ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ)-ਨਗਰ ਸੁਧਾਰ ਟਰੱਸਟ ਸੰਗਰੂਰ ਦੇ ਟਰੱਸਟੀਆਂ (ਮੈਂਬਰਾਂ) ਵਲੋਂ ਟਰੱਸਟ ਦੇ ਚੇਅਰਮੈਨ ਅਤੇ ਅਧਿਕਾਰੀਆਂ ਖਿਲਾਫ਼ ਖੋਲਿ੍ਹਆ ਗਿਆ ਮੋਰਚਾ ਦਿਨੋ-ਦਿਨ ਤੂਲ ਫੜਦਾ ਜਾ ਰਿਹਾ ਹੈ | ਟਰੱਸਟ ਦੇ ਤਿੰਨੇ ਮੈਂਬਰਾਂ ਸੰਤੋਸ਼ ਕੁਮਾਰੀ, ਲਛਮਨ ਦਾਸ ਲਾਲਕਾ ਅਤੇ ਪਰਮਾਨੰਦ ਨੇ ਜਿਥੇ 23 ਸਤੰਬਰ ਨੂੰ ਹੋਣ ਵਾਲੀ ਟਰੱਸਟ ਦੀ ਮੀਟਿੰਗ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਪਿਛਲੇ 2 ਸਾਲਾਂ ਦੌਰਾਨ ਟਰੱਸਟ ਵਲੋਂ ਲਗਪਗ 9 ਕਰੋੜ ਰੁਪਏ ਦੇ ਕੰਮਾਂ ਦੀ ਜਾਣਕਾਰੀ ਲੈਣ ਲਈ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬੂਹਾ ਖੜਕਾਉਣ ਦੀ ਤਿਆਰੀ ਕਰ ਲਈ ਗਈ ਹੈ | ਟਰੱਸਟ ਮੈਂਬਰਾਂ ਵਲੋਂ ਅੱਜ ਸੰਗਰੂਰ ਦੇ ਡਿਪਟੀ ਕਮਿਸ਼ਨ ਸ੍ਰੀ ਰਾਮ ਵੀਰ ਅਤੇ ਵਧੀਕ ਡਿਪਟੀ ਕਮਿਸ਼ਨਰ (ਅਰਬਨ) ਇਸ਼ਾ ਸਿੰਘਲ ਨੂੰ ਮੰਗ-ਪੱਤਰ ਸੌਂਪ ਕੇ ਟਰੱਸਟ ਵਲੋਂ ਕਰਵਾਏ 8 ਕੰਮਾਂ ਦੀ ਸੂਚੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਨ੍ਹਾਂ ਕੰਮਾਂ 'ਚ ਵੱਡੇ ਪੱਧਰ 'ਤੇ ਘਪਲੇਬਾਜ਼ੀਆਂ ਹੋਈਆਂ ਹਨ | ਇਸ ਲਈ ਸਾਰੇ ਕੰਮਾਂ ਦੇ ਟੈਂਡਰਾਂ ਦੇ ਐਸਟੀਮੇਟ, ਕੰਪਲੀਸ਼ਨ ਸਰਟੀਫਿਕੇਟ, ਚੈਕਿੰਗ ਰਿਪੋਰਟਾਂ ਅਤੇ ਬਿਲਾਂ ਦੀਆਂ ਕਾਪੀਆਂ ਦੇ ਨਾਲ-ਨਾਲ ਠੇਕੇਦਾਰਾਂ ਨੂੰ ਕੀਤੀਆਂ ਗਈਆਂ ਪੇਮੈਂਟਾਂ ਦਾ ਰਿਕਾਰਡ ਮੰਗਿਆ ਗਿਆ ਹੈ | ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਕੱਲ੍ਹ ਉਨ੍ਹਾਂ ਨੂੰ 23 ਸਤੰਬਰ ਦੀ ਮੀਟਿੰਗ 'ਚ ਸ਼ਾਮਿਲ ਹੋਣ ਬਾਰੇ ਇਕ ਪੱਤਰ ਪ੍ਰਾਪਤ ਹੋਇਆ ਹੈ ਪਰ ਟਰੱਸਟ ਦਫ਼ਤਰ ਅੰਦਰ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਣ ਕਾਰਨ ਤਿੰਨਾ ਮੈਂਬਰਾਂ ਨੇ ਇਸ ਮੀਟਿੰਗ ਦਾ ਬਾਈਕਾਟ ਕਰਦਿਆਂ ਨਾ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ | ਸੰਤੋਸ਼ ਕੁਮਾਰੀ, ਲਛਮਨਦਾਸ ਤੇ ਪਰਮਾਨੰਦ ਨੇ ਕਿਹਾ ਕਿ ਟਰੱਸਟ ਦੇ ਚੇਅਰਮੈਨ ਅਤੇ ਅਧਿਕਾਰੀਆਂ ਵਲੋਂ ਠੇਕੇਦਾਰਾਂ ਨਾਲ ਮਿਲ ਕੇ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਤੇ ਠੇਕੇਦਾਰਾਂ ਨਾਲ ਮਿਲੀਭੁਗਤ ਕਰ ਕੇ ਵੱਡੇ ਪੱਧਰ 'ਤੇ ਘੱਪਲੇਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧੀ ਉਹ ਜਲਦ ਹੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰ ਕੇ ਟਰੱਸਟ ਵਲੋਂ ਕਰਵਾਏ ਕੰਮਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰਨਗੇ | ਮੈਂਬਰਾਂ ਨੇ ਕਿਹਾ ਕਿ ਜੇਕਰ ਫਿਰ ਵੀ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਟਰੱਸਟ ਦਫ਼ਤਰ ਅੱਗੇ ਧਰਨਾ ਲਗਾਉਣਗੇ |
ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਚੋਰੀ, ਲੁੱਟਖੋਹ ਅਤੇ ਗੈਂਗਵਾਰ ਨਾਲ ਜੁੜੇ ਚਾਰ ਵੱਖ-ਵੱਖ ਮੁਕੱਦਮਿਆਂ 'ਚ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕਰਦਿਆਂ 4 ਪਿਸਤੌਲ, ਹੀਰੇ-ਸੋਨੇ-ਚਾਂਦੀ ਦੇ ਗਹਿਣੇ ...
ਲਹਿਰਾਗਾਗਾ, 22 ਸਤੰਬਰ (ਅਸ਼ੋਕ ਗਰਗ)-ਤਿਉਹਾਰਾਂ ਦੇ ਦਿਨ ਨੇੜੇ ਆਉਂਦੇ ਹੀ ਸਿਹਤ ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰਨੇ ਸ਼ੁਰੂ ਕਰ ਦਿੱਤੇ ਗਏ ਹਨ | ਲਹਿਰਾਗਾਗਾ ਵਿਖੇ ਸਹਾਇਕ ਕਮਿਸ਼ਨਰ ਫੂਡ ਡਾ. ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ...
ਲਹਿਰਾਗਾਗਾ, 22 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਥਾਨਕ ਸ਼ਹਿਰ ਅੰਦਰ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਕਾਰਨ ਮੱਚੀ ਹਾਹਾਕਾਰ ਤੋਂ ਬਾਅਦ ਐਸ.ਡੀ.ਐਮ. ਲਹਿਰਾਗਾਗਾ ਮੈਡਮ ਨਵਰੀਤ ਕੌਰ ਸੇਖੋਂ ਨੇ ਵੱਖ-ਵੱਖ ਵਿਭਾਗਾਂ ਦੇ ...
ਸ਼ੇਰਪੁਰ, 22 ਸਤੰਬਰ (ਸੁਰਿੰਦਰ ਚਹਿਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸਰਕਲ ਸ਼ੇਰਪੁਰ ਦੀ ਮੀਟਿੰਗ ਸ਼ੇਰਪੁਰ ਵਿਖੇ ਸਰਕਲ ਪ੍ਰਧਾਨ ਮਹਿਕਮ ਸਿੰਘ ਸਾਬਕਾ ਸਰਪੰਚ ਦੀਦਾਰਗਡ੍ਹ ਅਤੇ ਜਸਵੰਤ ਸਿੰਘ ਜੱਸੀ ਮਾਹਮਦਪੁਰ ਜਨਰਲ ਸਕੱਤਰ ਸਰਕਲ ਸ਼ੇਰਪੁਰ ਦੀ ਪ੍ਰਧਾਨਗੀ ਹੇਠ ...
ਸ਼ੇਰਪੁਰ, 22 ਸਤੰਬਰ (ਦਰਸਨ ਸਿੰਘ ਖੇੜੀ)-ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਅੱਜ ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਇਸ ਦੀ ਬਾਹਰੀ ਦਿੱਖ ਪਬਲਿਕ ਸਕੂਲ ਦਾ ਭੁਲੇਖਾ ਪਾਉਂਦੀ ਹੈ | ਇਸ ਸਕੂਲ ਦੀਆਂ ਕੰਧਾਂ ਤੇ ਲਿਖੇ ਮਾਟੋ ਸਾਡੇ ਜੀਵਨ ਲਈ ਆਸ਼ਾਵਾਦੀ ...
ਅਮਰਗੜ੍ਹ, 22 ਸਤੰਬਰ (ਝੱਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਕੀਤਾ ਜਾਣ ਵਾਲਾ ਭਾਰਤ ਬੰਦ ਇਤਿਹਾਸਕ ਹੋਵੇਗਾ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਅਤੇ ਕਿਸਾਨ ਵਿੰਗ ਦੇ ਉਪ ਪ੍ਰਧਾਨ ਪ੍ਰੋ: ਜਸਵੰਤ ...
ਸੰਗਰੂਰ, 22 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਸ) ਦੇ ਸਰਕਲ ਪ੍ਰਧਾਨ ਏ.ਪੀ. ਸਿੰਘ ਬਾਬਾ ਨੇ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਾਯੂਸੀ ਹੋਈ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨਾਲ ...
ਲਹਿਰਾਗਾਗਾ, 22 ਸਤੰਬਰ (ਪ੍ਰਵੀਨ ਖੋਖਰ)-ਸ਼ਹਿਰ ਦੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋ ਪੀਣ ਯੋਗ ਪਾਣੀ ਦੀਆਂ ਆ ਰਹੀਆਂ ਸਮੱਸਿਆ ਨੂੰ ਹੱਲ ਕਰਵਾਉਣ ਸਬੰਧੀ ਪੇਂਡੂ ਵੈੱਲਫੇਅਰ ਸੁਸਾਇਟੀ ਲਹਿਰਾਗਾਗਾ ਦੇ ਪ੍ਰਧਾਨ ਦੀਪਕ ਜੈਨ ਅਤੇ ਲਹਿਰਾਗਾਗਾ ਵਿਕਾਸ ਮੰਚ ਦੇ ...
ਕੁੱਪ ਕਲਾਂ, 22 ਸਤੰਬਰ (ਮਨਜਿੰਦਰ ਸਿੰਘ ਸਰੌਦ)-ਲੰਮਾ ਸਮਾਂ ਪੰਜਾਬੀ ਮਾਂ-ਬੋਲੀ ਦੀ ਸੇਵਾ ਕਰਨ ਵਾਲੇ ਉੱਘੇ ਪੰਜਾਬੀ ਲੇਖਕ ਸੁਰਿੰਦਰ ਸਿੰਘ ਜੋ ਇਸ ਵੇਲੇ ਬਿਮਾਰੀ ਦੀ ਹਾਲਤ ਕਾਰਨ ਹਸਪਤਾਲ ਦਾਖਲ ਹਨ ਦੀ ਸਾਰ ਪੰਜਾਬ ਸਰਕਾਰ ਨੂੰ ਲੈਣੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ...
ਚੀਮਾ ਮੰਡੀ, 22 ਸਤੰਬਰ (ਮੱਕੜ)-ਸੰਤ ਬਾਬਾ ਅਤਰ ਸਿੰਘ ਸਕੂਲ ਵੈਨ ਐਸੋਸੀਏਸ਼ਨ ਚੀਮਾ ਮੰਡੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਉਪ ਪ੍ਰਧਾਨ ਗੁਰਮੀਤ ਸਿੰਘ, ਸਕੱਤਰ ਰਣਦੀਪ ਸਿੰਘ ਨਮੋਲ, ਖ਼ਜ਼ਾਨਚੀ ਸਤਿਗੁਰੂ ਸਿੰਘ,ਸ਼ਹੀਦ ਊਧਮ ਸਿੰਘ ਸਕੂਲ ਵੈਨ ਐਸੋਸੀਏਸ਼ਨ ...
ਚੀਮਾ ਮੰਡੀ, 22 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)-ਪਿਛਲੇ ਦਿਨੀਂ ਧੂਰੀ ਦੇ ਪਿ੍ੰਸ ਵਿਲਾ ਵਿਖੇ ਹੋਏ 'ਕਿਸਮੇ ਕਿਤਨਾ ਹੈ ਦਮ' ਮੁਕਾਬਲਿਆਂ 'ਚ ਸਥਾਨਕ ਐਮ.ਐਲ.ਜੀ. ਕਾਨਵੈਂਟ ਸਕੂਲ ਦੇ ਵਿਦਿਆਰਥੀ ਨੇ ਪਹਿਲਾ ਇਨਾਮ ਜਿੱਤ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...
ਅਮਰਗੜ੍ਹ, 22 ਸਤੰਬਰ (ਸੁਖਜਿੰਦਰ ਸਿੰਘ ਝੱਲ)-ਆਈ.ਏ.ਐਸ. ਸ੍ਰੀ ਹੁਸਨ ਲਾਲ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਿ੍ੰਸੀਪਲ ਸਕੱਤਰ ਲੱਗਣ ਦੀ ਖ਼ੁਸ਼ੀ 'ਚ ਵੱਖ-ਵੱਖ ਸੰਸਥਾਵਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ...
ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ | ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਨੇ ਸੂਬਾ ਪੱਧਰੀ ...
ਸੰਦੌੜ, 22 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)-ਸਵ. ਆਤਮਾ ਸਿੰਘ ਰਾਣੂ ਦੀ ਯਾਦ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਪ੍ਰਵਾਸੀ ਪੰਜਾਬੀ ਗੁਰਦੀਪ ਸਿੰਘ ਅਮਰੀਕਾ ਦੀ ਸਰਪ੍ਰਸਤੀ ਪਿੰਡ ਖ਼ੁਰਦ ਵਿਖੇ ਕਬੱਡੀ ਕੱਪ ਕਰਵਾਇਆ ਗਿਆ | ਇਸ ਕਬੱਡੀ ਕੱਪ ਵਿਚ 75 ਕਿੱਲੋ ਭਾਰ ਵਰਗ ਦੇ ...
ਮਲੇਰਕੋਟਲਾ, 22 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਲੇਰਕੋਟਲਾ ਦੀ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਜਿੱਥੇ ਟਰੱਸਟ ...
ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਸੂਬੇ ਭਰ ਤੋਂ ਸਮੂਹ ਯੂਨਿਟਾਂ ਦੇ ...
ਲਹਿਰਾਗਾਗਾ, 22 ਸਤੰਬਰ (ਕੰਵਲਜੀਤ ਸਿੰਘ ਢੀਂਡਸਾ)-ਕੋਵਿਡ-19 ਅਤੇ ਤਾਲਾਬੰਦੀ ਕਾਰਨ ਲਗਾਤਾਰ ਡੇਢ ਸਾਲ ਵਿਦਿਆਰਥੀ ਸਕੂਲ ਬੰਦ ਹੋਣ ਕਾਰਨ ਪੜ੍ਹਾਈ ਦੇ ਨਾਲ ਖੇਡਾਂ ਤੇ ਖੇਡ ਮੁਕਾਬਲਿਆਂ ਤੋਂ ਦੂਰ ਰਹਿਣ ਕਾਰਨ ਸਰੀਰਕ ਅਤੇ ਮਾਨਸਿਕ ਤੌਰ 'ਤੇ ਔਖੇ ਦੌਰ 'ਚੋਂ ਲੰਘ ਰਹੇ ਹਨ | ...
ਦਿੜ੍ਹਬਾ ਮੰਡੀ, 22 ਸਤੰਬਰ (ਪਰਵਿੰਦਰ ਸੋਨੂੰ)-ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਮੈਨ ਸਤਨਾਮ ਸਿੰਘ ਘੁਮਾਣ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਸਦਕਾ ਮਾਰਕੀਟ ਕਮੇਟੀ ਦਿੜ੍ਹਬਾ ਅਧੀਨ ...
ਧੂਰੀ, 22 ਸਤੰਬਰ (ਸੰਜੇ ਲਹਿਰੀ, ਦੀਪਕ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਪ੍ਰਧਾਨ ...
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)-ਪਿਛਲੇ ਸਾਢੇ ਚਾਰ ਵਜੇ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਜਿੱਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ, ਉੱਥੇ ...
ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਪੰਜਾਬ ਦੇ ਮੁਲਾਜ਼ਮਾਂ, ਅਧਿਕਾਰੀਆਂ ਨੂੰ ਦਫ਼ਤਰਾਂ 'ਚ ਨਿਸ਼ਚਿਤ ਸਮੇਂ 'ਤੇ ਹਾਜ਼ਰ ਰਹਿਣ ਦੀ ਹਦਾਇਤਾਂ ਦਾ ਜ਼ਿਲ੍ਹਾ ਹੈੱਡ ਕੁਆਰਟਰ 'ਤੇ ...
ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ)-ਭਾਜਪਾ ਲੀਗਲ ਸੈੱਲ ਦੀ ਮੀਟਿੰਗ ਐਡ. ਸੁਰਜੀਤ ਸਿੰਘ ਰੰਧਾਵਾ ਕੋ-ਕਨਵੀਨਰ ਭਾਜਪਾ ਪੰਜਾਬ ਲੀਗਲ ਸੈੱਲ, ਸ੍ਰੀ ਅੰਕੁਰ ਜਿੰਦਲ ਕਨਵੀਨਰ ਲੀਗਲ ਸੈੱਲ ਜ਼ਿਲ੍ਹਾ ਸੰਗਰੂਰ-1, ਐਡ. ਪਰਵੇਸ ਕੁਮਾਰ ਖੇੜਾ ਜ਼ਿਲ੍ਹਾ ਕਨਵੀਨਰ ਲੀਗਲ ...
ਲਹਿਰਾਗਾਗਾ, 22 ਸਤੰਬਰ (ਅਸ਼ੋਕ ਗਰਗ)-ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਜਰਨਲ ਸਕੱਤਰ ਬਹਾਦਰ ਸਿੰਘ ਭੁਟਾਲ ਕਲਾਂ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲਗਾਇਆ ਧਰਨਾ 356ਵੇਂ ਦਿਨ ...
ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਦੱਸਿਆ ਕਿ ਪਿੰਡ ਮੰਗਵਾਲ ਦੇ ਸੁਰਜੀਤ ਸਿੰਘ ਦੀ ਕਿਸਾਨੀ ਸੰਘਰਸ਼ ਦੇ ਚੱਲਦਿਆਂ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਸੁਰਜੀਤ ...
ਮਲੇਰਕੋਟਲਾ, 22 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਹਲਕਾ ਮਲੇਰਕੋਟਲਾ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਦੇ ਸਿਆਸੀ ਸਲਾਹਕਾਰ ਜਥੇ. ਹਾਕਮ ਸਿੰਘ ਚੱਕ ਦੇ ਮਾਤਾ ਜੀ ਤੇ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਸਾਬਕਾ ਚੇਅਰਮੈਨ ਸ. ...
ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ)-ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਮੀਟਿੰਗ ਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਆਡੀਟੋਰੀਅਮ ਹਾਲ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਹੋਈ | ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿਚ ਸ੍ਰੀ ਗੁਰਨਾਮ ਸਿੰਘ ...
ਧੂਰੀ, 22 ਸਤੰਬਰ (ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਜਹਾਂਗੀਰ ਦੀ ਅਗਵਾਈ ਹੇਠ 356ਵੇਂ ਦਿਨ ਟੋਲ ਪਲਾਜ਼ਾ ਅੱਗੇ ਰੋਸ ਧਰਨਾ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 24, 25 ਸਤੰਬਰ ਨੂੰ ਪਿੰਡਾਂ ਤੇ ਸ਼ਹਿਰਾਂ ਮੋਟਰਸਾਈਕਲ ...
ਧੂਰੀ, 22 ਸਤੰਬਰ (ਸੰਜੇ ਲਹਿਰੀ, ਦੀਪਕ)-ਨੇੜਲੇ ਪਿੰਡ ਘਨੌਰੀ ਕਲਾਂ ਵਿਖੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆਏ 150 ਦੇ ਕਰੀਬ ਪਰਿਵਾਰਾਂ ਨੇ ਬਿੱਕਰ ਸਿੰਘ ਠੇਕੇਦਾਰ, ਹੈਪੀ ਧਾਲੀਵਾਲ ਅਤੇ ਰਵਿੰਦਰ ਸਿੰਘ ਧਾਲੀਵਾਲ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਦੇ ਟਰੇਡ ...
ਸੰਦੌੜ, 22 ਸਤੰਬਰ (ਜਸਵੀਰ ਸਿੰਘ ਜੱਸੀ)-ਖੇਤੀ ਕਾਨੂੰਨਾਂ ਖ਼ਿਲਾਫ਼ ਜੂਝ ਰਹੇ ਕਿਰਤੀ ਲੋਕੋ ਸਤੰਬਰ ਮਹੀਨਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁਲਕ ਦੀ ਖੇਤੀ ਪੂਰੀ ਤਰ੍ਹਾਂ ਸਾਮਰਾਜੀਆਂ ਨੂੰ ਪਰੋਸ਼ਣ ਖ਼ਿਲਾਫ਼ ਪੰਜਾਬ ਦੇ ਲੋਕਾਂ ਖ਼ਾਸ ਕਰਕੇ ...
ਸੰਦੌੜ, 22 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 28 ਸਤੰਬਰ ਨੂੰ ਬਰਨਾਲਾ ਵਿਖੇ ਹੋ ਰਹੇ ਵਿਸ਼ਾਲ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਲੋਕ ਮੋਰਚਾ ਪੰਜਾਬ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ...
ਧਰਮਗੜ੍ਹ, 22 ਸਤੰਬਰ (ਗੁਰਜੀਤ ਸਿੰਘ ਚਹਿਲ)-ਆਲ ਇੰਡੀਆ, ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਤਕਰੀਬਨ ਸਾਢੇ ਚਾਰ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ ਦੀ ਲਾਲਸਾ ਪਿੱਛੇ ...
ਭਵਾਨੀਗੜ੍ਹ, 22 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਦੇ ਨਵੇਂ ਬਣਾਏ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਨੂੰ ਸਵੇਰੇ 9 ਵਜੇ ਪਹੁੰਚਣ ਦੇ ਦਿੱਤੇ ਗਏ ਹੁਕਮਾਂ 'ਤੇ ਸ਼ਹਿਰ ਦੇ 3 ਦਫ਼ਤਰਾਂ ਦੇ ਅਧਿਕਾਰੀਆਂ ਅਤੇ ...
ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਸੱਗੂ, ਧਾਲੀਵਾਲ, ਭੁੱਲਰ)-ਸਥਾਨਕ ਇੰਦਰਾ ਬਸਤੀ 'ਚ ਵਾਰਡ ਨੰ 20 'ਚ ਰਹਿਣ ਵਾਲੇ ਇਕ ਨੌਜਵਾਨ ਵਲੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ, ਜਿਸ ਨੂੰ ਲੈ ਕੇ ਪੁਲਿਸ ਨੇ ਦੋ 'ਤੇ ਮਾਮਲਾ ਦਰਜ ਕਰ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...
ਸੰਗਰੂਰ, 22 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਪੰਜਾਬ ਪੁਲਿਸ ਦੀ 25 ਤੇ 26 ਸਤੰਬਰ ਨੂੰ ਹੋ ਰਹੀ ਭਰਤੀ ਲਈ ਜ਼ਿਲ੍ਹਾ ਸੰਗਰੂਰ 'ਚ 7 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ | ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿਚ ...
ਸੰਗਰੂਰ, 22 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਨੌਜਵਾਨ ਆਗੂ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2 ਫ਼ੈਸਲੇ ਤੁਰੰਤ ਲੈਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕਾਂ ਨੂੰ ਇਕ ਪੈਨਸ਼ਨ ਹੀ ਮਿਲਣੀ ...
ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਭੁੱਲਰ, ਧਾਲੀਵਾਲ, ਸੱਗੂ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੇ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨੇ ਹੁਣ ਅਕਾਲੀ ਬਸਪਾ ਦੇ ਉਮੀਦਵਾਰਾਂ ਨੂੰ ਜਿਤਾ ...
ਭਵਾਨੀਗੜ੍ਹ, 22 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਮੁੱਖ ਮੰਤਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਲਿਖਣ ਵਾਲੇ ਮਰਦ ਤੇ ਔਰਤ ਖ਼ਿਲਾਫ਼ ਤਫ਼ਤੀਸ਼ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਹ ਵਿਚਾਰ ਸਥਾਨਕ ਸ਼ਹਿਰ ਵਿਖੇ ਨਵੇਂ ਆਏ ਡੀ.ਐਸ.ਪੀ. ਗੁਰਿੰਦਰ ਸਿੰਘ ਬੱਲ ਨੇ ...
ਅਮਰਗੜ੍ਹ, 22 ਸਤੰਬਰ (ਸੁਖਜਿੰਦਰ ਸਿੰਘ ਝੱਲ)-ਪ੍ਰਸਿੱਧ ਵਿੱਦਿਅਕ ਸੰਸਥਾ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਵਿਖੇ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੂੰ ਸਨਮਾਨਿਤ ਕੀਤਾ ਗਿਆ | ਤਾਰਾ ਵਿਵੇਕ ਕਾਲਜ ਦੇ ਪਿ੍ੰਸੀਪਲ ਡਾ. ...
ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ 'ਚ ਪਈਆਂ ਖਾਲੀ ਅਸਾਮੀਆਂ 'ਤੇ ਭਰਤੀ ਦੀ ਮੰਗ ਨੰੂ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਢਿਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਲ ...
ਚੀਮਾ ਮੰਡੀ, 22 ਸਤੰਬਰ (ਦਲਜੀਤ ਸਿੰਘ ਮੱਕੜ)-ਸਮਾਜ ਸੇਵੀ ਸੰਸਥਾ ਸੋਸ਼ਲ ਕੇਅਰ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਭੀਮ ਸਿੰਘ ਭੂਕਲ ਦੀ ਅਗਵਾਈ ਹੇਠ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ...
ਮਲੇਰਕੋਟਲਾ, 22 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਹਲਕਾ ਮਲੇਰਕੋਟਲਾ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਦੇ ਸਿਆਸੀ ਸਲਾਹਕਾਰ ਜਥੇ. ਹਾਕਮ ਸਿੰਘ ਚੱਕ ਦੇ ਮਾਤਾ ਜੀ ਤੇ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਸਾਬਕਾ ਚੇਅਰਮੈਨ ਸ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX