ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553

ਪੰਜਾਬ / ਜਨਰਲ

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 482ਵੇਂ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਪਾਕਿਸਤਾਨੀ ਸਮੇਂ ਮੁਤਾਬਿਕ ਅੱਜ ਸ਼ਾਮ ਲਗਪਗ 5 ਵਜੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਨਵੀਂ ਬਣਾਈ ਪਾਲਕੀ ਸਾਹਿਬ ਵਾਲੀ ਬੱਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਇਹ ਪਾਲਕੀ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਰਾਹੀਂ ਡਾ: ਜਗਦੀਪ ਸਿੰਘ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਭੇਟ ਕੀਤੀ ਗਈ ਹੈ | ਏਅਰ ਕੰਡੀਸ਼ਨਰ ਬੱਸਾਂ, ਬੈਟਰੀ-ਰਿਕਸ਼ਾ, ਕਾਰਾਂ ਆਦਿ 'ਚ ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਆਰੰਭ ਹੋ ਕੇ ਭਾਰਤ-ਪਾਕਿ ਸਰਹੱਦ ਦੇ ਜ਼ੀਰੋ ਪੁਆਇੰਟ ਵਿਖੇ ਸੰਪੰਨ ਹੋਇਆ, ਜਿੱਥੇ ਪਹੁੰਚ ਕੇ ਸੰਗਤ ਵਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ | ਨਗਰ ਕੀਰਤਨ ਦੌਰਾਨ ਸੁੰਦਰ ਪਾਲਕੀ ਸਾਹਿਬ ਵਾਲੀ ਬੱਸ 'ਤੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ | ਇਸ ਮੌਕੇ ਪਹਿਲੀ ਵਾਰ ਡੇਰਾ ਬਾਬਾ ਨਾਨਕ ਸਰਹੱਦ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਮੌਜੂਦ ਭਾਰਤ-ਪਾਕਿ ਸਰਹੱਦ ਦੇ ਜ਼ੀਰੋ ਪੁਆਇੰਟ ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਜਿਸ ਦੌਰਾਨ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ |
ਨਾਰੋਵਾਲ ਤੋਂ ਬਾਬਰ ਜਲੰਧਰੀ ਤੇ ਮੁਨੀਰ ਹੁਸ਼ਿਆਰਪੁਰੀਆ ਨੇ ਦੱਸਿਆ ਕਿ ਜੋਤਿ ਜੋਤ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭਲਕੇ 22 ਸਤੰਬਰ ਨੂੰ ਸਵੇਰੇ ਭੋਗ ਪਾਏ ਜਾਣਗੇ | ਵਿਸ਼ਾਲ ਨਗਰ ਕੀਰਤਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬੀਬੀ ਰਵਿੰਦਰ ਕੌਰ, ਬਿਪਨਪ੍ਰੀਤ ਕੌਰ, ਹਰਗੁਨਪ੍ਰੀਤ ਕੌਰ, ਅਮਨਦੀਪ ਸਿੰਘ, ਹਰਮਿੰਦਰ ਸਿੰਘ, ਜਰਨੈਲ ਸਿੰਘ, ਹਰਦੀਪ ਸਿੰਘ, ਜੁਗਰਾਜ ਸਿੰਘ, ਪ੍ਰਧਾਨ ਅਮੀਰ ਸਿੰਘ, ਜਨਰਲ ਸਕੱਤਰ ਵਿਕਾਸ ਸਿੰਘ ਖ਼ਾਲਸਾ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਸਤਵੰਤ ਸਿੰਘ, ਐਮ. ਪੀ. ਏ. ਰਮੇਸ਼ ਸਿੰਘ ਅਰੋੜਾ, ਸਰਬਤ ਸਿੰਘ, ਈ. ਟੀ. ਪੀ. ਬੀ. ਦੇ ਵਧੀਕ ਸਕੱਤਰ ਮੁਹੰਮਦ ਤਾਰਿਕ ਵਜੀਰ, ਡਿਪਟੀ ਸਕੱਤਰ ਇਮਰਾਨ ਗੌਂਦਲ ਆਦਿ ਹਾਜ਼ਰ ਸਨ | ਇਸ ਮੌਕੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ, ਨਾਰੋਵਾਲ, ਸਿਆਲਕੋਟ, ਲਾਹੌਰ, ਹਸਨ ਅਬਦਾਲ, ਪਿਸ਼ਾਵਰ ਤੇ ਸੂਬਾ ਸਿੰਧ ਦੇ ਵੱਖ-ਵੱਖ ਸ਼ਹਿਰਾਂ ਤੋਂ ਸੰਗਤ ਵੱਡੀ ਗਿਣਤੀ 'ਚ ਹਾਜ਼ਰ ਰਹੀ |

ਸਵਾਗਤ ਕਰਨ ਲਈ ਪ੍ਰਵਾਨਗੀ ਨਾ ਦੇਣ 'ਤੇ ਸੰਗਤ 'ਚ ਰੋਸ

ਡੇਰਾ ਬਾਬਾ ਨਾਨਕ, 21 ਸਤੰਬਰ (ਅਵਤਾਰ ਸਿੰਘ ਰੰਧਾਵਾ)-ਜੋਤੀ ਜੋਤ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਤਰਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਕੌਮਾਂਤਰੀ ਸਰਹੱਦ ਤੱਕ ਸਜਾਏ ਵਿਸ਼ਾਲ ਨਗਰ ਕੀਰਤਨ ਦੇ ਦਰਸ਼ਨ ਦੀਦਾਰੇ ਕਰਨ ਲਈ ਜ਼ੀਰੋ ਲਾਇਨ 'ਤੇ ਬਣੇ ਦਰਸ਼ਨ ...

ਪੂਰੀ ਖ਼ਬਰ »

ਸਿੱਖ ਅਮਨ ਪਸੰਦ ਤੇ ਸਭ ਦਾ ਭਲਾ ਮੰਗਣ ਵਾਲੀ ਕੌਮ-ਜਥੇਦਾਰ ਹਰਪ੍ਰੀਤ ਸਿੰਘ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 482ਵੇਂ ਜੋਤੀ ਜੋਤ ਦਿਹਾੜੇ ਦੇ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ...

ਪੂਰੀ ਖ਼ਬਰ »

9 ਆਈ.ਏ.ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) -ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੂਜੇ ਹੀ ਦਿਨ ਪ੍ਰਸ਼ਾਸਨਿਕ ਫੇਰਬਦਲ ਸ਼ੁਰੂ ਕਰ ਦਿੱਤਾ ਗਿਆ ਹੈ | ਸਰਕਾਰ ਨੇ ਅੱਜ 9 ਆਈ.ਏ.ਐਸ. ਤੇ ਦੋ ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ | ਆਈ.ਏ.ਅੇੈਸ. ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਰਾਜਨੀਤੀ ਤੋਂ ਉੱਪਰ ਰੱਖਣ ਬਲਬੀਰ ਸਿੰਘ ਰਾਜੇਵਾਲ-ਅਕਾਲੀ ਦਲ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਆਖਿਆ ਹੈ ਕਿ ਉਹ ਕਿਸਾਨ ਅੰਦੋਲਨ ਨੂੰ ਰਾਜਨੀਤੀ ਤੋਂ ਉਪਰ ਰੱਖਣ ਤੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਜਿਹੜੇ ਗੁੰਡਿਆਂ ਨੇ ਅਕਾਲੀ ਦਲ ਦੇ ਰੋਸ ...

ਪੂਰੀ ਖ਼ਬਰ »

ਅਕਾਲੀ ਦਲ ਨੇ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ-ਰਾਜੇਵਾਲ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਅਕਾਲੀ ਦਲ ਵਲੋਂ ਪੈੱ੍ਰਸ ਕਾਨਫ਼ਰੰਸ ਕਰਕੇ 17 ਸਤੰਬਰ ਨੂੰ ਅਕਾਲੀ ਵਰਕਰਾਂ ਨਾਲ ਕਿਸਾਨ ਮੋਰਚੇ 'ਚ ਕੀਤੀ ਗਈ ਕਥਿਤ ਬਦਸਲੂਕੀ ਦੇ ਇਲਜ਼ਾਮ ਲਾਉਣ ਤੇ ਵੀਡੀਓ ਵਿਖਾਉਣ ...

ਪੂਰੀ ਖ਼ਬਰ »

ਫਿਰੌਤੀ ਬਦਲੇ ਅਗਵਾ ਮਾਮਲੇ ਨੂੰ ਪੁਲਿਸ ਨੇ 24 ਘੰਟਿਆਂ 'ਚ ਸੁਲਝਾਇਆ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆੜ੍ਹਤੀਏ ਦੇ ਲੜਕੇ ਨੂੰ ਅਗਵਾ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਮਾਮਲੇ ਨੂੰ 24 ਘੰਟਿਆਂ 'ਚ ਹੱਲ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਅਗਵਾਕਾਰਾਂ ਦੇ ਚੁੰਗਲ 'ਚੋਂ ਲੜਕੇ ਨੂੰ ਛੁਡਾਉਣ 'ਚ ਵੱਡੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨ 'ਤੇ ਪਾਕਿ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸੁਪਰੀਮ ਕੋਰਟ ਨੇ ਲਹਿੰਦੇ ਪੰਜਾਬ 'ਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਪੱਧਰ 'ਤੇ ਅਣਗੌਲਿਆਂ ਕੀਤੇ ਜਾਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਲਹਿੰਦੇ ਪੰਜਾਬ ਦੀ ਸਰਕਾਰ ਨੂੰ ਸੂਬੇ 'ਚ ਪੰਜਾਬੀ ਦੀ ਸ਼ੁਰੂਆਤ ਨਾ ਕਰਨ ...

ਪੂਰੀ ਖ਼ਬਰ »

'ਦਲਿਤ' ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ-ਕਮਿਸ਼ਨ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ 'ਦਲਿਤ' ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਮੰਗਲਵਾਰ ਨੂੰ ਹਦਾਇਤ ਜਾਰੀ ਕੀਤੀ ਕਿ ਸੋਸ਼ਲ ਮੀਡੀਆ ...

ਪੂਰੀ ਖ਼ਬਰ »

ਕੱਪੜਾ ਵਪਾਰੀ ਵਲੋਂ ਖ਼ੁਦਕੁਸ਼ੀ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਹੀ ਭਰਾ ਪਾਸੋਂ ਕਰੋੜਾਂ ਰੁਪਏ ਦਾ ਬਕਾਇਆ ਨਾ ਮਿਲਣ ਤੋਂ ਦੁਖੀ ਸਥਾਨਕ ਸ਼ਹਿਰ ਦੇ ਇਕ ਥੋਕ ਕੱਪੜਾ ਵਿਕਰੇਤਾ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਮਿ੍ਤਕ ਸੰਜੇ ਸ਼ਰਮਾ (46) ਪੁੱਤਰ ...

ਪੂਰੀ ਖ਼ਬਰ »

ਬਾਦਲ ਨੇ ਹਲਕਾ ਲੰਬੀ 'ਚ ਵਿੱਢੀਆਂ ਸਿਆਸੀ ਸਰਗਰਮੀਆਂ

ਲੰਬੀ, 21 ਸਤੰਬਰ (ਮੇਵਾ ਸਿੰਘ)-ਵਿਧਾਨ ਸਭਾ ਹਲਕਾ ਲੰਬੀ 'ਚ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਸ: ਬਾਦਲ ਆਪਣੀ ਨਿੱਜੀ ਰਿਹਾਇਸ਼ ਪਿੰਡ ਬਾਦਲ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ | ...

ਪੂਰੀ ਖ਼ਬਰ »

ਘਰ ਦੀ ਛੱਤ ਡਿਗਣ ਨਾਲ ਦਾਦੇ-ਪੋਤੇ ਦੀ ਮੌਤ

ਚੇਤਨਪੁਰਾ, 21 ਸਤੰਬਰ (ਮਹਾਂਬੀਰ ਸਿੰਘ ਗਿੱਲ)-ਬੀਤੀ ਰਾਤ ਤੋਂ ਇਲਾਕੇ 'ਚ ਪੈ ਰਹੇ ਮੀਂਹ ਕਾਰਨ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਮਾਛੀ ਨੰਗਲ ਨੇੜੇ ਗੁੱਜਰਾਂ ਦੇ ਇਕ ਡੇਰੇ 'ਤੇ ਇਕ ਕਮਰੇ ਦੀ ਛੱਤ ਡਿੱਗਣ ਨਾਲ ਦਾਦੇ-ਪੋਤੇ ਦੀ ਮੌਤ ਹੋ ਗਈ ਹੈ ਜਦਕਿ ਇਕ ਵਿਅਕਤੀ ਗੰਭੀਰ ...

ਪੂਰੀ ਖ਼ਬਰ »

ਸਿੰਘ ਸਾਹਿਬ ਭਾਈ ਹਰਪਾਲ ਸਿੰਘ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ

ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਨੇੜੇ ਵਾਪਰੇ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਸਿੰਘ ...

ਪੂਰੀ ਖ਼ਬਰ »

ਮੁਖ ਮੰਤਰੀ ਅੱਜ ਹੋਣਗੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਲਕੇ 22 ਸਤੰਬਰ ਨੂੰ ਇਥੇ ਸ਼ੁਕਰਾਨੇ ਵਜੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜ ਰਹੇ ਹਨ | ਉਹ ਅੱਜ ਰਾਤ ਇਥੇ ਆਪਣੇ ਵਿਸੇਸ਼ ਜਹਾਜ਼ ਰਾਹੀਂ ਇਥੇ ਅੰਮਿ੍ਤਸਰ ਪੁੱਜ ਰਹੇ ਹਨ ਤੇ ...

ਪੂਰੀ ਖ਼ਬਰ »

ਲੰਗਰ ਗੁਰੂ ਰਾਮਦਾਸ ਵਿਖੇ ਆਟਾ ਗੁੰਨਣ ਵਾਲੀ ਮਸ਼ੀਨ ਦੀ ਲਪੇਟ 'ਚ ਆਉਣ ਨਾਲ ਸੇਵਾਦਾਰ ਦੀ ਮੌਤ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਆਟਾ ਗੁੰਨਣ ਵਾਲੀ ਮਸ਼ੀਨ ਦੀ ਲਪੇਟ 'ਚ ਆਉਣ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਚੱਕ ਸਿਕੰਦਰ (ਨੇੜੇ ਗੱਗੋਬੂਆ) ਵਾਸੀ ਬਲਰਾਜ ਸਿੰਘ ਨਾਂਅ ਦੇ ...

ਪੂਰੀ ਖ਼ਬਰ »

ਕੰਡਮ ਹੋ ਰਿਹੈ ਹਰੀਕੇ ਝੀਲ ਦਾ 9 ਕਰੋੜੀ ਪ੍ਰਾਜੈਕਟ

-- ਸੰਜੀਵ ਕੁੰਦਰਾ-- ਹਰੀਕੇ ਪੱਤਣ, 21 ਸਤੰਬਰ-ਪੰਜਾਬ ਸੈਰ ਸਪਾਟਾ ਵਿਭਾਗ ਵਲੋਂ ਹਰੀਕੇ ਝੀਲ ਨੂੰ ਵਿਕਸਿਤ ਕਰਨ ਤੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ 2020 'ਚ ਮੁਕੰਮਲ ਹੋਇਆ 9 ਕਰੋੜ ਦਾ ਪ੍ਰਾਜੈਕਟ ਹੁਣ ਕੰਢਮ ਹੋ ਰਿਹਾ ਹੈ | ਜੰਗਲੀ ਜੀਵ ਵਿਭਾਗ ਹਰੀਕੇ ਕੋਲ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਚਾਰਟਰਡ ਪਲੇਨ ਦੀ ਵਰਤੋਂ ਨੂੰ ਲੈ ਕੇ ਵਿਰੋਧੀਆਂ ਨੇ ਚੁੱਕੇ ਸਵਾਲ

ਚੰਡੀਗੜ੍ਹ, 21 ਸੰਤਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਦੇ ਨੁਮਾਇੰਦੇ ਦਾ ਨਾਅਰਾ ਦੇਣ ਵਾਲੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦਿੱਲੀ ਦੌਰੇ ਲਈ ਚਾਰਟਰਡ ਪਲੇਨ ਦੀ ਵਰਤੋਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ | ਸ. ਚੰਨੀ ਨੂੰ ਮੁੱਖ ਮੰਤਰੀ ਬਣੇ ਅਜੇ ਦੋ ...

ਪੂਰੀ ਖ਼ਬਰ »

ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਗ੍ਰਹਿ ਮੰਤਰਾਲੇ ਨੂੰ ਮੁੜ ਪੱਤਰ ਲਿਖਾਂਗੇ-ਬੀਬੀ ਜਗੀਰ ਕੌਰ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸੁਪਰੀਮ ਕੋਰਟ ਵਲੋਂ ਕੇਂਦਰ ਸਰਕਾਰ ਨੂੰ ਫ਼ੈਸਲਾ ਕਰਨ ਦੇ ਜਾਰੀ ਕੀਤੇ ਹੁਕਮਾਂ ਦੇ ਬਾਵਜੂਦ ਭਾਰਤ ਸਰਕਾਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ ਤੇ ਇਸ ਸਬੰਧੀ ...

ਪੂਰੀ ਖ਼ਬਰ »

ਸੁਰੱਖਿਆ ਲਈ ਪ੍ਰੇਮੀ ਜੋੜਿਆਂ ਨੂੰ ਜਨਮ ਤਰੀਕ ਤੇ ਵਿਆਹੁਤਾ ਸਥਿਤੀ ਦਾ ਵੇਰਵਾ ਦੇਣਾ ਪਵੇਗਾ-ਹਾਈਕੋਰਟ

ਚੰਡੀਗੜ੍ਹ, 21 ਸਤੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰੇਮੀ ਜੋੜਿਆਂ ਨੂੰ ਸੁਰੱਖਿਆ ਦੇਣ ਦੇ ਮਾਮਲਿਆਂ 'ਚ ਅਹਿਮ ਆਦੇਸ਼ ਜਾਰੀ ਕੀਤੇ ਹਨ | ਹਾਈਕੋਰਟ ਨੇ ਸੁਰੱਖਿਆ ਮੰਗਣ ਲਈ ਆਉਣ ਵਾਲੇ ਜੋੜਿਆਂ ਲਈ ਇਹ ਲਾਜ਼ਮੀ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਮਜ਼ਬੂਤੀ ਲਈ ਬਾਬਾ ਬੰਦਾ ਸਿੰਘ ਬਹਾਦਰ ਫ਼ਤਹਿ ਮਾਰਚ ਕੱਲ੍ਹ

ਜਲੰਧਰ, 21 ਸਤੰਬਰ (ਅਜੀਤ ਬਿਊਰੋ)-ਖੇਤੀ ਕਾਨੂੰਨ ਖਿਲਾਫ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਵਲੋਂ ਸੰਤ ਸਮਾਜ, ਕਾਰੋਬਾਰੀ, ਵਪਾਰੀ, ਸਨਅੱਤਕਾਰਾਂ, ਕਿਸਾਨਾਂ, ਮਜ਼ਦੂਰਾਂ, ਪੰਥਕ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ 'ਚ ਅਕਾਲੀ ਦਲ 'ਚ ਸ਼ਾਮਿਲ ਹੋਣਗੇ ਇੰਜੀਨੀਅਰ ਬੋਪਾਰਾਏ

ਪਾਇਲ, 21 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਬੋਪਾਰਾਏ ਇਲੈਕਟ੍ਰੀਕਲ ਤੇ ਇਲੈਕਟੋ੍ਰਨਿਕ ਦੇ ਐਮ.ਡੀ. ਤੇ ਸਮਾਜਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਜੋ ਹਲਕਾ ਪਾਇਲ ਦੇ ਪਹਿਲੀ ਕਤਾਰ ਦੇ ਆਗੂ ਸਨ ਤੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੇ ਨੇੜਲੇ ਸਾਥੀ ਸਨ ¢ ਉਹ ...

ਪੂਰੀ ਖ਼ਬਰ »

'ਚੰਨ ਪ੍ਰਦੇਸੀ' ਫ਼ਿਲਮ ਵਾਲਿਆਂ ਵਿਰੁੱਧ ਤੁਰੰਤ ਐਕਸ਼ਨ ਲਵੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ

ਹਠੂਰ, 21 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਸਾਬਤ ਸੂਰਤ ਸਿਨੇ ਆਰਟਿਸਟ ਫੈੱਡਰੇਸ਼ਨ ਦੀ ਮੀਟਿੰਗ ਚੇਅਰਮੈਨ ਅਦਾਕਾਰ ਮਹਾਂਵੀਰ ਸਿੰਘ ਭੁੱਲਰ ਤੇ ਪ੍ਰਧਾਨ ਅੰਮਿ੍ਤਪਾਲ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੀਨੀ: ਮੀਤ ਪ੍ਰਧਾਨ ਦਲਜੀਤ ਸਿੰਘ ਅੰਮਿ੍ਤਸਰ, ਮੀਤ ...

ਪੂਰੀ ਖ਼ਬਰ »

ਪਨਬੱਸ ਤੇ ਪੀ.ਆਰ.ਟੀ.ਸੀ. ਦੀ ਸੂਬਾ ਪੱਧਰੀ ਮੀਟਿੰਗ ਜਲੰਧਰ 'ਚ ਅੱਜ

ਅੰਮਿ੍ਤਸਰ, 21 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਦੀ ਸੂਬਾ ਪੱਧਰੀ ਮੀਟਿੰਗ ਕੱਲ੍ਹ ਬੁੱਧਵਾਰ ਸਵੇਰੇ 9.30 ਵਜੇ ਜਲੰਧਰ ਬੱਸ ਅੱਡੇ 'ਤੇ ਹੋਣ ਜਾ ਰਹੀ ਹੈ, ਜਿਸ 'ਚ ਸੂਬਾ ਕਮੇਟੀ ਦੇ ਪ੍ਰਮੱੁਖ ਅਹੁਦੇਦਾਰ ਸ਼ਾਮਿਲ ਹੋਣਗੇ | ਸੂਬਾ ਸੀਨੀਅਰ ...

ਪੂਰੀ ਖ਼ਬਰ »

ਵਧੀਕ ਮੁੱਖ ਸਕੱਤਰ ਕਿਰਤ ਵਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ ਵਧੀਕ ਮੁੱਖ ਸਕੱਤਰ (ਕਿਰਤ) ਵਿਜੈ ਕੁਮਾਰ ਜੰਜੂਆ ਨੇ ਅੱਜ ਲੇਬਰ ਕਮਿਸ਼ਨਰ-ਕਮ-ਡਾਇਰੈਕਟਰ ਫੈਕਟਰੀਜ਼ ਪੰਜਾਬ ਦੇ ਦਫ਼ਤਰ ਤੇ ਕਿਰਤ ਵਿਭਾਗ ਅਧੀਨ ਕੰਮ ਕਰ ਰਹੇ ਬੋਰਡਾਂ ਦੀ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 37 ਨਵੇਂ ਮਾਮਲੇ-1 ਮੌਤ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ 1 ਹੋਰ ਮੌਤ ਹੋ ਗਈ ਹੈ ਜਦਕਿ 37 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਇਸ ਤੋਂ ਇਲਾਵਾ 37 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈ 1 ਮੌਤ ਅੰਮਿ੍ਤਸਰ ਤੋਂ ਹੈ | ਸੂਬੇ 'ਚ ਐਸ.ਏ.ਐਸ. ਨਗਰ ਤੋਂ 8, ਸੰਗਰੂਰ ਤੋਂ 7, ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਲੜਕੀਆਂ ਦੇ ਧਰਮ ਪਰਿਵਰਤਨ ਕਰਾਉਣ ਵਾਲੇ ਪੀਰ ਮੀਆਂ ਮਿੱਠੂ ਨੂੰ ਬਣਾਇਆ ਸਬੰਧਿਤ ਕਮੇਟੀ ਦਾ ਮੈਂਬਰ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਨੇ ਸੂਬਾ ਸਿੰਧ ਦੀ ਜ਼ਿਲ੍ਹਾ ਗੋਟਕੀ ਦੀ ਬਰਾਚੁੰਡੀ ਸ਼ਰੀਫ਼ ਦਰਗਾਹ ਦੇ ਉਸ ਪੀਰ ਅਬਦਲ ਹੱਕ ਉਰਫ਼ ਮੀਆਂ ਮਿੱਠੂ ਨੂੰ ਧਰਮ ਪਰਿਵਰਤਨ 'ਤੇ ਰੋਕ ਲਗਾਉਣ ਵਾਲੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਹੈ, ਜਿਸ 'ਤੇ 3000 ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਕਿਹਾ ਕੇਜਰੀਵਾਲ ਸਾਹਿਬ ਤੁਸੀਂ ਜਾਂ ਮੈਂ! ਪਰ ਕੇਜਰੀਵਾਲ ਨੇ ਨਹੀਂ ਲਗਾਏ ਪੈਰ

-- ਬਲਵਿੰਦਰ ਸਿੰਘ ਧਾਲੀਵਾਲ-- ਮਾਨਸਾ, 21 ਸਤੰਬਰ-ਭਰੋਸੇਯੋਗ ਸੂਤਰਾਂ ਦੀ ਮੰਨੀ ਜਾਵੇ ਤਾਂ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਪਾਰਟੀ 'ਚ ਮੁੱਖ ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਛੋਟੇ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਕਰੇ ਅਦਾਇਗੀ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਖੇਤੀ ਸੰਦ ਖ਼ਰੀਦਣ ਲਈ ਕਰੋੜਾਂ ਰੁਪਏ ਦੀ ਗਰਾਂਟ, ਜੋ ਸਬਸਿਡੀ ਦੇ ਨਾਂਅ 'ਤੇ ਦਿੱਤੀ ਜਾ ਰਹੀ ਹੈ, ਦਾ ਲਾਭ ਜਿਨ੍ਹਾਂ ਆਮ ਕਿਸਾਨਾਂ ਤੱਕ ਪੁੱਜਣਾ ਚਾਹੀਦਾ ਸੀ, ਉਨ੍ਹਾਂ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟ ਮੋਗਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਸੰਸਥਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਦੇ ਖੇਤਰ ਵਿਚ ਆਪਣੀਆਂ ਵਧੀਆਂ ਸੇਵਾਵਾਂ ਨਿਭਾ ਰਹੀ ਹੈ | ਆਪਣੀ ਇਸੇ ਕੜੀ ਨੂੰ ਜਾਰੀ ਰੱਖਦਿਆਂ ਸੰਸਥਾ ਨੇ ਇਸ ਵਾਰ ਕਪਿਲ ਕੁਮਾਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ...

ਪੂਰੀ ਖ਼ਬਰ »

ਮੁੱਖ ਮੰਤਰੀ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀ ਮੰਤਰੀ ਖਿਲਾਫ਼ ਕਾਰਵਾਈ ਕਰਨ-ਚੀਮਾ

ਦਿੜ੍ਹਬਾ ਮੰਡੀ, 21 ਸਤੰਬਰ (ਹਰਬੰਸ ਸਿੰਘ ਛਾਜਲੀ)-ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਦਲਿਤ ਭਾਈਚਾਰੇ 'ਚੋਂ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾ ਕੇ ਦਲਿਤ ਵੋਟਰਾਂ ਨੂੰ ਆਪਣੇ ...

ਪੂਰੀ ਖ਼ਬਰ »

ਅੱਤਵਾਦੀ ਵਾਰਦਾਤਾਂ 'ਚ ਗਿ੍ਫ਼ਤਾਰ ਸਲੀਪਰ ਸੈੱਲ ਦਰਵੇਸ਼ ਦੇ ਪਿਤਾ ਅਨੋਖ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 21 ਸਤੰਬਰ (ਰਾਕੇਸ਼ ਚਾਵਲਾ)- ਅਜਨਾਲਾ ਦੇ ਪੈਟਰੋਲ ਪੰਪ ਨੇੜੇ ਤੇਲ ਟੈਂਕਰ 'ਚ ਟਿਫ਼ਨ ਬੰਬ, ਜਲਾਲਾਬਾਦ ਵਿਖੇ ਮੋਟਰਸਾਈਕਲ ਧਮਾਕਾ ਤੇ ਫ਼ਿਰੋਜ਼ਪੁਰ ਵਿਖੇ ਇਕ ਦੁਕਾਨ ਨੂੰ ਵਿਸਫੋਟ ਨਾਲ ਅੱਗ ਲਗਾਉਣ ਆਦਿ ਦੀਆਂ ਦਹਿਸ਼ਤ ਫੈਲਾਉਣ ਵਾਲੀਆਂ ਵਾਰਦਾਤਾਂ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੇ ਬਰਸੀ ਸਮਾਗਮ 'ਚ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ

ਬਾਘਾ ਪੁਰਾਣਾ, 21 ਸਤੰਬਰ (ਕਿ੍ਸ਼ਨ ਸਿੰਗਲਾ)-ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ ਮਹਾਂਪੁਰਖਾਂ ਦਾ ਬਰਸੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ (ਮੋਗਾ) ਵਿਖੇ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ...

ਪੂਰੀ ਖ਼ਬਰ »

ਭਗਵੰਤ ਮਾਨ ਦੋ ਹਫ਼ਤਿਆਂ ਤੋਂ ਖ਼ਾਮੋਸ਼

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਇਕੋ ਇਕ ਲੋਕ ਸਭਾ ਮੈਂਬਰ ਤੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਰਾਜਨੀਤਿਕ ਤੌਰ 'ਤੇ ਪੂਰੀ ਤਰ੍ਹਾਂ ਖ਼ਾਮੋਸ਼ ਚੱਲ ਰਹੇ ਹਨ, ਸਮਰਥਕਾਂ ਨੂੰ ਇਹ ਵੀ ਜਾਣਕਾਰੀ ਨਹੀਂ ਮਿਲ ਰਹੀ ਕਿ ਭਗਵੰਤ ਮਾਨ ਅੱਜ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀ ਵਰੇ੍ਹਗੰਢ ਦੇ ਸੰਬੰਧ 'ਚ ਆਈ.ਟੀ.ਬੀ.ਪੀ. ਦੇ ਜਵਾਨ ਗੋਗਰਾ (ਚੀਨ) ਸਰਹੱਦ ਤੋਂ ਢੁੱਡੀਕੇ ਪਹੁੰਚੇ

ਅਜੀਤਵਾਲ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੇ ਸਬੰਧ 'ਚ ਸਾਈਕਲ ਰੈਲੀ ਰਾਹੀਂ ਆਈ.ਟੀ.ਬੀ.ਪੀ. ਦੇ 24 ਜਵਾਨ ਗੋਗਰਾ (ਚੀਨ) ਤੋਂ 1260 ਕਿੱਲੋਮੀਟਰ ਸਾਈਕਲਾਂ 'ਤੇ ਸਫ਼ਰ ਕਰਕੇ 33ਵੇਂ ਦਿਨ ਢੁੱਡੀਕੇ ਲਾਲਾ ਲਾਜਪਤ ਰਾਏ ਸਮਾਰਕ 'ਤੇ ਪਹੁੰਚੇ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਨੇ ਦਿੱਲੀ ਸਰਕਾਰ ਨੂੰ 'ਅੰਡਰਪਾਸ' ਦੀਆਂ ਕੰਧਾਂ 'ਤੇ 'ਗੋਲਡਨ ਟੈਂਪਲ' ਦੀਆਂ ਤਸਵੀਰਾਂ ਨਾ ਬਣਾਉਣ ਲਈ ਕਿਹਾ

ਨਵੀਂ ਦਿੱਲੀ, 21 ਸਤੰਬਰ (ਏਜੰਸੀ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਮੰਗਲਵਾਰ ਨੂੰ ਦਿੱਲੀ ਦੇ ਲੋਕ ਨਿਰਮਾਣ ਮੰਤਰੀ ਸਤੇਂਦਰ ਜੈਨ ਨੂੰ ਇਕ ਪੱਤਰ ਲਿਖ ਕੇ ਇਥੋਂ ਦੇ ਆਸ਼ਰਮ ਚੌਕ 'ਚ ਇਕ ਉਸਾਰੀ ਅਧੀਨ ...

ਪੂਰੀ ਖ਼ਬਰ »

ਪਾਕਿਸਤਾਨ ਦੀ ਅਦਾਲਤ 'ਚ ਪੇਸ਼ੀ ਦੌਰਾਨ ਗੋਲੀਬਾਰੀ-10 ਦੀ ਮੌਤ, 20 ਜ਼ਖਮੀ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਅੱਪਰ ਧੀਰ ਜ਼ਿਲ੍ਹੇ ਦੀ ਸਥਾਨਕ ਕਬਾਇਲੀ ਜਿਰਗਾ ਅਦਾਲਤ ਵਿਖੇ ਇਕ ਕੇਸ ਦੀ ਸੁਣਵਾਈ ਦੌਰਾਨ ਦੋ ਸਮੂਹਾਂ 'ਚ ਚੱਲੀਆਂ ਗੋਲੀਆਂ ਨਾਲ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ...

ਪੂਰੀ ਖ਼ਬਰ »

ਸਸਤੇ ਕੋਲੇ ਤੇ ਬਿਜਲੀ ਚੋਰੀ ਰੁਕਣ ਨਾਲ ਪਾਵਰਕਾਮ ਦਾ ਬਚ ਸਕਦਾ ਹੈ 2000 ਕਰੋੜ

ਜਲੰਧਰ, 21 ਸਤੰਬਰ (ਸ਼ਿਵ ਸ਼ਰਮਾ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੁਣ ਰਾਜ ਦੇ ਉਨ੍ਹਾਂ ਖਪਤਕਾਰਾਂ ਨੂੰ ਆਸ ਹੋ ਗਈ ਹੈ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਲਈ ਵੀ ਲਗਾਤਾਰ ਮਹਿੰਗੀ ਹੁੰਦੀ ਜਾ ਰਹੀ ਤੋਂ ਰਾਹਤ ਦੇਣ ਦਾ ਐਲਾਨ ਨਵੀਂ ਸਰਕਾਰ ਵਲੋਂ ...

ਪੂਰੀ ਖ਼ਬਰ »

ਐਨ.ਡੀ.ਏ. 'ਚ ਲੜਕੀਆਂ ਨੂੰ ਇਜਾਜ਼ਤ ਸਬੰਧੀ ਨੋਟੀਫਿਕੇਸ਼ਨ ਮਈ 'ਚ ਜਾਰੀ ਕਰਾਂਗੇ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਰੱਖਿਆ ਮੰਤਰਾਲੇ ਨੇ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ ਕਿ ਲੜਕੀਆਂ ਨੂੰ ਰਾਸ਼ਟਰੀ ਰੱਖਿਆ ਅਕੈਡਮੀ (ਐਨ. ਡੀ. ਏ.) 'ਚ ਦਾਖਲਾ ਪ੍ਰੀਿਖ਼ਆ 'ਚ ਬੈਠਣ ਦੀ ਇਜਾਜ਼ਤ ਦੇਣ ਵਾਲਾ ਨੋਟੀਫਿਕੇਸ਼ਨ ਅਗਲੇ ਸਾਲ ਮਈ ਤੱਕ ਜਾਰੀ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਟੈਕਸਟਾਈਲ ਕੰਪਨੀ 'ਤੇ ਆਮਦਨ ਕਰ ਵਿਭਾਗ ਦਾ ਛਾਪਾ, 350 ਕਰੋੜ ਦੇ ਕਾਲੇ ਧਨ ਦਾ ਖ਼ੁਲਾਸਾ

ਨਵੀਂ ਦਿੱਲੀ, 21 ਸਤੰਬਰ (ਏਜੰਸੀ)- ਕੇਂਦਰੀ ਪ੍ਰਤੱਖ ਕਰ ਬੋਰਡ (ਸੀ. ਬੀ. ਡੀ. ਟੀ.) ਨੇ ਦਾਅਵਾ ਕੀਤਾ ਹੈ ਕਿ ਆਮਦਨ ਕਰ ਵਿਭਾਗ ਨੇ ਟੈਕਸਟਾਈਲ ਅਤੇ ਫਿਲਾਮੈਂਟ ਯਾਰਨ ਦੇ ਨਿਰਮਾਣ 'ਚ ਸ਼ਾਮਿਲ ਇਕ ਪ੍ਰਮੁੱਖ ਕਾਰੋਬਾਰੀ ਸਮੂਹ 'ਤੇ ਛਾਪੇਮਾਰੀ ਦੇ ਬਾਅਦ ਵਿਦੇਸ਼ਾਂ 'ਚ ਜਮ੍ਹਾ ...

ਪੂਰੀ ਖ਼ਬਰ »

'ਆਕਸ' ਦਾ 'ਕੁਆਡ' ਦੇ ਕੰਮਕਾਜ 'ਤੇ ਕੋਈ ਅਸਰ ਨਹੀਂ ਪਵੇਗਾ-ਭਾਰਤ

ਨਵੀਂ ਦਿੱਲੀ, 21 ਸਤੰਬਰ (ਏਜੰਸੀ)- ਵਿਦੇਸ਼ ਸਕੱਤਰ ਹਰਸ਼ ਵਰਧਨ ਸ਼ਿ੍ੰਗਲਾ ਨੇ ਵਿਵਾਦਤ ਗਠਜੋੜ 'ਤੇ ਭਾਰਤ ਵਲੋਂ ਪਹਿਲੀ ਪ੍ਰਤੀਕਿਰਿਆ 'ਚ ਕਿਹਾ ਹੈ ਕਿ ਅਮਰੀਕਾ, ਬਰਤਾਨੀਆ ਤੇ ਆਸਟ੍ਰੇਲੀਆ ਵਿਚਾਲੇ ਨਵਾਂ ਸੁਰੱਖਿਆ ਸਮਝੌਤਾ ਨਾ ਤਾਂ ਕੁਆਡ ਲਈ ਅਨੁਕੂਲ ਹੈ ਤੇ ਨਾ ਹੀ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਮਹਾਂਸਭਾ ਦੇ ਇਜਲਾਸ ਮੌਕੇ ਹੋਣ ਵਾਲੀ 'ਸਾਰਕ' ਵਿਦੇਸ਼ ਮੰਤਰੀਆਂ ਦੀ ਬੈਠਕ ਰੱਦ- ਸੂਤਰ

ਨਿਊਯਾਰਕ, 21 ਸਤੰਬਰ (ਏਜੰਸੀ)- ਸੂਤਰਾਂ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਮਹਾਂਸਭਾ ਦੀ 76ਵੇਂ ਉੱਚ-ਪੱਧਰੀ ਇਜਲਾਸ ਮੌਕੇ ਦੱਖਣੀ ਏਸ਼ਿਆਈ ਖੇਤਰੀ ਸਹਿਯੋਗ ਸੰਗਠਨ (ਸਾਰਕ) ਦੇ ਵਿਦੇਸ਼ ਮੰਤਰੀਆਂ ਦੀ ਸ਼ਨਿਚਰਵਾਰ ਨੂੰ ਇਥੇ ਹੋਣ ਵਾਲੀ ਬੈਠਕ ਰੱਦ ਹੋ ਗਈ ਹੈ | ਰਵਾਇਤੀ ਤੌਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX