ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ, ਹੈਪੀ)-ਸਵੇਰੇ ਅਚਾਨਕ ਪਏ ਭਾਰੀ ਮੀਂਹ ਤੇ ਤੇਜ਼ ਹਨੇਰੀ ਨੇ ਜਿੱਥੇ ਆਮ ਲੋਕਾਂ ਨੂੰ ਹੰੁਮ੍ਹਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਇਹ ਮੀਂਹ ਕਿਸਾਨਾਂ ਲਈ ਆਫ਼ਤ ਬਣ ਕੇ ਆਇਆ ਹੈ | ਹਲਕੇ ਦੇ ਕਈ ਪਿੰਡਾਂ ਜਿਨ੍ਹਾਂ ਵਿਚ ਨਸੀਰਪੁਰ, ਕਾਲਰੂ, ਜਾਰਜਪੁਰ, ਟਿੱਬਾ, ਸੈਦਪੁਰ, ਠੱਟਾ ਨਵਾਂ, ਬੂਲਪੁਰ, ਮਿੱਠੜਾ, ਕਾਹਨਾ ਆਦਿ ਸ਼ਾਮਿਲ ਹਨ, ਵਿਚ ਮੀਂਹ ਨਾਲ ਝੋਨਾ ਤੇ ਹਰੇ ਚਾਰੇ ਦੀ ਫ਼ਸਲ ਧਰਤੀ 'ਤੇ ਵਿਛ ਗਈ ਹੈ | ਨੀਵੇਂ ਇਲਾਕਿਆਂ ਵਿਚ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਪਾਣੀ 'ਚ ਵੀ ਡੁੱਬ ਗਈ ਹੈ ਜਿਸ ਨਾਲ ਝੋਨੇ ਦੀ ਕਟਾਈ ਵੀ ਕੁੱਝ ਦਿਨਾਂ ਲਈ ਪ੍ਰਭਾਵਿਤ ਹੋਵੇਗੀ | ਇਨ੍ਹਾਂ ਦਿਨਾਂ ਵਿਚ ਅਗੇਤੇ ਝੋਨੇ ਦੀ ਕਟਾਈ ਚੱਲ ਰਹੀ ਸੀ | ਖੇਤੀਬਾੜੀ ਵਿਭਾਗ ਦੇ ਮਾਹਿਰਾਂ ਅਨੁਸਾਰ ਮੀਂਹ ਨਾਲ ਨਿਸਾਰ ਤੇ ਆਈ ਝੋਨੇ ਦੀ ਫ਼ਸਲ ਵੀ ਪ੍ਰਭਾਵਿਤ ਹੋਵੇਗੀ, ਕਿਉਂਕਿ ਇਨ੍ਹਾਂ ਦਿਨਾਂ ਵਿਚ ਦਾਣਾ ਭਰਨ ਸਮੇਂ ਮੌਸਮ ਖ਼ੁਸ਼ਗਵਾਰ ਚਾਹੀਦਾ ਹੈ | ਓਧਰ ਮੀਂਹ ਨੇ ਸਬਜ਼ੀ ਉਤਪਾਦਕ ਕਿਸਾਨਾਂ ਲਈ ਵੀ ਮੁਸ਼ਕਿਲ ਖੜ੍ਹੀ ਕਰ ਦਿੱਤੀ ਹੈ | ਕਿਸਾਨਾਂ ਵਲੋਂ ਗਾਜਰ, ਮਟਰ ਤੇ ਹੋਰ ਸਬਜ਼ੀਆਂ ਦੀ ਬਿਜਾਈ ਲਈ ਤਿਆਰੀਆਂ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਸਨ ਪਰ ਤਿਆਰ ਕੀਤੇ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਬਿਜਾਈ ਦਾ ਕੰਮ ਰੁਕ ਗਿਆ ਹੈ |
ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਅੱਜ ਤੜਕਸਾਰ ਤੋਂ ਸ਼ੁਰੂ ਹੋਏ ਮੀਂਹ ਨਾਲ ਜਿੱਥੇ ਲੋਕਾਂ ਨੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਉੱਥੇ ਹੀ ਅੱਜ ਸਵੇਰ ਤੋਂ ਪੈ ਰਹੇ ਮੀਂਹ ਨੇ ਲੋਕਾਂ ਲਈ ਮੁਸ਼ਕਿਲਾਂ 'ਚ ਵੀ ਵਾਧਾ ਕਰ ...
ਤਲਵੰਡੀ ਚੌਧਰੀਆਂ, 21 ਸਤੰਬਰ (ਭੋਲਾ)-ਜ਼ੋਰਦਾਰ ਮੀਂਹ ਨਾਲ ਸਬ ਤਹਿਸੀਲ ਤਲਵੰਡੀ ਚੌਧਰੀਆਂ ਦਾ ਕੰਪਲੈਕਸ ਪਾਣੀ ਨਾਲ ਭਰ ਗਿਆ, ਜਿਸ ਕਾਰਨ ਤਹਿਸੀਲ ਵਿਚ ਕੰਮ ਕਰਵਾਉਣ ਆਏ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਦੱਸਿਆ ਜਾਂਦਾ ਹੈ ਕਿ ਤਹਿਸੀਲ ਕੰਪਲੈਕਸ ਵਿਚ ...
ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ-ਜਲੰਧਰ ਰੇਲਵੇ ਲਾਇਨਾਂ 'ਤੇ ਚਹੇੜੂ ਸਟੇਸ਼ਨ ਲਾਗੇ ਇੱਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਹਰਭਜਨ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਪਿੰਡ ਨੰਗਲ ਮੱਝਾਂ ਵਜੋਂ ...
ਢਿਲਵਾਂ/ਨਡਾਲਾ 21 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਮਾਨ)-ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਢਿਲਵਾਂ ਨੂੰ ਅਪਗਰੇਡ ਕਰਕੇ ਸੀ.ਐਚ.ਸੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬਾ ...
ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 23 ਸਤੰਬਰ ਨੂੰ 12 ਵਜੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ ਪੰਜਾਬ ਵਿਚ ਲੱਗੇ ਰੁਜ਼ਗਾਰ ਮੇਲਿਆਂ ਵਿਚ ਵੱਖ-ਵੱਖ ਕੰਪਨੀਆਂ ਵਲੋਂ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ...
ਫੱਤੂਢੀਂਗਾ, 21 ਸਤੰਬਰ (ਬਲਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ, ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਮੰੁਡੀ ਮੋੜ ਵਿਖੇ ਕਿਸਾਨਾਂ, ...
ਹੁਸੈਨਪੁਰ, 21 ਸਤੰਬਰ (ਸੋਢੀ)-ਪੁਲਿਸ ਚੌਂਕੀ ਭੁਲਾਣਾ ਅਧੀਨ ਆਉਂਦੇ ਪਿੰਡ ਹੁਸੈਨਪੁਰ ਵਿਖੇ ਇਕ ਬੰਦ ਘਰ 'ਚੋਂ ਸੋਨਾ, ਨਕਦੀ ਅਤੇ ਐਲ. ਸੀ. ਡੀ. ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਕੁਲਵਿੰਦਰ ਕੌਰ ਪਤਨੀ ਜਗਦੀਸ਼ ਸਿੰਘ ਪ੍ਰਧਾਨ ਇੰਜੀਨੀਅਰ ...
ਕਪੂਰਥਲਾ, 21 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਅਤੇ 801 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਅੱਜ ਤਿੰਨ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ, ਜ਼ਿਲ੍ਹੇ ਵਿਚ ਕੋਰੋਨਾ ਦੇ ਸਿਰਫ਼ ...
ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-20 ਸਤੰਬਰ ਦੀ ਤੜਕਸਾਰ ਫਗਵਾੜਾ ਸ਼ਹਿਰ ਵਿਖੇ ਚੋਰੀ ਦੀਆਂ ਵਾਪਰੀਆਂ ਵੱਖ-ਵੱਖ ਘਟਨਾਵਾਂ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐਚ.ਓ ਸਿਟੀ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ...
ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਇੱਕ ਘਰ 'ਚ ਦਾਖ਼ਲ ਹੋ ਕੇ ਕਬਜ਼ਾ ਕਰਨ, ਧਮਕੀਆਂ ਦੇਣ ਤੇ ਸਾਮਾਨ ਚੋਰੀ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਅੱਠ ਮਹਿਲਾਵਾਂ ਖ਼ਿਲਾਫ਼ ਧਾਰਾ 380, 447, 500, 506, 120-ਬੀ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਸਰਬਜੀਤ ਸਿੰਘ ਬਾਹੀਆ ਨੇ ...
ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹਦੀਆਬਾਦ ਖੇਤਰ ਵਿਖੇ ਇੱਕ ਸਵਿਫ਼ਟ ਕਾਰ 'ਚ ਸਵਾਰ ਲੁਟੇਰੇ ਇੱਕ ਵਿਅਕਤੀ ਦਾ ਸੋਨੇ ਦਾ ਕੜਾ ਖੋਹ ਕੇ ਲੈ ਗਏ | ਘਟਨਾ ਸਬੰਧੀ ਪੀੜਤ ਹਰਬਿਲਾਸ ਪੁੱਤਰ ਬੰਤਾ ਰਾਮ ਵਾਸੀ ਮੁਹੱਲਾ ਹਾਕੂਪੁਰਾ ਨੇ ਦੱਸਿਆ ਕਿ ਉਹ ਸਵੇਰ ...
ਫਿਲੌਰ, 21 ਸਤੰਬਰ (ਵਿਪਨ ਗੈਰੀ)- ਸਥਾਨਕ ਅੰਬੇਡਕਰ ਚੌਕ ਫਿਲੌਰ ਵਿਖੇ ਸ਼ਰਾਰਤੀ ਅਨਸਰ ਵਲੋਂ ਲੱਗੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੰੁਚਾਉਣ ਦੀ ਕੋਸ਼ਿਸ਼ ਕੀਤੀ | ਇਸ ਘਟਨਾ ਸਬੰਧੀ ਪਤਾ ਲੱਗਣ ਤੇ ਫਿਲੌਰ ਦਾ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਘਟਨਾ ...
ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨਾਲ ਕੁੱਟਮਾਰ ਕਰ ਕੇ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ 3 ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ...
ਨਕੋਦਰ, 21 ਸਤੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)- ਮਲਾਵੀ ਦੇਵੀ ਦਇਆਨੰਦ ਮਾਡਲ ਸਕੂਲ ਨਕੋਦਰ ਵਿਖੇ ਪਿ੍ੰ. ਬਲਜਿੰਦਰ ਸਿੰਘ ਦੀ ਅਗਵਾਈ 'ਚ ਸਕੂਲ ਦੀ ਵਿਦਿਆਰਥੀ ਕੌਂਸਲ ਦੀ ਚੋਣ ਕੀਤੀ ਗਈ | ਇਸ ਵਿਦਿਆਰਥੀ ਕੌਂਸਲ 'ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਰਾਹੁਲ ਯਾਦਵ ...
ਸ਼ਾਹਕੋਟ, 21 ਸਤੰਬਰ (ਬਾਂਸਲ, ਸਚਦੇਵਾ)- ਬਲਾਕ ਸ਼ਾਹਕੋਟ ਦੇ ਪਿੰਡ ਮਹਿਮੂਵਾਲ ਯੂਸਫਪੁਰ ਦੀ ਇਕ ਬਜ਼ੁਰਗ ਅÏਰਤ ਸਵਾਈਨ ਫਲੂ ਅਤੇ ਕੋਰੋਨਾ ਨਾਲ ਪੀੜਤ ਪਾਈ ਗਈ ਹੈ¢ ਪਰਿਵਾਰਕ ਮੈਂਬਰ ਉਸ ਨੂੰ ਗੰਭੀਰ ਹਾਲਤ 'ਚ ਪੀ.ਜੀ.ਆਈ. ਚੰਡੀਗੜ੍ਹ ਲੈ ਗਏ ਸਨ¢ ਜਾਂਚ 'ਚ ਉਸ ਦੇ ਦੋਹਾਂ ...
ਸ਼ਾਹਕੋਟ, 21 ਸਤੰਬਰ (ਪ.ਪ.)- ਹਲਕਾ ਸ਼ਾਹਕੋਟ ਤੋਂ ਅਕਾਲੀ ਦਲ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ 'ਚ ਸ਼ਾਹਕੋਟ ਹਲਕੇ 'ਚ 'ਮਿਸ਼ਨ 2022' ਫ਼ਤਹਿ ਕੀਤਾ ਜਾਵੇਗਾ | ਇਹ ਪ੍ਰਗਟਾਵਾ ਪਿੰਡ ਸੰਢਾਂਵਾਲ ਤੋਂ ਜਗਜੋਤ ਸਿੰਘ ਆਹਲੂਵਾਲੀਆ ਜ਼ਿਲ੍ਹਾ ਸੀਨੀ: ਮੀਤ ...
ਫਿਲੌਰ, 21 ਸਤੰਬਰ (ਵਿਪਨ ਗੈਰੀ)- ਛਿੰਝਾਂ ਦੇ ਨਾਂਅ ਨਾਲ ਜਾਣਿਆਂ ਜਾਂਦਾ ਪਿੰਡ ਰੂਪੋਵਾਲ ਵਿਖੇ ਧੰਨ-ਧੰਨ ਬਾਬਾ ਬਸਾਊ ਪ੍ਰਬੰਧਕ ਕਮੇਟੀ ਪਿੰਡ ਰੂਪੋਵਾਲ, ਐਨ.ਆਰ.ਆਈ., ਗਰਾਮ ਪੰਚਾਇਤ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਦਿਨਾ 161ਵਾਂ ਛਿੰਝ ਮੇਲਾ ਅਮਿਟ ਯਾਦਾਂ ਛੱਡਦਾ ...
ਸ਼ਾਹਕੋਟ, 21 ਸਤੰਬਰ (ਸਚਦੇਵਾ)- ਸੀ.ਐੱਚ.ਸੀ. ਸ਼ਾਹਕੋਟ ਦੇ ਸਿਹਤ ਕਰਮਚਾਰੀ ਨੇ ਵੱਖ-ਵੱਖ ਥਾਵਾਂ 'ਤੇ ਜਾ ਕੇ ਪਾਣੀ ਭਰਨ ਦੇ ਸਥਾਨਾਂ ਦੀ ਜਾਂਚ ਕੀਤੀ ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ | ਐਸ. ਐਮ. ਓ. ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਬਰਸਾਤੀ ...
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਵਿਆਹੁਤਾ ਨੂੰ ਦਾਜ ਵਿਚ ਗੱਡੀ ਲਿਆਉਣ ਅਤੇ ਉਸ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਉਸ ਨੂੰ ਧਮਕੀਆਂ ਦੇਣ ਅਤੇ ਦਾਜ ਦਾ ਸਾਮਾਨ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ...
ਸ਼ਾਹਕੋਟ, 21 ਸਤੰਬਰ (ਸਚਦੇਵਾ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਸਮੁੱਚੀ ਹਾਈਕਮਾਨ ਨੇ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਇਤਿਹਾਸਕ ਫ਼ੈਸਲਾ ਲਿਆ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਤੇ ...
ਸ਼ਾਹਕੋਟ, 21 ਸਤੰਬਰ (ਬਾਂਸਲ)- ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ 'ਚ ਦਲਿਤ ਪੱਤਾ ਖੇਡਣ ਦੇ ਮਨਸੂਬਿਆਂ 'ਤੇ ਪਾਣੀ ਫੇਰ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਸਾਬਕਾ ਮੁੱਖ ਮੰਤਰੀ ...
ਕਪੂਰਥਲਾ, 21 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲ੍ਹੇ ਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ 25 ਸਤੰਬਰ ਨੂੰ 12ਵਾਂ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ...
ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਦੀ ਮੀਟਿੰਗ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਇਕਜੁੱਟ ਹੋ ਕੇ ...
ਸੁਲਤਾਨਪੁਰ ਲੋਧੀ 21 ਸਤੰਬਰ (ਥਿੰਦ, ਹੈਪੀ)-ਸਾਬਕਾ ਮੰਡੀ ਸੁਪਰਡੈਂਟ ਨਛੱਤਰ ਸਿੰਘ ਮੋਮੀ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਠੱਟਾ ਨਵਾਂ ...
ਫਗਵਾੜਾ, 21 ਸਤੰਬਰ (ਚਾਨਾ)-ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰ 'ਤੇ ਕਰਵਾਏ ਜਾ ਰਹੇ ਪੰਜ ਰੋਜ਼ਾ ਕਬੱਡੀ ਲੀਗ 'ਚ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨ ਪੁੱਜ ਕੇ ਆਪਣੀ ਹਾਜ਼ਰੀ ਲਗਵਾਉਣ ਤਾਂ ਜੋ ਕਿਸਾਨੀ ਮੋਰਚੇ ਦੀ ਮਜ਼ਬੂਤੀ ਹੋ ਸਕੇ | ਇਹ ਜਾਣਕਾਰੀ ਦਿੰਦੇ ਹੋਏ ਭਾਰਤੀ ...
ਕਪੂਰਥਲਾ, 21 ਸਤੰਬਰ (ਵਿ.ਪ੍ਰ.)-ਸਰਬੱਤ ਦੇ ਭਲੇ ਲਈ ਗੁਰਦੁਆਰਾ ਸਾਹਿਬ ਭਵਾਨੀਪੁਰ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਈ ਹਰਦੀਪ ਸਿੰਘ ਜਲੰਧਰ ਵਾਲੇ, ਭਾਈ ਰਛਪਾਲ ਸਿੰਘ ਤੇ ਭਾਈ ਹਰਸ਼ਦੀਪ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ...
ਡਡਵਿੰਡੀ, 21 ਸਤੰਬਰ (ਦਿਲਬਾਗ ਸਿੰਘ ਝੰਡ)-ਸਿੱਖ ਮੰਜੀਦਾਰ ਭਾਈ ਲਾਲੂ ਜੀ ਦੀ ਯਾਦ ਵਿਚ ਡੱਲਾ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਸਬੰਧੀ ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇੱਕ ਮੀਟਿੰਗ ਜੰਝ ਘਰ ...
ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਅਮਰਜੀਤ ਸਿੰਘ ਖਿੰਡਾ ਲੋਧੀਵਾਲ, ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸੁਖਪਾਲਬੀਰ ਸਿੰਘ ਸੋਨੂੰ ਝੰਡੂਵਾਲ ਤੇ ਜਥੇਦਾਰ ਕੁਲਦੀਪ ਸਿੰਘ ਬੂਲੇ ...
ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ, ਥਿੰਦ)-ਅੱਜ ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਮੀਟਿੰਗ ਸ਼ਿੰਦਰ ਕੌਰ ਮਸੀਤਾਂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ ਜੱਬੋਵਾਲ ਜ਼ਿਲ੍ਹਾ ਪ੍ਰਧਾਨ ...
ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ, ਹੈਪੀ)-'ਛੱਲੇ ਮੁੰਦੀਆਂ' ਫੇਮ ਲੋਕ ਗਾਇਕ ਸੁਖਵਿੰਦਰ ਪੰਛੀ ਦੇ ਨਵੇਂ ਟਰੈਕ 'ਰੱਬ ਦਾ ਨਾਂਅ' ਦਾ ਪੋਸਟਰ ਅੱਜ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਿਲੀਜ਼ ਕੀਤਾ ਤੇ ਸਮੁੱਚੀ ਟੀਮ ਨੂੰ ਆਸ਼ੀਰਵਾਦ ਦਿੰਦਿਆਂ ...
ਸੁਲਤਾਨਪੁਰ ਲੋਧੀ, 21 ਸਤੰਬਰ (ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਵਿਚ ਅੱਜ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੀਨੀਅਰ ਕਾਂਗਰਸੀ ਨੇਤਾ ਤੇ ਉੱਘੇ ਆੜ੍ਹਤੀਏ ਰਾਕੇਸ਼ ਕੁਮਾਰ ਰੋਕੀ ਵਲੋਂ ਸੰਭਾਲਿਆ ਗਿਆ ਹੈ | ਤਾਜਪੋਸ਼ੀ ਸਮਾਗਮ ਵਿਚ ਵਿਧਾਇਕ ਨਵਤੇਜ ਸਿੰਘ ...
ਡਡਵਿੰਡੀ, 21 ਸਤੰਬਰ (ਦਿਲਬਾਗ ਸਿੰਘ ਝੰਡ)-ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਅਰਜਨਾ ਐਵਾਰਡੀ ਨੇ ਕਿਹਾ ਕਿ ਕਾਂਗਰਸ ਦੇ ਗ੍ਰਹਿ ਯੁੱਧ ਨੇ ਪੰਜਾਬ ਅਤੇ ਪੰਜਾਬੀਅਤ ਦਾ ਬੜਾ ਨੁਕਸਾਨ ਕੀਤਾ ਹੈ, ਜਿਸ ਕਾਰਨ ਪੰਜਾਬ ਦੀ ਜਨਤਾ ...
ਨਡਾਲਾ, 21 ਸਤੰਬਰ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜੀਏਟ ਸਕੂਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਆਨਲਾਈਨ ਅੰਤਰ ਸਕੂਲ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ 12ਵੀਂ ਕਾਮਰਸ ਕਲਾਸ ਦੇ ...
ਡਡਵਿੰਡੀ, 21 ਸਤੰਬਰ (ਦਿਲਬਾਗ ਸਿੰਘ ਝੰਡ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਕਰਮਜੀਤ ਸਿੰਘ ਕੌੜਾ ਨੇ ਕਿਹਾ ਕਿ ਖੇਤੀ ਸੰਦਾਂ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਪੰਜਾਬ ਸਰਕਾਰ ਵਲੋਂ 80 ਫ਼ੀਸਦੀ ਤੋਂ ਘਟਾ ਕੇ 50 ਫ਼ੀਸਦੀ ਕਰਨ ਨਾਲ ...
ਗੁਰਾਇਆ, 21 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਪ੍ਰੈੱਸ ਕਲੱਬ ਵਲੋਂ ਹਲਕਾ ਫਿਲੌਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਇਕ ਵਿਸ਼ੇਸ਼ ਸੈਮੀਨਾਰ 'ਆਹਮੋ-ਸਾਹਮਣੇ' ਸਥਾਨਕ ਸਟੇਲਾ ਹੋਟਲ 'ਚ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਉੱਘੇ ਗੀਤਕਾਰ ਝਲਮਣ ਸਿੰਘ ...
ਕਪੂਰਥਲਾ, 21 ਸਤੰਬਰ (ਸਡਾਨਾ)-ਧੋਖਾੜੀ ਦੇ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੇ 2 ਔਰਤਾਂ ਸਮੇਤ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਬਲਵੀਰ ਕੌਰ ਵਾਸੀ ਕਮਾਲਪੁਰ ਮੋਠਾਂਵਾਲਾ ਨੇ ਦੱਸਿਆ ਕਿ ਉਸ ਦਾ ਲੜਕਾ ਹਰਨੇਕ ਸਿੰਘ ਇੰਗਲੈਂਡ ਵਿਖੇ ...
ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ)-ਭਾਰਤੀ ਰੇਲਵੇ ਇੰਪਲਾਈਜ਼ ਫੈੱਡਰੇਸ਼ਨ ਦੇ ਸੱਦੇ 'ਤੇ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਕੌਮੀ ਮੁਦਰੀਕਰਨ ਪਾਈਪਲਾਈਨ ਯੋਜਨਾ ਤਹਿਤ ਰੇਲਵੇ ਦੇ ਨਿੱਜੀਕਰਨ ਦੇ ਵਿਰੋਧ ਵਿਚ ਮੁਲਾਜ਼ਮਾਂ ਵਲੋਂ ਆਰ.ਸੀ.ਐਫ. ਵਿਚ ਅੱਜ ਜਨ ਜਾਗਰਨ ...
ਕਪੂਰਥਲਾ, 21 ਸਤੰਬਰ (ਵਿ.ਪ੍ਰ.) -ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ, ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ ਤੇ ਆਈ.ਟੀ. ਸੈੱਲ ਦੇ ਇੰਚਾਰਜ ਅਵਿਨਾਸ਼ ਸ਼ਰਮਾ ਨੇ ਡਿਪਟੀ ਕਮਿਸ਼ਨਰ ਵਲੋਂ ਬੁਲਟ ਮੋਟਰਸਾਈਕਲ 'ਤੇ ਵੱਡੇ ਸਾਇਲੈਂਸਰ ਤੇ ਹਾਰਨ ਲਗਾ ਕੇ ...
ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਗੁਰਦੁਆਰਾ ਗੁਰ ਪ੍ਰਕਾਸ਼ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ...
ਸੁਲਤਾਨਪੁਰ ਲੋਧੀ, 21 ਸਤੰਬਰ (ਪ.ਪ. ਰਾਹੀਂ)-ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ.ਏ.ਸੀ. ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਬੀਤੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ...
ਢਿਲਵਾਂ, 21 ਸਤੰਬਰ (ਸੁਖੀਜਾ, ਪ੍ਰਵੀਨ)-ਕਾਂਗਰਸ ਹਾਈ ਕਮਾਂਡ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਭਾਈਚਾਰੇ ਨੂੰ ਬਣਦਾ ਮਾਣ ਦਿੱਤਾ | ਇਹ ਪ੍ਰਗਟਾਵਾ ਕਾਂਗਰਸੀ ਆਗੂ ਤੇ ਸਮਾਜ ਸੇਵਕ ਉਂਕਾਰ ਕਾਰੀ ਜੈਲਦਾਰ ਧਾਲੀਵਾਲ ਬੇਟ ਨੇ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ...
ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)-ਲੇਖਕ ਸੁਰਿੰਦਰ ਸਿੰਘ ਕਮਰਾਏ ਵਲੋਂ ਲਿਖੀ ਗਈ ਪੁਸਤਕ ਤਵਾਰੀਖ-ਏ-ਆਜ਼ਾਦੀ ਕਸਬਾ ਭੁਲੱਥ ਦੇ ਮੋਹਤਬਰ ਵਿਅਕਤੀਆਂ ਵਲੋਂ ਰਿਲੀਜ਼ ਕੀਤੀ ਗਈ | ਇਸ ਪੁਸਤਕ ਵਿਚ ਮਹਾਰਾਜਾ ਰਣਜੀਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ...
ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਂਡ ਐਜੂਕੇਸ਼ਨ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਾਤਾ ਜਸਪ੍ਰੀਤ ਕੌਰ ਮਾਹਿਲਪੁਰ ਵਿਸ਼ੇਸ਼ ਤੌਰ 'ਤੇ ਪੁੱਜੇ ਤੇ ਰਾਸ਼ਨ ਦੀ ਵੰਡ ਕੀਤੀ | ਇਸ ਮੌਕੇ ਭਗਤ ਰਾਮ, ...
ਕਪੂਰਥਲਾ, 21 ਸਤੰਬਰ (ਵਿ.ਪ੍ਰ.)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜ਼ਿਲ੍ਹਾ ਇਕਾਈ ਦੇ ਕਨਵੀਨਰ ਪਿ੍ੰਸੀਪਲ ਕੇਵਲ ਸਿੰਘ ਤੇ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਸਬੰਧੀ ਮੁੜ ...
ਫਗਵਾੜਾ, 21 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਅਨੁਸੂਚਿਤ ਜਾਤੀ ਤੇ ਪੱਛੜੀ ਸ਼੍ਰੇਣੀ ਸਮਾਜ ਦੀ ਸਿਰਮੌਰ ਜਥੇਬੰਦੀ ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਇਕਾਈ ਕਪੂਰਥਲਾ ਦੇ ਪ੍ਰਧਾਨ ਸਤਵੰਤ ਟੂਰਾ, ਮਨਜੀਤ ਗਾਟ, ...
ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਸੰਭਾਵਿਤ ਉਮੀਦਵਾਰ ਸੱਜਣ ਸਿੰਘ ਅਰਜੁਨਾ ਐਵਾਰਡੀ ਨੇ ਸਦਰ ਬਾਜ਼ਾਰ ਸੁਲਤਾਨਪੁਰ ਲੋਧੀ 'ਚ ਵੱਖ ਵੱਖ ਪਾਰਟੀ ਵਰਕਰਾਂ ਤੇ ਸ਼ਹਿਰ ...
ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ)-ਯੁਵਕ ਸੇਵਾਵਾਂ ਵਿਭਾਗ ਤੇ ਜ਼ਿਲ੍ਹਾ ਕਪੂਰਥਲਾ ਦੇ ਰੈੱਡ ਰੀਬਨ ਕਲੱਬਾਂ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਹਿੰਦੂ ਕੰਨਿਆ ਕਾਲਜ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX