ਸਮਾਣਾ, 21 ਸਤੰਬਰ (ਗੁਰਦੀਪ ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰਬਾਣੀ ਦੀ ਬੇਅਦਬੀ ਦੀਆਂ 2015 ਤੋਂ ਹੁਣ ਤੱਕ ਵਾਪਰੀਆਂ ਘਟਨਾਵਾਂ 'ਚ ਇਨਸਾਫ਼ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਪਾਤੜਾਂ-ਪਟਿਆਲਾ ਸੜਕ ਨੂੰ ਦੋ ਘੰਟੇ ਤੋਂ ਵੱਧ ਸਮੇਂ ਲਈ ਜਾਮ ਕੀਤਾ ਅਤੇ ਸ਼ਾਂਤਮਈ ਧਰਨਾ ਦਿੱਤਾ | ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਧਰਨੇ ਵਾਲੀ ਥਾਂ 'ਤੇ ਪਹੁੰਚੇ ਤਹਿਸੀਲਦਾਰ ਸਮਾਣਾ ਗੁਰਲੀਨ ਕੌਰ ਨੂੰ ਮੰਗ ਪੱਤਰ ਦਿੱਤਾ | ਮੰਗ ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰਬਾਣੀ ਦੀ ਬੇਅਦਬੀ ਅਤੇ ਅਪਮਾਨ ਨੂੰ ਰੋਕਣ ਲਈ ਵਿਸ਼ੇਸ਼ ਵੱਖਰਾ ਕਾਨੂੰਨ ਬਣਾਇਆ ਜਾਵੇ ਜਿਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰਬਾਣੀ ਅਤੇ ਧਾਰਮਿਕ ਸਥਾਨਾਂ ਦੇ ਅਪਮਾਨ ਕਰਨ ਵਾਲੇ ਦੋਸ਼ੀ ਜਾਂ ਦੋਸ਼ੀਆਂ ਨੂੰ ਉਮਰ ਕੈਦ ਜਾਂ ਸਜ਼ਾ-ਏ-ਮੌਤ ਦੀ ਵਿਵਸਥਾ ਹੋਵੇ | ਬਹਿਬਲ ਕਲਾਂ ਅਤੇ ਕੋਟਕਪੁਰਾ ਦੇ ਗੋਲੀ ਕਾਂਡਾਂ ਜਿਸ ਵਿਚ ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕੀਤਾ ਗਿਆ ਸੀ, ਦੇ ਮਾਮਲੇ 'ਚ ਜਰਨਲ ਡਾਇਰ ਦੀ ਭੂਮਿਕਾ ਅਦਾ ਕਰਨ ਵਾਲੇ ਅਸਲ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ 'ਤੇ ਮੁਕੱਦਮਾ ਚਲਾਇਆ ਜਾਵੇ ਅਤੇ ਕਾਨੂੰਨ ਮੁਤਾਬਿਕ ਸਜਾਵਾਂ ਦਿਵਾਈਆਂ ਜਾਣ | ਬਰਗਾੜੀ ਬੇਅਦਬੀ ਕਾਂਡ ਵਿਚ ਡੇਰਾ ਸਿਰਸਾ ਦੇ ਮੁਖੀ ਨੂੰ ਗਿ੍ਫ਼ਤਾਰ ਕਰਕੇ ਪੰਜਾਬ ਲਿਆ ਕੇ ਉਸ 'ਤੇ ਮੁਕੱਦਮਾ ਚਲਾਇਆ ਜਾਵੇ | ਗੁਰੂਸਰ ਸੁਧਾਰ ਵਿਖੇ ਹੋਈ ਬੇਅਦਬੀ ਦੇ ਮਾਮਲੇ ਵਿਚ ਡੇਰਾ ਸਿਰਸਾ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਰਾਮਦ ਕੀਤੇ ਜਾਣ | ਬੇਅਦਬੀ ਮਾਮਲਿਆਂ ਵਿਚ ਡੇਰਾ ਮੁਖੀ ਦੇ ਭਗੌੜੇ ਤਿੰਨ ਚੇਲਿਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਬੇਅਦਬੀ ਮਾਮਲਿਆਂ ਦੇ ਅਸਲ ਸਾਜ਼ਿਸ਼ ਕਰਤਾਵਾਂ ਨੂੰ ਨੰਗਾ ਕੀਤਾ ਜਾਵੇ ਅਤੇ ਉਨ੍ਹਾਂ 'ਤੇ ਮੁਕੱਦਮਾ ਚਲਾਇਆ ਜਾਵੇ | ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਸਿੱਖ ਸੰਗਤ ਨੇ ਨਿੰਦਿਆ ਕੀਤੀ ਅਤੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿਚ ਅਸਲ ਸਾਜ਼ਿਸ਼ ਕਰਤਾਵਾਂ ਨੂੰ ਨੰਗਾ ਕੀਤਾ ਜਾਵੇ ਅਤੇ ਗਿ੍ਫ਼ਤਾਰ ਕੀਤਾ ਜਾਵੇ | ਸਿੱਖ ਆਗੂ ਭਾਈ ਰਜਿੰਦਰ ਸਿੰਘ ਫਤਿਹਗੜ੍ਹ ਛੰਨਾ, ਭਾਈ ਸਰੂਪ ਸਿੰਘ ਸੰਧਾ ਅਤੇ ਭਾਈ ਬਗੀਚਾ ਸਿੰਘ ਵੜੈਚ ਨੇ ਮੁੱਖ ਮੰਤਰੀ ਨੂੰ ਚਿੰਤਾਵਨੀ ਭਰੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ 12 ਅਕਤੂਬਰ ਤੱਕ ਸਿੱਖਾਂ ਨੂੰ ਨਿਆਂ ਨਾ ਦਿੱਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਦਲਜੀਤ ਸਿੰਘ ਰਿੰਪਲ ਪੰਜਰਥ, ਪਰਮਜੀਤ ਸਿੰਘ ਖ਼ਾਨਪੁਰ, ਕਰਮਜੀਤ ਸਿੰਘ ਧਨੇਠਾ, ਮਹਿਤਾਬ ਸਿੰਘ ਸਿਉਣਾ, ਕੁਲਦੀਪ ਸਿੰਘ ਢੈਂਠਲ, ਜਰਨੈਲ ਸਿੰਘ ਮਾਨ, ਭੋਲਾ ਸਿੰਘ ਸਰਪੰਚ, ਜਸਵੰਤ ਸਿੰਘ ਕੋਟਲੀ, ਬਾਬਾ ਗੁਰਮੀਤ ਸਿੰਘ ਮਰੋੜੀ, ਜਗਤਾਰ ਸਿੰਘ ਗੁਜਰਾਂ, ਅਮਰੀਕ ਸਿੰਘ ਕਲਵਾਨੂੰ, ਨਿਧਾਨ ਸਿੰਘ ਨਵਾਂ ਗਾਉ, ਜਸਵਿੰਦਰ ਸਿੰਘ ਪਿ੍ੰਸ, ਨਿਰਭੈ ਸਿੰਘ ਲਾਲਵਾ ਅਤੇ ਲਾਡੀ ਸਿੰਘ ਢੈਂਠਲ ਆਦਿ ਹਾਜ਼ਰ ਸਨ |
ਪਟਿਆਲਾ, 21 ਸਤੰਬਰ (ਮਨਦੀਪ ਸਿੰਘ ਖਰੌੜ)-ਯੂ.ਪੀ. ਤੋਂ ਪੰਜਾਬ 'ਚ ਅਫ਼ੀਮ ਦੀ ਸਪਲਾਈ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਸੀ.ਆਈ.ਏ. ਪਟਿਆਲਾ ਦੇ ਮੁਖੀ ਇੰਸਪੈਕਟਰ ਸਮਿੰਦਰ ਸਿੰਘ ਦੀ ਅਗਵਾਈ ਟੀਮ ਨੇ ਸਾਢੇ ਚਾਰ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ...
ਭੁੱਨਰਹੇੜੀ, 21 ਸਤੰਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਦਾ ਲਾਂਘਾ ...
ਪਟਿਆਲਾ, 21 ਸਤੰਬਰ (ਅ.ਸ. ਆਹਲੂਵਾਲੀਆ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਦੀ ਖੇਤੀ ਮਸ਼ੀਨਰੀ ਦੀ ਜ਼ਰੂਰਤ ਪੂਰੀ ਕਰਨ ਲਈ 'ਆਈ ਖੇਤ' ਐਪ ਜਾਰੀ ਕੀਤੀ ਗਈ ਹੈ¢ ਇਸ ਐਪ ਬਾਰੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ...
ਪਟਿਆਲਾ, 21 ਸਤੰਬਰ (ਮਨਦੀਪ ਸਿੰਘ ਖਰੌੜ)-ਬਾਈ ਨੰਬਰ ਰੋਡ 'ਤੇ ਬੁੱਕ ਕੈਫੇ ਚੌਂਕ 'ਚ ਇਕ ਕਾਰ ਤੇਜ਼ ਰਫ਼ਤਾਰ ਕਾਰ ਚਾਲਕ ਨੇ ਈ-ਰਿਕਸ਼ਾ ਚਾਲਕ ਨੂੰ ਟੱਕਰ ਮਾਰ ਦਿੱਤੀ ਜਿਸ ਦੀ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਮੌਤ ਹੋਣ ਦੋ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ...
ਜਖਵਾਲੀ, 21 ਸਤੰਬਰ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ 'ਤੇ ਸਥਿਤ ਪਿੰਡ ਚੌਰਵਾਲਾ ਨੇੜੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ 'ਚ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਕਾਰ ਚਾਲਕ ਜਗਦੀਸ਼ ਸਿੰਘ, ਰੰਜੂ ...
ਡਕਾਲਾ, 21 ਸਤੰਬਰ (ਪਰਗਟ ਸਿੰਘ ਬਲਬੇੜਾ)-ਚਾਰ ਸਾਲ ਤੋਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਆਪਣੀ 20 ਏਕੜ ਜ਼ਮੀਨ ਵਿਚ ਸਫਲਤਾਪੂਰਵਕ ਖੇਤੀ ਕਰ ਰਿਹਾ ਅਗਾਂਹਵਧੂ ਕਿਸਾਨ ਨਰਿੰਦਰ ਸਿੰਘ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣ ਗਿਆ ਹੈ | ਜ਼ਿਲੇ੍ਹ ਦੇ ...
ਪਟਿਆਲਾ, 21 ਸਤੰਬਰ (ਅ.ਸ. ਆਹਲੂਵਾਲੀਆ)-ਲੋਕਾਂ 'ਚ ਉਸ ਵਕਤ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਪਿਛਲੇ 7 ਮਹੀਨਿਆਂ ਤੋਂ ਸਾਬਕਾ ਮੁੱਖ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਵੱਲ ਜਾਂਦਿਆਂ ਸੜਕਾਂ 'ਤੇ ਲੱਗੇ ਬੈਰੀਕੇਡ ਹਟਾਏ ਗਏ | ਦੱਸਣਯੋਗ ਹੈ ਕਿ ਬਾਹਰੀ ਪਟਿਆਲਾ ...
ਪਟਿਆਲਾ, 21 ਸਤੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ 'ਚੋ ਵਾਹਨ ਚੋਰੀ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ | ਜਿਸ ਕਾਰਨ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਮੋਟਰਸਾਈਕਲ ਖੜ੍ਹਾ ਕਰਨ ਤੋਂ ਆਮ ਜਨਤਾ 'ਚ ਵਾਹਨ ਚੋਰੀ ਹੋਣ ਦਾ ਡਰ ਵਧਦਾ ਜਾ ਰਿਹਾ ਹੈ | ਇਸੇ ...
ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)-ਮਨਸੂਰਪੁਰ ਰੋਡ ਖਮਾਣੋਂ ਸੜਕ ਦੀ ਅਤਿ ਤਰਸਯੋਗ ਹਾਲਤ ਤੋਂ ਸ਼ਹਿਰ ਅਤੇ ਇਲਾਕਾ ਵਾਸੀ ਲੰਬੇ ਸਮੇਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਸਥਾਨਕ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖਮਾਣੋਂ ਵਲੋਂ ਇਸ ਵੱਲ ਕੋਈ ਧਿਆਨ ਨਹੀਂ ...
ਅਮਲੋਹ, 21 ਸਤੰਬਰ (ਰਿਸ਼ੂ ਗੋਇਲ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ ਜਿਸ ਦੇ ਚੱਲਦਿਆਂ ਅੱਜ ਹਲਕਾ ਅਮਲੋਹ ਦੇ ਸੀਨੀਅਰ ਕਾਂਗਰਸੀ ਅਹੁਦੇਦਾਰਾਂ ਵਲੋਂ ਮੁੱਖ ਬਾਜ਼ਾਰ ਅਮਲੋਹ ਵਿਖੇ ਲੱਡੂ ਵੰਡ ਕੇ ...
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਨੇ ਅੱਜ ਪੰਜਾਬ ਦੇ ਨਵੇਂ ਬਣੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰ ਕੇ ਉਨ੍ਹਾਂ ਨੂੰ ...
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਰਾਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਐਲਾਨੇ ਗਏ ਪੀ.ਐਸ.ਟੀ.ਐਸ.ਈ. 2020 ਦੇ ਨਤੀਜੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਘੋਲ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ਮਾਰੀਆਂ ਹਨ | ਜਿਸ ਵਿਚ ਸਕੂਲ ਦੀਆਂ 2 ...
ਜਖਵਾਲੀ, 21 ਸਤੰਬਰ (ਨਿਰਭੈ ਸਿੰਘ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨਛੋਹ ਪ੍ਰਾਪਤ ਬਲਾਕ ਖੇੜਾ ਦੇ ਪਿੰਡ ਭਗੜਾਣਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 18 ਨਵੰਬਰ ਨੂੰ ਕਿਸਾਨੀ ਸੰਘਰਸ਼ ਵਿਚ ...
ਅਮਲੋਹ, 21 ਸਤੰਬਰ (ਕੇਵਲ ਸਿੰਘ)-ਸਫ਼ਾਈ ਸੇਵਕ ਵੇਦ ਪ੍ਰਕਾਸ਼ ਨੰੂ ਵਾਰਡ ਨੰਬਰ 5 ਦੇ ਵਸਨੀਕਾਂ ਵਲੋਂ ਸਾਈਕਲ ਖ਼ਰੀਦ ਕੇ ਦਿੱਤਾ ਗਿਆ | ਗੱਲਬਾਤ ਕਰਦਿਆਂ ਕੌਂਸਲਰ ਕਿਰਨ ਸੂਦ ਨੇ ਕਿਹਾ ਕਿ ਵੇਦ ਪ੍ਰਕਾਸ਼ ਨੂੰ ਸਾਈਕਲ ਦੀ ਲੋੜ ਸੀ ਜਿਸ ਕਰਕੇ ਸਾਈਕਲ ਖ਼ਰੀਦ ਕਰਕੇ ਦਿੱਤਾ ...
ਅਮਲੋਹ, 21 ਸਤੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਵਿਸ਼ੇਸ਼ ...
ਅਮਲੋਹ, 21 ਸਤੰਬਰ (ਕੇਵਲ ਸਿੰਘ)-ਨਜ਼ਦੀਕ ਪਿੰਡ ਅੰਨੀਆਂ ਤੋਂ ਕਿਸਾਨੀ ਅੰਦੋਲਨ ਦੀ ਹਮਾਇਤ ਲਈ ਵੱਡਾ ਕਾਫ਼ਲਾ ਕਿਸਾਨਾਂ ਲਈ ਰਾਸ਼ਨ ਨਾਲ ਲੈ ਕੇ ਕਿਸਾਨ ਆਗੂ ਸ਼ਰਧਾ ਸਿੰਘ ਛੰਨਾ, ਦਰਸ਼ਨ ਸਿੰਘ ਬੱਬੀ, ਮੇਜਰ ਸਿੰਘ ਮਾਲੋਵਾਲ ਦੀ ਅਗਵਾਈ ਵਿਚ ਤੋਰਿਆ ਗਿਆ | ਇਸ ਮੌਕੇ ...
ਅਮਲੋਹ, 21 ਸਤੰਬਰ (ਰਿਸ਼ੂ ਗੋਇਲ)-ਜੈ ਬਾਬਾ ਮਸਤ ਰਾਮ ਵੈੱਲਫੇਅਰ ਸਪੋਰਟਸ ਕਲੱਬ ਮਾਨਗੜ੍ਹ ਵਲੋਂ 23 ਸਤੰਬਰ ਨੂੰ ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਮਾਨਗੜ੍ਹ ਵਿਖੇ 7ਵਾਂ ਸ਼ਾਨਦਾਰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਜਿਸ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਕਲੱਬ ...
ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)-ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਉੱਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ਦੇ ਹਰ ਵਰਗ ਵਿਚ ...
ਖਮਾਣੋਂ, 21 ਸਤੰਬਰ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਲੋਂ ਹਲਕਾ ਇੰਚਾਰਜ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ, ...
ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਦੁੱਲਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਵਰਿੰਦਰ ਸਿੰਘ ਸੇਖੋਂ ਮੀਤ ਪ੍ਰਧਾਨ ਪੰਜਾਬ, ਸ਼ਿੰਗਾਰਾ ਸਿੰਘ ਬਡਲਾ, ਧਰਮ ਸਿੰਘ ਕਲੌੜ, ਤਰਲੋਚਨ ਸਿੰਘ, ਸਵਰਨ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ ਅਤੇ ...
ਸੰਘੋਲ, 21 ਸਤੰਬਰ (ਗੁਰਨਾਮ ਸਿੰਘ ਚੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸਰਬਜੀਤ ਸਿੰਘ ਅਮਰਾਲਾ, ਗੁਰਦੀਪ ਸਿੰਘ ਜਟਾਣਾ, ਤਰਲੋਚਨ ਸਿੰਘ ਤੋਚੀ ਰਾਣਵਾਂ, ਕਿਰਪਾਲ ਸਿੰਘ ਬਦੇਸ਼ਾਂ, ਬਚਿੱਤਰ ਸਿੰਘ ਰਾਣਵਾਂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ...
ਸੰਘੋਲ, 21 ਸਤੰਬਰ (ਗੁਰਨਾਮ ਸਿੰਘ ਚੀਨਾ)-ਚਰਨਜੀਤ ਸਿੰਘ ਚੰਨੀ ਆਮ ਲੋਕਾਂ ਦੇ ਮੁੱਖ ਮੰਤਰੀ ਹਨ ਤੇ ਉਹ ਵਿਕਾਸ ਦੇ ਨਵੇਂ ਕੀਰਤੀਮਾਨ ਸਥਾਪਿਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵਿੰਦਰ ਕੌਰ ਖੰਟ ਤੇ ਸਰਪੰਚ ਬਲਬੀਰ ਸਿੰਘ ਖੰਟ ...
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਹਿੰਦੀ, ਧਰਮ ਅਧਿਐਨ ਅਤੇ ਸਮਾਜ ਵਿਗਿਆਨ ਵਿਭਾਗ ਵਲੋਂ ਸਟੂਡੈਂਟ ਡਾਇਓਲਾਗ ਸੈਸ਼ਨ ਆਫ਼ ਲਾਈਨ ਅਤੇ ਆਨਲਾਈਨ ਮੋਡ ਵਿਚ ਕਰਵਾਇਆ ਗਿਆ | ਜਿਸ ਵਿਚ ਤਿੰਨੋ ਵਿਭਾਗਾਂ ਦੇ ਪੁਰਾਣੇ ਸਫਲ ...
ਅਮਲੋਹ, 21 ਸਤੰਬਰ (ਕੇਵਲ ਸਿੰਘ)-ਸ੍ਰੀ ਸ਼ੀਤਲਾ ਮਾਤਾ ਮੰਦਿਰ ਅਮਲੋਹ ਵਿਖੇ ਸ੍ਰੀ ਮਦ ਭਾਗਵਤ ਕਥਾ 26 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ ਜਿਸ ਦਾ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਵਲੋਂ ਕਾਰਡ ਵੀ ਜਾਰੀ ਕੀਤਾ ਗਿਆ | ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ...
ਮੰਡੀ ਗੋਬਿੰਦਗੜ੍ਹ, 21 ਸਤੰਬਰ (ਮੁਕੇਸ਼ ਘਈ)-ਭਾਰਤੀ ਜਨਤਾ ਪਾਰਟੀ ਮੰਡਲ ਮੰਡੀ ਗੋਬਿੰਦਗੜ੍ਹ ਵਲੋਂ ਸੇਵਾ ਅਤੇ ਸਮਰਪਣ ਪ੍ਰੋਗਰਾਮ ਦੇ ਤਹਿਤ ਅੱਜ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਪ੍ਰਧਾਨ ਮੰਤਰੀ ...
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਜੁਗਨੀ ਗਰੁੱਪ ਸਟੂਡੈਂਟਸ ਯੂਨੀਅਨ ਵਲੋਂ ਭਾਈ ਘਨੱਈਆ ਜੀ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਫ਼ਤਹਿਗੜ੍ਹ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ...
ਬਸੀ ਪਠਾਣਾਂ, 21 ਸਤੰਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਮੰਗਲਵਾਰ ਨੂੰ ਪਾਵਰਕਾਮ ਦਫ਼ਤਰ ਸਬ-ਡਵੀਜ਼ਨ ਬਸੀ ਪਠਾਣਾਂ ਵਿਖੇ ਸ਼ਹਿਰੀ ਤੇ ਪੇਂਡੂ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਿਜਲੀ ਪੰਚਾਇਤ ਲਗਾਈ ਗਈ | ਜਿਸ ਵਿਚ ਸੈਂਟਰਲ ਜੋਨ ਲੁਧਿਆਣਾ ਤੋਂ ...
ਬਸੀ ਪਠਾਣਾਂ, 21 ਸਤੰਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਬਸੀ ਪਠਾਣਾਂ ਦੇ ਡੇਰਾ ਬਾਬਾ ਬੁੱਧ ਦਾਸ ਵਿਖੇ ਪਹੰੁਚੇ ਐਸ.ਡੀ.ਐਮ. ਯਸ਼ਪਾਲ ਸ਼ਰਮਾ ਨੇ ਨਤਮਸਤਕ ਹੋ ਕੇ ਬਾਬਾ ਜੀ ਦੇ ਦਰਬਾਰ ਵਿਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਦੁਆ ਕੀਤੀ | ਉਨ੍ਹਾਂ ਕਿਹਾ ਕਿ ...
ਅਮਲੋਹ, 21 ਸਤੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਵਲੋਂ ਭੇਜਿਆ ਗਿਆ 21 ਹਜਾਰ ਰੁਪਏ ਦੀ ਰਾਸ਼ੀ ਦਾ ਚੈੱਕ ਦਸਮੇਸ਼ ਸਪੋਰਟਸ ਕਲੱਬ ਮਾਨਗੜ੍ਹ ਦੇ ਮੈਂਬਰਾਂ ਨੂੰ ਬਲਾਕ ਕਾਂਗਰਸ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ...
ਅਮਲੋਹ, 21 ਸਤੰਬਰ (ਕੇਵਲ ਸਿੰਘ)-ਅਮਲੋਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਸਤੰਬਰ ਨੂੰ ਔਰਤਾਂ ਦਾ ਵੱਡਾ ਕਾਫ਼ਲਾ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੀ ਹਮਾਇਤ ਲਈ ਅਮਲੋਹ ਤੋਂ ਰਵਾਨਾ ਹੋਵੇਗਾ ਅਤੇ ਔਰਤਾਂ ਵੀ ...
ਰਾਜਪੁਰਾ, 21 ਸਤੰਬਰ (ਰਣਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਅੱਜ ਕਿਸਾਨੀ ਸੰਘਰਸ਼ ਦੌਰਾਨ ਭਾਜਪਾ ਛੱਡ ਚੁੱਕੇ ਆਗੂਆਂ ਨੇ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ | ਹੁਣ ਕੰਧ 'ਤੇ ਲਿਖਿਆ ਜਾ ਚੁੱਕਾ ਹੈ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ...
ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਿੰਡਾਂ 'ਚ ਕੁਸ਼ਤੀ ਮੁਕਾਬਲੇ ਕਰਵਾਉਣੇ ਸਾਡੇ ਅਮੀਰ ਸੱਭਿਆਚਾਰ ਦੀ ਸ਼ਾਨ ਹਨ | ਇਸ ਨਾਲ ਜਿੱਥੇ ਸਰੀਰ ਰਿਸ਼ਟ ਪੁਸ਼ਟ ਰਹਿੰਦਾ ਹੈ, ਉੱਥੇ ਨੌਜਵਾਨ ਵੀ ਨਸ਼ਿਆਂ ਤੋਂ ਕਿਨਾਰਾ ਕਰ ਕੇ ਆਪਣਾ ਮਨ ਉਸਾਰੂ ਗਤੀਵਿਧੀਆਂ 'ਚ ...
ਰਾਜਪੁਰਾ, 20 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਨੇ ਪੁੱਜ ਕੇ ਦੁਕਾਨਦਾਰਾਂ, ਵਪਾਰੀਆਂ ਅਤੇ ਹੋਰਨਾਂ ਨੰੂ 27 ਸਤੰਬਰ ਦੇ ਭਾਰਤ ਬੰਦ ਦੌਰਾਨ ਆਪੋ ਆਪਣੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਹੈ | ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ...
ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਅਨੁਸੂਚਿਤ ਜਾਤੀ ਕਾਰਪੋਰੇਸ਼ਨ ਵਲੋਂ ਦਿੱਤੇ ਗਏ 50 ਹਜ਼ਾਰ ਰੁਪਏ ...
ਸਮਾਣਾ, 21 ਸਤੰਬਰ (ਗੁਰਦੀਪ ਸ਼ਰਮਾ)-ਉੱਘੇ ਸਿੱਖਿਆ ਸ਼ਾਸਤਰੀ ਹੈੱਡ ਮਾਸਟਰ ਸਾਧੂ ਰਾਮ ਦੀ 17ਵੀਂ ਬਰਸੀ ਮੌਕੇ ਸਥਾਨਕ ਸਤੀ ਮੰਦਿਰ/ਬਿ੍ਧ ਆਸ਼ਰਮ ਕੰਪਲੈਕਸ 'ਚ ਸਾਬਕਾ ਚੇਅਰਮੈਨ ਅਸ਼ੋਕ ਮੋਦਗਿਲ ਦੀ ਅਗਵਾਈ 'ਚ ਆਯੋਜਿਤ ਸਮਾਰੋਹ ਦੌਰਾਨ ਸ਼੍ਰੀ ਰਮਾਇਣ ਜੀ ਦੇ ਪਾਠ ਦਾ ...
ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਬਣਨ ਦੀ ਖ਼ੁਸ਼ੀ 'ਚ ਅੱਜ ਸ਼ਾਮ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਰਿਹਾਇਸ਼ 'ਤੇ ਡਾ. ਅੰਬੇਡਕਰ ਬਾਲਮੀਕ ਸਭਾ ਦੇ ਪ੍ਰਧਾਨ ਹੰਸ ਰਾਜ ਬਨਵਾੜੀ ਅਤੇ ਬਲਾਕ ਸੰਮਤੀ ਦੇ ਚੇਅਰਮੈਨ ...
ਪਟਿਆਲਾ, 21 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ 'ਖੂਨਦਾਨ-ਮਹਾਂਦਾਨ' ਦੇ ਸੰਕਲਪ ਨੂੰ ਸਮਰਪਿਤ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਪਿ੍ੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਸੁਚੱਜੀ ...
ਪਟਿਆਲਾ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ )-ਪੰਜਾਬੀ ਯੂਨੀਵਰਸਿਟੀ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਲੋਂ ਉਪ- ਕੁਲਪਤੀ ਪ੍ਰੋ. ਅਰਵਿੰਦ ਦੀ ਅਗਵਾਈ 'ਚ ਡਾ. ਗੰਡਾ ਸਿੰਘ ਮੈਮੋਰੀਅਲ ਲੈਕਚਰ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਪ੍ਰੋ. ਅਰਵਿੰਦ ...
ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਵਲੋਂ ਵਿੱਦਿਅਕ ਸੈਸ਼ਨ 2021-22 ਦੌਰਾਨ ਘੱਟ ਗਿਣਤੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਪਲਾਈ ਕਰਨ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ...
ਪਟਿਆਲਾ, 21 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਤੇਲੰਗਨਾ ਦੇ ਵਾਰੰਗਲ 'ਚ ਹੋ ਰਹੀਆਂ 60ਵੀਂ ਨੈਸ਼ਨਲ ਓਪਨ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬੀਆਂ ਦੀ ਧਾਕ ਬਰਕਰਾਰ ਰੱਖਦਿਆਂ ਅੱਜ 10 ਹੋਰ ਮੈਡਲ ਹਾਸਲ ਕਰ ਲਏ ਹਨ | ਇਨ੍ਹਾਂ 'ਚ ਕ੍ਰਿਪਾਲ ਸਿੰਘ ਵਲੋਂ 59.58 ਮੀਟਰ ਡਿਸਕਸ ...
ਨਾਭਾ, 21 ਸਤੰਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਅੰਦੋਲਨ ਬਾਰੇ ...
ਪਟਿਆਲਾ, 21 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਦਿੱਲੀ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਹਿੱਸਾ ਲੈਣ ਲਈ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਦੇ ਉਪਰਾਲੇ ਸਦਕਾ ਦੇਸ਼ ਦੇ ਸਮੂਹ ਸੰਤ ਸਮਾਜ ਜਥੇਬੰਦੀਆਂ ਅਤੇ ਸਾਰੀਆਂ ਸੰਪਰਦਾਵਾਂ ਦੇ ਮੁਖੀ ...
ਪਟਿਆਲਾ, 21 ਸਤੰਬਰ (ਗੁਰਵਿੰਦਰ ਸਿੰਘ ਔਲਖ)-ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ ਦੇ ਮੁਖ ਬੁਲਾਰੇ ਯਾਦਵਿੰਦਰ ਸਿੰਘ ਆਜ਼ਾਦ ਨੇ ਆਖਿਆ ਕਿ ਉਨ੍ਹਾਂ ਦੀ ਟੀਮ ਵਲੋਂ ਵੱਖ-ਵੱਖ ਕਾਲਜਾਂ ਅਤੇ ਸਿੱਖਿਆ ਸੰਸਥਾਵਾਂ 'ਚ ਜਾ ਕੇ ਵਿਦਿਆਰਥੀਆਂ ਨੂੰ ...
ਬਹਾਦਰਗੜ੍ਹ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਕਾਂਗਰਸ ਵਲੋਂ ਮੁੱਖ ਮੰਤਰੀ ਦਾ ਚਿਹਰਾ ਬਦਲ ਕੇ ਸਰਕਾਰ ਦੀਆਂ ਨਾਲਾਇਕੀਆਂ ਨੂੰ ਛੁਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਪਰ ਕਾਂਗਰਸ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਾਂਗਰਸ ਇਸ ਵਿਚ ਸਫਲ ਨਹੀਂ ਹੋਵੇਗੀ, ਕਿਉਂਕਿ ...
ਨਾਭਾ, 21 ਸਤੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਨਾਭਾ ਵਲੋਂ ਡੇਰਾ ਸ੍ਰੀ ਗੁਰੂ ਰਵਿਦਾਸ ਭਵਨ ਅਤੇ ਡਾ. ਅੰਬੇਡਕਰ ਕਮਿਊਨਿਟੀ ਹਾਲ ਬੌੜਾਂ ਗੇਟ ਵਿਖੇ ਹਰ ਮਹੀਨੇ ਦੀ ਤਰ੍ਹਾਂ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ...
ਨਾਭਾ, 21 ਸਤੰਬਰ (ਕਰਮਜੀਤ ਸਿੰਘ)-ਪੰਜਾਬ ਫੋਟੋਗ੍ਰਾਫਰ ਯੂਨੀਅਨ ਦੀ ਇਕਾਈ ਨਾਭਾ ਵਲੋਂ ਆਲ ਇੰਡੀਆ ਦੇ ਪ੍ਰਧਾਨ ਗੁਰਨਾਮ ਸਿੰਘ ਸ਼ੇਰਪੁਰ ਤੇ ਪੰਜਾਬ ਫੋਟੋਗ੍ਰਾਫਰ ਯੂਨੀਅਨ ਦੇ ਪ੍ਰਧਾਨ ਰਣਧੀਰ ਸਿੰਘ ਫੱਗੂਵਾਲ ਤੇ ਪੀ.ਪੀ.ਏ. ਟੀਮ ਦੇ ਹੋਰ ਮੈਂਬਰਾਂ ਨੂੰ ਸਨਮਾਨਿਤ ...
ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਡਵੀਜ਼ਨਲ ਕਮਿਸ਼ਨਰ ਪਟਿਆਲਾ ਚੰਦਰ ਗੈਂਦ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਲਈ ਦਫ਼ਤਰੀ ਸਟਾਫ਼ ਦੀ ਹਾਜ਼ਰੀ ਦੀ ...
ਸ਼ੁਤਰਾਣਾ, 21 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪਿੰਡ ਗੁਲਾਹੜ ਦੀ ਪੰਚਾਇਤ ਵਲੋਂ ਪੰਚਾਇਤ ਘਰ 'ਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ ਜਿਸ 'ਚ ਅੱਖਾਂ ਦੇ ਮਾਹਿਰ ਡਾਕਟਰਾਂ ਨੇ ਵੱਡੀ ਤਾਦਾਦ 'ਚ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ | ਸਰਪੰਚ ਬੂਟਾ ...
ਸਮਾਣਾ, 21 ਸਤੰਬਰ (ਹਰਵਿੰਦਰ ਸਿੰਘ ਟੋਨੀ)-ਕਾਂਗਰਸ ਪਾਰਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ 'ਚ ਪਾਰਟੀ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਵਿਰੋਧੀ ਪਾਰਟੀਆਂ ਨੂੰ ਮਾਤ ਦੇ ਦਿੱਤੀ ਹੈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX