ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਤਰਨਤਾਰਨ

27 ਦੇ ਬੰਦ ਨੂੰ ਸਫਲ ਬਣਾਉਣ ਲਈ ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਮੋਟਰਸਾਈਕਲ ਮਾਰਚ

ਖਾਲੜਾ, 25 ਸਤੰਬਰ (ਜੱਜਪਾਲ ਸਿੰਘ ਜੱਜ)-ਮੋਦੀ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਬਣਾਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿਧਵਾਂ ਦੀ ਅਗਵਾਈ ਹੇਠ ਮੋਟਰਸਾਈਕਲ ਮਾਰਚ ਕੀਤਾ ਗਿਆ | ਜਿਸ ਵਿਚ ਕਿਸਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਖਾਲੜਾ ਮੰਡੀ ਤੋਂ ਕਿਸਾਨਾਂ ਦੇ ਮੋਟਰਸਾਈਕਲ ਮਾਰਚ ਨੂੰ ਰਵਾਨਾ ਕਰਨ ਮੌਕੇ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ 27 ਸਤੰਬਰ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ | ਖਾਲੜਾ ਮੰਡੀ ਤੋਂ ਸ਼ੁਰੂ ਹੋਇਆ ਮੋਟਰਸਾਈਕਲ ਮਾਰਚ ਭਿੱਖੀਵਿੰਡ, ਅਮਰਕੋਟ, ਘਰਿਆਲਾ ਆਦਿ ਪਿੰਡਾਂ ਵਿਚੋਂ ਹੁੰਦਾ ਹੋਇਆ ਵਾਪਿਸ ਭਿੱਖੀਵਿੰਡ ਵਿਖੇ ਸਮਾਪਤ ਹੋਇਆ | ਜਥੇ 'ਚ ਦਲੇਰ ਸਿੰਘ ਰਾਜੋਕੇ ,ਪ੍ਰਗਟ ਸਿੰਘ ਭਗਵਾਨਪੁਰਾ, ਸੁਖਦੇਵ ਸਿੰਘ ਨਾਰਲੀ, ਜਗਤਾਰ ਸਿੰਘ ਚੂੰਘ, ਜਸਵਿੰਦਰ ਸਿੰਘ ਨਾਰਲਾ, ਇੰਦਰਜੀਤ ਸਿੰਘ ਮਾੜੀਮੇਘਾ, ਸ਼ਿੰਦਾ ਸਿੰਘ ਵੀਰਮ, ਦਲਜੀਤ ਸਿੰਘ ਚੱਕ, ਦਰਸ਼ਨ ਸਿੰਘ ਪਹੂਵਿੰਡ, ਗੁਰਮੇਜ ਸਿੰਘ ਸਿੱਧਵਾਂ, ਪ੍ਰਤਾਪ ਸਿੰਘ ਮਾੜੀਮੇਘਾ, ਅਵਤਾਰ ਸਿੰਘ ਦੂਹਲ, ਗੁਰਭੇਜ ਸਿੰਘ ਦਰਾਜਕੇ, ਹਰਚੰਦ ਸਿੰਘ, ਗੁਰਵਿੰਦਰ ਸਿੰਘ ਮਾੜੀਮੇਘਾ, ਬਿੱਕਰ ਸਿੰਘ ਭਿੱਖੀਵਿੰਡ, ਬੂਟਾ ਸਿੰਘ ਘਰਿਆਲੀ, ਪਰਗਟ ਸਿੰਘ ਨਾਰਲੀ ਆਦਿ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ |

ਪੰਜਾਬ ਕੈਬਨਿਟ 'ਚ ਤਰਨ ਤਾਰਨ ਦੇ ਵਿਧਾਇਕਾਂ ਨੂੰ ਸ਼ਾਮਿਲ ਨਾ ਕਰਨ 'ਤੇ ਵਰਕਰਾਂ ਤੇ ਜ਼ਿਲ੍ਹੇ ਦੇ ਲੋਕਾਂ 'ਚ ਭਾਰੀ ਨਿਰਾਸ਼ਾ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਵਜਾਰਤ ਵਿਚ ਵੱਡਾ ਫੇਰ ਬਦਲ ਕਰਦਿਆਂ ਕਈ ਨਵੇਂ ਚਿਹਰਿਆਂ ਨੂੰ ਪੰਜਾਬ ਦੀ ਕੈਬਨਿਟ ਮੰਤਰੀ 'ਚ ਸ਼ਾਮਿਲ ਕਰ ਕੇ ਕੈਬਨਿਟ ਮੰਤਰੀ ਬਣਾ ਦਿੱਤਾ ਗਿਆ ਹੈ ਪਰ ਤਰਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਵਲਟੋਹਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਪਿੰਡ ਅਲਗੋ ਕੋਠੀ ਨਜ਼ਦੀਕ ਨਾਕਾਬੰਦੀ ...

ਪੂਰੀ ਖ਼ਬਰ »

ਸੰਯੁਕਤ ਅਕਾਲੀ ਦਲ 27 ਦੇ ਭਾਰਤ ਬੰਦ ਦਾ ਪੂਰਨ ਰੂਪ ਤੌਰ ਸਮਰਥਨ ਕਰੇਗਾ-ਬ੍ਰਹਮਪੁਰਾ

ਫਤਿਆਬਾਦ, 25 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਕੱਲਾ, ਤੁੜ, ਟਾਂਡਾ, ਛਾਬੜੀ ਸਾਹਿਬ, ਕਾਹਲਵਾਂ ਆਦਿ ਪਿੰਡਾਂ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਦਾ ਆੜ੍ਹਤੀ ਐਸੋਸੀਏਸ਼ਨ ਵਲੋਂ ਸਮਰਥਨ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-27 ਸਤੰਬਰ ਦੇ ਭਾਰਤ ਬੰਦ ਦੇ ਸੱਦੇ 'ਤੇ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਪੂਰਨ ਹਮਾਇਤ ਦੇਣ ਲਈ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਦੇਉ ਦੀ ਪ੍ਰਧਾਨਗੀ ਹੇਠ ਮੰਡੀ ਦੇ ਸਮੂਹ ਆੜ੍ਹਤੀਆਂ ਦੀ ਜਰਨਲ ਹਾਊਸ ਦੀ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਨੂੰ ਗੁਰਭੇਜ ਸਿੰਘ ਦੋਬਲ਼ੀਆਂ ਨੇ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ

ਝਬਾਲ, 25 ਸਤੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨਾਲ ਕਾਂਗਰਸੀ ਵਰਕਰਾਂ ਸਮੇਤ ਮੁਲਾਕਾਤ ਕਰਕੇ ਸੀ.ਕਾਂਗਰਸੀ ਆਗੂ ਗੁਰਭੇਜ ਸਿੰਘ ਦੋਬਲੀਆਂ ਅਤੇ ਜਗਮੀਤ ਸਿੰਘ ਚੀਮਾ ਨੇ ਵੱਖ-ਵੱਖ ਮਸਲਿਆਂ 'ਤੇ ਵਿਚਾਰ ਵਿਟਾਂਦਰਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 27 ਦੇ ਭਾਰਤ ਬੰਦ ਦੇ ਲਈ ਮਾਰਚ ਕੱਢਿਆ

ਝਬਾਲ, 25 ਸਤੰਬਰ (ਸਰਬਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦਿਨ ਸੋਮਵਾਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੁਨੀਅਨ ਰਾਜੇਵਾਲ ਵਲੋਂ ਪ੍ਰਧਾਨ ਗੁਰਦਰਸ਼ਨ ਸਿੰਘ ਬਘਿਆੜੀ, ਤਰਲੋਚਨ ਸਿੰਘ ਬਿੱਟੂ, ਬਲਗੇਰ ਸਿੰਘ ਖੂਹਵਾਲਾ, ...

ਪੂਰੀ ਖ਼ਬਰ »

-ਮਾਮਲਾ 5 ਅਕਤੂਬਰ ਨੂੰ ਕਬੱਡੀ ਕੱਪ ਕਰਵਾਉਣ ਦਾ- ਕਬੱਡੀ ਕੱਪ ਦੇ ਵਿਰੋਧ 'ਚ ਇਲਾਕੇ ਦੇ ਮੁਹਤਬਰਾਂ ਦਾ ਵਫ਼ਦ ਮੈਨੇਜਰ ਨੂੰ ਮਿਲਿਆ

ਝਬਾਲ, 25 ਅਕਤੂਬਰ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 5, 6 ਤੇ 7 ਅਕਤੂਬਰ ਨੂੰ ਮਨਾਏ ਜਾ ਰਹੇ ਜੋੜ ਮੇਲੇ ਦੀ ਆਰੰਭਤਾ ਮੌਕੇ 5 ਅਕਤੂਬਰ ਨੂੰ ਕਰਵਾਏ ਜਾ ਕਬੱਡੀ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ ਜੇਠ 'ਤੇ ਮੁਕੱਦਮਾ ਦਰਜ

ਪੱਟੀ, 25 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਔਰਤ ਨਾਲ ਜ਼ਬਰਦਸਤੀ ਜਬਰ ਜਨਾਹ ਕਰਨ ਵਾਲੇ ਔਰਤ ਦੇ ਜੇਠ ਖਿਲਾਫ਼ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਪੁਲਿਸ ਥਾਣਾ ਸਿਟੀ ਪੱਟੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਔਰਤ ਕੋਲੋਂ ਪਰਸ ਝਪਟਿਆ

ਫਤਿਆਬਾਦ, 25 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਦਿਨ ਦਿਹਾੜੇ ਸੂਏ ਦੇ ਪੁਲ ਨੇੜੇ ਸੇਵਾ ਕੇਂਦਰ ਦੇ ਸਾਹਮਣੇ ਮੇਨ ਬਾਜ਼ਾਰ ਵਿਚ ਇਕ ਔਰਤ ਕੋਲੋਂ ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰਿਆਂ ਵਲੋਂ ਪਰਸ ਖੋਹਣ ਦਾ ਸਮਾਚਾਰ ਹੈ | ਇਸ ਬਾਰੇ ਪੀੜਤ ਔਰਤ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਤਹਿਤ ਸੰਘਰਸ਼ੀਲ ਲੋਕ ਵੱਡੇ ਪੱਧਰ 'ਤੇ ਲਾਮਬੰਦ

ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਸੰਯੁਕਤ ਕਿਸਾਨ ਮੌਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਸੰਘਰਸ਼ੀਲ ਜਥੇਬੰਦਕ ਆਗੂਆਂ ਤੇ ਵਰਕਰਾਂ ਵਲੋਂ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਾਬਾ ਗੁਲਸ਼ਾਹ ਵਲੀ ਦਾ 2 ਰੋਜ਼ਾ ਧਾਰਮਿਕ ਜੋੜ ਮੇਲਾ ਮਨਾਇਆ

ਤਰਨ ਤਾਰਨ, 25 ਸਤੰਬਰ (ਵਿਕਾਸ ਮਰਵਾਹਾ)-ਪਿੰਡ ਠੱਠੀ ਖਾਰਾ ਵਿਖੇ ਬਾਬਾ ਗੁਲਸ਼ਾਹ ਵਲੀ ਦਾ ਮੇਲਾ ਪ੍ਰਬੰਧਕ ਕਮੇਟੀ ਵਲੋਂ ਸੇਵਾਦਾਰ ਬਾਬਾ ਨਾਜਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਜਰਮਸਤਪੁਰ ਵਾਲਿਆਂ ਦੀ ਅਗਵਾਈ ਹੇਠ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਮਜਾਰ ਉੱਪਰ ਚਾਦਰ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਵਿਚ ਦਿਹਾਤੀ ਮਜ਼ਦੂਰ ਸਭਾ ਵੱਡੇ ਪੱਧਰ 'ਤੇ ਸ਼ਾਮਿਲ ਹੋਵੇਗੀ-ਦਰਾਜਕੇ, ਭੈਲ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ਮੈਂਬਰ ਨੇ ਭਾਗ ਲਿਆ | ਮੀਟਿੰਗ ਦੇ ਫੈਸਲਿਆਂ ਸਬੰਧੀ ਦਿਹਾਤੀ ...

ਪੂਰੀ ਖ਼ਬਰ »

ਮੰਡੀ 'ਚ ਐਤਵਾਰ ਨੂੰ ਹੋਵੇਗੀ ਫ਼ਸਲ ਦੀ ਬੋਲੀ-ਪ੍ਰਧਾਨ ਦੇਊ

ਪ੍ਰਧਾਨ ਕਰਨੈਲ ਸਿੰਘ ਦੇਊ ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ 26 ਸਤੰਬਰ ਦਿਨ ਐਤਵਾਰ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਚ ਆਉਣ ਵਾਲੀ ਫ਼ਸਲ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੂੰ ਨੌਜਵਾਨ ਵਰਗ ਦੀਆਂ ਮੁਸ਼ਕਿਲਾ ਤੋਂ ਜਾਣੂੰ ਕਰਵਾਇਆ-ਦੋਬਲੀਆਂ

ਝਬਾਲ, 25 ਸਤੰਬਰ (ਸਰਬਜੀਤ ਸਿੰਘ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਵਿੰਦਰ ਸਿੰਘ ਦੋਬਲੀਆਂ ਦੇ ਬੇਟੇ ਅਤੇ ਨੌਜਵਾਨ ਆਗੂ ਨਵਜੀਤ ਸਿੰਘ ਦੋਬਲੀਆਂ ਨੇ ਉਚੇਚ ਤੌਰ 'ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੰਡੀ 'ਚ ਐਤਵਾਰ ਨੂੰ ਹੋਵੇਗੀ ਫ਼ਸਲ ਦੀ ਬੋਲੀ-ਪ੍ਰਧਾਨ ਦੇਊ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ 26 ਸਤੰਬਰ ਦਿਨ ਐਤਵਾਰ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਚ ਆਉਣ ਵਾਲੀ ਫ਼ਸਲ ਦੀ ਬੋਲੀ ਕਰਵਾਈ ਜਾਵੇਗੀ | ਇਹ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਬਲਾਕ ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਡਾ. ਹਰਪਾਲ ਸਿੰਘ ਪੰਨੂੰ ਦੀ ਅਗਵਾਈ ਹੇਟ ਪਿੰਡ ਰਾਹਲ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਪੰਨੂੰ ਨੇ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ-ਸ਼ੇਖ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜਦੋਂ ਵੀ ਪੰਜਾਬ ਵਿਚ ਬਣੀ ਹੈ, ਉਦੋ ਹੀ ਜਿੱਥੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ, ਉੱਥੇ ਲੋਕਾਂ ਨੂੰ ਹਰ ਪ੍ਰਕਾਰ ਦੀ ਸੁਵਿਧਾ ਪ੍ਰਦਾਨ ਹੋਈ ਹੈ | ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਗੁਰਸੇਵਕ ...

ਪੂਰੀ ਖ਼ਬਰ »

ਰਾਸ਼ਟਰ ਭਾਸ਼ਾ ਹਿੰਦੀ ਦੇ ਵਿਕਾਸ ਸਬੰਧੀ ਲੇਖ, ਭਾਸ਼ਨ ਅਤੇ ਕਲਾਕ੍ਰਿਤੀ ਮੁਕਾਬਲੇ ਕਰਵਾਏ

ਤਰਨ ਤਾਰਨ, 25 ਸਤੰਬਰ (ਵਿਕਾਸ ਮਰਵਾਹਾ)-ਰਾਸ਼ਟਰਭਾਸ਼ਾ ਹਿੰਦੀ ਦੇ ਵਿਕਾਸ ਮਾਰਗ ਨੂੰ ਲੇਖਨ, ਭਾਸ਼ਣ ਅਤੇ ਕਲਾਕਿ੍ਤੀਆਂ ਰਾਹੀਂ ਪ੍ਰਕਾਸ਼ਮਾਨ ਕਰਨ ਵਾਲੀਆਂ ਬੇਟੀਆਂ ਨੇ ਜਿਹੜੀ ਲਗਨ ਅਤੇ ਮਿਹਨਤ ਨਾਲ ਹਿੰਦੀ ਦੇ ਵੱਖ-ਵੱਖ ਮੁਕਾਬਲਿਆਂ 'ਚ ਉੱਚਾ ਸਥਾਨ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਡੇਢ ਦਹਾਕੇ ਬਾਅਦ ਪੰਜਾਬ ਨੂੰ ਇਕਬਾਲਪ੍ਰੀਤ ਸਿੰਘ ਸਹੋਤਾ ਦੇ ਰੂਪ 'ਚ ਮਿਲਿਆ ਸਿੱਖ ਪੁਲਿਸ ਮੁਖੀ- ਫੈੱਡਰੇਸ਼ਨ ਪ੍ਰਧਾਨ ਢੋਟ

ਅੰਮਿ੍ਤਸਰ, 25 ਸਤੰਬਰ (ਜੱਸ) - ਸੀਨੀਅਰ ਪੁਲਿਸ ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਨਵੇਂ ਡੀ.ਜੀ.ਪੀ. ਪੁਲਿਸ ਬਣਾਉਣ 'ਤੇ ਚੰਨੀ ਸਰਕਾਰ ਦੇ ਫੈਸਲੇ ਦਾ ਸੁਆਗਤ ਕਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ...

ਪੂਰੀ ਖ਼ਬਰ »

ਹਲਕਾ ਅੰਮਿ੍ਤਸਰ ਦੱਖਣੀ 'ਚ ਭਾਜਪਾ ਨੂੰ ਝਟਕਾ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ, ਜਦੋਂ ਕਈ ਕੱਟੜ ਭਾਜਪਾਈ ਪਰਿਵਾਰ ਹਲਕਾ ਇੰਚਾਰਜ ਤਲਬੀਰ ਸਿਘ ਗਿੱਲ ਦੀ ਪ੍ਰੇਰਨਾ ਸਦਕਾ ਭਾਜਪਾ ਪਾਰਟੀ ਨੂੰ ਅਲਵਿਦਾ ਆਖ ਕੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਦੀਆਂ ਮੰਗਾਂ ਮੰਨੀਆਂ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਿਚਾਲੇ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਿਹਾ ਵਿਵਾਦ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਢਾਡੀ ਸਭਾ ਦੀਆਂ ਮੰਗਾਂ ਮੰਨ ਲਏ ...

ਪੂਰੀ ਖ਼ਬਰ »

ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਲਾਈਵਲੀਹੁੱਡ ਪ੍ਰੋਜੈਕਟ ਅਧੀਨ ਵਰਕਸ਼ਾਪ ਲਗਾਈ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਯੂ.ਐਨ.ਡੀ.ਪੀ., ਕੋਕਾ ਕੋਲਾ ਅਤੇ ਇੰਡੀਆ ਫਾਊਡੇਸ਼ਨ ਵਲੋਂ ਸਥਾਨਕ ਨਗਰ ਨਿਗਮ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਲਾਈਵਲੀਹੁਡ ਪ੍ਰੋਜੈਕਟ ਅਧੀਨ ਵਧੀਕ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਅਤੇ ...

ਪੂਰੀ ਖ਼ਬਰ »

-ਸਾਬਕਾ ਸਕੱਤਰ ਵਲੋਂ ਸ੍ਰੀ ਕੇਸਗੜ੍ਹ ਸਾਹਿਬ ਬੇਦਅਬੀ ਮਾਮਲੇ 'ਚ ਦਿੱਤੇ ਬਿਆਨ ਦਾ ਮਾਮਲਾ- ਸ਼ੋ੍ਰਮਣੀ ਕਮੇਟੀ ਵਲੋਂ ਸਾਬਕਾ ਅਧਿਕਾਰੀਆਂ-ਕਰਮਚਾਰੀਆਂ ਦੀ ਐਸੋਸੀਏਸ਼ਨ ਦੇ ਗੁਰੂ ਰਾਮਦਾਸ ਸਰਾਂ ਸਥਿਤ ਦਫ਼ਤਰ 'ਤੇ ਜੜਿਆ ਤਾਲਾ ਬਣਿਆ ਚਰਚਾ ਦਾ ਵਿਸ਼ਾ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਅਧਿਕਾਰੀਆਂ ਨੇ ਤਤਕਾਲੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਕਰੀਬ ਪੰਜ ਸਾਲ ਪਹਿਲਾਂ ਸ਼ੋ੍ਰਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਐੱਸ.ਐੱਮ.ਓ. ਡਾ. ਸਵਰਨਜੀਤ ਧਵਨ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਤਰਨ ਤਾਰਨ ਡਾ. ਸਵਰਨਜੀਤ ਧਵਨ ਵਲੋਂ ਰਾਤ ਸਮੇਂ ਅਚਾਨਕ ਹਸਪਤਾਲ ਦੀ ਚੈਕਿੰਗ ਕੀਤੀ ਗਈ ਅਤੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਗਿਆ, ਉਥੇ ਮੁਲਾਜ਼ਮਾਂ ਦੀ ਡਿਊਟੀ ਵੀ ਚੈੱਕ ਕੀਤੀ ਗਈ | ...

ਪੂਰੀ ਖ਼ਬਰ »

ਪੋਲਿਓ ਤੋਂ ਮੁਕਤ ਕਰਨ ਲਈ ਘਰ-ਘਰ 'ਚ ਮਾਈਗ੍ਰੇਟਰੀ ਪਲਸ ਪੋਲਿਓ ਮੁਹਿੰਮ ਅੱਜ ਤੋਂ-ਸਿਵਲ ਸਰਜਨ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਵਿਸ਼ਵ ਸਿਹਤ ਸੰਗਠਨ ਵਲੋਂ ਮਾਈਗ੍ਰੇਟਰੀ ਇੰਮੂਨਾਈਜੇਸ਼ਨ ਰਾਊਾਡ ਦੇ ਤਹਿਤ ਆਮ ਲੋਕਾਂ ਨੂੰ ਪੋਲਿਓ ਤੋਂ ਮੁਕਤ ਕਰਨ ਲਈ ਅਤੇ ਘਰ-ਘਰ ਵਿਚ ਮਾਈਗ੍ਰੇਟਰੀ ਪਲਸ ਪੋਲਿਓ ਮੁਹਿੰਮ ਜੋ ਕਿ 26 ਤੋਂ 28 ਸਤੰਬਰ ਤੱਕ ਚਲਾਈ ਜਾ ਰਹੀ ਹੈ ਬਾਰੇ ...

ਪੂਰੀ ਖ਼ਬਰ »

ਝੂਠਾ ਇਕਰਾਰਨਾਮਾ ਤਿਆਰ ਕਰਨ 'ਤੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਝੂਠਾ ਇਕਰਾਰਨਾਮ ਤਿਆਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਪਾਸ ਰਮਨ ਵਧਵਾ ਪੁੱਤਰ ਰੋਸ਼ਨ ਲਾਲ ਵਧਵਾ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਲੋਕ ਲਹਿਰ ਪਾਰਟੀ ਦਾ ਸਾਥ ਦੇਣ ਲੋਕ-ਅਰੋੜਾ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਪੰਜਾਬ ਦੀ ਸੱਤਾ ਦੇ ਰਾਜ ਕਰਦੀਆਂ ਆ ਰਹੀਆਂ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦੇ ਮਸਲਿਆਂ ਨੂੰ ਅਣਗੋਲਿਆ ਕੀਤਾ ਹੈ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਮੁੱਢਲੀਆਂ ਸਹੂਲਤਾਂ ਤੋਂ ...

ਪੂਰੀ ਖ਼ਬਰ »

ਸੁਖਪਾਲ ਸਿੰਘ ਭੁੱਲਰ ਦੀ ਅਗਵਾਈ 'ਚ ਹਲਕਾ ਖੇਮਕਰਨ ਸਰਬਪੱਖੀ ਵਿਕਾਸ ਵੱਲ ਵਧ ਰਿਹੈ-ਰਛਪਾਲ ਸਿੰਘ ਸ਼ੇਰਾ

ਸੁਰ ਸਿੰਘ, 25 ਸਤੰਬਰ (ਧਰਮਜੀਤ ਸਿੰਘ)-ਦੂਰ-ਅੰਦੇਸ਼ੀ ਅਤੇ ਵਿਕਾਸ ਨੂੰ ਸਮਰਪਿਤ ਆਗੂ, ਨੌਜਵਾਨ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ 'ਚ ਹਲਕਾ ਖੇਮਕਰਨ ਨਿਰੰਤਰ ਸਰਬਪੱਖੀ ਵਿਕਾਸ ਵੱਲ ਵਧ ਰਿਹਾ ਹੈ | ਉਕਤ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਛਪਾਲ ਸਿੰਘ ਸ਼ੇਰਾ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚ ਦਾਖਲ ਹੋ ਕੇ ਲਾਇਸੰਸੀ ਪਿਸਟਲ ਅਤੇ ਨਕਦੀ ਚੋਰੀ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)- ਥਾਣਾ ਗੋਇੰਦਵਾਲ ਦੀ ਪੁਲਿਸ ਨੇ ਅਣਪਛਾਤੇ ਚੋਰਾਂ ਵਲੋਂ ਘਰ ਵਿਚ ਦਾਖਲ ਹੋ ਕੇ ਲਾਇਸੰਸੀ ਪਿਸਟਲ, 1 ਕਾਰਤੂਸ ਤੋਂ ਇਲਾਵਾ 4 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬੈਂਕ ਨਾਲੋਂ ਜ਼ਿਆਦਾ ਵਿਆਜ ਦੇਣ ਦਾ ਝਾਂਸਾ ਦੇ ਕੇ ਸੇਵਾ ਮੁਕਤ ਡੀ.ਐੱਸ.ਪੀ. ਨਾਲ ਮਾਰੀ ਠੱਗੀ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਕੰਪਨੀ ਵਲੋਂ ਪੰਜਾਬ ਪੁਲਿਸ ਦੇ ਸਾਬਕਾ ਡੀ.ਐੱਸ.ਪੀ. ਨੂੰ ਬੈਂਕ ਨਾਲੋਂ ਜਿਆਦਾ ਵਿਆਜ ਦੇਣ ਦੇ ਬਦਲੇ ਉਸ ਪਾਸੋਂ ਮੋਟੀਆਂ ਰਕਮਾਂ ਲੈ ਕੇ ਫਿਰ ਪੈਸੇ ਵਾਪਸ ਨਾ ਕਰਨ 'ਤੇ ਕੰਪਨੀ ਦੇ ਇਕ ਵਿਅਕਤੀ ...

ਪੂਰੀ ਖ਼ਬਰ »

ਕਰੰਟ ਪੈਣ ਕਾਰਨ ਵਿਅਕਤੀ ਝੁਲਸਿਆ, ਹਾਲਤ ਗੰਭੀਰ

ਸੁਰਸਿੰਘ, 25 ਸਤੰਬਰ (ਧਰਮਜੀਤ ਸਿੰਘ)-ਸਥਾਨਿਕ ਪੱਤੀ ਮਾਣਾ ਕੀ ਵਾਸੀ ਅਮਰੀਕ ਸਿੰਘ ਪੁੱਤਰ ਗੁਰਨਾਮ ਸਿੰਘ ਨੂੰ ਦੇਰ ਸ਼ਾਮ ਕਰੰਟ ਪੈਣ ਕਾਰਨ ਉਹ ਝੁਲਸ ਗਿਆ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ | ਅਮਰੀਕ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਉਗਰਾਹਾਂ ਨੇ ਕੀਤਾ ਮੋਟਰਸਾਈਕਲ ਮਾਰਚ

ਸ਼ਾਹਬਾਜ਼ਪੁਰ, 25 ਸਤੰਬਰ (ਪਰਦੀਪ ਬੇਗੇਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨੌਸ਼ਹਿਰਾ ਪੰਨੂੰਆਂ ਵਲੋਂ 27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਨਾਉਣ ਲਈ ਤਰਸੇਮ ਸਿੰਘ ਕੋਹਾੜਕਾ ਅਤੇ ਹਰਦੀਪ ਸਿੰਘ ਜੌੜਾ ਦੀ ਅਗਵਾਈ ਹੇਠ ਮੋਟਰਸਾਈਕਲ ਮਾਰਚ ਕੋਹਾੜਕਾ, ...

ਪੂਰੀ ਖ਼ਬਰ »

ਗਰੈਪਲਿੰਗ ਖੇਡ ਕਮੇਟੀ ਵਲੋਂ ਕੋਚਾਂ ਤੇ ਖਿਡਾਰੀਆਂ ਦਾ 2 ਰੋਜ਼ਾ ਸੈਮੀਨਾਰ ਲਗਾਇਆ

ਤਰਨ ਤਾਰਨ, 25 ਸਤੰਬਰ (ਵਿਕਾਸ ਮਰਵਾਹਾ)-ਸ੍ਰੀ ਗੁਰੂ ਅਰਜਨ ਦੇਵ ਖੇਡ ਅਖਾੜਾ ਤਰਨ ਤਾਰਨ ਵਿਖੇ ਗਰੈਪਲਿੰਗ ਕਮੇਟੀ ਪੰਜਾਬ ਵਲੋਂ ਕੋਚਾਂ ਅਤੇ ਖਿਡਾਰੀਆਂ ਦਾ 2 ਰੋਜ਼ਾ ਸੈਮੀਨਾਰ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਜ਼ਿਲਿ੍ਹਆ ਨਾਲ ਸਬੰਧਿਤ ਕੋਚਾਂ ਅਤੇ ਲਗਪਗ 100 ਖਿਡਾਰੀਆਂ ...

ਪੂਰੀ ਖ਼ਬਰ »

ਰੂੜੀਵਾਲਾ ਵਿਖੇ 27 ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਸਬੰਧੀ ਮੀਟਿੰਗ

ਚੋਹਲਾ ਸਾਹਿਬ, 25 ਸਤੰਬਰ (ਬਲਵਿੰਦਰ ਸਿੰਘ)-ਸੰਯੁਕਤ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਪਿੰਡ ਰੂੜੀਵਾਲਾ ਵਿਖੇ ਸ਼ਹੀਦਾਂ ਸਿੰਘਾਂ ਦੇ ਗੁਰਦੁਆਰਾ ਸਾਹਿਬ ਵਿਖੇ 27 ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਮੀਟਿੰਗ ...

ਪੂਰੀ ਖ਼ਬਰ »

ਪਿੰਡ ਲੌਹਕਾ 'ਚ ਭੁੱਲਰ ਦੀ ਅਗਵਾਈ 'ਚ ਕਈ ਪਰਿਵਾਰ 'ਆਪ' ਵਿਚ ਸ਼ਾਮਿਲ

ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਲੋਹਕਾ ਵਿਖੇ ਮੀਟਿੰਗ ਦੌਰਾਨ ਹਲਕਾ ਇੰਚਾਰਜ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਦੀ ਧਰਮ ਪਤਨੀ ਸੁਰਿੰਦਰਪਾਲ ਕੌਰ ਭੁੱਲਰ ਦੀ ਅਗਵਾਈ 'ਚ ਸੈਂਕੜੇ ਪਰਿਵਾਰ ਆਮ ਆਦਮੀ ...

ਪੂਰੀ ਖ਼ਬਰ »

2016 ਤੋਂ ਬਾਅਦ ਭਰਤੀ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੇ-ਕਮਿਸ਼ਨ ਨੇ ਪੂਰੀ ਤਰ੍ਹਾਂ ਕੀਤਾ ਅਣਗੌਲਿਆ-ਗੌਰਮਿੰਟ ਟੀਚਰ ਯੂਨੀਅਨ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ 6ਵੇਂ ਪੇ-ਕਮਿਸ਼ਨ ਨੇ ਜਿੱਥੇ ਪੰਜਾਬ ਦੇ ਸਾਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੱਲੇ ਕੁਝ ਨਹੀਂ ਪਾਇਆ ਉੱਥੇ 1 ਜਨਵਰੀ 2016 ਤੋਂ ਬਾਅਦ ਭਰਤੀ ਹੋਏ ਅਧਿਆਪਕਾਂ ਜਿਵੇਂ 6060, 3582, 8505 ਅਤੇ ਹੋਰ ਮੁਲਾਜ਼ਮਾਂ ਨਾਲ ਨਾ ...

ਪੂਰੀ ਖ਼ਬਰ »

2022 'ਚ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਖਣ ਨੂੰ ਹੋ ਰਹੇ ਉਤਾਵਲੇ-ਸੁਮਿਤ ਚਾਵਲਾ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਗਰੀਬਾਂ ਦੀ ਹਮਦਰਦ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਗਰੀਬ ਵਰਗ ਨੂੰ ਉੱਚਾ ਚੁੱਕਣ ਵਿਚ ਕੋਈ ਕਸਰ ਨਹੀਂ ਛੱਡੀ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦਾ ਰਿਕਾਰਡਤੋੜ ਵਿਕਾਸ ਕਰਵਾਇਆ ਹੈ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਫਤਿਆਬਾਦ, 25 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਜ਼ੋਨ ਟਾਂਡਾ ਦੀ ਮੀਟਿੰਗ ਬਚਿੱਤਰ ਸਿੰਘ, ਕੁਲਵੰਤ ਸਿੰਘ ਭੈਲ ਅਤੇ ਜਵਾਹਰ ਸਿੰਘ ਟਾਂਡਾ ਦੀ ਸਾਂਝੀ ਅਗਵਾਈ ਹੇਠ ਹੋਈ | ਜਿਸ 'ਚ ਉਨ੍ਹਾਂ ਨੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ...

ਪੂਰੀ ਖ਼ਬਰ »

ਬੁਲੰਦ ਹੌਸਲਿਆਂ ਨਾਲ ਮਝੈਲਾਂ ਨੇ ਕੀਤਾ ਦਿੱਲੀ ਵੱਲ ਕੂਚ

ਹਰੀਕੇ ਪੱਤਣ, 25 ਸਤੰਬਰ (ਸੰਜੀਵ ਕੁੰਦਰਾ)-ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਬਾਰਡਰ 'ਤੇ ਚੱਲ ਰਹੇ ਅੰਦੋਲਨ ਵਿਚ ਹਿੱਸਾ ਲੈਣ ਲਈ ਮਝੈਲਾਂ ਦਾ ਵੱਡਾ ਜਥਾ ਬੁਲੰਦ ਹੌਸਲਿਆਂ ਨਾਲ ਦਿੱਲੀ ਵੱਲ ਰਵਾਨਾ ਹੋਇਆ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਮਹਿਲ ਸਿੰਘ ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ 'ਚ ਗੰਦਗੀ ਵਧਣ ਲੱਗੀ

ਖੇਮਕਰਨ, 25 ਸਤੰਬਰ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ 'ਚ ਸਫਾਈ ਦੀ ਹਾਲਤ ਲਗਾਤਾਰ ਨਿੱਘਰਦੀ ਜਾ ਰਹੀ ਹੈ, ਲੋਕਾਂ ਦੇ ਘਰਾਂ 'ਚ ਕੂੜੇ ਦੇ ਢੇਰ ਵੱਧਦੇ ਜਾ ਰਹੇ ਹਨ ਪਰ ਘਰਾਂ 'ਚੋਂ ਕੂੜੇ ਚੁੱਕਣ ਦਾ ਕੰਮ ਲਗਾਤਾਰ ਬੰਦ ਹੁੰਦਾ ਜਾ ਰਿਹਾ ਹੈ, ਇੱਥੋ ਤੱਕ ਕੇ ਨਾਲੀਆਂ ਗੰਦਗੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX