ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੀਤੇ ਦਿਨ ਇਕ ਹੁਕਮ ਜਾਰੀ ਕਰਕੇ ਇਹ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਸਾਰੇ ਅਧਿਕਾਰੀ ਸਵੇਰੇ 9 ਵਜੇ ਆਪਣੇ ਦਫ਼ਤਰਾਂ ਵਿਚ ਹਾਜ਼ਰ ਹੋਣਗੇ, ਅੱਜ ਸਵੇਰੇ 'ਅਜੀਤ' ਦੀ ਟੀਮ ਵਲੋਂ ਜਦੋਂ ਮਿੰਨੀ ਸਕੱਤਰੇਤ ਲੁਧਿਆਣਾ ਵਿਚਲੇ ਦਫ਼ਤਰਾਂ ਦਾ ਦੌਰਾ ਕੀਤਾ ਗਿਆ ਤਾਂ ਬਹੁਤੇ ਅਧਿਕਾਰੀ ਤੇ ਮੁਲਾਜ਼ਮ ਲੇਟ ਲਤੀਫ਼ ਨਜ਼ਰ ਆਏ, ਪਰ ਡਿਪਟੀ ਕਮਿਸ਼ਨਰ ਲੁਧਿਆਣਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਆਪਣੇ ਦਫ਼ਤਰ ਵਿਚ ਪੁੱਜ ਗਏ | 'ਅਜੀਤ' ਦੀ ਟੀਮ ਵਲੋਂ ਅੱਜ ਮਿੰਨੀ ਸਕੱਤਰੇਤ ਲੁਧਿਆਣਾ ਵਿਚਲੇ ਵੱਖ-ਵੱਖ ਦਫ਼ਤਰਾਂ ਵਿਚ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਬਹੁਗਿਣਤੀ ਅਧਿਕਾਰੀ ਤੇ ਮੁਲਾਜ਼ਮ ਲੇਟ ਲਤੀਫ਼ ਨਜ਼ਰ ਆਏ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਭ ਤੋਂ ਪਹਿਲਾਂ ਅੱਜ ਸਵੇਰੇ 8 ਵੱਜ ਕੇ 55 ਮਿੰਟ 'ਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦਾ ਕਾਫਲਾ ਆਪਣੇ ਦਫ਼ਤਰ ਪਹੁੰਚਿਆ, ਜਦਕਿ ਵਧੀਕ ਡਿਪਟੀ ਕਮਿਸ਼ਨਰ ਜਰਨਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, ਐੱਸ.ਡੀ.ਐੱਮ. ਲੁਧਿਆਣਾ ਪੂਰਬੀ, ਐੱਸ.ਡੀ.ਐੱਮ. ਲੁਧਿਆਣਾ ਪੱਛਮੀ, ਤਹਿਸੀਲਦਾਰ ਚੋਣ, ਜਲਿ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸਿੱਖਿਆ ਅਫ਼ਸਰ ਪ੍ਰਾਇਮਰੀ, ਕਰ ਤੇ ਆਬਕਾਰੀ ਵਿਭਾਗ ਦੇ ਡੀ.ਈ.ਟੀ.ਸੀ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਤੇ ਮੁਲਾਜ਼ਮ ਲੇਟ ਲਤੀਫ ਨਜ਼ਰ ਆਏ ਬਹੁ ਗਿਣਤੀ ਅਧਿਕਾਰੀ ਤੇ ਮੁਲਾਜ਼ਮ ਸਾਢੇ 9 ਤੋਂ ਬਾਅਦ ਵਿਚ ਆਪਣੇ ਦਫ਼ਤਰਾਂ ਵਿਚ ਪੁੱਜੇ 9 ਵਜੇ ਸਰਕਾਰੀ ਦਫ਼ਤਰਾਂ ਵਿਚ ਹਾਜਰੀ 60 ਤੋਂ 70 ਫ਼ੀਸਦੀ ਹੀ ਦੇਖਣ ਨੂੰ ਮਿਲੀ, ਜਦਕਿ ਬਾਕੀ ਅਧਿਕਾਰੀ ਤੇ ਮੁਲਾਜ਼ਮ 9 ਵਜੇ ਵਜੇ ਤੋਂ ਬਾਅਦ ਹੌਲੀ-ਹੌਲੀ ਆਉਣੇ ਸ਼ੁਰੂ ਹੋਏ | ਡਿਪਟੀ ਕਮਿਸ਼ਨਰ ਤੋਂ ਇਲਾਵਾ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ, ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਮੇਂ ਸਿਰ ਆਪਣੇ ਦਫਤਰ ਵਿਚ ਬੈਠੇ ਨਜ਼ਰ ਆਏ ਇਸ ਤੋਂ ਇਲਾਵਾ ਆਰ.ਟੀ.ਏ. ਦਫ਼ਤਰ ਦੇ ਬਹੁਗਿਣਤੀ ਕਲਰਕ ਵੀ ਆਪਣੀਆਂ ਸੀਟਾਂ 'ਤੇ ਹਾਜ਼ਰ ਸਨ | ਜਦੋਂ ਲੇਟ ਲਤੀਫ ਅਧਿਕਾਰੀਆਂ ਤੇ ਮੁਲਾਜ਼ਮਾਂ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਰੇਕ ਅਧਿਕਾਰੀ ਤੇ ਮੁਲਾਜ਼ਮ ਨੂੰ ਸਵੇਰੇ 9 ਵਜੇ ਆਪਣੇ ਦਫ਼ਤਰ ਵਿਚ ਹਾਜ਼ਰ ਰਹਿਣ ਦਾ ਹੁਕਮ ਜਾਰੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਲੁਧਿਆਣਾ ਪ੍ਰਬੰਧਕੀ ਕੰਪਲੈਕਸ ਦੇ ਮੁਲਾਜ਼ਮ ਪਹਿਲਾਂ ਵੀ ਸਮੇਂ ਸਿਰ ਹੀ ਆਪਣੇ ਦਫ਼ਤਰ ਵਿਚ ਆਉਂਦੇ ਸਨ, ਪਰ ਜੇਕਰ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ 9 ਵਜੇ ਤੋਂ ਦੇਰੀ ਨਾਲ ਆਇਆ ਹੈ ਤਾਂ ਉਸ ਤੋਂ ਇਸ ਸਬੰਧੀ ਪੁੱਛ-ਪੜਤਾਲ ਕੀਤੀ ਜਾਵੇਗੀ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਸਥਾਨਕ ਘੰਟਾ ਘਰ ਚੌਕ ਵਿਚ ਭਾਜਪਾ ਦਫ਼ਤਰ ਦੇ ਬਾਹਰ ਦਸ ਦਿਨ ਪਹਿਲਾਂ ਭਾਜਪਾ ਕਾਂਗਰਸੀਆਂ ਵਿਚਾਲੇ ਹੋਈ ਲੜਾਈ ਦੇ ਮਾਮਲੇ ਵਿਚ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ...
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ | ਅੱਜ ਦੇਰ ਰਾਤ ਜਾਰੀ ਕੀਤੇ ਗਏ ਹੁਕਮਾਂ ਵਿਚ ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਜਦਕਿ ...
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਯਾਲੀ ਸੜਕ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਰੇਖਾ ਨਾਮੀ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਰੇਖਾ ਆਪਣੀ ਸਹੇਲੀ ਲੀਨਾ ਭਾਟੀਆ ਨਾਲ ਅਯਾਲੀ ਸੜਕ 'ਤੇ ਜਾ ਰਹੀ ਸੀ ਪਰ ਇਸ ਵਿਚ 6 ਹਜ਼ਾਰ ਦੀ ਨਕਦੀ ਮੋਬਾਇਲ ਤੇ ...
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅਸਲਾ ਬਰਾਮਦਗੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 12 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਥਾਣਾ ...
ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਿਚ ਵਿਕਾਸ ਕਾਰਜ ਕਰਦੇ ਠੇਕੇਦਾਰਾਂ ਅਤੇ ਅਧਿਕਾਰੀਆਂ ਦਰਮਿਆਨ ਪਿਛਲੇ ਮਹੀਨੇ ਤੋਂ ਚੱਲ ਰਹੇ ਵਿਵਾਦ ਦਾ ਾਮਲਾ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਏ. ਕੇ. ਸਿਨਹਾ ਕੋਲ ਪੁੱਜ ਗਿਆ ਹੈ | ਜਾਣਕਾਰੀ ...
ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2448611 ਸ਼ੱਕੀ ...
ਇਯਾਲੀ/ਥਰੀਕੇ, 21 ਸਤੰਬਰ (ਮਨਜੀਤ ਸਿੰਘ ਦੁੱਗਰੀ)-ਐੱਸ.ਸੀ. ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀਂ ਵਲੋਂ ਅੱਜ ਦਲਿਤ ਸਮਾਜ ਦੇ ਪੜ੍ਹੇ ਲਿਖੇ ਤੇ ਅਗਾਂਹ ਵਧੂ ਸੋਚ ਦੇ ਧਾਰਨੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਪਿੰਡ ਸਿੰਘਪੁਰਾ ...
ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਲੁਧਿਆਣੇ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫਦ ਨੇ ਜਰਨਲ ਸਕੱਤਰ ਕਾਂਗਰਸ ਪਾਰਟੀ ਐੱਮ.ਐੱਲ.ਏ. ਸਰਦਾਰ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ...
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਤੇ ਫਸਲਾਂ ਦੀ ...
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਅੱਜ ਚਾਰ ਮਾਹਿਰ ਕਾਮਿਆਂ ਨਾਲ ਇਕ ਸਮਝੌਤਾ ਕੀਤਾ | ਇਹ ਸਮਝੌਤਾ ਪੱਕੇ ਗੁੰਬਦ ਵਾਲੇ ਪੀ.ਏ.ਯੂ. ਜਨਤਾ ਮਾਡਲ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਕੀਤਾ ਗਿਆ | ਲੁਧਿਆਣਾ ਜ਼ਿਲੇ ਦੇ ਪਿੰਡ ...
ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਪੰਜਾਬ ਵੇਅਰ ਕਾਰਪੋਰੇਸ਼ਨ ਦੇ ਸਾਬਕਾ ਉੱਪ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਬਸੰਤ ਨੇ ਸੂਬੇ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਕਾਂਗਰਸ ਹਾਈਕਮਾਂਡ ਵਲੋਂ ਇਕ ...
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਅੱਜ ਚਾਰ ਮਾਹਿਰ ਕਾਮਿਆਂ ਨਾਲ ਇਕ ਸਮਝੌਤਾ ਕੀਤਾ | ਇਹ ਸਮਝੌਤਾ ਪੱਕੇ ਗੁੰਬਦ ਵਾਲੇ ਪੀ.ਏ.ਯੂ. ਜਨਤਾ ਮਾਡਲ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਕੀਤਾ ਗਿਆ | ਲੁਧਿਆਣਾ ਜ਼ਿਲੇ ਦੇ ਪਿੰਡ ...
ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ ਇਕ ਵਾਰ ਫਿਰ ਤੋਂ ਜਿੱਤ ਦਾ ਝੰਡਾ ਲਹਿਰਾ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ | 29ਵੀਂ ਜ਼ਿਲ੍ਹਾ ਪੱਧਰੀ 'ਵੀਰ ਕੋਨ ਡੋ ਮਾਰਸ਼ਲ ਆਰਟਸ ਚੈਂਪਿਅਨਸ਼ਿਪ' ਵਿਚ ਸਪਰਿੰਗ ਡੇਲ ਦੇ ...
ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ | ਡੇਂਗੂ ਬੁਖਾਰ ਨੇ ਤੇਜੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ...
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਅੱਜ ਲੁਧਿਆਣਾ ਦੇ ਸਨਅਤਕਾਰਾਂ ਨੂੰ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ ਜਿਸ ਦੇ ਤਹਿਤ ਸਨਅਤਕਾਰ ਤੇ ਸਾਈਕਲ ਸਨਅਤਕਾਰਾ ਦੇ ਐਟਲਸ ਤੇ ਮਿਲਟਨ ਸਾਈਕਲ ਨਾਲ ਸਬੰਧਤ ਸਾਰੇ ਮਾਮਲੇ ਡਿਲੇਡ ...
ਆਲਮਗੀਰ, 21 ਸਤੰਬਰ (ਰਣਜੀਤ ਸਿੰਘ ਨੰਗਲ)-ਕਾਂਗਰਸ ਪਾਰਟੀ ਦੀ ਹਾਈਕਮਾਨ ਵਲੋਂ ਪਹਿਲੀ ਵਾਰ ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਭਾਈਚਾਰੇ ਨੂੰ ਮਾਣ ਬਖ਼ਸ਼ਿਆ ਹੈ ਜਿਸ ਨਾਲ ਭਾਰਤੀ ਸੰਵਿਧਾਨ ਦੇ ਸਿਰਜਣਹਾਰ ਬਾਬਾ ਸਾਹਿਬ ਡਾਕਟਰ ਭੀਮ ...
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵਲੋਂ ਪ੍ਰਾਰਥੀਆਂ ਦੇ ਰਜਿਸਟ੍ਰੇਸ਼ਨ (ਐਕਸ-10) ਕਾਰਡ ਦੀ ਰੀਨਿਊਵਲ ਮਿਆਦ ਦਾ 31 ਦਸੰਬਰ ਤੱਕ ਵਾਧਾ ਕੀਤਾ ਹੈ | ਨੌਜਵਾਨਾਂ ਵਲੋਂ ਰੋਜ਼ਗਾਰ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ...
ਆਲਮਗੀਰ, 21 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਲੁਧਿਆਣਾ ਦਿਹਾਤੀ ਤੇ ਜ਼ਿਲ੍ਹਾ ਜਗਰਾਉਂ ਦੇ ਨਵ ਨਿਯੁਕਤ ...
ਭਾਮੀਆਂ ਕਲਾਂ, 21 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ, ਭਾਮੀਆਂ ਕਲਾਂ ਦੇ ਸਰਪੰਚ ਜ਼ੋਰਾ ਸਿੰਘ ਗਰੇਵਾਲ ਅਤੇ ਜਰਨੈਲ ਸਿੰਘ ਭਾਮੀਆਂ ਨੇ ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ...
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 12 ਘੰਟਿਆਂ 'ਚ ਲਏ ਫੈਸਲਿਆਂ ਨੇ ਇਤਿਹਾਸ ਸਿਰਜ ...
ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੂੰ ਪੰਜਾਬ ਦਾ ਮੁੱਖ ਮੰਤਰੀ ਬਨਾਉਣ 'ਤੇ ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਨੇ ਲੱਡੂ ਵੰਡ ਕੇ ਖੁਸ਼ੀ ਮਨਾਉਂਦੇ ਹੋਏ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ | ਸੰਗਠਨ ਦੇ ...
ਭਾਮੀਆਂ ਕਲਾਂ, 21 ਸਤੰਬਰ (ਜਤਿੰਦਰ ਭੰਬੀ)-ਰੋਡ ਸੰਘਰਸ਼ ਕਮੇਟੀ ਲੁਧਿਆਣਾ ਦੇ ਕਿਸਾਨਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਸੰਘਰਸ਼ ਵਿੱਢਿਆ ਜਾ ਰਿਹਾ ਹੈ ਕਿ ਐੱਨ.ਐੱਚ.ਏ.ਆਈ. ਵਲੋਂ ਬਣਾਈ ਜਾ ਰਹੀ ਸੜਕ ਅਧੀਨ ਆਉਣ ਵਾਲੀਆਂ ਸਾਡੀਆਂ ਜ਼ਮੀਨਾਂ ਦਾ ਭਾਅ ਮਾਰਕੀਟ ਰੇਟ ...
ਲੁਧਿਆਣਾ, 21 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਜ਼ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਮੈਂਬਰ ਰਵਿੰਦਰ ਸਿੰਘ ਪਿ੍ੰਸ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ 19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ...
ਲੁਧਿਆਣਾ, 21 ਸਤੰਬਰ (ਜੋਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ ਅਤੇ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਲੁਧਿਆਣਾ ਵਿਚ ਵੀ ਲੱਖਾਂ ਕੁਵਿੰਟਲ ਕਣਕ ਸਮਾਰਟ ...
ਲਾਡੋਵਾਲ, 21 ਸਤੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਹਜ਼ੂਰੀ ਬਾਗ਼ ਵਿਖੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਪ੍ਰਧਾਨ ਬੀਬੀ ਕਮਲੇਸ਼ ਰਾਣੀ ਦੀ ਅਗਵਾਈ ਵਿਚ ਬੀਬੀਆਂ ਦੀ ਇਕ ਭਰਵੀਂ ਮੀਟਿੰਗ ਬੁਲਾਈ ਗਈ, ਜਿਸ ਵਿਚ ਬਤੌਰ ਮੁੱਖ ...
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੀਆ ਪੰਜਾਬ ਹਿਤੈਸ਼ੀ ਨੀਤੀਆਂ ਤੇ ਪਾਰਟੀ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੁਧਿਆਣਾ ਸ਼ਹਿਰੀ ਦੇ ਯੂਥ ਪ੍ਰਧਾਨ ਤਲਵਿੰਦਰ ਸਿੰਘ ਟੋਨੀ ਦੀ ...
ਬਿਨ੍ਹਾਂ ਵਰਦੀ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ ਲੁਧਿਆਣਾ, 21 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਰਸੋਈ ਗੈਸ ਦੀ ਡਿਲਿਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਕਥਿਤ ਤੌਰ 'ਤੇ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ...
ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਪੰਜਾਬ ਦਾ ਦਲਿਤ ਮੁੱਖ ਮੰਤਰੀ ਬਣਾਏ ਜਾਣ 'ਤੇ ਦੇਸ਼ ਵਿਚ ਅੱਜ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋ ਗਈ ਹੈ | ਇਹ ਵਿਚਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਗਜ਼ਟਿਡ ਅਤੇ ਨਾਨ ਗਜ਼ਟਿਡ ਅਫ਼ਸਰ ਯੂਨੀਅਨ ...
ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਕਿਹਾ ਹੈ ਕਿ ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸਾਬਿਤ ਕਰ ਦਿੱਤਾ ਹੈ ਕਿ ਪਾਰਟੀ ਵਲੋਂ ਆਮ ਵਰਕਰਾਂ ਨੂੰ ਪੂਰਾ ਸਨਮਾਨ ...
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਯੂਥ ਕਾਂਗਰਸ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਟਵਿੰਕਲ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਨਵਾਂ ਇਤਿਹਾਸ ਸਿਰਜੇਗਾ | ਉਨ੍ਹਾਂ ਚੰਨੀ ਦੀ ਨਿਯੁਕਤੀ 'ਤੇ ਪਾਰਟੀ ਹਾਈ ਕਮਾਨ ...
ਢੰਡਾਰੀ ਕਲਾਂ, 21 ਸਤੰਬਰ (ਪਰਮਜੀਤ ਸਿੰਘ ਮਠਾੜੂ)-ਪੰਜਾਬ ਪਲਾਈਵੁੱਡ ਮੈਨੂਫੈਕਚਰਜ਼ ਐਸੋਸੀਏਸ਼ਨ ਕਾਰਜਕਾਰਨੀ ਸੰਮਤੀ ਦੀ ਇਕ ਅਹਿਮ ਬੈਠਕ ਪ੍ਰਧਾਨ ਇੰਦਰਜੀਤ ਸਿੰਘ ਸੋਹਲ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਪ੍ਰਧਾਨ ਸੋਹਲ ਨੇ ਕਿਹਾ ਕਿ ਪਲਾਈਵੁੱਡ ...
ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਵਰਕਰਜ਼ ਫੈਡਰੇਸ਼ਨ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਇੰਡਸਟਰੀਅਲ ਏਰੀਆ ਵਿਖੇ ਹੋਈ ਅਤੇ ਨਵੇਂ ਬਣੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਵਧਾਈ ਦਿੱਤੀ ਤੇ ਕਿਹਾ ਮੈਨੂੰ ਉਮੀਦ ਹੈ ਸ. ...
ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਪੂਰਬੀ ਵਿਚ ਆਉਂਦੇ ਵਾਰਡ 4 ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਅਕਾਲੀ-ਬਸਪਾ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਸਮਾਗਮ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ...
ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਸਰਕਾਰ ਵਲੋਂ ਸਰਕਾਰੀ ਤੇ ਗੈਰ-ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੇ ਗਏ ਆਈ.ਸੀ.ਐੱਮ.ਆਰ. ਪ੍ਰਾਜੈਕਟ ਤਹਿਤ 61 ਸਾਲਾ ਔਰਤ ਸਬ-ਡਵੀਜ਼ਨ ਹਸਪਤਾਲ ਸਮਰਾਲਾ ਵਿਖੇ ਛਾਤੀ ਵਿਚ ਦਰਦ ਦੇ ਸ਼ਿਕਾਇਤ ਲੈ ਕੇ ਆਈ, ਜਿੱਥੇ ਮਾਹਿਰ ਡਾਕਟਰ ਦੀ ਸਲਾਹ ...
ਲੁਧਿਆਣਾ 21 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੌਝੀਆ ਚਾਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX