ਘੁਮਾਣ, 22 ਸਤੰਬਰ (ਬੰਮਰਾਹ)-ਸਥਾਨਕ ਬਿਆਸ ਰੋਡ 'ਤੇ ਸਥਿਤ ਇਕ ਕਾਰ ਸ਼ਿੰਗਾਰ ਦੀ ਦੁਕਾਨ 'ਤੇ ਕੁਝ ਅਣਪਛਾਤੇ ਨਕਾਬਪੋਸ਼ਾਂ ਵਲੋਂ ਦੁਕਾਨ ਮਾਲਕ 'ਤੇ ਗੋਲੀਆਂ ਚਲਾ ਕੇ ਕਾਤਲਾਨਾ ਹਮਲਾ ਕਰਨ ਦੀ ਖ਼ਬਰ ਹੈ | ਵਾਰਦਾਤ 'ਚ ਦੁਕਾਨ ਮਾਲਕ ਨੇ ਭੱਜ ਕੇ ਜਾਨ ਬਚਾਈ | ਘਟਨਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਰ ਸ਼ਿੰਗਾਰ ਦੁਕਾਨ ਦੇ ਮਾਲਕ ਗੁਰਪ੍ਰੀਤ ਸਿੰਘ ਵਾਸੀ ਘੁਮਾਣ ਨੇ ਦੱਸਿਆ ਕਿ ਦੇਰ ਸ਼ਾਮ ਜਦੋਂ ਉਹ ਆਪਣੀ ਦੁਕਾਨ 'ਤੇ ਮੌਜੂਦ ਸੀ ਤਾਂ ਇਸ ਦੌਰਾਨ ਦੁਕਾਨ 'ਤੇ ਆਏ ਦੋ ਨਕਾਬਪੋਸ਼ ਨੌਜਵਾਨਾਂ ਨੇ ਉਸ 'ਤੇ ਪਿਸਤੌਲ ਤਾਣ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਤੇ ਉਹ ਆਪਣੀ ਜਾਨ ਬਚਾਉਂਦਾ ਹੋਇਆ ਅੱਡਾ ਚੌਂਕ ਵਾਲੇ ਪਾਸੇ ਭੱਜ ਨਿਕਲਿਆ | ਦੁਕਾਨਦਾਰ ਅਨੁਸਾਰ ਇਕ ਮੋਟਰਸਾਈਕਲ 'ਤੇ ਸਵਾਰ ਅਤੇ ਦੋ ਨਕਾਬਪੋਸ਼ ਨੌਜਵਾਨਾਂ ਨੇ ਉਸ ਦਾ ਪਿੱਛਾ ਕਰਕੇ ਦੋ ਗੋਲੀਆਂ ਚਲਾਈਆਂ | ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਨਾਕਾ ਉਸ ਦੀ ਦੁਕਾਨ ਤੋਂ ਮਹਿਜ 200 ਮੀਟਰ ਦੀ ਦੂਰੀ 'ਤੇ ਸਥਿਤ ਸੀ ਅਤੇ ਇਸ ਸਬੰਧੀ ਉਸ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ | ਡੀ. ਐੱਸ. ਪੀ. ਜਤਿੰਦਰਪਾਲ ਸਿੰਘ ਅਤੇ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ ਦਾ ਦੌਰਾ ਕੀਤਾ | ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਫੁੱਟੇਜ਼ ਬਰਾਮਦ ਕਰਕੇ ਘਟਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |
ਫਤਹਿਗੜ੍ਹ ਚੂੜੀਆਂ, 22 ਸਤੰਬਰ (ਧਰਮਿੰਦਰ ਸਿੰਘ ਬਾਠ)-ਸਥਾਨਕ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਮੋਟਰਸਾਈਕਲ ਚੋਰੀ ਕਰਨ ਵਾਲਿਆਂ ਦਾ ਸਰਗਨਾ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਨੰਦ ਭੱਟੀ ...
ਘੁਮਾਣ, 22 ਸਤੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਪੱਡੇ ਦੇ ਮਲਕੀਤ ਸਿੰਘ ਪੁੱਤਰ ਦਲਬੀਰ ਸਿੰਘ ਜੋ ਕਿ ਰੋਜ਼ੀ-ਰੋਟੀ ਲਈ 12 ਜੁਲਾਈ 2019 ਨੂੰ ਮਸਕਟ ਓਮਾਨ ਗਿਆ ਸੀ ਪਰ ਕੁਝ ਦਿਨ ਪਹਿਲਾਂ ਉਹ ਬਿਮਾਰ ਹੋ ਗਿਆ ਅਤੇ 18 ਦਿਨ ਦੇ ਕਰੀਬ ਉਸ ਦਾ ...
ਬਟਾਲਾ, 22 ਸਤੰਬਰ (ਕਾਹਲੋਂ)-ਮੁਲਾਜ਼ਮ ਫਰੰਟ ਪੰਜਾਬ ਦੇ ਸਰਪ੍ਰਸਤ ਸਿਕੰਦਰ ਸਿੰਘ ਮਲੂਕਾ ਤੇ ਪੰਜਾਬ ਪ੍ਰਧਾਨ ਬਾਜ ਸਿੰਘ ਖਹਿਰਾ ਨੇ ਅਮਨਬੀਰ ਸਿੰਘ ਗੋਰਾਇਆ ਪ੍ਰਧਾਨ ਐੱਸ. ਐੱਲ. ਏ. ਯੂਨੀਅਨ ਪੰਜਾਬ ਨੂੰ ਮੁਲਾਜ਼ਮ ਫਰੰਟ ਪੰਜਾਬ 'ਚ ਬਤੌਰ ਜਨਰਲ ਸਕੱਤਰ ਨਿਯੁਕਤ ਕੀਤਾ ...
ਡੇਰਾ ਬਾਬਾ ਨਾਨਕ, 22 ਸਤੰਬਰ (ਅਵਤਾਰ ਸਿੰਘ ਰੰਧਾਵਾ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਅਨੁਸਾਰ ਕਿ ਲੋਕਾਂ ਨੂੰ ਪੰਜਾਬ ਅੰਦਰਲੇ ਸਰਕਾਰੀ ਦਫ਼ਤਰਾਂ ਅੰਦਰ ਹੋ ਰਹੀ ਖੱਜਲ-ਖੁਆਰੀ ਰੋਕਣ ਦੇ ਮਨਸੂਬੇ ਨਾਲ ਮੁਲਾਜ਼ਮਾਂ ਦੀ ...
ਗੁਰਦਾਸਪੁਰ, 22 ਸਤੰਬਰ (ਗੁਰਪ੍ਰਤਾਪ ਸਿੰਘ)-ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ 'ਚ ਲਗਾਤਾਰ ਹੋ ਰਹੇ ਵਾਧੇ ਤੋਂ ਬਾਅਦ ਐੱਸ. ਐੱਸ. ਪੀ. ਨਾਨਕ ਸਿੰਘ ਵਲੋਂ ਪੁਲਿਸ ਨੰੂ ਸ਼ਹਿਰ ਅੰਦਰ ਲਗਾਤਾਰ ਨਾਕਾਬੰਦੀ ਕਰਕੇ ਅਜਿਹੇ ਸ਼ਰਾਰਤੀ ਅਨਸਰਾਂ ਨੰੂ ਨੱਥ ਪਾਉਣ ਦੇ ਹੁਕਮ ...
ਗੁਰਦਾਸਪੁਰ, 22 ਸਤੰਬਰ (ਗੁਰਪ੍ਰਤਾਪ ਸਿੰਘ)-ਸਿਵਲ ਹਸਪਤਾਲ ਗੁਰਦਾਸਪੁਰ ਪ੍ਰਬੰਧਕੀ ਢਾਂਚੇ ਦੀਆਂ ਅਣਗਹਿਲੀਆਂ ਕਾਰਨ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ | ਕਦੇ ਸਿਵਲ ਹਸਪਤਾਲ ਦਾ ਆਈ. ਸੀ. ਯੂ. ਬੰਦ ਕਰ ਦਿੱਤਾ ਜਾਂਦਾ ਹੈ, ਕਦੇ ਸਰਕਾਰੀ ਸਾਮਾਨ ਨੰੂ ਵਰ੍ਹਦੇ ...
ਬਟਾਲਾ, 22 ਸਤੰਬਰ (ਬੁੱਟਰ)-ਸਥਾਨਕ ਧਰਮਪੁਰਾ ਕਾਲੋਨੀ ਦੇ ਵਾਸੀਆਂ ਨੇ ਵਧ ਰਹੀ ਗੁੰਡਾਗਰਦੀ ਨੂੰ ਠੱਲ੍ਹ ਪਾਉਣ ਦੀ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ | ਕਾਲੋਨੀ ਵਾਸੀ ਨਿਰਮਲ ਕੁਮਾਰ, ਵਿਕਾਸ ਮਹਿਰਾ, ਭਾਰਤ ਭੂਸ਼ਣ, ਕਪਿਲ ਗੁਪਤਾ, ਪ੍ਰਕਾਸ਼ ਮਲਹੋਤਰਾ ਤੇ ਵਿਕਰਮ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਬੀਤੇ ਦਿਨ ਚਰਨਜੀਤ ਸਿੰਘ ਚੰਨੀ ਨੰੂ ਮੁੱਖ ਮੰਤਰੀ ਪੰਜਾਬ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੰੂ ਉੱਪ ਮੁੱਖ ਮੰਤਰੀ ਬਣਾਉਣ 'ਤੇ ਹਲਕਾ ਗੁਰਦਾਸਪੁਰ ਨਾਲ ਸਬੰਧਿਤ ਕਾਂਗਰਸੀ ਆਗੂਆਂ ਵਲੋਂ ਸ. ਰੰਧਾਵਾ ਸਮਤ ਹਲਕਾ ਵਿਧਾਇਕ ਬਰਿੰਦਰਮੀਤ ...
ਬਟਾਲਾ, 22 ਸਤੰਬਰ (ਕਾਹਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਡਾ. ਚਰਨਜੀਤ ਸਿੰਘ ਦੀ ਨਿਗਰਾਨੀ ਹੇਠ ਭਾਈ ਘਨੱ੍ਹਈਆ ਜੀ ਦੀ ਯਾਦ 'ਚ ਇਕ ਵਿਸ਼ੇਸ਼ ਸਮਾਗਮ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਤਜਰਬੇਕਾਰ ਵੀਜ਼ਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸੇ ਕੜੀ ਤਹਿਤ ਇਕ ਹੋਰ ਵਿਦਿਆਰਥਣ ਨਵਜੀਤ ਕੌਰ ਪਤਨੀ ਪਿੰ੍ਰਸਪਾਲ ਸਿੰਘ ਦਾ ਯੂ. ਕੇ. ਦਾ ਸਪਾਊਸ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਗੋਲਡਨ ਕਾਲਜ ਆਫ਼ ਐਜੂਕੇਸ਼ਨ ਵਿਖੇ ਸੈਸ਼ਨ 2021-23 ਦੇ ਬੀ. ਐੱਡ. ਦਾਖ਼ਲੇ ਲਈ ਰਜਿਸਟ੍ਰੇਸ਼ਨ ਦੀ 30 ਸਤੰਬਰ ਤੱਕ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੋਲਡਨ ਗਰੁੱਪ ਦੇ ਚੇਅਰਮੈਨ ਡਾ. ਮੋਹਿਤ ਮਹਾਜਨ ਨੇ ਦੱਸਿਆ ਕਿ ਗੋਲਡਨ ਕਾਲਜ ਆਫ਼ ...
ਪੰਜਗਰਾਈਆਂ, 22 ਸਤੰਬਰ (ਬਲਵਿੰਦਰ ਸਿੰਘ)-ਪਿੰਡ ਮਸਾਣੀਆਂ ਵਿਖੇ ਜ਼ੋਨ ਬਾਬਾ ਫ਼Ïਜਾ ਸਿੰਘ ਕਿਸਾਨ ਜਥੇਬੰਦੀ ਦੇ ਸੰਘਰਸ਼ਸ਼ੀਲ ਯੋਧਿਆਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਇਕ ਵਿਸ਼ਾਲ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਗੌਰਮਿੰਟ ਆਫ਼ ਇੰਡੀਆ ਵਲੋਂ ਮਾਨਤਾ ਪ੍ਰਾਪਤ ਐੱਸ. ਪੀ. ਆਰ. ਐੱਨ. ਇੰਟਰਪਾਓਨੀਅਰ ਪ੍ਰਾਈਵੇਟ ਲਿਮਟਿਡ ਵਲੋਂ ਨੌਜਵਾਨਾਂ ਨੰੂ ਰੁਜ਼ਗਾਰ ਦੇ ਬਿਹਤਰ ਅਤੇ ਆਸਾਨ ਸਾਧਨ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੈਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਬੀਤੇ ਦਿਨੀਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ਨਾਲ ਕਾਂਗਰਸੀ ਵਰਕਰਾਂ ਅੰਦਰ ਨਵਾਂ ਜੋਸ਼ ਭਰ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਯੂਥ ਕਾਂਗਰਸ ...
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਪਿੰਡ ਮੀਰਪੁਰ ਨੰੂ ਜਾਂਦੀ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਜਿੱਥੇ ਇਸ ਸੜਕ 'ਤੇ ਸਥਿਤ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਨੰੂ ਲੰਘਣ ਵੇਲੇ ਪ੍ਰੇਸ਼ਾਨੀ ਪੇਸ਼ ਆ ਰਹੀ ਹੈ, ਉੱਥੇ ਹੀ ਰਾਹਗੀਰਾਂ ਨੰੂ ਵੀ ਭਾਰੀ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਤੇ ਸੂਬਾਈ ਆਗੂ ਹਰਪ੍ਰੀਤ ਪਰਮਾਰ ਦੀ ਸਾਂਝੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਈ, ਜਿਸ 'ਚ ਆਗੂਆਂ ਨੇ ਕਿਹਾ ਕਿ ਤਰੱਕੀਆਂ ਨਾ ...
ਬਟਾਲਾ, 22 ਸਤੰਬਰ (ਕਾਹਲੋਂ)-ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਬਟਾਲਾ ਵਲੋਂ ਕਿਸਾਨ ਆਗੂਆਂ ਤੇ ਪਤਵੰਤਿਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ...
ਬਟਾਲਾ, 22 ਸਤੰਬਰ (ਕਾਹਲੋਂ)-ਅੱਜ ਬਟਾਲਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਈ ਇਕ ਮਹੀਨੇ ਬਾਅਦ ਦੁਬਾਰਾ ਨੋਟੀਫਿਕੇਸ਼ਨ ਹੋ ਗਿਆ ਹੈ | ਇਸ ਨੋਟੀਫਿਕੇਸ਼ਨ 'ਚ ਮਹੀਨਾ ਪਹਿਲਾਂ ਬੈਠੇ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਲਾਹੁਣ ਦੇ ਹੁਕਮ ਜਾਰੀ ਹੋ ਚੁੱਕੇ ਹਨ ਅਤੇ ਨਵਾ ...
ਬਟਾਲਾ, 22 ਸਤੰਬਰ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਡਾ. ਐਡਵਰਡ ਮਸੀਹ ਦੀ ਅਗਵਾਈ 'ਚ 71ਵਾਂ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਕਾਲਜ ਦੇ ਚੇਅਰਮੈਨ ਡਾ. ਪੀ. ਕੇ. ਸਾਮੰਤਾ ਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ...
ਲੁਧਿਆਣਾ, 22 ਸਤੰਬਰ (ਅ.ਬ)- ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 24 ਸਤੰਬਰ ਦਿਨ ਸ਼ੁੱਕਰਵਾਰ ਨੂੰ ...
ਕਾਦੀਆਂ, 22 ਸਤੰਬਰ (ਯਾਦਵਿੰਦਰ ਸਿੰਘ/ਕੁਲਵਿੰਦਰ ਸਿੰਘ)-ਮੰਡਲ ਕਾਦੀਆਂ ਦੇ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਮੰਡਲ ਦਫ਼ਤਰ ਕਾਦੀਆਂ ਅੱਗੇ ਪਾਵਰਕਾਮ ਪ੍ਰਬੰਧਕਾਂ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ...
ਡੇਰਾ ਬਾਬਾ ਨਾਨਕ, 22 ਸਤੰਬਰ (ਵਿਜੇ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਬਲਾਕ ਡੇਰਾ ਬਾਬਾ ਨਾਨਕ ਤੇ ਕਿਸਾਨ ਯੂਨੀਅਨ ਯੂਥ ਵਿੰਗ ਵਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ 27 ਸਤੰਬਰ ਦੇ ਭਾਰਤ ਬੰਦ ਸਬੰਧੀ ਬਲਾਕ ਪ੍ਰਧਾਨ ਦਿਲਬਾਗ ਸਿੰਘ ਦੀ ...
ਬਟਾਲਾ, 22 ਸਤੰਬਰ (ਹਰਦੇਵ ਸਿੰਘ ਸੰਧੂ)-ਥਾਣਾ ਸਦਰ ਬਟਾਲਾ ਦੀ ਪੁਲਿਸ ਵਲੋਂ 3 ਨੌਜਵਾਨਾਂ ਨੂੰ ਚੋਰੀ ਦੀਆਂ ਐਕਟਿਵਾ ਤੇ 6 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਬਾਰੇ ਥਾਣਾ ਸਦਰ ਬਟਾਲਾ ਦੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਅੰਦਰ ਚੋਰੀ ...
ਬਟਾਲਾ, 22 ਸਤੰਬਰ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਸਿਰਮÏਰ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ) ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ ਇਕ ਵਿਸੇਸ਼ ਮੀਟਿੰਗ ਹੋਈ | ਇਸ ਮÏਕੇ ਬਿਜਲੀ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ 27 ਸਤੰਬਰ ਨੰੂ ਭਾਰਤ ਬੰਦ ਦਾ ਪੂਰਨ ਸਮਰਥਨ ਕੀਤਾ ਜਾਵੇਗਾ | ਇਸ ਸਬੰਧੀ ਗੱਲਬਾਤ ਕਰਦਿਆਂ ਯੂਨੀਅਨ ਦੇ ਪੰਜਾਬ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਰਮੇਸ਼ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਬੇ ...
ਤਿੱਬੜ, 22 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਅੱਜ ਕੱਲ੍ਹ ਝੋਨੇ ਦੀ ਫ਼ਸਲ ਪੱਕਣ 'ਚ ਕੁਝ ਕੁ ਹਫਤੇ ਹੀ ਰਹਿੰਦੇ ਹਨ | ਇਸ ਸਮੇਂ ਜੀਰੀ ਨੰੂ ਪਾਣੀ ਦੀ ਸਖ਼ਤ ਲੋੜ ਹੈ ਪਰ ਅਫ਼ਸੋਸ ਕਿ ਤਿੰਨ ਫੇਜ਼ ਬਿਜਲੀ ਦੀ ਸਪਲਾਈ 8 ਘੰਟੇ ਦੀ ਬਜਾਏ ਸਿਰਫ਼ 4 ਰੁਪਏ ਘੰਟੇ ਹੀ ਮਿਲ ਰਹੀ ਹੈ | ...
ਕਲਾਨੌਰ, 22 ਸਤੰਬਰ (ਪੁਰੇਵਾਲ)-ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਪੰਜਾਬ ਦੀ ਵਜ਼ਾਰਤ 'ਚ ਉੱਪ ਮੁੱਖ ਮੰਤਰੀ ਬਣਨ ਨਾਲ ਜਿੱਥੇ ਹਲਕੇ ਦਾ ਹੋਰ ਵਿਕਾਸ ਹੋਵੇਗਾ, ਉੱਥੇ ਪੰਜਾਬ ਵਾਸੀਆਂ ਨੂੰ ਵੀ ਸ. ਰੰਧਾਵਾ 'ਤੇ ਬਹੁਤ ਆਸਾਂ-ਉਮੀਦਾਂ ਹਨ ਅਤੇ ਸ. ਰੰਧਾਵਾ ਦਾ ...
ਕੋਟਲੀ ਸੂਰਤ ਮੱਲ੍ਹੀ, 22 ਸਤੰਬਰ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਨੇ ਨੇੜਲੇ ਪਿੰਡ ਨਬੀਨਗਰ, ਬਰਿਆਰ, ਦੇਹੜ 'ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਸਾਢੇ ਚਾਰ ਸਾਲ ਤਾਂ ...
ਦੀਨਾਨਗਰ, 22 ਸਤੰਬਰ (ਸ਼ਰਮਾ)-ਭਾਜਪਾ ਐੱਸ.ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਯਸ਼ਪਾਲ ਕੁੰਡਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ ਮੁੱਖ ਮੰਤਰੀ ਬਣਾਏ ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਹਮਾਇਤੀ ਨਹੀਂ ਹਨ, ਕਿਉਂਕਿ ਜਦੋਂ ਪੰਜਾਬ ਦੇ ਦਲਿਤਾਂ 'ਤੇ ਅੱਤਿਆਚਾਰ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-2022 ਦੀਆਂ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਣਾਈ ਗਈ ਕ੍ਰਿਸਚਨ ਕੋਰ ਕਮੇਟੀ ਦੀ ਅਹਿਮ ਮੀਟਿੰਗ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੈਂਬਰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ...
ਗੁਰਦਾਸਪੁਰ, 22 ਸਤੰਬਰ (ਆਰਿਫ਼)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਤੇ ਸੂਬਾਈ ਆਗੂ ਹਰਪ੍ਰੀਤ ਪਰਮਾਰ ਦੀ ਸਾਂਝੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਈ | ਜਿਸ ਵਿਚ ਆਗੂਆਂ ਨੇ ਕਿਹਾ ਕਿ ਤਰੱਕੀਆਂ ...
ਫਤਹਿਗੜ੍ਹ ਚੂੜੀਆਂ, 22 ਸਤੰਬਰ (ਧਰਮਿੰਦਰ ਸਿੰਘ ਬਾਠ)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸਫ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੱੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੀ ਤਾਜ਼ਾ ਰਾਜਨੀਤੀ ਨੂੰ ...
ਭੈਣੀ ਮੀਆਂ ਖਾਂ, 22 ਸਤੰਬਰ (ਜਸਬੀਰ ਸਿੰਘ ਬਾਜਵਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬੇਅਦਬੀ ਦੇ ਜ਼ਿੰਮੇਵਾਰ ਲੋਕਾਂ ਦੀਆਂ ਗਿ੍ਫ਼ਤਾਰੀਆਂ ਤੇ ਉਨ੍ਹਾਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ | ਬਰਗਾੜੀ ਵਿਖੇ ਚੱਲ ਰਹੇ ਇਸ ਸੰਘਰਸ਼ 'ਚ ...
ਬਟਾਲਾ, 22 ਸਤੰਬਰ (ਹਰਦੇਵ ਸਿੰਘ ਸੰਧੂ)-ਅਧਿਆਪਕ ਦਲ ਪੰਜਾਬ (ਜਵੰਧਾ) ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਔਲਖ ਵਲੋਂ ਜਿੱਥੇ ਅਧਿਆਪਕ ਹਿੱਤਾਂ ਦੀ ਰਾਖੀ ਲਈ ਆਪਣੀ ਬਣਦੀ ਡਿਊਟੀ ਬਾਖੂਬੀ ਨਿਭਾਈ ਜਾ ਰਹੀ ਹੈ, ਉੱਥੇ ਅਧਿਆਪਨ ਕਿੱਤੇ ਨੂੰ ਪੂਰੀ ਤਰ੍ਹਾਂ ਸਮਰਪਿਤ ਹੋ ਕੇ ...
ਪੁਰਾਣਾ ਸ਼ਾਲਾ, 22 ਸਤੰਬਰ (ਅਸ਼ੋਕ ਸ਼ਰਮਾ)-ਦਿੱਲੀ ਪੁਲਿਸ ਵਲੋਂ ਕਿਸਾਨਾਂ 'ਤੇ ਲਾਠੀਚਾਰਜ ਦੀ ਪੰਚ-ਸਰਪੰਚ ਕੇਂਦਰ ਸਰਕਾਰ ਦੀ ਨਿੰਦਾ ਕਰ ਰਹੇ ਹਨ | ਇਸ ਸਬੰਧੀ ਸਾਬਕਾ ਸਰਪੰਚ ਹਰਦੀਪ ਸਿੰਘ ਮਠਾਰੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਦਨ ਦਾ ਘਿਰਾਓ ਕਰਨ ਲਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX