ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਫਰੀਦਕੋਟ

ਪਨਬੱਸ ਤੇ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋਂ ਦੋ ਘੰਟੇ ਦੀ ਹੜਤਾਲ

ਫ਼ਰੀਦਕੋਟ, 24 ਸਤੰਬਰ (ਸਰਬਜੀਤ ਸਿੰਘ)- ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਨਾ ਕਰਨ ਦੇ ਵਿਰੋਧ 'ਚ ਅੱਜ ਦੋ ਘੰਟੇ ਦੀ ਹੜਤਾਲ ਕੀਤੀ ਗਈ ਜਿਸ ਦੌਰਾਨ ਪਨਬੱਸ ਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵਲੋਂ ਦੋ ਘੰਟੇ ਬੱਸ ਸਟੈਂਡ ਦਾ ਗੇਟ ਬੰਦ ਰੱਖਿਆ ਗਿਆ | ਸਮੂਹ ਵਰਕਰਾਂ ਵਲੋਂ ਗੇਟ ਅੱਗੇ ਰੋਸ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਬੱਸ ਅੱਡੇ ਆਈਆਂ ਸਵਾਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਜਿੰਦਰ ਕੁਮਾਰ, ਪ੍ਰਧਾਨ ਹਰਪ੍ਰੀਤ ਸੋਢੀ ਤੇ ਹਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਨਾਲ 14 ਸਤੰਬਰ ਨੂੰ ਇਕ ਮੀਟਿੰਗ ਹੋਈ ਸੀ ਜਿਸ ਵਿਚ ਤਨਖਾਹਾਂ 'ਚ 30 ਪ੍ਰਤੀਸ਼ਤ ਦਾ ਵਾਧਾ, 5 ਪ੍ਰਤੀਸ਼ਤ ਪ੍ਰਤੀ ਸਾਲਾਨਾ ਵਾਧੇ ਤੇ ਮਾਰੂ ਸ਼ਰਤਾਂ ਨੂੰ ਹਟਾਉਣਾ ਆਦਿ ਬਾਰੇ ਫ਼ੈਸਲਾ ਕੀਤਾ ਗਿਆ ਸੀ | ਮੁੱਖ ਮੰਤਰੀ ਬਦਲਣ ਦੇ ਨਾਲ ਹੀ ਉਹ ਠੰਢੇ ਬਸਤੇ 'ਚ ਪਾ ਦਿੱਤੇ ਗਏ ਹਨ ਜਿਸ ਕਰਕੇ ਵਰਕਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਫ਼ੈਸਲੇ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਅਜੇ ਤਾਂ ਅੱਜ ਦੋ ਘੰਟਿਆਂ ਲਈ ਬੱਸ ਸਟੈਂਡ ਬੰਦ ਕੀਤੇ ਗਏ ਸਨ | ਜੇਕਰ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ 11, 12 ਤੇ 13 ਅਕਤੂਬਰ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ ਤੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਲਗਾਇਆ ਜਾਵੇਗਾ | ਧਰਮਿੰਦਰ ਸਿੰਘ, ਚਮਕੌਰ ਸਿੰਘ ਅਤੇ ਜਸਪਾਲ ਸਿੰਘ ਨੇ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 27 ਸਤੰਬਰ ਨੂੰ ਕਿਸਾਨਾਂ ਵਲੋਂ ਦੇਸ਼ ਪੱਧਰੀ ਹੜਤਾਲ ਦੇ ਦਿੱਤੇ ਗਏ ਸੱਦੇ ਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ ਅਤੇ ਕਿਸਾਨ ਅੰਦੋਲਨ 'ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਇਸ ਮੌਕੇ ਵਰਕਸ਼ਾਪ ਸਟਾਫ਼ ਵਜੋਂ ਸੁਖਪਾਲ ਸਿੰਘ, ਰੇਸ਼ਮ ਸਿੰਘ, ਸਿਮਰਜੀਤ ਸਿੰਘ ਤੇ ਸਮੂਹ ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮ ਹਾਜ਼ਰ ਸਨ |

ਨੌਕਰੀ ਤੋਂ ਫ਼ਾਰਗ ਕੀਤੇ ਜਾ ਰਹੇ ਕੋਰੋਨਾ ਯੋਧਿਆਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 24 ਸਤੰਬਰ (ਸਰਬਜੀਤ ਸਿੰਘ)- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਆਊਟਸੋਰਸ 'ਤੇ ਕੰਮ ਕਰ ਰਹੇ ਕੋਵਿਡ-19 ਕਰਮਚਾਰੀਆਂ ਵਲੋਂ ਸਕੱਤਰ, ਖੋਜ ਅਤੇ ਮੈਡੀਕਲ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਰਾਹੀਂ ਨੌਕਰੀ ਤੋਂ ਬਰਖਾਸਤ ਕਰਨ 'ਤੇ ਪੰਜਾਬ ...

ਪੂਰੀ ਖ਼ਬਰ »

ਬੀ.ਐੱਸ.ਸੀ. ਖੇਤੀਬਾੜੀ ਨੂੰ ਬਚਾਉਣ ਲਈ ਨਿਰੰਤਰ ਭੁੱਖ ਹੜਤਾਲ ਦਾ 18ਵਾਂ ਦਿਨ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਬੀ.ਐੱਸ.ਸੀ. ਖੇਤੀਬਾੜੀ ਬਚਾਓ ਮੋਰਚਾ ਵਲੋਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐੱਸ.ਸੀ. ਖੇਤੀਬਾੜੀ ਨੂੰ ਬਚਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਗਿਆ | ਮੋਰਚੇ ਵਲੋਂ ਲਗਾਈ ਗਈ ਭੁੱਖ ਹੜਤਾਲ ਵਿਚ ...

ਪੂਰੀ ਖ਼ਬਰ »

ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਸੁੱਕੇ ਹੋਏ ਦਰੱਖਤਾਂ ਨੂੰ ਪੁੱਟਣ ਦੀ ਮੰਗ

ਫ਼ਰੀਦਕੋਟ, 24 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਵਾਤਾਵਰਨ ਦੀ ਸ਼ੁੱਧਤਾ ਲਈ ਅਤੇ ਦਰੱਖਤਾਂ ਦੀ ਛਾਂ ਦੇ ਥੱਲੇ ਬੈਠਣ ਲਈ ਸਥਾਨਕ ਸ਼ਹਿਰ 'ਚ ਵੱਖ-ਵੱਖ ਥਾਂਵਾਂ ਅਤੇ ਕਈ ਸੜਕਾਂ ਆਦਿ 'ਤੇ ਪਿਛਲੇ ਕਾਫ਼ੀ ਸਾਲਾਂ ਤੋਂ ਵੱਖ-ਵੱਖ ਕਿਸਮਾਂ ਦੇ ਦਰੱਖਤ ਲੱਗੇ ਹੋਏ ਹਨ ਪਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਫ਼ਰੀਦਕੋਟ, 24 ਸਤੰਬਰ (ਸਰਬਜੀਤ ਸਿੰਘ)-ਐਂਟੀਨਾਰਕੋਟਿਕ ਸੈਲ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਮੁਹੱਲਾ ਤਲਾਬ ਤੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਮੁਲਜ਼ਮ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਕੈਦੀ ਪਾਸੋਂ ਮੋਬਾਈਲ ਬਰਾਮਦ

ਫ਼ਰੀਦਕੋਟ, 24 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਇਕ ਮੋਬਾਈਲ ਫ਼ੋਨ ਸਮੇਤ ਸਿੰਮ ਦੇ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਦਾ ਬੀ.ਕਾਮ. ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ

ਜੈਤੋ, 24 ਸਤੰਬਰ (ਭੋਲਾ ਸ਼ਰਮਾ)- ਯੂਨੀਵਰਸਿਟੀ ਕਾਲਜ ਜੈਤੋ ਨੇ ਆਪਣੀ ਅਕਾਦਮਿਕ ਉਪਲੱਬਧੀਆਂ 'ਚ ਵਾਧਾ ਕਰਦਿਆਂ ਬੀ.ਕਾਮ. ਚੌਥੇ ਸਮੈਸਟਰ ਦੇ ਨਤੀਜੇ ਵਿਚ ਸ਼ਾਨਾਂਮੱਤੀ ਕਾਰਗ਼ੁਜ਼ਾਰੀ ਦਿਖਾਈ ਹੈ | ਕਾਲਜ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਤੱਗੜ ਨੇ ਦੱਸਿਆ ਕਿ ਇਸ ਨਤੀਜੇ ...

ਪੂਰੀ ਖ਼ਬਰ »

80 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਮੁਨਸ਼ੀ ਥਾਣਾ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਜੈਤੋ 'ਚ ਮੋਟਰਸਾਈਕਲ ਮਾਰਚ

ਜੈਤੋ, 24 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿਨ-ਰਾਤ ਸੰਘਰਸ਼ ਕਰ ਰਹੀਆਂ ਹਨ | ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁੁਕਤ ਮੋਰਚੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ 'ਤੇ 26ਵਾਂ ਤਿੰਨ ਰੋਜ਼ਾ ਬਾਸਕਿਟਬਾਲ ਟੂਰਨਾਮੈਂਟ ਕਰਵਾਇਆ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਬਾਸਕਿਟਬਾਲ ਕਲੱਬ ਨੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ 26ਵਾਂ ਤਿੰਨ ਰੋਜ਼ਾ ਲੀਗ ਬਾਸਕਿਟਬਾਲ ਟੂਰਨਾਮੈਂਟ ਕਰਵਾਇਆ | ਟੂਰਨਾਮੈਂਟ ਵਿਚ 6 ਟੀਮਾਂ ਅੰਮਿ੍ਤਸਰ, ਜਲੰਧਰ, ਬਠਿੰਡਾ, ...

ਪੂਰੀ ਖ਼ਬਰ »

ਦਸਤਾਰ ਸਜਾਉਣ ਦੇ ਮੁਕਾਬਲੇ ਭਲਕੇ

ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸਵਰਗੀ ਕੰਵਰਜੀਤ ਸਿੰਘ ਸੇਠੀ ਦੀ ਨਿੱਘੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ 'ਦਸਤਾਰ ਸਜਾਉਣ' ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਸਵਰਗੀ ਸੇਠੀ ਦੇ ਪੁੱਤਰਾਂ ...

ਪੂਰੀ ਖ਼ਬਰ »

ਆਖਿਰ ਬੱਬੂ ਬਰਾੜ ਕਾਂਗਰਸ 'ਚ ਆ ਹੀ ਗਏ...

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਸੁਤੰਤਰਤਾ ਸੰਗਰਾਮੀ ਜਥੇਦਾਰ ਨਿਰੰਜਨ ਸਿੰਘ ਦੇ ਪੋਤਰੇ ਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸਵ: ਅਵਤਾਰ ਸਿੰਘ ਬਰਾੜ ਦੇ ਪੁੱਤਰ ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਪੰਜਾਬ ਅੱਜ ਬਾਅਦ ਦੁਪਹਿਰ ...

ਪੂਰੀ ਖ਼ਬਰ »

ਬਰਗਾੜੀ ਮੋਰਚਾ ਸਥਾਨ ਤੋਂ 83ਵੇਂ ਜਥੇ ਨੇ ਗਿ੍ਫ਼ਤਾਰੀ ਦਿੱਤੀ

ਬਰਗਾੜੀ, 24 ਸਤੰਬਰ (ਲਖਵਿੰਦਰ ਸ਼ਰਮਾ)- ਸ਼੍ਰ੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬਰਗਾੜੀ ਧਰਮ ਯੁੱਧ ਮੋਰਚਾ ਸਥਾਨ ਤੋਂ ਪੰਜਾਬ, ਹਰਿਆਣਾ ਦੇ 50 ਸਿੰਘਾਂ ਬਲਦੇਵ ਸਿੰਘ ਗੋਰਸੀਆਂ, ਸੁਖਦੇਵ ਸਿੰਘ ਕਾਹਨੂੰਵਾਨ, ਪੂਰਨ ਸਿੰਘ ਰੋਪੜ, ਜਸਵਿੰਦਰ ਸਿੰਘ ਕਾਹਨੂੰਵਾਨ, ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉੱਤਰਾਧਿਕਾਰੀ ਸੰਸਥਾ ਵਲੋਂ 27 ਦੇ ਭਾਰਤ ਬੰਦ ਨੂੰ ਪੂਰਨ ਸਮਰਥਨ

ਫ਼ਰੀਦਕੋਟ, 24 ਸਤੰਬਰ (ਸਤੀਸ਼ ਬਾਗ਼ੀ)- ਜ਼ਿਲ੍ਹਾ ਫ਼ਰੀਡਮ ਫ਼ਾਇਟਰਜ਼ ਉੱਤਰਾਧਿਕਾਰੀ ਸੰਸਥਾ ਦੇ ਪ੍ਰਧਾਨ ਬਲਦੇਵ ਸਿੰਘ ਅਹਿਲ ਨੇ ਐਲਾਨ ਕੀਤਾ ਕਿ ਸਮੂਹ ਜਥੇਬੰਦੀਆਂ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ 27 ਸਤੰਬਰ ਦੇ ਭਾਰਤ ਬੰਦ ਨੂੰ ਜਥੇਬੰਦੀ ਵਲੋਂ ...

ਪੂਰੀ ਖ਼ਬਰ »

ਹੈਰੀਟੇਜ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਇੰਡੀਆ ਨੈਸ਼ਨਲ ਟਰੱਸਟ ਫ਼ਾਰ ਆਰਟ ਐਂਡ ਕਲਚਰਲ ਹੈਰੀਟੇਜ (ਇਨਟੈਕ) ਵਲੋਂ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੈਰੀਟੇਜ ਪ੍ਰਸ਼ਨੋਤਰੀ-2021 ਸਿਟੀ ਰਾਊਾਡ ਦਾ ਮੁਕਾਬਲਾ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਸਵਾਮੀ ਮਹੇਸ਼ ਮੁਨੀ ਬੋਰੇ ਵਾਲੇ ਦੀ ਯਾਦ 'ਚ ਸ੍ਰੀਮਦ ਭਾਗਵਤ ਮਹਾਂ ਗਿਆਨ ਯੱਗ ਸ਼ੁਰੂ

ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)- ਬੀੜ ਸਿੱਖਾਂ ਵਾਲਾ ਵਿਖੇ ਗਊਸ਼ਾਲਾ ਵਿਚ ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਯਾਦ ਵਿਚ ਸ੍ਰੀਮਦ ਭਾਗਵਤ ਮਹਾਂ ਗਿਆਨ ਯੱਗ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਤਹਿਤ 22 ਤੋਂ 28 ਸਤੰਬਰ ਤੱਕ ਰੋਜ਼ਾਨਾ ਦੁਪਹਿਰ ਬਾਅਦ 3 ਵਜੇ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਸੁਰਜੀਤ ਸਿੰਘ ਸ਼ਤਾਬ ਸਨਮਾਨਿਤ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ੋਨ ਜਿਸ ਵਿਚ ਫ਼ਰੀਦਕੋਟ, ਮੋਗਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਆਉਂਦੇ ਹਨ, ਨੂੰ ਸਾਰਿਆਂ ਜ਼ਿਲਿ੍ਹਆਂ ਦੀਆਂ ਸਮੂਹ ਸ਼ਾਖਾਵਾਂ ਵਲੋਂ ਗ੍ਰਾਹਕ ਮਿਲਣੀ ਦੌਰਾਨ ਬੈਂਕ ਨਾਲ ਲੰਮੇ ਸਮੇਂ ਭਾਵ ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਉਲੰਪੀਅਨ ਰੁਪਿੰਦਰਪਾਲ ਸਿੰਘ ਨੇ ਬੂਟਾ ਲਗਾਇਆ

ਫ਼ਰੀਦਕੋਟ, 24 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਸੀਰ ਸੁਸਾਇਟੀ ਦੀ ਅਗਵਾਈ ਹੇਠ ਉਲੰਪੀਅਨ ਰੁਪਿੰਦਰਪਾਲ ਸਿੰਘ ਵਲੋਂ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸਥਾਨਕ ਕਾਲਜ ਰੋਡ 'ਤੇ ਹਾਕੀ ਦੀ ਐਸਟਰੋਟਰਫ ਦੇ ਗੇਟ ਨਜ਼ਦੀਕ ਨਿੰਮ ਦਾ ਬੂਟਾ ਲਗਾਇਆ ਗਿਆ | ...

ਪੂਰੀ ਖ਼ਬਰ »

ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ) - ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਸ਼ਤਾਬਦੀ ਅਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਨਸਾਨੀ ਹੱਕਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦਾ ਵਿਸ਼ੇਸ਼ ਸਨਮਾਨ ਭਾਈ ...

ਪੂਰੀ ਖ਼ਬਰ »

ਬਰਸਾਤ ਦਾ ਪਾਣੀ ਘਰਾਂ 'ਚ ਦਾਖ਼ਲ ਹੋਇਆ, ਲੋਕਾਂ ਵਲੋਂ ਨਿਕਾਸੀ ਵਿਵਸਥਾ ਠੀਕ ਕਰਨ ਦੀ ਮੰਗ

ਫ਼ਰੀਦਕੋਟ, 24 ਸਤੰਬਰ (ਸਤੀਸ਼ ਬਾਗ਼ੀ)- ਬੀਤੇ ਦਿਨ ਫ਼ਰੀਦਕੋਟ ਵਿਖੇ ਹੋਈ ਭਾਰੀ ਬਰਸਾਤ ਦੇ ਕਾਰਨ ਘੰਟਾ ਘਰ ਚੌਕ, ਨਹਿਰੂ ਸ਼ਾਪਿੰਗ ਸੈਂਟਰ, ਭਾਈ ਘਨੱ੍ਹਈਆ ਚੌਕ, ਬਲਵੀਰ ਐਵੇਨਿਊ, ਪੁਰਾਣਾ ਵੱਡਾ ਡਾਕਖਾਨਾ ਚੌਕ ਸਮੇਤ ਸ਼ਹਿਰ ਦੀ ਲਗਪਗ ਹਰ ਗਲੀ ਪਾਣੀ ਦੇ ਨਾਲ ਭਰ ਗਈ ਜਿਸ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਭਾਰਤ ਬੰਦ ਦਾ ਕੀਤਾ ਸਮਰਥਨ

ਪੰਜਗਰਾੲੀਂ ਕਲਾਂ, 24 ਸਤੰਬਰ (ਸੁਖਮੰਦਰ ਸਿੰਘ ਬਰਾੜ)-ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ 27 ਸਤੰਬਰ ਦਿਨ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਉਸ ਦਾ ਆਲ ਪੰਜਾਬ ਆਂਗਣਵਾੜੀ ...

ਪੂਰੀ ਖ਼ਬਰ »

ਹਰੀਨੌਂ ਵਾਸੀਆਂ ਨੇ ਕੰਪਿਊਟਰ ਕੰਡੇ ਸਮੇਤ ਇਕ ਵਿਅਕਤੀ ਨੂੰ ਫ਼ੜ ਕੇ ਪੁਲਿਸ ਹਵਾਲੇ ਕੀਤਾ

ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਪਿੰਡ ਹਰੀਨੌਂ ਦੇ ਵਸਨੀਕਾਂ ਵਲੋਂ ਰੰਗੇ ਹੱਥੀਂ ਨਸ਼ਾ ਤਸਕਰ ਨੂੰ ਕੰਡੇ ਸਮੇਤ ਕਾਬੂ ਕਰਕੇ ਦਿਹਾਤੀ ਪੁਲਿਸ ਕੋਟਕਪੂਰਾ ਨੂੰ ਸੁੂਚਿਤ ਕਰਕੇ ਗਿ੍ਫ਼ਤਾਰ ਕਰਵਾਇਆ | ਸੂਚਨਾ ਅਨੁਸਾਰ ਇਸ ਵਿਅਕਤੀ ਦਾ ਨਾਂਅ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਭਾਸ਼ਨ ਮੁਕਾਬਲੇ 28 ਨੂੰ

ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਕੋਟਕਪੂਰਾ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ 28 ਸਤੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਜੂਨੀਅਰ ਅਤੇ ਸੀਨੀਅਰ ਗਰੁੱਪ ਦੇ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਨੇ ਰੋਸ ਰੈਲੀ ਕੱਢੀ

ਸਾਦਿਕ, 24 ਸਤੰਬਰ (ਆਰ. ਐਸ. ਧੁੰਨਾ)-ਆਲ ਇੰਡੀਆ ਆਂਗਣਵਾੜੀ ਵਰਕਰਜ਼/ ਹੈਲਪਰਜ਼ ਯੂਨੀਅਨ ਪੰਜਾਬ (ਏਟਕ) ਵਲੋਂ ਬਲਾਕ ਪੱਧਰੀ ਰੋਸ ਰੈਲੀ ਆਂਗਣਵਾੜੀ ਵਰਕਰ ਸਰਬਜੀਤ ਕੌਰ ਜੰਡਵਾਲਾ ਦੀ ਅਗਵਾਈ ਵਿਚ ਕੱਢੀ ਗਈ | ਰੈਲੀ ਵਿਚ ਸ਼ਾਮਿਲ ਸਾਰੀਆਂ ਵਰਕਰਜ਼/ ਹੈਲਪਰਜ਼ ਨੇ ਸਰਕਾਰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫ਼ਰੀਦਕੋਟ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਬਾਬਾ ਬਲਵੰਤ ਸਿੰਘ ਖ਼ਾਲਸਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਪਿੰਡ ਬਰਗਾੜੀ 'ਚ ਲੰਘਦੇ ਮਾੜੀ ਰਜਬਾਹੇ ਦੀ ਸਫ਼ਾਈ ਕੀਤੇ ਜਾਣ ਦੀ ਮੰਗ

ਬਰਗਾੜੀ, 24 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬਰਗਾੜੀ ਦੇ ਖੇਤਾਂ 'ਚ ਲੰਘਦੇ ਮਾੜੀ ਰਜਬਾਹੇ ਦੀ ਪਿਛਲੇ ਲੰਮੇ ਸਮੇਂ ਤੋਂ ਸਫ਼ਾਈ ਨਾ ਹੋਣ ਕਰਕੇ ਇਸ ਵਿਚ ਬਹੁਤ ਜ਼ਿਆਦਾ ਘਾਹ, ਫ਼ੂਸ ਤੇ ਸਰਕੰਡਾ ਆਦਿ ਉੱਗ ਚੁੱਕਾ ਹੈ ਜਿਸ ਕਰਕੇ ਪਾਣੀ ਵਿਚ ਰੁਕਾਵਟ ਆਉਂਦੀ ਹੈ | ਇਸ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਜੈਤੋ ਵਲੋਂ ਐਮ.ਸੀ. ਨਰਿੰਦਰ ਰਾਮੇਆਣਾ ਤੇ ਏ.ਐੱਸ.ਆਈ. ਕੇਵਲ ਸਿੰਘ ਸਨਮਾਨਿਤ

ਜੈਤੋ, 24 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ ਜੈਤੋ ਦਾ ਮਹੀਨਾਵਾਰ ਕਵੀ ਦਰਬਾਰ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਇਆ ਜਿਸ ਵਿਚ ਅਕਾਲੀ ਦਲ ਦੇ ਐਮ.ਸੀ ਨਰਿੰਦਰ ਰਾਮੇਆਣਾ ਤੇ ਥਾਣਾ ਜੈਤੋ ਦੇ ਏ.ਐਸ.ਆਈ. ਕੇਵਲ ਸਿੰਘ ਕੋਟਕਪੂਰਾ ਵੀ ਉਚੇਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX