ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਮਜ਼ਦੂਰਾਂ ਵਲੋਂ ਇਕੱਠੇ ਹੋ ਕੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਣਿਆਂ 'ਚ ਮਜ਼ਦੂਰਾਂ ਵਲੋਂ ਦਿੱਤੀਆਂ ਗਈਆਂ ਦਰਖਾਸਤਾਂ ਦੇ ਨਿਟਾਰੇ ਲਈ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ-ਪੱਤਰ ਦਿੱਤਾ ਗਿਆ | ਮੁਜ਼ਦੂਰਾਂ ਵਲੋਂ ਸਿਆਸੀ ਦਬਾਅ ਕਾਰਨ ਉਨ੍ਹਾਂ ਦੀਆ ਦਰਖਾਸਤਾਂ 'ਤੇ ਕਾਰਵਾਈ ਨਾ ਹੋਣ ਦਾ ਦੋਸ਼ ਲਗਾਇਆ ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਨ੍ਹਾਂ ਦਰਖਾਸਤਾਂ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ | ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਗੁਰਪਾਲ ਸਿੰਘ ਨੰਗਲ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਣਾ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ 'ਚ ਮਜ਼ਦੂਰਾਂ ਵਲੋਂ ਉਨ੍ਹਾਂ ਨਾਲ ਹੋਏ ਜੁਲਮ ਜਾਂ ਧੱਕੇ ਸਬੰਧੀ ਦਰਖਾਸਤਾਂ ਦਿੱਤੀਆਂ ਗਈਆਂ ਸਨ | ਕਈ ਦਰਖਾਸਤਾਂ ਦਾ ਤਾਂ ਸਾਲ ਤੋਂ ਵੀ ਵੱਧ ਸਮਾਂ ਹੋ ਗਿਆ, ਜਿਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਦਰਖਾਸਤਾਂ ਨੂੰ ਗੁੰਮ ਕਰ ਦਿੱਤਾ ਗਿਆ | ਦੁਬਾਰਾ ਦਰਖਾਸਤਾਂ ਦੇਣ 'ਤੇ ਵੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੋਸ਼ ਲਗਾਇਆ ਕਿ ਸਿਆਸੀ ਦਬਾਅ ਦੇ ਚੱਲਦਿਆਂ ਪੁਲਿਸ ਮਜ਼ਦੂਰਾਂ ਦੀਆਂ ਦਰਖਾਸਤਾਂ 'ਤੇ ਅਮਲ ਕਰਨ ਤੋਂ ਚਲਦੀ ਨਜ਼ਰ ਆ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਦਰਖਾਸਤਾਂ 'ਚ ਦਰਸਾਏ ਗਏ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ | ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਪੈਂਡਿੰਗ ਦਰਖਾਸਤਾਂ 'ਤੇ ਕਾਰਵਾਈ ਕਰਦੇ ਹੋਏ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਜਲਦੀ ਅਮਲ 'ਚ ਲਿਆਂਦੀ ਜਾਵੇਗੀ |
ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਪੰਜਾਬ ਦੇ ਸਰਕਾਰੀ ਅਧਿਕਾਰੀਆਂ/ਕਮਰਚਾਰੀਆਂ ਨੂੰ ਆਪਣੇ ਦਫ਼ਤਰਾਂ ਵਿਚ ਸਵੇਰੇ 9 ਵਜੇ ਹਾਜ਼ਰੀ ਨੂੰ ਯਕੀਨੀ ਬਣਾਉਣ ਦੇ ਹੁਕਮਾਂ ਦੀ ...
ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੀਆਂ ਤਿੰਨਾਂ ਪੰਚਾਇਤਾਂ ਦਸ਼ਮੇਸ਼ ਨਗਰ, ਰੁਲੀਆ ਸਿੰਘ ਨਗਰ ਅਤੇ ਬਰਗਾੜੀ ਦੇ ਸਮੂਹ ਪੰਚਾਂ, ਸਰਪੰਚਾਂ ਅਤੇ ਕਾਂਗਰਸੀ ਵਰਕਰਾਂ ਨੇ ਪੰਚਾਇਤਾਂ ਦੇ ਮੁੱਖ ਦਫ਼ਤਰ ਵਿਖੇ ਇਕੱਠੇ ਹੋ ਕੇ ਸੀਨੀਅਰ ਆਗੂ ਹਿਰਦੇਪਾਲ ...
ਬਾਜਾਖਾਨਾ, 21 ਸਤੰਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਮੱਲ੍ਹਾ ਵਿਖੇ ਸਾਬਕਾ ਫ਼ੌਜੀਆਂ ਦੀ ਇੱਕਤਰਤਾ ਸੂਬੇਦਾਰ ਮਹਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਚੌਂਤਰਾ ਸਾਹਿਬ ਵਿਖੇ ਹੋਈ ਜਿਸ ਵਿਚ ਨਵੀਂ ਯੂਨੀਅਨ ਦਾ ਗਠਨ ਕੀਤਾ ਗਿਆ ਤੇ ਸਰਬ ਸੰਮਤੀ ਨਾਲ ਪ੍ਰਧਾਨ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਕੈਂਸਰ ਪੀੜ੍ਹਤ ਤੇ ਹੋਰ ਲੋੜਵੰਦ 20 ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਕੀਤੀ ਗਈ | ਇਸ ਮੌਕੇ ਗੁਰਪ੍ਰੀਤ ਸਿੰਘ ਚੰਦਬਾਜਾ ...
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਗੁਰਲਾਲ ਸਿੰਘ ਲਾਲੀ ਨੇ ਵਧਾਈ ਦਿੰਦਿਆਂ ਪੰਜਾਬ ਦੇ ਦਲਿਤ ਭਾਈਚਾਰੇ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਦਲਿਤ ...
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਬਠਿੰਡਾ ਸਾਈਕਲਿੰਗ ਗਰੁੱਪ ਵਲੋਂ 'ਰੋਡ ਵਾਈਰਜ਼' ਦੇ ਟਾਈਟਲ ਲਈ 100, 200, 300, 400, ਕਿਲੋਮੀਟਰ ਸਾਈਕਲ ਇੰਡੋਓਰੇਸ ਰੇਸ ਕਰਵਾਈ ਗਈ ਸੀ ਜਿਸ ਵਿਚ 200 ਤੋਂ ਵੱਧ ਸਾਈਕਲਿਸਟਾਂ ਨੇ ਭਾਗ ਲਿਆ ਅਤੇ 72 ਸਾਈਕਲਿਸਟਾਂ ਨੇ ਇਸ ਸਿਰੀਜ਼ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵਕਤ ਵੱਡੀ ਸਫ਼ਲਤਾ ਪ੍ਰਾਪਤ ਹੋਈ ਜਦੋਂ ਪਿੰਡ ਅਹਿਲ ਦੇ ਸਾਬਕਾ ਸਰਪੰਚ ਕਾਕਾ ਸਿੰਘ ਅਤੇ ਪੰਚਾਇਤ ਮੈਂਬਰ ਕਰਮਜੀਤ ਸਿੰਘ, ਰਮਨ ਸੰਧੂ, ਲਾਡੀ ਸੰਧੂ ਅਤੇ ਰੇਸ਼ਮ ਸਿੰਘ ਆਪਣੇ ਸਾਥੀਆਂ ਸਮੇਤ ...
ਕੋਟਕਪੂਰਾ, 21 ਸਤੰਬਰ (ਮੇਘਰਾਜ, ਮੋਹਰ ਸਿੰਘ ਗਿੱਲ)- ਸ਼ਹਿਰ 'ਚ ਪੀਣ ਵਾਲੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਅਤੇ ਨਵਾਂ ਟਿਊਬਵੈੱਲ ਲਾਉਣ ਲਈ ਕਰੀਬ 79 ਲੱਖ ਰੁਪਏ ਖ਼ਰਚੇ ਜਾਣਗੇ, ਜਿਸ ਨਾਲ ਖ਼ਰਾਬ ਹੋਈਆਂ ਪਾਈਪਾਂ ਬਦਲ ਕੇ ਨਵੀਆਂ ਪਾਈਆਂ ਜਾਣਗੀਆਂ ਅਤੇ ਜਿਨ੍ਹਾਂ ...
ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਡੈਮੋਕਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ 'ਚ ਹੋਈ | ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਅੱਜ ਡੀ.ਸੀ. ਦਫ਼ਤਰ ਦੀਆਂ ਸਮੂਹ ਬਰਾਂਚਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਆਦੇਸ਼ ...
ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਪਾਰਟ ਟਾਈਮ ਸਫ਼ਾਈ ਸੇਵਕ ਮੁਲਾਜ਼ਮ ਏਕਤਾ ਯੂਨੀਅਨ, ਪੰਜਾਬ ਦੀ ਮੀਟਿੰਗ ਸੁਰਿੰਦਰ ਸਿੰਘ ਪ੍ਰਧਾਨ ਦੀ ਅਗਵਾਈ 'ਚ ਸਥਾਨਕ ਸਰਕਲ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ 'ਚ ਪਾਰਟ ਟਾਈਮ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦਿਵਸ 'ਤੇ ਬਾਬਾ ਫ਼ਰੀਦ ਸੰਸਥਾਵਾਂ ਦੇ ਮੁਖੀ ਇੰਦਰਜੀਤ ਸਿੰਘ ਖਾਲਸਾ ਨੇ ਅੱਜ ਬਾਬਾ ਫ਼ਰੀਦ ਗੁ. ਗੋਦੜੀ ਸਾਹਿਬ ਵਿਖੇ ਅਰਦਾਸ ਕਰਵਾ ਕੇ ਧਾਰਮਿਕ ਅਤੇ ਵਿਦਿਅਕ ਲਾਇਬ੍ਰੇਰੀ ਦਾ ਉਦਘਾਟਨ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸਰਕਾਰੀ ਬਿ੍ਜਿੰਦਰਾ ਕਾਲਜ ਦੇ ਵਿਹੜੇ ਵਿਚ ਪੰਜ ਰੋਜ਼ਾ ਪੁਸਤਕ ਮੇਲੇ ਦੇ ਤੀਜੇੇ ਦਿਨ ਸਾਹਿਤ ਵਿਚਾਰ ਮੰਚ ਫ਼ਰੀਦਕੋਟ ਵਲੋਂ ਪ੍ਰਸਿੱਧ ਕਹਾਣੀਕਾਰ ਅਜਮੇਰ ਸਿੰਘ ...
ਬਾਜਾਖਾਨਾ, 21 ਸਤੰਬਰ (ਜੀਵਨ ਗਰਗ)-ਸਰਕਾਰੀ ਹਾਈ ਸਕੂਲ ਰਾਊਵਾਲਾ-ਉਕੰਦਵਾਲਾ ਵਿਖੇ ਐਸ.ਐਸ. ਸੇਵਾ ਨਿਭਾਅ ਰਹੇ ਅਧਿਆਪਕ ਬਲਵੀਰ ਸਿੰਘ ਪਦਉੱਨਤ ਹੋ ਕਿ ਬਤੌਰ ਇਤਿਹਾਸ ਲੈਕਚਰਾਰ ਬਣਨ ਦੀ ਖ਼ੁਸ਼ੀ 'ਚ ਸਕੂਲ ਨੂੰ 31 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਾਨ ਕੀਤੀ | ਉਨ੍ਹਾਂ ਵਲੋਂ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 2021-2022 ਦੇ ਜ਼ਿਲ੍ਹਾ ਪੱਧਰ ਦੇ ਪੰਜਾਬੀ/ਹਿੰਦੀ ਸਾਹਿਤ ਸਿਰਜਨ ਅਤੇ ਪੰਜਾਬੀ ਹਿੰਦੀ/ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਜ਼ਿਲ੍ਹਾ ...
ਬਾਜਾਖਾਨਾ, 21 ਸਤੰਬਰ (ਗਰਗ)-ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਖ਼ੁਸ਼ੀ 'ਚ ਪਿੰਡ ਲੰਭਵਾਲੀ ਵਿਖੇ ਦਰਸ਼ਨ ਸਿੰਘ ਢਿਲਵਾਂ ਅਤੇ ਸਰਪੰਚ ਸੁਰਜੀਤ ਸਿੰਘ ਦੀ ਅਗਵਾਈ 'ਚ ਲੱਡੂ ਵੰਡੇ ਗਏ | ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ...
ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)-ਸਥਾਨਕ ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ 'ਤੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਸਮਾਗਮ ਦੇ ਦੌਰਾਨ ਪਹਿਲੇ ਦਿਨ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਭਾਈ ਸਤਿੰਦਰਬੀਰ ਸਿੰਘ ਅਤੇ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਬਾਬਾ ਫ਼ਰੀਦ ਜੀ ਦੇ ਚਰਨਛੋਹ ਅਸਥਾਨ ...
ਸਾਦਿਕ, 21 ਸਤੰਬਰ (ਆਰ.ਐਸ.ਧੁੰਨਾ)-ਨਸ਼ਿਆਂ ਦਾ ਵਧੇਰੇ ਸੇਵਨ ਕਰਨ ਨਾਲ ਜਿੱਥੇ ਸਬੰਧਿਤ ਵਿਅਕਤੀ ਦੀ ਸਿਹਤ ਖ਼ਰਾਬ ਹੁੰਦੀ ਹੈ ਉੱਥੇ ਉਸ ਘਰ ਦੀ ਆਰਥਿਕ ਹਾਲਤ ਵੀ ਪਤਲੀ ਹੋ ਜਾਂਦੀ ਹੈ, ਜਿਸ ਕਾਰਨ ਨਸ਼ੇ 'ਚੋਂ ਕਈ ਹੋਰ ਜ਼ੁਰਮ ਨਿਕਲਦੇ ਹਨ ਤੇ ਨਸ਼ਈ ਕਿਸਮ ਦੇ ਲੋਕ ਆਪਣੇ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਹਿਤ ਦੇ ਖੇਤਰ ਵਿਚ ਕਾਰਜ ਕਰ ਰਹੀ ਸੰਸਥਾ ਆਲਮੀ ਪੰਜਾਬੀ ਅਦਬ ਫਾਊਾਡੇਸ਼ਨ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਨਾਵਲਕਾਰਾ ਹਰਪਿੰਦਰ ਰਾਣਾ ਦੇ ਨਾਵਲ 'ਕੀ ਜਾਣਾ ਮੈਂ ਕੌਣ?' ਨੂੰ ਬਾਬਾ ਫ਼ਰੀਦ ਸਾਹਿਤ ਸਨਮਾਨ ਨਾਲ ...
ਸਾਦਿਕ, 21 ਸਤੰਬਰ (ਆਰ.ਐਸ.ਧੁੰਨਾ)-ਸਾਦਿਕ ਇਲਾਕੇ ਦੇ ਪ੍ਰਸਿੱਧ ਕਾਰੋਬਾਰੀ ਅਤੇ ਰਾਜਨੀਤਿਕ ਸਫ਼ਾਂ ਵਿਚ ਜਾਣੇ ਜਾਂਦੇ ਰਜਿੰਦਰਜੀਤ ਸਿੰਘ ਸੰਧੂ ਰਾਜ ਬੀਹਲੇਵਾਲਾ ਦੀ ਮਾਤਾ ਜਸਵਿੰਦਰ ਕੌਰ ਸੰਧੂ ਸੁਪਤਨੀ ਸਵ: ਜਗਦੇਵ ਸਿੰਘ ਸੰਧੂ ਸੇਵਾ ਮੁਕਤ ਖੇਤੀ ਬਾੜੀ ਅਫ਼ਸਰ, ...
ਅਜੀਤਵਾਲ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਚੂਹੜ ਚੱਕ ਪਿੰਡ ਵਾਸੀ ਪਿਛਲੇ 50 ਦਿਨਾਂ ਤੋਂ ਚਿੱਟੇ ਦਾ ਪਿੰਡ 'ਚੋਂ ਖ਼ਾਤਮਾ ਕਰਨ ਵਿਰੁੱਧ ਲਗਾਤਾਰ ਪਹਿਰਾ ਦੇ ਰਹੇ ਹਨ ਇਸ ਨਾਲ ਜਿੱਥੇ ਚਿੱਟੇ ਦੇ ਵਪਾਰੀਆਂ ਨੂੰ ਹੱਥਾਂ ਪੈਰਾਂ ਦੀ ਪਈ ਹੈ, ਉੱਥੇ ਪੁਲਿਸ ਅਧਿਕਾਰੀ ...
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪਿੰਡ ਚੜਿੱਕ 'ਚ ਨਾਜਾਇਜ਼ ਕਬਜ਼ੇ ਹਟਾਏ ਜਾਣ ਦੀ ਆੜ ਹੇਠ ਸਿਰਫ਼ ਮਜ਼ਦੂਰ ਪਰਿਵਾਰਾਂ ਨੂੰ ਨਿਸ਼ਾਨਾ ਬਣਾਏ ਜਾਣ ਖ਼ਿਲਾਫ਼ ਤਿੰਨ ਮਜ਼ਦੂਰ ਜਥੇਬੰਦੀਆਂ ਦੇ ਸੱਦੇ 'ਤੇ ਸੈਂਕੜੇ ਮਜ਼ਦੂਰ, ਔਰਤਾਂ, ਮਰਦਾਂ ਨੇ ਡੇਰਾ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਏ.ਐਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਸੂਚਨਾ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਨੇ ਚਰਨਜੀਤ ਸਿੰਘ ਚੰਨੀ ਵਲੋਂ ਮੱੁਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਵਲੋਂ ਉਪ ਮੁੱਖ ਮੰਤਰੀ ਦਾ ...
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਆਮ ਆਦਮੀ ਪਾਰਟੀ ਕਿਸਾਨ ਵਿੰਗ ਦੀ ਮੀਟਿੰਗ ਇੱਥੇ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਯੁਕਤੀ ...
ਬਾਜਾਖਾਨਾ, 21 ਸਤੰਬਰ (ਗਿੱਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਸ਼ਨਲ ਅਚੀਵਮੈਂਟ ਸਰਵੇ ਦੇ ਸਬੰਧ ਵਿਚ ਐਸ.ਐਮ.ਸੀ. ਕਮੇਟੀ ਅਤੇ ਪੰਚਾਇਤ ਨਾਲ ਮੀਟਿੰਗ ਰੱਖੀ ਗਈ¢ ਮੀਟਿੰਗ ਦÏਰਾਨ ਐਨ.ਏ.ਐਸ. ਦੇ ਸਬੰਧ ਵਿਚ ਵਿਚਾਰ ਚਰਚਾ ਕੀਤੀ ਗਈ¢ ਪਿ੍ੰਸੀਪਲ ਗਗਨਦੀਪ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੈਂਬਰ ਅਤੇ ਟਕਸਾਲੀ ਕਾਂਗਰਸੀ ਆਗੂ ਹਰਬੰਸ ਗਰੀਬ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਹੈ | ...
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸਿਟੀ ਕਲੱਬ ਕੋਟਕਪੂਰਾ ਅਤੇ ਸਿਵਲ ਡਿਫੈਂਸ ਕੋਟਕਪੂਰਾ ਵਲੋਂ ਖ਼ੂਨਦਾਨੀ ਦਵਿੰਦਰ ਨੀਟੂ ਦੇ ਬੇਟੇ ਮਨਦੀਪ ਅਰੋੜਾ ਦੇ ਜਨਮ ਦਿਨ ਮੌਕੇ ਮੇਨ ਬਾਜ਼ਾਰ 'ਚ ਮਨੁੱਖਤਾ ਦੇ ਭਲੇ ਹਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਬਾਬਾ ...
ਮੰਡੀ ਕਿੱਲਿਆਂਵਾਲੀ, 21 ਸਤੰਬਰ (ਸ਼ਾਂਤ)-ਪਿੰਡ ਭੁੱਲਰਵਾਲਾ ਵਿਖੇ ਸਰਪੰਚ ਜਸਵੀਰ ਕੌਰ ਅਤੇ ਪਰਿਵਾਰ ਵਲੋਂ ਪਿੰਡ ਅਤੇ ਭਾਈਚਾਰੇ ਦੀ ਚੜ੍ਹਦੀਕਲਾ ਲਈ ਸੀ੍ਰ ਅਖੰਡ ਪਾਠ ਦੇ ਭੋਗ ਪੁਆਏ ਗਏ | ਇਸ ਮੌਕੇ ਸਾਬਕਾ ਮੰਤਰੀ ਹਰਦੀਪਇੰਦਰ ਸਿੰਘ ਬਾਦਲ, ਡੱਬਵਾਲੀ ਦੇ ਕਾਂਗਰਸੀ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ, ਸ਼ਮਿੰਦਰ ਸਿੰਘ ਬੱਤਰਾ)-ਡੀ.ਡੀ. ਪੰਜਾਬੀ ਵਲੋਂ ਕਰਵਾਏ ਜਾ ਰਹੇ ਟੀ.ਵੀ. ਰਿਆਲਿਟੀ ਸ਼ੋਅ 'ਕਿਸਮੇ ਕਿਤਨਾ ਹੈ ਦਮ' ਦੇ ਮਾਡਿਲੰਗ ਮੁਕਾਬਲੇ ਵਿਚੋਂ ਸ੍ਰੀ ਮੁਕਤਸਰ ਸਾਹਿਬ ਦਾ ਚਾਰ ਸਾਲ ਦਾ ਯੁਵਰਾਜ ਗਿਰਧਰ ਜੇਤੂ ਰਿਹਾ | ...
ਸਾਦਿਕ, 21 ਸਤੰਬਰ (ਗੁਰਭੇਜ ਸਿੰਘ ਚੌਹਾਨ)-ਜ਼ਿਲ੍ਹਾ ਹੋਮਿਉਪੈਥਿਕ ਅਫ਼ਸਰ ਡਾ: ਕੁਲਬੀਰ ਸਿੰਘ ਬਰਾੜ ਦੀ ਰਹਿਨਮਾਈ ਹੇਠ ਸਥਾਨਕ ਸਰਕਾਰੀ ਹੋਮਿਉਪੈਥਿਕ ਡਿਸਪੈਂਸਰੀ ਵਿਖੇ ਪੋਸ਼ਣ ਅਭਿਆਨ ਤਹਿਤ ਸਮਾਗਮ ਕਰਵਾਇਆ ਗਿਆ | ਡਾ: ਅੰਮਿ੍ਤਪਾਲ ਸ਼ਰਮਾ ਨੇ ਕਿਹਾ ਕਿ ਸਰੀਰ ਦੀ ...
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਵਿਮੁਕਤ ਕਬੀਲੇ ਮਹਾਂ ਸੰਘ ਵਲੋਂ ਸ਼ਹੀਦ ਗੁਰਚਰਨ ਸਿੰਘ ਮਰਖਾਈ ਦੀ ਬਰਸੀ ਮਨਾਉਣ ਸਬੰਧੀ ਸੂਬਾ ਪੱਧਰੀ ਮੀਟਿੰਗ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ਸਿੰਘ ਡੂੰਮਵਾਲੀ ਤੇ ਦੌਲਤ ਸਿੰਘ ਬੁੱਕਣ ...
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਵਿੱਦਿਅਕ ਸੈਸ਼ਨ 2021-22 ਦੌਰਾਨ ਸੌ ਫ਼ੀਸਦੀ ਕੇਂਦਰੀ ਪ੍ਰਯੋਜਿਤ ਘੱਟ ਗਿਣਤੀ ਵਰਗ ਲਈ ਪ੍ਰੀ-ਮੈਟਿ੍ਕ ਸਕਾਲਰਸ਼ਿਪ ਸਕੀਮ, ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ...
ਕੋਟ ਈਸੇ ਖਾਂ, 21 ਸਤੰਬਰ (ਗੁਲਾਟੀ, ਖ਼ਾਲਸਾ)- ਪੰਜਾਬ ਦੀਆਂ ਸਿਆਸੀ ਪਾਰਟੀਆਂ ਵਲੋਂ ਆਪਣੀ ਸਰਕਾਰ ਆਉਣ ਤੇ ਕਿਸੇ ਦਲਿਤ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਜਿਹੇ ਹਾਲ ਡਰਾਮੇ ਹੀ ਰਚੇ ਜਾ ਰਹੇ ਸਨ ਪਰ ਜੋ ਕਾਂਗਰਸ ਹਾਈ ਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ...
ਕੋਟ ਈਸੇ ਖਾਂ, 21 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਅੱਸੂ ਮਹੀਨੇ ਦੀ ਤੇਜ ਧੁੱਪ ਅਤੇ ਹੁੰਮਸ ਭਰੇ ਮੌਸਮ ਤੋਂ ਨਿਜਾਤ ਹਾਸਿਲ ਕਰਨ ਲਈ ਆਮ ਲੋਕ ਅਤੇ ਕਿਸਾਨ ਬੜੀ ਸ਼ਿੱਦਤ ਨਾਲ ਮੀਂਹ ਪੈਣ ਦੀ ਉਡੀਕ ਕਰ ਰਹੇ ਸਨ ਕਿ ਅੱਜ ਸਵੇਰੇ ਹਲਕੀ ਬੂੰਦਾਂ ਬਾਂਦੀ ...
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਕੋਟਲਾ ਰਾਏਕਾ ਵਿਖੇ ਬਣ ਰਹੀ ਮਾਤਾ ਤਾਪ ਕੌਰ ਡਿਸਪੈਂਸਰੀ ਲਈ ਪ੍ਰਦੇਸਾਂ ਵਿਚ ਵੱਸਦੇ ਪਿੰਡ ਕੋਟਲਾ ਰਾਏਕਾ ਦੇ ਦਾਨੀ ਪਰਿਵਾਰਾਂ ਵਲੋਂ ਦਿਲ ਖੋਲ੍ਹ ਕੇ ਮਦਦ ਦਿੱਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...
ਬਾਘਾ ਪੁਰਾਣਾ, 21 ਸਤੰਬਰ (ਕਿ੍ਸ਼ਨ ਸਿੰਗਲਾ)- ਜਿਸ ਦਿਨ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ, ਉਸ ਦਿਨ ਤੋਂ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਵਿਚ ਮਾਲਵੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ...
ਬੱਧਨੀ ਕਲਾਂ, 21 ਸਤੰਬਰ (ਸੰਜੀਵ ਕੋਛੜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਇੱਥੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ 'ਚ ਜ਼ਿਲ੍ਹੇ ਦੇ ਵੱਡੀ ਗਿਣਤੀ 'ਚ ਪਿੰਡਾਂ 'ਚੋਂ ਸਰਗਰਮ ਆਗੂ ਤੇ ਵਰਕਰ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ...
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੁਖਾਨੰਦ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਵਡਮੁੱਲੇ ਸਹਿਯੋਗ ਨਾਲ ਪਿੰਡ ਵਿਚ ਬਣਾਏ ਜਾ ਰਹੇ ਪਾਰਕ ਅਤੇ ਨੌਜਵਾਨਾਂ ਨੂੰ ਉਸਾਰੂ ਸੇਧ ...
ਧਰਮਕੋਟ, 21 ਸਤੰਬਰ (ਪਰਮਜੀਤ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਕੁਲਦੀਪ ਸਿੰਘ ਦੌੜਕਾ ਜਨਰਲ ਸਕੱਤਰ ਦੀ ਅਗਵਾਈ ਵਿਚ ਹੋਈ | ਇਸ ਸਮੇਂ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਜੱਜਪਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX