ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ
. . .  6 minutes ago
ਸਿੰਘੂ ਬਾਰਡਰ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ..
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ
. . .  4 minutes ago
ਸਿੰਘੂ ਬਾਰਡਰ, 8 ਦਸੰਬਰ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ..
ਜਗਬੀਰ ਬਰਾੜ ਦੀ ਜਿੱਤ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਪੱਬਾਂ ਭਾਰ- ਰਾਜਪਾਲ
. . .  16 minutes ago
ਜਲੰਧਰ, 8 ਦਸੰਬਰ (ਸੁਖਮਿੰਦਰ)- ਯੂਥ ਅਕਾਲੀ ਦਲ ਵਲੋਂ ਅੱਜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਬਰਾੜ ਦੇ ਹੱਕ ਵਿਚ ਲਗਾਤਾਰ ਯੂਥ ਅਕਾਲੀ ਦਲ ਸ਼ਹਿਰੀ ਮੀਟਿੰਗ ਕਰ ਰਿਹਾ...
ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  23 minutes ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  45 minutes ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  56 minutes ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 1 hour ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 2 hours ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 2 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 3 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 3 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਰਾਘਵ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 8 ਦਸੰਬਰ (ਸੁਰਿੰਦਰਪਾਲ)-ਰਾਘਵ ਚੱਢਾ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸਾਂ ਨੂੰ ਇੰਪਾਊਂਡ ਕਰਨਾ ਵੀ ਕੇਵਲ ਤੇ ਕੇਵਲ ਇਕ ਦਿਖਾਵਾ..
ਕਾਂਗਰਸ ਸਰਕਾਰ ਨੇ ਲਾਇਆ ਲਾਲ ਸਿੰਘ ਨੂੰ ਹਲਕਾ ਸਨੌਰ ਦਾ ਇੰਚਾਰਜ !
. . .  about 3 hours ago
ਪਟਿਆਲਾ, 8 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਹਲਕਾ ਸਨੌਰ ਨੂੰ ਲੈ ਕੇ ਕਾਂਗਰਸ ਵਿਚ ਚੱਲ ਰਹੀ ਕਸ਼ਮਕਸ਼ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਨੂੰ ਕਾਂਗਰਸ ਪਾਰਟੀ ਵਲੋਂ ਹਲਕਾ ...
ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਸੀ.ਡੀ.ਐੱਸ. ਬਿਪਿਨ ਰਾਵਤ ਵੀ ਸਨ ਮੌਜੂਦ, ਜਾਂਚ ਦੇ ਆਦੇਸ਼ ਹੋਏ ਜਾਰੀ
. . .  about 1 hour ago
ਕੁੰਨੂਰ, 8 ਦਸੰਬਰ- ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਾਮਿਲਨਾਡੂ ਦੇ ਕੁੰਨੂਰ 'ਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ ਹੈ। ਇਸ 'ਚ ਸੀ.ਜੀ.ਐੱਸ. ਬਿਪਿਨ ਰਾਵਤ ...
ਤਾਮਿਲਨਾਡੂ ਦੇ ਕੁੰਨੂਰ ’ਚ ਵੱਡਾ ਹਾਦਸਾ,ਫੌਜ ਦਾ ਹੈਲੀਕਾਪਟਰ ਕ੍ਰੈਸ਼
. . .  about 4 hours ago
ਕੁੰਨੂਰ,8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਵੱਡਾ ਹਾਦਸਾ,ਫੌਜ ਦਾ ਹੈਲੀਕਾਪਟਰ ਕ੍ਰੈਸ਼...
'ਆਪ' ਦਾ ਮੁੱਖ ਮੰਤਰੀ ਚੰਨੀ 'ਤੇ ਸ਼ਬਦੀ ਹਮਲਾ
. . .  about 4 hours ago
ਚੰਡੀਗੜ੍ਹ, 8 ਦਸੰਬਰ - 'ਆਪ' ਨੇ ਮੁੱਖ ਮੰਤਰੀ ਚੰਨੀ 'ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਸੁਖਬੀਰ ਸਿੰਘ ਬਾਦਲ ਦੇ ਵਿਚਕਾਰ ਖੁਫੀਆ ਬੈਠਕ ਹੋਈ ਹੈ | 'ਆਪ' ਦਾ ਕਹਿਣਾ ਹੈ ਕਿ ਮਜੀਠੀਆ ਖ਼ਿਲਾਫ਼ ਕੇਸ ਕਮਜ਼ੋਰ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ,ਕਰਨੈਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਵਿਖੇ ਹੋਏ ਨਤਮਸਤਕ..
ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਛੁੱਟੀ ਦਾ ਐਲਾਨ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ,ਕਰਨੈਲ ਸਿੰਘ)- ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਛੁੱਟੀ ਦਾ ਐਲਾਨ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਸੂਬਾ ਆਗੂ ਡਾ: ਸੋਹਲ ਦੀ ਅਗਵਾਈ 'ਚ ਤਹਿਸੀਲ ਭਰ ਦੇ ਪੇਂਡੂ ਡਾਕਟਰਾਂ ਦਾ ਇਜਲਾਸ

ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ 'ਚ ਤਹਿਸੀਲ ਭਰ ਦੇ ਪੇਂਡੂ ਡਾਕਟਰਾਂ ਦੇ ਹੋਏ ਤਹਿਸੀਲ ਪੱਧਰੀ ਰੋਸ ਇਜਲਾਸ 'ਚ ਸਾਲ 2017 ਦੀਆਂ ਚੋਣਾਂ ਦੌਰਾਨ ਕਾਂਗਰਸ ਵਲੋਂ ਆਪਣੇ ਚੋਣ ਮਨੋਰਥ ਪੱਤਰ ਦੀ ਮੱਦ 16 ਤਹਿਤ ਕੀਤੇ ਗਏ ਚੋਣ ਵਾਅਦੇ ਅਨੁਸਾਰ ਆਰ. ਐਮ. ਪੀ. ਡਾਕਟਰਾਂ (ਪੇਂਡੂ ਡਾਕਟਰਾਂ) ਨੂੰ 1963 ਤੋਂ ਬੰਦ ਪਈ ਰਜਿਸਟ੍ਰੇਸ਼ਨ ਪ੍ਰਣਾਲੀ ਬਹਾਲ ਕਰਦਿਆਂ ਤਜ਼ਰਬੇ ਦੇ ਅਧਾਰ 'ਤੇ ਆਯੁਰਵੈਦਿਕ ਬੋਰਡ ਕੋਲੋਂ ਰਜਿਸਟ੍ਰੇਸ਼ਨ ਕਰਵਾ ਕੇ ਪੈ੍ਰਕਟਿਸ ਕਰਨ ਦੀ ਕਾਨੂੰਨੀ ਮਾਨਤਾ ਦੇਣ ਤੇ ਬਾਹਰਲਿਆਂ ਸੂਬਿਆਂ ਤੋਂ ਰਜਿਸਟਰਡ ਆਰ.ਐਮ.ਪੀ. ਡਾਕਟਰਾਂ ਨੂੰ ਪੰਜਾਬ 'ਚ ਵੀ ਮਾਨਤਾ ਦੇਣ ਦੇ ਵਾਅਦਿਆਂ ਨੂੰ ਪੂਰਾ ਕਰਨ ਦੇ ਰੋਸ 'ਚ ਤੇਜ ਰੋਸ ਪ੍ਰਗਟ ਕੀਤਾ ਗਿਆ ਤੇ ਨਵੇਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸਮੂਹ ਸੰਘਰਸ਼ੀ ਲੋਕਾਂ ਨੂੰ ਕੁੱਝ ਦਿਨਾਂ ਦਾ ਸਮਾਂ ਦੇਣ ਲਈ ਕੀਤੀ ਗਈ ਅਪੀਲ ਦੇ ਮੱਦੇਨਜ਼ਰ ਫੈਸਲਾ ਲਿਆ ਗਿਆ ਕਿ ਜੇਕਰ ਇਕ ਮਹੀਨੇ ਦੇ ਅੰਦਰ ਅੰਦਰ ਹੱਕੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਪਿੰਡਾਂ 'ਚ ਦੌਰਿਆਂ ਦੌਰਾਨ ਸਿਹਤ ਮੰਤਰੀ ਪੰਜਾਬ ਦਾ ਕਾਲਿਆਂ ਝੰਡਿਆਂ ਨਾਲ ਵਿਰੋਧ ਦਰਜ ਕਰਵਾਇਆ ਜਾਵੇਗਾ | ਮਜਬੂਰੀ 'ਚ ਅਗਾਮੀ ਚੋਣਾਂ 'ਚ ਸਰਕਾਰ ਵਿਰੁੱਧ ਭੁਗਤਿਆ ਜਾਵੇਗਾ | ਇਸ ਮੌਕੇ 'ਤੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ, ਡਾ: ਗੁਰਦਿਆਲ ਸਿੰਘ, ਡਾ: ਜੋਗਿੰਦਰ ਮਸੀਹ, ਡਾ: ਜਸਬੀਰ ਸਿੰਘ ਅਜਨਾਲਾ, ਡਾ: ਜਸਵੰਤ ਸਿੰਘ, ਡਾ: ਕੁਲਦੀਪ ਸਿੰਘ ਰਾਜਾਸਾਂਸੀ, ਮੀਡੀਆ ਇੰਚਾਰਜ ਡਾ: ਸਵਿੰਦਰ ਸਿੰਘ, ਡਾ: ਕੁਲਵੰਤ ਸਿੰਘ ਗ੍ਰੰਥਗੜ, ਡਾ: ਗੁਰਮੁੱਖ ਸਿੰਘ ਦੀਨੇਵਾਲੀ, ਡਾ: ਬਿਕਰਮਜੀਤ ਸਿੰਘ ਡਿਆਲ ਭੜੰਗ, ਡਾ: ਇਕਬਾਲ ਸਿੰਘ ਚੇਤਨਪੁਰਾ, ਡਾ: ਜੋਗਿੰਦਰ ਸਿੰਘ ਸਾਰੰਗਦੇਵ, ਡਾ: ਸੁਰਜੀਤ ਸਿੰਘ ਫੱਤੇਵਾਲ, ਡਾ: ਸਵਰਨ ਜੀਤ ਸਿੰਘ ਸੌੜੀਆਂ, ਮਹਿਲਾ ਵਿੰਗ ਤਹਿਸੀਲ ਆਗੂ ਸੁਖਵਿੰਦਰ ਕੌਰ, ਡਾ: ਭੁਪਿੰਦਰ ਕੌਰ, ਡਾ: ਗੁਰਮੀਤ ਕੌਰ ਆਦਿ ਮੌਜੂਦ ਸਨ |

ਸਰਕਾਰੀ ਕਾਲਜ ਅਜਨਾਲਾ ਵਿਖੇ ਡਾ: ਦੀਪਕ ਭਾਟੀਆ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਤੇ ਆਲੇ ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਮਿਸ਼ਨ ਗਰਨਿ ਪੰਜਾਬ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰਸੀਪਲ ਓਮ ਪ੍ਰਕਾਸ਼ ਦੀ ਅਗਵਾਈ ਹੇਠ ਹਰਬਲ ਬੂਟੇ ਲਗਾਉਣ ਦੀ ...

ਪੂਰੀ ਖ਼ਬਰ »

ਹਲਕਾ ਇੰਚਾਰਜ ਟੌਂਗ ਦੇ ਹੱਕ 'ਚ ਉਤਰੇ ਸੈਂਕੜੇ ਲੋਕ

ਖਿਲਚੀਆਂ, 23 ਸਤੰਬਰ (ਕਰਮਜੀਤ ਸਿੰਘ ਮੁੱਛਲ)-ਸ੍ਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਪੰਜਾਬ ਪ੍ਰਧਾਨ ਵਲੋਂ ਦਲਬੀਰ ਸਿੰਘ ਟੌਂਗ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੇ ਚੋਣ ਮੈਦਾਨ 'ਚ ਉਤਾਰਨ 'ਤੇ ਸੈਂਕੜੇ ਲੋਕਾਂ ਨੇ ਪਾਰਟੀ ਦਾ ਧੰਨਵਾਦ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹਿਰੀ ਕਾਂਗਰਸ ਆਗੂਆਂ ਨੇ ਪ੍ਰਧਾਨ ਅਰੋੜਾ ਦੀ ਅਗਵਾਈ 'ਚ ਕਾਂਗਰਸ ਦੀ ਮਜ਼ਬੂਤੀ ਲਈ ਵਿੱਢੀ ਜਨ ਸੰਪਰਕ ਮੁਹਿੰਮ

ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਸ਼ਹਿਰੀ ਕਾਂਗਰਸ ਕਾਰਕੁੰਨਾਂ ਤੇ ਆਗੂਆਂ ਵਲੋਂ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕਸ ਵਾਲਿਆਂ ਦੀ ਪ੍ਰਧਾਨਗੀ 'ਚ ਕਰਵਾਈ ਪ੍ਰਭਾਵਸ਼ਾਲੀ ਮੀਟਿੰਗ 'ਚ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਡਾ: ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਮੌਕੇ ਵਿਧਾਇਕ ਅਜਨਾਲਾ ਤੇ ਕੰਵਰ ਅਜਨਾਲਾ ਹੋਏ ਨਤਮਸਤਕ

ਗੱਗੋਮਾਹਲ, 23 ਸਤੰਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਪੁੱਤਰ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਸਾਥੀਆਂ ਨਾਲ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ...

ਪੂਰੀ ਖ਼ਬਰ »

ਐਸ. ਐਸ. ਪੀ. ਨੇ ਪੁਲਿਸ ਚੌਕੀਆਂ ਤੇ ਥਾਣਾ ਮੁਖੀਆਂ ਨੂੰ ਨਵੇਂ ਮੋਬਾਈਲ ਨੰਬਰ ਕੀਤੇ ਜਾਰੀ

ਅਟਾਰੀ, 23 ਸਤੰਬਰ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਦਿਹਾਤੀ ਅਧੀਨ ਆਉਂਦੇ ਥਾਣੇ ਤੇ ਪੁਲਿਸ ਚੌਕੀਆਂ ਦੇ ਮੁਖੀਆਂ ਨੂੰ ਨਵੇਂ ਮੋਬਾਈਲ ਨੰਬਰ ਜਾਰੀ ਕਰ ਦਿੱਤੇ ਹਨ | ਐੱਸ. ਐੱਸ. ਪੀ. ਗੁਲਨੀਤ ਸਿੰਘ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਪੁਲਿਸ ਥਾਣਾ ਘਰਿੰਡਾ ਦੇ ਬਾਹਰ ਧਰਨਾ

ਅਟਾਰੀ, 23 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਸਾਂਝੇ ਤੌਰ 'ਤੇ ਬਾਬਾ ਅਰਜਨ ਸਿੰਘ ਪ੍ਰਧਾਨ ਜਮਹੂਰੀ ਕਿਸਾਨ ਸਭਾ ਅੰਮਿ੍ਤਸਰ, ਸੁਖਰਾਮਬੀਰ ਸਿੰਘ ਰਾਜੇਵਾਲ, ਧਨਵੰਤ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੇ ਦੂਜੇ ਦਿਨ ਸੰਗਤਾਂ ਦਾ ਹੜ੍ਹ ਉਮੜਿਆ

ਗੱਗੋਮਾਹਲ, 23 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਸਾਲਾਨਾ ਬਰਸੀ ਦੇ ਸਬੰਧ 'ਚ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਜੋੜ ਮੇਲੇ ਦੇ ਦੂਜੇ ਦਿਨ ਸ਼ਰਧਾਲੂਆਂ ਦਾ ਵੱਡਾ ਇਕੱਠ ਸ਼ਰਧਾ ਵੱਸ ਨਤਮਸਤਕ ਹੋਣ ...

ਪੂਰੀ ਖ਼ਬਰ »

28 ਦੇ ਮੋਰਚੇ 'ਚ ਦੋ ਦਿਨ ਕਿਸਾਨ ਬੀਬੀਆਂ ਵੱਡੀ ਸ਼ਮੂਲੀਅਤ ਕਰਨਗੀਆਂ-ਪੰਧੇਰ

ਕੱਥੂਨੰਗਲ, 23 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਦੇ ਵੱਖ-ਵੱਖ ਜ਼ੋਨਾਂ ਵਲੋਂ 28 ਸਤੰਬਰ ਦੇ ਪੱਕੇ ਮੋਰਚੇ ਦੀ ਤਿਆਰੀ ਲਈ ਤੇ 27 ਦੇ ਭਾਰਤ ਬੰਦ ਨੂੰ ਸਫਲ ਕਰਨ ਲਈ ਗੁਰਲਾਲ ਸਿੰਘ ਮਾਨ, ਬਲਦੇਵ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸਰਪੰਚ ਪਰਜੀਤ ਸਿੰਘ ਨਬੀਪੁਰ

ਨਵਾਂ ਪਿੰਡ-ਸਾਬਕਾ ਸਰਪੰਚ ਪਰਜੀਤ ਸਿੰਘ ਨਬੀਪੁਰ ਦਾ ਜਨਮ 6/1/1952 ਨੂੰ ਪਿਤਾ ਇੰਦਰ ਸਿੰਘ ਨੰਬਰਦਾਰ ਦੇ ਗ੍ਰਹਿ ਤੇ ਮਾਤਾ ਹਰਬੰਸ ਕੌਰ ਦੀ ਕੁੱਖੋਂ ਪਿੰਡ ਨਬੀਪੁਰ ਵਿਖੇ ਹੋਇਆ | ਆਪ ਨੇ ਖਾਲਸਾ ਸੀਨੀ: ਸੈਕੰ: ਸਕੂਲ ਨਵਾਂ ਪਿੰਡ ਤੋਂ 10ਵੀਂ ਦੀ ਪੜ੍ਹਾਈ ਕਰਨ ਉਪਰੰਤ ...

ਪੂਰੀ ਖ਼ਬਰ »

ਭਾਰੀ ਮੀਂਹ ਦੇ ਬਾਵਜੂਦ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਰਾਮ ਟਾਹਲੀ ਵਿਖੇ ਹੋਈਆਂ ਨਤਮਸਤਕ

ਬੱਚੀਵਿੰਡ, 23 ਸਤੰਬਰ (ਬਲਦੇਵ ਸਿੰਘ ਕੰਬੋ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਰਾਮ ਟਾਹਲੀ ਪਿੰਡ ਕੱਕੜ ਵਿਖੇ ਸਾਲਾਨਾ ਜੋੜ ਮੇਲਾ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਅੱਜ ਤੜਕਸਾਰ ...

ਪੂਰੀ ਖ਼ਬਰ »

ਫੈਪ ਵਲੋਂ ਬੇਰਿੰਗ ਸਕੂਲ ਦਾ ਏ- ਗ੍ਰੇਡ ਦੀ ਟਰਾਫੀ ਨਾਲ ਸਨਮਾਨ

ਜੰਡਿਆਲਾ ਗੁਰੂ, 23 ਸਤੰਬਰ (ਪਰਮਿੰਦਰ ਜੋਸਨ)-ਬੇਰਿੰਗ ਸਕੂਲ ਜੰਡਿਆਲਾ ਗੁਰੂ ਨੂੰ ਫੈਪ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਫਾਊਾਡੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸਨ (ਫੈਪ) ਪੰਜਾਬ ਵਲੋਂ ਕਰਵਾਏ ਸਨਮਾਨ ਸਮਾਗਮ, ਜਿਸ 'ਚ ਪੰਜਾਬ ਦੇ ਨਿੱਜੀ ਸਕੂਲਾਂ ਨੂੰ ...

ਪੂਰੀ ਖ਼ਬਰ »

ਬੋਨੀ ਅਜਨਾਲਾ ਸਾਥੀਆਂ ਸਮੇਤ ਹੋਏ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ

ਗੱਗੋਮਾਹਲ, 23 ਸਤੰਬਰ (ਬਲਵਿੰਦਰ ਸਿੰਘ ਸੰਧੂ)-ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਸਾਬਕਾ ਪਾਰਲੀਮਾਨੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਮਰਪਾਲ ਸਿੰਘ ਅਜਨਾਲਾ ਸੈਂਕੜੇ ਸਾਥੀਆਂ ਸਮੇਤ ਗੁਰਦੁਆਰਾ ਸਮਾਧ ਬਾਬਾ ਬੁੱਢਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਸਿੱਧ ਕਵੀਸ਼ਰ ਮਨਜੀਤ ਸਿੰਘ ਸੋਹੀ ਸਨਮਾਨਿਤ

ਚਵਿੰਡਾ ਦੇਵੀ, 23 ਸਤੰਬਰ (ਸਤਪਾਲ ਸਿੰਘ ਢੱਡੇ)-ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਸਿੱਧ ਇੰਟਰਨੈਸ਼ਨਲ ਕਵੀਸ਼ਰ ਮਨਜੀਤ ਸਿੰਘ ਸੋਹੀ ਨੂੰ ਕਾਲਜ ਪਿ੍ੰ. ਡਾ. ਐੱਚ. ਬੀ. ਸਿੰਘ ਨੇ ਵਿਸ਼ੇਸ਼ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰ ਯੂਨੀਅਨ ਵਲੋਂ ਅਜਨਾਲਾ 'ਚ ਧਰਨਾ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਦਫ਼ਤਰ ਯੂਨੀਅਨ ਪੰਜਾਬ ਦੇ ਸੱਦੇ ਅਨੁਸਾਰ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਤੇ ਤਹਿਸੀਲ ਦਫ਼ਤਰ ਦੇ ਕਰਮਚਾਰੀਆਂ ਵਲੋਂ ਦੂਸਰੇ ਦਿਨ ਵੀ ਹੜਤਾਲ ਕਰਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ ਤੇ ਤਹਿਸੀਲ ...

ਪੂਰੀ ਖ਼ਬਰ »

ਕਾਂਗਰਸੀ ਆਗੂ ਲੱਖਾ ਸਿੰਘ ਸਾਰੰਗੜਾ ਨੂੰ ਸ਼ਰਧਾਂਜਲੀਆਂ ਭੇਟ

ਬੱਚੀਵਿੰਡ, 23 ਸਤੰਬਰ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਦੇ ਸਿਰਕੱਢ ਕਾਂਗਰਸੀ ਆਗੂ ਅਤੇ ਕੋਆਪਰੇਟਿਵ ਸੁਸਾਇਟੀ ਸਾਰੰਗੜਾ ਦੇ ਲੱਖਾ ਸਿੰਘ ਸਾਰੰਗੜਾ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਮਨੁੱਖੀ ਭਲਾਈ ਸੰਸਥਾ ਦਾ ਸਥਾਪਨਾ ਦਿਵਸ ਮਨਾਉਣ ਸਬੰਧੀ ਮੀਟਿੰਗ 26 ਨੂੰ -ਠੁਕਰਾਲ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਨੁੱਖੀ ਭਲਾਈ ਸੰਸਥਾ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਸੰਸਥਾ ਦੇ ਪੰਜਾਬ ਪ੍ਰਧਾਨ ਤਰਸੇਮ ਸਿੰਘ ਬਾਠ ਦੀ ਅਗਵਾਈ ਹੇਠ ਨਵੰਬਰ ਮਹੀਨੇ 'ਚ ਸੰਸਥਾ ਦਾ ਸਥਾਪਨਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਲੋਪੋਕੇ 'ਚੋਂ ਇਨਵਰਟਰ ਤੇ ਬੈਟਰਾ ਚੋਰੀ

ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਹਸਪਤਾਲ ਲੋਪੋਕੇ ਦੇ ਐਕਸ-ਰੇ ਰੂਮ 'ਚ ਲੱਗਾ ਇਨਵਰਟਰ ਤੇ ਬੈਟਰੇ ਨੂੰ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੂ ਕੁਮਾਰੀ ਰੇਡੀਓਗ੍ਰਾਫਰ, ਬਲਾਕ ...

ਪੂਰੀ ਖ਼ਬਰ »

ਟਰੱਕ ਅਪਰੇਟਰਾਂ ਵਲੋਂ ਮੰਡੀਆਂ 'ਚੋਂ ਝੋਨੇ ਦੀ ਹੋ ਰਹੀ ਓਵਰਲੋੋਡਿੰਗ ਵਿਰੁੱਧ ਪ੍ਰਦਰਸ਼ਨ

ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)-ਟਰੱਕ ਏਕਤਾ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਜੌਹਲ, ਤਹਿਸੀਲ ਅਜਨਾਲਾ ਪ੍ਰਧਾਨ ਸੁਖਦੇਵ ਸਿੰਘ ਵੇਹਰੂ, ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਗੁਰਮੀਤ ਸਿੰਘ ਕਲੇਰ ਤੇ ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਮੰਗਲ ...

ਪੂਰੀ ਖ਼ਬਰ »

ਰਾਜਵਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਮਾਨਾਂਵਾਲਾ, 23 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਨੰਬਰਦਾਰ ਨਵਤੇਜ ਸਿੰਘ ਬਸ਼ੰਬਰਪਰਾ ਦੀ ਧਰਮਪਤਨੀ ਰਾਜਵਿੰਦਰ ਕÏਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ...

ਪੂਰੀ ਖ਼ਬਰ »

ਮੀਂਹ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ

ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਬੀਤੇ ਕੁੱਝ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਮਿਲੀ, ਉਥੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡਾਂ 'ਚ ਝੋਨੇ ਦੀ ਫਸਲ ਜ਼ਮੀਨ 'ਤੇ ਵਿਛਣ ਕਰਕੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ | ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦਾ ਕਾਟੋ ਕਲੇਸ਼ ਹੀ ਇਸ ਨੂੰ ਲੈ ਡੁੱਬੇਗਾ-ਮਲਕੀਅਤ ਸਿੰਘ ਏ. ਆਰ.

ਜੰਡਿਆਲਾ ਗੁਰੂ, 23 ਸਤੰਬਰ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ ਤਹਿਤ 13 ਨੁਕਤਿਆਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਪਿੰਡ ਪੱਧਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX