ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਜਲੰਧਰ

ਸਿਪਾਹੀ ਦੀ ਭਰਤੀ ਲਈ ਪ੍ਰੀਖਿਆ ਕੇਂਦਰਾਂ 'ਚ ਰਹੇ ਸਖ਼ਤ ਪ੍ਰਬੰਧ, ਆਮ ਲੋਕਾਂ ਲਈ ਟ੍ਰੈਫ਼ਿਕ ਸਮੱਸਿਆ ਬਣੀ ਪ੍ਰੇਸ਼ਾਨੀ

ਐੱਮ. ਐੱਸ. ਲੋਹੀਆ
ਜਲੰਧਰ, 25 ਸਤੰਬਰ - ਸਿਪਾਹੀ ਦੀ ਭਰਤੀ ਲਈ ਅੱਜ ਪਹਿਲੇ ਦਿਨ ਸ਼ਹਿਰ 'ਚ 37 ਹਜ਼ਾਰ ਤੋਂ ਵੱਧ ਉਮੀਦਵਾਰ ਪਹੁੰਚੇ | ਇਨ੍ਹਾਂ ਉਮੀਦਵਾਰਾਂ 'ਚ ਬਹੁਤ ਸਾਰੇ ਅਜਿਹੇ ਸਨ, ਜੋ ਦੂਰ-ਦੁਰਾਡੇ ਦੇ ਖੇਤਰ 'ਚੋਂ ਆਏ ਹੋਏ ਸਨ | ਇਸ ਲਈ ਕਈ ਉਮੀਦਵਾਰ ਰਾਤ ਨੂੰ ਹੀ ਸ਼ਹਿਰ 'ਚ ਆ ਗਏ | ਇਨ੍ਹਾਂ 'ਚੋਂ ਕਈਆਂ ਦੇ ਨਾਲ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਆਏ ਹੋਏ ਸਨ | ਇਨੀ ਵੱਡੀ ਗਿਣਤੀ 'ਚ ਸ਼ਹਿਰ 'ਚ ਆਏ ਵਿਅਕਤੀਆਂ ਲਈ ਜਿੱਥੇ ਧਾਰਮਿਕ ਸਥਾਨਾਂ 'ਤੇ ਜਗ੍ਹਾਂ ਭਰ ਗਈ, ਉੱਥੇ ਹੋਟਲਾਂ 'ਚ ਵੀ ਕਮਰੇ ਮਿਲਣੇ ਮੁਸ਼ਕਿੱਲ ਹੋ ਗਏ | ਕਈਆਂ ਨੇ ਆਮ ਨਾਲ ਵਾਧੂ ਕਿਰਾਇਆ ਦੇ ਕੇ ਕਮਰੇ ਬੁੱਕ ਕਰਵਾਏ | ਕੁਝ ਉਮੀਦਵਾਰਾਂ ਨੇ ਦੂਸਰੀ ਸ਼ਿਫ਼ਟ 'ਚ ਪੇਪਰ ਦੇਣਾ ਸੀ, ਇਸ ਲਈ ਉਹ ਤੜਕੇ ਹੀ ਆਪਣੇ ਘਰਾਂ ਤੋਂ ਪ੍ਰੀਖਿਆ ਕੇਂਦਰ ਲਈ ਨਿਕਲ ਪਏ | ਹਰ ਇਕ ਪ੍ਰੀਖਿਆ ਕੇਂਦਰ ਦੇ ਬਾਹਰ ਮੇਲੇ ਵਰਗਾ ਮਾਹੌਲ ਬਣਿਆ ਹੋਇਆ ਸੀ | ਦੂਸਰੇ ਸ਼ਹਿਰਾਂ ਤੋਂ ਵੱਡੀ ਗਿਣਤੀ 'ਚ ਆਏ ਵਾਹਨਾਂ ਅਤੇ ਕਈ ਇਲਾਕਿਆਂ 'ਚ ਪੁੱਟੀਆਂ ਹੋਈਆਂ ਸੜਕਾਂ ਕਰਕੇ ਵੱਡੇ ਟ੍ਰੈਫਿਕ ਜਾਮ ਦੇਖਣ ਨੂੰ ਮਿਲੇ | ਕਈ ਘੰਟੇ ਟ੍ਰੈਫਿਕ 'ਚ ਫੱਸੇ ਰਹਿਣ ਕਰਕੇ ਲੋਕ ਬਹੁਤ ਪ੍ਰੇਸ਼ਾਨ ਹੋਏ | ਲੋਕਾਂ ਦਾ ਕਹਿਣਾ ਸੀ ਕਿ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਕਿ ਜੇਕਰ ਸ਼ਹਿਰ 'ਚ ਇਕੋ ਸਮੇਂ ਇਨੀ ਵੱਡੀ ਗਿਣਤੀ 'ਚ ਲੋਕਾਂ ਨੇ ਆਉਣਾ ਹੋਵੇ ਤਾਂ ਇਸ ਲਈ ਟ੍ਰੈਫਿਕ ਦੇ ਵੀ ਖਾਸ ਪ੍ਰਬੰਧ ਕੀਤੇ ਜਾਣ ਤਾਂ ਜੋ ਆਮ ਸ਼ਹਿਰਵਾਸੀ ਦੇ ਨਾਲ-ਨਾਲ ਬਾਹਰੋਂ ਆਉਣ ਵਾਲੇ ਵਿਅਕਤੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |
ਪ੍ਰੀਖਿਆ ਕੇਂਦਰ ਦੇ ਪ੍ਰਬੰਧਾਂ ਤੋਂ ਉਮੀਦਵਾਰ ਰਹੇ ਸੰਤੁਸ਼ਟ
ਭਰਤੀ ਸਬੰਧੀ ਇਮਤਿਹਾਨ ਲੈਣ ਲਈ ਵਿਭਾਗ ਵਲੋਂ ਜ਼ਿਲ੍ਹੇ 'ਚ ਬਣਾਏ ਗਏ 35 ਸੈਂਟਰ 'ਤੇ ਆਏ ਉਮੀਦਵਾਰ ਪ੍ਰੀਖਿਆ ਕੇਂਦਰ ਦੇ ਅੰਦਰੂਨੀ ਪ੍ਰਬੰਧਾਂ ਤੋਂ ਸੰਤੁਸ਼ਟ ਦਿਖੇ | ਇਸ ਸਬੰਧੀ ਗੱਲ ਕਰਦਿਆਂ ਉਮੀਦਵਾਰਾਂ ਨੇ ਕਿਹਾ ਕਿ ਕੇਂਦਰ 'ਚ ਸੁਰੱਖਿਆ ਦੇ ਪੂਰੇ ਪਾਬੰਧ ਸਨ | ਉਨ੍ਹਾਂ ਨੂੰ ਪ੍ਰੀਖਿਆ ਕੇਂਦਰਾਂ 'ਚ 2 ਘੰਟੇ ਪਹਿਲਾਂ ਹੀ ਬੁਲਾ ਲਿਆ ਗਿਆ ਸੀ | ਅੰਦਰ ਦਾਖ਼ਲ ਹੋਣ ਸਮੇਂ ਉਨ੍ਹਾਂ ਦੇ ਪਾਏ ਹੋਏ ਕਪੜਿਆਂ ਅਤੇ ਹੋਰ ਸਾਮਾਨ ਦੀ ਬਰੀਕੀ ਨਾਲ ਜਾਂਚ ਕੀਤੀ ਗਈ | ਕਿਸੇ ਤਰ੍ਹਾਂ ਦਾ ਵੀ ਕੋਈ ਸਾਮਾਨ ਅੰਦਰ ਲੈ ਕੇ ਨਹੀਂ ਜਾਣ ਦਿੱਤਾ | ਇਥੋਂ ਤੱਕ ਕਿ ਪ੍ਰੀਖਿਆ ਦੇਣ ਲਈ ਪੈਨ ਵੀ ਕੇਂਦਰ ਦੇ ਅੰਦਰੋਂ ਹੀ ਦਿੱਤੇ ਗਏ | ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਿੰਨ ਵਾਰ ਜਾਂਚ ਕੀਤੀ ਗਈ ਅਤੇ ਪ੍ਰੀਖਿਆ ਤੋਂ ਬਾਅਦ ਉਨ੍ਹਾਂ ਦਾ ਐਡਮਿਟ ਕਾਰਡ ਵੀ ਉੱਥੇ ਹੀ ਰੱਖ ਲਿਆ ਗਿਆ, ਤਾਂ ਜੋ ਕੋਈ ਹੋਰ ਉਸ ਦਾ ਗ਼ਲਤ ਇਸਤੇਮਾਲ ਨਾ ਕਰ ਲਏ | ਉਨ੍ਹਾਂ ਨੂੰ ਪ੍ਰੀਖਿਆ ਕੇਂਦਰ ਅੰਦਰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਈ |
ਪ੍ਰੀਖਿਆ ਪ੍ਰਤੀ ਲੜਕੀਆਂ 'ਚ ਵੀ ਸੀ ਉਤਸ਼ਾਹ
ਪੰਜਾਬ ਪੁਲਿਸ 'ਚ ਸਿਪਾਹੀ ਦੀ ਨੌਕਰੀ ਨੂੰ ਬਹੁਤ ਸਖ਼ਤ ਮੰਨਿਆ ਜਾਂਦਾ ਹੈ | ਇਸ ਅਹੁਦੇ 'ਤੇ ਸੇਵਾਵਾਂ ਦੇਣ ਵਾਲੇ ਨੂੰ ਜਿੱਥੇ ਕੰਮ ਦਾ ਬੋਝ ਹੁੰਦਾ ਹੈ, ਉੱਥੇ ਲੰਮੀ ਡਿਊਟੀ ਦੀ ਪ੍ਰੇਸ਼ਾਨੀ ਵੀ ਬਣੀ ਰਹਿੰਦੀ ਹੈ | ਇਸ ਦੇ ਬਾਵਜੂਦ ਲੜਕਿਆਂ ਵਾਂਗ ਹੀ ਲੜਕੀਆਂ 'ਚ ਵੀ ਭਰਤੀ ਹੋਣ ਦਾ ਸ਼ੌਕ ਦੇਖਿਆ ਗਿਆ | ਇਸ ਲਈ ਵੱਡੀ ਗਿਣਤੀ 'ਚ ਲੜਕੀਆਂ ਵੀ ਆਪਣੇ ਪਰਿਵਾਰਾਂ ਦੇ ਨਾਲ ਪ੍ਰੀਖਿਆ ਕੇਂਦਰਾਂ 'ਤੇ ਪਹੁੰਚੀਆਂ ਹੋਈਆਂ ਸਨ |

ਜੀ.ਐਸ.ਟੀ. ਮੋਬਾਈਲ ਵਿੰਗ ਨੇ ਫੜੀ ਸ਼ਰਾਬ ਨਾਲ ਭਰੀ ਬਲੈਰੋ

ਜਲੰਧਰ, 25 ਸਤੰਬਰ (ਸ਼ਿਵ)- ਜੀ. ਐੱਸ. ਟੀ. ਮੋਬਾਈਲ ਵਿੰਗ ਦੀ ਇਕ ਟੀਮ ਨੇ ਬੋਲੈਰੋ ਵਿਚ ਭਰੀਆਂ ਦੇਸੀ ਸ਼ਰਾਬ ਦੀਆਂ 200 ਪੇਟੀਆਂ ਆਪਣੇ ਕਬਜ਼ੇ ਵਿਚ ਲੈ ਲਈਆਂ ਹਨ | ਈ. ਟੀ. ਓ. ਮਿ੍ਣਾਲ ਸ਼ਰਮਾ ਦੀ ਅਗਵਾਈ ਵਿਚ ਟੀਮ ਨੇ ਇਹ ਸ਼ਰਾਬ ਨਾਲ ਭਰੀ ਬੋਲੈਰੋ ਬੱਸ ਸਟੈਂਡ ਦੇ ਕੋਲੋਂ ਫੜੀ ...

ਪੂਰੀ ਖ਼ਬਰ »

ਬਸਪਾ ਦੀ 'ਭੁੱਲ ਸੁਧਾਰ' ਰੈਲੀ 9 ਨੂੰ ਜਲੰਧਰ 'ਚ ਹੋਵੇਗੀ-ਬੈਨੀਵਾਲ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਇਕ ਵਿਸ਼ੇਸ਼ ਮੰਥਨ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫਰਤ ਵਿਖੇ ਹੋਈ | ਜਿਸ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ...

ਪੂਰੀ ਖ਼ਬਰ »

2 ਪੁਲਿਸ ਮੁਲਾਜ਼ਮਾਂ ਨੇ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੈਨੀ ਲੁੱਟੀ, ਇਕ ਕਾਬੂ ਦੂਜਾ ਫ਼ਰਾਰ

ਜਲੰਧਰ, 25 ਸਤੰਬਰ (ਐੱਮ. ਐੱਸ. ਲੋਹੀਆ)- ਆਪਣਾ ਪਰਿਵਾਰ ਚਲਾਉਣ ਲਈ ਕੁਝ ਲੋਕਾਂ ਨੂੰ ਦਿਨ ਰਾਤ ਮਿਹਨਤ ਕਰਨੀ ਪੈਂਦੀ ਹੈ ਤਾਂ ਜਾ ਕਿ ਉਨ੍ਹਾਂ ਦੇ ਪਰਿਵਾਰ ਦੀ ਦੋ ਢੰਗ ਰੋਟੀ ਚੱਲਦੀ ਹੈ | ਕੁਝ ਵਿਅਕਤੀਆਂ ਕੋਲ ਗੁਜ਼ਾਰੇ ਤੋਂ ਵੱਧ ਆਮਦਨ ਹੈ ਫਿਰ ਵੀ ਉਹ ਪੈਸਾ ਇਕੱਠਾ ਕਰਨ ਲਈ ...

ਪੂਰੀ ਖ਼ਬਰ »

ਨੈਸ਼ਨਲ ਐਵੇਨਿਓ 'ਚ 1 ਕਰੋੜ 9 ਲੱਖ ਦੀ ਲਾਗਤ ਨਾਲ ਬਣਨਗੀਆਂ ਗਲੀਆਂ-ਵਿਧਾਇਕ ਬੇਰੀ

ਜਲੰਧਰ ਛਾਉਣੀ, 26 ਸਤੰਬਰ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 12 'ਚ ਸਥਿਤ ਨੈਸ਼ਨਲ ਐਵਨਿਉ ਦੀਆਂ ਸਾਰੀਆਂ ਹੀ ਗਲੀਆਂ ਤੇ ਮੁਹੱਲਿਆਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਲੋਕਾਂ ਨਾਲ ਚੋਣਾਂ ਦੌਰਾਨ ਵਿਕਾਸ ਸਬੰਧੀ ਕੀਤਾ ਹੋਇਆ ਹਰੇਕ ਵਾਅਦਾ ਪੂਰਾ ...

ਪੂਰੀ ਖ਼ਬਰ »

ਜੀ.ਐੱਸ.ਟੀ. ਦੀ ਵੈੱਬਸਾਈਟ ਰਹੀ ਬੰਦ, ਕਈ ਗੱਡੀਆਂ ਫਸੀਆਂ

ਜਲੰਧਰ, 25 ਸਤੰਬਰ (ਸ਼ਿਵ)- ਜੀ. ਐੱਸ. ਟੀ. ਵਿਭਾਗ ਦੀ ਵੈੱਬਸਾਈਟ ਬੰਦ ਹੋਣ ਨਾਲ ਉਹ ਕਾਰੋਬਾਰੀ ਕਾਫੀ ਪੇ੍ਰਸ਼ਾਨ ਰਹੇ ਜਿਨ੍ਹਾਂ ਨੇ ਗੱਡੀਆਂ ਦੇ ਫੜੇ ਜਾਣ 'ਤੇ ਜੁਰਮਾਨਾ ਲਗਾਇਆ ਗਿਆ ਸੀ ਤੇ ਉਨਾਂ ਵੱਲੋਂ ਇਹ ਜੁਰਮਾਨਾ ਬੈਂਕਾਂ ਵਿਚ ਜਮ੍ਹਾਂ ਹੋਣ ਤੋਂ ਬਾਅਦ ਵੀ ਇਸ ਕਰਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਤੇ ਪਾਣੀ ਦੀ ਟੈਂਕੀ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਲਾਂਬੜਾ, 25 ਸਤੰਬਰ (ਪਰਮੀਤ ਗੁਪਤਾ)- ਥਾਣਾ ਸਦਰ ਜਲੰਧਰ ਅਧੀਨ ਪੈਂਦੇ ਪਿੰਡ ਖੁਣ ਖੁਣਾ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਸਰਕਾਰੀ ਸਕੂਲ ਤੇ ਪਿੰਡ ਦੀ ਪਾਣੀ ਵਾਲੀ ਟੈਂਕੀ ਨੂੰ ਨਿਸ਼ਾਨਾ ਬਣਾਉਂਦਿਆਂ ਹੋਇਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ | ਜਿਸ ਦੌਰਾਨ ...

ਪੂਰੀ ਖ਼ਬਰ »

ਡੀ.ਸੀ ਵੱਲੋਂ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਦਾ ਦੌਰਾ

ਜਲੰਧਰ, 25 ਸਤੰਬਰ (ਚੰਦੀਪ ਭੱਲਾ)-ਕੈਰੀਅਰ ਵਿੱਚ ਹੁਨਰ ਵਿਕਾਸ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਪੰਜਾਬ ਹੁਨਰ ਵਿਕਾਸ ਵਿਕਾਸ ਮਿਸ਼ਨ ਨੂੰ ਰਾਜ ਸਰਕਾਰ ਦੀ ਇਕ ਹੋਰ ਮਹੱਤਵਪੂਰਨ ਪਹਿਲ ਕਰਾਰ ਦਿੱਤਾ ਜਿਸ ਦਾ ਉਦੇਸ਼ ਸੂਬੇ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸਬੰਧ 'ਚ ਕਿਸਾਨ ਜਥੇਬੰਦੀਆਂ ਨੇ ਕੀਤੀ ਮੀਟਿੰਗ

ਜਲੰਧਰ ਛਾਉਣੀ, 25 ਸਤੰਬਰ (ਪਵਨ ਖਰਬੰਦਾ)-ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਡਿਪਟੀ ਢਾਬੇ 'ਤੇ ਹੋਈ, ਜਿਸ 'ਚ ਭਾਰਤੀ ਕਿਸਾਨ ਯੂਨੀਅਨ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸਮਰਥਨ 'ਚ 27 ਨੂੰ ਦੁਕਾਨਾਂ ਬੰਦ ਰਹਿਣਗੀਆਂ

ਜਲੰਧਰ, 25 ਸਤੰਬਰ (ਸ਼ਿਵ)- ਕਾਰੋਬਾਰੀ ਆਗੂ ਬਲਜੀਤ ਸਿੰਘ ਆਹਲੂਵਾਲੀਆ ਨੇ ਦੁਕਾਨਦਾਰ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਦੱਸਿਆ ਕਿ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸਮਰਥਨ ਕਰਦੇ ਹੋਏ ਦੁਕਾਨਾਂ ਬੰਦ ...

ਪੂਰੀ ਖ਼ਬਰ »

ਪੰ. ਦੀਨ ਦਿਆਲ ਨੇ ਦੁਨੀਆ ਨੂੰ ਦਿੱਤਾ ਮਨੁੱਖਤਾਵਾਦ ਦੀ ਲੋੜ ਦਾ ਨਾਅਰਾ-ਅਸ਼ਵਨੀ ਸ਼ਰਮਾ

ਜਲੰਧਰ, 25 ਸਤੰਬਰ (ਸ਼ਿਵ)-ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਭਾਰਤੀ ਜਨਸੰਘ ਦੇ ਸੰਸਥਾਪਕ ਮੈਂਬਰ ਪੰਡਤ ਦੀਨ-ਦਿਆਲ ਦੀ 105ਵੀਂ ਜੈਅੰਤੀ 'ਤੇ ਕਰਵਾਏ ਇਕ ਸਮਾਗਮ 'ਚ ਉਨਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਤੇ ਸ੍ਰੀ ਅਸ਼ਵਨੀ ਸ਼ਰਮਾ ਨੇ ਇਸ ਮੌਕੇ 'ਤੇ ...

ਪੂਰੀ ਖ਼ਬਰ »

ਜਲੰਧਰ 'ਚ ਮਹਿਲਾ ਦੀ ਆਈ.ਡੀ. ਹੈਕ ਕਰ ਸਹੇਲੀ ਨੂੰ ਮੈਸੇਜ ਭੇਜ ਮੰਗਵਾਏ ਚਾਲੀ ਹਜ਼ਾਰ ਰੁਪਏ

ਮਕਸੂਦਾ, 25 ਸਤੰਬਰ (ਸਤਿੰਦਰ ਪਾਲ ਸਿੰਘ)- ਮਕਸੂਦਾ ਦੇ ਥਾਣਾ ਨੰਬਰ ਅੱਠ ਦੇ ਇਲਾਕੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੀ ਰਹਿਣ ਵਾਲੀ ਇਕ ਮਹਿਲਾ ਦੇ ਨਾਲ ਹੈਕਰਾਂ ਨੇ ਸਾਈਬਰ ਠੱਗੀ ਨੂੰ ਅੰਜਾਮ ਦਿੱਤਾ ਹੈ | ਪੁਲਿਸ ਨੂੰ ਸ਼ਿਕਾਇਤ ਵਿਚ ਤੇਜਿੰਦਰ ਕੌਰ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵਲੋਂ ਬੰਦ ਦਾ ਸਮਰਥਨ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਜਨਵਾਦੀ ਇਸਤਰੀ ਸਭਾ ਪੰਜਾਬ ਦੀ ਸੂਬਾਈ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਪ੍ਰੋ.ਸੁਰਿੰਦਰ ਕੌਰ ਜੈਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ...

ਪੂਰੀ ਖ਼ਬਰ »

ਡਿਪਸ ਦੇ ਵਿਦਿਆਰਥੀਆਂ ਨੇ ਧੀਆਂ ਨੂੰ ਪੁੱਤਰਾਂ ਵਾਂਗ ਸਤਿਕਾਰ ਦੇਣ ਦਾ ਦਿੱਤਾ ਸੁਨੇਹਾ

ਜਲੰਧਰ, 25 ਸਤੰਬਰ (ਰਣਜੀਤ ਸਿੰਘ ਸੋਢੀ)- ਖੇਡਾਂ, ਡਾਕਟਰੀ ਜਾਂ ਸਿੱਖਿਆ ਦੇ ਖੇਤਰ 'ਚ ਹੀ ਨਹੀਂ ਹਰ ਖੇਤਰ ਵਿਚ ਧੀਆਂ ਪੁੱਤਰਾਂ ਦੇ ਬਰਾਬਰ ਅੱਗੇ ਵਧ ਰਹੀਆਂ ਹਨ | ਉਨ੍ਹਾਂ ਨੂੰ ਕਿਸੇ ਵੀ ਖੇਤਰ ਵਿਚ ਘੱਟ ਨਹੀਂ ਸਮਝਿਆ ਜਾ ਸਕਦਾ | ਧੀਆਂ ਦੀ ਇਸ ਜਿੱਤ ਦਾ ਸਨਮਾਨ ਕਰਨ ਲਈ ...

ਪੂਰੀ ਖ਼ਬਰ »

ਹੁਣ ਜ਼ਿਲ੍ਹੇ 'ਚ ਕੇਵਲ 23 ਕੋਰੋਨਾ ਪ੍ਰਭਾਵਿਤ ਹੀ ਹਨ ਇਲਾਜ ਅਧੀਨ

ਜਲੰਧਰ, 25 ਸਤੰਬਰ (ਐੱਮ. ਐੱਸ. ਲੋਹੀਆ)- ਜ਼ਿਲ੍ਹੇ 'ਚ ਹੁਣ ਕੇਵਲ 23 ਮਰੀਜ਼ ਹੀ ਅਜਿਹੇ ਹਨ, ਜੋ ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਆਪਣਾ ਇਲਾਜ ਕਰਵਾ ਰਹੇ ਹਨ | ਅੱਜ ਕੋਰੋਨਾ ਦਾ ਇਕ ਮਰੀਜ਼ ਮਿਲਣ ਨਾਲ ਹੁਣ ਤੱਕ ਜ਼ਿਲ੍ਹੇ 'ਚ 63296 ਵਿਅਕਤੀ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ, ...

ਪੂਰੀ ਖ਼ਬਰ »

50 ਕਰੋੜ ਦੇ ਲਾਈਟ ਪ੍ਰਾਜੈਕਟ ਦੇ ਬਾਵਜੂਦ ਠੇਕੇਦਾਰਾਂ ਕੋਲੋਂ ਲੁਆਏ ਜਾ ਰਹੇ ਪੋਲ

ਜਲੰਧਰ, 25 ਸਤੰਬਰ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਾਰਦਰਸ਼ਤਾ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਪਰ ਜਲੰਧਰ ਵਿਚ ਤਾਂ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਬਿਲਕੁਲ ਉਲਟਾ ਕੰਮ ਕੀਤਾ ਜਾ ਰਿਹਾ ਹੈ | ਇਕ ਪਾਸੇ ...

ਪੂਰੀ ਖ਼ਬਰ »

ਸਫ਼ਾਈ ਨਾ ਹੋਣ 'ਤੇ ਵਿਕਰਮਪੁਰਾ 'ਚ ਪ੍ਰਦਰਸ਼ਨ

ਜਲੰਧਰ, 25 ਸਤੰਬਰ (ਸ਼ਿਵ)- ਵਾਰਡ ਨੰਬਰ 53 ਦੇ ਵਿਕਰਮ ਪੁਰਾ ਵਿਚ ਸਫ਼ਾਈ ਵਿਵਸਥਾ ਮਾੜੀ ਹੋਣ ਕਰਕੇ ਨਾਰਾਜ਼ ਲੋਕਾਂ ਨੇ ਪ੍ਰਦਰਸ਼ਨ ਕੀਤਾ | ਲੋਕਾਂ ਦਾ ਕਹਿਣਾ ਸੀ ਕਿ ਲੰਬੇ ਸਮੇਂ ਤੋਂ ਸਫ਼ਾਈ ਨਹੀਂ ਕਰਵਾਈ ਜਾ ਰਹੀ ਹੈ | ਇਸ ਮੌਕੇ ਸਾਬਕਾ ਭਾਜਪਾ ਕੌਂਸਲਰ ਅਸ਼ਵਨੀ ਭੰਡਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਤੈਰਾਕੀ ਟੀਮ ਦੇ ਚੋਣ ਟਰਾਇਲ ਅੱਜ-ਸੁਸ਼ੀਲ ਕੋਹਲੀ

ਜਲੰਧਰ, 25 ਸਤੰਬਰ (ਸਾਬੀ)- ਜ਼ਿਲ੍ਹਾ ਜਲੰਧਰ ਤੈਰਾਕੀ ਐਸੋਸ਼ੀਏਸ਼ਨ ਦੇ ਜਨਰਲ ਸਕੱਤਰ ਸੁਸ਼ੀਲ ਕੋਹਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 33ਵੀ ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ਲੜਕੇ, ਲੜਕੀਆਂ, ਮਰਦਾਂ ਤੇ ਔਰਤਾਂ ਦੀ ਜਲੰਧਰ ਟੀਮ ਦੇ ਚੋਣ ਟਰਾਇਲ 26 ਸਤੰਬਰ ਨੂੰ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਸੁਰਜੀਤ ਹਾਕੀ ਸਟੇਡੀਅਮ ਵਿਖੇ ਮਹਿਲਾ ਹਾਕੀ ਅਕੈਡਮੀ 'ਚ ਖਿਡਾਰਨਾਂ ਦੇ ਦਾਖ਼ਲੇ ਲਈ ਚੋਣ ਟਰਾਇਲ 27 ਤੇ 28 ਨੂੰ

ਜਲੰਧਰ, 25 ਸਤੰਬਰ (ਜਤਿੰਦਰ ਸਾਬੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਖੇਡ ਵਿਭਾਗ ਵੱਲੋਂ ਸਾਲ 2021-22 ਦੇ ਸੈਸ਼ਨ ਲਈ ਸੁਰਜੀਤ ਹਾਕੀ ਸਟੇਡੀਅਮ ਵਿਖੇ ਮਹਿਲਾ ਹਾਕੀ ਅਕੈਡਮੀ ਵਿਚ ਖਿਡਾਰਨਾਂ ਦੇ ਦਾਖਲੇ ਲਈ 27 ਸਤੰਬਰ 2021 ਨੂੰ ਚੋਣ ਟਰਾਇਲ ਕਰਵਾਏ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਤੇਜ਼ ਮੋਹਨ ਨਗਰ 'ਚ ਬਿਜਲੀ ਕੈਂਪ 'ਚ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

ਜਲੰਧਰ, 25 ਸਤੰਬਰ (ਸ਼ਿਵ)-ਪੰਜਾਬ ਸਰਕਾਰ ਅਤੇ ਜਲੰਧਰ ਵੈਸਟ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਵਰਕਾਮ ਵੱਲੋਂ ਖਪਤਕਾਰਾਂ ਲਈ ਬਿਜਲੀ ਬੋਰਡ ਦੀਆ ਆ ਰਹੀਆਂ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਇਕ ਵਿਸ਼ੇਸ਼ ਕੈਂਪ ਵਾਰਡ ਨੰਬਰ:-37 ਦੇ ...

ਪੂਰੀ ਖ਼ਬਰ »

ਐਲ.ਐਲ.ਆਰ. ਨਰਸਿੰਗ ਇੰਸਟੀਚਿਊਟ 'ਚ 'ਟੀਮ ਨਿਰਮਾਣ ਅਤੇ ਇਕਜੁੱਟਤਾ' ਵਿਸ਼ੇ 'ਤੇ ਕਰਵਾਈ ਵਰਕਸ਼ਾਪ

ਜਲੰਧਰ, 25 ਸਤੰਬਰ (ਐੱਮ.ਐੱਸ. ਲੋਹੀਆ)- ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਨਰਸਿੰਗ ਜਲੰਧਰ 'ਚ 'ਟੀਮ ਨਿਰਮਾਣ ਅਤੇ ਇਕਜੁੱਟਤਾ' ਵਿਸ਼ੇ 'ਤੇ ਇਕ ਦਿਨ ਦੀ ਵਰਕਸ਼ਾਪ ਕਰਵਾਈ ਗਈ | ਪਿ੍ੰਸੀਪਲ ਡਾ. ਲਲਿਤਾ ਜੰਗਵਾਲ ਦੀ ਦੇਖਰੇਖ ਹੇਠ ਅਤੇ ਵਾਇਸ ਪਿ੍ੰਸੀਪਲ ਪ੍ਰੋ. ਰਮਨਦੀਪ ਕੌਰ ...

ਪੂਰੀ ਖ਼ਬਰ »

ਜਲੰਧਰ ਦੇ ਦਿਲਪ੍ਰੀਤ ਸਿੰਘ ਅਤੇ ਲਕਸ਼ਿਤ ਸਰੀਨ ਨੇ ਯੂ.ਪੀ.ਐਸ.ਈ. ਦੀ ਪ੍ਰੀਖਿਆ ਪਾਸ ਕਰ ਕੇ ਚਮਕਾਇਆ ਜ਼ਿਲ੍ਹੇ ਦਾ ਨਾਂਅ

ਜਲੰਧਰ, 25 ਸਤੰਬਚ (ਰਣਜੀਤ ਸਿੰਘ ਸੋਢੀ)-ਸ਼ਹਿਰ ਦੇ ਰਹਿਣ ਵਾਲੇ ਦੋ ਨੌਜਵਾਨਾਂ ਦਿਲਪ੍ਰੀਤ ਸਿੰਘ ਅਤੇ ਲਕਸ਼ਿਤ ਸਰੀਨ ਨੇ ਸੰਘ ਲੋਕ ਸੇਵਾ ਕਮਿਸ਼ਨ (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਦੇ ਨਾਲ-ਨਾਲ ਜ਼ਿਲ੍ਹੇ ਦਾ ਨਾਂਅ ਵੀ ਰੌਸ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ 5 ਮੈਗਾ ਰੋਜ਼ਗਾਰ ਮੇਲਿਆਂ 'ਚ 19 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿਵਾਈਆਂ

ਜਲੰਧਰ, 25 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ 5ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਜ਼ਿਲ੍ਹੇ ਵਿਚ ਲਗਾਏ ਗਏ ਮਹਿਜ਼ ਪੰਜ ਰੋਜ਼ਗਾਰ ਮੇਲਿਆਂ ਵਿਚ 19339 ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਵਾ ਕੇ ਮਿਸਾਲ ਕਾਇਮ ਕੀਤੀ ਗਈ ਹੈ | ਇਸ ਸਬੰਧੀ ਵਧੇਰੇ ...

ਪੂਰੀ ਖ਼ਬਰ »

ਭਾਰਤ ਸਰਕਾਰ ਵਲੋਂ ਪਿ੍ੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਕਾਪੀਰਾਈਟ ਨਾਲ ਸਨਮਾਨਿਤ

ਜਲੰਧਰ, 25 ਸਤੰਬਰ (ਰਣਜੀਤ ਸਿੰਘ ਸੋਢੀ)-ਪ੍ਰੋ. ਅਤਿਮਾ ਸ਼ਰਮਾ ਦਿਵੇਦੀ, ਪਿ੍ੰਸੀਪਲ, ਕੰਨਿਆ ਮਹਾਂਵਿਦਿਆਲਾ (ਖ਼ੁਦਮੁਖ਼ਤਿਆਰ) ਨੂੰ ਕਾਪੀਰਾਈਟ ਦਫ਼ਤਰ, ਭਾਰਤ ਸਰਕਾਰ ਵਲੋਂ ਕਾਪੀਰਾਈਟ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਕਾਪੀਰਾਈਟ ਨਵੇਂ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਵਿਧਾਇਕ ਚੌਧਰੀ ਵੱਲੋਂ 1 ਕਰੋੜ 86 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ

ਲਾਂਬੜਾ, 25 ਸਤੰਬਰ (ਪਰਮੀਤ ਗੁਪਤਾ)- ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਕਾਂਗਰਸੀ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਵਾਸਤੇ 1ਕਰੋੜ 86 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ | ਜਿਸ ਮੌਕੇ ਗਰਾਂਟਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX