ਤਾਜਾ ਖ਼ਬਰਾਂ


ਕੋਹਾਲੀ (ਅੰਮ੍ਰਿਤਸਰ) ਨੇੜਿਓਂ ਆਲਟੋ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  4 minutes ago
ਰਾਮ ਤੀਰਥ, 8 ਜੂਨ ( ਧਰਵਿੰਦਰ ਸਿੰਘ ਔਲਖ ) ਰਾਮ ਤੀਰਥ-ਚੋਗਾਵਾਂ ਰੋਡ 'ਤੇ ਸਥਿਤ ਲਾਹੌਰ ਨਹਿਰ ਕੋਹਾਲੀ ਦੀ ਪਟੜੀ 'ਤੇ ਅਵਾਰਾ ਖੜੀ ਲਾਵਾਰਿਸ ਆਲਟੋ ਕਾਰ ਨੰਬਰ ਪੀ.ਬੀ.02 ਈ.ਸੀ.0541 'ਚੋਂ ਇਕ...
ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  20 minutes ago
ਘੁਮਾਣ, 8 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਰਾਤ 12 ਵਜੇ ਦੇ ਕਰੀਬ ਕੁਝ ਲੋਕਾਂ ਵਲੋਂ ਘਰ 'ਚ ਸੁੱਤੇ ਪਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ
. . .  about 1 hour ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...
ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
. . .  about 1 hour ago
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਪਹਿਲਾ ਸਫ਼ਾ

ਪੰਜਾਬ ਵਜ਼ਾਰਤ 'ਚ 15 ਮੰਤਰੀਆਂ ਨੇ ਲਿਆ ਹਲਫ਼

• 7 ਨਵੇਂ ਚਿਹਰੇ ਸ਼ਾਮਿਲ • 5 ਪੁਰਾਣੇ ਮੰਤਰੀਆਂ ਦੀ ਛੁੱਟੀ • ਵਿਭਾਗਾਂ ਦੀ ਵੰਡ ਬਾਅਦ 'ਚ • ਸਾਰੇ 15 ਮੰਤਰੀਆਂ ਨੇ ਪੰਜਾਬੀ 'ਚ ਚੁੱਕੀ ਸਹੁੰ

ਹਰਕਵਲਜੀਤ ਸਿੰਘ
ਚੰਡੀਗੜ੍ਹ, 26 ਸਤੰਬਰ-ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਲੋਂ ਪੰਜਾਬ ਮੰਤਰੀ ਮੰਡਲ ਦੇ 15 ਮੰਤਰੀਆਂ ਨੂੰ ਪੰਜਾਬ ਰਾਜਭਵਨ ਵਿਖੇ ਹੋਏ ਇਕ ਵਿਸ਼ੇਸ਼ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਵਾਈ ਗਈ | ਸਹੁੰ ਚੁੱਕਣ ਵਾਲੇ ਇਨ੍ਹਾਂ ਮੰਤਰੀਆਂ 'ਚ 8 ਮੰਤਰੀ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਾਲੇ ਹੀ ਸਨ, ਜਦੋਂਕਿ 7 ਨਵੇਂ ਚਿਹਰੇ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ, ਜਦੋਂਕਿ ਪੰਜ ਪਹਿਲੇ ਮੰਤਰੀਆਂ ਦੀ ਛੁੱਟੀ ਹੋਈ | ਸਹੁੰ ਚੁੱਕਣ ਵਾਲੇ ਮੰਤਰੀਆਂ 'ਚ ਸ੍ਰੀ ਬ੍ਰਹਮ ਮਹਿੰਦਰਾ, ਸ. ਮਨਪ੍ਰੀਤ ਸਿੰਘ ਬਾਦਲ, ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ, ਸ੍ਰੀਮਤੀ ਅਰੁਣਾ ਚੌਧਰੀ, ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸ੍ਰੀਮਤੀ ਰਜ਼ੀਆ ਸੁਲਤਾਨਾ, ਸ੍ਰੀ ਵਿਜੇਇੰਦਰ ਸਿੰਗਲਾ ਤੇ ਸ੍ਰੀ ਭਾਰਤ ਭੂਸ਼ਨ ਆਸ਼ੂ ਸ਼ਾਮਿਲ ਸਨ, ਜਦੋਂਕਿ ਜਿਨ੍ਹਾਂ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਗਿਆ ਉਨ੍ਹਾਂ 'ਚ ਸ. ਪਰਗਟ ਸਿੰਘ, ਸ. ਸੰਗਤ ਸਿੰਘ ਗਿਲਜੀਆਂ, , ਰਾਣਾ ਗੁਰਜੀਤ ਸਿੰਘ, ਸ. ਗੁਰਕੀਰਤ ਸਿੰਘ ਕੋਟਲੀ, ਡਾ. ਰਾਜ ਕੁਮਾਰ ਵੇਰਕਾ, ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਸ. ਰਣਦੀਪ ਸਿੰਘ ਨਾਭਾ ਸ਼ਾਮਿਲ ਸਨ | ਕਾਂਗਰਸ ਹਾਈਕਮਾਨ ਜਿਸ ਵਲੋਂ ਮੰਤਰੀ ਮੰਡਲ ਦੇ ਗਠਨ 'ਚ ਧਰਮ ਤੇ ਜਾਤੀ ਨੂੰ ਵੀ ਕਾਫ਼ੀ ਮਹੱਤਤਾ ਦਿੱਤੀ ਗਈ, ਨੇ ਮੰਤਰੀ ਮੰਡਲ 'ਚ ਇਸ ਵਾਰ 4 ਹਿੰਦੂ, 3 ਅਨੁਸੂਚਿਤ ਜਾਤੀ ਤੋਂ, 1 ਮੁਸਲਿਮ ਤੇ ਇਕ ਪਛੜੀਆਂ ਸ਼ੇ੍ਰਣੀਆਂ ਦੇ ਵਿਧਾਇਕ ਨੂੰ ਮੰਤਰੀ ਲਿਆ ਹੈ | ਦਿਲਚਸਪ ਗੱਲ ਇਹ ਸੀ ਕਿ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੇ ਮੰਤਰੀ ਮੰਡਲ 'ਚੋਂ ਛਾਂਟੀ ਕੀਤੇ ਗਏ 5 ਮੰਤਰੀਆਂ 'ਚੋਂ 4 ਮੰਤਰੀ ਸ. ਬਲਬੀਰ ਸਿੰਘ ਸਿੱਧੂ, ਸ. ਗੁਰਮੀਤ ਸਿੰਘ ਰਾਣਾ ਸੋਢੀ, ਸ. ਗੁਰਪ੍ਰੀਤ ਸਿੰਘ ਕਾਂਗੜ ਤੇ ਸ੍ਰੀ ਸੁੰਦਰ ਸ਼ਾਮ ਅਰੋੜਾ ਸਮਾਗਮ 'ਚ ਨਹੀਂ ਦਿਸੇ ਜਦਕਿ ਸ. ਸਾਧੂ ਸਿੰਘ ਧਰਮਸੋਤ ਸਮਾਗਮ ਦੌਰਾਨ ਹਾਜ਼ਰ ਸੀ | ਨਾ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਸਮਾਗਮ 'ਚ ਪੁੱਜੇ, ਜੋ ਆਪਣੇ ਫ਼ੌਜ ਸਮੇਂ ਦੇ ਬੈਚ ਦੇ ਸਾਥੀਆਂ ਦੀ ਆਪਣੇ ਫਾਰਮ ਹਾਊਸ 'ਤੇ ਚੱਲ ਰਹੀ ਇਕੱਤਰਤਾ 'ਚ ਮਸਰੂਫ਼ ਰਹੇ |
ਮੰਤਰੀ ਮੰਡਲ ਦੇ ਗਠਨ 'ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਪ੍ਰਭਾਵ ਸਪੱਸ਼ਟ ਨਜ਼ਰ ਆ ਰਿਹਾ ਸੀ ਕਿਉਂਕਿ ਸਾਰੇ ਮੰਤਰੀ ਸਹੁੰ ਚੁੱਕ ਕੇ ਸ. ਨਵਜੋਤ ਸਿੰਘ ਕੋਲ ਉਨ੍ਹਾਂ ਦਾ ਧੰਨਵਾਦ ਕਰਨ ਤੇ ਵਧਾਈ ਲੈਣ ਜਾ ਰਹੇ ਸਨ | ਸਮਾਗਮ ਸਬੰਧੀ ਇਕ ਹੋਰ ਦਿਲਚਸਪ ਪਹਿਲੂ ਇਹ ਸੀ ਕਿ ਸਟੇਜ 'ਤੇ ਰਾਜਪਾਲ ਨਾਲ ਮੁੱਖ ਮੰਤਰੀ ਤੋਂ ਇਲਾਵਾ ਦੋਵੇਂ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਓ.ਪੀ. ਸੋਨੀ ਵੀ ਬੈਠੇ ਹੋਏ ਸਨ, ਜਦੋਂਕਿ ਅੱਗੇ ਹਮੇਸ਼ਾ ਰਾਜਪਾਲ ਨਾਲ ਸਟੇਜ 'ਤੇ ਕੇਵਲ ਮੁੱਖ ਮੰਤਰੀ ਹੀ ਮੌਜੂਦ ਰਹਿੰਦੇ ਸਨ | ਅੱਜ ਦਾ ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਦੇ ਖੁੱਲ੍ਹੇ ਮੈਦਾਨ 'ਚ ਲਗਾਏ ਗਏ ਇਕ ਵੱਡੇ ਪੰਡਾਲ 'ਚ ਰੱਖਿਆ ਗਿਆ ਸੀ ਅਤੇ ਰਾਜਭਵਨ ਵਲੋਂ 300 ਦੇ ਕਰੀਬ ਦਾਖ਼ਲਾ ਕਾਰਡ ਜਾਰੀ ਕੀਤੇ ਗਏ ਸਨ ਅਤੇ ਅਧਿਕਾਰੀਆਂ ਤੇ ਸਰਕਾਰੀ ਅਮਲੇ ਸਮੇਤ ਸਮਾਗਮ 'ਚ 400 ਦੇ ਕਰੀਬ ਲੋਕ ਹਾਜ਼ਰ ਸਨ | ਇਹ ਪਹਿਲੀ ਵਾਰ ਸੀ ਕਿ ਮੀਡੀਆ ਦੇ ਕੁਝ ਚੋਣਵੇਂ ਨੁਮਾਇੰਦਿਆਂ ਨੂੰ ਦਾਖ਼ਲਾ ਕਾਰਡ ਜਾਰੀ ਕੀਤੇ ਗਏ ਅਤੇ ਮੀਡੀਆ ਦੀਆਂ ਕੁਰਸੀਆਂ ਵੀ ਦਰਸ਼ਕਾਂ ਦੇ ਪਿੱਛੇ ਜਾ ਕੇ ਲਗਵਾਈਆਂ ਗਈਆਂ ਸਨ | ਦੂਜੀਆਂ ਰਾਜਸੀ ਧਿਰਾਂ ਦੇ ਨੁਮਾਇੰਦੇ ਇਸ ਸਮਾਗਮ ਤੋਂ ਦੂਰ ਰਹੇ ਜਦੋਂਕਿ ਭਾਜਪਾ ਦੇ ਚੰਡੀਗੜ੍ਹ ਤੋਂ ਸੀਨੀਅਰ ਆਗੂ ਸ੍ਰੀ ਸੱਤਪਾਲ ਜੈਨ ਸਮਾਗਮ 'ਚ ਜ਼ਰੂਰ ਹਾਜ਼ਰ ਸਨ |
ਵਿਭਾਗਾਂ ਦੀ ਵੰਡ
ਨਵੇਂ ਬਣੇ ਸਾਰੇ ਮੰਤਰੀਆਂ 'ਚ ਵਿਭਾਗਾਂ ਦੀ ਵੰਡ ਪਾਰਟੀ ਹਾਈਕਮਾਨ ਦੀ ਪ੍ਰਵਾਨਗੀ ਤੋਂ ਬਾਅਦ ਹੋਵੇਗੀ, ਜਦੋਂਕਿ ਚਰਚਾ ਇਹ ਹੈ ਕਿ ਬਹੁਤੇ ਪੁਰਾਣੇ ਮੰਤਰੀ ਉਨ੍ਹਾਂ ਦੇ ਪੁਰਾਣੇ ਵਿਭਾਗ 'ਤੇ ਹੀ ਰਹਿਣਗੇ ਪਰ ਕੁਝ ਤਬਦੀਲੀਆਂ ਜ਼ਰੂਰ ਹੋ ਸਕਦੀਆਂ ਹਨ |
ਹਰੀਸ਼ ਰਾਵਤ ਨੇ ਰਾਣਾ ਗੁਰਜੀਤ ਸਿੰਘ ਵਿਰੁੱਧ ਦੋਸ਼ ਰੱਦ ਕੀਤੇ
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਨੇ ਰਾਣਾ ਗੁਰਜੀਤ ਸਿੰਘ ਵਿਰੁੱਧ, ਸ. ਸੁਖਪਾਲ ਸਿੰਘ ਖਹਿਰਾ ਸਮੇਤ ਦੁਆਬੇ ਦੇ ਕੁਝ ਆਗੂਆਂ ਵਲੋਂ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਅੱਜ ਇੱਥੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਵਿਰੁੱਧ ਕੇਵਲ ਦੋਸ਼ ਹੀ ਹਨ, ਪਰ ਇਹ ਦੋਸ਼ ਕਦੀ ਸਾਬਤ ਨਹੀਂ ਹੋਏ ਅਤੇ ਨਾ ਹੀ ਉਨ੍ਹਾਂ ਲਈ ਉਨ੍ਹਾਂ ਨੂੰ ਦੋਸ਼ੀ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਦੀ ਤਾਂ ਕੇਵਲ ਮੀਡੀਆ ਟਰਾਇਲ ਹੀ ਹੋਈ ਸੀ |
ਰਾਵਤ ਤੇ ਹਰੀਸ਼ ਚੌਧਰੀ ਵੀ ਪੁੱਜੇ
ਸਹੁੰ ਚੁੱਕ ਸਮਾਗਮ 'ਚ ਪਾਰਟੀ ਹਾਈਕਮਾਨ ਵਲੋਂ ਸ੍ਰੀ ਹਰੀਸ਼ ਰਾਵਤ ਤੇ ਸ੍ਰੀ ਹਰੀਸ਼ ਚੌਧਰੀ ਵੀ ਪੁੱਜੇ ਹੋਏ ਸਨ, ਜੋ ਕਿ ਇਸ ਵੇਲੇ ਰਾਜਸਥਾਨ 'ਚ ਮੰਤਰੀ ਵੀ ਹਨ | ਸਮਾਗਮ 'ਚ ਪ੍ਰਦੇਸ਼ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਵੀ ਖਿੱਚ ਦਾ ਕੇਂਦਰ ਬਣੇ ਰਹੇ | ਉਨ੍ਹਾਂ ਨਾਲ ਉਨ੍ਹਾਂ ਦੇ ਸਲਾਹਕਾਰ ਤੇ ਸਾਬਕਾ ਡੀ.ਜੀ. ਸ੍ਰੀ ਮੁਹੰਮਦ ਮੁਸਤਫ਼ਾ ਵੀ ਹਾਜ਼ਰ ਸਨ | ਪਾਰਟੀ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਵੀ ਸਮਾਗਮ 'ਚ ਦਿਸੇ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਸਮਝੇ ਜਾਂਦੇ ਰਹੇ ਸ. ਲਾਲ ਸਿੰਘ ਵੀ ਸਮਾਗਮ ਦੀ ਮੂਹਰਲੀ ਕਤਾਰ 'ਚ ਬੈਠੇ ਹੋਏ ਸਨ | ਸਮਾਗਮ 'ਚ ਸੀਨੀਅਰ ਅਧਿਕਾਰੀਆਂ ਤੇ ਹਾਈਕੋਰਟ ਦੇ ਜੱਜਾਂ ਆਦਿ ਦੀ ਹਾਜ਼ਰੀ ਘੱਟ ਹੀ ਸੀ |
ਕਿਸੇ ਔਰਤ ਨੂੰ ਬਣਾਇਆ ਜਾਵੇ ਮੁੱਖ ਮੰਤਰੀ-ਰਜ਼ੀਆ ਸੁਲਤਾਨਾ
ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਕਿਸੇ ਔਰਤ ਨੂੰ ਵੀ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੇਰੇ ਇਹ ਵਿਚਾਰ ਸ੍ਰੀ ਰਾਹੁਲ ਗਾਂਧੀ ਵੀ ਸੁਣ ਰਹੇ ਹੋਣਗੇ |
ਰਾਵਤ ਵਲੋਂ ਪੱਤਰਕਾਰਾਂ ਨਾਲ ਗੱਲਬਾਤ
ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਨੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਮੰਤਰੀਆਂ ਸੰਬੰਧੀ ਜੋ ਸੂਚੀ ਪ੍ਰਵਾਨ ਕੀਤੀ ਗਈ ਸੀ, ਉਸ 'ਚ ਕਦੇ ਵੀ ਬਾਅਦ 'ਚ ਤਬਦੀਲੀ ਨਹੀਂ ਹੋਈ ਅਤੇ ਇਹ ਕੇਵਲ ਮੀਡੀਆ ਦਾ ਪ੍ਰਚਾਰ ਹੈ | ਛਾਂਟੀ ਹੋਣ ਵਾਲੇ ਮੰਤਰੀਆਂ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਕੋਲ ਮੰਤਰੀ ਪਦ ਤੋਂ ਇਲਾਵਾ ਹੋਰ ਵੀ ਬਹੁਤ ਅਹਿਮ ਜ਼ਿੰਮੇਵਾਰੀਆਂ ਹਨ, ਜੋ ਉਨ੍ਹਾਂ ਨੂੰ ਸੌਂਪੀਆਂ ਜਾ ਸਕਦੀਆਂ ਹਨ |
ਪੰਜਾਬੀ 'ਚ ਚੁੱਕੀ ਸਹੁੰ
ਸਾਰੇ 15 ਮੰਤਰੀਆਂ ਵਲੋਂ ਪੰਜਾਬੀ 'ਚ ਸਹੁੰ ਚੁੱਕੀ ਗਈ |

ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ

ਮੁੱਖ ਮੰਤਰੀ ਵਲੋਂ ਨਵੇਂ ਬਣੇ ਮੰਤਰੀਆਂ ਸਮੇਤ ਮੰਤਰੀ ਮੰਡਲ ਦੀ ਪਹਿਲੀ ਬੈਠਕ ਕੱਲ੍ਹ ਸਵੇਰੇ 10 ਵਜੇ ਸੱਦੀ ਗਈ ਹੈ | ਚਰਚਾ ਇਹ ਹੈ ਕਿ ਇਸ ਮੀਟਿੰਗ 'ਚ ਪੰਜਾਬ ਨਾਲ ਸੰਬੰਧਿਤ ਕੁਝ ਅਹਿਮ ਮੁੱਦਿਆਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ |

ਮੰਤਰੀਆਂ ਦੀ ਸੀਨੀਆਰਤਾ ਸਹੁੰ ਚੁੱਕਣ ਅਨੁਸਾਰ

ਰਾਜ ਸਰਕਾਰ ਦੇ ਇਕ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਨਵੇਂ ਬਣੇ ਮੰਤਰੀਆਂ ਦੀ ਸੀਨੀਆਰਤਾ ਉਨ੍ਹਾਂ ਵਲੋਂ ਸਹੁੰ ਚੁੱਕਣ ਅਨੁਸਾਰ ਹੋਵੇਗੀ, ਜਿਸ ਨਾਲ ਸ੍ਰੀ ਬ੍ਰਹਮ ਮਹਿੰਦਰਾ ਮੰਤਰੀ ਮੰਡਲ 'ਚ ਦੋ ਦੀ ਥਾਂ ਚੌਥੇ ਨੰਬਰ ਦੇ ਮੰਤਰੀ ਹੋਣਗੇ, ਜਦੋਂਕਿ ਸ. ਮਨਪ੍ਰੀਤ ਸਿੰਘ ਬਾਦਲ ਤੀਸਰੇ ਦੀ ਥਾਂ ਪੰਜਵੇਂ ਨੰਬਰ ਦੇ ਮੰਤਰੀ ਹੋਣਗੇ | ਬੁਲਾਰੇ ਨੇ ਦੱਸਿਆ ਕਿ ਨਿਯਮ ਕਹਿੰਦੇ ਹਨ ਕਿ ਜੋ ਪਹਿਲਾਂ ਸਹੁੰ ਚੁੱਕੇਗਾ ਉਹ ਸੀਨੀਅਰ ਸਮਝਿਆ ਜਾਵੇਗਾ |

ਨਾਗਰਾ ਦਾ ਨਾਂਅ ਆਖ਼ਰੀ ਮੌਕੇ ਕੱਟਿਆ

ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ. ਕੁਲਜੀਤ ਸਿੰਘ ਨਾਗਰਾ ਦਾ ਨਾਂਅ ਜੋ ਪਹਿਲਾਂ ਸਹੁੰ ਚੁੱਕਣ ਵਾਲੇ ਵਿਧਾਇਕਾਂ 'ਚ ਸ਼ਾਮਿਲ ਸੀ, ਆਖ਼ਰੀ ਮੌਕੇ ਕੱਟ ਦਿੱਤਾ ਗਿਆ ਅਤੇ ਉਨ੍ਹਾਂ ਦੀ ਥਾਂ ਸ. ਰਣਦੀਪ ਸਿੰਘ ਨਾਭਾ ਦਾ ਨਾਂਅ ਸ਼ਾਮਿਲ ਕੀਤਾ ਗਿਆ | ਸ. ਨਾਗਰਾ ਜੋ ਅੱਜ ਦੇ ਸਮਾਗਮ 'ਚ ਸ਼ਾਮਿਲ ਸਨ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਾਲ ਬੈਠੇ ਸਨ, ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਪਾਰਟੀ ਦੇ ਸਿਪਾਹੀ ਹਨ ਤੇ ਪਾਰਟੀ ਦਾ ਹਰ ਫ਼ੈਸਲਾ ਉਨ੍ਹਾਂ ਨੂੰ ਪ੍ਰਵਾਨ ਹੈ ਅਤੇ ਉਹ ਪਾਰਟੀ ਲਈ ਪਹਿਲਾਂ ਵਾਂਗ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ |

ਆਖ਼ਰ ਸਾਡਾ ਕੀ ਕਸੂਰ-ਸਿੱਧੂ, ਕਾਂਗੜ

ਗੁਰਪ੍ਰੀਤ ਸਿੰਘ ਜਾਗੋਵਾਲ
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਨੂੰ ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਨਾ ਕੀਤੇ ਜਾਣ 'ਤੇ ਆਪਣੀ ਨਾਰਾਜ਼ਗੀ ਜਤਾਈ | ਉਨ੍ਹਾਂ ਮੀਡੀਆ ਰਾਹੀਂ ਹਾਈਕਮਾਨ ਨੂੰ ਪੁੱਛਿਆ ਕਿ ਆਖ਼ਰ ਉਨ੍ਹਾਂ ਦਾ ਕਸੂਰ ਕੀ ਸੀ | ਇਸ ਦੌਰਾਨ ਬਲਬੀਰ ਸਿੰਘ ਸਿੱਧੂ ਭਾਵੁਕ ਹੁੰਦੇ ਵੀ ਨਜ਼ਰ ਆਏ | ਉਨ੍ਹਾਂ ਕਿਹਾ ਕਿ ਫਾਂਸੀ ਦੇਣ ਵੇਲੇ ਵੀ ਜੱਜ ਇਕ ਵਾਰ ਪੁੱਛ ਲੈਂਦਾ ਹੈ ਪਰ ਉਨ੍ਹਾਂ ਨੂੰ ਇਕ ਵਾਰ ਵੀ ਨਹੀਂ ਦੱਸਿਆ ਕਿ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਕਿਉਂ ਹਟਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੱਸ ਦਿੱਤਾ ਜਾਂਦਾ ਤਾਂ ਦੁੱਖ ਨਹੀਂ ਹੋਣਾ ਸੀ, ਸਗੋਂ ਉਹ ਹਾਈਕਮਾਨ ਦੇ ਕਹਿਣ 'ਤੇ ਖੁਦ ਹੀ ਅਸਤੀਫ਼ਾ ਦੇ ਦਿੰਦੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਦਾ ਮਲਾਲ ਨਹੀਂ ਹੈ, ਨਾ ਹੀ ਉਹ ਸੱਤਾ ਦੇ ਭੁੱਖੇ ਹਨ ਪਰ ਉਨ੍ਹਾਂ ਨੂੰ ਹਟਾਏ ਜਾਣ ਤੋਂ ਪਹਿਲਾਂ ਇਕ ਵਾਰੀ ਜਾਣਕਾਰੀ ਜ਼ਰੂਰ ਦਿੱਤੀ ਜਾਣੀ ਚਾਹੀਦੀ ਸੀ | ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ 30 ਸਾਲ ਕਾਂਗਰਸ 'ਚ ਲਗਾ ਦਿੱਤੇ, ਸੀ.ਬੀ.ਆਈ. ਦੀ ਜਾਂਚ ਵੀ ਸਹੀ ਪਰ ਫਿਰ ਵੀ ਉਹ ਸੋਨੀਆ ਗਾਂਧੀ ਦੇ ਸਿਪਾਹੀ ਬਣੇ ਰਹੇ | ਉਨ੍ਹਾਂ ਕਿਹਾ ਕਿ ਕੋਰੋਨਾ ਦੇ ਸਮੇਂ ਦੌਰਾਨ ਉਨ੍ਹਾਂ ਨੇ ਦਿਨ ਰਾਤ ਕੰਮ ਕੀਤਾ, ਖ਼ੁਦ ਵੀ ਕੋਰੋਨਾ ਪਾਜ਼ੀਟਿਵ ਹੋਏ | ਉਨ੍ਹਾਂ ਨੇ ਸਿਹਤ ਮੰਤਰੀ ਰਹਿੰਦੇ ਕੀਤੇ ਆਪਣੇ ਕੰਮਾਂ ਦਾ ਜ਼ਿਕਰ ਵੀ ਕੀਤਾ | ਉਨ੍ਹਾਂ ਨੇ ਨਵੇਂ ਮੰਤਰੀਆਂ ਨੂੰ ਵਧਾਈ ਵੀ ਦਿੱਤੀ ਤੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਕੋਈ ਨਾਰਾਜ਼ਗੀ ਨਹੀਂ ਹੈ | ਗੁਰਪ੍ਰੀਤ ਸਿੰਘ ਕਾਂਗੜ ਨੇ ਵੀ ਮੰਤਰੀ ਰਹਿੰਦੇ ਹੋਏ ਆਪਣੇ ਕੀਤੇ ਕੰਮਾਂ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਉਹ ਸਿਰਫ਼ ਮੀਡੀਆ ਰਾਹੀਂ ਆਪਣਾ ਸੰਦੇਸ਼ ਹਾਈਕਮਾਨ ਤੱਕ ਪਹੁੰਚਾ ਰਹੇ ਹਨ |

ਕਿਸਾਨਾਂ ਵਲੋਂ ਭਾਰਤ ਬੰਦ ਅੱਜ

ਨਵੀਂ ਦਿੱਲੀ, 26 ਸਤੰਬਰ (ਉਪਮਾ ਡਾਗਾ ਪਾਰਥ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੇ ਪ੍ਰਦਰਸ਼ਨ ਦੇ 10 ਮਹੀਨੇ ਪੂਰੇ ਹੋਣ 'ਤੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ | ਸੰਯੁਕਤ ਕਿਸਾਨ ਮੋਰਚੇ ਵਲੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ | ਪੁਲਿਸ ਵਲੋਂ ਵੀ ਸੁਰੱਖਿਆ ਦੇ ਬੰਦੋਬਸਤ ਕਰ ਲਏ ਗਏ ਹਨ | ਦਿੱਲੀ ਪੁਲਿਸ ਨੇ ਕਿਹਾ ਕਿ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ | ਪ੍ਰਦਸ਼ਨਕਾਰੀ ਕਿਸਾਨਾਂ 'ਚੋਂ ਕਿਸੇ ਨੂੰ ਵੀ ਦਿੱਲੀ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਸੰਯੁਕਤ ਕਿਸਾਨ ਮੋਰਚੇ ਨੇ ਇਸ ਬੰਦ ਲਈ ਹਰ ਭਾਰਤੀ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ | ਮੋਰਚੇ ਨੇ ਸਾਰੀਆਂ ਟਰੇਡ ਯੂਨੀਅਨਾਂ, ਟ੍ਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ ਆਦਿ ਨੂੰ ਕਿਸਾਨਾਂ ਦੀ ਹਮਾਇਤ ਕਰਨ ਦੀ ਮੰਗ ਕੀਤੀ | ਭਾਰਤ ਬੰਦ ਨੂੰ ਕਾਂਗਰਸ ਨੇ ਆਪਣਾ ਸਮਰਥਨ ਦਿੱਤਾ ਹੈ | ਇਸ ਤੋਂ ਇਲਾਵਾ ਬੈਂਕ ਯੂਨੀਅਨਾਂ ਸਮੇਤ ਹੋਰ ਕਈ ਜਥੇਬੰਦੀਆਂ ਨੇ ਵੀ ਇਸ ਨੂੰ ਆਪਣੀ ਹਮਾਇਤ ਦਿੱਤੀ ਹੈ | ਕਿਸਾਨਾਂ ਨੇ ਬੰਦ ਨੂੰ ਸ਼ਾਂਤੀਪੂਰਨ ਰੱਖਣ ਦੀ ਅਪੀਲ ਕਰਦਿਆਂ ਇਹ ਵੀ ਕਿਹਾ ਹੈ ਕਿ ਸਾਰੀਆਂ ਐਮਰਜੈਂਸੀ ਸੇਵਾਵਾਂ ਅਤੇ ਲੋੜੀਂਦੀਆਂ ਸੇਵਾਵਾਂ ਜਿਨ੍ਹਾਂ 'ਚ ਹਸਪਤਾਲ, ਐਂਬੂਲੈਂਸ, ਮੈਡੀਕਲ ਸਟੋਰ ਆਦਿ ਸ਼ਾਮਿਲ ਹਨ, ਉਨ੍ਹਾਂ ਨੂੰ ਬੰਦ ਦੇ ਦਾਇਰੇ 'ਚ ਸ਼ਾਮਿਲ ਨਹੀਂ ਕੀਤਾ ਜਾਵੇਗਾ |
ਕਾਂਗਰਸ ਵਲੋਂ ਸਮਰਥਨ
ਕਾਂਗਰਸ ਨੇ ਆਪਣੇ ਸਾਰੇ ਵਰਕਰਾਂ/ਸੂਬਾ ਮੁਖੀਆਂ ਤੇ ਸੰਸਥਾਵਾਂ ਦੇ ਪ੍ਰਧਾਨਾਂ ਨੂੰ ਭਾਰਤ ਬੰਦ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ | ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਨੂੰਗੋਪਾਲ ਨੇ ਕਿਹਾ ਕਿ ਕਾਂਗਰਸ ਤੇ ਇਸ ਦੇ ਵਰਕਰ ਸ਼ਾਂਤੀਪੂਰਨ ਭਾਰਤ ਬੰਦ ਦਾ ਪੂਰੀ ਤਰ੍ਹਾਂ ਸਮਰਥਨ ਕਰਨਗੇ |

ਕਿਸਾਨ ਅੰਦੋਲਨ ਛੱਡ ਕੇ ਗੱਲਬਾਤ ਦਾ ਰਸਤਾ ਅਪਣਾਉਣ- ਤੋਮਰ

ਗਵਾਲੀਅਰ, 26 ਸਤੰਬਰ (ਏਜੰਸੀ)-ਮੱਧ ਪ੍ਰਦੇਸ਼ ਆਏ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਕ ਵਾਰ ਫਿਰ ਕਿਹਾ ਕਿ ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੰਦੋਲਨ ਦਾ ਰਾਹ ਛੱਡ ਕੇ ਗੱਲਬਾਤ ਦਾ ਰਸਤਾ ਅਪਣਾਉਣ | ਸਰਕਾਰ ਉਨ੍ਹਾਂ ਦੇ ਇਤਰਾਜ਼ਾਂ 'ਤੇ ਵਿਚਾਰ ਕਰਨ ਲਈ ਤਿਆਰ ਹੈ ਤੇ ਇਸ ਤੋਂ ਪਹਿਲਾਂ ਵੀ ਕਈ ਵਾਰ ਗੱਲਬਾਤ ਹੋ ਚੁੱਕੀ ਹੈ ਅਤੇ ਇਸ ਦੇ ਬਾਅਦ ਵੀ ਉਨ੍ਹਾਂ ਨੂੰ ਲੱਗਦਾ ਹੈ ਕਿ ਕੋਈ ਗੱਲ ਬਚੀ ਹੈ ਤਾਂ ਸਰਕਾਰ ਉਸ 'ਤੇ ਜ਼ਰੂਰ ਚਰਚਾ ਕਰੇਗੀ | ਦੱਸਣਯੋਗ ਹੈ ਕਿ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨ ਸੰਗਠਨਾਂ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ | ਪਿਛਲੇ ਦਿਨੀਂ ਇਕ ਸਮਾਗਮ ਮੌਕੇ ਤੋਮਰ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਖੇਤੀ ਸੁਧਾਰ ਕਾਨੂੰਨਾਂ ਜ਼ਰੀਏ ਕਿਸਾਨਾਂ ਨੂੰ ਬਾਜ਼ਾਰ 'ਚ ਆਜ਼ਾਦੀ ਮਿਲੀ ਹੈ | ਖੇਤੀ ਖੇਤਰ ਨੂੰ ਉਤਸ਼ਾਹ ਦੇਣ ਲਈ ਕੇਂਦਰ ਸਰਕਾਰ ਦਾ ਇਹ ਮਹੱਤਵਪੂਰਨ ਕਦਮ ਹੈ | ਖੇਤੀ ਨੂੰ ਲਾਭਕਾਰੀ ਬਣਾਉਣ ਲਈ ਸਰਕਾਰ ਕਿਸਾਨਾਂ ਦੀ ਮਦਦ ਕਰ ਰਹੀ ਹੈ | ਮੰਗ ਆਧਾਰਿਤ ਤੇ ਮਹਿੰਗੀ ਉਪਜ ਵਾਲੀਆਂ ਫਸਲਾਂ ਦੀ ਖੇਤੀ ਨਾਲ ਇਸ ਖੇਤਰ 'ਚ ਨੌਜਵਾਨਾਂ ਦੀ ਖਿੱਚ ਵਧੇਗੀ | ਇਸ ਜ਼ਰੀਏ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਹੋਣਗੇ |

ਆਰਥਿਕ ਸਵੱਛਤਾ ਸਮੇਂ ਦੀ ਮੰਗ-ਮੋਦੀ

ਨਵੀਂ ਦਿੱਲੀ, 26 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹੀਨੇਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਨਦੀਆਂ ਦੀ ਸਾਫ਼-ਸਫ਼ਾਈ ਨੂੰ ਮਿਸ਼ਨ ਮੋਡ 'ਚ ਲਿਆ ਕੇ ਜਨ ਅੰਦੋਲਨ ਬਣਾਉਣ ਦੀ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਚੱਕਰਵਾਤੀ ਤੂਫ਼ਾਨ 'ਗੁਲਾਬ' ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟਾਂ ਨਾਲ ਟਕਰਾਇਆ-2 ਮਛੇਰਿਆਂ ਦੀ ਮੌਤ

ਵਿਸ਼ਾਖਾਪਟਨਮ, 26 ਸਤੰਬਰ (ਏਜੰਸੀ)-ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟਾਂ ਨਾਲ ਟਕਰਾਉਣ ਤੋਂ ਬਾਅਦ ਦੋਵੇਂ ਤੱਟੀ ਇਲਾਕਿਆਂ ਵਿਚ ਬੱਦਲਵਾਈ ਦੌਰਾਨ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ ਹਵਾਵਾਂ ਦੀ ਰਫ਼ਤਾਰ 90 ...

ਪੂਰੀ ਖ਼ਬਰ »

ਜੰਮੂ 'ਚ ਟੀ.ਆਰ.ਐਫ. ਅੱਤਵਾਦੀ ਪਿਸਤੌਲ ਸਮੇਤ ਗਿ੍ਫ਼ਤਾਰ

ਸ੍ਰੀਨਗਰ, 26 ਸਤੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਪੁਲਿਸ ਨੇ ਐਤਵਾਰ ਨੂੰ ਅੱਤਵਾਦੀ ਸੰਗਠਨ ਲਸ਼ਕਰ ਨਾਲ ਸਬੰਧਿਤ 'ਦਾ ਰਸਿਸਟੈਂਸ ਫਰੰਟ' (ਟੀ.ਆਰ.ਐਫ.) ਦੇ ਇਕ ਅੱਤਵਾਦੀ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਪਿਸਤੌਲ ਸਮੇਤ ਗਿ੍ਫ਼ਤਾਰ ਕਰ ਕੇ ਇਕ ਸੰਭਾਵਿਤ ਵੱਡੀ ਵਾਰਦਾਤ ...

ਪੂਰੀ ਖ਼ਬਰ »

ਯੋਗੀ ਸਰਕਾਰ ਵਲੋਂ ਗੰਨੇ ਦੇ ਭਾਅ 'ਚ 25 ਰੁਪਏ ਪ੍ਰਤੀ ਕੁਇੰਟਲ ਵਾਧਾ

ਲਖਨਊ, 26 ਸਤੰਬਰ (ਏਜੰਸੀ)-2022 'ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ 'ਚ ਗੰਨੇ ਦੀਆਂ ਕੀਮਤਾਂ 'ਚ ਐਤਵਾਰ ਨੂੰ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ | ਯੋਗੀ ...

ਪੂਰੀ ਖ਼ਬਰ »

ਨਿਆਂਪਾਲਿਕਾ 'ਚ ਔਰਤਾਂ ਲਈ ਹੋਵੇ 50 ਫ਼ੀਸਦੀ ਰਾਖਵਾਂਕਰਨ- ਚੀਫ਼ ਜਸਟਿਸ

ਨਵੀਂ ਦਿੱਲੀ, 26 ਸਤੰਬਰ (ਉਪਮਾ ਡਾਗਾ ਪਾਰਥ)- ਚੀਫ਼ ਜਸਟਿਸ ਐਨ.ਵੀ. ਰਮੰਨਾ ਨੇ ਨਿਆਂਪਾਲਿਕਾ 'ਚ ਔਰਤਾਂ ਦੀ ਭਾਗੀਦਾਰੀ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨਿਆਂਪਾਲਿਕਾ 'ਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਤੁਹਾਨੂੰ ...

ਪੂਰੀ ਖ਼ਬਰ »

ਬਾਂਦੀਪੋਰਾ ਮੁਕਾਬਲੇ 'ਚ ਲਸ਼ਕਰ ਦੇ 2 ਅੱਤਵਾਦੀ ਹਲਾਕ

ਇਕ ਭਾਜਪਾ ਨੇਤਾ, ਪਿਤਾ ਤੇ ਭਰਾ ਦੀ ਹੱਤਿਆ 'ਚ ਸੀ ਸ਼ਾਮਿਲ ਸ੍ਰੀਨਗਰ, 26 ਸਤੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਐਤਵਾਰ ਸਵੇਰੇ ਹੋਏ ਇਕ ਮੁਕਾਬਲੇ ਦੌਰਾਨ ਲਸ਼ਕਰ ਦੇ ਇਕ ਜ਼ਿਲ੍ਹਾ ਕਮਾਂਡਰ ਸਮੇਤ 2 ਅੱਤਵਾਦੀ ਮਾਰੇ ਗਏ, ਇਹ ਦੋਵੇਂ ਪਿਛਲੇ ...

ਪੂਰੀ ਖ਼ਬਰ »

ਸੀ.ਐਸ.ਆਈ.ਆਰ. ਨਵੀਆਂ ਤਕਨੀਕਾਂ ਤੇ ਕਾਢਾਂ ਨਾਲ ਸਾਹਮਣੇ ਆਏ-ਨਾਇਡੂ

ਨਵੀਂ ਦਿੱਲੀ, 26 ਸਤੰਬਰ (ਏਜੰਸੀ)-ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ 'ਵਿਗਿਆਨਕ ਤੇ ਉਦਯੋਗਿਕ ਖੋਜ ਪ੍ਰੀਸ਼ਦ' (ਸੀ. ਐਸ. ਆਈ. ਆਰ.) ਨੂੰ ਕਿਹਾ ਕਿ ਉਹ ਖੁਦ ਨੂੰ ਫਿਰ ਤੋਂ ਖੋਜੇ, ਭਵਿੱਖ ਵੱਲ ਅੱਗੇ ਵਧੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੀਆਂ ਖੋਜਾਂ ਤੇ ...

ਪੂਰੀ ਖ਼ਬਰ »

ਦੇਸ਼ ਦੇ ਕਈ ਜ਼ਿਲਿ੍ਹਆਂ 'ਚ ਅਜੇ ਵੀ ਬੈਂਕਿੰਗ ਸਹੂਲਤ ਨਹੀਂ-ਵਿੱਤ ਮੰਤਰੀ

ਮੁੰਬਈ, 26 ਸਤੰਬਰ (ਪੀ. ਟੀ. ਆਈ.)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੇਸ਼ ਦੇ ਕਈ ਜ਼ਿਲਿ੍ਹਆਂ 'ਚ ਉਨ੍ਹਾਂ ਦੇ ਇਲਾਕਿਆਂ 'ਚ ਉੱਚ ਪੱਧਰੀ ਆਰਥਿਕ ਗਤੀਵਿਧੀਆਂ ਹੋਣ ਦੇ ਬਾਵਜੂਦ ਵੀ ਬੈਂਕਿੰਗ ਮੌਜੂਦਗੀ ਦੀ ਘਾਟ ਹੈ | ਮੁੰਬਈ ਵਿਖੇ ਇੰਡੀਅਨ ਬੈਂਕ ...

ਪੂਰੀ ਖ਼ਬਰ »

ਯੋਗੀ ਦੀ ਕੈਬਨਿਟ 'ਚ 7 ਨਵੇਂ ਮੰਤਰੀ ਸ਼ਾਮਿਲ

ਲਖਨਊ, 26 ਸਤੰਬਰ (ਏਜੰਸੀ)-ਜਿਤਿਨ ਪ੍ਰਸਾਦ ਜੋ ਕਿ ਕਾਂਗਰਸ ਛੱਡ ਕੇ ਹਾਲ ਹੀ 'ਚ ਭਾਜਪਾ 'ਚ ਸ਼ਾਮਿਲ ਹੋਇਆ ਹੈ, ਨੂੰ ਯੋਗੀ ਅਦਿੱਤਿਆਨਾਥ ਦੀ ਕੈਬਨਿਟ 'ਚ ਸ਼ਾਮਿਲ ਕੀਤਾ ਗਿਆ, ਜਦੋਂ ਕਿ 6 ਹੋਰਾਂ ਨੇ ਰਾਜ ਦੇ ਮੰਤਰੀਆਂ ਵਜੋਂ ਸਹੁੰ ਚੁੱਕੀ | ਅਗਲੇ ਸਾਲ ਉੱਤਰ ਪ੍ਰਦੇਸ਼ 'ਚ ਹੋ ...

ਪੂਰੀ ਖ਼ਬਰ »

ਤਾਲਿਬਾਨ ਬਦਲ ਰਿਹੈ ਅਫ਼ਗਾਨ ਪਾਸਪੋਰਟ ਅਤੇ ਕੌਮੀ ਪਛਾਣ ਪੱਤਰ

ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਤਾਲਿਬਾਨ ਸ਼ਾਸਨ ਵਲੋਂ ਕਾਨੂੰਨ ਅਤੇ ਨਿਯਮਾਂ 'ਚ ਨਿਤ ਨਵੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ | ਹੁਣ ਤਾਲਿਬਾਨ ਨੇ ਐਲਾਨ ਕੀਤਾ ਹੈ ਕਿ ਅਫ਼ਗਾਨ ਪਾਸਪੋਰਟ ਅਤੇ ਰਾਸ਼ਟਰੀ ਪਛਾਣ ਪੱਤਰ (ਐਨ. ਆਈ. ਡੀ.) 'ਚ ...

ਪੂਰੀ ਖ਼ਬਰ »

ਰੋਹਿਣੀ ਅਦਾਲਤ ਗੈਂਗਵਾਰ ਦੇ ਮਾਮਲੇ 'ਚ 2 ਗਿ੍ਫ਼ਤਾਰ

ਨਵੀਂ ਦਿੱਲੀ, 26 ਸਤੰਬਰ (ਏਜੰਸੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਰੋਹਿਣੀ ਅਦਾਲਤ 'ਚ ਹੋਈ ਗੈਂਗਵਾਰ 'ਚ ਕਥਿਤ ਸ਼ਮੂਲੀਅਤ ਦੇ ਸਬੰਧ 'ਚ 2 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਘਟਨਾ 'ਚ ਤਿੰਨ ਬਦਮਾਸ਼ਾਂ ਦੀ ਮੌਤ ਹੋ ਗਈ ਸੀ | ਪੁਲਿਸ ਸੂਤਰਾਂ ਨੇ ਐਤਵਾਰ ਨੂੰ ਕਿਹਾ ...

ਪੂਰੀ ਖ਼ਬਰ »

ਸਾਲ 'ਚ ਇਕ ਵਾਰ ਨਦੀ ਉਤਸਵ ਮਨਾਉਣ ਦੀ ਕੀਤੀ ਅਪੀਲ
ਆਰਥਿਕ ਸਵੱਛਤਾ ਸਮੇਂ ਦੀ ਮੰਗ-ਮੋਦੀ

ਨਵੀਂ ਦਿੱਲੀ, 26 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹੀਨੇਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਨਦੀਆਂ ਦੀ ਸਾਫ਼-ਸਫ਼ਾਈ ਨੂੰ ਮਿਸ਼ਨ ਮੋਡ 'ਚ ਲਿਆ ਕੇ ਜਨ ਅੰਦੋਲਨ ਬਣਾਉਣ ਦੀ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦੇ 28,326 ਨਵੇਂ ਮਾਮਲੇ-260 ਮੌਤਾਂ

ਨਵੀਂ ਦਿੱਲੀ, 26 ਸਤੰਬਰ (ਏਜੰਸੀ)- ਕੇਂਦਰੀ ਸਿਹਤ ਮੰਤਰਾਲੇ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਇਕੋ ਦਿਨ ਕੋਰੋਨਾ ਦੇ 28,326 ਨਵੇਂ ਮਾਮਲੇ ਆਉਣ ਨਾਲ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 3,36,52,745 ਹੋ ਗਿਆ ਹੈ | ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ ਇਕੋ ...

ਪੂਰੀ ਖ਼ਬਰ »

ਸਿੱਧੂ ਨੂੰ ਮਿਲੇ ਕਾਂਗਰਸ ਦੇ ਚਾਰ ਵਿਧਾਇਕ

ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ 'ਚ ਸ਼ਾਮਿਲ ਕਰਨ 'ਤੇ ਕੀਤਾ ਇਤਰਾਜ਼ ਪਟਿਆਲਾ, 26 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਵਿਸਤਾਰ ਤੋਂ ਕੁਝ ਘੰਟੇ ਪਹਿਲਾਂ ਹੀ ਕਾਂਗਰਸ ਦੇ 7 ਨੇਤਾਵਾਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX