ਤਾਜਾ ਖ਼ਬਰਾਂ


ਦਿੱਲੀ: ਜੇ.ਪੀ. ਨੱਡਾ 'ਹਿਮਾਚਲ ਮਹਾਉਤਸਵ' ਪ੍ਰੋਗਰਾਮ 'ਚ ਹੋਏ ਸ਼ਾਮਿਲ
. . .  1 minute ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਰਾਜਧਾਨੀ ਦਿੱਲੀ 'ਚ 'ਹਿਮਾਚਲ ਮਹਾਉਤਸਵ' ਪ੍ਰੋਗਰਾਮ 'ਚ ਸ਼ਾਮਿਲ ਹੋਏ ਹਨ..
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  22 minutes ago
ਚੰਡੀਗੜ੍ਹ, 8 ਦਸੰਬਰ-ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ...
ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  25 minutes ago
ਨਵੀਂ ਦਿੱਲੀ, 8 ਦਸੰਬਰ- ਤਾਮਿਲਨਾਡੂ 'ਚ ਫ਼ੌਜ ਦੇ ਹੈਲੀਕਾਪਟਰ ਦੁਰਘਟਨਾ 'ਚ ਸੀ.ਡੀ.ਐੱਸ. ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਲੋਕਾਂ ਦੀ ਮੌਤ 'ਤੇ..
ਜ਼ਮੀਨ ਮਸਲੇ ਤੇ ਚੁੱਪੀ ਧਾਰਨ ਵਾਲੇ ਮੁੱਖ ਮੰਤਰੀ ਚੰਨੀ ਦਾ ਸੰਗਰੂਰ ਆਉਣ 'ਤੇ ਵਿਰੋਧ ਕਰਨ ਦਾ ਐਲਾਨ
. . .  33 minutes ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਦੱਸਿਆ ਹੈ ਕਿ ਅੱਜ ਜਥੇਬੰਦੀ ਦੀ ਜ਼ਿਲ੍ਹੇ ਦੀ ਬੈਠਕ ਕਰਕੇ ਮੁੱਖ ਮੰਤਰੀ ਚਰਨਜੀਤ ਚੰਨੀ..
ਕੈਪਟਨ ਦੀ ਪਾਰਟੀ ’ਚ ਸ਼ਾਮਿਲ ਹੋਏ ਬਲੀਏਵਾਲ
. . .  43 minutes ago
ਚੰਡੀਗੜ੍ਹ, 8 ਦਸੰਬਰ- ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਕੈਪਟਨ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋਏ ਹਨ...
ਵੱਡੀ ਖ਼ਬਰ: ਹੈਲੀਕਾਪਟਰ ਹਾਦਸੇ ’ਚ ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ ਦੀ ਪੁਸ਼ਟੀ
. . .  49 minutes ago
ਕੁੰਨੂਰ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ’ਚ ਸਵਾਰ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ...
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
. . .  58 minutes ago
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ..
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ..
ਜਗਬੀਰ ਬਰਾੜ ਦੀ ਜਿੱਤ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਪੱਬਾਂ ਭਾਰ- ਰਾਜਪਾਲ
. . .  about 1 hour ago
ਜਲੰਧਰ, 8 ਦਸੰਬਰ (ਸੁਖਮਿੰਦਰ)- ਯੂਥ ਅਕਾਲੀ ਦਲ ਵਲੋਂ ਅੱਜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਬਰਾੜ ਦੇ ਹੱਕ ਵਿਚ ਲਗਾਤਾਰ ਯੂਥ ਅਕਾਲੀ ਦਲ ਸ਼ਹਿਰੀ ਮੀਟਿੰਗ ਕਰ ਰਿਹਾ...
ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  about 2 hours ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 2 hours ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 3 hours ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 3 hours ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 4 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 4 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਪਟਿਆਲਾ

ਰੁਕ-ਰੁਕ ਕੇ ਹੋਈ ਬਰਸਾਤ ਨੇ ਸ਼ਹਿਰ ਕੀਤਾ ਜਲ ਥਲ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ) - ਅੱਜ ਸਵੇਰ ਤੋਂ ਹੀ ਰੁਕ ਰੁਕ ਕੇ ਪੈ ਰਹੀ ਬਰਸਾਤ ਨੇ ਭਾਵੇਂ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਦੁਆਈ ਹੈ ਪਰ ਇਸ ਦੇ ਨਾਲ ਹੀ ਸ਼ਹਿਰ 'ਚ ਠੱਪ ਹੋਏ ਸੀਵਰੇਜ ਸਿਸਟਮ ਕਾਰਨ ਹਰ ਪਾਸੇ ਹੋਈ ਜਲ ਥਲ ਨੇ ਨਗਰ ਨਿਗਮ ਦੇ ਦਾਅਵਿਆਂ ਦੀ ਪੋਲ ਵੀ ਖ਼ੋਲ ਦਿੱਤੀ | ਸ਼ਹਿਰ ਦੇ ਨਾਭਾ ਗੇਟ, ਧੋਬੀ ਘਾਟ, ਅਨਾਰਦਾਨਾਂ ਚੌਕ, ਚਾਂਦਨੀ ਚੌਕ, ਕਿਤਾਬਾਂ ਵਾਲਾ ਬਾਜ਼ਾਰ ਅਤੇ ਭਾਸ਼ਾ ਵਿਭਾਗ ਦੇ ਸਾਹਮਣੇ ਸੜਕਾਂ ਅਤੇ ਗਲੀਆਂ ਅਤੇ ਨਾਲੀਆਂ 'ਚ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਨਗਰ ਨਿਗਮ ਦੇ ਦਾਅਵਿਆਂ ਦੇ ਉਲਟ ਹਮੇਸ਼ਾ ਦੀ ਤਰ੍ਹਾਂ ਬਰਸਾਤੀ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਕਈ ਖੇਤਰਾਂ 'ਚ ਲੋਕਾਂ ਦੇ ਘਰਾਂ ਦੇ ਅੰਦਰ ਤੱਕ ਪਾਣੀ ਭਰ ਗਿਆ | ਦੂਜੇ ਪਾਸੇ ਬਹੁਤੀਆਂ ਥਾਵਾਂ ਦੇ ਸੀਵਰੇਜ ਦੇ ਬੰਦ ਹੋਣ ਕਾਰਨ ਗਟਰਾਂ 'ਚੋਂ ਵੀ ਗੰਦਾ ਪਾਣੀ ਬਾਹਰ ਨਿਕਲ ਕੇ ਗਲੀਆਂ ਨਾਲੀਆਂ 'ਚ ਭਰ ਗਿਆ | ਪ੍ਰੀਤ ਨਗਰ ਵਾਸੀ ਜਤਿੰਦਰ ਸਿੰਘ, ਹਰਮਨ ਸਿੰਘ, ਜਗਜੀਤ ਸਿੰਘ ਨੇ ਦੱਸਿਆ ਕਿ ਜਦੋਂ ਵੀ ਕਦੇ ਬਰਸਾਤ ਹੁੰਦੀ ਹੈ ਤਾਂ ਉਨ੍ਹਾਂ ਨੰੂ ਪਹਿਲਾਂ ਹੀ ਡਰ ਸਤਾਉਣ ਲੱਗਦਾ ਹੈ ਕਿ ਸ਼ਹਿਰ ਦੀ ਸੀਵਰੇਜ ਪ੍ਰਣਾਲੀ ਦੇ ਸਹੀ ਨਾ ਹੋਣ ਕਾਰਨ ਉਨ੍ਹਾਂ ਦੇ ਘਰਾਂ 'ਚ ਪਾਣੀ ਭਰ ਜਾਂਦਾ ਹੈ ਅਤੇ ਅੱਜ ਹੋਈ ਬਰਸਾਤ 'ਚ ਉਨ੍ਹਾਂ ਦੇ ਘਰ ਦੇ ਅੰਦਰ ਤੱਕ ਪਾਣੀ ਭਰ ਜਾਵੇਗਾ ਅਤੇ ਅੱਜ ਵੀ ਹਮੇਸ਼ਾ ਦੀ ਤਰ੍ਹਾਂ ਪਾਣੀ ਭਰਨ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ਇਸੇ ਤਰ੍ਹਾਂ ਬਿਸ਼ਨ ਨਗਰ ਵਾਸੀ ਪ੍ਰੀਤਮ ਸਿੰਘ, ਰਾਜੂ ਸ਼ਰਮਾ, ਕਾਕਾ ਰਾਮ , ਕੁਲਵਿੰਦਰ ਸਿੰਘ, ਸੁਮਨ ਸ਼ਰਮਾ, ਸੀਤਾ ਰਾਣੀ ਅਤੇ ਅਨੀਤਾ ਵਰਮਾ ਨੇ ਆਖਿਆ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਲੋਕਾਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਉਨ੍ਹਾਂ ਕਿਹਾ ਕਿ ਇਹ ਮੁਸੀਬਤ ਤਾਂ ਉਨ੍ਹਾਂ ਲਈ ਹਰ ਬਰਸਾਤੀ ਮੌਸਮ 'ਚ ਆਉਂਦੀ ਹੈ ਪਰ ਨਗਰ ਨਿਗਮ ਜਾਂ ਸਰਕਾਰਾਂ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀ ਕੀਤਾ ਜਾਂਦਾ | ਜੇਜੀਆਂ ਮੁਹੱਲੇ ਦੇ ਵਸਨੀਕਾਂ ਨੇ ਦੱਸਿਆ ਕਿ ਇਲਾਕੇ 'ਚ ਸੀਵਰ ਬੰਦ ਹੋ ਗਿਆ ਹੈ | ਮੁਹੱਲਾ ਨਿਵਾਸੀ ਨੇ ਕਿਹਾ, 'ਪਹਿਲਾਂ, ਜਦੋਂ ਨਵੀਆਂ ਸੀਵਰੇਜ ਲਾਈਨਾਂ ਨਹੀਂ ਵਿਛਾਈਆਂ ਗਈਆਂ ਸਨ ਤਾਂ ਮੀਂਹ ਦੇ ਪਾਣੀ ਦਾ ਵਹਾਅ ਸਹੀ ਹੁੰਦਾ ਸੀ | ਹੁਣ ਨਵੀਆਂ ਸੀਵਰੇਜ ਲਾਈਨਾਂ ਵਿਛਾਈਆਂ ਗਈਆਂ ਹਨ, ਜੋ ਕਿ ਇੱਕ ਮੋੜ ਕਾਰਨ ਬਲਾਕ ਹੋ ਜਾਂਦੀਆਂ ਹਨ |

ਆਮ ਆਦਮੀ ਪਾਰਟੀ ਵਲੋਂ ਵਰ੍ਹਦੇ ਮੀਂਹ 'ਚ ਸਾਬਕਾ ਮੰਤਰੀ ਧਰਮਸੋਤ ਦਾ ਪੁਤਲਾ ਫੂਕਿਆ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ 'ਚ ਵੱਖਰੇ ਤਰੀਕੇ ਦਾ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰਮਾਜਰਾ ਦੀ ਪ੍ਰਧਾਨ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਸਕਾਲਰਸ਼ਿਪ ਘੁਟਾਲੇ ਦੇ 6 ਦੋਸ਼ੀ ਗਿ੍ਫ਼ਤਾਰ

ਪਟਿਆਲਾ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਿਛਲੇ ਦਿਨੀਂ ਹੋਏ ਬਹੁਚਰਚਿਤ ਸਕਾਲਰਸ਼ਿਪ ਘੁਟਾਲੇ ਤਹਿਤ ਕਾਰਵਾਈ ਕਰਨ ਉਪਰੰਤ ਪੁਲਿਸ ਕਪਤਾਨ ਪਟਿਆਲਾ (ਇਨਵੈਸਟੀਗੇਸ਼ਨ) ਆਈ.ਪੀ.ਐਸ. ਮਹਿਤਾਬ ਸਿੰਘ ਗਿੱਲ ਨੇ ਜਾਣਕਾਰੀ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-ਇਕ ਵਿਅਕਤੀ ਨੂੰ ਗੱਡੀ ਵੇਚਣ ਦਾ ਝਾਂਸਾ ਦੇ ਕੇ ਉਸ ਤੋਂ 35, 87,000 ਰੁਪਏ ਲੈਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਅਜੈਬ ਸਿੰਘ ਵਾਸੀ ਪਟਿਆਲਾ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਫਾਰਮ ਹਾਊਸ 'ਚੋਂ ਏ.ਸੀ. ਤੇ ਸਾਮਾਨ ਚੋਰੀ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਧਾਮੋਮਾਜਰਾ ਰੋਡ 'ਤੇ ਬਣੇ ਇਕ ਫਾਰਮ ਹਾਊਸ 'ਚੋਂ ਏ.ਸੀ., ਪੱਖੇ, ਇਨਵਰਟਰ ਅਤੇ ਹੋਰ ਸਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਅਮਨਦੀਪ ਸਿੰਘ ਵਾਸੀ ਪਟਿਆਲ਼ਾ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਸੀ | ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਲਵਪ੍ਰੀਤ ਕੌਰ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਖੇ ਸੰਕੇਤਕ ਭਾਸ਼ਾ 'ਤੇ ਆਧਾਰਤ ਮੋਬਾਈਲ ਐਪ ਲਾਂਚ

ਪਟਿਆਲਾ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ) - ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵਲੋਂ ਸੰਕੇਤਕ ਭਾਸ਼ਾ 'ਤੇ ਆਧਾਰਤ ਇਕ ਮੋਬਾਈਲ ਐਪ ਲਾਂਚ ਕੀਤੀ ਗਈ | ਏ.ਆਈ.ਐਸ.ਐਲ.(ਆਲ ਇਨ ਇੰਡੀਅਨ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਦੀਆਂ ਹਦਾਇਤਾਂ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ) - 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬਿਮਾਰੀ ਤੋਂ ਬਚਾਓ ਲਈ ਪੋਲੀਓ ਬੂੰਦਾਂ ਪਿਲਾਉਣ ਲਈ 26 ਸਤੰਬਰ ਤੋਂ 28 ਸਤੰਬਰ ਤੱਕ ਅਰੰਭੀ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ...

ਪੂਰੀ ਖ਼ਬਰ »

ਲੋਹੇ ਦੇ ਟਰੱਕ ਖੋਹਣ ਵਾਲਾ ਗਰੋਹ ਗਿ੍ਫ਼ਤਾਰ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ) - ਪਟਿਆਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਦੀ ਵਿਸ਼ੇਸ਼ ਟੀਮ ਵਲੋਂ ਟਰੱਕ ਖੋਹਣ ਵਾਲਾ ਗਿਰੋਹ ਨੂੰ ਕਾਬੂ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜੋਆਣਾ ਸਬੰਧੀ ਪਾਈ ਅਪੀਲ 'ਤੇ ਗ੍ਰਹਿ ਵਿਭਾਗ ਨਹੀਂ ਕਰ ਰਿਹਾ ਕੰਮ-ਕਮਲਦੀਪ ਕੌਰ

ਪਟਿਆਲਾ, 23 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 26 ਮਾਰਚ 2012 ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹੋਈ ਫਾਂਸੀ ਦੀ ਸਜ਼ਾ ਉਮਰਕੈਦ 'ਚ ਤਬਦੀਲ ਕਰਨ ਦੀ ਅਪੀਲ ਤੇ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਕੋਈ ਕਾਰਵਾਈ ਨਹੀਂ ...

ਪੂਰੀ ਖ਼ਬਰ »

ਮੜ੍ਹੀਆਂ ਰੋਡ ਨੇੜਿਓਾ ਵਿਅਕਤੀ ਦੀ ਲਾਸ਼ ਮਿਲੀ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ) - ਸਥਾਨਕ ਵੀਰ ਜੀ ਦੀਆਂ ਮੜ੍ਹੀਆਂ ਲਾਗੇ ਦੇ ਪਿਛਲੀ ਸੜਕ ਲਾਗੇ ਇਕ ਵਿਅਕਤੀ ਦੀ ਸੜਕ ਕਿਨਾਰੇ ਗਲੇ 'ਚ ਰੱਸੀ ਪਾਈ ਹੋਈ ਲਟਕਦੀ ਲਾਸ਼ ਬਰਾਮਦ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਪ੍ਰੀਤਮ ਸਿੰਘ ਵਾਸੀ ...

ਪੂਰੀ ਖ਼ਬਰ »

ਪਿੰਡ ਮਠਿਆੜਾਂ ਵਿਖੇ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਤੇ ਹੋਰ ਸਾਮਾਨ ਚੋਰੀ

ਬਨੂੜ, 23 ਸਤੰਬਰ (ਭੁਪਿੰਦਰ ਸਿੰਘ) - ਪਿੰਡ ਮਠਿਆੜਾਂ ਵਿਖੇ ਅੱਧੀ ਦਰਜਨ ਕਿਸਾਨਾਂ ਦੀਆਂ ਮੋਟਰਾਂ ਤੋਂ ਚੋਰਾਂ ਨੇ ਸੈਂਕੜੇ ਮੀਟਰ ਕੇਬਲ ਤਾਰਾਂ ਚੋਰੀ ਕਰਕੇ ਇਨ੍ਹਾਂ ਤਾਰਾਂ 'ਚੋਂ ਤਾਂਬਾ ਕੱਢ ਕੇ ਲੈ ਗਏ | ਪੀੜਤ ਕਿਸਾਨ ਬਲਜੀਤ ਸਿੰਘ, ਪਿ੍ਤਪਾਲ ਸਿੰਘ, ਕੁਲਦੀਪ ਸਿੰਘ, ...

ਪੂਰੀ ਖ਼ਬਰ »

ਭਾਰਤ ਸਰਕਾਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਲੋਗੋ ਜਾਰੀ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਥੀਮ ਹੇਠ ਮਨਾਏ ਜਾ ਰਹੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਂਦੇ ਹੋਏ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵਲੋਂ ਆਫ਼ਿਸ਼ਲ ਲੋਗੋ ਜਾਰੀ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਬੱਸਾਂ, ਟਰੱਕਾਂ 'ਤੇ ਲੱਗੇ ਪ੍ਰੈਸ਼ਰ ਹਾਰਨਾਂ ਸਬੰਧੀ ਵੀ ਕਰੇ ਕਾਰਵਾਈ

ਖਮਾਣੋਂ, 23 ਸਤੰਬਰ (ਮਨਮੋਹਣ ਸਿੰਘ ਕਲੇਰ) - ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੀਆਂ ਸਖ਼ਤ ਹਦਾਇਤਾਂ ਤੇ ਸਰਗਰਮ ਹੋਇਆ ਪੁਲਿਸ ਪ੍ਰਸ਼ਾਸਨ ਜਿੱਥੇ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਪਾਉਣ ਵਾਲੇ ਅਤੇ ਹੋਰ ਦੋ ਪਹੀਆ ਵਾਹਨਾਂ 'ਤੇ ਲੱਗੇ ਵੱਖ-ਵੱਖ ਆਵਾਜ਼ਾਂ ਕੱਢਣ ...

ਪੂਰੀ ਖ਼ਬਰ »

ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਵਾਸੀਆਂ ਲਈ ਨਵੀਂ ਕਿਰਨ ਦੀ ਉਮੀਦ ਜਗਾਈ - ਮਨੈਲਾ

ਖਮਾਣੋਂ, 23 ਸਤੰਬਰ (ਮਨਮੋਹਨ ਸਿੰਘ ਕਲੇਰ) - ਕਾਂਗਰਸ ਹਾਈ ਕਮਾਂਡ ਨੇ ਚੰਨੀ ਵਰਗੇ ਕਾਬਲ ਇਨਸਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਪੰਜਾਬ ਵਾਸੀਆਂ ਲਈ ਇਕ ਨਵੀਂ ਆਸ ਦੀ ਕਿਰਨ ਜਗਾਈ ਹੈ | ਜਿਸ ਦੇ ਚੱਲਦੇ ਮੁੱਖ ਮੰਤਰੀ ਚਰਨਜੀਤ ਚੰਨੀ ਆਏ ਦਿਨ ਪੰਜਾਬ ਦੇ ਲੋਕਾਂ ਦੀ ...

ਪੂਰੀ ਖ਼ਬਰ »

ਪਿੰਡ ਖਲੌਰ ਵਿਖੇ ਤੀਜਾ ਵਿਸ਼ਾਲ ਕਬੱਡੀ ਟੂਰਨਾਮੈਂਟ ਕਰਵਾਇਆ

ਬਨੂੜ, 23 ਸਤੰਬਰ (ਭੁਪਿੰਦਰ ਸਿੰਘ) - ਪਿੰਡ ਖਲੌਰ ਵਿਖੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸਰਕਲ ਬਨੂੜ ਦੇ ਪ੍ਰਧਾਨ ਸਤਨਾਮ ਸਿੰਘ ਖਲੌਰ ਦੀ ਅਗਵਾਈ ਹੇਠ ਇਕ ਦਿਨਾ ਤੀਜਾ ਵਿਸ਼ਾਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਬਾਬਾ ਦਿਲਬਾਗ ਸਿੰਘ ਬਾਗਾ ਕਾਰ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਨੇ ਵਰਚੂਅਲ ਕਿਸਾਨ ਮੇਲਾ ਕਰਵਾਇਆ

ਪਟਿਆਲਾ, 23 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਅੱਜ ਵਰਚੂਅਲ ਕਿਸਾਨ ਮੇਲਾ ਕਰਵਾਇਆ ਗਿਆ ਜਿਸ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਪਦਮਸ੍ਰੀ ਡਾ. ਬਲਦੇਵ ਸਿੰਘ ਢਿਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ...

ਪੂਰੀ ਖ਼ਬਰ »

ਡਾ. ਦਰਸ਼ਨ ਸਿੰਘ ਆਸ਼ਟ ਦੀਆਂ ਅਨੁਵਾਦਿਤ ਬਾਲ ਪੁਸਤਕਾਂ ਦੇ ਨਵੇਂ ਸੰਸਕਰਨਾਂ ਦਾ ਲੋਕ ਅਰਪਣ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਰਜਸ਼ੀਲ ਸਾਹਿਤ ਅਕਾਦਮੀ ਅਵਾਰਡੀ ਅਤੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ 'ਆਸ਼ਟ' ਦੀਆਂ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿਚ ਬਾਲ ਸਾਹਿਤ ਪੁਸਤਕਾਂ ਦੇ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕਣ ਵਾਲੇ ਦਿਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਚੋਣ ਲੜਨ ਦਾ ਐਲਾਨ ਕਰਕੇ ਕਾਂਗਰਸ ਨੇ ਐੱਸ.ਸੀ. ਵਰਗ ਦਾ ਅਪਮਾਨ ਕੀਤਾ-ਵਿਰਕ, ਬਿੱਟੂ ਚੱਠਾ, ਮਾਲਵਿੰਦਰ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਤੀਜੀ ਵਾਰ ਵਿਧਾਇਕ ਬਣੇ ਚਰਨਜੀਤ ਸਿੰਘ ਚੰਨੀ ਨੰੂ ਸੂਬੇ ਦਾ ਪਹਿਲਾ ਐੱਸ.ਸੀ. ਮੁੱਖ ਮੰਤਰੀ ਬਣਾ ਕੇ ਸਹੁੰ ਚੁੱਕਣ ਵਾਲੇ ਦਿਨ ਕਾਂਗਰਸ ਪਾਰਟੀ ਨੇ 2022 ਦੀਆਂ ਚੋਣਾਂ ਦੌਰਾਨ ਨਵਜੋਤ ਸਿੱਧੂ ਦੀ ਅਗਵਾਈ 'ਚ ਚੋਣ ਲੜਨ ਦਾ ਐਲਾਨ ...

ਪੂਰੀ ਖ਼ਬਰ »

ਮੋਦੀ ਕਾਲਜ ਦੀ ਵਿਦਿਆਰਥਣ ਤਾਨਿਸ਼ਬੀਰ ਕੌਰ ਸੰਧੂ ਨੇ ਅੰਤਰਰਾਸ਼ਟਰੀ ਏਸ਼ੀਅਨ ਯੂਥ ਬਾਕਸਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ, 23 ਸਤੰਬਰ, (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੀ ਵਿਦਿਆਰਥਣ, ਤਾਨਿਸ਼ਬੀਰ ਕੌਰ ਸੰਧੂ ਨੇ ਦੁਬਈ 'ਚ ਹੋਈ ਅੰਤਰਰਾਸ਼ਟਰੀ ਏ.ਐਸ.ਬੀ.ਸੀ. ਏਸ਼ੀਅਨ ਯੂਥ ਬਾਕਸਿੰਗ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਅਤੇ ਦੇਸ਼ ਲਈ ...

ਪੂਰੀ ਖ਼ਬਰ »

ਵਪਾਰੀ 27 ਬੰਦ ਦਾ ਸੱਦਾ ਦੇ ਕਿਸਾਨਾਂ ਦੇ ਹੱਕ 'ਚ ਨਿੱਤਰੇ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ) - ਸਨੌਰ ਰੋਡ ਸਥਿਤ ਸਬਜ਼ੀ ਮੰਡੀ 'ਚ ਪਟਿਆਲਾ ਦੇ ਵਪਾਰੀਆਂ ਤੇ ਆੜ੍ਹਤੀਆਂ ਦੀ ਇਕ ਬੈਠਕ ਸ਼ਾਮ ਲਾਲ ਤੇਜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਪਾਰੀਆਂ ਦਾ ਵੰਡਾ ਜਥਾ ਪ੍ਰਧਾਨ ਵਪਾਰ ਮੰਡਲ ਰਾਕੇਸ਼ ਗੁਪਤਾ ਦੀ ਅਗਵਾਈ'ਚ ਵੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਮੁਲਾਕਾਤ

ਭੁੱਨਰਹੇੜੀ 23 ਸਤੰਬਰ (ਧਨਵੰਤ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਮੁਲਾਕਾਤ ਹੋਈ | ਹਲਕਾ ਸਨੌਰ ਦੇ ਵਿਕਾਸ ਕਾਰਜਾਂ ਸਬੰਧੀ ਕੁੱਝ ਸਮੇਂ ਵਿਚਾਰ ਚਰਚਾ ਕਰਨ ਦਾ ਮੌਕਾ ਮਿਲਿਆ | ਪ੍ਰੈੱਸ ਬਿਆਨ ਜਾਰੀ ਕਰਦਿਆਂ ...

ਪੂਰੀ ਖ਼ਬਰ »

ਸ਼ਹਿਰੀ ਪ੍ਰਧਾਨ ਰਾਣਾ ਨੇ ਕੀਤਾ ਅਕਾਲੀ ਉਮੀਦਵਾਰ ਬਰਾੜ ਨਾਲ ਤੁਰਨ ਦਾ ਐਲਾਨ

ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ) - ਅੱਜ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਕੌਂਸਲਰ ਰਣਜੀਤ ਸਿੰਘ ਰਾਣਾ ਨੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਨਾਲ ਦਿਲੋਂ ਤੁਰਨ ਦਾ ਐਲਾਨ ਕਰ ਦਿੱਤਾ ਹੈ | ਰਣਜੀਤ ਸਿੰਘ ਰਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ 'ਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ...

ਪੂਰੀ ਖ਼ਬਰ »

ਪੰਜਾਬ ਵਾਸੀ 'ਆਪ' ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ-ਬੀਬੀ ਸੁਖਵਿੰਦਰ ਕੌਰ

ਅਮਲੋਹ, 23 ਸਤੰਬਰ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੀ ਆਗੂ ਬੀਬੀ ਸੁਖਵਿੰਦਰ ਕੌਰ ਵਲੋਂ ਸ਼ਹਿਰ ਦੀਆਂ ਔਰਤਾਂ ਨਾਲ ਮੀਟਿੰਗ ਕੀਤੀ ਗਈ ਅਤੇ 'ਆਪ' ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਗਿਆ ਤੇ 'ਆਪ' ਦਾ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ | ਗੱਲਬਾਤ ...

ਪੂਰੀ ਖ਼ਬਰ »

ਕਰਮ ਸਿੰਘ ਦੀ ਪੁਸਤਕ 'ਆਪ ਬੀਤੀਆਂ' ਉਪ-ਕੁਲਪਤੀ ਪ੍ਰੋ. ਅਰਵਿੰਦ ਵਲੋਂ ਲੋਕ ਅਰਪਣ

ਪਟਿਆਲਾ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵਲੋਂ ਕਰਮ ਸਿੰਘ ਵਲੋਂ ਲਿਖੀ ਪੁਸਤਕ 'ਆਪ ਬੀਤੀਆਂ' ਲੋਕ ਅਰਪਣ ਕੀਤੀ ਗਈ | ਜ਼ਿਕਰਯੋਗ ਹੈ ਕਿ ਕਰਮ ਸਿੰਘ ਪੰਜਾਬੀ ਯੂਨੀਵਰਸਿਟੀ ਦੀ ਭਾਈ ਕਾਨ੍ਹ ਸਿੰਘ ਨਾਭਾ ...

ਪੂਰੀ ਖ਼ਬਰ »

ਡਾ. ਸਿਕੰਦਰ ਨੇ ਨਵਜੋਤ ਸਿੰਘ ਸਿੱਧੂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਬਸੀ ਪਠਾਣਾਂ, 23 ਸਤੰਬਰ (ਰਵਿੰਦਰ ਮੌਦਗਿਲ) - ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਤੇ ਨਵਜੋਤ ਸਿੰਘ ਸਿੱਧੂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਪਾਰਟੀ ਹਾਈਕਮਾਨ ਦੇ ਫ਼ੈਸਲੇ ਦਾ ...

ਪੂਰੀ ਖ਼ਬਰ »

ਐੱਸ.ਡੀ. ਸਰਵਹਿੱਤਕਾਰੀ ਵਿੱਦਿਆ ਮੰਦਰ ਪ੍ਰਬੰਧਕ ਕਮੇਟੀ ਦੀ ਮੀਟਿੰਗ

ਬਸੀ ਪਠਾਣਾਂ, 23 ਸਤੰਬਰ (ਰਵਿੰਦਰ ਮੌਦਗਿਲ, ਐਚ.ਐਸ ਗੌਤਮ)-ਐੱਸ.ਡੀ. ਸਰਵਹਿੱਤਕਾਰੀ ਵਿੱਦਿਆ ਮੰਦਰ ਬਸੀ ਪਠਾਣਾ ਵਿਖੇ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਹੋਈ | ਜਿਸ 'ਚ ਚੰਦਰਹਾਸ ਗੁਪਤਾ ਸਰਪ੍ਰਸਤ ਤੇ ਚਰਨ ਸਿੰਘ ਸਾਬਕਾ ਵਿਭਾਗ ਸਕੱਤਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਕਾਂਗਰਸ ਹਾਈ ਕਮਾਨ ਮੁੱਖ ਮੰਤਰੀ ਦਾ ਚਿਹਰਾ ਬਦਲ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਲੱਗੀ- ਐਡ. ਰਾਏ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਨੂੰ ਸਾਢੇ ਚਾਰ ਸਾਲ ਬੀਤ ਜਾਣ ਉਪਰੰਤ ਦਲਿਤ ਵਰਗ ਦਾ ਖ਼ਿਆਲ ਆਇਆ ਹੈ, ਜਦਕਿ ਆਜ਼ਾਦੀ ਤੋਂ ਹੁਣ ਤੱਕ ਕਾਂਗਰਸ ਤੇ ਅਕਾਲੀ ਦਲ ਨੇ ਬਰਾਬਰ ਰਾਜ ਕੀਤਾ ਹੈ, ਪਰ ਕਦੇ ਵੀ ਅਨੁਸੂਚਿਤ ਵਰਗ ਨੂੰ ਮੁੱਖ ਮੰਤਰੀ ...

ਪੂਰੀ ਖ਼ਬਰ »

ਗਿਆਨੀ ਦਿੱਤ ਸਿੰਘ ਪੰਜਾਬੀ ਸਾਹਿਤ ਸਭਾ ਖਮਾਣੋਂ ਦੀ ਸਾਹਿਤਕ ਇਕੱਤਰਤਾ

ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)-ਗਿਆਨੀ ਦਿੱਤ ਸਿੰਘ ਪੰਜਾਬੀ ਸਾਹਿਤ ਸਭਾ ਖਮਾਣੋਂ ਦੀ ਸਾਹਿਤਕ ਇਕੱਤਰਤਾ ਮਾਸਟਰ ਸੁਖਦੇਵ ਸਿੰਘ ਕਲੇਰ ਦੀ ਅਗਵਾਈ ਹੇਠ ਸ੍ਰੀ ਸ਼ਕਤੀ ਧਰਮਸ਼ਾਲਾ ਖਮਾਣੋਂ ਵਿਖੇ ਹੋਈ | ਸਾਹਿਤਕ ਇਕੱਤਰਤਾ 'ਚ ਵੱਖ-ਵੱਖ ਸਾਹਿਤਕਾਰਾਂ ਨੇ ਬਹੁਤ ਹੀ ...

ਪੂਰੀ ਖ਼ਬਰ »

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀਆਂ ਦੀ ਖ਼ੁਸ਼ੀ 'ਚ ਕਾਂਗਰਸ ਦਫ਼ਤਰ 'ਚ ਵੰਡੇ ਲੱਡੂ

ਅਮਲੋਹ, 23 ਸਤੰਬਰ (ਕੇਵਲ ਸਿੰਘ)-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓ.ਪੀ. ਸੋਨੀ ਦੀ ਖੁਸ਼ੀ ਵਿਚ ਕਾਂਗਰਸ ਦਫ਼ਤਰ ਅਮਲੋਹ ਵਿਖੇ ਕਾਂਗਰਸੀਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਨੇ ਇੰਟਰਨੈਸ਼ਨਲ ਮਾਈਕਰੋ ਬਾਇਓਲੌਜੀ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਮਾਈਕਰੋ ਬਾਇਓਲੌਜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਅੰਤਰਰਾਸ਼ਟਰੀ ਮਾਈਕਰੋ ਬਾਇਓਲੌਜੀ ਦਿਵਸ ਮਨਾਇਆ ਗਿਆ | ਇਹ ਦਿਵਸ ਧਰਤੀ 'ਤੇ ਰਹਿਣ ਵਾਲੇ ਸੂਖਮ ...

ਪੂਰੀ ਖ਼ਬਰ »

ਦਵਿੰਦਰ ਰਹਿਲ ਦੀ ਆਲ ਇੰਡੀਆ ਹਾਕੀ ਟੂਰਨਾਮੈਂਟ ਲਈ ਚੋਣ

ਅਮਲੋਹ, 23 ਸਤੰਬਰ (ਕੇਵਲ ਸਿੰਘ)-ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਤੇ ਸਪੋਰਟਸ ਬੋਰਡ ਭਾਰਤ ਸਰਕਾਰ ਨਵੀਂ ਦਿੱਲੀ ਵਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਜੋ ਕਿ ਮਿਤੀ 23 ਸਤੰਬਰ ਤੋਂ 30 ਸਤੰਬਰ ਤੱਕ ਮਾਰਕੰਡੇਸ਼ਵਰ ਹਾਕੀ ਸਟੇਡੀਅਮ ਸ਼ਾਹਬਾਦ ਮਾਰਕੰਡਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸਟੇਟ ਐਵਾਰਡੀ ਬੇਅੰਤ ਸਿੰਘ ਦਾ ਕੀਤਾ ਸਨਮਾਨ

ਅਮਲੋਹ, 23 ਸਤੰਬਰ (ਕੇਵਲ ਸਿੰਘ)-ਸਟੇਟ ਐਵਾਰਡੀ ਅਧਿਆਪਕ ਬੇਅੰਤ ਸਿੰਘ ਦਾ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ, ਉੱਥੇ ਹੀ ਰਾਮ ਸਿੰਘ ਗੋਗੀ ਸਕੱਤਰ ਪੰਜਾਬ, ਕੁਲਵੰਤ ਸਿੰਘ ਮਹਿਤੋ ਲੋਕ ਸਭਾ ਇੰਚਾਰਜ ਫ਼ਤਹਿਗੜ੍ਹ ਸਾਹਿਬ, ਧਰਮਪਾਲ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਡੋਰ ਕਾਂਗਰਸ ਦੇ ਬੜਬੋਲੇ ਪ੍ਰਧਾਨ ਸਿੱਧੂ ਦੇ ਹੱਥਾਂ 'ਚ-ਜਥੇ. ਚੀਮਾ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਅੱਜ ਹਲਕੇ ਦੇ ਦਰਜਨਾਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ, ਜਿਸ ਦੌਰਾਨ ਜ਼ਿਲ੍ਹਾ ਅਕਾਲੀ ਜਥਾ ਦੇ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਹਿਤ ਤਹਿਤ ਬੀਬੀ ਨਾਗਰਾ ਨੇ ਸੌਂਪੇ ਚੈੱਕ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਸਹਿਕਾਰੀ ਸਭਾ, ਜਮੀਤਗੜ੍ਹ ਦੇ 48 ਮੈਂਬਰਾਂ ਬੇਜ਼ਮੀਨੇ ...

ਪੂਰੀ ਖ਼ਬਰ »

ਹਲਕਾ ਅਮਲੋਹ ਦੇ ਦੁੱਧ ਉਤਪਾਦਕਾਂ ਵਲੋਂ ਨਕਲੀ ਦੁੱਧ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਅਮਲੋਹ, 23 ਸਤੰਬਰ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਦੁੱਧ ਉਤਪਾਦਕਾਂ ਵਲੋਂ ਅੱਜ ਬਹਾਦਰ ਕਾਲੋਨੀ ਅਮਲੋਹ ਵਿਖੇ ਇਕੱਤਰਤਾ ਕੀਤੀ ਗਈ | ਜਿਸ 'ਚ ਉਨ੍ਹਾਂ ਵਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਚਿੱਠੀ ...

ਪੂਰੀ ਖ਼ਬਰ »

1540 ਰੁਪਏ ਦੜੇ ਸੱਟੇ ਸਮੇਤ ਇਕ ਕਾਬੂ

ਸਮਾਣਾ, 23 ਸਤੰਬਰ (ਗੁਰਦੀਪ ਸ਼ਰਮਾ)-ਸ਼ਹਿਰੀ ਥਾਣਾ ਪੁਲਿਸ ਨੇ ਦੜੇ ਸੱਟੇ ਦੇ 1540 ਰੁਪਏ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸ਼ਹਿਰੀ ਥਾਣਾ ਪੁਲਿਸ 'ਚ ਤੈਨਾਤ ਸਹਾਇਕ ਥਾਣੇਦਾਰ ਤੇਜਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਮਲਕਾਣਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਲਗਾਏ ਖ਼ੂਨਦਾਨ ਕੈਂਪ ਦੌਰਾਨ 70 ਯੂਨਿਟ ਕੀਤੇ ਇਕੱਤਰ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਐਨ.ਐੱਸ.ਐੱਸ., ਯੂਥ ਕਲੱਬ, ਰੈੱਡ ਕਰਾਸ, ਐਨ.ਸੀ.ਸੀ. ਅਤੇ ਬੱਡੀਜ਼ ਗਰੁੱਪ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ-ਇੱਛਕ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਗਿਆਨੀ ਫੂਲਾ ਸਿੰਘ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਨਿਯੁਕਤ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੂੰ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਬਤੌਰ ਹੈਡ ਗ੍ਰੰਥੀ ਨਿਯੁਕਤ ਕੀਤਾ ਗਿਆ | ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਦਾ ਪੂਰਨ ਸਮਰਥਨ ਕਰਨਗੀਆਂ ਪੰਜਾਬ ਦੀਆਂ ਸਮੂਹ ਪੰਚਾਇਤਾਂ-ਗੁਰਮੀਤ ਸਿੰਘ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਸੁੰਯਕਤ ਮੋਰਚੇ ਵਲੋਂ 27 ਨੂੰ ਭਾਰਤ ਬੰਦ ਦੀ ਕਾਲ 'ਤੇ ਸਰਪੰਚ ਪੰਚਾਇਤ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਸੱਦੀ ਗਈ | ਜਿਸ 'ਚ ਭਾਰਤ ਬੰਦ ਦੇ ਸਹਿਯੋਗ ਲਈ ਚਰਚਾ ...

ਪੂਰੀ ਖ਼ਬਰ »

ਡੈਮੋਕਰੇਟਿਕ ਟੀਚਰਜ਼ ਫ਼ਰੰਟ ਨੇ ਕੀਤਾ 27 ਦੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ,ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਲਾਗੂ ਕਰਵਾਉਣ ਅਤੇ ਦਿੱਲੀ ਧਰਨੇ ਦੇ ਦਸ ਮਹੀਨੇ ਪੂਰੇ ਹੋਣ 'ਤੇ 27 ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਾਤੜਾਂ ਦੇ ਸਮੂਹ ਸਟਾਫ਼ ਨੇ ਕਰਵਾਏ ਕੋਰੋਨਾ ਟੈੱਸਟ

ਪਾਤੜਾਂ, 23 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਗੁਰੂ ਤੇਗ ਬਹਾਦਰ ਸਕੂਲ ਵਿਚ ਕੋਰੋਨਾ ਦੀ ਜਾਂਚ ਲਈ ਸਿਹਤ ਵਿਭਾਗ ਵਲੋਂ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਸਕੂਲ ਮੈਨੇਜਮੈਂਟ ਦੇ ਸਾਰੇ ਅਹੁਦੇਦਾਰਾਂ ਅਤੇ ਸਕੂਲ ਦੇ ਸਮੂਹ ਸਟਾਫ਼ ਵਲੋਂ ਕੋਰੋਨਾ ਟੈੱਸਟ ਕਰਵਾਏ ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਵਿਧਾਇਕ ਕੰਬੋਜ ਵਲੋਂ ਸਨਮਾਨ

ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਕਲੋਨੀ 'ਚ ਸਥਿਤ ਕਾਂਗਰਸ ਪਾਰਟੀ ਦਫ਼ਤਰ ਵਿਖੇ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਬਲਦੇਵ ਸਿੰਘ ਗੱਦੋਮਾਜ਼ਰਾ ਦੀ ਅਗਵਾਈ 'ਚ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ...

ਪੂਰੀ ਖ਼ਬਰ »

ਪਟੇਲ ਕਾਲਜ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਲੇਖ ਮੁਕਾਬਲੇ ਕਰਵਾਏ

ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੀ ਪੰਜਾਬੀ ਸਾਹਿਤ ਸਭਾ ਵਲੋਂ ਕਨਵੀਨਰ ਡਾ. ਮਨਿੰਦਰ ਕੌਰ ਦੀ ਅਗਵਾਈ ਹੇਠ ਲੇਖ ਮੁਕਾਬਲੇ ਕਰਵਾਏ ਗਏ | ਜਿਸ 'ਚ ਕਰੀਬ 50 ਵਿਦਿਆਰਥੀਆਂ ਨੇ ਹਿੱਸਾ ਲਿਆ | ਜੇਤੂ ਵਿਦਿਆਰਥੀ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਲਈ ਨਿਊਟਰੀ ਗਾਰਡਨ ਸਬੰਧੀ ਟ੍ਰੇਨਿੰਗ ਕੈਂਪ ਲਗਵਾਇਆ

ਡਕਾਲਾ, 23 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਪੇਂਡੂ ਵਿਕਾਸ ਵਿਭਾਗ ਦੀ ਸਾਂਝੀ ਮੁਹਿੰਮ ਤਹਿਤ ਪਿੰਡ ਮੱਦੋਮਾਜਰਾ ਅਤੇ ਖੇੜ੍ਹੀ ਬਰਨਾ ਵਿਖੇ ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਲਈ ਨਿਊਟਰੀ ਗਾਰਡਨ ਸਬੰਧੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਦਲਿਤ ਕਹਿਣ 'ਤੇ ਐੱਸ.ਸੀ. ਭਾਈਚਾਰੇ 'ਚ ਭਾਰੀ ਰੋਸ-ਕਰਨ ਸਿੰਘ ਜੌਲੀ

ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਐਸ.ਸੀ. ਵਿੰਗ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਐਸ.ਏ.ਐਸ. ਮੁਹਾਲੀ ਦੇ ਸਾਬਕਾ ਵਿਜੀਲੈਂਸ ਕਮੇਟੀ ਦੇ ਮੈਂਬਰ ਜਥੇ. ਕਰਨ ਸਿੰਘ ਜੌਲੀ ਨੇ ਪ੍ਰੈਸ ਬਿਆਨ 'ਚ ਕਿਹਾ ਕਿ ਪੰਜਾਬ ਵਿਚ ਹਾਈ ਕਮਾਂਡ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਮਰਦਾਂਹੇੜੀ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ

ਡਕਾਲਾ, 23 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਤੀਬਾੜੀ ਬਲਾਕ ਅਫ਼ਸਰ ਭੱੁਨਰਹੇੜੀ ਡਾ. ਸ਼ੇਰ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਮੈਡੀਕਲ ਕੈਂਪ 25 ਨੂੰ

ਦੇਵੀਗੜ੍ਹ, 23 ਸਤੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਵਲੋਂ ਕਿਸਾਨ ਮਜ਼ਦੂਰ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ 21ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੇਵੀਗੜ੍ਹ ਦੀ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX