ਲੰਬੀ, 21 ਸਤੰਬਰ (ਮੇਵਾ ਸਿੰਘ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ, ਪਾਵਰਕਾਮ ਅਤੇ ਟਰਾਂਸਕੋ ਮੈਨੇਜਮੈਂਟ ਖ਼ਿਲਾਫ਼ ਮੰਡਲ ਬਾਦਲ ਦੇ ਦਫ਼ਤਰ ਮੂਹਰੇ ਰੋਸ ਧਰਨੇ ਤੋਂ ਬਾਅਦ ਅਰਥੀਆਂ ਫੂਕੀਆਂ ਗਈਆਂ | ਜਾਣਕਾਰੀ ਦਿੰਦਿਆਂ ਸਤਪਾਲ ਬਾਦਲ ਪ੍ਰਧਾਨ ਮੰਡਲ ਬਾਦਲ ਨੇ ਦੱਸਿਆ ਕਿ ਪਿਛਲੇ ਸਮੇਂ 2007 ਵਿਚ ਨਿੱਜੀਕਰਨ ਦੇ ਖ਼ਿਲਾਫ਼ ਸੰਘਰਸ਼ ਕਰਦਿਆਂ ਪਟਿਆਲਾ ਸਰਕਲ ਦੇ 7 ਬਿਜਲੀ ਮੁਲਾਜ਼ਮ ਡਿਸਮਿਸ ਅਤੇ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ 12 ਆਗੂਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ | ਇਸ ਤੋਂ ਬਾਅਦ ਸਰਕਾਰ ਦੇ ਪਾਵਰਕਾਮ ਖ਼ਿਲਾਫ਼ 16 ਮਹੀਨੇ ਕੀਤੇ ਸੰਘਰਸ਼ ਤੋਂ ਬਾਅਦ ਡਿਸਮਿਸ ਅਤੇ ਸਸਪੈਂਡ ਕੀਤੇ ਬਿਜਲੀ ਮੁਲਾਜ਼ਮਾਂ ਨੂੰ ਤਾਂ ਬਹਾਲ ਕਰ ਦਿੱਤਾ ਗਿਆ, ਪ੍ਰੰਤੂ ਇਨ੍ਹਾਂ ਆਗੂਆਂ ਖ਼ਿਲਾਫ਼ ਦਰਜ ਅਦਾਲਤੀ ਕੇਸ ਵਾਪਸ ਨਹੀਂ ਲਏ ਗਏ, ਜਿਸ ਕਰਕੇ ਕੋਰਟ ਕੇਸ ਦਾ ਬਹਾਨਾ ਬਣਾ ਕੇ ਪਟਿਆਲਾ ਸਰਕਲ ਦੇ 6 ਆਗੂਆਂ ਨੂੰ ਮੁੜ ਤੋਂ ਡਿਸਮਿਸ ਕਰ ਦਿੱਤਾ ਗਿਆ | ਜਥੇਬੰਦੀ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕਰਦੀ ਹੈ ਕਿ ਡਿਸਮਿਸ ਕੀਤੇ ਆਗੂਆਂ ਨੂੰ ਬਹਾਲ ਕੀਤਾ ਜਾਵੇ ਅਤੇ ਹਰ ਤਰ੍ਹਾਂ ਦੀ ਵਿਕਟੇਮਾਈਜੇਸ਼ਨ ਰੱਦ ਕਰਨਾ, ਨਿੱਜੀਕਰਨ ਦੀ ਨੀਤੀ ਨੂੰ ਵਾਪਸ ਲਿਆ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕਰਨਾ ਅਤੇ ਪੱਕੀ ਭਰਤੀ ਵੀ ਸ਼ੁਰੂ ਕੀਤੀ ਜਾਵੇ ਆਦਿ ਮੰਗਾਂ ਨੂੰ ਜਲਦੀ ਮੰਨ ਕੇ ਪਾਵਰਕਾਮ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ | ਇਸ ਸਮੇਂ ਟੀ.ਐਸ.ਯੂ. ਦੇ ਸਾਬਕਾ ਆਗੂ ਪ੍ਰਕਾਸ਼ ਚੰਦ, ਪੈਨਸ਼ਨਰ ਐਸੋਸੀਏਸ਼ਨ ਦੇ ਮੰਡਲ ਬਾਦਲ ਦੇ ਆਗੂ ਸੁੰਦਰਪਾਲ, ਦਿਲਾਵਰ ਸਿੰਘ, ਟੀ.ਐਸ.ਯੂ. ਆਗੂ ਸੁਖਵੀਰ ਸਿੰਘ, ਪਰਮਜੀਤ ਸਿੰਘ ਬੀ.ਕੇ.ਯੂ. ਏਕਤਾ ਉਗਰਾਹਾਂ ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਅਤੇ ਕਾਲਾ ਸਿੰਘ ਖੂਨਣ ਖੁਰਦ ਮਜ਼ਦੂਰ ਆਗੂ ਨੇ ਧਰਨੇ ਨੂੰ ਸੰਬੋਧਨ ਕੀਤਾ |
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ, ਸ਼ਮਿੰਦਰ ਸਿੰਘ ਬੱਤਰਾ)-ਜਲ ਸਪਲਾਈ ਅਤੇ ਸੈਨੀਟੇਸ਼ਨ (ਮ:) ਇੰਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਵਲੋਂ ਪ੍ਰਧਾਨ ਸ਼ੇਰ ਸਿੰਘ ਦੀ ਅਗਵਾਈ ਵਿਚ ਦੁਸਹਿਰਾ ਗਰਾਊਾਡ ਡਿਸਪੋਜਲ ਉਪਰ ਵਰਕਰਾਂ ਦੀਆਂ ...
ਗਿੱਦੜਬਾਹਾ, 21 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਬੁੱਟਰ ਬਖੂਹਾ ਵਿਖੇ ਇਕ ਨੌਜਵਾਨ ਕਿਸਾਨ ਬਲਕਾਰ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਜਗਮੀਤ ਸਿੰਘ ਪੁੱਤਰ ਮਨਜੀਤ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਬਲਕਾਰ ਸਿੰਘ ਜੋ ਕਿ ਮੇਰੇ ਚਾਚੇ ਦਾ ਲੜਕਾ ਹੈ, ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੀ.ਸੀ. ਦਫ਼ਤਰ ਕਰਮਚਾਰੀਆਂ ਦੀਆਂ ਪਿਛਲੇ ਲੰਮੇ ਤੋਂ ਲੰਬਿਤ ਪਈਆਂ ਮੰਗਾਂ ਬਾਬਤ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਲਾਗੂ ਨਾ ਕਰਨ ਦੇ ਰੋਸ ਵਿਚ ਡੀ.ਸੀ. ਦਫ਼ਤਰ ਕਾਮਿਆਂ ਨੇ ਮੁੜ ਸੰਘਰਸ਼ ...
ਗਿੱਦੜਬਾਹਾ, 21 ਸਤੰਬਰ (ਥੇੜ੍ਹੀ)-ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਰਾਸ਼ਟਰ ਮੋਰਚੇ ਵਲੋਂ 27 ਸਤੰਬਰ ਨੂੰ ਪੂਰੇ ਦੇਸ਼ ਵਿਚ ਕੀਤੇ ਜਾ ਰਹੇ ਚੱਕਾ ਜਾਮ ਦੇ ਮੱਦੇਨਜ਼ਰ ਅੱਜ ਭਾਰਤੀ ਕਿਸਾਨ ਯੂਨੀਅਨ (ਮਾਨਸਾ), ਭਾਰਤੀ ਕਿਸਾਨ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ)-ਸਥਾਨਕ ਨਾਮਦੇਵ ਨਗਰ ਗਲੀ ਨੰਬਰ 3 ਦੀ ਰਹਿਣ ਵਾਲੀ 80 ਸਾਲਾ ਮਾਤਾ ਰੇਸ਼ਮਾ ਦੇਵੀ ਅੱਜ ਸੁਭਾ ਸੈਰ ਕਰਕੇ ਸ਼ਹਿਰ ਦੇ ਮੁੱਖ ਕੋਟਕਪੂਰਾ ਚੌਂਕ ਤੋਂ ਵਾਪਸ ਆਪਣੇ ਘਰ ਆ ਰਹੀ ਸੀ ਤਾਂ ਦੋ ਮੋਟਰਸਾਇਕਲ ਸਵਾਰਾਂ ਨੇ ਉਸ ਦੇ ...
ਰੁਪਾਣਾ, 21 ਸਤੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਸਮੂਹ ਦੁਕਾਨਦਾਰਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਤਾ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮਹਾਂਮਾਈ ਦਾ ਸੁੰਦਰ ਦਰਬਾਰ ਸਜਾਇਆ ਗਿਆ ਤੇ ਵੱਖ-ਵੱਖ ਝਾਕੀਆਂ ਕੱਢੀਆਂ ਗਈਆਂ | ਇਸ ਸਮੇਂ ਵੱਖ-ਵੱਖ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ੍ਰੀਮਤੀ ਪ੍ਰਭਜੋਤ ਕੌਰ ਨੂੰ ਮਿਲਿਆ | ਵਫ਼ਦ ਵਲੋਂ ...
ਗਿੱਦੜਬਾਹਾ, 21 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਨੂੰ ਉੱਪ ਮੁੱਖ ਮੰਤਰੀ ਬਣਾਏ ਜਾਣ ਤੇ ਗਿੱਦੜਬਾਹਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ ...
ਦੋਦਾ, 21 ਸਤੰਬਰ (ਰਵੀਪਾਲ)-ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੱੁਖ ਮੰਤਰੀ ਬਣਾ ਕੇ ਵੱਡਾ ਮਾਣ ਬਖਸ਼ਿਆ ਹੈ ਅਤੇ ਸਮੂਹ ਕਾਂਗਰਸੀ ਆਗੂ ਅਤੇ ਵਰਕਰ ਕਾਂਗਰਸ ਹਾਈਕਮਾਨ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕਰਦੇ ਹਨ | ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਵਾਰਡ ਨੰਬਰ 15 ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਹਾਈਕਮਾਂਡ ਦੁਆਰਾ ਨੌਜਵਾਨ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਉਣ ਦਾ ਸਵਾਗਤ ਕਰਦਿਆਂ ਵਧਾਈ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਸੂਬੇ ਦੇ 7000 ਕੰਪਿਊਟਰ ਅਧਿਆਪਕ ਪਿਛਲੇ 1 ਦਹਾਕੇ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ 'ਤੇ ਹਨ | ਇਸ ਦੌਰਾਨ ਵੱਖ-ਵੱਖ ਸਮਿਆਂ 'ਤੇ ਵਿਭਾਗ ਦੇ ...
ਮੰਡੀ ਬਰੀਵਾਲਾ, 21 ਸਤੰਬਰ (ਨਿਰਭੋਲ ਸਿੰਘ)-ਸੰਘਣੀ ਬੱਦਲਵਾਈ ਨੇ ਸੇਮ ਏਰੀਆ ਦੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਨਰਮੇ ਦੀ ਫ਼ਸਲ ਖਿੜ ਰਹੀ ਹੈ ਅਤੇ ਝੋਨੇ ਦੀ ਫ਼ਸਲ ਵੀ ਪੱਕ ਰਹੀ ਹੈ, ਜੇਕਰ ਬਾਰਸ਼ ਹੁੰਦੀ ਹੈ ਤਾਂ ਨਰਮੇ ਅਤੇ ਝੋਨੇ ਦੇ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਕਾਲਜ ਕੌਂਸਲ ਦੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਉਪਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸਥਾਨਕ ਦਸਮੇਸ਼ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਗੁਰਜਿੰਦਰ ਸਿੰਘ ਬਰਾੜ ਦੀ ...
ਮੰਡੀ ਬਰੀਵਾਲਾ, 21 ਸਤੰਬਰ (ਨਿਰਭੋਲ ਸਿੰਘ)-ਜਸਕਰਨ ਸਿੰਘ, ਗੁਰਭੇਜ ਸਿੰਘ, ਗੁਰਨਾਮ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਤਖਤਮਲਾਣਾ ਵਿਚ ਸਿਹਤ ਸੇਵਾਵਾਂ ਲਈ ਸਰਕਾਰੀ ਐਲੋਪੈਥੀ ਜਾਂ ਆਯੁਰਵੈਦਿਕ ਡਿਸਪੈਂਸਰੀ ਨਹੀਂ ਹੈ | ਉਨ੍ਹਾਂ ਦੱਸਿਆ ਕਿ ਪਿੰਡ ...
ਲੰਬੀ, 21 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਜ਼ੋਨ ਇੰਚਾਰਜ ਰੁਪਮਨਦੀਪ ਸਿੰਘ ਗੋਲਡੀ ਬਰਾੜ ਦੀ ਪ੍ਰੇਰਨਾ ਸਦਕਾ ਸੀਨੀਅਰ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਿਆ ਹੈ | ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਦੇ ਸੀਨੀਅਰ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਮਿਤ ਕੁਮਾਰ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਬਲਿਹਾਰ ਸਿੰਘ ਜੁਆਇੰਟ ਡਾਇਰੈਕਟਰ ਹੋਮਿਓਪੈਥਿਕ ਵਿਭਾਗ ਪੰਜਾਬ ਚੰਡੀਗੜ੍ਹ, ਡਾ: ਕੁਲਬੀਰ ਸਿੰਘ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਅਤੇ ਦਿੱਲੀ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਦੇ ਸਰਗਰਮ ਸਾਥੀਆਂ ਦੀ ਭਰਵੀਂ ਮੀਟਿੰਗ ਇੱਥੇ ਭਾਈ ਮਹਾਂ ਸਿੰਘ ਹਾਲ ਵਿਖੇ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਅਖੀਰਲੇ ਸਾਲ ਦੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਸਹੀ ਦਿਸ਼ਾ ਦੇਣ ਲਈ ਆਨਲਾਈਨ ਮੌਕ ਇੰਟਰਵਿਊ ਕਰਵਾਈ ਗਈ | ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਹਰਮਹਿੰਦਰ ਪਾਲ)-ਅੱਜ ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਮੀਟਿੰਗ ਕੀਤੀ ਗਈ ਅਤੇ ਨਵੇਂ ਬਣੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਧੀਰ ਸਿੰਘ ਸਾਗੂ)-ਨੇੜਲੇ ਪਿੰਡ ਸ਼ਿਵਪੁਰਾ ਕੁੱਕਰੀਆਂ ਤੋਂ ਲੈਪੋ ਨੂੰ ਜਾਂਦੀ ਸੜਕ ਵਿਚਕਾਰ ਲੰਘਦੇ ਗੋਲੇਵਾਲਾ ਡਰੇਨ ਦੀ ਬੁਰਜੀ ਨੰਬਰ 32700 ਦਾ ਪੁਲ ਟੁੱਟੇ ਨੂੰ ਤਕਰੀਬਨ 8 ਸਾਲ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਸਰਕਾਰ ਦੇ ਕੰਨ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਕੁਮਾਰ ਬਾਂਸਲ ਦੀ ਅਗਵਾਈ ਹੇਠ ਚੱਲ ਰਹੀ ਵੈਕਸੀਨੇਸ਼ਨ ਮੁਹਿੰਮ ਤਹਿਤ ਬਲਾਕ ਚੱਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX