ਤਾਜਾ ਖ਼ਬਰਾਂ


ਦਿੱਲੀ: ਜੇ.ਪੀ. ਨੱਡਾ 'ਹਿਮਾਚਲ ਮਹਾਉਤਸਵ' ਪ੍ਰੋਗਰਾਮ 'ਚ ਹੋਏ ਸ਼ਾਮਿਲ
. . .  6 minutes ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਰਾਜਧਾਨੀ ਦਿੱਲੀ 'ਚ 'ਹਿਮਾਚਲ ਮਹਾਉਤਸਵ' ਪ੍ਰੋਗਰਾਮ 'ਚ ਸ਼ਾਮਿਲ ਹੋਏ ਹਨ..
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  27 minutes ago
ਚੰਡੀਗੜ੍ਹ, 8 ਦਸੰਬਰ-ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ...
ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  30 minutes ago
ਨਵੀਂ ਦਿੱਲੀ, 8 ਦਸੰਬਰ- ਤਾਮਿਲਨਾਡੂ 'ਚ ਫ਼ੌਜ ਦੇ ਹੈਲੀਕਾਪਟਰ ਦੁਰਘਟਨਾ 'ਚ ਸੀ.ਡੀ.ਐੱਸ. ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਲੋਕਾਂ ਦੀ ਮੌਤ 'ਤੇ..
ਜ਼ਮੀਨ ਮਸਲੇ ਤੇ ਚੁੱਪੀ ਧਾਰਨ ਵਾਲੇ ਮੁੱਖ ਮੰਤਰੀ ਚੰਨੀ ਦਾ ਸੰਗਰੂਰ ਆਉਣ 'ਤੇ ਵਿਰੋਧ ਕਰਨ ਦਾ ਐਲਾਨ
. . .  38 minutes ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਦੱਸਿਆ ਹੈ ਕਿ ਅੱਜ ਜਥੇਬੰਦੀ ਦੀ ਜ਼ਿਲ੍ਹੇ ਦੀ ਬੈਠਕ ਕਰਕੇ ਮੁੱਖ ਮੰਤਰੀ ਚਰਨਜੀਤ ਚੰਨੀ..
ਕੈਪਟਨ ਦੀ ਪਾਰਟੀ ’ਚ ਸ਼ਾਮਿਲ ਹੋਏ ਬਲੀਏਵਾਲ
. . .  48 minutes ago
ਚੰਡੀਗੜ੍ਹ, 8 ਦਸੰਬਰ- ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਕੈਪਟਨ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋਏ ਹਨ...
ਵੱਡੀ ਖ਼ਬਰ: ਹੈਲੀਕਾਪਟਰ ਹਾਦਸੇ ’ਚ ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ ਦੀ ਪੁਸ਼ਟੀ
. . .  54 minutes ago
ਕੁੰਨੂਰ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ’ਚ ਸਵਾਰ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ...
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
. . .  about 1 hour ago
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ..
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ..
ਜਗਬੀਰ ਬਰਾੜ ਦੀ ਜਿੱਤ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਪੱਬਾਂ ਭਾਰ- ਰਾਜਪਾਲ
. . .  about 1 hour ago
ਜਲੰਧਰ, 8 ਦਸੰਬਰ (ਸੁਖਮਿੰਦਰ)- ਯੂਥ ਅਕਾਲੀ ਦਲ ਵਲੋਂ ਅੱਜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਬਰਾੜ ਦੇ ਹੱਕ ਵਿਚ ਲਗਾਤਾਰ ਯੂਥ ਅਕਾਲੀ ਦਲ ਸ਼ਹਿਰੀ ਮੀਟਿੰਗ ਕਰ ਰਿਹਾ...
ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  about 2 hours ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 2 hours ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 3 hours ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 3 hours ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 4 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 4 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਅਨਾਜ ਮੰਡੀ 'ਚ ਨਰਮੇ ਦਾ ਰੇਟ ਘੱਟ ਦੇਣ ਕਰਕੇ ਦੂਜੇ ਦਿਨ ਵੀ ਨਹੀਂ ਹੋਣ ਦਿੱਤੀ ਖ਼ਰੀਦ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦਾ ਘੱਟ ਰੇਟ ਮਿਲਣ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਜਾਰੀ ਹੈ ਅਤੇ ਅੱਜ ਦੂਜੇ ਦਿਨ ਵੀ ਘੱਟ ਰੇਟ 'ਤੇ ਲਾਈ ਬੋਲੀ ਦਾ ਵਿਰੋਧ ਕੀਤਾ ਗਿਆ ਤੇ ਕਿਸਾਨਾਂ ਵਲੋਂ ਨਰਮਾ ਘੱਟ ਰੇਟ 'ਤੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ | ਇਸ ਸਮੱਸਿਆ ਨੂੰ ਲੈ ਕੇ ਤਹਿਸੀਲਦਾਰ ਰਮੇਸ਼ ਕੁਮਾਰ ਵੀ ਅਨਾਜ ਮੰਡੀ ਵਿਖੇ ਪਹੁੰਚੇ ਤੇ ਉਨ੍ਹਾਂ ਕਿਸਾਨਾਂ ਤੇ ਵਪਾਰੀਆਂ ਨਾਲ ਗੱਲਬਾਤ ਕੀਤੀ ਪਰ ਕੋਈ ਗੱਲ ਸਿਰੇ ਨਹੀਂ ਲੱਗ ਸਕੀ | ਅੱਜ ਨਰਮੇ ਦੀ ਬੋਲੀ ਪ੍ਰਤੀ ਕੁਇੰਟਲ 6850 ਰੁਪਏ ਲੱਗੀ ਪਰ ਕਿਸਾਨਾਂ ਵਲੋਂ ਇਹ ਕਹਿ ਕੇ ਨਰਮਾ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਮਲੋਟ ਸਮੇਤ ਬਾਕੀ ਮੰਡੀਆਂ ਵਿਚ ਨਰਮੇ ਦਾ ਭਾਅ 7000 ਤੋਂ 7100 ਰੁਪਏ ਪ੍ਰਤੀ ਕੁਇੰਟਲ ਚੱਲ ਰਿਹਾ ਹੈ ਅਤੇ ਇਸ ਮੰਡੀ 'ਚ ਜਾਣਬੁੱਝ ਕੇ ਵਪਾਰੀਆਂ ਵਲੋਂ ਆਪਸ ਵਿਚ ਮਿਲ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਬੋਹੜ ਸਿੰਘ ਜਟਾਣਾ ਅਤੇ ਗੋਬਿੰਦ ਸਿੰਘ ਕੋਟਲੀ ਦੇਵਨ ਨੇ ਕਿਹਾ ਕਿ ਜੇਕਰ ਸਥਾਨਕ ਵਪਾਰੀਆਂ ਨੇ ਕਿਸਾਨਾਂ ਨੂੰ ਨਰਮੇ ਦਾ ਸਹੀ ਭਾਅ ਨਾ ਦਿੱਤਾ ਤਾਂ ਉਹ ਬਾਕੀ ਮੰਡੀਆਂ ਦੇ ਵਪਾਰੀਆਂ ਨੂੰ ਇਸ ਮੰਡੀ ਵਿਚ ਖ਼ਰੀਦ ਕਰਨ ਦਾ ਸੱਦਾ ਦੇਣਗੇ | ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੀ ਮੰਡੀ ਵਿਚ ਸ਼ੁਰੂ ਤੋਂ 6100 ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 6400 ਤੱਕ ਨਰਮਾ ਵਿਕਿਆ ਹੈ | ਇਸ ਦੌਰਾਨ ਹੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀਡੀਓ ਰਾਹੀਂ ਸ੍ਰੀ ਮੁਕਤਸਰ ਸਾਹਿਬ ਮੰਡੀ ਵਿਚ ਘੱਟ ਰੇਟ 'ਤੇ ਵਿਕ ਰਹੇ ਨਰਮੇ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ | ਉਨ੍ਹਾਂ ਕਿਹਾ ਕਿ ਬਾਕੀ ਮੰਡੀਆਂ 'ਚ ਜਦੋਂ ਰੇਟ ਵੱਧ ਹੈ ਤਾਂ ਇਸ ਮੰਡੀ ਵਿਚ 600 ਤੋਂ 700 ਰੁਪਏ ਤੱਕ ਪ੍ਰਤੀ ਕੁਇੰਟਲ ਘੱਟ ਰੇਟ ਲਾ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਡੇ ਸਿਪਾਹੀ ਬੋਹੜ ਸਿੰਘ ਜਟਾਣਾ ਅਨਾਜ ਮੰਡੀ ਵਿਚ ਕਿਸਾਨਾਂ ਨੂੰ ਲੈ ਕੇ ਡਟ ਗਏ ਹਨ | ਉਨ੍ਹਾਂ ਇਲਾਕੇ ਦੇ ਕਿਸਾਨਾਂ ਨੂੰ ਇਸ ਸੰਘਰਸ਼ ਵਿਚ ਸਾਥ ਦੇਣ ਦਾ ਸੁਨੇਹਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਹੱਲ ਨਾ ਕੀਤਾ ਤਾਂ ਉਹ ਖ਼ੁਦ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਧਰਨੇ ਵਿਚ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਫ਼ਸਲੀ ਚੱਕਰ ਬਦਲਣ ਦੇ ਮਕਸਦ ਨਾਲ ਇਸ ਵਾਰ ਨਰਮੇ ਦੀ ਕਾਸ਼ਤ ਕਿਸਾਨਾਂ ਵਲੋਂ ਵੱਧ ਰਕਬੇ ਵਿਚ ਕੀਤੀ ਗਈ ਹੈ | ਇਕ ਪਾਸੇ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਦੀ ਮਾਰ ਪੈ ਰਹੀ ਹੈ ਤੇ ਦੂਜੇ ਪਾਸੇ ਮੰਡੀਆਂ ਵਿਚ ਕਿਸਾਨਾਂ ਦੀ ਲੁੱਟ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਪਹਿਲਾਂ ਵਾਂਗ ਕਿਸਾਨ ਚੁੱਪ ਕਰਕੇ ਲੁੱਟ ਨਹੀਂ ਸਹਿਣਗੇ ਬਲਕਿ ਪੂਰਨ ਤੌਰ 'ਤੇ ਜਥੇਬੰਦਕ ਹੋ ਚੁੱਕੇ ਹਨ ਤੇ ਆਉਣ ਵਾਲੀਆਂ ਕਿਸਾਨੀ ਮੁਸ਼ਕਿਲਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਗੇ ਅਤੇ ਜੇਕਰ ਲੋੜ ਪਈ ਤਾਂ ਫ਼ੈਕਟਰੀ ਮਾਲਕਾਂ ਦੇ ਕਾਰਖਾਨਿਆਂ ਦੇ ਅੱਗੇ ਧਰਨੇ ਲਾਉਣ ਲਈ ਮਜ਼ਬੂਰ ਹੋਣਗੇ | ਮੰਡੀ ਸੁਪਰਵਾਈਜ਼ਰ ਕਲਗਾ ਸਿੰਘ ਨੇ ਕਿਹਾ ਕਿ ਮੰਡੀ ਵਿਚ ਕੁੱਲ 6 ਖ਼ਰੀਦਦਾਰ ਹਨ, ਜਿਨ੍ਹਾਂ ਵਿਚੋਂ ਸਿਰਫ਼ 2 ਖ਼ਰੀਦਦਾਰ ਹੀ ਮੰਡੀ ਵਿਚ ਆ ਰਹੀ ਹੈ ਜਦਕਿ ਉਹ ਫ਼ਸਲ ਵਿਚ ਨਮੀ ਦੀ ਮਾਤਰਾ ਹੋਣ ਤੇ ਕੁਆਲਿਟੀ ਮਾੜੀ ਹੋਣ ਕਾਰਨ ਘੱਟ ਰੇਟ ਦੇ ਰਹੇ ਹਨ ਪਰ ਖ਼ਰੀਦਦਾਰਾਂ ਵਲੋਂ ਕਿਸਾਨਾਂ ਨੂੰ ਐੱਮ.ਐੱਸ.ਪੀ. 5925 ਰੁਪਏ ਤੋਂ ਉੱਪਰ ਰੇਟ ਵਿਚ ਖ਼ਰੀਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖ਼ਰੀਦਦਾਰ ਵਲੋਂ ਐੱਮ.ਐੱਸ.ਪੀ. ਰੇਟ ਤੋਂ ਘੱਟ ਖ਼ਰੀਦ ਕੀਤੀ ਗਈ ਤਾਂ ਸਾਡੇ ਵਲੋਂ ਕਾਰਵਾਈ ਜ਼ਰੂਰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਫ਼ਸਲਾਂ ਦੇ ਵਾਜਬ ਰੇਟ ਜ਼ਰੂਰ ਦਿਵਾਉਣਗੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸਰਪ੍ਰਸਤ ਬੇਅੰਤ ਸਿੰਘ ਬੱਲਮਗੜ੍ਹ, ਜਸਵਿੰਦਰ ਸਿੰਘ ਰਾਣਾ, ਕਿਸਾਨ ਆਗੂ ਜਸਵਿੰਦਰ ਸਿੰਘ ਰੋਮਾਣਾ, ਜਸਪ੍ਰੀਤ ਸਿੰਘ ਸਮੇਤ ਕਈ ਕਿਸਾਨ ਹਾਜ਼ਰ ਸਨ |

ਡੀ.ਸੀ. ਦਫ਼ਤਰ ਦੇ ਕਾਮਿਆਂ ਨੇ ਵਿੱਤੀ ਕਮਿਸ਼ਨਰ ਦਾ ਫੂਕਿਆ ਪੁਤਲਾ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀਆਂ ਦੀ ਹੜਤਾਲ ਅੱਜ ਦੂਜੇ ਦਿਨ ਵਿਚ ਦਾਖਲ ਹੋ ਗਈ | ਹੜਤਾਲ ਦੇ ਦੂਸਰੇ ਦਿਨ ਕਰਮਚਾਰੀਆਂ ਨੇ ਵਿੱਤੀ ਕਮਿਸ਼ਨਰ (ਮਾਲ) ਦਾ ਪੁਤਲਾ ਫੂਕਦੇ ਹੋਏ ਸਰਕਾਰ ਖ਼ਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਮਾਲਵੇ ਦੇ ਜ਼ਿਲਿ੍ਹਆਂ 'ਚ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਤਬਾਹ ਕੀਤੀ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਮਾਲਵੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕਿਸਾਨਾਂ ਲਈ ਬੇਮੌਸਮੀ ਬਾਰਿਸ਼ ਤੇ ਗੁਲਾਬੀ ਸੁੰਡੀ ਆਫ਼ਤ ਬਣ ਕੇ ਆਈ ਹੈ ਜਿਸ ਕਰਕੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਫ਼ਾਜ਼ਿਲਕਾ, ਸੰਗਰੂਰ ...

ਪੂਰੀ ਖ਼ਬਰ »

ਕੈਬਨਿਟ 'ਚ ਫੇਰਬਦਲ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਦੀ ਆਸ, ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਤੋਂ ਕਰ ਸਕਦੇ ਨੇ ਪ੍ਰਤੀਨਿਧਤਾ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਧੀਰ ਸਿੰਘ ਸਾਗੂ)- ਪੰਜਾਬ ਕੈਬਨਿਟ ਦੀ ਫੇਰਬਦਲ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਰਾਜਾ ਵੜਿੰਗ ਪ੍ਰਤੀਨਿਧ ਕਰ ਸਕਦੇ ਹਨ | ਇਹ ਵਿਚਾਰ ਆਮ ਅਤੇ ਖ਼ਾਸ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਦੇ ਹਨ | ਇਸ ਤਰਕ ਪਿੱਛੇ ਕਈ ਕਾਰਨ ਹਨ ਜਿਵੇਂ ...

ਪੂਰੀ ਖ਼ਬਰ »

ਜ਼ਿਲ੍ਹਾ ਅੰਦਰ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਨੇ 21 ਬੈਰੀਕੇਡ ਤਿਆਰ ਕਰਵਾ ਕੇ ਨਾਕਿਆਂ 'ਤੇ ਭਿਜਵਾਏ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣ ਲਈ ਜਿੱਥੇ ਲੋਕਾਂ ਦੀ ਸੁਰੱਖਿਆ ਲਈ ਪੀ.ਸੀ.ਆਰ. ਮੋਟਰਸਾਈਕਲਾਂ 'ਤੇ ਗਸ਼ਤ ਕੀਤੀ ...

ਪੂਰੀ ਖ਼ਬਰ »

ਡੇਂਗੂ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਸਖ਼ਤ ਕਦਮ ਚੁੱਕਣ ਦੀ ਹਦਾਇਤ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਏ.ਡੀ.ਸੀ. ਰਾਜਦੀਪ ਕੌਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਦੇ ਵੱਧ ਰਹੇ ਕੇਸਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਸਮੂਹ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਡੇਂਗੂ ਦੇ ਵੱਧ ਰਹੇ ...

ਪੂਰੀ ਖ਼ਬਰ »

ਮਿਮਿਟ ਮਲੋਟ ਦੇ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ

ਮਲੋਟ, 23 ਸਤੰਬਰ (ਪਾਟਿਲ)- ਮਿਮਿਟ ਮਲੋਟ ਵਿਖੇ ਕਰਮਚਾਰੀਆਂ ਨੇ ਤਨਖ਼ਾਹਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ | ਮਿਮਿਟ ਮਲੋਟ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਮਿਮਿਟ ਮਲੋਟ ਦੇ ਸਟਾਫ਼ ਨੂੰ ਬੀਤੇ 6 ਤੋਂ 7 ਮਹੀਨਿਆਂ ਤੱਕ ਤਨਖ਼ਾਹ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਵਲੋਂ ਅਰਥੀ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਧੀਰ ਸਿੰਘ ਸਾਗੂ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਾਂਝੇ ਤੌਰ 'ਤੇ ਸਰਕਾਰ ਖ਼ਿਲਾਫ਼ ਅਰਥੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਡੇਂਗੂ ਦਾ ਕਹਿਰ, 314 ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕੋਰੋਨਾ ਦੀ ਰਫ਼ਤਾਰ ਢਿੱਲੀ ਪੈਣ ਮਗਰੋਂ ਹੁਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਦਾ ਪ੍ਰਕੋਪ ਵਧ ਗਿਆ ਹੈ | ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ 314 ਮਾਮਲੇ ਸਾਹਮਣੇ ਆਏ ਹਨ | ਡੇਂਗੂ ਦੇ ਮਰੀਜ਼ ਸ੍ਰੀ ...

ਪੂਰੀ ਖ਼ਬਰ »

ਬੀ.ਐੱਡ. ਰਜਿਸਟ੍ਰੇਸ਼ਨ 2021 ਲਈ ਹੈਲਪ ਡੈਸਕ ਸ਼ੁਰੂ

ਮੰਡੀ ਕਿੱਲਿਆਂਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)- ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ ਨੇ ਸਾਂਝੇ ਬੀ.ਐੱਡ. ਕਾਊਾਸਲਿੰਗ ਤਹਿਤ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਭਰਨ ਲਈ ਹੈਲਪ ਡੈਸਕ ਸ਼ੁਰੂ ਕੀਤੀ ਹੈ | ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ, ਪੰਜਾਬੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚੋਰਾਂ ਨੂੰ ਮੌਜਾਂ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਪੁਰਾਣੀ ਕਹਾਵਤ ਹੈ ਕਿ ਜਦੋਂ ਵਾੜ ਹੀ ਖੇਤ ਨੂੰ ਖਾਏ ਤਾਂ ਉਸ ਨੂੰ ਕੌਣ ਬਚਾਏ | ਇਹ ਕਹਾਵਤ ਅੱਜ-ਕੱਲ੍ਹ ਸਿੱਧੇ ਤੌਰ 'ਤੇ ਸ੍ਰੀ ਮੁਕਤਸਰ ਸਾਹਿਬ ਦੀ ਪੰਜਾਬ ਪੁਲਿਸ ਦੀ ਟੀਮ 'ਤੇ ਜਾ ਢੁਕਦੀ ਹੈ ਕਿਉਂਕਿ ਇਹ ਕਿਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਸੁਖਰਾਜ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਖੇਤੀ ਕਾਨੂੰਨਾਂ ਦੇ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)- ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕਮਿਊਨਿਟੀ ਹੈਲਥ ਸੈਂਟਰ ਲੰਬੀ ਦਾ ਕੀਤਾ ਨਿਰੀਖਣ

ਲੰਬੀ, 23 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਡਾ: ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਕਮਿਊਨਿਟੀ ਹੈਲਥ ਸੈਂਟਰ ਲੰਬੀ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਡਿਪਟੀ ਮਾਸ ਮੀਡੀਆ ਤੇ ਇਨਫ਼ਰਮੇਸ਼ਨ ਅਫ਼ਸਰ ਵਿਨੋਦ ਕੁਮਾਰ ਖੁਰਾਣਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਘਰੇਲੂ ਬਗੀਚੀ ਲਗਾਉਣ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਬਾਗ਼ਬਾਨੀ ਵਿਭਾਗ ਦੇ ਨੁਮਾਇੰਦਿਆਂ ਵਲੋਂ ਸਰਦ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ | ਇਸ ਸਬੰਧੀ ਡਾ:ਅਮਨਦੀਪ ਕੌਰ ਬਾਗ਼ਬਾਨੀ ਵਿਕਾਸ ਅਫ਼ਸਰ ਗਿੱਦੜਬਾਹਾ ਨੇ ਦੱਸਿਆ ...

ਪੂਰੀ ਖ਼ਬਰ »

ਕੀ ਜ਼ਮੀਨ ਜਾਇਦਾਦ ਦੀਆਂ ਬਾਜ਼ਾਰੀ ਕੀਮਤਾਂ ਤੋਂ ਘੱਟ ਤੈਅ ਕੀਤੀਆਂ ਗਈਆਂ ਸਰਕਾਰੀ ਕੀਮਤਾਂ ਹੀ ਦੇ ਰਹੀਆਂ ਹਨ ਭਿ੍ਸ਼ਟਾਚਾਰ ਨੂੰ ਜਨਮ?

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਧੀਰ ਸਿੰਘ ਸਾਗੂ)- ਕਾਲੇ ਧਨ ਦਾ ਹੋ ਹੱਲਾ ਮਚਾਉਣ ਵਾਲੀਆਂ ਸਰਕਾਰਾਂ ਦੀਆਂ ਕਥਿਤ ਨੀਤੀਆਂ ਹੀ ਜੇਕਰ ਕਾਲਾ ਧਨ ਪੈਦਾ ਕਰ ਰਹੀਆਂ ਹੋਣ ਅਤੇ ਫਿਰ ਇਸਦਾ ਸ਼ਿਕਾਰ ਹੋਏ ਲੋਕਾਂ ਨੂੰ ਲੁੱਟਣ ਤੇ ਕੁੱਟਣ ਦਾ ਜ਼ਰੀਆ ਬਣ ਰਹੀਆਂ ਹੋਣ ਤਾਂ ਆਮ ...

ਪੂਰੀ ਖ਼ਬਰ »

ਆਲ ਇੰਡੀਆ ਕਾਰ ਡੀਲਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਆਲ ਇੰਡੀਆ ਕਾਰ ਡੀਲਰ ਐਸੋਸੀਏਸ਼ਨ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿਚ ਕੌਮੀ ਪ੍ਰਧਾਨ ਜੇ.ਐੱਸ. ਨਯੋਲ ਅਤੇ ਮੀਤ ਪ੍ਰਧਾਨ ਯਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਮੂਹ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਡਿਜੀਟਲ ਸਾਧਨਾਂ ਦੀ ਉਪਲਬੱਧਤਾ ਨੇ ਸਿੱਖਣ ਪ੍ਰਕਿਰਿਆ ਸਰਲ ਅਤੇ ਪ੍ਰਭਾਵੀ ਬਣਾਈ- ਸਿੱਖਿਆ ਅਧਿਕਾਰੀ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਧੀਰ ਸਿੰਘ ਸਾਗੂ)- ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਪੱਖੋਂ ਮਿਆਰੀ ਬਣਾਉਣ ਦੇ ਨਾਲ-ਨਾਲ ਪੜ੍ਹਾਉਣ ਤਕਨੀਕਾਂ ਪੱਖੋਂ ਵੀ ਸਮਾਰਟ ਬਣਾਇਆ ਗਿਆ ਹੈ | ਸਕੂਲ ਸਿੱਖਿਆ ਵਿਭਾਗ ਵਲੋਂ ਸਮਾਰਟ ਸਕੂਲ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ ਹੋਣ 'ਤੇ ਮੀਟਿੰਗ ਕੀਤੀ ਗਈ | ਹਲਕਾ ਪ੍ਰਧਾਨ ਜਗਦੇਵ ਅਲਾਰਮ ਨੇ ...

ਪੂਰੀ ਖ਼ਬਰ »

ਹਲਕੇ 'ਚ ਕ੍ਰਿਕਟ, ਵਾਲੀਵਾਲ, ਕਬੱਡੀ ਆਦਿ ਦੇ ਟੂਰਨਾਮੈਂਟ ਲਗਾਤਾਰ ਜਾਰੀ ਰਹਿਣਗੇ-ਮਾਸਟਰ ਬਲਜਿੰਦਰ ਸਿੰਘ

ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਸਮਾਜਸੇਵੀ ਤੇ ਖੇਡ ਪ੍ਰੇਮੀ ਮਾਸਟਰ ਬਲਜਿੰਦਰ ਸਿੰਘ ਕੋਟਭਾਈ ਦੇ ਯਤਨਾਂ ਸਦਕਾ ਪਿੰਡ ਕੋਠੇ ਸੁਰਗਾਪੁਰੀ ਵਿਖੇ ਵਾਲੀਬਾਲ ਸ਼ੂਟਿੰਗ ਕੱਚੀ ਦਾ ਟੂਰਨਾਮੈਂਟ ਕਰਵਾਇਆ | ਇਸ ਟੂਰਨਾਮੈਂਟ ਵਿਚ ਗਿੱਦੜਬਾਹਾ ਬਲਾਕ ਦੀਆਂ ...

ਪੂਰੀ ਖ਼ਬਰ »

ਮਾਨਵਤਾ ਫਾਊਾਡੇਸ਼ਨ ਨੇ ਲਵਾਰਿਸ ਲੜਕੇ ਨੂੰ ਸੁਰੱਖਿਅਤ ਥਾਂ 'ਤੇ ਭੇਜਿਆ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪ੍ਰਸਿੱਧ ਸਮਾਜਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਵਲੋਂ ਅਨਾਥ, ਬੇਸਹਾਰਾ ਤੇ ਅਣਗੌਲੇ ਬੱਚਿਆਂ ਲਈ ਮਾਡਲ ਟਾਊਨ ਉਦੇਕਰਨ ਵਿਖੇ ਮਾਨਵਤਾ ਬਾਲ ਆਸ਼ਰਮ ਤੇ ਗੋਨਿਆਣਾ ਰੋਡ ਵਿਖੇ ਰੈਣ ਬਸੇਰਾ ਚਲਾਇਆ ਜਾ ਰਿਹਾ ...

ਪੂਰੀ ਖ਼ਬਰ »

ਟੈੱਟ ਪਾਸ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ...

ਪੂਰੀ ਖ਼ਬਰ »

ਜਲਿ੍ਹਆਂਵਾਲੇ ਬਾਗ਼ ਦੇ ਇਤਿਹਾਸ ਨਾਲ ਕੀਤੀ ਛੇੜਛਾੜ ਖ਼ਿਲਾਫ਼ 28 ਨੂੰ ਅੰਮਿ੍ਤਸਰ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਲਿ੍ਹਆਂਵਾਲਾ ਬਾਗ਼ ਦੇ ਇਤਿਹਾਸ ਨਾਲ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਕੀਤੀ ਛੇੜਛਾੜ ਖ਼ਿਲਾਫ਼ ਅਤੇ ਇਸ ਧਰੋਹਰ ਦੀ ਇਤਿਹਾਸਕ ਦਿੱਖ ਬਹਾਲ ਕਰਵਾਉਣ ਲਈ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ...

ਪੂਰੀ ਖ਼ਬਰ »

ਸੈਨੇਟ ਚੋਣਾਂ ਲਈ ਡੀ.ਏ.ਵੀ. ਸਟਾਫ਼ ਨੇ ਮੁਨੀਸ਼ ਵੱਯਰ ਨਾਲ ਕੀਤੀ ਮੀਟਿੰਗ

ਮਲੋਟ, 23 ਸਤੰਬਰ (ਪਾਟਿਲ)- ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਪ੍ਰੋ: ਮਨੀਸ਼ ਵੱਯਰ ਦੇ ਸਮਰਥਨ ਵਿਚ ਇਕ ਸਮਾਗਮ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਅਤੇ ਸਮੂਹ ਸਟਾਫ਼ ਨੇ ...

ਪੂਰੀ ਖ਼ਬਰ »

ਚਾਈਲਡ ਲਾਈਨ ਟੀਮ ਵਲੋਂ ਵਰਕਰਾਂ ਲਈ ਜਾਗਰੂਕਤਾ ਸਮਾਗਮ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਨੇ ਦੋ ਦਿਨ ਦਾ ਵਰਲਡ ਵਿਜ਼ਨ ਇੰਡੀਆ, ਸੀ.ਡੀ.ਪੀ.ਓ ਕੋਟਕਪੂਰਾ-1, ਸਰਬਜੀਤ ਕੌਰ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ 'ਚ ਲੋੜੀਂਦਾ ਸਟਾਫ਼ ਪੂਰਾ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਗ਼ਰੀਬ ਪਰਿਵਾਰ ਵਿਚੋਂ ਤਰੱਕੀ ਕਰਕੇ ਇਸ ਅਹੁਦੇ 'ਤੇ ਪਹੁੁੰਚੇ ਹਨ ਤੇ ਉਨ੍ਹਾਂ ਤੋਂ ਗ਼ਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਪਰ ਚੁੱਕਣ ਦੀ ਆਸ ...

ਪੂਰੀ ਖ਼ਬਰ »

ਦੀਪਕ ਰਾਣੀ ਸ਼ਾਰਦਾ ਹਲਕਾ ਕੋਟਕਪੂਰਾ ਦੀ ਕੋਆਰਡੀਨੇਟਰ ਨਿਯੁਕਤ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਮਹਿਲਾ ਵਿੰਗ ਦੇ ਢਾਂਚੇ 'ਚ ਵਿਸਥਾਰ ਕਰਦੇ ਹੋਏ ਮਹਿਲਾ ਵਿੰਗ ਹਲਕਾ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਕੋਟਕਪੂਰਾ ਦੀ ਮਹਿਲਾ ਵਿੰਗ ਕੋਆਰਡੀਨੇਟਰ ਦੀਪਕ ਰਾਣੀ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਵਲੋਂ ਸਤਿਗੁਰੂ ਦਰਬਾਰ ਦੇ ਸੇਵਾਦਾਰ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਦੇ ਚੱਲਦਿਆਂ ਕਈ ਸੰਸਥਾਵਾਂ ਅੱਗੇ ਆਈਆਂ ਤੇ ਲੋੜਵੰਦਾਂ ਨੂੰ ਜ਼ਰੂਰਤ ਦਾ ਸਾਮਾਨ ਉਨ੍ਹਾਂ ਤੱਕ ਪਹੁੰਚਾਇਆ | ਇਨ੍ਹਾਂ ਸੰਸਥਾਵਾਂ ਤੋਂ ਇਲਾਵਾ ਧਾਰਮਿਕ ਸਥਾਨਾਂ ਨੇ ਵੀ ਵਧ-ਚੜ੍ਹ ਕੇ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਲੈ ਕੇ ਕਿਸਾਨ ਯੂਨੀਅਨ ਤੇ ਵਪਾਰਕ ਜਥੇਬੰਦੀਆਂ ਦੀ ਮੀਟਿੰਗ

ਮਲੋਟ, 23 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਅਤੇ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਮਲੋਟ ਵਿਖੇ ਹੋਈ, ਜਿਸ ਵਿਚ ਪੰਜਾਬ ਕਿਸਾਨ ਯੂਨੀਅਨ ਰੁਲਦੂ ਸਿੰਘ ਮਾਨਸਾ ਦੇ ਸੂਬਾ ਮੀਤ ਪ੍ਰਧਾਨ ਜੁਗਰਾਜ ਸਿੰਘ ਰੰਧਾਵਾ, ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸੂਬੇ 'ਚ ਚਿਹਰਾ ਬਦਲਣ ਨਾਲ ਨਹੀਂ ਬਲਕਿ ਨੀਅਤ ਬਦਲਣ ਨਾਲ ਹੋਵੇਗਾ ਕੰਮ- ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਧੀਰ ਸਿੰਘ ਸਾਗੂ)-ਪਿੰਡ ਡੋਡਾਂਵਾਲੀ ਵਿਖੇ ਮੰਗਾ ਰਾਮ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ ਜਿਸ 'ਚ ਵੱਡੀ ਗਿਣਤੀ 'ਚ ਪਹੁੰਚੇ ਪਿੰਡ ਵਾਸੀਆਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ...

ਪੂਰੀ ਖ਼ਬਰ »

ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਕਰਨ ਲਈ ਐੱਸ.ਡੀ.ਐਮ. ਵਲੋਂ ਮੀਟਿੰਗ

ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਲਈ ਜਾਗਰੂਕ ਕਰਨ ਤੇ ਸਬੰਧਤ ਵਿਭਾਗਾਂ ਵਲੋਂ ਆਪਣੀ ਡਿਊਟੀ ਗੰਭੀਰਤਾ ਨਾਲ ਨਿਭਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦੇਣ ਲਈ ਅੱਜ ਇੱਕ ਮੀਟਿੰਗ ਸ੍ਰੀ ਓਮ ਪ੍ਰਕਾਸ਼ ਉੱਪ ਮੰਡਲ ...

ਪੂਰੀ ਖ਼ਬਰ »

17ਵਾਂ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)- ਨਿਊ ਨੌਜਵਾਨ ਸਭਾ ਤਿਲਕ ਨਗਰ ਵਲੋਂ ਮਹਾਂਮਾਈ ਦਾ 17ਵਾਂ ਵਿਸ਼ਾਲ ਭਗਵਤੀ ਜਾਗਰਨ ਸਥਾਨਕ ਤਿਲਕ ਨਗਰ ਵਿਖੇ ਕਰਵਾਇਆ ਗਿਆ ਜਿਸ 'ਚ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਜੋਤੀ ਪ੍ਰਚੰਡ ਕੀਤੀ | ਸਭਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX