲੀ, ਸੱਤਵੀਂ ਤੇ ਨੌਵੀਂ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕਸਰ ਹਕੀਮਪੁਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ...

ਪੂਰੀ ਖ਼ਬਰ »

ਰਾਜਾ ਸਾਹਿਬ ਸਕੂਲ ਝਿੰਗੜਾਂ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਔੜ/ਝਿੰਗੜਾਂ, 21 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪੇਂਡੂ ਖੇਤਰ ਵਿਚ ਬੱਚਿਆਂ ਨੂੰ ਵਧੀਆ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਗੁਣਾਤਮਿਕ ਨੂੰ ਅੱਗੇ ਵਧਾਉਣ ਵਾਲੇ ਨਾਮਵਰ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਵਿਸ਼ਵ ਸ਼ਾਂਤੀ ਦਿਵਸ ...

ਪੂਰੀ ਖ਼ਬਰ »

ਡਾ. ਮਾਨ ਨੇ ਟੀ. ਬੀ. ਸਰਵੇਅ ਟੀਮਾਂ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

ਬਲਾਚੌਰ, 21 ਸਤੰਬਰ (ਸ਼ਾਮ ਸੁੰਦਰ ਮੀਲੂ)-ਲੈਫ: ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਵਿੰਦਰ ਮਾਨ ਦੀ ਅਗਵਾਈ ਵਿਚ ਬਲਾਕ ਬਲਾਚੌਰ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਟੀ. ਬੀ. ਦੇ ਮਰੀਜ਼ਾਂ ਦੀ ਭਾਲ ਲਈ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਦੌੜਾਂ ਕਰਵਾਈਆਂ

ਸਾਹਲੋਂ, 21 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਘਟਾਰੋਂ ਵਿਖੇ 'ਤੇਰੀ ਓਟ ਵੈੱਲਫੇਅਰ ਕਲੱਬ ਨਵਾਂਸ਼ਹਿਰ' ਵਲੋਂ ਸਮੂਹ ਪਿੰਡ ਵਾਸੀਆਂ ਤੇ ਜਸਵੀਰ ਸਿੰਘ ਰੰਧਾਵਾ ਦੇ ਵਿਸ਼ੇਸ਼ ਸਹਿਯੋਗ ਨਾਲ ਕਿਸਾਨ ਮਜ਼ਦੂਰ ਏਕਤਾ ਨੂੰ ਸਮਰਪਿਤ ਵੱਖ-ਵੱਖ ਵਰਗਾਂ ਦੀਆਂ ਦੌੜਾਂ ...

ਪੂਰੀ ਖ਼ਬਰ »

ਟੀ.ਬੀ. ਸਰਵੇਖਣ ਟੀਮ ਨੂੰ ਐੱਸ. ਐੱਮ. ਓ. ਵਲੋਂ ਹਰੀ ਝੰਡੀ ਦੇ ਕੇ ਰਵਾਨਾ

ਸੜੋਆ, 21 ਸਤੰਬਰ (ਨਾਨੋਵਾਲੀਆ)-ਡਾ. ਗੁਰਪਾਲ ਕਟਾਰੀਆ ਜ਼ਿਲ੍ਹਾ ਟੀ. ਬੀ. ਅਫਸਰ ਦੀ ਅਗਵਾਈ ਵਿਚ ਅੱਜ ਸਿਵਲ ਹਸਪਤਾਲ ਸੜੋਆ ਤੋਂ ਟੀ. ਬੀ. ਸਰਵੇਖਣ ਟੀਮ ਰਵਾਨਾ ਕੀਤੀ ਗਈ, ਜਿਸ ਨੂੰ ਹਰੀ ਝੰਡੀ ਡਾ: ਗੁਰਿੰਦਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸੜੋਆ ਵਲੋਂ ...

ਪੂਰੀ ਖ਼ਬਰ »

ਸੋਭੂਵਾਲ 'ਚ ਟੁੱਟੇ ਖੰਭੇ ਤੋਂ ਪ੍ਰੇਸ਼ਾਨ ਹਨ ਨਗਰ ਨਿਵਾਸੀ

ਕਾਠਗੜ੍ਹ, 21 ਸਤੰਬਰ (ਬਲਦੇਵ ਸਿੰਘ ਪਨੇਸਰ)-ਇਸ ਖੇਤਰ ਦੇ ਪਿੰਡ ਸੋਭੂਵਾਲ ਵਿਚ ਇਕ ਬਿਜਲੀ ਦਾ ਖੜ੍ਹਾ ਖੰਭਾ ਜੋ ਕਾਫ਼ੀ ਸਮੇਂ ਤੋਂ ਟੇਢਾ ਹੋ ਕੇ ਟੁੱਟਣ ਕਿਨਾਰੇ ਹੈ | ਜੇਕਰ ਉਹ ਖੰਭਾ ਅਚਾਨਕ ਟੱੁਟ ਕੇ ਗਲੀ ਵਿਚ ਡਿਗ ਪਿਆ ਤਾਂ ਪਿੰਡ ਦਾ ਵੱਡਾ ਜਾਨੀ ਨੁਕਸਾਨ ਹੋ ਸਕਦਾ ਹੈ ...

ਪੂਰੀ ਖ਼ਬਰ »

ਵੇਈਾ 'ਤੇ ਬਗੈਰ ਜੰਗਲਿਆਂ ਤੋਂ ਪੁਲ ਬਣ ਸਕਦਾ ਹਾਦਸੇ ਦਾ ਕਾਰਨ

ਪੱਲੀ ਝਿੱਕੀ, 21 ਸਤੰਬਰ (ਕੁਲਦੀਪ ਸਿੰਘ ਪਾਬਲਾ)-ਪਿਛਲੇ ਕਾਫ਼ੀ ਸਮੇਂ ਤੋਂ ਪਿੰਡ ਪੱਲੀ ਝਿੱਕੀ ਦੇ ਲਹਿੰਦੇ ਪਾਸੇ ਫਿਰਨੀ 'ਤੇ ਬਣੇ ਪੁਲ ਦੇ ਦੋਹਾਂ ਸਾਈਡਾਂ 'ਤੇ ਜੰਗਲੇ ਨਾ ਹੋਣ ਕਾਰਨ ਲੋਕਾਂ ਦੇ ਮਨਾਂ ਵਿਚ ਡਰ ਬਣਿਆ ਰਹਿੰਦਾ ਹੈ | ਲੋਕਾਂ ਨੇ ਦੱਸਿਆ ਕਿ ਇਸ ਵੇਈਾ ਉਪਰ ...

ਪੂਰੀ ਖ਼ਬਰ »

ਪਿੰਡ ਰਾਏਪੁਰ ਵਿਖੇ ਪਿ੍ੰਸੀਪਲ ਸਕੱਤਰ ਦੇ ਘਰ ਲੱਗਾ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ

ਰੈਲਮਾਜਰਾ/ਕਾਠਗੜ੍ਹ, 21 ਸਤੰਬਰ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)-ਪੰਜਾਬ ਦੇ ਮੱੁਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨਵੇਂ ਨਿਯੁਕਤ ਕੀਤੇ ਗਏ ਆਪਣੇ ਪਿ੍ੰਸੀਪਲ ਸਕੱਤਰ ਹੁਸਨ ਲਾਲ ਜੋ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਰਾਏਪੁਰ ਦੇ ਜੰਮਪਲ ਹਨ ...

ਪੂਰੀ ਖ਼ਬਰ »

ਪਾਰਕਿੰਗ ਦੇ ਨਾਂਅ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲਿਆਂ 'ਤੇ ਨਿਗਮ ਦੇ ਅਸਟੇਟ ਵਿਭਾਗ ਦੀ ਕਾਰਵਾਈ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ਼ਹਿਰ 'ਚ ਨਾਜਾਇਜ਼ ਤੌਰ 'ਤੇ ਚਲ ਰਹੀਆਂ ਪਾਰਕਿੰਗਾਂ 'ਤੇ ਸ਼ਿਕੰਜਾ ਕੱਸਦੇ ਹੋਏ ਸਥਾਨਕ ਅਮਨਦੀਪ ਹਸਪਤਾਲ ਨੇੜੇ ਕੁੱਝ ਲੋਕਾਂ ਵਲੋਂ ਨਾਜਾਇਜ਼ ਤੌਰ 'ਤੇ ਪਾਰਕਿੰਗ ਚਲਾ ਕੇ ਪਰਚੀਆਂ ਲਗਾਕੇ ...

ਪੂਰੀ ਖ਼ਬਰ »

ਬੋਰਡ ਵਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਲੇਟ ਫ਼ੀਸ ਨਾਲ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਸੈਸ਼ਨ 2021-22 ਲਈ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ 'ਚ ਲੇਟ ਫ਼ੀਸ ਨਾਲ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਲੰਗਰ ਗੁਰੂ ਰਾਮਦਾਸ ਵਿਖੇ ਆਟਾ ਗੁੰਨਣ ਵਾਲੀ ਮਸ਼ੀਨ ਦੀ ਲਪੇਟ 'ਚ ਆਉਣ ਨਾਲ ਸੇਵਾਦਾਰ ਦੀ ਮੌਤ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਆਟਾ ਗੁੰਨਣ ਵਾਲੀ ਮਸ਼ੀਨ ਦੀ ਲਪੇਟ 'ਚ ਆਉਣ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਚੱਕ ਸਿਕੰਦਰ (ਨੇੜੇ ਗੱਗੋਬੂਆ) ਵਾਸੀ ਬਲਰਾਜ ਸਿੰਘ ਨਾਂਅ ਦੇ ...

ਪੂਰੀ ਖ਼ਬਰ »

ਆਪ ਆਗੂ ਦੇ ਘਰੋਂ ਢਾਈ ਲੱਖ ਨਕਦੀ ਤੇ 30 ਲੱਖ ਦੇ ਗਹਿਣੇ ਚੋਰੀ

ਅੰਮਿ੍ਤਸਰ, 21 ਸਤਬੰਰ (ਰੇਸ਼ਮ ਸਿੰਘ)-ਇਥੇ ਸ਼ਹਿਰ ਦੇ ਪਾਸ਼ ਖੇਤਰ ਲਾਰੰਸ ਰੋਡ ਇਲਾਕੇ 'ਚ ਨਿਊ ਗਾਰਡਨ ਕਲੌਨੀ 'ਚ ਆਮ ਆਦਮੀ ਪਾਰਟੀ ਆਗੂ ਦੇ ਘਰੋਂ ਚੋਰਾਂ ਵਲੋਂ ਢਾਈ ਲੱਖ ਦੀ ਨਕਦੀ ਤੇ 30 ਲੱਖ ਦੇ ਗਹਿਣੇ ਚੋਰੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਪੁਲਿਸ ਹੱਥ ਦੋਸ਼ੀਆਂ ਦੀ ਸੀ. ...

ਪੂਰੀ ਖ਼ਬਰ »

ਜੋ ਕੈਪਟਨ ਸਾਢੇ 4 ਸਾਲ 'ਚ ਨਹੀਂ ਕਰ ਸਕਿਆ, ਉਹ ਚੰਨੀ ਚਾਰ ਮਹੀਨਿਆਂ 'ਚ ਕਿਵੇਂ ਕਰਨਗੇ-ਗਿੱਲ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੰਨੀ ਨੂੰ ਭਾਵੇਂ ਮੁੱਖ ਮੰਤਰੀ ਬਣਾ ਦਿੱਤਾ ਹੈ ਪਰ ਇਸ ਨਾਲ ਕਾਂਗਰਸ ਦੀ ਅੰਦਰੂਨੀ ਜੰਗ ਮੱਠੀ ਨਹੀਂ ਪਈ, ਕੈਪਟਨ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਹੁਕਮਾਂ ਦੀਆਂ ਅੰਮਿ੍ਤਸਰ 'ਚ ਪਹਿਲੇ ਦਿਨ ਹੀ ਉੱਡੀਆਂ ਧੱਜੀਆਂ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਮ ਲੋਕਾਂ ਦੀ ਸਹੁੂਲਤ ਲਈ ਸਰਕਾਰੀ ਮੁਲਾਜ਼ਮਾਂ ਦੇ ਸਵੇਰੇ 9 ਵਜੇ ਆਪਣੇ ਦਫ਼ਤਰਾਂ 'ਚ ਹਾਜ਼ਰ ਹੋਣ ਦੇ ਦਿੱਤੇ ਆਦੇਸ਼ਾਂ ਦਾਂ ਪਹਿਲੇ ਦਿਨ ਕੋਈ ਵੀ ਅਸਰ ਦੇਖਣ ਨੂੰ ੂ ਨਹੀਂ ਮਿਲਿਆ ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਮੋਟਰਸਾਈਕਲ ਚੋਰ ਕਾਬੂ

ਛੇਹਰਟਾ, 21 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਮੁਖੀ ਛੇਹਰਟਾ ਇੰਸਪੈਕਟਰ ਸੁਖਬੀਰ ਸਿੰਘ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਭੈੜੇ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਚੌਂਕੀ ਗੁਰੂ ਕੀ ਵਡਾਲੀ ਦੇ ਇੰਚਾਰਜ ਸਾਹਿਬ ਸਿੰਘ ਵਲੋਂ ਆਪਣੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਘਰਿਆਲਾ 'ਚ 11 ਮੈਂਬਰੀ ਨਵੀਂ ਕਮੇਟੀ ਗਠਿਤ

ਅਮਰਕੋਟ, 21 ਸਤੰਬਰ (ਗੁਰਚਰਨ ਸਿੰਘ ਭੱਟੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਭਾਈ ਝਾੜੂ ਸਾਹਿਬ ਜੀ ਜ਼ੋਨ ਵਲਟੋਹਾ ਦੇ ਪਿੰਡ ਘਰਿਆਲਾ ਵਿਚ ਸੂਬੇ ਦੇ ਸੰਗਠਨ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਵਿਚ 11 ਮੈਂਬਰੀ ਨਵੀਂ ਕਮੇਟੀ ...

ਪੂਰੀ ਖ਼ਬਰ »

ਸੇਵਾ ਅਤੇ ਸਮਰਪਣ ਮੁਹਿੰਮ ਤਹਿਤ ਭਾਜਪਾਈਆਂ ਨੇ ਲਗਾਏ ਬੂਟੇ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਭਾਰਤੀਯ ਜਨਤਾ ਪਾਰਟੀ (ਭਾਜਪਾ) ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਸਬੰਧੀ 17 ਸਤੰਬਰ ਤੋਂ ਲੈ ਕੇ 7 ਅਕਤੂਬਰ ਤੱਕ ਸੇਵਾ ਅਤੇ ਸਮਰਪਣ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਭਾਜਪਾ ਦੀ ਤਰਨ ਤਾਰਨ ਟੀਮ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX