ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  13 minutes ago
⭐ਮਾਣਕ - ਮੋਤੀ⭐
ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸ਼ਾਰਜਾਹ ਤੋਂ ਆਏ ਦੋ ਯਾਤਰੀਆਂ ਤੋਂ ਫੜੇ 73 ਆਈਫੋਨ-13
. . .  1 day ago
ਟਵਿਟਰ ਦੇ ਸੀ.ਈ.ਓ. ਜੈਕ ਡੋਰਸੀ ਨੇ ਦਿੱਤਾ ਅਸਤੀਫਾ, ਪਰਾਗ ਅਗਰਵਾਲ ਸੰਭਾਲਣਗੇ ਕਮਾਨ
. . .  1 day ago
ਸੈਨ ਫਰਾਂਸਿਸਕੋ, 29 ਨਵੰਬਰ - ਟਵਿੱਟਰ ਦੇ ਸਹਿ-ਸੰਸਥਾਪਕ ਅਤੇ ਸੀ.ਈ.ਓ. ਜੈਕ ਡੋਰਸੀ ਨੇ ਕੰਪਨੀ ਦੇ ਸੀ.ਈ.ਓ. ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਤੋਂ ਬਾਅਦ ਕੰਪਨੀ ਦੇ ਬੋਰਡ ਨੇ ਟਵਿਟਰ ਦੇ ਮੁੱਖ ...
ਮੁੱਖ ਮੰਤਰੀ ਚੰਨੀ ਨੇ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ , 29 ਨਵੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੈਠਕ ਦੌਰਾਨ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰੀਰਕ ਸਿੱਖਿਆ ਅਧਿਆਪਕਾਂ ਦੀਆਂ...
ਭਾਰਤ ਵਿਖੇ ਅਧਰੰਗ ਦਾ ਇਲਾਜ ਕਰਵਾ ਕੇ ਬੱਚੀ ਇਸ਼ਾਲ ਪਾਕਿਸਤਾਨ ਹੋਈ ਰਵਾਨਾ
. . .  1 day ago
ਅਟਾਰੀ, 29 ਨਵੰਬਰ ( ਗੁਰਦੀਪ ਸਿੰਘ ਅਟਾਰੀ )-ਭਾਰਤ ਦੇ ਜੋਧਪੁਰ ਸ਼ਹਿਰ ਵਿਚ ਅਧਰੰਗ ਦਾ ਇਲਾਜ ਕਰਵਾ ਠੀਕ ਹੋ ਕੇ ਇਸ਼ਾਲ ਹੱਸਦੀ ਖੇਡਦੀ ਮਾਤਾ ਪਿਤਾ ਨਾਲ ਪਾਕਿਸਤਾਨ ਰਵਾਨਾ ਹੋ ...
ਆਰ.ਬੀ.ਆਈ. ਨੇ ਯੂਨੀਅਨ ਬੈਂਕ ਆਫ ਇੰਡੀਆ 'ਤੇ 1 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ
. . .  1 day ago
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਭਾਰਤ ਸਰਕਾਰ ਨੇ ਕੋਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਇਕ ਨਵੀਂ ਟਰੈਵਲ ਐਡਵਾਈਜ਼ਰੀ ਕੀਤੀ ਜਾਰੀ
. . .  1 day ago
ਕਿਸਾਨ ਜਥੇਬੰਦੀਆਂ ਨੇ ਸੱਦੀ 1 ਦਸੰਬਰ ਨੂੰ ਹੰਗਾਮੀ ਬੈਠਕ: ਹਰਮੀਤ ਸਿੰਘ ਕਾਦੀਆਂ
. . .  1 day ago
ਨਵੀਂ ਦਿੱਲੀ, 29 ਨਵੰਬਰ-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਕ ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੰਗਾਮੀ ਬੈਠਕ ਹੋਵੇਗੀ, ਜਿਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ..
ਕੇਜਰੀਵਾਲ ਦੇ ਧੋਖੇ ਤੇ ਝੂਠ ਤੋਂ ਸੁਚੇਤ ਰਹਿਣ ਪੰਜਾਬੀ : ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 29 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਆਪ' ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ...
ਲਖਨਊ ਏਅਰਪੋਰਟ ਪਹੁੰਚਣ ਵਾਲੇ ਯਾਤਰੀਆਂ ਲਈ ਪ੍ਰੋਟੋਕਾਲ ਕੀਤਾ ਜਾਰੀ
. . .  1 day ago
ਲਖਨਊ, 29 ਨਵੰਬਰ- ਉੱਤਰ ਪ੍ਰਦੇਸ਼ 'ਚ ਕੋਰੋਨਾ ਦੇ ਵੈਰੀਏਂਟ ਨੂੰ ਲੈ ਕੇ ਲਖਨਊ ਏਅਰਪੋਰਟ 'ਤੇ ਪਹੁੰਚਣ ਵਾਲੇ ਯਾਤਰੀਆਂ ਦੇ ਲਈ ਲਖਨਊ ਡੀ.ਐੱਮ. ਨੇ ਪ੍ਰੋਟੋਕਾਲ ਜਾਰੀ ਕੀਤਾ। ਥਰਮਲ ਸਕੈਨਿੰਗ 'ਚ ਲੱਛਣ...
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5
. . .  1 day ago
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5...
ਦਿੱਲੀ ਦੇ ਨਿਰਮਾਣ ਕੰਮਾਂ ’ਤੇ ਅਗਲੇ ਆਦੇਸ਼ਾਂ ਤੱਕ ਰੋਕ: ਮੰਤਰੀ ਗੋਪਾਲ ਰਾਏ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ-ਐੱਨ.ਸੀ.ਆਰ. ਵਿਚ ਤੇਜ਼ੀ ਨਾਲ ਵਿਗੜ ਰਹੀ ਹਵਾ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਅੱਜ ਕੁੱਝ ਸੁਧਾਰਾਤਮਕ ਉਪਾਅ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ..
ਦਿੱਲੀ: ਮੁੱਖ ਮੰਤਰੀ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ
. . .  1 day ago
ਨਵੀਂ ਦਿੱਲੀ, 29 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲੇ ਅਤੇ ਆਰਥਿਕ ਸਹਾਇਤਾ ਦਿੱਤੀ। ਇਸ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਸੁਨੀਤਾ...
ਇਹ ਖੇਤੀਬਾੜੀ ਕਾਨੂੰਨ ਇਕ ਬਿਮਾਰੀ ਸੀ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 29 ਨਵੰਬਰ- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਬਾਅਦ ਕਿਹਾ ਕਿ ਇਹ ਕਾਲਾ ਕਾਨੂੰਨ ਇਕ ਬਿਮਾਰੀ ਸੀ, ਜਿੰਨੀ ਜਲਦੀ ਕੱਟੀ ਗਈ..
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਹਰਜਿੰਦਰ ਸਿੰਘ ਧਾਮੀ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਅਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸੰਭਵ ਯਤਨ ਕੀਤੇ ਜਾਣਗੇ...
ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ, ਹਰਮਿੰਦਰ ਸਿੰਘ)-ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ)-ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਦਸ...
ਰਘੂਜੀਤ ਸਿੰਘ ਵਿਰਕ ਬਣੇ ਸੀਨੀਅਰ ਮੀਤ ਪ੍ਰਧਾਨ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)- ਰਘੂਜੀਤ ਸਿੰਘ ਵਿਰਕ ਬਣੇ ਸੀਨੀਅਰ ਮੀਤ ਪ੍ਰਧਾਨ..
ਬਿੱਲ ਦੇ ਰੱਦ ਹੋਣ 'ਤੇ ਚਰਚਾ ਹੁੰਦੀ ਹੈ ਪਰ ਜਦੋਂ ਚਰਚਾ ਦੀ ਗੱਲ ਆਈ ਤਾਂ ਸਰਕਾਰ ਉਸ ਤੋਂ ਭੱਜ ਰਹੀ ਹੈ: ਗੁਰਜੀਤ ਔਜਲਾ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ 'ਚ ਕਾਂਗਰਸ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੰਸਦ 'ਚ ਕੋਈ ਵੀ ਬਿੱਲ ਰੱਦ ਹੁੰਦਾ ਹੈ ਤਾਂ ਉਸ 'ਤੇ ਚਰਚਾ ਹੁੰਦੀ ਹੈ ਪਰ ਜਦੋਂ ਚਰਚਾ ਦੀ ਗੱਲ ਆਈ ਤਾਂ ਸਰਕਾਰ...
ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨਤਾਰਨ 29 ਨਵੰਬਰ (ਹਰਿੰਦਰ ਸਿੰਘ/ਵਿਕਾਸ ਮਰਵਾਹਾ)-ਸਥਾਨਕ ਚੌਕੀ ਟਾਊਨ ਦੇ ਨੇੜੇ ਮੁਹੱਲਾ ਮੁਹੰਮਦ ਪੁਰਾ ਵਿਖੇ ਇਕ ਨੌਜਵਾਨ ਨੂੰ ਦਿਨ-ਦਿਹਾੜੇ ਦੋ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ...
ਖੇਤੀ ਕਾਨੂੰਨ ਰੱਦ ਹੋਣ 'ਤੇ ਕੇਜਰੀਵਾਲ ਨੇ ਟਵੀਟ ਕਰ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਟਵੀਟ ਕਰਕੇ ਰੱਦ ਹੋਏ ਕਾਨੂੰਨਾਂ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ, ਵਾਹ! ਭਾਰਤੀ ਲੋਕਤੰਤਰ ਅਤੇ ਭਾਰਤ ਸੰਸਦ...
ਕਰਨੈਲ ਸਿੰਘ ਪੰਜੋਲੀ ਇੱਕ ਸੌ ਬਾਰਾਂ ਵੋਟਾਂ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)-ਕਰਨੈਲ ਸਿੰਘ ਪੰਜੋਲੀ ਇੱਕ ਸੌ ਬਾਰਾਂ ਵੋਟਾਂ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ..
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਬੋਲੇ ਕੇਂਦਰੀ ਖੇਤੀਬਾੜੀ ਮੰਤਰੀ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਦਾ ਕਹਿਣਾ ਸੀ ਕਿ ਸਾਲ 2014 ਦੇ ਮੁਕਾਬਲੇ ਘੱਟੋ-ਘੱਟ ਸਮਰਥਨ ਮੁੱਲ ਦੀ ਖਰੀਦ ਦੁੱਗਣੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਿਰਫ ਝੋਨੇ ਅਤੇ ਕਣਕ ਦੀ ਹੀ...
ਬ੍ਰਿਟੇਨ 'ਚ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਵਲੋਂ ਕਿਸਾਨਾਂ ਦੇ ਹੱਕ 'ਚ ਕੀਤਾ ਟਵੀਟ
. . .  1 day ago
ਲੰਡਨ, 29 ਨਵੰਬਰ- ਬ੍ਰਿਟੇਨ 'ਚ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਵਲੋਂ ਖੇਤੀ ਕਾਨੂੰਨ ਰੱਦ ਹੋਣ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਭਾਰਤ ਦਾ ਸਭ ਤੋਂ ਵੱਡਾ ਕਿਸਾਨੀ ਅੰਦੋਲਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਮਿਸ਼ਨਰ ਗਰੇਵਾਲ ਨੇ ਨਗਰ ਨਿਗਮ ਦਫ਼ਤਰ 'ਚ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਚੈੱਕ

ਬਟਾਲਾ, 21 ਸਤੰਬਰ (ਕਾਹਲੋਂ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰਾਂ ਵਿਚ ਸਮੇਂ ਸਿਰ ਆਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਸਵੇਰੇ 9 ਵਜੇ ਨਗਰ ਨਿਗਮ ਬਟਾਲਾ ਦੀਆਂ ਵੱਖ-ਵੱਖ ਬ੍ਰਾਂਚਾਂ ਵਿਚ ਜਾ ਕੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ | ਇਸ ਦੌਰਾਨ ਨਗਰ ਨਿਗਮ ਬਟਾਲਾ ਦੇ 26 ਕਰਮਚਾਰੀ ਗੈਰ-ਹਾਜ਼ਰ ਪਾਏ ਗਏ | ਨਗਰ ਨਿਗਮ ਦੇ ਗੈਰ ਹਾਜ਼ਰ ਕਰਮਚਾਰੀਆਂ ਨੂੰ ਕਮਿਸ਼ਨਰ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤੇ ਗਏ ਹਨ | ਕਮਿਸ਼ਨਰ ਸ: ਗਰੇਵਾਲ ਨੇ ਕਿਹਾ ਕਿ ਕਰਮਚਾਰੀਆਂ ਦੀ ਲੇਟ-ਲਤੀਫ਼ੀ ਅਤੇ ਗੈਰ-ਹਾਜ਼ਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨਗਰ ਨਿਗਮ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਦਫ਼ਤਰ ਆ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੀ ਚੈਕਿੰਗ ਜਾਰੀ ਰਹੇਗੀ | ਕਮਿਸ਼ਨਰ ਸ: ਗਰੇਵਾਲ ਨੇ ਕਿਹਾ ਕਿ ਨਗਰ ਨਿਗਮ ਦੀ ਸਮੁੱਚੀ ਟੀਮ ਬਟਾਲਾ ਸ਼ਹਿਰ ਵਾਸੀਆਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |
ਵਿਗੜਿਆ ਪਿਆ ਹੈ ਨਗਰ ਨਿਗਮ ਦਫ਼ਤਰ ਦੇ ਸਟਾਫ਼ ਦਾ ਰਵੱਈਆ
ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਵਲੋਂ ਕੀਤੀ ਗਈ ਚੈਕਿੰਗ ਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਪਹਿਲੀ ਚੈਕਿੰਗ ਕਿਹਾ ਜਾ ਸਕਦਾ ਹੈ, ਪ੍ਰੰਤੂ ਦੇਰ ਆਏ ਦਰੁਸਤ ਆਏ ਦੀ ਕਹਾਵਤ ਜੇ ਸੱਚ ਹੋ ਜਾਵੇ ਤਾਂ ਸੱਚਮੁੱਚ ਹੀ ਨਗਰ ਨਿਗਮ ਬਟਾਲਾ ਦੇ ਮੁਲਾਜ਼ਮਾਂ ਦਾ ਵਿਗੜਿਆ ਰਵੱਈਆ ਵੀ ਸੁਲਝ ਜਾਵੇ ਅਤੇ ਇਸ ਵਿਭਾਗ ਨਾਲ ਸਬੰਧਿਤ ਆਮ ਜਨਤਾ ਦੇ ਕੰਮ ਵੀ ਸਹੀ ਸਮੇਂ 'ਤੇ ਹੋ ਸਕਣ | ਇਹ ਵੀ ਦੱਸ ਦੇਈਏ ਕਿ ਜਨਮ ਤਰੀਕ ਤੋਂ ਲੈ ਕੇ ਮੌਤ ਤੱਕ ਇਨਸਾਨ ਦੀ ਜਿੰਦਗੀ ਵਿਚ ਜੋ ਔਖੀਆਂ-ਸੌਖੀਆਂ ਘੜੀਆਂ ਦੇ ਸਰਟੀਫਿਕੇਟ ਬਣਦੇ ਹਨ, ਉਹ ਸਭ ਇਸ ਵਿਭਾਗ ਨਾਲ ਸਬੰਧਿਤ ਹੁੰਦੇ ਹਨ, ਦੁਖੀ ਲੋਕਾਂ ਦਾ ਕਹਿਣਾ ਹੈ ਕਿ ਇਕ ਕੰਮ ਲਈ ਕਈ ਮਹੀਨੇ ਧੱਕੇ ਹੀ ਖਾਣੇ ਪੈਂਦੇ ਹਨ, ਜਦ ਕਿ ਸਟਾਫ਼ ਦਾ ਰਵੱਈਆ ਇਹੋ ਹੀ ਹੁੰਦਾ ਹੈ ਕਿ ਮੇਰੇ ਇਹ ਕੰਮ ਨਹੀਂ ਹੈ, ਕਿਸੇ ਹੋਰ ਕੋਲੋਂ ਜਾ ਕੇ ਕਰਵਾਓ |

ਆਸ਼ਾ ਵਰਕਰਾਂ ਵਲੋਂ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ

ਕਲਾਨੌਰ, 21 ਸਤੰਬਰ (ਪੁਰੇਵਾਲ)-ਆਸ਼ਾ ਵਰਕਰਾਂ ਵਲੋਂ ਬਿਨਾਂ ਮਿਹਨਤਾਨੇ ਤੋਂ ਕੰਮ ਦੇ ਵਾਧੂ ਬੋਝ ਤੋਂ ਤੰਗ ਆ ਕੇ ਰੋਸ ਵਜੋਂ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਯੂਸ਼ਮਾਨ ਸਮਾਰਟ ਬੀਮਾ ਕਾਰਡਾਂ ਨੂੰ ਬਨਾਊਣ ਦੇ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੇਵਾ ਕੇਂਦਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਫਤਹਿਗੜ੍ਹ ਚੂੜੀਆਂ, 21 ਸਤੰਬਰ (ਬਾਠ, ਫੁੱਲ)-ਅੱਜ ਥਾਣੇ ਦੀ ਕੁਝ ਮੀਟਰ ਦੂਰੀ 'ਤੇ ਸਥਿਤ ਸੇਵਾ ਕੇਂਦਰ ਦੇ ਬਾਹਰੋਂ ਇਕ ਗਰੀਬ ਨੌਜਵਾਨ ਦਾ ਮੋਟਰਸਾਈਕਲ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਸਮਨਬੀਰ ਸਿੰਘ ਵਾਸੀ ਪਿੰਡ ਠੱਠਾ ਨੇ ਦੱਸਿਆ ਕਿ ਕਿਸੇ ਕੰਮ ਲਈ ਫਤਹਿਗੜ੍ਹ ...

ਪੂਰੀ ਖ਼ਬਰ »

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਗੋਲੀ, 1 ਗੰਭੀਰ ਜ਼ਖ਼ਮੀ

ਬਟਾਲਾ, 21 ਸਤੰਬਰ (ਸਚਲੀਨ ਸਿੰਘ ਭਾਟੀਆ)-ਸਥਾਨਕ ਗੁਰਦਾਸਪੁਰ ਰੋਡ ਸਥਿਤ ਗੁਰੂ ਨਾਨਕ ਨਗਰ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ 'ਚ ਹੋਏ ਝਗੜੇ 'ਚ ਗੋਲੀ ਚਲਾਈ ਗਈ, ਜਿਸ ਵਿਚ ਝਗੜਾ ਛੁਡਵਾਉਣ ਆਇਆ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਚੇਅਰਮੈਨ ਸੇਖੜੀ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਰੱਖੀ ਮੰਗ

ਬਟਾਲਾ, 21 ਸਤੰਬਰ (ਕਾਹਲੋਂ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਸ੍ਰੀ ਸੇਖੜੀ ਨੇ ਮੁੱਖ ਮੰਤਰੀ ਚੰਨੀ ਨੂੰ ਗੁਲਦਸਤਾ ਭੇਟ ਕਰਕੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਨੌਸ਼ਹਿਰਾ ਮੱਝਾ ਸਿੰਘ, 21 ਸਤੰਬਰ (ਤਰਸੇਮ ਸਿੰਘ ਤਰਾਨਾ)-ਅੱਜ ਸਵੇਰੇ ਕਿਸੇ ਤੇਜ਼ ਰਫ਼ਤਾਰ ਵਾਹਨ ਵਲੋਂ ਮੋਟਰਸਾਈਕਲ ਨੂੰ ਫੇਟ ਮਾਰ ਦੇਣ ਨਾਲ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਤੇ ਉਸ ਦੇ ਨਾਲ ਬੈਠੇ ਨੌਜਵਾਨ ਦ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਭਗਤ ਮਹਾਂਸਭਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਟਾਲਾ, 21 ਸਤੰਬਰ (ਕਾਹਲੋਂ)-ਭਗਤ ਮਹਾਂਸਭਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਤਿਗੁਰੂ ਕਬੀਰ ਮੰਦਿਰ ਗੌਂਸਪੁਰਾ (ਬਟਾਲਾ) ਵਿਖੇ ਸ੍ਰੀ ਅਮਰ ਜਯੋਤੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਸਥਾ ਦੇ ਪ੍ਰਧਾਨ ਪ੍ਰੋ. ਰਾਜ ਕੁਮਾਰ ਭਗਤ ਮੁੱਖ ਮਹਿਮਾਨ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਸੰਤ ਫਰਾਂਸਿਸ ਸਕੂਲ ਦੇ ਕਰਾਟੇਕਾ ਨੇ 1 ਸੋਨ ਅਤੇ 2 ਚਾਂਦੀ ਤਗਮੇ ਜਿੱਤੇ

ਬਟਾਲਾ, 21 ਸਤੰਬਰ (ਕਾਹਲੋਂ)-ਬੀਤੇ ਦਿਨੀਂ ਬੰਗਾ ਸ਼ਹਿਰ ਵਿਚ 8ਵੀਂ ਕਿਊਰਿਸ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਸ਼ੇਨਸ਼ਈ ਰਾਜਵੀਰ ਸਿੰਘ ਵਲੋਂ ਕਰਵਾਈ ਗਈ, ਜਿਸ ਵਿਚ ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ, ਮਹਾਂਰਾਸ਼ਟਰ, ਯੂ.ਪੀ. ਦੇ 300 ਕਰਾਟੇਕਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਵਿਅਕਤੀ 'ਤੇ ਜਬਰ-ਜਨਾਹ ਦਾ ਮਾਮਲਾ ਦਰਜ

ਦੀਨਾਨਗਰ, 21 ਸਤੰਬਰ (ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਪਿੰਡ ਦੇ ਇਕ ਵਿਅਕਤੀ ਵਿਰੁੱਧ ਮਹਿਲਾ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀ ਮਹਿਲਾ ਦਵਾਈ ਲੈ ਕੇ ਆਪਣੇ ਘਰ ਜਾ ਰਹੀ ਸੀ ਕਿ ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਧਿਕਾਰੀਆਂ-ਕਰਮਚਾਰੀਆਂ ਨੂੰ ਸਵੇਰੇ 9 ਵਜੇ ਤੋਂ ਸ਼ਾਮ ਦਫ਼ਤਰੀ ਸਮੇਂ ਤੱਕ ਹਾਜ਼ਰ ਰਹਿਣ ਦੇ ਆਦੇਸ਼ ਜਾਰੀ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਬਲਾਕ/ ਤਹਿਸੀਲ/ ਜ਼ਿਲ੍ਹਾ ਪੱਧਰ 'ਤੇ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਦਾ ਸਮੇਂ-ਸਮੇਂ 'ਤੇ ਨਿਰੀਖਣ ਨੂੰ ਜ਼ਰੂਰੀ ਬਣਾਉਣ ਅਤੇ ਦਫ਼ਤਰੀ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ...

ਪੂਰੀ ਖ਼ਬਰ »

ਮਿ੍ਤਕਾ ਦੀ ਲਾਸ਼ ਦਾ ਡੀ.ਐੱਨ.ਏ. ਟੈੱਸਟ ਕਰਵਾਉਣ ਲਈ ਪਹੁੰਚੀ ਦੋ ਜ਼ਿਲਿ੍ਹਆਂ ਦੀ ਪੁਲਿਸ

ਪੁਰਾਣਾ ਸ਼ਾਲਾ, 21 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਧਾਰੀਵਾਲ ਖਿੱਚੀਆਂ ਦੀ ਇਕ ਗਰਭਵਤੀ ਮਹਿਲਾ ਮੀਨੂੰ ਪੁੱਤਰੀ ਮਨੀਰ ਮਸੀਹ ਦੀ ਸਹੁਰੇ ਪਰਿਵਾਰ ਵਲੋਂ ਕੀਤੀ ਕੁੱਟਮਾਰ ਕਰਕੇ ਬੀਤੇ ਦਿਨੀਂ ਮੌਤ ਹੋ ਗਈ ਸੀ | ਜਦੋਂ ਇਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਠਿਆਲੀ ਜ਼ੋਨ ਨੇ ਡੀ.ਐੱਸ.ਪੀ. ਖੰਨਾ ਦਾ ਪੁਤਲਾ ਫੂਕਿਆ

ਡੇਹਰੀਵਾਲ ਦਰੋਗਾ, 21 ਸਤੰਬਰ (ਹਰਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਠਿਆਲੀ ਜ਼ੋਨ ਵਲੋਂ ਡੀ.ਐਸ.ਪੀ. ਖੰਨਾ ਰਾਜਨ ਪਰਮਿੰਦਰ ਸਿੰਘ ਦਾ ਪੁਤਲਾ ਫੂਕਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡ ਮੱਲੀਆਂ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਐੱਸ.ਡੀ.ਐੱਮ. ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਬਟਾਲਾ, 21 ਸਤੰਬਰ (ਕਾਹਲੋਂ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੇਰ ਸਮੇਂ ਸਿਰ ਦਫ਼ਤਰ ਪਹੁੰਚਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਦਫ਼ਤਰਾਂ ਵਿਚ ਕੰਮ-ਕਾਜ ਕਰਵਾਉਣ ਆਏ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਚੰਨੀ ਅਤੇ ਉਪ ਮੁੱਖ ਮੰਤਰੀ ਰੰਧਾਵਾ ਨੂੰ ਦਿੱਤੀ ਵਧਾਈ

ਡੇਰਾ ਬਾਬਾ ਨਾਨਕ, 21 ਸਤੰਬਰ (ਅਵਤਾਰ ਸਿੰਘ ਰੰਧਾਵਾ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਹਲਕਾ ਡੇਰਾ ਬਾਬਾ ਨਾਨਕ ਅਤੇ ਹਲਕਾ ਫਤਹਿਗੜ੍ਹ ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੀ ਮੀਟਿੰਗ 'ਚ ਮਾਨਾ ਮਸੀਹ ਭੋਪਰ ਸੈਦਾਂ ਦੇ ਬਣੇ ਪ੍ਰਧਾਨ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਹੋਈ | ਜਿਸ ਵਿਚ ਸਾਬ ਮਸੀਹ ਜ਼ਿਲ੍ਹਾ ਪ੍ਰਧਾਨ ਤੇ ਯੂਸਫ਼ ਮਸੀਹ ਬੱਬਾ ਯੂਥ ਪ੍ਰਧਾਨ, ਰਾਜਨ ਮਸੀਹ, ਪ੍ਰਦੀਪ ਗਿੱਲ ਜਨਰਲ ਸਕੱਤਰ ਪੰਜਾਬ ਤੇ ਪਾਸਟਰ ਕੈਪਟਨ ਸ਼ੇਖਰ ਵਿਸ਼ੇਸ਼ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਰਵੀ ਮੋਹਨ ਨੰੂ ਦੀਨਾਨਗਰ ਤੋਂ ਉਮੀਦਵਾਰ ਬਣਾਉਣ ਦੀ ਮੰਗ

ਦੋਰਾਂਗਲਾ, 21 ਸਤੰਬਰ (ਚੱਕਰਾਜਾ)-ਹਲਕਾ ਦੀਨਾਨਗਰ ਨਾਲ ਸਬੰਧਿਤ ਨੌਜਵਾਨਾਂ ਦੀ ਮੀਟਿੰਗ ਸਰਵਨ ਸਿੰਘ ਦੋਰਾਂਗਲਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਵਰਕਰਾਂ ਵਲੋਂ ਅਕਾਲੀ ਦਲ ਪ੍ਰਧਾਨ ...

ਪੂਰੀ ਖ਼ਬਰ »

ਅਕਾਲੀ ਦਲ ਖ਼ਿਲਾਫ਼ ਬੇਅਦਬੀ ਮਾਮਲੇ 'ਤੇ ਸਿਆਸਤ ਖੇਡਣ ਦਾ ਨਜ਼ਾਰਾ ਦੇਖ ਚੁੱਕੇ ਕੈਪਟਨ-ਚਾਵਲਾ

ਪੁਰਾਣਾ ਸ਼ਾਲਾ, 21 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)-ਇਸ ਗੱਲ ਦਾ ਸਿੱਖ ਇਤਿਹਾਸ ਗਵਾਹ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਮੱਥਾ ਲਾਉਣ ਜਾਂ ਸਿੱਖ ਧਰਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਦਾ ਅੰਤ ਮਾੜਾ ਸਾਬਤ ਹੋਇਆ ਹੈ | ਜਿਸ ਦੀ ਮਿਸਾਲ ਸਾਬਕਾ ਮੁੱਖ ...

ਪੂਰੀ ਖ਼ਬਰ »

ਚੰਨੀ ਦਾ ਮੁੱਖ ਮੰਤਰੀ ਤੇ ਰੰਧਾਵਾ ਦਾ ਉਪ ਮੁੱਖ ਮੰਤਰੀ ਬਣਨਾ ਗੁਰਦਾਸਪੁਰ ਲਈ ਸੁੱਖ ਸੁਨੇਹਾ-ਬਾਵਾ/ਗੋਲਡੀ/ਮਾਨ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਮੁੱਖ ਮੰਤਰੀ ਪਦ ਤੋਂ ਦਿੱਤੇ ਅਸਤੀਫ਼ੇ ਦੇ ਬਾਅਦ ਬੀਤੇ ਦਿਨ ਚਰਨਜੀਤ ਸਿੰਘ ਚੰਨੀ ਨੰੂ ਮੁੱਖ ਮੰਤਰੀ ਪੰਜਾਬ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੰੂ ਉਪ ਮੁੱਖ ਮੰਤਰੀ ਬਣਾਉਣ ਨਾਲ ਜਿਥੇ ...

ਪੂਰੀ ਖ਼ਬਰ »

ਨੌਜਵਾਨ ਵਿਧਾਇਕ ਪਾਹੜਾ ਨੰੂ ਮੰਤਰੀ ਬਣਾਇਆ ਜਾਵੇ-ਸਰਪੰਚ ਮਾਨੇਪੁਰ

ਤਿੱਬੜ, 21 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ ਦਾ ਸਵਾਗਤ ਕਰਦਿਆਂ ਪਿੰਡ ਮਾਨੇਪੁਰ ਦੇ ਸਰਪੰਚ ਰਜਿੰਦਰ ਸਿੰਘ ਨੱਤ ਨੇ ਸਮੂਹ ਵਰਕਰਾਂ ਨੰੂ ਵਧਾਈ ਦਿੱਤੀ | ਸ. ਮਾਨੇਪੁਰ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਕਬੱਡੀ ਕੱਪ ਕਰਵਾਇਆ

ਡੇਹਰੀਵਾਲ ਦਰੋਗਾ, 21 ਸਤੰਬਰ (ਹਰਦੀਪ ਸਿੰਘ ਸੰਧੂ)-ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 44ਵਾਂ ਕਬੱਡੀ ਕੱਪ ਪਿੰਡ ਕੋਹਾੜ ਵਿਖੇ ਕਰਵਾਇਆ ਗਿਆ, ਜਿਸ ਦਾ ਫਾਈਨਲ ਮੈਚ ਬਾਬਾ ਰਾਜਾ ਰਾਮ ਕਲੱਬ ਤੇ ਬਾਬਾ ਪਾਲਾ ਸਿੰਘ ਕਲੱਬ ਵਿਚਕਾਰ ਹੋਇਆ, ਜਿਸ ਵਿਚੋਂ ਬਾਬਾ ਰਾਜਾ ਰਾਮ ...

ਪੂਰੀ ਖ਼ਬਰ »

ਕਾਂਗਰਸ ਦਾ ਨਹੀਂ ਚੱਲਣ ਵਾਲਾ ਦਲਿਤ ਪੱਤਾ-ਬੱਬੇਹਾਲੀ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਪ੍ਰਤੀਕਿਰਿਆ ਜਾਹਿਰ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਨੰੂ ਸਫ਼ਲ ਕਰਨ ਲਈ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ-ਆਗੂ

ਗੁਰਦਾਸਪੁਰ, 21 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 273ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਕੁੱਲ ਹਿੰਦ ਕਿਸਾਨ ਸਭਾ ਸਾਂਬਰ ਵਲੋਂ ਮਦਨ ਲਾਲ ਬਿਆਨਪੁਰ, ਤਰਸੇਮ ਸਿੰਘ, ਗੁਰਚਰਨ ਸਿੰਘ ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵਿੱਢੀ ਜਾਗਰੂਕਤਾ ਮੁਹਿੰਮ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੰੂ ਪਰਾਲੀ ਨੰੂ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ | ਡਾ: ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੇ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਸ੍ਰੀ ਗੁਰੂ ਰਵਿਦਾਸ ਕਮੇਟੀ ਨੇ ਕੀਤੀ ਖ਼ੁਸ਼ੀ ਜ਼ਾਹਿਰ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਸ੍ਰੀ ਗੁਰੂ ਰਵਿਦਾਸ ਭਵਨ ਬੇਗਮਪੁਰਾ ਇਨਕਲੇਵ ਵਿਖੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਤੇ ਮੂਲ ਨਿਵਾਸੀ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਹੋਈ | ਜਿਸ ਵਿਚ ਸਾਰੇ ਹੀ ਆਗੂਆਂ ਨੇ ਬੀਤੇ ਦਿਨ ਚਰਨਜੀਤ ਸਿੰਘ ਚੰਨੀ ਨੰੂ ਮੁੱਖ ਮੰਤਰੀ ਬਣਾਏ ਜਾਣ ...

ਪੂਰੀ ਖ਼ਬਰ »

ਪਿੰਡ ਹਾਰਨੀਆਂ ਵਿਖੇ 16ਵਾਂ ਕਬੱਡੀ ਖੇਡ ਮੇਲਾ 23 ਨੂੰ

ਘੱਲੂਘਾਰਾ ਸਾਹਿਬ, 21 ਸਤੰਬਰ (ਮਿਨਹਾਸ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਹਾਰਨੀਆਂ ਵਿਖੇ ਬਾਬਾ ਬਰਫ਼ਾਨੀ ਸਪੋਰਟਸ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 16ਵਾਂ ਸੰਤ ਸਮਰਪਿਤ ਖੇਡ ਮੇਲਾ 23 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਕਲੱਬ ਕਮੇਟੀ ਦੇ ...

ਪੂਰੀ ਖ਼ਬਰ »

ਨਵੇਂ ਚੁਣੇ ਉਪ ਮੱੁਖ ਮੰਤਰੀ ਰੰਧਾਵਾ ਨੂੰ ਸਰਕਲ ਮਸਾਣਾ ਦੇ ਸਰਪੰਚ ਨੇ ਮਿਲ ਕੇ ਦਿੱਤੀ ਵਧਾਈ

ਵਡਾਲਾ ਬਾਂਗਰ, 21 ਸਤੰਬਰ (ਮਨਪ੍ਰੀਤ ਸਿੰਘ ਘੁੰਮਣ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪੰਜਾਬ ਸਰਕਾਰ ਵਿਚ ਪਿਛਲੇ ਸਾਢੇ ਚਾਰ ਸਾਲਾਂ ਵਿਚ ਪਾਰਟੀ ਪ੍ਰਤੀ ਕੀਤੇ ਕੰਮਾਂ ਦੀ ਸ਼ਾਲਾਘਾ ਕਰਦੇ ਹੋਏ ਪਾਰਟੀ ਹਾਈਕਮਾਂਡ ਤੇ ਰਾਹੁਲ ਗਾਂਧੀ ਵਲੋਂ ਨਵੇਂ ਚੁਣੇ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਬਟਾਲਾ ਦੀ ਸਰਬਸੰਮਤੀ ਨਾਲ ਹੋਈ ਚੋਣ

ਬਟਾਲਾ, 21 ਸਤੰਬਰ (ਹਰਦੇਵ ਸਿੰਘ ਸੰਧੂ)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਚੰਡੀਗੜ੍ਹ ਦਫ਼ਤਰ ਦੇ ਪੱਤਰ ਮੁਤਾਬਕ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਬਟਾਲਾ ਇਕਾਈ ਦੀ ਚੋਣ 'ਚ ਪ੍ਰਧਾਨ, ਉਪ ਪ੍ਰਧਾਨ ਤੇ ਜਨਰਲ ਸਕੱਤਰ ਦੇ ਅਹੁਦਿਆਂ ਦੀ ਚੋਣ ...

ਪੂਰੀ ਖ਼ਬਰ »

ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣਨ 'ਤੇ ਕਬੀਰ ਪੰਥੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ

ਧਾਰੀਵਾਲ, 21 ਸਤੰਬਰ (ਰਮੇਸ਼ ਨੰਦਾ, ਸਵਰਨ ਸਿੰਘ)-ਪ੍ਰਬੰਧਕ ਕਮੇਟੀ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਦੇ ਅਹੁਦੇਦਾਰਾਂ ਤੇ ਧਾਰੀਵਾਲ ਦੇ ਨੇੜਲੇ ਪਿੰਡਾਂ ਦੇ ਕਬੀਰ ਪੰਥੀ ਭਾਈਚਾਰੇ ਦਾ ਇਕੱਠ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਵਿਖੇ ਕਮੇਟੀ ਪ੍ਰਧਾਨ ਅਸ਼ਵਨੀ ...

ਪੂਰੀ ਖ਼ਬਰ »

ਚੇਅਰਮੈਨ ਸ਼ੱਬਾ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਡੇਰਾ ਬਾਬਾ ਨਾਨਕ, 21 ਸਤੰਬਰ (ਵਿਜੇ ਸ਼ਰਮਾ)-ਸਪੋਰਟਸ ਸੈੱਲ ਪੰਜਾਬ ਦੇ ਚੇਅਰਮੈਨ ਸਰਬਜੀਤ ਸਿੰਘ ਸ਼ੱਬਾ ਨੇ ਆਪਣੇ ਸਾਥੀ ਸਰਪੰਚਾਂ ਸਮੇਤ ਸੁਖਜਿੰਦਰ ਸਿੰਘ ਰੰਧਾਵਾ ਦੇ ਉਪ ਮੁੱਖ ਮੰਤਰੀ ਪੰਜਾਬ ਬਨਣ 'ਤੇ ਉਨ੍ਹਾਂ ਗੁਲਦਸਤਾ ਭੇਟ ਕਰਕੇ ਵਧਾਈ ਤੇ ਭਵਿੱਖ ਲਈ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਨਵੇਂ ਮੁੱਖ ਮੰਤਰੀ ਤੋਂ ਕੀਤੀ ਮੰਗ, ਸਾਡੇ ਵੱਲ ਵੀ ਧਿਆਨ ਦਿੱਤਾ ਜਾਵੇ

ਊਧਨਵਾਲ, 21 ਸਤੰਬਰ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮਹੀਨਾਵਾਰ ਮੀਟਿੰਗ ਡਾ. ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਮਾਧਾਂ ਵਿਖੇ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਡਾ. ਪਿਆਰਾ ਸਿੰਘ ਹੰਬੋਵਾਲ, ਜ਼ਿਲ੍ਹਾ ...

ਪੂਰੀ ਖ਼ਬਰ »

ਇਲਾਕੇ ਦੇ ਪਿੰਡਾਂ ਦੇ ਸਰਪੰਚਾਂ-ਪੰਚਾਂ ਨੇ ਰੰਧਾਵਾ ਨੂੰ ਦਿੱਤੀ ਮੁਬਾਰਕਬਾਦ

ਵਡਾਲਾ ਬਾਂਗਰ, 21 ਸਤੰਬਰ (ਘੁੰਮਣ/ਭੁੰਬਲੀ)-ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀ ਸਮੂਹ ਪੰਚਾਇਤ ਪੰਚਾਂ-ਸਰਪੰਚਾਂ ਤੇ ਕਾਂਗਰਸੀ ਵਰਕਰਾਂ ਵਿਚ ਹਲਕੇ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਪੰਜਾਬ ਸਰਕਾਰ ਵਿਚ ਉਪ ਮੁੱਖ ਮੰਤਰੀ ਬਣਨ 'ਤੇ ਅਥਾਹ ਖੁਸ਼ੀ ਪਾਈ ਗਈ ਹੈ | ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਬਣਨ 'ਤੇ ਰੰਧਾਵਾ ਨੂੰ ਇਲਾਕੇ ਦੇ ਕਾਂਗਰਸੀ ਆਗੂਆਂ ਨੇ ਦਿੱਤੀ ਮੁਬਾਰਕਬਾਦ

ਕੋਟਲੀ ਸੂਰਤ ਮੱਲ੍ਹੀ, 21 ਸਤੰਬਰ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਹਾਈਕਮਾਂਡ ਵਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੂਬੇ ਦਾ ਉਪ ਮੱੁਖ ਮੰਤਰੀ ਬਣਾਉਣ 'ਤੇ ਉਨ੍ਹਾਂ ਦੇ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਬਾਬਾ ਰਛਪਾਲ ...

ਪੂਰੀ ਖ਼ਬਰ »

ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦਲਿਤ ਸਮਾਜ ਦਾ ਹੋਇਆ ਅਪਮਾਨ-ਲੰਬੜਦਾਰ

ਬਟਾਲਾ, 21 ਸਤੰਬਰ (ਕਾਹਲੋਂ)-ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਦਲਿਤ ਸਮਾਜ ਦਾ ਰਾਜਨੀਤਕ, ਆਰਥਿਕ ਤੇ ਸਮਾਜਿਕ ਤੌਰ 'ਤੇ ਸ਼ੋਸ਼ਣ ਕੀਤਾ ਹੈ | ਹੁਣ ਜਦੋਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਹਨ ਤਾਂ 3 ਮਹੀਨੇ ਪਹਿਲਾਂ ਦਲਿਤ ਸਮਾਜ ਦੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਤੁਰੰਤ ਕੈਬਨਿਟ ਮੰਤਰੀ ਬਣਾਇਆ ਜਾਵੇ-ਮਹਾਜਨ

ਬਟਾਲਾ, 21 ਸਤੰਬਰ (ਕਾਹਲੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਰੇਤ ਮਾਫੀਆ ਤੇ ਨਸ਼ਿਆਂ ਦੇ ਸੌਦਾਗਰਾਂ ਸਬੰਧੀ ਉਠਾਏ ਮੁੱਦਿਆਂ ਨੂੰ ਲੈ ਕੇ ਆਪਣੀ ਰਿਹਾਇਸ਼ ਨੂੰ ਜੰਗ ਦਾ ਮੈਦਾਨ ਬਣਾਉਣ ਵਾਲੇ ਅਤੇ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਸੁੱਖ ...

ਪੂਰੀ ਖ਼ਬਰ »

ਵਿਆਨਾ 'ਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ

ਬਟਾਲਾ, 21 ਸਤੰਬਰ (ਕਾਹਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿਆਨਾ (ਅਸਟਰੀਆ) 'ਚ ਜ਼ਿਲ੍ਹਾ ਗੁਰਦਾਸਪੁਰ ਦੀ ਸੰਗਤ ਦੇ ਨਾਲ ਦਲਜੀਤ ਸਿੰਘ ਰੰਧਾਵਾ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਡਾ. ਅਠਵਾਲ ਵਲੋਂ ਉਪ ਮੁੱਖ ਮੰਤਰੀ ਬਣਨ 'ਤੇ ਰੰਧਾਵਾ ਨਾਲ ਮੁਲਾਕਾਤ

ਕਲਾਨੌਰ, 21 ਸਤੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਓਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਵਲੋਂ ਪੰਜਾਬ ਦੀ ਵਜ਼ਾਰਤ 'ਚ ਉੱਪ ਮੁੱਖ ਮੰਤਰੀ ਬਣੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਸ਼ਰਨਜੀਤ ਕੌਰ ਨੂੰ ਮਹਿਲਾ ਵਿੰਗ ਦੀ ਸ੍ਰੀ ਹਰਿਗੋਬਿੰਦਪੁਰ ਤੋਂ ਪ੍ਰਧਾਨ ਕੀਤਾ ਨਿਯੁਕਤ

ਸ੍ਰੀ ਹਰਿਗੋਬਿੰਦਪੁਰ, 21 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਤੋਂ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਪਾਰਟੀ ਵਲੰਟੀਅਰਾਂ ਨਾਲ ਆਪਣੇ ਦਫ਼ਤਰ ਵਿਖੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਮ ਆਦਮੀ ...

ਪੂਰੀ ਖ਼ਬਰ »

ਨਵੇਂ ਬਣੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਸ਼ਨ ਚੰਦਰ ਮਹਾਜਨ ਨੇ ਦਿੱਤੀ ਵਧਾਈ

ਪਠਾਨਕੋਟ, 21 ਸਤੰਬਰ (ਸੰਧੂ)-ਸੂਬੇ ਦੇ ਨਵੇਂ ਬਣੇ ਉਪ ਮੱੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਕਿਸ਼ਨ ਚੰਦਰ ਮਹਾਜਨ, ਉਨ੍ਹਾਂ ਦੀ ਧਰਮ ਪਤਨੀ ਰਜਨੀ ਗੁਪਤਾ ਅਤੇ ਬੇਟੇ ਅਭਿਨਵ ਗੁਪਤਾ ...

ਪੂਰੀ ਖ਼ਬਰ »

ਤਿੰਨ ਫ਼ੇਜ਼ ਬਿਜਲੀ 8 ਘੰਟੇ ਨਾ ਮਿਲਣ ਕਰਕੇ ਕਿਸਾਨਾਂ 'ਚ ਮਚੀ ਹਾਹਾਕਾਰ-ਬਾਬਾ ਮਸਤੂ

ਪੁਰਾਣਾ ਸ਼ਾਲਾ, 21 ਸਤੰਬਰ (ਅਸ਼ੋਕ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੇ ਆਗੂਆਂ ਦੀ ਇਕ ਮੀਟਿੰਗ ਸੁਖਜਿੰਦਰ ਸਿੰਘ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਪਿੰਡ ਗੋਹਤ ਪੋਕਰ ਵਿਖੇ ਹੋਈ | ਮੀਟਿੰਗ ਵਿਚ ਬਾਬਾ ਮਸਤੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਵਿਡ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚੇ ਖੁਦ ਨੰੂ ਬੇਸਹਾਰਾ ਨਾ ਸਮਝਣ-ਰੋਮੇਸ਼ ਮਹਾਜਨ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਕੋਰੋਨਾ ਮਹਾਂਮਾਰੀ ਦਾ ਸਮਾਂ ਸਾਰੇ ਵਿਸ਼ਵ ਲਈ ਬਹੁਤ ਨੁਕਸਾਨ ਦਾਇਕ ਸਾਬਤ ਹੋਇਆ | ਜਿਸ ਵਿਚ ਕਈ ਬੱਚਿਆਂ ਦੇ ਮਾਤਾ-ਪਿਤਾ ਆਪਣੇ ਬੱਚਿਆਂ ਨੰੂ ਸਦਾ ਲਈ ਵਿਛੋੜਾ ਦੇ ਗਏ | ਪ੍ਰੋਜੈਕਟ ਡਾਇਰੈਕਟਰ ਚਾਈਲਡ ਲਾਈਨ ਰੋਮੇਸ਼ ਮਹਾਜਨ, ਨੈਸ਼ਨਲ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਬਰਸੀ ਮਾਨਵ ਸੇਵਾ ਸੰਕਲਪ ਦਿਵਸ ਦੇ ਰੂਪ 'ਚ ਮਨਾਈ

ਦੀਨਾਨਗਰ, 21 ਸਤੰਬਰ (ਸੰਧੂ/ਸੋਢੀ)-ਲੋਕ ਸੇਵਾ ਦਲ ਦੀਨਾਨਗਰ ਵਲੋਂ ਭਾਈ ਘਨੱਈਆ ਜੀ ਦੀ ਬਰਸੀ ਨੂੰ ਮਾਨਵ ਸੇਵਾ ਸੰਕਲਪ ਦਿਵਸ ਦੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ਲੋਕ ਸੇਵਾ ਦਲ ਦੇ ਅਹੁਦੇਦਾਰਾਂ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਪਾਹੜਾ ਦੀ ਪ੍ਰਧਾਨਗੀ ਵਿਚ ਦੀਨਾਨਗਰ ...

ਪੂਰੀ ਖ਼ਬਰ »

ਤਿੱਬੜ ਥਾਣੇ 'ਚ ਹੋਈ ਪੁਲਿਸ ਪਬਲਿਕ ਮੀਟਿੰਗ

ਤਿੱਬੜ, 21 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਥਾਣਾ ਤਿੱਬੜ ਵਿਖੇ ਪੁਲਿਸ ਪਬਲਿਕ ਮੀਟਿੰਗ ਹੋਈ | ਜਿਸ ਵਿਚ ਇਲਾਕੇ ਦੇ ਪੰਚਾਂ, ਸਰਪੰਚਾਂ, ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਮੋਹਤਬਰ ਪਤਵੰਤਿਆਂ ਨੇ ਹਿੱਸਾ ਲੈ ਕੇ ਮੌਜੂਦਾ ਸਮਾਜਿਕ ਹਾਲਾਤ ਬਾਰੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 27 ਨੂੰ ਬੰਦ ਸੰਬੰਧੀ ਮੀਟਿੰਗ

ਊਧਨਵਾਲ, 21 ਸਤੰਬਰ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖ਼ਾਨਪੁਰ ਤੇ ਜੋਨ ਬਾਬਾ ਨਾਮਦੇਵ ਦੇ ਪ੍ਰਧਾਨ ਸਤਨਾਮ ਸਿੰਘ ਮਧਰਾ ਦੀ ਅਗਵਾਈ ਵਿਚ ਪਿੰਡ ਲੱਧਾ ਮੁੰਡਾ ਦੇ ਸੂਏ 'ਤੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਕਾਂਗਰਸੀ ਆਗੂਆਂ ਨੇ ਖ਼ੁਸ਼ੀ 'ਚ ਵੰਡੇ ਲੱਡੂ

ਪੁਰਾਣਾ ਸ਼ਾਲਾ, 21 ਸਤੰਬਰ (ਅਸ਼ੋਕ ਸ਼ਰਮਾ)-ਨਵਾਂ ਪਿੰਡ ਬਹਾਦਰ ਦੇ ਸੀਨੀਅਰ ਤੇ ਨੌਜਵਾਨ ਕਾਂਗਰਸੀ ਆਗੂਆਂ ਨੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਖ਼ੁਸ਼ੀ ਮਨਾ ਕੇ ਲੱਡੂ ਵੰਡੇ | ਹਲਕਾ ਦੀਨਾਨਗਰ ਦੇ ਯੂਥ ਪ੍ਰਧਾਨ ਰਮੀ ਠਾਕੁਰ, ਮਨਜਿੰਦਰ ਸਿੰਘ ਆਗੂ, ...

ਪੂਰੀ ਖ਼ਬਰ »

ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ ਨਾਲ ਜ਼ਿਲ੍ਹੇ ਨੂੰ ਮਿਲਿਆ ਵੱਡਾ ਮਾਣ-ਮੰਡ

ਘੁਮਾਣ, 21 ਸਤੰਬਰ (ਬੰਮਰਾਹ)-ਸੁਖਜਿੰਦਰ ਸਿੰਘ ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ ਨਾਲ ਜ਼ਿਲ੍ਹਾ ਗੁਰਦਾਸਪੁਰ ਨੂੰ ਵੱਡਾ ਮਾਣ ਮਿਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਹਾਊਸਫੈੱਡ ਦੇ ਉੱਪ ਚੇਅਰਮੈਨ ਸਾਹਿਬ ਸਿੰਘ ਮੰਡ ਨੇ ਕੀਤਾ | ਉਨ੍ਹਾਂ ਪੰਜਾਬ ਦੇ ...

ਪੂਰੀ ਖ਼ਬਰ »

ਪੰਜਾਬ ਅਤੇ ਦੇਸ਼ ਨੂੰ ਇਮਾਨਦਾਰ ਸਿਆਸਤਦਾਨਾਂ ਦੀ ਲੋੜ-ਸਿੱਧਵਾਂ, ਬਾਜਵਾ

ਧਾਰੀਵਾਲ, 21 ਸਤੰਬਰ (ਸਵਰਨ ਸਿੰਘ)-ਜਵਾਨੀ, ਪੰਜਾਬ ਅਤੇ ਦੇਸ਼ ਦੇ ਚੰਗੇ ਭਵਿੱਖ ਵਾਸਤੇ ਇਮਾਨਦਾਰ ਸਿਆਸ਼ਤਦਾਨਾਂ ਦੀ ਸਖ਼ਤ ਲੋੜ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਹਰਬੰਸ ਸਿੰਘ ਸਿੱਧਵਾਂ ਅਤੇ ਐਡਵੋਕੇਟ ਇੰਦਰਜੀਤ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਪੰਜ ਲੱਖ ਤੱਕ ਮੁਫ਼ਤ ਇਲਾਜ ਸਹੂਲਤ ਲਈ ਸਿਹਤ ਬੀਮਾ ਕਾਰਡ ਬਣਾਉਣਾ ਜ਼ਰੂਰੀ-ਡੀ.ਸੀ.

ਨੌਸ਼ਹਿਰਾ ਮੱਝਾ ਸਿੰਘ, 21 ਸਤੰਬਰ (ਤਰਸੇਮ ਸਿੰਘ ਤਰਾਨਾ)-ਸਰੀਰਕ ਰੋਗਾਂ ਦੇ ਮੁਫ਼ਤ ਇਲਾਜ ਲਈ ਪੰਜਾਬ ਸਰਕਾਰ ਵਲੋਂ ਲੋਕ ਹਿਤੈਸ਼ੀ ਸਰਬੱਤ ਸਿਹਤ ਬੀਮਾ ਸਕੀਮ ਤਹਿਤ ਆਪਣੇ ਸਾਰੇ ਪਰਿਵਾਰ ਦਾ ਸਿਹਤ ਬੀਮਾ ਕਾਰਡ ਬਣਾਉਣਾ ਜ਼ਰੂਰੀ ਹੈ | ਕਾਰਡ ਧਾਰਕ ਪਰਿਵਾਰ ਦੇ ਮੈਂਬਰ 5 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX