ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  18 minutes ago
⭐ਮਾਣਕ - ਮੋਤੀ⭐
ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸ਼ਾਰਜਾਹ ਤੋਂ ਆਏ ਦੋ ਯਾਤਰੀਆਂ ਤੋਂ ਫੜੇ 73 ਆਈਫੋਨ-13
. . .  1 day ago
ਟਵਿਟਰ ਦੇ ਸੀ.ਈ.ਓ. ਜੈਕ ਡੋਰਸੀ ਨੇ ਦਿੱਤਾ ਅਸਤੀਫਾ, ਪਰਾਗ ਅਗਰਵਾਲ ਸੰਭਾਲਣਗੇ ਕਮਾਨ
. . .  1 day ago
ਸੈਨ ਫਰਾਂਸਿਸਕੋ, 29 ਨਵੰਬਰ - ਟਵਿੱਟਰ ਦੇ ਸਹਿ-ਸੰਸਥਾਪਕ ਅਤੇ ਸੀ.ਈ.ਓ. ਜੈਕ ਡੋਰਸੀ ਨੇ ਕੰਪਨੀ ਦੇ ਸੀ.ਈ.ਓ. ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਤੋਂ ਬਾਅਦ ਕੰਪਨੀ ਦੇ ਬੋਰਡ ਨੇ ਟਵਿਟਰ ਦੇ ਮੁੱਖ ...
ਮੁੱਖ ਮੰਤਰੀ ਚੰਨੀ ਨੇ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ , 29 ਨਵੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੈਠਕ ਦੌਰਾਨ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰੀਰਕ ਸਿੱਖਿਆ ਅਧਿਆਪਕਾਂ ਦੀਆਂ...
ਭਾਰਤ ਵਿਖੇ ਅਧਰੰਗ ਦਾ ਇਲਾਜ ਕਰਵਾ ਕੇ ਬੱਚੀ ਇਸ਼ਾਲ ਪਾਕਿਸਤਾਨ ਹੋਈ ਰਵਾਨਾ
. . .  1 day ago
ਅਟਾਰੀ, 29 ਨਵੰਬਰ ( ਗੁਰਦੀਪ ਸਿੰਘ ਅਟਾਰੀ )-ਭਾਰਤ ਦੇ ਜੋਧਪੁਰ ਸ਼ਹਿਰ ਵਿਚ ਅਧਰੰਗ ਦਾ ਇਲਾਜ ਕਰਵਾ ਠੀਕ ਹੋ ਕੇ ਇਸ਼ਾਲ ਹੱਸਦੀ ਖੇਡਦੀ ਮਾਤਾ ਪਿਤਾ ਨਾਲ ਪਾਕਿਸਤਾਨ ਰਵਾਨਾ ਹੋ ...
ਆਰ.ਬੀ.ਆਈ. ਨੇ ਯੂਨੀਅਨ ਬੈਂਕ ਆਫ ਇੰਡੀਆ 'ਤੇ 1 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ
. . .  1 day ago
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਭਾਰਤ ਸਰਕਾਰ ਨੇ ਕੋਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਇਕ ਨਵੀਂ ਟਰੈਵਲ ਐਡਵਾਈਜ਼ਰੀ ਕੀਤੀ ਜਾਰੀ
. . .  1 day ago
ਕਿਸਾਨ ਜਥੇਬੰਦੀਆਂ ਨੇ ਸੱਦੀ 1 ਦਸੰਬਰ ਨੂੰ ਹੰਗਾਮੀ ਬੈਠਕ: ਹਰਮੀਤ ਸਿੰਘ ਕਾਦੀਆਂ
. . .  1 day ago
ਨਵੀਂ ਦਿੱਲੀ, 29 ਨਵੰਬਰ-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਕ ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੰਗਾਮੀ ਬੈਠਕ ਹੋਵੇਗੀ, ਜਿਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ..
ਕੇਜਰੀਵਾਲ ਦੇ ਧੋਖੇ ਤੇ ਝੂਠ ਤੋਂ ਸੁਚੇਤ ਰਹਿਣ ਪੰਜਾਬੀ : ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 29 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਆਪ' ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ...
ਲਖਨਊ ਏਅਰਪੋਰਟ ਪਹੁੰਚਣ ਵਾਲੇ ਯਾਤਰੀਆਂ ਲਈ ਪ੍ਰੋਟੋਕਾਲ ਕੀਤਾ ਜਾਰੀ
. . .  1 day ago
ਲਖਨਊ, 29 ਨਵੰਬਰ- ਉੱਤਰ ਪ੍ਰਦੇਸ਼ 'ਚ ਕੋਰੋਨਾ ਦੇ ਵੈਰੀਏਂਟ ਨੂੰ ਲੈ ਕੇ ਲਖਨਊ ਏਅਰਪੋਰਟ 'ਤੇ ਪਹੁੰਚਣ ਵਾਲੇ ਯਾਤਰੀਆਂ ਦੇ ਲਈ ਲਖਨਊ ਡੀ.ਐੱਮ. ਨੇ ਪ੍ਰੋਟੋਕਾਲ ਜਾਰੀ ਕੀਤਾ। ਥਰਮਲ ਸਕੈਨਿੰਗ 'ਚ ਲੱਛਣ...
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5
. . .  1 day ago
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5...
ਦਿੱਲੀ ਦੇ ਨਿਰਮਾਣ ਕੰਮਾਂ ’ਤੇ ਅਗਲੇ ਆਦੇਸ਼ਾਂ ਤੱਕ ਰੋਕ: ਮੰਤਰੀ ਗੋਪਾਲ ਰਾਏ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ-ਐੱਨ.ਸੀ.ਆਰ. ਵਿਚ ਤੇਜ਼ੀ ਨਾਲ ਵਿਗੜ ਰਹੀ ਹਵਾ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਅੱਜ ਕੁੱਝ ਸੁਧਾਰਾਤਮਕ ਉਪਾਅ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ..
ਦਿੱਲੀ: ਮੁੱਖ ਮੰਤਰੀ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ
. . .  1 day ago
ਨਵੀਂ ਦਿੱਲੀ, 29 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲੇ ਅਤੇ ਆਰਥਿਕ ਸਹਾਇਤਾ ਦਿੱਤੀ। ਇਸ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਸੁਨੀਤਾ...
ਇਹ ਖੇਤੀਬਾੜੀ ਕਾਨੂੰਨ ਇਕ ਬਿਮਾਰੀ ਸੀ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 29 ਨਵੰਬਰ- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਬਾਅਦ ਕਿਹਾ ਕਿ ਇਹ ਕਾਲਾ ਕਾਨੂੰਨ ਇਕ ਬਿਮਾਰੀ ਸੀ, ਜਿੰਨੀ ਜਲਦੀ ਕੱਟੀ ਗਈ..
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਹਰਜਿੰਦਰ ਸਿੰਘ ਧਾਮੀ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਅਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸੰਭਵ ਯਤਨ ਕੀਤੇ ਜਾਣਗੇ...
ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ, ਹਰਮਿੰਦਰ ਸਿੰਘ)-ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ)-ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਦਸ...
ਰਘੂਜੀਤ ਸਿੰਘ ਵਿਰਕ ਬਣੇ ਸੀਨੀਅਰ ਮੀਤ ਪ੍ਰਧਾਨ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)- ਰਘੂਜੀਤ ਸਿੰਘ ਵਿਰਕ ਬਣੇ ਸੀਨੀਅਰ ਮੀਤ ਪ੍ਰਧਾਨ..
ਬਿੱਲ ਦੇ ਰੱਦ ਹੋਣ 'ਤੇ ਚਰਚਾ ਹੁੰਦੀ ਹੈ ਪਰ ਜਦੋਂ ਚਰਚਾ ਦੀ ਗੱਲ ਆਈ ਤਾਂ ਸਰਕਾਰ ਉਸ ਤੋਂ ਭੱਜ ਰਹੀ ਹੈ: ਗੁਰਜੀਤ ਔਜਲਾ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ 'ਚ ਕਾਂਗਰਸ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੰਸਦ 'ਚ ਕੋਈ ਵੀ ਬਿੱਲ ਰੱਦ ਹੁੰਦਾ ਹੈ ਤਾਂ ਉਸ 'ਤੇ ਚਰਚਾ ਹੁੰਦੀ ਹੈ ਪਰ ਜਦੋਂ ਚਰਚਾ ਦੀ ਗੱਲ ਆਈ ਤਾਂ ਸਰਕਾਰ...
ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨਤਾਰਨ 29 ਨਵੰਬਰ (ਹਰਿੰਦਰ ਸਿੰਘ/ਵਿਕਾਸ ਮਰਵਾਹਾ)-ਸਥਾਨਕ ਚੌਕੀ ਟਾਊਨ ਦੇ ਨੇੜੇ ਮੁਹੱਲਾ ਮੁਹੰਮਦ ਪੁਰਾ ਵਿਖੇ ਇਕ ਨੌਜਵਾਨ ਨੂੰ ਦਿਨ-ਦਿਹਾੜੇ ਦੋ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ...
ਖੇਤੀ ਕਾਨੂੰਨ ਰੱਦ ਹੋਣ 'ਤੇ ਕੇਜਰੀਵਾਲ ਨੇ ਟਵੀਟ ਕਰ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਟਵੀਟ ਕਰਕੇ ਰੱਦ ਹੋਏ ਕਾਨੂੰਨਾਂ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ, ਵਾਹ! ਭਾਰਤੀ ਲੋਕਤੰਤਰ ਅਤੇ ਭਾਰਤ ਸੰਸਦ...
ਕਰਨੈਲ ਸਿੰਘ ਪੰਜੋਲੀ ਇੱਕ ਸੌ ਬਾਰਾਂ ਵੋਟਾਂ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)-ਕਰਨੈਲ ਸਿੰਘ ਪੰਜੋਲੀ ਇੱਕ ਸੌ ਬਾਰਾਂ ਵੋਟਾਂ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ..
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਬੋਲੇ ਕੇਂਦਰੀ ਖੇਤੀਬਾੜੀ ਮੰਤਰੀ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਦਾ ਕਹਿਣਾ ਸੀ ਕਿ ਸਾਲ 2014 ਦੇ ਮੁਕਾਬਲੇ ਘੱਟੋ-ਘੱਟ ਸਮਰਥਨ ਮੁੱਲ ਦੀ ਖਰੀਦ ਦੁੱਗਣੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਿਰਫ ਝੋਨੇ ਅਤੇ ਕਣਕ ਦੀ ਹੀ...
ਬ੍ਰਿਟੇਨ 'ਚ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਵਲੋਂ ਕਿਸਾਨਾਂ ਦੇ ਹੱਕ 'ਚ ਕੀਤਾ ਟਵੀਟ
. . .  1 day ago
ਲੰਡਨ, 29 ਨਵੰਬਰ- ਬ੍ਰਿਟੇਨ 'ਚ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਵਲੋਂ ਖੇਤੀ ਕਾਨੂੰਨ ਰੱਦ ਹੋਣ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਭਾਰਤ ਦਾ ਸਭ ਤੋਂ ਵੱਡਾ ਕਿਸਾਨੀ ਅੰਦੋਲਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553

ਸੰਗਰੂਰ

ਮੁੱਖ ਮੰਤਰੀ ਚੰਨੀ ਦੇ ਹੁਕਮਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁਲਾਜ਼ਮਾਂ ਨੇ ਪਹਿਲੇ ਹੀ ਦਿਨ ਜਾਣਿਆ ਟਿੱਚ

ਸੰਗਰੂਰ, 21 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰਸ਼ਾਸਨੀ ਸੁਧਾਰਾਂ ਨੂੰ ਲੈ ਕੇ ਸਰਕਾਰ ਦੇ ਹਰੇਕ ਅਧਿਕਾਰੀ ਅਤੇ ਮੁਲਾਜ਼ਮ ਨੂੰ ਸਵੇਰੇ 9 ਵਜੇ ਆਪਣੇ-ਆਪਣੇ ਦਫ਼ਤਰਾਂ 'ਚ ਪਹੁੰਚਣ ਦੀਆਂ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਨੂੰ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁਲਾਜ਼ਮ ਟਿੱਚ ਜਾਣਦੇ ਦਿਖਾਈ ਦੇ ਰਹੇ ਹਨ | ਮੁੱਖ ਮੰਤਰੀ ਵਲੋਂ ਜਾਰੀ ਹੁਕਮਾਂ ਦੇ ਅੱਜ ਪਹਿਲੇ ਦਿਨ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਲਗਪਗ 52 ਮੁਲਾਜ਼ਮ ਨਿਰਧਾਰਿਤ ਸਮੇਂ 9 ਵਜੇ ਤੋਂ ਦੇਰੀ 'ਤੇ ਹਾਜ਼ਰ ਹੋਏ | ਜ਼ਿਕਰਯੋਗ ਹੈ ਕਿ ਅੱਜ ਸਵੇਰੇ 9 ਵਜੇ ਤੋਂ ਪਹਿਲਾਂ ਹੀ ਮੀਡੀਆ ਕਰਮੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚ ਗਏ | ਮੀਡੀਆ ਕਰਮੀਆਂ ਦੇ ਪਹੁੰਚਣ ਦੀ ਭਿਣਕ ਲੱਗਦਿਆਂ ਹੀ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਦੇ ਨਿੱਜੀ ਸਹਾਇਕ ਵਲੋਂ ਕੰਪਲੈਕਸ ਦੇ ਐਂਟਰੀ ਗੇਟ 'ਤੇ ਹੀ ਮੁਲਾਜ਼ਮਾਂ ਦੀ ਹਾਜ਼ਰੀ ਲਗਾਉਣੀ ਸ਼ੁਰੂ ਕਰ ਦਿੱਤੀ ਗਈ | ਦੇਰੀ ਨਾਲ ਦਫ਼ਤਰ ਹਾਜ਼ਰ ਹੋਏ ਮੁਲਾਜ਼ਮਾਂ ਨੇ ਤਰ੍ਹਾਂ-ਤਰ੍ਹਾਂ ਦੇ ਬਹਾਨੇ ਲਗਾ ਕੇ ਕਾਰਵਾਈ ਤੋਂ ਬਚਣ ਦੇ ਯਤਨ ਕੀਤੇ ਪਰ ਮੀਡੀਆ ਕਰਮੀਆਂ ਦੀ ਮੌਜੂਦਗੀ 'ਚ ਚੱਲ ਰਹੀ ਇਸ ਸਾਰੀ ਕਾਰਵਾਈ 'ਤੇ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਕਾਰਵਾਈ ਦੇ ਹੁਕਮ ਜਾਰੀ ਕਰ ਦਿੱਤੇ | ਡੀ. ਸੀ. ਦਫਤਰ ਦੀ ਅਮਲਾ ਸ਼ਾਖਾ ਦੇ ਕਲਰਕ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਉਨ੍ਹਾਂ ਪਾਸ 52 ਮੁਲਾਜ਼ਮਾਂ ਦੀ ਸੂਚੀ ਭੇਜੀ ਗਈ ਹੈ, ਜਿਨ੍ਹਾਂ ਮੁਲਾਜ਼ਮਾਂ ਦੇ ਵਿਭਾਗਾਂ ਨੂੰ ਅਨੁਸ਼ਾਸਨੀ ਕਾਰਵਾਈ ਕਰਨ ਲਈ ਪੱਤਰ ਕੱਢੇ ਜਾ ਰਹੇ ਹਨ |
ਅਧਿਕਾਰੀ ਵੀ ਰਹੇ ਗ਼ੈਰ-ਹਾਜ਼ਰ ਪਰ ਨਹੀਂ ਹੋਈ ਪੜਤਾਲ
ਸੰਗਰੂਰ-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਤੜਕਸਾਰ ਭਾਵੇਂ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕਰਦਿਆਂ 52 ਮੁਲਾਜ਼ਮਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੇ ਹੁਕਮ ਦੇ ਦਿੱਤੇ ਗਏ ਹਨ ਪਰ ਪ੍ਰਾਪਤ ਜਾਣਕਾਰੀ ਅਨੁਸਾਰ ਇਸੇ ਕੰਪਲੈਕਸ ਦੇ ਕੁਝ ਵੱਡੇ ਅਧਿਕਾਰੀ ਵੀ ਲਗਪਗ ਸਾਢੇ 9 ਵਜੇ ਤੱਕ ਆਪਣੇ ਦਫ਼ਤਰਾਂ 'ਚ ਮੌਜੂਦ ਨਹੀਂ ਸਨ ਪਰ ਅਜਿਹੇ ਅਧਿਕਾਰੀਆਂ ਦੀ ਪੜਤਾਲ ਕਿਸੇ ਉੱਚ ਅਧਿਕਾਰੀ ਵਲੋਂ ਨਹੀਂ ਕੀਤੀ ਗਈ |
ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ 15 ਮੁਲਾਜ਼ਮ ਦੇਰੀ ਨਾਲ ਪੁੱਜੇ
ਸੰਗਰੂਰ-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ 'ਤੇ ਅੱਜ ਮੁਲਾਜ਼ਮਾਂ ਦੀ ਲਗਾਈ ਗਈ ਹਾਜ਼ਰੀ 'ਚ ਦੇਰੀ ਨਾਲ ਆਉਣ ਵਾਲੇ 52 ਮੁਲਾਜ਼ਮਾਂ 'ਚੋਂ ਲਗਪਗ 15 ਮੁਲਾਜ਼ਮ ਸਿਰਫ਼ ਅਤੇ ਸਿਰਫ਼ ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਦੇਰੀ ਨਾਲ ਪਹੁੰਚੇ ਦੱਸੇ ਜਾ ਰਹੇ ਹਨ | ਅਮਲਾ ਸ਼ਾਖਾ ਦੇ ਮੁਲਾਜ਼ਮਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਰਨਾਂ ਵਿਭਾਗਾਂ ਵਾਂਗ ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਵੀ ਕਾਰਵਾਈ ਲਈ ਪੱਤਰ ਲਿਖਿਆ ਜਾ ਰਿਹਾ ਹੈ |

ਸੀਲਿੰਗ ਐਕਟ ਮੁਤਾਬਿਕ ਬੇਜ਼ਮੀਨੇ ਲੋਕਾਂ ਨੂੰ ਜ਼ਮੀਨ ਵੰਡਣ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਸੰਗਰੂਰ, 21 ਸਤੰਬਰ (ਧੀਰਜ ਪਿਸ਼ੌਰੀਆ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਔਰਤ ਵਿੰਗ ਵਲੋਂ ਸੈਂਕੜੇ ਔਰਤਾਂ ਨੇ ਅੱਜ ਲੈਂਡ ਸੀਲਿੰਗ ਐਕਟ ਮੁਤਾਬਿਕ 17 ਏਕੜ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ 'ਚ ਵੰਡਣ ਦੀ ਮੰਗ ਨੂੰ ਲੈ ਕੇ ਸੰਗਰੂਰ ਸ਼ਹਿਰ 'ਚ ਮਾਰਚ ਕਰਦੇ ਹੋਏ ...

ਪੂਰੀ ਖ਼ਬਰ »

ਸੰਤ ਸੁਖਵਿੰਦਰ ਸਿੰਘ ਹੋਣਗੇ ਮਹਿਲ ਕਲਾਂ ਤੋਂ ਅਕਾਲੀ ਦਲ (ਸ) ਦੇ ਉਮੀਦਵਾਰ

ਸੰਦੌੜ, 21 ਸਤੰਬਰ (ਜਸਵੀਰ ਸਿੰਘ ਜੱਸੀ)-2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੀਆਂ ਸਿਆਸੀ ਪਾਰਟੀਆਂ ਵਲੋਂ ਆਪਣੇ ਸਿਆਸੀ ਢਾਂਚੇ ਨੂੰ ਪੰਜਾਬ ਦੇ ਲੋਕਾਂ ਦੀ ਕਚਹਿਰੀ 'ਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਉਮੀਦਵਾਰ ਆਪਣੇ ਦਿੱਤੇ ਹਲਕੇ 'ਚ ਲੋਕ ਮੀਟਿੰਗਾਂ ਦਾ ਦੌਰ ...

ਪੂਰੀ ਖ਼ਬਰ »

ਮਾਹੋਰਾਣਾ ਨੇੜੇ ਕੋਟਲਾ ਬਰਾਂਚ ਨਹਿਰ 'ਚ ਡਿੱਗੀ ਕਾਰ

ਅਮਰਗੜ੍ਹ, 21 ਸਤੰਬਰ (ਜਤਿੰਦਰ ਮੰਨਵੀ, ਸੁਖਜਿੰਦਰ ਸਿੰਘ ਝੱਲ)-ਪਿੰਡ ਮਾਹੋਰਾਣਾ ਨੇੜਿਓਾ ਲੰਘਦੀ ਕੋਟਲਾ ਬਰਾਂਚ ਨਹਿਰ 'ਚ ਬੀਤੀ ਰਾਤ ਲੱਛਾਬੱਦੀ ਤੋਂ ਆ ਰਹੀ ਕਾਰ ਅਚਾਨਕ ਸਲਿੱਪ ਹੋਣ ਨਾਲ ਨਹਿਰ 'ਚ ਜਾ ਡਿੱਗੀ, ਜਿਸ 'ਚ ਪਤੀ-ਪਤਨੀ ਤੋਂ ਇਲਾਵਾ ਦੋ ਬੱਚੇ ਸਵਾਰ ਸਨ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਖ਼ੁਸ਼ੀ ਦੀ ਲਹਿਰ

ਮੂਲੋਵਾਲ, 21 ਸਤੰਬਰ (ਰਤਨ ਸਿੰਘ ਭੰਡਾਰੀ)-ਪੰਜਾਬ 'ਚ ਦਲਿਤ ਪਰਿਵਾਰ ਵਿਚੋਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ | ਅੱਜ ਪਿੰਡ ਧੰਦੀਵਾਲ ਦੇ ਦਲਿਤ ਭਾਈਚਾਰੇ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਲੱਡੂ ਵੰਡੇ ਅਤੇ ਗ਼ਰੀਬ ਵਰਗ ਲਈ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ ਹੇਠ ਫਾਈਨਾਂਸ ਕੰਪਨੀ ਦੇ ਮੈਨੇਜਰ ਤੇ ਹੋਰ ਕਰਮਚਾਰੀਆਂ ਖ਼ਿਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਦੀ ਹਿਦਾਇਤ ਉੱਪਰ ਲਹਿਰਾਗਾਗਾ ਪੁਲਿਸ ਨੇ ਫਾਈਨਾਂਸ ਦੇ ਕੰਮ ਕਰਦੇ 3 ਵਿਅਕਤੀਆਂ ਸਮੇਤ 4-5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਏ. ਆਰ. ਦੀ ਚੋਣ ਨੂੰ ਰੱਦ ਕੀਤੇ ਜਾਣ ਦੇ ਐਲਾਨ ਉਪਰੰਤ ਧਰਨਾ ਸ਼ਾਮ ਨੂੰ ਸਮਾਪਤ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿੰਡ ਬਾਲੀਆ, ਰੂਪਾਹੇੜੀ ਅਤੇ ਲੱਡੀ ਦੀ ਸਾਂਝੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਸੰਘਰਸ਼ ਅੱਜ ਵੀ ਜਾਰੀ ਰਿਹਾ | ਤਿੰਨਾਂ ਪਿੰਡਾਂ ਦੀ ਐਕਸ਼ਨ ਕਮੇਟੀ ਦੀ ...

ਪੂਰੀ ਖ਼ਬਰ »

ਅਕਾਲੀ ਦਲ (ਸ) ਵਲੋਂ 27 ਦੇ ਬੰਦ ਨੂੰ ਸਫਲ ਬਣਾਉਣ ਲਈ ਆੜ੍ਹਤੀਆਂ ਤੇ ਵਪਾਰੀ ਵਰਗ ਨਾਲ ਮੀਟਿੰਗ

ਸੰਗਰੂਰ, 21 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮ. ਐੱਸ. ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ...

ਪੂਰੀ ਖ਼ਬਰ »

ਪ੍ਰਧਾਨ ਗੋਰਾ ਵਲੋਂ ਮਲੇਰਕੋਟਲਾ ਦਾਣਾ ਮੰਡੀ 'ਚ ਜੀਰੀ ਦੀ ਖ਼ਰੀਦ ਦਾ ਉਦਘਾਟਨ

ਮਲੇਰਕੋਟਲਾ, 21 ਸਤੰਬਰ (ਮੁਹੰਮਦ ਹਨੀਫ਼ ਥਿੰਦ)-1509 ਬਨਸਪਤੀ ਜੀਰੀ ਦੀ ਆਮਦ ਮੰਡੀਆਂ 'ਚ ਸ਼ੁਰੂ ਹੋਣ ਨਾਲ ਜਿੱਥੇ ਮੰਡੀਆਂ 'ਚ ਰੌਣਕ ਆ ਗਈ ਹੈ, ਉੱਥੇ ਹੀ ਮਲੇਰਕੋਟਲਾ ਦੀ ਦਾਣਾ ਮੰਡੀ 'ਚ ਕੱਲ੍ਹ ਸ਼ਾਮ ਤੱਕ ਪੰਜ ਹਜ਼ਾਰ ਦੇ ਕਰੀਬ ਬੋਰੀ ਜੀਰੀ ਪੁੱਜ ਚੁੱਕੀ ਸੀ | ਨਵੀਂ ਦਾਣਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਉੱਪਰ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਧੂਰੀ 'ਚ ਬਾਸਮਤੀ 1509 ਕਿਸਮ 3010 ਭਾਅ ਤੱਕ ਵਿੱਕੀ

ਧੂਰੀ, 21 ਸਤੰਬਰ (ਸੁਖਵੰਤ ਸਿੰਘ ਭੁੱਲਰ)-ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਚ ਅਨਾਜ ਮੰਡੀ ਧੂਰੀ 'ਚ ਬਾਸਮਤੀ ਕਿਸਮ 1509 ਦੀ ਖ਼ਰੀਦ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਖ਼ਰੀਦ ਕੀਤੀ ਗਈ | ਇਸ ਸਬੰਧੀ ਮਾਰਕੀਟ ਕਮੇਟੀ ਧੂਰੀ ਦੇ ਅਧਿਕਾਰੀ ਭਜਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ...

ਪੂਰੀ ਖ਼ਬਰ »

ਫੌਜ 'ਚ ਭਰਤੀ ਦੇ ਨਾਂਅ 'ਤੇ 60 ਲੱਖ ਦੇ ਕਰੀਬ ਰੁਪਏ ਦੀ ਠੱਗੀ

ਲੌਂਗੋਵਾਲ­ 21 ਸਤੰਬਰ (ਵਿਨੋਦ, ਖੰਨਾ)-ਜ਼ਿਲ੍ਹਾ ਪੁਲਿਸ ਕਪਤਾਨ ਸੰਗਰੂਰ ਦੇ ਹੁਕਮਾਂ 'ਤੇ ਲੌਂਗੋਵਾਲ ਪੁਲਿਸ ਵਲੋਂ ਕੀਤੀ ਪੜਤਾਲ ਤੋਂ ਬਾਅਦ ਫ਼ੌਜ 'ਚ ਭਰਤੀ ਕਰਵਾਉਣ ਦੇ ਬਹਾਨੇ 22 ਨੌਜਵਾਨਾਂ ਨਾਲ 59,50,000 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨੇ ਕਾਰ ਸਵਾਰਾਂ ਨੂੰ ਸਹੀ ਸਲਾਮਤ ਨਹਿਰ 'ਚੋਂ ਕੱਢਿਆ ਮਾਹੋਰਾਣਾ ਨੇੜੇ ਕੋਟਲਾ ਬਰਾਂਚ ਨਹਿਰ 'ਚ ਡਿੱਗੀ ਕਾਰ

ਅਮਰਗੜ੍ਹ, 21 ਸਤੰਬਰ (ਜਤਿੰਦਰ ਮੰਨਵੀ, ਸੁਖਜਿੰਦਰ ਸਿੰਘ ਝੱਲ)-ਪਿੰਡ ਮਾਹੋਰਾਣਾ ਨੇੜਿਓਾ ਲੰਘਦੀ ਕੋਟਲਾ ਬਰਾਂਚ ਨਹਿਰ 'ਚ ਬੀਤੀ ਰਾਤ ਲੱਛਾਬੱਦੀ ਤੋਂ ਆ ਰਹੀ ਕਾਰ ਅਚਾਨਕ ਸਲਿੱਪ ਹੋਣ ਨਾਲ ਨਹਿਰ 'ਚ ਜਾ ਡਿੱਗੀ, ਜਿਸ 'ਚ ਪਤੀ-ਪਤਨੀ ਤੋਂ ਇਲਾਵਾ ਦੋ ਬੱਚੇ ਸਵਾਰ ਸਨ ...

ਪੂਰੀ ਖ਼ਬਰ »

ਲੋਕ ਅਕਾਲੀ-ਬਸਪਾ ਸਰਕਾਰ ਬਣਾਉਣ ਲਈ ਉਤਾਵਲੇ-ਮਾਨ

ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਭੁੱਲਰ, ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਸੀਨੀਅਰ ਆਗੂ ਮਗਨਦੀਪ ਸਿੰਘ ਮਾਨ ਨੇ ਸੁਨਾਮ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲ ਦੇ ਰਾਜ ਵਿਚ ਸੂਬੇ ਦੇ ...

ਪੂਰੀ ਖ਼ਬਰ »

ਮੀਰੀ-ਪੀਰੀ ਖਾਲਸਾ ਕਾਲਜ ਭਦੌੜ ਦਾ ਨਤੀਜਾ ਸ਼ਾਨਦਾਰ ਰਿਹਾ

ਭਦੌੜ, 21 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਮੀਰੀ-ਪੀਰੀ ਖਾਲਸਾ ਕਾਲਜ ਭਦੌੜ ਦਾ ਬੀ. ਸੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀ ਨੇ ਸਰਬਸੰਮਤੀ ਨਾਲ ਗੁਰਮੀਤ ਧੌਲਾ ਨੂੰ ਪ੍ਰਧਾਨ ਚੁਣਿਆ

ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਸਥਾਨਕ ਪਾਵਰਕਾਮ ਦੇ ਮੁਲਾਜਮ ਯੂਨਾਈਟਿਡ ਆਰਗੇਨਾਈਜੇਸ਼ਨ ਦੀ ਮੀਟਿੰਗ ਅਗਰਵਾਲ ਧਰਮਸ਼ਾਲਾ ਵਿਖੇ ਹੋਈ, ਜਿਸ 'ਚ ਸਬ-ਡਵੀਜਨ 1 ਅਤੇ 2 ਦੀ ਸਾਂਝੇ ਰੂਪ ਵਿਚ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਸ਼ੁੱਭ ਆਰੰਭ ਤੋਂ ਪਹਿਲਾਂ ਕੱਢੀ ਕਲਸ਼ ਯਾਤਰਾ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਤਪਾ ਢਿਲਵਾਂ ਰੋਡ 'ਤੇ ਸਥਿਤ ਸ੍ਰੀ ਨੈਣਾ ਦੇਵੀ ਮੰਦਰ ਵਿਖੇ ਨੈਣਾ ਦੇਵੀ ਲੰਗਰ ਕਮੇਟੀ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਸਰਾਧਾਂ 'ਚ ਸਰਬੱਤ ਦੇ ਭਲੇ ਲਈ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਸ਼ੁੱਭ ਆਰੰਭ ਕਰਵਾਏ ਜਾ ਰਹੇ ਹਨ ਦੇ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਇਕਾਈ ਕਲਾਲ ਮਾਜਰਾ ਦੀ ਚੋਣ ਕਮਲਦੀਪ ਸਿੰਘ ਧਾਲੀਵਾਲ ਪ੍ਰਧਾਨ ਬਣੇ

ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਕਲਾਲ ਮਾਜਰਾ ਦੀ ਚੋਣ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨ ਸਾਥੀਆਂ ਦੀ ਇਕੱਤਰਤਾ

ਧਨੌਲਾ, 21 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸਹਾਇਕ ਲਾਈਨਮੈਨ ਸਿਰਫ਼ ਐੱਲ. ਟੀ. ਲਾਈਨਾਂ ਦਾ ਕੰਮ 8 ਫੁੱਟ ਉਚਾਈ ਤੱਕ ਕਰ ਸਕਦੇ ਹਨ | ਐੱਚ. ਟੀ. ਲਾਈਨਾਂ ਦਾ ਕੰਮ ਸਿਰਫ਼ ਲਾਈਨਮੈਨ ਹੀ ਕਰ ਸਕਦਾ ਹੈ | ਮਹਿਕਮੇ ਪਾਸ ਲਾਈਨਮੈਨਾਂ ਦੀ ਵੱਡੀ ਘਾਟ ਹੈ, ਇਸ ਲਈ 3 ਸਾਲ ਪੂਰੇ ਕਰ ਚੁੱਕੇ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਕੈਂਪ ਲਗਾਇਆ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ, ਕੋਰੋਨਾ ਰਿਸਪਾਂਸ ਟੀਮ, ਸੂਰਿਆਵੰਸ਼ੀ ਖੱਤਰੀ ਸਭਾ ਤੇ ਭਗਵਾਨ ਪਰਸ਼ੂ ਰਾਮ ਸਭਾ ਬਰਨਾਲਾ ਵਲੋਂ ਰੇਡੀਐਂਟ ਪਲਾਜ਼ਾ ਆਸਥਾ ਕਾਲੋਨੀ ਬਰਨਾਲਾ ਵਿਖੇ ਕੋਰੋਨਾ ਵੈਕਸੀਨ ਕੈਂਪ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ–ਪੱਤਰ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਡੀ. ਏ. ਪੀ. ਖਾਦ ਮੰਗਵਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ਕਿ 25 ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਵਲੋਂ ਪਿੰਡਾਂ 'ਚ ਕੀਤਾ ਜਾ ਰਿਹੈ ਵਿਸਥਾਰ-ਪੱਪੂ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਵਲੋਂ ਪੰਜਾਬ 'ਚ ਤੀਜੀ ਧਿਰ ਵਜੋਂ ਉੱਭਰ ਕੇ ਸਿਆਸੀ ਪਿੜ ਵਿਚ ਤਰਥੱਲੀ ਮਚਾਈ ਹੋਈ ਹੈ | ਇਹ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ Ñਗੁਰਸ਼ਰਨਜੀਤ ਸਿੰਘ ਪੱਪੂ ਨੇ ਕਿਹਾ ...

ਪੂਰੀ ਖ਼ਬਰ »

ਐੱਮ. ਐੱਲ. ਜੀ. ਕਾਨਵੈਂਟ ਸਕੂਲ ਵਿਖੇ ਬਰਸੀ ਮਨਾਈ

ਚੀਮਾ ਮੰਡੀ, 21 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)-ਕਸਬੇ ਵਿਖੇ ਨਾਮਵਰ ਵਿੱਦਿਅਕ ਸੰਸਥਾ ਐੱਮ. ਐੱਲ. ਜੀ. ਕਾਨਵੈਂਟ ਸਕੂਲ ਵਿਖੇ ਮੋਹਨ ਲਾਲ ਗੋਇਲ ਦੀ ਯਾਦ 'ਚ ਬਰਸੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪਿ੍ੰਸੀਪਲ ਵਿਕਾਸ ਸੂਦ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ

ਲੌਂਗੋਵਾਲ,­ 21 ਸਤੰਬਰ (ਵਿਨੋਦ­ ਖੰਨਾ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਪਿੰਡ ਤੋਗਾਵਾਲ ਵਿਖੇ ਮਜ਼ਦੂਰ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਬਿਮਲ ਕੌਰ ਨੇ ਦੱਸਿਆ ਪਿੰਡ 'ਚ ਪੱੁਟੇ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਲੱਡੂ ਵੰਡੇ

ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਰੁਪਿੰਦਰ ਸਿੰਘ ਸੱਗੂ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਡਿਪਟੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਦੇ ਡਿਪਟੀ ਮੁੱਖ ਮੰਤਰੀ ਬਣਨ 'ਤੇ ਅੱਜ ਹਲਕਾ ਕਾਂਗਰਸ ਦੇ ਇੰਚਾਰਜ ਦਾਮਨ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕੀਤੀ ਮੀਟਿੰਗ

ਲਹਿਰਾਗਾਗਾ, 21 ਸਤੰਬਰ (ਕੰਵਲਜੀਤ ਸਿੰਘ ਢੀਂਡਸਾ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕੁਲ ਹਿੰਦ ਕਿਸਾਨ ਸਭਾ ਲਹਿਰਾਗਾਗਾ ਤੇ ਸੁਨਾਮ ਦੀ ਮੀਟਿੰਗ ਕਾਮਰੇਡ ਸਤਵੰਤ ਸਿੰਘ ਖੰਡੇਬਾਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਧਾਲੀਵਾਲ, ਭੁੱਲਰ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਕਿਸਾਨ ਆਗੂ ਕਾਰੂਹਰਦੇਵ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਸਬੰਧੀ ਮੀਟਿੰਗ

ਕੌਹਰੀਆਂ, 21 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੁਲਾਰਾ ਦੇਣ ਲਈ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ | ਇਸ ਬੰਦ ਨੂੰ ਕਾਮਯਾਬ ਕਰਨ ਲਈ ਕਿਸਾਨ ਆਗੂ ਦਿਲਬਾਗ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਵਲੋਂ ਹਲਕਾ ਸੁਨਾਮ 'ਚ ਚੋਣ ਤਿਆਰੀਆਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਧਾਲੀਵਾਲ, ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਸੁਨਾਮ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਮਾਨ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਲੈ ਕੇ ਹੋ ਰਹੀਆਂ ਨੇ ਕਿਸਾਨਾਂ ਦੀਆਂ ਬੈਠਕਾਂ

ਸੰਗਰੂਰ, 21 ਸਤੰਬਰ (ਧੀਰਜ ਪਿਸ਼ੌਰੀਆ)-ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਬਣਾਏ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪਿੰਡ-ਪਿੰਡ ...

ਪੂਰੀ ਖ਼ਬਰ »

ਗਿਆਨੀ ਗਿਆਨ ਸਿੰਘ ਲੌਂਗੋਵਾਲ ਦਾ ਬਰਸੀ ਸਮਾਗਮ 24 ਨੂੰ

ਲੌਂਗੋਵਾਲ, 21 ਸਤੰਬਰ (ਵਿਨੋਦ, ਖੰਨਾ)-ਸਿੱਖ ਧਰਮ ਦੇ ਸਿਰਮੌਰ ਇਤਿਹਾਸਕਾਰ ਅਤੇ ਲੌਂਗੋਵਾਲ ਦੇ ਜੰਮਪਲ ਮਹਾਨ ਵਿਦਵਾਨ ਗਿਆਨੀ ਗਿਆਨ ਸਿੰਘ ਲੌਂਗੋਵਾਲ ਦੀ 100 ਸਾਲਾ ਬਰਸੀ ਸਮਾਗਮ 24 ਸਤੰਬਰ ਨੂੰ ਗੁਰਦੁਆਰਾ ਯਾਦਗਾਰ ਚੁੱਲੇ੍ਹ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ...

ਪੂਰੀ ਖ਼ਬਰ »

ਕੈਨੇਡਾ ਵਿਜ਼ਟਰ ਵੀਜ਼ੇ ਲੈਣ ਲਈ ਮਾਪਿਆਂ ਦੀ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ-ਸੁਖਵਿੰਦਰ ਸਿੰਘ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਤਾਲਾਬੰਦੀ ਪਿੱਛੋਂ ਜਿੱਥੇ ਕੈਨੇਡਾ ਸਟੂਡੈਂਟ ਵੀਜ਼ਿਆਂ 'ਚ ਵੱਡਾ ਇਜ਼ਾਫਾ ਦੇਖਣ ਨੂੰ ਮਿਲਿਆ, ਉੱਥੇ ਹੁਣ ਕੈਨੇਡਾ ਨੇ ਸਰਹੱਦਾਂ ਖੋਲ੍ਹਣ ਦੇ ਕੀਤੇ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਦਲਿਤ ਸਮਾਜ ਦਾ ਮਾਣ ਵਧਿਆ-ਰਟੋਲ

ਕੁੱਪ ਕਲਾਂ, 21 ਸਤੰਬਰ (ਮਨਜਿੰਦਰ ਸਿੰਘ ਸਰੌਦ)-ਕਾਂਗਰਸ ਦੀ ਕੇਂਦਰੀ ਹਾਈ ਕਮਾਂਡ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ 'ਤੇ ਹਲਕਾ ਅਮਰਗੜ੍ਹ ਦੀ ਕਾਂਗਰਸ ਪਾਰਟੀ ਹਾਈਕਮਾਨ ਦਾ ਬਹੁਤ- ...

ਪੂਰੀ ਖ਼ਬਰ »

ਗਦਰੀ ਸ਼ਹੀਦ ਊਧਮ ਸਿੰਘ ਮੰਚ ਨੇ ਕਾਰਜਸਾਧਕ ਅਫ਼ਸਰ ਨੂੰ ਦਿੱਤਾ ਮੰਗ–ਪੱਤਰ

ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਭੁੱਲਰ, ਧਾਲੀਵਾਲ)-ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਇਕ ਵਫ਼ਦ ਨੇ ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ 'ਚ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਸੁਨਾਮ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ, ਜਿਸ 'ਚ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਦਿਉਣ ਦੀ ਪੰਚਾਇਤ ਨੇ ਖੁਸ਼ੀ 'ਚ ਵੰਡੇ ਲੱਡੂ

ਬੱਲੂਆਣਾ, 21 ਸਤੰਬਰ (ਗੁਰਨੈਬ ਸਾਜਨ) - ਪੰਜਾਬ ਦੀ ਸੱਤਾ ਉੱਪਰ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਐਸ.ਸੀ. ਵਰਗ ਦੇ ਵਿਅਕਤੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਦਿਉਣ ਦੀ ਸਰਪੰਚ ਸੁਖਵੀਰ ਕੌਰ ਬੰਗੜ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਮਾਨਸਾ ਦੀ ਜੋਧਪੁਰ ਰੋਮਾਣਾ ਇਕਾਈ ਦਾ ਸਿੱਧੂਪੁਰ 'ਚ ਰਲੇਵਾਂ

ਕੋਟਫੱਤਾ, 21 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ-ਡੱਬਵਾਲੀ ਰੋਡ 'ਤੇ ਪੈਂਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਬਣੀ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਇਕਾਈ ਦਾ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਿਚ ਰਲੇਵਾਂ ਹੋ ਗਿਆ | ਡੇਰਾ ਬਾਬਾ ਲੁਕਾਣਾ ਵਿਖੇ ਹੋਈ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਨੂੰ ਹੋਰ ਮਿਲੇਗੀ ਤਾਕਤ - ਸਿੱਧੂ

ਮਹਿਰਾਜ, 21 ਸਤੰਬਰ (ਸੁਖਪਾਲ ਮਹਿਰਾਜ) - ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਮਰਹੂਮ ਹਰਬੰਸ ਸਿੰਘ ਦੇ ਸਪੁੱਤਰ ਅਮਰਧੀਰ ਸਿੰਘ ਨੇ ਕਾਂਗਰਸ ਹਾਈ ਕਮਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ...

ਪੂਰੀ ਖ਼ਬਰ »

ਪਿੰਡ ਬਾਘਾ ਵੀ ਆਇਆ ਗੁਲਾਬੀ ਸੁੰਡੀ ਦੀ ਲਪੇਟ 'ਚ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ) - ਖੇਤੀਬਾੜੀ ਵਿਭਾਗ ਦੀ ਅਣਵੇਖੀ ਕਾਰਨ ਨਰਮੇ ਦੀ ਫ਼ਸਲ ਉਪਰ ਗੁਲਾਬੀ ਸੁੰਡੀ ਦਾ ਹਮਲਾ ਲਗਾਤਾਰ ਵੱਧ ਰਿਹਾ ਹੈ | ਅੱਜ ਬਾਘਾ ਪਿੰਡ ਦੇ ਪੰਜ ਦਰਜਨ ਤੋਂ ਵੱਧ ਕਿਸਾਨਾਂ ਨੇ ਆਪਣੇ ਖੇਤਾਂ ਵਿਚ ਲੱਗੇ ਨਰਮੇ ਦੀ ਟੀਂਡੇ ਖੋਲ ਕੇ ਜੱਦ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਨੂੰ ਸਫ਼ਲ ਬਨਾਉਣ ਲਈ ਕਿਸਾਨ ਯੂਨੀਅਨ ਵਲੋਂ ਮੀਟਿੰਗ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ) - ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਸੰਯੂਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਨਾਉਣ ਲਈ ਹੇਠ ਨੇੜਲੇ ਪਿੰਡ ਲਾਲੇਆਣਾ ਵਿਖੇ ਇਕ ...

ਪੂਰੀ ਖ਼ਬਰ »

ਬਾਦਲ ਅਕਾਲੀ ਦਲ ਰਾਜਾਂ ਅਤੇ ਕੇਂਦਰੀ ਤਾਕਤਾਂ ਬਾਰੇ ਨੀਤੀ ਸਪੱਸ਼ਟ ਕਰੇ–ਗਿੱਲਪੱਤੀ

ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ) - ਬਾਦਲ ਅਕਾਲੀ ਦਲ ਦੇ ਦਿੱਲੀ ਸੰਸਦ ਮਾਰਚ 'ਤੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੂਬਾ ਮੀਤ ਪ੍ਰਧਾਨ ਭੋਲਾ ਸਿੰਘ ਗਿੱਲਪੱਤੀ ਨੇ ਕਿਹਾ ਕਿ ਕੇਂਦਰ ਅਤੇ ਰਾਜਾਂ ਦੇ ਸਬੰਧਾਂ ਬਾਰੇ ਸ਼੍ਰੋਮਣੀ ...

ਪੂਰੀ ਖ਼ਬਰ »

ਬਰੈਂਪਟਨ ਵਾਸੀਆਂ ਨੇ ਸਹੋਤਾ ਦੇ ਕੰਮਾਂ 'ਤੇ ਮੋਹਰ ਲਾਈ-ਹਮੀਰਗੜ੍ਹ

ਭਾਈਰੂਪਾ, 21 ਸਤੰਬਰ (ਵਰਿੰਦਰ ਲੱਕੀ) - ਹਾਲ 'ਚ ਹੀ ਕੈਨੇਡਾ 'ਚ ਹੋਈਆਂ ਚੋਣਾਂ 'ਚ ਬਰੈਂਪਟਨ ਨਾਰਥ ਤੋਂ ਤੀਜੀ ਬਾਰ ਜੇਤੂ ਹੋਏ ਰੂਬੀ ਸਹੋਤਾ ਦੀ ਜਿੱਤ ਤੋਂ ਪ੍ਰਵਾਸੀ ਭਾਰਤੀ ਬਗੋਬਾਗ ਹਨ ਤੇ ਜਿੱਤ ਦੇ ਜਸ਼ਨ ਮਨਾਉਂਦੇ ਹੋਏ ਰੂਬੀ ਸਹੋਤਾ ਨੂੰ ਵਧਾਈ ਦੇ ਰਹੇ ਹਨ | ਹਲਕਾ ...

ਪੂਰੀ ਖ਼ਬਰ »

ਪਿੰਡ ਗੁੰਮਟੀ ਦੇ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ) - ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਿਲ ਕਰਨ ਵਾਲੀ ਕਾਂਗਰਸ ਨੇ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਲੋਕਾਂ ਨਾਲ ਕੀਤਾ ਗਿਆ ਇਕ ...

ਪੂਰੀ ਖ਼ਬਰ »

ਪਿੰਡ ਦੁੱਲੇਵਾਲਾ ਵਿਖੇ 20 ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ

ਭਾਈਰੂਪਾ, 21 ਸਤੰਬਰ (ਵਰਿੰਦਰ ਲੱਕੀ) - ਕਾਂਗਰਸ ਨੇ ਸੂਬੇ ਦਾ ਮੁੱਖ ਮੰਤਰੀ ਬਦਲ ਕੇ ਸਰਕਾਰ ਦੀਆਂ ਨਾਕਾਮੀਆਂ ਕਬੂਲ ਲਈਆਂ ਹਨ ਤੇ ਹੁਣ ਮੁੱਖ ਮੰਤਰੀ ਬਦਲੇ ਜਾਣ ਨਾਲ ਪਿਛਲੇ 54 ਮਹੀਨਿਆਂ 'ਚ ਮੁੱਖ ਮੰਤਰੀ ਦੀਆਂ ਨਾਕਾਮੀਆਂ ਲਈ ਲੋਕ ਕਾਂਗਰਸ ਨੂੰ ਮੁਆਫ ਨਹੀਂ ਕਰਨਗੇ | ...

ਪੂਰੀ ਖ਼ਬਰ »

ਮੁੁੱਖ ਮੰਤਰੀ ਪੰਜਾਬ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀ ਕੀ ਸਾਰ ਲੈਣਗੇ - ਜੇਠੂਕੇ

ਸੀਂਗੋ ਮੰਡੀ, 21 ਸਤੰਬਰ (ਪਿ੍ੰਸ ਗਰਗ) - ਪਿਛਲੇ ਦਿਨੀਂ ਨੈਸ਼ਨਲ ਕਾਂਗਰਸ ਹਾਈ ਕਮਾਨ ਵਲੋਂ ਇਕ ਪੜ੍ਹੇ ਲਿਖੇ ਤੇ ਦੇਸ਼ ਭਗਤਾਂ ਦੇ ਪਰਿਵਾਰ 'ਚੋਂ ਨਾਮਵਰ ਨੇਤਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਪੰਜਾਬ ਦੀ ਵਾਂਗਡੋਰ ਦੇ ਕੇ ਇਕ ਬਹੁਤ ਵੱਡਾ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਕੌਹਰੀਆਂ, 21 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)- ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ੍ਹ 'ਚ ਗੁਰੂ ਨਾਨਕ ਪ੍ਰਚਾਰਕ ਜਥਾ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਨੇ ਸੰਗਤਾਂ ਨਾਲ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਦੀ ਪ੍ਰਧਾਨਗੀ 'ਚ ਮੁਸਲਿਮ ਭਾਈਚਾਰੇ ਦੀ ਮੀਟਿੰਗ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ)-ਮੁਸਲਿਮ ਫ਼ਰੰਟ ਪੰਜਾਬ ਤੇ ਇਲਾਕੇ ਦੇ ਲਗਭਗ ਪੱਚੀ ਪਿੰਡਾਂ ਦੇ ਮੁਸਲਿਮ ਭਾਈਚਾਰੇ ਦੀ ਮੀਟਿੰਗ ਇੱਥੇ ਮਸਜਿਦ 'ਚ ਮੁਸਲਿਮ ਫ਼ਰੰਟ ਦੇ ਸੂਬਾ ਪ੍ਰਧਾਨ ਐਚ ਆਰ ਮੋਫਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ 13 ਸਾਲਾ ਲੜਕੀ ਲਾਪਤਾ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸੰਗਰੂਰ ਦੇ ਆਰਮੀ ਕੈਂਪ ਦੀ ਵਸਨੀਕ ਅਤੇ ਆਰਮੀ ਸਕੂਲ ਦੀ ਵਿਦਿਆਰਥਣ ਜੋ ਨਾਬਾਲਗ ਦੱਸੀ ਜਾ ਰਹੀ ਹੈ, ਦੇ ਰਹੱਸਮਈ ਹਾਲਾਤ 'ਚ ਲਾਪਤਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਥਾਣਾ ਸਿਟੀ ਦੇ ਸਬ ਇੰਸਪੈਕਟਰ ਕਰਮ ਸਿੰਘ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਸਬੰਧੀ ਮੀਟਿੰਗ

ਲਹਿਰਾਗਾਗਾ, 21 ਸਤੰਬਰ (ਪ੍ਰਵੀਨ ਖੋਖਰ)-ਸੰਯੁਕਤ ਕਿਸਾਨ ਮੋਰਚਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਕੇਂਦਰ ਸਰਕਾਰ 'ਤੇ ਦਬਾਅ ਪਾਉਣ ਸਬੰਧੀ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਸਬੰਧੀ ਨਜ਼ਦੀਕੀ ਪਿੰਡ ਖੰਡੇਬਾਦ 'ਚ ਕਾਮਰੇਡ ਸਤਵੰਤ ...

ਪੂਰੀ ਖ਼ਬਰ »

ਰੂਬੀ ਸਹੋਤਾ ਦੇ ਤੀਸਰੀ ਵਾਰ ਕੈਨੇਡਾ ਦੀ ਐੱਮ. ਪੀ. ਬਣਨ 'ਤੇ ਲੱਡੂ ਵੰਡੇ

ਅਹਿਮਦਗੜ੍ਹ, 21 ਸਤੰਬਰ (ਪੁਰੀ)-ਕੈਨੇਡੀਅਨ ਪਾਰਲੀਮੈਂਟ ਦੇ ਅੱਜ ਐਲਾਨੇ ਗਏ ਨਤੀਜੀਆਂ 'ਚ ਲਾਗਲੇ ਪਿੰਡ ਜੰਡਾਲੀ ਕਲਾਂ ਦੀ ਬੇਟੀ ਰੂਬੀ ਸਹੋਤਾ ਤੀਸਰੀ ਵਾਰ ਚੋਣ ਜਿੱਤ ਕੇ ਮੈਂਬਰ ਪਾਰਲੀਮੈਂਟ ਬਣ ਗਈ | ਇੱਥੋਂ ਦੀ ਜੰਮਪਲ ਗੁਰਦੁਆਰਾ ਸਿੱਖਜ ਐਂਡ ਓਾਟਾਰੀਓ ਦੇ ਸਾਬਕਾ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਦਲਿਤ ਵੈੱਲਫੇਅਰ ਸੰਗਠਨ ਨੇ ਵੰਡੇ ਲੱਡੂ

ਮਲੇਰਕੋਟਲਾ, 21 ਸਤੰਬਰ (ਪਾਰਸ ਜੈਨ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਬਨਣ ਤੇ ਦਲਿਤ ਵੈੱਲਫੇਅਰ ਸੰਗਠਨ ਪੰਜਾਬ ਵਲੋ ਖ਼ੁਸ਼ੀ 'ਚ ਸੰਗਠਨ ਦੇ ਜ਼ਿਲ੍ਹਾ ਮਲੇਰਕੋਟਲਾ ਦੀ ਟੀਮ ਵਲੋ ਮੁੱਖ ਸਰਪ੍ਰਸਤ ਸ੍ਰੀਮਤੀ ਪੂਨਮ ਕਾਂਗੜਾ, ਸੂਬਾ ਪ੍ਰਧਾਨ ਦਰਸ਼ਨ ਸਿੰਘ ...

ਪੂਰੀ ਖ਼ਬਰ »

ਲਹਿਰਾਗਾਗਾ 'ਚ ਵਾਟਰ ਸਪਲਾਈ ਦੀ ਸਮੱਸਿਆ ਹੋਈ ਗੰਭੀਰ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਥਾਨਕ ਸ਼ਹਿਰ ਅੰਦਰ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ | ਸਮਾਜ ਸੇਵੀ ਗੁਰਮੇਲ ਸਿੰਘ ਖਾਈ ...

ਪੂਰੀ ਖ਼ਬਰ »

ਇਕ ਬੋਰਵੈੱਲ ਨਹੀਂ ਕਰ ਸਕਦਾ ਪਾਣੀ ਦੀ ਮੰਗ ਪੂਰੀ ਲਹਿਰਾਗਾਗਾ 'ਚ ਵਾਟਰ ਸਪਲਾਈ ਦੀ ਸਮੱਸਿਆ ਹੋਈ ਗੰਭੀਰ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਥਾਨਕ ਸ਼ਹਿਰ ਅੰਦਰ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ | ਸਮਾਜ ਸੇਵੀ ਗੁਰਮੇਲ ਸਿੰਘ ਖਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX